ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  12 minutes ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਨੂੰ ਖ਼ੁਸ਼ੀ ਹੈ ਕਿ ਤੁਸੀਂ ਸਾਰਿਆਂ ਨੇ ਆਪਣੇ ਕਾਰਜਕ੍ਰਮ 'ਚੋਂ ਸਮਾਂ ਕੱਢ ਕੇ ਪਰਿਵਾਰ ਦੇ ਮੈਂਬਰਾਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  53 minutes ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 1 hour ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  27 minutes ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 1 hour ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 1 hour ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 1 hour ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 2 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  1 minute ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 3 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਅੰਮ੍ਰਿਤਸਰ

-ਮਾਮਲਾ ਧੋਖੇ ਨਾਲ ਕਿਸੇ ਹੋਰ ਦੇ ਨਾਂਅ ਐਲ.ਈ.ਡੀ. ਫਾਇਨਾਂਸ ਕਰਨ ਦਾ- ਆਨੰਦ ਇਲੈੱਕਟ੍ਰੋਨਿਕ ਛੇਹਰਟਾ ਵਿਖੇ ਬਹਿਸਬਾਜ਼ੀ ਦੇ ਚੱਲਦਿਆਂ ਹੋਈ ਹੱਥੋਪਾਈ

ਛੇਹਰਟਾ, 28 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਛੇਹਰਟਾ ਅਧੀਨ ਪ੍ਰਤਾਪ ਬਜ਼ਾਰ ਵਿਖੇ ਇੱਕ ਦੁਕਾਨਦਾਰ ਤੇ ਗਾਹਕ ਦੀ ਬਹਿਸਬਾਜ਼ੀ ਦੇ ਚੱਲਦਿਆਂ ਗੱਲ ਹੱਥੋਪਾਈ 'ਤੇ ਉਤਰ ਆਈ ਤੇ ਝਗੜੇ ਦੌਰਾਨ ਦੋਵੇਂ ਧਿਰਾਂ ਜ਼ਖ਼ਮੀ ਹੋ ਗਈਆਂ | ਵਧੇਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

10 ਦਿਨਾ ਕੌਮੀ ਰੰਗਮੰਚ ਉਤਸਵ : ਵਿਰਸਾ ਵਿਹਾਰ ਵਿਖੇ 7ਵੇਂ ਦਿਨ ਨਵਨਿੰਦਰਾ ਬਹਿਲ ਦੇ ਪੰਜਾਬੀ ਨਾਟਕ 'ਸਾਡਾ ਜੱਗੋਂ ਸੀਰ ਮੁੱਕਿਆ' ਦੀ ਪੇਸ਼ਕਾਰੀ

ਅੰਮਿ੍ਤਸਰ, 28 ਮਈ (ਜਸਵੰਤ ਸਿੰਘ ਜੱਸ)-ਸਥਾਨਕ ਟੇਲਰ ਰੋਡ ਗਾਂਧੀ ਗਰਾਉਂਡ ਵਿਖੇ ਸਥਿਤ ਵਿਰਸਾ ਵਿਹਾਰ ਵਿਚ ਚੱਲ ਰਹੇ 10 ਦਿਨਾ ਕੌਮੀ ਰੰਗਮੰਚ ਉਤਸਵ ਦੇ ਅੱਜ ਸੱਤਵੇਂ ਦਿਨ ਅਜ਼ਾਦ ਭਗਤ ਸਿੰਘ ਵਿਰਾਸਤ ਮੰਚ ਦੀ ਟੀਮ ਵਲੋਂ ਨਵਨਿੰਦਰਾ ਬਹਿਲ ਦੁਆਰਾ ਰਚਿਤ ਅਤੇ ਦਲਜੀਤ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਨੇ ਲਏ ਅਹਿਮ ਫੈਸਲੇ

ਅੰਮਿ੍ਤਸਰ, 28 ਮਈ (ਜਸਵੰਤ ਸਿੰਘ ਜੱਸ)-ਸਿੱਖ ਸੰਥਸਾ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੀ ਅੱਜ ਇਥੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਵਿਧਾਇਕ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਵਿਚ ਦੀਵਾਨ ਦੇ ਵੱਖ-ਵੱਖ ਅਦਾਰਿਆਂ ਨਾਲ ਸਬੰਧਿਤ ਮਾਮਲਿਆਂ 'ਤੇ ...

ਪੂਰੀ ਖ਼ਬਰ »

ਹਲਕੀ ਬਾਰਿਸ਼ ਨੇ ਮੌਸਮ ਕੀਤਾ ਖੁਸ਼ਗਵਾਰ, ਗਰਮੀ ਤੋਂ ਮਿਲੀ ਰਾਹਤ

ਅੰਮਿ੍ਤਸਰ, 28 ਮਈ (ਰਾਜੇਸ਼ ਕੁਮਾਰ ਸ਼ਰਮਾ)-ਬੀਤੇ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਨਾਲ ਲੋਕਾਂ ਦਾ ਔਖਾ ਹੋਇਆ ਸਾਹ ਉਸ ਵੇਲੇ ਸੌਖਾ ਹੋ ਗਿਆ, ਜਦ ਸ਼ਾਮ ਵੇਲੇ ਅਚਾਨਕ ਤੇਜ ਹਨ੍ਹੇਰੀ ਵਿਚਾਲੇ ਹਲਕੀ ਬਾਰਿਸ਼ ਨੇ ਦਸਤਕ ਦੇ ਦਿੱਤੀ | ਹਲਕੀ ਬਾਰਿਸ਼ ਨਾਲ ਜਿੱਥੇ ਮੌਸਮ ...

ਪੂਰੀ ਖ਼ਬਰ »

3 ਬੱਚਿਆਂ ਦੀ ਮਾਂ ਨਾਲ ਰਿਸ਼ਤੇਦਾਰ ਵਲੋਂ ਜਬਰ ਜਨਾਹ-ਮਾਮਲਾ ਦਰਜ

ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਪਿੰਡ ਬੱਲੜਵਾਲ ਦੀ ਰਹਿਣ ਵਾਲੀ ਇਕ ਤਿੰਨ ਬੱਚਿਆਂ ਦੀ ਮਾਂ ਨਾਲ ਉਸਦੇ ਇਕ ਰਿਸ਼ਤੇਦਾਰ ਵਲੋਂ ਜਬਰ ਜਨਾਹ ਕੀਤਾ ਗਿਆ, ਜਿਸ ਸਬੰਧੀ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਦੀ ਦਾਖਲਾ ਪ੍ਰੀਖਿਆ ਅੱਜ

ਅੰਮਿ੍ਤਸਰ, 28 ਮਈ (ਗਗਨਦੀਪ ਸ਼ਰਮਾ)-ਮੈਰੀਟੋਰੀਅਸ ਸਕੂਲ ਦੀ ਦਾਖ਼ਲਾ ਪ੍ਰੀਖਿਆ ਭਲਕੇ 29 ਮਈ ਐਤਵਾਰ ਨੂੰ ਹੋਣ ਜਾ ਰਹੀ ਹੈ | ਇਸ ਲਈ ਜ਼ਿਲ੍ਹੇ 'ਚ ਕੁੱਲ ਤਿੰਨ ਕੇਂਦਰ ਬਣਾਏ ਗਏ ਹਨ ਅਤੇ ਅੰਮਿ੍ਤਸਰ ਮੈਰੀਟੋਰੀਅਸ ਸਕੂਲ ਦੀ 500 ਸੀਟਾਂ ਵਾਸਤੇ ਕੁੱਲ 753 ਵਿਦਿਆਰਥੀ ਪ੍ਰੀਖਿਆ ...

ਪੂਰੀ ਖ਼ਬਰ »

ਨਸ਼ਾ ਤਸਕਰਾਂ, ਨਾਜਾਇਜ਼ ਸ਼ਰਾਬ ਤੇ ਵਾਹਨ ਚੋਰੀ ਦੇ ਮਾਮਲਿਆਂ 'ਚ 9 ਦੋਸ਼ੀ ਗਿ੍ਫਤਾਰ

ਅੰਮਿ੍ਤਸਰ, 28 ਮਈ (ਰੇਸ਼ਮ ਸਿੰਘ)-ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ ਸ਼ੁਰੂ ਕੀਤੀ ਕਾਰਵਾਈ ਤਹਿਤ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਨਸ਼ੀਲੀਆਂ ਗੋਲੀਆਂ, ਕੈਪਸੂਲ ਤੇ ਨਜਾਇਜ਼ ਸ਼ਰਾਬ ਤੇ ਵਾਹਨ ਚੋਰੀ ਆਦਿ ਦੇ 9 ਦੋਸ਼ੀਆਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ...

ਪੂਰੀ ਖ਼ਬਰ »

ਉੱਪ ਮੰਡਲ ਟਾਂਗਰਾ ਵਿਖੇ ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਮੌਤ

ਟਾਂਗਰਾ, 28 ਮਈ (ਹਰਜਿੰਦਰ ਸਿੰਘ ਕਲੇਰ)-ਉੱਪ ਮੰਡਲ ਬਿਜਲੀ ਘਰ ਟਾਂਗਰਾ ਵਿਖੇ ਸਹਾਇਕ ਲਾਈਨਮੈਨ ਦੀ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਮੌਤ ਹੋ ਗਈ | ਬਿਜਲੀ ਮੁਲਾਜ਼ਮ ਦੀ ਪਛਾਣ ਹਰਪ੍ਰੀਤ ਪੁੱਤਰ ਪੂਰਨ ਚੰਦ ਵਾਸੀ ਛੱਜਲਵੱਡੀ ਵਜੋਂ ਹੋਈ ਹੈ ਜੋ ਸਹਾਇਕ ਲਾਈਨਮੈਨ ਵਜੋਂ ...

ਪੂਰੀ ਖ਼ਬਰ »

ਸ.ਸ.ਸ.ਸ.ਸ. ਛੇਹਰਟਾ ਦੀ ਖੇਡ ਗਰਾਊਾਡ ਵਿਚ ਚੱਲੀ ਗੋਲੀ

ਛੇਹਰਟਾ, 28 ਮਈ (ਸੁਰਿੰਦਰ ਸਿੰਘ ਵਿਰਦੀ)-ਬੀਤੀ ਦੇਰ ਸ਼ਾਮ ਪੁਲਿਸ ਥਾਣਾ ਛੇਹਰਟਾ ਦੇ ਅਧੀਨ ਖੇਤਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਵਿਖੇ ਖੇਡ ਗਰਾਊਾਡ ਵਿਚ ਕ੍ਰਿਕਟ ਖੇਡਣ ਦੌਰਾਨ ਹੋਈ ਮਾਮੂਲੀ ਬਹਿਸਬਾਜ਼ੀ ਦੇ ਚੱਲਦਿਆਂ ਕੁਝ ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਜੀ.ਟੀ. ਰੋਡ ਤੋਂ ਪਿੰਡ ਦੇਵੀਦਾਸਪੁਰਾ-ਵਡਾਲਾ ਜੌਹਲ ਨੂੰ ਜਾਣ ਵਾਲੀ ਸੜਕ ਦੀ ਹਾਲਤ ਤਰਸਯੋਗ

ਜੰਡਿਆਲਾ ਗੁਰੂ, 28 ਮਈ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਜੀ.ਟੀ. ਰੋਡ ਤੋਂ ਪਿੰਡ ਦੇਵੀਦਾਸਪੁਰਾ- ਵਡਾਲਾ ਜੌਹਲ ਨੂੰ ਜਾਣ ਵਾਲੀ ਸੜਕ ਦੀ ਹਾਲਤ ਤਰਸਯੋਗ ਬਣੀ ਹੋਈ ਹੈ | ਸੜਕ 'ਤੇ ਪਿਛਲੇ ਕਰੀਬ 7 ਮਹੀਨਿਆਂ ਤੋਂ ਪਏ ਪੱਥਰ ਕਾਰਨ ਦੋ ਪਹੀਆ ਤੇ ਚਾਰ ਪਹੀਆ ਵਾਹਨਾਂ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਹੈਰੋਇਨ ਤੇ ਨਾਜਾਇਜ਼ ਸਰਾਬ ਸਮੇਤ ਤਿੰਨ ਕਾਬੂ-ਮੁਕੱਦਮੇ ਦਰਜ

ਰਾਜਾਸਾਂਸੀ, 28 ਮਈ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਦੇ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਥਾਣਾ ਰਾਜਾਸਾਂਸੀ ਵਲੋਂ ਦੋ ਵਿਅਕਤੀ ਕੋਲੋਂ ...

ਪੂਰੀ ਖ਼ਬਰ »

ਪੁੱਡਾ ਵਲੋਂ ਸ਼ਹਿਰ ਏਅਰਪੋਰਟ ਰੋਡ 'ਤੇ ਉਸਰ ਰਹੀਆਂ ਗੈਰ-ਕਾਨੂੰਨੀ ਤੇ ਨਾਜਾਇਜ਼ ਕਾਲੋਨੀਆਂ ਖਿਲਾਫ਼ ਕੀਤੀ ਗਈ ਸਖਤ ਕਾਰਵਾਈ

ਅੰਮਿ੍ਤਸਰ, 28 ਮਈ (ਜਸਵੰਤ ਸਿੰਘ ਜੱਸ)-ਪੰਜਾਬ ਅਰਬਨ ਪਲੈਨਿੰਗ ਅਤੇ ਡਿਵੈਲਪਮੈਂਟ ਅਥਾਰਿਟੀ (ਪੁੱਡਾ) ਵਲੋਂ ਪਿ੍ੰਸੀਪਲ ਸਕੱਤਰ ਸ੍ਰੀ ਅਜੋਏ ਸਿਨਹਾ, ਮੁੱਖ ਪ੍ਰਸ਼ਾਸਕ ਸ੍ਰੀ ਘਣਸ਼ਿਆਮ ਥੌਰੀ ਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਨਿਰਦੇਸ਼ਾਂ ਦੀ ਪਾਲਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਬੱਚਿਆਂ ਦੇ ਮਨੋਵਿਗਿਆਨ ਤੇ ਸਪੋਕਨ ਇੰਗਲਿਸ਼ ਦੇ ਪ੍ਰਭਾਵੀ ਤਰੀਕਿਆਂ ਸਬੰਧੀ ਸੈਮੀਨਾਰ

ਅੰਮਿ੍ਤਸਰ, 28 ਮਈ (ਜਸਵੰਤ ਸਿੰਘ ਜੱਸ)-ਡਾਇਰੈਕਟੋਰੇਟ ਆਫ ਐਜੂਕੇਸ਼ਨ ਚੀਫ ਖ਼ਾਲਸਾ ਦੀਵਾਨ ਵਲੋਂ ਬੱਚਿਆਂ ਦੇ ਮਨੋਵਿਗਿਆਨ ਬਾਰੇ ਅਤੇ ਸਪੋਕਨ ਇੰਗਲਿਸ਼ ਦੇ ਪ੍ਰਭਾਵੀ ਤਰੀਕਿਆਂ ਸਬੰਧੀ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਵਿਦਿਅਕ ਅਦਾਰੇ ...

ਪੂਰੀ ਖ਼ਬਰ »

ਜੀ. ਆਰ. ਪੀ. ਵਲੋਂ ਲੜਕੀ ਨੂੰ ਸਹੀ-ਸਲਾਮਤ ਵਾਰਸਾਂ ਹਵਾਲੇ ਕੀਤਾ

ਅੰਮਿ੍ਤਸਰ, 28 ਮਈ (ਗਗਨਦੀਪ ਸ਼ਰਮਾ)-ਜੀ. ਆਰ. ਪੀ. ਵਲੋਂ ਘਰੋਂ ਨਾਰਾਜ਼ ਹੋ ਕੇ ਆਈ ਲੜਕੀ ਨੂੰ ਸਹੀ-ਸਲਾਮਤ ਉਸ ਦੇ ਵਾਰਸਾਂ ਹਵਾਲੇ ਕੀਤਾ ਗਿਆ | ਜੀ. ਆਰ. ਪੀ. ਥਾਣੇ 'ਚ ਤਾਇਨਾਤ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਪੁੱਛਗਿੱਛ ਕਰਨ 'ਤੇ ਉਕਤ ਲੜਕੀ ਨੇ ਦੱਸਿਆ ਕਿ ਉਹ ਦਿੱਲੀ ਤੋਂ ...

ਪੂਰੀ ਖ਼ਬਰ »

ਆਲ ਇੰਡੀਆ ਸ. ਜੱਸਾ ਸਿੰਘ ਰਾਮਗੜ੍ਹੀਆ ਫੈੱਡਰੇਸ਼ਨ ਦੇ ਆਗੂਆਂ ਵਲੋਂ ਵਿਧਾਇਕਾ ਜੀਵਨਜੋਤ ਕੌਰ ਨਾਲ ਮੁਲਾਕਾਤ

ਅੰਮਿ੍ਤਸਰ, 28 ਮਈ (ਜਸਵੰਤ ਸਿੰਘ ਜੱਸ)-ਆਲ ਇੰਡੀਆ ਸ. ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ, ਅੰਮਿ੍ਤਸਰ ਦੇ ਸਕੱਤਰ ਜਨਰਲ ਗਿਆਨ ਸਿੰਘ ਬਮਰਾਹ, ਸਕੱਤਰ ਤਜਿੰਦਰਪਾਲ ਸਿੰਘ ਬਮਰਾਹ, ਐਗਜ਼ੈਕਟਿਵ ਮੈਂਬਰ ਹਰਮਿੰਦਰ ਸਿੰਘ ਫੁੱਲ, ਨਵਦੀਪ ਸਿੰਘ ਬਮਰਾਹ ਤੇ ਹੋਰ ਮੈਂਬਰਾਂ ਨੇ ...

ਪੂਰੀ ਖ਼ਬਰ »

ਮੋਬਾਈਲ ਵਿੰਗ ਨੇ ਬਟਾਲਾ ਤੋਂ ਕਬਜ਼ੇ 'ਚ ਲਏ ਤਾਂਬਾ ਸਕਰੈਪ ਦੇ ਟੈਂਪੂ 'ਤੇ ਵਸੂਲਿਆ 3.20 ਲੱਖ ਦਾ ਜੁਰਮਾਨਾ

ਅੰਮਿ੍ਤਸਰ, 28 ਮਈ (ਰਾਜੇਸ਼ ਕੁਮਾਰ ਸ਼ਰਮਾ)-ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੋਬਾਈਲ ਵਿੰਗ ਵਲੋਂ ਟੈਕਸ ਚੋਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਕਾਰਵਾਈਆਂ ਦੌਰਾਨ 4 ਲੱਖ 40 ਹਜ਼ਾਰ ਦਾ ਜ਼ੁਰਮਾਨਾ ਵਸੂਲ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਈ. ਟੀ. ਓ. ...

ਪੂਰੀ ਖ਼ਬਰ »

75 ਵਰਿ੍ਹਆਂ ਬਾਅਦ ਗੁਜਰਾਂਵਾਲਾ ਦੇ ਬੇਆਬਾਦ ਗੁਰਦੁਆਰੇ ਦੀ ਅਲਮਾਰੀ 'ਚੋਂ ਮਿਲੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ

ਅੰਮਿ੍ਤਸਰ, 28 ਮਈ (ਸੁਰਿੰਦਰ ਕੋਛੜ)-ਦੇਸ਼ ਦੀ ਵੰਡ ਦੇ ਬਾਅਦ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ 'ਚ ਸਿੱਖਾਂ ਦੇ ਘਰਾਂ ਤੇ ਬੇ-ਆਬਾਦ ਗੁਰਦੁਆਰਿਆਂ 'ਚ ਰਹਿ ਗਏ 100 ਤੋਂ ਵਧੇਰੇ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਬਿਰਧ ਅਤੇ ਖੰਡਿਤ ਹਾਲਤ 'ਚ ਮਿਲ ਚੁੱਕੇ ਹਨ | ਜਿਨ੍ਹਾਂ ...

ਪੂਰੀ ਖ਼ਬਰ »

ਬੇਦੀ ਸਕੂਲ ਪੁਤਲੀਘਰ ਗਰਲਜ਼ ਵਿਖੇ ਐਨ.ਸੀ.ਸੀ. ਕੈਡਿਟਾਂ ਦੀ ਨਵੀਂ ਭਰਤੀ

ਛੇਹਰਟਾ, 28 ਮਈ (ਸੁਰਿੰਦਰ ਸਿੰਘ ਵਿਰਦੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਪੁਤਲੀਘਰ ਵਿਖੇ ਐਨ.ਸੀ.ਸੀ. ਦੇ ਜੂਨੀਅਰ ਵਿੰਗ ਵਿਚ 24 ਨਵੇਂ ਕੈਡਿਟਸ ਦੀ ਭਰਤੀ ਕੀਤੀ ਗਈ | ਇਨ੍ਹਾਂ ਬੱਚਿਆਂ ਦੀ ਭਰਤੀ ਫਸਟ ਪੰਜਾਬ ਗਰਲਜ਼ ਬਟਾਲੀਅਨ ਅੰਮਿ੍ਤਸਰ ਅਧੀਨ ਪਿ੍ੰਸੀਪਲ ...

ਪੂਰੀ ਖ਼ਬਰ »

ਨਵੀਂ ਸ਼ਰਾਬ ਨੀਤੀ ਤਹਿਤ ਸ਼ਰਾਬ ਦਾ ਨਿਸਚਿਤ ਕੋਟਾ ਸਿਸਟਮ ਖ਼ਤਮ ਕਰਨ ਦੀ ਤਿਆਰੀ 'ਚ 'ਆਪ' ਸਰਕਾਰ

ਅੰਮਿ੍ਤਸਰ, 28 ਮਈ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਦੀ ਨਵੀਂ ਸ਼ਰਾਬ ਨੀਤੀ 2022-23 'ਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਹਿਮ ਵਿਚਾਰਾਂ ਚੱਲ ਰਹੀਆਂ ਹਨ | ਜਿਸਦੇ ਤਹਿਤ ਪੰਜਾਬ ਸਰਕਾਰ ਸ਼ਰਾਬ ਦਾ ਨਿਸ਼ਚਿਤ ਕੋਟਾ ਸਿਸਟਮ ਖ਼ਤਮ ਕਰਨ ਦੀ ਤਿਆਰੀ 'ਚ ਹੈ | ਇਸ ਨਾਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਦੀ ਨਵੀਂ ਇਮਾਰਤ ਦਾ ਮਜੀਠੀਆ ਵਲੋਂ ਉਦਘਾਟਨ

ਅੰਮਿ੍ਤਸਰ, 28 ਮਈ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਵਿਚ ਚੱਲ ਰਹੇ ਖ਼ਾਲਸਾ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਦੀ ਨਵੀਂ ਇਮਾਰਤ ਦਾ ਉਦਘਾਟਨ ਅੱਜ ਇਥੇ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਵਲੋਂ ਕੀਤਾ ਗਿਆ | ਪਹਿਲਾਂ ਇਹ ਕਾਲਜ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਾਂਹਵਾਰੀ ਦੌਰਾਨ ਸਫ਼ਾਈ ਜਾਗਰੂਕਤਾ ਮੁਹਿੰਮ ਚਲਾਈ

ਅੰਮਿ੍ਤਸਰ, 28 ਮਈ (ਰੇਸ਼ਮ ਸਿੰਘ)-ਸਿਹਤ ਵਿਭਾਗ ਵਲੋਂ ਅੱਜ ਇਥੇ ਸਰਕਾਰੀ ਸੀ.ਸੈ. ਸਕੂਲ ਮਾਲ ਰੋਡ ਵਿਖ ਵਿਸ਼ਵ ਪੱਧਰੀ ਮੈਨਸਰਲ ਹਾਈਜੀਨ ਦਿਵਸ ਮਨਾਇਆ ਗਿਆ ਜਿਸ ਦਾ ਮੁੱਖ ਮਕਸਦ ਮਾਂਹਵਾਰੀ ਦੌਰਾਨ ਔਰਤਾਂ ਤੇ ਲੜਕੀਆਂ ਨੂੰ ਉਨ੍ਹਾਂ ਦੀ ਸਿਹਤ ਤੇ ਸਫਾਈ ਸੁਰਖਿਆ ਤੋਂ ...

ਪੂਰੀ ਖ਼ਬਰ »

ਸਵ: ਡਾ. ਬੇਦੀ ਨਮਿਤ ਪੰਜਾਬ ਨਾਟਸ਼ਾਲਾ ਵਿਖੇ ਅਦਬੀ ਸਮਾਗਮ ਅੱਜ

ਅੰਮਿ੍ਤਸਰ, 28 ਮਈ (ਜੱਸ)-ਪ੍ਰਵਾਸੀ ਪੰਜਾਬੀ ਸਾਹਿਤ ਸਿਰਜਣਧਾਰਾ ਦੇ ਪ੍ਰਮੁੱਖ ਸਿੱਖ ਵਿਦਵਾਨ ਸਵ: ਡਾ: ਹਰਚੰਦ ਸਿੰਘ ਬੇਦੀ ਦੀ ਪਹਿਲੀ ਬਰਸੀ ਅਦਬੀ ਰੂਪ ਵਿਚ ਕੱਲ 29 ਮਈ ਨੂੰ ਪੰਜਾਬ ਨਾਟਸ਼ਾਲਾ ਵਿਖੇ ਮਨਾਈ ਜਾਵੇਗੀ | ਦਿਲਜੀਤ ਸਿੰਘ ਬੇਦੀ ਸਾਬਕਾ ਸਕੱਤਰ ਸ਼੍ਰੋਮਣੀ ...

ਪੂਰੀ ਖ਼ਬਰ »

ਨੀਟ, ਪੀ.ਪੀ.ਐਮ.ਈ.ਟੀ (ਨਰਸਿੰਗ) ਅਤੇ ਐਨ.ਡੀ.ਏ .ਦੀ ਤਿਆਰੀ ਲਈ ਬੈੱਚ ਸ਼ੁਰੂ - ਵੇਰੋਨ ਇੰਸਟੀਚਿਊਟ

ਅੰਮਿ੍ਤਸਰ, 28 ਮਈ (ਨਕੁਲ ਸ਼ਰਮਾ)-ਸਥਾਨਕ ਰਾਣੀ ਕਾ ਬਾਗ ਸਥਿਤ ਵੇਰੋਨ ਇੰਸਟੀਚਿਊਟ ਵਿਖੇ ਸੈਂਟਰ ਹੈੱਡ ਜਤਿਨ ਸ਼ਰਮਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੈਡੀਕਲ, ਨਾਨ ਮੈਡੀਕਲ ਵਿਸ਼ੇ 'ਚ ਗਿਆਰ੍ਹਵੀਂ ਬਾਰ੍ਹਵੀਂ ਕਰ ਰਹੇ ਵਿਦਿਆਰਥੀਆਂ ਤੇ ਆਪਣੇ ਭਵਿੱਖ ਨੂੰ ਬਿਹਤਰ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਤੋਂ ਬੁਖਲਾ ਕੇ ਵਿਰੋਧੀ ਪਾਰਟੀਆਂ ਦੇ ਆਗੂ ਮੇਰੇ ਅਕਸ ਨੂੰ ਧੁੰਦਲਾ ਕਰਨ ਲਈ ਮੇਰੇ ਖ਼ਿਲਾਫ਼ ਕਰ ਰਹੇ ਕੂੜ ਪ੍ਰਚਾਰ- ਵਿਧਾਇਕ ਡਾ. ਸੰਧੂ

ਛੇਹਰਟਾ, 28 ਮਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਅੱਜ ਵਾਰਡ ਨੰਬਰ 80 ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾ. ...

ਪੂਰੀ ਖ਼ਬਰ »

ਛੇਵਾਂ ਸਾਲਾਨਾ ਯੂਥ ਨੈਸ਼ਨਲ ਗੇਮਜ਼ ਟੂਰਨਾਮੈਂਟ ਸੰਪੰਨ

ਅੰਮਿ੍ਤਸਰ, 28 ਮਈ (ਗਗਨਦੀਪ ਸ਼ਰਮਾ)-ਯੂਥ ਗੇਮਜ਼ ਐਂਡ ਸਪੋਰਟਸ ਐਸੋਸੀਏਸ਼ਨ ਇੰਡੀਆ ਵਲੋਂ ਕਰਵਾਇਆ ਛੇਵਾਂ ਸਾਲਾਨਾ ਯੂਥ ਨੈਸ਼ਨਲ ਗੇਮਜ਼ ਟੂਰਨਾਮੈਂਟ ਅੱਜ ਸੰਪੰਨ ਹੋ ਗਿਆ ਹੈ | ਇਸ ਟੂਰਨਾਮੈਂਟ 'ਚ ਪੰਜਾਬ ਸਮੇਤ ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਯੂ.ਪੀ. ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ਼ ਕਾਲਜ਼ਿਸ ਨੇ 21ਵਾਂ ਸਥਾਪਨਾ ਦਿਵਸ ਮਨਾਇਆ

ਮਾਨਾਂਵਾਲਾ, 28 ਮਈ (ਗੁਰਦੀਪ ਸਿੰਘ ਨਾਗੀ)-ਤਕਨੀਕੀ ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਅੰਮਿ੍ਤਸਰ ਗਰੁੱਪ ਆਫ ਕਾਲਜਿਸ ਦੇ ਵਿਹੜੇ 'ਚ ਗਰੱੁਪ ਦਾ 21ਵਾਂ ਸਥਾਪਨਾ ਦਿਵਸ ਬਹੁਤ ਹੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ, ਜਿਸ ਵਿਚ ਗਰੁੱਪ ਦੇ ਚੇਅਰਮੈਨ ਐਡਵੋਕੇਟ ਅਮਿਤ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪੰਜ-ਰੋਜ਼ਾ 'ਹੁਨਰ-ਹਟ' ਵਿਸ਼ਾਲ ਪ੍ਰਦਰਸ਼ਨੀ ਸ਼ੁਰੂ

ਅੰਮਿ੍ਤਸਰ, 28 ਮਈ (ਗਗਨਦੀਪ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ਤਿਆਰ ਕੀਤੇ ਗਏ ਵੱਖ-ਵੱਖ ਪ੍ਰਕਾਰ ਦੇ ਗਾਰਮੈਂਟਸ ਤੇ ਹੋਰ ਵਸਤੂਆਂ ਦੀ ਪੰਜ-ਰੋਜ਼ਾ ਵਿਸ਼ਾਲ ਪ੍ਰਦਰਸ਼ਨੀ 'ਹੁਨਰ-ਹਟ' ਦਾ ਉਦਘਾਟਨ ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਵਲੋਂ ਕੀਤਾ ਗਿਆ | ਪ੍ਰਦਰਸ਼ਨੀ ਦੇ ਪਹਿਲੇ ਦਿਨ 'ਵਰਸਿਟੀ ਤੋਂ ਇਲਾਵਾ ਬਾਹਰੋਂ ਵੀ ਸੈਂਕੜੇ ਦੀ ਤਾਦਾਦ ਵਿਚ ਆਮ-ਲੋਕ, ਜਿਸ ਵਿਚ ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀ ਵੀ ਸ਼ਾਮਿਲ ਸਨ, ਵਿਦਿਆਰਥੀਆਂ ਵਲੋਂ ਹੱਥਾਂ ਨਾਲ ਤਿਆਰ ਕੀਤੀਆਂ ਵਸਤਾਂ ਨੂੰ ਦੇਖਣ ਲਈ ਪਹੁੰਚੇ | ਇਸ ਮੌਕੇ ਉੱਪ-ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ, ਡੀਨ ਵਿੱਦਿਅਕ ਮਾਮਲੇ ਪੋ੍ਰ. ਸਰਬਜੋਤ ਸਿੰਘ ਬਹਿਲ, ਰਜਿਸਟਰਾਰ ਪੋ੍ਰ. ਕਰਨਜੀਤ ਸਿੰਘ ਕਾਹਲੋਂ, ਪ੍ਰੋ. ਸਰੋਜ ਬਾਲਾ ਵੀ ਹਾਜ਼ਰ ਸਨ | ਵਿਧਾਇਕਾ ਜੀਵਨਜੋਤ ਕੌਰ ਨੇ ਸਵੈ-ਰੁਜ਼ਗਾਰ ਪੈਦਾ ਕਰਨ ਵਾਲੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਹੁਤ ਚੰਗੀ ਗੱਲ ਹੈ ਕਿ ਇਸ ਵਿਭਾਗ ਵਿਚ ਸਿਖਲਾਈ ਲੈ ਕੇ ਵਿਦਿਆਰਥੀ ਆਪਣਾ ਰੋਜ਼ਗਾਰ ਜਾਂ ਵਪਾਰ ਆਪ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਜਦੋਂ ਹੁਨਰ ਕਿੱਤਾ ਬਣ ਜਾਵੇ ਤਾਂ ਕਿਸੇ ਵੀ ਮਨੁੱਖ ਦੀ ਆਰਥਿਕ, ਸਮਾਜਿਕ ਅਤੇ ਤਰੱਕੀ ਹੋਣੀ ਲਾਜ਼ਮੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਹੁਨਰ ਵਿਚ ਨਿਪੁੰਨਤਾ ਲਿਆਉਂਦੇ ਹੋਏ ਇਸ ਨੂੰ ਆਪਣੀ ਆਰਥਿਕ ਖ਼ੁਸ਼ਹਾਲੀ ਲਈ ਵਰਤਣ | ਇਸ ਮੌਕੇ ਤੇਜਪਾਲ ਕੌਰ, ਰੁਪਿੰਦਰ ਕੌਰ, ਕਮਲਾ ਦੇਵੀ, ਪਰਮਜੀਤ ਕੌਰ, ਆਂਚਲ ਉੱਪਲ, ਕੀਰਤੀ, ਰੂਬਲ, ਕੋਮਲ, ਜਸਕਰਨ, ਮੁਨੀਸ਼ ਮੋਹਨ, ਕੁਲਵਿੰਦਰ ਸਿੰਘ, ਅਕਾਸ਼ਦੀਪ ਆਦਿ ਵੀ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਸੂਰੋਪੱਡਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਲਾਇਆ ਸੈਮੀਨਾਰ

ਚੌਕ ਮਹਿਤਾ, 28 ਮਈ (ਧਰਮਿੰਦਰ ਸਿੰਘ ਭੰਮਰਾ)-ਪਿੰਡ ਸੂਰੋਪੱਡਾ ਵਿਖੇ ਖੇਤੀਬਾੜੀ ਡਾਕਟਰ ਤੇ ਮਾਹਿਰਾ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸੈਮੀਨਰ ਲਾ ਇਆ ਗਿਆ | ਇਸ ਮੌਕੇ ਡਾ: ਸੁਖਚੈਨ ਸਿੰਘ ਬਲਾਕ ਤਰਸਿੱਕਾ ਖੇਤੀਬਾੜੀ ਅਫ਼ਸਰ, ਡਾ: ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਪ੍ਰੋਵਾਈਡਰ ਓਵਰਸੀਜ਼ ਦੇ ਡਾਇਰੈਕਟਰ ਸਨਮਾਨਿਤ

ਜਲੰਧਰ, 28 ਮਈ (ਅ.ਬ.)-2006 ਵਿਚ ਸਥਾਪਿਤ, ਪ੍ਰੋਵਾਈਡਰ ਓਵਰਸੀਜ਼ ਪ੍ਰਾ: ਲਿ: ਅੱਜ ਪੰਜਾਬ ਵਿਚ ਸਭ ਤੋਂ ਸਫਲ ਸਟੂਡੈਂਟ ਇੰਮੀਗ੍ਰੇਸ਼ਨ ਸਲਾਹਕਾਰਾਂ ਵਿਚੋਂ ਮੁੱਖ ਹੈ | ਇਨ੍ਹਾਂ ਦਾ ਮੁੱਖ ਦਫ਼ਤਰ ਐਸ. ਸੀ. ਓ. 676, ਸੈਕਟਰ 70, ਮੁਹਾਲੀ ਵਿਚ ਅਤੇ ਇਕ-ਇਕ ਬ੍ਰਾਂਚ ਆਫ਼ਿਸ ਪਟਿਆਲਾ, ...

ਪੂਰੀ ਖ਼ਬਰ »

ਫਾਇਨਾਂਸ ਦਾ ਕੰਮ ਕਰਨ ਵਾਲੇ ਨੌਜਵਾਨ ਕੋਲੋਂ 20 ਹਜ਼ਾਰ ਰੁਪਏ ਦੀ ਨਕਦੀ ਖੋਹੀ

ਚੇਤਨਪੁਰਾ, 28 ਮਈ (ਮਹਾਂਬੀਰ ਸਿੰਘ ਗਿੱਲ)-ਅੱਜ ਦਿਨ ਦਿਹਾੜੇ ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਕੰਦੋਵਾਲੀ ਤੇ ਮਾਛੀਨੰਗਲ ਦੇ ਵਿਚਕਾਰ 20 ਹਜ਼ਾਰ ਰੁਪਏ ਦੀ ਲੁੱਟ ਖੋਹ ਹੋਣ ਦੀ ਖ਼ਬਰ ਹੈ | ਘਟਨਾ ਦਾ ਸ਼ਿਕਾਰ ਹੋਏ ਹਰਨੇਕ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਮਫ਼ਤ ਮੈਡੀਕਲ ਕੈਂਪ

ਬਾਬਾ ਬਕਾਲਾ ਸਾਹਿਬ, 28 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ 9ਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਜਥੇਬੰਦਕ ਚੋਣਾਂ ਦਾ ਐਲਾਨ

ਮਜੀਠਾ, 28 ਮਈ (ਜਗਤਾਰ ਸਿੰਘ ਸਹਿਮੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦਿਹਾਤੀ ਮੰਡਲ ਅੰਮਿ੍ਤਸਰ ਦੀ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਨਾਗੋਕੇ ਦੀ ਪ੍ਰਧਾਨਗੀ ਹੇਠ ਮਜੀਠਾ ਵਿਖੇ ਹੋਈ | ਮੀਟਿੰਗ ਵਿਚ ਸੂਬਾ ਕਮੇਟੀ ਵਲੋਂ ਜਾਰੀ ਚੋਣ ਨੋਟੀਫਿਕੇਸ਼ਨ ਮੁਤਾਬਕ ...

ਪੂਰੀ ਖ਼ਬਰ »

ਬੇਅਦਬੀ ਦੀਆਂ ਘਟਨਾਵਾਂ ਸਿੱਖ ਕੌਮ ਲਈ ਚਿੰਤਾ ਦਾ ਵਿਸ਼ਾ-ਚੇਅਰਮੈਨ ਵਣੀਏਕੇ, ਕੱਕੜ

ਚੋਗਾਵਾਂ, 28 ਮਈ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਵਿਚ ਦਿਨੋ-ਦਿਨ ਗੁਰੂ ਗ੍ਰੰਥ ਸਾਹਿਬ, ਗੁਰਬਾਣੀ ਦੇ ਗੁਟਕਾ ਸਾਹਿਬ ਅਤੇ ਗੁਰੂਧਾਮਾਂ ਦੇ ਅੰਦਰ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਪੂਰੀ ਸਿੱਖ ਕੌਮ ਲਈ ਅਤੇ ਨਾਨਕ ਨਾਮ ਲੇਵਾ ਸੰਗਤਾਂ ਲਈ ਗੰਭੀਰ ਚਿੰਤਾ ਦਾ ...

ਪੂਰੀ ਖ਼ਬਰ »

ਬਿਜਲੀ ਚੋਰੀ ਸਬੰਧੀ ਚੈਕਿੰਗ ਕਰਨ ਗਈ ਟੀਮ ਦਾ ਕਿਸਾਨਾਂ ਨੇ ਕੀਤਾ ਵਿਰੋਧ

ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਘਰਿੰਡੀ ਵਿਖੇ ਬਿਜਲੀ ਚੋਰੀ ਕਰਨ ਸਬੰਧੀ ਐੱਸ. ਡੀ. ਓ. ਖਾਸਾ ਨੂੰ ਸ਼ਿਕਾਇਤ ਮਿਲੀ ਸੀ | ਐੱਸ. ਡੀ. ਓ. ਖਾਸਾ ਬਿਜਲੀ ਘਰ ਹਰਗੋਬਿੰਦ ਸਿੰਘ ਦੀ ਅਗਵਾਈ ਹੇਠ ਟੀਮ ਤੜਕਸਾਰ ਤੋਂ ਹੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਚੱਬਾ, 28 ਮਈ (ਜੱਸਾ ਅਨਜਾਣ)-ਪੁਲਿਸ ਥਾਣਾ ਚਾਟੀਵਿੰਡ ਵਲੋਂ ਵੱਖ-ਵੱਖ ਪਿੰਡਾਂ 'ਚ ਛਾਪੇਮਾਰੀ ਦੌਰਾਨ ਦੋ ਨੌਜਵਾਨ ਹੈਰੋਇਨ ਸਮੇਤ ਕਾਬੂ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਮੀਤ ਸਿੰਘ ਨੇ ਦੱਸਿਆ ਕਿ ਪਿੰਡ ਵਣਚੜ੍ਹੀ ਦੇ ਡ੍ਰੇਨ ਨੇੜਿਉਂ ਦੋ ...

ਪੂਰੀ ਖ਼ਬਰ »

ਕਤਲ ਦੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ

ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਦੇ ਐੱਸ.ਐੱਚ.ਓ. ਕਰਮਪਾਲ ਸਿੰਘ ਨੇ ਇਕ ਅਜਿਹੇ ਕਤਲ ਦੇ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਸਫ਼ਲਤਾ ਪ੍ਰਾਪਤ ਕੀਤੀ ਹੈ ਜੋ 10 ਮਹੀਨੇ ਪੁਲਿਸ ਦੀਆਂ ਨਜ਼ਰਾਂ ਤੋਂ ਬਚਦਾ ਰਿਹਾ ਹੈ | ਗੁਪਤ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

ਘਰ 'ਤੇ ਗੋਲੀਆਂ ਚਲਾਉਣ ਕਾਰਨ ਪੰਜ ਵਿਰੁੱਧ ਪਰਚਾ ਦਰਜ

ਲੋਪੋਕੇ, 28 ਮਈ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਮੌਹਲੇਕੇ ਵਿਖੇ ਬੀਤੇ ਦਿਨੀ ਆਪਸੀ ਰੰਜਿਸ਼ ਨੂੰ ਲੈ ਕੇ ਹੋਈ ਤਕਰਾਰ 'ਚ ਘਰ 'ਤੇ ਗੋਲੀਆ ਨਾਲ ਹਮਲਾ ਕਰਨ 'ਤੇ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਪੰਜ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸਿਹਤ ਸੇਵਾਵਾਂ, ਟ੍ਰੈਫਿਕ ਤੇ ਹੋਰ ਮੁੱਢਲੀਆਂ ਸਮੱਸਿਆਵਾਂ ਦਾ ਦੂਸਰਾ ਨਾਂਅ ਹੈ ਕਸਬਾ ਮਹਿਤਾ ਚੌਕ

ਚੌਂਕ ਮਹਿਤਾ, 28 ਮਈ (ਜਗਦੀਸ਼ ਸਿੰਘ ਬਮਰਾਹ) : ਕਸਬਾ ਮਹਿਤਾ ਚੌਕ ਜਿੱਥੇ ਛੇਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਿਾਹਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਉੱਥੇ ਦਸਵੇਂ ਪਾਤਿਸ਼ਾਹ ਸ਼੍ਰੀ ਗੁਰੂ ਗਿੋਬੰਦ ਸਿੰਘ ਜੀ ਵਲੋਂ ਵਰੋਸਾਈ ਦਮਦਮੀ ਟਕਸਾਲ ਦਾ ਹੈੱਡ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਦੇ ਪੈਟਰੋਲ ਪੰਪ ਨੂੰ ਲੁੱਟਣ ਵਾਲੇ ਤਿੰਨ ਨੌਜਵਾਨ ਕਾਬੂ

ਜੰਡਿਆਲਾ ਗੁਰੂ, 28 ਮਈ (ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ)-ਬੀਤੇ ਦਿਨ ਜੰਡਿਆਲਾ ਗੁਰੂ ਦੇ ਜੀ.ਟੀ. ਰੋਡ 'ਤੇ ਸਥਿਤ ਗਿੱਲ ਐਂਡ ਕੰਪਨੀ ਦੇ ਪੈਟਰੋਲ ਪੰਪ 'ਤੇ ਤਿੰਨ ਮੋਟਰਸਾਈਕਲ ਸਵਾਰਾਂ ਨੇ ਤੇਲ ਲੈਣ ਦੇ ਬਹਾਨੇ ਪੈਟਰੋਲ ਪੰਪ 'ਤੇ ਕੰਮ ਕਰਦੇ ਸੁਭਾਸ਼ ਚੰਦ ਵਾਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX