ਪ੍ਰੋ. ਅਵਤਾਰ ਸਿੰਘ ਚੰਡੀਗੜ੍ਹ, 24 ਮਈ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੇ ਮੁੱਦੇ 'ਤੇ ਗ੍ਰਹਿ ਮੰਤਰਾਲੇ ਅਤੇ ਸਿੱਖਿਆ ਮੰਤਰਾਲੇ ਨਾਲ ਵਿਚਾਰ ...
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਯੂਨੀਵਰਸਿਟੀ ਤੋਂ ਪੰਜਾਬ ਦਾ ਕੰਟਰੋਲ ਖ਼ਤਮ ਕਰਨ ਵਾਸਤੇ ਅਨੇਕਾਂ ਸਾਜ਼ਿਸ਼ਾਂ ਰਚੀਆਂ ਗਈਆਂ ਤੇ ਹੁਣ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਤੇ ਹਰਿਆਣਾ ...
ਰਾਜਪੁਰਾ, 24 ਮਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਦਰਜਨਾਂ ਹੀ ਪਿੰਡਾਂ ਦਾ ਪਾਣੀ ਲਗਪਗ ਖ਼ਤਮ ਹੋਣ ਕਿਨਾਰੇ ਹੈ ਤੇ ਹਰ ਸਾਲ ਖ਼ਤਰਨਾਕ ਹੱਦ ਤੱਕ ਡੂੰਘਾ ਹੁੰਦਾ ਜਾ ਰਿਹਾ ਹੈ | ਨੇੜਲੇ ਪਿੰਡ ਚਮਾਰੂ ਦੇ ਗੁਰਬਚਨ ਸਿੰਘ ਚਾਰ ਸਾਲਾਂ ਬਾਅਦ ਅਮਰੀਕਾ ਤੋਂ ਪਿੰਡ ਪਰਤੇ ਹਨ | ...
ਮਹਿਤਪੁਰ, 24 ਮਈ (ਲਖਵਿੰਦਰ ਸਿੰਘ, ਹਰਜਿੰਦਰ ਸਿੰਘ ਚੰਦੀ)-ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਅਰੋੜਾ ਨੇ ਦੱਸਿਆ ਕਿ ਪਿੰਡ ਬਾਗੀਵਾਲ ਖੁਰਦ ਦੇ ਕਰੀਬ 30 ਸਾਲ ਦੇ ਨੌਜਵਾਨ ਜਗਰੂਪ ਸਿੰਘ ਪੁੱਤਰ ਦਲਬੀਰ ਸਿੰਘ ਦੀ ਨਸ਼ੇ ਦੀ ਵਧੇਰੇ ਮਾਤਰਾ ਲੈਣ ਨਾਲ ...
ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੇ 14 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ 'ਚੋਂ ਐਸ.ਏ.ਐਸ. ਨਗਰ ਤੋਂ 10, ਲੁਧਿਆਣਾ ਤੋਂ 2, ਬਠਿੰਡਾ ਤੋਂ 1 ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚੋਂ 1 ...
ਚੰਡੀਗੜ੍ਹ, 24 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐਫ.ਏ.) ਦੇ ਅਹੁਦੇਦਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ...
ਸੁਖਵਿੰਦਰ ਸਿੰਘ ਫੁੱਲ ਸੰਗਰੂਰ, 24 ਮਈ-ਭਾਰਤੀ ਜਨਤਾ ਪਾਰਟੀ ਦੀ ਨਜ਼ਰ ਹੁਣ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦੀ ਕੁਰਸੀ 'ਤੇ ਹੈ | ਪਾਰਟੀ ਦੇ ਵਿਧਾਨ ਸਭਾ ਵਿਚ ਕੇਵਲ ਦੋ ਮੈਂਬਰ ਹਨ, ਜਦਕਿ ਇਸ ਸਮੇਂ ਵਿਰੋਧੀ ਧਿਰ ਦਾ ਆਗੂ ਕਾਂਗਰਸ ਦਾ ਹੈ ਅਤੇ ਕਾਂਗਰਸ ...
ਚੰਡੀਗੜ੍ਹ, 24 ਮਈ (ਪ੍ਰੋ. ਅਵਤਾਰ ਸਿੰਘ)-ਕਾਂਗਰਸ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਆਪਣੀ ਸੁਰੱਖਿਆ ਘਟਾਈ ਜਾਣ ਦਾ ਮੁੱਦਾ ਉਠਾਇਆ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਨੂੰ 'ਵਾਈ ਪਲੱਸ' ਕੈਟਾਗਰੀ ਦੀ ...
ਚੰਡੀਗੜ੍ਹ, 24 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਨੇ ਗਰੁੱਪ 'ਸੀ' ਅਤੇ 'ਡੀ' ਦੀਆਂ ਅਸਾਮੀਆਂ ਲਈ ਉਮੀਦਵਾਰਾਂ ਨੂੰ ਸੰਬੰਧਤ ਅਸਾਮੀ ਵਾਸਤੇ ਨਿਰਧਾਰਤ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਪ੍ਰੀਖਿਆ ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ ਪਾਸ ਕਰਨਾ ਲਾਜ਼ਮੀ ...
ਪਟਿਆਲਾ, 24 ਮਈ (ਮਨਦੀਪ ਸਿੰਘ ਖਰੌੜ)-ਸਰਕਾਰੀ ਰਾਜਿੰਦਰਾ ਹਸਪਤਾਲ ਦੇ ਤਿੰਨ ਮੈਂਬਰੀ ਡਾਕਟਰਾਂ ਦੇ ਬੋਰਡ ਵਲੋਂ ਨਵਜੋਤ ਸਿੰਘ ਸਿੱਧੂ ਦੀ ਸਿਹਤ ਜਾਂਚ ਸੰਬੰਧੀ ਬਣਾਈ ਗਈ ਰਿਪੋਰਟ ਜੇਲ੍ਹ ਵਿਭਾਗ ਨੇ ਸਥਾਨਕ ਅਦਾਲਤ 'ਚ ਪੇਸ਼ ਕੀਤੀ | ਇਸ ਰਿਪੋਰਟ ਨੂੰ ਸੀ.ਜੇ.ਐਮ. ਅਮਿਤ ...
ਮੋਗਾ, 24 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦਰਵੇਸ਼ ਸਿਆਸਤਦਾਨ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀਠ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਗ੍ਰਹਿ ਦੀਦਾਰ ...
ਰਾਮਪੁਰਾ ਫੂਲ , 24 ਮਈ (ਨਰਪਿੰਦਰ ਸਿੰਘ ਧਾਲੀਵਾਲ)-ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਮੌਜੂਦਾ, ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਖ਼ਿਲਾਫ਼ ਅਦਾਲਤਾਂ ਅੰਦਰ 4 ਹਜ਼ਾਰ ਤੋਂ ਵੱਧ ਕੇਸ ਸੁਣਵਾਈ ਲਈ ਬਕਾਇਆ ਪਏ ਹਨ | ਇਹ ਖੁਲਾਸਾ ਇਕ ਜਨ ਹਿੱਤ ਪਟੀਸ਼ਨ ਦੇ ਤਹਿਤ ਹਾਈ ...
ਸੰਗਰੂਰ, 24 ਮਈ (ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿਚ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬੀ ਅਦਾਕਾਰ ਅਤੇ ਨੌਜਵਾਨ ਆਗੂ ਦੀਪ ਸਿੱਧੂ ਵਲੋਂ ਕੀਤਾ ਪ੍ਰਚਾਰ ਇਕ ਵਾਰੀ ਫਿਰ ਨੌਜਵਾਨਾਂ ਦੇ ਸਿਰ ਚੜ੍ਹ ਬੋਲਣ ਲੱਗਾ ਹੈ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮਲੇਰਕੋਟਲਾ ਦੇ ਹਲਕਾ ਅਮਰਗੜ੍ਹ ਤੋਂ ਭਾਵੇਂ ਸਿਮਰਨਜੀਤ ਸਿੰਘ ਮਾਨ ਥੋੜੀਆਂ ਵੋਟਾਂ ਦੇ ਫਰਕ ਨਾਲ ਹਾਰ ਗਏ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਇਕ ਬਣਨ ਉਪਰੰਤ ਸੰਗਰੂਰ ਲੋਕ ਸਭਾ ਸੀਟ ਤੋਂ ਅਸਤੀਫਾ ਦੇਣ ਕਾਰਨ ਸੰਗਰੂਰ ਵਿਚ ਜਲਦ ਹੀ ਜ਼ਿਮਨੀ ਚੋਣ ਹੋਣ ਦੀ ਸੰਭਾਵਨਾ ਬਣੀ ਹੋਈ ਹੈ ਅਤੇ ਇਸ ਜ਼ਿਮਨੀ ਚੋਣ ਦੌਰਾਨ ਸਿਮਰਨਜੀਤ ਸਿੰਘ ਮਾਨ ਵਲੋਂ ਚੋਣ ਮੈਦਾਨ ਵਿਚ ਉਤਰਨ ਦਾ ਐਲਾਨ ਕਰ ਦਿੱਤਾ ਗਿਆ ਹੈ | ਮਾਨ ਵਲੋਂ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੇ ਕੀਤੇ ਗਏ ਐਲਾਨ ਉਪਰੰਤ ਜਿਥੇ ਨੌਜਵਾਨ ਵਰਗ ਇਕ ਵਾਰੀ ਫਿਰ ਮਾਨ ਦੇ ਹੱਕ ਵਿਚ ਸਰਗਰਮ ਹੋ ਗਿਆ ਹੈ, ਉਥੇ ਹੀ ਸ਼ੋ੍ਰਮਣੀ ਅਕਾਲੀ ਦਲ (ਬ) ਦਾ ਹਰਿਆਵਲ ਦਸਤਾ ਯੂਥ ਅਕਾਲੀ ਦਲ ਵੀ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿਚ ਖੜ੍ਹਦਾ ਵਿਖਾਈ ਦੇ ਰਿਹਾ ਹੈ | ਯੂਥ ਅਕਾਲੀ ਦਲ ਦੇ ਸੂਬਾਈ ਆਗੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੰੂ ਆਪਣੇ ਸੋਸ਼ਲ ਮੀਡੀਆ ਅਕਾਉਂਟਾਂ ਰਾਹੀਂ ਅਪੀਲ ਕਰਦੇ ਵਿਖਾਈ ਦੇ ਰਹੇ ਹਨ ਕਿ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ (ਬ) ਆਪਣਾ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਨ ਦੀ ਥਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸਿਮਰਨਜੀਤ ਸਿੰਘ ਮਾਨ ਦਾ ਸਾਥ ਦੇਵੇ | ਪਾਰਟੀ ਪ੍ਰਧਾਨ ਬਾਦਲ ਨੰੂ ਸਿਮਨਰਜੀਤ ਸਿੰਘ ਮਾਨ ਦੇ ਹੱਕ ਵਿਚ ਨਿਤਰਨ ਦੀਆਂ ਕੀਤੀਆਂ ਅਪੀਲਾਂ ਵਿਚ ਮਲੇਰਕੋਟਲਾ ਜ਼ਿਲ੍ਹੇ ਨਾਲ ਸੰਬੰਧਤ ਯੂਥ ਅਕਾਲੀ ਦਲ ਦੇ ਸੂਬਾਈ ਜਨਰਲ ਸਕੱਤਰ ਗੁਰਸ਼ਰਨ ਸਿੰਘ ਸ਼ਰਨਾ ਚੱਠਾ ਅਤੇ ਯੂਥ ਅਕਾਲੀ ਦਲ ਦੇ ਸੰਗਰੂਰ ਤੋਂ ਜ਼ਿਲ੍ਹਾ ਪ੍ਰਧਾਨ ਚਿਤਵੰਤ ਸਿੰਘ ਹਨੀ ਮਾਨ ਦੀਆਂ ਸੋਸ਼ਲ ਮੀਡੀਆ 'ਤੇ ਪਾਈਆਂ ਪੋਸਟਾਂ ਲੋਕ ਸਭਾ ਹਲਕਾ ਸੰਗਰੂਰ ਅੰਦਰ ਜ਼ੋਰ-ਸ਼ੋਰ ਨਾਲ ਵਾਇਰਲ ਹੋ ਰਹੀਆਂ ਹਨ ਅਤੇ ਇਨ੍ਹਾਂ ਪੋਸਟਾਂ ਨੇ ਸੰਗਰੂਰ ਦੀ ਰਾਜਨੀਤੀ ਅੰਦਰ ਇਕ ਨਵੀਂ ਚਰਚਾ ਛੇੜ ਕੇ ਰੱਖ ਦਿੱਤੀ ਹੈ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਅਕਾਲੀ ਦਲ (ਬ) ਦੇ ਪ੍ਰਧਾਨ ਆਪਣੇ ਨੌਜਵਾਨ ਸਾਥੀਆਂ ਦੀ ਅਪੀਲ 'ਤੇ ਕੀ ਰੁਖ ਅਪਨਾਉਂਦੇ ਹਨ | ਉੱਧਰ, ਜਦ ਇਸ ਸੰਬੰਧੀ ਸੁਖਬੀਰ ਸਿੰਘ ਬਾਦਲ ਨੰੂ ਅਪੀਲ ਕਰਨ ਵਾਲੇ ਜ਼ਿਲ੍ਹਾ ਪ੍ਰਧਾਨ ਚਿਤਵੰਤ ਸਿੰਘ ਹਨੀ ਮਾਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਨ ਵਲੋਂ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਵੁਕ ਹੋ ਕੇ ਦਿੱਤਾ ਗਿਆ ਬਿਆਨ ਕਿ ਉਨ੍ਹਾਂ ਦੀ ਆਪਣੀ ਕੌਮ ਹੀ ਉਨ੍ਹਾਂ ਨੰੂ ਹਰਾ ਦਿੰਦੀ ਹੈ, ਨੇ ਉਨ੍ਹਾਂ ਦੇ ਮਨ 'ਤੇ ਸੱਟ ਮਾਰੀ ਸੀ ਜਿਸ ਕਾਰਨ ਜ਼ਿਮਨੀ ਚੋਣਾਂ ਦੌਰਾਨ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੰੂ ਇਹ ਅਪੀਲ ਕੀਤੀ ਹੈ |
ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ, ਜੋ ਕਿ ਸਬ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਵਧੀਆ ਸੇਵਾਵਾਂ ਨਿਭਾਅ ਰਹੀ ਹੈ | ਆਪਣੀ ਇਸੇ ਕੜੀ ਨੂੰ ਜਾਰੀ ਰੱਖਦਿਆਂ ...
ਸੰਗਰੂਰ, 24 ਮਈ (ਧੀਰਜ ਪਸ਼ੌਰੀਆ)-ਬੋਰਵੈਲਾਂ ਵਿਚ ਡਿੱਗੇ ਬੱਚਿਆਂ ਨੰੂ ਬਾਹਰ ਕੱਢਣ ਲਈ ਜਿਥੇ ਸਰਕਾਰੀ ਮਸ਼ੀਨਰੀ ਫੇਲ੍ਹ ਹੋ ਜਾਂਦੀ ਹੈ, ਉਥੇ ਕੰਮ ਆਉਂਦਾ ਹੈ ਪਿੰਡ ਮੰਗਵਾਲ ਦਾ ਗੁਰਿੰਦਰ ਸਿੰਘ ਗਿੰਦੀ | ਗਿੰਦੀ ਦੀ ਉਮਰ ਉਸ ਸਮੇਂ ਸਿਰਫ 10-12 ਸਾਲ ਹੀ ਸੀ, ਜਦ ਉਹ ਪੜ੍ਹਾਈ ...
ਜਗਰਾਉਂ, 24 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਨਮਿਤ ਧਾਰਮਿਕ ਸਮਾਗਮ 25 ਮਈ ਨੂੰ ਸਮਾਪਤ ਹੋਣਗੇ | ਇਹ ਸਮਾਗਮ ਬਾਬਾ ਜੀ ਤੋਂ ਵਰੋਸਾਇ ਤੇ ਸਪੁੱਤਰ ਸੰਤ ਬਾਬਾ ਅਰਵਿੰਦਰ ਸਿੰਘ ...
ਚੰਡੀਗੜ੍ਹ, 24 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ (ਪੀਫੈਕਟੋ) ਦਾ ਇਕ ਵਫ਼ਦ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਕੱਤਰੇਤ ਵਿਖੇ ਮਿਲਿਆ ਤੇ ਮੰਗ ਪੱਤਰ ਦਿੱਤਾ | ਵਫ਼ਦ ਨੇ ਮੰਗ ...
ਪਟਿਆਲਾ, 24 ਮਈ (ਮਨਦੀਪ ਸਿੰਘ ਖਰੌੜ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਨਾਇਬ ਤਹਿਸੀਲਦਾਰਾਂ ਦੀਆਂ 78 ਅਸਾਮੀਆਂ ਦੀ ਪ੍ਰੀਖਿਆ ਸਿਰਫ਼ ਅੰਗਰੇਜ਼ੀ ਭਾਸ਼ਾ ਵਿਚ ਕਰਵਾਉਣ ਬਾਰੇ ਮੀਡੀਆ ਰਿਪੋਰਟਾਂ 'ਤੇ ਪ੍ਰਤੀਕਰਮ ਦਿੰਦਿਆਂ ਪੀ.ਪੀ.ਐਸ.ਸੀ. ਦੇ ਚੇਅਰਮੈਨ ਜਗਬੰਸ ਸਿੰਘ ਨੇ ...
ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੈਰੀਟੋਰੀਅਸ ਸਕੂਲਾਂ ਵਿਚ 9ਵੀਂ, 11ਵੀਂ ਤੇ 12ਵੀਂ ਜਮਾਤਾਂ ਵਿਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ 29 ਮਈ ਨੂੰ ਕਰਵਾਈ ਜਾਣ ਵਾਲੀ ਪ੍ਰੀਖਿਆ ਲਈ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਤੇ ਦਾਖਲਾ ਪ੍ਰਵੇਸ਼ ਕਾਰਡ ਵੈੱਬਸਾਈਟ 'ਤੇ ...
ਸੰਤੋਖਗੜ੍ਹ, 24 ਮਈ (ਮਲਕੀਤ ਸਿੰਘ)-ਟਾਹਲੀਵਾਲੀ-ਅਮਰਾਲੀ ਸੜਕ 'ਤੇ ਸ਼ਰਧਾਲੂਆਂ ਨਾਲ ਭਰੀ ਇਕ ਟਰੈਕਟਰ-ਟਰਾਲੀ ਪਲਟ ਜਾਣ ਨਾਲ ਤਿੰਨ ਸ਼ਰਧਾਲੂਆਂ ਦੀ ਮੌਤ, ਜਦੋਂਕਿ 6 ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸ਼ਰਧਾਲੂਆਂ ਨਾਲ ਭਰੀ ਟਰਾਲੀ ਪਿੰਡ ਹਾਜ਼ੀਪੁਰ ...
ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਰ 3 ਮਹੀਨੇ ਬਾਅਦ ਲਈ ਜਾਂਦੀ ਮੈਟਿ੍ਕੁਲੇਸ਼ਨ ਪੱਧਰੀ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਦੇ ਤਹਿਤ 30 ਅਪੈ੍ਰਲ ਅਤੇ 1 ਮਈ ਨੂੰ ਕਰਵਾਈ ਗਈ ਉਚੇਚੀ ਪ੍ਰੀਖਿਆ ਦਾ ਨਤੀਜਾ 25 ਮਈ ਨੂੰ ਬਾਅਦ ...
ਚੰਡੀਗੜ੍ਹ, 24 ਮਈ (ਏਜੰਸੀ)-ਜੀਂਦ ਜ਼ਿਲ੍ਹੇ ਦੇ ਕੰਡੇਲਾ ਪਿੰਡ ਨੇੜੇ ਅੱਜ ਸਵੇਰੇ ਟਰੱਕ ਅਤੇ ਪਿਕਅੱਪ ਦੀ ਟੱਕਰ 'ਚ ਇਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖ਼ਮੀ ਹੋ ਗਏ | ਸਾਰੇ ਪੀੜਤ ਹਿਸਾਰ ਜ਼ਿਲ੍ਹੇ ਦੇ ਸਨ ਅਤੇ ਪਰਿਵਾਰ ਦੇ ਬਜ਼ੁਰਗ ਮੈਂਬਰ ਦੀ ਮੌਤ ...
ਜਲੰਧਰ, 24 ਮਈ (ਜਸਪਾਲ ਸਿੰਘ)-ਐਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਦੀ ਇਕ ਮੀਟਿੰਗ ਸਥਾਨਕ ਅੰਬੇਡਕਰ ਭਵਨ ਵਿਖੇ ਹੋਈ, ਜਿਸ ਵਿਚ ਅਧਿਆਪਕ ਵਰਗ ਨੂੰ ਦਰਪੇਸ਼ ਮੁਸ਼ਕਿਲਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਉਪਰੰਤ ਇਕ ਮੰਗ ਪੱਤਰ ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ...
ਲੁਧਿਆਣਾ, 24 ਮਈ (ਪੁਨੀਤ ਬਾਵਾ)-ਪੰਜਾਬ ਦੇ ਜੰਗਲਾਂ ਦੀ ਸੁਰੱਖਿਆ ਤੇ ਵਾਧਾ ਕਰਨ ਲਈ ਟੀਮ ਪੀ.ਏ.ਸੀ. ਸਤਲੁਜ ਤੇ ਮੱਤੇਵਾੜਾ ਵਲੋਂ ਜੰਗਲਾਤ ਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਵਾਤਾਵਰਨ ਪ੍ਰੇਮੀ ਸੰਸਥਾਵਾਂ ਨੇ ਪੰਜਾਬ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX