ਫ਼ਿਰੋਜ਼ਪੁਰ, 22 ਮਈ (ਕੁਲਬੀਰ ਸਿੰਘ ਸੋਢੀ)- ਸੂਬਾ ਵਾਸੀਆਂ ਨੂੰ ਭਿ੍ਸ਼ਟਾਚਾਰ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਵਾਅਦਿਆਂ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਮੱੁਦਿਆਂ ਬਾਰੇ ਕਾਫ਼ੀ ਗੰਭੀਰਤਾ ਨਾਲ ਕਦਮ ਚੁੱਕ ਰਹੀ ਹੈ | ਇਸ ਦੇ ਚੱਲਦੇ ...
ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)-ਜਲ ਸ੍ਰੋਤ ਵਿਭਾਗ ਫ਼ਿਰੋਜ਼ਪੁਰ ਦੇ ਫ਼ੀਲਡ ਵਿਚ ਕੰਮ ਕਰਦੇ ਜਲ ਨਿਕਾਸ ਉਸਾਰੀ ਮੰਡਲ ਗੋਲੇ ਵਾਲਾ ਫ਼ਿਰੋਜ਼ਪੁਰ ਦੇ ਵੱਖ-ਵੱਖ ਕੈਟਾਗਰੀਆਂ ਦੇ ਫ਼ੀਲਡ ਮੁਲਾਜ਼ਮ ਦੂਜੀਆਂ ਜਥੇਬੰਦੀਆਂ ਨੂੰ ਛੱਡ ਕੇ ਪੰਜਾਬ ਸੁਬਾਰਡੀਨੇਟ ...
ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)-ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਚਲਾਏ ਜਾ ਰਹੇ ਵਿੱਦਿਅਕ ਅਦਾਰੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ (ਵਜੀਦਪੁਰ) ਦੇ ਬਹੁਪੱਖੀ ਵਿਕਾਸ ਅਤੇ ...
ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਔਰਤ ਨੂੰ ਸਵਾ 15 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ...
ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)-ਭਾਰਤ ਸਰਕਾਰ ਵਲੋਂ ਹਰ ਸਾਲ ਕਰਵਾਏ ਜਾ ਰਹੇ ਯੂਨੀਫਾਈਡ ਡਿਸਟਿ੍ਕਟ ਇਨਫਰਮੇਸ਼ਨ ਸਿਸਟਮ ਫ਼ਾਰ ਐਜੂਕੇਸ਼ਨ ਸਰਵੇ ਦੀ ਕੁਝ ਕਾਰਨਾਂ ਕਰਕੇ ਕੁਝ ਸਕੂਲ ਵਲੋਂ ਸਰਵੇ ਮੁਕੰਮਲ ਤਾਂ ਕਿ ਸ਼ੁਰੂ ਹੀ ਨਹੀਂ ਕੀਤਾ ਗਿਆ | ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਸਰਵੇ ਮੁਕੰਮਲ ਨਾ ਕਰਨ ਵਾਲੇ ਸਕੂਲਾਂ ਦੀ ਗਿਣਤੀ 36 ਹੈ, ਜਦਕਿ ਰਾਜ ਅਤੇ ਕੇਂਦਰ ਸਰਕਾਰਾਂ ਵਲੋਂ ਦਿੱਤੇ ਜਾਂਦੇ ਲਾਭ ਸਹੂਲਤਾਂ ਦੀ ਪ੍ਰਾਪਤੀ ਲਈ ਸਰਵੇ ਮੁਕੰਮਲ ਕਰਨਾ ਅਤਿ ਜ਼ਰੂਰੀ ਹੈ, ਜਿਸ ਨੂੰ ਦੇਖਦਿਆਂ ਵਿਭਾਗ ਵਲੋਂ ਸਰਵੇ ਦੀ ਅੰਤਿਮ ਮਿਤੀ ਜੋ 15 ਮਈ ਸੀ ਨੂੰ ਵਧਾ ਕੇ 25 ਮਈ ਕਰ ਦਿੱਤਾ ਗਿਆ ਹੈ | ਇਸੇ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ ਨੇ ਕਿਹਾ ਕਿ ਯੂ-ਡਾਇਸ ਡਾਟਾ ਅਨੁਸਾਰ ਹੀ ਕੇਂਦਰ ਅਤੇ ਸੂਬਾ ਸਰਕਾਰਾਂ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦਿੰਦੀਆਂ ਹਨ ਇਸ ਲਈ ਸੂਬੇ ਦੀ ਸਿੱਖਿਆ ਸਬੰਧੀ ਸਿਹਤ ਨੂੰ ਦਰਸਾਉਂਦੇ ਹਨ ਯੂ-ਡਾਇਸ ਅੰਕੜੇ ਜੁਟਾਉਣੇ ਜ਼ਰੂਰੀ ਹਨ | ਜ਼ਿਲ੍ਹੇ ਦੇ 36 ਸਕੂਲਾਂ ਵਲੋਂ ਅਜੇ ਤੱਕ ਵੀ ਸਰਵੇ ਸ਼ੁਰੂ ਕਰ ਡਾਟਾ ਐਂਟਰੀ ਨਾ ਭਰੇ ਜਾਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੰਤਿਮ ਮਿਤੀ ਵਾਲੇ ਦਿਨ ਸਰਵਰ ਡਾਊਨ ਜਾਂ ਘੱਟ ਸਪੀਡ ਦੀਆਂ ਸਮੱਸਿਆਵਾਂ ਤੋਂ ਬਚਣ ਲਈ ਪਹਿਲਾਂ ਹੀ ਕੰਮ ਮੁਕੰਮਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਯੂ-ਡਾਇਸ (ਯੂਨੀਫਾਈਡ ਡਿਸਟਿ੍ਕਟ ਇਨਫਰਮੇਸ਼ਨ ਸਿਸਟਮ ਫ਼ਾਰ ਐਜੂਕੇਸ਼ਨ) ਸਰਵੇ ਭਾਰਤ ਸਰਕਾਰ ਵਲੋਂ ਹਰ ਸਾਲ ਸਮੂਹ ਰਾਜਾਂ ਵਿਚ ਕਰਵਾਇਆ ਜਾਂਦਾ ਹੈ | ਇਸ ਸਰਵੇ ਰਾਹੀਂ ਹਰ ਇਕ ਸਕੂਲ (ਸਰਕਾਰੀ/ ਏਡਿਡ/ ਪ੍ਰਾਈਵੇਟ/ਲੋਕਲ ਬਾਡੀ/ਕੇਂਦਰੀ ਸਕੂਲ ਆਦਿ) ਵਿਚ ਮੌਜੂਦ ਵਿਦਿਆਰਥੀਆਂ ਦੀ ਗਿਣਤੀ, ਅਧਿਆਪਕਾਂ ਦੀ ਗਿਣਤੀ ਅਤੇ ਸਕੂਲ ਦੀਆਂ ਬੁਨਿਆਦੀ ਸਹੂਲਤਾਂ ਦੀ ਜਾਣਕਾਰੀ ਇਕੱਤਰ ਕੀਤੀ ਜਾਂਦੀ ਹੈ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਅਧਿਕਾਰੀਆਂ ਵਲੋਂ ਯੂ-ਡਾਇਸ ਸਰਵੇ 2021-22 ਦਾ ਕੰਮ ਸਮਾਂਬੱਧ ਕਰਨ ਲਈ ਜ਼ਿਲ੍ਹੇ ਦੇ 600 ਦੇ ਲਗਭਗ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁਖੀਆਂ, ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਲੋੜੀਂਦੀ ਟਰੇਨਿੰਗ ਦੋ ਰੋਜ਼ਾ ਵਰਕਸ਼ਾਪ ਦੌਰਾਨ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ ਦਿੱਤੀ ਗਈ ਸੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਛਾਬੜਾ ਨੇ ਦੱਸਿਆ ਕਿ ਵਿਭਾਗ ਵਲੋਂ ਯੂ-ਡਾਇਸ ਸਰਵੇ ਦਾ ਡਾਟਾ ਭਰਨ ਲਈ ਅੰਤਿਮ ਮਿਤੀ 15 ਮਈ ਤੋਂ ਵਧਾ ਕੇ 25 ਮਈ ਕੀਤੀ ਗਈ ਹੈ | ਉਨ੍ਹਾਂ ਨੇ ਦੱਸਿਆ ਕਿ ਸਰਵੇ ਦੇ ਡਾਟਾ ਦੇ ਆਧਾਰ 'ਤੇ ਹੀ ਕੇਂਦਰ ਸਰਕਾਰ ਤੇ ਰਾਜ ਸਰਕਾਰ ਦੀ ਸਾਂਝੀ ਹਿੱਸੇਦਾਰੀ ਰਾਹੀ ਸਰਕਾਰੀ ਸਕੂਲਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤਿਆਂ ਜਾਂਦੀਆਂ ਹਨ | ਯੂ-ਡਾਇਸ ਸਰਵੇ ਸਬੰਧੀ ਤਕਨੀਕੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕੋਆਰਡੀਨੇਟਰ (ਐਮ.ਆਈ.ਐੱਸ.) ਪਵਨ ਮਦਾਨ ਦੱਸਿਆ ਕਿ ਸਰਵੇ ਦੌਰਾਨ ਜ਼ਿਲੇ੍ਹ ਦੇ 1081 ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਲੋਂ ਆਨਲਾਈਨ ਡਾਟਾ ਭਾਰਤ ਸਰਕਾਰ ਦੇ ਪੋਰਟਲ ਯੂ-ਡਾਇਸ ਪਲੱਸ ਉੱਪਰ ਅੱਪਲੋਡ ਕੀਤਾ ਜਾਣਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੇ 545 ਸਕੂਲਾਂ ਵਲੋਂ ਡਾਟਾ ਐਂਟਰੀ ਮੁਕੰਮਲ ਕਰ ਲਈ ਗਈ ਹੈ ਜਦੋਂ ਕਿ 500 ਸਕੂਲਾਂ ਦਾ ਕੰਮ ਚੱਲ ਰਿਹਾ ਹੈ ਅਤੇ ਜ਼ਿਲੇ੍ਹ ਦੇ 36 ਸਕੂਲਾਂ ਵਲੋਂ ਅਜੇ ਤੱਕ ਵੀ ਡਾਟਾ ਐਂਟਰੀ ਸ਼ੁਰੂ ਨਹੀਂ ਕੀਤੀ ਗਈ, ਜਿਨ੍ਹਾਂ ਵਿਚ 23 ਪ੍ਰਾਈਵੇਟ ਸਕੂਲ, 2 ਕੇਂਦਰੀ ਸਕੂਲ ਅਤੇ 11 ਸਰਕਾਰੀ ਸਕੂਲ ਹਨ | ਉਨ੍ਹਾਂ ਕਿਹਾ ਕਿ ਸਮੂਹ ਸਕੂਲ ਮੁਖੀ ਅੰਤਿਮ ਮਿਤੀ ਦੀ ਉਡੀਕ ਨਾ ਕਰਦੇ ਹੋਏ ਸਮੇਂ ਤੋ ਪਹਿਲਾ ਹੀ ਕੰਮ ਮੁਕੰਮਲ ਕਰ ਲੈਣ ਤਾਂ ਜੋ ਅੰਤਿਮ ਦਿਨ ਸਰਵਰ ਡਾਊਨ ਜਾਂ ਪੋਰਟਲ ਦੀ ਘੱਟ ਸਪੀਡ ਆਦਿ ਸਮੱਸਿਆਵਾਂ ਤੋ ਬਚਿਆ ਜਾ ਸਕੇ |
ਤਲਵੰਡੀ ਭਾਈ, 22 ਮਈ (ਕੁਲਜਿੰਦਰ ਸਿੰਘ ਗਿੱਲ)-ਅੰਤਰਰਾਸ਼ਟਰੀ ਬਾਜ਼ਾਰ ਵਿਚ ਪੈਟਰੋਲੀਅਮ ਪਦਾਰਥਾਂ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ ਮਹਿੰਗਾਈ ਵੱਧ ਰਹੀ ਹੈ, ਪ੍ਰੰਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈੱਸ ਦੀਆਂ ਕੀਮਤਾਂ ਤੋਂ ...
ਮਮਦੋਟ, 22 ਮਈ (ਸੁਖਦੇਵ ਸਿੰਘ ਸੰਗਮ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਨੂੰ ਵਿਧਾਨ ਸਭਾ ਭਲਾਈ ਕਮੇਟੀ ਦਾ ਮੈਂਬਰ ਬਣਨ 'ਤੇ ਪਾਰਟੀ ਵਰਕਰਾਂ ਤੇ ਪਤਵੰਤਿਆਂ ਵਲੋਂ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਉਨ੍ਹਾਂ ...
ਗੁਰੂਹਰਸਹਾਏ 22 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਪ੍ਰਸ਼ੋਤਮ ਬੱਲ ਅਤੇ ਠਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਾਜਾਇਜ਼ ਰੇਤਾ ...
ਜ਼ੀਰਾ, 22 ਮਈ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਾਂਗਰਸੀ ਵਕਰਕਾਂ ਨਾਲ ਮਿਲਣੀ ਮੁਹਿੰਮ ਤਹਿਤ ਭਲਕੇ ਮਿਤੀ 24 ਮਈ ਦਿਨ ਮੰਗਲਵਾਲ ਦੇ ਸਾਵਨ ਮੱਲ ਅਗਰਵਾਲ ਭਵਨ ਕੋਟ ਈਸੇ ਖਾਂ ਰੋਡ ਜ਼ੀਰਾ ਵਿਖੇ ...
ਫ਼ਿਰੋਜ਼ਪੁਰ, 22 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਵਿਚ ਨਸ਼ਿਆਂ ਨਾਲ ਲਗਾਤਾਰ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਤੋਂ ਬਾਅਦ ਸਿਟੀ ਪੁਲਿਸ ਨੇ ਸ਼ਹਿਰ ਵਿਚ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਇਕ ਹੋਰ ਮੁਕੱਦਮਾ ਦਰਜ ਕੀਤਾ ਹੈ | ਬੀਤੇ ਕੱਲ੍ਹ ਫ਼ਿਰੋਜ਼ਪੁਰ ...
ਫ਼ਿਰੋਜ਼ਪੁਰ, 22 ਮਈ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਇਕ ਵਿਅਕਤੀ ਦੇ ਕੁੱਟਮਾਰ ਮਾਮਲੇ ਵਿਚ ਪੁਲਿਸ ਵਲੋਂ ਕਾਰਵਾਈ ਅਮਲ ਵਿਚ ਲਿਆਉਂਦੇ ਹੋਏ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਦੇ ਸਹਾਇਕ ਥਾਣੇਦਾਰ ਬਲਵਿੰਦਰ ਲਾਲ ਪਾਸ ਸਿਵਲ ਹਸਪਤਾਲ ਵਿਖੇ ...
ਆਰਿਫ਼ ਕੇ, 22 ਮਈ (ਬਲਬੀਰ ਸਿੰਘ ਜੋਸਨ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਸਰਕਲ ਆਰਿਫ ਕੇ ਦੀ ਜ਼ਰੂਰੀ ਮੀਟਿੰਗ ਸਰਕਲ ਪ੍ਰਧਾਨ ਜੱਜ ਸਿੰਘ ਗ਼ੁਲਾਮੀ ਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਰਾਮ ਲਾਲ ਵਿਖੇ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਦੇ ...
ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤਕਾਰ ਅਤੇ ਵਾਤਾਵਰਨ ਦੇ ਵਿਸ਼ੇ 'ਤੇ ਲਗਾਤਾਰ ਆਪਣੀ ਲਿਖਤਾਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਨਰੋਆ ਪੰਜਾਬ ਮੰਚ ਦੇ ਆਗੂ ਗੁਰਚਰਨ ਸਿੰਘ ਨੂਰਪੁਰ ਦੇ ਗ੍ਰਹਿ ਵਿਖੇ ਵਾਤਾਵਰਨ ਲਈ ਕੰਮ ਕਰ ਰਹੀਆਂ ...
ਗੋਲੂ ਕਾ ਮੋੜ, 22 ਮਈ (ਸੁਰਿੰਦਰ ਸਿੰਘ ਪੁਪਨੇਜਾ)- ਰਾਏ ਸਿੱਖ ਸਮਾਜ ਦੇ ਰਾਜਨੀਤਕ ਆਗੂਆਂ, ਪੰਚ-ਸਰਪੰਚ, ਮੁਲਾਜ਼ਮ ਵਰਗ ਦੀ ਅਹਿਮ ਮੀਟਿੰਗ ਹੰਸਾ ਸਿੰਘ ਕਾਮਰੇਡ ਦੀ ਅਗਵਾਈ ਵਿਚ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਪੀਰ ਮੁਹੰਮਦ ਵਿਖੇ ਹੋਈ | ਇਸ ਮੀਟਿੰਗ ਵਿਚ ਹਲਕਾ ...
ਮੱਲਾਂਵਾਲਾ, 22 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਭਾਗ ਸਿੰਘ ਮਰਖਾਈ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਨਛੱਤਰ ਸਿੰਘ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ, ਕੁਲਵੰਤ ਸਿੰਘ ...
ਮਮਦੋਟ, 22 ਮਈ (ਸੁਖਦੇਵ ਸਿੰਘ ਸੰਗਮ)-ਕਸਬਾ ਮਮਦੋਟ ਵਿਖੇ ਸਥਿਤ ਸਰੂ ਮਾਤਾ ਨਹਿਰਾਂ ਵਾਲੀ ਮੰਦਰ ਵਾਲੀ ਅਧੂਰੀ ਛੱਡੀ ਗਈ ਸੜਕ ਨੂੰ ਬਣਾਉਣ ਦੀ ਮੰਗ ਸਥਾਨਕ ਸ਼ਰਧਾਲੂਆਂ ਵਲੋਂ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਪ੍ਰਧਾਨ ਛਿੰਦਾ ਸੇਠੀ ਨੇ ...
ਫ਼ਿਰੋਜ਼ਪੁਰ, 22 ਮਈ (ਕੁਲਬੀਰ ਸਿੰਘ ਸੋਢੀ)-ਨਾਜਾਇਜ਼ ਰੇਤਾ ਦਾ ਕਾਰੋਬਾਰ ਕਰਨ ਵਾਲੇ ਅਨਸਰਾਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਾਜਾਇਜ਼ ਰੇਤ ਨਾਲ ਭਰਿਆ ਟਰੈਕਟਰ ਇਕ ਵਿਅਕਤੀ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ...
ਆਰਿਫ ਕੇ, 22 ਮਈ (ਬਲਬੀਰ ਸਿੰਘ ਜੋਸਨ)- ਗੁਰਦੁਆਰਾ ਬਾਬਾ ਸਹਾਰੀ ਮੱਲ ਜੀ ਅੱਕੂ ਮਸਤੇ ਕੇ ਵਿਖੇ ਸਿੱਖ ਸੰਗਤਾਂ ਵਲੋਂ ਬੀਤੇ ਲੰਮੇ ਸਮੇਂ ਤੋਂ ਚਲਾਈ ਜਾ ਰਹੀ ਸ਼ੁਕਰਾਨਾ ਸਮਾਗਮਾਂ ਦੀ ਲੜੀ ਤਹਿਤ ਅੱਜ ਦੇ ਸਮਾਗਮ ਵਿਚ ਭਰ ਗਰਮੀ ਹੋਣ ਦੇ ਬਾਵਜੂਦ ਵੀ ਇਲਾਕੇ ਭਰ ਦੀਆ ...
ਗੁਰੂਹਰਸਹਾਏ, 22 ਮਈ (ਹਰਚਰਨ ਸਿੰਘ ਸੰਧੂ)-5 ਜੂਨ ਨੂੰ ਅੰਤਰਰਾਸ਼ਟਰੀ ਵਾਤਾਵਰਨ ਦਿਵਸ ਮਨਾਇਆ ਜਾਂਦਾ ਹੈ ਤੇ ਪੂਰੇ ਵਰਲਡ 'ਚ ਪੌਦੇ ਲਗਾਏ ਜਾਂਦੇ ਹਨ ਤਾਂ ਜੋ ਵਾਤਾਵਰਨ ਅਨੁਕੂਲ ਰਹਿ ਸਕੇ | ਦੇਸ਼ ਭਰ ਵਿਚ ਰਾਜਨੀਤਕ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਪੌਦੇ ...
ਤਲਵੰਡੀ ਭਾਈ, 22 ਮਈ (ਕੁਲਜਿੰਦਰ ਸਿੰਘ ਗਿੱਲ)-ਸਾਂਝੇ ਬਲੱਡ ਕਲੱਬ ਫ਼ਰੀਦਕੋਟ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਦੇ ਸਹਿਯੋਗ ਨਾਲ ਰੋਟਰੀ ਕਲੱਬ ਤਲਵੰਡੀ ਭਾਈ ਵਲੋਂ ਸਥਾਨਿਕ ਸਨਾਤਨ ਧਰਮਸ਼ਾਲਾ ਵਿਖੇ ਚੌਥਾ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ ...
ਤਲਵੰਡੀ ਭਾਈ, 22 ਮਈ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਲੋਕ ਭਲਾਈ ਸਭਾ ਵਲੋਂ ਆਯੂਸ਼ ਵਿਭਾਗ ਦੇ ਸਹਿਯੋਗ ਨਾਲ ਇੱਥੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਆਯੁਰਵੈਦਿਕ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੀ ਆਰੰਭਤਾ ਮੌਕੇ ...
ਜ਼ੀਰਾ, 22 ਮਈ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬੀ ਸਾਹਿੱਤ ਸਭਾ (ਰਜ਼ਿ:) ਜ਼ੀਰਾ ਦੀ ਮਹੀਨਾਵਾਰ ਇਕੱਤਰਤਾ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸਾਹਿੱਤਕਾਰ ਕੁਲਵੰਤ ਸਿੰਘ ਜ਼ੀਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਦੌਰਾਨ ਇਕੱਤਰ ...
ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)-ਸੰਤ ਬਾਬਾ ਗੁਰਸੇਵਕ ਸਿੰਘ ਸ਼ੀਹਣੀ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸਕੂਲ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਿਹਰ ਸਿੰਘ ਵਾਲਾ ਦੀ 5ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ...
ਗੁਰੂਹਰਸਹਾਏ, 22 ਮਈ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਵਿਚ ਆਏ ਦਿਨ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ | ਚੋਰਾਂ ਅਤੇ ਲੁਟੇਰਿਆਂ ਵਲੋਂ ਦਿਨ-ਦਿਹਾੜੇ ਇਨ੍ਹਾਂ ਵਾਰਦਾਤਾਂ ਨੂੰ ਬਿਨਾਂ ਕਿਸੇ ਡਰ ਦੇ ਅੰਜਾਮ ਦਿੱਤਾ ਜਾ ਰਿਹਾ ...
ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਡਾ. ਜਗਦੀਸ਼ ਸ਼ਰਮਾ ਹਸਪਤਾਲ ਜ਼ੀਰਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਗੁਰਦੁਆਰਾ ਪ੍ਰਬੰਧਕ ...
ਫ਼ਿਰੋਜ਼ਸ਼ਾਹ, 22 ਮਈ (ਸਰਬਜੀਤ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਤੇ ਐਕਸਾਈਜ਼ ਡਿਊਟੀ ਘੱਟ ਕਰਨ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਥੋੜ੍ਹਾ ਥੱਲੇ ਆ ਗਈਆਂ ਹਨ | ਪੈਟਰੋਲ 9.5 ਰੁਪਏ ਅਤੇ ਡੀਜ਼ਲ 7 ਰੁਪਏ ਘੱਟ ਹੋਣ 'ਤੇ ਲੋਕਾਂ ਨੇ ਕੁੱਝ ...
ਫ਼ਿਰੋਜ਼ਪੁਰ, 22 ਮਈ (ਕੁਲਬੀਰ ਸਿੰਘ ਸੋਢੀ)-ਸੂਬੇ ਅੰਦਰ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨ ਪਿੱਛੋਂ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਵਲੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਬਣਾਈ, ਜਿਸ ਪਿੱਛੋਂ ਪਹਿਲਾਂ ਆਗੂਆਂ ਨੂੰ ...
ਫ਼ਿਰੋਜ਼ਪੁਰ, 22 ਮਈ (ਕੁਲਬੀਰ ਸਿੰਘ ਸੋਢੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਆਗੂਆਂ ਦੀ ਮੀਟਿੰਗ ਗੁਰਦੁਆਰਾ ਅਰਮਾਨਪੁਰਾ ਸਾਹਿਬ ਪਿੰਡ ਆਂਸਲ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ...
ਗੁਰੂਹਰਸਹਾਏ, 22 ਮਈ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ 'ਤੇ ਸਥਿਤ ਆਸਥਾ ਹਸਪਤਾਲ ਵਿਖੇ ਅੱਜ ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ (ਕਲੱਬ) ਵਲੋਂ ਆਸਥਾ ਹਸਪਤਾਲ ਦੇ ਸਹਿਯੋਗ ਦੇ ਨਾਲ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਸਬੰਧੀ ਜਾਣਕਾਰੀ ...
ਗੁਰੂਹਰਸਹਾਏ, 22 ਮਈ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਫੁਹਾਰਾ ਚੌਕ ਕੋਲ ਸਥਿਤ ਸ੍ਰੀ 1008 ਬ੍ਰਹਮ ਰਿਸ਼ੀ ਬਾਬਾ ਦੂਧਾਧਾਰੀ ਮੰਦਰ ਵਿਖੇ ਮੰਦਰ ਕਮੇਟੀ ਵਲੋਂ ਇਲਾਕੇ ਦੀ ਸੁੱਖ-ਸ਼ਾਂਤੀ ਦੇ ਲਈ ਸ੍ਰੀ ਬਾਲਾ ਜੀ ਮਹਾਰਾਜ ਦੀ ਚੌਂਕੀ ਕਰਵਾਈ ਗਈ | ਇਸ ਮੌਕੇ ਮੰਦਰ ਕਮੇਟੀ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX