ਤਾਜਾ ਖ਼ਬਰਾਂ


18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  1 day ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  1 day ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  1 day ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  1 day ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  1 day ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  1 day ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  1 day ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  1 day ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  1 day ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  1 day ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  1 day ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਐਮ.ਸੀ. ਦਫ਼ਤਰ ਸੈਕਟਰ 17 ਦੇ ਬਾਹਰ ਮੁਲਾਜ਼ਮਾਂ ਵਲੋਂ ਧਰਨਾ 1 ਜੂਨ ਨੂੰ

ਚੰਡੀਗੜ੍ਹ, 28 ਮਈ (ਨਵਿੰਦਰ ਸਿੰਘ ਬੜਿੰਗ) - ਚੰਡੀਗੜ੍ਹ ਪ੍ਰਸ਼ਾਸਨ ਦੀ ਸਾਂਝੀ ਐਕਸ਼ਨ ਕਮੇਟੀ ਦੇ ਬੈਨਰ ਹੇਠ ਹੋਏ ਪ੍ਰਦਰਸ਼ਨਾਂ ਸਬੰਧੀ ਸੈਕਟਰ 52 ਅਤੇ ਸੈਕਟਰ 26 ਦੇ ਪੰਪ ਹਾਊਸ ਵਿਖੇ ਗੇਟ ਮੀਟਿੰਗਾਂ ਕੀਤੀਆਂ ਗਈਆਂ ਅਤੇ ਮੁਲਾਜ਼ਮਾਂ ਵਲੋਂ 1 ਜੂਨ ਨੂੰ ਐਮ.ਸੀ ਦਫ਼ਤਰ ...

ਪੂਰੀ ਖ਼ਬਰ »

ਫ਼ੈਸ਼ਨ ਰਾਤ- ਚੰਡੀਗੜ੍ਹ 'ਚ ਪਹਿਲੀ ਵਾਰੀ ਰੈਂਪ 'ਤੇ ਸੋਨਮ ਬਾਜਵਾ ਨੇ ਬਿਖੇਰਿਆ ਆਪਣਾ ਜਲਵਾ

ਚੰਡੀਗੜ੍ਹ, 28 ਮਈ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਸਥਿਤ ਇਕ ਨਿੱਜੀ ਹੋਟਲ ਵਿਚ ਸ਼ੁੱਕਰਵਾਰ ਦੇਰ ਸ਼ਾਮ ਨੂੰ 'ਫ਼ੈਸ਼ਨ ਰਾਤ' ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਪੰਜਾਬੀ ਫ਼ਿਲਮ ਅਦਾਕਾਰਾ ਸੋਨਮ ਬਾਜਵਾ ਨੇ ਵੀ ਰੈਂਪ 'ਤੇ ਆਪਣਾ ਜਲਵਾ ...

ਪੂਰੀ ਖ਼ਬਰ »

ਪੰਜਾਬ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਪ੍ਰਾਪਤੀ ਦੀ ਬਦਨਾਮੀ ਕਰਨਾ ਬੰਦ ਕਰੋ - ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੰੂ ਆਖਿਆ ਕਿ ਉਹ ਆਪਣੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਪ੍ਰਾਪਤੀ ਦਾ ਜਸ਼ਨ ਮਨਾਉਣ ਤੇ ਪੰਜਾਬ ਦੇ ਮਿਹਨਤ ਨਾਲ ਕਮਾਏ ਪੈਸੇ ਦੇ ਅਦਾ ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ 'ਚ ਜਿੱਤੇ ਚਾਂਦੀ ਤੇ ਕਾਂਸੀ ਦੇ ਤਗਮੇ

ਚੰਡੀਗੜ੍ਹ, 28 ਮਈ (ਨਵਿੰਦਰ ਸਿੰਘ ਬੜਿੰਗ)- ਸੀ.ਆਰ.ਬੀ ਪਬਲਿਕ ਸਕੂਲ ਸੈਕਟਰ 7-ਬੀ ਚੰਡੀਗੜ੍ਹ ਦੇ ਸਕੂਲੀ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਵਿਦਿਆਰਥੀਆਂ ਨੇ ਚੰਡੀਗੜ੍ਹ ਸਟੇਟ ਕਰਾਟੇ ...

ਪੂਰੀ ਖ਼ਬਰ »

ਐਸ.ਬੀ.ਆਈ. ਬੈਂਕ ਕਰਮਚਾਰੀਆਂ ਦਾ ਇੰਟਰ ਸਰਕਲ ਕਿ੍ਕਟ ਮੈਚ ਸ਼ੁਰੂ

ਚੰਡੀਗੜ੍ਹ, 28 ਮਈ (ਮਨਜੋਤ ਸਿੰਘ ਜੋਤ)- ਸਟੇਟ ਬੈਂਕ ਆਫ਼ ਇੰਡੀਆ ਦੀ ਐਸ.ਸੀ./ਐਸ.ਟੀ. ਇੰਾਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਚੰਡੀਗੜ੍ਹ ਸਰਕਲ ਵਲੋਂ ਦੋ ਦਿਨਾਂ ਇੰਟਰ ਸਰਕਲ ਕਿ੍ਕਟ ਮੈਚ ਅੱਜ ਸ਼ੁਰੂ ਹੋ ਗਿਆ | ਚੰਡੀਗੜ੍ਹ ਦੇ ਪਿੰਡ ਖੁੱਡਾ ਲਾਹੌਰਾ ਦੇ ਨਜ਼ਦੀਕ ...

ਪੂਰੀ ਖ਼ਬਰ »

ਪਦਮਸ੍ਰੀ ਵਾਤਾਵਰਨ ਪ੍ਰੇਮੀ ਸੰਤ ਸੀਚੇਵਾਲ ਨੂੰ ਰਾਜ ਸਭਾ ਲਈ ਉਮੀਦਵਾਰ ਬਣਾਉਣਾ ਆਮ ਆਦਮੀ ਪਾਰਟੀ ਪੰਜਾਬ ਦਾ ਇਤਿਹਾਸਕ ਫ਼ੈਸਲਾ- ਨਰਿੰਦਰ ਕੰਗ

ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਪ੍ਰਦੂਸ਼ਿਤ ਹੋਏ ਪਾਣੀ, ਹਵਾ, ਮਿੱਟੀ ਅਤੇ ਧਰਤੀ ਨੂੰ ਬਚਾਉਣ ਦਾ ਹੋਕਾ ਦੇਣ ਵਾਲੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਆਮ ਆਦਮੀ ਪਾਰਟੀ ਪੰਜਾਬ ਵਲੋਂ ਰਾਜ ਸਭਾ ਭੇਜਣ ਦਾ ...

ਪੂਰੀ ਖ਼ਬਰ »

ਇਨੈਲੋ ਕੈਂਪ 'ਚ ਮਾਯੂਸੀ, ਮਾਮਲਾ ਮਿਉਂਸਪਲ ਚੋਣਾਂ ਦਾ

ਚੰਡੀਗੜ੍ਹ, 28 ਮਈ (ਵਿਸ਼ੇਸ਼ ਪ੍ਰਤੀਨਿਧ)- ਅਗਲੇ ਮਹੀਨੇ ਹਰਿਆਣਾ 'ਚ ਜੋ ਮਿਊਾਸਪਲ ਚੋਣਾਂ ਹੋ ਰਹੀਆਂ ਹਨ, ਉਸ ਵਿਚ ਇਨੈਲੋ ਨੂੰ ਨਿਮੋਸ਼ੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਇਸ ਪਾਰਟੀ ਦੇ ਮੁਖੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਲੀ ਦੀ ਅਦਾਲਤ ਨੇ 4 ਸਾਲ ਕੈਦ ਦੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 17 ਨਵੇਂ ਮਾਮਲੇ

ਚੰਡੀਗੜ੍ਹ, 28 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 17 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 10 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 98 ਹੋ ਗਈ ਹੈ | ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ਸੈਕਟਰ-15, 26, 37, 38, 42, 47, ...

ਪੂਰੀ ਖ਼ਬਰ »

35 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

ਲਾਲੜੂ, 28 ਮਈ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਬੋੜਾ-ਖੇੜਾ ਮੋੜ 'ਤੇ ਲਗਾਏ ਨਾਕੇ ਤਿੰਨ ਮੁਲਜ਼ਮਾਂ ਨੂੰ 35 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਹੰਡੇਸਰਾ ਦੇ ਏ. ਐਸ. ਆਈ. ਸੁਲੱਖਣ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਉੜੀਸਾ ਤੋਂ ਤਸਕਰੀ ਕਰ ਕੇ ਲਿਆਇਆ ਜਾ ਰਿਹਾ 759 ਕਿੱਲੋ ਤੋਂ ਵੱਧ ਗਾਂਜਾ ਹਰਿਆਣਾ 'ਚ ਜ਼ਬਤ, ਕੀਮਤ 1.5 ਕਰੋੜ

ਚੰਡੀਗੜ੍ਹ, 28 ਮਈ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਪੁਲਿਸ ਨੇ ਪਲਵਲ ਅਤੇ ਰੋਹਤਕ ਜ਼ਿਲ੍ਹਾ ਵਿਚ ਦੋ ਵੱਖ-ਵੱਖ ਮਾਮਲਿਆਂ ਵਿਚ 1.5 ਕਰੋੜ ਰੁਪਏ ਤੋਂ ਵੱਧ ਕੀਮਤ ਦਾ 759 ਕਿੱਲੋ ਤੋਂ ਵੱਧ ਗਾਂਜਾ ਜ਼ਬਤ ਕਰਦੇ ਹੋਏ ਨਸ਼ਾ ਤਸਕਰੀ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਵੀ ਗਿ੍ਫ਼ਤਾਰ ...

ਪੂਰੀ ਖ਼ਬਰ »

ਸਕਾਚ ਦੀਆਂ ਬੋਤਲਾਂ 'ਚ ਨਕਲੀ ਸ਼ਰਾਬ ਭਰਨ ਵਾਲੇ ਗਰੋਹ ਦਾ ਪਰਦਾਫ਼ਾਸ਼

ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਪੰਜਾਬ ਦੇ ਆਬਕਾਰੀ ਵਿਭਾਗ ਤੇ ਜ਼ਿਲ੍ਹਾ ਪੁਲਿਸ ਫ਼ਤਿਹਗੜ੍ਹ ਸਾਹਿਬ ਵਲੋਂ ਸ਼ਰਾਬ ਤਸਕਰਾਂ ਦੇ ਇੱਕ ਸੰਗਠਤ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ¢ ਇਹ ਗਰੋਹ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਦੀ ਤਸਕਰੀ ਕਰਕੇ ਉਸ ਨੰੂ ਮਹਿੰਗੇ ਇੰਪੋਰਟਡ ਸਕਾਚ ਬ੍ਰਾਂਡਾਂ ਦੀਆਂ ਬੋਤਲਾਂ ਵਿੱਚ ਭਰਦਾ ਸੀ | ਗਰੋਹ ਦੇ 4 ਮੈਂਬਰਾਂ ਨੂੰ ਨਕਲੀ ਸ਼ਰਾਬ ਸਮੇਤ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ ਸ਼ੀਵਾਸ ਰੀਗਲ ਦੇ 4 ਕੇਸ, ਗਲੇਨਲਿਵਟ ਦੇ 4 ਕੇਸ ਤੇ ਗੋਲਡ ਲੇਬਲ ਰਿਜ਼ਰਵ ਦੇ 2 ਕੇਸ ਮੌਕੇ 'ਤੇ ਮਿਲੇ ਹ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ਰਾਬ ਦੀ ਤਸਕਰੀ ਜਾਂ ਆਬਕਾਰੀ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੋਈ ਹੈ¢ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਆਬਕਾਰੀ ਕਮਿਸ਼ਨਰ ਨਰੇਸ਼ ਦੂਬੇ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਸੰਗਠਿਤ ਗਿਰੋਹ ਚੰਡੀਗੜ੍ਹ ਤੋਂ ਪੰਜਾਬ ਵਿਚ ਸਸਤੀ ਸ਼ਰਾਬ ਦੀ ਤਸਕਰੀ ਕਰਕੇ ਇਸ ਨੂੰ ਮਹਿੰਗੇ ਸਕਾਚ ਬ੍ਰਾਂਡਾਂ ਦੀਆਂ ਬੋਤਲਾਂ ਵਿੱਚ ਭਰਦਾ ਹੈ¢ ਆਬਕਾਰੀ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ.) ਤੇ ਜ਼ਿਲ੍ਹਾ ਪੁਲਿਸ ਫਤਿਹਗੜ੍ਹ ਸਾਹਿਬ ਦੇ ਸਾਂਝੇ ਯਤਨਾਂ ਨਾਲ ਇਹ ਖੁਫ਼ੀਆ ਜਾਣਕਾਰੀ ਹਾਸਲ ਕੀਤੀ ਗਈ ਸੀ¢ ਦੋ ਦਿਨ ਪਹਿਲਾਂ ਟੀਮ ਨੂੰ ਇਤਲਾਹ ਮਿਲੀ ਕਿ ਮੁਲਜ਼ਮ ਕੁੰਦਨ ਵਿਸ਼ਟ ਪੁੱਤਰ ਮੋਹਨ ਸਿੰਘ ਵਾਸੀ ਮਕਾਨ ਨੰਬਰ 226 ਪਿੰਡ ਕਝੇੜੀ, ਚੰਡੀਗੜ੍ਹ ਆਪਣੇ ਗਰੋਹ ਦੇ ਮੈਂਬਰਾਂ ਨਾਲ ਮਿਲ ਕੇ ਨਕਲੀ ਸਕਾਚ ਸ਼ਰਾਬ ਦੀ ਸਪਲਾਈ ਕਰੇਗਾ¢ ਮੁਲਜ਼ਮਾਂ ਨੂੰ ਰੰਗੇ ਹੱਥੀਂ ਫੜਨ ਲਈ ਆਬਕਾਰੀ ਤੇ ਪੁਲਿਸ ਦੇ ਸਪੈਸ਼ਲ ਅਪਰੇਸ਼ਨ ਗਰੁੱਪ ਦੀਆਂ ਟੀਮਾਂ ਹਰਕਤ ਵਿਚ ਆਈਆਂ ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ¢ ਟੀਮਾਂ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਦੋ ਕਾਰਾਂ ਟਾਟਾ ਟਿਆਗੋ ਸੀਐਚ01ਬੀਵੀ9460 ਅਤੇ ਸਵਿਫਟ ਐਚਆਰ51ਬੀਡੀ5918 ਨੂੰ ਖਮਾਣੋਂ ਨੇੜੇ ਨਾਕੇ 'ਤੇ ਰੋਕਿਆ ਤੇ ਗਰੋਹ ਦੇ ਚਾਰ ਮੈਂਬਰ ਕੁੰਦਨ ਵਿਸ਼ਟ, ਹਰਸ਼ਵਰਦਨ ਪੁੱਤਰ ਸਤੀਸ਼ਵਰ ਪ੍ਰਸ਼ਾਦ ਵਾਸੀ ਮਕਾਨ ਨੰ. 19, ਡਿਫੈਂਸ ਕਲੋਨੀ ਅੰਬਾਲਾ, ਪਰਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਨਰਾਇਣਗੜ੍ਹ, ਜ਼ਿਲ੍ਹਾ ਜੀਂਦ, ਹਰਿਆਣਾ ਅਤੇ ਜੈਸਮੀਨ ਕÏਰ ਪੁੱਤਰੀ ਰਾਜਵੀਰ ਸਿੰਘ ਵਾਸੀ ਸੰਗਰੂਰ ਨੂੰ ਮÏਕੇ ਤੋਂ ਕਾਬੂ ਕੀਤਾ ਗਿਆ¢ ਟੀਮ ਨੇ ਮÏਕੇ 'ਤੇ ਸ਼ੀਵਾਸ ਰੀਗਲ ਦੇ 4 ਕੇਸ, ਗਲੇਨਲਵਿਟ ਦੇ 4 ਕੇਸ ਅਤੇ ਗੋਲਡ ਲੇਬਲ ਰਿਜ਼ਰਵ ਦੇ 2 ਕੇਸ ਬਰਾਮਦ ਕੀਤੇ¢ ਪੁੱਛਗਿੱਛ ਦÏਰਾਨ ਗਰੋਹ ਦੇ ਮੈਂਬਰਾਂ ਨੇ ਅੱਗੇ ਖੁਲਾਸਾ ਕੀਤਾ ਕਿ ਉਹ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਦੀ ਤਸਕਰੀ ਕਰਦੇ ਹਨ ਅਤੇ ਆਪਣੀ ਕਿਰਾਏ ਦੀ ਰਿਹਾਇਸ਼ ਵਿਖੇ ਇਸ ਸ਼ਰਾਬ ਨੂੰ ਮਹਿੰਗੀ ਸਕਾਚ ਦੀਆਂ ਖਾਲੀ ਬੋਤਲਾਂ 'ਚ ਭਰ ਦਿੰਦੇ ਹਨ¢ ਬਾਅਦ ਵਿਚ ਟੀਮ ਨੇ ਪਰਦੀਪ ਸਿੰਘ ਅਤੇ ਜੈਸਮੀਨ ਕÏਰ ਦੇ ਮਦਨਪੁਰ, ਜ਼ਿਲ੍ਹਾ ਮੋਹਾਲੀ ਵਿਚ ਕਿਰਾਏ ਦੇ ਮਕਾਨ 'ਤੇ ਛਾਪਾ ਮਾਰ ਕੇ 2 ਕੇਸ ਹਾਈ ਸਪੀਡ (ਚੰਡੀਗੜ੍ਹ ਵਿਚ ਵਿਕਰੀ ਲਈ), 2 ਕੇਸ ਕਿੰਗ ਗੋਲਡ (ਚੰਡੀਗੜ੍ਹ ਵਿਚ ਵਿਕਰੀ ਲਈ), ਇੱਕ ਕੇਸ ਯੂ.ਕੇ. ਨੰ. 1 (ਚੰਡੀਗੜ੍ਹ ਵਿੱਚ ਵਿਕਰੀ ਲਈ), ਯੂ.ਕੇ. ਨੰ. 1 ਦੀਆਂ 150 ਖਾਲੀ ਬੋਤਲਾਂ (ਚੰਡੀਗੜ੍ਹ ਵਿਚ ਵਿਕਰੀ ਲਈ), ਹਾਈ ਸਪੀਡ ਵਿਸਕੀ ਦੀਆਂ 21 ਖਾਲੀ ਬੋਤਲਾਂ, ਸਿੰਗਲਟਨ ਵਿਸਕੀ ਦੀਆਂ 3 ਖਾਲੀ ਬੋਤਲਾਂ, ਬਲੈਕ ਲੇਬਲ ਜÏਨੀ ਵਾਕਰ ਦੀਆਂ 5 ਖਾਲੀ ਬੋਤਲਾਂ, ਬਲੂ ਲੇਬਲ ਦੀਆਂ 14 ਖਾਲੀ ਬੋਤਲਾਂ, ਗਲੇਨਲਿਵਟ ਦੇ 5 ਡੱਬੇ, ਬਲੈਕ ਡÏਗ ਗੋਲਡ ਦੇ 2 ਡੱਬੇ, ਗਲੇਨਫਿਡਿਚ 15 ਯੀਅਰਜ਼ ਦਾ ਇੱਕ ਡੱਬਾ ਅਤੇ ਗਲੇਨਲਿਵਟ, ਗਲੇਨਫਿਡਿਚ ਅਤੇ ਬਲੈਕ ਲੇਬਲ ਬ੍ਰਾਂਡਾਂ ਦੇ ਢੱਕਣ ਜ਼ਬਤ ਕੀਤੇ¢ ਪੁੱਛਗਿੱਛ ਦÏਰਾਨ ਮੁਲਜ਼ਮਾਂ ਨੇ ਇਹ ਵੀ ਮੰਨਿਆ ਕਿ ਉਹ ਮੁਹਾਲੀ ਤੇ ਲੁਧਿਆਣਾ ਖੇਤਰ ਦੇ ਵੱਖ-ਵੱਖ ਸਕਰੈਪ ਡੀਲਰਾਂ ਤੋਂ ਸਕਾਚ ਬ੍ਰਾਂਡ ਦੀਆਂ ਖਾਲੀ ਬੋਤਲਾਂ ਖਰੀਦਦੇ ਹਨ ਅਤੇ ਉਹ ਵੀ ਇਸ ਰੈਕੇਟ ਵਿਚ ਸ਼ਾਮਲ ਹਨ¢ ਪੁਲਿਸ ਦੀਆਂ ਟੀਮਾਂ ਇਨ੍ਹਾਂ ਡੀਲਰਾਂ ਦਾ ਪਤਾ ਕਰ ਰਹੀਆਂ ਹਨ ਅਤੇ ਗਿ੍ਫ਼ਤਾਰੀ ਲਈ ਉਨ੍ਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ¢ ਕੁੰਦਨ ਵਿਸ਼ਟ, ਹਰਸ਼ਵਰਦਨ, ਪਰਦੀਪ ਸਿੰਘ ਅਤੇ ਜੈਸਮੀਨ ਕÏਰ ਦੇ ਖਿਲਾਫ਼ ਪੰਜਾਬ ਆਬਕਾਰੀ ਐਕਟ ਦੀ ਧਾਰਾ 61/1/14 ਅਤੇ 78(2) ਅਤੇ ਆਈ.ਪੀ.ਸੀ. ਦੀ ਧਾਰਾ 420 ਅਤੇ 120-ਬੀ ਦੇ ਤਹਿਤ ਪੁਲਿਸ ਥਾਣਾ ਖਮਾਣੋਂ ਵਿਖੇ ਐਫਆਈਆਰ ਨੰ. 60 ਮਿਤੀ 26-05-2022 ਦਰਜ ਕੀਤੀ ਗਈ ਹੈ |

ਖ਼ਬਰ ਸ਼ੇਅਰ ਕਰੋ

 

ਖੱਟਰ ਦੀਆਂ ਹਿਸਾਰ 'ਚ ਦਿਨ ਭਰ ਦੀਆਂ ਸਰਗਰਮੀਆਂ

ਚੰਡੀਗੜ੍ਹ, 28 ਮਈ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੌਹਰ ਲਾਲ ਨੇ ਅੱਜ ਹਿਸਾਰ ਵਿਚ ਕਰੀਬ 57 ਕਰੋੜ ਦੀ ਲਾਗਤ ਦੀ ਅੱਧਾ ਦਰਜਨ ਤੋਂ ਵੱਧ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ | ਇਸ ਵਿਚ ਮਾਲ ਵਿਭਾਗ ਦੇ ਰਿਹਾਇਸ਼ੀ ਕੁਆਟਰ, ...

ਪੂਰੀ ਖ਼ਬਰ »

ਕਾਂਗਰਸ ਹੀ ਪੱਛੜੇ ਵਰਗ ਦੇ ਅਧਿਕਾਰਾਂ ਦੀ ਰੱਖਿਅਕ-ਹੁੱਡਾ

ਚੰਡੀਗੜ੍ਹ, 28 ਮਈ (ਐਨ.ਐਸ.ਪਰਵਾਨਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਹੀ ਪਿੱਛੜੇ ਵਰਗ ਦੇ ਹੱਕਾਂ 'ਤੇ ਅਧਿਕਾਰਾਂ ਦੀ ਰੱਖਿਆ ਕਰ ਸਕਦੀ ਹੈ | ਉਹ ਅੱਜ ਜੀਂਦ ਵਿਚ ਕੀਤੇ ਗਏ ਓ.ਬੀ.ਸੀ ਸੰਮੇਲਨ ਨੂੰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪ੍ਰਵੀਣ ਕੁਮਾਰ ਨੂੰ ਵਾਧੂ ਚਾਰਜ ਮਿਲਿਆ

ਚੰਡੀਗੜ੍ਹ, 28 ਮਈ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਐਚ.ਸੀ.ਐਸ ਅਧਿਕਾਰੀ ਨੂੰ ਉਨ੍ਹਾਂ ਦੇ ਮੌਜੂਦਾ ਜ਼ਿੰਮੇਵਾਰੀ ਤੋਂ ਇਲਾਵਾ ਵੱਧ ਕਾਰਜਭਾਰ ਸੌਂਪਿਆ ਹੈ | ਸਹਿਕਾਰੀ ਖੰਡ ਮਿੱਲ, ਜੀਂਦ ਦੇ ਪ੍ਰਬੰਧ ਨਿਦੇਸ਼ਨ ਤੇ ਐਚ.ਐਸ.ਵੀ.ਪੀ ...

ਪੂਰੀ ਖ਼ਬਰ »

ਕੇਜਰੀਵਾਲ ਨੂੰ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵਲੋਂ ਅਨੁਸੂਚਿਤ ਜਾਤੀ ਭਾਈਚਾਰੇ ਤੋਂ 'ਰਾਜ ਸਭਾ' ਉਮੀਦਵਾਰ ਖੜ੍ਹੇ ਕਰਨ ਦੀ ਮੰਗ

ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ (ਐਨਐਸਸੀਏ) ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿੱਚੋਂ ਰਾਜ ਸਭਾ ਮੈਂਬਰ ਲਈ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਵਿੱਚੋਂ ਕਿਸੇ ਇੱਕ ਨੂੰ ਮੈਦਾਨ ਵਿਚ ਉਤਾਰਨ ਦੀ ...

ਪੂਰੀ ਖ਼ਬਰ »

ਮਾਪਿਆਂ ਨੂੰ ਆਪਣੇ ਬੱਚਿਆਂ ਦੇ ਟੀਕਾਕਰਨ ਲਈ ਫ਼ੋਨ 'ਤੇ ਐਸ.ਐਮ.ਐਸ. ਅਲਰਟ ਮਿਲੇਗਾ

ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਸੂਬੇ ਭਰ ਦੇ ਬੱਚਿਆਂ ਦਾ ਲਾਜ਼ਮੀ ਟੀਕਾਕਰਨ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 0 ਤੋਂ 5 ਸਾਲ ਦੀ ਉਮਰ ਦੇ ਨਵਜੰਮੇ ਬੱਚਿਆਂ ਦੇ ਮਾਪਿਆਂ ਨੂੰ ਮੋਬਾਈਲ ਫੋਨਾਂ 'ਤੇ ਟੀਕਾਕਰਨ ਲਈ ਦੀ ਸਮਾਂ-ਸਾਰਣੀ ਬਾਰੇ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ 'ਦਿ ਲਾਸਟ ਬੈਂਚਰ' ਵਲੋਂ ਲੰਗਰ ਲਗਾਇਆ

ਚੰਡੀਗੜ੍ਹ, 28 ਮਈ (ਨਵਿੰਦਰ ਸਿੰਘ ਬੜਿੰਗ)- ਸਮਾਜ ਸੇਵੀ ਸੰਸਥਾ 'ਦਿ ਲਾਸਟ ਬੈਂਚਰ' ਦੀ ਪ੍ਰਧਾਨ ਸੁਮਿਤਾ ਕੋਹਲੀ ਦੀ ਦੇਖ-ਰੇਖ ਅਤੇ ਉਨ੍ਹਾਂ ਦੀ ਟੀਮ ਵਲੋਂ ਆਪਸੀ ਸਹਿਯੋਗ ਨਾਲ ਚੰਡੀਗੜ੍ਹ ਦੇ ਸੈਕਟਰ 19 ਸਥਿਤ ਕਾਲੀ ਮਾਤਾ ਮੰਦਰ ਦੇ ਸਾਹਮਣੇ ਕੜ੍ਹੀ ਚਾਵਲ ਅਤੇ ਹਲਵੇ ਦਾ ...

ਪੂਰੀ ਖ਼ਬਰ »

ਸੈਕਟਰ- 42 'ਚ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਚੰਡੀਗੜ੍ਹ, 28 ਮਈ (ਮਨਜੋਤ ਸਿੰਘ ਜੋਤ)- ਵਾਰਡ ਨੰਬਰ- 24 ਤੋਂ ਕੌਂਸਲਰ ਜਸਬੀਰ ਸਿੰਘ ਬੰਟੀ ਦੀ ਅਗਵਾਈ ਵਿਚ ਵਾਰਡ ਵਾਸੀਆਂ ਦੀ ਸਹੂਲਤ ਲਈ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਚੰਡੀਗੜ੍ਹ ਵੈੱਲਫੇਅਰ ਟਰੱਸਟ, ਫੋਰਟਿਸ ਹਸਪਤਾਲ ਅਤੇ ਆਰ. ਡਬਲਿਊ ਸੈਕਟਰ- 42 ਦੇ ਸਹਿਯੋਗ ...

ਪੂਰੀ ਖ਼ਬਰ »

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸਕੂਲ ਪ੍ਰਬੰਧਕਾਂ ਨੂੰ 5 ਅਗਸਤ ਤੱਕ ਬੱਸਾਂ ਦੇ ਪੁਰਾਣੇ ਬਕਾਇਆ ਟੈਕਸ ਭਰਨ ਦੀ ਕੀਤੀ ਹਦਾਇਤ

ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ 5 ਅਗਸਤ ਤੱਕ ਬੱਸਾਂ ਦੇ ਪੁਰਾਣੇ ਬਕਾਇਆ ਟੈਕਸ ਭਰ ਦੇਣ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਿਰਧਾਰਤ ਮਿਤੀ ...

ਪੂਰੀ ਖ਼ਬਰ »

ਲੱਦਾਖ ਵਿਖੇ ਵਾਪਰੇ ਹਾਦਸੇ ਦੇ ਜ਼ਖ਼ਮੀ ਫ਼ੌਜੀਆਂ ਨੂੰ ਇਲਾਜ ਲਈ ਕਮਾਂਡ ਹਸਪਤਾਲ ਵਿਖੇ ਭਰਤੀ ਕਰਵਾਇਆ

ਪੰਚਕੂਲਾ, 28 ਮਈ (ਕਪਿਲ)-ਲਦਾਖ ਵਿਖੇ ਇਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਸੈਨਾ ਦੇ ਜਵਾਨਾਂ ਨੂੰ ਪੰਚਕੂਲਾ ਸਥਿਤ ਕਮਾਂਡ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫ਼ੌਜ ਦੇ ਇਕ ਬੁਲਾਰੇ ਨੇ ਦੱਸਿਆ ਕਿ ਡਿਊਟੀ 'ਤੇ ਜਾ ਰਹੇ 26 ਜਵਾਨ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਐੱਸ.ਏ.ਐੱਸ. ਨਗਰ, 28 ਮਈ (ਬੈਨੀਪਾਲ)- ਭਾਰਤ ਸਰਕਾਰ ਦੇ ਵਿਸ਼ੇਸ਼ ਪ੍ਰੋਗਰਾਮ ਤਹਿਤ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਮੁਹਾਲੀ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ.) ਸੁਸ਼ੀਲ ਨਾਥ ਨੇ ਦੱਸਿਆ ਕਿ ਜ਼ਿਲ੍ਹੇ ਦੇ 8 ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਲਿਖਿਆ ਪੱਤਰ

ਖਰੜ, 28 ਮਈ (ਜੰਡਪੁਰੀ)- ਸਾਬਕਾ ਕੈਬਨਿਟ ਮੰਤਰੀ ਤੇ ਆਪ ਆਗੂ ਜਗਮੋਹਨ ਸਿੰਘ ਕੰਗ ਨੇ ਪੰਜਾਬ ਦੀ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੰਜਾਬ ਦੇ ਪਿੰਡਾਂ 'ਚ ਦੁੱਧ ਉਤਪਾਦਕ ਸੁਸਾਇਟੀਆਂ ਕੋਲ ਜਮ੍ਹਾਂ ਫੰਡਾਂ ਦੀ ਲੋੜ ਮੁਤਾਬਕ ਸਹੀ ਵਰਤੋਂ ਨਾ ਹੋਣ ...

ਪੂਰੀ ਖ਼ਬਰ »

ਡੇਰਾਬੱਸੀ ਖੇਤਰ 'ਚੋਂ ਮੋਟਰਸਾਈਕਲ ਚੋਰੀ ਹੋਣ ਦਾ ਸਿਲਸਿਲਾ ਜਾਰੀ 8 ਘਰ ਦੇ ਬਾਹਰੋਂ ਚੋਰੀ ਹੋਈਆਂ ਲੋਹੇ ਦੀਆਂ ਪਲੇਟਾਂ

ਡੇਰਾਬੱਸੀ, 28 ਮਈ ( ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਥਾਣੇ ਅਧੀਨ ਪੈਂਦੇ ਖੇਤਰ 'ਚ ਪਿਛਲੇ ਕਈ ਦਿਨਾਂ ਤੋਂ ਮੋਟਰਸਾਈਕਲ ਚੋਰੀ ਹੋਣ ਦਾ ਸਿਲਸਿਲਾ ਜਾਰੀ ਹੈ | ਬੀਤੀ ਰਾਤ ਡੇਰਾਬੱਸੀ ਦੇ ਵਾ. ਨੰ. 17 ਤਹਿਤ ਪੈਂਦੇ ਪਿੰਡ ਈਸਾਪੁਰ ਦੀ ਕਾਲੋਨੀ 'ਚ ਦੋ ਥਾਈਾ ਚੋਰੀ ਦੀਆਂ ...

ਪੂਰੀ ਖ਼ਬਰ »

ਕਿਸਾਨ ਹਿੱਤ ਸੰਘਰਸ਼ ਕਮੇਟੀ ਪੰਜਾਬ ਵਲੋਂ ਚੱਪੜਚਿੜੀ ਵਿਖੇ ਸੱਦੀ ਕਿਸਾਨ ਮਹਾਂਪੰਚਾਇਤ ਇਕੱਠ ਪੱਖੋਂ ਰਹੀ ਫਿੱਕੀ

ਐੱਸ. ਏ. ਐੱਸ. ਨਗਰ, 28 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕਿਸਾਨ ਹਿੱਤ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਦੀ ਆੜ ਵਿਚ ਹੋਰਨਾਂ ਜ਼ਮੀਨਾਂ ਨੂੰ ਦੱਬਣ ਦੇ ਵਿਰੋਧ ਵਿਚ ਮੁਹਾਲੀ ਦੇ ਚੱਪੜਚਿੜੀ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਰਜਿਸਟਰੀ ਵਾਲੇ 2/3 ਬੀ.ਐਚ.ਕੇ. ਫਲੈਟ, ਪਲਾਟ ਤੇ ਡਬਲ ਸਟੋਰੀ ਕੋਠੀਆਂ ਹਰਮਨ ਸਿਟੀ ਅੰਬਾਲਾ ਕੈਂਟ 'ਚ- ਮੋਂਗਾ ਇਨਫਰਾਟੈਕਜ਼

ਜਲੰਧਰ, 28 ਮਈ (ਅ.ਬ.)-ਸੈਕਟਰ 42 ਅੰਬਾਲਾ ਜਗਾਧਰੀ ਨੈਸ਼ਨਲ ਹਾਈਵੇ ਅੰਬਾਲਾ ਕੈਂਟ ਸਥਿਤ ਏ.ਟੀ. ਐਫ.ਐਲ. ਹਰਮਨ ਸਿਟੀ ( ਜੋ ਹਰਿਆਣਾ ਸਰਕਾਰ ਦੁਆਰਾ ਅਪਰੂਵਡ 50 ਏਕੜ) ਵਿਚ ਮੋਂਗਾ ਇਨਫਾਟੈਕਜ਼ ਦੁਆਰਾ ਪੂਰੀ ਤਰਾਂ ਨਾਲ ਰੈਡੀ ਟੂ ਮੂਵ ਇਨ ਅਪਾਰਟਮੈਂਟ 2/3 ਬੀ ਐਚ ਕੇ ਫਲੈਟਾਂ ਤੇ ...

ਪੂਰੀ ਖ਼ਬਰ »

ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵਲੋਂ ਬੈਡਮਿੰਟਨ ਲੀਗ ਦਾ ਉਦਘਾਟਨ

ਐੱਸ.ਏ.ਐੱਸ. ਨਗਰ, 28 ਮਈ (ਕੇ.ਐੱਸ. ਰਾਣਾ)-ਫਾਲਕਨ ਵਿਊ ਸਪੋਰਟਸ ਕਲੱਬ ਵਲੋਂ ਦੂਸਰੀ ਬੈਡਮਿੰਟਨ ਟਰਾਫ਼ੀ ਫਾਲਕਨ ਵਿਊ ਬੈਡਮਿੰਟਨ ਲੀਗ ਦਾ ਪ੍ਰਬੰਧ ਕੀਤਾ ਗਿਆ, ਜਿਸ 'ਚ ਸ਼ਮਸ਼ੇਰ ਕਿੰਗਜ਼, ਫਾਲਕਨ ਫੀਚਰ, ਸ਼ਟਲ ਬਲਾਕਰਸ, ਬਲੈਕ ਬਕਸ਼ਟਲਰਜ਼ ਤੇ ਸ਼ਟਲ ਸ਼ਟਲਰਜ਼ ਆਦਿ ...

ਪੂਰੀ ਖ਼ਬਰ »

ਹਾਈ ਅਲਰਟ ਤੋਂ ਬਾਅਦ ਇਕ ਰਾਤ 'ਚ ਚਾਰ ਥਾਵਾਂ 'ਤੇ ਚੋਰੀ

ਐਸ ਏ ਐਸ ਨਗਰ, 28ਮਈ (ਕੇ. ਐਸ .ਰਾਣਾ)-ਗ੍ਰਨੇਡ ਹਮਲੇ ਤੋਂ ਬਾਅਦ ਮੁਹਾਲੀ ਜਿਲ੍ਹੇ ਵਿਚ ਹਾਈ ਅਲਰਟ ਹੈ ਤੇ ਇਨ੍ਹੀਂ ਦਿਨੀਂ ਸ਼ਹਿਰ ਵਿਚ ਪੈਰਾ ਮਿਲਟਰੀ ਫੋਰਸ ਵੀ ਤਾਇਨਾਤ ਹੈ, ਇਸਦੇ ਬਾਵਜੂਦ ਚੋਰਾਂ ਨੇ ਮੁਹਾਲੀ ਦੇ ਵੱਖ-ਵੱਖ ਥਾਣਿਆਂ ਅਧੀਨ ਪੈਂਦੇ ਇਲਾਕੇ ਵਿਚ ਚਾਰ ਚੋਰੀ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਮਹਿਮਦਪੁਰ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਡੇਰਾਬੱਸੀ, 28 ਮਈ (ਰਣਬੀਰ ਸਿੰਘ ਪੜ੍ਹੀ)-ਯਾਦਗਾਰ ਗੁਰਦੁਆਰਾ ਸਾਹਿਬ ਬਾਬਾ ਨਿੱਕਾ ਸਿੰਘ ਅਤੇ ਬਾਬਾ ਸੁੰਦਰ ਦਾਸ ਸਮਾਜ ਸੇਵਾ ਸੰਸਥਾ ਪਿੰਡ ਫਤਿਹਪੁਰ ਜੱਟਾਂ ਵਲੋਂ ਬਾਬਾ ਰਾਜ ਸਿੰਘ ਦੀ ਅਗਵਾਈ ਹੇਠ ਪਿੰਡ ਮਹਿਮਦਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲਿਆਂ 'ਚ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਮਾਜਰੀ, 28 ਮਈ (ਕੁਲਵੰਤ ਸਿੰਘ ਧੀਮਾਨ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਆਜ਼ਾਦੀ ਦੇ 75 ਸਾਲਾ ਸਮਾਗਮਾਂ ਨੂੰ ਸਮਰਪਿਤ ਸਮੂਹ ਸਰਕਾਰੀ ਸਕੂਲਾਂ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਸੁਸ਼ੀਲ ਨਾਥ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਚਨ ਸ਼ਰਮਾ ਦੀ ...

ਪੂਰੀ ਖ਼ਬਰ »

ਵਿਧਾਇਕ ਕੁਲਵੰਤ ਸਿੰਘ ਨੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਬੂਟੇ ਲਗਾਉਣ ਸੰਬੰਧੀ ਲਿਖਿਆ ਪੱਤਰ

ਐੱਸ.ਏ.ਐੱਸ. ਨਗਰ, 28 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੋਰ ਹੇਠ ਜਾਣ ਤੋਂ ਰੋਕਣ, ਪ੍ਰਦੂਸ਼ਣ 'ਤੇ ਕਾਬੂ ਪਾਉਣ, ਜ਼ਮੀਨ ਦੀ ਖਾਰ ਨੂੰ ਰੋਕਣ, ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਅਤੇ ਗਰੀਨ ਏਰੀਏ 'ਚ ਵਾਧਾ ਕਰਨ ਲਈ ...

ਪੂਰੀ ਖ਼ਬਰ »

ਲੁਟੇਰੇ ਸਕਾਰਪੀਓ ਗੱਡੀ ਖੋਹ ਕੇ ਹੋਏ ਫ਼ਰਾਰ

ਜ਼ੀਰਕਪੁਰ, 28 ਮਈ (ਅਵਤਾਰ ਸਿੰਘ)-ਅਣਪਛਾਤੇ ਲੁਟੇਰੇ ਚੰਡੀਗੜ੍ਹ-ਅੰਬਾਲਾ ਸੜਕ 'ਤੇ ਸਥਿਤ ਮੈਟਰੋ ਮਾਲ ਦੇ ਨੇੜਿਓਾ ਰੋਹਤਕ ਦੇ ਇਕ ਬਿਲਡਰ ਦੇ ਡਰਾਈਵਰ ਤੋਂ ਪਿਸਤੌਲ ਦੀ ਨੋਕ 'ਤੇ ਇਕ ਸਕਾਰਪੀਓ ਗੱਡੀ ਖੋਹ ਕੇ ਫ਼ਰਾਰ ਹੋ ਗਏ | ਇਸ ਸੰਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼- 4 ਦੇ ਪ੍ਰਧਾਨ ਦੀ ਚੋਣ ਅੱਜ

ਐੱਸ.ਏ.ਐੱਸ. ਨਗਰ, 28 ਮਈ (ਕੇ. ਐੱਸ. ਰਾਣਾ)-ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਮੁਹਾਲੀ ਦੇ ਪ੍ਰਧਾਨ ਦੀ ਚੋਣ ਲਈ 29 ਮਈ ਨੂੰ ਵੋਟਾਂ ਪੈਣਗੀਆਂ | ਪ੍ਰਧਾਨ ਦੇ ਅਹੁਦੇ ਲਈ ਅਮਰਜੀਤ ਸਿੰਘ ਪਾਹਵਾ ਅਤੇ ਗੁਰਬਖਸ਼ ਸਿੰਘ ਚੋਣ ਮੈਦਾਨ 'ਚ ਹਨ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ ਐਨ ਚੋਅ 'ਚ ਸਫ਼ਾਈ ਦੇ ਚੱਲ ਰਹੇ ਕਾਰਜ ਦੀ ਕੀਤੀ ਨਜ਼ਰਸਾਨੀ

ਐੱਸ. ਏ. ਐੱਸ. ਨਗਰ, 28 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਸਥਾਨਕ ਫੇਜ਼-9 'ਚੋਂ ਲੰਘਦੀ ਐਨ ਚੋਅ ਦਾ ਦੌਰਾ ਕਰ ਕੇ ਉਥੇ ਚੱਲ ਰਹੇ ਸਫ਼ਾਈ ਕਾਰਜਾਂ ਦੀ ਨਜ਼ਰਸਾਨੀ ਕੀਤੀ | ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਨਵਜੋਤ ਕੌਰ ਨੇ ਸ਼ਹਿਰ ਅੰਦਰ ਹਫ਼ਤਾਵਾਰੀ ਸਫ਼ਾਈ ਮੁਹਿੰਮ ਸ਼ੁਰੂ ਕਰਵਾਈ

ਐੱਸ. ਏ. ਐੱਸ. ਨਗਰ, 28 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਵਲੋਂ ਹਫ਼ਤਾਵਾਰੀ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦਾ ਆਗਾਜ਼ ਅੱਜ ਨਿਗਮ ਦੇ ਨਵ-ਨਿਯੁਕਤ ਕਮਿਸ਼ਨਰ ਨਵਜੋਤ ਕੌਰ ਵਲੋਂ ਕੀਤਾ ਗਿਆ | ਇਸੇ ਦੌਰਾਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਡਿਪਟੀ ...

ਪੂਰੀ ਖ਼ਬਰ »

ਕੇਵਲ ਨਵੀਂਆਂ ਬਣੀ ਰਹੀਆਂ ਕਾਲੋਨੀਆਂ ਬਾਰੇ ਹੀ ਨੀਤੀ ਬਣਾਈ ਜਾਵੇ

ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਜੇਕਰ ਸਰਕਾਰ ਨੇ ਗ਼ੈਰਕਾਨੂੰਨੀ ਕਾਲੋਨੀਆਂ ਲਈ ਕੋਈ ਨੀਤੀ ਬਣਾਉਣੀ ਹੈ ਤਾਂ ਉਹ ਕੇਵਲ ਨਵੀਂਆਂ ਬਣ ਰਹੀਆਂ ਕਾਲੋਨੀਆਂ ਲਈ ਹੀ ਬਣਾਈ ਜਾਵੇ ਅਤੇ ਇਨ੍ਹਾਂ ਕਾਲੋਨੀਆਂ ਨੂੰ ਬਣਨ ਤੋਂ ਪਹਿਲਾਂ ਹੀ ਬੰਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਆਮ ...

ਪੂਰੀ ਖ਼ਬਰ »

ਸੂਬਾ ਸਰਕਾਰ ਵਸੀਆਂ ਹੋਈਆਂ ਕਾਲੋਨੀਆਂ ਨੂੰ ਉਜਾੜ ਕੇ ਗ਼ਰੀਬ ਲੋਕਾਂ ਨੂੰ ਪ੍ਰੇਸ਼ਾਨ ਨਾ ਕਰੇ-ਸੰਜੀਵ ਵਸ਼ਿਸ਼ਟ

ਐੱਸ. ਏ. ਐੱਸ. ਨਗਰ, 28 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਨੂੰ ਮੁਹਾਲੀ ਦੇ ਆਸਪਾਸ ਦੇ ਇਲਾਕਿਆਂ ਜਿਵੇਂ ਬੜਮਾਜਰਾ, ਜੁਝਾਰ ਨਗਰ, ਬਹਿਲੋਲਪੁਰ, ਬਲੌਂਗੀ ਆਦਿ 'ਚ ਵਸੀਆਂ ਕਾਲੋਨੀਆਂ ਨੂੰ ਉਜਾੜ ਕੇ ਗ਼ਰੀਬ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ, ਸਗੋਂ ਜੇਕਰ ...

ਪੂਰੀ ਖ਼ਬਰ »

ਮਾਈਨਿੰਗ ਇੰਸਪੈਕਟਰ ਦੀ ਸ਼ਿਕਾਇਤ 'ਤੇ ਪਿੰਡ ਸ਼ਾਮਪੁਰ ਦੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਐਸ ਏ ਐਸ ਨਗਰ, 28 ਮਈ (ਕੇ. ਐਸ. ਰਾਣਾ)-ਪਿੰਡ ਸ਼ਾਮਪੁਰ ਵਿਚ ਸ਼ਾਮਲਾਤ ਜ਼ਮੀਨ ਵਿਚੋਂ ਮਾਈਨਿੰਗ ਕਰਨ ਦੇ ਦੋਸ਼ ਵਿੱਚ ਥਾਣਾ ਸੋਹਾਣਾ ਪੁਲੀਸ ਨੇ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਜੇ.ਈ.-ਕਮ-ਮਾਈਨਿੰਗ ਇੰਸਪੈਕਟਰ ਦਵਿੰਦਰ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ...

ਪੂਰੀ ਖ਼ਬਰ »

15 ਦਿਨ ਮਗਰੋਂ ਵੀ ਸੁੰਡਰਾਂ ਅਗਨੀਕਾਂਡ ਦੇ ਪੀੜਤ ਤਰਸ ਰਹੇ ਨੇ ਬੁਨਿਆਦੀ ਸਹੂਲਤਾਂ ਨੂੰ

ਡੇਰਾਬੱਸੀ, 28 ਮਈ (ਗੁਰਮੀਤ ਸਿੰਘ)-ਪਿੰਡ ਸੁੰਡਰਾਂ ਵਿਖੇ ਅਗਨੀਕਾਂਡ ਵਾਪਰੇ ਨੂੰ 15 ਦਿਨ ਹੋ ਗਏ ਹਨ, ਪਰ ਹੁਣ ਤੱਕ ਪੀੜਤ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਇਥੋਂ ਤੱਕ ਕਿ ਛੋਟੇ-ਛੋਟੇ ਬੱਚਿਆਂ ਕੋਲ ਪਾਣੀ ਪੀਣ ਲਈ ਕੋਈ ਭਾਂਡਾ ਤੱਕ ਨਹੀਂ ਹੈ | ਪੀੜਤ ਪਰਿਵਾਰਾਂ ਨੇ ...

ਪੂਰੀ ਖ਼ਬਰ »

ਪੰਜਾਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਪੂਰੀ ਤਰ੍ਹਾਂ ਹੋ ਚੁੱਕੀ ਖ਼ਤਮ-ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 28 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਕੈਬਨਿਟ ਮੰਤਰੀ ਜੋ ਕਿ ਮਾਈਨਿੰਗ ਵਿਭਾਗ ਸੰਭਾਲਦੇ ਹਨ, ਨੇ ਅੱਜ ਇਕ ਵੀਡੀਓ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ 'ਚ ਗ਼ੈਰ-ਕਾਨੰੂਨੀ ਮਾਈਨਿੰਗ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਮਾਹਵਾਰੀ ਵਿਸ਼ੇ 'ਤੇ ਜਾਗਰੂਕਤਾ ਦੀ ਬਹੁਤ ਲੋੜ- ਐੱਸ.ਐੱਮ.ਓ.

ਜ਼ੀਰਕਪੁਰ, 28 ਮਈ (ਹੈਪੀ ਪੰਡਵਾਲਾ)- ਸੀ. ਐਚ. ਸੀ. ਢਕੌਲੀ ਵਿਖੇ 'ਵਿਸ਼ਵ ਮਾਹਵਾਰੀ ਸਫ਼ਾਈ ਦਿਵਸ' ਮੌਕੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਔਰਤਾਂ ਤੇ ਸਕੂਲੀ ਵਿਦਿਆਰਥਣਾਂ ਨੇ ਭਾਗ ਲਿਆ | ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX