ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  1 day ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਸਾਡੇ ਪਿੰਡ ਸਾਡੇ ਖੇਤ

ਪਸ਼ੂ ਪਾਲਕਾਂ ਲਈ ਹਰੇ ਚਾਰੇ ਦੀ ਮਹੱਤਤਾ

ਖਾਲੀ ਹੋਏ ਖੇਤਾਂ ਵਿਚ ਜਿੰਨਾ ਜਲਦੀ ਹੋ ਸਕੇ ਚਾਰੇ ਦੀ ਬਿਜਾਈ ਕਰ ਦੇਣੀ ਚਾਹੀਦੀ ਹੈ। ਹੁਣ ਚਰੀ, ਮੱਕੀ, ਬਾਜਰਾ, ਰਵਾਂਹ, ਦੋਗਲਾ ਨੇਪੀਅਰ ਬਾਜਰਾ ਤੇ ਗਿੰਨੀ ਘਾਹ ਦੀ ਬਿਜਾਈ ਕੀਤੀ ਜਾ ਸਕਦੀ ਹੈ। ਕੋਈ ਡੇਢ ਮਹੀਨੇ ਪਿਛੋਂ ਇਨ੍ਹਾਂ ਦੀ ਕਟਾਈ ਕੀਤੀ ਜਾ ਸਕਦੀ ਹੈ। ਚਾਰੇ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਵਾਲੀ ਮਸ਼ੀਨ ਚਲਾਉਣ ਸਮੇਂ ਧਿਆਨ ਦੇਣ ਯੋਗ ਗੱਲਾਂ

ਝੋਨਾ ਪੰਜਾਬ ਦੀ ਇਕ ਪਮੁੱਖ ਫ਼ਸਲ ਹੈ। ਇਸ ਫ਼ਸਲ ਅਧੀਨ ਪੰਜਾਬ ਵਿਚ 3.10 ਮਿਲੀਅਨ ਹੈਕਟੇਅਰ ਰਕਬਾ, 19.14 ਮਿਲੀਅਨ ਟਨ ਪੈਦਾਵਾਰ ਅਤੇ ਔਸਤਨ ਝਾੜ 61.67 ਕੁਇੰਟਲ ਪਤੀ ਹੈਕਟੇਅਰ ਹੈ। ਸਾਲ 2020-21 ਅਤੇ 2021-22 ਦੌਰਾਨ ਕੋਰੋਨਾ ਮਹਾਂਮਾਰੀ ਹੋਣ ਕਰਕੇ ਝੋਨੇ ਦੀ ਲਵਾਈ ਲਈ ਪ੍ਰਵਾਸੀ ...

ਪੂਰੀ ਖ਼ਬਰ »

ਵਧੇਰੇ ਝਾੜ ਲਈ ਝੋਨੇ ਦੀ ਨਰੋਈ ਪਨੀਰੀ ਤਿਆਰ ਕਰਕੇ ਲਾਓ

ਝੋਨਾ ਪੰਜਾਬ ਦੀ ਮਹੱਤਵਪੂਰਨ ਫ਼ਸਲ ਬਣ ਗਈ ਹੈ। ਇਸ ਦੇ ਤਕਰੀਬਨ 31 ਲੱਖ ਹੈਕਟੇਅਰ ਰਕਬੇ 'ਤੇ ਕਾਸ਼ਤ ਕੀਤੇ ਜਾਣ ਦੀ ਸੰਭਾਵਨਾ ਹੈ। ਪਿਛਲੇ ਸਾਲ 30.66 ਲੱਖ ਹੈਕਟੇਅਰ ਰਕਬੇ 'ਤੇ ਇਹ ਫ਼ਸਲ ਬੀਜੀ ਗਈ ਸੀ। ਇਸ ਸਾਲ ਜ਼ਮੀਨ ਥੱਲੇ ਪਾਣੀ ਦਾ ਪੱਧਰ ਘਟਣ ਦੀ ਸਮੱਸਿਆ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ 12 ਲੱਖ ਹੈਕਟੇਅਰ 'ਤੇ ਸਿੱਧੀ ਬਿਜਾਈ ਕਰਨ ਦਾ ਟੀਚਾ ਰੱਖਿਆ ਹੈ। ਪਿਛਲੇ ਸਾਲ ਸਿੱਧੀ ਬਿਜਾਈ ਇਸ ਤੋਂ ਅੱਧੇ ਰਕਬੇ 'ਤੇ ਹੀ ਕੀਤੀ ਗਈ ਸੀ। ਤਕਰੀਬਨ 6 ਲੱਖ ਹੈਕਟੇਅਰ ਰਕਬੇ 'ਤੇ ਬਾਸਮਤੀ ਦੀ ਕਾਸ਼ਤ ਕੀਤੇ ਜਾਣ ਦੀ ਸੰਭਾਵਨਾ ਹੈ। ਪਿਛਲੇ ਸਾਲ ਨਾਲੋਂ ਬਾਸਮਤੀ ਕਿਸਮਾਂ ਥੱਲੇ ਇਸ ਸਾਲ ਰਕਬਾ ਵਧਣ ਦੇ ਆਸਾਰ ਹਨ ਕਿਉਂਕਿ ਕਿਸਾਨਾਂ ਨੂੰ ਬਾਸਮਤੀ ਦਾ ਮੁਕਾਬਲਤਨ ਲਾਹੇਵੰਦ ਭਾਅ ਮਿਲਿਆ ਹੈ। ਲਗਭਗ 12-13 ਲੱਖ ਹੈਕਟੇਅਰ ਰਕਬੇ 'ਤੇ ਝੋਨੇ ਦੀ ਕਾਸ਼ਤ ਕੱਦੂ ਕੀਤੇ ਖੇਤਾਂ ਵਿਚ ਟਰਾਂਸਪਲਾਂਟਿੰਗ ਵਿਧੀ ਨਾਲ ਮਜ਼ਦੂਰਾਂ ਦੁਆਰਾ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਸਮਤੀ ਦੀ ਐਮ. ਐਸ. ਪੀ. ਨਿਸਚਿਤ ਕੀਤੇ ਜਾਣ ਦਾ ਜੋ ਐਲਾਨ ਕੀਤਾ ਗਿਆ ਹੈ, ਉਸ ਨਾਲ ਬਾਸਮਤੀ ਦੀ ਕਾਸ਼ਤ ਥੱਲੇ 7 ਲੱਖ ਹੈਕਟੇਅਰ ਰਕਬਾ ਆ ਸਕਦਾ ਹੈ। ਬਾਸਮਤੀ ਬੀਜੇ ਜਾਣ ਨਾਲ ਪਾਣੀ ਦੀ ਬੜੀ ਬੱਚਤ ਹੁੰਦੀ ਹੈ। ਬਾਸਮਤੀ ਦੀਆਂ ਥੋੜ੍ਹੇ ਸਮੇਂ 'ਚ ਪੱਕਣ ਵਾਲੀਆਂ ਅਜਿਹੀਆਂ ਲਾਹੇਵੰਦ ਕਿਸਮਾਂ ਜਿਵੇਂ ਪੀ ਬੀ-1509, ਪੂਸਾ ਬਾਸਮਤੀ-1847 ਆਦਿ ਵਿਕਸਤ ਹੋ ਗਈਆਂ ਹਨ। ਜੇ ਉਨ੍ਹਾਂ ਦੀ ਟਰਾਂਸਪਲਾਂਟਿੰਗ ਜੁਲਾਈ ਦੇ ਦੂਜੇ ਪੰਦ੍ਹਰਵਾੜੇ 'ਚ ਕੀਤੀ ਜਾਵੇ ਤਾਂ ਉਹ ਮੌਨਸੂਨ ਦੀਆਂ ਬਾਰਿਸ਼ਾਂ ਦੇ ਪਾਣੀ ਨਾਲ ਹੀ ਪੱਕ ਜਾਂਦੀਆਂ ਹਨ। ਇਸ ਤਰ੍ਹਾਂ ਤਕਰੀਬਨ 12 ਲੱਖ ਹੈਕਟੇਅਰ ਰਕਬੇ 'ਤੇ ਟਰਾਂਸਪਲਾਂਟਿੰਗ ਵਿਧੀ ਨਾਲ ਖੇਤ ਮਜ਼ਦੂਰਾਂ ਰਾਹੀਂ ਝੋਨਾ ਤੇ ਬਾਸਮਤੀ ਦੀ ਫ਼ਸਲ ਲਗਾਏ ਜਾਣ ਦਾ ਅਨੁਮਾਨ ਹੈ।
ਸਿਹਤਮੰਦ, ਰੋਗ-ਰਹਿਤ ਅਤੇ ਨਦੀਨ-ਮੁਕਤ ਪਨੀਰੀ ਚੰਗੀ ਫ਼ਸਲ ਦੀ ਬੁਨਿਆਦ ਹੈ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਨੁਸਾਰ ਅੱਜਕਲ੍ਹ 5 ਜੂਨ ਤੱਕ ਕਿਸਮਾਂ ਅਨੁਸਾਰ ਝੋਨੇ ਦੀ ਪਨੀਰੀ ਬੀਜਣ ਦਾ ਢੁਕਵਾਂ ਸਮਾਂ ਹੈ। ਪੀ. ਆਰ.-126 ਥੋੜ੍ਹੇ ਸਮੇਂ 'ਚ ਪੱਕਣ ਵਾਲੀ ਝੋਨੇ ਦੀ ਕਿਸਮ ਅਤੇ ਬਾਸਮਤੀ ਦੀ ਕਿਸਮ ਪੂਸਾ ਬਾਸਮਤੀ-1509 ਦੀ ਪਨੀਰੀ ਤਾਂ ਦੇਰੀ ਨਾਲ ਵੀ ਬੀਜੀ ਜਾ ਸਕਦੀ ਹੈ। ਸਹੀ ਕਿਸਮਾਂ ਤੇ ਖੇਤ ਦੀ ਚੋਣ, ਸਹੀ ਪਨੀਰੀ ਬੀਜਣ ਦਾ ਸਮਾਂ, ਸਹੀ ਟਰਾਂਸਪਲਾਂਟਿੰਗ ਵਿਧੀ ਤੇ ਪਨੀਰੀ ਦੀ ਉਮਰ ਅਤੇ ਸਿਫ਼ਾਰਸ਼ ਅਨੁਸਾਰ ਖਾਦਾਂ ਦਾ ਪਾਉਣਾ ਤੇ ਨਦੀਨਾਂ 'ਤੇ ਪ੍ਰਭਾਵਸ਼ਾਲੀ ਕਾਬੂ ਪਾਉਣਾ ਮੁੱਖ ਤੌਰ 'ਤੇ ਪਨੀਰੀ ਸਿਹਤਯਾਬ ਰੱਖਣ ਲਈ ਅਹਿਮ ਯੋਗਦਾਨ ਪਾਉਂਦੇ ਹਨ। ਪਨੀਰੀ ਉਸ ਖੇਤ ਵਿਚ ਬੀਜੀ ਜਾਣੀ ਚਾਹੀਦੀ ਹੈ ਜਿੱਥੇ ਪਿਛਲੇ ਸਾਲ ਝੋਨਾ ਨਾ ਝਾੜਿਆ ਗਿਆ ਹੋਵੇ। ਝੁਲਸ ਰੋਗ ਤੋਂ ਮੁਕਤ ਰੱਖਣ ਲਈ ਪਨੀਰੀ ਦੀ ਕਾਸ਼ਤ ਤੂੜੀ ਦੇ ਕੁੱਪਾਂ ਤੇ ਛਾਂ ਥੱਲੇ ਨਹੀਂ ਕੀਤੀ ਜਾਣੀ ਚਾਹੀਦੀ। ਖੇਤ ਕੰਕਰਾਂ, ਰੋੜਿਆਂ ਤੋਂ ਰਹਿਤ ਹੋਵੇ ਅਤੇ ਜਿਥੋਂ ਤੱਕ ਹੋ ਸਕੇ ਪਨੀਰੀ ਵਾਲੀ ਜਗ੍ਹਾ ਪਾਣੀ ਦੇ ਨੇੜੇ ਹੋਣੀ ਚਾਹੀਦੀ ਹੈ। ਪੀ. ਏ. ਯੂ. ਅਨੁਸਾਰ ਏਕੜ 'ਚ ਝੋਨਾ ਲਗਾਉਣ ਲਈ ਪਨੀਰੀ ਬੀਜਣ ਵਾਸਤੇ 8 ਕਿੱਲੋ ਬੀਜ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਭਾਵੇਂ ਕਿਸਾਨ 5 ਕਿੱਲੋ ਤੱਕ ਬੀਜ ਵਰਤ ਕੇ ਵੀ ਏਕੜ ਦੀ ਪਨੀਰੀ ਤਿਆਰ ਕਰ ਲੈਂਦੇ ਹਨ।
ਨਰੋਈ ਪਨੀਰੀ ਤਿਆਰ ਕਰਨ ਲਈ ਬੀਜ ਨੂੰ ਕਿਸੇ ਟੱਬ ਜਾਂ ਬਾਲਟੀ ਵਿਚ ਪਾ ਕੇ ਚੰਗੀ ਤਰ੍ਹਾਂ ਸੋਟੀ ਨਾਲ ਹਿਲਾਉਣਾ ਚਾਹੀਦਾ ਹੈ ਤਾਂ ਜੋ ਹਲਕਾ ਬੀਜ ਪਾਣੀ ਉਤੇ ਤਰ ਆਵੇ। ਇਸ ਨੂੰ ਬਾਹਰ ਸੁੱਟ ਦੇਣਾ ਚਾਹੀਦਾ ਹੈ। ਨਰੋਏ ਬੀਜ ਨੂੰ ਬਿਜਾਈ ਲਈ ਰੱਖ ਲੈਣਾ ਚਾਹੀਦਾ ਹੈ। ਇਸ ਤਰੀਕੇ ਨਾਲ ਪਨੀਰੀ ਦੇ ਬੂਟੇ ਇਕਸਾਰ ਤੇ ਨਰੋਏ ਹੋਣਗੇ। ਖੇਤ ਵਿਚ ਗਲੀ-ਸੜੀ ਰੂੜੀ ਜਾਂ ਕੰਪੋਸਟ ਖਾਦ ਪਾ ਕੇ ਵਾਹੁਣ ਉਪਰੰਤ ਪਾਣੀ ਲਾ ਦੇਣਾ ਚਾਹੀਦਾ ਹੈ। ਪਨੀਰੀ ਲਈ ਪ੍ਰਤੀ ਏਕੜ 26 ਕਿੱਲੋ ਯੂਰੀਆ, 60 ਕਿੱਲੋ ਸਿੰਗਲ ਸੁਪਰਫਾਸਫੇਟ ਅਤੇ 25.5 ਕਿੱਲੋ ਜ਼ਿੰਕ ਸਲਫੇਟ ਮੋਨੋਹਾਇਡ੍ਰੇਟ ਬਿਜਾਈ ਵੇਲੇ ਪਾ ਦੇਣੇ ਚਾਹੀਦੇ ਹਨ। ਬੀਜ ਨੂੰ 10 ਲੀਟਰ ਪਾਣੀ ਵਿਚ ਬਾਵਿਸਟਨ ਤੇ ਸਟ੍ਰੇਪਟੋਸਾਇਕਲੀਨ ਜਾਂ ਪ੍ਰੋਵੈਕਸ ਨਾਲ ਸੋਧ ਕੇ 8-10 ਘੰਟੇ ਭਿਉਂ ਕੇ ਰੱਖਣਾ ਚਾਹੀਦਾ ਹੈ। ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉੱਤੇ 7-8 ਸੈਂਟੀਮੀਟਰ ਮੋਟੀ ਤਹਿ 'ਤੇ ਵਿਛਾ ਦੇਣਾ ਚਾਹੀਦਾ ਹੈ ਅਤੇ ਇਸ ਨੂੰ ਉਪਰੋਂ ਗਿੱਲੀਆਂ ਬੋਰੀਆਂ ਨਾਲ ਢਕ ਦੇਣਾ ਚਾਹੀਦਾ ਹੈ। ਢਕੇ ਹੋਏ ਬੀਜ ਉੱਪਰ ਸਮੇਂ-ਸਮੇਂ ਪਾਣੀ ਛਿੜਕ ਕੇ ਮਤਵਾਤਰ ਗਿੱਲਾ ਰੱਖਣਾ ਚਾਹੀਦਾ ਹੈ। ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ।
ਏਕੜ ਦੀ ਪਨੀਰੀ ਤਿਆਰ ਕਰਨ ਲਈ ਬੀਜ ਨੂੰ 160 ਵਰਗ ਮੀਟਰ (6.5 ਮਰਲੇ) ਵਿਚ ਬੀਜ ਦਾ ਇਕਸਾਰ ਛੱਟਾ ਦੇਣਾ ਪੈਂਦਾ ਹੈ। ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਪਨੀਰੀ ਬੀਜਣ ਤੋਂ ਇਕ ਦਿਨ ਬਾਅਦ ਖਿਲਾਰ ਦੇਣੀ ਚਾਹੀਦੀ ਹੈ। ਜ਼ਮੀਨ ਨੂੰ ਵਾਰ-ਵਾਰ ਪਾਣੀ ਲਾ ਕੇ ਗਿੱਲੀ ਰੱਖਣ ਦੀ ਲੋੜ ਹੈ। ਪ੍ਰੰਤੂ ਬੀਜ ਦੇ ਪੁੰਗਰਣ ਤੱਕ ਖੇਤ ਵਿਚ ਜ਼ਿਆਦਾ ਪਾਣੀ ਖੜ੍ਹਾ ਨਹੀਂ ਹੋਣਾ ਚਾਹੀਦਾ। ਖੇਤ ਵਿਚ ਬੀਜ ਪਾਉਣ ਤੋਂ ਬਾਅਦ ਦੋ-ਤਿੰਨ ਦਿਨਾਂ ਦੇ ਅੰਦਰ-ਅੰਦਰ 'ਸਾਥੀ' ਦੀ ਵਰਤੋਂ ਕਰ ਲੈਣੀ ਚਾਹੀਦੀ ਹੈ ਤਾਂ ਜੋ ਪਨੀਰੀ 'ਚ ਨਦੀਨ ਨਾ ਉੱਗੇ। ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹਿਣਾ ਚਾਹੀਦਾ ਹੈ। ਜਦੋਂ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਪਨੀਰੀ ਲਗਾਉਣ ਲਈ ਤਿਆਰ ਹੋ ਜਾਂਦੀ ਹੈ। ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫੈਰਸ ਸਲਫੇਟ ਦੇ 3 ਛਿੜਕਾਅ ਹਫ਼ਤੇ-ਹਫ਼ਤੇ ਦੇ ਵਕਫ਼ੇ 'ਤੇ ਕਰਨੇ ਚਾਹੀਦੇ ਹਨ। ਜੇਕਰ ਪਨੀਰੀ 'ਚ ਜ਼ਿੰਕ ਦੀ ਘਾਟ ਜਾਪੇ ਜਦੋਂ ਕਿ, ਜੇ ਪੁਰਾਣੇ ਪੱਤੇ ਜੰਗਾਲੇ ਹੋ ਜਾਣ, ਤਾਂ 0.5 ਪ੍ਰਤੀਸ਼ਤ ਜ਼ਿੰਕ ਸਲਫੇਟ ਹੈਪਟਾਹਾਈਡ੍ਰੇਟ 100 ਲੀਟਰ ਪਾਣੀ ਵਿਚ ਜਾਂ 0.3 ਪ੍ਰਤੀਸ਼ਤ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ ਦਾ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰ ਦੇਣਾ ਚਾਹੀਦਾ ਹੈ।
ਝੋਨਾ ਲਗਾਉਣ ਵਾਲੇ ਖੇਤ 'ਚ ਸਬਜ਼ ਖਾਦ, ਢੈਂਚਾ ਜਾਂ ਸਣ ਜਾਂ ਰਵਾਂਹ, ਜੰਤਰ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਘੱਟ ਫਾਸਫੋਰਸ ਵਾਲੇ ਖੇਤਾਂ ਵਿਚ ਹਰੀ ਖਾਦ ਦੀ ਫ਼ਸਲ ਨੂੰ 75 ਕਿੱਲੋ ਸੁਪਰਫਾਸਫੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉਣਾ ਚਾਹੀਦਾ ਹੈ। ਫੇਰ ਇਸ ਪਿੱਛੋਂ ਜੇ ਇਸ ਤੋਂ ਪਹਿਲਾਂ ਬੀਜੀ ਕਣਕ ਵਿਚ ਪੂਰੀ ਫਾਸਫੋਰਸ ਖਾਦ ਵੀ ਪਾਈ ਹੋਵੇ ਤਾਂ ਝੋਨੇ ਦੀ ਫ਼ਸਲ ਨੂੰ ਫਾਸਫੋਰਸ ਵਾਲੀ ਖਾਦ ਪਾਉਣ ਦੀ ਲੋੜ ਨਹੀਂ ਰਹਿੰਦੀ। ਖੇਤ ਵਿਚ ਝੋਨੇ ਦੀ ਪਨੀਰੀ ਲਗਾਉਣ ਤੋਂ ਇਕ ਦਿਨ ਪਹਿਲਾਂ ਹਰੀ ਖਾਦ ਦੀ ਫ਼ਸਲ ਨੂੰ ਦੱਬ ਦੇਣਾ ਲੋੜੀਂਦਾ ਹੈ। ਜੇਕਰ ਮੂੰਗੀ ਦੀ ਫ਼ਸਲ ਫਲੀਆਂ ਤੋੜ ਕੇ ਪਨੀਰੀ ਲਗਾਉਣ ਤੋਂ ਇਕ ਦਿਨ ਪਹਿਲਾਂ ਖੇਤ ਵਿਚ ਦਬਾਈ ਜਾਵੇ ਤਾਂ ਨਾਈਟ੍ਰੋਜਨ ਵਾਲੀ ਖਾਦ ਦਾ ਦੋ-ਤਿਹਾਈ ਹਿੱਸਾ ਹੀ ਝੋਨੇ ਨੂੰ ਪਾਉਣ ਦੀ ਲੋੜ ਹੈ। ਕੱਦੂ ਕਰਨ ਤੋਂ ਪਹਿਲਾਂ ਖੇਤ ਨੂੰ ਲੇਜ਼ਰ ਵਾਲੇ ਕਰਾਹੇ ਨਾਲ ਪੱਧਰ ਕਰਵਾ ਲੈਣਾ ਚਾਹੀਦਾ ਹੈ। ਇਸ ਨਾਲ ਪਾਣੀ ਅਤੇ ਹੋਰ ਖਾਦਾਂ ਦੀ ਵੀ ਸੁੱਚਜੀ ਵਰਤੋਂ ਕੀਤੀ ਜਾ ਸਕੇਗੀ। ਸਾਰੇ ਬੰਨੇ ਠੀਕ ਕਰ ਦੇਣੇ ਚਾਹੀਦੇ ਹਨ। ਖੇਤ ਵਿਚ ਕੱਦੂ ਪੱਧਰਾ ਤੇ ਚੰਗਾ ਕੀਤਾ ਜਾਵੇ ਤਾਂ ਕਿ ਨਦੀਨ ਘੱਟ ਉੱਗਣ ਅਤੇ ਛੋਟੇ ਬੂਟੇ ਚੰਗੀ ਤਰ੍ਹਾਂ ਲੱਗ ਜਾਣ। ਚੰਗਾ ਕੱਦੂ ਕਰਨ ਨਾਲ ਪਾਣੀ ਦੀ ਬੱਚਤ ਹੁੰਦੀ ਹੈ। ਝੋਨੇ ਦੀ ਲਵਾਈ 15 ਜੂਨ ਤੋਂ 5 ਜੁਲਾਈ ਤੱਕ ਕੀਤੀ ਜਾ ਸਕਦੀ ਹੈ। ਪੀ ਆਰ-126 ਤੇ ਪੂਸਾ ਬਾਸਮਤੀ-1509 ਆਦਿ ਕਿਸਮਾਂ ਪਿਛੇਤੀਆਂ ਲਗਾਈਆਂ ਜਾ ਸਕਦੀਆਂ ਹਨ। ਝੋਨਾ ਲਗਾਉਣ ਵੇਲੇ ਪਨੀਰੀ ਦੀ ਉਮਰ 30-35 ਦਿਨ ਦੀ ਹੋਣੀ ਚਾਹੀਦੀ ਹੈ। ਪਰ ਥੋੜ੍ਹੇ ਸਮੇਂ 'ਚ ਪੱਕਣ ਵਾਲੀਆਂ ਪੀ ਆਰ-126 ਤੇ ਪੂਸਾ ਬਾਸਮਤੀ-1509 ਜਿਹੀਆਂ ਕਿਸਮਾਂ ਦੀ ਪਨੀਰੀ ਦੀ ਉਮਰ 25 ਦਿਨ ਤੋਂ ਵੱਧ ਨਹੀਂ ਹੋਣੀ ਚਾਹੀਦੀ। ਵੱਡੀ ਉਮਰ ਦੀ ਪਨੀਰੀ ਵਰਤਣ ਨਾਲ ਝਾੜ ਤੇ ਕੁਆਲਿਟੀ ਉੱਤੇ ਮਾੜਾ ਅਸਰ ਪੈਂਦਾ ਹੈ। ਪਨੀਰੀ ਨੂੰ ਪੁੱਟਣ ਤੋਂ ਪਹਿਲਾਂ ਪਾਣੀ ਲਗਾ ਦੇਣਾ ਚਾਹੀਦਾ ਹੈ। ਬਾਸਮਤੀ ਕਿਸਮਾਂ ਦੀਆਂ ਜੜ੍ਹਾਂ ਨੂੰ ਬਾਵਿਸਟਨ ਜਾਂ ਪ੍ਰੋਵੈਕਸ ਦੇ ਪਾਣੀ ਦੇ ਘੋਲ 'ਚ 6 ਤੋਂ 8 ਘੰਟੇ ਭਿਉਂ ਕੇ ਰੱਖਣ ਤੋਂ ਬਾਅਦ ਖੇਤ 'ਚ ਲਗਾਉਣਾ ਚਾਹੀਦਾ ਹੈ।

-ਈਮੇਲ : bhagwandass226@gmail.com

ਖ਼ਬਰ ਸ਼ੇਅਰ ਕਰੋ

 

ਐਵੇਂ ਸਿੰਙ ਫਸਾਈਏ ਨਾ

ਸਭ ਜੀਵ ਸਣੇ ਬਨਸਪਤੀ ਅੱਗੇ ਵਧਣਾ ਚਾਹੁੰਦੇ ਹਨ। ਇਸ ਵਾਧੇ ਦੀ ਕੋਈ ਉੱਪਰਲੀ ਸੀਮਾ ਨਿਰਧਾਰਤ ਨਹੀਂ ਕੀਤੀ ਜਾ ਸਕਦੀ। ਜੇ ਇਸ ਵਿਚ ਲਾਲਚ ਤੇ ਕਬਜ਼ੇ ਦੀ ਭਾਵਨਾ ਜੁੜ ਜਾਵੇ ਤਾਂ ਲੜਾਈ ਦਾ ਮੁੱਢ ਬੱਝ ਜਾਂਦਾ ਹੈ। ਬਨਸਪਤੀ ਦੀ ਲੜਾਈ, ਧੁੱਪ ਦੀ ਪ੍ਰਾਪਤੀ ਜਾਂ ਜੜ੍ਹਾਂ ਦੀ ...

ਪੂਰੀ ਖ਼ਬਰ »

ਝੋਨੇ ਦੀ ਵਧੇਰੇ ਪੈਦਾਵਾਰ ਲਈ ਪੀ. ਆਰ. ਕਿਸਮਾਂ ਨੂੰ 20 ਜੂਨ ਤੋਂ ਬਾਅਦ ਲਗਾਓ

ਧਰਤੀ ਹੇਠਲੇ ਪਾਣੀ ਉੱਪਰ ਨਿਰਭਰਤਾ ਘਟਾਉਣ ਲਈ ਝੋਨੇ ਦੀ ਲੁਆਈ ਮੌਨਸੂਨ ਦੀ ਸ਼ੁਰੂਆਤ ਦੇ ਨੇੜੇ ਕਰਨਾ ਪਾਣੀ ਬਚਾਉਣ ਦੀ ਨੀਤੀ ਦਾ ਇਕ ਮਹੱਤਵਪੂਰਨ ਹਿੱਸਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਪਿਛਲੇ ਅੱਠ ਸਾਲਾਂ ਦੌਰਾਨ ਝੋਨੇ ਦੀਆਂ ...

ਪੂਰੀ ਖ਼ਬਰ »

ਖੇਤੀ ਵਿਭਿੰਨਤਾ ਤੇ ਮਾਰਕਫੈੱਡ ਰਾਹੀਂ ਖੇਤੀ ਵਸਤਾਂ ਦਾ ਮੰਡੀਕਰਨ

ਖੇਤੀ ਮਾਹਿਰਾਂ ਅਤੇ ਸਰਕਾਰਾਂ ਵਲੋਂ ਪਿਛਲੇ ਕਈ ਵਰ੍ਹਿਆਂ ਤੋਂ ਕਿਸਾਨਾਂ ਨੂੰ ਝੋਨੇ ਦੀ ਰਵਾਇਤੀ ਤਰੀਕੇ ਨਾਲ ਬਿਜਾਈ ਕਰਨ ਦੀ ਬਜਾਏ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਝੋਨੇ ਦੀ ਸਿੱਧੀ ਬਿਜਾਈ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX