ਬਾਜਾਖਾਨਾ, 28 ਮਈ (ਜੀਵਨ ਗਰਗ)-ਪਿੰਡ ਵਾੜਾ ਭਾਈਕਾ ਦੇ ਨਿਵਾਸੀ ਰਾਮ ਸਿੰਘ ਦੇ ਬਿਆਨਾਂ ਅਨੁਸਾਰ ਉਸ ਦੀ ਪੁੱਤਰੀ ਕੁਲਦੀਪ ਕੌਰ ਜਿਸ ਦਾ ਵਿਆਹ ਅੱਜ ਤੋਂ 2ਕੁ ਸਾਲ ਪਹਿਲਾਂ ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਲੱਕੜਵਾਲਾ (ਸ੍ਰੀ ਮੁਕਤਸਰ ਸਾਹਿਬ) ਨਾਲ ਹੋਇਆ ...
ਮੰਡੀ ਕਿੱਲਿਆਂਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ 'ਚ ਰਵਾਇਤੀ ਸੱਤਾ ਦਾ ਜਲੌਅ ਵੇਖਣ ਨੂੰ ਮਿਲਣ ਲੱਗਿਆ ਹੈ | ਪਿੰਡ ਸ਼ੇਰਾਂਵਾਲਾ 'ਚ ਮਗਨਰੇਗਾ ਹਾਜ਼ਰੀ ਲਗਾਉਣ ਲਈ 'ਆਪ' ਆਗੂ ਵਲੋਂ ਕਥਿਤ ਪਿਸਤੌਲ ਕੱਢ ਕੇ ਪੰਚਾਇਤ ਤੇ ਮਗਨਰੇਗਾ ਮਜ਼ਦੂਰਾਂ ਨੂੰ ...
ਡੱਬਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ ਖੇਤਰ 'ਚ ਕਾਬਜ਼ ਨਸ਼ਿਆਂ ਦੇ ਦੈਂਤ ਕਾਰਨ ਨਸ਼ੇ ਦੀ ਓਵਰਡੋਜ ਕਾਰਨ ਲਗਭਗ ਰੋਜ਼ਾਨਾ ਇਕ ਨੌਜਵਾਨ ਦੀ ਜ਼ਿੰਦਗੀ ਖ਼ਤਮ ਹੋ ਰਹੀ ਹੈ | ਸ਼ਹਿਰ ਦੇ ਕੁਝ ਨੌਜਵਾਨ ਸਮਾਜ ਸੇਵੀ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ...
ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਭਾਵੇਂ ਕੇ ਪਿਛਲੀਆਂ ਸਰਕਾਰਾਂ ਵੀ ਚਿੰਤਤ ਸਨ ਪਰ ਜ਼ਮੀਨੀ ਪੱਧਰ 'ਤੇ ਉਨ੍ਹਾਂ ਵਲੋਂ ਪਾਣੀ ਬਚਾਉਣ ਦੀ ਕੋਈ ਕੋਸ਼ਿਸ ਸਾਹਮਣੇ ਨਹੀਂ ਆਈ, ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੁੱਖ ...
ਸਾਦਿਕ, 28 ਮਈ (ਆਰ.ਐੱਸ.ਧੁੰਨਾ)-ਜਦੋਂ ਤੋਂ ਗਰਮੀਂ ਦਾ ਮੌਸਮ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਗਰਮੀਂ ਨੇ ਲੋਕਾਂ ਦੇ ਵੱਟ ਕੱਢੇ ਕੇ ਰੱਖੇ ਹੋਏ ਹਨ ਤੇ ਹਰ ਕੋਈ ਇਸ ਨਾ ਸਹਿਣਯੋਗ ਗਰਮੀਂ ਕਾਰਨ ਹਾਲੋ ਬੇਹਾਲ ਹੋ ਰਿਹਾ ਹੈ | ਅੱਤ ਦੀ ਪੈ ਰਹੀ ਗਰਮੀਂ ਅਤੇ ਬਿਜਲੀ ਦੇ ਲੱਗਦੇ ...
ਫ਼ਰੀਦਕੋਟ, 28 ਮਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਅਚਾਨਕ ਬੈਰਕਾਂ ਦੀ ਕੀਤੀ ਗਈ ਤਲਾਸ਼ੀ ਦੌਰਾਨ 7 ਮੋਬਾਈਲ ਸਮੇਤ ਸਿੰਮਾਂ ਬਰਾਮਦ ਕੀਤੇ ਗਏ ਹਨ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ 3 ਹਵਾਲਾਤੀਆਂ ਅਤੇ ...
ਸਾਦਿਕ, 28 ਮਈ (ਆਰ.ਐਸ.ਧੁੰਨਾ)-ਸੀਨੀਅਰ ਨੈਸ਼ਨਲ ਥੋ੍ਰ ਬਾਲ ਚੈਂਪੀਅਨਸ਼ਿੱਪ ਲਈ ਚੁਣੀ ਜਾਣ ਵਾਲੀ ਪੰਜਾਬ ਥੋ੍ਰ ਬਾਲ ਦੀ ਟੀਮ ਦੇ ਟਰਾਇਲ ਡਿਵਾਇਨ ਮਾਤਾ ਗੁਜਰੀ ਪਬਲਿਕ ਸਕੂਲ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਵਿਖੇ 29 ਮਈ ਨੂੰ ਸਵੇਰੇ 10 ਵਜੇ ਲਏ ਜਾਣਗੇ | ਸਕੂਲ ਦੀ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 9 ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ...
ਮੰਡੀ ਬਰੀਵਾਲਾ, 28 ਮਈ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਬੋਹੜ ਸਿੰਘ ਪੁੱਤਰ ਟੇਕ ਸਿੰਘ ਵਾਸੀ ਚੱਕ ਬਾਜਾ ਮਰਾੜ੍ਹ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਉਸ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਨੰ: 46 ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਏ. ਐੱਸ. ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਫ਼ਤਰ ਦੇ ਬਾਹਰ ਬੈਠੇ ਟਾਈਪਿਸਟਾਂ ਅਤੇ ਵਸੀਕਾ ਨਵੀਸਾਂ ਵਲੋਂ ਸਰਕਾਰੀ ਨਿਰਧਾਰਿਤ ਕੀਮਤਾਂ ਤੋਂ ਵੱਧ ਲਿਖਾਈ ਫ਼ੀਸ ਵਸੂਲਣ ਦਾ ਗੰਭੀਰ ਨੋਟਿਸ ...
ਫ਼ਰੀਦਕੋਟ, 28 ਮਈ (ਸਰਬਜੀਤ ਸਿੰਘ)-ਸੀ. ਆਈ. ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਰਾਇਲ ਸਿਟੀ ਨਗਰ ਤੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸਿਟੀ ਫ਼ਰੀਦਕੋਟ ਪੁਲਿਸ ਵਲੋਂ ਕਥਿਤ ਦੋਸ਼ੀ ...
ਕੋਟਕਪੂਰਾ, 28 ਮਈ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ਹਿਰ 'ਚ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਹਲਕੇ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵਲੋਂ ਸ਼ਹਿਰ ਦੇ ਵਪਾਰੀਆਂ, ਵੱਖ-ਵੱਖ ਸੰਸਥਾਵਾਂ/ਜਥੇਬੰਦੀਆਂ ਦੇ ਆਗੂਆਂ, ਸਮਾਜ ਸੇਵੀਆਂ ਅਤੇ ...
ਫ਼ਰੀਦਕੋਟ, 28 ਮਈ (ਸਤੀਸ਼ ਬਾਗ਼ੀ)-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ-ਕਮ-ਕਾਰਜਸਾਧਕ ਅਫ਼ਸਰ ਪੰਚਾਇਤ ਸੰਮਤੀ ਦੇ ਦਫ਼ਤਰੀ ਅਤੇ ਖੇਤਰੀ ਅਮਲੇ ਦੀ ਮੀਟਿੰਗ ਸੁਖਚੈਨ ਸਿੰਘ ਔਲਖ ਜ਼ਿਲ੍ਹਾ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ ਤੇ ਜਸਵਿੰਦਰ ਸਿੰਘ ਢਿੱਲੋਂ ਸੂਬਾ ਕਮੇਟੀ ...
ਬਰਗਾੜੀ, 28 ਮਈ (ਸੁਖਰਾਜ ਸਿੰਘ ਗੋਂਦਾਰਾ)-ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਕੋਟਕਪੂਰਾ ਅਤੇ ਖੇਤੀਬਾੜੀ ਜ਼ੋਨ ਸਰਾਵਾਂ ਦੇ ਮੁੱਖੀ, ਏ. ਡੀ. ਓ. ਰਾਜਵਿੰਦਰ ਸਿੰਘ ਦੀ ...
ਬਰਗਾੜੀ, 28 ਮਈ (ਲਖਵਿੰਦਰ ਸ਼ਰਮਾ)-ਪਿਛਲੇ ਦਿਨੀਂ ਜਰਮਨੀ ਵਿਖੇ ਰੈਪਿਡ ਫਾਇਰ ਪਿਸਟਲ ਦੇ ਵਿਸ਼ਵ ਪੱਧਰੀ ਮੁਕਾਬਲਿਆਂ ਵਿਚੋਂ ਸੋਨੇ ਦਾ ਤਗਮਾ ਹਾਸਿਲ ਕਰਨ ਵਾਲੀ ਖਿਡਾਰਨ ਸਿਮਰਨਪ੍ਰੀਤ ਕੌਰ ਬਰਾੜ ਦਾ ਵਿਵੇਕ ਪਬਲਿਕ ਸਕੂਲ ਬਰਗਾੜੀ ਵਿਖੇ ਪਹੁੰਚਣ 'ਤੇ ਸਕੂਲ ...
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ)-ਸਹਾਇਕ ਪਟਵਾਰੀ ਵੈੱਲਫ਼ੇਅਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੂੰ ਮਾਲ ਮੰਤਰੀ ਦੇ ਨਾਂਅ 'ਤੇ ਮੰਗ ਪੱਤਰ ਸੌਂਪਿਆ, ਜਿਸ 'ਚ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ 1766 ਸੇਵਾ-ਮੁਕਤ ਪਟਵਾਰੀਆਂ ਦੀ ...
ਫ਼ਰੀਦਕੋਟ, 28 ਮਈ (ਸਤੀਸ਼ ਬਾਗ਼ੀ, ਹਰਮਿੰਦਰ ਸਿੰਘ ਮਿੰਦਾ)-ਰੋਟਰੀ ਕਲੱਬ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅਤੇ ਦਸਮੇਸ਼ ਡੈਂਟਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਦੇ ਨਾਲ ਅੱਜ ਸਥਾਨਕ ਪੁਲਿਸ ਲਾਇਨ ਵਿਖੇ ਪੁਲਿਸ ਵਿਭਾਗ ਦੇ ਕਰਮਚਾਰੀਆਂ, ...
ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ 'ਚ ਕੋਰੋਨਾ ਤੋਂ ਬਚਾਅ ਲਈ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਫ਼ਰੀਦਕੋਟ, ਸਿਵਲ ਸਰਜਨ ਡਾ. ਸੰਜੇ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਡੀਕਲ ਅਫ਼ਸਰ ਡਾ. ...
ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੰਜਾਬੀਆਂ ਵਲੋਂ ਆਮ ਆਦਮੀ ਪਾਰਟੀ ਦੇ ਹੱਕ 'ਚ ਦਿੱਤੇ ਵੱਡੇ ਫਤਵੇ ਉਪਰੰਤ ਰਾਜ ਵਿਚ ਭਗਵੰਤ ਮਾਨ ਦੀ ਅਗਵਾਈ ਹੇਠ ਸਥਾਪਤ ਹੋਈ ਪੰਜਾਬ ਸਰਕਾਰ ਨੇ ਜਿੱਥੇ ਰਾਜ ਵਿਚੋਂ ਭਿ੍ਸ਼ਟਾਚਾਰ ਦੇ ਖਾਤਮੇ ...
ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਸ਼ਿਕਾਰ ਲੋਕਾਂ ਨੂੰ ਮੁੱਖ ਧਾਰਾ ਵਿਚ ਲਿਆ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਚਲਾਈ ਜਾਗਰੂਕਤਾ ਮੁਹਿੰਮ ਤਹਿਤ ਫ਼ਰੀਦਕੋਟ ਦੇ ਨੇੜਲੇ ਪਿੰਡ ਅਰਾਈਆਂ ਵਾਲਾ ਕਲਾਂ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਾਂਝੇ ਉਪਰਾਲੇ ਤਹਿਤ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਬਤੌਰ ਮੁੱਖ ਮਹਿਮਾਨ ਪਹੁੰਚੇ ਜਦਕਿ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਵਨੀਤ ਕੌਰ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਅਫ਼ਸਰ ਤੁਹਾਡੇ ਪਿੰਡ ਆ ਕੇ ਸੱਥਾਂ 'ਚ ਬੈਠ ਕੇ ਆਮ ਜਨਤਾ ਦੀ ਗੱਲ ਸੁਨਣਗੇ, ਜਿਸ ਨੂੰ ਅਮਲੀਜਾਮਾ ਪਹਿਣਾਉਂਦਿਆਂ ਪਿੰਡ ਅਰਾਈਆਂ ਵਾਲਾ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਅਫ਼ਸਰ ਪਹੁੰਚੇ ਹਨ | ਉਨ੍ਹਾਂ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਜੰਗ ਵਿਚ ਸਾਰਿਆਂ ਦਾ ਸਹਿਯੋਗ ਮੰਗਿਆ ਤੇ ਇਸ ਨੂੰ ਪੂਰੇ ਸਮਾਜ ਦੀ ਸਮੱਸਿਆਂ ਦੱਸਿਆਂ | ਉੁਨ੍ਹਾਂ ਇਸ ਦੇ ਹੱਲ ਲਈ ਇਕਜੁੱਟ ਹੋਣ ਦਾ ਸੁਨੇਹਾ ਦਿੰਦਿਆਂ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ | ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਖੇਡਾਂ ਅਤੇ ਜਿੰਮ ਨਾਲ ਜੁੜਨ ਲਈ ਪ੍ਰੇਰਿਤ ਵੀ ਕੀਤਾ | ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਪੀੜ੍ਹਤ ਨੌਜਵਾਨ ਨਸ਼ਾ ਛੱਡਣ ਦਾ ਅੱਜ ਹੀ ਮਨ ਬਣਉਣ ਤੇ ਆਪਣੇ ਅਤੇ ਆਪਣੇ ਪਰਿਵਾਰ ਦਾ ਭਵਿੱਖ ਖੁਸ਼ਹਾਲ ਬਣਾਉਣ | ਡਿਪਟੀ ਕਮਿਸ਼ਨਰ ਨੇ ਇਲਾਜ ਅਧੀਨ ਨਸ਼ਾ ਪੀੜ੍ਹਤਾਂ ਅਤੇ ਨਸ਼ੇ ਛੱਡ ਚੁੱਕੇ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸ ਕਰਵਾ ਕੇ ਰੁਜ਼ਗਾਰ ਦੇ ਕਾਬਲ ਬਣਾਉਣ ਸੰਬੰਧੀ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕਰਨ ਸੰਬੰਧੀ ਜਾਣਕਾਰੀ ਸਾਂਝੀ ਕੀਤੀ, ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ | ਐੱਸ. ਐੱਸ. ਪੀ. ਅਵਨੀਤ ਕੌਰ ਸਿੱਧੂ ਨੇ ਪੁਲਿਸ ਵਲੋਂ ਨਸ਼ਾ ਸਪਲਾਈ ਦੀ ਚੇਨ ਤੋੜਨ ਲਈ ਕੀਤੇ ਜਾ ਰਹੇ ਉਪਰਾਲੇ ਬਾਰੇ ਦੱਸਦਿਆਂ ਸਾਰਿਆਂ ਨੂੰ ਮਿਲ ਕੇ ਸਹਿਯੋਗ ਦੇਣ ਦੀ ਗੱਲ ਕਹੀ ਅਤੇ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ 'ਤੇ ਨਸ਼ਿਆਂ ਦੀ ਤਸਕਰੀ ਸੰਬੰਧੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਵੀ ਕੀਤੀ | ਨੋਡਲ ਅਫਸਰ ਆਈ. ਈ. ਸੀ. ਗਤੀਵਿਧੀਆਂ ਬੀ. ਈ. ਈ. ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਤਹਿਤ ਚਲਾਏ ਜਾ ਰਹੇ ਓਟ ਕਲੀਨਿਕ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਾਸ ਕੇਂਦਰਾਂ 'ਚ ਮੁਫ਼ਤ ਇਲਾਜ ਅਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ, ਸਹੂਲਤਾ ਤੇ ਭਲਾਈ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਸੈਮੀਨਾਰ 'ਚ ਵਿਭਾਗ ਵਲੋਂ ਨਸ਼ਿਆਂ ਵਿਰੋਧੀ ਤਿਆਰ ਕੀਤਾ ਜਾਗਰੂਕਤਾ ਪਰਚਾ ਜਾਰੀ ਕਰਵਾਇਆ ਜੋ ਕਿ ਲੋਕਾਂ ਨੂੰ ਵੰਡਿਆਂ ਵੀ ਗਿਆ | ਇਸ ਮੌਕੇ ਏ. ਡੀ. ਸੀ. (ਡੀ.) ਪ੍ਰੀਤ ਮਹਿੰਦਰ ਸਿੰਘ ਸਹੋਤਾ, ਡੀ. ਡੀ. ਪੀ. ਓ. ਅਭਿਨਵ ਗੋਇਲ, ਡਾ. ਪੁਸ਼ਪਿੰਦਰ ਕੌਰ, ਡੀ. ਐੱਸ. ਪੀ. ਅਜ਼ਾਦ ਦਵਿੰਦਰ ਸਿੰਘ, ਇੰਸਪੈਕਟਰ ਅਮਰਿੰਦਰ ਸਿੰਘ ਐੱਸ. ਐੱਚ. ਓ. ਥਾਣਾ ਸਦਰ, ਕੌਂਸਲਰ ਗੁਰਸਾਹਿਬ ਸਿੰਘ, ਗੁਰਭੇਜ ਸਿੰਘ ਖਹਿਰ, ਗੁਰਤੇਜ ਖੋਸਾ, ਮਲਕੀਤ ਸਿੰਘ, ਜਤਿੰਦਰ ਸਿੰਘ ਸੰਧੂ, ਬਲਵੀਰ ਸਿੰਘ ਫੌਜੀ, ਹਰਬੰਸ ਸਿੰਘ ਮਾਨ, ਹਰਜੋਤ ਜੋਤਾ, ਜਗਜੀਤ ਸੰਧੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ-ਕਰਮਚਾਰੀ ਮੌਜੂਦ ਸਨ | ਸੈਮੀਨਾਰ ਦਾ ਮੰਚ ਸੰਚਾਲਨ ਚਰਨਜੀਤ ਸਿੰਘ ਅਰਾਈਆਂ ਵਾਲਾ ਨੇ ਕੀਤਾ ਅਤੇ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ |
ਫ਼ਰੀਦਕੋਟ, 28 ਮਈ (ਚਰਨਜੀਤ ਸਿੰਘ ਗੋਂਦਾਰਾ)-ਰੈਡ ਕਰਾਸ ਸੀਨੀਅਰ ਸਿਟੀਜ਼ਨ ਵੈੱਲਫੇਅਰ ਕਲੱਬ ਫ਼ਰੀਦਕੋਟ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ 30 ਦੇ ਕਰੀਬ ਮੈਂਬਰਾਂ ਨੇ ਭਾਗ ਲਿਆ | ਸਟੇਜ਼ ਸੰਚਾਲਨ ਕਰਦਿਆਂ ਸੁਰਿੰਦਰਪਾਲ ਸ਼ਰਮਾ ਭਲੂਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ...
ਮਲੋਟ, 28 ਮਈ (ਅਜਮੇਰ ਸਿੰਘ ਬਰਾੜ)-ਜਰਨਲ ਵਰਗ ਕੈਟਾਗਰੀ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦੇ ਬੁਲਾਰੇ ਰਮਨ ਕੁਮਾਰ ਮਲੋਟ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੂਜੇ ਸੂਬਿਆਂ ਵਾਂਗ ਪੰਜਾਬ ਵਿਚ ਵੀ ਆਰਥਿਕ ਤੌਰ 'ਤੇ ਪਛੜੇ ਵਰਗ ਨੂੰ ਐੱਸ.ਸੀ./ਬੀ.ਸੀ. ਵਰਗ ਦੀ ਤਰ੍ਹਾਂ ...
ਕੋਟਕਪੂਰਾ, 28 ਮਈ (ਮੇਘਰਾਜ)-ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਅਰਬਨ ਕੋਟਕਪੂਰਾ ਵਲੋਂ ਸਬ ਯੂਨਿਟ ਕਮੇਟੀ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ, ਜਿਸ 'ਚ ਬਿੱਕਰ ਸਿੰਘ ਨੂੰ ਪ੍ਰਧਾਨ, ਮਲਕੀਤ ਸਿੰਘ ਮੀਤ ਪ੍ਰਧਾਨ, ਚੰਦਰ ਬਹਾਦਰ ਸਕੱਤਰ, ਮੰਗਾ ਸਿੰਘ ਸਹਾਇਕ ਸਕੱਤਰ ਅਤੇ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਧਰੂਮਨ ਐੱਚ. ਨਿੰਬਾਲੇ ਵਲੋਂ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਬਾਲ ਸ਼ੋਸ਼ਣ ਦੇ ਮਾਮਲਿਆਂ ਨੂੰ ਘੱਟ ਕਰਨ, ਬੱਚਿਆਂ ਦੀ ਮਾਨਸਿਕਤਾ ਨੂੰ ਸਹੀ ਦਿਸ਼ਾ ਵਿਚ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੈਨਸ਼ਨਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਮਿਸ਼ਨ ਸ੍ਰੀ ਮੁਕਤਸਰ ਸਾਹਿਬ ਸਰਕਲ ਦੀ ਮੀਟਿੰਗ ਪ੍ਰਧਾਨ ਸ਼ੰਕਰ ਦਾਸ ਦੀ ਅਗਵਾਈ ਹੇਠ ਹੋਈ, ਜਿਸ 'ਚ ਵੱਖ-ਵੱਖ ਡਵੀਜ਼ਨਾਂ ਦੇ ਆਗੂ ਸ਼ਾਮਿਲ ਹੋਏ | ...
ਕੋਟਕਪੂਰਾ, 28 ਮਈ (ਮੇਘਰਾਜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਨਵੀਂਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸਹੋਤਾ ਵਲੋਂ ਰਮਨਜੀਤ ਸਿੰਘ ਔਲਖ ਨੂੰ ਜ਼ਿਲਾ ਮੀਤ ...
ਫ਼ਰੀਦਕੋਟ, 28 ਮਈ (ਚਰਨਜੀਤ ਸਿੰਘ ਗੋਂਦਾਰਾ)-ਸਿਵਲ ਸਰਜਨ ਡਾ. ਸੰਜੇ ਕਪੂਰ ਅਤੇ ਨੋਡਲ ਅਫਸਰ ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ ਡਾ. ਪੁਸ਼ਪਿੰਦਰ ਸਿੰਘ ਕੂਕਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 31 ਮਈ ਨੂੰ ਵਿਸ਼ਵ ਤੰਬਾਕੂ ਦਿਵਸ ਮਨਾਉਣ ਸੰਬੰਧੀ ਚੱਲ ਰਹੇ ਹਫ਼ਤਾਵਾਰੀ ...
ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਸ਼ਹਿਰ ਵਿਖੇ ਆਈਲੈਟਸ ਤੇ ਇੰਮੀਗ੍ਰੇਸ਼ਨ ਦੀ ਸੰਸਥਾ ਅਚੀਵਰ ਪੁਆਇੰਟ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ | ਇਸ ਮੌਕੇ ਸੰਸਥਾ ਦੇ ਐੱਮ. ਡੀ. ਬਰਿੰਦਰ ...
ਕੋਟਕਪੂਰਾ, 28 ਮਈ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਜਥੇਬੰਦੀ ਦੀ ਮਜ਼ਬੂਤੀ ਲਈ ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਕੌਰ ਚੰਦਭਾਨ, ਰਮਨਦੀਪ ਕੌਰ ਰੋਮਾਣਾ ਅਲਬੇਲ ਸਿੰਘ, ਮਨਦੀਪ ਕੌਰ ਰੋਮਾਣਾ ਅਲਬੇਲ ਸਿੰਘ ਅਤੇ ...
ਕੋਟਕਪੂਰਾ, 28 ਮਈ (ਮੋਹਰ ਸਿੰਘ ਗਿੱਲ)-ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਨਵੇਂ ਜਨਰੇਟਰ ਦਾ ਉਦਘਾਟਨ ਕਰਨ ਦੇ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਉੱਪ ਮੰਡਲ ਮੈਜਿਸਟ੍ਰੇਟ ਕੋਟਕਪੂਰਾ ਵੀਰਪਾਲ ਕੌਰ ਸ਼ਾਮਲ ਹੋਏ | ...
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ)-ਮੈਂ ਚਾਹੰੁਦਾ ਹਾਂ ਕਿ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਆਪਣੇ ਸਰਬਪੱਖੀ ਵਿਕਾਸ ਲਈ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਜ਼ਰੂਰ ਦੇਖਣ ਲਈ ਵਿਧਾਨ ਸਭਾ ਵਿਚ ਆਉਣ | ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ...
ਕੋਟਕਪੂਰਾ, 28 ਮਈ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਫ਼ਤਹਿ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਮਾਸਟਰ ਹਰਜਿੰਦਰ ਸਿੰਘ ਹਰੀਨੌਂ ਦੀ ਪ੍ਰਧਾਨਗੀ 'ਚ ਕੋਟਕਪੂਰਾ ਦੇ ਕੋਠੇ ਗੱਜਣ ਸਿੰਘ ਵਾਲਾ ਵਿਖੇ ਹੋਈ, ਜਿਸ 'ਚ ਜਥੇਬੰਦੀ ਦੀਆਂ ਗਤੀਵਿਧੀਆਂ ਅਤੇ ...
ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਵਾਤਾਵਰਨ ਦੀ ਸ਼ੁੱਧਤਾ ਲਈ ਯਤਨਸ਼ੀਲ ਸੰਸਥਾ ਨਰੋਆ ਪੰਜਾਬ ਮੰਚ ਦੇ ਕਨਵੀਨਰ ਅਤੇ ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਸੰਸਥਾਪਕ ਭਾਈ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਦਾਅਵਾ ਕੀਤਾ ਹੈ ਕਿ ਜਿਸ ਤਰ੍ਹਾਂ ਬਿਆਸ ਦਾ ...
ਸਾਦਿਕ, 28 ਮਈ (ਗੁਰਭੇਜ ਸਿੰਘ ਚੌਹਾਨ)-ਆਮ ਆਦਮੀ ਦੀ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕਰਨ ਤੇ ਕਿਸਾਨਾਂ 'ਚ ਉਤਸ਼ਾਹ ਵਧਿਆ ਹੈ | ਪਿੰਡ ਪਿੰਡ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਕੇ ਸਿੱਧੀ ਬਿਜਾਈ ਕਰਨ ਲਈ ਰਾਜੀ ਹੋ ਰਹੇ ਹਨ | ਸਿੱਧੀ ...
ਮੰਡੀ ਬਰੀਵਾਲਾ, 28 ਮਈ (ਨਿਰਭੋਲ ਸਿੰਘ)-ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਡਾ. ਕੁਲਤਾਰ ਸਿੰਘ ਦੀ ਅਗਵਾਈ ਵਿਚ ਬਲਾਕ ਦੇ ਪਿੰਡ ਬਰੀਵਾਲਾ, ਸਰਾਏਨਾਗਾ, ਲੁਬਾਣਿਆਂਵਾਲੀ, ਭੰਗੇਵਾਲਾ, ਮਰਾੜ੍ਹ ...
ਮਲੋਟ, 28 ਮਈ (ਪਾਟਿਲ, ਬਰਾੜ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਚ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਯੋਗਾ ਅਚਾਰਿਆ ਪੂਜਾ ਚੁਰਾਇਆ ਵਲੋਂ ਸਕੂਲ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਯੋਗਾ ਕੈਂਪ ਲਗਾਇਆ ਗਿਆ, ਜਿਸ ਦਾ ਆਰੰਭ ਓਮ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਧੀਰ ਸਿੰਘ ਸਾਗੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ ਦੀ ਯੋਗ ਅਗਵਾਈ ਹੇਠ ਅੱਜ ਆਜ਼ਾਦੀ ਦੇ 75 ਸਾਲਾ ਦਿਵਸ ਸੰਬੰਧੀ ਬਲਾਕ ਪੱਧਰ ਦੇ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿੱਧ ਸ਼ਿਵ ਸ਼ਨੀ ਮੰਦਰ ਦੂਖ ਨਿਵਾਰਨ ਸ਼ਨੀ ਧਾਮ 'ਚ ਭਜਨ ਸੰਧਿਆ ਹੋਈ | ਮੰਦਰ ਕਮੇਟੀ ਦੇ ਪ੍ਰਧਾਨ ਦਵਿੰਦਰ ਗਾਂਧੀ ਨੇ ਦੱਸਿਆ ਕਿ ਮੰਦਰ 'ਚ 26 ਮਈ ਤੋਂ ਲਗਾਤਾਰ 108 ਘੰਟੇ ਦੀ ਤੇਲ ਧਾਰਾ ਸ਼ੁਰੂ ਕੀਤੀ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਪ੍ਰਭਜੋਤ ਕੌਰ ਦੇ ਨਿਰਦੇਸ਼ਾਂ ਤਹਿਤ ਆਜ਼ਾਦੀ ਦੇ 75 ਸਾਲਾ ਸਮਾਗਮਾਂ ਨੂੰ ਸਮਰਪਿਤ ਬਲਾਕ ਮੁਕਤਸਰ-1 ਦੇ ਅਧੀਨ ਪੈਂਦੇ ਸਮੂਹ ...
ਦੋਦਾ, 28 ਮਈ (ਰਵੀਪਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੋਦਾ ਦੀ ਚੋਣ ਨੋਟੀਫ਼ਿਕੇਸ਼ਨ ਅਨੁਸਾਰ ਮੰਡਲ ਆਗੂਆਂ ਦੀ ਅਗਵਾਈ ਹੇਠ ਦੋਦਾ ਵਿਖੇ ਹੋਈ | ਇਸ ਮੌਕੇ ਚੋਣ ਇਜਲਾਸ ਕੀਤਾ ਗਿਆ, ਜਿਸ ਦੌਰਾਨ ਸਰਗਰਮੀ ਰਿਪੋਰਟ 'ਤੇ ਚਰਚਾ ਕੀਤੀ ਗਈ, ਰਿਪੋਰਟ ਪਾਸ ਉਪਰੰਤ ਕਮੇਟੀ ਭੰਗ ...
ਮੰਡੀ ਕਿੱਲਿਆਂਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ 'ਚ ਆਮ ਆਦਮੀ ਪਾਰਟੀ ਦੀ ਜਿੱਤ 'ਚ ਸਭ ਤੋਂ ਵੱਧ ਸਾਢੇ 900 ਵੋਟਾਂ ਦਾ ਮੀਂਹ ਵਰ੍ਹਾਉਣ ਵਾਲਾ ਪਿੰਡ ਘੁਮਿਆਰਾ 'ਆਪ' ਸਰਕਾਰ ਬਣਨ ਦੇ ਕਰੀਬ 75 ਦਿਨਾਂ ਵੀ ਬਾਅਦ ਪੀਣ ਦੇ ਪਾਣੀ ਤੱਕ ਤੋਂ ਪਿਆਸਾ ਹੈ | ਪਿੰਡ ਦੇ ਵਾਟਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX