ਤਾਜਾ ਖ਼ਬਰਾਂ


ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  8 minutes ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  19 minutes ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  51 minutes ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . .  about 1 hour ago
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  51 minutes ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . .  about 1 hour ago
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ 'ਚ ਲੋਕ ਨਿਤੀਸ਼ ਕੁਮਾਰ ਨੂੰ ਦੇਣਗੇ ਜਵਾਬ - ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਵੀਂ ਦਿੱਲੀ, 10 ਅਗਸਤ - ਜੇ.ਡੀ.(ਯੂ) ਦੇ ਐਨ.ਡੀ.ਏ. ਨਾਲੋ ਗੱਠਜੋੜ ਤੋੜਨ 'ਤੇ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਿਤੀਸ਼ ਕੁਮਾਰ ਨੇ ਕਾਂਗਰਸਵਾਦ ਤੇ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ। ਲੋਕ ਨਤੀਸ਼ ਕੁਮਾਰ...
ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . .  about 2 hours ago
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  about 2 hours ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  about 3 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ 'ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਗ੍ਰਿਫ਼ਤਾਰ
. . .  about 3 hours ago
ਇਸਲਾਮਾਬਾਦ, 10 ਅਗਸਤ - ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ ਲਈ ਟੀ.ਵੀ. ਸਟੇਸ਼ਨ ਨੂੰ ਬੰਦ ਕਰਨ ਤੋਂ ਬਾਅਦ ਇਸ ਦੇ ਸੀਨੀਅਰ ਪੱਤਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ
. . .  about 3 hours ago
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ...
ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  about 4 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  about 4 hours ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  about 3 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ 'ਚ ਨਿਯਮਤ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ...
ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  about 3 hours ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  about 5 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ...
ਨਹੀਂ ਰਹੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ, ਸਸਕਾਰ ਅੱਜ
. . .  about 3 hours ago
ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ) - ਰੋਜ਼ਾਨਾ ਅਜੀਤ ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਅਜੀਤ ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਅਤੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਫਾਜ਼ਿਲਕਾ / ਅਬੋਹਰ

ਸੇਫ਼ ਸਕੂਲ ਵਾਹਨ ਸਕੀਮ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 11 ਸਕੂਲੀ ਬੱਸਾਂ ਦੇ ਕੱਟੇ ਚਲਾਨ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- 'ਸੇਫ਼ ਸਕੂਲ ਵਾਹਨ ਸਕੀਮ' ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਨੇ ਸਾਂਝੇ ਤੌਰ ਤੇ ਇਕ ਮੁਹਿੰਮ ਚਲਾਉਂਦਿਆਂ ਸਕੂਲ ਵਾਹਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਅਬੋਹਰ ਇਲਾਕੇ ਵਿਚ ਗਰਮੀ ਤੇ ਸੋਕੇ ਨਾਲ ਨੁਕਸਾਨੇ ਬਾਗ਼ਾਂ ਦਾ ਲਿਆ ਜਾਇਜ਼ਾ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋਂ ਅੱਜ ਅਬੋਹਰ ਇਲਾਕੇ ਦੇ ਪਿੰਡ ਗਿੱਦੜਾਂ ਵਾਲੀ, ਉਸਮਾਨ ਖੇੜਾ, ਪੰਨੀ ਵਾਲਾ ਮਾਹਲਾ ਵਿਖੇ ਬਾਗ਼ਬਾਨ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਗਰਮੀ ਅਤੇ ਸੋਕੇ ਨਾਲ ਨੁਕਸਾਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵਫ਼ਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਇਕ ਵਫ਼ਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ | ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਮਿਲੇ ਵਫ਼ਦ ਨੇ ਕਿਸਾਨਾਂ ਦੀ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ, ਕੱਟੇ ਚਲਾਨ

ਫ਼ਾਜ਼ਿਲਕਾ 24 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਸਿਹਤ ਵਿਭਾਗ ਵਲੋਂ ਪਿੰਡਾ ਵਿਚ ਲੋਕਾਂ ਨੂੰ ਤੰਬਾਕੂਨੋਸ਼ੀ ਬਾਰੇ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ | ਜਿਸ ਵਿਚ ਸਕੂਲ, ਕਾਲਜ ਅਤੇ ਪਿੰਡਾ ਦੀ ਜਨਤਕ ਥਾਵਾਂ ਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ...

ਪੂਰੀ ਖ਼ਬਰ »

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 80 ਹਜ਼ਾਰ ਦੀ ਮਾਰੀ ਠੱਗੀ, ਮੁਕੱਦਮਾ ਦਰਜ

ਜਲਾਲਾਬਾਦ, 24 ਮਈ (ਜਤਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਦੇ ਖ਼ਿਲਾਫ਼ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ 80 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਪੋਸਤ ਸਣੇ ਔਰਤ ਗਿ੍ਫ਼ਤਾਰ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵਲੋਂ ਪੋਸਤ ਸਣੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦਲੀਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਣਜੋਧ ਪਤਨੀ ਭੁਪਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਕੁੱਟਮਾਰ ਕੇ ਹਜ਼ਾਰਾਂ ਰੁਪਏ ਕੱਢਣ ਦੇ ਦੋਸ਼ 'ਚ ਚਾਰ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਕੁੱਟਮਾਰ ਕਰ ਕੇ ਜੇਬ ਵਿਚੋਂ ਹਜ਼ਾਰਾਂ ਰੁਪਏ ਕੱਢਣ ਦੇ ਦੋਸ਼ ਵਿਚ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਗੁਰਨਾਮ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਤੇਜ਼ ਹਨੇਰੀ ਦੇ ਕਾਰਨ ਤਿੰਨ ਰਾਈਸ ਮਿੱਲਾਂ ਦੀਆਂ ਦੀਵਾਰਾਂ ਤੇ ਸ਼ੈੱਡ ਡਿੱਗੇ

ਮੰਡੀ ਲਾਧੂਕਾ, 24 ਮਈ (ਰਾਕੇਸ਼ ਛਾਬੜਾ)-ਪਿਛਲੇ ਦਿਨੀਂ ਆਈ ਤੇਜ਼ ਹਨੇਰੀ ਦੇ ਕਾਰਨ ਮੰਡੀ ਦੀਆਂ ਤਿੰਨ ਰਾਈਸ ਮਿੱਲਾਂ ਦੀਆਂ ਦੀਵਾਰਾਂ ਅਤੇ ਸ਼ੈੱਡ ਡਿਗ ਪਏ ਹਨ | ਮੰਡੀ ਦੀ ਕੇ.ਬੀ. ਰਾਈਸ ਮਿੱਲ ਦੇ ਮਾਲਕ ਸ਼ਰਨਜੀਤ ਸਿੰਘ ਕਪੂਰ ਅਤੇ ਰਾਕੇਸ਼ ਵਾਟਸ ਨੇ ਦੱਸਿਆ ਹੈ ਕਿ ਤੇਜ਼ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟਰੇਸ਼ਨ ਜੁਵੇਨਾਇਲ ਜਸਟਿਸ ਐਕਟ 2015 ਅਧੀਨ ਲਾਜ਼ਮੀ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਈ ਵੀ ਬਾਲ ਘਰ, ਜਿਸ ਵਿਚ 0 ਤੋਂ 18 ਸਾਲ ਤੱਕ ਦੇ ਅਨਾਥ ਤੇ ਬੇਸਹਾਰਾ ਬਚਿਆਂ ਜਾਂ ਦਿਵਿਆਂਗ ਬਚਿਆਂ ਨਾਲ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਇਲ ...

ਪੂਰੀ ਖ਼ਬਰ »

ਜੋਸਨ ਨੇ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਲਾਈ ਗੁਹਾਰ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਬੀਤੀ ਦੇਰ ਸ਼ਾਮ ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਬਲਾਕ ਨਾਲ ਸਬੰਧਿਤ ਪਿੰਡਾਂ ਵਿਚ ਗੜੇਮਾਰੀ ਅਤੇ ਮੀਂਹ ਨਾਲ ਨਰਮੇ ਅਤੇ ਹਰੇ ਚਾਰੇ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ | ਪੰਜਾਬ ਦੇ ਸਾਬਕਾ ਮੰਤਰੀ ਸ਼੍ਰੀ ...

ਪੂਰੀ ਖ਼ਬਰ »

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਬੱਲੂਆਣਾ ਹਲਕੇ ਦੇ ਕਿਸਾਨਾਂ ਦਾ ਜੋ ਮੁਆਵਜ਼ਾ ਹਾਲੇ ਤੱਕ ...

ਪੂਰੀ ਖ਼ਬਰ »

ਅਬੋਹਰ 'ਚ ਬੀੜੀ ਸਿਗਰਟ ਵੇਚਣ ਵਾਲਿਆਂ ਦੇ ਚਲਾਨ ਕੱਟੇ

ਅਬੋਹਰ, 24 ਮਈ (ਵਿਵੇਕ ਹੂੜੀਆ)-ਜ਼ਿਲ੍ਹਾ ਸਿਵਲ ਸਰਜਨ ਡਾ. ਤੇਜਵੰਤ ਸਿੰਘ ਦੇ ਹੁਕਮਾਂ 'ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਅਬੋਹਰ ਦੇ ਨੋਡਲ ਅਫ਼ਸਰ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਬੀੜੀ ਸਿਗਰਟ ਵੇਚਣ ਵਾਲਿਆਂ ਦੇ ਚਲਾਨ ਕੱਟੇ | ਇੰਚਾਰਜ ਟਹਿਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪੰਚਾਇਤ ਘਰ ਦੇ ਇਕ ਕਮਰੇ ਵਿਚ ਚੱਲ ਰਿਹਾ ਹੈ ਸਰਕਾਰੀ ਡਿਗਰੀ ਕਾਲਜ

ਅਬੋਹਰ, 24 ਮਈ (ਵਿਵੇਕ ਹੂੜੀਆ)- ਪਿਛਲੀ ਕਾਂਗਰਸ ਸਰਕਾਰ ਵਲੋਂ ਪਿੰਡ ਸੁਖਚੈਨ ਦੀ ਪੰਚਾਇਤੀ ਥਾਂ 'ਤੇ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਤਾਂ ਰੱਖ ਦਿੱਤਾ ਗਿਆ, ਪਰ ਤਤਕਾਲੀ ਸਰਕਾਰ ਦੀ ਅਣਦੇਖੀ ਕਾਰਨ ਅੱਜ ਤੱਕ ਇਸ ਕਾਲਜ ਦੀ ਉਸਾਰੀ ਸ਼ੁਰੂ ਨਹੀਂ ਹੋ ਸਕੀ ...

ਪੂਰੀ ਖ਼ਬਰ »

ਸੀਤੋ ਗੁੰਨ੍ਹੋ ਖੇਤਰ 'ਚ ਗਰਮੀ ਕਾਰਨ ਬਾਗ਼ਾਂ ਦਾ ਫਲ ਝੜਿਆ

ਬੱਲੂਆਣਾ, 24 ਮਈ (ਜਸਮੇਲ ਸਿੰਘ ਢਿੱਲੋਂ)- ਸੀਤੋ ਗੁੰਨ੍ਹੋ ਸਬ ਤਹਿਸੀਲ ਦੇ ਤਕਰੀਬਨ ਡੇਢ ਦਰਜਨ ਪਿੰਡਾਂ ਵਿਚ ਮਾਰਚ ਤੋਂ ਹੀ ਪੈ ਰਹੀ ਅੱਤ ਦੀ ਗਰਮੀ ਕਾਰਨ ਕਿੰਨੂ ਦੇ ਬਾਗ਼ਾਂ ਦਾ 75 ਪ੍ਰਤੀਸ਼ਤ ਫਲ ਝੜ ਗਿਆ ਹੈ | ਜਿਸ ਕਾਰਨ ਕਿਸਾਨਾਂ ਦੇ ਬਾਗ਼ਾਂ ਦੀ ਫ਼ਸਲ ਦਾ ਭਾਰੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਐਲਾਨ ਤੋਂ ਬਾਅਦ ਵੀ ਪੁਰਾਣੇ ਰੇਟ 'ਤੇ ਮਿਲ ਰਿਹਾ ਹੈ ਗੈਸ ਸਿਲੰਡਰ

ਬੱਲੂਆਣਾ, 24 ਮਈ (ਜਸਮੇਲ ਸਿੰਘ ਢਿੱਲੋਂ)- ਭਾਵੇਂ ਕੇਂਦਰ ਸਰਕਾਰ ਵਲੋਂ ਗੈੱਸ ਸਿਲੰਡਰ 200 ਰੁਪਏ ਸਸਤਾ ਕਰਨ ਦਾ ਐਲਾਨ ਕੀਤਾ ਗਿਆ ਹੈ | ਫਿਰ ਵੀ ਬੱਲੂਆਣਾ ਅਤੇ ਅਬੋਹਰ ਹਲਕੇ ਅੰਦਰ ਗੈੱਸ ਸਿਲੰਡਰ ਪੁਰਾਣੇ ਰੇਟਾਂ ਤੇ ਹੀ ਮਿਲ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਗੈੱਸ ...

ਪੂਰੀ ਖ਼ਬਰ »

ਨਾਬਾਲਗਾ ਨੂੰ ਝਾਂਸਾ ਦੇ ਕੇ ਲੈ ਜਾਣ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਖੂਈਖੇੜਾ ਥਾਣਾ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ 16 ਸਾਲ ਦੀ ਲੜਕੀ ਦੇ ਮਾਤਾ ਨੇ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਅਬੋਹਰ ਦੇ ਗੁਰਦੁਆਰਾ ਸੰਗਤਸਰ ਵਿਖੇ ਅੰਮਿ੍ਤ ਸੰਚਾਰ ਸਮਾਗਮ 29 ਨੂੰ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਕੰਧਵਾਲਾ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਸੰਗਤਸਰ ਵਿਖੇ ਛੇਵੇਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅੰਮਿ੍ਤ ਸੰਚਾਰ ਸਮਾਗਮ 29 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਵਿਧਾਇਕ ਦੇ ਵਿਸ਼ਵਾਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਧਰਨਾ ਮੁਲਤਵੀ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਮੀਟਿੰਗ ਦੌਰਾਨ ਦਿੱਤੇ ਵਿਸ਼ਵਾਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 25 ਮਈ ਨੂੰ ਵਿਧਾਇਕ ਦੇ ਘਰ ਮੂਹਰੇ ਲੱਗਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਹੈ | ਇਹ ਮੀਟਿੰਗ ਮਾਰਕੀਟ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ ਦੇ ਖਿਡਾਰੀਆਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 27 ਤੋਂ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ / ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ...

ਪੂਰੀ ਖ਼ਬਰ »

ਮੰਡੀ ਲਾਧੂਕਾ ਇਲਾਕੇ 'ਚ ਕਈ ਕਿਸਾਨਾਂ ਨੇ ਕੀਤੀ ਝੋਨੇ ਦੀ ਸਿੱਧੀ ਬਿਜਾਈ

ਮੰਡੀ ਲਾਧੂਕਾ, 24 ਮਈ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਇਲਾਕੇ ਦੇ ਕਈ ਪਿੰਡਾਂ ਦੇ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਝੋਨੇ ਦੀ ਕੀਤੀ ਸਿੱਧੀ ਬਿਜਾਈ | ਮੰਡੀ ਲਾਧੂਕਾ ਦੇ ਕਿਸਾਨ ਗੁਰਦੀਪ ਸਿੰਘ ਵਲੋਂ ਖੇਤੀ ਤੇ ਹੋ ਰਹੇ ...

ਪੂਰੀ ਖ਼ਬਰ »

ਪਿੰਡ ਘਾਂਗਾ ਖ਼ੁਰਦ ਵਿਖੇ 24 ਏਕੜ ਪੰਚਾਇਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ

ਗੁਰੂਹਰਸਹਾਏ, 24 ਮਈ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲ਼ੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛਡਵਾਉਣ ਦੀ ਛੇੜੀ ਗਈ ਮੁਹਿੰਮ ਆਪਣਾ ਰੰਗ ਦਿਖਾ ਰਹੀ ਹੈ ਅਤੇ ਲਗਭਗ ਹਰ ਹਲਕੇ ਵਿਚ ਹੀ ਰਸੂਖਦਾਰਾਂ ਕੋਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛਡਵਾਏ ਜਾ ਰਹੇ ਹਨ | ਹੁਣ ...

ਪੂਰੀ ਖ਼ਬਰ »

ਦੋਧੀ ਦੀ ਕੁੱਟਮਾਰ ਕਰਨ ਦੇ ਸੰਬੰਧ ਵਿਚ ਤਿੰਨ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਥਾਣਾ ਸਿਟੀ-2 ਦੀ ਪੁਲਿਸ ਨੇ ਦੋਧੀ ਦੀ ਕੁੱਟਮਾਰ ਕਰਨ ਦੇ ਸਬੰਧ ਵਿਚ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਰਾਹੀ ਪਵਨ ...

ਪੂਰੀ ਖ਼ਬਰ »

ਤੂਫ਼ਾਨ ਤੇ ਭਾਰੀ ਗੜੇਮਾਰੀ ਨਾਲ ਭਾਰੀ ਨੁਕਸਾਨ

ਮੰਡੀ ਲਾਧੂਕਾ, 24 ਮਈ (ਮਨਪ੍ਰੀਤ ਸਿੰਘ ਸੈਣੀ)- ਬੀਤੀ ਸਾਮ ਆਏ ਭਾਰੀ ਤੂਫ਼ਾਨ ਅਤੇ ਹੋਈ ਗੜੇਮਾਰੀ ਨਾਲ ਇਲਾਕੇ ਅੰਦਰ ਭਾਰੀ ਨੁਕਸਾਨ ਹੋਇਆ ਹੈ | ਪਿੰਡ ਰੰਗੀਲਾ, ਕਿੜਿਆਂਵਾਲੀ ਤੇ ਪਿੰਡ ਖੁੰਡ ਵਾਲਾ ਸੈਣੀਆਂ ਦੇ ਕਿਸਾਨ ਬਲਕਾਰ ਸਿੰਘ, ਗੁਲਾਬ ਸਿੰਘ, ਜਰਨੈਲ ਸਿੰਘ, ...

ਪੂਰੀ ਖ਼ਬਰ »

ਪ੍ਰਸ਼ਾਸਨ ਜੀ! ਜਦੋਂ ਟੋਲ ਹੱਸ ਕੇ ਦਿੰਦੇ ਹਾਂ ਤਾਂ ਫਿਰ ਸਹੂਲਤਾਂ ਤੋਂ ਵਾਂਝੇ ਕਿਉਂ?

ਮੰਡੀ ਘੁਬਾਇਆ, 24 ਮਈ (ਅਮਨ ਬਵੇਜਾ)- ਸਰਕਾਰ ਵਲੋਂ ਲੋਕਾਂ ਨੂੰ ਚੰਗੀਆਂ ਸੜਕੀ ਸਹੂਲਤਾਂ ਦੇਣ ਲਈ ਨੈਸ਼ਨਲ ਅਤੇ ਰਾਜ ਮਾਰਗ ਪ੍ਰਾਈਵੇਟ ਕੰਪਨੀਆਂ ਨੂੰ ਦੇ ਦਿੱਤੇ ਗਏ, ਉਨ੍ਹਾਂ ਵਲੋਂ ਸੜਕਾਂ ਦਾ ਨਿਰਮਾਣ ਕਰਵਾ ਕੇ ਇਸ ਦੇ ਬਦਲੇ ਟੋਲ ਟੈਕਸ ਵਸੂਲਿਆ ਜਾਂਦਾ ਹੈ, ਪਰ ...

ਪੂਰੀ ਖ਼ਬਰ »

ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ

ਜਲਾਲਾਬਾਦ, 24 ਮਈ (ਕਰਨ ਚੁਚਰਾ) ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਪਾਵਰ ਕਾਮ ਅਤੇ ਟਰਾਂਸਕੋ ਵਲੋਂ ਮੀਟਿੰਗ ਕੀਤੀ ਗਈ | ਜਿਸ 'ਚ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ 'ਚ 1 ਜੂਨ 2022 ਤੋਂ ਦਿੱਤੇ ਵਰਕ ਯੂ ਰੂਲ ਦੇ ਨੋਟਿਸ ਅਤੇ 10 ਜੂਨ ਤੋਂ ਸਮੂਹਿਕ ਛੁੱਟੀ ਤੇ ਜਾਣ ...

ਪੂਰੀ ਖ਼ਬਰ »

ਡੱਬਵਾਲਾ ਕਲਾਂ ਵਿਚ ਸਿਵਲ ਸਰਜਨ ਨੇ ਫ਼ੀਲਡ ਸਟਾਫ਼ ਨਾਲ ਕੀਤੀ ਮੀਟਿੰਗ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾਕਟਰ ਤੇਜਵੰਤ ਸਿੰਘ ਢਿੱਲੋਂ ਨੇ ਸੀ. ਐੱਚ. ਸੀ. ਡੱਬਵਾਲਾ ਕਲਾ ਵਿਖੇ ਸਮੂਹ ਫ਼ੀਲਡ ਸਟਾਫ਼ ਦੀ ਮੀਟਿੰਗ ਕੀਤੀ ਅਤੇ ਪਿੰਡਾ ਵਿਚ ਚੱਲ ਰਹੇ ਸਿਹਤ ਪ੍ਰੋਗਰਾਮ ਬਾਰੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ...

ਪੂਰੀ ਖ਼ਬਰ »

ਦੀਪ ਕੰਬੋਜ ਨੇ ਖੁੱਲ੍ਹਾ ਦਰਬਾਰ ਲਗਾ ਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਅਬੋਹਰ ਤੋਂ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਆਪਣੇ ਸਥਾਨਕ ਸੀਤੋ ਰੋਡ 'ਤੇ ਸਥਿਤ ਦਫ਼ਤਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਉਨ੍ਹਾਂ ...

ਪੂਰੀ ਖ਼ਬਰ »

ਅਰੋੜਾ ਵਿਕਾਸ ਮੰਚ ਦੀ ਮੀਟਿੰਗ 'ਚ ਹੋਈਆਂ ਵਿਚਾਰਾਂ

ਅਬੋਹਰ, 24 ਮਈ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)- ਅਰੋੜਾ ਵਿਕਾਸ ਮੰਚ ਦੀ ਇਕ ਮੀਟਿੰਗ ਅਰੋੜਵੰਸ਼ ਧਰਮਸ਼ਾਲਾ ਵਿਚ ਦਰਸ਼ਨ ਲਾਲ ਚੁੱਘ ਅਤੇ ਰੇਣੂ ਡੋਡਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 30 ਮਈ ਨੂੰ ਅਰੂਟ ਜੀ ਮਹਾਰਾਜ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਵਿਚਾਰਾਂ ਤੋਂ ਬਾਅਦ ਲੋੜਵੰਦ ਅਰੋੜਵੰਸ਼ੀ ਪਰਿਵਾਰਾਂ ਦੀ ਮਦਦ ਕਰਨ ਦਾ ਸੰਕਲਪ ਲਿਆ ਗਿਆ | ਵਿਚਾਰ ਵਟਾਂਦਰੇ ਤੋਂ ਬਾਅਦ ਅਰੋੜਾ ਭਾਈਚਾਰੇ ਨਾਲ ਸੰਬੰਧਿਤ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਅਰੋੜਾ ਐਜੂਕੇਸ਼ਨ ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਗਿਆ | ਜਿਸ ਵਿਚ ਦਰਸ਼ਨ ਲਾਲ ਚੁੱਘ ਨੂੰ ਚੇਅਰਮੈਨ, ਭਗਵੰਤ ਭਠੇਜਾ ਵਾਈਸ ਚੇਅਰਮੈਨ, ਰਾਜੀਵ ਧੂੜੀਆ, ਮਨੀਸ਼ ਗਰੋਵਰ ਨੂੰ ਮੈਂਬਰ ਬਣਾਇਆ ਗਿਆ | ਬਾਅਦ ਵਿਚ ਸਰਵਸੰਮਤੀ ਨਾਲ ਕਮੇਟੀ ਵਲੋਂ ਮਹਿਲਾ ਮੈਂਬਰਾਂ ਵਿਚ ਰੇਣੂ ਡੋਡਾ ਨੂੰ ਪ੍ਰਧਾਨ, ਅਨੂਪਮਾ ਧੂੜੀਆ ਨੂੰ ਚੇਅਰਮੈਨ, ਸਵਿਤਾ ਗੂੰਬਰ ਅਤੇ ਸੁਨੀਤਾ ਮਹਿਤਾ ਨੂੰ ਜਨਰਲ ਸਕੱਤਰ, ਰਚਨ ਜੁਨੇਜਾ ਨੂੰ ਉਪ ਚੇਅਰਮੈਨ, ਰੇਣੂ ਭਾਟੀਆ ਨੂੰ ਮੈਂਬਰ, ਰਾਜ ਬਾਲਾ ਖੁਰਾਨਾ ਨੂੰ ਕੈਸ਼ੀਅਰ ਬਣਾਇਆ ਗਿਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗਗਨ ਚੁੱਘ, ਅਨੂਪਮਾ ਧੂੜੀਆ, ਸੁਭਾਸ਼ ਡੋਡਾ, ਓਮ ਪ੍ਰਕਾਸ਼ ਸਿਡਾਨਾ, ਰਵਿੰਦਰ ਸਿਡਾਨਾ, ਬੰਟੀ ਵਢੇਰਾ, ਸੰਜੇ ਕੁਮਾਰ, ਗੁਲਸ਼ਨ ਬਾਘਲਾ, ਰਾਜੇਸ਼ ਧੂੜੀਆ, ਰਾਜੀਵ ਧੂੜੀਆ, ਮਨੀਸ਼ ਗਰੋਵਰ, ਸੁਰੇਸ਼ ਅਰੋੜਾ, ਵਿਸ਼ਵ ਡੋਡਾ, ਰੇਣੂ ਡੋਡਾ, ਸਵਿਤਾ ਗੂੰਬਰ, ਰਚਨਾ ਜੁਨੇਜਾ, ਸੁਰਿੰਦਰ ਗਾਂਧੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX