ਤਾਜਾ ਖ਼ਬਰਾਂ


ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 minute ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  6 minutes ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  31 minutes ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 1 hour ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 1 hour ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 2 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 2 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  about 2 hours ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 3 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 4 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 4 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 4 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 4 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 3 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  about 1 hour ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 5 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 6 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 6 hours ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 6 hours ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 6 hours ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 6 hours ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਰੂਪਨਗਰ

ਭਿ੍ਸ਼ਟਾਚਾਰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਾਂਗੇ- ਹਰਜੋਤ ਸਿੰਘ ਬੈਂਸ

ਭਰਤਗੜ੍ਹ, 28 ਮਈ (ਜਸਬੀਰ ਸਿੰਘ ਬਾਵਾ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪਸ਼ਟ ਕੀਤਾ ਹੈ ਕਿ ਭਿ੍ਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਤੇ ਇਮਾਨਦਾਰ ਸਰਕਾਰ ਦੇ ਵਾਅਦੇ ਨਾਲ ਆਮ ਆਦਮੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਸੈਂਸੋਵਾਲ, ਭਲਾਣ ਐਲਗਰਾਂ ਦਾ ਦੌਰਾ ਕਰ ਕੇ ਲਿਆ ਜਾਇਜ਼ਾ

ਸੁਖਸਾਲ, 28 ਮਈ (ਧਰਮ ਪਾਲ)-ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਆਈ.ਏ.ਐਸ ਨੇ ਸੈਂਸੋਵਾਲ, ਭਲਾਣ, ਐਲਗਰਾਂ ਆਦਿ ਦੌਰਾ ਕਰਕੇ ਮਾਈਨਿੰਗ ਵਾਲੀਆਂ ਥਾਵਾਂ ਦਾ ਜਾਇਜ਼ਾ ਲਿਆ ਅਤੇ ਧਰਮ ਕੰਡਾ ਅਤੇ ਸੀ ਸੀ ਟੀ ਵੀ ਕੈਮਰਿਆਂ ਦੀ ਬਰੀਕੀ ਨਾਲ ਪੜਤਾਲ ਕੀਤੀ ਅਤੇ ਉਸ ਬਾਰੇ ਜਾਣਕਾਰੀ ਵੀ ...

ਪੂਰੀ ਖ਼ਬਰ »

ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਪੁਰਖਾਲੀ, 28 ਮਈ (ਬੰਟੀ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਡਾ. ਅਨੰਦ ਘਈ ਦੀ ਅਗਵਾਈ ਹੇਠ ਤੰਦਰੁਸਤ ਪੰਜਾਬ ਸਿਹਤ ਕੇਂਦਰ ਬਰਦਾਰ ਦੀ ਟੀਮ ਵਲੋਂ ਤੰਬਾਕੂ ਵਿਰੋਧੀ ਮੁਹਿੰਮ ਚਲਾਈ ਗਈ | ਇਸ ਤਹਿਤ ਐਸ.ਆਈ. ਜਗਦੀਸ਼ ਸਿੰਘ, ਸੀ. ਐਚ. ਓ. ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਬਜਰੂੜ ਵਲੋਂ ਖ਼ਾਤੇ ਖੋਲ੍ਹਣ ਤੇ ਬੀਮੇ ਸੰਬੰਧੀ ਕੈਂਪ ਅੱਜ

ਨੂਰਪੁਰ ਬੇਦੀ, 28 ਮਈ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬਾਲੇਵਾਲ ਵਿਖੇ ਸਟੇਟ ਬੈਂਕ ਆਫ਼ ਇੰਡੀਆ (ਬਜਰੂੜ) ਦੀ ਬਰਾਂਚ ਵਲੋਂ ਲੋਕਾਂ ਦੇ ਜ਼ੀਰੋ ਬੈਲੇਂਸ ਦੇ ਖਾਤੇ ਖੋਲ੍ਹੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵਜੋਤ ਸਿੰਘ ਬਾਲੇਵਾਲ ਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਘਨੌਲੀ ਵਲੋਂ ਮੀਟਿੰਗ

ਘਨੌਲੀ, 28 ਮਈ (ਜਸਵੀਰ ਸਿੰਘ ਸੈਣੀ)-ਸੀਨੀਅਰ ਸਿਟੀਜ਼ਨ ਕੌਂਸਲ ਘਨੌਲੀ ਵਲੋਂ ਅਹਿਮ ਮੀਟਿੰਗ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਘਨੌਲੀ ਵਿਖੇ ਹੋਈ | ਇਸ ਦੌਰਾਨ ਜਿੱਥੇ ਕੌਂਸਲ ਵਲੋਂ ਭਵਿੱਖ 'ਚ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਰੂਪ ...

ਪੂਰੀ ਖ਼ਬਰ »

ਹਾਦਸਿਆਂ ਦਾ ਕਾਰਨ ਬਣ ਰਹੇ ਨੇ ਸੁੱਕੇ ਦਰੱਖ਼ਤ

ਸ੍ਰੀ ਚਮਕੌਰ ਸਾਹਿਬ, 28 ਮਈ (ਜਗਮੋਹਣ ਸਿੰਘ ਨਾਰੰਗ)-ਵਣ ਵਿਭਾਗ ਦੇ ਮਿਆਦ ਪੁਗਾ ਚੁੱਕੇ ਦਰਖ਼ਤ ਜਿੱਥੇ ਸੜਕਾਂ 'ਤੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ,ਉੱਥੇ ਸੜਕਾਂ/ਜੰਗਲਾਂ 'ਚ ਖੜ੍ਹੇ/ਡਿੱਗੇ ਸੁੱਕੇ ਦਰੱਖਤਾਂ ਦੇ ਰੂਪ ਵਿਚ ਕੌਮੀ ਧੰਨ ਵੀ ਬਰਬਾਦ ਹੋ ਰਿਹਾ ਹੈ | ਭਾਵਾੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਸਰਕਲ ਇਕਾਈ ਦੀ ਚੋਣ

ਭਰਤਗੜ੍ਹ, 28 ਮਈ (ਜਸਬੀਰ ਸਿੰਘ ਬਾਵਾ)-ਅੱਜ ਗੁ: ਪਰਿਵਾਰ ਵਿਛੋੜਾ ਸਾਹਿਬ, ਸਰਸਾ ਨੰਗਲ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਅਗਵਾਈ 'ਚ ਸਬੰਧਿਤ ਨੁਮਾਇੰਦਿਆਂ ਦੀ ਹੋਈ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਵਲੋਂ ਰੇਲਵੇ ਅੰਡਰ ਬਰਿੱਜ ਮੋਰਿੰਡਾ ਦਾ ਜਾਇਜ਼ਾ

ਮੋਰਿੰਡਾ, 28 ਮਈ (ਕੰਗ)-ਅੱਜ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਸ੍ਰੀ ਅਨੰਦਪੁਰ ਸਾਹਿਬ ਵਲੋਂ ਰੇਲਵੇ ਅੰਡਰ ਬਰਿੱਜ ਮੋਰਿੰਡਾ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਅਧਿਕਾਰੀਆਂ ਕੋਲੋਂ ਬਾਕੀ ਰਹਿੰਦੇ ਕੰਮ ਸਬੰਧੀ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਡਾ. ਚਰਨਜੀਤ ਸਿੰਘ ਨੇ ਟਾਈਲਾਂ ਲਗਾਉਣ ਦਾ ਕੰਮ ਕਰਵਾਇਆ ਸ਼ੁਰੂ

ਮੋਰਿੰਡਾ, 28 ਮਈ (ਕੰਗ)-ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਮੋਰਿੰਡਾ-ਸ੍ਰੀ ਚਮਕੌਰ ਸਾਹਿਬ ਸੜਕ ਲਾਗੇ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਹਲਕੇ ਵਿਚ ਨਵੇਂ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ ਅਤੇ ...

ਪੂਰੀ ਖ਼ਬਰ »

ਡਾ. ਸੁਰਜੀਤ ਸਿੰਘ ਲਾਇਨ ਕਲੱਬ ਪਾਇਨੀਅਰ ਦੇ ਪ੍ਰਧਾਨ ਚੁਣੇ

ਰੂਪਨਗਰ, 28 ਮਈ (ਸਤਨਾਮ ਸਿੰਘ ਸੱਤੀ)-ਲਾਇਨ ਕਲੱਬ ਰੂਪਨਗਰ ਪਾਇਨੀਅਰ ਜ਼ਿਲ੍ਹਾ 321 ਐਫ ਦੀ ਸਲਾਨਾ ਚੋਣ ਮੀਟਿੰਗ ਅਮਿੱਤ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਸਾਲ 2022-23 ਲਈ ਡਾ. ਸੁਰਜੀਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ | ਜਦੋਂ ਕਿ ਲਾਇਨ ਮਨਜੀਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬੈਂਸ ਨੂੰ ਅਧਿਆਪਕ ਨੁਮਾਇੰਦਿਆਂ ਨੇ ਸੌਂਪਿਆ ਮੰਗ ਪੱਤਰ

ਭਰਤਗੜ੍ਹ, 28 ਮਈ (ਜਸਬੀਰ ਸਿੰਘ ਬਾਵਾ)-3442 ਅਤੇ 5178 ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ 'ਚ ਗੁਰਪ੍ਰੀਤ ਕੌਰ, ਮਨਦੀਪ ਕੌਰ, ਇੰਦਰਪਾਲ ਕੌਰ ਆਦਿ ਨੇ ਅੱਜ ਬੜਾ ਪਿੰਡ 'ਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੰਗ-ਪੱਤਰ ਸੌਂਪਦਿਆਂ ਕਿਹਾ ...

ਪੂਰੀ ਖ਼ਬਰ »

ਹਵੇਲੀ ਖ਼ੁਰਦ 'ਚ ਕੰਟੇਨਰ ਸਰਵੇ ਤੇ ਸਪਰੇਅ ਕਰਵਾਈ

ਰੂਪਨਗਰ, 28 ਮਈ (ਸਤਨਾਮ ਸਿੰਘ ਸੱਤੀ)-ਸੀਨੀਅਰ ਮੈਡੀਕਲ ਅਫ਼ਸਰ ਅਨੰਦ ਘਈ ਦੀ ਅਗਵਾਈ ਹੇਠ ਬਲਾਕ ਭਰਤਗੜ੍ਹ ਅਧੀਨ ਪਿੰਡ ਹਵੇਲੀ ਖ਼ੁਰਦ ਵਿਚ ਸਾਲ 2021 ਦੌਰਾਨ ਡੇਂਗੂ ਦੇ ਪਾਜਿਟਿਵ ਕੇਸ ਪਾਏ ਗਏ ਸਨ | ਉਸ ਪਿੰਡ ਵਿਚ ਕਨਟੇਨਰ ਸਰਵੇ ਦੇ ਨਾਲ-ਨਾਲ ਸਪਰੇਅ ਕਰਵਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਜਥੇਦਾਰ ਬੇਲਾ ਤੇ ਜਥੇਦਾਰ ਭੈਣੀ ਦੀ ਯਾਦ 'ਚ ਖ਼ੂਨਦਾਨ ਕੈਂਪ

ਨੂਰਪੁਰ ਬੇਦੀ, 28 ਮਈ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਟਕਸਾਲੀ ਆਗੂ ਵਜੋਂ ਜਾਣੇ ਜਾਂਦੇ ਸਵ. ਜਥੇਦਾਰ ਸ਼ਿਵ ਸਿੰਘ ਬੇਲਾ ਅਤੇ ਪੰਥਕ ਆਗੂ ਸਵਰਗੀ ਜਥੇਦਾਰ ਜਗਤਾਰ ਸਿੰਘ ਭੈਣੀ ਦੀ ਯਾਦ ਵਿਚ ਅੱਜ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਖ਼ੂਨਦਾਨ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਨੇ ਸਵ: ਸੋਹਣ ਸਿੰਘ ਸੰਧੂਆਂ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸ੍ਰੀ ਚਮਕੌਰ ਸਾਹਿਬ, 28 ਮਈ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ (ਅਮਿ੍ਤਸਰ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਨੇੜਲੇ ਪਿੰਡ ਸੰਧੂਆਂ ਵਿਖੇ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਦਰਸਨ ਸਿੰਘ ਸੰਧੂਆਂ ਦੇ ਗ੍ਰਹਿ ਵਿਖੇ ਪੁੱਜੇ ਜਿਥੇ ਉਨ੍ਹਾਂ ...

ਪੂਰੀ ਖ਼ਬਰ »

ਸਾਫ-ਸਫਾਈ ਦਿਵਸ ਮੌਕੇ ਸਕੂਲੀ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ

ਨੂਰਪੁਰ ਬੇਦੀ, 28 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਡਾ. ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਨੂਰਪੁਰ ਬੇਦੀ ਦੀ ਅਗਵਾਈ ਹੇਠ ਕੌਮੀ ਕਿਸ਼ੋਰ ਸਵਾਸਥ ਪ੍ਰੋਗਰਾਮ ਅਧੀਨ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਨੂਰਪੁਰ ਬੇਦੀ ਵਿਖੇ ਮਾਹਵਾਰੀ ...

ਪੂਰੀ ਖ਼ਬਰ »

ਬਾਬਾ ਨੱਥੂ ਸ਼ਾਹ ਪੀਰ ਦੀ ਦਰਗਾਹ 'ਤੇ ਮੇਲਾ ਤੇ ਭੰਡਾਰਾ ਕਰਵਾਇਆ

ਬੇਲਾ, 28 ਮਈ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਸਲਾਹਪੁਰ ਵਿਖੇ ਬਾਬਾ ਨੱਥੂ ਸ਼ਾਹ ਪੀਰ ਦੀ ਦਰਗਾਹ 'ਤੇ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਖ ਵੱਖ ਕਵਾਲਾਂ ਨੇ ਪੀਰਾਂ ਦਾ ਗੁਣਗਾਨ ਕੀਤਾ | ...

ਪੂਰੀ ਖ਼ਬਰ »

ਪਿੰਡ ਢਾਹਾਂ ਵਿਖੇ ਗ੍ਰਾਮ ਪੰਚਾਇਤ ਦਾ ਨਰੇਗਾ ਸਕੀਮ ਤਹਿਤ ਆਡਿਟ

ਨੂਰਪੁਰ ਬੇਦੀ, 28 ਮਈ (ਵਿੰਦਰ ਪਾਲ ਝਾਂਡੀਆ)-ਸਰਕਾਰ ਦੀਆ ਹਦਾਇਤਾਂ ਮੁਤਾਬਿਕ ਪਿੰਡ ਢਾਹਾਂ ਗ੍ਰਾਮ ਪੰਚਾਇਤ ਦਾ ਨਰੇਗਾ ਦਾ ਸ਼ੋਸਲ ਆਡਿਟ ਕੀਤਾ ਗਿਆ | ਇਸ ਮੌਕੇ ਇਸ ਆਮ ਅਜਲਾਸ 'ਚ ਸ਼ਾਮਲ ਹੋਏ ਪਿੰਡ ਵਾਸੀਆਂ ਨੂੰ ਨਰੇਗਾ ਸਕੀਮ ਤਹਿਤ ਪਿਛਲੇ 3 ਸਾਲਾਂ ਦੌਰਾਨ ਹੋਏ ...

ਪੂਰੀ ਖ਼ਬਰ »

ਲੋੜਵੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ

ਬੁੰਗਾ ਸਾਹਿਬ, 28 ਮਈ (ਸੁਖਚੈਨ ਸਿੰਘ ਰਾਣਾ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਕਾਨੂੰਨੀ ਅਤੇ ਵਿਧਾਨਿਕ ਮਾਮਲੇ, ਖਣਨ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਅਤੇ ਜੇਲ੍ਹ ਵਿਭਾਗ ਪੰਜਾਬ ਅੱਜ 'ਸਾਡਾ ਐਮ. ਐਲ. ਏ. ਸਾਡੇ ਵਿਚ, ਪ੍ਰੋਗਰਾਮ ਦੌਰਾਨ ਬੁੰਗਾ ...

ਪੂਰੀ ਖ਼ਬਰ »

ਗੁਰਮਤਿ ਦੀ ਪ੍ਰੀਖਿਆ 'ਚ ਅੱਵਲ ਵਿਦਿਆਰਥੀਆ ਦਾ ਸਨਮਾਨ

ਬੇਲਾ, 28 ਮਈ (ਮਨਜੀਤ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਮਲਟੀਮੀਡੀਆ ਲੁਧਿਆਣਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਗੁਰਮਤਿ ਮੁਕਾਬਲੇ ਕਰਵਾਏ ਗਏ ਜਿਸ ਵਿਚ ਹਿਮਾਲਿਆ ਪਬਲਿਕ ਸਕੂਲ ਮੁਜਾਫਤ ਦੇ ਵਿਦਿਆਰਥੀਆਂ ਨੇ ਜੂਨੀਅਰ ਅਤੇ ਸੀਨੀਅਰ ਵਿੰਗ ਵਿਚੋਂ ਅੱਵਲ ਸਥਾਨਾਂ 'ਤੇ ਰਹੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪਿ੍ੰਸੀਪਲ ਮਨਜਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਲਟੀਮੀਡੀਆ ਲੁਧਿਆਣਾ ਵਲੋਂ ਪੰਜਾਬ ਭਰ ਦੇ ਸੀਨੀਅਰ ਅਤੇ ਜੂਨੀਅਰ ਵਰਗ ਦੇ ਵਿਦਿਆਰਥੀਆਂ ਦੇ ਗੁਰਮਤਿ ਮੁਕਾਬਲੇ ਕਰਾਏ ਗਏ ਜਿਨ੍ਹਾਂ ਵਿਚੋਂ ਉਨ੍ਹਾਂ ਦੀ ਸੰਸਥਾ ਦੇ ਵਿਦਿਆਰਥੀ ਦਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ, ਜਸ਼ਨਪ੍ਰੀਤ ਕੌਰ ਪੁੱਤਰੀ ਗੁਰਪਾਲ ਸਿੰਘ, ਮਹਿਕਪ੍ਰੀਤ ਕੌਰ ਪੁੱਤਰੀ ਨਰਿੰਦਰ ਸਿੰਘ, ਸੁਖਮਨਪ੍ਰੀਤ ਕੌਰ ਪੁੱਤਰੀ ਹਰਜੋਤ ਸਿੰਘ, ਮਹਿਕਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ, ਅਸ਼ਮੀਤ ਕੌਰ ਪੁੱਤਰੀ ਅਵਤਾਰ ਸਿੰਘ, ਅਰਸ਼ਪ੍ਰੀਤ ਕੌਰ ਪੁੱਤਰੀ ਮੱਖਣ ਸਿੰਘ, ਅਨਮੋਲ ਦੁੱਗਲ ਪੁੱਤਰ ਸੁਰਜੀਤ ਸਿੰਘ, ਗਰੀਨਾ ਪੁੱਤਰੀ ਪ੍ਰਦੀਪ ਕੁਮਾਰ, ਮਨਜੋਤ ਕੌਰ ਪੁੱਤਰੀ ਮੱਖਣ ਸਿੰਘ,ਦਿਲਪ੍ਰੀਤ ਕੌਰ ਪੁੱਤਰੀ ਦਰਸ਼ਨ ਸਿੰਘ, ਮਨਸਿਮਰਨ ਸਿੰਘ ਪੁੱਤਰ ਅਵਤਾਰ ਸਿੰਘ ਨੇ ਕ੍ਰਮਵਾਰ ਪਹਿਲਾਂ ਦੂਜਾ ਤੀਜਾ, ਚੌਥਾ ਸਥਾਨ ਹਾਸਲ ਕੀਤਾ | ਗੁਰੂ ਨਾਨਕ ਦੇਵ ਮਲਟੀਮੀਡੀਆ ਵਲੋਂ ਕੁਲਦੀਪ ਸਿੰਘ ਨੇ ਸਕੂਲ ਵਿਚ ਉਚੇਚੇ ਤੌਰ ਤੇ ਪਹੁੰਚ ਕੇ ਪਿ੍ੰਸੀਪਲ ਮਨਜਿੰਦਰ ਸਿੰਘ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਪੁਰਖਾਲੀ, 28 ਮਈ (ਬੰਟੀ)-ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਇੰਸਟੀਚਿਊਟ ਆਫ਼ ਮੈਨੇਜਮੈਂਟ ਸਟੱਡੀਜ਼ ਅਤੇ ਜੀ.ਸੀ.ਐਸ. ਇੰਸਟੀਚਿਊਟ ਆਫ਼ ਵੌਕੇਸ਼ਨਲ ਸਟੱਡੀਜ਼ ਦੇ ਮੁਖੀ ਭਵਨਪ੍ਰੀਤ ਕੌਰ ਦੀ ਅਗਵਾਈ ਹੇਠ ਐਮ.ਬੀ.ਏ., ਐਮ.ਸੀ.ਏ., ਬੀ.ਸੀ.ਏ., ਬੀ.ਬੀ.ਏ. ਅਤੇ ਬੀ.ਕਾਮ. ਦੇ ...

ਪੂਰੀ ਖ਼ਬਰ »

ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕ੍ਰਮ ਤਹਿਤ ਮੈਂਸਟੂਅਲ ਹਾਈਜੀਨ ਦਿਵਸ ਮਨਾਇਆ

ਕੀਰਤਪੁਰ ਸਾਹਿਬ, ਬੁੰਗਾ ਸਾਹਿਬ, 28 ਮਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)-ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਡਾ. ਦਲਜੀਤ ਕੌਰ ਦੀ ਅਗਵਾਈ ਹੇਠ ਅੱਜ ਕੀਰਤਪੁਰ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 28 ਮਈ (ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਪੰਜਵੀਂ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਸਕੂਲ 'ਚ ਗੁਰਮਤਿ ਕੈਂਪ ਜਾਰੀ

ਸ੍ਰੀ ਅਨੰਦਪੁਰ ਸਾਹਿਬ, 28 ਮਈ (ਜੇ.ਐਸ.ਨਿੱਕੂਵਾਲ)-ਐੱਸ.ਜੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 24 ਮਈ ਸ਼ੁਰੂ ਕੀਤੇ ਗਏ ਗੁਰਮਤਿ ਪ੍ਰਚਾਰ ਕੈਂਪ ਵਿੱਚ ਸ੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪਿ੍ੰਸੀਪਲ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਘਨੌਲੀ 'ਤੇ ਸਵਾਰੀ ਗੱਡੀਆਂ ਰੋਕਣ ਦੀ ਮੰਗ

ਘਨੌਲੀ, 28 ਮਈ (ਜਸਵੀਰ ਸਿੰਘ ਸੈਣੀ)-ਲਗਪਗ ਇਲਾਕੇ ਦੇ 40 ਪਿੰਡਾਂ ਅਤੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਕਸਬੇ ਦੇ ਅਧੀਨ ਪੈਂਦੇ ਪਿੰਡਾਂ ਦੇ ਵਾਸੀਆਂ ਲਈ ਇੱਕੋ ਇੱਕ ਸਾਂਝਾ ਰੇਲਵੇ ਸਟੇਸ਼ਨ ਘਨੌਲੀ ਹੈ | ਜਿੱਥੇ ਇਸ ਕਸਬੇ 'ਚ ਗੁਰੂ ਗੋਬਿੰਦ ਸਿੰਘ ਸੁਪਰ ...

ਪੂਰੀ ਖ਼ਬਰ »

ਮਾਹਵਾਰੀ ਸਫ਼ਾਈ ਦਿਵਸ ਮੌਕੇ ਸਰਕਾਰੀ ਕੰਨਿਆ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਰੂਪਨਗਰ, 28 ਮਈ (ਸਤਨਾਮ ਸਿੰਘ ਸੱਤੀ)-ਮਾਹਵਾਰੀ ਸਫ਼ਾਈ ਦਿਵਸ ਔਰਤ ਵਰਗ ਦੇ ਕੁਦਰਤੀ ਸਰੀਰਕ ਕਾਰਜ ਸੰਬੰਧੀ ਜਾਗਰੂਕਤਾ ਪੈਦਾ ਕਰਨ ਹਿਤ ਇੱਕ ਮਹੱਤਵਪੂਰਨ ਦਿਵਸ ਹੈ | ਦੁਨੀਆ ਭਰ ਵਿਚ ਲੱਖਾਂ ਔਰਤਾਂ ਅਤੇ ਕੁੜੀਆਂ ਨੂੰ ਸਿਰਫ਼ ਇਸ ਲਈ ਬਰਾਬਰੀ ਦੇ ਅਵਸਰ ਨਹੀਂ ਪ੍ਰਦਾਨ ...

ਪੂਰੀ ਖ਼ਬਰ »

ਪਰਿਆਸ ਕਲਾ ਮੰਚ (ਰਜਿ:) ਤੇ ਅਲਾਇੰਸ ਕਲੱਬ ਇੰਟਰਨੈਸ਼ਨਲ ਵਲੋਂ ਖਿਡਾਰੀਆਂ ਨੂੰ ਦਿੱਤੀਆਂ ਗਈਆਂ ਖੇਡ ਕਿੱਟਾਂ

ਸ੍ਰੀ ਅਨੰਦਪੁਰ ਸਾਹਿਬ, 28 ਮਈ (ਕਰਨੈਲ ਸਿੰਘ)-ਪ੍ਰਧਾਨ ਪਰਿਆਸ ਕਲਾ ਮੰਚ (ਰਜਿ:) ਅਤੇ ਅਲਾਇੰਸ ਕਲੱਬ ਇੰਟਰਨੈਸ਼ਨਲ ਅਗੰਮਪੁਰ ਜ਼ਿਲ੍ਹਾ 126 ਵਲੋਂ ਸਥਾਨਕ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਵਿਖੇ ਵਿਦਿਆਰਥੀਆਂ ਨੂੰ ਖੇਡਾਂ ਕਿੱਟਾਂ ਵੰਡੀਆਂ ਗਈਆਂ ...

ਪੂਰੀ ਖ਼ਬਰ »

ਸੀ.ਐਚ.ਸੀ. ਸਿੰਘਪੁਰ ਵਿਖੇ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ

ਨੂਰਪੁਰ ਬੇਦੀ, 28 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸੀ. ਐਚ. ਸੀ. ਸਿੰਘਪੁਰ ਵਿਖੇ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਰੂਪਨਗਰ ਤੋਂ ਅੱਖਾਂ, ਕੰਨਾਂ, ਦਿਮਾਗ਼ੀ, ਹੱਡੀਆਂ, ਤੇ ਮਾਹਿਰ ਡਾਕਟਰਾਂ ਨੇ ਮੌਕੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਕੋਰੀਓਗ੍ਰਾਫੀ ਤੇ ਕੋਲਾਜ ਰਚਨਾ ਮੁਕਾਬਲੇ ਕਰਵਾਏ

ਮੋਰਿੰਡਾ, 28 ਮਈ (ਕੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਨੋਡਲ ਅਫ਼ਸਰ ਪਿ੍ੰਸੀਪਲ ਸੁਰਿੰਦਰਪਾਲ ਕੌਰ ਹੀਰਾ ਦੀ ਅਗਵਾਈ ਹੇਠ ਬਲਾਕ ਪੱਧਰੀ ਕੋਰੀਓਗ੍ਰਾਫੀ ਅਤੇ ਕੋਲਾਜ਼ ਰਚਨਾ ਮੁਕਾਬਲੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਕੀਤਾ ਯੋਗ ਅਭਿਆਸ

ਸ੍ਰੀ ਅਨੰਦਪੁਰ ਸਾਹਿਬ, 28 ਮਈ (ਜੇ.ਐਸ.ਨਿੱਕੂਵਾਲ)-ਕਮਾਂਡਿੰਗ ਅਫਸਰ ਕਰਨਲ ਐਸ.ਬੀ. ਰਾਣਾ ਦੇ ਦਿਸ਼ਾ ਨਿਰਦੇਸ਼ ਤਹਿਤ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਦੀ ਅਗਵਾਈ ਦੇ ਵਿਚ ਸਥਾਨਕ ਐੱਸ.ਜੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਕੈਡਿਟਾਂ ਨੇ ਯੋਗ ਅਭਿਆਸ ਕੀਤਾ | ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਕਰੇਟਾ ਕਾਰ ਚੋਰੀ

ਜ਼ੀਰਕਪੁਰ, 28 ਮਈ (ਅਵਤਾਰ ਸਿੰਘ)- ਢਕੌਲੀ ਪੁਲਿਸ ਨੇ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ ਹੋਣ ਸੰਬੰਧੀ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤਕਰਤਾ ਮਹਾਂਵੀਰ ਮਹਤੋਂ ਪੁੱਤਰ ਰਘੁਨਾਥ ਮਹਤੋਂ ਵਾਸੀ ਮਕਾਨ ਨੰਬਰ 40/ਬੀ ਗੁਰੂ ਨਾਨਕ ਕਾਲੋਨੀ ਢਕੌਲੀ ਨੇ ਦੱਸਿਆ ਕਿ 25 ਮਈ ਨੂੰ ਸ਼ਾਮ ...

ਪੂਰੀ ਖ਼ਬਰ »

ਮਿਲਕਮੈਨ ਯੂਨੀਅਨ ਦੇ ਆਗੂਆਂ ਕੀਤੀ ਇਕੱਤਰਤਾ

ਮੁੱਲਾਂਪੁਰ ਗਰੀਬਦਾਸ, 28 ਮਈ (ਖੈਰਪੁਰ)-ਪੈਰੀਫੇਰੀ ਮਿਲਕਮੈਨ ਯੂਨੀਅਨ ਦੀ ਮੀਟਿੰਗ ਬਜ਼ੁਰਗ ਆਗੂ ਹਾਕਮ ਸਿੰਘ ਮਨਾਣਾ, ਪਰਮਜੀਤ ਸਿੰਘ ਪ੍ਰਧਾਨ ਚੰਡੀਗੜ੍ਹ, ਜਸਮੇਰ ਗਿਰੀ ਪ੍ਰਧਾਨ ਮੁਹਾਲੀ ਤੇ ਰਣਜੀਤ ਸਿੰਘ ਪ੍ਰਧਾਨ ਖਰੜ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਸੀਟੂ ਸਥਾਪਨਾ ਦਿਵਸ ਭਲਕੇ ਮਨਾਇਆ ਜਾਵੇਗਾ

ਨੂਰਪੁਰ ਬੇਦੀ, 28 ਮਈ (ਵਿੰਦਰ ਪਾਲ ਝਾਂਡੀਆ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਦੇ ਬਲਾਕ ਚੇਅਰਮੈਨ ਕਾਮਰੇਡ ਰਾਮ ਸਿੰਘ ਸੈਣੀਮਾਜਰਾ ਨੇ ਪ੍ਰੈੱਸ ਰਾਹੀਂ ਬਿਆਨ ਦਿੰਦਿਆਂ ਕਿਹਾ ਕਿ ਸੈਂਟਰ ਆਫ਼ ਇੰਡੀਆ ਟਰੇਡ ਯੂਨੀਅਨ ਦੇ ਸੱਦੇ 'ਤੇ ਜਿੱਥੇ ਪੂਰੇ ਭਾਰਤ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੁਰੱਖਿਆ ਛੱਤਰੀ 'ਚ ਕੀਤੀ ਕਟੌਤੀ

ਸ੍ਰੀ ਅਨੰਦਪੁਰ ਸਾਹਿਬ, 28 ਮਈ (ਕਰਨੈਲ ਸਿੰਘ)-ਪੰਜਾਬ ਸਰਕਾਰ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਸੁਰੱਖਿਆ ਕਰਮਚਾਰੀਆਂ ਵਿਚ ਕਟੌਤੀ ਕਰਨ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ | ਪੰਜਾਬ ਸਰਕਾਰ ਵਲੋਂ ਕੀਤੇ ...

ਪੂਰੀ ਖ਼ਬਰ »

ਆਈ.ਟੀ.ਆਈ. ਨੰਗਲ ਵਿਖੇ ਵਿੱਤੀ ਜਾਗਰੂਕਤਾ ਸੈਮੀਨਾਰ ਲਗਾਇਆ

ਨੰਗਲ, 28 ਮਈ (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨੰਗਲ ਵਿਖੇ ਅੱਜ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਲਲਿਤ ਮੋਹਣ ਦੀ ਅਗਵਾਈ ਹੇਠ ਲਗਾਏ ਗਏ ਇਸ ਜਾਗਰੂਕਤਾ ਸੈਮੀਨਾਰ ਵਿਚ ਆਈ.ਸੀ.ਆਈ.ਸੀ ਫਾੳਾੂਡੇਸ਼ਨ ਮੋਹਾਲੀ ਦੇ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਰੂਪਨਗਰ ਕਮੇਟੀ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 28 ਮਈ (ਕਰਨੈਲ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਰੂਪਨਗਰ ਇਕਾਈ ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਢੇਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਤਹਿਸੀਲਾਂ ਅਤੇ ਜ਼ਿਲੇ੍ਹ ਦੇ ਅਜਲਾਸ ਕਰਵਾਉਣ ਸਬੰਧੀ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਦਲ ਵਲੋਂ ਇਕੱਤਰਤਾ

ਸ੍ਰੀ ਅਨੰਦਪੁਰ ਸਾਹਿਬ, 28 ਮਈ (ਜੇ.ਐਸ.ਨਿੱਕੂਵਾਲ)-ਮਹਾਰਾਣਾ ਪ੍ਰਤਾਪ ਸੇਵਾ ਦਲ ਅਤੇ ਪ੍ਰਤਾਪ ਯੁਵਾ ਵਾਹਿਨੀ ਵਲੋਂ ਪਿੰਡ ਅਗੰਮਪੁਰ ਵਿਖੇ 2 ਜੂਨ ਨੂੰ ਮਹਾਰਾਣਾ ਪ੍ਰਤਾਪ ਜੈਅੰਤੀ ਮਨਾਏ ਜਾਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਸਬੰਧੀ ਸੇਵਾ ਦਲ ਦੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਕੋਰੀਓਗਾ੍ਰਫੀ ਤੇ ਕੋਲਾਜ ਰਚਨਾ ਮੁਕਾਬਲੇ

ਮੋਰਿੰਡਾ, 28 ਮਈ (ਪਿ੍ਤਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਅੰਮਿ੍ਤ ਮਹਾਂ ਉਤਸਵ ਅਧੀਨ ਬਲਾਕ ਪੱਧਰੀ ਕੋਰੀਓਗਾ੍ਰਫੀ ਅਤੇ ਕੋਲਾਜ ਰਚਨਾ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX