ਤਾਜਾ ਖ਼ਬਰਾਂ


ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  25 minutes ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  39 minutes ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  5 minutes ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 1 hour ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 1 hour ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 1 hour ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 1 hour ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  33 minutes ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 3 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਪੰਜਾਬ / ਜਨਰਲ

ਡਾ. ਵਿਜੇ ਸਿੰਗਲਾ ਅਤੇ ਓ. ਐਸ. ਡੀ. ਨੂੰ 10 ਜੂਨ ਤੱਕ ਜੇਲ੍ਹ ਭੇਜਿਆ

ਐੱਸ. ਏ. ਐੱਸ. ਨਗਰ, 27 ਮਈ (ਜਸਬੀਰ ਸਿੰਘ ਜੱਸੀ)-ਐਸ. ਸੀ. ਤੋਂ 5 ਲੱਖ ਰੁੁ. ਅਤੇ 1 ਪ੍ਰਤੀਸ਼ਤ ਕਮਿਸ਼ਨ ਮੰਗਣ ਦੇ ਦੋਸ਼ 'ਚ ਗਿ੍ਫ਼ਤਾਰ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਸ ਦੇ ਓ. ਐਸ. ਡੀ. ਭਾਣਜੇ ਪ੍ਰਦੀਪ ਕੁਮਾਰ ਨੂੰ ਪਿਛਲੇ ਰਿਮਾਂਡ ਤੋਂ ਬਾਅਦ ਅੱਜ ਮੁੜ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ

ਲੋਹੀਆਂ ਖਾਸ, 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਵੇਂ ਸੰਤ ਬਲਬੀਰ ਸਿੰਘ ਸੀਚੇਵਾਲ ਪ੍ਰਦੂਸ਼ਣ ਬੋਰਡ ਦੇ ਮੈਂਬਰ ਹਨ, ਪਰ ਇਨ੍ਹਾਂ ਨੂੰ ...

ਪੂਰੀ ਖ਼ਬਰ »

ਤੰਤੀ ਸਾਜ਼ਾਂ ਦਾ ਸਤਿਕਾਰ, ਪਰ ਹਾਰਮੋਨੀਅਮ ਦੀ ਵਰਤੋਂ ਬੰਦ ਨਾ ਹੋਵੇ-ਸ਼ੋ੍ਰਮਣੀ ਰਾਗੀ ਭਾਈ ਜਸਵੰਤ ਸਿੰਘ, ਭਾਈ ਗੁਰਮੇਜ ਸਿੰਘ

ਅੰਮਿ੍ਤਸਰ, 27 ਮਈ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਹਜ਼ੂਰੀ ਜਾਗੀ ਜਥਿਆਂ ਨੂੰ ਕੀਰਤਨ ਦੌਰਾਨ ਪੁਰਾਤਨ ਤੰਤੀ ਸਾਜ਼ਾਂ ਦੀ ਵਰਤੋਂ ਕਰਨ ਅਤੇ ਹਾਰਮੋਨੀਅਮ ਦੀ ਵਰਤੋਂ ਬੰਦ ਕਰਨ ਦੇ ਚੱਲ ਰਹੇ ਮਾਮਲੇ ਨੂੰ ਲੈ ਕੇ ਸ਼ੋ੍ਰਮਣੀ ਰਾਗੀ ਸਭਾ ਸ੍ਰੀ ਹਰਿਮੰਦਰ ...

ਪੂਰੀ ਖ਼ਬਰ »

ਕੋਰੋਨਾ ਦੇ 25 ਨਵੇਂ ਮਾਮਲੇ

ਚੰਡੀਗੜ੍ਹ, 27 ਮਈ (ਅਜੀਤ ਬਿਊਰੋ)- ਪੰਜਾਬ 'ਚ ਅੱਜ ਕੋਰੋਨਾ ਦੇ 25 ਨਵੇਂ ਮਾਮਲੇ ਸਾਹਮਣੇ ਆਏ ਅਤੇ 21 ਮਰੀਜ਼ ਸਿਹਤਯਾਬ ਹੋਏ | ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ 'ਚੋਂ ਐਸ.ਏ.ਐਸ. ਨਗਰ ਤੋਂ 7, ਅੰਮਿ੍ਤਸਰ ਤੋਂ 4, ਜਲੰਧਰ ਤੋਂ 4, ਲੁਧਿਆਣਾ ਤੋਂ 3, ਪਠਾਨਕੋਟ ...

ਪੂਰੀ ਖ਼ਬਰ »

ਹਨੀ ਦੇ ਕੇਸ ਦੀ ਅਗਲੀ ਸੁਣਵਾਈ 7 ਜੂਨ ਨੂੰ

ਜਲੰਧਰ, 27 ਮਈ (ਚੰਦੀਪ ਭੱਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਹਿਲ ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਨਾਲ ਸੰਬੰਧਿਤ ਈ.ਡੀ ਵਲੋਂ ਦਰਜ ਕੀਤੇ ਗਏ ਕੇਸ ਦੀ ...

ਪੂਰੀ ਖ਼ਬਰ »

ਕਾਰ 'ਤੇ ਕੰਟੇਨਰ ਡਿਗਣ ਨਾਲ ਭੈਣ-ਭਰਾ ਤੇ ਮਾਂ ਦੀ ਮੌਤ

ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ 'ਚ ਇਕ ਸੜਕ ਹਾਦਸੇ 'ਚ ਇਕ ਹੀ ਪਰਿਵਾਰ ਦੇ 3 ਜੀਆਂ ਦੀ ਮੌਤ, ਜਦਕਿ 2 ਹੋਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਮਿ੍ਤਕਾਂ 'ਚ 10 ਸਾਲਾ ਉਮਰ ਦੇ ਜੋੜੇ ਭੈਣ ਭਰਾ ਅਤੇ ਉਨ੍ਹਾਂ ਦੀ ਮਾਂ ਸ਼ਾਮਿਲ ਹਨ | ਜਦੋਂ ਕਿ ...

ਪੂਰੀ ਖ਼ਬਰ »

ਸੰਗਰੂਰ ਚੋਣ ਲਈ ਪਾਰਟੀ ਨੇ ਸਿਮਰਨਜੀਤ ਸਿੰਘ ਮਾਨ ਨੂੰ ਐਲਾਨਿਆ ਉਮੀਦਵਾਰ

ਫ਼ਤਹਿਗੜ੍ਹ ਸਾਹਿਬ, 27 ਮਈ (ਬਲਜਿੰਦਰ ਸਿੰਘ)-ਆਗਾਮੀ 23 ਜੂਨ ਨੂੰ ਲੋਕ ਸਭਾ ਹਲਕਾ ਸੰਗਰੂਰ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਵਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ...

ਪੂਰੀ ਖ਼ਬਰ »

ਨੌਜਵਾਨ ਨੇ ਆਪਣੇ ਸਾਥੀ ਦਾ ਟੋਟੇ ਕਰ ਕੇ ਕੀਤਾ ਕਤਲ

ਨਾਭਾ, 27 ਮਈ (ਅਮਨਦੀਪ ਸਿੰਘ ਲਵਲੀ)-ਨਾਭਾ ਸ਼ਹਿਰ ਵਿਖੇ ਇਕ ਨੌਜਵਾਨ ਵਲੋਂ ਆਪਣੇ ਸਾਥੀ ਦੋਸਤ ਦਾ ਟੋਟੇ ਕਰ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਦਿਲ ਦਹਿਲਾਉਣ ਵਾਲੀ ਇਸ ਘਟਨਾ ਦਾ ਦੋ ਦਿਨ ਬਾਅਦ ਖ਼ੁਲਾਸਾ ਹੋਇਆ | ਡੀ.ਐੱਸ.ਪੀ. ਨਾਭਾ ਰਾਜੇਸ਼ ਕੁਮਾਰ ...

ਪੂਰੀ ਖ਼ਬਰ »

ਕਿਸਾਨ ਵਲੋਂ ਕੀਟਨਾਸ਼ਕ ਪੀ ਕੇ ਆਤਮ ਹੱਤਿਆ

ਸੀਂਗੋ ਮੰਡੀ, 27 ਮਈ (ਲਕਵਿੰਦਰ ਸ਼ਰਮਾ)- ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨਥੇਹਾ 'ਚ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਪਰਮਜੀਤ ਸਿੰਘ (57) ਪੁੱਤਰ ਸੁਖਦੇਵ ਸਿੰਘ ਨੇ ਖੇਤ 'ਚ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ | ਜਾਣਕਾਰੀ ਦਿੰਦਿਆਂ ਮਿ੍ਤਕ ...

ਪੂਰੀ ਖ਼ਬਰ »

ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਪੰਥਕ ਜਾਹੋ-ਜਲਾਲ ਨਾਲ ਮਨਾਈ ਜਾਵੇਗੀ-ਐਡਵੋਕੇਟ ਧਾਮੀ

ਚੰਡੀਗੜ੍ਹ, 27 ਮਈ (ਪ੍ਰੋ. ਅਵਤਾਰ ਸਿੰਘ)- ਅੱਜ ਇੱਥੇ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਦੌਰਾਨ ਇਸ ਇਤਿਹਾਸਕ ਮੌਕੇ 'ਤੇ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖਿਆ ਸਰਵੇਖਣ 'ਚ ਪੰਜਾਬ ਨੇ ਦਿੱਲੀ ਤੇ ਦੇਸ਼ ਨੂੰ ਵਿਖਾਇਆ ਸ਼ੀਸ਼ਾ

ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਭਾਰਤ ਸਰਕਾਰ ਵਲੋਂ ਐਨ.ਸੀ.ਈ.ਆਰ.ਟੀ. ਦੇ ਮਾਧਿਅਮ ਨਾਲ ਕਰਵਾਏ ਨੈਸ਼ਨਲ ਅਚੀਵਮੈਂਟ ਸਰਵੇ - 2021 ਦੀ ਰਿਪੋਰਟ 'ਚ ਪੰਜਾਬ ਨੇ ਸਿੱਖਿਆ ਦੀ ਗੁਣਵੱਤਾ ਦੇ ਮਾਮਲੇ 'ਚ ਦੇਸ਼ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਤੀਜੀ, ਪੰਜਵੀਂ, ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕੱਲ੍ਹ

ਮੋਗਾ, 27 ਮਈ (ਸੁਰਿੰਦਰਪਾਲ ਸਿੰਘ)- ਬੀਤੇ ਦਿਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾ 'ਚ ਜਾ ਬਿਰਾਜੇ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਭਰ ਤੋਂ ਵੱਡੀ ਗਿਣਤੀ 'ਚ ਸੰਗਤਾਂ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਰਹੀਆਂ ਹਨ | ...

ਪੂਰੀ ਖ਼ਬਰ »

ਕੇਂਦਰ ਵਲੋਂ ਹੁਣ ਪਰਮਲ ਚੌਲਾਂ ਦੀ ਬਰਾਮਦ 'ਤੇ ਪਾਬੰਦੀ ਦੀ ਤਿਆਰੀ

ਕੇਵਲ ਸਿੰਗਲਾ ਮੂਣਕ, 27 ਮਈ- ਰੂਸ ਯੂਕਰੇਨ ਦੀ ਲੜਾਈ ਦੇ ਲੰਬੇ ਖਿੱਚੇ ਜਾਣ ਕਾਰਨ ਹਰ ਦੇਸ਼ ਆਪਣੀ ਘਰੇਲੂ ਖਪਤ ਅਤੇ ਦੇਸ਼ 'ਚ ਮਹਿੰਗਾਈ ਨੂੰ ਸਥਿਰ ਰੱਖਣ ਲਈ ਵੱਖ-ਵੱਖ ਵਸਤੂਆਂ ਦੀ ਬਰਾਮਦ 'ਤੇ ਪਾਬੰਦੀ ਲਗਾ ਰਿਹਾ ਹੈ | ਭਾਰਤ ਨੇ ਮਹਿੰਗਾਈ ਨੂੰ ਸਥਿਰ ਰੱਖਣ ਲਈ ਪਹਿਲਾਂ ...

ਪੂਰੀ ਖ਼ਬਰ »

ਕੋਰ ਕਮੇਟੀ ਨੇ ਸੰਗਰੂਰ ਜ਼ਿਮਨੀ ਚੋਣ ਬਾਰੇ ਫ਼ੈਸਲਾ ਲੈਣ ਦੇ ਅਧਿਕਾਰ ਸੁਖਬੀਰ ਨੂੰ ਸੌਂਪੇ

ਚੰਡੀਗੜ੍ਹ, 27 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਗਲੇ ਮਹੀਨੇ ਹੋਣ ਵਾਲੀ ਸੰਗਰੂਰ ਦੀ ਸੰਸਦੀ ਜ਼ਿਮਨੀ ਚੋਣ ਲਈ ਪੰਥਕ ਤੇ ਹੋਰ ਸਿਆਸੀ ਪਾਰਟੀਆਂ 'ਚ ਸਹਿਮਤੀ ਬਣਾਉਣ ਲਈ 5 ਮੈਂਬਰੀ ਤਾਲਮੇਲ ਕਮੇਟੀ ਦਾ ਗਠਤ ਕੀਤਾ ਹੈ | ਇਸ ...

ਪੂਰੀ ਖ਼ਬਰ »

ਪਨਬੱਸ 'ਚ ਸਵਾਰ ਮਹਿਲਾ ਨੇ ਦਿੱਤਾ ਬੱਚੀ ਨੂੰ ਜਨਮ

ਫਗਵਾੜਾ, 27 ਮਈ (ਹਰਜੋਤ ਸਿੰਘ ਚਾਨਾ)-ਪਨਬੱਸ 'ਚ ਜਲੰਧਰ ਤੋਂ ਲੁਧਿਆਣਾ ਜਾ ਰਹੀ ਇਕ ਗਰਭਵਤੀ ਮਹਿਲਾ ਨੇ ਬੱਸ 'ਚ ਹੀ ਇਕ ਬੱਚੀ ਨੂੰ ਜਨਮ ਦਿੱਤਾ ਹੈ | ਉਕਤ ਮਹਿਲਾ ਦੀ ਪਛਾਣ ਸ਼ਿਵਾਨੀ ਪਤਨੀ ਅਸ਼ਵੀਰ ਵਾਸੀ ਸਲੇਮ ਟਾਬਰੀ ਲੁਧਿਆਣਾ ਵਜੋਂ ਹੋਈ ਹੈ | ਦੱਸਿਆ ਜਾਂਦਾ ਹੈ ਕਿ ਉਕਤ ...

ਪੂਰੀ ਖ਼ਬਰ »

ਕੇਂਦਰ ਵਲੋਂ ਝੋਨੇ ਦੇ ਬਿਜਾਈ ਸੀਜ਼ਨ ਲਈ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ

ਚੰਡੀਗੜ੍ਹ, 27 ਮਈ (ਅਜੀਤ ਬਿਊਰੋ)- ਪੰਜਾਬ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਬਿਜਲੀ ਅਤੇ ਕੋਲਾ ਮੰਤਰੀਆਂ ਵਲੋਂ ਸੂਬੇ ਨੂੰ ਝੋਨੇ ਦੇ ਬਿਜਾਈ ਸੀਜ਼ਨ ਲਈ ਕੋਲੇ ਦੀ ਸਮੇਂ ਸਿਰ ਅਤੇ ਬਾਕਾਇਦਾ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ | ਇਹ ਭਰੋਸਾ ਕੇਂਦਰੀ ਬਿਜਲੀ ਅਤੇ ...

ਪੂਰੀ ਖ਼ਬਰ »

ਝੋਨੇ ਦੀ ਵਧੀਆ ਪਨੀਰੀ ਲੈਣ ਲਈ ਖੇਤੀ ਮਾਹਿਰਾਂ ਦੀ ਸਲਾਹ ਲੈਣ ਕਿਸਾਨ

ਪਟਿਆਲਾ, 27 ਮਈ (ਭਗਵਾਨ ਦਾਸ)-ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬ ਸੁਆਇਲ ਵਾਟਰ ਐਕਟ, 2009 ਦੇ ਤਹਿਤ ਪੰਜਾਬ ਸਰਕਾਰ ਵਲੋਂ ਝੋਨੇ ਦੀ ਲੁਆਈ ਹੁਣ ਦੋ ਪੜਾਵਾਂ 'ਚ 14 ਜੂਨ ਤੋਂ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ | ਸਰਕਾਰ ਵਲੋਂ ਸਿੱਧੀ ਬਿਜਾਈ ਲਈ 12 ਲੱਖ ਹੈਕਟੇਅਰ ਦਾ ...

ਪੂਰੀ ਖ਼ਬਰ »

ਸਿੱਖ ਵਿਰਾਸਤੀ ਸਮਾਰਕਾਂ ਦੇ ਰੱਖ-ਰਖਾਅ ਲਈ 'ਸਿੱਖ ਪੁਰਾਤਤਵ ਵਿਭਾਗ' ਦਾ ਗਠਨ ਜ਼ਰੂਰੀ

ਅੰਮਿ੍ਤਸਰ, 27 ਮਈ (ਸੁਰਿੰਦਰ ਕੋਛੜ)-ਪੰਜਾਬ ਵਿਚਲੇ ਸਿੱਖ ਵਿਰਾਸਤੀ ਸਮਾਰਕਾਂ ਦੇ ਰੱਖ-ਰਖਾਅ ਤੇ ਨਵੀਨੀਕਰਨ ਲਈ ਵੱਖਰੇ ਤੌਰ 'ਤੇ 'ਸਿੱਖ ਪੁਰਾਤਤਵ ਵਿਭਾਗ' ਦਾ ਗਠਨ ਕਰਨ ਲਈ ਸੂਬੇ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ, ਜਿਸ 'ਤੇ ਅਗਲੀ ਕਾਰਵਾਈ ਕਰਨ ਹਿਤ ਮੁੱਖ ...

ਪੂਰੀ ਖ਼ਬਰ »

ਇਹ ਲਾਵਾਰਿਸ ਲੜਕਾ ਕਿਸ ਦਾ ਹੈ?

ਜਲੰਧਰ, 27 ਮਈ (ਅ.ਬ.)-ਇਹ ਲਾਵਾਰਿਸ ਲੜਕਾ ਜਿਸ ਦੀ ਉਮਰ ਕਰੀਬ 1 ਸਾਲ ਦੀ ਹੈ, ਨੂੰ ਕੋਈ ਨਾਮਾਲੂਮ ਵਿਅਕਤੀ ਨਾਰੀ ਨਿਕੇਤਨ, ਜਲੰਧਰ ਵਿਖੇ ਪੰਘੂੜੇ ਵਿਚ ਮਿਤੀ 26. 05. 2022 ਨੂੰ ਛੱਡ ਗਿਆ | ਇਹ ਲਾਵਾਰਿਸ ਲੜਕਾ ਜਿਸ ਦਾ ਵੀ ਹੈ, ਨਾਰੀ ਨਿਕੇਤਨ ਨਾਲ ਫ਼ੋਨ ਨੰਬਰ 0181-4614827, 4627320 ਅਤੇ 4617009 'ਤੇ ...

ਪੂਰੀ ਖ਼ਬਰ »

ਆਈ.ਐਸ.ਆਈ.ਐਸ. ਅੱਤਵਾਦੀ ਨੂੰ 7 ਸਾਲ ਦੀ ਸਖ਼ਤ ਸਜ਼ਾ

ਮੁੰਬਈ, 27 ਮਈ (ਏਜੰਸੀ)-ਇੱਥੋਂ ਦੀ ਇਕ ਵਿਸ਼ੇਸ਼ ਐਨ.ਆਈ.ਏ. ਅਦਾਲਤ ਨੇ ਆਈ.ਐਸ.ਆਈ.ਐਸ. ਦੇ ਇਕ ਅੱਤਵਾਦੀ ਨੂੰ ਇੰਟਰਨੈਟ ਜ਼ਰੀਏ ਭਾਰਤੀ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਲਈ ਸੀਰੀਆ ਵਿਚ ਰਚੀ ਸਾਜਿਸ਼ ਲਈ 7 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ, ਜਿਸ 'ਚ ਉਸ ਨੂੰ ਸਥਾਨਕ ...

ਪੂਰੀ ਖ਼ਬਰ »

ਪੰਜਾਬ ਦੇ ਬਜਟ ਬਾਰੇ ਦਿਲਚਸਪ ਸੂਰਤ-ਏ-ਹਾਲ ਬਣੀ

ਚੰਡੀਗੜ੍ਹ, 27 ਮਈ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ 'ਚ ਚਾਲੂ ਮਾਲੀ ਸਾਲ ਦੇ ਬਜਟ ਬਾਰੇ ਦਿਲਚਸਪ ਸੂਰਤ-ਏ-ਹਾਲ ਪੈਦਾ ਹੋ ਗਈ ਲਗਦੀ ਹੈ | ਸੈਸ਼ਨ 10 ਜੂਨ ਤੋਂ ਸ਼ੁਰੂ ਹੋਣਾ ਸੰਭਵ ਹੈ, ਜਿਸ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨ ਦੇ ਸੰਕੇਤ ਦੇ ਰਹੇ ਹਨ | ਪਰ ...

ਪੂਰੀ ਖ਼ਬਰ »

31 ਨੂੰ ਸੂਬੇ ਦੇ 3500 ਪੈਟਰੋਲ ਪੰਪ ਨਹੀਂ ਕਰਨਗੇ ਤੇਲ ਦੀ ਖ਼ਰੀਦ

ਸ਼ਿਵ ਸ਼ਰਮਾ ਜਲੰਧਰ, 27 ਮਈ-5 ਸਾਲ ਤੋਂ ਪੈਟਰੋਲ ਅਤੇ ਡੀਜ਼ਲ ਦੇ ਕਮਿਸ਼ਨ ਵਿਚ ਵਾਧਾ ਨਾ ਕਰਨ ਅਤੇ ਐਕਸਾਈਜ਼ ਡਿਊਟੀ ਘਟਣ ਕਰਕੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਨੂੰ ਲੈ ਕੇ 31 ਮਈ ਨੂੰ ਪੰਜਾਬ ਦੇ 3500 ਦੇ ਕਰੀਬ ਪੈਟਰੋਲ ਪੰਪ ਸੰਕੇਤਕ ਤੌਰ 'ਤੇ ਪੈਟਰੋਲ ਅਤੇ ਡੀਜ਼ਲ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੇ ਫਿਰ ਭਾਰਤ ਦੀਆਂ ਤਾਰੀਫ਼ਾਂ ਦੇ ਬੰਨ੍ਹੇ ਪੁਲ

ਅੰਮਿ੍ਤਸਰ, 27 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਤਕਰੀਬਨ 30 ਰੁਪਏ ਦੇ ਵਾਧੇ ਨੂੰ ਲੈ ਕੇ ਸਰਕਾਰ 'ਤੇ ਹਮਲਾ ਬੋਲਿਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪਾਕਿ ਹੁਣ ਵਿਦੇਸ਼ੀ ਮਾਲਕਾਂ ...

ਪੂਰੀ ਖ਼ਬਰ »

ਪੰਚਾਇਤ ਸਕੱਤਰਾਂ ਦੇ ਸਰਕਲਾਂ ਦੀ ਭੰਨਤੋੜ ਕਰਨ 'ਤੇ ਹੁਣ ਹੋਵੇਗੀ ਸਖ਼ਤ ਅਨੁਸ਼ਾਸਨੀ ਕਾਰਵਾਈ

ਬਟਾਲਾ, 27 ਮਈ (ਕਾਹਲੋਂ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ 'ਚ ਕੰਮ ਕਰਦੇ ਪੰਚਾਇਤ ਸਕੱਤਰਾਂ ਨੇ ਸਰਕਾਰ ਵਲੋਂ ਅਧਿਕਾਰਤ ਕੀਤੇ ਸਰਕਲਾਂ ਵਿਚ ਆਪਣੀ ਡਿਊਟੀ ਕਰਨੀ ਹੁੰਦੀ ਹੈ, ਪ੍ਰੰਤੂ ਪੰਜਾਬ ਦੇ ਬਲਾਕਾਂ 'ਚ ਅਧਿਕਾਰੀਆਂ ਵਲੋਂ ਵਿਭਾਗ ਦੀ ਪ੍ਰਵਾਨਗੀ ਤੋਂ ਬਿਨਾਂ ਹੀ ...

ਪੂਰੀ ਖ਼ਬਰ »

ਪਾਕਿ 'ਚ 10 ਦਿਨਾਂ ਅੰਦਰ 9 ਹਿੰਦੂਆਂ ਦੀ ਭੇਦਭਰੀ ਹਾਲਤ 'ਚ ਮੌਤ

ਅੰਮਿ੍ਤਸਰ, 27 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਪਿਛਲੇ 10 ਦਿਨਾਂ 'ਚ 9 ਹਿੰਦੂਆਂ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਬਾਰੇ ਜਾਣਕਾਰੀ ਮਿਲੀ ਹੈ | ਤਾਜ਼ਾ ਮਾਮਲਾ ਸੂਬੇ ਦੇ ਤਲਹਰ ਖੇਤਰ ਦੇ ਪਿੰਡ ਹਾਜ਼ੀ ਖ਼ਾਮੀਸੁ ਸੰਦ 'ਚ ਸਾਹਮਣੇ ਆਇਆ ਹੈ | ਜਿੱਥੇ 8 ਮਹੀਨੇ ...

ਪੂਰੀ ਖ਼ਬਰ »

ਸੰਧਵਾਂ ਨੇ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੋਗਾ, 27 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੀ 21 ਮਈ ਨੂੰ ਸਦੀਵੀ ਵਿਛੋੜਾ ਦੇ ਗਏ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਨਾਲ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਵਿਸ਼ੇਸ਼ ਤੌਰ 'ਤੇ ਦੁੱਖ ਸਾਂਝਾ ਕਰਨ ਆਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਫਸੇ ਬਲਾਕ ਨੂਰਪੁਰ ਬੇਦੀ ਦੇ ਤਿੰਨ ਨੌਜਵਾਨਾਂ ਨੇ ਵਾਪਸੀ ਦੀ ਲਾਈ ਗੁਹਾਰ

ਨੂਰਪੁਰ ਬੇਦੀ, 27 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿਛਲੇ ਦਿਨੀਂ ਵਾਇਰਲ ਹੋਈ ਵੀਡੀਓ 'ਚ ਸਾਊਦੀ ਅਰਬ 'ਚ ਫਸੇ ਪੰਜਾਬ ਦੇ ਹੋਰਨਾਂ ਇਲਾਕਿਆਂ ਸਣੇ ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ ਦੇ ਤਿੰਨ ਨੌਜਵਾਨ ਵੀ ਸ਼ਾਮਿਲ ਹਨ, ਜਿਨ੍ਹਾਂ 'ਚੋਂ ਰਣਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਵਲੋਂ ਕੀਤੇ ਵਿਕਾਸ ਕਾਰਜਾਂ ਨੂੰ ਯਾਦ ਰੱਖਿਆ ਜਾਵੇਗਾ-ਇੰਜ: ਬਰਾੜ

ਮੋਗਾ, 27 ਮਈ (ਜਸਪਾਲ ਸਿੰਘ ਬੱਬੀ)- ਜਥੇਦਾਰ ਤੋਤਾ ਸਿੰਘ ਅਕਾਲੀ ਦਲ ਦੇ ਨਿਧੜਕ ਸੀਨੀਅਰ ਆਗੂ, ਦਰਵੇਸ਼ ਸਿਆਸਤਦਾਨ ਦੇ ਸਦੀਵੀ ਵਿਛੋੜਾ ਦੇ ਜਾਣ 'ਤੇ ਮਾਤਾ ਮੁਖ਼ਤਿਆਰ ਕੌਰ, ਬਲਵਿੰਦਰ ਸਿੰਘ ਬਰਾੜ, ਬਰਜਿੰਦਰ ਸਿੰਘ ਮੱਖਣ, ਜਸਵਿੰਦਰ ਸਿੰਘ ਬਰਾੜ ਤੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦਾ ਦੂਰਅੰਦੇਸ਼ੀ ਫ਼ੈਸਲਾ ਭਾਰਤ ਨੂੰ ਵਿਸ਼ਵ ਦਾ 'ਸ਼ਕਤੀਸ਼ਾਲੀ ਖੇਤੀ ਘਰ' ਬਣਾਉਣਾ-ਸ਼ੇਖਾਵਤ

ਚੰਡੀਗੜ੍ਹ, 27 ਮਈ (ਮਨਜੋਤ ਸਿੰਘ ਜੋਤ)- ਪੰਜਾਬ ਭਾਜਪਾ ਵਲੋਂ ਸੂਬਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਲਗਾਇਆ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਕੈਂਪ ਅੱਜ ਸਮਾਪਤ ਹੋ ਗਿਆ | ਦੂਜੇ ਦਿਨ ਇਸ ਕੈਂਪ 'ਚ ਸਿਖਲਾਈ ਕੈਂਪ ਦੇ ਕੌਮੀ ਕਨਵੀਨਰ ਮੁਰਲੀ ਧਰ ਰਾਓ ਅਤੇ ਕੇਂਦਰੀ ਜਲ ਸ਼ਕਤੀ ...

ਪੂਰੀ ਖ਼ਬਰ »

ਸਾਢੇ 27 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ

ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਢੇ ਪੰਜ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ...

ਪੂਰੀ ਖ਼ਬਰ »

ਪਾਕਿ ਪ੍ਰਸ਼ਾਸਨ ਤੇ ਲੇਖਕਾਂ 'ਚ ਨਲਵਾ ਦੀ ਗੁੱਜਰਾਂਵਾਲਾ ਵਾਲੀ ਸਮਾਧ ਨੂੰ ਲੈ ਕੇ ਭੁਲੇਖਾ ਬਰਕਰਾਰ

ਅੰਮਿ੍ਤਸਰ, 27 ਮਈ (ਸੁਰਿੰਦਰ ਕੋਛੜ)-ਮਹਾਰਾਜਾ ਰਣਜੀਤ ਸਿੰਘ ਦੇ ਜਰਨੈਲ ਹਰੀ ਸਿੰਘ ਨਲਵਾ ਦੀ ਪਾਕਿਸਤਾਨ ਦੇ ਸ਼ਹਿਰ ਗੁੱਜਰਾਂਵਾਲਾ ਦੀ ਆਬਾਦੀ ਸਿਵਲ ਲਾਈਨ ਦੇ ਮੁਨੀਰ ਚੌਂਕ 'ਚ ਮੌਜੂਦ ਸਮਾਧ ਅਤੇ ਹਵੇਲੀ ਨੂੰ ਲੈ ਕੇ ਪਾਕਿ ਦੇ ਲੇਖਕਾਂ ਅਤੇ ਗੁੱਜਰਾਂਵਾਲਾ ...

ਪੂਰੀ ਖ਼ਬਰ »

ਗੰਨੇ ਦੀ ਬਿਜਾਈ ਬਾਰੇ ਪੀ. ਏ. ਯੂ. ਦੇ ਵਿਗਿਆਨੀ ਦੀ ਨਵੀਂ ਤਕਨੀਕ ਹੋਈ ਪੇਟੈਂਟ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਗੰਨੇ ਦੀ ਬਿਜਾਈ ਸੰਬੰਧੀ ਪੀ.ਏ.ਯੂ. ਦੇ ਸਹਾਇਕ ਫ਼ਸਲ ਵਿਗਿਆਨੀ ਡਾ. ਜਸਵੀਰ ਸਿੰਘ ਗਿੱਲ ਵਲੋਂ ਵਿਕਸਿਤ ਕੀਤੀ ਨਵੀਂ ਤਕਨੀਕ ਨੂੰ ਪੇਟੈਂਟ ਦੀ ਪ੍ਰਵਾਨਗੀ ਮਿਲੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਫ਼ਸਲ ਵਿਗਿਆਨ ਵਿਭਾਗ ਦੇ ਮੁਖੀ ਡਾ. ...

ਪੂਰੀ ਖ਼ਬਰ »

ਪੰਜਾਬ ਦੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ ਦੀ ਅਦਾਇਗੀ 'ਚ ਵਾਧਾ

ਚੰਡੀਗੜ੍ਹ, 27 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ.ਆਈ.ਐਸ.) ਦੀ ਅਦਾਇਗੀ 'ਚ ਚਾਰ ਗੁਣਾ ਵਾਧਾ ਕਰ ਦਿੱਤਾ ਹੈ | ਇਸ ਬਾਬਤ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ | ਜਾਣਕਾਰੀ ਦਿੰਦਿਆਂ ਇਕ ਬੁਲਾਰੇ ...

ਪੂਰੀ ਖ਼ਬਰ »

ਮੱਤਾ ਪਰਿਵਾਰ ਵਲੋਂ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 27 ਮਈ (ਮੋਹਰ ਸਿੰਘ ਗਿੱਲ)-ਜਥੇਦਾਰ ਤੋਤਾ ਸਿੰਘ ਦੀ ਅਚਾਨਕ ਹੋਈ ਮੌਤ 'ਤੇ ਉਕਤ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਕੁਲਬੀਰ ਸਿੰਘ ਮੱਤਾ ਸੇਵਾ-ਮੁਕਤ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ, ਵਰਿੰਦਰਪਾਲ ਸਿੰਘ ਮੱਤਾ ਅਤੇ ਗੁਰਲਾਲ ਸਿੰਘ ਮੱਤਾ ਨੇ ਡੂੰਘੇ ...

ਪੂਰੀ ਖ਼ਬਰ »

ਮੂੰਗੀ ਦੀ ਸਰਕਾਰੀ ਖ਼ਰੀਦ ਨੀਤੀ ਬਾਰੇ ਸਰਕਾਰ ਮੁੜ ਵਿਚਾਰ ਕਰੇ- ਚੀਮਾ

ਸੰਗਰੂਰ, 27 ਮਈ (ਸੁਖਵਿੰਦਰ ਸਿੰਘ ਫੁੱਲ)- ਆੜ੍ਹਤੀ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਸਰਕਾਰ ਦੀ ਮੂੰਗੀ ਦੀ ਸਰਕਾਰੀ ਖ਼ਰੀਦ ਨੀਤੀ 'ਤੇ ਸਖ਼ਤ ਇਤਰਾਜ਼ ਕੀਤਾ ਹੈ। ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਯਾਦ ਕਰਾਇਆ ਕਿ ...

ਪੂਰੀ ਖ਼ਬਰ »

ਹਰ ਸਥਿਤੀ 'ਚ ਚੌਕਸ ਤੇ ਜੇਤੂ ਰਹਿਣ ਦੀ ਸਮਰੱਥਾ ਰੱਖਦੀ ਹੈ ਜਲ ਸੈਨਾ-ਰਾਜਨਾਥ

ਕਰਵੜ (ਕਰਨਾਟਕ), 27 ਮਈ (ਏਜੰਸੀ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤੀ ਜਲ ਸੈਨਾ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਕਿਸੇ ਹਮਲੇ ਲਈ ਉਕਸਾਉਣ ਵਾਲੀਆਂ ਨਹੀਂ ਸਗੋਂ ਹਿੰਦ ਮਹਾਸਾਗਰ ਖੇਤਰ 'ਚ ਸ਼ਾਂਤੀ ਤੇ ਸੁਰੱਖਿਆ ਦੀ ਗਾਰੰਟੀ ਹਨ | ਸਮੁੰਦਰ ਹੇਠਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਲਈ ਤਿਆਰ ਹਾਂ-ਐਡਵੋਕੇਟ ਧਾਮੀ

ਚੰਡੀਗੜ੍ਹ, 27 ਮਈ (ਐਨ. ਐਸ. ਪਰਵਾਨਾ)-ਪੰਜਾਬ, ਹਰਿਆਣਾ, ਹਿਮਾਚਲ ਤੇ ਯੂ.ਟੀ. ਚੰਡੀਗੜ੍ਹ 'ਚ ਐਸ.ਜੀ.ਪੀ.ਸੀ. ਅੰੰਮਿ੍ਤਸਰ ਦੀ ਆਮ ਚੋਣਾਂ ਕਰਾਉਣ ਲਈ ਅਸੀਂ ਤਿਆਰ ਹਾਂ, ਪਰ ਇਸ ਲਈ ਸਾਰੀਆਂ ਕਾਨੂੰਨੀ ਕਾਰਵਾਈਆਂ ਪਹਿਲਾਂ ਪੂਰੀਆਂ ਕੀਤੀਆਂ ਜਾਣ | ਅੱਜ ਇੱਥੇ 'ਅਜੀਤ' ਨਾਲ ...

ਪੂਰੀ ਖ਼ਬਰ »

ਸੀ.ਯੂ.ਈ.ਟੀ. (ਯੂ.ਜੀ.) ਲਈ ਬਿਨੈ-ਪੱਤਰ ਹੁਣ 31 ਮਈ ਤੱਕ ਜਮ੍ਹਾ ਕਰਵਾਏ ਜਾ ਸਕਣਗੇ

ਨਵੀਂ ਦਿੱਲੀ, 27 ਮਈ (ਪੀ. ਟੀ. ਆਈ.)-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਂਝੀ ਯੂਨੀਵਰਸਿਟੀ ਦਾਖਲਾ ਪ੍ਰੀਖਿਆ (ਸੀ.ਯੂ.ਈ.ਟੀ.)-ਯੂ.ਜੀ. ਲਈ ਬਿਨੈ-ਪੱਤਰ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਹੈ | ਪ੍ਰੀਖਿਆ ਲਈ 11.5 ਲੱਖ ਤੋਂ ਵੱਧ ਉਮੀਦਵਾਰ ਪਹਿਲਾਂ ਹੀ ਰਜਿਸਟਰ ਹੋ ਚੁੱਕੇ ਹਨ | ਯੂ.ਜੀ.ਸੀ. ਦੇ ਚੇਅਰਮੈਨ ਐਮ. ਜਗਦੇਸ਼ ਕੁਮਾਰ ਨੇ ਕਿਹਾ ਕਿ ਉਮੀਦਵਾਰਾਂ ਵਲੋਂ ਸੀ.ਯੂ.ਈ.ਟੀ. (ਯੂ.ਜੀ.)-2022 ਲਈ ਆਨਲਾਈਨ ਬਿਨੈ-ਪੱਤਰ ਜਮ੍ਹਾ ਕਰਨ ਦੀ ਆਖਰੀ ਮਿਤੀ 'ਚ ਵਾਧਾ ਕਰਨ ਦੀਆਂ ਬੇਨਤੀਆਂ ਦੇ ਮੱਦੇਨਜ਼ਰ ਅਸੀਂ 27 ਮਈ ਤੋਂ 31 ਮਈ ਤੱਕ ਅਰਜ਼ੀ ਪ੍ਰਕਿਰਿਆ ਨੂੰ ਦੁਬਾਰਾ ਖੁੱਲ੍ਹਾ ਰੱਖਣ ਦਾ ਫੈਸਲਾ ਕੀਤਾ ਹੈ | ਜ਼ਿਕਰਯੋਗ ਹੈ ਕਿ 45 ਕੇਂਦਰੀ ਯੂਨੀਵਰਸਿਟੀਆਂ 'ਚ ਦਾਖਲੇ ਲਈ ਹੁਣ ਸੀ.ਯੂ.ਈ.ਟੀ. ਦੇ ਅੰਕਾਂ ਨੂੰ ਤਰਜੀਹ ਦਿੱਤੀ ਜਾਵੇਗੀ, ਨਾ ਕਿ 12ਵੀਂ ਜਮਾਤ ਦੇ ਅੰਕਾਂ ਨੂੰ |

ਖ਼ਬਰ ਸ਼ੇਅਰ ਕਰੋ

 

ਕਾਰਤੀ ਚਿਦੰਬਰਮ ਨੇ ਲੋਕ ਸਭਾ ਸਪੀਕਰ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 27 ਮਈ (ਏਜੰਸੀਆਂ)-ਕਾਂਗਰਸੀ ਸੰਸਦ ਮੈਂਬਰ ਕਾਰਤੀ ਚਿਦੰਬਰਮ ਨੇ ਸੀ.ਬੀ.ਆਈ. ਵਲੋਂ ਛਾਪੇਮਾਰੀ ਕੀਤੇ ਜਾਣ ਤੋਂ ਬਾਅਦ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਕਿਹਾ ਕਿ ਬਤੌਰ ਸੰਸਦ ਮੈਂਬਰ ਉਨ੍ਹਾਂ ਦੇ ਵਿਸ਼ੇਸ਼ ਅਧਿਕਾਰਾਂ ਦੀ ਘੋਰ ਉਲੰਘਣਾ ...

ਪੂਰੀ ਖ਼ਬਰ »

ਭਾਰਤ 'ਚ ਕਣਕ ਦੀ ਕੋਈ ਕਮੀ ਨਹੀਂ, ਵਧੇਰੇ ਨਿਰਯਾਤ ਨੂੰ ਰੋਕਣ ਲਈ ਲਗਾਈ ਪਾਬੰਦੀ- ਤੋਮਰ

ਗਵਾਲੀਅਰ, 27 ਮਈ (ਏਜੰਸੀ)-ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦੱਸਿਆ ਕਿ ਦੇਸ਼ 'ਚ ਕਣਕ ਦੀ ਕੋਈ ਕਮੀ ਨਹੀਂ ਹੈ, ਪਰ ਕੇਂਦਰ ਨੇ ਅਨਾਜ ਦੀ ਵਿਦੇਸ਼ਾਂ ਨੂੰ ਵਧੇਰੇ ਵਿਕਰੀ 'ਤੇ ਰੋਕ ਲਗਾਉਣ ਲਈ ਕਣਕ ਦੇ ਨਿਰਯਾਤ 'ਤੇ ਪਾਬੰਦੀ ਲਗਾਈ ਹੈ | ਇਥੇ ਇਕ ਸਮਾਗਮ 'ਚ ...

ਪੂਰੀ ਖ਼ਬਰ »

ਜਾਖੜ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ, 27 (ਏਜੰਸੀ)-ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਣ ਤੋਂ ਬਾਅਦ ਸੁਨੀਲ ਜਾਖੜ ਵਲੋਂ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ | ਮਨਜਿੰਦਰ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX