ਤਾਜਾ ਖ਼ਬਰਾਂ


ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  1 day ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਵਪਾਰਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੇਚਿਆ ਗਿਆ ਜੀ.ਵੀ.ਕੇ ਹਵਾਈ ਅੱਡਾ- ਉਪ ਚੇਅਰਮੈਨ ਜੀ.ਵੀ.ਕੇ ਗਰੁੱਪ
. . .  1 day ago
ਮਹਾਰਾਸ਼ਟਰ, 8 ਫਰਵਰੀ- ਅਡਾਨੀ ਗਰੁੱਪ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਜੀ.ਵੀ.ਕੇ. ਗਰੁੱਪ ਦੇ ਉਪ ਚੇਅਰਮੈਨ ਵੀ. ਸੰਜੇ ਰੈਡੀ ਨੇ ਕਿਹਾ ਕਿ ਜਿੱਥੋਂ ਤੱਕ ਜੀ.ਵੀ.ਕੇ. ਦੇ ਮੁੰਬਈ ਹਵਾਈ ਅੱਡੇ ਨੂੰ ਵੇਚਣ ਦਾ ਸਵਾਲ ਹੈ, ਸਾਡੇ ’ਤੇ ਗੌਤਮ ਅਡਾਨੀ ਜਾਂ ਸਰਕਾਰ ਦਾ ਕੋਈ ਦਬਾਅ ਨਹੀਂ ਸੀ। ਅਸੀਂ ਵਪਾਰਕ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਲੋਪੋਕੇ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਲੋਪੋਕੇ, 26 ਮਈ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪਿੰਡ ਲੋਪੋਕੇ ਦੇ ਮੁੱਖ ਸੇਵਾਦਾਰ ਬਾਬਾ ਜੋਗਿੰਦਰ ਸਿੰਘ ਤੇ ਸਮੂਹ ਨਗਰ ਦੇ ਸਹਿਯੋਗ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਵਾਰ-ਵਾਰ ਕਹਿਣ ਦੇ ਬਾਵਜੂਦ ਨਹੀਂ ਹਟਾਈਆਂ ਜਾ ਰਹੀਆਂ ਰਸਤੇ ਵਿਚੋਂ ਬਿਜਲੀ ਦੀਆਂ ਤਾਰਾਂ

ਰਈਆ, 26 ਮਈ (ਸ਼ਰਨਬੀਰ ਸਿੰਘ ਕੰਗ)-ਬਬਲੂ ਸਵੀਟ ਰਈਆ ਦੇ ਮਾਲਕ ਸ਼ਿਵਰਾਜ ਸਿੰਘ ਤੇ ਅਵਤਾਰ ਸਿੰਘ ਨੇ ਸਥਾਨਕ ਬਿਜਲੀ ਅਧਿਕਾਰੀਆਂ 'ਤੇ ਦੋਸ਼ ਲਾਇਆ ਹੈ ਕਿ ਸਾਡੇ ਵਲੋਂ ਕਈ ਵਾਰੀ ਕਹਿਣ ਦੇ ਬਾਵਜੂਦ ਸਾਡੇ ਰਸਤੇ ਵਿਚੋਂ ਨੀਵੀਆਂ ਹੋ ਚੁੱਕੀਆਂ ਬਿਜਲੀ ਦੀਆਂ ਤਾਰਾਂ ਨਹੀਂ ...

ਪੂਰੀ ਖ਼ਬਰ »

ਪੇਂਡੂ ਵਿਕਾਸ ਲਈ ਰਮਦਾਸ ਵਿਖੇ ਵੱਖਰੇ ਬਲਾਕ ਦੀ ਸਥਾਪਨਾ ਦੀ ਕਾਰਜਯੋਜਨਾ ਘੜੀ-ਮੰਤਰੀ ਧਾਲੀਵਾਲ

ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)- ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੇਂਡੂ ਲੋਕਾਂ ਵਲੋਂ ਪਿੰਡਾਂ ਦੇ ਮੁਕਾਬਲੇ ਸ਼ਹਿਰੀ ਬੇਹਤਰ ਜਨ ਜੀਵਨ ਸਹੂਲਤਾਂ ਦੇ ਮੱਦੇਨਜ਼ਰ ਸ਼ਹਿਰਾਂ ਵੱਲ ਕੀਤੀ ਜਾ ਰਹੀ ਨਿਰੰਤਰ ਹਿਜਰਤ ਨੂੰ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਛੋਟੇ ਕਿਸਾਨਾਂ ਤੋਂ ਜ਼ਮੀਨ ਨਾ ਖੋਹੇ ਜਾਣ ਲਈ ਬੀ. ਡੀ. ਪੀ. ਓ. ਤਰਸਿੱਕਾ ਨੂੰ ਦਿੱਤਾ ਮੰਗ ਪੱਤਰ

ਤਰਸਿੱਕਾ, 26 ਮਈ (ਅਤਰ ਸਿੰਘ ਤਰਸਿੱਕਾ)-ਅੱਜ ਜਮਹੂਰੀ ਕਿਸਾਨ ਸਭਾ ਬਲਾਕ ਤਰਸਿੱਕਾ ਦੇ ਪ੍ਰਮੁੱਖ ਆਗੂ ਤੇ ਵਰਕਰਾਂ ਨੇ ਛੋਟੇ ਕਿਸਾਨਾਂ ਤੋਂ ਪੰਜਾਬ ਸਰਕਾਰ ਵਲੋਂ ਖੋਹੀ ਜਾ ਰਹੀ ਜ਼ਮੀਨ ਵਿਰੁੱਧ ਬਲਾਕ ਦਫ਼ਤਰ ਤਰਸਿੱਕਾ 'ਚ ਧਰਨਾ ਦਿੱਤਾ, ਜਿਸ 'ਚ ਕਾਮਰੇਡ ਬਲਦੇਵ ਸਿੰਘ ...

ਪੂਰੀ ਖ਼ਬਰ »

ਝੁੱਗੀਆਂ 'ਚ ਰਹਿਣ ਵਾਲੇ ਗਰੀਬ ਲੋਕ ਮੱੁਢਲੀਆਂ ਲੋੜਾਂ ਤੋਂ ਸੱਖਣੇ

ਸਠਿਆਲਾ, 26 ਮਈ (ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧੀਨ ਚਲ ਰਹੇ ਸ੍ਰੀ ਗੁਰੂੁ ਤੇਗ ਬਹਾਦਰ ਕਾਲਜ ਸਠਿਆਲਾ ਦੇ ਪ੍ਰੋ: ਡਾ: (ਲੈਫ.) ਹਰਸਿਮਰਨ ਕੌਰ ਨੇ ਸਟਾਫ ਤੇ ਵਿਦਿਆਰਥੀਆਂ ਨਾਲ ਝੁੱਗੀਆਂ 'ਚ ਰਹਿੰਦੇ ਲੋਕਾਂ ਦੀਆਂ ਮੁਢੱਲੀਆਂ ਲੋੜਾਂ ਤੋਂ ਸੱਖਣੇ ਹੋਣ 'ਤੇ ...

ਪੂਰੀ ਖ਼ਬਰ »

ਸੂਬਾ ਭਗਵੰਤ ਮਾਨ ਨੂੰ ਪੰਜਾਬ ਦੇ ਦਰਿਆਈ ਪਾਣੀਆਂ ਸਮੇਤ ਲੋਕ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਕੋਈ ਸਰੋਕਾਰ ਨਹੀਂ- ਬੋਨੀ ਅਜਨਾਲਾ

ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)-ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ ਦੇ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਲਈ ਕੋਈ ਸਰੋਕਾਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਗਿਆਰਾਂ ਮੈਂਬਰੀ ਕਮੇਟੀ ਦਾ ਕੀਤਾ ਗਠਨ

ਅਟਾਰੀ, 26 ਮਈ (ਗੁਰਦੀਪ ਸਿੰਘ ਅਟਾਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਉਲੀ ਸਾਹਿਬ ਦੀ ਪਿੰਡ ਰੋੜਾਂਵਾਲਾ ਵਿਖੇ ਮੀਟਿੰਗ ਹੋਈ, ਜਿਸ ਵਿਚ ਗਿਆਰਾਂ ਮੈਂਬਰੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਮੌਕੇ ਸਕੱਤਰ ਸਿੰਘ ਨੂੰ ਪ੍ਰਧਾਨ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਤੰਬਾਕੂ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਤਰਸਿੱਕਾ, 26 ਮਈ (ਅਤਰ ਸਿੰਘ ਤਰਸਿੱਕਾ)-ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਲੋਕਾਂ ਨੂੰ ਤੰਬਾਕੂ, ਸਿਗਰਟ, ਸੁਲਫਾ ਤੇ ਜ਼ਰਦਾ ਵਰਤਣ ਨਾਲ ਹੋਣ ਵਾਲੇ ਸਰੀਰਕ ਨੁਕਸਾਨ ਪ੍ਰਤੀ ਜਾਣਕਾਰੀ ਦੇਣ ਲਈ ਡਾ: ਨਵੀਨ ਖੁੰਗਰ ਐਸ. ਐਮ. ਓ. ਤਰਸਿੱਕਾ ਦੀ ਅਗਵਾਈ ਹੇਠ ਤੰਬਾਕੂ ਵਿਰੋਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ

ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੀ ਰਾਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ 9ਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 401 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਮਾਨਾਂਵਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਓਠੀਆਂ, 26 ਮਈ (ਗੁਰਵਿੰਦਰ ਸਿੰਘ ਛੀਨਾ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਅਤੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਉਣ ਲਈ ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਅੱਜ ਵਿਧਾਨ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਨਸ਼ਾ ਸਪਲਾਈ ਕਰਨ ਵਾਲੀ ਔਰਤ ਤੇ ਇਕ ਨੌਜਵਾਨ ਨੂੰ 25 ਗਰਾਮ ਹੈਰੋਇਨ ਸਮੇਤ ਕੀਤਾ ਕਾਬੂ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਰਨਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਜਨਾਲਾ ਪੁਲਸ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਿਤ ਇਕ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਨਾਬਾਲਗ ਲੜਕਾ ਅਗਵਾ, ਮਾਮਲਾ ਦਰਜ

ਬਿਆਸ, 26 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਰੇਲਵੇ ਸਟੇਸ਼ਨ ਤੋਂ ਅਣਪਛਾਤੇ ਵਿਅਕਤੀ ਵਲੋਂ ਇਕ ਨਾਬਾਲਗ ਲੜਕਾ ਅਗਵਾ ਕਰ ਲਿਆ | ਜਾਣਕਾਰੀ ਦਿੰਦਿਆਂ ਜੀ ਆਰ ਪੀ ਚੌਂਕੀ ਬਿਆਸ ਦੇ ਇੰਚਾਰਜ ਸ਼ਾਮ ਸੁੰਦਰ ਨੇ ਦੱਸਿਆ ਕਿ 21 ਮਈ ਨੂੰ ਬਿਆਸ ਰੇਲਵੇ ਸਟੇਸ਼ਨ ਤੋਂ ਕਿਸੇ ਅਣਪਛਾਤੇ ...

ਪੂਰੀ ਖ਼ਬਰ »

ਐੱਸ. ਸੀ. ਭਾਈਚਾਰੇ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਹ ਭਰੀ ਮੀਟਿੰਗ

ਲੋਪੋਕੇ, 26 ਮਈ (ਗੁਰਵਿੰਦਰ ਸਿੰਘ ਕਲਸੀ)-ਐੱਸ. ਸੀ. ਭਾਈਚਾਰੇ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਹ ਭਰੀ ਮੀਟਿੰਗ ਬਹੁੁੁਜਨ ਸਮਾਜ ਪਾਰਟੀ ਦੇ ਸੈਕਟਰ ਪ੍ਰਧਾਨ ਕਾਬਲ ਸਿੰਘ ਦੀ ਅਗਵਾਈ ਹੇਠ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਹੋਈ | ਰੋਹ ਭਰੀ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪੰਚਾਇਤ ਵਲੋਂ ਪੱਖਪਾਤ ਕਰਕੇ ਪਿੰਡ ਦੀਆਂ ਗਲੀਆਂ ਵਿਚ ਨਹੀਂ ਲਾਈਆਂ ਇੰਟਰਲਾਕ ਟਾਈਲਾਂ

ਓਠੀਆਂ, 26 ਮਈ (ਗੁਰਵਿੰਦਰ ਸਿੰਘ ਛੀਨਾ)-ਪਿਛਲੀ ਕਾਂਗਰਸ ਸਰਕਾਰ ਵਲੋਂ ਪਿੰਡਾਂ ਵਿਚ ਇੰਟਰਲਾਕ ਲੋਕ ਟਾਈਲਾਂ ਲਗਾ ਕੇ ਗਲੀਆਂ ਬਣਾਈਆਂ ਪਰ ਕਈ ਪਿੰਡਾਂ ਵਿਚ ਪੰਚਾਇਤਾਂ ਵਲੋਂ ਪਾਰਟੀ ਤੌਰ 'ਤੇ ਪੱਖਪਾਤ ਕੀਤਾ ਜਾਂਦਾ ਆਮ ਗੱਲ ਹੈ | ਤਹਿਸੀਲ ਅਜਨਾਲਾ ਦੇ ਪਿੰਡ ਛੀਨਾ ਕਰਮ ...

ਪੂਰੀ ਖ਼ਬਰ »

2 ਟਰਾਂਸਫਾਰਮਰਾਂ 'ਚੋਂ ਤੇਲ ਤੇ ਮੋਟਰ ਦੀਆਂ ਤਾਰਾਂ ਚੋਰੀ

ਚੋਗਾਵਾਂ, 26 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਮਾਦੋਕੇ ਵਿਖੇ ਬੀਤੀ ਰਾਤ ਚੋਰਾਂ ਵਲੋਂ 11 ਕੇ.ਵੀ. ਦੀਆਂ ਤਾਰਾਂ ਤੇ ਦੋ ਟਰਾਂਸਫਾਰਮਰਾਂ ਵਿਚੋਂ ਤੇਲ ਚੋਰੀ ਹੋ ਗਏ | ਇਸ ਸੰਬੰਧੀ ਕਿਸਾਨ ਮੰਗਤ ਸਿੰਘ ਪਹਿਲਵਾਨ, ਸਰਪੰਚ ਅਵਤਾਰ ਸਿੰਘ, ਜੱਸ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਕਰਵਾਉਣ ਵਾਲੇ ਕਿਸਾਨ ਖਿਲਾਫ ਮਾਮਲਾ ਦਰਜ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਖਿਲਾਫ਼ ਕੀਤੀ ਸਖ਼ਤੀ ਤੋਂ ਬਾਅਦ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਖੇਤਾਂ ਵਿਚੋਂ ਰੇਤ ਦੀ ਨਾਜਾਇਜ਼ ਮਾਇਨਿੰਗ ਕਰਾਉਣ ਵਾਲੇ ਪਿੰਡ ਸਾਰੰਗਦੇਵ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ 2-3 ਜੂਨ ਨੂੰ

ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਮਿਤੀ 2-3 ਜੂਨ, ਦਿਨ ਵੀਰ-ਸ਼ੁਕਰਵਾਰ ਨੂੰ ਰੋਜ਼ਾਨਾ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਗੁਰਦੁਆਰਾ ਸੰਤਸਰ ਪਿੰਡ ਮਹਿਸਮਪੁਰ ਕਲਾਂ ...

ਪੂਰੀ ਖ਼ਬਰ »

ਮੰਡੀਆਂ ਵਿਚ ਮੂੰਗੀ ਦੀ ਫ਼ਸਲ ਦੀ ਖਰੀਦ ਸਹੀ ਢੰਗ ਨਾਲ ਨਾ ਹੋਣ, ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਰਥੀ ਫੂਕ ਮੁਜ਼ਾਹਰਾ

ਮਜੀਠਾ, 26 ਮਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿਚ ਜ਼ੋਨ ਇਕਾਈ ਮਜੀਠਾ ਦੇ ਕਿਸਾਨ ਆਗੂਆਂ ਵਲੋਂ ਇਥੋਂ ਨਾਲ ਲਗਦੇ ਪਿੰਡ ਹਮਜਾ ਵਿਖੇ ਪੰਜਾਬ ਦੀ ਮਾਨ ਸਰਕਾਰ ਅਤੇ ਪੁਲਿਸ ...

ਪੂਰੀ ਖ਼ਬਰ »

ਸ਼ਹੀਦ ਸ: ਸ਼ਾਮ ਸਿੰਘ ਅਟਾਰੀ ਵਾਲਾ ਦੀ ਸੱਤਵੀਂ ਪੁਸ਼ਤ ਦੇ ਵਾਰਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ

ਅਟਾਰੀ, 26 ਮਈ (ਗੁਰਦੀਪ ਸਿੰਘ ਅਟਾਰੀ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਸਿੱਖ ਜਰਨੈਲ ਸ਼ਹੀਦ ਸ: ਸ਼ਾਮ ਸਿੰਘ ਅਟਾਰੀਵਾਲਾ ਟਰੱਸਟ ਦੇ ਨੁਮਾਇੰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਹਨ | ਸ਼ਹੀਦ ਜਰਨੈਲ ਸ: ਸ਼ਾਮ ਸਿੰਘ ਅਟਾਰੀਵਾਲਾ ਦੀ ...

ਪੂਰੀ ਖ਼ਬਰ »

ਘਰ ਵਿਚੋਂ ਦਿਨ ਦਿਹਾੜੇ ਚੋਰੀ-ਸੀ.ਸੀ.ਟੀ.ਵੀ. ਕੈਮਰੇ ਵਿਚ ਘਟਨਾ ਕੈਦ

ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਬੀਤੇ ਦਿਨ ਦਿਨ ਦਿਹਾੜੇ ਇਕ ਘਰ ਵਿਚੋਂ ਨਕਦੀ ਚੋਰੀ ਹੋਣ ਅਤੇ ਘਟਨਾ ਸੀ.ਸੀ.ਟੀ.ਵੀ. ਵਿਚ ਕੈਦ ਹੋਣ ਉਪਰੰਤ ਪੁਲਿਸ ਨੇ 12 ਘੰਟਿਆਂ ਵਿਚ ਹੀ ਉਕਤ ਚੋਰੀ ਦਾ ਸੁਰਾਗ ਲਾ ਲਿਆ | ਸਥਾਨਕ ...

ਪੂਰੀ ਖ਼ਬਰ »

ਝੋਨੇ ਦੇ ਨਾਲ-ਨਾਲ ਕਿਸਾਨ ਦਾਲਾਂ ਤੇ ਮੱਕੀ ਦੀ ਵੀ ਕਾਸ਼ਤ ਕਰਨ-ਬਲਦੇਵ ਸਿੰਘ ਮਿਆਦੀਆਂ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬਲਾਕ ਚੋਗਾਵਾਂ ਦੇ ਪਿੰਡ ਜਸਰਾਉਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਵਿਸ਼ਾਲ ਕੈਂਪ ਲਗਾਇਆ ਗਿਆ | ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ | ਕੈਂਪ ਵਿਚ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਆਗੂ ਕੈਮੀ ਢਿੱਲੋਂ 'ਆਪ' ਵਿਚ ਸ਼ਾਮਿਲ

ਅਟਾਰੀ, 26 ਮਈ (ਗੁਰਦੀਪ ਸਿੰਘ ਅਟਾਰੀ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅਟਾਰੀ ਕਸਬੇ ਦੇ ਟਕਸਾਲੀ ਕਾਂਗਰਸੀ ਆਗੂ ਅਤੇ ਸਮਾਜ ਸੇਵਕ ਕਿਰਨਦੀਪ ਸਿੰਘ ਕੈਮੀ ਢਿੱਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ | ਇਸ ਮੌਕੇ ਕੈਮੀ ਢਿੱਲੋਂ ਦੇ ਸਮਰਥਕ ਵੀ ...

ਪੂਰੀ ਖ਼ਬਰ »

ਹਲਕੇ 'ਚ ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਹੋਰ ਅੱਗੇ ਵਧਾਉਣ ਲਈ 'ਆਪ' ਵਲੰਟੀਅਰ ਤੇ ਆਗੂ ਕਰਨਗੇ ਨਿਗਰਾਨੀ -ਖੁਸ਼ਪਾਲ ਧਾਲੀਵਾਲ

ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)-ਇਥੇ ਕੈਬਿਨਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਖੁਸ਼ਪਾਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ਆਗੂਆਂ ਤੇ ਸਰਗਰਮ ਵਲੰਟੀਅਰ ਗਰੁੱਪ ਦੀ ਹੋਈ ਮੀਟਿੰਗ 'ਚ ਹਲਕੇ ਦੇ ਵਿਧਇਕ ਤੇ ਮੰਤਰੀ ...

ਪੂਰੀ ਖ਼ਬਰ »

ਪੰਜਾਬ ਦੇ ਪਿੰਡਾਂ 'ਚ ਬੁਨਿਆਦੀ ਲੋੜਾਂ ਲਈ ਆਈ. ਟੀ. ਸਕਿੱਲ ਸੈਂਟਰ ਲਿਆਵਾਂਗੇ-ਕੈਬਨਿਟ ਮੰਤਰੀ ਧਾਲੀਵਾਲ

ਟਾਂਗਰਾ, 26 ਮਈ (ਹਰਜਿੰਦਰ ਸਿੰਘ ਕਲੇਰ)-ਪਿੰਡਾਂ ਦਾ ਵਿਕਾਸ 84 ਦੇ ਚੱਕਰ ਵਿਚ ਪਿਆ ਪੰਜ ਸਾਲਾਂ ਬਾਅਦ ਉਹੀ ਹੋਈ ਜਾਂਦਾ ਤਾਂ ਪੰਜਾਬ ਸਰਕਾਰ ਨੇ ਸੋਚਿਆ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸਟੇਡੀਅਮ, ਜਿੰਮ ਲਾਈਟਾਂ, ਮੁਹੱਲਾ ਕਲੀਨਿਕ, ਸਾਫ ਪਾਣੀ ਸੂਬੇ ...

ਪੂਰੀ ਖ਼ਬਰ »

ਦਾਣਾ ਮੰਡੀ ਸੁਧਾਰ ਦੀ ਆੜ੍ਹਤੀ ਯੂਨੀਅਨ ਦੀ ਸਰਬ ਸੰਮਤੀ ਨਾਲ ਚੋਣ

ਗੱਗੋਮਾਹਲ, 26 ਮਈ (ਬਲਵਿੰਦਰ ਸਿੰਘ ਸੰਧੂ)-ਦਾਣਾ ਮੰਡੀ ਕਸਬਾ ਸੁਧਾਰ ਦੇ ਸਮੂੰਹ ਆੜਤੀਆਂ ਦੀ ਇਕੱਤਰਤਾ ਪ੍ਰਧਾਨ ਹਰਪਾਲ ਸਿੰਘ ਸੁਧਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਖ਼ਰੀਦ ਸੀਜ਼ਨ ਦੌਰਾਨ ਆੜਤੀਆਂ, ਕਿਸਾਨ ਤੇ ਮਜ਼ਦੂਰਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਮਜੀਠਾ ਤਹਿਸੀਲ ਵਿਖੇ 'ਦੀ ਰੈਵੇਨਿਊ ਪਟਵਾਰ ਯੂਨੀਅਨ' ਵਲੋਂ ਵਾਧੂ ਪਟਵਾਰ ਸਰਕਲਾਂ ਦਾ ਚਾਰਜ ਅਣਮਿੱਥੇ ਸਮੇਂ ਲਈ ਛੱਡਿਆ

ਮਜੀਠਾ, 26 ਮਈ (ਮਨਿੰਦਰ ਸਿੰਘ ਸੋਖੀ)-ਮਜੀਠਾ ਤਹਿਸੀਲ ਕੰਪਲੈਕਸ ਵਿਖੇ 'ਦੀ ਰੈਵੀਨਿਊ ਪਟਵਾਰ ਯੂਨੀਅਨ' ਵਲੋਂ ਤਹਿਸੀਲ ਪ੍ਰਧਾਨ ਨਰਿੰਦਰ ਕੁਮਾਰ ਦੀ ਅਗਵਾਈ ਵਿਚ ਰੋਸ ਰੈਲੀ ਕੀਤੀ ਗਈ | ਜਿਸ ਵਿਚ ਯੂਨੀਅਨ ਦੀ ਪੰਜਾਬ ਬਾਡੀ ਦੇ ਆਦੇਸ਼ਾਂ ਅਨੁਸਾਰ ਤਹਿਸੀਲ ਮਜੀਠਾ ਦੇ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ 'ਤੇ ਬੱਚਿਆਂ ਨੂੰ ਕੀਤਾ ਸਨਮਾਨਿਤ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਨੇ ਰੋਸ ਪ੍ਰਦਰਸ਼ਨ ਕਰ ਕੇ ਸੂਬਾ ਸਰਕਾਰ ਦਾ ਕੀਤਾ ਅਰਥੀ ਫੂਕ ਪਿੱਟ ਸਿਆਪਾ

ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਇਥੇ ਯੂਨੀਅਨ ਦੀ ਅਜਨਾਲਾ ਬ੍ਰਾਂਚ ਵਲੋਂ ਸਥਾਨਕ ਨਵੇਂ ਬੱਸ ਅੱਡੇ ਨੇੜੇ ਰੋਸ ਮੁਜ਼ਾਹਰਾ ਕਰਕੇ ਸੂਬਾ ਭਗਵੰਤ ਮਾਨ ਸਰਕਾਰ ਦਾ ਅਰਥੀ ਫੂਕ ਪਿੱਟ ਸਿਆਪਾ ...

ਪੂਰੀ ਖ਼ਬਰ »

75 ਸਾਲ ਬੀਤ ਜਾਣ ਉਪਰੰਤ ਵੀ ਆਜ਼ਾਦੀ ਸੰਗਰਾਮੀਆਂ ਦੇ ਸੁਪਨਿਆਂ ਦਾ ਪਿੰਡ ਨਹੀਂ ਬਣ ਸਕਿਆ ਹਾਲੇ ਵੀ ਚੇਤਨਪੁਰਾ

ਚੇਤਨਪੁਰਾ, 26 ਮਈ (ਮਹਾਂਬੀਰ ਸਿੰਘ ਗਿੱਲ)-ਆਜ਼ਾਦੀ ਸੰਗਰਾਮ ਦੇ ਰਾਹੀਆਂ ਦੇ ਪਿੰਡ ਅਤੇ ਅੱਧੀ ਦਰਜਨ ਹੋਰ ਪਿੰਡਾਂ ਨੂੰ ਜੋੜਦਾ ਪਿੰਡ ਚੇਤਨਪੁਰਾ ਦਾ ਅੱਡਾ ਆਜ਼ਾਦੀ ਦੇ 75 ਸਾਲ ਗੁਜ਼ਰ ਜਾਣ ਉਪਰੰਤ ਵੀ ਸਹੂਲਤਾਂ ਤੋਂ ਪੂਰੀ ਤਰ੍ਹਾਂ ਸੱਖਣਾ ਹੈ | ਇਸ ਬੱਸ ਅੱਡੇ 'ਤੇ ਨਾ ਕੋਈ ਉਡੀਕ ਘਰ ਦੀ ਇਮਾਰਤ ਹੈ ਨਾ ਪੀਣ ਵਾਲੇ ਪਾਣੀ ਦਾ ਪ੍ਰਬੰਧ ਹੈ ਤੇ ਨਾ ਹੀ ਕੋਈ ਬਾਥਰੂਮ ਹੈ ਜਿਸ ਕਰਕੇ ਰਾਹਗੀਰਾਂ ਤੇ ਰੋਜ਼ਾਨਾ ਆਉਣ ਜਾਣ ਵਾਲੇ ਮੁਸਾਫਰਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਅੱਡੇ 'ਤੇ ਰਾਤ ਨੂੰ ਕੋਈ ਬਿਜਲੀ ਦਾ ਪ੍ਰਬੰਧ ਨਹੀਂ ਹੈ ਜਿਸ ਕਾਰਨ ਰਾਤ ਨੂੰ ਚੋਰਾਂ ਆਦਿ ਵਲੋਂ ਆਏ ਦਿਨ ਕੋਈ ਨਾ ਕੋਈ ਦੁਕਾਨ ਆਦਿ ਦੀ ਚੋਰੀ ਕਰ ਲਈ ਜਾਂਦੀ ਹੈ ਇਨ੍ਹਾਂ ਚੋਰੀਆਂ ਦੇ ਡਰ ਕਰ ਕੇ ਇਹ ਅੱਡਾ ਹੋਰ ਤਰੱਕੀ ਕਰਨ ਤੋਂ ਝਿਜਕ ਰਿਹਾ ਹੈ | ਇਸ ਅੱਡੇ ਉੱਪਰ ਦੋ ਬੈਂਕਾਂ ਹੋਣ ਦੇ ਬਾਵਜੂਦ ਵੀ ਹਾਲੇ ਤੱਕ ਏਟੀਐਮ ਦੀ ਸਹੂਲਤ ਨਹੀਂ ਹੈ | ਅੱਡੇ ਉੱਪਰ ਸਥਿਤ ਕਿਸਾਨਾਂ ਦੀ ਭਲਾਈ ਲਈ ਕੰਮ ਕਰ ਦੀ ਸਹਿਕਾਰੀ ਸੁਸਾਇਟੀ ਦੀ ਇਮਾਰਤ ਬੀਤੇ ਕਈ ਸਾਲਾਂ ਤੋਂ ਬਿਨਾਂ ਛੱਤ ਤੋਂ ਹੀ ਚੱਲ ਰਹੀ ਹੈ ਅੱਡੇ ਉਪਰ ਬਣੀਆਂ ਕਰੀਬ ਸੱਠ ਦੁਕਾਨਾਂ ਅਤੇ ਬੈਂਕਾਂ ਆਦਿ ਦੇ ਪਾਣੀ ਦਾ ਨਿਕਾਸ ਕਰਨ ਲਈ ਅੱਜ ਤਕ ਕੋਈ ਨਿਕਾਸੀ ਨਾਲਾ ਨਹੀਂ ਬਣਾਇਆ ਗਿਆ | ਦੁਕਾਨਾਂ ਦੇ ਅੱਗੇ ਪਿੱਛੇ ਬਣਾਏ ਆਰਜ਼ੀ ਟੋਇਆਂ ਵਿਚ ਖੜ੍ਹਾ ਗੰਦਾ ਪਾਣੀ ਨਿੱਤ ਦਿਨ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ | ਚੇਤਨਪੁਰਾ ਨਗਰ ਦੇ ਲੋਕ ਕਈ ਸਾਲਾਂ ਤੋਂ ਪੀਣ ਵਾਲੇ ਸਾਫ਼ ਪਾਣੀ ਲਈ ਤਰਸ ਰਹੇ ਹਨ ਜੋ ਕਿ ਅੱਜ ਤੱਕ ਨਸੀਬ ਨਹੀਂ ਹੋਇਆ | ਕਿਉਂਕਿ ਘਰਾਂ ਵਿਚ ਲੱਗੀਆਂ ਸਬਮਰਸੀਬਲ ਮੋਟਰਾਂ ਦਾ ਪਾਣੀ ਵੀ ਪੀਣਯੋਗ ਨਾ ਹੋਣ ਕਰ ਕੇ ਲੋਕ ਪਿੰਡ ਦੀ ਸਰਕਾਰੀ ਡਿਸਪੈਂਸਰੀ ਵਿਚ ਡੂੰਘਾ ਬੋਰ ਹੋਣ ਕਰਕੇ ਸਾਫ ਪਾਣੀ ਪੀਣ ਲਈ ਲਿਜਾ ਰਹੇ ਹਨ | ਪਿੰਡ ਦੇ ਲੋਕਾਂ ਨੇ ਬੜੇ ਵੱਡੇ ਸੰਘਰਸ਼ ਤੋਂ ਬਾਅਦ ਪਾਣੀ ਲਈ ਟੈਂਕੀ ਬਣਵਾਈ ਸੀ ਜੋ ਕਿ ਕੁਝ ਸਮਾਂ ਚੱਲਣ ਤੋਂ ਬਾਅਦ ਬੰਦ ਹੋ ਗਈ | ਇਸ ਟੈਂਕੀ ਦਾ ਬਿੱਲ ਕਰੀਬ ਪੰਝੀ ਲੱਖ ਰੁਪਏ ਦੇ ਲਗਪਗ ਹੈ ਜੋ ਕਿ ਭਰਿਆ ਨਹੀਂ ਗਿਆ | ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਸਰਵਿਸ ਵਾਟਰ ਸਕੀਮ ਤਹਿਤ ਨਹਿਰੀ ਪਾਣੀ ਨੂੰ ਫਿਲਟਰ ਕਰਕੇ ਇਲਾਕੇ ਦੇ ਸਾਰੇ ਪਿੰਡਾਂ ਨੂੰ ਸਾਫ ਪਾਣੀ ਦੀ ਸਹੂਲਤ ਮਿਲਣ ਜਾ ਰਹੀ ਹੈ | ਇਸ ਦਾ ਵੱਡਾ ਪਲਾਟ ਪਿੰਡ ਮੱਜੂਪੁਰਾ ਵਿਖੇ ਲਗਾਇਆ ਗਿਆ ਹੈ ਪਰ ਕੁਝ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਸਕੀਮ ਵਿਚ ਵੀ ਇਸ ਪਿੰਡ ਦਾ ਨਾਂ ਸ਼ਾਮਲ ਨਹੀਂ ਹੈ | ਪਿੰਡ ਦੇ ਬੱਸ ਅੱਡੇ 'ਤੇ ਤਿੰਨ ਬੋਹੜ ਦੇ ਵੱਡੇ ਦਰੱਖਤ ਹਨ ਜੋ ਸੜਕ ਦੇ ਨਵ ਨਿਰਮਾਣ ਨੂੰ ਲੈ ਕੇ ਵੱਢਣ ਦੀ ਤਿਆਰੀ ਵਿਚ ਹਨ | ਜਿਸ ਦਾ ਪਿੰਡ ਵਾਸੀਆਂ ਵਲੋਂ ਵੱਢਣ ਦਾ ਵਿਰੁੋਧ ਕੀਤਾ ਜਾ ਰਿਹਾ ਹੈ | ਅੰਮਿ੍ਤਸਰ ਤੋਂ ਵਾਇਆ ਚੇਤਨਪੁਰਾ ਫਤਿਹਗੜ੍ਹ ਚੂੜੀਆਂ ਸੜਕ ਦੀ ਖਸਤਾ ਹਾਲਤ ਕਾਰਨ ਨਿੱਤ ਹਾਦਸੇ ਵਾਪਰਦੇ ਹਨ ਪਰ ਪ੍ਰਸ਼ਾਸਨ ਦੇ ਕੰਨਾਂ 'ਤੇ ਜੂੰ ਨਹੀਂ ਸਰਕਦੀ | ਇਸ ਸੜਕ ਦੇ ਨਵ-ਨਿਰਮਾਣ ਦਾ ਨੀਂਹ ਪੱਥਰ ਦੋ ਹਜ਼ਾਰ ਅਠਾਰਾਂ ਵਿਚ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਰੱਖਿਆ ਗਿਆ ਸੀ ਪਰ ਕੋਈ ਕਾਰਵਾਈ ਨਹੀਂ ਹੋਈ | ਪਿੰਡ ਦੇ ਨਾਲ ਹੀ ਲਾਹੌਰ ਬਰਾਂਚ ਨਹਿਰ ਦੇ ਪੁਲ ਦੀ ਮੁੜ ਉਸਾਰੀ ਬੜੀ ਸੁਸਤ ਰਫ਼ਤਾਰ ਨਾਲ ਕੀਤੀ ਜਾ ਰਹੀ ਹੈ ਤੇ ਸਾਰੇ ਵਾਹਨਾਂ ਆਦਿ ਨੂੰ ਹੋਰ ਪਿੰਡਾਂ ਰਾਹੀਂ ਆਉਣ ਜਾਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ਚੇਤਨਪੁਰਾ ਦੇ ਵਸਨੀਕ ਤੇ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਅਤਿ ਨਜ਼ਦੀਕੀ ਬਲਦੇਵ ਸਿੰਘ ਬੱਬੂ ਚੇਤਨਪੁਰਾ ਨੇ ਕਿਹਾ ਕਿ ਚੇਤਨਪੁਰਾ ਨਗਰ ਦੇ ਸਾਰੇ ਅਧੂਰੇ ਕੰਮ ਪਹਿਲ ਦੇ ਆਧਾਰ ਤੇ ਪੂਰੇ ਕਰਾਏ ਜਾਣਗੇ | ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਿੰਡ ਚੇਤਨਪੁਰਾ ਨਾਲ ਪਿਛਲੀਆਂ ਸਰਕਾਰਾਂ ਵਲੋਂ ਹਮੇਸ਼ਾਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਜੋ ਕਿ ਹੁਣ ਨਹੀਂ ਹੋਵੇਗਾ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX