ਤਾਜਾ ਖ਼ਬਰਾਂ


'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  6 minutes ago
ਚੰਡੀਗੜ੍ਹ, 9 ਅਗਸਤ-ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ 'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ। ਪਹਿਲੀ ਵਾਰ ਆਨਲਾਈਨ ਰਜਿਸਟਰੇਸ਼ਨ 11 ਅਗਸਤ ਤੋਂ ਸ਼ੁਰੂ ਹੋਵੇਗੀ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  11 minutes ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  20 minutes ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 1 hour ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 1 hour ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 1 hour ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 1 hour ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ ਖੁਆਰ
. . .  about 1 hour ago
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੀਆਂ ਮੰਗਾਂ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵੱਲੋਂ ਅੱਜ ਕੀਤੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ...
ਦੇਸ਼ ਦੀ ਵੰਡ ਸਮੇਂ ਹੋਈ ਹਿੰਸਾ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸਮੂਹਿਕ ਅਰਦਾਸ ਸਮਾਗਮ 16 ਅਗਸਤ ਨੂੰ
. . .  about 1 hour ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ)- 75 ਸਾਲ ਪਹਿਲਾਂ ਹਿੰਦੁਸਤਾਨ ਦੀ ਵੰਡ ਵੇਲੇ ਸੰਨ 1947 ਵਿਚ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ...
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 2 hours ago
ਟਾਂਡਾ ਉੜਮੁੜ, 9 ਅਗਸਤ (ਭਗਵਾਨ ਸਿੰਘ ਸੈਣੀ) - ਬਿਜਲੀ ਘਰ ਚੌਕ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ (ਪੰਜਾਬ) ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇਕੱਤਰ...
ਮੌਸਮ ਵਿਭਾਗ ਵਲੋਂ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ
. . .  about 2 hours ago
ਮੁੰਬਈ, 9 ਅਗਸਤ - ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ ਜਾਰੀ ਕੀਤਾ...
ਨਿੱਜੀ ਬੱਸਾਂ ਵਾਲਿਆਂ ਨੇ ਬਠਿੰਡਾ- ਚੰਡੀਗੜ ਮੁੱਖ ਸੜਕ ਕੀਤੀ ਬੰਦ
. . .  about 2 hours ago
ਭਵਾਨੀਗੜ੍ਹ, 9 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਨਿੱਜੀ ਬੱਸਾਂ ਵਾਲਿਆਂ ਨੇ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਬਠਿੰਡਾ-ਚੰਡੀਗੜ ਮੁੱਖ ਸੜਕ ਨੂੰ ਬੱਸਾਂ ਲਗਾ ਕੇ ਪੂਰਨ ਤੌਰ 'ਤੇ ਬੰਦ ਕਰ ਦਿੱਤਾ...
ਚਾਂਦੀ ਦਾ ਤਗਮਾ ਜੇਤੂ ਰਗਬੀ ਖਿਡਾਰਣ ਦਾ ਅੰਮਿ੍ਤਸਰ ਹਵਾਈ ਅੱਡੇ 'ਤੇ ਭਰਵਾਂ ਸਵਾਗਤ
. . .  about 3 hours ago
ਚਾਂਦੀ ਦੇ ਤਗਮੇ 'ਤੇ ਕਬਜਾ ਕੀਤਾ ਹੈ।ਇਸ ਭਾਰਤੀ ਰਗਬੀ ਟੀਮ ਵਿਚ ਪੰਜਾਬ ਦੀ ਇਕੋ ਇਕ ਖਿਡਾਰਣ ਰਮਣੀਕ ਕੌਰ ਵੀ ਸ਼ਾਮਿਲ ਹੈ।ਚਾਂਦੀ ਦਾ ਤਗਮਾ ਜਿੱਤਣ ਵਾਲੀ ਰਮਣੀਕ ਕੌਰ ਦਾ ਅੱਜ ਭਾਰਤ ਵਾਪਸੀ ਮੌਕੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ...
ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵਲੋਂ ਅੰਮ੍ਰਿਤਸਰ ਬੱਸ ਅੱਡਾ ਬੰਦ
. . .  about 3 hours ago
ਅੰਮ੍ਰਿਤਸਰ, 9 ਅਗਸਤ (ਗਗਨਦੀਪ ਸ਼ਰਮਾ) - ਪੰਜਾਬ ਮੋਟਰ ਯੂਨੀਅਨ ਐਕਸ਼ਨ ਕਮੇਟੀ ਦੇ ਫ਼ੈਸਲੇ ਅਨੁਸਾਰ ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਅੱਜ ਸਵੇਰੇ ਸਾਢੇ ਸੱਤ ਵਜੇ ਤੋਂ ਬੱਸ ਅੱਡਾ ਬੰਦ ਕਰ...
ਨਿੱਜੀ ਬੱਸ ਆਪ੍ਰੇਟਰਾਂ ਵਲੋਂ ਤਲਵੰਡੀ ਸਾਬੋ ਬੱਸ ਅੱਡੇ 'ਤੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ) - ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ਦੇ ਸੱਦੇ 'ਤੇ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਬੱਸ ਅੱਡੇ ਦੇ ਗੇਟ ਬੰਦ ਕਰਕੇ ਨਿੱਜੀ ਟਰਾਂਸਪੋਟਰਾਂ...
ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦੇ ਰੋਸ ਵਜੋਂ ਫਗਵਾੜਾ ਬੱਸ ਸਟੈਂਡ ’ਤੇ ਧਰਨਾ ਸ਼ੁਰੂ
. . .  about 3 hours ago
ਫਗਵਾੜਾ, 9 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦਿੱਤੇ ਜਾਣ ਤੋਂ ਖਫ਼ਾ ਹੋਏ ਨਿੱਜੀ ਬੱਸ ਆਪ੍ਰੇਟਰਾਂ ਨੇ ਅੱਜ ਬੱਸ ਸਟੈਂਡ ਵਿਖੇ ਰੋਸ ਧਰਨਾ ਦਿੱਤਾ ਤੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ...
ਹਰਪਾਲ ਸਿੰਘ ਚੀਮਾ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਦੇਣਗੇ ਸ਼ਰਧਾਂਜਲੀ
. . .  about 3 hours ago
ਸੰਗਰੂਰ, 9 ਅਗਸਤ (ਧੀਰਜ ਪਸ਼ੋਰੀਆ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਪਿੰਡ ਢਢੋਗਲ (ਧੂਰੀ) ਵਿਖੇ ਸਵੇਰੇ 11 ਵਜੇ ਸ਼ਾਮਿਲ ਹੋ ਕੇ ਸ਼ਰਧਾ ਦੇ ਫੁੱਲ ਭੇਟ...
ਸੁਨਾਮ ਵਿਖੇ ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਚੱਕਾ ਜਾਮ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੋਟਰ ਯੂਨੀਅਨ ਦੇ ਸੱਦੇ ’ਤੇ ਅੱਜ ਸੁਨਾਮ ਵਿਖੇ ਧਰਨਾ ਦੇਣ ਉਪਰੰਤ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ...
ਨਿੱਜੀ ਬੱਸਾਂ ਦੀ ਹੜਤਾਲ, ਸਵਾਰੀਆਂ ਪ੍ਰੇਸ਼ਾਨ
. . .  about 3 hours ago
ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ) - ਬੱਸ ਆਪਰੇਟਰ ਯੂਨੀਅਨ (ਪੰਜਾਬ) ਦੇ ਸੱਦੇ 'ਤੇ ਅੱਜ ਨਿੱਜੀ ਬੱਸਾਂ ਦੀ ਹੜਤਾਲ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਵਰਣਨਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਸਰਕਾਰੀ ਬੱਸਾਂ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12751 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 9 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,751 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,412 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
ਸ਼ਿਵ ਸੈਨਾ ਵਲੋਂ ਵਿਰੋਧੀ ਧਿਰ ਦੇ ਨੇਤਾ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼
. . .  about 5 hours ago
ਮੁੰਬਈ, 9 ਅਗਸਤ - ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਵਿਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੋਣ ਦੇ ਨਾਤੇ ਸ਼ਿਵ ਸੈਨਾ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼ ਕੀਤੀ ਹੈ।ਊਧਵ ਠਾਕਰੇ ਨੇ ਵਿਧਾਨ...
ਮੇਰਾ ਫਲੋਰੀਡਾ ਘਰ ਐਫ.ਬੀ.ਆਈ. ਦੁਆਰਾ ਘੇਰਾਬੰਦੀ ਤਹਿਤ - ਟਰੰਪ
. . .  about 5 hours ago
ਵਾਸ਼ਿੰਗਟਨ, 9 ਅਗਸਤ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪੋਸਟ 'ਤੇ ਆਪਣੇ ਮਾਰ-ਏ-ਲਾਗੋ ਜਾਇਦਾਦ 'ਤੇ ਐਫ.ਬੀ.ਆਈ. ਛਾਪੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਸੁੰਦਰ ਘਰ ਫਲੋਰੀਡਾ ਦੇ ਪਾਮ ਬੀਚ ਵਿਚ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਲੁਧਿਆਣਾ

ਆਗਾਮੀ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਡੀ. ਸੀ. ਵਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਆਗਾਮੀ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਅਗਾੳਾੂ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ, ਜਿਸ ਦੌਰਾਨ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਤੇ ਕਾਰ ਖੋਹਣ ਦੇ ਮਾਮਲੇ 'ਚ 5 ਗਿ੍ਫ਼ਤਾਰ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੇਤ ਸਿੰਘ ਨਗਰ ਵਿਚ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਉਪਰੰਤ ਉਸਦੀ ਕਾਰ ਖੋਹਣ ਦੇ ਮਾਮਲੇ ਵਿਚ ਪੁਲਿਸ ਨੇ ਪੰਜ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਬਲਵਿੰਦਰ ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਨੂੰ ਬੰਦੀ ਬਣਾਉਣ ਉਪਰੰਤ ਲੱਖਾਂ ਦੀ ਨਕਦੀ, ਗਹਿਣੇ ਤੇ ਹੋਰ ਸਾਮਾਨ ਲੁੱਟਣ ਦੇ ਦੋਸ਼ 'ਚ ਤਿੰਨ ਗਿ੍ਫ਼ਤਾਰ

 ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾਂ ਰੋਡ 'ਤੇ ਪੰਜ ਦਿਨ ਪਹਿਲਾਂ ਪਰਿਵਾਰਕ ਮੈਂਬਰਾਂ ਨੂੰ ਬੰਦੀ ਬਣਾਉਣ ਉਪਰੰਤ ਲੱਖਾਂ ਦੀ ਨਕਦੀ, ਗਹਿਣੇ ਤੇ ਹੋਰ ਸਾਮਾਨ ਲੁੱਟਣ ਦੇ ਦੋਸ਼ ਤਹਿਤ ਪੁਲਿਸ ਨੇ ਤਿੰਨ ...

ਪੂਰੀ ਖ਼ਬਰ »

ਸ਼ਹੀਦਾਂ ਦੇ ਦਰਸ਼ਾਏ ਰਾਹ 'ਤੇ ਚੱਲ ਕੇ ਦੇਸ਼ ਸੇਵਾ ਕਰਨੀ ਸਮੇਂ ਦੀ ਮੁੱਖ ਲੋੜ-ਐਡ. ਸਿੱਧੂ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ, ਇਨਕਲਾਬੀ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ 'ਤੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਐਡਵੋਕੇਟ ਬਿਕਰਮ ਸਿੰਘ ਸਿੱਧੂ ਮੈਂਬਰ ਕਾਰਜਕਾਰਨੀ ਕਮੇਟੀ ਭਾਰਤੀ ਜਨਤਾ ...

ਪੂਰੀ ਖ਼ਬਰ »

ਬੱਸ ਅੱਡੇ ਦੇ ਆਸ ਪਾਸ ਤੇ ਜਵਾਹਰ ਨਗਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਜ਼ੋਨ ਡੀ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਕਬਜਿਆਂ ਦੀ ਭਰਮਾਰ ਹੈ | ਸ਼ਾਇਦ ਹੀ ਕੋਈ ਅਜਿਹਾ ਇਲਾਕਾ ਹੋਵੇਗਾ ਜਿੱਥੇ ਕੋਈ ਕੋਈ ਨਾਜਾਇਜ਼ ਕਬਜਾ ਨਾ ਕੀਤਾ ਗਿਆ ਹੋਵੇ | ਸੜਕਾਂ ਉਪਰ ਨਾਜਾਇਜ਼ ਕਬਜ਼ਾ ...

ਪੂਰੀ ਖ਼ਬਰ »

ਸਰਵਿਸ ਲੇਨ 'ਤੇ ਕਬਜ਼ਾ ਕਰ ਕੇ ਬਣਾ ਰੱਖਿਆ ਹੈ ਟਰਾਂਸਪੋਰਟ ਨਗਰ

ਢੰਡਾਰੀ ਕਲਾਂ, 24 ਮਈ (ਪਰਮਜੀਤ ਸਿੰਘ ਮਠਾੜੂ)-ਜੀ. ਟੀ. ਰੋਡ ਦੇ ਨਾਲ ਬਣੀ ਸਰਵਿਸ ਲੇਨ 'ਤੇ ਕੁਝ ਅਸਰ ਰਸੂਖ ਲੋਕਾਂ ਵਲੋਂ ਵੱਡੇ-ਵੱਡੇ ਟਰੱਕ ਖੜ੍ਹਾ ਕੇ ਕਬਜ਼ਾ ਕੀਤਾ ਹੋਇਆ ਹੈ | ਵੱਡੇ-ਵੱਡੇ ਵਾਹਨ ਲਗਾਤਾਰ ਖੜ੍ਹੇ ਰਹਿੰਦੇ ਹਨ ਅਤੇ ਮਕੈਨਿਕਾਂ ਵਲੋਂ ਇੱਥੇ ਹੀ ਉਨ੍ਹਾਂ ...

ਪੂਰੀ ਖ਼ਬਰ »

ਰਿਸ਼ਵਤ ਮੰਗਣ ਵਾਲੇ ਮੰਤਰੀ ਨੂੰ ਬਾਹਰ ਦਾ ਰਸਤਾ ਦਿਖਾਉਣਾ ਸ਼ਲਾਘਾਯੋਗ-ਬਾਵਾ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਆਪਣੀ ਹੀ ਸਰਕਾਰ ਦੇ ਸਿਹਤ ਮੰਤਰੀ ਨੂੰ ਰਿਸ਼ਵਤ ਮੰਗਣ ਦੇ ਮਾਮਲੇ ਵਿਚ ਕੈਬਨਿਟ ...

ਪੂਰੀ ਖ਼ਬਰ »

ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦਾ ਸਨਮਾਨ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੂੰ ਇਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਹਲਕਾ ਦੱਖਣੀ ਦੇ ਇੰਡਸਟਰੀ ਤੇ ਟਰਾਂਸਪੋਰਟਰਾਂ ਵਲੋਂ ਕਰਵਾਏ ਸਮਾਗਮ ਵਿਚ ਵੱਖ-ਵੱਖ ਆਗੂ ਸ਼ਾਮਿਲ ਹੋਏ | ਇਸ ਮੌਕੇ ਆਮ ਆਦਮੀ ...

ਪੂਰੀ ਖ਼ਬਰ »

ਦਾਜ ਹੱਤਿਆ ਦੇ ਮਾਮਲੇ 'ਚ ਪਤੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਕੈਦ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਦਾਜ ਹੱਤਿਆ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਪਤੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਰਾਮ ਸ਼ਰਨ ਪੁੱਤਰ ਬੈਜਨਾਥ ਵਾਸੀ ...

ਪੂਰੀ ਖ਼ਬਰ »

ਬਹੁ ਕਰੋੜੀ ਹਵਾਈ ਟਿਕਟਾਂ ਦੇ ਘੁਟਾਲੇ 'ਚ ਪਤੀ-ਪਤਨੀ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਹਵਾਈ ਟਿਕਟਾਂ ਦੇ ਘੁਟਾਲੇ ਦੇ ਮਾਮਲੇ ਵਿਚ ਪੁਲਿਸ ਨੇ ਆਿਖ਼ਰਕਾਰ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਠੱਗੀ ਦਾ ਸ਼ਿਕਾਰ ਹੋਏ ...

ਪੂਰੀ ਖ਼ਬਰ »

ਤਿੰਨ ਲੁਟੇਰੇ ਨੌਜਵਾਨ ਤੋਂ ਐਕਟਿਵਾ ਤੇ ਲੈਪਟਾਪ ਖੋਹ ਕੇ ਫ਼ਰਾਰ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਪੁਲ ਨੇੜੇ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸਦਾ ਐਕਟਿਵਾ ਤੇ ਲੈਪਟਾਪ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਗੁਰਪਾਲ ਨਗਰ ਦੇ ਰਹਿਣ ਵਾਲੇ ਹਰਮਿੰਦਰ ਸਿੰਘ ...

ਪੂਰੀ ਖ਼ਬਰ »

ਪੈਟਰੋਲ ਪੰਪਾਂ 'ਤੇ ਲੋਕਾਂ ਨੂੰ ਨਹੀਂ ਮਿਲ ਰਹੀਆਂ ਮੁਢਲੀਆਂ ਸਹੂਲਤਾਂ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਪੈਟਰੋਲ ਪੰਪਾਂ ਦੀ ਅਚਾਨਕ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਖਪਤਕਾਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਲੋਕਾਂ ਵਲੋਂ ਇਸਦੀ ਪ੍ਰਸ਼ੰਸਾ ...

ਪੂਰੀ ਖ਼ਬਰ »

ਅਗਵਾ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਗਿ੍ਫ਼ਤਾਰ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਅਗਵਾ ਦੇ ਇਕ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਵਿੱਦਿਆ ਥਾਣਾ ਜਮਾਲਪੁਰ ਦੇ ਐੱਸ.ਐੱਚ.ਓ. ਦਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਰਿਸ਼ਵਤਖੋਰੀ ਵਿਰੁੱਧ ਮਾਨ ਸਰਕਾਰ ਵਲੋਂ ਚੁੱਕੇ ਕਦਮਾਂ ਦੀ ਪੀ. ਸੀ. ਐੱਮ. ਐੱਸ. ਐਸੋਸੀਏਸ਼ਨ ਵਲੋਂ ਸ਼ਲਾਘਾ

ਲੁਧਿਆਣਾ, 24 ਮਈ (ਸਲੇਮਪੁਰੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਕਥਿਤ ਤੌਰ 'ਤੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਕੇ ਗਿ੍ਫ਼ਤਾਰ ਕਰਨ ਦੀ ਕਾਰਵਾਈ 'ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਲੋਂ ਪਸ਼ੂ ਫੀਡ ਦੀ ਖੋਜ ਲਈ ਸਮਝੌਤਾ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਨੇ ਐਸ.ਐਸ.ਵੇਸਟਲਿੰਕ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਨਵੀਂ ਦਿੱਲੀ ਨਾਲ ਇਕ ਸਮਝੌਤਾ ਪੱਤਰ 'ਤੇ ਦਸਤਖ਼ਤ ਕੀਤੇ ਹਨ, ਜਿਸ ਅਨੁਸਾਰ ਬਿਸਕੁਟ, ਸਨੈਕਸ ਤੇ ...

ਪੂਰੀ ਖ਼ਬਰ »

ਭਾਕਿਯੂ (ਚੜੂਨੀ) ਵਲੋਂ ਚੋਣਾਂ 'ਚ ਈ ਵੀ. ਐੱਮ. ਦੀ ਬਜਾਏ ਬੈਲਟ ਪੇਪਰ ਵਰਤਣ ਦੀ ਮੰਗ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਇੱਥੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿਚ ਈ ਵੀ. ਐੱਮ. ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਕਾਰੋਬਾਰੀਆਂ ਦੀ ਭਾਈ ਮੰਨਾ ਸਿੰਘ ਨਗਰ ਵਿਖੇ ਇਕ ਮਹੱਤਵਪੂਰਨ ਬੈਠਕ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕਰਨ ਦੇ ਨਾਲ-ਨਾਲ ਧਾਗੇ ਦੀਆਂ ਵੱਧ ਰਹੀਆਂ ਕੀਮਤਾਂ ਉਪਰ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ | ...

ਪੂਰੀ ਖ਼ਬਰ »

ਲੁਧਿਆਣਾ ਅਪਰਾਧਨਾਮਾ

ਸਮੈਕ ਸਮੇਤ ਨੌਜਵਾਨ ਗਿ੍ਫ਼ਤਾਰ ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਾਂਧੀ ਨਗਰ 'ਚ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਸਮੈਕ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਕਾਂਸ਼ੀ ...

ਪੂਰੀ ਖ਼ਬਰ »

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦਰਜਾ ਚਾਰ ਦੀ ਮੀਟਿੰਗ

ਲੁਧਿਆਣਾ, 24 ਮਈ (ਸਲੇਮਪੁਰੀ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦਰਜਾ ਚਾਰ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ...

ਪੂਰੀ ਖ਼ਬਰ »

ਸੂਬੇ 'ਚ ਵੈਟਰਨਰੀ ਡਾਕਟਰਾਂ ਦੀਆਂ ਖ਼ਾਲੀ ਪਈਆਂ 353 ਅਸਾਮੀਆਂ ਦੀ ਭਰਤੀ ਲਈ ਸ਼ੁਰੂ ਕੀਤੀ ਪ੍ਰਕਿਰਿਆ ਕਦੋਂ ਪੂਰੀ ਹੋਵੇਗੀ?

ਲੁਧਿਆਣਾ, 24 ਮਈ (ਸਲੇਮਪੁਰੀ)-ਸੂਬੇ ਦੇ ਹੋਰਨਾਂ ਵਿਭਾਗਾਂ ਦੀ ਤਰ੍ਹਾਂ ਪਸ਼ੂ ਪਾਲਣ ਵਿਭਾਗ ਵਿਚ ਵੀ ਵੈਟਰਨਰੀ ਡਾਕਟਰਾਂ ਦੀ ਬਹੁਤ ਜ਼ਿਆਦਾ ਘਾਟ ਪਾਈ ਜਾ ਰਹੀ ਹੈ, ਜਿਸ ਕਰਕੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਨਿੱਜੀ ਵੈਟਰਨਰੀ ਡਾਕਟਰਾਂ ਕੋਲ ਜਾਣ ਲਈ ਮਜਬੂਰ ਹੋਣਾ ...

ਪੂਰੀ ਖ਼ਬਰ »

ਪਲਾਸਟਿਕ ਕੈਰੀ ਬੈਗ ਦੀ ਵਰਤੋਂ ਕਰਨ ਨੂੰ ਲੈ ਕੇ ਦੋ ਦੁਕਾਨਦਾਰਾਂ ਦੇ ਕੱਟੇ ਚਲਾਨ

ਲੁਧਿਆਣਾ, 24 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਸਿਹਤ ਸ਼ਾਖਾ ਦੇ ਅਧਿਕਾਰੀਆਂ ਵਲੋਂ ਕੇਸਰਗੰਜ ਮੰਡੀ ਵਿਚ ਪਲਾਸਟਿਕ ਕੈਰੀ ਬੈਗ ਦਾ ਪ੍ਰਯੋਗ ਕਰਨ ਨੂੰ ਲੈ ਕੇ ਦੋ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਸੱਤ ਕਿਲੋ ਪਲਾਸਟਿਕ ਕੈਰੀ ਬੈਗ ਬਰਾਮਦ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਕੈਂਪ ਲਗਾਇਆ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਕੁਲਵੰਤ ਸਿੰਘ ਸਿੱਧੂ ਵਿਧਾਇਕ ਆਤਮ ਨਗਰ ਦੀ ਅਗਵਾਈ ਤੇ ਸੋਨਿਆ ਅਲੱਗ ਦੀ ਦੇਖ-ਰੇਖ 'ਚ ਲੋਕਾਂ ਦੀ ਸਹੂਲਤ ਲਈ ਇਕ ਕੈਂਪ ਲਗਾਇਆ ਗਿਆ, ਜਿਸ ਵਿਚ ਗੈਸ ਕੁਨੈਕਸ਼ਨ, ਜਨਮ/ਮੌਤ ਸਰਟੀਫਿਕੇਟ, ...

ਪੂਰੀ ਖ਼ਬਰ »

ਵੀਰੋਤਮ ਲਛਮਣ ਦਰਾਵਿੜ ਦੀ ਯਾਦ 'ਚ ਦੂਸਰਾ ਕ੍ਰਿਕਟ ਟੂਰਨਾਮੈਂਟ ਸੰਪੰਨ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਵੀਰੋਤਮ ਲਛਮਣ ਦਰਾਵਿੜ ਦੀ ਯਾਦ ਵਿਚ ਰਾਜਿੰਦਰ ਹੰਸ ਤੇ ਲਵ ਦਰਾਵਿੜ ਵਲੋਂ ਦੂਸਰਾ ਨਾਈਟ ਕਿ੍ਕਟ ਟੂਰਨਾਮੈਂਟ ਭਦੌੜਾ ਹਾਊਸ ਵਿਖੇ ਕਰਵਾਇਆ ਗਿਆ, ਜਿਸ ਵਿਚ 16 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਫਾਈਨਲ ਵਿਚ ਜੇਤੂ ਰਹੀ ਟੀਮ ਨੂੰ 31 ...

ਪੂਰੀ ਖ਼ਬਰ »

ਨਗਰ ਨਿਗਮ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਵੇ-ਡਿੰਪੀ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਤੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਡਿੰਪੀ ਨੇ ਕਿਹਾ ਕਿ ਨਗਰ ਨਿਗਮ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜ਼ੋਨ-ਡੀ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਉਸਾਰੀਆਂ ਦੀ ਭਰਮਾਰ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਜ਼ੋਨ-ਡੀ ਦੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਉਸਾਰੀਆਂ ਦੀ ਭਰਮਾਰ ਨਜ਼ਰ ਆ ਰਹੀ ਹੈ, ਅਜਿਹਾ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ ਤੇ ਅਜਿਹਾ ਹੋਣ ਨਾਲ ਨਗਰ ਨਿਗਮ ਦਾ ਵਿੱਤੀ ਨੁਕਸਾਨ ਹੋਣ ਦੀ ਸੰਭਾਵਨਾ ...

ਪੂਰੀ ਖ਼ਬਰ »

ਨਾਬਾਲਗ ਦੀ ਕੁੱਟਮਾਰ ਤੇ ਛੇੜਖ਼ਾਨੀ ਕਰਨ ਦੇ ਮਾਮਲੇ 'ਚ ਰਿਸ਼ਤੇਦਾਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਛੇੜਖ਼ਾਨੀ ਤੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਉਸ ਦੇ ਰਿਸ਼ਤੇਦਾਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜਾਇਦਾਦ ਦੀ ਮਾਲਕੀ ਤਬਦੀਲ ਕਰਵਾਉਣ ਦੇ ਦੋਸ਼ ਤਹਿਤ ਇੰਸਪੈਕਟਰ ਸਮੇਤ ਚਾਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਨਗਰ ਨਿਗਮ ਰਿਕਾਰਡ 'ਚ ਜਾਇਦਾਦ ਦੀ ਮਾਲਕੀ ਤਬਦੀਲ ਕਰਵਾਉਣ ਦੇ ਦੋਸ਼ ਤਹਿਤ ਇੰਸਪੈਕਟਰ ਸਮੇਤ ਚਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਚੰਦਰਕਾਂਤਾ ਵਾਸੀ ...

ਪੂਰੀ ਖ਼ਬਰ »

ਬੈਂਸ ਜਬਰ ਜਨਾਹ ਮਾਮਲਾ ਪੀੜਤ ਨਾਲ ਉਲਝਣ ਵਾਲੇ ਬੈਂਸ ਸਮਰਥਕ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਬੀਤੇ ਦਿਨ ਕਥਿਤ ਜਬਰ ਜ਼ਨਾਹ ਦੀ ਸ਼ਿਕਾਰ ਔਰਤ ਨਾਲ ਉਲਝਣ ਵਾਲੇ ਬੈਂਸ ਸਮਰਥਕ ਖ਼ਿਲਾਫ਼ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਰਕਾਰੀ ਫਲੈਟ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਰਮਾ ਰਾਣੀ ਵਾਸੀ ਛਾਉਣੀ ਮੁਹੱਲਾ ਦੀ ਸ਼ਿਕਾਇਤ 'ਤੇ ਸਤਪਾਲ ਸਿੰਘ ਪੁੱਤਰ ਰਤਨ ਸਿੰਘ ਵਾਸੀ ਰਾਮਨਗਰ ਤੇ ਵਿਜੇ ਕੁਮਾਰ ਵਾਸੀ ਲਛਮਣ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਆਪਣੇ ਆਪ ਨੂੰ ਨਗਰ ਨਿਗਮ ਦਾ ਮੁਲਾਜ਼ਮ ਦੱਸਿਆ ਤੇ ਉਸ ਨੂੰ ਸਰਕਾਰੀ ਫਲੈਟ ਦਿਵਾਉਣ ਦਾ ਝਾਂਸਾ ਦੇ ਕੇ ਇਕ ਲੱਖ ਸੱਤਰ ਹਜ਼ਾਰ ਰੁਪਏ ਦੀ ਨਕਦੀ ਲੈ ਲਈ, ਪਰ ਉਸ ਨੂੰ ਫਲੈਟ ਨਹੀਂ ਦਿਵਾਇਆ | ਜਦੋਂ ਉਸਨੇ ਪੈਸੇ ਵਾਪਸ ਮੰਗੇ ਤਾਂ ਕਥਿਤ ਦੋਸ਼ੀਆਂ ਵਲੋਂ ਉਸ ਨੰੂ 45 ਹਜ਼ਾਰ ਰੁਪਏ ਵਾਪਿਸ ਕਰ ਦਿੱਤੇ, ਜਦਕਿ ਬਾਕੀ ਦੀ ਰਕਮ ਕਥਿਤ ਦੋਸ਼ੀਆਂ ਵਲੋਂ ਹੜੱਪ ਲਈ ਗਈ, ਜਿਸ 'ਤੇ ਰਮਾ ਰਾਣੀ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ | ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX