ਤਾਜਾ ਖ਼ਬਰਾਂ


ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  1 day ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  1 day ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  1 day ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  1 day ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  1 day ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  1 day ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਸ੍ਰੀ ਮੁਕਤਸਰ ਸਾਹਿਬ

ਨਸ਼ਾ ਰੋਕੂ ਮੁਹਿੰਮ (ਡੈਪੋ) ਤਹਿਤ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਦਾ ਮੁੜ ਗਠਨ ਕਰਨ ਸਬੰਧੀ ਐਸ.ਡੀ.ਐਮ. ਨੇ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀਮਤੀ ਸਵਰਨਜੀਤ ਕੌਰ ਪੀ.ਸੀ.ਐਸ. ਉੱਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਨੂੰ ਮੁੜ ਸੁਰਜੀਤ ਕਰਨ ਸਬੰਧੀ ਇਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ...

ਪੂਰੀ ਖ਼ਬਰ »

ਨਗਰ ਕੌਂਸਲ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਗਿੱਦੜਬਾਹਾ, 27 ਮਈ (ਪਰਮਜੀਤ ਸਿੰਘ ਥੇੜ੍ਹੀ)-ਨਗਰ ਕੌਂਸਲ ਗਿੱਦੜਬਾਹਾ ਦੀ ਸਫ਼ਾਈ ਸੇਵਕ ਯੂਨੀਅਨ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਗਿੱਦੜਬਾਹਾ ਦੇ ਦਫ਼ਤਰ ਸਾਹਮਣੇ ਦੂਸਰੇ ਦਿਨ ਵੀ ਧਰਨਾ ਲਾ ਕੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

5,000 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ

ਮਲੋਟ, 27 ਮਈ (ਪਾਟਿਲ, ਅਜਮੇਰ ਸਿੰਘ ਬਰਾੜ)-ਮਲੋਟ ਸਬ ਡਵੀਜ਼ਨ ਦੇ ਉੱਪ ਪੁਲਿਸ ਕਪਤਾਨ ਜਸਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਥਾਣਾ ਕਬਰਵਾਲਾ ਦੇ ਇੰਚਾਰਜ ਸੁਖਦੇਵ ਸਿੰਘ ਨੂੰ ਉਸ ਵਕਤ ਵੱਡੀ ਕਾਮਯਾਬੀ ਹੱਥ ਲੱਗੀ ਜਦੋਂ ਪੁਲਿਸ ਪਾਰਟੀ ਨੇ ਇਕ ਔਰਤ ਨੂੰ 5,000 ਨਸ਼ੀਲੀਆਂ ...

ਪੂਰੀ ਖ਼ਬਰ »

ਬਿਜਲੀ ਘਰ ਦੀ ਇਮਾਰਤ ਦੀ ਹਾਲਤ ਖਸਤਾ, ਕਮਰਿਆਂ ਦੀਆਂ ਛੱਤਾਂ ਦੇ ਖਲੇਪੜ੍ਹ ਡਿੱਗਣ ਲੱਗੇ

ਰੁਪਾਣਾ, 27 ਮਈ (ਜਗਜੀਤ ਸਿੰਘ)- ਪਿੰਡ ਰੁਪਾਣਾ ਬਿਜਲੀ ਘਰ ਦੀ ਇਮਾਰਤ 60-65 ਸਾਲ ਪੁਰਾਣੀ ਬਣੀ ਹੋਣ ਕਰਕੇ ਖੰਡਰ ਦਾ ਰੂਪ ਧਾਰਨ ਕਾਰ ਚੁੱਕੀ ਹੈ | ਕਿਸੇ ਵੇਲੇ ਵੀ ਡਿੱਗ ਕੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ ਕਿਉਂਕਿ ਇਸ ਨਾਲ ਆਸਪਾਸ ਦੇ 23 ਪਿੰਡ ਜੁੜੇ ਹੋਏ ਹਨ ਤੇ ਇਸ ਅੰਦਰ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਪੁਰਾਣੇ ਆਗੂਆਂ ਨਾਲ ਮੀਟਿੰਗ

ਮੰਡੀ ਲੱਖੇਵਾਲੀ, 27 ਮਈ (ਮਿਲਖ ਰਾਜ)-ਬਹੁਜਨ ਸਮਾਜ ਪਾਰਟੀ ਵਲੋਂ ਪਾਰਟੀ ਨੂੰ ਹੇਠਲੇ ਪੱਧਰ ਤੱਕ ਪੂਰੀ ਤਰ੍ਹਾਂ ਸਰਗਰਮ ਕਰਨ ਦੇ ਉਦੇਸ਼ ਨਾਲ ਪਾਰਟੀ ਦੇ ਪੁਰਾਣੇ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਉਦੇਸ਼ ਤਹਿਤ ਬਹੁਜਨ ਸਮਾਜ ਪਾਰਟੀ ਹਲਕਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਵਿਚ 15 ਅਗਸਤ ਨੂੰ ਖੁੱਲ੍ਹਣਗੇ 2 ਨਵੇਂ ਮੁਹੱਲਾ ਕਲੀਨਿਕ

ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ਵਿਚ 'ਮੁਹੱਲਾ ਕਲੀਨਿਕ' ਦੀ ਸ਼ੁਰੂਆਤ ਕਰਨਗੇ, ਜਿਸ ਤਹਿਤ ਸੁਤੰਤਰਤਾ ਦੀ 75ਵੀਂ ਵਰੇ੍ਹਗੰਢ ਮੌਕੇ ਪਹਿਲੇ ...

ਪੂਰੀ ਖ਼ਬਰ »

ਹੈੱਡ ਮਾਸਟਰ ਐਸੋਸੀਏਸ਼ਨ (ਪੰਜਾਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਕਾਈ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)- ਹੈੱਡ ਮਾਸਟਰ ਐਸੋਸੀਏਸ਼ਨ (ਪੰਜਾਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਸਿਟੀ ਹੋਟਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਇਸ ਮੌਕੇ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਿਕ ਪੁਰਾਣੀ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਔਰਤ ਦੇ ਕੰਨਾਂ 'ਚੋਂ ਵਾਲੀਆਂ ਝਪਟੀਆਂ

ਮਲੋਟ, 27 ਮਈ (ਪਾਟਿਲ)-ਦੋ ਮੋਟਰਸਾਈਕਲ ਸਵਾਰਾਂ ਨੇ ਇਕ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਤੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਕੁੰਤਾ ਦੇਵੀ ਪਤਨੀ ਰਾਮ ਕ੍ਰਿਸ਼ਨ ਵਾਸੀ ਅਜੀਤ ਨਗਰ ਮਲੋਟ ਨੇ ਦੱਸਿਆ ਕਿ ਉਹ ਆਪਣੀ ਪੋਤੀ ਨਾਲ ਸਰਕਾਰੀ ਹਸਪਤਾਲ ਮਲੋਟ ...

ਪੂਰੀ ਖ਼ਬਰ »

ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਮਿੰਨੀ ਸਕੱਤਰੇਤ ਮੂਹਰੇ ਧਰਨਾ

ਸ੍ਰੀ ਮੁਕਤਸਰ ਸਾਹਿਬ, 27 ਮਈ (ਹਰਮਹਿੰਦਰ ਪਾਲ)-ਮਿੰਨੀ ਸਕੱਤਰੇਤ ਮੂਹਰੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਸੀ.ਪੀ.ਆਈ ਸਮੇਤ ਹੋਰ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਧਰਨਾ ਲਾਇਆ ਗਿਆ ਜਿਸ ਵਿਚ ਵੱਡੀ ਗਿਣਤੀ 'ਚ ਔਰਤਾਂ ਨੇ ...

ਪੂਰੀ ਖ਼ਬਰ »

ਨੌਜਵਾਨ ਦੀ ਮਿਲੀ ਲਾਸ਼ ਦੇ ਮਾਮਲੇ 'ਚ ਕਤਲ ਦਾ ਮੁਕੱਦਮਾ ਦਰਜ

ਮਲੋਟ, 27 ਮਈ (ਪਾਟਿਲ)- ਬੀਤੇ ਦਿਨੀਂ ਭੇਦਭਰੀ ਹਾਲਤ ਵਿਚ ਫ਼ਾਜ਼ਿਲਕਾ ਰੋਡ ਤੋਂ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿਚ ਨਵਾਂ ਮੌੜ ਆ ਗਿਆ ਜਦੋਂ ਥਾਣਾ ਸਦਰ ਮਲੋਟ ਪੁਲਿਸ ਵਲੋਂ ਦੋ ਵਿਅਕਤੀਆਂ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ, ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਲੋਂ ਕੈਰੀਅਰ ਇਨ ਮੈਥੇਮੈਟਿਕਸ ਵਿਸ਼ੇ 'ਤੇ ਲੈਕਚਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)- ਗੁਰੂ ਨਾਨਕ ਕਾਲਜ ਦੇ ਮੈਥੇਮੈਟਿਕਸ ਵਿਭਾਗ ਵਲੋਂ ਕੈਰੀਅਰ ਇਨ ਮੈਥਮੈਟਿਕਸ ਵਿਸ਼ੇ 'ਤੇ ਡੀ.ਡੀ.ਬੀ.ਟੀ ਸਟਾਰ ਕਾਲਜ ਸਕੀਮ ਅਧੀਨ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਮੁੱਖ ਸਪੀਕਰ ਵਜੋਂ ਡਾ:ਅੰਜਲੀ ਲਠਵਾਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਮਾਰਟ ਸਕੂਲ ਛਾਪਿਆਂਵਾਲੀ ਦਾ ਪਹਿਲਾ ਮੈਗਜ਼ੀਨ 'ਅਕਸ' ਜਾਰੀ

ਲੰਬੀ, 27 ਮਈ (ਮੇਵਾ ਸਿੰਘ)-ਸਰਕਾਰੀ ਹਾਈ ਸਮਾਰਟ ਸਕੂਲ ਛਾਪਿਆਂਵਾਲੀ ਦਾ ਪਹਿਲਾ ਮੈਗਜ਼ੀਨ 'ਅਕਸ' ਜਾਰੀ ਕੀਤਾ ਗਿਆ | ਸਕੂਲ ਦੀ ਪਿ੍ੰਸੀਪਲ ਡਾ: ਦੀਪਿਕਾ ਗਰਗ ਨੇ ਦੱਸਿਆ ਕਿ ਇਸ ਪਹਿਲੇ ਮੈਗਜ਼ੀਨ 'ਅਕਸ' ਨੂੰ ਸਿਵਲ ਜੱਜ ਮਹੇਸ਼ ਗਰੋਵਰ ਸੀਨੀ: ਡਵੀਜ਼ਨ ਕਮ ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਕਿਤਾਬਾਂ ਤੋਂ ਬਾਅਦ ਹੁਣ ਨਿੱਜੀ ਸਕੂਲਾਂ ਵਲੋਂ ਛੁੱਟੀਆਂ ਦਾ ਵੈਨ ਕਿਰਾਇਆ ਵਸੂਲਣ ਤੋਂ ਮਾਪੇ ਖ਼ਫਾ

ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਧੀਰ ਸਿੰਘ ਸਾਗੂ)-ਨਿੱਜੀ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਚਹੇਤੇ ਦੁਕਾਨਦਾਰਾਂ ਤੋਂ ਮਹਿੰਗੀਆਂ ਕਿਤਾਬਾਂ ਲੈਣ ਲਈ ਮਜ਼ਬੂਰ ਕਰਨ ਵਾਂਗ ਹੁਣ ਛੁੱਟੀਆਂ ਦੇ ਦਿਨਾਂ ਲਈ ਵੀ ਵਿਦਿਆਰਥੀਆਂ ਪਾਸੋਂ ਵੈਨਾਂ ...

ਪੂਰੀ ਖ਼ਬਰ »

ਸਕੂਲ ਦੇ ਨਵੇਂ ਬਣਾਏ ਕਮਰੇ ਦਾ ਉਦਘਾਟਨ

ਗਿੱਦੜਬਾਹਾ, 27 ਮਈ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਹਾਈ ਸਕੂਲ ਘੱਗਾ ਦੇ ਪਿ੍ੰਸੀਪਲ ਸ੍ਰੀ ਮਹਿੰਦਰ ਕੁਮਾਰ ਚੌਧਰੀ ਦੇ ਯਤਨਾਂ ਸਦਕਾ ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਸਕੂਲ ਵਿਚ ਉਸਾਰੇ ਗਏ ਸਟਾਫ਼ ਰੂਮ ਦੇ ਨਵੇਂ ਕਮਰੇ ਦਾ ਉਦਘਾਟਨ ਸਰਪੰਚ ਮਨਦੀਪ ਕੌਰ ਮਾਨ, ...

ਪੂਰੀ ਖ਼ਬਰ »

ਲੰਬੀ ਬਲਾਕ ਦੇ ਪਿੰਡਾਂ 'ਚ ਨਸ਼ਾ ਛੱਡਣ ਵਾਲਿਆਂ ਦਾ ਇਲਾਜ ਕਰਨ ਲਈ ਚਾਰ ਓਟ ਕਲੀਨਿਕ ਸ਼ੁਰੂ

ਲੰਬੀ, 27 ਮਈ (ਸ਼ਿਵਰਾਜ ਸਿੰਘ ਬਰਾੜ)- ਲੰਬੀ ਬਲਾਕ ਦੇ ਪਿੰਡਾਂ ਵਿਚ ਚਾਰ ਓਟ ਕਲੀਨਿਕ ਸ਼ੁਰੂ ਕਰ ਦਿੰਦੇ ਗਏ ਹਨ, ਜਿੱਥੇ ਨਸ਼ਾ ਛੱਡਣ ਵਾਲਿਆਂ ਦਾ ਇਲਾਜ ਕੀਤਾ ਜਾਵੇਗਾ | ਜਾਣਕਾਰੀ ਅਨੁਸਾਰ ਹਰ ਤਰ੍ਹਾਂ ਦਾ ਨਸ਼ਾ ਕਰਨ ਵਾਲਿਆਂ ਦਾ ਇਲਾਜ ਕਰਨ ਲਈ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)- ਪਿੰਡ ਝਬੇਲਵਾਲੀ ਵਿਖੇ ਰਾਜਸਥਾਨ ਫ਼ੀਡਰ ਦੇ ਟੁੱਟੇ ਪੁਲ ਅਤੇ ਪਿੰਡਾਂ ਦੇ ਕਿਸਾਨਾਂ ਨੂੰ ਆ ਰਹੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਜਸਵਿੰਦਰ ਸਿੰਘ ਝਬੇਲਵਾਲੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਸਿੱਖਿਆ ਤੇ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ-ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਕਾਲਾ ਸਿੰਘ ਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਪੀਣ ਵਾਲੇ ਪਾਣੀ ਸਮੇਤ ਅਨੇਕ ਸਮੱਸਿਆਵਾਂ ਦਾ ਹੱਲ ਹੋਣ ਤੋਂ ਬਾਅਦ ਸਮੂਹ ਸਟਾਫ਼ ਤੇ ਪਿੰਡ ਦੀ ਪੰਚਾਇਤ ਵਲੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ...

ਪੂਰੀ ਖ਼ਬਰ »

ਸਰਕਾਰੀ ਇਮਾਰਤਾਂ ਦੀ ਸਾਰ ਲੈਣ ਦੀ ਮੰਗ

ਜਗਜੀਤ ਸਿੰਘ ਰੁਪਾਣਾ- ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਦੀਆਂ ਇਮਾਰਤਾਂ ਉਪਰ ਖਰਚ ਕੀਤੇ ਜਾਂਦੇ ਲੱਖਾਂ ਰੁਪਏ ਇਨ੍ਹਾਂ ਦੀ ਸਮੁੱਚੀ ਸੰਭਾਲ ਨਾ ਹੋਣ ਕਾਰਨ ਮਿੱਟੀ 'ਚ ਰੁੜ੍ਹਦੇ ਜਾ ਰਹੇ ਹਨ | ਸਰਕਾਰੀ ਸੰਪੰਤੀ ਦਾ ਵੱਡਾ ਹਿੱਸਾ ਮੌਜੂਦਾ ਸਰਕਾਰਾਂ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਮਨਰੇਗਾ ਵਰਕਰਜ਼ ਯੂਨੀਅਨ ਵਲੋਂ ਬੀ.ਡੀ.ਪੀ.ਓ. ਨੂੰ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਮਨਰੇਗਾ ਵਰਕਰਜ਼ ਯੂਨੀਅਨ ਵਲੋਂ ਅੱਜ ਬੀ.ਡੀ.ਪੀ.ਓ. ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਜੋ ਪਿੰਡਾਂ ਵਿਚ ਗ੍ਰਾਮ ਸੇਵਕ ਜਾਂਦੇ ਹਨ, ਉਨ੍ਹਾਂ ਨੂੰ ਪਿੰਡਾਂ ਦੀ ਵੰਡ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ, ਜਿਸ ਤਹਿਤ ਰਾਜ ਦੇ 33 ਬਲਾਕ ਡਾਰਕ ਜ਼ੋਨ ਵਿਚ ਚਲੇ ਗਏ ਹਨ | ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਅਹਿਮ ਉਪਰਾਲੇ ...

ਪੂਰੀ ਖ਼ਬਰ »

ਮਲੋਟ ਵਿਚ ਸੰਨੀ ਉਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਵਲੋਂ ਟੈਸਟ ਸ਼ੁਰੂ

ਮਲੋਟ, 27 ਮਈ (ਪਾਟਿਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਡਾ:ਐਸ.ਪੀ ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਨੂੰ ਹੋਰ ਅੱਗੇ ਤੋਰਦਿਆਂ ਅਤੇ ਲੋਕਾਂ ਨੂੰ ਬਹੁਤ ਹੀ ਸਸਤੇ ਰੇਟਾਂ 'ਤੇ ਬਲੱਡ ਟੈੱਸਟ ਕਰਵਾਉਣ ਲਈ ਡਾ:ਦਲਜੀਤ ...

ਪੂਰੀ ਖ਼ਬਰ »

ਬਾਲ ਮਿੱਤਰ ਪ੍ਰੋਗਰਾਮ ਤਹਿਤ ਐਸ.ਐਸ.ਪੀ. ਵਿਦਿਆਰਥੀਆਂ ਦੇ ਰੂਬਰੂ ਹੋਏ

ਮਲੋਟ, 27 ਮਈ (ਪਾਟਿਲ)-ਬਾਲ ਮਿੱਤਰ ਪ੍ਰੋਗਰਾਮ ਧਰੂਮਨ ਐਚ ਨਿੰਬਾਲੇ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਚ ਕਰਵਾਇਆ ਗਿਆ, ਜਿਸ ਵਿਚ ਜਸਪਾਲ ਸਿੰਘ ਢਿੱਲੋਂ ਡੀ.ਐਸ.ਪੀ. ਸਬ ਡਵੀਜ਼ਨ ਮਲੋਟ ਸਮੇਤ ਹੋਰ ...

ਪੂਰੀ ਖ਼ਬਰ »

ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਬਲਾਕ ਪੱਧਰੀ ਭਾਸ਼ਨ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਧੀਰ ਸਿੰਘ ਸਾਗੂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਤਕਨਾਲੋਜੀ ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਗ੍ਰੀਨ ਕੌਰ ਪ੍ਰੋਗਰਾਮ ਅਧੀਨ ਵਿਸ਼ਵ ਵਾਤਾਵਰਨ ਦਿਵਸ ਨਾਲ ਸਬੰਧਿਤ ...

ਪੂਰੀ ਖ਼ਬਰ »

ਐੱਸ.ਐੱਮ.ਓ. ਵਲੋਂ ਫ਼ੀਲਡ ਸਟਾਫ਼ ਨਾਲ ਮੀਟਿੰਗ

ਮੰਡੀ ਲੱਖੇਵਾਲੀ, 27 ਮਈ (ਮਿਲਖ ਰਾਜ)-ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੁਲਤਾਰ ਸਿੰਘ ਵਲੋਂ ਫ਼ੀਲਡ ਸਟਾਫ਼ ਨਾਲ ਮਹੀਨਾਵਾਰ ਮੀਟਿੰਗ ਕਰਕੇ ਬਲਾਕ ਵਿਖੇ ਚੱਲ ਰਹੇ ਸਿਹਤ ਪ੍ਰੋਗਰਾਮਾਂ ਬਾਰੇ ਰੀਵਿਊ ਕੀਤਾ ਗਿਆ ਤੇ ਜ਼ਰੂਰੀ ਹਦਾਇਤਾਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਸ੍ਰੀਮਤੀ ਸਤਵੰਤ ਕੌਰ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਦੁਆਰਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਧਰਨਾ ਜਾਰੀ

ਮੰਡੀ ਬਰੀਵਾਲਾ, 27 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਟੋਲ ਪਲਾਜ਼ਾ' ਤੇ ਦੂਸਰੇ ਦਿਨ ਵੀ ਧਰਨਾ ਜਾਰੀ ਰਿਹਾ | ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂਆਂ ਤੇ ਲੋਕਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡਰਾਈ ਡੇਅ ਮੌਕੇ ਵੱਖ-ਵੱਖ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪੋ੍ਰਗਰਾਮ ਅਧੀਨ ਡੇਂਗੂ-ਮਲੇਰੀਆ ਦੀ ਬਿਮਾਰੀ ਨੂੰ ਫ਼ੈਲਣ ਤੋਂ ਬਚਾਅ ਲਈ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਸੀਮਾ ਗੋਇਲ ਜ਼ਿਲ੍ਹਾ ਪ੍ਰੋਗਰਾਮ ...

ਪੂਰੀ ਖ਼ਬਰ »

ਸਿਲਾਈ-ਕਢਾਈ ਸਿਖਿਆਰਥਣਾਂ ਨੇ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਸਿਲਾਈ-ਕਢਾਈ ਦੀਆਂ ਸਿਖਿਆਰਥਣਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਮੰਗ ਪੱਤਰ ਸੌਂਪਿਆ | ਇਸ ਮੌਕੇ ਸਿਖਿਆਰਥਣਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਬੈਂਕ ਅਧਿਕਾਰੀਆਂ ਦੀ ਤਰੱਕੀ 'ਤੇ ਸਨਮਾਨ ਤੇ ਵਿਦਾਇਗੀ ਸਮਾਗਮ

ਡੱਬਵਾਲੀ, 27 ਮਈ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ ਬੈਂਕਰਸ ਕਲੱਬ ਵਲੋਂ ਸ਼ਹਿਰ ਦੇ ਬੈਂਕਾਂ 'ਚ ਤਾਇਨਾਤ ਅਧਿਕਾਰੀਆਂ ਦੀ ਤਰੱਕੀ ਅਤੇ ਹੋਰਨਾਂ ਸ਼ਹਿਰਾਂ 'ਚ ਤਾਇਨਾਤੀ 'ਤੇ ਸਨਮਾਨ ਅਤੇ ਵਿਦਾਇਗੀ ਸਮਾਗਮ ਕਰਵਾਇਆ ਗਿਆ | ਬੈਂਕ ਅਧਿਕਾਰੀਆਂ ਵਿਕਰਮ ਚੌਧਰੀ ਅਤੇ ਰਾਮ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਇਕਾਈ ਗਠਨ

ਮਲੋਟ, 27 ਮਈ (ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਅੱਜ ਮਲੋਟ ਵਿਖੇ ਕੀਤੀ ਗਈ ਮੀਟਿੰਗ 'ਚ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਘੱਟੋ ਘੱਟ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇਵੇ | ...

ਪੂਰੀ ਖ਼ਬਰ »

'ਆਪ' ਆਗੂਆਂ ਦਾ ਇਕ ਵਫਦ ਸਿੰਚਾਈ ਮੰਤਰੀ ਨੂੰ ਪਾਣੀ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮਿਲਿਆ

ਮਲੋਟ, 27 ਮਈ (ਅਜਮੇਰ ਸਿੰਘ ਬਰਾੜ)- ਵਿਧਾਇਕ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਇਕ ਜਥਾ ਸਿੰਚਾਈ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਮਿਲਿਆ | ਵਿਧਾਇਕ ਜਥੇਦਾਰ ਖੁੱਡੀਆਂ ਤੇ ਵਫ਼ਦ ਵਿਚ ਸ਼ਾਮਿਲ ਗੁਰਜਿੰਦਰ ਸਿੰਘ ਸਮਰਾ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਮਲੋਟ, 27 ਮਈ (ਪਾਟਿਲ)-ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਰਵਾਏ ਗਏ ਡਰਾਇੰਗ ਮੁਕਾਬਲੇ ਤੇ ਵਾਲ ਹੈਂਗਿਗ ਵਿਚ ਅੱਠਵੀਂ, ਨੌਵੀਂ ਅਤੇ ਦਸਵੀਂ ਜਮਾਤਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸੀਤੋ ਗੁੰਨ੍ਹੋ ਇਲਾਕੇ ਦੇ ਮੈਡੀਕਲ ਸੰਚਾਲਕਾਂ ਵਲੋਂ ਨਸ਼ਾ ਨਾ ਵੇਚਣ ਦਾ ਪ੍ਰਣ

ਬੱਲੂਆਣਾ, 27 ਮਈ (ਜਸਮੇਲ ਸਿੰਘ ਢਿੱਲੋਂ)- ਬੀਤੇ ਦਿਨ ਐੱਸ.ਐੱਚ.ਓ. ਵਲੋਂ ਕੀਤੀ ਮੀਟਿੰਗ ਤੋਂ ਬਾਅਦ ਅੱਜ ਸਤੋ ਗੁੰਨ੍ਹੋ ਖੇਤਰ ਅੰਦਰ ਪੈਂਦੇ ਮੈਡੀਕਲ ਸੰਚਾਲਕਾਂ ਨੇ ਇਕ ਮੀਟਿੰਗ ਕਰ ਕੇ ਇਲਾਕੇ ਨੂੰ ਨਸ਼ਾ ਮੁਕਤ ਕਰਨ ਲਈ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਾ ਵੇਚਣ ਦਾ ਪ੍ਰਣ ...

ਪੂਰੀ ਖ਼ਬਰ »

ਕਿਸਾਨਾਂ ਨੇ ਸਿੱਧੀ ਬਿਜਾਈ ਲਈ ਦਿੱਤਾ ਸੁਨੇਹਾ

ਜਲਾਲਾਬਾਦ, 27 ਮਈ (ਸਤਿੰਦਰ ਸਿੰਘ ਸੋਢੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕਰਨ ਸੰਬੰਧੀ ਖੇਤੀਬਾੜੀ ਵਿਭਾਗ ਵਲੋਂ ਪਿੰਡ ਰੱਤਾ ਖੇੜਾ 'ਚ ਜਾਗਰੂਕਤਾ ਕੈਂਪ ਲਗਾਇਆ ਗਿਆ | ਬਲਾਕ ...

ਪੂਰੀ ਖ਼ਬਰ »

ਮਾਰਕੁੱਟ ਕਰਨ ਤੇ ਮੋਟਰਸਾਈਕਲ ਨੂੰ ਅੱਗ ਲਗਾਉਣ ਵਾਲੇ 2 ਦੋਸ਼ੀਆਂ 'ਤੇ ਪਰਚਾ ਦਰਜ

ਜਲਾਲਾਬਾਦ, 27 ਮਈ (ਕਰਨ ਚੁਚਰਾ)- ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਦੀ ਮਾਰਕੁੱਟ ਕਰਨ ਅਤੇ ਮੋਟਰਸਾਈਕਲ ਨੂੰ ਅੱਗ ਲਗਾਉਣ ਦੇ ਦੋਸ਼ 'ਚ 2 ਲੋਕਾਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਵਰਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਨੀਸ਼ ਕੁਮਾਰ ਪੁੱਤਰ ਸ਼ੀਵਾਬਲਕ ਸਿੰਘ ਵਾਸੀ ਬੱਲੂਆਣਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਮੋਟਰਸਾਈਕਲ ਪਲਟੀਨਾ 'ਤੇ ਆਪਣੇ ਘਰ ਵਲੋਂ ਕੰਮ ਕਰਨ ਲਈ ਬਾਜ਼ਾਰ ਜਾ ਰਿਹਾ ਸੀ ਤਾਂ ਗਹਿਣਾ ਪੱੁਤਰ ਬੀਰਬਲ ਅਤੇ ਸੰਨ੍ਹੀ ਪੱੁਤਰ ਬੀਰਬਲ ਵਾਸੀ ਬੱਲੂਆਣਾ ਨੇ ਉਸ ਦੇ ਮੋਟਰਸਾਈਕਲ 'ਚ ਆਪਣਾ ਮੋਟਰਸਾਈਕਲ ਮਾਰਿਆ ਜਿਸ ਦੇ ਨਾਲ ਉਹ ਡਿਗ ਗਿਆ ਤਾਂ ਉਕਤ ਦੋਨਾਂ ਦੋਸ਼ੀਆਂ ਨੇ ਉਸ ਦੀ ਕਾਫ਼ੀ ਮਾਰ ਕੁੱਟ ਕੀਤੀ ਅਤੇ ਉਸ ਦੇ ਮੋਟਰਸਾਈਕਲ ਨੂੰ ਅੱਗ ਲਗਾ ਕੇ ਪੂਰੀ ਤਰ੍ਹਾਂ ਸਾੜ ਦਿੱਤਾ ਅਤੇ ਮੋਟਰਸਾਈਕਲ ਦੀ ਟੈਂਕੀ ਕਾਪਿਆਂ ਨਾਲ ਵਿੰਨ੍ਹ ਦਿੱਤੀ ਅਤੇ ਉਹ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾ ਕੇ ਆਪਣੇ ਘਰ ਨੂੰ ਭੱਜਿਆ ਅਤੇ ਆਪਣੇ ਘਰ ਦਾ ਗੇਟ ਬੰਦ ਕਰ ਲਿਆ ਤਾਂ ਦੋਸ਼ੀਆਂ ਨੇ ਉਸ ਦੇ ਪਿੱਛੇ ਭੱਜਦੇ ਹੋਏ ਘਰ ਦੇ ਬਾਹਰ ਪਹੰੁਚ ਗਏ ਅਤੇ ਗੇਟ ਦੀਆਂ ਕਿਰਚਾਂ ਤੇ ਕਾਪੇ ਨਾਲ ਕਾਫ਼ੀ ਤੋੜਫੋੜ ਕੀਤੀ, ਜਦੋਂ ਉਸ ਨੇ ਰੌਲਾ ਪਾਇਆ ਤਾਂ ਦੋਵੇਂ ਦੋਸ਼ੀ ਫ਼ਰਾਰ ਹੋ ਗਏ | ਪੁਲਿਸ ਨੇ ਦੋਹਾ ਦੋਸ਼ੀਆਂ 'ਤੇ ਧਾਰਾ 436,437,324,323 ਦੇ ਅਧੀਨ ਪਰਚਾ ਦਰਜ ਕਰ ਲਿਆ ਹੈ |

ਖ਼ਬਰ ਸ਼ੇਅਰ ਕਰੋ

 

ਟੈਕਨੀਕਲ ਸਰਵਿਸ ਯੂਨੀਅਨ ਦੀ ਮੀਟਿੰਗ

ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਨੰਬਰ ਦੀ ਮੀਟਿੰਗ ਪ੍ਰਧਾਨ ਗੰਗਾ ਪ੍ਰਸ਼ਾਦ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐੱਸ.ਡੀ.ਓ. ਬਲਦੇਵ ਸਿੰਘ ਦੀ ਬਦਲੀ ਖੂਈਆਂ ਸਰਵਰ ਤੋਂ ਡਸਰੂ (ਮੋਗਾ) ਵਿਖੇ ਕਰ ਦਿੱਤੀ ਗਈ ਹੈ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਪਲੇਸਮੈਂਟ ਕੈਂਪ 30 ਨੂੰ

ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 30 ਮਈ ਨੂੰ ਰੁਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ...

ਪੂਰੀ ਖ਼ਬਰ »

ਮੁਲਿਆਂਵਾਲੀ ਸਕੂਲ 'ਚ ਸੈਮੀਨਾਰ ਲਾ ਕੇ ਬੱਚਿਆਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਕੀਤਾ ਜਾਗਰੂਕ

ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵਲ਼ੋਂ ਸਿਵਲ ਸਰਜਨ ਡਾਕਟਰ ਤੇਜਵੰਤ ਸਿੰਘ ਢਿੱਲੋਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲ ਮੁਲਿਆਂਵਾਲੀ ਵਿਖੇ ਸੈਮੀਨਾਰ ਲਗਾਇਆ ਗਿਆ ਅਤੇ ਨਾਲ ਹੀ ਅਰਨੀਵਾਲਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕੀਤਾ ਜਾਗਰੂਕ

ਮੰਡੀ ਰੋੜਾਂਵਾਲੀ, 27 ਮਈ (ਮਨਜੀਤ ਸਿੰਘ ਬਰਾੜ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ. ਹਿਮਾਸ਼ੂ ਅਗਰਵਾਲ ਅਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਰੇਸ਼ਮ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਮੰਡੀ ਰੋੜਾਂਵਾਲੀ ਦੇ ਇੰਚਾਰਜ ਖੇਤੀਬਾੜੀ ...

ਪੂਰੀ ਖ਼ਬਰ »

ਲੁਧਿਆਣਾ ਵਿਖੇ ਹੋ ਰਹੇ 'ਸਰਬੱਤ ਦੇ ਭਲੇ' ਲਈ ਵਿਸ਼ੇਸ਼ ਸੈਮੀਨਾਰ 'ਚ ਹੋਵੇਗੀ ਵੱਡੀ ਸ਼ਮੂਲੀਅਤ- ਆਗੂ

ਜਲਾਲਾਬਾਦ, 27 ਮਈ (ਜਤਿੰਦਰ ਪਾਲ ਸਿੰਘ)- ਪੰਜਾਬ ਦੇ ਜਨਰਲ ਸਮਾਜ ਵਲ਼ੋਂ ਲੁਧਿਆਣਾ ਵਿਖੇ ਹੋਣ ਵਾਲੀ ਸੂਬਾ ਪੱਧਰੀ 'ਸਰਬੱਤ ਦੇ ਭਲੇ ਲਈ ਵਿਸ਼ੇਸ਼ ਸੈਮੀਨਾਰ' 29 ਮਈ ਸਵੇਰੇ 11 ਵਜੇ ਨਾਮਧਾਰੀ ਸ਼ਹੀਦੀ ਸਮਾਰਕ ਲੁਧਿਆਣਾ ਵਿਖੇ ਹੋ ਰਿਹਾ ਹੈ, ਜਿਸ ਵਿਚ ਸਰਵ ਸਾਂਝੀ ਵਾਲਤਾ ਦੇ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਵਾਤਾਵਰਨ ਬਚਾਓ ਮੁਹਿੰਮ ਦੀ ਸ਼ੁਰੂਆਤ

ਜਲਾਲਾਬਾਦ, 27 ਮਈ (ਕਰਨ ਚੁਚਰਾ)- ਬਾਹਮਣੀ ਵਾਲਾ ਰੋਡ ਸਥਿਤ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਾਤਾਵਰਨ ਬਚਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਵਾਤਾਵਰਨ ਦੀ ਸੰਭਾਲ ਰੱਖਣ ਲਈ ਸ਼ਿਵਾਲਿਕ ਸਕੂਲ ਦੇ ਬੱਚੇ ਅਤੇ ਅਧਿਆਪਕਾਂ ਨੇ ਇਹ ਪ੍ਰਣ ਲਿਆ ਕਿ ਉਹ ਵਾਤਾਵਰਨ ਦਾ ...

ਪੂਰੀ ਖ਼ਬਰ »

ਨੈਸ਼ਨਲ ਡਿਗਰੀ ਕਾਲਜ 'ਚ ਕਰਵਾਏ ਸਾਹਿੱਤਿਕ ਤੇ ਸਭਿਆਚਾਰਕ ਮੁਕਾਬਲੇ

ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਭਾਸ਼ਾ ਵਿਭਾਗ ਫ਼ਾਜ਼ਿਲਕਾ ਅਤੇ ਕਾਲਜ ਦੇ ਭਾਸ਼ਾ ਮੰਚ ਵਲੋਂ 75ਵਾਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸੰਬੰਧੀ ਵੱਖ-ਵੱਖ ਸਾਹਿੱਤਿਕ ਅਤੇ ਸਭਿਆਚਾਰਕ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਵਲੋਂ 2 ਨੂੰ ਬਰਨਾਲੇ 'ਚ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਕੀਤਾ ਐਲਾਨ

ਜਲਾਲਾਬਾਦ, 27 ਮਈ (ਜਤਿੰਦਰ ਪਾਲ ਸਿੰਘ)- 2 ਜੂਨ ਨੂੰ ਟੈੱਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਵਲ਼ੋਂ ਸਿੱਖਿਆ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ ਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

75 ਸਾਲਾ ਆਜ਼ਾਦੀ ਮਹਾਂ-ਉਤਸਵ ਨੂੰ ਸਮਰਪਿਤ ਭਾਸ਼ਾ ਵਿਭਾਗ ਵਲੋਂ ਕਹਾਣੀ ਦਰਬਾਰ ਤੇ ਵਿਚਾਰ-ਚਰਚਾ

ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਭਾਸ਼ਾ ਵਿਭਾਗ ਫ਼ਾਜ਼ਿਲਕਾ ਵਲੋਂ ਸਾਹਿਤ ਦੇ ਖੇਤਰ ਵਿਚ ਨਵੇਂ ਤੋਂ ਨਵੇਂ ਮੀਲ ਪੱਥਰ ਕਾਇਮ ਕੀਤੇ ਜਾ ਰਹੇ ਹਨ | ਪੰਜਾਬੀ ਮਾਂ ਬੋਲੀ ਨੂੰ ਹੁੰਗਾਰਾ ਦੇਣ ਅਤੇ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਵੰਨਗੀਆਂ ਨੂੰ ...

ਪੂਰੀ ਖ਼ਬਰ »

ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਨੇ ਵਿਦਿਆਰਥੀਆਂ ਨੂੰ ਕੀਤਾ ਸੰਬੋਧਿਤ

ਫ਼ਰੀਦਕੋਟ, 27 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਚ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਅਤੇ ਵਿਦਿਆਰਥੀਆਂ ਵਿਚਕਾਰ ਇਕ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਬੀ.ਏ. ਐਲ.ਐਲ.ਬੀ ਭਾਗ-ਦੂਜਾ ਦੇ ਵਿਦਿਆਰਥੀਆਂ ਨੇ ਭਾਗ ਲਿਆ | ਚੇਅਰਮੈਨ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ, ਫਸਲ ਵਾਹ ਕੇ ਤੇ ਸਾਮਾਨ ਚੋਰੀ ਕਰਕੇ ਵਿਅਕਤੀ ਦਾ ਨੁਕਸਾਨ ਕਰਨ ਦੇ ਦੋਸ਼ 'ਚ 7 ਨਾਮਜ਼ਦ ਅਤੇ 90 ਅਣਪਛਾਤਿਆਂ 'ਤੇ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 27 ਮਈ (ਹਰਮਹਿੰਦਰ ਪਾਲ)-ਥਾਣਾ ਬਰੀਵਾਲਾ ਪੁਲਿਸ ਨੇ ਠੇਕੇ 'ਤੇ ਲਈ ਜ਼ਮੀਨ 'ਤੇ ਕਬਜਾ ਕਰਨ ਦੀ ਨੀਅਤ ਨਾਲ ਫਸਲ ਵਹਾ ਕੇ ਅਤੇ ਸਾਮਾਨ ਚੋਰੀ ਕਰਕੇ ਵਿਅਕਤੀ ਦਾ ਨੁਕਸਾਨ ਕਰਨ ਦੇ ਦੋਸ਼ 'ਚ 7 ਲੋਕਾਂ ਨੂੰ ਨਾਮਜਦ ਕੀਤਾ ਹੈ, ਜਦਕਿ 90 ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX