ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  1 day ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਖੇਡ ਜਗਤ

ਯੂਏਫਾ ਚੈਂਪੀਅਨਜ਼ 2022 ਲਿਵਰਪੂਲ ਬਨਾਮ ਰੀਅਲ ਮੈਡਰਿਡ

ਫੁੱਟਬਾਲ ਪ੍ਰੇਮੀਆਂ ਲਈ ਮਈ ਮਹੀਨਾ ਰੋਮਾਂਚ ਨਾਲ ਭਰਪੂਰ ਹੁੰਦਾ ਹੈ ਕਿਉਂਕਿ ਇਸ ਮਹੀਨੇ ਵੱਖ-ਵੱਖ ਫੁੱਟਬਾਲ ਲੀਗਜ਼ ਦੇ ਫਾਈਨਲ ਮੈਚ ਖੇਡੇ ਜਾਂਦੇ ਹਨ। ਯੂਏਫਾ ਚੈਂਪੀਅਨਜ਼ 2022 ਦਾ ਫਾਈਨਲ ਮੈਚ ਵੀ 29 ਮਈ ਨੂੰ ਪਿਛਲੇ 13 ਵਾਰ ਦੇ ਰਹਿ ਚੁੱਕੇ ਚੈਂਪੀਅਨ ਰੀਅਲ ਮੈਡਰਿਡ ਅਤੇ 6 ...

ਪੂਰੀ ਖ਼ਬਰ »

ਭਾਰਤ ਸਿਰ ਪਹਿਲੀ ਵਾਰ ਸਜਿਆ ਜਿੱਤ ਦਾ ਤਾਜ

ਬਹੁਤ ਸਾਰੇ ਲੋਕ ਇਸ ਦੀ ਮਹਾਨਤਾ ਤੋਂ ਜਾਣੂ ਨਹੀਂ ਹਨ। ਥਾਮਸ ਕੱਪ ਉਸ ਵਿਅਕਤੀ ਸਰ ਜਾਰਜ ਥਾਮਸ ਤੋਂ ਸ਼ੁਰੂ ਹੋਇਆ ਜੋ ਇਸ ਖੇਡ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਪਿਆਰ ਕਰਦਾ ਸੀ। ਇਹ ਆਪ ਬੈਡਮਿੰਟਨ ਐਸੋਸੀਏਸ਼ਨ ਦਾ ਪ੍ਰਧਾਨ ਰਹਿ ਚੁੱਕਾ ਸੀ। ਇਸ ਨੇ ਇਹ ਕੱਪ ਸ਼ੂਰੂ ਕਰਾਇਆ ...

ਪੂਰੀ ਖ਼ਬਰ »

ਕਬੱਡੀ ਨੂੰ ਡੋਪੀ ਕੈਂਚੀ

ਕਬੱਡੀ ਡਰੱਗ ਤੋਂ ਗੁੰਡਾਗਰਦੀ ਦੇ ਜੱਫੇ ਤੱਕ-8

ਕਬੱਡੀ ਦੇ ਡੋਪੀ ਖਿਡਾਰੀ ਜਿਹੜੀਆਂ ਡਰੱਗਾਂ ਦੀ ਡੋਪਿੰਗ ਕਰਦੇ ਹਨ ਉਨ੍ਹਾਂ ਦੇ ਚੰਗੀਆਂ ਮਾੜੀਆਂ ਹੋਣ ਦਾ ਉਨ੍ਹਾਂ ਨੂੰ ਕੋਈ ਇਲਮ ਨਹੀਂ ਹੁੰਦਾ। ਉਹ ਨਾ ਕਿਸੇ ਖੇਡ ਮਾਹਰ ਦੀ ਤੇ ਨਾ ਕਿਸੇ ਡਾਕਟਰ ਦੀ ਸਲਾਹ ਲੈਂਦੇ ਹਨ। ਬੱਸ ਵੇਖਾ-ਵੇਖੀ ਇਕ-ਦੂਜੇ ਦੀ ਰੀਸ ਨਾਲ ...

ਪੂਰੀ ਖ਼ਬਰ »

ਭਾਰਤ ਦੀ ਨੇਤਰਹੀਣ ਫੁੱਟਬਾਲ ਟੀਮ ਦਾ ਖਿਡਾਰੀ ਧਰਮਰਾਮ ਦੇਵਾਸੀ

'ਦੇਖ ਨਹੀਂ ਸਕੂੰਗਾ ਇਸ ਜ਼ਮਾਨੇ ਕੋ, ਤਾਲੀਓਂ ਕੀ ਆਵਾਜ਼ ਸੇ ਹੀ ਆਏਗੀ ਮੇਰੇ ਭੀਤਰ ਕੀ ਰੌਸ਼ਨੀ' ਧਰਮਰਾਮ ਦੇਵਾਸੀ ਭਾਰਤ ਦੀ ਨੇਤਰਹੀਣ ਫੁੱਟਬਾਲ ਟੀਮ ਦਾ ਖਿਡਾਰੀ ਹੈ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਵੀ ਉਸ ਨੂੰ ਖੇਡਣ ਦਾ ਮੌਕਾ ਪ੍ਰਾਪਤ ਹੋਇਆ ਹੈ। ਧਰਮਰਾਮ ਦੇਵਾਸੀ ਦਾ ...

ਪੂਰੀ ਖ਼ਬਰ »

ਸੰਸਾਰ ਪ੍ਰਸਿੱਧ ਮੁੱਕੇਬਾਜ਼ ਮੁਹੰਮਦ ਅਲੀ ਨਾਲ ਲੜਨ ਵਾਲਾ ਪਦਮ ਸ੍ਰੀ ਕੌਰ ਸਿੰਘ

ਬਾਕਸਿੰਗ ਦੇ ਖੇਤਰ ਵਿਚ ਅੰਤਰਰਾਸਟਰੀ ਪੱਧਰ 'ਤੇ ਦੇਸ਼ ਦਾ ਨਾਂ ਚਮਕਾਉਣ ਵਾਲਾ ਪਦਮਸ੍ਰੀ ਅਤੇ ਅਰਜੁਨਾ ਐਵਾਰਡ ਜੇਤੂ ਕੌਰ ਸਿੰਘ ਅੱਜ ਬੁਢਾਪੇ ਦੇ ਦਿਨਾਂ ਵਿਚ ਨਿਰਾਸ਼ਾ ਭਰੀ ਜ਼ਿੰਦਗੀ ਜੀਅ ਰਿਹਾ ਹੈ। ਉਸ ਨੇ ਆਪਣੀ ਸਾਰੀ ਜਵਾਨੀ ਦੇਸ਼ ਭਗਤੀ ਤੇ ਬਾਕਸਿੰਗ ਦੇ ਖੇਤਰ ਵਿੰਚ ਦੇਸ਼ ਦਾ ਨਾਂਅ ਚਮਕਾਉਣ ਵਿਚ ਲੰਘਾ ਦਿੱਤੀ ਪਰ ਅਫ਼ਸੋਸ ਕਿ ਕਿਸੇ ਨੇ ਉਸਦਾ ਦੁਆਨੀ ਮੁੱਲ ਨਹੀਂ ਪਾਇਆ। ਬਾਕਸਿੰੰਗ ਖੇਤਰ ਦੇ ਇਸ ਮਹਾਨ ਖਿਡਾਰੀ ਦੀ ਤਰਾਸਦੀ ਬਾਰੇ ਚਰਚਾ ਉਦੋ ਛਿੜੀ ਜਦ ਇੱਕ ਫ਼ਿਲਮਕਾਰ ਨੇ ਉਸਨੂੰ ਫ਼ਿਲਮੀ ਹੀਰੋ ਬਣਾ ਕੇ ਪਰਦੇ ਤੇ ਲਿਆਉਣ ਦਾ ਯਤਨ ਕੀਤਾ। ਅਜਿਹੇ ਖਿਡਾਰੀਆਂ ਬਾਰੇ ਅਕਸਰ ਹੀ ਬਾਲੀਵੁੱਡ ਵਾਲੇ ਫ਼ਿਲਮਾਂ ਬਣਾਉਂਦੇ ਰਹਿੰਦੇ ਹਨ ਪਰ ਪੰਜਾਬੀ ਵਿਚ ਅਜਿਹਾ ਯਤਨ ਹੈਰਾਨੀਜਨਕ ਹੈ।
ਸੰਗਰੂਰ ਜਿਲ੍ਹੇ ਦੇ ਪਿੰਡ ਖਨਾਲ ਖੁਰਦ 'ਚ ਆਰਥਿਕ ਹਾਲਾਤ ਨਾਲ ਜੂਝ ਰਹੇ ਸੱਤਰ ਸਾਲਾਂ ਦੇ ਸੂਬੇਦਾਰ ਕੌਰ ਸਿੰਘ ਨੇ ਦੱਸਿਆ ਕਿ ਉਹ 1970 'ਚ ਫ਼ੌਜ ਵਿਚ ਭਰਤੀ ਹੋਇਆ ਸੀ ਜਿੱਥੇ ਦੇਸ਼ ਦੀ ਸੇਵਾ ਕਰਦਿਆਂ ਉਸ ਅੰਦਰ ਬਾਕਸਿੰਗ ਦੇ ਖੇਤਰ ਵਿਚ ਵੱਖਰਾ ਮੁਕਾਮ ਹਾਸਲ ਕਰਨ ਦੀ ਜਗਿਆਸਾ ਪੈਦਾ ਹੋਈ। ਉਸਦੇ ਇਸ ਸ਼ੌਕ ਨੂੰ ਪੂਰਾ ਕਰਨ ਲਈ ਕਰਨਲ ਬਲਜੀਤ ਸਿੰਘ ਜੌਹਲ ਨੇ ਭਰਪੂਰ ਯੋਗਦਾਨ ਪਾੳਂੁਦਿਆਂ ਪੂਨਾ ਇੰਸਟੀਚਿਊਟ ਵਿਚ ਸਿਖਲਾਈ ਕੈਂਪ ਲਾਉਣ ਲਈ ਪ੍ਰੇਰਿਤ ਕੀਤਾ। ਜਿੱਥੋਂ ਬਾਕਸਿੰਗ ਦੀ ਸਿਖਲਾਈ ਲੈ ਕੇ ਨਿਪੁੰਨਤਾ ਹਾਸਲ ਕੀਤੀ। ਆਪਣੀ ਮਿਹਨਤ ਅਤੇ ਲਗਨ ਨਾਲ ਉਸਨੇ ਨੈਸ਼ਨਲ ਖੇਡਦਿਆਂ ਪਹਿਲੀ ਵਾਰ ਸਿਕੰਦਰਾਬਾਦ ਵਿਖੇ ਗੋਲਡ ਮੈਡਲ ਜਿੱਤਿਆ। ਫ਼ਿਰ ਉਹ ਇੰਡੀਆ ਕੱਪ ਲਈ ਚੁਣਿਆ ਗਿਆ। ਇਸਦੇ ਨਾਲ ਹੀ ਉਸਨੇ ਕਾਮਨ ਵੈਲਥ ਖੇਡਾਂ ਅਤੇ ਕਿੰਗ ਕੱਪ 'ਚ ਖੇਡਦਿਆਂ ਵੀ ਗੋਲਡ ਮੈਡਲ ਜਿੱਤੇ। ਨੌਵੀਂ ਏਸ਼ੀਅਨ ਚੈਪੀਅਨਸਿਪ ਬੰਬੇ ਵਿਖੇ ਵੀ ਗੋਲਡ ਮੈਡਲ ਜਿੱਤਣ ਵਾਲਾ ਉਹ ਇਕੱਲਾ ਹੀ ਸੀ। ਦੁਨੀਆ ਭਰ ਦੇ ਨੰਬਰ ਵੰਨ ਬਾਕਸਰ ਮੁਹੰਮਦ ਅਲੀ ਨਾਲ ਵੀ ਖੇਡਿਆ। ਉਸ ਨੂੰ 1982 ਵਿਚ ਅਰਜੁਨਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਫਿਰ 1983 ਵਿਚ 'ਪਦਮ ਸ੍ਰੀ' ਐਵਾਰਡ ਵੀ ਮਿਲਿਆ। 1984 ਨੂੰ ਅਮਰੀਕਾ ਦੇ ਲਾਸ ਏਂਜਲਸ ਵਿੱਖੇ ਹੋਈਆਂ ਓਲੰਪਿਕ ਖੇਡਾਂ ਵਿਚ ਵੀ ਭਾਗ ਲਿਆ ਜਿੱਥੇ ਹੋਈ ਇਕ ਘਟਨਾ ਨੇ ਉਸਦਾ ਮਨ ਖੱਟਾ ਕਰ ਦਿੱਤਾ ਤੇ ਉਸਨੇ ਬਾਕਸਿੰਗ ਖੇਡਣੀ ਛੱਡ ਦਿੱਤੀ।
ਕੌਰ ਸਿੰਘ ਨੇ ਦੱਸਿਆ ਕਿ ਉਸ ਨੇ 21 ਸਾਲ ਨੌਕਰੀ ਕੀਤੀ ਫ਼ਿਰ ਉਹ ਪੰਜਾਬ ਪੁਲਸ ਵਿਚ ਭਰਤੀ ਹੋ ਗਿਆ, ਜਿੱਥੇ ਉਸਨੇ ਅਨੇਕਾਂ ਨਵੇਂ ਖਿਡਾਰੀਆਂ ਨੂੰ ਬਾਕਸਿੰਗ ਦੀ ਟਰੇਨਿੰਗ ਦਿੱਤੀ। ਕੌਰ ਸਿੰਘ ਦਾ ਸਰਕਾਰ ਪ੍ਰਤੀ ਰੋਸ ਹੈ ਕਿ ਸਰਕਾਰਾਂ ਨੇ ਉਸਦੀ ਕਦਰ ਨਹੀਂ ਪਾਈ। ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਉਸਨੂੰ ਅਣਗੌਲਿਆਂ ਕੀਤਾ ਗਿਆ ਜਦਕਿ ਉਸਦੇ ਸਮੇਂ ਦੇ ਬਾਕੀ ਸਾਰੇ ਖਿਡਾਰੀਆਂ ਨੂੰ ਇਹ ਐਵਾਰਡ ਮਿਲ ਚੁੱਕਾ ਹੈ। ਪਿਛੇ ਜਿਹੇ ਉਸਦਾ ਲੰਮਾ ਇਲਾਜ ਚੱਲਿਆ, ਉਦੋਂ ਵੀ ਸਰਕਾਰ ਨੇ ਉਸਦੀ ਬਾਂਹ ਨਾ ਫੜੀ। ਅਖੀਰ ਉਸਨੇ ਸਰਕਾਰੀ ਦਰਬਾਰੇ ਤੋਂ ਆਸ ਛੱਡ ਦਿੱਤੀ। ਉਸਦਾ ਇਕ ਬੇਟਾ ਫ਼ੌਜ ਵਿਚ ਹੈ ਤੇ ਦੂਸਰਾ ਖੇਤੀ ਕਰਦਾ ਹੈ ਜਦਕਿ ਬਾਕਸਿੰਗ ਦੇ ਖੇਤਰ ਵਿਚ ਕੋਈ ਨਹੀਂ ਆਇਆ। ਫ਼ਿਲਮ ਬਾਰੇ ਉਸਦਾ ਕਹਿਣਾ ਹੈ ਕਿ ਕੈਨੇਡਾ ਤੋਂ ਕਰਮ ਸਿੰਘ ਬਾਠ ਨੇ ਮੇਰੀ ਜ਼ਿੰਦਗੀ ਬਾਰੇ ਚਾਨਣਾ ਪਾਉਂਦੀ ਫ਼ਿਲਮ ਬਣਾਈ ਹੈ ਜੋ ਬਹੁਤ ਜਲਦ ਲੋਕ ਵੇਖਣਗੇ। ਕਰਮ ਬਾਠ ਨੇ ਉਸਦਾ ਮੁੱਖ ਕਿਰਦਾਰ ਨਿਭਾਇਆ ਹੈ।
ਬਾਕਸਿੰਗ ਖਿਡਾਰੀ 'ਕੌਰ ਸਿੰਘ' ਬਾਰੇ ਗੱਲ ਕਰਦਿਆਂ ਕਰਮ ਬਾਠ ਨੇ ਕਿਹਾ ਵੈਸੇ ਇਸ ਤੋਂ ਪਹਿਲਾਂ ਵੀ ਸਿਨੇਮੇ ਨੇ ਅਜਿਹੇ ਅਣਗੌਲੇ ਮਹਾਨ ਬੰਦਿਆਂ ਨੂੰ ਸਾਹਮਣੇ ਲਿਆਂਦਾ ਹੈ ਜਿਨ੍ਹਾਂ ਬਾਰੇ ਅੱਜ ਦੀ ਨਵੀਂ ਪੀੜ੍ਹੀ ਨਹੀਂ ਜਾਣਦੀ। ਮਿਲਖਾ ਸਿੰਘ, ਪਾਨ ਸਿੰਘ ਤੋਮਰ ਬਾਰੇ ਬਾਲੀਵੁੱਡ 'ਚ ਬਣੀਆਂ ਫ਼ਿਲਮਾਂ ਦੀ ਤਰ੍ਹਾਂ ਪੰਜਾਬੀ ਸਿਨੇਮੇ ਵਿਚ ਵੀ ਖਿਡਾਰੀ ਹਰਜੀਤ ਸਿੰਘ ਤੁਲੀ ਦੀ ਜ਼ਿੰਦਗੀ 'ਤੇ ਬਣੀ ਨੈਸ਼ਨਲ ਐਵਾਰਡ ਜੇਤੂ ਫ਼ਿਲਮ 'ਹਰਜੀਤਾ', ਸੂਬੇਦਾਰ ਜੋਗਿੰਦਰ ਸਿੰਘ, ਸੱਜਣ ਸਿੰਘ ਰੰਗਰੂਟ ਆਦਿ ਫ਼ਿਲਮਾਂ ਦੀ ਤਾਜ਼ਾ ਉਦਾਹਰਨ ਸਾਡੇ ਸਾਹਮਣੇ ਹੀ ਹੈ। ਕੌਰ ਸਿੰਘ ਦੇ ਜ਼ਿੰਦਗੀਨਾਮੇ ਦੀ ਇਹ ਫ਼ਿਲਮ ਮਨੋਰੰਜਨ ਦੇ ਨਾਲ-ਨਾਲ ਸਮਾਜ ਲਈ ਇਕ ਬਹੁਤ ਵੱਡਾ ਸੁਨੇਹਾ ਵੀ ਹੋਵੇਗੀ ਤੇ ਅੱਜ ਦੇ ਨੌਜਵਾਨ ਵਰਗ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਖੇਡ ਜਗਤ ਵੱਲ ਆਉਣ ਲਈ ਪ੍ਰੇਰਿਤ ਕਰੇਗੀ। ਇਸ ਫ਼ਿਲਮ ਦੀ ਕਹਾਣੀ 'ਤੇ ਉਸ ਨੇ ਬਹੁਤ ਮਿਹਨਤ ਕੀਤੀ ਹੈ। ਜਿਸ ਵਿਚ ਉਸ ਦੀ ਜ਼ਿੰਦਗੀ ਦੇ ਹਰੇਕ ਪਹਿਲੂ ਨੂੰ ਛੋਹਿਆ ਹੈ ਕਿ ਇਕ ਬਾਕਸਰ ਦੀ ਜ਼ਿੰਦਗੀ ਕਿਹੋ ਜਿਹੀ ਹੁੰਦੀ ਹੈ। ਉਸ ਦੀ ਸੋਚ ਕਿਹੋ ਜਿਹੀ ਹੁੰਦੀ ਹੈ। ਫ਼ੌਜ ਵਿਚ ਦੋ ਜੰਗਾਂ ਜਿੱਤਣ ਅਤੇ ਬਾਕਸਿੰਗ ਦੇ ਖੇਤਰ ਵਿਚ ਅਰਜੁਨ ਐਵਾਰਡ, ਪਦਮ ਸ੍ਰੀ ਐਵਾਰਡ ਸਮੇਤ ਦਰਜਨਾਂ ਸੋਨ ਤਗਮੇ ਜਿੱਤਣ ਵਾਲਾ 'ਕੌਰ ਸਿੰਘ' ਅੱਜ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ ਆਪਣੀ ਜ਼ਿੰਦਗੀ ਤੋਂ ਉਦਾਸ ਹੈ।
-ਮੋਬਾ: 98146-07737

ਖ਼ਬਰ ਸ਼ੇਅਰ ਕਰੋ

 

ਹਾਕੀ ਖੇਡ ਨੂੰ ਸੁਰਜੀਤ ਕਰਨਾ ਪੰਜਾਬੀਆਂ ਲਈ ਵੱਡੀ ਚੁਣੌਤੀ

ਭਾਰਤੀ ਹਾਕੀ ਇਤਿਹਾਸ ਦੇ ਸੁਨਹਿਰੀ ਪੰਨੇ ਜੇ ਕਦੇ ਪਰਤ ਕੇ ਦੇਖੀਏ ਤਾਂ ਉਨ੍ਹਾਂ ਵਿਚੋਂ ਵੀ ਕੁਝ ਖ਼ਾਸ ਪੰਨਿਆਂ ਨੂੰ ਮੋੜਨ ਨੂੰ ਜੀਅ ਕਰਦਾ ਹੈ, ਇਹ ਉਹ ਨੇ ਜਿਨ੍ਹਾਂ 'ਤੇ ਪੰਜਾਬ ਦੇ ਮਾਣਮੱਤੇ, ਜੋਸ਼ੀਲੇ, ਅਣਖੀਲੇ ਅਤੇ ਹਾਕੀ ਖੇਡ ਦੇ ਮੈਦਾਨ 'ਚ ਆਪਣੀ ਜਿੰਦਜਾਨ ਲੁਟਾਉਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX