ਤਾਜਾ ਖ਼ਬਰਾਂ


ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  19 minutes ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  33 minutes ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕੈਂਟਰ ਤੇ ਕਾਰ ਦੀ ਭਿਆਨਕ ਟੱਕਰ 'ਚ ਪਤੀ-ਪਤਨੀ ਸਮੇਤ 3 ਮੌਤਾਂ
. . .  37 minutes ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 1 hour ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 1 hour ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 1 hour ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 1 hour ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  27 minutes ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 3 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਹੁਸ਼ਿਆਰਪੁਰ / ਮੁਕੇਰੀਆਂ

ਇਲਾਕੇ 'ਚ ਪਏ ਮੀਂਹ ਨਾਲ ਮੌਸਮ ਹੋਇਆ ਖ਼ੁਸ਼ਗਵਾਰ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਤੇ ਆਸ ਪਾਸ ਦੇ ਇਲਾਕਿਆਂ 'ਚ ਪਏ ਹਲਕੇ ਮੀਂਹ ਕਾਰਨ ਜਿੱਥੇ ਮੌਸਮ ਖ਼ੁਸ਼ਗਵਾਰ ਹੋ ਗਿਆ, ਉੱਥੇ ਕਿਸਾਨਾਂ ਨੂੰ ਵੀ ਇਸ ਮੀਂਹ ਨਾਲ ਕੁੱਝ ਰਾਹਤ ਮਿਲੀ | ਬੇਸ਼ੱਕ ਹਨੇਰੀ ਵਗਣ ਕਾਰਨ ਕੁੱਝ ...

ਪੂਰੀ ਖ਼ਬਰ »

ਈਕੋ ਟੂਰਿਜ਼ਮ ਨੂੰ ਪ੍ਰਫੁੱਲਿਤ ਕਰਨ ਲਈ ਚਾਨਣ ਮੁਨਾਰਾ ਸਾਬਿਤ ਹੋਵੇਗਾ ਥਾਨਾ ਨੇਚਰ ਰਿਟਰੀਟ- ਸੰਧਵਾਂ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਥਾਨਾ ਵਿਖੇ ਬਣੇ ਥਾਨਾ ਨੇਚਰ ਰਿਟਰੀਟ ਤੇ ਜੰਗਲ ਸਫ਼ਾਰੀ ਪ੍ਰੋਜੈਕਟ ਦਾ ਦੌਰਾ ਕੀਤਾ ਤੇ ਪ੍ਰੋਜੈਕਟ ਵਿਚ ਮੌਜੂਦ ਸਹੂਲਤਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਲੋਹੇ ਦੀ ਸ਼ਟਰਿੰਗ ਦੀਆਂ ਪਲੇਟਾਂ ਚੋਰੀ

ਕੋਟਫ਼ਤੂਹੀ, 24 ਮਈ (ਅਟਵਾਲ)-ਪਿੰਡ ਅਜਨੋਹਾ ਦੇ ਕਰੀਬ ਬਿਸਤ ਦੁਆਬ ਨਹਿਰ ਵਾਲੇ ਪੁਲ 'ਤੇ ਚੱਲ ਰਹੇ ਕੰਮ ਦੌਰਾਨ ਕੀਤੀ ਹੋਈ ਲੋਹੇ ਦੀ ਸ਼ਟਰਿੰਗ 'ਚੋਂ ਚੋਰਾਂ ਵਲੋਂ 56 ਦੇ ਕਰੀਬ ਲੋਹੇ ਦੀਆ ਪਲੇਟਾਂ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅੱਜ ਤੱਕ ਮੰਗਾਂ ਨਾ ਮੰਨੀਆਂ ਤਾਂ ਲਗਾਵਾਂਗੇ ਧਰਨੇ- ਆਗੂ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਹੁਸ਼ਿਆਰਪੁਰ ਜੋ ਕਿ ਕਾਫੀ ਦਿਨਾਂ ਤੋਂ ਆਪਣੀਆ ਹੱਕੀ ਮੰਗਾਂ ਲਈ ਬੈਂਕਾਂ ਤੇ ਸਹਿਕਾਰੀ ਸਭਾਵਾਂ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਚੁੱਕੀ ਹੈ ਪਰ ਹਾਲੇ ਤੱਕ ਅਧਿਕਾਰੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਲੋਕ ਅਦਾਲਤ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਮਰਜੋਤ ਭੱਟੀ ਦੀ ਅਗਵਾਈ ਹੇਠ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਮਾਹਿਲਪੁਰ, 24 ਮਈ (ਰਜਿੰਦਰ ਸਿੰਘ)-ਬੀਤੀ ਦੇਰ ਸ਼ਾਮ ਪਿੰਡ ਨਸਰਾ ਦੇ ਇੱਕ ਨੌਜਵਾਨ ਵਲੋਂ ਦਰੱਖਤ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਤਰਸੇਮ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਨਸਰਾ ਨੇ ਮਾਹਿਲਪੁਰ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਘਰ 'ਚੋਂ 2 ਲੱਖ 50 ਹਜ਼ਾਰ ਰੁਪਏ, ਇੱਕ ਚੇਨ ਤੇ ਮੁੰਦਰੀ ਚੋਰੀ

ਐਮਾਂ ਮਾਂਗਟ, 24 ਮਈ (ਗੁਰਾਇਆ)-ਇਥੋਂ ਦੇ ਪਿੰਡ ਟਾਂਡਾ ਰਾਮ ਸਹਾਏ ਵਿਖੇ ਬੀਤੀ ਰਾਤ ਘਰ ਦੀ ਗਰਿੱਲ ਨੂੰ ਪੁੱਟ ਕੇ ਘਰ 'ਚ ਦਾਖ਼ਲ ਹੋਏ ਚੋਰਾਂ ਨੇ ਅਲਮਾਰੀ ਦੇ ਲਾਕਰ ਤੋੜ ਕੇ 2 ਲੱਖ 50 ਹਜ਼ਾਰ ਰੁਪਏ ਨਕਦ, ਇੱਕ ਚੇਨ ਤੇ ਮੁੰਦਰੀ ਦੇ ਨਾਲ-ਨਾਲ ਘਰ ਵਿਚ ਲੱਗਾ ਵਾਈ ਫਾਈ ਤੇ 7 ...

ਪੂਰੀ ਖ਼ਬਰ »

ਕੰਮ ਤੋਂ ਹਟਾਈਆਂ ਮੇਟਾਂ ਦੀ ਬਹਾਲੀ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਸਾਹਮਣੇ ਧਰਨਾ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਹੁਸ਼ਿਆਰਪੁਰ ਬਲਾਕ-1 ਦੀਆਂ ਪਿਛਲੇ ਸਮੇਂ ਤੋਂ ਜ਼ਬਰਦਸਤੀ ਤੇ ਬਿਨ੍ਹਾਂ ਕਿਸੇ ਦੋਸ਼ ਤੋਂ ਮੇਟਾਂ ਨੂੰ ਕੰਮ ਤੋਂ ਹਟਾਉਣ ਤੇ ਉਨ੍ਹਾਂ ਦੀ ਥਾਂ 'ਤੇ ਨਵੀਆਂ ਨੂੰ ਕੰਮ ਦੇਣਾ ਆਦਿ ਮੰਗਾਂ ...

ਪੂਰੀ ਖ਼ਬਰ »

ਬੀ.ਐਸ.ਸੀ. ਤੇ ਐਮ.ਐਸ.ਸੀ. ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ, 24 ਮਈ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ...

ਪੂਰੀ ਖ਼ਬਰ »

ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ

ਹਾਜੀਪੁਰ, 24 ਮਈ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਤੇ ਇਸ ਦੇ ਆਸ ਪਾਸ ਦੇ ਇਲਾਕੇ 'ਚ ਬੀਤੀ ਰਾਤ ਤੇ ਅੱਜ ਸਵੇਰੇ ਤੜਕਸਾਰ ਹੋਈ ਵਰਖਾ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੇਗੀ, ਉੱਥੇ ਹੀ ਫ਼ਸਲਾਂ ਲਈ ਇਹ ਵਰਖਾ ਵਰਦਾਨ ਵਜੋਂ ਮੰਨੀ ਜਾ ਰਹੀ ਹੈ | ਇਸ ਸਬੰਧੀ ਅਗਾਂਹਵਧੂ ਕਿਸਾਨ ...

ਪੂਰੀ ਖ਼ਬਰ »

ਕਾਲਜ ਦੇ ਕਾਨਵੋਕੇਸ਼ਨ ਸਮਾਗਮ ਦੌਰਾਨ 140 ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ

ਟਾਂਡਾ ਉੜਮੁੜ, 24 ਮਈ (ਭਗਵਾਨ ਸਿੰਘ ਸੈਣੀ)-ਐੱਚ.ਆਈ.ਐਮ.ਟੀ. ਕਾਲਜ ਟਾਂਡਾ ਦਾ ਕਨਵੋਕੇਸ਼ਨ ਸਮਾਗਮ ਚੇਅਰਮੈਨ ਰੋਹਿਤ ਟੰਡਨ ਦੀ ਅਗਵਾਈ ਵਿਚ ਕਰਵਾਇਆ ਗਿਆ | ਸਮਾਗਮ ਦੌਰਾਨ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਬਤੌਰ ਮੁੱਖ ਮਹਿਮਾਨ ਤੇ ਡਾਇਰੈਕਟਰ ਪੀ.ਟੀ.ਯੂ., ਡਾ. ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਕਰਵਾਇਆ

ਅੱਡਾ ਸਰਾਂ, 24 ਮਈ (ਹਰਜਿੰਦਰ ਸਿੰਘ ਮਸੀਤੀ)- ਪਿੰਡ ਨੈਣੋਵਾਲ ਵੈਦ ਵਿਖੇ ਸਥਿਤ ਪੀਰ ਬਾਬਾ ਗੁੱਗਾ ਜ਼ਾਹਿਰ ਪੀਰ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਭਾਈ ਘਨੱਈਆ ਸੇਵਾ ਸੁਸਾਇਟੀ ਦੀ ਮੀਟਿੰਗ

ਭੰਗਾਲਾ, 24 ਮਈ (ਬਲਵਿੰਦਰਜੀਤ ਸਿੰਘ ਸੈਣੀ)- ਭਾਈ ਘਨੱਈਆ ਸੇਵਾ ਸੁਸਾਇਟੀ ਦੀ ਮੀਟਿੰਗ ਪਿੰਡ ਮੀਰਥਲ ਟਾਂਡਾ ਦੇ ਗੁਰਦੁਆਰਾ ਸਾਹਿਬ ਵਿਖੇ ਦਲਜੀਤ ਸਿੰਘ ਮੰਝਪੁਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਦਲਜੀਤ ਸਿੰਘ ਮੰਝਪੁਰ, ਪ੍ਰਧਾਨ ਗੁਰਦੇਵ ਸਿੰਘ, ਸੇਵਾ ਸਿੰਘ ਸਕੱਤਰ, ...

ਪੂਰੀ ਖ਼ਬਰ »

ਸੰਪਰਕ ਸੜਕ ਦੀ ਹਾਲਤ ਖਸਤਾ

ਹਾਜੀਪੁਰ, 24 ਮਈ (ਜੋਗਿੰਦਰ ਸਿੰਘ)-ਪਿੰਡ ਢਾਡੇਕਟਵਾਲ ਤੋਂ ਸਰਿਆਣਾ ਭਵਨਾਲ ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੇਖਣ 'ਚ ਆਇਆ ਹੈ ਕਿ ਸੜਕ 'ਤੇ ਥਾਂ-ਥਾਂ 'ਤੇ ਡੂੰਘੇ-ਡੂੰਘੇ ਟੋਏ ਪਏ ਹੋਏ ਹਨ ਜਿਨ੍ਹਾਂ 'ਚੋਂ ਥੱਲਿਓਾ ਪੱਥਰ ਨਿਕਲੇ ਸਾਫ਼ ਦੇਖੇ ਜਾ ਸਕਦੇ ਹਨ | ਇਲਾਕਾ ਨਿਵਾਸੀ ਸੁਰਿੰਦਰ ਸਿੰਘ, ਤਿਲਕ ਰਾਜ, ਸੁਰੇਸ਼ ਕੁਮਾਰ, ਅਸ਼ੋਕ ਕੁਮਾਰ, ਰਣਜੀਤ ਸਿੰਘ, ਸ਼ੇਖਰ ਆਦਿ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਇਸ ਸੰਪਰਕ ਸੜਕ ਦੀ ਹਾਲਤ ਖਸਤਾ ਹੈ ਤੇ ਸਬੰਧਿਤ ਵਿਭਾਗ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਇਨ੍ਹਾਂ ਦੀ ਮੰਗ ਹੈ ਕਿ ਇਸ ਸੰਪਰਕ ਸੜਕ ਦੀ ਮੁਰੰਮਤ ਪਹਿਲ ਦੇ ਆਧਾਰ 'ਤੇ ਕੀਤੀ ਜਾਵੇ |

ਖ਼ਬਰ ਸ਼ੇਅਰ ਕਰੋ

 

ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਵਲੋਂ ਸਫ਼ਾਈ ਮੁਹਿੰਮ ਸ਼ੁਰੂ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ ਦੇ ਸਾਬਕਾ ਵਿਦਿਆਰਥੀ ਮਨੀ ਗੋਗੀਆ ਤੇ ਹਰਸ਼ ਗੋਗੀਆ ਨੇ ਸ਼ਹਿਰ ਹੁਸ਼ਿਆਰਪੁਰ ਦੀ ਸਫ਼ਾਈ ਦੇ ਉਦੇਸ਼ ਨਾਲ ਸਵੱਛਤਾ ਮੁਹਿੰਮ ਸ਼ੁਰੂ ਕੀਤੀ ਹੈ | ਮੁਹਿੰਮ ਦੀ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਐਮ. ਏ. ਦਾ ਨਤੀਜਾ ਰਿਹਾ ਸ਼ਾਨਦਾਰ

ਦਸੂਹਾ, 24 ਮਈ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ. ਏ ਹਿੰਦੀ ਪਹਿਲਾ ਸਮੈਸਟਰ ਦੇ ਨਤੀਜਿਆਂ 'ਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਵਿਦਿਆਰਥਣਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਇਸ ਸੰਬੰਧੀ ਕਾਲਜ ਦੇ ...

ਪੂਰੀ ਖ਼ਬਰ »

ਵਪਾਰ ਮੰਡਲ ਦਸੂਹਾ ਵਲੋਂ ਐੱਸ.ਐੱਚ.ਓ. ਬਿਕਰਮਜੀਤ ਸਿੰਘ ਦਾ ਸਵਾਗਤ

ਦਸੂਹਾ, 24 ਮਈ (ਕੌਸ਼ਲ)-ਵਪਾਰ ਮੰਡਲ ਦਸੂਹਾ ਵਲੋਂ ਨਵੇਂ ਤਾਇਨਾਤ ਹੋਏ ਐੱਸ.ਐੱਚ.ਓ. ਬਿਕਰਮਜੀਤ ਸਿੰਘ ਦਾ ਅਹੁਦਾ ਸੰਭਾਲਣ ਉਪਰੰਤ ਸਨਮਾਨ ਕੀਤਾ ਗਿਆ | ਇਸ ਮੌਕੇ ਵਪਾਰ ਮੰਡਲ ਦਸੂਹਾ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਦੀ ਅਗਵਾਈ 'ਚ ਵਪਾਰ ਮੰਡਲ ਦੇ ਹੋਰ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੀਆਂ ਬੀ.ਐੱਸ.ਸੀ. ਮੈਡੀਕਲ ਦੀ ਵਿਦਿਆਰਥਣ ਮੈਰਿਟ 'ਚ

ਦਸੂਹਾ, 24 ਮਈ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਐੱਸ. ਸੀ. ਮੈਡੀਕਲ ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਇਮਤਿਹਾਨਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਸੰਬੰਧੀ ਮੀਟਿੰਗ

ਮਿਆਣੀ, 24 ਮਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਖੇ ਮਹਾਨ ਤਪੱਸਵੀ, ਵਿੱਦਿਆ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਦੇ ਸੰਬੰਧ 'ਚ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਲੋਕ ਭਲਾਈ ਸੇਵਾ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਕਰਨੈਲ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਪੁਲਪੁਖਤਾ ਤੇ ਡੇਰਾ ਹੋਤੀ ਮਰਦਾਨ ਲਈ ਲੰਗਰ ਸਮੱਗਰੀ ਭੇਟ

ਮਿਆਣੀ, 24 ਮਈ (ਹਰਜਿੰਦਰ ਸਿੰਘ ਮੁਲਤਾਨੀ)-ਟਰੱਕ ਯੂਨੀਅਨ ਮਿਆਣੀ ਦੇ ਸਾਬਕਾ ਪ੍ਰਧਾਨ ਸਵ. ਤੁਲਸਾ ਸਿੰਘ ਨੰਗਲੀਆ ਦੇ ਪਰਿਵਾਰ ਵਲੋਂ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਮਕਸੂਦਪੁਰ, ਗੁਰਦੁਆਰਾ ਪਾਤਸ਼ਾਹੀ ਛੇਵੀਂ ਪੁਲ ਪੁਖਤਾ ਵਾਸਤੇ ਲੰਗਰ ਪ੍ਰਸ਼ਾਦ ਦੀ ਸੇਵਾ 'ਚ ...

ਪੂਰੀ ਖ਼ਬਰ »

ਐਸ.ਡੀ. ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸਨਾਤਨ ਕਾਲਜੀਏਟ ਪੰਡਿਤ ਅੰਮਿ੍ਤ ਆਨੰਦ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਪੀੜਤ ਮਜ਼ਦੂਰ ਪਰਿਵਾਰਾਂ ਲਈ ਰਾਹਤ ਸਮੱਗਰੀ ਭੇਟ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਪਿੰਡ ਕੂੰਟਾ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੁੱਗੀਆਂ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਸਬੰਧੀ ਉਨ੍ਹਾਂ ਦੀ ਮਦਦ ਲਈ ਅੱਗੇ ਆਉਂਦੇ ਹੋਏ ਸਰਪੰਚ ਪਰਵਿੰਦਰ ਸਿੰਘ ਸੱਜਣ ਤੇ ਹੋਰ ਕਿਸਾਨ ਆਗੂਆਂ ਵਲੋਂ ਉਨ੍ਹਾਂ 7 ...

ਪੂਰੀ ਖ਼ਬਰ »

ਮੈਂਬਰ ਫੂਡ ਕਮਿਸ਼ਨ ਵਲੋਂ ਸਰਕਾਰੀ ਸਕੂਲਾਂ, ਆਂਗਣਵਾੜੀ ਤੇ ਰਾਸ਼ਨ ਡਿਪੂਆਂ ਦਾ ਦੌਰਾ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਪ੍ਰੀਤੀ ਚਾਵਲਾ ਨੇ ਹੁਸ਼ਿਆਰਪੁਰ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਆਂਗਣਵਾੜੀਆਂ ਤੇ ਰਾਸ਼ਨ ਡੀਪੂਆਂ ਦਾ ਦੌਰਾ ਕਰਕੇ ਮਿਡ ਡੇ ਮੀਲ ਸਕੀਮ ਤੇ ਰਾਸ਼ਨ ਵੰਡ ਪ੍ਰਣਾਲੀ ਦਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਜਰਨੈਲ ਸਿੰਘ ਅਮਰੀਕਾ ਦਾ ਸਨਮਾਨ

ਮਿਆਣੀ, 24 ਮਈ (ਹਰਜਿੰਦਰ ਸਿੰਘ ਮੁਲਤਾਨੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਵਿਖੇ ਹੋਏ ਇਕ ਸਮਾਗਮ ਦੌਰਾਨ ਸਕੂਲ ਦੀ ਬਿਹਤਰੀ 'ਚ ਯੋਗਦਾਨ ਪਾਉਣ ਵਾਲੇ ਦਾਨੀ ਸੱਜਣ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਬਲਜੀਤ ਸਿੰਘ ਨੇ ਗਰਾਊਾਡ 'ਚ ਇੰਟਰਲਾਕ ...

ਪੂਰੀ ਖ਼ਬਰ »

ਸਕੂਲਾਂ 'ਚ ਸਪੋਰਟਸ ਵਿੰਗ ਸਥਾਪਤ ਕਰਨ ਲਈ ਵੱਖ-ਵੱਖ ਵਰਗਾਂ ਦੇ ਖਿਡਾਰੀਆਂ ਦੇ ਚੋਣ ਟਰਾਇਲ 27 ਤੋਂ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਖੇਡ ਵਿਭਾਗ ਪੰਜਾਬ, ਚੰਡੀਗੜ੍ਹ ਵਲੋਂ ਸਾਲਾ 2022-23 ਸੈਸ਼ਨ ਲਈ ਸਕੂਲਾਂ 'ਚ ਸਪੋਰਟਸ ਵਿੰਗ ਸਥਾਪਿਤ ਕਰਨ ਲਈ ਅੰਡਰ-14,17 ਤੇ 19 ਸਾਲ ਵਰਗ ਦੇ ਖਿਡਾਰੀਆਂ (ਲੜਕੇ/ਲੜਕੀਆਂ) ਦੀ ਚੋਣ ਲਈ 2 ਰੋਜ਼ਾ ਟਰਾਇਲ 27 ਤੇ 28 ਮਈ ਨੂੰ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਦੇ ਕੈਮਿਸਟਰੀ ਵਿਭਾਗ ਵਲੋਂ ਵਿਸ਼ੇਸ਼ ਲੈਕਚਰ

ਮੁਕੇਰੀਆਂ, 24 ਮਈ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਵਿਦਿਆਲਾ ਮੁਕੇਰੀਆਂ ਦੇ ਕੈਮਿਸਟਰੀ ਵਿਭਾਗ ਵਲੋਂ ''ਰਿਸਰਚ ਮੈਥੋਡੋਲੋਜੀU ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਮੌਕੇ 'ਤੇ ਕਾਲਜ ਦੇ ਅਲੂਮਨੀ ਮੈਂਬਰ ਤੇ ਦਿੱਲੀ ਯੂਨੀਵਰਸਿਟੀ ਤੋਂ ਆਤਮਾ ਰਾਮ ਤੇ ...

ਪੂਰੀ ਖ਼ਬਰ »

ਪੁਰੇਵਾਲ ਵਲੋਂ ਬੈਂਕ ਮੈਨੇਜਰਾਂ ਦੇ ਕੰਮ ਦੀ ਸਮੀਖਿਆ ਸੰਬੰਧੀ ਮੀਟਿੰਗ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਮਾਰਚ ਮਹੀਨੇ 'ਚ ਸਮਾਪਤ ਹੋਈ ਤਿਮਾਹੀ ਲਈ ਹੁਸ਼ਿਆਰਪੁਰ ਬਲਾਕ-1 ਤੇ 2 ਦੇ ਬੈਂਕ ਮੈਨੇਜਰਾਂ ਦੇ (ਬਲਾਕ ਪੱਧਰ) ਕੰਮਕਾਜ ਦੀ ਸਮੀਖਿਆ ਲਈ ਮੀਟਿੰਗ ਤਰਸੇਮ ਸਿੰਘ ਪੁਰੇਵਾਲ ਜ਼ਿਲ੍ਹਾ ਲੀਡ ਮੈਨੇਜਰ ਪੰਜਾਬ ਨੈਸ਼ਨਲ ਬੈਂਕ ...

ਪੂਰੀ ਖ਼ਬਰ »

ਬਾਬਾ ਹੀਰਾ ਸਿੰਘ ਦੀ ਕੁਟੀਆ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 24 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਭੁੰਗਰਨੀ ਵਿਖੇ ਬਾਬਾ ਹੀਰਾ ਸਿੰਘ ਦੇ ਤਪ ਅਸਥਾਨ 'ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਦੇਵ, ਸੰਤ ਬਾਬਾ ਭੂਗ ਸਿੰਘ, ਸੰਤ ਬਾਬਾ ਹੀਰਾ ਸਿੰਘ ਦੀ ਯਾਦ 'ਚ ਸਲਾਨਾ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਸਾਬਕਾ ਸਰਪੰਚ ਰਣਵੀਰ ਕੌਰ ਹੁੰਦਲ ਨਹੀਂ ਰਹੇ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਸਾਬਕਾ ਸਰਪੰਚ ਪਿੰਡ ਚੌਟਾਲਾ ਰਣਵੀਰ ਕੌਰ ਹੁੰਦਲ (56) ਪਤਨੀ ਸੀਨੀਅਰ ਅਕਾਲੀ ਆਗੂ ਸਵ: ਜਗਜੀਤ ਸਿੰਘ ਹੁੰਦਲ, ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ | ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਮੰਗਾਂ ਸੰਬੰਧੀ ਐੱਸ.ਐਮ.ਓ.ਨੂੰ ਮੰਗ ਪੱਤਰ

ਟਾਂਡਾ ਉੜਮੁੜ, 24 ਮਈ (ਭਗਵਾਨ ਸਿੰਘ ਸੈਣੀ)-ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਦੀ ਟਾਂਡਾ ਇਕਾਈ ਦੀ ਪ੍ਰਧਾਨ ਵਲੋਂ ਰਾਜ ਕੁਮਾਰੀ ਤੇ ਸਕੱਤਰ ਪਰਮਜੀਤ ਕੌਰ ਦੀ ਅਗਵਾਈ 'ਚ ਸ਼ਿਮਲਾ ਪਹਾੜੀ ਟਾਂਡਾ ਵਿਖੇ ਮੀਟਿੰਗ ਹੋਈ ਜਿਸ 'ਚ ਯੂਨੀਅਨ ਦੇ ਅਹੁਦੇਦਾਰਾਂ ਤੇ ਵਰਕਰਾਂ ...

ਪੂਰੀ ਖ਼ਬਰ »

ਵਧਦੇ ਤਾਪਮਾਨ 'ਚ ਵਿਦਿਆਰਥੀਆਂ ਦਾ ਸਕੂਲ ਜਾਣਾ ਬਣਿਆ ਆਫ਼ਤ-ਚੇਅਰਮੈਨ ਦੇਵੀਦਾਸ

ਦਸੂਹਾ, 24 ਮਈ (ਕੌਸ਼ਲ)-ਸੂਬੇ ਅੰਦਰ ਪੈ ਰਹੀ ਜਬਰਦਸਤ ਗਰਮੀ ਜਿੱਥੇ ਹਰ ਇੱਕ ਲਈ ਚੁਨੌਤੀ ਬਣੀ ਹੋਈ ਹੈ, ਉੱਥੇ ਹੀ ਸਕੂਲੀ ਬੱਚਿਆਂ ਲਈ ਵੀ ਗਰਮੀ 'ਚ ਸਕੂਲ ਜਾਣਾ ਕਿਸੇ ਆਫ਼ਤ ਨਾਲੋਂ ਘੱਟ ਨਹੀਂ, ਸੂਬਾ ਸਰਕਾਰ ਨੂੰ ਇਸ ਵਰ੍ਹਦੀ ਗਰਮੀ 'ਚ ਸਕੂਲੀ ਬੱਚਿਆਂ ਬਾਰੇ ਵੀ ਕੁੱਝ ...

ਪੂਰੀ ਖ਼ਬਰ »

ਗੁਰਦੁਆਰਾ ਗੁਰਸਾਗਰ ਬਖਸ਼ੀਸ਼ ਦੁਖ ਨਿਵਾਰਨ ਸਾਹਿਬ ਜੌੜਾ ਭੱਟੀਆ ਵਿਖੇ ਜੋੜ ਮੇਲਾ 29 ਨੂੰ

ਚੌਲਾਂਗ, 24 ਮਈ (ਸੁਖਦੇਵ ਸਿੰਘ)-ਇਥੋਂ ਨਜ਼ਦੀਕੀ ਪੈਂਦੇ ਪਿੰਡ ਜੌੜਾ-ਭੱਟੀਆ ਵਿਖੇ ਸੰਤ ਬਖਸ਼ੀਸ਼ ਸਿੰਘ ਦੇ ਤੱਪ ਅਸਥਾਨ ਗੁਰਦੁਆਰਾ ਗੁਰਸਾਗਰ ਬਖਸ਼ੀਸ਼ ਦੁਖ ਨਿਵਾਰਨ ਸਾਹਿਬ ਵਿਖੇ ਸਲਾਨਾ ਜੋੜ ਮੇਲਾ 29 ਮਈ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬੋਰਵੈੱਲ 'ਚ ਡਿੱਗਣ ਨਾਲ ਮਰੇ ਬੱਚੇ ਦੀਆਂ ਅੰਤਿਮ ਰਸਮਾਂ ਨਿਭਾਈਆਂ

ਗੜ੍ਹਦੀਵਾਲਾ, 24 ਮਈ (ਚੱਗਰ)-ਖਿਆਲ ਬੁਲੰਦਾ ਵਿਖੇ ਬੀਤੀ ਦਿਨ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਦਾ ਸ਼ਿਕਾਰ ਹੋਏ 6 ਵਰਿ੍ਹਆਂ ਦੇ ਬੱਚੇ ਰਿਤਿਕ ਦੀਆਂ ਅੱਜ ਅੱਡਾ ਧੁਰੀਆਂ ਦੇ ਨਜ਼ਦੀਕ ਪਿੰਡ ਖਿਆਲਾ ਬੁਲੰਦਾ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਰਸਮਾਂ ਨਿਭਾਈਆਂ ਗਈਆਂ | ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤਾ ਗਾਰਡ ਆਫ ਆਨਰ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅੱਜ ਹੁਸ਼ਿਆਰਪੁਰ ਵਿਖੇ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੀ ਅਗਵਾਈ 'ਚ ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX