ਤਾਜਾ ਖ਼ਬਰਾਂ


ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤੀਸ਼ ਕੁਮਾਰ ਨੇ ਤੋੜਿਆ ਗਠਜੋੜ
. . .  5 minutes ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  26 minutes ago
ਚੰਡੀਗੜ੍ਹ, 9 ਅਗਸਤ-ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ 'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ। ਪਹਿਲੀ ਵਾਰ ਆਨਲਾਈਨ ਰਜਿਸਟਰੇਸ਼ਨ 11 ਅਗਸਤ ਤੋਂ ਸ਼ੁਰੂ ਹੋਵੇਗੀ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  31 minutes ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  40 minutes ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 1 hour ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 1 hour ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 1 hour ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 2 hours ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ ਖੁਆਰ
. . .  about 2 hours ago
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੀਆਂ ਮੰਗਾਂ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵੱਲੋਂ ਅੱਜ ਕੀਤੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ...
ਦੇਸ਼ ਦੀ ਵੰਡ ਸਮੇਂ ਹੋਈ ਹਿੰਸਾ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸਮੂਹਿਕ ਅਰਦਾਸ ਸਮਾਗਮ 16 ਅਗਸਤ ਨੂੰ
. . .  about 2 hours ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ)- 75 ਸਾਲ ਪਹਿਲਾਂ ਹਿੰਦੁਸਤਾਨ ਦੀ ਵੰਡ ਵੇਲੇ ਸੰਨ 1947 ਵਿਚ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ...
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 2 hours ago
ਟਾਂਡਾ ਉੜਮੁੜ, 9 ਅਗਸਤ (ਭਗਵਾਨ ਸਿੰਘ ਸੈਣੀ) - ਬਿਜਲੀ ਘਰ ਚੌਕ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ (ਪੰਜਾਬ) ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇਕੱਤਰ...
ਮੌਸਮ ਵਿਭਾਗ ਵਲੋਂ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ
. . .  about 2 hours ago
ਮੁੰਬਈ, 9 ਅਗਸਤ - ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ ਜਾਰੀ ਕੀਤਾ...
ਨਿੱਜੀ ਬੱਸਾਂ ਵਾਲਿਆਂ ਨੇ ਬਠਿੰਡਾ- ਚੰਡੀਗੜ ਮੁੱਖ ਸੜਕ ਕੀਤੀ ਬੰਦ
. . .  about 3 hours ago
ਭਵਾਨੀਗੜ੍ਹ, 9 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਨਿੱਜੀ ਬੱਸਾਂ ਵਾਲਿਆਂ ਨੇ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਬਠਿੰਡਾ-ਚੰਡੀਗੜ ਮੁੱਖ ਸੜਕ ਨੂੰ ਬੱਸਾਂ ਲਗਾ ਕੇ ਪੂਰਨ ਤੌਰ 'ਤੇ ਬੰਦ ਕਰ ਦਿੱਤਾ...
ਚਾਂਦੀ ਦਾ ਤਗਮਾ ਜੇਤੂ ਰਗਬੀ ਖਿਡਾਰਣ ਦਾ ਅੰਮਿ੍ਤਸਰ ਹਵਾਈ ਅੱਡੇ 'ਤੇ ਭਰਵਾਂ ਸਵਾਗਤ
. . .  about 3 hours ago
ਚਾਂਦੀ ਦੇ ਤਗਮੇ 'ਤੇ ਕਬਜਾ ਕੀਤਾ ਹੈ।ਇਸ ਭਾਰਤੀ ਰਗਬੀ ਟੀਮ ਵਿਚ ਪੰਜਾਬ ਦੀ ਇਕੋ ਇਕ ਖਿਡਾਰਣ ਰਮਣੀਕ ਕੌਰ ਵੀ ਸ਼ਾਮਿਲ ਹੈ।ਚਾਂਦੀ ਦਾ ਤਗਮਾ ਜਿੱਤਣ ਵਾਲੀ ਰਮਣੀਕ ਕੌਰ ਦਾ ਅੱਜ ਭਾਰਤ ਵਾਪਸੀ ਮੌਕੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ...
ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵਲੋਂ ਅੰਮ੍ਰਿਤਸਰ ਬੱਸ ਅੱਡਾ ਬੰਦ
. . .  about 3 hours ago
ਅੰਮ੍ਰਿਤਸਰ, 9 ਅਗਸਤ (ਗਗਨਦੀਪ ਸ਼ਰਮਾ) - ਪੰਜਾਬ ਮੋਟਰ ਯੂਨੀਅਨ ਐਕਸ਼ਨ ਕਮੇਟੀ ਦੇ ਫ਼ੈਸਲੇ ਅਨੁਸਾਰ ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਅੱਜ ਸਵੇਰੇ ਸਾਢੇ ਸੱਤ ਵਜੇ ਤੋਂ ਬੱਸ ਅੱਡਾ ਬੰਦ ਕਰ...
ਨਿੱਜੀ ਬੱਸ ਆਪ੍ਰੇਟਰਾਂ ਵਲੋਂ ਤਲਵੰਡੀ ਸਾਬੋ ਬੱਸ ਅੱਡੇ 'ਤੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ) - ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ਦੇ ਸੱਦੇ 'ਤੇ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਬੱਸ ਅੱਡੇ ਦੇ ਗੇਟ ਬੰਦ ਕਰਕੇ ਨਿੱਜੀ ਟਰਾਂਸਪੋਟਰਾਂ...
ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦੇ ਰੋਸ ਵਜੋਂ ਫਗਵਾੜਾ ਬੱਸ ਸਟੈਂਡ ’ਤੇ ਧਰਨਾ ਸ਼ੁਰੂ
. . .  about 3 hours ago
ਫਗਵਾੜਾ, 9 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦਿੱਤੇ ਜਾਣ ਤੋਂ ਖਫ਼ਾ ਹੋਏ ਨਿੱਜੀ ਬੱਸ ਆਪ੍ਰੇਟਰਾਂ ਨੇ ਅੱਜ ਬੱਸ ਸਟੈਂਡ ਵਿਖੇ ਰੋਸ ਧਰਨਾ ਦਿੱਤਾ ਤੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ...
ਹਰਪਾਲ ਸਿੰਘ ਚੀਮਾ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਦੇਣਗੇ ਸ਼ਰਧਾਂਜਲੀ
. . .  about 4 hours ago
ਸੰਗਰੂਰ, 9 ਅਗਸਤ (ਧੀਰਜ ਪਸ਼ੋਰੀਆ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਪਿੰਡ ਢਢੋਗਲ (ਧੂਰੀ) ਵਿਖੇ ਸਵੇਰੇ 11 ਵਜੇ ਸ਼ਾਮਿਲ ਹੋ ਕੇ ਸ਼ਰਧਾ ਦੇ ਫੁੱਲ ਭੇਟ...
ਸੁਨਾਮ ਵਿਖੇ ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਚੱਕਾ ਜਾਮ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੋਟਰ ਯੂਨੀਅਨ ਦੇ ਸੱਦੇ ’ਤੇ ਅੱਜ ਸੁਨਾਮ ਵਿਖੇ ਧਰਨਾ ਦੇਣ ਉਪਰੰਤ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ...
ਨਿੱਜੀ ਬੱਸਾਂ ਦੀ ਹੜਤਾਲ, ਸਵਾਰੀਆਂ ਪ੍ਰੇਸ਼ਾਨ
. . .  1 minute ago
ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ) - ਬੱਸ ਆਪਰੇਟਰ ਯੂਨੀਅਨ (ਪੰਜਾਬ) ਦੇ ਸੱਦੇ 'ਤੇ ਅੱਜ ਨਿੱਜੀ ਬੱਸਾਂ ਦੀ ਹੜਤਾਲ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਵਰਣਨਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਸਰਕਾਰੀ ਬੱਸਾਂ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12751 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 9 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,751 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,412 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
ਸ਼ਿਵ ਸੈਨਾ ਵਲੋਂ ਵਿਰੋਧੀ ਧਿਰ ਦੇ ਨੇਤਾ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼
. . .  about 5 hours ago
ਮੁੰਬਈ, 9 ਅਗਸਤ - ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਵਿਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੋਣ ਦੇ ਨਾਤੇ ਸ਼ਿਵ ਸੈਨਾ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼ ਕੀਤੀ ਹੈ।ਊਧਵ ਠਾਕਰੇ ਨੇ ਵਿਧਾਨ...
ਮੇਰਾ ਫਲੋਰੀਡਾ ਘਰ ਐਫ.ਬੀ.ਆਈ. ਦੁਆਰਾ ਘੇਰਾਬੰਦੀ ਤਹਿਤ - ਟਰੰਪ
. . .  about 5 hours ago
ਵਾਸ਼ਿੰਗਟਨ, 9 ਅਗਸਤ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪੋਸਟ 'ਤੇ ਆਪਣੇ ਮਾਰ-ਏ-ਲਾਗੋ ਜਾਇਦਾਦ 'ਤੇ ਐਫ.ਬੀ.ਆਈ. ਛਾਪੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਸੁੰਦਰ ਘਰ ਫਲੋਰੀਡਾ ਦੇ ਪਾਮ ਬੀਚ ਵਿਚ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਫਾਜ਼ਿਲਕਾ / ਅਬੋਹਰ

ਪਾਵਰਕਾਮ ਸੀ.ਐੱਚ.ਬੀ ਤੇ ਡਬਲਿਊ ਠੇਕਾ ਕਾਮੇ ਪਰਿਵਾਰਾਂ ਤੇ ਬੱਚਿਆਂ ਸਮੇਤ 31 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਘੇਰਣਗੇ -ਸ਼ਿਵ ਸ਼ੰਕਰ

ਜਲਾਲਾਬਾਦ, 27 ਮਈ (ਜਤਿੰਦਰ ਪਾਲ ਸਿੰਘ)-ਪਾਵਰ ਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਜਲਾਲਾਬਾਦ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਸ਼ਿਵ ਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਬਾਬਤ ਜਾਣਕਾਰੀ ਦਿੰਦੇ ਹੋਏ ਡਵੀਜ਼ਨ ਪ੍ਰਧਾਨ ਸ਼ਿਵ ਸ਼ੰਕਰ, ਸਰਕਲ ...

ਪੂਰੀ ਖ਼ਬਰ »

ਵਿਧਾਇਕ ਸਵਨਾ ਨੇ ਸਿੱਖਿਆ ਤੇ ਖੇਡ ਮੰਤਰੀ ਨਾਲ ਕੀਤੀ ਮੁਲਾਕਾਤ

ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਪਿੰਡਾਂ ਅੰਦਰ ਖੇਡ ਸਟੇਡੀਅਮ ਅਤੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੀ ਮੰਗ ਨੂੰ ਲੈ ਕੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਿੱਖਿਆ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ | ਉਨ੍ਹਾਂ ਸ਼੍ਰੀ ਹੇਅਰ ਨੂੰ ਸੂਬੇ ਦੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਚੱਲ ਰਹੀ ਪ੍ਰਕ੍ਰਿਆ ਨੂੰ ਵੀ ਜਲਦੀ ਪੂਰਾ ਕਰਨ ਦੀ ਮੰਗ ਕੀਤੀ | ਵਿਧਾਇਕ ਸਵਨਾ ਨੇ ਸੂਬੇ ਅੰਦਰ ਲਿਆਏ ਜਾ ਰਹੇ ਕ੍ਰਾਂਤੀਕਾਰੀ ਬਦਲਾਵਾਂ ਦੀ ਲੜੀ ਵਿਚ ਫ਼ਾਜ਼ਿਲਕਾ ਦੇ ਸਾਰੇ ਪਿੰਡਾਂ ਵਿਚ ਜ਼ਰੂਰਤ ਅਨੁਸਾਰ ਖੇਡ ਸਟੇਡੀਅਮ ਬਣਾਉਣ ਦੀ ਮੰਗ ਰੱਖੀ ਤਾਂ ਕਿ ਪਿੰਡਾਂ ਦੀ ਨੌਜਵਾਨ ਪੀੜ੍ਹੀ ਖੇਡਾਂ ਵੱਲ ਧਿਆਨ ਦੇਵੇ ਅਤੇ ਉਹ ਨੈਸ਼ਨਲ ਜਾਂ ਇੰਟਰਨੈਸ਼ਨਲ ਮੁਕਾਬਲਿਆਂ ਵਿਚ ਪੰਜਾਬ ਦਾ ਨਾਂਅ ਰੌਸ਼ਨ ਕਰ ਸਕਣ | ਵਿਧਾਇਕ ਨੇ ਸਿੱਖਿਆ ਮੰਤਰੀ ਨੂੰ ਫ਼ਾਜ਼ਿਲਕਾ ਦੇ ਸਾਰੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੀ ਦਿਸ਼ਾ ਵਿਚ ਹੋ ਰਹੀਆਂ ਕੋਸ਼ਿਸ਼ਾਂ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਸਹੂਲਤਾਂ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ | ਉਨ੍ਹਾਂ ਸਰਕਾਰੀ ਐਮ.ਆਰ.ਕਾਲਜ ਵਿਚ ਉੱਚ ਸਿੱਖਿਆ ਦੇ ਕੋਰਸ ਸ਼ੁਰੂ ਕਰਨ ਦੇ ਨਾਲ-ਨਾਲ ਸਹੂਲਤਾਂ ਮੁਹੱਈਆ ਕਰਾਉਣ ਦੀ ਮੰਗ ਕੀਤੀ | ਸਿੱਖਿਆ ਮੰਤਰੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਿੱਤਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਸੂਬੇ ਦਾ ਕੋਈ ਵੀ ਕੋਨਾ ਸਿੱਖਿਆ ਅਤੇ ਖੇਡ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਬੀ.ਐੱਸ.ਐਫ. ਜਵਾਨ ਨੇ ਸਰਵਿਸ ਰਾਈਫ਼ਲ ਨਾਲ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਤਾਇਨਾਤ ਬੀ.ਐੱਸ.ਐਫ. ਦੀ 52 ਬਟਾਲੀਅਨ ਦੇ ਜਵਾਨ ਦੀ ਭੇਦਭਰੀ ਹਾਲਤ ਵਿਚ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਹੈ ਕਿ ਮਿ੍ਤਕ ਜਵਾਨ ਨੇ ਹੈੱਡ ਕੁਆਰਟਰ ਅੰਦਰ ...

ਪੂਰੀ ਖ਼ਬਰ »

ਸ਼ਿਵ ਸ਼ੰਕਰ ਗਊਸ਼ਾਲਾ 'ਚ ਪਿਸਤੌਲ ਦੀ ਨੋਕ 'ਤੇ ਲੁੱਟ

ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਉਪ ਮੰਡਲ ਅਬੋਹਰ ਦੇ ਪਿੰਡ ਕੱਲਰ ਖੇੜਾ ਵਿਖੇ ਬਣੀ ਸ਼ਿਵ ਸ਼ੰਕਰ ਗਊਸ਼ਾਲਾ ਵਿਚੋਂ ਅਣਪਛਾਤੇ ਚੋਰਾਂ ਨੇ ਧਾਵਾ ਬੋਲ ਕੇ ਪਿਸਤੌਲ ਦੀ ਨੋਕ 'ਤੇ ਹਜ਼ਾਰਾਂ ਰੁਪਏ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਦੇ ...

ਪੂਰੀ ਖ਼ਬਰ »

ਤਹਿਸੀਲਦਾਰ ਅਬੋਹਰ ਨੇ ਕਾਲੀ ਬਠਲਾ 'ਤੇ ਦਫ਼ਤਰ ਆ ਕੇ ਉਨ੍ਹਾਂ ਨਾਲ ਦੁਰਵਿਵਹਾਰ ਕਰਨ ਦਾ ਲਗਾਇਆ ਦੋਸ਼

ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਤਹਿਸੀਲਦਾਰ ਦਫ਼ਤਰ ਵਿਖੇ ਅੱਜ ਤਹਿਸੀਲਦਾਰ ਅਤੇ ਸ਼ਹਿਰ ਦੇ ਇਕ ਕਾਰੋਬਾਰੀ ਮਹਿੰਦਰ ਪ੍ਰਤਾਪ ਕਾਲੀ ਬਠਲਾ ਵਿਚਕਾਰ ਦੁਪਹਿਰ ਬਾਅਦ ਆਪਸੀ ਵਿਵਾਦ ਹੋਇਆ | ਇਸ ਵਿਵਾਦ ਦੇ ਸੰਬੰਧ ਵਿਚ ਤਹਿਸੀਲਦਾਰ ਜਗਸੀਰ ਸਿੰਘ ਨੇ ਨਗਰ ...

ਪੂਰੀ ਖ਼ਬਰ »

ਰੇਤਾ ਚੋਰੀ ਕਰਨ ਦੇ ਦੋਸ਼ 'ਚ ਟਰੈਕਟਰ ਟਰਾਲੀ ਸਮੇਤ ਗਿ੍ਫ਼ਤਾਰ

ਫ਼ਾਜ਼ਿਲਕਾ 27 ਮਈ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਰੇਤਾ ਚੋਰੀ ਕਰਨ ਦੇ ਦੋਸ਼ ਵਿਚ ਟਰੈਕਟਰ ਟਰਾਲੀ ਅਤੇ ਰੇਤ ਸਣੇ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਜ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਝੋਕ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 19,606 ਲਾਭਪਾਤਰੀਆਂ ਨੂੰ 6 ਕਰੋੜ 65 ਲੱਖ 74 ਹਜ਼ਾਰ ਰੁਪਏ ਦਾ ਲਾਭ ਮੁਹੱਈਆ ਕਰਵਾਇਆ

ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ 1 ਜਨਵਰੀ 2017 ਤੋਂ ਲੈ ਕੇ ਹੁਣ ਤੱਕ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ 19606 ਮਾਵਾਂ ਨੂੰ 6 ਕਰੋੜ 65 ਲੱਖ 74 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ...

ਪੂਰੀ ਖ਼ਬਰ »

15 ਅਗਸਤ ਨੂੰ ਜ਼ਿਲੇ੍ਹ 'ਚ ਵੀ ਖੁੱਲ੍ਹਣਗੇ 2 ਨਵੇਂ ਮੁਹੱਲਾ ਕਲੀਨਿਕ- 109 ਸਬ ਸਿਹਤ ਕੇਂਦਰ ਵੀ ਜ਼ਿਲੇ੍ਹ ਦੇ ਪੇਂਡੂ ਖੇਤਰਾਂ 'ਚ ਹਨ ਕਾਰਜਸ਼ੀਲ

ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ 'ਮੁਹੱਲਾ ਕਲੀਨਿਕ' ਦੀ ਸ਼ੁਰੂਆਤ ਕਰਨਗੇ ਜਿਸ ਤਹਿਤ ਸੁਤੰਤਰਤਾ ਦੀ 75ਵੀਂ ਵਰੇ੍ਹਗੰਢ ਮੌਕੇ ਪਹਿਲੇ ਪੜਾਅ ਵਿਚ 75 ਕਲੀਨਿਕ ਕਾਰਜਸ਼ੀਲ ਹੋਣਗੇ | ...

ਪੂਰੀ ਖ਼ਬਰ »

ਡੀ.ਏ.ਵੀ. ਬੀ.ਐੱਡ. ਕਾਲਜ ਦਾ ਐਮ.ਐੱਡ.ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਐਮ.ਐੱਡ. ਸਾਲ 2019-21 ਦੇ ਨਤੀਜਿਆਂ ਵਿਚ ਸਥਾਨਕ ਡੀ.ਏ.ਵੀ.ਬੀ.ਐਡ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਗੋਲਡ ਅਤੇ ਤਾਂਬੇ ...

ਪੂਰੀ ਖ਼ਬਰ »

ਪਾਵਰਕਾਮ ਦੇ ਟਾਵਰਾਂ ਤੋਂ ਚੈਨਲ ਚੋਰੀ ਕਰਨ 'ਤੇ ਮਾਮਲਾ ਦਰਜ

ਮੰਡੀ ਘੁਬਾਇਆ, 27 ਮਈ (ਅਮਨ ਬਵੇਜਾ)- ਥਾਣਾ ਸਦਰ ਜਲਾਲਾਬਾਦ ਅਧੀਨ ਆਉਂਦੀ ਚੌਂਕੀ ਘੁਬਾਇਆ ਦੇ ਪਿੰਡ ਹਮੀਦ ਸੈਦੇ ਕੇ ਵਿਖੇ ਬਿਜਲੀ ਦੇ ਟਾਵਰਾਂ ਤੋਂ ਚੈਨਲ ਚੋਰੀ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਚੌਂਕੀ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਵਲੋਂ 2 ਨੂੰ ਬਰਨਾਲੇ 'ਚ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਕੀਤਾ ਐਲਾਨ

ਜਲਾਲਾਬਾਦ, 27 ਮਈ (ਜਤਿੰਦਰ ਪਾਲ ਸਿੰਘ)- 2 ਜੂਨ ਨੂੰ ਟੈੱਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਵਲ਼ੋਂ ਸਿੱਖਿਆ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ ਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਦੀ ਮੀਟਿੰਗ

ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਨੰਬਰ ਦੀ ਮੀਟਿੰਗ ਪ੍ਰਧਾਨ ਗੰਗਾ ਪ੍ਰਸ਼ਾਦ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐੱਸ.ਡੀ.ਓ. ਬਲਦੇਵ ਸਿੰਘ ਦੀ ਬਦਲੀ ਖੂਈਆਂ ਸਰਵਰ ਤੋਂ ਡਸਰੂ (ਮੋਗਾ) ਵਿਖੇ ਕਰ ਦਿੱਤੀ ਗਈ ਹੈ ...

ਪੂਰੀ ਖ਼ਬਰ »

ਮਾਰਕੁੱਟ ਕਰਨ ਤੇ ਮੋਟਰਸਾਈਕਲ ਨੂੰ ਅੱਗ ਲਗਾਉਣ ਵਾਲੇ 2 ਦੋਸ਼ੀਆਂ 'ਤੇ ਪਰਚਾ ਦਰਜ

ਜਲਾਲਾਬਾਦ, 27 ਮਈ (ਕਰਨ ਚੁਚਰਾ)- ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਦੀ ਮਾਰਕੁੱਟ ਕਰਨ ਅਤੇ ਮੋਟਰਸਾਈਕਲ ਨੂੰ ਅੱਗ ਲਗਾਉਣ ਦੇ ਦੋਸ਼ 'ਚ 2 ਲੋਕਾਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਵਰਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਨੀਸ਼ ਕੁਮਾਰ ਪੁੱਤਰ ਸ਼ੀਵਾਬਲਕ ...

ਪੂਰੀ ਖ਼ਬਰ »

ਸੀਤੋ ਗੁੰਨ੍ਹੋ ਇਲਾਕੇ ਦੇ ਮੈਡੀਕਲ ਸੰਚਾਲਕਾਂ ਵਲੋਂ ਨਸ਼ਾ ਨਾ ਵੇਚਣ ਦਾ ਪ੍ਰਣ

ਬੱਲੂਆਣਾ, 27 ਮਈ (ਜਸਮੇਲ ਸਿੰਘ ਢਿੱਲੋਂ)- ਬੀਤੇ ਦਿਨ ਐੱਸ.ਐੱਚ.ਓ. ਵਲੋਂ ਕੀਤੀ ਮੀਟਿੰਗ ਤੋਂ ਬਾਅਦ ਅੱਜ ਸਤੋ ਗੁੰਨ੍ਹੋ ਖੇਤਰ ਅੰਦਰ ਪੈਂਦੇ ਮੈਡੀਕਲ ਸੰਚਾਲਕਾਂ ਨੇ ਇਕ ਮੀਟਿੰਗ ਕਰ ਕੇ ਇਲਾਕੇ ਨੂੰ ਨਸ਼ਾ ਮੁਕਤ ਕਰਨ ਲਈ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਾ ਵੇਚਣ ਦਾ ਪ੍ਰਣ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਪਲੇਸਮੈਂਟ ਕੈਂਪ 30 ਨੂੰ

ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 30 ਮਈ ਨੂੰ ਰੁਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ...

ਪੂਰੀ ਖ਼ਬਰ »

ਮੁਲਿਆਂਵਾਲੀ ਸਕੂਲ 'ਚ ਸੈਮੀਨਾਰ ਲਾ ਕੇ ਬੱਚਿਆਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਕੀਤਾ ਜਾਗਰੂਕ

ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵਲ਼ੋਂ ਸਿਵਲ ਸਰਜਨ ਡਾਕਟਰ ਤੇਜਵੰਤ ਸਿੰਘ ਢਿੱਲੋਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲ ਮੁਲਿਆਂਵਾਲੀ ਵਿਖੇ ਸੈਮੀਨਾਰ ਲਗਾਇਆ ਗਿਆ ਅਤੇ ਨਾਲ ਹੀ ਅਰਨੀਵਾਲਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕੀਤਾ ਜਾਗਰੂਕ

ਮੰਡੀ ਰੋੜਾਂਵਾਲੀ, 27 ਮਈ (ਮਨਜੀਤ ਸਿੰਘ ਬਰਾੜ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ. ਹਿਮਾਸ਼ੂ ਅਗਰਵਾਲ ਅਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਰੇਸ਼ਮ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਮੰਡੀ ਰੋੜਾਂਵਾਲੀ ਦੇ ਇੰਚਾਰਜ ਖੇਤੀਬਾੜੀ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਵਾਤਾਵਰਨ ਬਚਾਓ ਮੁਹਿੰਮ ਦੀ ਸ਼ੁਰੂਆਤ

ਜਲਾਲਾਬਾਦ, 27 ਮਈ (ਕਰਨ ਚੁਚਰਾ)- ਬਾਹਮਣੀ ਵਾਲਾ ਰੋਡ ਸਥਿਤ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਾਤਾਵਰਨ ਬਚਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਵਾਤਾਵਰਨ ਦੀ ਸੰਭਾਲ ਰੱਖਣ ਲਈ ਸ਼ਿਵਾਲਿਕ ਸਕੂਲ ਦੇ ਬੱਚੇ ਅਤੇ ਅਧਿਆਪਕਾਂ ਨੇ ਇਹ ਪ੍ਰਣ ਲਿਆ ਕਿ ਉਹ ਵਾਤਾਵਰਨ ਦਾ ...

ਪੂਰੀ ਖ਼ਬਰ »

ਮੱਛਰ ਦਾ ਲਾਰਵਾ ਲਈ ਸਿਹਤ ਵਿਭਾਗ ਤੇ ਨਗਰ ਕੌਂਸਲ ਦੀ ਟੀਮ ਨੇ ਕੀਤੀ ਜਾਂਚ

ਜਲਾਲਾਬਾਦ, 27 ਮਈ (ਜਤਿੰਦਰ ਪਾਲ ਸਿੰਘ)- ਸਥਾਨਕ ਬਾਹਮਣੀ ਬਾਜ਼ਾਰ ਵਿਖੇ ਅੱਜ ਸਿਹਤ ਵਿਭਾਗ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਟੀਮ ਵਲ਼ੋਂ ਦੁਕਾਨਦਾਰਾਂ ਤੇ ਲੋਕਾਂ ਨੂੰ ਡੇਂਗੂ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਕੂਲਰ, ਗਮਲੇ, ਟੈਂਕੀਆਂ ਅਤੇ ਖੜ੍ਹੇ ਪਾਣੀ ...

ਪੂਰੀ ਖ਼ਬਰ »

ਨੈਸ਼ਨਲ ਡਿਗਰੀ ਕਾਲਜ 'ਚ ਕਰਵਾਏ ਸਾਹਿੱਤਿਕ ਤੇ ਸਭਿਆਚਾਰਕ ਮੁਕਾਬਲੇ

ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਭਾਸ਼ਾ ਵਿਭਾਗ ਫ਼ਾਜ਼ਿਲਕਾ ਅਤੇ ਕਾਲਜ ਦੇ ਭਾਸ਼ਾ ਮੰਚ ਵਲੋਂ 75ਵਾਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸੰਬੰਧੀ ਵੱਖ-ਵੱਖ ਸਾਹਿੱਤਿਕ ਅਤੇ ਸਭਿਆਚਾਰਕ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

75 ਸਾਲਾ ਆਜ਼ਾਦੀ ਮਹਾਂ-ਉਤਸਵ ਨੂੰ ਸਮਰਪਿਤ ਭਾਸ਼ਾ ਵਿਭਾਗ ਵਲੋਂ ਕਹਾਣੀ ਦਰਬਾਰ ਤੇ ਵਿਚਾਰ-ਚਰਚਾ

ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਭਾਸ਼ਾ ਵਿਭਾਗ ਫ਼ਾਜ਼ਿਲਕਾ ਵਲੋਂ ਸਾਹਿਤ ਦੇ ਖੇਤਰ ਵਿਚ ਨਵੇਂ ਤੋਂ ਨਵੇਂ ਮੀਲ ਪੱਥਰ ਕਾਇਮ ਕੀਤੇ ਜਾ ਰਹੇ ਹਨ | ਪੰਜਾਬੀ ਮਾਂ ਬੋਲੀ ਨੂੰ ਹੁੰਗਾਰਾ ਦੇਣ ਅਤੇ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਵੰਨਗੀਆਂ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੇ ਸਿੱਧੀ ਬਿਜਾਈ ਲਈ ਦਿੱਤਾ ਸੁਨੇਹਾ

ਜਲਾਲਾਬਾਦ, 27 ਮਈ (ਸਤਿੰਦਰ ਸਿੰਘ ਸੋਢੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕਰਨ ਸੰਬੰਧੀ ਖੇਤੀਬਾੜੀ ਵਿਭਾਗ ਵਲੋਂ ਪਿੰਡ ਰੱਤਾ ਖੇੜਾ 'ਚ ਜਾਗਰੂਕਤਾ ਕੈਂਪ ਲਗਾਇਆ ਗਿਆ | ਬਲਾਕ ...

ਪੂਰੀ ਖ਼ਬਰ »

ਬਜਰੰਗ ਦਲ ਹਿੰਦੁਸਤਾਨ 6 ਜੂਨ ਨੂੰ ਸ਼ਹੀਦਾਂ ਦੀ ਯਾਦ 'ਚ ਕਰਵਾਏਗਾ ਹਵਨ ਯੱਗ

ਅਬੋਹਰ, 27 ਮਈ (ਵਿਵੇਕ ਹੂੜੀਆ)-ਬਜਰੰਗ ਦਲ ਹਿੰਦੁਸਤਾਨ ਦੀ ਇਕ ਅਹਿਮ ਮੀਟਿੰਗ ਕੌਮੀ ਜਨਰਲ ਸਕੱਤਰ ਕੁਲਦੀਪ ਸੋਨੀ, ਜ਼ਿਲ੍ਹਾ ਪ੍ਰਧਾਨ ਸ਼ਿਵ ਰਿਣਵਾ, ਜਨਰਲ ਸਕੱਤਰ ਸੁਰਿੰਦਰ ਰਿਣਵਾ, ਮੀਡੀਆ ਇੰਚਾਰਜ ਜਸਪਾਲ ਦੀਨੋਦੀਆ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਫ਼ੈਸਲਾ ...

ਪੂਰੀ ਖ਼ਬਰ »

ਪਿੰਡ ਕੁੰਡਲ ਵਿਖੇ 1984 ਦੇ ਸ਼ਹੀਦਾਂ ਦੀ ਯਾਦ 'ਚ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਕੁੰਡਲ ਵਿਖੇ ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਦੀ ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਪਿੰਡ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਚੱਕ ਪੱਖੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕੈਂਪ

ਜਲਾਲਾਬਾਦ, 27 ਮਈ (ਕਰਨ ਚੁਚਰਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲਾਲਾਬਾਦ ਵਲੋਂ ਪਿੰਡ ਚੱਕ ਪੱਖੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਸ਼ੁਰੂਆਤ ਕਰਦੇ ਹੋਏ ਡਾ. ਰਸ਼ਪਾਲ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ...

ਪੂਰੀ ਖ਼ਬਰ »

29 ਮਈ ਨੂੰ ਲੁਧਿਆਣਾ ਦੀ ਮੀਟਿੰਗ ਨੂੰ ਲੈ ਕੇ ਜਨਰਲ ਸਮਾਜ ਵਲੋਂ ਵਿਚਾਰ ਵਟਾਂਦਰਾ

ਜਲਾਲਾਬਾਦ, 27 (ਕਰਨ ਚੁਚਰਾ)- ਜਨਰਲ ਸਮਾਜ ਦੇ ਨੁਮਾਇੰਦਿਆਂ ਦੀ ਇਕ ਅਹਿਮ ਮੀਟਿੰਗ ਵਾਟਸ ਮੈਡੀਕਲ ਹਾਲ ਤੇ ਸੰਪੰਨ ਹੋਈ | ਇਸ ਮੀਟਿੰਗ 'ਚ ਬਲਵੰਤ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ ਮੰਨੇਵਾਲਾ ਤੇ ਰਮਨ ਵਾਟਸ ਨੇ ਸਾਂਝੇ ਤੌਰ ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਅੱਤ ਦੀ ਗਰਮੀ ਤੋਂ ਬਚਣ ਲਈ ਰੁੱਖ ਅਤਿ ਜ਼ਰੂਰੀ-ਜ਼ਿਲ੍ਹਾ ਸੈਸ਼ਨ ਜੱਜ

ਫ਼ਾਜ਼ਿਲਕਾ 26 ਮਈ (ਦਵਿੰਦਰ ਪਾਲ ਸਿੰਘ)- ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਮੈਡਮ ਜਤਿੰਦਰ ਕੌਰ ਦੀ ਅਗਵਾਈ ਹੇਠ ਜੁਡੀਸ਼ੀਅਲ ਕੋਰਟ ਕੰਪਲੈਕਸ ਫ਼ਾਜ਼ਿਲਕਾ ਵਿਖੇ ਬੂਟੇ ਲਗਾਏ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਨਗਰ ਕੌਂਸਲ ਅਤੇ ਸਿਹਤ ਵਿਭਾਗ ਵਲੋਂ ਮਨਾਇਆ ਫਰਾਈ-ਡੇ ਇਜ ਡਰਾਈ-ਡੇ

ਫ਼ਾਜ਼ਿਲਕਾ 27 ਮਈ (ਦਵਿੰਦਰ ਪਾਲ ਸਿੰਘ)- ਨਗਰ ਕੌਂਸਲ ਫ਼ਾਜ਼ਿਲਕਾ ਵਲੋਂ ਸ਼ਹਿਰ ਵਿਚ ਡੇਂਗੂ ਦੀ ਰੋਕਥਾਮ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫਰਾਈ ਡੇ ਇਜ ਡਰਾਈ ਡੇ ਮਨਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫ਼ਸਰ ਮੰਗਤ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਅਬੋਹਰ ਤਹਿਸੀਲ ਦਫ਼ਤਰਾਂ ਸਮੇਤ ਵੱਖ ਵੱਖ ਥਾਵਾਂ ਦਾ ਅਚਨਚੇਤ ਨਿਰੀਖਣ

ਅਬੋਹਰ, 27 ਮਈ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)- ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਆਈ.ਏ.ਐਸ ਨੇ ਅੱਜ ਅਬੋਹਰ ਦਾ ਦੌਰਾ ਕਰਕੇ ਇੱਥੇ ਜਿੱਥੇ ਸਰਕਾਰੀ ਦਫ਼ਤਰਾਂ ਦਾ ਔਚਕ ਨਿਰੀਖਣ ਕੀਤਾ ਉੱਥੇ ਹੀ ਉਨ੍ਹਾਂ ਨੇ ਸ਼ਹਿਰ ਦੇ ਲੋਕਾਂ ਦੀ ਸਹੂਲਤ ...

ਪੂਰੀ ਖ਼ਬਰ »

ਨਹਿਰ ਬੰਦੀ ਕਾਰਨ ਪਿੰਡਾਂ ਦੇ ਛੱਪੜ ਵੀ ਸੁੱਕੇ

ਬੱਲੂਆਣਾ, 27 ਮਈ (ਜਸਮੇਲ ਸਿੰਘ ਢਿੱਲੋਂ)- ਸਰਹਿੰਦ ਫੀਡਰ ਨਹਿਰ ਦੋ ਵਾਰੀ ਲਗਾਤਾਰ ਟੁੱਟਣ ਕਾਰਨ ਲੰਬੀ ਮਾਈਨਰ ਦੀ ਹੋਈ ਲੰਮੀ ਬੰਦੀ ਕਾਰਨ ਸੀਤੋ ਗੁੰਨ੍ਹੋ ਖੇਤਰ ਦੇ ਡੇਢ ਦਰਜਨ ਪਿੰਡਾਂ ਵਿਚੋਂ 50 ਪ੍ਰਤੀਸ਼ਤ ਪਿੰਡਾਂ ਦੇ ਛੱਪੜਾਂ ਵਿਚੋਂ ਪਾਣੀ ਖ਼ਤਮ ਹੋ ਗਿਆ ਹੈ | ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਾਜ਼ਿਲਕਾ 27 ਮਈ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਲਖਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਆਸਫਵਾਲਾ ਸਕੂਲ ...

ਪੂਰੀ ਖ਼ਬਰ »

350 ਲੀਟਰ ਲਾਹਣ ਸਣੇ 1 ਕਾਬੂ

ਜਲਾਲਾਬਾਦ, 27 ਮਈ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ 350 ਲੀਟਰ ਲਾਹਣ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ...

ਪੂਰੀ ਖ਼ਬਰ »

ਹੈਰੋਇਨ ਤੇ 16 ਹਜ਼ਾਰ ਰੁਪਏ ਦੀ ਡਰੱਗ ਮਨੀ ਸਣੇ ਦੋ ਗਿ੍ਫ਼ਤਾਰ

ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਸਿਟੀ-1 ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਅਤੇ 16 ਹਜ਼ਾਰ ਰੁਪਏ ਦੀ ਡਰੱਗ ਮਨੀ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਤਪਾਲ ਨੂੰ ਗੁਪਤ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਲੈ ਜਾਣ ਦੇ ਦੋਸ਼ 'ਚ ਤਿੰਨ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਦੀ 16 ਸਾਲ ਦੀ ਧੀ ਨੂੰ ਗਗਨ ਪੁੱਤਰ ਜੱਸਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX