ਤਾਜਾ ਖ਼ਬਰਾਂ


ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  7 minutes ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  25 minutes ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  31 minutes ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  1 day ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  1 day ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  1 day ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  1 day ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  1 day ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  1 day ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  1 day ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  1 day ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਬਰਨਾਲਾ

-ਮਾਮਲਾ ਸੜਕ ਹਾਦਸੇ 'ਚ ਹੋਈ ਸਫ਼ਾਈ ਸੇਵਿਕਾ ਦੀ ਮੌਤ ਦਾ-

ਸਫ਼ਾਈ ਸੇਵਕ ਯੂਨੀਅਨ ਵਲੋਂ ਹੜਤਾਲ, ਸਿਵਲ ਹਸਪਤਾਲ ਦੇ ਬਾਹਰ ਧਰਨਾ

ਬਰਨਾਲਾ, 27 ਮਈ (ਨਰਿੰਦਰ ਅਰੋੜਾ)- ਬਰਨਾਲਾ-ਧਨੌਲਾ ਰੋਡ 'ਤੇ ਬੀਤੀ ਕੱਲ੍ਹ ਸੜਕ ਹਾਦਸੇ ਵਿਚ ਸਫ਼ਾਈ ਸੇਵਿਕਾ ਦੀ ਮੌਤ ਹੋ ਗਈ ਸੀ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਟਰੈਕਟਰ ਨੂੰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਲਿਆ ਸੀ, ਪਰ ਸਫ਼ਾਈ ਸੇਵਕਾਂ ਵਲੋਂ ਮੰਗ ਕੀਤੀ ਜਾ ...

ਪੂਰੀ ਖ਼ਬਰ »

-ਮਾਮਲਾ ਅਧਿਆਪਕਾਂ ਦੀਆਂ ਮੰਗਾਂ ਤੇ ਤਬਾਦਲਾ ਨੀਤੀ ਦਾ-

ਬੀ.ਐੱਡ. ਅਧਿਆਪਕ ਫ਼ਰੰਟ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗ-ਪੱਤਰ

ਬਰਨਾਲਾ, 27 ਮਈ (ਅਸ਼ੋਕ ਭਾਰਤੀ)- ਬੀ.ਐੱਡ. ਅਧਿਆਪਕ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਸਮੂਹ ਅਧਿਆਪਕਾਂ ਦੀਆਂ ਮੰਗਾਂ, ਮਸਲਿਆਂ ਅਤੇ ਆਨਲਾਈਨ ਤਬਾਦਲਾ ਨੀਤੀ ਨੂੰ ਲੈ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਰਾਹੀਂ ਡੀ.ਪੀ.ਆਈ. (ਐ.ਸਿ ਅਤੇ ...

ਪੂਰੀ ਖ਼ਬਰ »

ਠੁੱਲੀਵਾਲ ਵਿਖੇ ਕਣਕ ਦਾ ਕੋਟਾ ਨਾ ਵੰਡਣ ਨੂੰ ਲੈ ਕੇ ਖਪਤਕਾਰਾਂ ਵਲੋਂ ਰੋਸ ਪ੍ਰਦਰਸ਼ਨ

ਮਹਿਲ ਕਲਾਂ, 27 ਮਈ (ਅਵਤਾਰ ਸਿੰਘ ਅਣਖੀ)-ਪਿੰਡ ਠੁੱਲੀਵਾਲ ਵਿਖੇ ਰਾਸ਼ਨ ਕਾਰਡ ਧਾਰਕਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਸਰਕਾਰੀ ਡੀਪੂਆਂ ਤੋਂ ਮੁਹੱਈਆ ਕਰਵਾਈ ਜਾ ਰਹੀ ਕਣਕ ਦਾ ਕੋਟਾ ਨਾ ਵੰਡੇ ਜਾਣ ਨੂੰ ਲੈ ਕੇ ਇਕੱਠੇ ਹੋਏ ਰਾਸ਼ਨ ਕਾਰਡ ਧਾਰਕਾਂ ਵਲੋਂ ...

ਪੂਰੀ ਖ਼ਬਰ »

ਹੱਡਾਰੋੜੀ ਸੰਬੰਧੀ ਕੀਤੇ ਇਕਰਾਰਨਾਮੇ ਦੀ ਜਗ੍ਹਾ ਤਬਦੀਲ ਕਰਨ ਦੀ ਮੰਗ

ਧਨੌਲਾ, 27 ਮਈ (ਜਤਿੰਦਰ ਸਿੰਘ ਧਨੌਲਾ)-ਪਿੰਡ ਕੋਟਦੁੱਨਾ ਵਿਖੇ ਹੱਡਾਰੋੜੀ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਮਾਮਲਾ ਤਣਾਅ ਪੂਰਵਕ ਬਣਦਾ ਜਾ ਰਿਹਾ ਹੈ | ਪਿੰਡ ਕੋਟਦੁੱਨਾ ਦੇ ਆਜ਼ਾਦੀ ਘੁਲਾਟੀਆ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕਰਦਿਆਂ ਆਖਿਆ ਕਿ ਅੰਗਰੇਜ਼ ...

ਪੂਰੀ ਖ਼ਬਰ »

ਪੰਜਾਬ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਧਰਨਾ

ਬਰਨਾਲਾ, 27 ਮਈ (ਅਸ਼ੋਕ ਭਾਰਤੀ)- ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਜ਼ਿਲ੍ਹਾ ਬਰਨਾਲਾ ਵਲੋਂ ਸੂਬਾਈ ਆਗੂ ਕਰਮਜੀਤ ਸਿੰਘ ਬੀਹਲਾ, ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਿੰਦਰ ਮੱਲ੍ਹੀਆਂ ਦੀ ਅਗਵਾਈ 'ਚ ਪੰਜਾਬ ਅਤੇ ਕੇਂਦਰ ...

ਪੂਰੀ ਖ਼ਬਰ »

ਆਊਟ ਸੋਰਸ ਕਰਮਚਾਰੀਆਂ ਦਾ ਧਰਨਾ ਜਾਰੀ

ਤਪਾ ਮੰਡੀ, 27 ਮਈ (ਪ੍ਰਵੀਨ ਗਰਗ)-ਸਿਵਲ ਹਸਪਤਾਲ ਤਪਾ ਦੇ ਗੇਟ ਅੱਗੇ ਨੌਕਰੀਆਂ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਆਊਟਸੋਰਸਿਜ਼ ਕਰਮਚਾਰੀਆਂ ਦਾ ਧਰਨਾ ਅੱਜ 33ਵੇਂ ਦਿਨ 'ਚ ਸ਼ਾਮਲ ਹੋ ਗਿਆ ਹੈ, ਜਿੱਥੇ ਸਿਹਤ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਵਕ ਧਰਨੇ 'ਤੇ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 27 ਮਈ (ਅਸ਼ੋਕ ਭਾਰਤੀ)- ਜ਼ਿਲ੍ਹਾ ਬਰਨਾਲਾ ਦੀਆਂ ਮਜ਼ਦੂਰ ਜਥੇਬੰਦੀਆਂ ਵਲੋਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਕਚਹਿਰੀ ਚੌਕ ਬਰਨਾਲਾ ਤੋਂ ਮਾਰਚ ਕਰ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਰੋਸ ਧਰਨਾ ਦਿੱਤਾ ਗਿਆ | ਉਪਰੰਤ ਡਿਪਟੀ ...

ਪੂਰੀ ਖ਼ਬਰ »

ਕਬੂਤਰ ਉਡਾਉਣ 'ਤੇ ਸ਼ਰਤਾਂ ਲਗਾਉਣ ਵਾਲਿਆਂ 'ਤੇ ਮਾਮਲਾ ਦਰਜ

ਬਰਨਾਲਾ, 27 ਮਈ (ਰਾਜ ਪਨੇਸਰ)- ਪਿੰਡ ਝਲੂਰ ਦੀ ਦਾਣਾ ਮੰਡੀ ਵਿਖੇ ਕਬੂਤਰ ਉਡਾਉਣ ਨੂੰ ਲੈ ਕੇ ਸ਼ਰਤਾਂ ਲਗਾਉਣ ਵਾਲੇ 6 ਵਿਅਕਤੀਆਂ ਨੂੰ 14 ਹਜ਼ਾਰ ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜੱਗਾ ਸਿੰਘ ...

ਪੂਰੀ ਖ਼ਬਰ »

ਦੜਾ-ਸੱਟਾ ਲਵਾਉਣ ਵਾਲਾ ਕਾਬੂ

ਬਰਨਾਲਾ, 27 ਮਈ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਵਲੋਂ ਦੜਾ ਸੱਟਾ ਲਗਵਾਉਣ ਵਾਲੇ ਵਿਅਕਤੀ ਨੂੰ 3 ਹਜ਼ਾਰ ਰੁਪਏ ਦੀ ਨਕਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾਈ ਰੋਸ ਧਰਨਾ ਕੱਲ੍ਹ

ਬਰਨਾਲਾ, 27 ਮਈ (ਅਸ਼ੋਕ ਭਾਰਤੀ)-ਡੈਮੋਕਰੈਟਿਕ ਟੀਚਰ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਗੁਰਮੀਤ ਸੁਖਪੁਰ, ਰਾਜੀਵ ਕੁਮਾਰ, ਗੁਰਮੇਲ ਭੁਟਾਲ, ਸੁਖਦੀਪ ਤਪਾ ਤੇ ਨਿਰਮਲ ਚੁਹਾਣਕੇ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਮੰਗਾਂ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਸ਼ਸਤਰ ਸੀਮਾ ਬਲ ਦੇ ਜਵਾਨਾਂ ਸਮੇਤ ਰੇਲਵੇ ਸਟੇਸ਼ਨ ਤਪਾ ਦੀ ਚੈਕਿੰਗ

ਤਪਾ ਮੰਡੀ, 27 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਗੁਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਇਲਾਕੇ 'ਚ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਦੇ ਮਕਸਦ ...

ਪੂਰੀ ਖ਼ਬਰ »

ਜੈ ਵਾਟਿਕਾ ਪਬਲਿਕ ਸਕੂਲ 'ਚ ਸਟੈਂਸਿਲ ਪੇਂਟਿੰਗ ਮੁਕਾਬਲੇ

ਬਰਨਾਲਾ, 27 ਮਈ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਵਿਦਿਆਰਥਣਾਂ ਦੇ ਸਟੈਂਸਿਲ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ 'ਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵਿਦਿਆਰਥਣਾਂ ਵਲੋਂ ਇਸ ...

ਪੂਰੀ ਖ਼ਬਰ »

ਸੀ.ਐਸ. ਇੰਮੀਗੇ੍ਰਸ਼ਨ ਕੰਪਨੀ ਨੇ ਸਪਾਊਸ ਓਪਨ ਵਰਕ ਪਰਮਿਟ ਵੀਜ਼ਾ ਲਵਾਇਆ

ਟੱਲੇਵਾਲ, 27 ਮਈ (ਸੋਨੀ ਚੀਮਾ)- ਕੈਨੇਡਾ ਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐਸ. ਇਮੀਗਰੇਸ਼ਨ ਕੈਨੇਡਾ ਦੇ ਲਗਾਤਾਰ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ | ਕੰਪਨੀ ਨੇ ਮਨਦੀਪ ਕੌਰ/ਭਵਨਦੀਪ ਸਿੰਘ ਪਿੰਡ ਕਮਾਲਪੁਰਾ (ਜਗਰਾਉਂ) ਜ਼ਿਲ੍ਹਾ ਲੁਧਿਆਣਾ ਦਾ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ 'ਚ ਟੈਲੇਂਟ ਹੰਟ ਮੁਕਾਬਲੇ

ਧਨੌਲਾ, 27 ਮਈ (ਜਤਿੰਦਰ ਸਿੰਘ ਧਨੌਲਾ)- ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਬੱਚਿਆਂ ਦੀ ਕਲਾ ਨਿਖਾਰਨ ਅਤੇ ਉਜਾਗਰ ਕਰਨ ਵਾਸਤੇ ਅੱਜ ਟੇਲੈਂਟ ਹਿੰਟ ਮੁਕਾਬਲੇ ਕਰਵਾਏ ਗਏ | ਮੁਕਾਬਲੇ ਦੌਰਾਨ ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰੀਖਿਆ ਦਾ ਇਨਾਮ ਵੰਡ ਸਮਾਗਮ ਕੱਲ੍ਹ

ਲਹਿਰਾਗਾਗਾ, 27 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਲੋਕ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਚੱਲੇ ਕਿਸਾਨੀ ਸੰਘਰਸ਼ 2020-21 ਦੇ ਸ਼ਹੀਦਾਂ ਨੂੰ ਸਮਰਪਿਤ ਡੈਮੋਕਰੈਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਸੰਗਰੂਰ ਵਲੋਂ ਕਰਵਾਈ ਗਈ 32ਵੀਂ ਸਾਲਾਨਾ ਵਜ਼ੀਫ਼ਾ ...

ਪੂਰੀ ਖ਼ਬਰ »

ਰਬਾਰੀ ਬਰਾਦਰੀ ਮਹਾਂਸਭਾ ਪੰਜਾਬ ਦੀ ਚੋਣ ਕੱਲ੍ਹ

ਮਸਤੂਆਣਾ ਸਾਹਿਬ, 27 ਮਈ (ਦਮਦਮੀ) - ਰਬਾਰੀ ਬਿਰਾਦਰੀ ਮਹਾਂਸਭਾ ਪੰਜਾਬ ਦੀ ਚੋਣ 29 ਮਈ ਨੂੰ ਪਿੰਡ ਬਡਰੁੱਖਾ ਵਿਖੇ ਹੋ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਬਾਰੀ ਬਰਾਦਰੀ ਦੇ ਆਗੂ ਸ੍ਰੀ ਅਜੈ ਸਿੰਘ ਸਰਦਾਰ ਅਤੇ ਪੰਜਾਬ ਦੇ ਸੈਕਟਰੀ ਮਹਾਂਵੀਰ ਰਬਾਰੀ ਨੇ ਦੱਸਿਆ ...

ਪੂਰੀ ਖ਼ਬਰ »

ਬਰਸੀ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵਿਚਾਰੇ ਮਸਲੇ

ਸੰਗਰੂਰ, 27 ਮਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 126ਵੇਂ ਜਨਮਦਿਨ ਮੌਕੇ ਵਿਦਿਆਰਥੀ ਇਕੱਤਰਤਾ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਸੈਮੀਨਾਰ ਹਾਲ ਵਿਚ ਕਰਵਾਈ ਗਈ | ਅਮਨ ਕਣਕਵਾਲ ਵਲੋਂ ਕੀਤੇ ...

ਪੂਰੀ ਖ਼ਬਰ »

ਕਾਲਜ ਸਮੱਸਿਆਵਾਂ ਨੂੰ ਲੈ ਕੇ ਵਿਦਿਆਰਥੀਆਂ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 27 ਮਈ (ਧਾਲੀਵਾਲ, ਭੁੱਲਰ)- ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਸੂਬਾ ਪ੍ਰਧਾਨ ਰਸ਼ਪਿੰਦਰ ਜਿੰਮੀ ਦੀ ਪ੍ਰਧਾਨਗੀ ਹੇਠ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਅਤੇ ਕਾਲਜ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ | ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਸਪਿੰਦਰ ਜਿੰਮੀ ਨੇ ਸਰਾਭੇ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਜਿਸ ਆਜ਼ਾਦੀ ਦਾ ਸੁਪਨਾ ਲੈ ਕੇ ਆਪਣੀ ਜਾਨ ਵਾਰ ਦਿੱਤੀ ਸੀ, ਉਹ ਆਜ਼ਾਦੀ ਅਜੇ ਅਧੂਰੀ ਹੈ | ਕਰਤਾਰ ਸਿੰਘ ਸਰਾਭੇ ਨੇ ਸੁਪਨਾ ਲਿਆ ਸੀ ਕਿ ਨੌਜਵਾਨਾਂ ਨੂੰ ਪੜ੍ਹ ਲਿਖ ਕੇ ਆਪਣੇ ਦੇਸ਼ ਵਿਚ ਹੀ ਰੁਜ਼ਗਾਰ ਮਿਲੇ, ਪਰ ਅੱਜ ਸਰਕਾਰ ਨਵੀਂ ਸਿੱਖਿਆ ਨੀਤੀ ਨੂੰ ਬੜੀ ਤੇਜ਼ੀ ਨਾਲ ਲਾਗੂ ਕਰ ਰਹੀ ਹੈ, ਜਿਸ ਦਾ ਨਤੀਜਾ ਅਗਲੇ ਸਾਲਾਂ ਵਿਚ ਸਭ ਦੇ ਸਾਹਮਣੇ ਹੋਵੇਗਾ | ਉਨਾਂ ਕਰਤਾਰ ਸਿੰਘ ਸਰਾਭਾ ਦੇ ਦਰਸਾਏ ਰਾਹ 'ਤੇ ਚੱਲਣ ਦੀ ਲੋੜ 'ਤੇ ਜ਼ੋਰ ਦਿੱਤਾ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 30 ਮਈ ਨੂੰ ਕਾਲਜ ਵਿਚ ਸ਼ਹੀਦ ਕਰਤਾਰ ਸਿੰਘ ਸਰਾਭੇ ਦੇ ਜਨਮ ਦਿਨ ਨੂੰ ਸਮਰਪਿਤ 'ਕਿਰਤੀ' ਨਾਟਕ ਕਰਵਾਇਆ ਜਾਵੇਗਾ | ਮੀਟਿੰਗ ਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਗਈ | ਇਸ ਮੌਕੇ ਜਸਪ੍ਰੀਤ ਸਿੰਘ, ਗੁਰਪ੍ਰੀਤ ਕੌਰ, ਹਰਜੀਤ ਕੌਰ, ਬੂਟਾ ਸਿੰਘ, ਸਾਹਿਲ ਗੋਇਲ, ਹਰਮਨ ਸਿੰਘ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਵਿਦਿਆਰਥੀ ਮੰਗਾਂ ਸੰਬੰਧੀ ਪਿ੍ੰਸੀਪਲ ਨੂੰ ਦਿੱਤਾ ਮੰਗ ਪੱਤਰ

ਮੂਨਕ, 27 ਮਈ (ਪ੍ਰਵੀਨ ਮਦਾਨ)- ਯੂਨੀਵਰਸਿਟੀ ਕਾਲਜ ਮੂਨਕ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਰੈਲੀ ਕਰਨ ਤੋਂ ਬਾਅਦ ਕਾਲਜ ਪਿ੍ੰਸੀਪਲ ਗੁਰਪ੍ਰੀਤ ਸਿੰਘ ਹਰੀਕਾ ਨੂੰ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਸਿਹਤ ਕਰਮਚਾਰੀਆਂ ਵਲੋਂ ਪੰਜਾਬ ਸਕੇਲ ਤੇ ਪਰਖ ਕਾਲ ਇਕ ਸਾਲ ਕਰਨ ਦੀ ਮੰਗ

ਧੂਰੀ, 27 ਮਈ (ਸੁਖਵੰਤ ਸਿੰਘ ਭੁੱਲਰ)- ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੂੰ ਮੰਗ ਪੱਤਰ ਸੌਂਪਦਿਆਂ ਆਪਣੀ ਮੰਗ ਰੱਖੀ | ਇਸ ਮੌਕੇ ਸਿਹਤ ਕਰਮਚਾਰੀ ਜਸਕਰਨ ਸਿੰਘ ਪੁੰਨਾਂਵਾਲ, ਨੀਰਜ ...

ਪੂਰੀ ਖ਼ਬਰ »

31 ਤੱਕ ਅਸਲ੍ਹਾ ਜਮ੍ਹਾਂ ਕਰਾਇਆ ਜਾਵੇ-ਥਾਣਾ ਮੁਖੀ

ਚੀਮਾ ਮੰਡੀ, 27 ਮਈ (ਦਲਜੀਤ ਸਿੰਘ ਮੱਕੜ)- ਲੋਕ ਸਭਾ ਹਲਕਾ ਸੰਗਰੂਰ ਲਈ 23 ਜੂਨ ਨੂੰ ਜ਼ਿਮਨੀ ਚੋਣ ਹੋ ਰਹੀ ਹੈ, ਜਿਸ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਮਨਦੀਪ ਸਿੰਘ ਸਿੱਧੂ ਦੇ ਨਿਰਦੇਸ਼ਾਂ ਅਨੁਸਾਰ ਥਾਣਾ ਚੀਮਾ ਮੰਡੀ ਦੇ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਅੱਗੇ ਕੱਲ੍ਹ ਲਗਾਏ ਜਾ ਰਹੇ ਧਰਨੇ ਲਈ ਕੀਤਾ ਲਾਮਬੰਦ

ਮਸਤੂਆਣਾ ਸਾਹਿਬ, 27 ਮਈ (ਦਮਦਮੀ) - ਝੋਨੇ ਦੀ ਲਵਾਈ, ਦਿਹਾੜੀ ਵਿਚ ਵਾਧਾ ਕਰਵਾਉਣ ਅਤੇ ਮਜ਼ਦੂਰਾਂ ਦੀਆਂ ਹੋਰ ਭਖਦੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਦੀ ਸੰਗਰੂਰ ਵਿਖੇ ਸਥਿਤ ਕੋਠੀ ਅੱਗੇ 29 ਮਈ ਨੂੰ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਪਿੰਡ ਸਿਬੀਆ ਅਤੇ ਉਭਾਵਾਲ ...

ਪੂਰੀ ਖ਼ਬਰ »

ਆੜ੍ਹਤੀ ਵਲੋਂ ਮਾਫ਼ੀ ਮੰਗਣ 'ਤੇ ਮਾਮਲਾ ਹੋਇਆ ਸ਼ਾਂਤ

ਨਦਾਮਪੁਰ ਚੰਨੋ, 27 ਮਈ (ਹਰਜੀਤ ਸਿੰਘ ਨਿਰਮਾਣ)- ਕਾਲਾਝਾੜ ਟੋਲ ਪਲਾਜ਼ਾ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਡੁਆ ਦੀ ਅਗਵਾਈ ਹੇਠ ਜਿਲਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਵਿੱਚੋਂ ਕਿਸਾਨਾਂ ਵਲੋਂ ਟੋਲ ...

ਪੂਰੀ ਖ਼ਬਰ »

ਸਿਹਤਮੰਦ ਜੀਵਨ ਲਈ ਰੁੱਖ ਤੇ ਪਾਣੀ ਨੂੰ ਬਚਾਉਣਾ ਬਹੁਤ ਜ਼ਰੂਰੀ -ਇੰਦਰਜੀਤ ਮੁੰਡੇ

ਮਾਲੇਰਕੋਟਲਾ, 27 ਮਈ (ਪਾਰਸ ਜੈਨ)- ਅੱਜ ਵਾਤਾਵਰਨ ਲਗਾਤਾਰ ਖ਼ਰਾਬ ਹੋ ਰਿਹਾ ਹੈ ਕਿਉਂਕਿ ਮਨੁੱਖ ਰੁੱਖਾਂ ਨੂੰ ਕੱਟਦੇ ਅਤੇ ਫੂਕਦੇ ਜਾ ਰਹੇ ਹਨ ਨਾਲ ਹੀ ਪਾਣੀ ਦੀ ਦੁਰਵਰਤੋਂ ਰੁਕਣ ਦਾ ਨਾਮ ਨਹੀਂ ਲੈ ਰਹੀ ਆਉਣ ਵਾਲੇ ਸਮੇਂ ਵਿਚ ਜਿਸ ਦੇ ਨਤੀਜੇ ਭੁਗਤਣੇ ਪੈਣਗੇ | ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਬਡਬਰ 'ਚ ਰੋਜ਼ਗਾਰ ਸਬੰਧੀ ਸੈਮੀਨਾਰ

ਧਨੌਲਾ, 27 ਮਈ (ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਿਖੇ ਅਫ਼ਸਰ ਇੰਚਾਰਜ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਡਾ: ਹਰਜਿੰਦਰ ਸਿੰਘ ਦੀ ਦੇਖ-ਰੇਖ ਹੇਠ ਡਿਪਲੋਮਾ ਵਿਦਿਆਰਥੀਆਂ ਲਈ ਸੈਂਟਰਲ ਟੂਲ ਰੂਮ ਲੁਧਿਆਣਾ ਵਲੋਂ ਜੌਬ ਔਰੀਐਂਟਲ ...

ਪੂਰੀ ਖ਼ਬਰ »

ਦਰਜਾ-4 ਕਰਮਚਾਰੀ ਐਸੋਸੀਏਸ਼ਨ ਦਾ ਵਫ਼ਦ ਡੀ.ਪੀ.ਆਈ. ਨੂੰ ਮਿਲਿਆ

ਭਦੌੜ, 27 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)- ਦਰਜਾ-4 ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦਾ ਵਫ਼ਦ ਡੀ.ਪੀ.ਆਈ. (ਸ) ਪੰਜਾਬ ਨੂੰ ਮਿਲਿਆ ਜਿਸ ਦੌਰਾਨ ਵਫ਼ਦ ਨੇ ਡੀ.ਪੀ.ਆਈ. ਸੈਕੰਡਰੀ ਨੂੰ ਉਨ੍ਹਾਂ ਦੇ ਰਹਿੰਦੇ ਕੰਮ ਜਿਵੇਂ ਕਿ ਦਰਜਾ-4 ਕਰਮਚਾਰੀਆਂ ਦੀਆਂ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਰਿਹਾਇਸ਼ ਤੱਕ ਪੈਦਲ ਝੰਡਾ ਮਾਰਚ ਅੱਜ

ਬਰਨਾਲਾ, 27 ਮਈ (ਅਸ਼ੋਕ ਭਾਰਤੀ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 28 ਮਈ ਨੂੰ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਮੀਟਿੰਗ ਕੀਤੀ ਜਾਵੇਗੀ | ਇਸ ਉਪਰੰਤ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ...

ਪੂਰੀ ਖ਼ਬਰ »

ਬਸਪਾ ਦੇ ਸੂਬਾ ਪ੍ਰਧਾਨ ਗੜ੍ਹੀ ਬਰਨਾਲਾ ਵਿਖੇ 29 ਨੂੰ

ਹੰਡਿਆਇਆ, 27 ਮਈ (ਗੁਰਜੀਤ ਸਿੰਘ ਖੁੱਡੀ)- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬਰਨਾਲਾ ਵਿਖੇ ਬਸਪਾ ਦੇ ਮੁੱਖ ਦਫ਼ਤਰ ਵਿਖੇ 29 ਮਈ ਨੂੰ ਦੁਪਹਿਰ 2:30 ਵਜੇ ਪੁੱਜ ਰਹੇ ਹਨ | ਇਹ ਜਾਣਕਾਰੀ ਬਸਪਾ ਆਗੂ ਕਰਮਜੀਤ ਸਿੰਘ ਤੇ ਦਰਸ਼ਨ ਸਿੰਘ ਨੇ ਦਿੰਦਿਆਂ ...

ਪੂਰੀ ਖ਼ਬਰ »

ਗਾਂਜਾ ਰੱਖਣ ਦੇ ਦੋਸ਼ 'ਚ ਭਗੌੜਾ ਵਿਅਕਤੀ ਕਾਬੂ

ਬਰਨਾਲਾ, 27 ਮਈ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਗਾਂਜੇ ਦੇ ਕੇਸ ਵਿਚ ਭਗੌੜੇ ਵਿਅਕਤੀ ਨੂੰ ਪਟਿਆਲਾ ਜ਼ਿਲ੍ਹੇ ਦੇ ਇਕ ਪਿੰਡ 'ਚੋਂ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਬਰਨਾਲਾ, 27 ਮਈ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਲਈ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਹਰੀਸ਼ ਨਈਅਰ ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ...

ਪੂਰੀ ਖ਼ਬਰ »

ਸੀਵਰੇਜ ਤੇ ਇੰਟਰਲਾਕ ਟਾਈਲਾਂ ਨਾ ਪਾਉਣ 'ਤੇ ਨਗਰ ਕੌਂਸਲ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਰਨਾਲਾ, 27 ਮਈ (ਨਰਿੰਦਰ ਅਰੋੜਾ)-ਸਥਾਨਕ ਗਰਚਾ ਰੋਡ ਗਲੀ ਨੰ: 1 ਵਾਸੀਆਂ ਨੇ ਸੀਵਰੇਜ ਅਤੇ ਇੰਟਰਲਾਕ ਟਾਈਲਾਂ ਨਾ ਪਾਉਣ ਨੂੰ ਲੈ ਕੇ ਨਗਰ ਕੌਂਸਲ ਵਿਰੁੱਧ ਪ੍ਰਦਰਸ਼ਨ ਕੀਤਾ | ਗੱਲਬਾਤ ਕਰਦਿਆਂ ਨਿਵਾਸੀ ਜਗਸੀਰ ਸਿੰਘ, ਲਖਵੀਰ ਸਿੰਘ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਚੁਹਾਣਕੇ ਕਲਾਂ 'ਚ ਜਾਗਰੂਕਤਾ ਕੈਂਪ

ਮਹਿਲ ਕਲਾਂ, 27 ਮਈ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਦੇ ਪਿੰਡ ਚੁਹਾਣਕੇ ਕਲਾਂ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ-ਮਕੌੜੇ, ਬਿਮਾਰੀਆਂ ਦੇ ਹੱਲ ਲਈ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ 'ਚ ਵੱਖ-ਵੱਖ ਗਤੀਵਿਧੀਆਂ

ਬਰਨਾਲਾ, 27 ਮਈ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਚੱਲ ਰਹੇ 'ਥੀਮ ਆਧਾਰਤ' ਹਫ਼ਤੇ ਦੇ ਆਖ਼ਰੀ ਦਿਨ ਨਰਸਰੀ ਤੇ ਦੂਜੀ ਕਲਾਸ ਦੇ ਬੱਚਿਆਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਗਿਆ | ਨਰਸਰੀ ਵਿਚ ਬਾਲ ਥੀਮ ਨੂੰ ਅਪਣਾਉਂਦੇ ਹੋਏ ...

ਪੂਰੀ ਖ਼ਬਰ »

ਵਿਧਾਇਕ ਪੰਡੋਰੀ ਨੂੰ ਪਿੰਡ ਚੰੂਘਾਂ ਦੇ ਲੋੜਵੰਦ ਪਰਿਵਾਰਾਂ ਨੇ ਸੌਂਪਿਆ ਮੰਗ-ਪੱਤਰ

ਟੱਲੇਵਾਲ, 27 ਮਈ (ਸੋਨੀ ਚੀਮਾ)-ਪਿੰਡ ਚੰੂਘਾਂ ਨਾਲ ਸੰਬੰਧਿਤ 10 ਦੇ ਕਰੀਬ ਲੋੜਵੰਦ ਪਰਿਵਾਰਾਂ ਵਲੋਂ ਸੀਨੀਅਰ ਯੂਥ ਆਗੂ ਅਮਨਦੀਪ ਸਿੰਘ ਦੀਪਾ ਦੀ ਅਗਵਾਈ ਵਿਚ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਅਮਨਦੀਪ ਸਿੰਘ ਦੀਪਾ ਚੰੂਘਾਂ ...

ਪੂਰੀ ਖ਼ਬਰ »

ਹਾਜੀ ਮੁਸ਼ਤਾਕ ਖ਼ਾਨ ਮਾਕੀ ਨਮਿਤ ਦੁਆ-ਏ-ਰਸਮ ਮੌਕੇ ਸ਼ਰਧਾਂਜਲੀ

ਹੰਡਿਆਇਆ, 27 ਮਈ (ਗੁਰਜੀਤ ਸਿੰਘ ਖੁੱਡੀ)- ਵਾਰਡ ਨੰਬਰ 8 ਪੱਤੀ ਤਲਵੰਡੀ ਹੰਡਿਆਇਆ ਦੇ ਵਾਸੀ ਕਾਂਗਰਸੀ ਆਗੂ ਤੇ ਚੇਅਰਮੈਨ ਰਾਈਸ ਮਿੱਲਰਜ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਹਾਜੀ ਮੁਸ਼ਤਾਕ ਖ਼ਾਨ ਮਾਕੀ ਨਮਿਤ ਦੁਆ-ਏ-ਰਸਮ ਮੌਕੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ ਚੰਨਣਵਾਲ 'ਚ ਵਿਦਿਆਰਥੀ ਸੰਗਠਨ ਸਮਾਗਮ

ਮਹਿਲ ਕਲਾਂ, 27 ਮਈ (ਤਰਸੇਮ ਸਿੰਘ ਗਹਿਲ)- ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਪ੍ਰਦੀਪ ਕੌਰ ਦੀ ਦੇਖਰੇਖ ਹੇਠ ਵਿਦਿਆਰਥੀ ਸੰਗਠਨ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਸਕੂਲ ਦੇ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX