ਤਾਜਾ ਖ਼ਬਰਾਂ


31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  17 minutes ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  34 minutes ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  59 minutes ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  about 1 hour ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  about 2 hours ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  about 2 hours ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  about 2 hours ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  about 2 hours ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  about 3 hours ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  about 3 hours ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  about 3 hours ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਕਿਸਾਨਾਂ ਵਲੋਂ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ
. . .  about 3 hours ago
ਫਗਵਾੜਾ, 12 ਅਗਸਤ - ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ...
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਸਰਵਜਨਕ ਗਤੀਵਿਧੀਆਂ ਨੂੰ ਵਿਰਾਮ ਦਿੱਤਾ ਗਿਆ ਹੈ ਤੇ ਡਾਕਟਰਾਂ ਦੀਆਂ ਹਿਦਾਇਤਾਂ 'ਤੇ ਉਹ ਕੁੱਝ ਦਿਨ ਇਕਾਂਤਵਾਸ...
ਚੋਰਾਂ ਵਲੋਂ ਸਟੇਟ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  about 4 hours ago
ਬਰਨਾਲਾ/ ਹੰਡਿਆਇਆ,12 ਅਗਸਤ (ਗੁਰਜੀਤ ਸਿੰਘ ਖੁੱਡੀ) - ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਬੀਤੀ ਰਾਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਵਿਚ ਚੋਰਾਂ ਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਚੋਰਾਂ ਨੇ ਬੈਂਕ ਵਿਚ ਫਰੋਲਾ-ਫਰਾਲੀ ਤਾਂ ਕੀਤੀ ਪਰ ਉਨ੍ਹਾਂ ਦੇ ਹੱਥ ਨਕਦੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 12 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 18,053 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,23,535 ਹੋ ਗਈ...
ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਵਿਧਾਇਕਾ ਭਰਾਜ ਨੇ ਨੌਜਵਾਨਾਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੀ ਗੱਲ ਦੁਹਰਾਈ
. . .  about 4 hours ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ) - ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸੰਗਰੂਰ ਦੀ ਪਹਿਲੀ ਮਹਿਲਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਕੇ ਉਨ੍ਹਾਂ ਦਾ ਵਧੀਆ ਭਵਿੱਖ ਬਣਾਉਣ ਲਈ ਦ੍ਰਿੜ ਸੰਕਲਪ...
ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ
. . .  about 4 hours ago
ਲਖਨਊ, 12 ਅਗਸਤ - ਉੱਤਰ ਪ੍ਰਦੇਸ਼ ਦੇ ਬਾਂਦਾ ਵਿਖੇ ਬੀਤੀ ਸ਼ਾਮ ਯਮੁਨਾ ਨਦੀ 'ਚ ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ ਹੈ। ਇਹ ਲੋਕ ਕਿਸ਼ਤੀ 'ਚ ਸਵਾਰ ਹੋ ਕੇ ਫ਼ਤਿਹਪੁਰ ਤੋਂ ਮਾਰਕਾ ਪਿੰਡ ਜਾ...
ਅੱਤਵਾਦੀਆਂ ਵਲੋਂ ਪ੍ਰਵਾਸੀ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ
. . .  about 4 hours ago
ਸ੍ਰੀਨਗਰ, 12 ਅਗਸਤ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਅੱਤਵਾਦੀਆਂ ਨੇ ਗੋਲੀ ਮਾਰ ਕੇ ਪ੍ਰਵਾਸੀ ਮਜ਼ਦੂਰ ਦੀ ਹੱਤਿਆ ਕਰ...
ਪੁਲਿਸ ਥਾਣੇ ਦੇ ਸਾਹਮਣੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
. . .  about 5 hours ago
ਭੋਗਪੁਰ, 12 ਅਗਸਤ - ਜਲੰਧਰ-ਪਠਾਨਕੋਟ ਮੁੱਖ ਜੀ.ਟੀ. ਰੋਡ 'ਤੇ ਥਾਣਾ ਭੋਗਪੁਰ ਦੇ ਸਾਹਮਣੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਅਣਪਛਾਤੇ ਮੋਨੇ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਲੋਕਾਂ...
ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਪਤੀ-ਪਤਨੀ ਦੀ ਮੌਤ, ਦੋ ਬੱਚੇ ਗੰਭੀਰ ਜ਼ਖਮੀ
. . .  about 4 hours ago
ਹਰਚੋਵਾਲ, 12 ਅਗਸਤ (ਰਣਜੋਧ ਸਿੰਘ ਭਾਮ) - ਅੱਜ ਸਵੇਰੇ 5 ਕੁ ਵਜੇ ਹਰਚੋਵਾਲ ਦੇ ਨਜ਼ਦੀਕ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਕਾਰ ਸਵਾਰ ਪਤੀ-ਪਤਨੀ ਦੀ ਮੌਤ ਅਤੇ ਦੋ ਬੱਚਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਸਵ. ਬਲਕਾਰ ਸਿੰਘ ਆਪਣੀ...
ਗੁਜਰਾਤ : ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਟੱਕਰ 'ਚ 6 ਮੌਤਾਂ
. . .  about 4 hours ago
ਅਹਿਮਦਾਬਾਦ, 12 ਅਗਸਤ - ਗੁਜਰਾਤ ਦੇ ਅਨੰਦ ਵਿਖੇ ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ।ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਅਮਰੀਕਾ : ਐਫ.ਬੀ.ਆਈ. ਦਫ਼ਤਰ 'ਤੇ ਸੇਧਮਾਰੀ ਦੀ ਕੋਸ਼ਸ਼ ਕਰਨ ਵਾਲਾ ਢੇਰ
. . .  about 6 hours ago
ਵਾਸ਼ਿੰਗਟਨ, 12 ਅਗਸਤ - ਅਮਰੀਕਾ ਦੇ ਓਹੀਓ ਵਿਚ ਐਫ.ਬੀ.ਆਈ. ਦਫ਼ਤਰ 'ਚ ਸੇਧਮਾਰੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਪੁਲਿਸ ਨੇ ਢੇਰ ਕਰ ਦਿੱਤਾ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਰੂਪਨਗਰ

ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਦੇ ਰੋਸ ਵਜੋਂ ਨਗਰ ਕੌਂਸਲ ਨੰਗਲ ਦੇ 18 ਕੌਂਸਲਰਾਂ ਨੇ ਸਰਬਸੰਮਤੀ ਨਾਲ ਕੀਤਾ ਨਿੰਦਾ ਪ੍ਰਸਤਾਵ ਪਾਸ

ਨੰਗਲ, 24 ਮਈ (ਪ੍ਰੀਤਮ ਸਿੰਘ ਬਰਾਰੀ)-ਪ੍ਰਸ਼ਾਸਨ ਵਲੋਂ ਨਗਰ ਕੌਂਸਲ ਨੰਗਲ ਦੀਆਂ ਦੋ ਇਨੋਵਾ ਗੱਡੀਆਂ ਆਪਣੀ ਵਰਤੋਂ ਲਈ ਲੈ ਲਏ ਜਾਣ ਮਗਰੋਂ ਨਗਰ ਕੌਂਸਲ ਨੰਗਲ ਵਲੋਂ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਮੀਟਿੰਗ ਕਰਕੇ ਇੱਕ ਨਿੰਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ ...

ਪੂਰੀ ਖ਼ਬਰ »

ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਵਾਤਾਵਰਨ ਪ੍ਰੇਮੀ ਰਾਜਿੰਦਰ ਸਿੰਘ ਘਨੌਲਾ ਦਾ ਦਬੁਰਜੀ ਧਰਨਾ ਸਥਾਨ 'ਤੇ ਪੁੱਜਣ 'ਤੇ ਕੀਤਾ ਸਵਾਗਤ

ਘਨੌਲੀ, 24 ਮਈ (ਜਸਵੀਰ ਸਿੰਘ ਸੈਣੀ)-ਅੰਬੂਜਾ ਸੀਮਿੰਟ ਫ਼ੈਕਟਰੀ ਅਤੇ ਥਰਮਲ ਦੇ ਸੁਆਹ ਦੇ ਪ੍ਰਦੂਸ਼ਣ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਵਾਤਾਵਰਨ ਪ੍ਰੇਮੀ ਰਜਿੰਦਰ ਸਿੰਘ ਘਨੌਲਾ ਦੇ ਜੇਲ੍ਹ ਤੋਂ ਰਿਹਾਅ ਕੇ ਦਬੁਰਜੀ ਟੀ. ਪੁਆਇੰਟ ਦੇ ਰੋਸ ਧਰਨੇ ਵਿਚ ਪੁੱਜਣ ਤੇ ਇਲਾਕੇ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰ ਕਾਬੂ

ਸ੍ਰੀ ਚਮਕੌਰ ਸਾਹਿਬ, 24 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਕਮਲ ਪੈਲਸ ਨੇੜੇ ਲਗਾਏ ਨਾਕੇ ਦੌਰਾਨ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤੇ 2 ਮੋਟਰਸਾਈਕਲ ਬਰਾਮਦ ਕੀਤੇ ਹਨ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੋਟਪਾ ਐਕਟ ਅਧੀਨ 10 ਚਲਾਨ ਅਤੇ 2700 ਰੁਪਏ ਦਾ ਜੁਰਮਾਨਾ ਕੀਤਾ -ਡਾ. ਵਿਧਾਨ ਚੰਦਰ

ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ)-ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਬਲਾਕ ਦੇ ਵੱਖ-ਵੱਖ ਖੇਤਰਾਂ ਵਿਚ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਸਾਂਝੀ ਕਾਰਵਾਈ ਕਰਦੇ ਹੋਏ ਦੁਕਾਨਾਂ ਦੀ ਅਚਨਚੇਤ ਚੈਕਿੰਗ ਕਰਕੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ...

ਪੂਰੀ ਖ਼ਬਰ »

ਖੰੁਖਾਰ ਕੁੱਤਿਆਂ ਨੇ ਗ਼ਰੀਬ ਦੀਆਂ ਬੱਕਰੀਆਂ ਨੋਚ-ਨੋਚ ਖਾਧੀਆਂ

ਘਨੌਲੀ, 24 ਮਈ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਥਲੀ ਖ਼ੁਰਦ ਦੇ ਗ਼ਰੀਬ ਪਰਿਵਾਰ 'ਤੇ ਉਸ ਵੇਲੇ ਦੁੱਖਾਂ ਦਾ ਪਹਾੜ ਡਿਗ ਗਿਆ ਜਦੋਂ ਆਵਾਰਾ ਖੁੰਖਾਰ ਕੁੱਤਿਆਂ ਵਲੋਂ ਉਨ੍ਹਾਂ ਦੀਆਂ ਵਾੜੇ 'ਚ ਬੰਨ੍ਹੀਆਂ ਚਾਰ ਬੱਕਰੀਆਂ ਨੂੰ ਕੁੱਤੇ ਨੋਚ-ਨੋਚ ਕੇ ਖਾ ਗਏ | ਇਸ ਘਟਨਾ ਦਾ ...

ਪੂਰੀ ਖ਼ਬਰ »

ਪਰਿਵਾਰ ਵਿਛੋੜਾ ਪਬਲਿਕ ਸਕੂਲ ਨੂੰ ਮਿਲੀ 8 ਲੱਖ 17 ਹਜ਼ਾਰ 353 ਰੁਪਏ ਸਹਾਇਤਾ ਰਾਸ਼ੀ

ਭਰਤਗੜ੍ਹ, 24 ਮਈ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਗੁ: ਪ੍ਰੰ. ਕਮੇਟੀ ਅੰਮਿ੍ਤਸਰ ਵਲੋਂ ਸਰਸਾ ਨੰਗਲ 'ਚ ਚਲਾਏ ਜਾ ਰਹੇ ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ ਲਈ ਜੋ ਕਿ ਸ਼੍ਰੋਮਣੀ ਕਮੇਟੀ ਨੇ ਹੀ 8,17,353 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ | ਪਿ੍ੰ: ਨਵਲੀਨ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਭਾਤਪੁਰ ਤੋਂ ਜਥਾ ਪਾਕਿਸਤਾਨ ਲਈ ਰਵਾਨਾ

ਢੇਰ, 24 ਮਈ (ਸ਼ਿਵ ਕੁਮਾਰ ਕਾਲੀਆ)-ਅੱਜ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਕੁਛਟ ਨਿਵਾਰਣ ਭਾਤਪੁਰ ਸਾਹਿਬ ਪਿੰਡ ਦੜੋਲੀ (ਉਪਰਲੀ) ਤੋਂ ਸੰਗਤਾਂ ਦਾ ਜਥਾ ਪਾਕਿਸਤਾਨ ਦੇ ਗੁਰੂ ਘਰਾਂ ਦੇ ਦਰਸ਼ਨਾਂ ਦੇ ਲਈ ਰਵਾਨਾ ਹੋਇਆ | ਜੈਕਾਰੇ ਲਗਾਉਂਦੇ ਹੋਏ ਇਸ ਜਥੇ ਨੂੰ ਕੈਬਨਿਟ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ

ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਮਾਧੋਪੁਰ ਵਿਖੇ ਕਾਰ ਦੀ ਟੱਕਰ ਵੱਜਣ ਨਾਲ ਇੱਕ 58 ਸਾਲਾ ਸਾਈਕਲ ਸਵਾਰ ਦੀ ਮੌਤ ਹੋ ਗਈ, ਹਾਦਸੇ ਉਪਰੰਤ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਰਣਜੀਤ ਸਿੰਘ ਪੁੱਤਰ ਰਤਨ ...

ਪੂਰੀ ਖ਼ਬਰ »

ਪਿੰਡਾਂ ਦੇ ਸਰਪੰਚਾਂ ਵੱਲੋਂ ਨਵਨਿਯੁਕਤ ਬੀ. ਡੀ. ਪੀ. ਓ. ਜਸਪ੍ਰੀਤ ਕੌਰ ਨਾਲ ਮੁਲਾਕਾਤ

ਆਪਣੇ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਸੰਬੰਧੀ ਕੀਤੀ ਚਰਚਾ ਨੂਰਪੁਰ ਬੇਦੀ, 24 ਮਈ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਸਰਪੰਚ ਭੁਪਿੰਦਰ ਸਿੰਘ ਚਨੋਲੀ ਦੀ ਅਗਵਾਈ 'ਚ ਅੱਜ ਨੂਰਪੁਰ ਬੇਦੀ ਦੇ ਨਵ ਨਿਯੁਕਤ ਬੀ. ਡੀ. ਪੀ. ...

ਪੂਰੀ ਖ਼ਬਰ »

ਪੁਲਿਸ ਚੌਕੀ ਦੇ ਨੇੜੇ ਕੰਧ ਨੂੰ ਪਾੜ ਲਾ ਕੇ ਲੱਖਾਂ ਦਾ ਸਾਮਾਨ ਚੋਰੀ

ਬੇਲਾ, 24 ਮਈ (ਮਨਜੀਤ ਸਿੰਘ ਸੈਣੀ)- ਪੁਲਿਸ ਚੌਂਕੀ ਡੱਲਾ ਤੋਂ ਸੌ ਮੀਟਰ ਦੂਰੀ 'ਤੇ ਟਰਾਲੀਆਂ ਅਤੇ ਖੇਤੀਬਾੜੀ ਦੇ ਸੰਦ ਬਣਾਉਣ ਵਾਲੀ ਦੁਕਾਨ ਨੂੰ ਪਾੜ ਲਾ ਕੇ ਚੋਰਾਂ ਨੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ | ਚੌਕੀ ਦੇ ਨੇੜੇ ਗਿੱਲ ਐਗਰੋ ਵਰਕਸ ਨਾਮਕ ਦੁਕਾਨ ਦੇ ਮਾਲਕ ...

ਪੂਰੀ ਖ਼ਬਰ »

ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ ਦੀ ਮੀਟਿੰਗ

ਘਨੌਲੀ, 24 ਮਈ (ਜਸਵੀਰ ਸਿੰਘ ਸੈਣੀ)-ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਮਹਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ 50 ਵਰਕਰਾਂ ਨੇ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਜਿਸ ਵਿਚ ਵਰਕਰਾਂ ਨੇ ਪ੍ਰਧਾਨ ਨੂੰ ਆਉਣ ਵਾਲੀ ਸਮੱਸਿਆਵਾਂ ਤੋਂ ...

ਪੂਰੀ ਖ਼ਬਰ »

ਸਿੰਘਪੁਰ ਹਸਪਤਾਲ 'ਚ ਟੀ. ਬੀ. ਦੇ ਟੈੱਸਟ ਲਈ ਟਰੂ ਨੈੱਟ ਮਸ਼ੀਨ ਸੇਵਾ ਸ਼ੁਰੂ- ਡਾ. ਵਿਧਾਨ ਚੰਦਰ

ਨੂਰਪੁਰ ਬੇਦੀ, 24 ਮਈ (ਵਿੰਦਰ ਪਾਲ ਝਾਂਡੀਆ)-ਡਾ. ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਨੂਰਪੁਰ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਪਦਿਕ ਦੇ ਖ਼ਾਤਮੇ ਲਈ ਸਰਕਾਰ ਵਲੋਂ 2025 ਤੱਕ ਦੇਸ਼ ਨੂੰ ਟੀਬੀ ਮੁਕਤ ਕਰਨ ਦਾ ਟੀਚਾ ਰੱਖਿਆ ਹੈ ਅਤੇ ਇਸ ਨੂੰ ਹਾਸਿਲ ਕਰਨ ਲਈ ...

ਪੂਰੀ ਖ਼ਬਰ »

ਹੁਸ਼ਿਆਰਪੁਰ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਰਿਹਾਇਸ਼ ਵਿਖੇ ਧਰਨੇ ਦਾ ਐਲਾਨ

ਰੂਪਨਗਰ, 24 ਮਈ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਡ/ ਆਊਟਸੋਰਸਿੰਗ ਦਫ਼ਤਰੀ ਕਾਮਿਆਂ ਦੀ ਜਥੇਬੰਦੀ ਸਬ ਕਮੇਟੀ/ ਦਫ਼ਤਰੀ ਸਟਾਫ਼, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਮੀਟਿੰਗ ਸੂਬਾ ...

ਪੂਰੀ ਖ਼ਬਰ »

ਬ੍ਰਾਹਮਣ ਸਮਾਜ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਨ ਦਾ ਫ਼ੈਸਲਾ

ਸ੍ਰੀ ਅਨੰਦਪੁਰ ਸਾਹਿਬ, 24 ਮਈ (ਕਰਨੈਲ ਸਿੰਘ, ਨਿੱਕੂਵਾਲ)-ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਇਲਾਕੇ ਦੇ ਬ੍ਰਾਹਮਣ ਸਮਾਜ ਦੀ ਵਿਸ਼ੇਸ਼ ਮੀਟਿੰਗ ਅੱਜ ਨੇੜਲੇ ਪਿੰਡ ਗੰਗੂਵਾਲ ਵਿਖੇ ਸਥਿਤ ਸ਼ਿਵ ਮੰਦਿਰ ਵਿਖੇ ਰਮੇਸ਼ ਕੁਮਾਰ ਸ਼ਾਸਤਰੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕੋਟਪਾ ਐਕਟ 2003 ਤਹਿਤ ਸਿਗਰਟ ਪੀਣ ਵਾਲੇ ਵਿਅਕਤੀਆਂ ਦੇ ਕੀਤੇ ਚਲਾਨ

ਭਰਤਗੜ੍ਹ, 24 ਮਈ (ਜਸਬੀਰ ਸਿੰਘ ਬਾਵਾ)-ਸਿਵਲ ਸਰਜਨ ਦੇ ਨਿਰਦੇਸ਼ਾਂ ਤਹਿਤ ਐਸ.ਐਮ.ਓ. ਅਨੰਦ ਘਈ ਦੀ ਅਗਵਾਈ 'ਚ ਖੇਤਰ ਦੀਆਂ ਵੱਖ-ਵੱਖ ਥਾਵਾਂ 'ਤੇ ਸਿਹਤ ਵਿਭਾਗ ਦੀ ਟੀਮ 'ਚ ਸ਼ਾਮਿਲ ਐਸ.ਆਈ. ਪਾਲ ਸਿੰਘ, ਬੀ. ਈ. ਬਿ੍ਜ ਮੋਹਣ ਸ਼ਰਮਾ, ਨਵੀਨ ਕੁਮਾਰ, ਮਨਜੋਤ ਸਿੰਘ, ਪਰਮਪ੍ਰੀਤ ...

ਪੂਰੀ ਖ਼ਬਰ »

ਸਿੱਖਿਆ ਸੰਸਥਾਵਾਂ ਦੇ ਨੰਨੇ੍ਹ ਵਿਦਿਆਰਥੀਆਂ ਨੇ ਮਨਾਇਆ ਅੰਬ ਦਿਵਸ

ਸ੍ਰੀ ਚਮਕੌਰ ਸਾਹਿਬ, 24 ਮਈ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁੱਜਰਾਂ ਵਿਖੇ ਮਾਲਵਾ ਰੂਰਲ ਐਜੂਕੇਸ਼ਨਲ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਅਧੀਨ ਚੱਲਦੀਆਂ ਸ: ਗੁਰਦੇਵ ਸਿੰਘ ਕੰਗ ਯਾਦਗਾਰੀ ਸਿੱਖਿਆ-ਸੰਸਥਾ ਅਤੇ ਡਰੀਮਲੈਂਡ ਪਬਲਿਕ ਸਕੂਲ ਦੇ ਨੰਨੇ੍ਹ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਮਿਕਸਡ ਮਾਰਸ਼ਲ ਆਰਟਸ ਮੁਕਾਬਲਿਆਂ ਸੰਬੰਧੀ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 24 ਮਈ (ਜਗਮੋਹਣ ਸਿੰਘ ਨਾਰੰਗ)-ਮਿਕਸਡ ਮਾਰਸ਼ਲ ਆਰਟਸ ਐਸੋਸੀਏਸ਼ਨ ਪੰਜਾਬ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਸਟੇਡੀਅਮ ਵਿਚ 28 ਮਈ ਨੂੰ ਸ਼ਾਮ 5 ਵਜੇ ਤੋਂ 11 ਵਜੇ ਰਾਤ ਤੱਕ ਕਰਵਾਈ ਜਾ ਰਹੀ ਵਾਰੀਅਰਜ਼ ਫਾਈਟ ਲੀਗ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ...

ਪੂਰੀ ਖ਼ਬਰ »

ਸੀਵਰੇਜ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਤੋਂ ਲੋਕ ਪ੍ਰੇਸ਼ਾਨ

ਮੋਰਿੰਡਾ, 24 ਮਈ (ਕੰਗ)-ਮੋਰਿੰਡਾ ਵਿਚ ਸੀਵਰ ਪਾਉਣ ਦੀ ਗੱਲ ਅਗਰ ਕੀਤੀ ਜਾਵੇ ਤਾਂ ਸੀਵਰ ਦੀ ਗੁਣਵੱਤਾ ਨੂੰ ਲੈ ਕੇ ਹਰ ਸ਼ਹਿਰ ਵਾਸੀ ਨੇ ਸਵਾਲ ਉਠਾਇਆ ਹੈ ਪ੍ਰੰਤੂ ਸਰਕਾਰ ਬਦਲਣ ਉਪਰੰਤ ਵੀ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਅਤੇ ਕੰਮ ਕਰਨ ਵਾਲੀ ਏਜੰਸੀ ਦੇ ਕੰਮ ਕਾਰ ਵਿਚ ਕੋਈ ਬਦਲਾਅ ਨਹੀਂ ਆਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਨਪ੍ਰੀਤ ਅਮਨਾ, ਮਨਜੀਤ ਸਿੰਘ ਮਾਵੀ, ਕੌਂਸਲਰ ਰਾਜਪ੍ਰੀਤ ਸਿੰਘ ਰਾਜ਼ੀ, ਜਗਦੀਸ਼ ਕੁਮਾਰ ਦੀਸ਼ਾ, ਬਲਵੀਰ ਸਿੰਘ, ਕੁਲਵੀਰ ਸਿੰਘ ਕੁੱਕੀ, ਚਰਨਜੀਤ ਸਿੰਘ, ਠੇਕੇਦਾਰ ਲਾਲ ਸਿੰਘ, ਗੁਰਚਰਨ ਸਿੰਘ ਆਦਿ ਦਾ ਕਹਿਣਾ ਹੈ ਕਿ ਰਾਮਬਾਗ ਰੋਡ ਮੋਰਿੰਡਾ 'ਤੇ ਸਾਰੀ ਸੜਕ ਪੁੱਟ ਕੇ ਸੀਵਰੇਜ ਦੀਆਂ ਪਾਈਪਾਂ ਤਾਂ ਵਿਛਾ ਦਿੱਤੀਆਂ ਪ੍ਰੰਤੂ ਉਸ ਜਗਾ 'ਤੇ ਨਾ ਤਾਂ ਸੜਕ ਬਣਾਈ ਗਈ ਤੇ ਨਾ ਹੀ ਦੁਬਾਰਾ ਟਾਈਲਾਂ ਲਗਾਈਆਂ ਗਈਆਂ ਹਨ ਜਦਕਿ ਕੌਂਸਲਰ ਰਾਜਪ੍ਰੀਤ ਸਿੰਘ ਰਾਜ਼ੀ ਦਾ ਕਹਿਣਾ ਹੈ ਕਿ ਸੜਕ ਨੂੰ ਸੀਵਰ ਪਾਉਣ ਤੋਂ ਬਾਅਦ ਨਾਲ ਦੀ ਨਾਲ ਠੀਕ ਕਰਨਾ ਚਾਹੀਦਾ ਹੈ | ਉਨ੍ਹਾਂ ਵਲੋਂ ਸੀਵਰੇਜ ਵਿਭਾਗ ਦੇ ਸਬੰਧਿਤ ਠੇਕੇਦਾਰ ਅਤੇ ਅਧਿਕਾਰੀਆਂ ਦੇ ਵਿਰੁੱਧ ਐੱਸ.ਡੀ.ਐੱਮ. ਮੋਰਿੰਡਾ ਨੂੰ ਵੀ ਲਿਖਤੀ ਸ਼ਿਕਾਇਤ ਕੀਤੀ ਹੈ | ਉਨ੍ਹਾਂ ਕਿਹਾ ਕਿ ਉਹ ਲੰਘੀ ਕਾਂਗਰਸ ਸਰਕਾਰ ਵਿਚ ਵੀ ਸੀਵਰੇਜ ਦੇ ਕੰਮ ਨੂੰ ਲੈ ਕੇ ਸਵਾਲ ਉਠਾਉਂਦੇ ਰਹੇ ਹਨ | ਉਪਰੋਕਤ ਵਿਅਕਤੀਆਂ ਦਾ ਕਹਿਣਾ ਹੈ ਕਿ ਜਿੱਥੋਂ-ਜਿੱਥੋਂ ਸੜਕਾਂ ਤੋਂ ਟਾਇਲਾਂ ਪੁੱਟੀਆਂ ਗਈਆਂ ਹਨ, ਉੱਥੋਂ-ਉੱਥੋਂ ਰੋਜ਼ਾਨਾ ਟਾਈਲਾਂ ਚੋਰੀ ਹੋ ਰਹੀਆਂ ਹਨ | ਇਸ ਸਬੰਧੀ ਵਿਚ ਜਦੋਂ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅੰਡਰ ਬਰਿੱਜ ਦੇ ਉਦਘਾਟਨ ਉਪਰੰਤ ਉਹ ਸੀਵਰੇਜ ਦੇ ਕੰਮ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨਗੇ |

ਖ਼ਬਰ ਸ਼ੇਅਰ ਕਰੋ

 

ਪੰਚਾਇਤ ਵਿਭਾਗ ਨੇ ਦਿਵਾਇਆ ਸਾਢੇ ਚਾਰ ਏਕੜ ਜ਼ਮੀਨ ਦਾ ਕਬਜ਼ਾ

ਨੰਗਲ, 24 ਮਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਨਜਾਇਜ਼ ਕਬਜ਼ੇ ਛਡਵਾਉਣ ਲਈ ਆਰੰਭੀ ਮੁਹਿੰਮ ਤਹਿਤ ਅੱਜ ਤਹਿਸੀਲ ਨੰਗਲ ਦੇ ਪਿੰਡ ਮਾਣਕਪੁਰ ਵਿਚ ਸਾਢੇ ਚਾਰ ਏਕੜ ਜ਼ਮੀਨ ਦਾ ਕਬਜ਼ਾ ਪੰਚਾਇਤ ਨੂੰ ਦਿਵਾਇਆ ਗਿਆ | ਇਸ ਮੌਕੇ ਪਹੁੰਚੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਰਿਵਾਲਵਰ ਚੋਰੀ

ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਅਬਿਆਣਾ ਖ਼ੁਰਦ ਸਥਿਤ ਗੁਰਦੁਆਰਾ ਸ਼ਹੀਦ ਬੁੰਗਾ ਬਗੀਚੀ ਸਾਹਿਬ ਦੇ ਸੇਵਾਦਾਰ ਦਾ ਇੱਕ 32 ਬੋਰ ਦਾ ਲਾਈਸੈਂਸੀ ਰਿਵਾਲਵਰ ਜਿਸ ਵਿਚ 5 ਰੌਂਦ ਲੋਡ ਕੀਤੇ ਹੋਏ ਸਨ, ਚੋਰੀ ਜੋ ਜਾਣ ਦੀ ਖਬਰ ਹੈ | ਚੌਕੀ ਹਰੀਪੁਰ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸੈਰ-ਸਪਾਟਾ ਵਿਭਾਗ ਨੂੰ 'ਪਿੰਡ ਬਾਬੇ ਨਾਨਕ ਦਾ' ਲਈ ਆਲਮੀ ਪੱਧਰ 'ਤੇ ਟੈਂਡਰ ਮੰਗਣ ਦੇ ਹੁਕਮ

ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਣਮੱਤੇ ਪ੍ਰੋਜੈਕਟ 'ਪਿੰਡ ...

ਪੂਰੀ ਖ਼ਬਰ »

ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮੁੱਖ ਮੰਤਰੀ ਦੀ ਆਲੋਚਨਾ

ਸ੍ਰੀ ਅਨੰਦਪੁਰ ਸਾਹਿਬ, 24 ਮਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਹਥਿਆਰ ਰੱਖਣ ਦਾ ਹੁਕਮ ਸਾਨੂੰ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਿੱਤਾ ਗਿਆ ਹੈ ਤੇ ਦੁਨੀਆਂ ਦੀ ਕੋਈ ਵੀ ਤਾਕਤ ...

ਪੂਰੀ ਖ਼ਬਰ »

ਪਦਉੱਨਤ ਹੋਏ ਅਧਿਆਪਕ ਅਮਰਜੀਤ ਸਿੰਘ ਨੇ ਸੀ. ਐੱਚ. ਟੀ. ਵਜੋਂ ਜ਼ਿੰਮੇਵਾਰੀ ਸੰਭਾਲੀ

ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸੈਂਟਰ ਸਕੂਲ ਭਰਤਗੜ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਬੇਲੀ ਵਿਖੇ ਹੈੱਡ ਟੀਚਰ ਵਜੋਂ ਸੇਵਾ ਨਿਭਾ ਰਹੇ ਅਧਿਆਪਕ ਅਮਰਜੀਤ ਸਿੰਘ ਧਾਰਨੀ ਨੇ ਸੀ.ਐੱਚ.ਟੀ. (ਸੈਂਟਰ ਹੈੱਡ ਟੀਚਰ) ਵਜੋਂ ਪਦ ਉੱਨਤ ਹੋਣ 'ਤੇ ਅੱਜ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਦੀ ਟੀਮ ਵਲੋਂ ਕੱਲਰ ਬਾਸ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 24 ਮਈ (ਨਿੱਕੂਵਾਲ)-ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਵਸੇ ਪਿੰਡ ਸਮਲਾਹ ਦੇ ਕੱਲਰ ਬਾਸ ਵਿਖੇ ਸੜਕ ਨਿਰਮਾਣ ਲਈ ਲੋਕ ਨਿਰਮਾਣ ਵਿਭਾਗ ਦੀ ਟੀਮ ਨੇ ਦੌਰਾ ਕੀਤਾ ਅਤੇ ਪਹਿਲ ਦੇ ਅਧਾਰ 'ਤੇ ਸੜਕ ਨਿਰਮਾਣ ਲਈ ਰਿਪੋਰਟ ਬਣਾ ਕੇ ਵਿਭਾਗ ਦੇ ਇੰਜੀਨੀਅਰ ...

ਪੂਰੀ ਖ਼ਬਰ »

ਅਿਖ਼ਲ ਭਾਰਤੀ ਮਜ਼ਦੂਰ ਮਹਾਂ ਸੰਘ ਦੇ ਵਿਜੈਪਾਲ ਸਿੰਘ ਪ੍ਰਧਾਨ ਨਿਯੁਕਤ

ਘਨੌਲੀ, 24 ਮਈ (ਜਸਵੀਰ ਸਿੰਘ ਸੈਣੀ)-ਅਖਿਲ ਭਾਰਤੀ ਮਜ਼ਦੂਰ ਸੰਘ ਮਹਾਂ ਸੰਘ ਆਲ ਇੰਡੀਆ ਦੇ ਵਿਜੈਪਾਲ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਦੌਰਾਨ ਅੰਬੂਜਾ ਸੀਮਿੰਟ ਮਜ਼ਦੂਰ ਸੰਘ ਦੇ ਅਹੁਦੇਦਾਰਾਂ ਵਲੋਂ ਖ਼ੁਸ਼ੀ 'ਚ ਮੁਲਾਜ਼ਮ ਆਗੂ ਵਿਜੈਪਾਲ ਸਿੰਘ ਦਾ ਭਰਵਾਂ ...

ਪੂਰੀ ਖ਼ਬਰ »

ਸਹੇਲੀ ਫਾਊਾਡੇਸ਼ਨ ਵਲੋਂ ਚਿੱਟੇ ਵਿਰੁੱਧ ਵਿਦਿਆਰਥੀ ਜਾਗਰੂਕਤਾ ਮੁਹਿੰਮ ਸ਼ੁਰੂ

ਨੰਗਲ, 24 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਸਹੇਲੀ ਫਾਊਾਡੇਸ਼ਨ ਸਰੀ ਵੈਨਕੂਵਰ ਕੈਨੇਡਾ ਦੀ ਮੁੱਖ ਸੇਵਾਦਾਰ ਮੈਡਮ ਦਵਿੰਦਰ ਕੌਰ ਮਾਨ ਅਤੇ ਹਰਲੀਨ ਕੌਰ ਦੀ ਪ੍ਰੇਰਨਾ ਨਾਲ ਆਦਰਸ਼ ਬਾਲ ਵਿਦਿਆਲਿਆ ਨੰਗਲ 'ਚ ਨਸ਼ੀਲੇ ਪਦਾਰਥਾਂ ਵਿਰੁੱਧ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਜੈਵਿਕ ਵਿਭਿੰਨਤਾ ਦਿਵਸ 'ਤੇ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਕਰਵਾਇਆ

ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲ) ਵਿਖੇ ਅੱਜ ਪਿ੍ੰਸੀਪਲ ਲੋਕੇਸ ਮੋਹਨ ਸ਼ਰਮਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮੌਕੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਗ਼ੈਰ-ਸੰਚਾਰੀ ਰੋਗਾਂ ਸੰਬੰਧੀ ਮੈਡੀਕਲ ਕੈਂਪ ਲਗਾਇਆ

ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ ਵਿਚ ਗੈਰ ਸੰਚਾਰੀ ਰੋਗਾਂ ਸਬੰਧੀ ਸਕਰੀਨਿੰਗ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪਿੰਡ ਦਹੀਰਪੁਰ ਵਿਖੇ ਡਾ. ਨੈਨਾ ਜੈਸਵਾਲ ਦੀ ਟੀਮ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਦੇ ਚੈੱਕ ਵੰਡੇ

ਰੂਪਨਗਰ, 24 ਮਈ (ਗੁਰਪ੍ਰੀਤ ਸਿੰਘ ਹੁੰਦਲ)-ਡਾ. ਐਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰੂਪਨਗਰ ਇਕਾਈ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਮਾਸਿਕ ਪੈਨਸ਼ਨ ਸਕੀਮ ਤਹਿਤ ਚੈੱਕ ਵੰਡੇ ਗਏ | ਟਰੱਸਟ ਦੇ ...

ਪੂਰੀ ਖ਼ਬਰ »

ਮਾ. ਜਗੀਰ ਸਿੰਘ ਨੇ ਸੈਂਟਰ ਹੈੱਡ ਟੀਚਰ ਬੜਵਾ ਵਜੋਂ ਚਾਰਜ ਸੰਭਾਲਿਆ

ਨੂਰਪੁਰ ਬੇਦੀ, 24 ਮਈ ( ਢੀਂਡਸਾ) -ਸਿੱਖਿਆ ਵਿਭਾਗ ਐਲੀਮੈਂਟਰੀ ਰੂਪਨਗਰ ਵਲੋਂ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਵਜੋਂ ਪਦ ਉੱਨਤ ਕੀਤੇ ਮਾਸਟਰ ਜਗੀਰ ਸਿੰਘ ਜੇਤੇਵਾਲ ਵਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬੜਵਾ ਵਿਖੇ ਸੈਂਟਰ ਹੈੱਡ ਟੀਚਰ ਵਜੋਂ ਚਾਰਜ ਸੰਭਾਲਿਆ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਚੌਕੀ ਇੰਚਾਰਜ ਵਲੋਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪੁਰਖਾਲੀ, 24 ਮਈ (ਬੰਟੀ)-ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ ਹੇਠ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਲੈ ਕੇ ਪੁਲਿਸ ਚੌਕੀ ਪੁਰਖਾਲੀ ਦੇ ਇੰਚਾਰਜ ਹਰਮੇਸ਼ ਕੁਮਾਰ ਵਲੋਂ ਇਲਾਕੇ ਦੀਆਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ...

ਪੂਰੀ ਖ਼ਬਰ »

ਸ਼ਿਵ ਮੰਦਰ ਬੜਵਾ 'ਚ ਚੈੱਕਅਪ ਕੈਂਪ ਲਗਾਇਆ

ਨੂਰਪੁਰ ਬੇਦੀ, 24 ਮਈ (ਹਰਦੀਪ ਸਿੰਘ ਢੀਂਡਸਾ)-ਲੋਕਾਂ ਨੂੰ ਪਿੰਡ ਪੱਧਰ 'ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੁਣ ਸਿਹਤ ਵਿਭਾਗ ਦੀ ਟੀਮ ਹਰ ਸੋਮਵਾਰ ਨੂੰ ਪਿੰਡ ਬੜਵਾ ਦੇ ਸ਼ਿਵ ਮੰਦਰ ਵਿਖੇ ਮਰੀਜ਼ਾਂ ਲਈ ਉਪਲਬਧ ਹੋਵੇਗੀ | ਹਲਕਾ ਵਿਧਾਇਕ ਐਡ. ਦਿਨੇਸ਼ ਚੱਢਾ ਦੇ ...

ਪੂਰੀ ਖ਼ਬਰ »

ਰਿਸ਼ਵਤਖ਼ੋਰ ਅਤੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਫ਼ਸਰ ਬਖ਼ਸ਼ੇ ਨਹੀਂ ਜਾਣਗੇ-ਵਿਧਾਇਕ ਚੱਢਾ

ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਧੰਨਵਾਦੀ ਦੌਰੇ ਦੌਰਾਨ ਅੱਜ ਹਲਕਾ ਵਿਧਾਇਕ ਦਿਨੇਸ਼ ਚੱਢਾ ਪਿੰਡ ਬੈਂਸ ਵਿਖੇ ਪਹੁੰਚੇ ਜਿੱਥੇ ਗ੍ਰਾਮ ਪੰਚਾਇਤ ਸਹਿਤ ਸਮੂਹ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ 'ਚ 'ਆਪ' ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX