ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  7 minutes ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਨੂੰ ਖ਼ੁਸ਼ੀ ਹੈ ਕਿ ਤੁਸੀਂ ਸਾਰਿਆਂ ਨੇ ਆਪਣੇ ਕਾਰਜਕ੍ਰਮ 'ਚੋਂ ਸਮਾਂ ਕੱਢ ਕੇ ਪਰਿਵਾਰ ਦੇ ਮੈਂਬਰਾਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  48 minutes ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 1 hour ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  22 minutes ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 1 hour ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 1 hour ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 1 hour ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 2 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  56 minutes ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 3 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਸੰਗਰੂਰ

ਬਰਸਾਤੀ ਪਾਣੀ ਨਾਲ ਨੱਕੋ-ਨੱਕ ਭਰਿਆ ਅੰਡਰ-ਪਾਸ ਪੁਲ, ਆਵਾਜਾਈ ਠੱਪ

ਲਹਿਰਾਗਾਗਾ, 24 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ, ਪ੍ਰਵੀਨ ਖੋਖਰ)-ਪਹਿਲੀ ਬਰਸਾਤ ਨਾਲ ਜਿੱਥੇ ਲੋਕਾਂ ਨੂੰ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਲੰਘੀ ਰਾਤ ਹੋਈ ਤੇਜ਼ ਬਰਸਾਤ ਕਾਰਨ ਲਹਿਰਾਗਾਗਾ ਦਾ ਅੰਡਰ-ਪਾਸ ਪੁਲ ਬਰਸਾਤੀ ਪਾਣੀ ਨਾਲ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਹਲਕੇ 'ਚ ਪਨੀਰ, ਮੱਖਣ, ਦਹੀਂ ਦੇ ਫ਼ੇਲ੍ਹ ਹੋਏ ਸੈਂਪਲਾਂ ਕਾਰਨ ਲੋਕਾਂ 'ਚ ਸਹਿਮ

ਧੂਰੀ, 24 ਮਈ (ਸੰਜੇ ਲਹਿਰੀ)- ਬੀਤੇ ਦਿਨੀਂ ਧੂਰੀ ਵਿਖੇ ਥਾਣਾ ਸਿਟੀ ਧੂਰੀ ਦੀ ਪੁਲਿਸ ਵਲੋਂ ਦਿੜ੍ਹਬਾ ਦੇ ਰਹਿਣ ਵਾਲੇ ਵਪਾਰੀਆਂ ਦੀ ਪਨੀਰ, ਮੱਖਣ ਤੇ ਦਹੀਂ ਦੀ ਵਿਕਰੀ ਲਈ ਆਈ ਫੜੀ ਗਈ ਗੱਡੀ ਭਾਵੇਂ ਪੁਲਿਸ ਵਲੋਂ ਸ਼ੱਕ ਦੇ ਆਧਾਰ ਤੇ ਫੜੀ ਗਈ ਸੀ, ਪ੍ਰੰਤੂ ਕੁਝ ਦਿਨਾਂ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰ ਰਹੇ 10 ਸਕੂਲੀ ਵਾਹਨਾਂ 'ਤੇ ਕੀਤੀ ਕਾਰਵਾਈ

ਸੰਗਰੂਰ, 24 ਮਈ (ਦਮਨਜੀਤ ਸਿੰਘ)- ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਵਲੋਂ ਬਣਾਈ ਗਈ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਅਤੇ ਟਰੈਫਿਕ ਪੁਲਿਸ ਵਲੋਂ ਸਾਂਝੀ ਮੁਹਿੰਮ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕਰਦਿਆਂ ...

ਪੂਰੀ ਖ਼ਬਰ »

ਸਰਪੰਚ 'ਤੇ ਮਜ਼ਦੂਰ ਦੀ ਕੁੱਟਮਾਰ ਦੇ ਦੋਸ਼

ਸੰਗਰੂਰ, 24 ਮਈ (ਦਮਨਜੀਤ ਸਿੰਘ)- ਹਲਕਾ ਲਹਿਰਾਗਾਗਾ ਦੇ ਪਿੰਡ ਢੀਂਡਸਾ ਦੇ ਕਾਂਗਰਸੀ ਸਰਪੰਚ ਅਤੇ ਉਸ ਦੇ ਸਾਥੀਆਂ 'ਤੇ ਪਿੰਡ ਦੇ ਹੀ ਇਕ ਦਲਿਤ ਮਜ਼ਦੂਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ | ਸਥਾਨਕ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਕ੍ਰਿਸ਼ਨ ਸਿੰਘ ...

ਪੂਰੀ ਖ਼ਬਰ »

ਸਿਹਤ ਮੰਤਰੀ ਵਿਰੁੱਧ ਕਾਰਵਾਈ ਮੁੱਖ ਮੰਤਰੀ ਦੀ ਮਜਬੂਰੀ-ਪੂਨੀਆ

ਸੰਗਰੂਰ, 24 ਮਈ (ਸੁਖਵਿੰਦਰ ਸਿੰਘ ਫੁੱਲ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ ਨੇ ਕਿਹਾ ਹੈ ਕਿ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਦੇ ਭਿ੍ਸ਼ਟਾਚਾਰ ਦਾ ਮੁੱਦਾ ਸੋਸ਼ਲ ਮੀਡੀਆ 'ਤੇ ਆਉਣ ਕਾਰਨ ਉਸ ਨੂੰ ਹਟਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ...

ਪੂਰੀ ਖ਼ਬਰ »

ਝੱਖੜ ਕਾਰਨ ਬਿਜਲੀ ਦੇ ਖੰਭੇ ਟੁੱਟੇ

ਮੂਣਕ, 23 ਮਈ (ਭਾਰਦਵਾਜ, ਸਿੰਗਲਾ)- ਬੀਤੀ ਰਾਤ ਆਏ ਝੱਖੜ ਕਾਰਨ ਜਿੱਥੇ ਪਿੰਡਾਂ ਅਤੇ ਸ਼ਹਿਰ ਦੇ ਕਰੀਬ ਡੇਢ ਦਰਜਨ ਖੰਬੇ ਟੁੱਟਣ ਕਾਰਨ ਖੇਤਾਂ ਵਾਲੀ ਬਿਜਲੀ ਦੀ ਸਪਲਾਈ ਵੀ ਕਈ ਘੰਟੇ ਬੰਦ ਰਹੀ ਅਤੇ ਖੰਬੇ ਟੁੱਟਣ ਕਾਰਨ ਅੱਧੇ ਸ਼ਹਿਰ ਨੂੰ ਸਪਲਾਈ ਪਹੁੰਚਾਉਣ ਵਾਲੇ ਟੋਹਣਾ ...

ਪੂਰੀ ਖ਼ਬਰ »

ਅਕੇਡੀਆ ਵਰਲਡ ਸਕੂਲ 'ਚ ਅਕਾਦਮਿਕ ਸੈਸ਼ਨ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 24 ਮਈ (ਭੁੱਲਰ, ਧਾਲੀਵਾਲ)- ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਸਕੂਲ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਦੀ ਅਗਵਾਈ ਵਿਚ ਅਕਾਦਮਿਕ ਸਾਲ 2022-23 ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪੂਨਮਦੀਪ ਕੌਰ ਆਈ.ਏ.ਐਸ. ...

ਪੂਰੀ ਖ਼ਬਰ »

ਪੋਸਟਰ ਮੁਕਾਬਲੇ 'ਚ ਸਿਮਰਨ ਜੇਤੂ

ਸੰਗਰੂਰ, 24 ਮਈ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਸਰਕਾਰੀ ਰਣਬੀਰ ਕਾਲਜ ਵਿਚ ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ ਹੇਠ ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਵਲੋਂ 'ਹੱਸਦਾ ਪੰਜਾਬ ਮੇਰਾ ਖ਼ੁਆਬ' ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ 22 ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਲਈ ਚਾਰ ਵਾਰ ਜਾਂਚ ਕਰਵਾਉਣਾ ਅਤਿ ਜ਼ਰੂਰੀ-ਡਾ. ਰਮਨਬੀਰ ਕੌਰ

ਲੌਂਗੋਵਾਲ, 24 ਮਈ (ਸ.ਸ.ਖੰਨਾ, ਵਿਨੋਦ) - ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਮਨਿਤਾ ਬਾਂਸਲ ਦੀ ਅਗਵਾਈ ਹੇਠ ਸੀ.ਐੱਚ.ਸੀ. ਲੌਂਗੋਵਾਲ ਅਧੀਨ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਹਾਜ਼ਰ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਚੇਤਨਾ ਸਮਾਗਮ ਕਰਵਾਇਆ

ਲੌਂਗੋਵਾਲ­ 24 ਮਈ (ਵਿਨੋਦ­ ਖੰਨਾ)- ਨਸ਼ਾ ਵਿਰੋਧੀ ਫ਼ਰੰਟ ਇਲਾਕਾ ਲੌਂਗੋਵਾਲ ਵਲੋਂ ਮਾਰੂ ਭਿਆਨਕ ਚਿੱਟੇ ਅਤੇ ਨਸ਼ੇ ਦੇ ਟੀਕਿਆਂ ਦੀ ਰੋਕਥਾਮ ਲਈ ਵਿੱਢੀ ਮੁਹਿੰਮ ਤਹਿਤ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦੁੱਲਟ ਪੱਤੀ ਵਿਖੇ ਨੌਜਵਾਨਾਂ ਅਤੇ ਇਲਾਕਾ ਨਿਵਾਸੀਆਂ ਨਾਲ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਦੇ ਕਮਿਸ਼ਨ ਮੈਂਬਰ ਮੋਹੀ ਨੇ ਦਲਿਤ ਭਾਈਚਾਰੇ ਦੀਆਂ ਸ਼ਿਕਾਇਤਾਂ ਸੁਣੀਆਂ

ਸੁਨਾਮ ਊਧਮ ਸਿੰਘ ਵਾਲਾ, 24 ਮਈ (ਧਾਲੀਵਾਲ, ਭੁੱਲਰ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਵਲੋਂ ਅੱਜ ਸਥਾਨਕ ਲੋਕ ਨਿਰਮਾਣ ਵਿਭਾਗ ਦੇ ਆਰਾਮ ਘਰ ਵਿਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਸ਼ਿਕਾਇਤਾਂ ਸੁਣ ਕੇ ...

ਪੂਰੀ ਖ਼ਬਰ »

ਮੇਲਿਆਂ 'ਚ ਠੇਕੇਦਾਰਾਂ ਵਲੋਂ ਕੀਤੀ ਜਾਂਦੀ ਲੁੱਟ ਖ਼ਿਲਾਫ਼ ਮੇਲਾ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕੱਤਰਤਾ

ਮਸਤੂਆਣਾ ਸਾਹਿਬ, 24 ਮਈ (ਦਮਦਮੀ)- ਪੰਜਾਬ ਵਿਚ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਲੱਗਣ ਵਾਲੇ ਮੇਲਿਆਂ ਦੌਰਾਨ ਛੋਟੀਆਂ-ਛੋਟੀਆਂ ਦੁਕਾਨਾਂ 'ਤੇ ਸਟਾਲ ਲਾ ਕੇ ਮੇਲਿਆਂ ਦੀ ਸ਼ੋਭਾ ਵਧਾਉਣ ਵਾਲੇ ਮੇਲਾ ਮਜ਼ਦੂਰਾਂ ਦੀ ਜਥੇਬੰਦੀ ਮੇਲਾ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕ ਅਹਿਮ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਵਲੋਂ 100 ਦਿਨਾਂ ਦਾ ਕੰਮ ਹਰ ਪਰਿਵਾਰ ਨੂੰ ਦੇਣ ਦੀ ਮੰਗ

ਸੰਗਰੂਰ, 24 ਮਈ (ਧੀਰਜ ਪਸ਼ੌਰੀਆ)- ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਪੰਜਾਬ ਵਲੋਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ 'ਚ ਮਗਨਰੇਗਾ ਤਹਿਤ 100 ਦਿਨ ਦੇ ਰੋਜ਼ਗਾਰ ਦੀ ਗਾਰੰਟੀ, ਪੰਜ ਏਕੜ ਵਾਲੇ ਕਿਸਾਨਾਂ ਨੂੰ ਆਪਣੇ ਖੇਤ ਅੰਦਰ ਕੰਮ ਕਰ ਕੇ ਮਗਨਰੇਗਾ ਤਹਿਤ ਰੁਜ਼ਗਾਰ ਹਾਸਲ ...

ਪੂਰੀ ਖ਼ਬਰ »

ਕਾਲਜ 'ਚੋਂ ਈ.ਵੀ.ਐਮ. ਮਸ਼ੀਨਾਂ ਨਾ ਚੁੱਕਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕੀਤੀ ਹੜਤਾਲ

ਅਮਰਗੜ੍ਹ, 24 ਮਈ (ਸੁਖਜਿੰਦਰ ਸਿੰਘ ਝੱਲ)- ਪੰਜਾਬ ਸਟੂਡੈਂਟ ਯੂਨੀਅਨ ਦੀ ਅਗਵਾਈ ਹੇਠ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਵਿਦਿਆਰਥੀਆਂ ਵਲੋਂ ਕਾਲਜ ਵਿਚ ਪਈਆਂ ਈ.ਵੀ.ਐਮ. ਮਸ਼ੀਨਾਂ ਨਾ ਚੁੱਕਣ ਦੇ ਵਿਰੋਧ 'ਚ ਪੜ੍ਹਾਈ ਦਾ ਮੁਕੰਮਲ ਬਾਈਕਾਟ ਕਰਦਿਆਂ ਇਕ ਰੋਜ਼ਾ ਹੜਤਾਲ ਕੀਤੀ ...

ਪੂਰੀ ਖ਼ਬਰ »

ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 28 ਨੂੰ

ਸੰਗਰੂਰ, 24 ਮਈ (ਚੌਧਰੀ ਨੰਦ ਲਾਲ ਗਾਂਧੀ)- ਸਥਾਨਕ ਜ਼ਿਲ੍ਹਾ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਵਿਖੇ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਵਲੋਂ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉੱਘੇ ਸਮਾਜ ਸੇਵੀ, ਸਾਬਕਾ ਖ਼ੁਰਾਕ ਅਤੇ ਸਪਲਾਈ ...

ਪੂਰੀ ਖ਼ਬਰ »

ਡੀ.ਸੀ. ਵਲੋਂ 26ਵੇਂ ਭਗਵਤੀ ਜਾਗਰਣ ਦਾ ਪੋਸਟਰ ਜਾਰੀ

ਸੰਗਰੂਰ, 24 ਮਈ (ਧੀਰਜ ਪਸ਼ੌਰੀਆ) - ਨਗਨ ਬਾਬਾ ਸ੍ਰੀ ਸਾਹਿਬ ਦਾਸ ਤਪ ਅਸਥਾਨ ਨਾਭਾ ਗੇਟ ਵਿਖੇ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26ਵਾਂ ਵਿਸਾਲ ਸ੍ਰੀ ਭਗਵਤੀ ਜਾਗਰਣ 11 ਜੂਨ ਨੂੰ ਕਰਵਾਇਆ ਜਾਵੇਗਾ, ...

ਪੂਰੀ ਖ਼ਬਰ »

ਖ਼ਸਤਾ ਹਾਲਤ ਇਮਾਰਤ 'ਚ ਡਿਊਟੀ ਦੇ ਰਹੇ ਬਿਜਲੀ ਗਰਿੱਡ ਮੂਣਕ ਦੇ ਕਰਮਚਾਰੀ

ਮੂਣਕ, 24 ਮਈ (ਭਾਰਦਵਾਜ, ਸਿੰਗਲਾ)-ਬੀਤੀ ਰਾਤ ਆਈ ਤੇਜ਼ ਬਰਸਾਤ ਅਤੇ ਹਨ੍ਹੇਰੀ ਨੇ ਜਿੱਥੇ ਬਿਜਲੀ ਲਾਈਨਾਂ ਦਾ ਸਾਰੇ ਸਿਸਟਮ ਹਿਲਾ ਕੇ ਰੱਖ ਦਿੱਤਾ, ਉੱਥੇ ਹੀ ਬਿਜਲੀ ਗਰਿੱਡ ਦੀ ਇਮਾਰਤ ਦੀਆਂ ਛੱਤਾਂ ਚੋਣ ਨਾਲ ਮੀਂਹ ਦਾ ਪਾਣੀ ਬਿਜਲੀ ਵਿਭਾਗ ਦੇ ਬੈਟਰੀ ਰੂਮ ਵਿਚ ...

ਪੂਰੀ ਖ਼ਬਰ »

ਰਜਿਸਟਰੀ ਸਮੇਂ ਸੁਸਾਇਟੀ ਤੇ ਬਿਜਲੀ ਬੋਰਡ ਦੀ ਐਨ. ਓ. ਸੀ. ਨੇ ਆਮ ਲੋਕਾਂ ਦੀਆਂ ਵਧਾਈਆਂ ਮੁਸ਼ਕਿਲਾਂ

ਮੂਣਕ, 24 ਮਈ (ਕੇਵਲ ਸਿੰਗਲਾ)-ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਭਿ੍ਸ਼ਟਾਚਾਰ ਵਿਰੁੱਧ ਆਪ ਪਾਰਟੀ ਦੀ ਸਰਕਾਰ ਦਾ ਅਸਰ ਜ਼ਰੂਰ ਵੇਖਣ ਨੂੰ ਮਿਲ ਰਿਹਾ ਹੈ, ਪਰ ਸਰਕਾਰੀ ਦਫ਼ਤਰਾਂ ਵਿੱਚ ਆਮ ਜਨਤਾ ਦੀ ਖੱਜਲ ਖ਼ੁਆਰੀ ਕਾਫੀ ਵਧ ਗਈ ਹੈ | ਪਲਾਂਟਾਂ, ਮਕਾਨਾਂ, ਜ਼ਮੀਨਾਂ ਦੀ ...

ਪੂਰੀ ਖ਼ਬਰ »

ਕੌਮਾਂਤਰੀ ਜੈਵ-ਵਿਭਿੰਨਤਾ ਦਿਵਸ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 24 ਮਈ (ਭੁੱਲਰ, ਧਾਲੀਵਾਲ)- ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪਿ੍ੰਸੀਪਲ ਕਾਮਨਾ ਗੁਪਤਾ ਦੀ ਅਗਵਾਈ 'ਚ ਕੌਮਾਂਤਰੀ ਜੈਵ-ਵਿਭਿੰਨਤਾ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਬੰਦ ਪਏ ਬੋਰਵੈੱਲਾਂ 'ਤੇ ਢੱਕਣ ਲਾਉਣ ਦੀ ਮੁਹਿੰਮ ਸ਼ੁਰੂ

ਸੰਗਰੂਰ, 24 ਮਈ (ਧੀਰਜ ਪਸ਼ੌਰੀਆ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖਿਆਲਾ ਬੁਲੰਦਾ ਵਿਖੇ ਬੋਰਵੈੱਲ ਵਿਚ ਡਿੱਗੇ ਬੱਚੇ ਰਿਤਿਕ ਦੀ ਹੋਈ ਮੌਤ ਤੋਂ ਬਾਅਦ ਸਮਾਜ ਸੇਵੀ ਗੁਰਿੰਦਰ ਗਿੰਦੀ ਦੀ ਪ੍ਰੇਰਨਾ ਸਦਕਾ ਪਿੰਡ ਵਾਸੀਆਂ ਨੇ ਖੇਤਾਂ ਵਿਚ ਬੰਦ ਪਏ ਬੋਰਵੈੱਲਾਂ ਨੂੰ ਢੱਕਣ ਲਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਨਾਲ ਹੀ ਰਾਜ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਮਾਮਲੇ ਵਿਚ ਅਣਗਹਿਲੀ ਨਾ ਵਰਤਣ | ਪਿੰਡ ਦੇ ਖੇਤਾਂ ਵਿਚ ਬੰਦ ਪਏ ਕਈ ਬੋਰਵੈੱਲਾਂ 'ਤੇ ਢੱਕਣ ਲਗਾਉਣ ਤੋਂ ਬਾਅਦ ਸਾਬਕਾ ਸਰਪੰਚ ਖਜਾਨ ਸਿੰਘ, ਰਣਜੋਤ ਸਿੰਘ, ਗੁਰਦੀਪ ਸਿੰਘ ਬਾਲੀਆ, ਰਾਜੂ ਪੇਂਟਰ ਨੇ ਦੱਸਿਆ ਕਿ ਪਿੰਡ ਵਿਚ ਲੋਕ ਨਵੇਂ ਬੋਰ ਤਾਂ ਕਰਵਾ ਲੈਂਦੇ ਹਨ ਪਰ ਪੁਰਾਣੇ ਬੰਦ ਪਏ ਬੋਰਵੈੱਲ ਇੰਝ ਹੀ ਪਏ ਰਹਿੰਦੇ ਹਨ, ਜੋ ਵੱਡੀ ਦੁਰਘਟਨਾ ਦਾ ਕਾਰਣ ਬਣਦੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਪ੍ਰਸ਼ਾਸਨ ਤੋਂ ਆਸ ਰੱਖਣ ਦੀ ਬਜਾਏ ਲੋਕ ਖ਼ੁਦ ਹੀ ਅੱਗੇ ਆਉਣ ਅਤੇ ਅਜਿਹੇ ਬੰਦ ਪਏ ਬੋਰਵੈੱਲਾਂ ਨੂੰ ਖ਼ੁਦ ਢੱਕਣ |

ਖ਼ਬਰ ਸ਼ੇਅਰ ਕਰੋ

 

ਕਵੀ ਦਰਬਾਰ ਦੌਰਾਨ ਕਵੀਆਂ ਨੇ ਬੰਨਿ੍ਹਆ ਰੰਗ

ਮਾਲੇਰਕੋਟਲਾ, 24 ਮਈ (ਮੁਹੰਮਦ ਹਨੀਫ ਥਿੰਦ)- ਸਾਹਿਤਕ ਦੀਪ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਲੁਧਿਆਣਾ ਦੇ ਸਹਿਯੋਗ ਨਾਲ ਮਾਲੇਰਕੋਟਲਾ ਵਿਖੇ ਇਕ ਸਾਹਿਤਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਾਇਰਾ ਰਣਜੀਤ ਕੌਰ ਸਵੀ ਵਲੋਂ ਸੰਪਾਦਿਤ ਪੁਸਤਕ ਸਾਂਝੇ ਕਾਵਿ ਸੰਗ੍ਰਹਿ ...

ਪੂਰੀ ਖ਼ਬਰ »

ਪਿੰਡ ਸ਼ੇਰਗੜ੍ਹ ਚੀਮਾ ਵਿਖੇ ਅਸਮਾਨੀ ਬਿਜਲੀ ਡਿਗੀ

ਸੰਦੌੜ, 24 ਮਈ (ਜਸਵੀਰ ਸਿੰਘ ਜੱਸੀ)- ਬੀਤੀ ਰਾਤ ਹੋਈ ਤੇਜ਼ ਬਾਰਿਸ਼ ਨੇ ਜਿੱਥੇ ਗਰਮੀ ਤੋਂ ਰਾਹਤ ਦਿਵਾਈ ਹੈ, ਉੱਥੇ ਹੀ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਇਕ ਪਰਿਵਾਰ ਦੇ ਘਰ ਅਸਮਾਨੀ ਬਿਜਲੀ ਕਹਿਰ ਬਣ ਕੇ ਵਰ੍ਹੀ | ਅਸਮਾਨੀ ਬਿਜਲੀ ਗਿਰਨ ਕਾਰਨ ਘਰ ਦੀ ਪਾਣੀ ਵਾਲੀ ਟੈਂਕੀ ...

ਪੂਰੀ ਖ਼ਬਰ »

ਦੁੱਧ ਵਾਲੀ ਡੇਅਰੀ 'ਚ ਹੋਈ ਚੋਰੀ

ਭਵਾਨੀਗੜ੍ਹ, 24 ਮਈ (ਰਣਧੀਰ ਸਿੰਘ ਫੱਗੂਵਾਲਾ)- ਬੀਤੀ ਰਾਤ ਸਥਾਨਕ ਸ਼ਹਿਰ ਦੀ ਰੀਅਲ ਅਸਟੇਟ ਵਿਖੇ ਸਥਿਤ ਇਕ ਦੁੱਧ ਵਾਲੀ ਡੇਅਰੀ ਤੋਂ ਚੋਰਾਂ ਨੇ ਇਕ ਬੈਟਰਾ, ਦੁੱਧ ਵਾਲੀਆ ਖ਼ਾਲੀ ਕੇਨੀਆ, ਸਾਈਕਲ ਅਤੇ 2 ਹਜ਼ਾਰ ਰੁਪਿਆ ਦੀ ਨਕਦੀ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਡੌਲਫ਼ਿਨ ਕੈਂਪਸ ਦੇ ਨਤੀਜੇ ਰਹੇ ਸ਼ਾਨਦਾਰ

ਚੀਮਾ ਮੰਡੀ, 24 ਮਈ (ਅ.ਬ.)- ਡੌਲਫ਼ਿਨ ਕੈਂਪਸ ਸੁਨਾਮ ਦੇ ਆਈਲੈਟਸ ਅਤੇ ਪੀ.ਟੀ.ਈ. ਦੇ ਨਤੀਜੇ ਲਗਾਤਾਰ ਸ਼ਾਨਦਾਰ ਆ ਰਹੇ ਹਨ | ਹੁਣੇ ਆਏ ਨਤੀਜਿਆਂ ਵਿਚ ਪੀ.ਟੀ.ਈ. ਦੀ ਕਵਿਤਾ ਨੇ 7, ਆਇਲੈਟਸ ਦੀ ਪ੍ਰਭਜੋਤ ਕੌਰ ਨੇ 6, ਪੀ.ਟੀ.ਈ. ਦੀ ਵਿਦਿਆਰਥਣ ਰਾਜਵੀਰ ਕੌਰ ਨੇ 6.5 ਬੈਂਡ ਪ੍ਰਾਪਤ ...

ਪੂਰੀ ਖ਼ਬਰ »

ਸੀਬਾ ਬਾਲ ਸ਼ਖ਼ਸੀਅਤ ਉਸਾਰੀ ਕੈਂਪ ਅੱਜ ਤੋਂ

ਲਹਿਰਾਗਾਗਾ, 24 ਮਈ (ਅਸ਼ੋਕ ਗਰਗ)- ਬੱਚਿਆਂ ਨੂੰ ਕਲਾਵਾਂ ਨਾਲ ਜੋੜਨ ਤੇ ਸਿਰਜਣਾਤਮਿਕ ਸੋਚ ਬਣਾਉਣ ਲਈ ਸੀਬਾ ਸੁਸਾਇਟੀ ਵਲੋਂ ਪੰਜਾਬੀ ਬੋਲੀ ਦੇ ਮਹਾਨ ਸ਼ਾਇਰ ਵਾਰਿਸ ਸ਼ਾਹ ਦੇ 500 ਸਾਲਾ ਜਨਮ ਦਿਵਸ ਨੂੰ ਸਮਰਪਿਤ ਬਾਲ ਸ਼ਖ਼ਸੀਅਤ ਉਸਾਰੀ ਕੈਂਪ ਕਮ ਵਰਕਸ਼ਾਪ 'ਸਿਰਜਣਾ ...

ਪੂਰੀ ਖ਼ਬਰ »

'ਆਪ' ਸਰਕਾਰ ਪੰਜਾਬ 'ਚ ਹਰ ਫ਼ਰੰਟ 'ਤੇ ਫ਼ੇਲ੍ਹ-ਪਰਮਿੰਦਰ ਢੀਂਡਸਾ

ਮੂਣਕ, 24 ਮਈ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਜੇਕਰ 'ਆਪ' ਸਰਕਾਰ ਖ਼ੁਦ ਨੂੰ ਲੋਕ ਹਿਤੈਸ਼ੀ ਸਮਝਦੀ ਹੈ ਤਾਂ ਕੇਂਦਰ ਸਰਕਾਰ ਦੀ ਤਰ੍ਹਾਂ ਪੈਟਰੋਲ, ਡੀਜ਼ਲ ਤੇ ਘੱਟੋ-ਘੱਟ 7 ਤੋਂ 8 ਰੁਪਏ ਤੱਕ ਵੈਟ ਘਟਾਵੇ ਤਾਂ ਹੀ ਮੰਨਿਆ ਜਾਵੇਗਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ...

ਪੂਰੀ ਖ਼ਬਰ »

ਨਾਭਾ-ਮਲੇਰਕੋਟਲਾ ਟੋਲ ਸੜਕ 'ਤੇ ਵਾਟਰ ਸਪਲਾਈ ਲਾਈਨ 'ਚ ਪਿਆ ਪਾੜ

ਮਾਲੇਰਕੋਟਲਾ, 24 ਮਈ (ਮੁਹੰਮਦ ਹਨੀਫ਼ ਥਿੰਦ)- ਮਾਲੇਰਕੋਟਲਾ-ਨਾਭਾ ਟੋਲ ਰੋਡ 'ਤੇ ਕਿਲਾ ਰਹਿਮਤਗੜ੍ਹ ਵਿਖੇ ਵਾਟਰ ਸਪਲਾਈ ਦੀ ਲਾਈਨ ਕਈ ਮਹੀਨਿਆਂ ਤੋਂ ਲੀਕ ਕਰ ਰਹੀ ਹੈ, ਜਿਸ ਨਾਲ ਬੇਹਿਸਾਬ ਪਾਣੀ ਸਵੇਰੇ ਸ਼ਾਮ ਸੜਕ 'ਤੇ ਨਿਕਲਦਾ ਰਹਿੰਦਾ ਹੈ ਅਤੇ ਜਦੋਂ ਪਾਣੀ ਦਾ ...

ਪੂਰੀ ਖ਼ਬਰ »

ਗੁਰਮੁਖ ਗੋਮੀ ਦੀ ਪੁਸਤਕ ਸਾਹਿਤ ਸਭਾ ਧੂਰੀ ਵਲੋਂ ਲੋਕ ਅਰਪਣ

ਧੂਰੀ, 24 ਮਈ (ਸੰਜੇ ਲਹਿਰੀ, ਦੀਪਕ)- ਸਾਹਿਤ ਸਭਾ ਧੂਰੀ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੀ ਅਗਵਾਈ ਹੇਠ ਧੂਰੀ ਵਿਖੇ ਕਰਵਾਏ ਗਏ ਸਮਾਗਮ ਵਿਚ ਉੱਘੇ ਨਾਵਲਕਾਰ ਅਤੇ ਅਤੇ ਕਹਾਣੀਕਾਰ ਮਰਹੂਮ ਗੁਰਮੁਖ ਸਿੰਘ ਗੋਮੀ ਦੀ ਕਹਾਣੀਆਂ ਦੀ ਪੁਸਤਕ 'ਦਾਸਤਾਨ ਦੀ ਮੌਤ' ਲੋਕ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਭੈਣ ਨੂੰ ਸੰਗਰੂਰ ਤੋਂ ਉਮੀਦਵਾਰ ਬਣਾਉਣ ਨੂੰ ਲੈ ਕੇ ਵਫ਼ਦ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਮਿਲਿਆ

ਸੰਦੌੜ, 24 ਮਈ (ਗੁਰਪ੍ਰੀਤ ਸਿੰਘ ਚੀਮਾ)-ਹਲਕਾ ਮਲੇਰਕੋਟਲਾ ਤੋਂ 'ਆਪ' ਆਗੂਆਂ ਦੇ ਇਕ ਵਫ਼ਦ ਨੇ ਅੱਜ ਸੀਨੀਅਰ ਆਗੂ ਅਤੇ ਘੱਟ ਗਿਣਤੀ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਆਜ਼ਮ ਦਾਰਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੇ ਨਾਲ ...

ਪੂਰੀ ਖ਼ਬਰ »

ਹੋਮਿਓਪੈਥੀ ਡਿਸਪੈਂਸਰ ਆਗੂਆਂ ਵਲੋਂ ਡਾ. ਰੰਗੀ ਦੇ ਨਾਲ ਮੁਲਾਕਾਤ

ਸੰਗਰੂਰ, 24 ਮਈ (ਦਮਨਜੀਤ ਸਿੰਘ) - ਐਨ. ਐੱਚ. ਐਮ. ਹੋਮਿਓਪੈਥਿਕ ਡਿਸਪੈਂਸਰ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਦੁਆਰਾ ਡਾਕਟਰ ਬਲਿਹਾਰ ਸਿੰਘ ਰੰਗੀ ਨੂੰ ਹੋਮਿਓਪੈਥੀ ਵਿਭਾਗ ਪੰਜਾਬ ਦੇ ਮੁਖੀ ਬਣਨ ਉੱਤੇ ਹੋਮਿਓਪੈਥਿਕ ਡਿਸਪੈਂਸਰ ਆਗੂਆਂ ਨੇ ਮੁਲਾਕਾਤ ਕਰ ਕੇ ਸੁੱਭ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ਾਂ ਤਹਿਤ 2 ਕਾਬੂ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸੀ. ਆਈ. ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਦੇ ਦੋਸ਼ਾਂ ਤਹਿਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਇਨ੍ਹਾਂ ਪਾਸੋਂ 9 ਬਿਨਾਂ ਨੰਬਰੀ ...

ਪੂਰੀ ਖ਼ਬਰ »

ਟੱਲੇਵਾਲ ਪੰਚਾਇਤ ਨੇ ਮਿੰਨੀ ਸਿਹਤ ਕੇਂਦਰ ਦੀ ਚਾਰਦੀਵਾਰੀ ਦਾ ਕੰਮ ਕਰਵਾਇਆ ਸ਼ੁਰੂ

ਟੱਲੇਵਾਲ, 24 ਮਈ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਸੰਤ ਬਾਬਾ ਕਰਨੈਲ ਸਿੰਘ ਜੀ ਟੱਲੇਵਾਲ ਵਾਲਿਆਂ ਦੀ ਪ੍ਰੇਰਨਾ ਸਦਕਾ ਪਿੰਡ ਨਾਲ ਸਬੰਧਤ ਮਿੰਨੀ ਪੀ.ਐਚ.ਸੀ. ਦੀ ਕਾਇਆ ਕਲਪ ਕਰਨ ਲਈ ਜਿੱਥੇ ਪਿਛਲੇ ਸਮੇਂ ਦੌਰਾਨ ਸਰਪੰਚ ਹਰਸ਼ਰਨ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਭਰਤ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਬਲਾਕ ਸੁਨਾਮ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 24 ਮਈ (ਰੁਪਿੰਦਰ ਸਿੰਘ ਸੱਗੂ)- ਭਾਕਿਯੂ ਏਕਤਾ ਸਿੱਧੂਪੁਰ ਬਲਾਕ ਸੁਨਾਮ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸਕਿਲਾਂ 'ਤੇ ਵਿਚਾਰ ...

ਪੂਰੀ ਖ਼ਬਰ »

ਸੰਗਰੂਰ ਲੋਕ ਸਭਾ ਉੱਪ ਚੋਣ ਦੀ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਕਮਰਕੱਸੇ ਕੱਸ ਲੈਣੇ ਚਾਹੀਦੇ ਨੇ-ਰਾਜਾ ਵੜਿੰਗ

ਜੈਤੋ, 24 ਮਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਥਾਨਕ ਚੌਧਰੀ ਚਿਰੰਜੀ ਲਾਲ ਦੀ ਧਰਮਸ਼ਾਲਾ ਵਿਖੇ ਕਾਂਗਰਸ ਕਮੇਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਦੀ ਅਗਵਾਈ 'ਚ ਇਕੱਤਰ ਕਾਂਗਰਸੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਆਨਲਾਈਨ ਨਵੀਂ ਨੀਤੀ ਦੇ ਵਿਰੋਧ 'ਚ ਮਜ਼ਦੂਰਾਂ ਨੇ ਨਾਅਰੇਬਾਜ਼ੀ ਕੀਤੀ

ਟੱਲੇਵਾਲ, 24 ਮਈ (ਸੋਨੀ ਚੀਮਾ)- ਮਨਰੇਗਾ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਰਨਾਲਾ ਇਕਾਈ ਦੀ ਜ਼ਿਲ੍ਹਾ ਕਨਵੀਨਰ ਕਾਮਰੇਡ ਪਰਮਜੀਤ ਕੌਰ ਗੁੰਮਟੀ ਦੀ ਅਗਵਾਈ ਹੇਠ ਪਿੰਡ ਬਖਤਗੜ੍ਹ ਵਿਖੇ ਮਨਰੇਗਾ ਮਜ਼ਦੂਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ ਮਜ਼ਦੂਰਾਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX