ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  1 day ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਦਿੱਲੀ / ਹਰਿਆਣਾ

ਜੋਧਪੁਰ-ਜੰਮੂ ਤਵੀ ਐਕਸਪ੍ਰੈਸ ਦਾ ਡੱਬਵਾਲੀ 'ਚ ਠਹਿਰਾਅ ਸ਼ੁਰੂ

ਡੱਬਵਾਲੀ, 22 ਮਈ (ਇਕਬਾਲ ਸਿੰਘ ਸ਼ਾਂਤ)- ਜੋਧਪੁਰ-ਜੰਮੂ ਤਵੀ ਐਕਸਪ੍ਰੈਸ ਦਾ ਡੱਬਵਾਲੀ ਰੇਲਵੇ ਸਟੇਸ਼ਨ 'ਤੇ ਅੱਜ ਠਹਿਰਾਅ ਸ਼ੁਰੂ ਹੋ ਗਿਆ | ਰੇਲਗੱਡੀ ਦੇ ਡੱਬਵਾਲੀ ਠਹਿਰਾਵ ਸਮੇਂ ਸਿਰਸਾ ਲੋਕਸਭਾ ਦੇ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਉਸਨੂੰ ਹਰੀ ਝੰਡੀ ਵਿਖਾ ਕਰ ...

ਪੂਰੀ ਖ਼ਬਰ »

ਜੋਗਿੰਦਰ ਨਾਗਪਾਲ ਬਣੇ ਚੌਧਰੀ ਦੇਵੀਲਾਲ ਗਊਸ਼ਾਲਾ ਖਾਜਾਖੇੜਾ ਦੇ ਪ੍ਰਧਾਨ

ਸਿਰਸਾ, 22 ਮਈ (ਭੁਪਿੰਦਰ ਪੰਨੀਵਾਲੀਆ)-ਚੌਧਰੀ ਦੇਵੀਲਾਲ ਗਊਸ਼ਾਲਾ ਖਾਜਾਖੇੜਾ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿੱਚ ਸਾਬਕਾ ਪ੍ਰਧਾਨ ਸੰਦੀਪ ਜੈਨ, ਕਿ੍ਸ਼ਨ ਗੁਪਤਾ, ਕੁੰਜ ਬਿਹਾਰੀ ਮਹੀਪਾਲ ਅਤੇ ਗੋਪੀ ਚੰਦ ਮੋਦੀ ਨੇ ਪਿਛਲੇ ਪੰਜ ਸਾਲਾਂ ਦੌਰਾਨ ...

ਪੂਰੀ ਖ਼ਬਰ »

ਔਢਾਂ 'ਚ ਮੁੱਖ ਮੰਤਰੀ ਮਨੋਹਰ ਲਾਲ ਦੀ ਹੋਣ ਵਾਲੀ ਪ੍ਰਗਤੀ ਰੈਲੀ ਇਤਿਹਾਸਿਕ ਹੋਵੇਗੀ-ਰਣਜੀਤ ਸਿੰਘ

ਸਿਰਸਾ, 22 ਮਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਅਨਾਜ ਮੰਡੀ ਵਿੱਚ ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਇਕ ਜਨਸਭਾ 'ਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਉਣ ਵਾਲੀ 29 ਮਈ ਨੂੰ ਮੁੱਖ ਮੰਤਰੀ ਮਨੋਹਰ ਲਾਲ ਕਸਬਾ ਔਢਾਂ ਵਿੱਚ ਹੋਣ ਵਾਲੀ ਪ੍ਰਗਤੀ ਰੈਲੀ ਇਤਿਹਾਸਿਕ ਹੋਵੇਗੀ | ਇਸ ਮੌਕੇ 'ਤੇ ਮੁੱਖ ਮੰਤਰੀ ਸਿਰਸਾ ਜ਼ਿਲ੍ਹੇ ਦੇ ਵਿਕਾਸ ਲਈ ਅਨੇਕਾਂ ਸੁਗਾਤਾਂ ਦੇਣਗੇ | ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਕਾਰਜਸ਼ੈਲੀ ਤੋਂ ਜ਼ਿਲ੍ਹਾ ਸਿਰਸਾ ਦੀ ਜਨਤਾ ਭਲੀ ਤਰ੍ਹਾਂ ਵਾਕਫ਼ ਹੈ ਅਤੇ ਇਸ ਨੂੰ ਵੇਖਦੇ ਹੋਏ 29 ਮਈ ਦੀ ਰੈਲੀ ਵਿੱਚ ਰਿਕਾਰਡ ਤੋੜ ਭੀੜ ਉਮੜੇਗੀ | ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਮਨੋਹਰ ਲਾਲ ਨੇ ਜ਼ਿਲ੍ਹਾ ਸਿਰਸਾ ਵਿੱਚ 368 ਕਰੋੜ ਰੁਪਏ ਲਾਗਤ ਦੀਆਂ 38 ਪਰਿਯੋਜਨਾਵਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ ਸੀ | ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਅਤੇ ਕਿਸਾਨਾਂ ਲਈ ਕਈ ਕਲਿਆਣਕਾਰੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਜਿਸ ਨਾਲ ਆਮ ਲੋਕਾਂ ਨੂੰ ਲਾਭ ਮਿਲ ਰਿਹਾ ਹੈ | ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਬਿਨਾਂ ਭੇਦਭਾਵ ਦੇ ਵਿਕਾਸ ਕੰਮ ਕੀਤੇ ਜਾ ਰਹੇ ਹਨ | ਉਹਨਾਂ ਕਿਹਾ ਕਿ ਔਢਾਂ ਦੀ ਪ੍ਰਗਤੀ ਰੈਲੀ ਨੂੰ ਲੈ ਕੇ ਜ਼ਿਲ੍ਹੇ ਦੇ ਲੋਕਾਂ ਵਿੱਚ ਬੇਹੱਦ ਉਤਸ਼ਾਹ ਦਾ ਮਾਹੌਲ ਹੈ ਅਤੇ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਸਹੀ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ | ਰੈਲੀ ਦੀ ਤਿਆਰੀਆਂ ਦੇ ਮੱਦੇਨਜਰ ਅੱਜ ਬਿਜਲੀ ਮੰਤਰੀ ਨੇ ਕਾਲਾਂਵਾਲੀ ਖੇਤਰ ਦੇ ਲੋਕਾਂ ਨੂੰ ਵੀ ਰੈਲੀ ਵਿੱਚ ਪੁੱਜਣ ਦਾ ਸੱਦਾ ਦਿੱਤਾ | ਇਸ ਦੌਰਾਨ ਸ਼ਹਿਰ ਦੇ ਪ੍ਰਮੁੱਖ ਉਦਯੋਗਪਤੀ ਸੰਜੈ ਦਾਨੇਵਾਲੀਆ ਦੀ ਦੁਕਾਨ ਬਿਜਲੀ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ | ਦੂਜੇ ਪਾਸੇ ਨਿਊ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਜੈਨ ਨੇ ਸ਼ਹਿਰ ਅਤੇ ਅਨਾਜ ਮੰਡੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂ ਇੱਕ ਮੰਗ ਪੱਤਰ ਬਿਜਲੀ ਮੰਤਰੀ ਨੂੰ ਸੌਂਪਿਆ | ਇਸ ਮੌਕੇ 'ਤੇ ਸ਼ਹਿਰ ਅਤੇ ਇਲਾਕੇ ਦੇ ਕਈ ਪ੍ਰਮੁੱਖ ਵਿਅਕਤੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਜ਼ਿੰਮੇਵਾਰੀ ਦੀ ਭਾਵਨਾ ਨਾਲ ਮਨਚਾਹੇ ਬਦਲਾਵਾਂ ਨੂੰ ਯਕੀਨੀ ਬਣਾਇਆ ਜਾ ਸਕਦੈ-ਵਿਸ਼ੇਸ਼ ਸਾਰੰਗਲ

ਕਪੂਰਥਲਾ, 22 ਮਈ (ਅਮਰਜੀਤ ਕੋਮਲ) - ਵਿਦਿਆਰਥਣਾਂ ਨੂੰ ਆਪਣੇ ਸੁਪਨਿਆਂ ਦੀ ਪੂਰਤੀ ਲਈ ਅਗਲੇ 10 ਸਾਲਾਂ ਲਈ ਵਿਸਥਾਰਤ ਯੋਜਨਾ ਉਲੀਕਣੀ ਚਾਹੀਦੀ ਹੈ | ਇਹ ਸ਼ਬਦ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਥਾਨਕ ਹਿੰਦੂ ਕੰਨਿਆ ਕਾਲਜ ਦੀਆਂ ਪਬਲਿਕ ...

ਪੂਰੀ ਖ਼ਬਰ »

ਮੇਰੇ ਦਾਦਾ ਚੌਧਰੀ ਓਮ ਪ੍ਰਕਾਸ਼ ਚੌਟਾਲਾ ਖ਼ਿਲਾਫ਼ ਕਾਂਗਰਸ ਨੇ ਕੀਤੀ ਸਾਜਿਸ਼-ਦਿਗਵਿਜੈ ਚੌਟਾਲਾ

ਸਿਰਸਾ, 22 ਮਈ (ਭੁਪਿੰਦਰ ਪੰਨੀਵਾਲੀਆ)-ਹਰਿਆਣੇ ਦੇ ਸਾਬਕਾ ਮੁੱਖ ਮੰਤਰੀ ਅਤੇ ਆਪਣੇ ਦਾਦਾ ਓਮਪ੍ਰਕਾਸ਼ ਚੌਟਾਲਾ ਨੂੰ ਕਮਾਈ ਤੋਂ ਜਿਆਦਾ ਮਾਮਲੇ ਵਿੱਚ ਦੋਸ਼ੀ ਕਰਾਰ ਦੇਣ ਉੱਤੇ ਜਨਨਾਇਕ ਜਨਤਾ ਪਾਰਟੀ ਦੇ ਮੁੱਖ ਜਨਰਲ ਸਕੱਤਰ ਦਿਗਵਿਜੈ ਚੌਟਾਲਾ ਨੇ ਪ੍ਰਤੀਕਿਰਿਆ ਦਿੰਦੇ ...

ਪੂਰੀ ਖ਼ਬਰ »

ਮਹਿਮੜਾ ਸਕੂਲ 'ਚ ਗਊ ਗ੍ਰਾਸ ਸੰਕਲਪ ਦਾ ਆਯੋਜਨ

ਰਤੀਆ, 22 ਮਈ (ਬੇਅੰਤ ਕੌਰ ਮੰਡੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮੜਾ ਵਿਖੇ ਗਊ ਗ੍ਰਾਸ ਸੰਕਲਪ ਦਾ ਆਯੋਜਨ ਕੀਤਾ ਗਿਆ | ਜਿਸ ਵਿੱਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਪ੍ਰਣ ਲਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ: ਨਾਇਬ ਸਿੰਘ ਮੰਡੇਰ ਨੇ ਆਪਣੇ ਭਾਸ਼ਣ ਵਿੱਚ ...

ਪੂਰੀ ਖ਼ਬਰ »

ਸੂਬੇ 'ਚ ਇਕ ਭਵਨ 'ਚ ਚੱਲਣ ਵਾਲੇ ਪਹਿਲੀ ਤੋਂ 12ਵੀਂ ਤੱਕ ਦੇ ਸਾਰੇ ਸਕੂਲਾਂ ਨੂੰ ਮਿਲਾ ਕੇ ਕੀਤਾ ਜਾਵੇਗਾ ਇਕ-ਮਨੋਹਰ ਲਾਲ

ਸ਼ਾਹਬਾਦ ਮਾਰਕੰਡਾ, 22 ਮਈ (ਅਵਤਾਰ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਪੂਰੇ ਸੂਬੇ 'ਚ ਇਕ ਭਵਨ 'ਚ ਚੱਲਣ ਵਾਲੇ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਸਕੂਲਾਂ ਨੂੰ ਮਿਲਾ ਕੇ ਇਕ ਕੀਤਾ ਜਾਵੇਗਾ | ਇਨ੍ਹਾਂ ਸਕੂਲਾਂ ਦਾ ਹੈੱਡ ਵੀ ਇਕ ਹੀ ਬਣਾਇਆ ਜਾਵੇਗਾ | ...

ਪੂਰੀ ਖ਼ਬਰ »

ਰਾਸ਼ਟਰੀ ਪੇਂਡੂ ਆਜੀਵਿਕਾ ਮਿਸ਼ਨ ਦੇ ਵਿਸ਼ੇ 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ

ਯਮੁਨਾਨਗਰ, 22 ਮਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸੋਸ਼ਲ ਵਰਕ ਵਿਭਾਗ ਵਲੋਂ 'ਨੈਸ਼ਨਲ ਰੂਰਲ ਆਜੀਵਿਕਾ ਮਿਸ਼ਨ' ਸੰਗਠਨ, ਕਾਰਜ, ਉਦੇਸ਼, ਲਾਗੂ ਕਰਨ ਅਤੇ ਪ੍ਰਾਪਤੀ ਵਿਸ਼ੇ 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਨਿਫਾ ਵਲੋਂ ਆਗਾਮੀ 28 ਮਈ ਨੂੰ ਦੇਸ਼ ਭਰ 'ਚ ਮਹਾਂਮਾਰੀ ਨੂੰ ਲੈ ਕੇ ਲਗਾਏ ਜਾਣਗੇ 111 ਤੋਂ ਵੱਧ ਜਾਗਰੂਕਤਾ ਕੈਂਪ

ਕਰਨਾਲ, 22 ਮਈ (ਗੁਰਮੀਤ ਸਿੰਘ ਸੱਗੂ)-ਵਿਸ਼ਵ ਪੱਧਰ 'ਤੇ ਕਰਨਾਲ ਦਾ ਨਾਂਅ ਰੋਸ਼ਨ ਕਰਨ ਵਾਲੀ ਸਮਾਜਿਕ ਸੰਸਥਾ ਨੈਸ਼ਨਲ ਇੰਟੀਗ੍ਰੇਟਿਡ ਫੋਰਮ ਆਫ ਆਰਟਿਸਟਸ ਐਂਡ ਐਕਟੀਵਿਸਟਸ ਨਿਫਾ ਵਲੋਂ ਆਗਾਮੀ 28 ਮਈ ਨੂੰ ਅੰਤਰਰਾਸ਼ਟਰੀ ਮਹਾਂਮਾਰੀ ਸਿਹਤ ਦਿਵਸ ਮੌਕੇ ਦਿਲੀ ਦੀ ...

ਪੂਰੀ ਖ਼ਬਰ »

225 ਗ੍ਰਾਮ ਨਸ਼ੀਲੇ ਪਾਊਡਰ ਅਤੇ 15 ਸਰਿੰਜਾਂ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 22 ਮਈ (ਥਿੰਦ, ਹੈਪੀ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚੁੱਕੇ ਗਏ ਸਖ਼ਤ ਕਦਮਾਂ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਡੀ.ਐਸ.ਪੀ ਰਾਜੇਸ਼ ਕੱਕੜ ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦਿਆਂ ਇਕ ਨੌਜਵਾਨ ਪਾਸੋਂ 225 ਗ੍ਰਾਮ ਨਸ਼ੀਲਾ ...

ਪੂਰੀ ਖ਼ਬਰ »

ਮੁਹੱਲਾ ਮੋਤੀ ਬਾਜ਼ਾਰ ਵਿਖੇ ਦਰਜਨ ਤੋਂ ਵੱਧ ਨੌਜਵਾਨਾਂ ਵਲੋਂ ਦੁਕਾਨਦਾਰ 'ਤੇ ਹਮਲਾ

ਫਗਵਾੜਾ, 22 ਮਈ (ਹਰਜੋਤ ਸਿੰਘ ਚਾਨਾ) - ਅੱਜ ਸ਼ਾਮ ਇਥੋਂ ਦੇ ਮੋਤੀ ਬਾਜ਼ਾਰ ਵਿਖੇ ਕਰੀਬ ਇੱਕ ਦਰਜਨ ਨੌਜਵਾਨਾਂ ਵਲੋਂ ਇਕ ਦੁਕਾਨਦਾਰ 'ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਦੀਪਕ ਖੁਰਾਨਾ (ਅਰਲੋਕ ਚੰਦ ਐਂਡ ਸੰਨਜ਼) ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਇਨਾਮ ਅਤੇ ਡਿਗਰੀ ਵੰਡ ਸਮਾਗਮ

ਨਡਾਲਾ, 22 ਮਈ (ਮਨਜਿੰਦਰ ਸਿੰਘ ਮਾਨ) - ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਬੀਤੇ ਦਿਨੀਂ ਸਾਲਾਨਾ ਇਨਾਮ ਅਤੇ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐਮ.ਏ. (ਪੋਲੀਟੀਕਲ ਸਾਇੰਸ), ਬੀ.ਏ., ਬੀ.ਐਸ.ਸੀ. (ਇਕਨਾਮਿਕਸ), ਬੀ.ਸੀ.ਏ ਅਤੇ ਬੀ.ਕਾਮ. ਦੇ 91 ਪਾਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX