ਤਾਜਾ ਖ਼ਬਰਾਂ


18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  1 day ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  1 day ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  1 day ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  1 day ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  1 day ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  1 day ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  1 day ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  1 day ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  1 day ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  1 day ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  1 day ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਨਸ਼ੀਲੀਆਂ ਦਵਾਈਆਂ ਤੇ ਨਕਦੀ ਸਮੇਤ 2 ਗਿ੍ਫ਼ਤਾਰ

ਫਤਹਿਗੜ੍ਹ ਚੂੜੀਆਂ, 24 ਮਈ (ਧਰਮਿੰਦਰ ਸਿੰਘ ਬਾਠ)-ਥਾਣਾ ਫਤਹਿਗੜ੍ਹ ਚੂੜੀਆਂ ਦੀ ਪੁਲਿਸ ਵਲੋਂ ਐਸ.ਐਚ.ਓ. ਪ੍ਰਭਜੋਤ ਸਿੰਘ ਦੀ ਅਗਵਾਈ ਵਿਚ ਵੱਡੀ ਕਾਰਵਾਈ ਕਰਦਿਆਂ ਫਤਹਿਗੜ੍ਹ ਚੂੜੀਆਂ ਦੇ ਨਾਮੀ ਕੁਲਦੀਪ ਮੈਡੀਕਲ ਸਟੋਰ ਤੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਦਵਾਈਆਂ ਤੇ ...

ਪੂਰੀ ਖ਼ਬਰ »

ਪ੍ਰਜਾਪਤ ਸਭਾ ਦੀ ਕਾਰਜਕਾਰਨੀ ਕਮੇਟੀ ਦਾ ਵਿਸਥਾਰ

ਬਟਾਲਾ, 24 ਮਈ (ਕਾਹਲੋਂ)-ਸਥਾਨਕ ਧਰਮਪੁਰਾ ਕਾਲੋਨੀ ਵਿਖੇ ਪਰਜਾਪਤ ਸਭਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰੋ. ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਟਾਲਾ ਦੀ ਕਾਰਜਕਾਰਨੀ ਦਾ ਵਿਸਥਾਰ ਕੀਤਾ ਗਿਆ | ਜਾਣਕਾਰੀ ਦਿੰਦਿਆਂ ਓਮ ਪ੍ਰਕਾਸ਼ ਨੇ ਇਸ ਵਾਰ ਗਠਿਤ ਕੀਤੀ ...

ਪੂਰੀ ਖ਼ਬਰ »

ਮੰਦਰ 'ਚੋਂ ਗਊਆਂ ਚੋਰੀ

ਬਟਾਲਾ, 24 ਮਈ (ਕਾਹਲੋਂ)-ਪ੍ਰਾਚੀਨ ਸ਼ਿਵ ਭੱਦਰਕਾਲੀ ਮੰਦਰ ਵਿਚੋਂ 4 ਗਊਆਂ ਅਤੇ ਇਕ ਝੋਟਾ ਚੋਰੀ ਹੋ ਗਿਆ | ਮੰਦਰ ਦੇ ਪੁਜਾਰੀ ਜਸਪਾਲ ਸ਼ਰਮਾ ਪੁੱਤਰ ਚਿਮਨ ਲਾਲ ਵਾਸੀ ਸ਼ਿਵ ਭੱਦਰਕਾਲੀ ਮੰਦਰ ਨੇ ਦੱਸਿਆ ਕਿ ਬਾਰਾਂਦਰੀ 'ਚ ਗਊਆਂ ਚੁਗਣ ਲਈ ਛੱਡੀਆਂ ਸਨ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਬਿਜਲੀ ਦਫ਼ਤਰ 'ਚੋਂ ਜੂਨੀਅਰ ਇੰਜੀਨੀਅਰ ਦਾ ਮੋਟਰਸਾਈਕਲ ਚੋਰੀ

ਕੋਟਲੀ ਸੂਰਤ ਮੱਲੀ, 24 ਮਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਦੇ ਦਫ਼ਤਰ 'ਚੋਂ ਅੱਜ ਦੁਪਹਿਰ ਸਮੇਂ ਇਕ ਜੂਨੀਅਰ ਇੰਜੀਨੀਅਰ ਦਾ ਮੋਟਰਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਜੂਨੀਅਰ ਇੰਜੀਨੀਅਰ ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਘੋੜੇਵਾਹ ਤੋਂ ਕਾਹਨੂੰਵਾਨ ਸੜਕ ਦੀ ਉਸਾਰੀ ਪਿਛਲੇ 6 ਮਹੀਨੇ ਤੋਂ ਰੁਕਣ ਕਾਰਨ ਇਲਾਕਾ ਵਾਸੀਆਂ ਵਿਚ ਰੋਸ

ਭੈਣੀ ਮੀਆਂ ਖਾਂ, 24 ਮਈ (ਜਸਬੀਰ ਸਿੰਘ ਬਾਜਵਾ)-ਘੋੜੇਵਾਹ ਤੋਂ ਕਾਹਨੂੰਵਾਨ ਜਾਣ ਵਾਲੀ ਸੜਕ ਦੀ ਉਸਾਰੀ ਪਿਛਲੇ ਕਈ ਮਹੀਨਿਆਂ ਤੋਂ ਰੁਕੀ ਹੋਣ ਕਾਰਨ ਰਾਹਗੀਰਾਂ ਨੂੰ ਨਿੱਤ ਦਿਨ ਪ੍ਰੇਸ਼ਾਨ ਹੋਣਾ ਪੈਂਦਾ ਹੈ | ਵੱਖ-ਵੱਖ ਪਿੰਡਾਂ ਦੇ ਮੁਹਤਬਰਾਂ ਨੇ ਕਿਹਾ ਕਿ ਇਸ ਸੜਕ ਦੀ ...

ਪੂਰੀ ਖ਼ਬਰ »

ਪੁੱਡਾ ਇਨਕਲੇਵ 'ਚ ਵਰਤੀਆਂ ਗਈਆਂ ਬੇਨਿਯਮੀਆਂ ਸੰਬੰਧੀ ਸੰਬੰਧਿਤ ਅਧਿਕਾਰੀ ਨੰੂ ਸੌਂਪਿਆ ਮੰਗ-ਪੱਤਰ

ਗੁਰਦਾਸਪੁਰ, 24 ਮਈ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਜੇਲ੍ਹ ਰੋਡ 'ਤੇ ਸਥਿਤ ਰਵੀ ਦਾਸ ਚੌਂਕ ਦੇ ਨਜ਼ਦੀਕ ਬਣੀ ਪੁੱਡਾ ਇਨਕਲੇਵ ਵਿਚ ਕਰਮਚਾਰੀਆਂ ਅਤੇ ਠੇਕੇਦਾਰਾਂ ਵਲੋਂ ਕੀਤੀਆਂ ਗਈਆਂ ਬੇਨਿਯਮੀਆਂ ਅਤੇ ਅਧੂਰੇ ਕੰਮਾਂ ਸਬੰਧੀ ਕਾਲੋਨੀ ਦੇ ਲੋਕਾਂ ਵਲੋਂ ਐਡੀਸ਼ਨਲ ...

ਪੂਰੀ ਖ਼ਬਰ »

ਪ੍ਰੀਿਖ਼ਆ ਕੇਂਦਰਾਂ ਦੇ ਦੁਆਲੇ 100 ਮੀਟਰ ਦੇ ਘੇਰੇ 'ਚ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ

ਗੁਰਦਾਸਪੁਰ, 24 ਮਈ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ: ਅਮਨਦੀਪ ਕੌਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲ਼ੇ ਦੁਆਲੇ 100 ਮੀਟਰ ਦੇ ਘੇਰੇ ਵਿਚ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਗਾਦੜੀਆਂ ਦੇ ਬੱਚੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਨਮਾਨਿਤ

ਬਟਾਲਾ, 24 ਮਈ (ਕਾਹਲੋਂ)-ਭਾਈ ਗੁਰਦਾਸ ਅਕੈਡਮੀ ਗਾਦੜੀਆਂ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਲਈ ਗਈ ਸੀ, ਜਿਸ ਵਿਚ ਵਿਦਿਆਰਥੀਆਂ ਨੇ ਭਾਗ ਲਿਆ, ਪਰ ਕੋਵਿਡ-19 ਦੀ ਵਜ੍ਹਾ ਕਰਕੇ ਬਹੁਤੇ ਬੱਚੇ ਹਿੱਸਾ ਨਹੀਂ ਲੈ ਸਕੇ, ਪਰ ਫਿਰ ਵੀ ਬੱਚਿਆਂ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੁਰੰਤ ਕਰੇ ਵੈਟਰਨਰੀ ਡਾਕਟਰਾਂ ਦੀ ਭਰਤੀ : ਆਗੂ

ਬਟਾਲਾ, 24 ਮਈ (ਕਾਹਲੋਂ)-ਬੇਰੁਜ਼ਗਾਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੀ ਮੀਟਿੰਗ ਹੋੋਈ, ਜਿਸ ਵਿਚ ਵੱਡੀ ਗਿਣਤੀ ਵਿਚ ਵੈਟਰਨਰੀ ਡਾਕਟਰਾਂ ਨੇ ਹਿੱਸਾ ਲਿਆ | ਐਸੋਸੀਏਸ਼ਨ ਵਲੋਂ ਮੀਡੀਆ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਬੀ.ਵੀ.ਐੱਸ.ਸੀ. ਕਰ ਚੁੱਕੇ ਵੈਟਰਨਰੀ ...

ਪੂਰੀ ਖ਼ਬਰ »

ਕਿਸਾਨਾਂ ਨਾਲ ਧੱਕਾ ਹੋਣ 'ਤੇ ਸਰਕਾਰ ਦਾ ਵਿਰੋਧ ਕਰਨ ਦੀ ਦਿੱਤੀ ਚਿਤਾਵਨੀ

ਗੁਰਦਾਸਪੁਰ, 24 ਮਈ (ਆਰਿਫ਼)-ਪੰਜਾਬ ਵਿਚ ਇਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦਹਾਕਿਆਂ ਤੋਂ ਪੰਚਾਇਤੀ ਅਤੇ ਹੋਰ ਸਰਕਾਰੀ ਜ਼ਮੀਨਾਂ 'ਤੇ ਕਬਜ਼ਾ ਕਰੀ ਬੈਠੇ ਲੋਕਾਂ ਕੋਲੋਂ ਜ਼ਮੀਨ ਛੁਡਵਾਉਣ ਦੀ ਮੁਹਿੰਮ ਆਰੰਭੀ ਹੈ | ਜਿਸ ਤਹਿਤ ਜਿੱਥੇ ਸਰਕਾਰ ਦੀ ਹਜ਼ਾਰਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਏਕੜ ਵਿੱਤੀ ਸਹਾਇਤਾ ਦੇਵੇਗੀ : ਵਿਧਾਇਕ ਅਮਰਪਾਲ ਸਿੰਘ

ਘੁਮਾਣ, 24 ਮਈ (ਬਾਵਾ, ਬੰਮਰਾਹ)-ਪੰਜਾਬ ਸਰਕਾਰ ਵਲੋਂ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰ ਰਹੀ ਹੈ ਤੇ ਸਰਕਾਰ ਵਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਨੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤਾ ਮੰਗ-ਪੱਤਰ

ਕਾਦੀਆਂ, 24 ਮਈ (ਯਾਦਵਿੰਦਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਇਕ ਵਫ਼ਦ ਵਲੋਂ ਅੱਜ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੂੰ ਉਨ੍ਹਾਂ ਦੀ ਰਿਹਾਇਸ਼ ਕਾਦੀਆਂ ਵਿਖੇ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਦਾ ਇਕ ਮੰਗ ਪੱਤਰ ...

ਪੂਰੀ ਖ਼ਬਰ »

ਰਾਮਪੁਰ ਮਾਈਨਰ ਰਜਬਾਹੇ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਨੇ ਕੀਤਾ ਰੋਸ ਮੁਜ਼ਾਹਰਾ

ਡੇਹਰੀਵਾਲ ਦਰੋਗਾ, 24 ਮਈ (ਹਰਦੀਪ ਸਿੰਘ ਸੰਧੂ)-ਨਜ਼ਦੀਕੀ ਰਾਮਪੁਰ ਮਾਈਨਰ ਰਜਬਾਹੇ ਦੀ ਸਫਾਈ ਨਾ ਹੋਣ ਕਾਰਨ ਕਿਸਾਨਾਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਤੱਤਲਾ, ਕੋਹਾੜ ਅਤੇ ਠੱਕਰ ਸੰਧੂ ਦੇ ਕਿਸਾਨਾਂ ਨੇ ਦੱਸਿਆ ਕਿ ਬੇਸ਼ੱਕ ਸਰਕਾਰ ਵਲੋਂ ਕਿਸਾਨਾਂ ...

ਪੂਰੀ ਖ਼ਬਰ »

ਵਿਕਰਮਜੀਤ ਸਿੰਘ ਪਾਂਡੇ ਫਤਹਿਗੜ੍ਹ ਚੂੜੀਆਂ ਦੇ ਪਹਿਲੇ ਐੱਸ. ਡੀ. ਐੱਮ. ਨਿਯੁਕਤ

ਫਤਹਿਗੜ੍ਹ ਚੂੜੀਆਂ, 24 ਮਈ (ਧਰਮਿੰਦਰ ਸਿੰਘ ਬਾਠ)-ਪਿਛਲੀ ਚੰਨੀ ਸਰਕਾਰ ਵਲੋਂ ਆਪਣੇ ਆਖਰੀ ਹਫਤੇ ਜਾਰੀ ਕੀਤੇ ਗਏ ਨੋਟੀਫਿਕੇਸ਼ਨ 'ਚ ਫਤਹਿਗੜ੍ਹ ਚੂੜੀਆਂ ਨੂੰ ਸਬ ਡਵੀਜਨ ਅਤੇ ਵੱਡੀ ਤਹਿਸੀਲ ਬਣਾਉਣ ਦੇ ਹੁਕਮ ਜਾਰੀ ਕੀਤੇ ਸਨ, ਜਿਸ 'ਤੇ ਅਮਲ ਕਰਦਿਆਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦੇ ਐਕਸ ਸਰਵਿਸਮੈਨਾਂ ਨੇ ਫਤਹਿਗੜ੍ਹ ਚੂੜੀਆਂ ਵਿਖੇ ਕੀਤੀ ਮੀਟਿੰਗ

ਫਤਹਿਗੜ੍ਹ ਚੂੜੀਆਂ, 24 ਮਈ (ਧਰਮਿੰਦਰ ਸਿੰਘ ਬਾਠ)-ਬੀ.ਐਸ.ਐਫ. ਦੇ ਐਕਸ ਸਰਵਿਸਮੈਨਾਂ ਦੀ ਅਹਿਮ ਮੀਟਿੰਗ ਫਤਹਿਗੜ੍ਹ ਚੂੜੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲੰਮੇ ਸਮੇਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ ਦੀ ਜਮਾਤ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 24 ਮਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਸ਼੍ਰੇਣੀ ਦੇ ਨਤੀਜੇ ਅਧੀਨ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਆਪਣਾ ਵਧੀਆ ਪ੍ਰਦਰਸ਼ਨ ਦਿੰਦਿਆਂ ਬੋਰਡ ਨਤੀਜਿਆਂ ਵਿਚੋਂ ਸÏ ਫੀਸਦੀ ਨਤੀਜਾ ਹਾਸਲ ਕੀਤਾ | ...

ਪੂਰੀ ਖ਼ਬਰ »

ਰਾਮਪੁਰ ਮਾਈਨਰ ਰਜਬਾਹੇ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਨੇ ਕੀਤਾ ਰੋਸ ਮੁਜ਼ਾਹਰਾ

ਡੇਹਰੀਵਾਲ ਦਰੋਗਾ, 24 ਮਈ (ਹਰਦੀਪ ਸਿੰਘ ਸੰਧੂ)-ਨਜ਼ਦੀਕੀ ਰਾਮਪੁਰ ਮਾਈਨਰ ਰਜਬਾਹੇ ਦੀ ਸਫਾਈ ਨਾ ਹੋਣ ਕਾਰਨ ਕਿਸਾਨਾਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਤੱਤਲਾ, ਕੋਹਾੜ ਅਤੇ ਠੱਕਰ ਸੰਧੂ ਦੇ ਕਿਸਾਨਾਂ ਨੇ ਦੱਸਿਆ ਕਿ ਬੇਸ਼ੱਕ ਸਰਕਾਰ ਵਲੋਂ ਕਿਸਾਨਾਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਜ਼ਮੀਨ 'ਤੇ ਕਿਸੇ ਨੂੰ ਵੀ ਕਬਜ਼ਾ ਨਹੀਂ ਕਰਨ ਦਿਆਂਗੇ : ਪ੍ਰਬੰਧਕ ਤੇ ਸੰਗਤਾਂ

ਅੱਚਲ ਸਾਹਿਬ, 24 ਮਈ (ਗੁਰਚਰਨ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਭੰਬੋਈ 'ਚ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਪੰਚਾਇਤ ਜ਼ਮੀਨੀ ਵਿਭਾਗ ਨੂੰ ਲੈ ਕੇ ਟਕਰਾ ਵਰਗਾ ਮਾਹੌਲ ਬਣਦਾ ਜਾ ਰਿਹਾ ਹੈ | ਇਸ ਮੌਕੇ ਗੁਰਦੁਆਰਾ ਸਹਿਜ ਪ੍ਰਕਾਸ਼ ਸੇਵਾ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਹਰਚੋਵਾਲ, 24 ਮਈ (ਭਾਮ/ਢਿੱਲੋਂ)-ਸੰਕਲਪ ਸਮਾਜ ਸੇਵੀ ਸੰਸਥਾ ਵਲੋਂ ਬਾਬਾ ਬੰਦਾ ਸਿੰਘ ਖੇਡ ਸਟੇਡੀਅਮ ਹਰਚੋਵਾਲ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ ਗਿਆ | ਇਸ ਮÏਕੇ ਸੰਕਲਪ ਸੰਸਥਾ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਸਾਬੀ ਨੇ ਹਾਜ਼ਰ ਬਾਬਾ ਫਤਿਹ ...

ਪੂਰੀ ਖ਼ਬਰ »

ਵਿਕਰਮਜੀਤ ਸਿੰਘ ਪਾਂਡੇ ਫਤਹਿਗੜ੍ਹ ਚੂੜੀਆਂ ਦੇ ਪਹਿਲੇ ਐੱਸ. ਡੀ. ਐੱਮ. ਨਿਯੁਕਤ

ਫਤਹਿਗੜ੍ਹ ਚੂੜੀਆਂ, 24 ਮਈ (ਧਰਮਿੰਦਰ ਸਿੰਘ ਬਾਠ)-ਪਿਛਲੀ ਚੰਨੀ ਸਰਕਾਰ ਵਲੋਂ ਆਪਣੇ ਆਖਰੀ ਹਫਤੇ ਜਾਰੀ ਕੀਤੇ ਗਏ ਨੋਟੀਫਿਕੇਸ਼ਨ 'ਚ ਫਤਹਿਗੜ੍ਹ ਚੂੜੀਆਂ ਨੂੰ ਸਬ ਡਵੀਜਨ ਅਤੇ ਵੱਡੀ ਤਹਿਸੀਲ ਬਣਾਉਣ ਦੇ ਹੁਕਮ ਜਾਰੀ ਕੀਤੇ ਸਨ, ਜਿਸ 'ਤੇ ਅਮਲ ਕਰਦਿਆਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪਿੰਡ ਭੁੰਬਲੀ ਵਾਸੀਆਂ ਵਲੋਂ ਅਧੂਰੇ ਵਿਕਾਸ ਕਾਰਜ ਜਲਦ ਨੇਪਰੇ ਚਾੜ੍ਹਨ ਦੀ ਮੰਗ

ਤਿੱਬੜ, 24 ਮਈ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਵਿਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਚਾਇਤਾਂ ਦੇ ਖਾਤਿਆਂ ਵਿਚ ਪਏ ਪੈਸਿਆਂ ਨੰੂ ਖਰਚਣ 'ਤੇ ਲਗਾਈ ਪਾਬੰਦੀ ਅਤੇ ਵਿਕਾਸ ਕਾਰਜਾਂ 'ਤੇ ਲੱਗੀ ਰੋਕ ਨਾਲ ਸੂਬੇ ਦੇ ਲੋਕਾਂ ਨੰੂ ਭੰਬਲਭੂਸੇ ਵਿਚ ਪਾ ਰੱਖਿਆ ...

ਪੂਰੀ ਖ਼ਬਰ »

ਹਲਕੇ 'ਚ 'ਆਪ' ਦੀ ਮਜ਼ਬੂਤੀ ਲਈ ਅਮਰਜੀਤ ਸਿੰਘ ਉਦੋਵਾਲੀ ਵਲੋਂ ਜਰਨੈਲ ਸਿੰਘ ਨਾਲ ਮੁਲਾਕਾਤ

ਕਲਾਨੌਰ, 24 ਮਈ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਅਤੇ ਕਿਸਾਨ ਆਗੂ ਅਮਰਜੀਤ ਸਿੰਘ ਉਦੋਵਾਲੀ ਵਲੋਂ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਵਿਧਾਇਕ ਤਿਲਕ ਨਗਰ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ...

ਪੂਰੀ ਖ਼ਬਰ »

ਗ਼ਰੀਬ ਕਿਸਾਨਾਂ ਨੰੂ ਛੱਡ ਸੈਂਕੜੇ ਏਕੜ ਜ਼ਮੀਨਾਂ ਦੇ ਮਾਲਕਾਂ ਤੋਂ ਛੁਡਵਾਏ ਜਾਣ ਕਬਜ਼ੇ-ਬਲਦੇਵ ਸਿੰਘ ਸੇਖਵਾਂ

ਪੁਰਾਣਾ ਸ਼ਾਲਾ, 24 ਮਈ (ਅਸ਼ੋਕ ਸ਼ਰਮਾ)-ਪੱਗੜੀ ਸੰਭਾਲ ਜੱਟਾ ਲਹਿਰ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਬਲਦੇਵ ਸਿੰਘ ਸੇਖਵਾਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਨਜਾਇਜ਼ ਕਬਜ਼ੇ ਛੁਡਵਾਉਣ ਲਈ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ | ਪਰ ...

ਪੂਰੀ ਖ਼ਬਰ »

ਸਿਹਤ ਮੰਤਰੀ 'ਤੇ ਕਾਰਵਾਈ ਕਰਨਾ ਮਾਨ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ-ਬਾਗੜੀਆ

ਪੁਰਾਣਾ ਸ਼ਾਲਾ, 24 ਮਈ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਸਿਹਤ ਮੰਤਰੀ ਨੰੂ ਬਰਖ਼ਾਸਤ ਕਰਨ ਦਾ ਸ਼ਲਾਘਾਯੋਗ ਫ਼ੈਸਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਤ ਸਮਾਜ ਦੇ ਆਗੂ ਹਜ਼ੂਰ ਸਿੰਘ ਬਾਗੜੀਆ ਨੇ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਹਿਤਾਂ ਲਈ ਜੋ ਫ਼ੈਸਲੇ ਲਏ ਹਨ, ਉਹ ਕਿਸੇ ਤੋਂ ਛੁਪੇ ਨਹੀਂ ਹਨ, ਇਸ ਨਾਲ ਪੰਜਾਬ ਦਾ ਭਵਿੱਖ ਖ਼ੁਸ਼ਹਾਲੀ ਵੱਲ ਤੁਰ ਪਿਆ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਚੋਣਾਂ ਵੇਲੇ ਕੀਤੇ ਵਾਅਦਿਆਂ ਨੰੂ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੀ ਜਨਤਾ ਖ਼ੁਸ਼ ਹੈ | ਇਸ ਮੌਕੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਬਾਗੜੀਆ, ਸੋਨੰੂ, ਮਨਜੀਤ ਸਿੰਘ, ਸਤਨਾਮ ਸਿੰਘ, ਹਰਮਨਜੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਭਿ੍ਸ਼ਟਾਚਾਰ ਮੁਕਤ ਰਾਜ ਦਾ ਵਾਅਦਾ ਸੱਚ ਕਰ ਵਿਖਾਇਆ : ਗੁਰਦਰਸ਼ਨ ਸਿੰਘ

ਬਟਾਲਾ, 24 ਮਈ (ਹਰਦੇਵ ਸਿੰਘ ਸੰਧੂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਰਾਜ ਦੇਣ ਦੇ ਵਾਅਦੇ ਨੂੰ ਸੱਚ ਕਰ ਵਿਖਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਬੀ.ਸੀ. ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਬਰਸਾਤੀ ਮੌਸਮ ਦੇ ਮੱਦੇਨਜ਼ਰ ਨਗਰ ਕੌਂਸਲ ਨੇ ਨਹੀਂ ਕੀਤੇ ਢੁਕਵੇਂ ਪ੍ਰਬੰਧ

ਡੇਰਾ ਬਾਬਾ ਨਾਨਕ, 24 ਮਈ (ਵਿਜੇ ਸ਼ਰਮਾ)-ਜੂਨ-ਜੁਲਾਈ ਮਹੀਨੇ ਸੰਭਾਵੀ ਬਰਸਾਤਾਂ ਦੇ ਮੱਦੇਨਜ਼ਰ ਨਗਰ ਕੌਂਸਲ ਡੇਰਾ ਬਾਬਾ ਨਾਨਕ ਵਲੋਂ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਕਿਸੇ ਤਰ੍ਹਾਂ ਦੇ ਅਗਾਊਾ ਪ੍ਰਬੰਧ ਨਹੀਂ ਕੀਤੇ ਗਏ, ਜਿਸ ਦੇ ਚਲਦਿਆਂ ਨੀਵੇਂ ਇਲਾਕਿਆਂ 'ਚ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭੇ ਦਾ ਜਨਮ ਦਿਹਾੜਾ ਮਨਾਇਆ

ਦੀਨਾਨਗਰ, 24 ਮਈ (ਸੰਧੂ/ਸੋਢੀ)-ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਦੀਨਾਨਗਰ ਦੇ ਪ੍ਰਧਾਨ ਰਮੇਸ਼ ਪਾਲ ਦੀ ਪ੍ਰਧਾਨਗੀ ਹੇਠ ਸਰਕਾਰੀ ਮਿਡਲ ਸਕੂਲ ਦਬੁਰਜੀ ਸ਼ਾਮ ਸਿੰਘ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭੇ ਦਾ ਜਨਮ ਦਿਹਾੜਾ ਮਨਾਇਆ ਗਿਆ | ਜਿਸ ਵਿਚ ਦੀਨਾਨਗਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ 'ਚ ਗੁਰਮਤਿ ਸਮਾਗਮ, 41 ਪ੍ਰਾਣੀ ਗੁਰੂ ਵਾਲੇ ਬਣੇ

ਕੋਟਲੀ ਸੂਰਤ ਮੱਲੀ, 24 ਮਈ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਸੰਘੇੜਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਬੀਤੇ ਦਿਨ ਨਗਰ ਨਿਵਾਸੀਆਂ ਵਲੋਂ ਵਿਦੇਸ਼ ਰਹਿੰਦੇ ਵੀਰਾਂ ਦੇ ਸਹਿਯੋਗ ਨਾਲ ਇਕ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ...

ਪੂਰੀ ਖ਼ਬਰ »

ਨਿਸ਼ਾਨਦੇਹੀ ਕਰਨ ਆਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰੋਕਣ 'ਤੇ ਪਰਚਾ ਦਰਜ

ਊਧਨਵਾਲ, 24 ਮਈ (ਪਰਗਟ ਸਿੰਘ)-ਥਾਣਾ ਘੁਮਾਣ ਤੇ ਪੁਲਿਸ ਚÏਕੀ ਊਧਨਵਾਲ ਦੇ ਅਧੀਨ ਪਿੰਡ ਢੰਡੇ ਵਿਚ ਇਕ ਪਰਿਵਾਰ ਦੀ ਜ਼ਮੀਨੀ ਝਗੜੇ ਦੀ ਨਿਸ਼ਾਨਦੇਹੀ ਕਰਨ ਆਏ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਪੁਲਿਸ ਪਾਰਟੀ ਨਾਲ ਹੱਥੋਪਾਈ ਕਰਨ ਤੇ ਮਹਿਕਮੇ ਵਲੋਂ ਲਿਆਂਦਾ ਮਿਣਤੀ ...

ਪੂਰੀ ਖ਼ਬਰ »

ਦਰਜਾਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਦੀ ਮੀਟਿੰਗ ਮੋਹਾਲੀ ਵਿਖੇ 26 ਨੂੰ

ਬਟਾਲਾ, 24 ਮਈ (ਕਾਹਲੋਂ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦੀ ਇਕ ਅਹਿਮ ਮੀਟਿੰਗ 26 ਮਈ ਨੂੰ ਸੈਕਟਰ 62 ਨੇੜੇ ਪੰਜਾਬ ਸਿੱਖਿਆ ਬੋਰਡ ਪਾਰਕ ਵਿਚ ਰੱਖੀ ਗਈ ਹੈ | ਇਸ ਸਬੰਧੀ ਵਿਜੇਪਾਲ ਬਿਲਾਸਪੁਰ ਸੂਬਾ ਪ੍ਰਧਾਨ ਨੇ ਦੱਸਿਆ ਕਿ ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਗਾਇਆ ਧਰਨਾ 6ਵੇਂ ਦਿਨ ਵਿਚ ਦਾਖ਼ਲ

ਘੁਮਾਣ, 24 ਮਈ (ਬੰਮਰਾਹ)-ਘੁਮਾਣ ਦੇ ਨਜ਼ਦੀਕ ਪਿੰਡ ਪੁਰਾਣਾ ਬੱਲੜਵਾਲ ਤੇ ਟਾਂਡਾ ਦੇ ਵਿਚਕਾਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਗਾਇਆ ਧਰਨਾ 6ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਇਸ ਧਰਨੇ ਵਿਚ ਪਿੰਡ ਮਾੜੀ ਟਾਂਡਾ, ਭੋਲ, ਬਾਗੇ, ਸ਼ੈਲੋਵਾਲ, ਬੱਲੜਵਾਲ, ਗਾਲੋਵਾਲ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ ਵਿਖੇ ਯੋਗਾ ਲੇਖ ਮੁਕਾਬਲੇ ਕਰਵਾਏ

ਬਟਾਲਾ, 24 ਮਈ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ. ਸੈਕੰ. ਸਕੂਲ ਬਟਾਲਾ ਦੁਆਰਾ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ 'ਤੇ ਭਾਰਤ ਸਰਕਾਰ ਦੁਆਰਾ ਮਨਾਏ ਜਾ ਰਹੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ 'ਚ ਆਪਣੇ ਯੋਗਦਾਨ ਨੂੰ ਅੱਗੇ ਵਧਾਉਂਦੇ ਹੋਏ ਬੱਚਿਆ ਨੂੰ ਯੋਗ ...

ਪੂਰੀ ਖ਼ਬਰ »

ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰਣਜੀਤ ਸਾਗਰ ਡੈਮ ਦਾ ਕੀਤਾ ਦੌਰਾ

ਗੁਰਦਾਸਪੁਰ, 24 ਮਈ (ਆਰਿਫ਼)-ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਲੋਂ ਉਪ ਚਾਂਸਲਰ ਡਾ: ਸੁਸ਼ੀਲ ਮਿਡਲ ਦੇ ਨਿਰਦੇਸ਼ਾਂ ਤਹਿਤ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਵਿਭਾਗ ਦੇ ਤੀਸਰੇ ਅਤੇ ਚੌਥੇ ਸਾਲ ਦੇ 35 ਵਿਦਿਆਰਥੀਆਂ ਅਤੇ ਸਟਾਫ਼ ਦਾ ਰਣਜੀਤ ...

ਪੂਰੀ ਖ਼ਬਰ »

ਗੁੰਡਾ ਅਨਸਰਾਂ ਦੀਆਂ ਕਾਰਵਾਈਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਸਖ਼ਤ ਹੋਵੇ : ਐਡਵੋਕੇਟ ਸੇਖਵਾਂ

ਕਾਦੀਆਂ, 24 ਮਈ (ਕੁਲਵਿੰਦਰ ਸਿੰਘ)-ਬੀਤੇ ਦਿਨ ਕਾਦੀਆਂ ਦੇ ਮੇਨ ਬਾਜ਼ਾਰ ਅੰਦਰ ਸਾ: ਕੌਂਸਲਰ ਹਰਭਜਨ ਸਿੰਘ ਦੀ ਮੀਟ ਸ਼ਾਪ 'ਤੇ ਕੰਮ ਕਰ ਰਹੇ ਉਨ੍ਹਾਂ ਦੇ ਬੇਟੇ ਤੇ ਪੋਤਰੇ ਨੂੰ ਕੁਝ ਗੁੰਡਾ ਅਨਸਰਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ, ਅੱਜ ...

ਪੂਰੀ ਖ਼ਬਰ »

ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਆਗੂਆਂ ਦੀ ਹੋਈ ਮੀਟਿੰਗ

ਗੁਰਦਾਸਪੁਰ, 24 ਮਈ (ਪੰਕਜ ਸ਼ਰਮਾ)-ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਪਿੰਟਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੌਰਾਨ ਜਥੇਬੰਦੀ ਦੇ ਪੰਜਾਬ ਪ੍ਰਧਾਨ ਹਰਜੀਤ ਸਿੰਘ ਸੰਗਰੂਰ ਤੋਂ ...

ਪੂਰੀ ਖ਼ਬਰ »

ਸਵਾਮੀ ਸਰਵਾਨੰਦ ਗਰੁੱਪ ਵਿਖੇ ਵਿਦਿਆਰਥੀਆਂ ਦੇ ਕੈਰੀਅਰ ਸੰਬੰਧੀ ਸੈਮੀਨਾਰ ਕਰਵਾਇਆ

ਦੀਨਾਨਗਰ, 24 ਮਈ (ਸੋਢੀ/ਸੰਧੂ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਵਲੋਂ ਪ੍ਰਧਾਨ ਸਵਾਮੀ ਸਦਾਨੰਦ ਸਰਸਵਤੀ ਦੀ ਪ੍ਰਧਾਨਗੀ ਵਿਚ ਬੈਂਕਿੰਗ ਖੇਤਰ ਤੇ ਆਈ.ਟੀ. ਖੇਤਰ ਵਿਚ ਵਿਦਿਆਰਥੀਆਂ ਦੇ ਕੈਰੀਅਰ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਆਈ.ਬੀ.ਟੀ. ਸੰਸਥਾ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਮਾਂ ਦਿਵਸ ਸੰਬੰਧੀ ਮੁਕਾਬਲੇ ਕਰਵਾਏ

ਗੁਰਦਾਸਪੁਰ, 24 ਮਈ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ.ਪਬਲਿਕ ਸਕੂਲ ਵਿਖੇ ਮਾਂ ਦਿਵਸ 'ਤੇ ਆਧਾਰਿਤ ਵੱਖ ਵੱਖ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪਹਿਲੀ ਤੋਂ ਚੌਥੀ ਜਮਾਤ ਦੇ ਬੱਚਿਆਂ ਨੇ ਆਪਣੀਆਂ ਮਾਵਾਂ ਸਮੇਤ ਭਾਗ ਲਿਆ | ਇਸ ਮੌਕੇ ਬੱਚਿਆਂ ਨੇ ਡਾਂਸ, ਗਾਇਣ, ਬਿਨਾਂ ਅੱਗ ...

ਪੂਰੀ ਖ਼ਬਰ »

ਹਲਕਾ ਦੀਨਾਨਗਰ ਦੇ ਨਵੇਂ ਪੋ੍ਰਜੈਕਟਾਂ ਦੇ ਉਦਘਾਟਨਾਂ ਦੀ ਦੌੜ 'ਚ ਲੱਗੇ ਕਾਂਗਰਸੀ ਵਿਧਾਇਕਾ ਅਤੇ 'ਆਪ' ਆਗੂ

ਪੁਰਾਣਾ ਸ਼ਾਲਾ, 24 ਮਈ (ਅਸ਼ੋਕ ਸ਼ਰਮਾ)-ਭਾਵੇਂ ਪੰਜਾਬ ਅੰਦਰ ਇਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਇਨ੍ਹਾਂ ਵਲੋਂ ਅਜੇ ਤੱਕ ਕੋਈ ਵੀ ਵਿਕਾਸ ਕਾਰਜ ਸ਼ੁਰੂ ਨਹੀਂ ਕਰਵਾਏ ਗਏ | ਜਦੋਂ ਕਿ ਦੂਜੇ ਪਾਸੇ ਕਾਂਗਰਸ ਸਰਕਾਰ ਵੇਲੇ ਦੇ ਚੱਲ ਰਹੇ ਅਨੇਕਾਂ ਪ੍ਰੋਜੈਕਟਾਂ ...

ਪੂਰੀ ਖ਼ਬਰ »

ਮਹਾਸ਼ਾ ਲਲਿਤ ਕੁਮਾਰ ਘੁੱਲਾ ਵਲੋਂ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਦਾ ਸਵਾਗਤ

ਗੁਰਦਾਸਪੁਰ, 24 ਮਈ (ਪੰਕਜ ਸ਼ਰਮਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਆਪਣੇ ਸਾਥੀਆਂ ਸਮੇਤ ਸ੍ਰੀ ਗੁਰੂ ਨਾਭਾ ਦਾਸ ਸੇਵਾ ਸੰਮਤੀ ਦੇ ਪ੍ਰਧਾਨ ਦੇ ਗ੍ਰਹਿ ਵਿਖੇ ਪਹੁੰਚੇ, ਜਿਥੇ ਜ਼ਿਲ੍ਹਾ ਪ੍ਰਧਾਨ ਲਲਿਤ ਕੁਮਾਰ ਘੁੱਲਾ ਨੇ ਉਨ੍ਹਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX