ਤਾਜਾ ਖ਼ਬਰਾਂ


ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  4 minutes ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  9 minutes ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  30 minutes ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  41 minutes ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  about 1 hour ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . .  about 1 hour ago
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  about 1 hour ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . .  about 2 hours ago
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ 'ਚ ਲੋਕ ਨਿਤੀਸ਼ ਕੁਮਾਰ ਨੂੰ ਦੇਣਗੇ ਜਵਾਬ - ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਵੀਂ ਦਿੱਲੀ, 10 ਅਗਸਤ - ਜੇ.ਡੀ.(ਯੂ) ਦੇ ਐਨ.ਡੀ.ਏ. ਨਾਲੋ ਗੱਠਜੋੜ ਤੋੜਨ 'ਤੇ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਿਤੀਸ਼ ਕੁਮਾਰ ਨੇ ਕਾਂਗਰਸਵਾਦ ਤੇ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ। ਲੋਕ ਨਤੀਸ਼ ਕੁਮਾਰ...
ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . .  about 2 hours ago
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  about 2 hours ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  about 3 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 minute ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ 'ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਗ੍ਰਿਫ਼ਤਾਰ
. . .  about 4 hours ago
ਇਸਲਾਮਾਬਾਦ, 10 ਅਗਸਤ - ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ ਲਈ ਟੀ.ਵੀ. ਸਟੇਸ਼ਨ ਨੂੰ ਬੰਦ ਕਰਨ ਤੋਂ ਬਾਅਦ ਇਸ ਦੇ ਸੀਨੀਅਰ ਪੱਤਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ
. . .  about 4 hours ago
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ...
ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  about 4 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  about 4 hours ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  about 3 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ 'ਚ ਨਿਯਮਤ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ...
ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  about 3 hours ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  about 5 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ...
ਨਹੀਂ ਰਹੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ, ਸਸਕਾਰ ਅੱਜ
. . .  about 3 hours ago
ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ) - ਰੋਜ਼ਾਨਾ ਅਜੀਤ ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਅਜੀਤ ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਅਤੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਬਰਨਾਲਾ

ਦੋ ਕੁਇੰਟਲ ਭੁੱਕੀ ਚੂਰਾ ਪੋਸਤ ਤੇ ਕਾਰ ਸਮੇਤ ਦੋ ਵਿਅਕਤੀ ਕਾਬੂ

ਬਰਨਾਲਾ, 22 ਮਈ (ਰਾਜ ਪਨੇਸਰ)- ਸੀ.ਆਈ.ਏ. ਸਟਾਫ਼ ਵਲੋਂ 2 ਵਿਅਕਤੀਆਂ ਨੂੰ ਦੋ ਕੁਇੰਟਲ ਭੁੱਕੀ ਪੋਸਤ ਅਤੇ ਕਾਰ ਸਮੇਤ ਕਾਬੂ ਕਰ ਕੇ ਥਾਣਾ ਧਨੌਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰੈੱਸ ਕਾਨਫ਼ਰੰਸ ਰਾਹੀਂ ਜਾਣਕਾਰੀ ਦਿੰਦਿਆਂ ਐਸ.ਪੀ. (ਡੀ.) ਅਨਿਲ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੱਡੀ ਦਰੱਖ਼ਤ 'ਚ ਵੱਜਣ ਕਾਰਨ ਨੌਜਵਾਨ ਦੀ ਮੌਤ

ਟੱਲੇਵਾਲ, 22 ਮਈ (ਸੋਨੀ ਚੀਮਾ)-ਪਿੰਡ ਪੱਖੋਕੇ ਨਾਲ ਸਬੰਧਤ ਇਕ ਨੌਜਵਾਨ ਦੀ ਬੀਤੀ ਦੇਰ ਰਾਤ ਗੱਡੀ ਦਰੱਖ਼ਤ ਨਾਲ ਟਕਰਾ ਜਾਣ ਕਾਰਨ ਮੌਤ ਹੋ ਗਈ | ਇਸ ਸਬੰਧੀ ਚੌਕੀ ਇੰਚਾਰਜ ਬਲਵਿੰਦਰ ਸਿੰਘ ਦੱਸਿਆ ਕਿ ਪਿੰਡ ਪੱਖੋਕੇ ਨਾਲ ਸੰਬੰਧਿਤ ਨੌਜਵਾਨ ਸੋਹਣ ਸਿੰਘ ਉਰਫ਼ ਸੋਨੀ ...

ਪੂਰੀ ਖ਼ਬਰ »

ਪਿੰਡ ਭਗਤਪੁਰਾ ਦੇ ਆਜੜੀ ਦੀਆਂ ਬੱਕਰੀਆਂ ਮਰੀਆਂ

ਸ਼ਹਿਣਾ, 22 ਮਈ (ਸੁਰੇਸ਼ ਗੋਗੀ)- ਪਿੰਡ ਭਗਤਪੁਰਾ ਮੌੜ ਦੇ ਇਕ ਆਜੜੀ ਦੀਆਂ 7 ਬੱਕਰੀਆਂ ਜ਼ਹਿਰੀਲੀ ਚੀਜ ਖਾਣ ਨਾਲ ਅਚਾਨਕ ਮਰ ਗਈਆਂ ਅਤੇ ਆਜੜੀ ਦਾ ਤਿੰਨ ਲੱਖ ਰੁਪਏ ਦਾ ਨੁਕਸਾਨ ਹੋ ਗਿਆ | ਪਿੰਡ ਭਗਤਪੁਰਾ ਦੇ ਆਜੜੀ ਸੁਦਾਗਰ ਸਿੰਘ ਪੁੱਤਰ ਨਾਜ਼ਮ ਸਿੰਘ ਨੇ ਦੱਸਿਆ ਕਿ ਜਦ ...

ਪੂਰੀ ਖ਼ਬਰ »

ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਚੋਣ ਹੋਣ 'ਤੇ ਬਖ਼ਸ਼ੀਸ਼ ਸਿੰਘ ਨੂੰ ਸਨਮਾਨਿਤ ਕੀਤਾ

ਭਦੌੜ, 22 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)- ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ ਦੇ ਛੋਟੇ ਭਰਾ ਕਬੱਡੀ ਕੋਚ ਬਖ਼ਸ਼ੀਸ਼ ਸਿੰਘ ਨੇ ਚੇਨਈ (ਤਾਮਿਲਨਾਡੂ) ਵਿਖੇ ਹੋਈ 42ਵੀਂ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੀ ਤੇਲ 'ਤੇ ਵੈਟ ਘਟਾ ਕੇ ਲੋਕਾਂ ਨੂੰ ਰਾਹਤ ਦੇਵੇ-ਇੰਜ. ਸਿੱਧੂ

ਬਰਨਾਲਾ, 22 ਮਈ (ਗੁਰਪ੍ਰੀਤ ਸਿੰਘ ਲਾਡੀ)-ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਭਾਰੀ ਕਟੌਤੀ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ | ਸੀਨੀਅਰ ਭਾਜਪਾ ਆਗੂ ਇੰਜ: ਗੁਰਜਿੰਦਰ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ...

ਪੂਰੀ ਖ਼ਬਰ »

ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਪਿੰਡ ਰਾਜੀਆ ਵਿਖੇ ਇਕੱਤਰਤਾ

ਧਨੌਲਾ, 22 ਮਈ (ਚੰਗਾਲ)- ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਪਿੰਡ ਰਾਜੀਆ ਵਿਖੇ ਧਰਮਸ਼ਾਲਾ ਵਿਚ ਮਜ਼ਦੂਰਾਂ ਦੀ ਭਰਵੀਂ ਇਕੱਤਰਤਾ ਕੀਤੀ ਗਈ, ਜਿਸ ਦੀ ਸ਼ੁਰੂਆਤ ਅਜਮੇਰ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਸ਼ੁਰੂ ਕੀਤੀ ਗਈ | ਮੀਟਿੰਗ ਨੂੰ ਜਥੇਬੰਦੀ ਦੀ ...

ਪੂਰੀ ਖ਼ਬਰ »

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਸੁਰਿੰਦਰ ਸਿੰਘ ਬੰਪੀ ਦਾ ਸਨਮਾਨ

ਸ਼ਹਿਣਾ, 22 ਮਈ (ਸੁਰੇਸ਼ ਗੋਗੀ)- ਸੂਬਾ ਸਰਕਾਰ ਵਲੋਂ ਰੁੱਖ ਲਗਾਓ ਵਾਤਾਵਰਨ ਬਚਾਓ ਮੁਹਿੰਮ ਤਹਿਤ ਪਿੰਡ ਉੱਗੋਕੇ ਦੇ ਸਿਹਤ ਮਹਿਕਮੇ ਵਿਚ ਸੇਵਾਵਾਂ ਨਿਭਾ ਰਹੇ ਸੁਰਿੰਦਰ ਸਿੰਘ ਬੰਪੀ ਉੱਗੋਕੇ ਦਾ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਘਰ ਜਾ ਕੇ ਸਨਮਾਨ ਕੀਤਾ | ਹਲਕਾ ...

ਪੂਰੀ ਖ਼ਬਰ »

ਪਿੰਡ ਹਮੀਦੀ ਵਿਖੇ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਨੇ ਲੋਕਾਂ ਨੂੰ ਕੀਤਾ ਜਾਗਰੂਕ

ਮਹਿਲ ਕਲਾਂ, 22 ਮਈ (ਅਵਤਾਰ ਸਿੰਘ ਅਣਖੀ)-ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਬਰਨਾਲਾ ਵਲੋਂ ਪ੍ਰਧਾਨ ਗੁਰਦੀਪ ਬਾਂਸਲ ਦੀ ਅਗਵਾਈ ਹੇਠ ਪਿੰਡ ਹਮੀਦੀ ਵਿਖੇ ਗ੍ਰਾਮ ਪੰਚਾਇਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਭਰੂਣ ਹੱਤਿਆ ਰੋਕਣ ਅਤੇ ...

ਪੂਰੀ ਖ਼ਬਰ »

ਕੈਂਸਰ ਪੀੜਤ ਵਿਦਿਆਰਥੀ ਲਈ ਐਨ.ਆਰ.ਆਈਜ਼ ਆਏ ਅੱਗੇ

ਟੱਲੇਵਾਲ, 22 ਮਈ (ਸੋਨੀ ਚੀਮਾ)-ਪਿੰਡ ਭੋਤਨਾ ਦੇ ਮਜਦੂਰ ਪਰਿਵਾਰ ਨਾਲ ਸੰਬੰਧਿਤ ਪਿੰਡ ਦੇ ਸਰਕਾਰੀ ਹਾਈ ਸਕੂਲ ਦਾ ਦਸਵੀਂ ਕਲਾਸ ਦਾ ਵਿਦਿਆਰਥੀ ਕਮਲ ਸਿੰਘ ਪੁੱਤਰ ਸੇਮਾ ਸਿੰਘ ਜਿਸ ਨੂੰ ਬਲੱਡ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨੇ ਘੇਰ ਲਿਆ ਹੈ ਅਤੇ ਪੀ.ਜੀ.ਆਈ. ਵਿਖੇ ...

ਪੂਰੀ ਖ਼ਬਰ »

ਵਿਧਾਇਕ ਪੰਡੋਰੀ ਨੂੰ ਟੱਲੇਵਾਲ ਵਿਖੇ 'ਆਪ' ਇਕਾਈ ਦੇ ਆਗੂਆਂ ਵਲੋਂ ਮੰਗ ਪੱਤਰ

ਟੱਲੇਵਾਲ, 22 ਮਈ (ਸੋਨੀ ਚੀਮਾ)-ਆਮ ਆਦਮੀ ਪਾਰਟੀ ਇਕਾਈ ਟੱਲੇਵਾਲ ਦੇ ਆਗੂਆਂ ਵਲੋਂ ਸਰਕਲ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਵਿਚ ਪਿੰਡ ਦੇ ਪ੍ਰਾਇਮਰੀ ਸਿਹਤ ਕੇਂਦਰ ਨੂੰ ਅਪਗੇ੍ਰਡ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਨੰਬਰਦਾਰ ਯੂਨੀਅਨ ਨੇ ਕੀਤੀ ਮੀਟਿੰਗ

ਤਪਾ ਮੰਡੀ, 22 ਮਈ (ਵਿਜੇ ਸ਼ਰਮਾ)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੇ ਪ੍ਰਧਾਨ ਰਾਮ ਸਿੰਘ ਭੈਣੀ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਵਿਚ ਮੀਟਿੰਗ ਕੀਤੀ ਗਈ ਜਿਸ ਵਿਚ ਸਮੂਹ ਨੰਬਰਦਾਰਾਂ ਨੇ ਹਿੱਸਾ ਲਿਆ ਅਤੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪ੍ਰਤੀ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ-ਕੇਸ ਦਰਜ

ਧਨੌਲਾ, 22 ਮਈ (ਚੰਗਾਲ, ਜਤਿੰਦਰ ਸਿੰਘ ਧਨੌਲਾ)- ਨੇੜਲੇ ਪਿੰਡ ਉੱਪਲੀ ਵਿਖੇ ਇਕ ਨੌਜਵਾਨ ਵਲੋਂ ਆਪਣੇ ਹੀ ਪਿੰਡ ਦੀ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪੀੜਤ ਲੜਕੀ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਉਂਦਿਆਂ ...

ਪੂਰੀ ਖ਼ਬਰ »

ਖ਼ੂਨਦਾਨ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ

ਮਹਿਲ ਕਲਾਂ, 22 ਮਈ (ਪੱਤਰ ਪ੍ਰੇਰਕ)-ਪ੍ਰੈੱਸ ਕਲੱਬ ਮਹਿਲ ਕਲਾਂ (ਬਰਨਾਲਾ) ਵਲੋਂ ਗੁਰਦੁਆਰਾ ਸਾਹਿਬ ਪਿੰਡ ਕਰਮਗੜ੍ਹ ਵਿਖੇ 24 ਮਈ ਨੂੰ ਸਵੇਰੇ 10 ਵਜੇ ਲਗਾਏ ਜਾ ਰਹੇ 16ਵੇਂ ਵਿਸ਼ਾਲ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ...

ਪੂਰੀ ਖ਼ਬਰ »

ਮੈਨੇਜਰ ਲਾਲ ਸਿੰਘ ਧਾਲੀਵਾਲ ਦੀ ਨਮਿਤ ਅੰਤਿਮ ਅਰਦਾਸ

ਟੱਲੇਵਾਲ, 22 ਮਈ (ਸੋਨੀ ਚੀਮਾ)-ਪਿੰਡ ਪੱਖੋਕੇ ਨਾਲ ਸੰਬੰਧਿਤ ਮੈਨੇਜਰ ਲਾਲ ਸਿੰਘ ਧਾਲੀਵਾਲ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਪਿੰਡ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਹੋਈ | ਇਸ ਦੌਰਾਨ ਰਾਗੀ ਜਥੇ ਨੇ ਕੀਰਤਨ ਕੀਤਾ | ਭੋਗ ਉਪਰੰਤ ਸੰਬੋਧਨ ...

ਪੂਰੀ ਖ਼ਬਰ »

ਡੇਲੀ ਫਿਟਨੈੱਸ ਗਰੁੱਪ ਭਦੌੜ ਨੇ ਮਹਾਂ ਸਾਈਕਲ ਰੈਲੀ 'ਚ ਭਾਗ ਲਿਆ

ਭਦੌੜ, 22 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬ ਪੁਲਿਸ ਸੰਗਰੂਰ ਵਲੋਂ ਨਸ਼ਿਆਂ ਵਿਰੁੱਧ ਕਰਵਾਈ ਗਈ ਮਹਾਂ ਸਾਈਕਲ ਰੈਲੀ ਵਿਚ ਡੇਲੀ ਫਿਟਨੈੱਸ ਗਰੁੱਪ ਫਿਟਨਿਸ ਗਰੁੱਪ ਭਦੌੜ ਵਲੋਂ ਭਾਗ ਲਿਆ ਗਿਆ | ਇਸ ਮਹਾਂ ਸਾਈਕਲ ਰੈਲੀ ਦਾ ਮੱੁਖ ਕਾਰਨ ਹੈ ਕਿ ਪਿੰਡਾਂ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਕੁਰੜ ਵਿਖੇ ਪੂਲ ਪਾਰਟੀ

ਮਹਿਲ ਕਲਾਂ, 22 ਮਈ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ (ਬਰਨਾਲਾ) ਵਿਖੇ ਬੱਚਿਆਂ ਲਈ ਪੂਲ ਪਾਰਟੀ ਦਾ ਪ੍ਰਬੰਧ ਅਧਿਆਪਕਾਂ ਦੀ ਨਿਗਰਾਨੀ ਵਿਚ ਕੀਤਾ ਗਿਆ, ਜਿਸ ਵਿਚ ਬੱਚਿਆਂ ਨੇ ਖੂਬ ਆਨੰਦ ਮਾਣਿਆ ...

ਪੂਰੀ ਖ਼ਬਰ »

ਸ਼ਹੀਦ ਬਲਵੀਰ ਸਿੰਘ ਕਲਾਲ ਮਾਜਰਾ ਦੀ ਬਰਸੀ ਮਨਾਈ

ਮਹਿਲ ਕਲਾਂ, 22 ਮਈ (ਅਵਤਾਰ ਸਿੰਘ ਅਣਖੀ)- ਪਿੰਡ ਕਲਾਲ ਮਾਜਰਾ ਦੇ ਜੰਮਪਲ ਸ਼ਹੀਦ ਸਿਪਾਹੀ ਬਲਬੀਰ ਸਿੰਘ ਕਲਾਲ ਮਾਜਰਾ ਜੋ ਸੰਨ 1989 ਵਿਚ ਸ੍ਰੀ ਲੰਕਾ ਵਿਚ ਅਮਨ ਸ਼ਾਂਤੀ ਬਹਾਲ ਕਰਨ ਲਈ ਲਿੱਟੇ ਅੱਤਵਾਦੀਆਂ ਖ਼ਿਲਾਫ਼ ਲੜਾਈ ਵਿਚ ਸ਼ਹੀਦ ਹੋ ਗਏ ਸਨ, ਦੀ ਬਰਸੀ ਸਾਬਕਾ ਸੈਨਿਕਾਂ ...

ਪੂਰੀ ਖ਼ਬਰ »

ਨੌਜਵਾਨ ਲਿਖਾਰੀ ਸਭਾ ਦੀ ਚੋਣ

ਧਨੌਲਾ, 22 ਮਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਸਥਾਨਕ ਅਗਮ ਨਰਸਰੀ ਭੱਠਲਾਂ ਰੋਡ ਵਿਖੇ ਨੌਜਵਾਨ ਲਿਖਾਰੀ ਸਭਾ ਧਨੌਲਾ ਦੀ ਪਹਿਲੀ ਸਾਹਿਤਕ ਮਿਲਣੀ ਹੋਈ, ਜਿਸ ਵਿਚ ਸਭਾ ਦੇ ਸਮੂਹ ਮੈਂਬਰਾਂ ਦੀ ਸਹਿਮਤੀ ਨਾਲ ਨੌਜਵਾਨ ਲੇਖਕਾਂ ਨੂੰ ਵੱਖ-ਵੱਖ ਅਹੁਦੇ ਦੇ ਕੇ ਜਿੰਮੇਵਾਰੀ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਸਰਬੱਤ ਦੇ ਭਲੇ ਲਈ ਤਿੰਨ ਰੋਜ਼ਾ ਧਾਰਮਿਕ ਸਮਾਗਮ

ਟੱਲੇਵਾਲ, 22 ਮਈ (ਸੋਨੀ ਚੀਮਾ)- ਪਿੰਡ ਟੱਲੇਵਾਲ ਦੀ ਵੱਡੀ ਸੱਥ ਵਿਖੇ ਸੰਤ ਬਾਬਾ ਸੁੰਦਰ ਸਿੰਘ ਕੈਨੇਡੀਅਨ ਦੀ ਪ੍ਰੇਰਨਾ ਸਦਕਾ ਅਤੇ ਸੰਤ ਬਾਬਾ ਕਰਨੈਲ ਸਿੰਘ ਟੱਲੇਵਾਲ ਵਾਲਿਆਂ ਦੀ ਅਗਵਾਈ ਵਿਚ ਸਰਬੱਤ ਦੇ ਭਲੇ ਲਈ ਸਮੂਹ ਸੰਗਤ ਦੇ ਸਹਿਯੋਗ ਨਾਲ ਪਿੰਡ ਦੀ ਵੱਡੀ ਸੱਥ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂਆਂ ਨੇ ਲੜਕੀ ਦਾ ਵਿਆਹ ਕੀਤਾ

ਟੱਲੇਵਾਲ, 22 ਮਈ (ਸੋਨੀ ਚੀਮਾ)-ਸਮਾਜ ਸੇਵੀ ਸੰਸਥਾ ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਵਿਚ ਵਾਧਾ ਕਰਦੇ ਹੋਏ ਪਿੰਡ ਭੋਤਨਾ ਨਾਲ ਸੰਬੰਧਿਤ ਇਕ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਿੱਖ ਸੇਵਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪਿੰਡ ਰੂੜੇਕੇ ਕੇ ਖੁਰਦ ਵਿਖੇ ਔਰਤਾਂ ਦੀ ਇਕਾਈ ਗਠਿਤ

ਰੂੜੇਕੇ ਕਲਾਂ, 22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਕਿਯੂ ਏਕਤਾ ਸਿੱਧੂਪੁਰ ਦੇ ਪਿੰਡ ਇਕਾਈ ਪ੍ਰਧਾਨ ਜਸਵੀਰ ਸਿੰਘ, ਜੋਰਾ ਸਿੰਘ ਨੰਗਲਾ ਬਠਿੰਡਾ, ਰਣਜੀਤ ਸਿੰਘ ਜੀਦਾ, ਕੁਲਵੰਤ ਸਿੰਘ ਜੋਧਪੁਰ ਦੀ ਅਗਵਾਈ ਵਿਚ ਪਿੰਡ ਰੂੜੇਕੇ ਖ਼ੁਰਦ ਵਿਖੇ ਔਰਤਾਂ ਦੀ ਇਕਾਈ ਗਠਿਤ ...

ਪੂਰੀ ਖ਼ਬਰ »

ਐਸ.ਬੀ.ਐਸ. ਸਕੂਲ 'ਚ ਸਕਾਲਰਸ਼ਿਪ ਟੈਸਟ ਕਰਵਾਇਆ

ਬਰਨਾਲਾ, 22 ਮਈ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਸਕਾਲਰਸ਼ਿਪ ਟੈਸਟ ਅਧਿਆਪਕਾ ਨੈਨਸੀ ਗਰਗ ਅਤੇ ਕੀਰਤੀ ਸ਼ਰਮਾ ਦੀ ਅਗਵਾਈ ਵਿਚ ਕਰਵਾਇਆ ਗਿਆ | ਟੈਸਟ ਵਿਚ 11ਵੀਂ ਕਲਾਸ ਵਿਚ ਦਾਖਲਾ ਲੈਣ ਵਾਲੇ 300 ਦੇ ਕਰੀਬ ਬੱਚਿਆਂ ਨੇ ਉਤਸ਼ਾਹ ਨਾਲ ਭਾਗ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਰੁੱਖਾਂ ਦੀ ਸੰਭਾਲ ਲਈ ਸੈਮੀਨਾਰ

ਰੂੜੇਕੇ ਕਲਾਂ, 22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸਕੂਲ ਦੇ ਪਿ੍ੰਸੀਪਲ ਮੇਜਰ ਸਿੰਘ ਦੀ ਅਗਵਾਈ ਵਿਚ ਵਣ ਵਿਭਾਗ ਮਾਨਸਾ ਦੀ ਟੀਮ ਵਲੋਂ ਸੰਕਟ ਮਈ ਦਿਵਸ ਨੂੰ ਸਮਰਪਿਤ ਰੁੱਖਾਂ ਦੀ ਸੰਭਾਲ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ | ਸੈਮੀਨਾਰ ਦੌਰਾਨ ਹਾਜ਼ਰੀਨ ਨੂੰ ਜਾਣਕਾਰੀ ਦਿੰਦੇ ਹੋਏ ਗੁਰਜੰਗ ਸਿੰਘ ਬਲਾਕ ਅਫ਼ਸਰ ਮਾਨਸਾ ਨੇ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਰੁੱਖਾਂ ਦੀ ਗਿਣਤੀ ਦਿਨੋਂ-ਦਿਨ ਘਟਣ ਕਰ ਕੇ ਜੰਗਲੀ ਜੀਵਾਂ, ਪੰਛੀਆਂ ਤੇ ਰੁੱਖਾਂ ਦੀਆਂ ਕਈ ਜਾਤੀਆਂ ਸੰਕਟ 'ਚੋਂ ਗੁੱਜਰ ਰਹੀਆਂ ਹਨ ਜਿਨ੍ਹਾਂ ਦੀਆਂ ਪ੍ਰਜ਼ਾਤੀਆਂ ਖ਼ਤਮ ਹੋ ਰਹੀਆਂ ਹਨ | ਜੰਗਲੀ ਜਾਨਵਰਾਂ ਤੇ ਪੰਛੀਆਂ ਦੀਆਂ ਕਿਸਮਾਂ ਖ਼ਤਮ ਹੋਣ ਨਾਲ ਕੁਦਰਤੀ ਸੰਤੁਲਨ ਵਿਗੜ ਰਿਹਾ ਹੈ | ਰੁੱਖਾਂ ਦੀ ਘਾਟ ਕਾਰਨ ਧਰਤੀ 'ਤੇ ਦਿਨੋਂ-ਦਿਨ ਗਰਮੀ ਵੱਧ ਰਹੀ ਹੈ ਅਤੇ ਮਨੁੱਖ ਨੂੰ ਅਨੇਕਾਂ ਭਿਆਨਕ ਬਿਮਾਰੀਆਂ ਲੱਗ ਰਹੀਆਂ ਹਨ | ਉਨ੍ਹਾਂ ਸਮੂਹ ਹਾਜ਼ਰੀਨ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਪੰਜਾਬ ਦੀ ਧਰਤੀ 'ਤੇ ਜੰਗਲੀ ਏਰੀਆ ਵਧਾਉਣ ਦੀ ਅਪੀਲ ਕੀਤੀ | ਸਕੂਲ ਪ੍ਰਬੰਧਕਾਂ ਵਲੋਂ ਆਏ ਹੋਏ ਅਫ਼ਸਰ ਸਾਹਿਬਾਨ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਜੰਟ ਸਿੰਘ ਜੀ.ਓ.ਜੀ, ਗੁਰਦੀਪ ਸਿੰਘ ਵਣ ਗਾਰਡ ਤੋਂ ਇਲਾਵਾ ਅਧਿਆਪਕ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਲੋਕ ਭਲਾਈ ਕਲੱਬ ਮੌੜਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਸ਼ਹਿਣਾ, 22 ਮਈ (ਸੁਰੇਸ਼ ਗੋਗੀ)-ਪਿੰਡ ਸੁਖਪੁਰਾ ਮੌੜ ਵਿਖੇ ਲੋਕ ਭਲਾਈ ਕਲੱਬ ਮੌੜਾਂ ਵਲੋਂ ਚਾਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਕਲੱਬ ਦੇ ਪ੍ਰਧਾਨ ਸੀਰਾ ਸਿੰਘ ਮੌੜ ਨੇ ਦੱਸਿਆ ਕਿ ਐਨ.ਆਰ.ਆਈਜ ਵੀਰਾਂ ਦੇ ਸਹਿਯੋਗ ਨਾਲ ਹਰਦੀਪ ਕੌਰ ਪਤਨੀ ਮਹਿੰਦਰ ਸਿੰਘ, ...

ਪੂਰੀ ਖ਼ਬਰ »

ਬਾਬਾ ਵਰਿਆਮ ਸਿੰਘ ਧੂਰਕੋਟ ਵਾਲਿਆਂ ਦੀ ਬਰਸੀ ਮਨਾਈ

ਰੂੜੇਕੇ ਕਲਾਂ, 22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਵਰਿਆਮ ਸਿੰਘ ਜੀ ਧੂਰਕੋਟ ਵਾਲਿਆਂ ਦੀ ਸਾਲਾਨਾ ਬਰਸੀ ਗੁਰਦੁਆਰਾ ਕਥਾ ਪ੍ਰਕਾਸ਼ ਸਾਹਿਬ ਧੂਰਕੋਟ ਵਿਖੇ ਮਨਾਈ ਗਈ | ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਉਪਰੰਤ ਧਾਰਮਿਕ ਸਮਾਗਮਾਂ ਦੌਰਾਨ ਧਾਰਮਿਕ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਾਨੀ ਸੱਜਣਾਂ ਦਾ ਸਨਮਾਨ

ਸ਼ਹਿਣਾ, 22 ਮਈ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਹਰਗੋਬਿੰਦ ਕੋਚ ਬਾਡੀ ਬਿਲਡਰਜ਼ ਦੀ ਅਗਵਾਈ ਵਿਚ ਸ਼ਹਿਣਾ ਦੇ ਗਿੱਲ ਝੱਲੀ ਅਗਵਾੜ ਦੇ ਸੱਚਖੰਡ ਦੀ ਕਾਰ ਸੇਵਾ ਵਿਚ ਯੋਗਦਾਨ ਪਾਉਣ ਵਾਲੇ ਆਗੂਆਂ ਦਾ ...

ਪੂਰੀ ਖ਼ਬਰ »

ਪਿੰਡ ਭੋਤਨਾ ਦੇ ਹਾਕੀ ਖਿਡਾਰੀਆਂ ਲਈ ਐਨ.ਆਰ.ਆਈਜ਼ ਨੇ ਕੀਤੀ ਰਾਸ਼ੀ ਭੇਟ

ਟੱਲੇਵਾਲ, 22 ਮਈ (ਸੋਨੀ ਚੀਮਾ)-ਪਿੰਡ ਭੋਤਨਾ ਦੇ ਖੇਡ ਗਰਾਊਾਡ ਵਿਚ ਪਿਛਲੇ ਲੰਬੇ ਸਮੇਂ ਤੋਂ ਹਾਕੀ ਦੀ ਖੇਡ ਲਈ ਨੌਜਵਾਨਾਂ ਦੀ ਟੀਮ ਤਿਆਰ ਕੀਤੀ ਜਾ ਰਹੀ ਹੈ ਜਿਸ 'ਚ ਖਿਡਾਰੀਆਂ ਦੀ ਗਿਣਤੀ 50 ਦੇ ਕਰੀਬ ਹੈ, ਨੂੰ ਜਿੱਥੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਰੀਸ਼ ਕੁਮਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਲੋਕ ਸਹਿਯੋਗ ਦੇਣ ਲੱਗੇ-ਲਾਭ ਸਿੰਘ ਉੱਗੋਕੇ

ਸ਼ਹਿਣਾ, 22 ਮਈ (ਸੁਰੇਸ਼ ਗੋਗੀ)-ਪੰਜਾਬ ਵਿਚ ਖ਼ੁਸ਼ਹਾਲੀ ਦਾ ਦੌਰ ਮੁੜ ਸ਼ੁਰੂ ਹੋਣ ਲੱਗਿਆ ਹੈ, ਕਿਉਂਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਭਲੇ ਲਈ ਫ਼ੈਸਲੇ ਲੈ ਰਹੀ ਹੈ | ਇਹ ਸ਼ਬਦ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਸੰਤਪੁਰਾ ਵਿਖੇ ਜਨਤਕ ...

ਪੂਰੀ ਖ਼ਬਰ »

ਮਾਡਰਨ ਕਾਲਜ ਆਫ ਐਜੂਕੇਸ਼ਨ ਬੀਰ ਕਲਾਂ ਦਾ ਨਤੀਜਾ ਸ਼ਾਨਦਾਰ

ਚੀਮਾ ਮੰਡੀ, 22 ਮਈ (ਜਸਵਿੰਦਰ ਸਿੰਘ ਸ਼ੇਰੋਂ)- ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ ਐਲਾਨੇ ਡੀ.ਐੱਲ.ਐੱਡ (ਈ.ਟੀ.ਟੀ) ਸਾਲ ਦੂਜਾ ਦੇ ਨਤੀਜਿਆਂ 'ਚ ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਹ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਵੀ.ਕੇ. ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਸਾਈਕਲ ਰੈਲੀ ਕੱਢੀ

ਭਵਾਨੀਗੜ੍ਹ, 22 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਕਾਕੜਾ ਦੇ ਦੀਵਾਨ ਟੋਡਰ ਮੱਲ ਸਕੂਲ ਵਿਖੇ ਨਸ਼ਿਆਂ ਖਿਲਾਫ਼ ਸਾਈਕਲ ਰੈਲੀ ਕੱਢੀ ਗਈ, ਜਿਸ ਦੀ ਸ਼ੁਰੂਆਤ ਸਕੂਲ ਤੋਂ ਹੋ ਕੇ ਪਿੰਡ ਦਿਆਲਪੁਰਾ, ਬਖੋਪੀਰ, ਕਾਕੜਾ ਅਤੇ ਹੋਰ ਪਿੰਡਾਂ ਵਿਚ ਹੁੰਦਿਆਂ ਸਕੂਲ ਵਿਚ ਸਮਾਪਤ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਵਲੋਂ ਨਰੰਗ ਸਿੰਘ ਲਾਡੇਵਾਲ ਜ਼ਿਲ੍ਹਾ ਪ੍ਰਧਾਨ ਨਿਯੁਕਤ

ਅਮਰਗੜ੍ਹ, 22 ਮਈ (ਜਤਿੰਦਰ ਮੰਨਵੀ)- ਸਿੱਖੀ ਸਿਧਾਂਤ, ਰਵਾਇਤਾਂ ਅਤੇ ਅਸੂਲਾਂ ਨੂੰ ਆਪਣੀ ਜ਼ਿੰਦਗੀ 'ਚ ਪੂਰੀ ਤਰ੍ਹਾਂ ਲਾਗੂ ਕਰਦੇ ਹੋਏ ਸਿੱਖੀ ਨੂੰ ਚੜ੍ਹਦੀ ਕਲਾ ਵਿਚ ਲਿਜਾਣ ਦੇ ਉਪਰਾਲੇ ਕਰਨ ਵਾਲੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਲਾਡੇਵਾਲ ਦੇ ਸਿੱਖ ਆਗੂ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਹੜ੍ਹਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ- ਵਿਧਾਇਕ ਬਰਿੰਦਰ ਗੋਇਲ

ਮੂਣਕ, 22 ਮਈ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ)- ਹਰ ਸਾਲ ਹੜ੍ਹਾਂ ਨਾਲ ਬਰਬਾਦ ਹੁੰਦੀਆਂ ਕਿਸਾਨਾਂ ਦੀਆਂ ਫ਼ਸਲਾਂ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਘੱਗਰ ਦਰਿਆ ਵਿਚ ਆਉਂਦੇ ਹੜਾਂ ਨੂੰ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਅਗਾਉ ਪ੍ਰਬੰਧ ਮੁਕੰਮਲ ਕਰ ਲਏ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪਾਣੀ ਤੇ ਵਾਤਾਵਰਣ ਨੂੰ ਬਚਾਉਣ ਲਈ ਚਲਾਵੇਗੀ ਪਿੰਡਾਂ ਵਿਚ ਮੁਹਿੰਮ

ਲਹਿਰਾਗਾਗਾ, 22 ਮਈ (ਅਸ਼ੋਕ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਸਬੰਧੀ ਪਿੰਡਾਂ ਵਿਚ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ | ਲਹਿਰਾਗਾਗਾ ਵਿਖੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਹੋਈ ਬਲਾਕ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਬਚਾਓ ਹਸਤਾਖ਼ਰ ਮੁਹਿੰਮ ਆਰੰਭੀ

ਮੂਣਕ, 22 ਮਈ (ਭਾਰਦਵਾਜ/ਸਿੰਗਲਾ)- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਘਾਟੇ ਵਿਚੋਂ ਕੱਢਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਯੂਨੀਵਰਸਿਟੀ ਕਾਲਜ ਮੂਣਕ ਵਿਖੇ ਅਧਿਆਪਕਾਂ ਅਤੇ ...

ਪੂਰੀ ਖ਼ਬਰ »

'ਹੱਸਦਾ ਪੰਜਾਬ' ਸਿਰਲੇਖ ਤਹਿਤ ਲੋਕ ਖੇਡਾਂ ਕਰਵਈਆਂ

ਸੰਦੌੜ, 22 ਮਈ (ਜਸਵੀਰ ਸਿੰਘ ਜੱਸੀ)- ਭਾਰਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ੁਰੂ ਕੀਤੇ ਗਏ 'ਏਕ ਭਾਰਤ ਸੇ੍ਰਸ਼ਟ ਭਾਰਤ' ਮਿਸ਼ਨ ਤਹਿਤ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ 'ਹੱਸਦਾ ਪੰਜਾਬ, ਮੇਰਾ ਖ਼ੁਆਬ' ਸਿਰਲੇਖ ਦੇ ਅਧੀਨ ਪੰਜਾਬ ਦੀਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀਆਂ ਮਾਤਾਵਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਰੂੜੇਕੇ ਕਲਾਂ, 22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਮੈਡਮ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸੰਸਥਾ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX