ਤਾਜਾ ਖ਼ਬਰਾਂ


ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  1 day ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  1 day ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  1 day ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  1 day ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  1 day ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  1 day ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  1 day ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  1 day ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਖੰਨਾ / ਸਮਰਾਲਾ

ਵਾਰਡ ਨੰਬਰ-23 'ਚ ਬਣੇ ਗੈਸ ਗੋਦਾਮ ਖ਼ਿਲਾਫ਼ ਮੁਜ਼ਾਹਰਾ, ਗੈਸ ਏਜੰਸੀ ਮਾਲਕ ਨੇ ਦੋਸ਼ਾਂ ਨੂੰ ਗ਼ਲਤ ਦੱਸਿਆ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਵਾਰਡ ਨੰਬਰ-23 ਖੰਨਾ ਖ਼ੁਰਦ ਰੋਡ 'ਤੇ ਰਿਹਾਇਸ਼ੀ ਇਲਾਕੇ ਵਿਚ ਬਣੇ ਇਕ ਗੈਸ ਗੋਦਾਮ ਨੂੰ ਹਟਾਉਣ ਲਈ ਵਾਰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁਹੱਲਾ ਵਾਸੀ ਬਲਵੰਤ ਸਿੰਘ ਮੋਟੇ, ਠੇਕੇਦਾਰ ...

ਪੂਰੀ ਖ਼ਬਰ »

ਖੜ੍ਹੇ ਟਰਾਲੇ 'ਚ ਮੋਟਰਸਾਈਕਲ ਵੱਜਣ ਕਾਰਨ ਇਕ ਦੀ ਮੌਤ, ਇਕ ਜ਼ਖ਼ਮੀ

ਬੀਜਾ, 24 ਮਈ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਦੇ ਨਜ਼ਦੀਕ ਜੀ. ਟੀ. ਰੋਡ 'ਤੇ ਖੜ੍ਹੇ ਟਰਾਲੇ ਵਿਚ ਮੋਟਰਸਾਈਕਲ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਅਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ਪ੍ਰਾਪਤ ਜਾਣਕਾਰੀ ਅਨੁਸਾਰ 2 ਨੌਜਵਾਨ ਆਪਣੇ ਮੋਟਰਸਾਈਕਲ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਦੇ ਬਲਾਕ ਅਹੁਦੇਦਾਰਾਂ ਦੀ ਚੋਣ ਹੋਈ

ਮਾਛੀਵਾੜਾ ਸਾਹਿਬ, 24 ਮਈ (ਸੁਖਵੰਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਾਛੀਵਾੜਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਲਈ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਅਮਰੀਕ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਡੇਹਲੋਂ ਵਿਖੇ ਮੰਦਰ 'ਚ ਲੁਟੇਰਿਆਂ ਵਲੋਂ ਲੁੱਟ ਤੇ ਸੰਚਾਲਕ ਦੀ ਕੁੱਟਮਾਰ

ਡੇਹਲੋਂ, 24 ਮਈ (ਅੰਮਿ੍ਤਪਾਲ ਸਿੰਘ ਕੈਲੇ)-ਬੀਤੀ ਰਾਤ ਸਥਾਨਕ ਕਸਬਾ ਸਥਿਤ ਸ੍ਰੀ ਸ਼ਿਵ ਸਾਂਈ ਮੰਦਰ ਵਿਖੇ ਪੁਲਿਸ ਵਰਦੀ ਵਿਚ ਲੁਟੇਰਿਆਂ ਵਲੋਂ ਸੰਚਾਲਕ ਦੀ ਕੁੱਟਮਾਰ ਕਰ ਕੇ ਲੁੱਟ ਹੋਣ ਦਾ ਸਮਾਚਾਰ ਹੈ¢ਮੰਦਰ ਸੰਚਾਲਕ ਪ੍ਰਕਾਸ਼ ਨੰਦ ਪੁੱਤਰ ਸੱਚਦਾਨੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਨੇ ਨਸ਼ਾ ਕਰਦੇ 3 ਨੌਜਵਾਨ ਕੀਤੇ ਕਾਬੂ

ਮਾਛੀਵਾੜਾ ਸਾਹਿਬ, 24 ਮਈ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਵਲੋਂ ਗਸ਼ਤ ਦੌਰਾਨ ਬੱਸ ਅੱਡੇ ਨੇੜਿ੍ਹਓ 3 ਨੌਜਵਾਨਾਂ ਨੂੰ ਮੌਕੇ 'ਤੇ ਨਸ਼ਾ ਕਰਦਿਆਂ ਹੋਇਆ ਕਾਬੂ ਕੀਤਾ | ਥਾਣਾ ਮੁਖੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਪੁਲਿਸ ਪਾਰਟੀ ਗਨੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਚਾਵਾ ਦੀ ਚੋਣ ਹੋਈ

ਬੀਜਾ, 24 ਮਈ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਕਮੇਟੀ ਚਾਵਾ ਦਾ ਚੋਣ ਇਜਲਾਸ ਸੂਬਾ ਵਰਕਿੰਗ ਕਮੇਟੀ, ਸਰਕਲ ਵਰਕਿੰਗ ਕਮੇਟੀ ਤੇ ਮੰਡਲ ਵਰਕਿੰਗ ਕਮੇਟੀ ਖੰਨਾ ਦੇ ਫ਼ੈਸਲੇ ਅਤੇ ਨੋਟੀਫ਼ਿਕੇਸ਼ਨ ਅਨੁਸਾਰ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਦੋ ਦੀ ਮੌਤ, 4 ਗੰਭੀਰ ਜ਼ਖ਼ਮੀ

ਜੌੜੇਪੁਲ ਜਰਗ, 24 ਮਈ (ਪਾਲਾ ਰਾਜੇਵਾਲੀਆ)-ਨਜ਼ਦੀਕੀ ਪਿੰਡ ਰੌਣੀ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਦੋ ਵਿਅਕਤੀ ਦੀ ਮੌਤ ਅਤੇ ਚਾਰ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਦੋਂ ਵਾਪਰੀ, ਜਦੋਂ ਇਹ ਵਿਅਕਤੀ ਲੋਹੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਮੰਤਰੀ ਵਿਰੁੱਧ ਕੀਤੀ ਕਾਰਵਾਈ ਤੋਂ ਭਿ੍ਸ਼ਟ ਅਫ਼ਸਰ ਸਬਕ ਲੈ ਲੈਣ- ਮਿੰਟਾ, ਦੀਪਕ

ਮਲੌਦ, 24 ਮਈ (ਸਹਾਰਨ ਮਾਜਰਾ)-'ਆਪ' ਯੂਥ ਵਿੰਗ ਦੇ ਸੀਨੀਅਰ ਆਗੂ ਦੀਪਕ ਗੋਇਲ ਤੇ ਸਾਬਕਾ ਕੌਂਸਲਰ ਸੰਜੀਵ ਗੋਇਲ ਮਿੰਟਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਵਿਰੁੱਧ ਕੀਤੀ ਸਖ਼ਤ ਕਾਰਵਾਈ ਦੀ ਪ੍ਰਸੰਸਾ ਕਰਦਿਆਂ ਕਿਹਾ ...

ਪੂਰੀ ਖ਼ਬਰ »

ਪੁਲਿਸ ਨੇ 5 ਵਿਅਕਤੀਆਂ ਕੋਲੋਂ 48.50 ਲੱਖ ਰੁਪਏ ਫੜੇ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੇ ਜੀ. ਟੀ. ਰੋਡ 'ਤੇ ਪਿ੍ਸਟਾਈਨ ਮਾਲ ਨੇੜੇ ਪੁਲਿਸ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਇਨਕਮ ਟੈਕਸ ਵਿਭਾਗ ਲੁਧਿਆਣਾ ਦੀ ਟੀਮ ਨਾਲ ਸਾਂਝੀ ਜਾਂਚ ਦੌਰਾਨ ਕਾਰ ਸਵਾਰ 3 ਵਿਅਕਤੀਆਂ ਕੋਲੋਂ ਬੇਹਿਸਾਬੇ 31 ਲੱਖ ...

ਪੂਰੀ ਖ਼ਬਰ »

ਜੀ.ਟੀ.ਬੀ. ਮਾਰਕੀਟ 'ਚ ਅੱਗ ਲੱਗਣ ਤੋਂ ਬਾਅਦ 36 ਇਮਾਰਤਾਂ ਨੂੰ ਨੋਟਿਸ ਜਾਰੀ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਸ਼ਨਿਚਰਵਾਰ ਨੂੰ ਖੰਨਾ ਦੀ ਜੀ.ਟੀ.ਬੀ. ਮਾਰਕੀਟ 'ਚ ਇਕ ਇੰਸਟੀਚਿਊਟ ਵਿਚ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ¢ ਸੋਮਵਾਰ ਨੂੰ ਨਾਇਬ ਤਹਿਸੀਲਦਾਰ ਵਿਸ਼ਵਜੀਤ ਸਿੰਘ ਮਾਰਕੀਟ ਵਿਚ ਪੁੱਜੇ ਸਨ ...

ਪੂਰੀ ਖ਼ਬਰ »

ਮੋਟਰਸਾਈਕਲ ਨਾਲ ਫੇਟ ਮਾਰ ਕੇ ਕੀਤਾ ਜ਼ਖ਼ਮੀ, ਮਾਮਲਾ ਦਰਜ

ਕੁਹਾੜਾ, 24 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਫੇਟ ਮਾਰ ਕੇ ਜ਼ਖਮੀ ਕਰਨ ਤਹਿਤ ਵਸ਼ਿਸ਼ਟ ਸਿੰਘ ਪੁੱਤਰ ਸ਼ਾਮ ਲਾਲ ਵਾਸੀ ਰਾਜ਼ੀ ਗਾਂਧੀ ਕਾਲੋਨੀ ਫੋਕਲ ਪੁਆਇੰਟ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ 29 ਨੂੰ

ਅਹਿਮਦਗੜ੍ਹ, 24 ਮਈ (ਸੋਢੀ)-ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਵਲੋਂ 11ਵਾਂ ਮੁਫ਼ਤ ਸਿਹਤ ਜਾਂਚ ਕੈਂਪ 29 ਮਈ ਨੂੰ ਲਾਗਲੇ ਪਿੰਡ ਕੁਲਾੜ੍ਹ ਵਿਖੇ ਲਗਾਇਆ ਜਾਵੇਗਾ¢ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ. ਰਿੱਕੀ ਸੂਦ ਨੇ ਦੱਸਿਆ ਕਿ ਇਸ ਮਹੀਨੇ ਲੱਗਣ ਵਾਲਾ ਕੈਂਪ 29 ਮਈ ਨੂੰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪੰਧੇਰ ਖੇੜੀ 'ਚ ਬੱਚਿਆਂ ਦਾ ਸਨਮਾਨ ਸਮਾਰੋਹ ਕਰਵਾਇਆ

ਮਲੌਦ, 24 ਮਈ (ਦਿਲਬਾਗ ਸਿੰਘ ਚਾਪੜਾ)-ਸ਼ਹੀਦ ਕਾਮਰੇਡ ਗੁਰਮੇਲ ਸਿੰਘ ਹੂੰਝਣ ਦੀ ਯਾਦ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਪੰਧੇਰ ਖੇੜੀ ਵਿਖੇ ਹੋਣਹਾਰ ਬੱਚਿਆਂ ਦੇ ਸਨਮਾਨ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ 2021-22 ਵਿੱਦਿਅਕ ਵਰ੍ਹੇ ਦੌਰਾਨ ਅਕਾਦਮਿਕ, ...

ਪੂਰੀ ਖ਼ਬਰ »

ਪਿਤਾ ਦੀ ਯਾਦ 'ਚ ਪਰਿਵਾਰ ਵਲੋਂ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਪਾਇਲ, 24 ਮਈ (ਨਿਜ਼ਾਮਪੁਰ)-ਸਰਕਾਰੀ ਪ੍ਰਾਇਮਰੀ ਸਕੂਲ ਸਿਰਥਲਾ ਵਿਖੇ ਸਵਰਗੀ ਗੁਰਜੀਤ ਸਿੰਘ ਦੇ ਪਰਿਵਾਰਕ ਮੈਂਬਰ ਅਵਨਿੰਦਰ ਸਿੰਘ ਆਸਟ੍ਰੇਲੀਆ ਤੇ ਬਲਜਿੰਦਰ ਕੌਰ ਯੂ. ਐੱਸ. ਏ. ਵਲੋਂ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਰਣਜੋਧ ਸਿੰਘ ਤੇ ਗਗਨਦੀਪ ਕੌਰ ਵਲੋਂ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਦੇਸਾ ਸਿੰਘ ਵਾਸੀ ਸਿਰਥਲਾ ਨੂੰ ਇਨਾਮ ਵਜੋਂ ਸਾਈਕਲ ਦਿੱਤਾ ਗਿਆ ¢ ਸਕੂਲ ਦੀ ਇੰਚਾਰਜ ਬਲਵਿੰਦਰ ਕੌਰ ਨੇ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪਰਿਵਾਰ ਵਲੋਂ ਪਹਿਲਾਂ ਵੀ ਸਮੇਂ-ਸਮੇਂ 'ਤੇ ਸਕੂਲ ਦੇ ਵਿਕਾਸ ਲਈ ਯੋਗਦਾਨ ਪਾਇਆ ਜਾਂਦਾ ਰਿਹਾ ਹੈ ਤੇ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਇਨਾਮ ਮਿਲਣ ਨਾਲ ਦੂਸਰੇ ਵਿਦਿਆਰਥੀ ਵੀ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਹੋਣਗੇ¢ਇਸ ਮੌਕੇ ਉਨ੍ਹਾਂ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਦੱਸ ਕੇ ਆਪਣੇ ਬੱਚਿਆਂ ਨੂੰ ਦਾਖ਼ਲਾ ਕਰਵਾਉਣ ਲਈ ਕਿਹਾ¢ ਇਸ ਮੌਕੇ ਸੁਭਲੱਖਣ ਕੌਰ ਤੋਂ ਇਲਾਵਾ ਬੱਚਿਆਂ ਦੇ ਮਾਤਾ ਪਿਤਾ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

'ਆਪ' ਦੇ ਆਗੂਆਂ ਨੇ ਭਗਵੰਤ ਮਾਨ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ

ਦੋਰਾਹਾ, 24 ਮਈ (ਮਨਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੋਰਾਹਾ ਸ਼ਹਿਰੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਰਾਣਾ ਕੂੰਨਰ, ਸੁਖਵਿੰਦਰ ਸਿੰਘ ਨੋਨਾ ਇੰਚਾਰਜ ਜ਼ਿਲ੍ਹਾ ਦਫ਼ਤਰ, ਇੰਦਰਜੀਤ ਸਿੰਘ ਫ਼ੌਜੀ ਐਕਸ ਸਰਵਿਸਮੈਨ ਵਿੰਗ ਲੁਧਿਆਣਾ, ਈਸ਼ਰ ਖਰੇ ਬਲਾਕ ਪ੍ਰਧਾਨ, ਡਾਕਟਰ ...

ਪੂਰੀ ਖ਼ਬਰ »

ਸਕੂਲ ਡਰਾਈਵਰਾਂ ਨੂੰ ਟਰੈਫ਼ਿਕ ਨਿਯਮਾਂ ਸੰਬੰਧੀ ਦਿੱਤੀ ਜਾਣਕਾਰੀ

ਦੋਰਾਹਾ, 24 ਮਈ (ਮਨਜੀਤ ਸਿੰਘ ਗਿੱਲ)-ਟਰੈਫ਼ਿਕ ਇੰਚਾਰਜ ਦੋਰਾਹਾ ਗੁਰਦੀਪ ਸਿੰਘ ਠੇਕੀ ਅੜੈਚਾਂ ਨੇ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ ਤੇ ਇਸ ਸਬੰਧੀ ਕੋਈ ਪੱਖਪਾਤ ਨਹੀਂ ਕੀਤਾ ਜਾਵੇਗਾ¢ਇੰਚਾਰਜ ਠੇਕੀ ਗੁਰੂ ਨਾਨਕ ਸੀਨੀਅਰ ...

ਪੂਰੀ ਖ਼ਬਰ »

ਪ੍ਰਵੀਨ ਵਿਜ ਖੰਨਾ ਐਜੂਕੇਸ਼ਨਲ ਸੁਸਾਇਟੀ ਦੇ ਮੈਂਬਰ ਬਣੇ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਖੰਨਾ ਐਜੂਕੇਸ਼ਨਲ ਸੁਸਾਇਟੀ ਸ਼ਹਿਰ ਦੀਆਂ ਸ਼ਖ਼ਸੀਅਤਾਂ ਦੁਆਰਾ ਚਲਾਈ ਸੰਸਥਾ ਹੈ | ਇਹ ਸੰਸਥਾ ਸ਼ਹਿਰ ਵਿਚ ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਤੇ ਪੰਡਿਤ ਰਮੇਸ਼ ਚੰਦਰ ਵਸ਼ਿਸ਼ਟ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਈਸੜੂ, 24 ਮਈ (ਬਲਵਿੰਦਰ ਸਿੰਘ)-ਸਿਵਲ ਸਰਜਨ ਲੁਧਿਆਣਾ ਡਾ. ਸਤਿੰਦਰ ਪਾਲ ਸਿੰਘ ਤੇ ਐੱਸ.ਐੱਮ.ਓ. ਮਾਨੂੰਪੁਰ ਡਾ. ਰਵੀ ਦੱਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਕੰਮਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸਿਹਤ ਇੰਸਪੈਕਟਰ ਬਲਜੀਤ ਸਿੰਘ ਨੇ ਹਾਜ਼ਰ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਨੂਰਪੁਰਾ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਗੁਰਬਾਣੀ ਕੰਠ ਤੇ ਕਵੀਸ਼ਰੀ ਗਾਇਨ ...

ਪੂਰੀ ਖ਼ਬਰ »

ਮਾਲ ਦੀ ਢੋਆ-ਢੁਆਈ ਨੂੰ ਲੈ ਕੇ ਟਰੱਕ ਯੂਨੀਅਨ ਦਾ ਚੱਲ ਰਿਹਾ ਵਿਵਾਦ ਖ਼ਤਮ

ਜਗਰਾਉਂ, 24 ਮਈ (ਜੋਗਿੰਦਰ ਸਿੰਘ)-ਇੱਥੇ ਸਥਾਨਕ ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਤੇ ਡੀ. ਐੱਸ. ਪੀ. ਸਿਟੀ ਦਲਜੀਤ ਸਿੰਘ ਵਿਰਕ ਦੀ ਨਿਗਰਾਨੀ ਹੇਠ ਟਰੱਕ ਯੂਨੀਅਨ, ਕੈਂਟਰ ਯੂਨੀਅਨ, ਆੜਤੀਆਂ, ਵਪਾਰੀਆਂ, ਸਬਜ਼ੀ ਉਤਪਾਦਕਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਤੋਂ 'ਆਪ' ਦੇ ਵਰਕਰ ਖ਼ੁਸ਼

ਮਲੌਦ, 24 ਮਈ (ਦਿਲਬਾਗ ਸਿੰਘ ਚਾਪੜਾ)-ਪੰਜਾਬ ਨੂੰ ਭਿ੍ਸ਼ਟਾਚਾਰ ਮੁਕਤ ਕਰਨ ਦੇ ਦਾਅਵੇ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਹੀ ਮੰਤਰੀ ਨੂੰ ਭਿ੍ਸ਼ਟਾਚਾਰ ਵਿਚ ਸ਼ਾਮਿਲ ਹੋਣ 'ਤੇ ਮੰਤਰੀ ਪੱਦ ਤੋਂ ਬਰਖ਼ਾਸਤ ਕਰਨ ਤੇ ਕਾਨੂੰਨੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX