ਤਾਜਾ ਖ਼ਬਰਾਂ


18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  0 minutes ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  48 minutes ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  about 1 hour ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  about 1 hour ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  about 2 hours ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  about 3 hours ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 10 ਅਗਸਤ-5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  about 4 hours ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  about 4 hours ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  about 4 hours ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  about 4 hours ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  about 4 hours ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  about 5 hours ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  about 5 hours ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  about 6 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  about 6 hours ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  about 6 hours ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  about 6 hours ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 7 hours ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 7 hours ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  1 minute ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 8 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 8 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 8 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਫ਼ਤਹਿਗੜ੍ਹ ਸਾਹਿਬ

ਝੁੱਗੀ 'ਚ ਰਹਿੰਦੇ ਇਕ ਵਿਅਕਤੀ ਦੀ ਹੱਥ ਤੇ ਪੈਰ ਬੰਨ੍ਹ ਕੇ ਹੱਤਿਆ

ਫ਼ਤਹਿਗੜ੍ਹ ਸਾਹਿਬ, 24 ਮਈ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਬੱਸ ਸਟੈਂਡ ਲਾਗੇ ਇਕ ਝੁੱਗੀ 'ਚ ਰਹਿੰਦੇ 50-55 ਸਾਲਾ ਇਕ ਵਿਅਕਤੀ ਦੇ ਹੱਥ ਪੈਰ ਬੰਨ੍ਹ ਕੇ ਹੱਤਿਆ ਕੀਤੇ ਜਾਣ ਦੀ ਖ਼ਬਰ ਹੈ | ਜਿਸ ਦੀ ਸੂਚਨਾ ਮਿਲਣ ਮਗਰੋਂ ਮੌਕੇ 'ਤੇ ਪਹੰੁਚੇ ਰਾਜਪਾਲ ਸਿੰਘ ਹੁੰਦਲ ...

ਪੂਰੀ ਖ਼ਬਰ »

ਵਰਧਮਾਨ ਆਦਰਸ਼ ਇਸਪਾਤ ਵਲੋਂ ਸਰਕਾਰੀ ਹਸਪਤਾਲ ਨੂੰ ਜ਼ਰੂਰਤ ਦੀਆਂ ਦਵਾਈਆਂ ਭੇਟ

ਮੰਡੀ ਗੋਬਿੰਦਗੜ੍ਹ, 24 ਮਈ (ਮੁਕੇਸ਼ ਘਈ)-ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿਚ ਜਿੱਥੇ ਰੁਝੇਵਿਆਂ ਭਰੇ ਮਾਹੌਲ ਕਾਰਨ ਕਿਸੇ ਲਈ ਸਮਾਂ ਨਹੀਂ ਹੈ ਉੱਥੇ ਸਮਾਜ ਵਿਚ ਕੁਝ ਅਜਿਹੀਆਂ ਸ਼ਖ਼ਸੀਅਤਾਂ ਵੀ ਹਨ ਜੋ ਆਪਣਾ ਇਖ਼ਲਾਕੀ ਫ਼ਰਜ਼ ਸਮਝਦੇ ਹੋਏ ਸਮਾਜ ਦੇ ਬੇ-ਸਹਾਰਾ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ 'ਚ ਕਰਵਾਇਆ 'ਕੈਰੀਅਰ ਮੇਲੇ' ਦਾ ਚੌਥਾ ਐਡੀਸ਼ਨ

ਫ਼ਤਹਿਗੜ੍ਹ ਸਾਹਿਬ, 24 ਮਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਸਾਲਾਨਾ 'ਕੈਰੀਅਰ ਮੇਲੇ' ਦਾ ਚੌਥਾ ਐਡੀਸ਼ਨ ਕਰਵਾਇਆ ਗਿਆ | ਜਿਸ ਦੌਰਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ 'ਚ ਕੱਲ੍ਹ ਦੇ ਧਰਨੇ ਵਿਚ ਪੁੱਜਣ ਦਾ ਸੱਦਾ

ਖਮਾਣੋਂ, 24 ਮਈ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਰਾਣਵਾਂ ਵਿਖੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਮਰਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਦੇ ਮੀਤ ਪ੍ਰਧਾਨ ਤਲਵਿੰਦਰ ਸਿੰਘ ਗੱਗੋ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਫ਼ੌਜ ਤੇ ਪੰਜਾਬ ਪੁਲਿਸ 'ਚ ਭਰਤੀ ਲਈ ਸਿਖਲਾਈ ਜਲਦ ਸ਼ੁਰੂ

ਬਸੀ ਪਠਾਣਾ, 24 ਮਈ (ਰਵਿੰਦਰ ਮੌਦਗਿਲ)-ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੁਜ਼ਗਾਰ ਕੇਂਦਰ (ਸੀ ਪਾਈਟ) ਸ਼ਹੀਦਗੜ੍ਹ ਕੈਂਪ ਇੰਚਾਰਜ ਗੁਰਿੰਦਰ ਸਿੰਘ ਨੇ ਦੱਸਿਆ ਕਿ ਫ਼ੌਜ ਤੇ ਪੰਜਾਬ ਪੁਲਿਸ 'ਚ ਭਰਤੀ ਲਈ ਸਰੀਰਕ ਸਿਖਲਾਈ ਤੇ ਲਿਖਤੀ ਪੇਪਰ ਦੀ ਤਿਆਰੀ ਲਈ ਕਲਾਸਾਂ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ 'ਚ ਵੜ ਕੇ ਔਰਤ ਦੇ ਗਹਿਣੇ ਲੁੱਟੇ

ਮੰਡੀ ਗੋਬਿੰਦਗੜ੍ਹ, 24 ਮਈ (ਮੁਕੇਸ਼ ਘਈ)-ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਬਿਧੀ ਚੰਦ ਕਾਲੋਨੀ ਦੇ ਇਕ ਘਰ ਵਿਚ ਵੜ ਕੇ ਕੁਝ ਅਣਪਛਾਤੇ ਲੁਟੇਰਿਆਂ ਵਲੋਂ ਦਿਨ ਦਿਹਾੜੇ ਇਕ ਔਰਤ ਪਾਸੋਂ ਹਥਿਆਰ ਦੀ ਨੋਕ 'ਤੇ ਕੁਝ ਗਹਿਣੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ ...

ਪੂਰੀ ਖ਼ਬਰ »

ਚੋਰੀ ਦੇ ਬੁਲਟ ਮੋਟਰਸਾਈਕਲ ਸਮੇਤ 2 ਵਿਅਕਤੀ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 24 ਮਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚੌਕੀ ਚੁੰਨ੍ਹੀ ਕਲਾਂ ਦੀ ਪੁਲਿਸ ਨੇ 2 ਵਿਅਕਤੀਆਂ ਨੰੂ ਚੋਰੀ ਦੇ ਬੁਲਟ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰ ਕੇ ਥਾਣਾ ਬਡਾਲੀ ਆਲਾ ਸਿੰਘ ਵਿਖੇ ...

ਪੂਰੀ ਖ਼ਬਰ »

ਡਿਪਟੀ ਡੀ. ਈ. ਓ. ਵਲੋਂ ਸਕੂਲਾਂ ਦੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 24 ਮਈ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ ਸੈਣੀ ਵਲੋਂ ਸਰਕਾਰੀ ਹਾਈ ਸਕੂਲ ਸਾਧੂਗੜ੍ਹ, ਹਾਈ ਸਕੂਲ ਲਟੌਰ, ਸਰਕਾਰੀ ਹਾਈ ਸਕੂਲ ਨਲੀਨੀ, ਮਿਡਲ ਸਕੂਲ ਰਿਊਣਾ ਨੀਵਾਂ ਵਿਖੇ ਜਾ ...

ਪੂਰੀ ਖ਼ਬਰ »

ਔਰਤ ਦਾ ਪਿੱਛਾ ਕਰਨ ਤੇ ਅਸ਼ਲੀਲ ਇਸ਼ਾਰੇ ਕਰਨ ਵਾਲੇ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 24 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ ਉਸ ਦਾ ਪਿੱਛਾ ਕਰਨ ਅਤੇ ਅਸ਼ਲੀਲ ਇਸ਼ਾਰੇ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਸਵਿਤਾ ਹਾਂਡਾ ਵਾਸੀ ਖਰੜ ਨੇ ਪੁਲਿਸ ਨੂੰ ਆਪਣੀ ਸ਼ਿਕਾਇਤ 'ਚ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਭਿ੍ਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਭੱਟਮਾਜਰਾ, ਚਨਾਰਥਲ

ਫ਼ਤਹਿਗੜ੍ਹ ਸਾਹਿਬ, 24 ਮਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਭਿ੍ਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ, ਜਿਸ ਦੀ ਮਿਸਾਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸਿਹਤ ਮੰਤਰੀ ਵਿਜੈ ਸਿੰਗਲਾ ਤੇ ਭਿ੍ਸ਼ਟਾਚਾਰ ਖ਼ਿਲਾਫ਼ ਬਣਦੀ ਕਾਰਵਾਈ ਕਰ ਕੇ ਦੇ ਦਿੱਤੀ ...

ਪੂਰੀ ਖ਼ਬਰ »

ਪੰਜਾਬ 'ਚ ਨਸ਼ਿਆਂ ਦਾ ਵਧ ਰਿਹਾ ਰੁਝਾਨ ਚਿੰਤਾ ਦਾ ਵਿਸ਼ਾ-ਸ਼ਮਸ਼ੇਰ ਦੂਲੋ

ਅਮਲੋਹ, 24 ਮਈ (ਕੇਵਲ ਸਿੰਘ)-ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਅਮਲੋਹ ਵਿਖੇ ਕਾਨੂੰਗੋ ਸਵਰਨ ਸਿੰਘ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਵਧ ਰਿਹਾ ਨਸ਼ਿਆਂ ਦਾ ਰੁਝਾਨ ਗਹਿਰੀ ਚਿੰਤਾ ਦਾ ਵਿਸ਼ਾ ਹੈ ਅਤੇ ਬਹੁਤ ਸਾਰੇ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਦੀ ਮੀਟਿੰਗ

ਖਮਾਣੋਂ, 24 ਮਈ (ਜੋਗਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਦੀ ਮੀਟਿੰਗ ਮੰਡਲ ਪ੍ਰਧਾਨ ਦੀਪਕ ਕੁਮਾਰ ਰਾਜੂ ਅਤੇ ਗੁਰਦੀਪ ਸਿੰਘ ਅਮਰਾਲਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨਗੀ ਹੇਠ ਦਾਣਾ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਮਾਜ ਸੇਵੀ ਜਸਬੀਰ ਸਿੰਘ ਨੇ ਏ.ਸੀ. ਲਗਵਾਇਆ

ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਸਨੌਰ ਦੇ ਵਾਸੀ ਜਸਬੀਰ ਸਿੰਘ ਵਲੋਂ ਸਰਕਾਰੀ ਸਕੂਲ 'ਚ ਏ.ਸੀ. ਲਗਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸਕੂਲ 'ਚ ਪਹੁੰਚ ਕਿ ਜਸਬੀਰ ਸਿੰਘ ਨੂੰ ...

ਪੂਰੀ ਖ਼ਬਰ »

5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ'ਤੇ ਪਾਬੰਦੀ

ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ...

ਪੂਰੀ ਖ਼ਬਰ »

ਡਾ. ਅੰਬੇਡਕਰ ਲੇਬਰ ਵੈੱਲਫੇਅਰ ਯੂਨੀਅਨ ਖਮਾਣੋਂ ਦੀ ਕਾਰਜਕਾਰਨੀ ਕਮੇਟੀ ਦੀ ਚੋਣ

ਖਮਾਣੋਂ, 24 ਮਈ (ਜੋਗਿੰਦਰ ਪਾਲ)-ਡਾ. ਅੰਬੇਡਕਰ ਲੇਬਰ ਵੈੱਲਫੇਅਰ ਯੂਨੀਅਨ ਦੇ ਚੀਫ਼ ਆਰਗੇਨਾਈਜ਼ਰ ਹਰਮੇਸ਼ ਸਿੰਘ ਬਿਲਾਸਪੁਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੀ ਮੀਟਿੰਗ ਹੋਈ ਜਿਸ ਵਿਚ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਖੁੱਲ੍ਹ ਕੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਅਰਜੁਨ ਚੀਮਾ ਹੰਸਾਲੀ ਵਿਖੇ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 24 ਮਈ (ਮਨਪ੍ਰੀਤ ਸਿੰਘ)-ਵਿਸ਼ਵ ਜੂਨੀਅਰ ਸ਼ੂਟਿੰਗ ਫ਼੍ਰੀ ਪਿਸਟਲ ਦੇ 50 ਮੀਟਰ ਦੇ ਮੁਕਾਬਲੇ ਵਿਚ ਸੋਨ ਤਗਮਾ ਜਿੱਤਣ ਵਾਲੇ ਅਰਜੁਨ ਸਿੰਘ ਚੀਮਾ ਵਾਸੀ ਮੰਡੀ ਗੋਬਿੰਦਗੜ੍ਹ, ਹੰਸਾਲੀ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਤੰਬਾਕੂ ਦੇ ਗਲਤ ਪ੍ਰਭਾਵਾਂ ਸੰਬੰਧੀ ਕੀਤਾ ਜਾਗਰੂਕ

ਜਖਵਾਲੀ, 24 ਮਈ (ਨਿਰਭੈ ਸਿੰਘ)-ਪੀ.ਐੱਚ.ਸੀ. ਸੰਗਤਪੁਰ ਸੋਢੀਆਂ ਦੀ ਟੀਮ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ 'ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ' ਨੂੰ ਸਮਰਪਿਤ ਤੰਬਾਕੂ ...

ਪੂਰੀ ਖ਼ਬਰ »

ਸਰਕਾਰ ਲੋਕ ਹਿੱਤ ਵਿਚ ਫੈਸਲੇ ਲੈ ਰਹੀ ਹੈ-ਗੁਰਵਿੰਦਰ ਢਿੱਲੋਂ

ਫ਼ਤਹਿਗੜ੍ਹ ਸਾਹਿਬ, 24 ਮਈ (ਰਾਜਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਭਿ੍ਸ਼ਟਾਚਾਰ ਖ਼ਿਲਾਫ਼ ਆਪਣੀ ਹੀ ਕੈਬਨਿਟ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਨੰੂ ਭਿ੍ਸ਼ਟਾਚਾਰ ਦੇ ਦੋਸ਼ਾਂ ਹੇਠ ਬਰਖ਼ਾਸਤ ਕਰ ਕੇ ਅਤੇ ਨਾਲ ਦੀ ਨਾਲ ਹੀ ਗਿ੍ਫ਼ਤਾਰ ਕਰਵਾ ਕੇ ...

ਪੂਰੀ ਖ਼ਬਰ »

ਬਹੁ-ਤਕਨੀਕੀ ਕਾਲਜ ਰਾਣਵਾਂ ਦੇ 9 ਵਿਦਿਆਰਥੀ ਮਲਟੀਨੈਸ਼ਨਲ ਕੰਪਨੀ 'ਚ ਪਲੇਸਮੈਂਟ ਵਜੋਂ ਨਿਯੁਕਤ

ਖਮਾਣੋਂ, 24 ਮਈ (ਮਨਮੋਹਨ ਸਿੰਘ ਕਲੇਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਰਕਾਰੀ ਬਹੁਤਕਨੀਕੀ ਕਾਲਜ ਰਾਣਵਾਂ ਦੇ ਮਸ਼ੀਨੀ ਵਿਭਾਗ ਦੇ ਅਖੀਰਲੇ ਸਾਲ ਦੇ 9 ਵਿਦਿਆਰਥੀਆਂ ਨੂੰ ਮਲਟੀਨੈਸ਼ਨਲ ਕੰਪਨੀ ਪਲੇਸਮੈਂਟ ਵਿਚ ਨਿਯੁਕਤੀ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਯੂਥ ਸਪੋਰਟਸ ਕਲੱਬ ਰੁੜਕੀ ਵਲੋਂ ਕਿ੍ਕਟ ਕੱਪ ਅੱਜ ਤੋਂ

ਅਮਲੋਹ, 24 ਮਈ (ਕੇਵਲ ਸਿੰਘ)-ਭਾਈ ਸੰਗਤ ਸਿੰਘ ਯੂਥ ਸਪੋਰਟਸ (ਰਜਿ:) ਕਲੱਬ ਉੱਚੀ ਰੁੜਕੀ ਕਲੱਬ ਦੇ ਪ੍ਰਧਾਨ ਗੁਰਸ਼ਰਨ ਸਿੰਘ ਦੀ ਸਰਪ੍ਰਸਤੀ ਹੇਠ 25 ਅਤੇ 26 ਮਈ ਦੋ ਦਿਨਾ ਦੂਸਰਾ ਸ਼ਾਨਦਾਰ ਰੁੜਕੀ ਕਿ੍ਕੇਟ ਕੱਪ ਕਰਵਾਇਆ ਜਾ ਰਿਹਾ ਜਿਸ ਦੇ ਪਹਿਲੇ ਦਿਨ ਦਾ ਉਦਘਾਟਨ 'ਆਪ' ਦੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ ਕਰਨਗੇ ਅਤੇ ਆਖ਼ਰੀ ਦਿਨ 26 ਮਈ ਨੂੰ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨਗੇ | ਜਾਣਕਾਰੀ ਦਿੰਦਿਆਂ ਕਲੱਬ ਦੇ ਵਾਇਸ ਪ੍ਰਧਾਨ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਲੜੀਵਾਰ 8100 ਰੁਪਏ ਤੇ ਕੱਪ ਅਤੇ 5100 ਰੁਪਏ ਤੇ ਕੱਪ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਹਰ ਮੈਚ ਵਿਚੋਂ ਮੈਨ ਆਫ਼ ਦਾ ਮੈਚ ਦਿੱਤਾ ਜਾਵੇਗਾ ਅਤੇ ਬੈੱਸਟ ਖਿਡਾਰੀ ਨੂੰ ਮੈਨ ਆਫ਼ ਦੀ ਸੀਰੀਜ਼ ਨਾਲ ਸਨਮਾਨਿਤ ਕੀਤਾ ਜਾਵੇਗਾ, ਉੱਥੇ ਬਲਾਕ ਅਮਲੋਹ ਦੇ ਬੈੱਸਟ ਸਪੋਰਟਸ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਸਲਾਹਕਾਰ ਸਤਨਾਮ ਸਿੰਘ, ਸੰਦੀਪ ਸਿੰਘ ਸਨੀ ਸਲਾਹਕਾਰ, ਸੈਕਟਰੀ ਗੁਰਮੇਲ ਸਿੰਘ, ਤਰਸੇਮ ਸਿੰਘ ਨੂਰਪੁਰਾ, ਰਣਧੀਰ ਸਿੰਘ ਧੀਰਾ, ਜਗਰੂਪ ਸਿੰਘ, ਚਮਕੌਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਗੁਰਦੁਆਰਾ ਰਵਿਦਾਸ ਸਭਾ ਦੇ ਗੁੰਬਦ ਦੀ ਸੇਵਾ ਲਈ 2 ਲੱਖ ਰੁਪਏ ਦੀ ਰਾਸ਼ੀ ਭੇਟ

ਭੜੀ, 24 ਮਈ (ਭਰਪੂਰ ਸਿੰਘ ਹਵਾਰਾ)-ਪਿੰਡ ਦੁੱਲਵਾਂ ਦੇ ਗੁਰਦੁਆਰਾ ਰਵਿਦਾਸ ਸਭਾ ਨੂੰ ਸਮਾਜ ਭਲਾਈ ਲਈ ਜਾਣੇ ਜਾਂਦੇ ਹੁੰਦਲ ਪਰਿਵਾਰ ਵਲੋਂ 2 ਲੱਖ ਰੁਪਏ ਦੀ ਰਾਸ਼ੀ ਗੁੰਬਦ ਦੀ ਉਸਾਰੀ ਲਈ ਭੇਜੀ ਗਈ ਹੈ, ਜੋ ਪਿੰਡ ਵਿਚ ਪਹਿਲਾਂ ਵੀ ਵੱਖ-ਵੱਖ ਕਾਰਜਾਂ ਲਈ ਆਪਣਾ ਭਰਵਾਂ ...

ਪੂਰੀ ਖ਼ਬਰ »

ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 24 ਮਈ (ਮਨਪ੍ਰੀਤ ਸਿੰਘ)-ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਤੰਬਾਕੂ ਕੰਟਰੋਲ ਪ੍ਰੋਗਰਾਮ ਦੇ ਨੋਡਲ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਡਾ. ਨਵਜੋਤ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੋਟਲਾ ਬਜਵਾੜਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸੈਂਸੀ ਵਿਹੜਾ ਅਮਲੋਹ ਵਿਖੇ ਕਲੱਸਟਰ ਅਕਾਦਮਿਕ ਮੀਟਿੰਗ

ਅਮਲੋਹ, 24 ਮਈ (ਕੇਵਲ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਸਾਂਝੀ ਸਿੱਖਿਆ ਸੰਸਥਾ ਦੀ ਮਦਦ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸੈਂਸੀ ਵਿਹੜਾ ਅਮਲੋਹ ਵਿਖੇ ਕਲੱਸਟਰ ਅਕਾਦਮਿਕ ਮੀਟਿੰਗ ਕਰਵਾਈ ਗਈ ਜਿਸ ਵਿਚ ਸੈਂਟਰ ਦੇ ਸਮੂਹ ਅਧਿਆਪਕਾਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਸਾਲ 2022 ਫੈਨਸਿੰਗ ਖੇਡਾਂ ਵਿਚ ਖਮਾਣੋਂ ਦੀਆਂ ਸ਼ਾਨਦਾਰ ਪ੍ਰਾਪਤੀਆਂ

ਖਮਾਣੋਂ, 24 ਮਈ (ਜੋਗਿੰਦਰ ਪਾਲ)-ਮੁਹਾਲੀ ਜ਼ਿਲੇ੍ਹ ਵਿਖੇ ਹੋਏ ਸੀਨੀਅਰ ਲੜਕੇ-ਲੜਕੀਆਂ ਅਤੇ 23 ਸਾਲ ਤੋਂ ਘੱਟ ਉਮਰ ਵਰਗ ਦੇ ਲੜਕੇ-ਲੜਕੀਆਂ ਦੇ ਮੁਕਾਬਲਿਆਂ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਸੀਨੀਅਰ ਖਿਡਾਰਨਾਂ ਨੇ ਪਹਿਲਾ ਸਥਾਨ ਅਤੇ ਲੜਕਿਆਂ ਨੇ ਤੀਸਰਾ ...

ਪੂਰੀ ਖ਼ਬਰ »

ਜਨ ਅਰੋਗਿਆ ਸੰਮਤੀ ਦੀ ਮੀਟਿੰਗ

ਜਖਵਾਲੀ, 24 ਮਈ (ਨਿਰਭੈ ਸਿੰਘ)-ਸਬ ਸੈਂਟਰ ਪਿੰਡ ਖਰੌੜਾ ਵਿਖੇ ਜਨ ਅਰੋਗਿਆ ਸੰਮਤੀ ਕਮੇਟੀ ਦੀ ਮੀਟਿੰਗ ਕਮੇਟੀ ਚੇਅਰਮੈਨ ਹਰਜਿੰਦਰ ਕੌਰ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਵਿਚ ਉਚੇਚੇ ਤੌਰ 'ਤੇ ਪਹੁੰਚੇ ਡਾ. ਕੰਵਰਪਾਲ ਸਿੰਘ ਨਬੀਪੁਰ ਨੇ ਕਮੇਟੀ ਮੈਂਬਰ, ਸਿਵਲ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਖ਼ੂਨਦਾਨ, ਹੋਮਿਓਪੈਥੀ ਅਤੇ ਮੈਡੀਕਲ ਚੈੱਕਅਪ ਕੈਂਪ ਲਗਾਏ

ਬਸੀ ਪਠਾਣਾਂ, 24 ਮਈ (ਰਵਿੰਦਰ ਮੌਦਗਿਲ)-ਡੇਰਾ ਬਾਬਾ ਪੁਸ਼ਪਾ ਨੰਦ ਉਦਾਸੀਨ ਮੁੱਲਾਂਪੁਰ ਵਿਖੇ ਬ੍ਰਹਮ ਗਿਆਨੀ 108 ਬਾਬਾ ਪੁਸ਼ਪਾ ਨੰਦ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਡੇਰੇ ਦੇ ਮੁਖੀ ਬਾਬਾ ਬਲਵਿੰਦਰ ਦਾਸ ਵਲੋਂ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

'ਆਪ' ਕਿਸੇ ਵੀ ਤਰ੍ਹਾਂ ਦੇ ਭਿ੍ਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ-ਚੌਹਾਨ

ਮੰਡੀ ਗੋਬਿੰਦਗੜ੍ਹ, 24 ਮਈ (ਮੁਕੇਸ਼ ਘਈ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭਿ੍ਸ਼ਟਾਚਾਰ ਵਿਰੋਧੀ ਮਾਡਲ ਤਹਿਤ ਪੰਜਾਬ 'ਚ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ ਜਿਸ ਵਿਚ ਸਿਹਤ ਮੰਤਰੀ ਵਿਜੇ ਸਿੰਗਲਾ ਦੇ ...

ਪੂਰੀ ਖ਼ਬਰ »

ਖਮਾਣੋਂ 'ਚ ਟੋਭੇ ਦੇ ਸੁੰਦਰੀਕਰਨ ਦਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕੀਤਾ ਉਦਘਾਟਨ

ਖਮਾਣੋਂ, 24 ਮਈ (ਜੋਗਿੰਦਰ ਪਾਲ)-ਖਮਾਣੋਂ ਦੇ ਵਾਰਡ ਨੰ: 2 ਵਿਖੇ ਲਗਪਗ 14 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟੋਭੇ ਦੇ ਸੁੰਦਰੀਕਰਨ ਦਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਉਦਘਾਟਨ ਕੀਤਾ | ਉਦਘਾਟਨ ਕਰਨ ਤੋਂ ਪਹਿਲਾਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਇਸ ਪ੍ਰੋਜੈਕਟ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਲਏ ਜਾ ਰਹੇ ਹਨ ਇਤਿਹਾਸਕ ਫ਼ੈਸਲੇ-ਵਿਨੋਦ ਮਿੱਤਲ

ਅਮਲੋਹ, 24 ਮਈ (ਕੇਵਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਵਲੋਂ ਲਏ ਜਾ ਰਹੇ ਇਤਿਹਾਸਕ ਫ਼ੈਸਲੇ ਦੇਸ਼ ਵਾਸੀਆਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਨੋਦ ਮਿੱਤਲ ...

ਪੂਰੀ ਖ਼ਬਰ »

ਮਾਤਾ ਸ਼ੀਤਲਾ ਦੇ ਦਰਬਾਰ ਵਿਚ ਗੁੰਬਦਾਂ ਦੀ ਉਸਾਰੀ ਸ਼ੁਰੂ

ਅਮਲੋਹ, 24 ਮਈ (ਕੇਵਲ ਸਿੰਘ)-ਸ੍ਰੀ ਸ਼ੀਤਲਾ ਮਾਤਾ ਮੰਦਰ ਅਮਲੋਹ ਵਿਖੇ ਸਿਵ ਕੁਮਾਰ ਬਾਂਸਲ ਅਤੇ ਇੰਦਰਮੋਹਨ ਸੂਦ ਦੀ ਪ੍ਰਧਾਨਗੀ ਹੇਠ ਸਮੂਹ ਮੈਂਬਰਾਂ ਨੇ ਮੰਦਿਰ ਵਿਚ ਬਣਨ ਵਾਲੇ ਤਿੰਨ ਨਵੇਂ ਗੁੰਬਦਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਜਿਸ ਦਾ ਉਦਘਾਟਨ ਪੰਡਿਤ ...

ਪੂਰੀ ਖ਼ਬਰ »

ਖਮਾਣੋਂ 'ਚ ਤੰਬਾਕੂ ਵੇਚਣ ਵਾਲਿਆਂ ਦੇ ਕੱਟੇ ਚਲਾਨ

ਖਮਾਣੋਂ, 24 ਮਈ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਜ਼ਿਲ੍ਹਾ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਵਲੋਂ ਤੰਬਾਕੂ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਜਾਗਰੂਕਤਾ ਪੰਦਰ੍ਹਵਾੜਾ ਮੁਹਿੰਮ ਜਿਸ ਵਿਚ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਰਾਖਵੇਂਕਰਨ ਨੂੰ ਖ਼ਤਮ ਕਰਨਾ ਮੰਦਭਾਗਾ-ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ

ਬਸੀ ਪਠਾਣਾਂ, 24 ਮਈ (ਰਵਿੰਦਰ ਮੌਦਗਿਲ)-ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਭਗਵੰਤ ਮਾਨ ਸਰਕਾਰ 'ਤੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਰਾਖਵੇਂਕਰਨ ਨੂੰ ਖ਼ਤਮ ਕਰਨ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ...

ਪੂਰੀ ਖ਼ਬਰ »

ਦੀਨ ਦਿਆਲ ਅੰਤੋਦਿਆ ਯੋਜਨਾ ਤਹਿਤ ਸਟਰੀਟ ਵੈਂਡਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਦਿੱਤੀ ਜਾਣਕਾਰੀ

ਫ਼ਤਹਿਗੜ੍ਹ ਸਾਹਿਬ, 24 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਦਫ਼ਤਰ ਵਿਖੇ ਭਾਰਤ ਸਰਕਾਰ ਦੀ ਦੀਨ ਦਿਆਲ ਅਤੋਂਦਿਆ ਯੋਜਨਾ ਤੇ ਰਾਸ਼ਟਰੀ ਸ਼ਹਿਰੀ ਮਿਸ਼ਨ ਅਧੀਨ ਰੇਹੜੀ ਫੜ੍ਹੀਆਂ ਵਾਲਿਆਂ ਨੂੰ ਜਾਗਰੂਕ ਕਰਨ ਲਈ ਕਾਰਜ ਸਾਧਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX