ਤਾਜਾ ਖ਼ਬਰਾਂ


ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  5 minutes ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  19 minutes ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕੈਂਟਰ ਤੇ ਕਾਰ ਦੀ ਭਿਆਨਕ ਟੱਕਰ 'ਚ ਪਤੀ-ਪਤਨੀ ਸਮੇਤ 3 ਮੌਤਾਂ
. . .  23 minutes ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  56 minutes ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 1 hour ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 1 hour ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 1 hour ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  13 minutes ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 3 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਬਠਿੰਡਾ

ਨਰਮੇ ਦੀ ਫ਼ਸਲ ਦੇ ਮੁਆਵਜ਼ੇ ਨੂੰ ਲਟਕਾਏ ਜਾਣ 'ਤੇ ਬੀ. ਕੇ. ਯੂ. ਏਕਤਾ ਵਲੋਂ ਲਗਾਇਆ ਧਰਨਾ

ਬਠਿੰਡਾ, 24 ਮਈ (ਵੀਰਪਾਲ ਸਿੰਘ)-ਗੁਲਾਬੀ ਸੁੰਡੀ ਕਾਰਨ ਨਰਮੇ ਦੀ ਖ਼ਰਾਬ ਹੋਈ ਫ਼ਸਲ 'ਤੇ ਦਿੱਤੇ ਜਾਣ ਵਾਲੇ ਮੁਆਵਜ਼ੇ ਨੂੰ ਲਟਕਾਏ ਜਾਣ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਗਾਕੇ ਰੋਸ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਨੂੰ 2021 ਪੁਲਿਸ ਭਰਤੀ ਪ੍ਰਕਿਰਿਆ ਪੂਰਾ ਕਰਨ ਲਈ ਦਿੱਤਾ ਮੰਗ-ਪੱਤਰ

ਲਹਿਰਾ ਮੁਹੱਬਤ, 24 ਮਈ (ਸੁਖਪਾਲ ਸਿੰਘ ਸੁੱਖੀ)-ਪੁਲਿਸ ਵਿਭਾਗ ਵਿਚ ਹੈੱਡ ਕਾਂਸਟੇਬਲ (ਇਨਵੈਸਟੀਗੇਸ਼ਨ ਕਾਡਰ) 787 ਭਰਤੀ 2021 ਲਈ ਪੰਜਾਬ ਸਰਕਾਰ ਵਲੋਂ ਅਗਸਤ 2021 ਵਿਚ ਅਸਾਮੀਆਂ ਦਾ ਨੋਟੀਫਿਕੇਸ਼ਨ ਜਾਰੀ ਲਟਕਦੀ ਭਰਤੀ ਪ੍ਰਕਿਰਿਆ ਪੂਰੀ ਕਰਨ ਲਈ ਬੇਰੁਜ਼ਗਾਰ ਨੌਜਵਾਨਾਂ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਵਲੋਂ ਵਿਦਿਆਰਥੀਆਂ ਦਾ ਵੰਡਰ ਲੈਂਡ ਟੂਰ

ਲਹਿਰਾ ਮੁਹੱਬਤ, 24 ਮਈ (ਸੁਖਪਾਲ ਸਿੰਘ ਸੁੱਖੀ)-ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਨੇ ਪੀਰੀਅਡਿਕ ਟੈਸਟ-1 ਦੀ ਸਮਾਪਤੀ ਤੋਂ ਬਾਅਦ ਵੰਡਰਲੈਂਡ ਜਲੰਧਰ 'ਚ ਵਿਦਿਆਰਥੀਆਂ ਲਈ ਟੂਰ ਲਗਾਇਆ | ਇਸ ਦੌਰਾਨ ਸਕੂਲ ਦੇ ਵਾਈਸ ਚੇਅਰਮੈਨ ਅਮਿਤ ਸਰਾਫ਼ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਇਲਾਜ ਲਈ ਐਨ. ਜੀ. ਓ. ਨੂੰ ਦਵਾਈਆਂ ਦਾਨ

ਰਾਮਾਂ ਮੰਡੀ, 24 ਮਈ (ਤਰਸੇਮ ਸਿੰਗਲਾ)-ਅੱਜ ਕੈਮਿਸ਼ਟ ਐਸ਼ੋਸੀਏਸ਼ਨ ਦੇ ਜ਼ਿਲ੍ਹਾ ਸਕੱਤਰ ਰੁਪਿੰਦਰ ਗੁਪਤਾ ਅਤੇ ਡਾ. ਹਿਮਾਂਸ਼ੂ ਗੁਪਤਾ ਵਲੋਂ ਸਮਾਜਿਕ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਜੋ ਕਿ ਸ਼ਹਿਰ ਅੰਦਰ ਅਵਾਰਾ ਪਸ਼ੂਆਂ ਦਾ ਇਲਾਜ ਕਰ ਰਹੀ ਹੈ, ਨੂੰ ਇਲਾਜ ਲਈ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਭੁੱਚੋ ਮੰਡੀ, 24 ਮਈ (ਬਿੱਕਰ ਸਿੰਘ ਸਿੱਧੂ)-ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਨੇੜਲੇ ਪਿੰਡ ਲਹਿਰਾ ਬੇਗਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਥਾਣਾ ਦੀ ਟੀਮ ਵਲੋਂ ਖੇਤੀਬਾੜੀ ਅਫ਼ਸਰ ਡਾ ਜਸਕਰਨ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਰਾਮਾਂ ਮੰਡੀ, 24 ਮਈ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਹਰਜੋਤ ਸਿੰਘ ਮਾਨ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਗੁਰਪਾਲ ਸਿੰਘ ਸਬ ਇੰਸਪੈਕਟਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ ਉਸ ਸਮੇਂ ਨਗਰ ਕੌਂਸਲ ਦਫ਼ਤਰ ਦੇ ਪਿਛਲੇ ਪਾਸਿਓਾ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਬਾਰੇ ਕੈਂਪ

ਸੰਗਤ ਮੰਡੀ, 24 ਮਈ (ਅੰਮਿ੍ਤਪਾਲ ਸ਼ਰਮਾ)-ਮੁੱਖ ਮੰਤਰੀ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀਆਂ ਜਾਰੀ ਹਦਾਇਤਾਂ ਤਹਿਤ ਖੇਤੀਬਾੜੀ ਵਿਭਾਗ ਵਲੋਂ ਸੰਗਤ ਬਲਾਕ ਦੇ ਪਿੰਡ ਲੂਲ੍ਹਬਾਈ ਵਿਖੇ ਕਲੱਸਟਰ ਪੱਧਰੀ ਕੈਂਪ ਲਗਾਇਆ ਗਿਆ | ਬਲਾਕ ਖੇਤੀਬਾੜੀ ਅਫ਼ਸਰ ਡਾ. ਧਰਮਪਾਲ ਮੌਰੀਆ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਦੇ ਖਦਸ਼ੇ ਕਾਰਨ ਨਰਮੇ ਦੀ ਬਿਜਾਈ ਦਾ ਹਜ਼ਾਰਾਂ ਏਕੜ ਰਕਬਾ ਘਟਿਆ

ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-'ਗੁਲਾਬੀ ਸੁੰਡੀ' ਕਾਰਨ ਪਿਛਲੇ ਵਰੇ੍ਹ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਭੈਅ ਕਿਸਾਨਾਂ ਨੂੰ ਹੁਣ ਤੱਕ ਡਰਾ ਰਿਹੈ, ਜਿਸ ਕਾਰਨ ਕਿਸਾਨਾਂ ਨੇ ਨਰਮੇ ਦੀ ਜ਼ਿਆਦਾ ਬਿਜਾਈ ਕਰਨ ਤੋਂ ਹੱਥ ਪਿੱਛੇ ਖਿੱਚ ਲਏ ਹਨ ਤੇ ਬਠਿੰਡਾ ਸਮੇਤ ...

ਪੂਰੀ ਖ਼ਬਰ »

ਨੌਸਰਬਾਜ ਨੇ ਬੈਂਕ ਖਾਤੇ 'ਚੋਂ 12 ਲੱਖ 63 ਹਜ਼ਾਰ ਦੀ ਰਕਮ ਕੀਤੀ ਟਰਾਂਸਫਰ

ਰਾਮਪੁਰਾ ਫੂਲ, 24 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਅੰਦਰ ਸਾਈਬਰ ਕ੍ਰਾਇਮ ਰਾਹੀਂ ਲੋਕਾਂ ਨੂੰ ਲੁਟੇ ਜਾਣ ਦਾ ਕਾਰੋਬਾਰ ਦਿਨੋਂ-ਦਿਨ ਵੱਧਦਾ ਫੁਲਦਾ ਜਾ ਰਿਹਾ ਹੈ, ਲੇਕਿਨ ਪੁਲਿਸ ਅਤੇ ਵੱਖ-ਵੱਖ ਏਜੰਸੀਆਂ ਇਸ ਮਾਮਲੇ ਦੀ ਨਕੇਲ ਕਸਣ ਵਿਚ ਨਾਕਾਮਯਾਬ ਰਹੀਆਂ ਹਨ | ...

ਪੂਰੀ ਖ਼ਬਰ »

10 ਗ੍ਰਾਮ ਨਸ਼ੀਲੇ ਪਾਊਡਰ ਅਤੇ 100 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ, ਮਾਮਲਾ ਦਰਜ

ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ)-ਜ਼ਿਲ੍ਹਾ ਪੁਲਿਸ ਮੱਖੀ ਬਠਿੰਡਾ ਦੇ ਨਿਰਦੇਸ਼ਾਂ ਤੇ ਨਸ਼ਾ ਤਸਕਰਾਂ ਖਿਲਾਫ਼ ਤਲਵੰਡੀ ਸਾਬੋ ਪੁਲਿਸ ਵਲੋਂ ਪਿਛਲੇ ਦਿਨਾਂ ਤੋਂ ਵਿੱਢੀ ਮੁਹਿੰਮ ਨੂੰ ਉਦੋਂ ਸਫ਼ਲਤਾ ਮਿਲੀ ਜਦੋਂ ਦੋ ਵੱਖ ਵੱਖ ਮਾਮਲਿਆਂ ਵਿਚ ਪੁਲਿਸ ਨੇ ...

ਪੂਰੀ ਖ਼ਬਰ »

ਸਪੈਸ਼ਲ ਟਾਸਕ ਫੋਰਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਦੀ ਬਠਿੰਡਾ ਇਕਾਈ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਖਿਲਾਫ਼ ਸਪੈਸ਼ਲ ਟਾਸਕ ਫੋਰਸ ਦੇ ਮੋਹਾਲੀ ਸਥਿਤ ਥਾਣੇ 'ਚ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ...

ਪੂਰੀ ਖ਼ਬਰ »

-ਮਾਮਲਾ ਗਊਸ਼ਾਲਾ ਹਰਰਾਏਪੁਰ ਵਿਚ ਮਰਨ ਵਾਲੇ 4535 ਪਸ਼ੂਆਂ ਦੇ ਮਰਨ ਦਾ-

ਐਨੀਮਲ ਵੈਲਫ਼ੇਅਰ ਬੋਰਡ ਨੇ ਡੀ. ਸੀ. ਬਠਿੰਡਾ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਤੋਂ ਮੰਗੀ 7 ਦਿਨਾਂ 'ਚ ਜਾਂਚ ਰਿਪੋਰਟ

ਬਠਿੰਡਾ, 22 ਮਈ (ਅਵਤਾਰ ਸਿੰਘ)-ਬਠਿੰਡਾ ਜ਼ਿਲ੍ਹੇ ਦੀ ਇਕਲੌਤੀ ਸਰਕਾਰੀ ਕੈਟਲ ਪੌਂਡ (ਗਊਸ਼ਾਲਾ) ਹਰਰਾਏਪੁਰ ਜੋ ਕਿ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਬਠਿੰਡਾ ਅਧੀਨ ਚੱਲ ਰਹੀ ਹੈ | 2016 ਤੋਂ ਫਰਵਰੀ 2022 ਤੱਕ ਕੈਟਲ ਪੌਂਡ (ਗਊਸ਼ਾਲਾ) ਹਰਰਾਏਪੁਰ ਵਿਚ 4535 ਗਾਵਾਂ ਦੀ ਮੌਤ ਹੋ ...

ਪੂਰੀ ਖ਼ਬਰ »

ਬੀ. ਐੱਫ. ਜੀ. ਆਈ. ਦੇ ਟ੍ਰੇਨਿੰਗ ਐਂਡ ਪਲੇਸਮੈਂਟ ਵਿਭਾਗ ਨੇ 14 ਕੰਪਨੀਆਂ ਨਾਲ ਐੱਮ. ਓ. ਯੂ. ਕੀਤੇ ਸਾਈਨ

ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀ.ਐਫ.ਜੀ.ਆਈ. ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਨੇ ਹਾਲ ਹੀ 10 ਕੰਪਨੀਆਂ ਨਾਲ ਐਮ.ਓ.ਯੂ. ਸਾਈਨ ਕੀਤੇ ਹਨ, ਜਿਸ ਤਹਿਤ ਇਕ ਸਮਝੌਤਾ ਸਕਿੱਲ ਲੈਬ ਕੰਪਨੀ ਨਾਲ ਕੀਤਾ ਗਿਆ ਹੈ | ਸਕਿੱਲ ਲੈਬ ਨਾਲ ਮਿਲ ਕੇ ਮੈਨੇਜਮੈਂਟ ਦੇ ...

ਪੂਰੀ ਖ਼ਬਰ »

ਬਠਿੰਡਾ ਜ਼ੇਲ੍ਹ 'ਚ ਧੜੱਲੇ ਨਾਲ ਹੋ ਰਹੀ ਐ ਮੋਬਾਈਲ ਫੋਨਾਂ ਦੀ ਵਰਤੋਂ, ਨਿੱਤ ਵਾਂਗ ਹੁੰਦੀ ਹੈ ਬਰਾਮਦਗੀ

ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਨਜ਼ਰਬੰਦ ਕੈਦੀਆਂ ਤੇ ਹਵਾਲਾਤੀਆਂ ਵਲੋਂ ਜੇਲ੍ਹ 'ਚ ਧੜੱ੍ਹਲੇ ਨਾਲ ਮੋਬਾਇਲ ਫੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਕਾਰਨ ਜੇਲ੍ਹ ਹਰ ਰੋਜ਼ ਚਰਚਾ 'ਚ ਰਹਿੰਦੀ ਹੈ | ਬੇਸ਼ੱਕ ਜੇਲ੍ਹ ਪ੍ਰਸ਼ਾਸਨ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਸੰਦੇਸ਼ ਦਾ ਸਮਰਥਨ

ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਦਲ ਖ਼ਾਲਸਾ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਕੌਮ ਨੂੰ ਲਾਇਸੰਸੀ ਹਥਿਆਰ ਰੱਖਣ ਦੇ ਦਿੱਤੇ ਗਏ ਸੰਦੇਸ਼ ਦਾ ਸਮਰਥਨ ਕਰਦੇ ਕਿਹਾ ਕਿ ਮੁੱਖ ਮੰਤਰੀ ਦੀ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਸ਼ੋਕ ਪ੍ਰਗਟ

ਚਾਉਕੇ, 24 ਮਈ (ਮਨਜੀਤ ਸਿੰਘ ਘੜੈਲੀ)-ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਹਲਕਾ ਮੌੜ ਦੇ ਵੱਖ-ਵੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਨੇ ਗਹਿਰੀ ਹਮਦਰਦੀ ਪ੍ਰਗਟ ਕੀਤੀ ਹੈ | ਸਾਬਕਾ ...

ਪੂਰੀ ਖ਼ਬਰ »

ਗੋਲਡ ਮੈਡਲ ਜਿੱਤਣ ਵਾਲੀ ਸ਼੍ਰੇਆ ਸਿੰਗਲਾ ਨੇ ਟਾਈਲ ਲਗਾ ਕੇ ਸਮਾਰਟ ਆਂਗਣਵਾੜੀ ਸੈਂਟਰ ਦੀ ਕੀਤੀ ਸ਼ੁਰੂਆਤ

ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰੇਰਣਾ ਸਦਕਾ ਸਰਕਾਰੀ ਦੇਸਰਾਜ ਮੈਮੋਰੀਅਲ ਸਕੂਲ 'ਚ ਸਥਿਤ ਆਂਗਣਵਾੜੀ ਸੈਂਟਰ ਨੂੰ ਸਮਾਰਟ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ | ਜਿਸ ਦੀ ਸ਼ੁਰੂਆਤ ਬ੍ਰਾਜ਼ੀਲ 'ਚ ਡੈਫ਼ ...

ਪੂਰੀ ਖ਼ਬਰ »

ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਮਨਾਇਆ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਭਾਈਰੂਪਾ, 24 ਮਈ (ਵਰਿੰਦਰ ਲੱਕੀ)-ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਕਾਂਗੜ ਨੇ ਬੱਚਿਆਂ ਨੂੰ ਕਰਤਾਰ ਸਿੰਘ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਸ਼ਖਸੀਅਤ ਮੁਲਾਂਕਣ ਦੀਆਂ ਤਕਨੀਕਾਂ ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ ਲਗਾਈ

ਤਲਵੰਡੀ ਸਾਬੋ, 24 ਮਈ (ਰਵਜੋਤ ਸਿੰਘ ਰਾਹੀ)-ਅਕਾਲ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਲੋਂ ਉਪ ਕੁਲਪਤੀ ਡਾ: ਗੁਰਮੇਲ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਡੀਨ ਅਕਾਦਮਿਕ ਮਾਮਲੇ ਮੇਜਰ ਜਰਨਲ ਡਾ: ਗੁਰਚਰਨ ਸਿੰਘ ਲਾਂਬਾ ਦੇ ਉੱਦਮ ਸਦਕਾ ਸ਼ਖਸੀਅਤ ਮੁਲਾਂਕਣ ਤਕਨੀਕਾਂ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਦਾ ਸਥਾਈ ਹੱਲ ਕੱਢਣ ਦੀ ਮੰਗ

-ਰਣਜੀਤ ਸਿੰਘ ਬੁੱਟਰ- ਕੋਟਫੱਤਾ - ਬਠਿੰਡਾ ਜ਼ਿਲ੍ਹੇ ਦੇ ਵੱਡੇ ਪਿੰਡਾਂ ਵਿਚੋਂ ਜਾਣੇ ਜਾਂਦੇ ਕੋਟਸ਼ਮੀਰ ਪਿੰਡ ਜਿਸ ਨੂੰ 2015 ਵਿਚ ਭਾਵੇਂ ਅਕਾਲੀ ਸਰਕਾਰ ਨੇ ਨਗਰ ਪੰਚਾਇਤ ਦਾ ਦਰਜਾ ਦੇ ਦਿੱਤਾ ਸੀ, ਪਰ ਛੱਪੜਾਂ ਦੇ ਗੰਦੇ ਪਾਣੀ ਤੇ ਮੀਂਹ ਦੀ ਨਿਕਾਸੀ ਦਾ ਕੋਈ ਸਥਾਈ ...

ਪੂਰੀ ਖ਼ਬਰ »

ਮੰਚ ਦੀ ਮਹੀਨਾਵਾਰ ਇਕੱਤਰਤਾ 'ਚ ਪ੍ਰਸਾਰ ਭਾਰਤੀ ਵਲੋਂ ਐਫ. ਐਮ. ਰੇਡੀਉ ਦਾ ਪ੍ਰਸਾਰਨ ਸਮਾਂ ਘਟਾਏ ਜਾਣ ਦੀ ਜ਼ੋਰਦਾਰ ਨਿਖੇਧੀ

ਬਠਿੰਡਾ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇੱਥੋਂ ਦੇ ਸਾਹਿਤ ਸਿਰਜਣਾ ਮੰਚ ਦੀ ਮਹੀਨਾਵਾਰ ਇਕੱਤਰਤਾ ਟੀਚਰਜ਼ ਹੋਮ ਵਿਖੇ ਮੰਚ ਦੇ ਪ੍ਰਧਾਨ ਸੁਰਿੰਦਰਪ੍ਰੀਤ ਘਣੀਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਆਰੰਭ ਵਿਚ ਸਦੀਵੀ ਵਿਛੋੜਾ ਦੇ ਗਏ ਸਾਹਿਤਕਾਰਾਂ ਡਾ. ...

ਪੂਰੀ ਖ਼ਬਰ »

'ਮਾਡਲ ਮੇਕਿੰਗ ਤੇ ਕੰਸਟ੍ਰਕਸ਼ਨ ਮੈਟੀਰੀਅਲਜ਼' ਸੰਬੰਧੀ ਇਕ ਰੋਜ਼ਾ ਵਰਕਸ਼ਾਪ

ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗਿਆਨੀ ਜ਼ੈਲ ਸਿੰਘ ਸਕੂਲ ਆਫ਼ ਆਰਕੀਟੈਕਚਰ ਐਂਡ ਪਲੈਨਿੰਗ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਬੀ.ਆਰਚ ਦੇ ਸਾਰੇ ਬੈਚਾਂ ਦੇ ਵਿਦਿਆਰਥੀਆਂ ਲਈ ਯੂਨੀਵਰਸਿਟੀ ਕੈਂਪਸ ਵਿਚ ਇਕ ਰੋਜ਼ਾ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਇਕਾਈ ਭਗਤਾ ਭਾਈਕਾ ਦੀ ਇਕ ਅਹਿਮ ਮੀਟਿੰਗ 'ਚ ਵਿਚਾਰ ਚਰਚਾ

ਭਗਤਾ ਭਾਈਕਾ, 24 ਮਈ (ਸੁਖਪਾਲ ਸਿੰਘ ਸੋਨੀ)-ਜਮਹੂਰੀ ਅਧਿਕਾਰ ਸਭਾ ਦੀ ਇਕਾਈ ਭਗਤਾ ਭਾਈਕਾ ਦੀ ਇਕ ਅਹਿਮ ਮੀਟਿੰਗ ਸਥਾਨਕ ਗੁਰੂ ਨਾਨਕ ਸਕੂਲ ਵਿਖੇ ਜ਼ਿਲ੍ਹਾ ਬਠਿੰਡਾ ਕਾਰਜਕਾਰਨੀ ਮੈਂਬਰ ਸੰਦੀਪ ਭਗਤਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਜ਼ਿਲ੍ਹਾ ਇਕਾਈ ਸਕੱਤਰ ਪਿ੍ਤਪਾਲ ...

ਪੂਰੀ ਖ਼ਬਰ »

ਜੰਡਾਂਵਾਲਾ ਸਕੂਲ 'ਚ ਸਟੂਡੈਂਟ ਕੈਬਨਿਟ ਅਤੇ ਐੱਨ. ਸੀ. ਸੀ. ਵਿੰਗ ਦਾ ਗਠਨ

ਗੋਨਿਆਣਾ, 24 ਮਈ (ਬਰਾੜ ਆਰ. ਸਿੰਘ)-ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੰਡਾਂਵਾਲਾ ਵਿਖੇ ਪਿ੍ੰਸੀਪਲ ਰਜਿੰਦਰ ਕੌਰ ਦੀ ਅਗਵਾਈ ਵਿਚ ਸਟੂਡੈਂਟ ਕੈਬਨਿਟ ਅਤੇ ਐਨ. ਸੀ. ਸੀ. ਵਿੰਗ ਦਾ ਗਠਨ ਕੀਤਾ ਗਿਆ | ਨਵ ਨਿਰਮਾਣ ਇਸ ਕੈਬਨਿਟ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 1800 ਕੈਮਿਸ਼ਟਾਂ ਵਲੋਂ ਥਰਮਾਮੀਟਰ, ਬੀ. ਪੀ. ਆਪਰੇਟਸ ਤੇ ਭਾਰ ਤੋਲ ਮਸ਼ੀਨਾਂ ਦੀ ਵਿਕਰੀ ਬੰਦ

ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਾਪਤੋਲ ਵਿਭਾਗ, ਪੰਜਾਬ ਵਲੋਂ ਰਾਜ ਦੇ ਕੈਮਿਸ਼ਟਾਂ 'ਤੇ ਇਕ ਹੋਰ ਨਵਾਂ ਲਾਇਸੰਸ ਥੋਪੇ ਜਾਣ ਦੇ ਵਿਰੋਧ ਵਿਚ ਪੰਜਾਬ ਕੈਮਿਸ਼ਟ ਐਸ਼ੋਸੀਏਸ਼ਨ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਬਠਿੰਡਾ ਦੇ 11 ਯੂਨਿਟਾਂ ਦੇ ਕਰੀਬ 1800 ਕੈਮਿਸ਼ਟਾਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ

ਸੰਗਤ ਮੰਡੀ, 24 ਮਈ (ਅੰਮਿ੍ਤਪਾਲ ਸ਼ਰਮਾ)-ਪੁਲਿਸ ਥਾਣਾ ਸੰਗਤ ਦੇ ਪਿੰਡ ਫੁੱਲੋ ਮਿੱਠੀ ਵਿਖੇ ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਗੁਰਦਿੱਤ ਸਿੰਘ ਨੇ ਦੱਸਿਆ ਕਿ ਸੰਗਤ ਮੰਡੀ ਨੇੜਲੇ ਪਿੰਡ ...

ਪੂਰੀ ਖ਼ਬਰ »

ਕਿਹਾ, ਲਾਇਸੰਸੀ ਹਥਿਆਰ ਰੱਖਣ ਨੂੰ ਭਾਰਤ ਦਾ ਕਾਨੂੰਨ ਵੀ ਮਾਨਤਾ ਦਿੰਦੈ
ਵਕੀਲ ਹਰਪਾਲ ਸਿੰਘ ਖਾਰਾ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਬਿਆਨ ਦੀ ਪ੍ਰੋੜ੍ਹਤਾ

ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਕੌਮ ਨੂੰ ਲਾਇਸੰਸੀ ਹਥਿਆਰ ਰੱਖਣ ਦੀ ਕੀਤੀ ਗਈ ਅਪੀਲ ਬਾਅਦ ਤਰ੍ਹਾਂ-ਤਰ੍ਹਾਂ ਦੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ | ਉਨ੍ਹਾਂ ਦੇ ਉਕਤ ਬਿਆਨ ਦੀ ...

ਪੂਰੀ ਖ਼ਬਰ »

ਵਕੀਲ ਹਰਪਾਲ ਸਿੰਘ ਖਾਰਾ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਬਿਆਨ ਦੀ ਪ੍ਰੋੜ੍ਹਤਾ

ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਕੌਮ ਨੂੰ ਲਾਇਸੰਸੀ ਹਥਿਆਰ ਰੱਖਣ ਦੀ ਕੀਤੀ ਗਈ ਅਪੀਲ ਬਾਅਦ ਤਰ੍ਹਾਂ-ਤਰ੍ਹਾਂ ਦੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ | ਉਨ੍ਹਾਂ ਦੇ ਉਕਤ ਬਿਆਨ ਦੀ ਪ੍ਰੋੜ੍ਹਤਾ ਕਰਦੇ ਹੋਏ ਬਠਿੰਡਾ ਦੇ ਉੱਘੇ ਵਕੀਲ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਸਿੱਖ ਕੌਮ ਨੂੰ ਗੈਰ-ਕਾਨੂੰਨੀ ਨਹੀਂ ਸਗੋਂ ਲਾਇਸੰਸਸ਼ੁਦਾ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ, ਜਿਸ ਨੂੰ ਭਾਰਤ ਦਾ ਕਾਨੂੰਨ ਵੀ ਮਾਨਤਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਹੁਕਮਾਂ ਅਨੁਸਾਰ ਰਾਜ ਸਸ਼ਤਰ ਅਧੀਨ ਹੁੰਦਾ ਹੈ, ਪਰ ਉਕਤ ਹਥਿਆਰ ਕਿਸੇ ਮਜ਼ਲੂਮ 'ਤੇ ਹਮਲਾ ਕਰਨ ਜਾਂ ਸ਼ਾਂਤੀ ਭੰਗ ਦੇ ਮਕਸਦ ਨਾਲ ਨਹੀਂ, ਸਗੋਂ ਸਵੈ-ਰੱਖਿਆ ਲਈ ਰੱਖੇ ਜਾਣੇ ਹਨ | ਉਨ੍ਹਾਂ ਤਰਕ ਦਿੰਦੇ ਕਿਹਾ ਕਿ ਜੇਕਰ 84 ਦੇ ਸਮੇਂ ਸਿੱਖਾਂ ਕੋਲ ਲਾਇਸੰਸੀ ਹਥਿਆਰ ਹੁੰਦੇ ਤਾਂ ਸ਼ਾਇਦ ਐਨੀ ਵੱਡੀ ਗਿਣਤੀ ਵਿਚ ਸਿੱਖਾਂ ਦਾ ਕਤਲੇਆਮ ਨਾ ਹੁੰਦਾ ਤੇ ਸਿੱਖ ਬੱਚੀਆਂ ਦੀ ਪੱਤ ਲੁੱਟਣ ਤੋਂ ਬਚਾਈ ਜਾ ਸਕਦੀ ਸੀ | ਇਸੇ ਕਾਰਨ ਸਿੱਖ ਕੌਮ ਲਈ ਹਥਿਆਰਬੰਦ ਰਹਿਣਾ ਸਮੇਂ ਦੀ ਲੋੜ੍ਹ ਹੈ | ਜੋ ਲੋਕ ਜਥੇਦਾਰ ਦੇ ਉਕਤ ਬਿਆਨ ਦੇ ਖਿਲਾਫ਼ ਬੋਲਦੇ ਹਨ, ਉਹ ਸ਼ਾਇਦ ਭਾਰਤ ਅੰਦਰ ਘੱਟ ਗਿਣਤੀਆਂ 'ਤੇ ਹੁੰਦੇ ਅੱਤਿਆਚਾਰ ਤੋਂ ਚੰਗੀ ਤਰ੍ਹਾਂ ਵਾਕਿਫ਼ ਨਹੀਂ ਹਨ | ਖਾਰਾ ਨੇ ਜਥੇਦਾਰ ਤੋਂ ਮੰਗ ਕੀਤੀ ਕਿ ਲਾਇਸੰਸੀ ਹਥਿਆਰ ਲੈਣ ਵਾਲੇ ਸਿੱਖਾਂ ਦੀ ਅਕਾਲ ਤਖ਼ਤ ਸਾਹਿਬ ਵਲੋਂ ਪੂਰਨ ਮੱਦਦ ਕੀਤੀ ਜਾਵੇ, ਜਿਸ ਦਾ ਪੂਰਨ ਸਮਰਥਨ ਕਰਦੇ ਹਨ |

ਖ਼ਬਰ ਸ਼ੇਅਰ ਕਰੋ

 

ਚੜ੍ਹਦੀਕਲਾ ਮੀਡੀਆ ਸਮੂਹ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ਪਦਮਸ੍ਰੀ ਮਿਲਣ ਦੀ ਖੁਸ਼ੀ 'ਚ ਸਨਮਾਨ ਸਮਾਰੋਹ

ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਚੜ੍ਹਦੀਕਲਾ ਅਖ਼ਬਾਰ ਦੇ ਮੁੱਖ ਸੰਪਾਦਕ ਅਤੇ ਚੜ੍ਹਦੀਕਲਾ ਟਾਈਮ ਟੀ. ਵੀ. ਸਮੇਤ ਸਮੁੱਚੇ ਮੀਡੀਆ ਸਮੂਹ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ਪਿਛਲੇ ਦਿਨੀਂ ਦੇਸ਼ ਦੇ ਰਾਸ਼ਟਰਪਤੀ ਵਲੋਂ ਪਦਮਸ਼੍ਰੀ ਨਾਲ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਕੰਪਿਊਟਰ ਵਿਸ਼ੇ ਦੀ ਵਰਕਸ਼ਾਪ ਲਗਾਈ

ਚਾਉਕੇ, 24 ਮਈ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਦੀ ਅਗਵਾਈ ਹੇਠ ਸੰਸਥਾ 'ਚ ਬੱਚਿਆਂ ਨੂੰ ਅਜੋਕੇ ...

ਪੂਰੀ ਖ਼ਬਰ »

ਮਲੂਕਾ ਸਮੇਤ ਸਮੁੱਚੀ ਜ਼ਿਲ੍ਹਾ ਜਥੇਬੰਦੀ ਵਲੋਂ ਜਥੇਦਾਰ ਤੋਤਾ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਪਹਿਲੀ ਕਤਾਰ ਦੇ ਆਗੂ ਤੇ ਸਾਬਕਾ ਵਜ਼ੀਰ ਜਥੇਦਾਰ ਤੋਤਾ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਅਕਾਲ ਚਲਾਣੇ 'ਤੇ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ...

ਪੂਰੀ ਖ਼ਬਰ »

ਖਿਡਾਰੀਆਂ ਦੇ ਟਰਾਇਲ 27 ਤੇ 28 ਨੂੰ

ਸੰਗਰੂਰ, 24 ਮਈ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਨੇ ਦੱਸਿਆ ਕਿ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ 'ਚ ਡੇਅ ਸਕਾਲਰ ਦੇ ਤੌਰ 'ਤੇ ਦਾਖ਼ਲ ਹੋਣ ਲਈ ਅੰਡਰ-14, 17 ਅਤੇ 19 ਸਾਲ ਉਮਰ ਵਰਗ ਦੇ ਖਿਡਾਰੀਆਂ ਦੇ ਟਰਾਇਲ 27 ਅਤੇ 28 ਮਈ ਨੂੰ ਵਾਰ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਹੋਰ ਸਾਮਾਨ ਚੋਰੀ

ਬਠਿੰਡਾ, 24 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਮੁਲਤਾਨੀਆ ਰੋਡ ਨਜ਼ਦੀਕ ਵੈਟਰਨਰੀ ਹਸਪਤਾਲ ਕੋਲ ਇੱਕ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਪਰਿਵਾਰ ਦੇ ਘਰ ਵਿਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਰਿਵਾਰਕ ਮੈਂਬਰਾਂ ਅਨੁਸਾਰ ਚੋਰੀ ਉਸ ਸਮੇਂ ਹੋਈ ਜਦੋਂ ਉਹ ...

ਪੂਰੀ ਖ਼ਬਰ »

ਪਿੰਡ ਹਮੀਰਗੜ੍ਹ ਵਿਖੇ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਭਗਤਾ ਭਾਈਕਾ, 24 ਮਈ (ਸੁਖਪਾਲ ਸਿੰਘ ਸੋਨੀ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਹਮੀਰਗੜ ਵਿਖੇ ਇਕ ਨੌਜਵਾਨ ਲੜਕੇ ਨੇ ਫਾਹਾ ਲੈ ਕੇ ਖ਼ੁਦਕੁਸੀ ਕਰ ਲਈ ਹੈ | ਜਾਣਕਾਰੀ ਅਨੁਸਾਰ ਨੌਜਵਾਨ ਜਗਜੀਤ ਸਿੰਘ (22) ਪੁੱਤਰ ਗੋਖਾ ਸਿੰਘ ਵਾਸੀ ਹਮੀਰਗੜ ਨੇ ਆਪਣੇ ਘਰ ਅੰਦਰ ਪੱਖੇ ਨਾਲ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੇ ਡਿਪਟੀ ਕਮਿਸ਼ਨਰ ਸੌਂਪਿਆ ਮੰਗ ਪੱਤਰ

ਬਠਿੰਡਾ, 24 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਦੁਆਰਾ ਪੰਜਾਬ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਢਿਲਵਾਂ ਸੂਬਾ ਪ੍ਰਧਾਨ ਨੇ ਜਾਣਕਾਰੀ ...

ਪੂਰੀ ਖ਼ਬਰ »

ਖੇਲੋ ਇੰਡੀਆ ਯੂਥ ਗੇਮਜ਼ ਦੇ ਸਿਖਲਾਈ ਕੈਂਪ ਦੀ ਪਹਿਲੇ ਦਿਨ ਹੋਈ ਸ਼ੁਰੂਆਤ

ਭੁੱਚੋ ਮੰਡੀ, 24 ਮਈ (ਪਰਵਿੰਦਰ ਸਿੰਘ ਜੋੜਾ)-ਨੈਸ਼ਨਲ ਗੱਤਕਾ ਐਸ਼ੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸ਼ੋਸੀਏਸ਼ਨ ਆਫ਼ ਪੰਜਾਬ ਦੇ ਸਹਿਯੋਗ ਨਾਲ ਜ਼ਿਲ੍ਹਾ ਗੱਤਕਾ ਐਸ਼ੋਸੀਏਸ਼ਨ ਆਫ਼ ਬਠਿੰਡਾ ਦੁਆਰਾ ਗੁਰਦੁਆਰਾ ਨਾਨਕ ਸਾਹਿਬ ਪਿੰਡ ਭੁੱਚੋ ਖ਼ੁਰਦ ...

ਪੂਰੀ ਖ਼ਬਰ »

ਪਿੰਡ ਜਲਾਲ ਵਿਖੇ ਖੇਤ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੌਤ

ਭਾਈਰੂਪਾ, 24 ਮਈ (ਵਰਿੰਦਰ ਲੱਕੀ)-ਲਾਗਲੇ ਪਿੰਡ ਜਲਾਲ ਵਿਖੇ ਇਕ ਖੇਤ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਮੰਦਭਾਗੀ ਜਾਣਕਾਰੀ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਰਣਜੀਤ ਕੌਰ ਪਤਨੀ ਮਿ੍ਤਕ ਲਖਵੀਰ ਸਿੰਘ ਵਾਸੀ ਜਲਾਲ ਨੇ ਪੁਲਿਸ ਨੂੰ ਬਿਆਨ ਦਰਜ ...

ਪੂਰੀ ਖ਼ਬਰ »

ਨਸ਼ੇ 'ਚ ਧੁੱਤ ਨੌਜਵਾਨ ਬੇਹੋਸ਼ ਮਿਲਿਆ

ਬਠਿੰਡਾ, 24 ਮਈ (ਅਵਤਾਰ ਸਿੰਘ)-ਬਠਿੰਡਾ/ਗੋਨਿਆਣਾ ਰੋਡ 'ਤੇ ਪਿੰਡ ਗਿੱਲਪੱਤੀ ਦੀ ਸਲੀਪ ਰੋਡ 'ਤੇ ਇਕ ਨੌਜਵਾਨ ਦੇ ਬੇਹੋਸ਼ੀ ਦੀ ਹਾਲਤ ਪਏ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਰਜਿੰਦਰ ਕੁਮਾਰ ਨੇ ਐਂਬੂਲੈਂਸ ਸਮੇਤ ਘਟਨਾ ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਖੇਡਾਂ ਵਿੰਗਾਂ ਦੇ ਦਾਖ਼ਲੇ ਲਈ ਲੜਕੇ-ਲੜਕੀਆਂ ਦੇ ਚੋਣ ਟਰਾਇਲ 27-28 ਨੂੰ

ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖੇਡ ਵਿਭਾਗ, ਪੰਜਾਬ ਵਲੋਂ ਸ਼ੈਸ਼ਨ 2022-23 ਲਈ ਡੇ ਸਕਾਲਰ ਸਪੋਰਟਸ ਵਿੰਗਾਂ/ਰੈਜੀਡੈਸ਼ਲ ਵਿੰਗਾਂ 'ਚ ਖਿਡਾਰੀਆਂ ਦੇ ਦਾਖ਼ਲੇ ਲਈ ਵੱਖ-ਵੱਖ ਖੇਡਾਂ ਦੇ ਚੋਣ ਟਰਾਇਲ ਬਠਿੰਡਾ ਵਿਖੇ ਰੱਖੇ ਗਏ ਹਨ | ਡੇ ਸਕਾਲਰ ਵਿੰਗਾਂ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX