ਤਾਜਾ ਖ਼ਬਰਾਂ


ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 minute ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  57 minutes ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  about 1 hour ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  about 1 hour ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 2 hours ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 2 hours ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 3 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 3 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  about 3 hours ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 4 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 4 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 4 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 5 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 5 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 5 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 5 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 4 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  56 minutes ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 6 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 7 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 7 hours ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 7 hours ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 7 hours ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੰੂ ਹੁਲਾਰਾ ਦੇਣ ਲਈ ਜ਼ਿਲ੍ਹੇ ਅੰਦਰ ਜਨਤਕ ਮੁਹਿੰਮ ਦਾ ਆਗਾਜ਼

ਗੁਰਦਾਸਪੁਰ, 28 ਮਈ (ਪੰਕਜ ਸ਼ਰਮਾ)-ਜ਼ਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੰੂ ਹੁਲਾਰਾ ਦੇਣ ਲਈ ਜ਼ਿਲ੍ਹੇ ਭਰ ਵਿਚ ਜਨਤਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਮੁਹਿੰਮ ਨੰੂ ਕਾਮਯਾਬ ਕਰਨ ਲਈ ਸਮੂਹ ਰਾਜਨੀਤਿਕ ਪਾਰਟੀਆਂ ਤੇ ਵਿਭਾਗਾਂ ਵਲੋਂ ਆਪਸੀ ਸਹਿਯੋਗ ਨਾਲ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸੰਬੰਧੀ ਮੀਟਿੰਗ

ਬਟਾਲਾ, 28 ਮਈ (ਕਾਹਲੋਂ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮਨਾਉਣ ਦੇ ਸਬੰਧੀ ਵਿਚ ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਸ਼ਲ ਪੰਜਾਬ ਦੀ ਜ਼ਰੂਰੀ ਮੀਟਿੰਗ ਕੌਸ਼ਲ ਪ੍ਰਧਾਨ ਪ੍ਰੋ. ਬਲਬੀਰ ਸਿੰਘ ਕੋਲਾ ਦੀ ਪ੍ਰਧਾਨਗੀ ਵਿਚ ਗੁਰਦੁਆਰਾ ਸੰਤ ਬਾਬਾ ...

ਪੂਰੀ ਖ਼ਬਰ »

ਪਿੰਡ ਭੈਣੀ ਬਾਂਗਰ ਵਿਖੇ ਮੰਦਰ ਦੀ ਗੋਲਕ ਚੋਰੀ

ਕਾਦੀਆਂ, 28 ਮਈ (ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ)-ਬੀਤੀ ਰਾਤ ਕਾਦੀਆਂ ਦੇ ਨਜ਼ਦੀਕ ਪਿੰਡ ਭੈਣੀ ਬਾਂਗਰ ਵਿਖੇ ਸਥਿਤ ਸ੍ਰੀ ਰਾਮ ਮੰਦਰ ਦੀ ਗੋਲਕ ਚੋਰੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਮੰਦਿਰ ਕਮੇਟੀ ਦੇ ਮੁੱਖ ਸੇਵਾਦਾਰ ਤੇ ਪ੍ਰਧਾਨ ਅਮਰਜੀਤ ਸਿੰਘ ਤੇ ...

ਪੂਰੀ ਖ਼ਬਰ »

ਚੋਰਾਂ ਨੇ 80 ਹਜ਼ਾਰ ਨਕਦੀ ਤੇ 1.5 ਤੋਲੇ ਗਹਿਣੇ ਕੀਤੇ ਚੋਰੀ

ਡੇਰਾ ਬਾਬਾ ਨਾਨਕ, 28 ਮਈ (ਵਿਜੇ ਸ਼ਰਮਾ)-ਬੀਤੀ ਰਾਤ ਸਥਾਨਕ ਕਸਬੇ ਦੀ ਸਰਕੂਲਰ ਰੋਡ ਤੋਂ ਪਿੰਡ ਚੰਦੂ ਨੰਗਲ ਜਾਂਦੇ ਰਾਹ ਉੱਪਰ ਸਥਿਤ ਇਕ ਪਟਵਾਰੀ ਦੇ ਘਰ ਚੋਰਾਂ ਵਲੋਂ 80 ਹਜ਼ਾਰ ਨਕਦੀ ਤੇ ਕਰੀਬ 1.5 ਤੋਲਾ ਸੋਨੇ ਦੇ ਗਹਿਣੇ ਚੋਰੀ ਕਰ ਲਏ | ਵਧੇਰੇ ਜਾਣਕਾਰੀ ਦਿੰਦਿਆਂ ਘਰ ਦੇ ...

ਪੂਰੀ ਖ਼ਬਰ »

ਪੇਂਡੂ ਵਿਕਾਸ ਪੰਚਾਇਤ ਮੰਤਰੀ ਧਾਲੀਵਾਲ ਦਾ ਬਟਾਲਾ ਪਹੁੰਚਣ 'ਤੇ ਨਿੱਘਾ ਸਵਾਗਤ

ਬਟਾਲਾ, 28 ਮਈ (ਕਾਹਲੋਂ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਜਾਰੀ ਹੈ | ਇਸ ਦੇ ਚਲਦਿਆਂ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਪਹੁੰਚੇ ਪ੍ਰਸ਼ਾਸਨ ਅਤੇ ਕਿਸਾਨ ਜਥੇਬੰਦੀਆਂ ਵਿਚ ਖਿੱਚੋਤਾਣ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ +1 ਮੈਡੀਕਲ, ਨਾਨ ਮੈਡੀਕਲ, ਕਾਮਰਸ ਦੇ ਨਵੇਂ ਬੈਚ ਸ਼ੁਰੂ

ਗੁਰਦਾਸਪੁਰ, 28 ਮਈ (ਆਰਿਫ਼)-ਸਥਾਨਕ ਕਾਲਜ ਰੋਡ ਸਥਿਤ ਐਜੂਕੇਸ਼ਨ ਵਰਲਡ ਵਿਚ ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਦੇ +1 ਦੇ ਨਵੇਂ ਬੈਚ ਸ਼ੁਰੂ ਕੀਤੇ ਗਏ ਹਨ | ਸੰਸਥਾ ਦੀ ਮੈਨੇਜਿੰਗ ਪਾਰਟਨਰ ਸੀਮਾ ਮਹਾਜਨ ਨੇ ਦੱਸਿਆ ਕਿ ਸੰਸਥਾ ਵਿਚ +1, +2 ਦੇ ਵਿਦਿਆਰਥੀਆਂ ਨੰੂ ਮੈਡੀਕਲ, ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਨਤੀਜਿਆਂ 'ਚ ਮਾਣਮੱਤੀਆਂ ਪ੍ਰਾਪਤੀਆਂ

ਬਟਾਲਾ, 28 ਮਈ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਡ. ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ | ਕਾਲਜ ਦੇ ਚੇਅਰਮੈਨ ਬਲਜੀਤ ਸਿੰਘ ਛੀਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਵਿਚ ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਵਿਖੇ ਗੁਰਮਤਿ ਸਮਾਗਮ

ਬਟਾਲਾ, 28 ਮਈ (ਕਾਹਲੋਂ)-ਬੀਤੇ ਕੱਲ੍ਹ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਸੀਨੀਅਰ ਸੈਕੰਡਰੀ ਬਟਾਲਾ ਵਿਖੇ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਅਤੇ 1984 ਦੇ ਨਵੀਨ ਅਤੇ ਪੁਰਾਤਨ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ...

ਪੂਰੀ ਖ਼ਬਰ »

ਮੇਜਰ ਜਨਰਲ ਬਲਵਿੰਦਰ ਸਿੰਘ ਦੀ ਰਿਆੜਕੀ ਕਾਲਜ ਫੇਰੀ

ਬਟਾਲਾ, 28 ਮਈ (ਕਾਹਲੋਂ)-ਸੰਸਕ੍ਰਿਤੀ ਅਤੇ ਸੱਭਿਆਚਾਰ ਕਿਸੇ ਸੰਸਥਾ ਦੇ ਸਜੀਵ ਹੋਣ ਦਾ ਚਿੰਨ੍ਹ ਹੁੰਦੇ ਹਨ | ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਜਿੱਥੋੋਂ ਦੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇਕਰ ਆਪਣੇ ਸੱਭਿਆਚਾਰ ਨੂੰ ਭੁੱਲ ਜਾਓਗੇ ਤਾਂ ਕੱਖਾਂ ਵਾਂਗੂੰ ...

ਪੂਰੀ ਖ਼ਬਰ »

25 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਦੀਨਾਨਗਰ, 28 ਮਈ (ਸੰਧੂ/ਸੋਢੀ)-ਜ਼ਿਲ੍ਹਾ ਪੁਲਿਸ ਮੁਖੀ ਦੇ ਆਦੇਸ਼ਾਂ ਅਨੁਸਾਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਦੀਨਾਨਗਰ ਪੁਲਿਸ ਵਲੋਂ 25 ਗ੍ਰਾਮ ਹੈਰੋਇਨ ਸਹਿਤ ਇਕ ਵਿਅਕਤੀ ਨੂੰ ਫੜੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ...

ਪੂਰੀ ਖ਼ਬਰ »

'ਆਪ' ਆਗੂ ਬੱਬੂ ਅਤੇ ਲੱਕੀ ਵਲੋਂ ਪਿੰਡ ਝੰਜੀਆਂ ਖੁਰਦ ਵਿਖੇ ਚੱਲ ਰਹੇ ਮਨਰੇਗਾ ਕੰਮਕਾਜ 'ਚ ਘਪਲੇਬਾਜ਼ੀ ਦਾ ਦੋਸ਼

ਕਾਲਾ ਅਫਗਾਨਾ, 28 ਮਈ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਝੰਜੀਆਂ ਖੁਰਦ ਵਿਖੇ ਉਸ ਵਕਤ ਇਕ ਭਿ੍ਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ, ਜਦੋਂ ਕਿ ਚੱਲ ਰਹੇ ਮਨਰੇਗਾ ਦੇ ਕੰਮ ਕਰਨ ਵਾਲੇ ਕਰੀਬ 18 ਕਾਮਿਆਂ ਦੀ ਜਗ੍ਹਾ ...

ਪੂਰੀ ਖ਼ਬਰ »

ਅਗਵਾ ਹੋਏ ਬੱਚੇ ਦੀ ਭਾਲ ਲਈ ਪੁਲਿਸ ਵਲੋਂ ਬੇਆਬਾਦ ਥਾਵਾਂ 'ਚ ਤਲਾਸ਼ੀ ਮੁਹਿੰਮ ਤੇ ਲੋਕਾਂ ਤੋਂ ਪੁੱਛ-ਪੜਤਾਲ

ਨੌਸ਼ਹਿਰਾ ਮੱਝਾ ਸਿੰਘ, 28 ਮਈ (ਤਰਸੇਮ ਸਿੰਘ ਤਰਾਨਾ)-ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਾਲ ਜੁੜਵੇਂ ਪਿੰਡ ਡੁੱਡੀਪੁਰ ਤੋਂ ਪੰਜ ਸਾਲਾ ਦਲਿਤ ਪਰਿਵਾਰ ਦਾ ਇਕਲੌਤਾ ਬੱਚਾ ਸ਼ੁਭਪ੍ਰੀਤ ਭੇ ਭਰੇ ਹਾਲਾਤ 'ਚ ਅਗਵਾ ਕੀਤੇ ਗਏ ਨੂੰ 15 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੀ ਸੁਰੱਖਿਆ ਰੱਬ ਆਸਰੇ, ਚੈਕਿੰਗ ਕਰਕੇ ਲੰਘਾਉਣ ਵਾਲੀ ਮਸ਼ੀਨ ਵੀ ਹੋਈ ਖ਼ਰਾਬ

ਗੁਰਦਾਸਪੁਰ, 28 ਮਈ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਦੇ ਰੇਲਵੇ ਸਟੇਸ਼ਨਾਂ ਨੰੂ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਤੋਂ ਬਾਅਦ ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਦੇ ਕੀਤੇ ਇੰਤਜ਼ਾਮ ਨੰੂ ਜਦ ਦੇਖਿਆ ਗਿਆ ਤਾਂ ਰੇਲਵੇ ਸਟੇਸ਼ਨ ਉਪਰ ਕਿਸੇ ਵੀ ਤਰ੍ਹਾਂ ...

ਪੂਰੀ ਖ਼ਬਰ »

ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਾਊਸ ਵੰਡ ਸਮਾਗਮ ਕਰਵਾਇਆ

ਗੁਰਦਾਸਪੁਰ, 28 ਮਈ (ਆਰਿਫ਼)-ਅੱਜ ਹੈਪੀ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਚੇਅਰਮੈਨ ਕੰਵਲ ਬਖ਼ਸ਼ੀ ਦੀ ਅਗਵਾਈ ਹੇਠ ਹਾਊਸ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਵਾਈਸ ਪਿ੍ੰਸੀਪਲ ਵਿਜੇ ਲਕਸ਼ਮੀ ਵਲੋਂ ਕੀਤੀ ਗਈ | ਜਿਸ ਵਿਚ 12ਵੀਂ ਜਮਾਤ ਦੇ ...

ਪੂਰੀ ਖ਼ਬਰ »

ਕੈਨੇਡਾ ਦੇ ਸਟੱਡੀ ਵੀਜ਼ੇ ਸੰਬੰਧੀ ਬਹੁਤ ਹੀ ਸ਼ਾਨਦਾਰ ਨਤੀਜੇ ਦੇ ਰਹੀ ਹੈ 'ਇੰਗਲਿਸ਼ ਪਲੈਨਟ'-ਐੱਮ.ਡੀ. ਰੰਧਾਵਾ

ਬਟਾਲਾ, 28 ਮਈ (ਕਾਹਲੋਂ)-ਸੈਂਕੜੇ ਹੀ ਵਿਦਿਆਰਥੀਆਂ ਦੇ ਕੈਨੇਡਾ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਵਾਲੀ 'ਈ.ਐਸ.ਐਚ. ਇੰਗਲਿਸ਼ ਪਲੈਨਟ' ਬਟਾਲਾ ਲਗਾਤਾਰ ਸਫ਼ਲਤਾ ਦੀਆਂ ਉਚਾਈਆਂ ਨੂੰ ਛੂਹ ਰਹੀ ਹੈ | 'ਈ. ਐਸ. ਐਚ. ਇੰਗਲਿਸ਼ ਪਲੈਨਟ' ਹਰ ਰੋਜ਼ ਕੈਨੇਡਾ ਤੋਂ ਵੀਜ਼ੇ ਪ੍ਰਾਪਤ ਕਰ ...

ਪੂਰੀ ਖ਼ਬਰ »

ਬਾਬਾ ਮੇਹਰ ਸਿੰਘ ਕਾਲਜ ਦੇ ਬੀ.ਐੱਡ. ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸੌ ਫ਼ੀਸਦੀ

ਕਲਾਨੌਰ, 23 ਮਈ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ ਦੇ ਬੀ.ਐੱਡ. ਦੇ ਵਿਦਿਆਰਥੀਆਂ ਦਾ ਪਹਿਲੇ ਸਮੈਸਟਰ ਦਾ ਨਤੀਜ਼ਾ ਸੌ ਫ਼ੀਸਦੀ ਰਿਹਾ | ਜਾਣਕਾਰੀ ਸਾਂਝੀ ਕਰਦਿਆਂ ਚੇਅਰਮੈਨ ਇੰਜ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕਲਾਨੌਰ ਦੀ ਲੜਕੀ ਨੇ ਸੂਬਾ ਪੱਧਰੀ ਕਰਾਟੇ ਮੁਕਾਬਲੇ 'ਚੋਂ ਜਿੱਤਿਆ ਸੋਨ ਤਗਮਾ

ਕਲਾਨੌਰ, 28 ਮਈ (ਪੁਰੇਵਾਲ)-ਬੀਤੇ ਦਿਨ ਸ੍ਰੀ ਗੁਰੂ ਰਵਿਦਾਸ ਭਵਨ ਜਲੰਧਰ ਕੈਂਟ 'ਚ ਕਰਾਟੇ ਫੈਡਰੇਸ਼ਨ ਪੰਜਾਬ ਵਲੋਂ ਹੋਏ ਸੂਬਾ ਪੱਧਰੀ ਕਰਾਟੇ ਮੁਕਾਬਲੇ ਦੇ 52 ਕਿਲੋ ਭਾਰ ਵਰਗ 'ਚ ਕਲਾਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਲੜਕੀ ਵਲੋਂ ਸੋਨੇ ਦਾ ਤਮਗਾ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਕੋਟਲੀ ਸੂਰਤ ਮੱਲੀ, 28 ਮਈ (ਕੁਲਦੀਪ ਸਿੰਘ ਨਾਗਰਾ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਅੱਜ ਨੇੜਲੇ ਪਿੰਡ ਦਰਗਾਬਾਦ 'ਚ ਲਗਾਏ ਗਏ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਜਿਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ, ਉਥੇ ਕਿਸਾਨਾਂ ਨੂੰ ਝੋਨੇ ਦੀ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਵਲੋਂ ਜ਼ਿਲ੍ਹਾ ਸਾਂਝ ਕੇਂਦਰ ਅਤੇ ਸਾਰੀਆਂ ਸਬ-ਡਵੀਜ਼ਨਾਂ ਦੇ ਸਾਂਝ ਕਮੇਟੀ ਮੈਂਬਰਾਂ ਨਾਲ ਮੀਟਿੰਗ

ਗੁਰਦਾਸਪੁਰ, 28 ਮਈ (ਪੰਕਜ ਸ਼ਰਮਾ)-ਅੱਜ ਐੱਸ.ਐੱਸ.ਪੀ. ਗੁਰਦਾਸਪੁਰ ਵਲੋਂ ਮੀਟਿੰਗ ਹਾਲ ਡੀ.ਪੀ.ਓ. ਗੁਰਦਾਸਪੁਰ ਵਿਖੇ ਜ਼ਿਲ੍ਹਾ ਸਾਂਝ ਕੇਂਦਰ ਅਤੇ ਸਾਰੀਆਂ ਸਬ ਡਵੀਜ਼ਨਾਂ ਦੇ ਸਾਂਝ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਆਏ ਹੋਏ ਸਾਰੇ ਮਹਿਮਾਨਾਂ ਦਾ ...

ਪੂਰੀ ਖ਼ਬਰ »

ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਲਈ ਆਸ ਦੀ ਕਿਰਨ ਬਣ ਕੇ ਉੱਭਰੀ ਔਜ਼ੀ ਹੱਬ ਇੰਮੀਗ੍ਰੇਸ਼ਨ

ਗੁਰਦਾਸਪੁਰ, 28 ਮਈ (ਆਰਿਫ਼)-ਔਜ਼ੀ ਹੱਬ ਇੰਮੀਗ੍ਰੇਸ਼ਨ ਦੇ ਡਾਇਰੈਕਟਰ ਅਤੇ ਆਸਟ੍ਰੇਲੀਅਨ ਵੀਜ਼ਾ ਮਾਹਿਰ ਹਰਮਨਜੀਤ ਸਿੰਘ ਕੰਗ ਨੇ ਦੱਸਿਆ ਕਿ ਵਿਦਿਆਰਥਣ ਗੁਰਸ਼ਰਨ ਕੌਰ ਜਿਸ ਨੇ ਸਾਲ 2020 ਵਿਚ +2 ਪਾਸ ਕੀਤੀ ਸੀ ਤੇ ਉਸ ਦੀ ਪੜ੍ਹਾਈ ਵਿਚ ਦੋ ਸਾਲ ਦਾ ਗੈਪ ਸੀ, ਜਿਸ ਦੀ ਫਾਈਲ ...

ਪੂਰੀ ਖ਼ਬਰ »

ਸੂਬੇਦਾਰ ਪ੍ਰਤਾਪ ਸਿੰਘ ਦੀ ਪੇ੍ਰਰਣਾ ਸਦਕਾ ਤੱਤਲਾ ਦੇ ਪੰਚ 'ਆਪ' 'ਚ ਸ਼ਾਮਿਲ

ਬਟਾਲਾ, 28 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡ ਤੱਤਲਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ, ਜਦੋਂ ਪਾਰਟੀ ਦੇ ਸੀਨੀਅਰ ਆਗੂ ਸੂਬੇਦਾਰ ਮੇਜਰ ਪ੍ਰਤਾਪ ਸਿੰਘ ਤੱਤਲਾ ਦੀ ਪ੍ਰੇਰਣਾ ਸਦਕਾ ਮੌਜੂਦਾ ਪੰਚਾਇਤ ਮੈਂਬਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ | ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਮਹਿੰਦਰ ਸਿੰਘ ਮੈਂਬਰ ਪੰਚਾਇਤ, ਕੁਲਦੀਪ ਸਿੰਘ ਮੈਂਬਰ ਪੰਚਾਇਤ ਤੇ ਗੁਰਮੇਜ਼ ਸਿੰਘ ਸਾਬਕਾ ਪੰਚ ਨੂੰ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਨਮਾਨਿਤ ਕੀਤਾ | ਵਿਧਾਇਕ ਕਲਸੀ ਨੇ ਕਿਹਾ ਕਿ ਸੂਬੇ ਵਿਚ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਈ ਹੈ ਤੇ ਹੁਣ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਵੇਖ ਕੇ ਰੋਜ਼ਾਨਾ ਲੋਕ ਆਪ 'ਚ ਸ਼ਾਮਲ ਹੋ ਰਹੇ ਹਨ, ਜਿਨ੍ਹਾਂ ਦਾ ਪਾਰਟੀ ਅੰਦਰ ਪੂਰਾ ਬਣਦਾ ਮਾਣ-ਸਤਿਕਾਰ ਕੀਤਾ ਜਾਵੇਗਾ | ਇਸ ਮੌਕੇ ਮਨਦੀਪ ਸਿੰਘ ਗਿੱਲ, ਡਾ. ਜਗਦੀਸ਼ ਸਿੰਘ ਰਜਾਦਾ, ਨਿਹੰਗ ਬਲਬੀਰ ਸਿੰਘ ਤੱਤਲਾ, ਮਨਦੀਪ ਸਿੰਘ ਤੱਤਲਾ, ਰਛਪਾਲ ਸਿੰਘ, ਬੀਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੰਜਾਬ ਸਰਕਾਰ ਸੂਬੇ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਕਰ ਰਹੀ ਯਤਨ-ਸ਼ਮਸ਼ੇਰ ਸਿੰਘ

ਦੀਨਾਨਗਰ, 28 ਮਈ (ਸੋਢੀ/ਸੰਧੂ)-ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਜ਼ਿਲ੍ਹਾ ਗੁਰਦਾਸਪੁਰ ਫੈਂਸਿੰਗ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਅੰਡਰ-19 ਲੜਕੇ ਤੇ ਲੜਕੀਆਂ ਦੇ ਪੰਜਾਬ ਸਟੇਟ ਜੂਨੀਅਰ ਫੈਂਸਿੰਗ ਮੁਕਾਬਲੇ ਅੱਜ ਤੋਂ ਸ਼ੁਰੂ ਹੋਏ | ਇਨ੍ਹਾਂ ...

ਪੂਰੀ ਖ਼ਬਰ »

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਦਾ ਲੋਕ ਸੇਵਾ ਸੰਮਤੀ ਵਲੋਂ ਭਰਵਾਂ ਸਵਾਗਤ

ਦੀਨਾਨਗਰ, 28 ਮਈ (ਸੰਧੂ/ਸੋਢੀ/ਸ਼ਰਮਾ)-ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਅੱਜ ਲੋਕ ਸੇਵਾ ਸੰਮਤੀ ਦੇ ਦੀਨਾਨਗਰ ਦਫ਼ਤਰ ਵਿਖੇ ਪਹੁੰਚੇ ਜਿੱਥੇ ਲੋਕ ਸੇਵਾ ਸੰਮਤੀ ਤੇ ਸ੍ਰੀ ਬ੍ਰਾਹਮਣ ਸਭਾ ਯੂਥ ਵਿੰਗ ਦੇ ਸੂਬਾ ਪ੍ਰਧਾਨ ਡਾ: ਸੋਨੂੰ ਸ਼ਰਮਾ ਤੇ ਸ਼ਹਿਰ ...

ਪੂਰੀ ਖ਼ਬਰ »

ਸਵਿੰਦਰ ਕੌਰ ਰੰਧਾਵਾ ਨੂੰ ਵੱਖ-ਵੱਖ ਆਗੂਆਂ ਨੇ ਸ਼ਰਧਾਂਜਲੀਆਂ ਕੀਤੀਆਂ ਭੇਟ

ਡੇਹਰੀਵਾਲ ਦਰੋਗਾ, 28 ਮਈ (ਹਰਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜ ਸਾਬਕਾ ਸਰਪੰਚ ਗੁਰਨਾਮ ਸਿੰਘ ਪਸਨਾਵਾਲ ਦੇ ਮਾਤਾ ਸਵਿੰਦਰ ਕÏਰ ਰੰਧਾਵਾ ਜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਭੋਗ ਗ੍ਰਹਿ ਸਥਾਨ ਪਿੰਡ ਪਸਨਾਵਾਲ ਵਿਖੇ ਪਾਏ ...

ਪੂਰੀ ਖ਼ਬਰ »

ਰਾਹੁਲ ਸਿੰਘ ਨੇ ਸੂਬਾ ਪੱਧਰੀ ਯੋਗਾ ਉਲੰਪੀਅਡ ਮੁਕਾਬਲੇ 'ਚ ਤੀਜਾ ਸਥਾਨ ਕੀਤਾ ਪ੍ਰਾਪਤ

ਬਟਾਲਾ, 28 ਮਈ (ਕਾਹਲੋਂ)-ਸਰਕਾਰੀ ਹਾਈ ਸਕੂਲ ਜੌੜਾ ਸਿੰਘਾ ਦੀ 8ਵੀਂ ਜਮਾਤ ਦੇ ਵਿਦਿਆਰਥੀ ਰਾਹੁਲ ਸਿੰਘ ਨੇ ਪਟਿਆਲਾ ਨਾਭਾ ਵਿਖੇ ਹੋਈ ਸੂਬਾ ਪੱਧਰੀ ਯੋਗਾ ਉਲੰਪੀਅਡ ਮੁਕਾਬਲੇ ਦੇ ਅੰਡਰ-14 ਵਰਗ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਅਤੇ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀਆਂ ਉਮੀਦਾਂ 'ਤੇ ਖਰੀ ਉੱਤਰ ਰਹੀ ਹੈ 'ਸੈਵਨਸੀਜ਼ ਇਮੀਗ੍ਰੇਸ਼ਨ'

ਗੁਰਦਾਸਪੁਰ, 28 ਮਈ (ਆਰਿਫ਼)-ਆਪਣੀ ਕਾਬਲੀਅਤ ਸਦਕਾ ਸੈਂਕੜੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਵਾਲੇ 'ਸੈਵਨਸੀਜ਼ ਇਮੀਗ੍ਰੇਸ਼ਨ' ਨੇ ਇਕ ਹੋਰ ਵਿਦਿਆਰਥੀ ਕਰਨਬੀਰ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਸ ਸਬੰਧੀ ਹੋਰ ...

ਪੂਰੀ ਖ਼ਬਰ »

ਸੰਤ ਸੀਚੇਵਾਲ ਨੂੰ ਰਾਜ ਸਭਾ ਮੈਂਬਰ ਬਣਾਉਣਾ ਮਾਨ ਸਰਕਾਰ ਦਾ ਸ਼ਾਲਾਘਾਯੋਗ ਫ਼ੈਸਲਾ-ਪੱਡਾ

ਬਟਾਲਾ, 28 ਮਈ (ਕਾਹਲੋਂ)-ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਮੈਂਬਰ ਬਣਾਉਣ ਦਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਿਆ ਗਿਆ ਫੈਸਲਾ ਬਹੁਤ ਹੀ ਸ਼ਾਲਾਘਾਯੋਗ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਮੂਲਿਆਂਵਾਲ ਦੇ ਉਘੇ ਸਮਾਜ ਸੇਵਕ ਦਲਜੀਤ ਸਿੰਘ ਪੱਡਾ ਨੇ ...

ਪੂਰੀ ਖ਼ਬਰ »

ਜ਼ਮੀਨ ਨੂੰ ਲੈ ਕੇ ਗੁਰਦੁਆਰਾ ਕਮੇਟੀ ਤੇ ਪੰਚਾਇਤ ਦਰਮਿਆਨ ਵਿਵਾਦ ਹੋਰ ਭਖਿਆ

ਅੱਚਲ ਸਾਹਿਬ, 28 ਮਈ (ਗੁਰਚਰਨ ਸਿੰਘ)-ਨਜ਼ਦੀਕੀ ਪਿੰਡ ਭੰਬੋਈ 'ਚ ਜ਼ਮੀਨ ਨੂੰ ਲੈ ਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਪੰਚਾਇਤ 'ਚ ਵਿਵਾਦ ਪੂਰੀ ਤਰ੍ਹਾਂ ਭਖ ਚੁੱਕਾ ਹੈ | ਗੁਰਦੁਆਰਾ ਕਮੇਟੀ ਤੇ ਸੰਗਤਾਂ ਵਲੋਂ ਪ੍ਰਸ਼ਾਸਨ ਖਿਲਾਫ ਲਗਾਇਆ ਗਿਆ ਧਰਨਾ 5ਵੇਂ ਦਿਨ 'ਚ ਦਾਖਲ ...

ਪੂਰੀ ਖ਼ਬਰ »

ਚੇਤਨ ਮੋਹਨ ਜੋਸ਼ੀ ਦਾ ਬੇਰਿੰਗ ਕਾਲਜ ਵਿਖੇ ਵਿਸ਼ੇਸ਼ ਲੈਕਚਰ

ਬਟਾਲਾ, 28 ਮਈ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰ: ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਅਧੀਨ ਅਤੇ ਫਿਲਾਸਫ਼ੀ ਵਿਭਾਗ ਦੇ ਮੁਖੀ ਪ੍ਰੋ. ਨੀਰਜ ਕੁਮਾਰ ਸ਼ਰਮਾ ਦੇ ਸਹਿਯੋਗ ਨਾਲ ਰਾਸ਼ਟਰ ਉਸਾਰੀ ਵਿਚ ਅਧਿਆਪਕਾਂ ਦਾ ਯੋਗਦਾਨ ਵਿਸ਼ੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਤੱਤਲਾ 'ਚ ਨਵੀਂ ਕਮੇਟੀ ਦਾ ਗਠਨ

ਡੇਹਰੀਵਾਲ ਦਰੋਗਾ, 28 ਮਈ (ਹਰਦੀਪ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਠਿਆਲੀ ਦੇ ਪ੍ਰਧਾਨ ਗੁਰਮੁਖ ਸਿੰਘ ਖਾਨਮਲੱਕ ਦੀ ਅਗਵਾਈ ਹੇਠ ਪਿੰਡ ਤੱਤਲਾ 'ਚ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਦੇ ਨਾਲ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ | ਇਸ ਨਵੀਂ ਬਣੀ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ 'ਚ ਕੋਰੋਨਾ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ

ਪਠਾਨਕੋਟ, 28 ਮਈ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ | ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਵਿਚ ਅੱਜ ਜ਼ਿਲ੍ਹਾ ਪਠਾਨਕੋਟ ਵਿਚ ਇਕ ਹੋਰ ਨਵਾਂ ਮਾਮਲਾ ਕੋਰੋਨਾ ਦਾ ਆਇਆ ਹੈ | ਜਾਣਕਾਰੀ ਮੁਤਾਬਕ ਜ਼ਿਲ੍ਹਾ ...

ਪੂਰੀ ਖ਼ਬਰ »

ਮਨਰੇਗਾ ਤਹਿਤ ਕੰਮ ਕਰਦੇ ਵਾਰਡ ਮੈਂਬਰ ਦੀ ਡਿਗਣ ਕਾਰਨ ਮੌਤ

ਡਮਟਾਲ, 28 ਮਈ (ਰਾਕੇਸ਼ ਕੁਮਾਰ)-ਭੱਟੀਆਂ ਇਲਾਕੇ ਦੀ ਗ੍ਰਾਮ ਪੰਚਾਇਤ ਨੈਨੀ ਖੱਡ ਦੇ ਪਿੰਡ ਕੈਹਲੂ 'ਚ ਮਨਰੇਗਾ ਦੇ ਕੰਮ ਦੌਰਾਨ ਤਿਲਕਣ ਕਾਰਨ ਇਕ ਵਾਰਡ ਮੈਂਬਰ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਰਵਿੰਦਰ ਕੁਮਾਰ ਵਾਸੀ ਵਾਰਡ ਕੈਹਲੂ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜਾਅਲੀ ਅਤੇ ਲੋਟੂ ਪੱਤਰਕਾਰਾਂ ਦੀ ਹੋਈ ਭਰਮਾਰ, ਪੈਸਿਆਂ ਖ਼ਾਤਰ ਖ਼ਬਰਾਂ ਦਾ ਮਿਆਰ ਸੁੱਟਿਆ

ਗੁਰਦਾਸਪੁਰ, 28 ਮਈ (ਭਾਗਦੀਪ ਸਿੰਘ ਗੋਰਾਇਆ)-ਜ਼ਿਲ੍ਹਾ ਗੁਰਦਾਸਪੁਰ ਅੰਦਰ ਜਾਅਲੀ ਅਤੇ ਲੋਟੂ ਪੱਤਰਕਾਰਾਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ | ਜਿਨ੍ਹਾਂ ਵਲੋਂ ਕੇਵਲ ਪੈਸੇ ਕਮਾਉਣ ਖਾਤਰ ਸੋਸ਼ਲ ਮੀਡੀਆ 'ਤੇ ਸੱਚ ਨੰੂ ਝੂਠ ਅਤੇ ਝੂਠ ਨੰੂ ਸੱਚ ਦੱਸਣ ਤੋਂ ...

ਪੂਰੀ ਖ਼ਬਰ »

ਕਿਸਾਨ ਮੋਰਚਾ ਔਲਖ ਵਲੋਂ ਗੰਨਾ ਮਿੱਲ ਕੀੜੀ ਅਫਗਾਨਾ ਦੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ

ਹਰਚੋਵਾਲ, 28 ਮਈ (ਢਿੱਲੋਂ/ਭਾਮ)-ਕਿਸਾਨ ਮੋਰਚਾ ਔਲਖ ਦੇ ਸਮੂੰਹ ਅਹੁਦੇਦਾਰਾਂ ਵਲੋਂ ਗੰਨਾ ਮਿੱਲ ਕੀੜੀ ਅਫਗਾਨਾ ਦੇ ਪ੍ਰਬੰਧਕਾਂ ਨਾਲ ਗੰਨੇ ਦੀ ਅਦਾਇਗੀ ਨਾ ਮਿਲਣ ਸਬੰਧੀ ਸੋਨੂੰ ਔਲਖ ਪ੍ਰਧਾਨ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਕਿਸਾਨਾਂ ਅਤੇ ...

ਪੂਰੀ ਖ਼ਬਰ »

ਸੰਤ ਫਰਾਂਸਿਸ ਕਾਨਵੈਂਟ ਸਕੂਲ ਵਿਖੇ ਮੈਡੀਕਲ ਅਤੇ ਨਾਨ-ਮੈਡੀਕਲ ਕਲਾਸਾਂ ਦੀ ਸ਼ੁਰੂਆਤ

ਡੇਰਾ ਬਾਬਾ ਨਾਨਕ, 28 ਮਈ (ਵਿਜੇ ਸ਼ਰਮਾ)-ਸੰਤ ਫਰਾਂਸਿਸ ਕਾਨਵੈਂਟ ਸਕੂਲ ਡੇਰਾ ਬਾਬਾ ਨਾਨਕ ਵਿਖੇ ਪਹਿਲੀ ਵਾਰ ਆਈ.ਸੀ.ਐਸ.ਸੀ. ਬੋਰਡ ਦੀਆਂ +1 ਅਤੇ +2 ਸੈਸ਼ਨ 2022-23 ਲਈ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪ੍ਰਬੰਧਕੀ ਕਮੇਟੀ ਵਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਸਕੂਲ ...

ਪੂਰੀ ਖ਼ਬਰ »

ਮੇਹੜੇ ਪਿੰਡ ਦੇ ਆਬਾਦਕਾਰ ਕਿਸਾਨਾਂ ਨੇ ਪੰਚਾਇਤੀ ਜ਼ਮੀਨ ਨਾ ਛੱਡਣ ਦਾ ਕੀਤਾ ਐਲਾਨ

ਭੈਣੀ ਮੀਆਂ ਖਾਂ, 28 ਮਈ (ਜਸਬੀਰ ਸਿੰਘ ਬਾਜਵਾ)-ਨਜ਼ਦੀਕੀ ਪੈਂਦੇ ਪਿੰਡ ਮੇਹੜੇ ਦੇ ਆਬਾਦਕਾਰ ਕਿਸਾਨਾਂ ਨੇ ਇਕੱਠੇ ਹੋ ਕੇ ਪੰਚਾਇਤੀ ਜ਼ਮੀਨ ਦਾ ਕਬਜ਼ਾ ਨਾ ਛੱਡਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਗੱਲ ਕਰਦਿਆਂ ਪਿੰਡ ਦੇ ਵਾਸੀ ਦਲਜੀਤ ਸਿੰਘ, ਜਸਬੀਰ ਸਿੰਘ, ਚਰਨਜੀਤ ...

ਪੂਰੀ ਖ਼ਬਰ »

ਸਰਹੱਦ 'ਤੇ ਭਾਰਤ ਅੰਦਰ ਡਰੋਨ ਦਾਖ਼ਲ ਹੋਣ ਦੀ ਹਿੱਲਜੁੱਲ ਦਿੱਤੀ ਦਿਖਾਈ

ਦੋਰਾਂਗਲਾ, 28 ਮਈ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ਨਾਲ ਲਗਦੀ ਹਿੰਦ-ਪਾਕਿ ਸਰਹੱਦ 'ਤੇ ਬੀਤੀ ਰਾਤ ਚੌਂਤਰਾ ਪੋਸਟ ਨੇੜੇ ਪਾਕਿ ਵਾਲੇ ਪਾਸੇ ਤੋਂ ਭਾਰਤ ਅੰਦਰ ਡਰੋਨ ਦਾਖ਼ਲ ਹੋਣ ਦੀ ਹਿੱਲਜੁੱਲ ਦਿਖਾਈ ਦਿੱਤੀ | ਮੌਕੇ 'ਤੇ ਪਹੁੰਚੇ ਉੱਚ ਅਧਿਕਾਰੀਆਂ ਅਨੁਸਾਰ ਸਰਹੱਦ ...

ਪੂਰੀ ਖ਼ਬਰ »

ਮਾ: ਹਰਭਜਨ ਸਿੰਘ ਦੀ ਯਾਦ ਵਿਚ ਬਣ ਰਹੇ ਖੇਡ ਸਟੇਡੀਅਮ ਦਾ ਘੁਮਾਣ ਭਰਾਵਾਂ ਨੇ ਲਿਆ ਜਾਇਜ਼ਾ

ਊਧਨਵਾਲ, 28 ਮਈ (ਪਰਗਟ ਸਿੰਘ)-ਹਰਪੁਰਾ ਧੰਦੋਈ ਵਿਚ ਬਣ ਰਹੇ ਆਧੁਨਿਕ ਸਹੂਲਤਾਂ ਵਾਲੇ ਸਵ: ਮਾ: ਹਰਭਜਨ ਸਿੰਘ ਘੁਮਾਣ ਯਾਦਗਾਰੀ ਖੇਡ ਸਟੇਡੀਅਮ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਸਵ: ਮਾ: ਹਰਭਜਨ ਸਿੰਘ ਦੇ ਸਪੁੱਤਰ ਪ੍ਰਵਾਸੀ ਭਾਰਤੀ ਹਰਸ਼ਰਨ ਸਿੰਘ ਅਤੇ ਅਮਰਬੀਰ ...

ਪੂਰੀ ਖ਼ਬਰ »

'ਸਿੱਖੀ ਸੇਵਾ ਮਿਸ਼ਨ ਯੂ.ਕੇ'. ਵਲੋਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਡੇਰਾ ਬਾਬਾ ਨਾਨਕ, 28 ਮਈ (ਵਿਜੇ ਸ਼ਰਮਾ)-ਸਰਬੱਤ ਦੇ ਭਲੇ ਨੂੰ ਸਮਰਪਿਤ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਖਾਂ ਦਾ ਮੁਫ਼ਤ ਕੈਂਪ ਪਿੰਡ ਭੱੁਲਰ ਵਿਖੇ ਲਗਾਇਆ ਗਿਆ | ਇਸ ਸਬੰਧੀ 'ਗੁਰੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX