ਤਾਜਾ ਖ਼ਬਰਾਂ


ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  11 minutes ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  25 minutes ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  30 minutes ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ 'ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਗ੍ਰਿਫ਼ਤਾਰ
. . .  38 minutes ago
ਇਸਲਾਮਾਬਾਦ, 10 ਅਗਸਤ - ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ ਲਈ ਟੀ.ਵੀ. ਸਟੇਸ਼ਨ ਨੂੰ ਬੰਦ ਕਰਨ ਤੋਂ ਬਾਅਦ ਇਸ ਦੇ ਸੀਨੀਅਰ ਪੱਤਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ
. . .  37 minutes ago
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ...
ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  about 1 hour ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  about 1 hour ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  about 1 hour ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ 'ਚ ਨਿਯਮਤ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ...
ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  about 1 hour ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  about 2 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ...
ਨਹੀਂ ਰਹੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ, ਸਸਕਾਰ ਅੱਜ
. . .  about 2 hours ago
ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ) - ਰੋਜ਼ਾਨਾ ਅਜੀਤ ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਅਜੀਤ ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਅਤੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਫ਼ਤਹਿਗੜ੍ਹ ਸਾਹਿਬ

ਨਸ਼ਾ ਰੋਕੂ ਮੁਹਿੰਮ ਤਹਿਤ ਜ਼ਿਲ੍ਹੇ 'ਚ 11 ਹੋਰ ਓਟ ਕਲੀਨਿਕ ਸਥਾਪਿਤ-ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 27 ਮਈ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ 'ਤੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ੇ ਦੇ ਰੋਗੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਇਲਾਜ ਦੀ ਮੁਫ਼ਤ ਸਹੂਲਤ ਪ੍ਰਦਾਨ ਕਰਦੇ ਹੋਏ ਜ਼ਿਲ੍ਹੇ ਵਿਚ ਓਟ ਕਲੀਨਿਕਾਂ ਦੀ ਗਿਣਤੀ 7 ਤੋਂ ਵਧਾ ਕੇ 18 ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਹਿਲਾਂ ਸਿਹਤ ਸੈਂਟਰ ਬਾਹਮਣ ਮਾਜਰਾ, ਮੰਡੀ ਗੋਬਿੰਦਗੜ੍ਹ, ਚਨਾਰਥਲ ਕਲਾਂ, ਖੇੜਾ, ਅਮਲੋਹ, ਬਸੀ ਪਠਾਣਾਂ ਅਤੇ ਖਮਾਣੋਂ ਆਦਿ 7 ਓਟ ਕਲੀਨਿਕ (ਆਊਟ ਪੇਸ਼ੈਂਟ ਓਪੀਆਇਡ ਅਸਿਸਟਿਡ ਟਰੀਟਮੈਂਟ) ਚੱਲ ਰਹੇ ਸਨ, ਪਰ ਹੁਣ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਿਲ੍ਹੇ ਅੰਦਰ 11 ਹੋਰ ਓਟ ਕਲੀਨਿਕ ਖੋਲ੍ਹੇ ਗਏ ਹਨ, ਜੋ ਸਿਹਤ ਕੇਂਦਰ ਨੰਦਪੁਰ ਕਲੌੜ, ਭਗੜਾਣਾ, ਨੌਗਾਵਾਂ, ਮੂਲੇਪੁਰ, ਸੰਗਤਪੁਰ ਸੋਢੀਆਂ, ਲਾਡਪੁਰ, ਸੰਘੋਲ, ਭੜੀ, ਯੂ.ਪੀ.ਐਸ.ਸੀ. ਮੰਡੀ ਗੋਬਿੰਦਗੜ੍ਹ, ਯੂ.ਪੀ.ਐਸ.ਸੀ. ਬਾੜਾ ਅਤੇ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਅੰਦਰ ਖੋਲ੍ਹੇ ਗਏ ਹਨ | ਇਸ ਮੌਕੇ ਜ਼ਿਲ੍ਹਾ ਹਸਪਤਾਲ ਵਿਚ ਨਵੇਂ ਖੁੱਲ੍ਹੇ ਓਟ ਕਲੀਨਿਕ ਦਾ ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਵਲੋਂ ਰਿਬਨ ਕੱਟ ਕੇ ਉਦਘਾਟਨ ਵੀ ਕੀਤਾ ਗਿਆ | ਨੋਡਲ ਅਫ਼ਸਰ ਕਮ-ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਰੋਗੀ ਨੂੰ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਹਸਪਤਾਲ ਵਿਖੇ ਸਥਾਪਿਤ ਨਸ਼ਾ ਛੁਡਾਊ ਕੇਂਦਰ ਵਿਚ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਸਨਪ੍ਰੀਤ ਕੌਰ ਤੋਂ ਆਪਣਾ ਚੈੱਕਅਪ ਕਰਵਾ ਕੇ ਦਵਾਈ ਸ਼ੁਰੂ ਕਰਵਾਉਣੀ ਪਵੇਗੀ, ਉਸ ਤੋਂ ਬਾਅਦ ਉਹ ਜ਼ਿਲ੍ਹੇ ਅੰਦਰ ਆਪਣੇ ਘਰ ਦੇ ਨੇੜੇ ਕਿਸੇ ਵੀ ਓਟ ਕਲੀਨਿਕ ਤੋਂ ਆਪਣੀ ਦਵਾਈ ਲੈ ਸਕੇਗਾ | ਇਸ ਮੌਕੇ ਡਾ. ਸਨਪ੍ਰੀਤ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਨਵਜੋਤ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ, ਮੈਡੀਕਲ ਅਫ਼ਸਰ ਡਾ. ਹਰਬੀਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਅਮਰਜੀਤ ਸਿੰਘ ਸੋਹੀ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਧਰਤੀ ਹੇਠਲਾ ਪਾਣੀ ਬਚਾਉਣ ਲਈ ਮੁਹਿੰਮ ਤਹਿਤ ਵਿਧਾਇਕ ਬੜਿੰਗ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ

ਮੰਡੀ ਗੋਬਿੰਦਗੜ੍ਹ, 27 ਮਈ (ਮੁਕੇਸ਼ ਘਈ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਵਿੱਢੀ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਫ਼ਤਹਿਗੜ੍ਹ ਡਾ. ਦਰਸ਼ਨ ਲਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਖੇਤੀਬਾੜੀ ਵਿਭਾਗ ...

ਪੂਰੀ ਖ਼ਬਰ »

ਪਿੰਡ ਛਲੇੜੀ ਕਲਾਂ ਵਿਖੇ ਸ਼ਾਮਲਾਤ ਜ਼ਮੀਨ ਦੀ ਬੋਲੀ ਰੋਕਣ ਲਈ ਕਿਸਾਨਾਂ ਵਲੋਂ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ

ਜਖਵਾਲੀ, 27 ਮਈ (ਨਿਰਭੈ ਸਿੰਘ)-ਪਿੰਡ ਛਲੇੜੀ ਕਲਾਂ ਵਿਖੇ 417 ਏਕੜ ਪੰਚਾਇਤੀ ਜ਼ਮੀਨ ਦਾ ਮਾਮਲਾ ਉਸ ਸਮੇਂ ਗਰਮਾ ਗਿਆ ਜਦੋਂ ਪਿੰਡ ਦੀ ਸ਼ਾਮਲਾਤ ਜ਼ਮੀਨ ਦੀ ਬੋਲੀ ਕਰਵਾਉਣ ਤੋਂ ਰੋਕਣ ਲਈ ਪਿੰਡ ਵਾਸੀਆਂ ਦੇ ਹੱਕ ਵਿਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਅਣਮਿਥੇ ਸਮੇਂ ...

ਪੂਰੀ ਖ਼ਬਰ »

ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਮਨੈਲਾ ਸਮੇਤ 10 ਪ੍ਰਾਇਮਰੀ ਸਕੂਲਾਂ ਦੀ ਜ਼ਿਲ੍ਹਾ ਪੱਧਰ 'ਤੇ ਹੋਈ ਚੋਣ

ਖਮਾਣੋਂ, 27 ਮਈ (ਮਨਮੋਹਨ ਸਿੰਘ ਕਲੇਰ)-ਸਕੂਲ ਦੀ ਸਵੱਛਤਾ ਨੂੰ ਦੇਖਦੇ ਹੋਏ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਮਨੈਲਾ ਸਮੇਤ ਜ਼ਿਲ੍ਹੇ ਦੇ 10 ਸਕੂਲਾਂ ਦੀ ਚੋਣ ਜ਼ਿਲ੍ਹਾ ਪੱਧਰ 'ਤੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗਠਿਤ ਕਮੇਟੀ ਵਲੋਂ ਸਵੱਛ ਵਿਦਿਆਲਿਆ ਪੁਰਸਕਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਜਲਦ ਯੂਰੀਆ ਖਾਦ ਸਹਿਕਾਰੀ ਸੁਸਾਇਟੀਆਂ 'ਚ ਭੇਜੇ-ਗੁਰਦੇਵ ਸੌਂਟੀ

ਅਮਲੋਹ, 27 ਮਈ (ਕੇਵਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬਲਾਕ ਪ੍ਰਧਾਨ ਗੁਰਦੇਵ ਸਿੰਘ ਸੌਂਟੀ ਦੀ ਅਗਵਾਈ 'ਚ ਹੋਈ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਸੌਂਟੀ ਨੇ ਕਿਹਾ ਕਿ ਅਮਲੋਹ ਬਲਾਕ 'ਚ ਯੂਰੀਆ ਖਾਦ ਦੀ ਬਹੁਤ ਜ਼ਿਆਦਾ ...

ਪੂਰੀ ਖ਼ਬਰ »

ਆਪਣੇ ਮੰਤਰੀ 'ਤੇ ਕਾਰਵਾਈ ਕਰ ਕੇ ਦੂਜੇ ਸੂਬਿਆਂ 'ਚ ਆਪਣੀ ਦਿੱਖ ਨੂੰ ਚਮਕਾਉਣਾ ਚਾਹੁੰਦੀ ਹੈ 'ਆਪ'-ਸਿੱਧੂਪੁਰ

ਸੰਘੋਲ, 27 ਮਈ (ਗੁਰਨਾਮ ਸਿੰਘ ਚੀਨਾ)-ਆਪਣੇ ਸਿਹਤ ਮੰਤਰੀ ਨੂੰ ਮੰਤਰੀ ਪਦ ਤੋਂ ਹਟਾਉਣਾ 'ਆਪ' ਸਰਕਾਰ ਦੀ ਇਕ ਸਾਜ਼ਿਸ਼ ਹੈ, 'ਆਪ' ਸਰਕਾਰ ਲੋਕਾਂ 'ਚ ਆਪਣੀ ਦਿੱਖ ਨੂੰ ਵਧੀਆ ਬਣਾਉਣਾ ਚਾਹੁੰਦੀ ਹੈ, ਕਿਉਂਕਿ ਕੁਝ ਮਹੀਨਿਆਂ ਬਾਅਦ ਕਈ ਰਾਜਾਂ 'ਚ ਚੋਣਾਂ ਆ ਰਹੀਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਸੰਘੋਲ, 27 ਮਈ (ਗੁਰਨਾਮ ਸਿੰਘ ਚੀਨਾ)-ਬੋਰਡਾਂ, ਕਾਰਪੋਰੇਸ਼ਨਾਂ ਤੇ ਸਹਿਕਾਰੀ ਅਦਾਰਿਆਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਦੁਆਰਾ ਪੈਨਸ਼ਨ ਸੋਧ ਸਬੰਧੀ ਜਥੇਬੰਦੀਆਂ ਦੇ ਸੀਨੀਅਰ ਮੀਤ ਪ੍ਰਧਾਨ ਹਰਚੰਦ ਸਿੰਘ ਖੰਟ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਸਤੀ ਸ਼ਰਾਬ ਨੂੰ ਮਹਿੰਗੇ ਬਰਾਂਡ ਦੀਆਂ ਬੋਤਲਾਂ 'ਚ ਪਾ ਕੇ ਵੇਚਣ ਵਾਲੇ ਕਾਬੂ

ਖਮਾਣੋਂ, 27 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਸਸਤੀ ਸ਼ਰਾਬ ਨੂੰ ਮਹਿੰਗੇ ਬਰਾਂਡ ਦੀਆਂ ਬੋਤਲਾਂ 'ਚ ਪਾ ਕੇ ਵੇਚਣ ਵਾਲੇ 3 ਮਰਦਾਂ ਸਮੇਤ 1 ਔਰਤ ਨੂੰ 10 ਪੇਟੀਆਂ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਮੁਤਾਬਿਕ ਕੁਲਵਿੰਦਰ ਸਿੰਘ ਸਹਾਇਕ ...

ਪੂਰੀ ਖ਼ਬਰ »

ਬਸੀ ਪਠਾਣਾਂ ਪੁਲਿਸ ਵਲੋਂ 24 ਘੰਟੇ ਅੰਦਰ ਮੋਬਾਈਲ ਝਪਟਮਾਰ ਕਾਬੂ

ਬਸੀ ਪਠਾਣਾਂ, 27 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਵਾਰਦਾਤ ਹੋਣ ਦੇ 24 ਘੰਟੇ ਅੰਦਰ ਮੋਬਾਈਲ ਝਪਟਮਾਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਪੁਲਿਸ ਚੌਕੀ ਇੰਚਾਰਜ ਸਬ ਇੰਸਪੈਕਟਰ ਪਵਨ ਕੁਮਾਰ ਨੇ ਉਪਰੋਕਤ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ...

ਪੂਰੀ ਖ਼ਬਰ »

ਅਮਲੋਹ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਵਿਧਾਇਕ ਗੈਰੀ ਬੜਿੰਗ

ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ ਆਈ ਨਵੀਂ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ ਅਤੇ ਆਉਣ ਵਾਲੇ ਸਮੇਂ ਵਿਚ ਵੀ ਨਗਰ ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਲਈ ਸਿੱਖਿਅਤ ਤੇ ਹੁਨਰਮੰਦ ਹੋਣ ਦੀ ਜ਼ਰੂਰਤ-ਰੱਖੜਾ

ਡਕਾਲਾ, 27 ਮਈ (ਪਰਗਟ ਸਿੰਘ ਬਲਬੇੜਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਦਾ 12ਵਾਂ ਸਥਾਪਨਾ ਦਿਵਸ ਸਾਦੇ ਅਤੇ ਪ੍ਰਭਾਵਸ਼ਾਲੀ ਢੰਗ ...

ਪੂਰੀ ਖ਼ਬਰ »

ਮੱਛਰਾਂ ਦਾ ਲਾਰਵਾ ਮਿਲਣ 'ਤੇ 3 ਘਰਾਂ ਦੇ ਕੀਤੇ ਚਲਾਨ

ਮੰਡੀ ਗੋਬਿੰਦਗੜ੍ਹ, 27 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਅਤੇ ਨਗਰ ਕੌਂਸਲ ਗੋਬਿੰਦਗੜ੍ਹ ਵਲੋਂ ਮੰਡੀ ਗੋਬਿੰਦਗੜ੍ਹ 'ਚ ਸਾਂਝੇ ਤੌਰ 'ਤੇ ਡਰਾਈ ਡੇਅ/ਡੇਂਗੂ ਫੀਵਰ ਸਰਵੇ ਮੁਹਿੰਮ ਤਹਿਤ ਮਾਤਾ ਰਾਣੀ ਮੁਹੱਲੇ ਵਿਚ ਸਰਵੇ ਕਾਰਵਾਈ ਕੀਤੀ ...

ਪੂਰੀ ਖ਼ਬਰ »

ਵਾਰਡ ਦੇ ਵਸਨੀਕਾਂ ਨੇ ਹਲਕਾ ਵਿਧਾਇਕ ਰਾਏ ਨੂੰ ਕਰਵਾਇਆ ਸਮੱਸਿਆਵਾਂ ਤੋਂ ਜਾਣੂ

ਫ਼ਤਹਿਗੜ੍ਹ ਸਾਹਿਬ, 27 ਮਈ (ਮਨਪ੍ਰੀਤ ਸਿੰਘ)-ਸਰਹਿੰਦ ਦੇ ਵਾਰਡ ਨੰਬਰ 22 ਦੇ ਵਸਨੀਕਾਂ ਵਲੋਂ ਇੰਜੀ: ਪ੍ਰੇਮ ਸਿੰਘ ਦੀ ਅਗਵਾਈ ਹੇਠ ਕਾਲੋਨੀ ਨਿਵਾਸੀਆਂ ਨਾਲ ਪਾਣੀ ਤੇ ਸੀਵਰੇਜ ਦੀ ਸਮੱਸਿਆ ਸਬੰਧੀ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੂੰ ਜਾਣੂ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸਾਬਕਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੰਦੀਪ ਸਿੰਘ ਤੇ ਬੱਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮੰਡੀ ਗੋਬਿੰਦਗੜ੍ਹ, 27 ਮਈ (ਬਲਜਿੰਦਰ ਸਿੰਘ)-ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਪੰਜਾਬ ਲੋਕ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੰਦੀਪ ਸਿੰਘ ਬੱਲ ਦੇ ਸਥਾਨਕ ਮੁਹੱਲਾ ਪ੍ਰੀਤ ਨਗਰ ਸਥਿਤ ਨਿਵਾਸ 'ਤੇ ਉਨ੍ਹਾਂ ਦੇ ਪਿਤਾ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 27 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਬਾਰ ਰੂਮ 'ਚ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਜ਼ਿਲ੍ਹਾ ਤੇ ...

ਪੂਰੀ ਖ਼ਬਰ »

ਐਸ. ਡੀ. ਐਮ. ਖਮਾਣੋਂ ਤੇ ਬੀ. ਡੀ. ਪੀ. ਓ. ਨੇ ਸੰਘੋਲ ਤੇ ਹੋਰਨਾਂ ਥਾਵਾਂ ਦਾ ਦੌਰਾ

ਸੰਘੋਲ, 27 ਮਈ (ਗੁਰਨਾਮ ਸਿੰਘ ਚੀਨਾ)-ਮੁੱਖ ਮੰਤਰੀ ਅਤੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਹੁਕਮਾਂ 'ਤੇ ਉਪ ਮੰਡਲ ਮੈਜਿਸਟਰੇਟ ਖਮਾਣੋਂ ਪਰਲੀਨ ਕੌਰ ਕਾਲੇਕਾ ਅਤੇ ਬੀ.ਡੀ.ਪੀ.ਓ. ਖਮਾਣੋਂ ਪਰਮਵੀਰ ਕੌਰ ਵਲੋਂ ਉੱਚਾ ਪਿੰਡ ਸੰਘੋਲ ਤੇ ਹੋਰਨਾਂ ਥਾਵਾਂ ਦਾ ਦੌਰਾ ...

ਪੂਰੀ ਖ਼ਬਰ »

ਪੰਜਾਬ ਦੇ ਨੌਜਵਾਨ ਖੇਡਾਂ ਨਾਲ ਜੁੜ ਕੇ ਸੂਬੇ ਦਾ ਨਾਂਅ ਰੌਸ਼ਨ ਕਰਨ-ਗੈਰੀ ਬੜਿੰਗ

ਅਮਲੋਹ, 27 ਮਈ (ਕੇਵਲ ਸਿੰਘ)-ਪੰਜਾਬ ਦੇ ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣੇ ਸੂਬੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਅਤੇ ਯੂਥ ਕਲੱਬਾਂ ਵਲੋਂ ਖੇਡ ਟੂਰਨਾਮੈਂਟ ਕਰਵਾਉਣਾ ਸ਼ਲਾਘਾਯੋਗ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਰਵੀ ਕੁਮਾਰ ਨੇ ਜਿੱਤਿਆ ਸੋਨ ਤਗਮਾ

ਮੰਡੀ ਗੋਬਿੰਦਗੜ੍ਹ, 27 ਮਈ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੇ ਰਵੀ ਕੁਮਾਰ ਵਲੋਂ ਚੇਨਈ ਵਿਖੇ ਹੋਈ ਬਾਡੀ ਬਿਲਡਿੰਗ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤ ਕੇ ਆਉਣ 'ਤੇ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਮਿਉਂਸੀਪਲ ਕੌਂਸਲਰ ਰਸ਼ਮੀ ਗੁਪਤਾ ਦੇ ਪਤੀ ...

ਪੂਰੀ ਖ਼ਬਰ »

ਜੀ. ਪੀ. ਸੀ. ਵਿਖੇ 'ਦਿ ਵਰਲਡ ਇਜ਼ ਮਾਈ ਓਇਸਟਰ' 'ਤੇ ਵੈਬੀਨਾਰ

ਮੰੰਡੀ ਗੋਬਿੰਦਗੜ੍ਹ, 27 ਮਈ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ 'ਦਿ ਵਰਲਡ ਇਜ਼ ਮਾਈ ਓਇਸਟਰ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਡਾ. ਦੀਪਤੀ ਗੁਪਤਾ, ਪ੍ਰੋਫ਼ੈਸਰ ਡਿਪਾਰਟਮੈਂਟ ਆਫ਼ ਇੰਗਲਿਸ਼ ਐਂਡ ਕਲਚਰਲ ਸਟੱਡੀਜ਼, ਡੀਨ ਇੰਟਰਨੈਸ਼ਨਲ ਸਟੂਡੈਂਟਸ, ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ ਨਸ਼ਾ ਤੇ ਭਿ੍ਸ਼ਟਾਚਾਰ ਮੁਕਤ 'ਚ ਪੂਰੀ ਤਰ੍ਹਾਂ ਸਮਰੱਥ-ਵਿੱਕੀ ਚਾਹਲ

ਮੰਡੀ ਗੋਬਿੰਦਗੜ੍ਹ, 27 ਮਈ (ਬਲਜਿੰਦਰ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਤੇ ਭਿ੍ਸ਼ਟਾਚਾਰ ਮੁਕਤ ਕਰਨ ਦੇ ਵਾਅਦੇ ਮੁਤਾਬਿਕ ਆਪਣੇ ਹੀ ਮੰਤਰੀ ਨੂੰ ਭਿ੍ਸ਼ਟਾਚਾਰ ਦੇ ਦੋਸ਼ਾਂ 'ਚ ਲਿਪਤ ਪਾਏ ਜਾਣ ਤੋਂ ਬਾਅਦ ਬਰਖ਼ਾਸਤ ਕਰ ਕੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਾਓ ਮੁਹਿੰਮ ਚਲਾਈ

ਬਸੀ ਪਠਾਣਾਂ, 27 ਮਈ (ਰਵਿੰਦਰ ਮੌਦਗਿਲ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬਸੀ ਪਠਾਣਾਂ ਵਲੋਂ ਸ਼ੁੱਕਰਵਾਰ ਨੂੰ ਵਾਤਾਵਰਨ ਦੀ ਸੰਭਾਲ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ | ਜਿਸ ਦੀ ਅਗਵਾਈ ਪ੍ਰਧਾਨ ਜੈ ਕਿ੍ਸ਼ਨ ਕਸ਼ਯਪ ਨੇ ਕੀਤੀ | ਪ੍ਰਾਚੀਨ ਸ੍ਰੀ ਰਾਮ ਮੰਦਰ 'ਚ ਪਹੁੰਚੇ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਨੇ ਥਾਈਲੈਂਡ ਯੂਨੀਵਰਸਿਟੀ ਨਾਲ ਕੀਤਾ ਸਮਝੌਤਾ

ਅਮਲੋਹ, 27 ਮਈ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਨੇ ਥਾਈਲੈਂਡ ਦੀ ਧੁਰਕੀਜ ਪੰਡਤ ਯੂਨੀਵਰਸਿਟੀ ਨਾਲ ਵਿਸ਼ਵ ਨਾਲ ਤਾਲਮੇਲ ਰੱਖਣ ਦੀ ਕੋਸ਼ਿਸ਼ ਦੇ ਹਿੱਸੇ ਵਜੋਂ ਇਕ ਸਮਝੌਤਾ ਕੀਤਾ ਹੈ | ਵਿਦੇਸ਼ੀ ਯੂਨੀਵਰਸਿਟੀਆਂ ਨਾਲ ਟੀਮ ਬਣਾਉਣ ਲਈ ਐਨ.ਈ.ਪੀ-2020 ਦੀਆਂ ...

ਪੂਰੀ ਖ਼ਬਰ »

ਹਰ ਇਨਸਾਨ ਨੂੰ ਸਮੇਂ ਦੀ ਮੰਗ ਅਨੁਸਾਰ ਬੂਟੇ ਲਗਾਉਣ ਨੂੰ ਪਹਿਲ ਕਰਨੀ ਚਾਹੀਦੀ-ਰਾਜੂ ਖੰਨਾ

ਅਮਲੋਹ, 27 ਮਈ (ਕੇਵਲ ਸਿੰਘ)-ਹਰ ਇਕ ਇਨਸਾਨ ਨੂੰ ੂ ਸਮੇਂ ਦੀ ਮੰਗ ਅਨੁਸਾਰ ਬੂਟੇ ਲਗਾਉਣੇ ਚਾਹੀਦੇ ਹਨ, ਕਿਉਂਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣਾ ਜ਼ਰੂਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਐਨ. ਐਚ. ਐਮ. ਇੰਪਲਾਈਜ਼ ਯੂਨੀਅਨ ਦੀ ਪੰਜਾਬ ਦੀ ਮਿਸ਼ਨ ਡਾਇਰੈਕਟਰ ਨਾਲ ਮੀਟਿੰਗ

ਫ਼ਤਹਿਗੜ੍ਹ ਸਾਹਿਬ, 27 ਮਈ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਐਨ.ਐਚ. ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਵਾਹਿਦ ਮੁਹੰਮਦ ਦੀ ਅਗਵਾਈ ਹੇਠ ਐਨ.ਐਚ.ਐਮ. ਵਿਚ ਘੱਟ ਤਨਖ਼ਾਹਾਂ 'ਤੇ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਸਿਹਤ ਵਿਭਾਗ ਦੇ ਆਲ੍ਹਾ ...

ਪੂਰੀ ਖ਼ਬਰ »

ਮਾਨੀ ਵਿਹੜਾ ਸਕੂਲ ਵਲੋਂ ਬੂਟੇ ਵੰਡ ਕੇ ਵਾਤਾਵਰਨ ਨੂੰ ਬਚਾਉਣ ਦਾ ਦਿੱਤਾ ਸੱਦਾ

ਅਮਲੋਹ, 27 ਮਈ (ਕੇਵਲ ਸਿੰਘ)-ਸਰਕਾਰੀ ਐਲੀਮੈਂਟਰੀ ਸੈੱਲਫ਼ ਸਮਾਰਟ ਸਕੂਲ ਮਾਨੀ ਵਿਹੜਾ ਅਮਲੋਹ ਵਿਖੇ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਮੁਖੀ ਗੁਰਪ੍ਰੀਤ ਕੌਰ ਦੀ ਅਗਵਾਈ 'ਚ ਪ੍ਰੀ ਪ੍ਰਾਇਮਰੀ ਵਿਦਿਆਰਥੀਆਂ ਲਈ ਮਦਰ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਪਹਿਲ ਕਰਨ-ਅਮਰੀਕ ਮੇਜੀ

ਅਮਲੋਹ, 27 ਮਈ (ਕੇਵਲ ਸਿੰਘ)-ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਕਿਸਾਨ ਅਮਰੀਕ ਸਿੰਘ ਵਲੋਂ ਆਪਣੇ ਖੇਤਾਂ 'ਚ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਪਹਿਲ ਕੀਤੀ ਗਈ ਤੇ ਇਸ ਪਹਿਲ ਦੀ ਲੋਕਾਂ ਵਲੋਂ ਵੀ ਸ਼ਲਾਘਾ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਅਮਰੀਕ ਸਿੰਘ ਮੇਜੀ ਨੇ ...

ਪੂਰੀ ਖ਼ਬਰ »

ਬਾਬਾ ਬਬਰੀ ਸ਼ਾਹ ਪਿੰਡ ਧਨੌਲਾ ਅਸਥਾਨ 'ਤੇ ਕਰਵਾਇਆ ਸਾਲਾਨਾ ਭੰਡਾਰਾ

ਖਮਾਣੋਂ, 27 ਮਈ (ਮਨਮੋਹਨ ਸਿੰਘ ਕਲੇਰ)-ਪਿੰਡ ਧਨੌਲਾ ਵਿਖੇ ਬਾਬਾ ਬਬਰੀ ਸ਼ਾਹ ਦੀ ਖੂਹੀ 'ਤੇ ਧੰਨ ਬਾਬਾ ਦਿਲਬਰ ਹਸਨ ਨੂੰ ਸਮਰਪਿਤ ਸਾਲਾਨਾ ਭੰਡਾਰਾ ਸਮੂਹ ਸੰਗਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਭੌਤਿਕ ਵਿਗਿਆਨ ਅਧਿਆਪਨ 'ਤੇ 3 ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 27 ਮਈ (ਬਲਜਿੰਦਰ ਸਿੰਘ)-ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਘੱਟ ਲਾਗਤ ਵਾਲੇ ਅਧਿਆਪਨ ਸਾਧਨਾਂ ਦੀ ਵਰਤੋਂ ਕਰ ਕੇ ਸਰਗਰਮੀ ਆਧਾਰਿਤ ਭੌਤਿਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX