ਤਾਜਾ ਖ਼ਬਰਾਂ


ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  3 minutes ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  9 minutes ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  18 minutes ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਕਿਸਾਨਾਂ ਵਲੋਂ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ
. . .  30 minutes ago
ਫਗਵਾੜਾ, 12 ਅਗਸਤ - ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ...
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  27 minutes ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਸਰਵਜਨਕ ਗਤੀਵਿਧੀਆਂ ਨੂੰ ਵਿਰਾਮ ਦਿੱਤਾ ਗਿਆ ਹੈ ਤੇ ਡਾਕਟਰਾਂ ਦੀਆਂ ਹਿਦਾਇਤਾਂ 'ਤੇ ਉਹ ਕੁੱਝ ਦਿਨ ਇਕਾਂਤਵਾਸ...
ਚੋਰਾਂ ਵਲੋਂ ਸਟੇਟ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  53 minutes ago
ਬਰਨਾਲਾ/ ਹੰਡਿਆਇਆ,12 ਅਗਸਤ (ਗੁਰਜੀਤ ਸਿੰਘ ਖੁੱਡੀ) - ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਬੀਤੀ ਰਾਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਵਿਚ ਚੋਰਾਂ ਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਚੋਰਾਂ ਨੇ ਬੈਂਕ ਵਿਚ ਫਰੋਲਾ-ਫਰਾਲੀ ਤਾਂ ਕੀਤੀ ਪਰ ਉਨ੍ਹਾਂ ਦੇ ਹੱਥ ਨਕਦੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ
. . .  58 minutes ago
ਨਵੀਂ ਦਿੱਲੀ, 12 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 18,053 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,23,535 ਹੋ ਗਈ...
ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਵਿਧਾਇਕਾ ਭਰਾਜ ਨੇ ਨੌਜਵਾਨਾਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੀ ਗੱਲ ਦੁਹਰਾਈ
. . .  about 1 hour ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ) - ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸੰਗਰੂਰ ਦੀ ਪਹਿਲੀ ਮਹਿਲਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਕੇ ਉਨ੍ਹਾਂ ਦਾ ਵਧੀਆ ਭਵਿੱਖ ਬਣਾਉਣ ਲਈ ਦ੍ਰਿੜ ਸੰਕਲਪ...
ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ
. . .  about 1 hour ago
ਲਖਨਊ, 12 ਅਗਸਤ - ਉੱਤਰ ਪ੍ਰਦੇਸ਼ ਦੇ ਬਾਂਦਾ ਵਿਖੇ ਬੀਤੀ ਸ਼ਾਮ ਯਮੁਨਾ ਨਦੀ 'ਚ ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ ਹੈ। ਇਹ ਲੋਕ ਕਿਸ਼ਤੀ 'ਚ ਸਵਾਰ ਹੋ ਕੇ ਫ਼ਤਿਹਪੁਰ ਤੋਂ ਮਾਰਕਾ ਪਿੰਡ ਜਾ...
ਅੱਤਵਾਦੀਆਂ ਵਲੋਂ ਪ੍ਰਵਾਸੀ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਸ੍ਰੀਨਗਰ, 12 ਅਗਸਤ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਅੱਤਵਾਦੀਆਂ ਨੇ ਗੋਲੀ ਮਾਰ ਕੇ ਪ੍ਰਵਾਸੀ ਮਜ਼ਦੂਰ ਦੀ ਹੱਤਿਆ ਕਰ...
ਪੁਲਿਸ ਥਾਣੇ ਦੇ ਸਾਹਮਣੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
. . .  about 1 hour ago
ਭੋਗਪੁਰ, 12 ਅਗਸਤ - ਜਲੰਧਰ-ਪਠਾਨਕੋਟ ਮੁੱਖ ਜੀ.ਟੀ. ਰੋਡ 'ਤੇ ਥਾਣਾ ਭੋਗਪੁਰ ਦੇ ਸਾਹਮਣੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਅਣਪਛਾਤੇ ਮੋਨੇ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਲੋਕਾਂ...
ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਪਤੀ-ਪਤਨੀ ਦੀ ਮੌਤ, ਦੋ ਬੱਚੇ ਗੰਭੀਰ ਜ਼ਖਮੀ
. . .  about 1 hour ago
ਹਰਚੋਵਾਲ, 12 ਅਗਸਤ (ਰਣਜੋਧ ਸਿੰਘ ਭਾਮ) - ਅੱਜ ਸਵੇਰੇ 5 ਕੁ ਵਜੇ ਹਰਚੋਵਾਲ ਦੇ ਨਜ਼ਦੀਕ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਕਾਰ ਸਵਾਰ ਪਤੀ-ਪਤਨੀ ਦੀ ਮੌਤ ਅਤੇ ਦੋ ਬੱਚਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਸਵ. ਬਲਕਾਰ ਸਿੰਘ ਆਪਣੀ...
ਗੁਜਰਾਤ : ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਟੱਕਰ 'ਚ 6 ਮੌਤਾਂ
. . .  about 1 hour ago
ਅਹਿਮਦਾਬਾਦ, 12 ਅਗਸਤ - ਗੁਜਰਾਤ ਦੇ ਅਨੰਦ ਵਿਖੇ ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ।ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਅਮਰੀਕਾ : ਐਫ.ਬੀ.ਆਈ. ਦਫ਼ਤਰ 'ਤੇ ਸੇਧਮਾਰੀ ਦੀ ਕੋਸ਼ਸ਼ ਕਰਨ ਵਾਲਾ ਢੇਰ
. . .  about 2 hours ago
ਵਾਸ਼ਿੰਗਟਨ, 12 ਅਗਸਤ - ਅਮਰੀਕਾ ਦੇ ਓਹੀਓ ਵਿਚ ਐਫ.ਬੀ.ਆਈ. ਦਫ਼ਤਰ 'ਚ ਸੇਧਮਾਰੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਪੁਲਿਸ ਨੇ ਢੇਰ ਕਰ ਦਿੱਤਾ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਮੋਗਾ

ਤੇਜ਼ ਰਫ਼ਤਾਰ ਤੂਫ਼ਾਨ ਨੇ ਖੰਭੇ, ਟਰਾਂਸਫ਼ਾਰਮਰ, ਦਰੱਖਤ, ਸ਼ੈੱਡ ਤੋੜੇ

ਨੱਥੂਵਾਲਾ ਗਰਬੀ, 28 ਮਈ (ਸਾਧੂ ਰਾਮ ਲੰਗੇਆਣਾ)-ਅੱਜ ਆਏ ਤੇਜ਼ ਰਫ਼ਤਾਰ ਤੂਫ਼ਾਨ ਅਤੇ ਬਾਰਿਸ਼ ਨੇ ਪਿੰਡ ਭਲੂਰ ਅਤੇ ਆਸ-ਪਾਸ ਦੇ ਇਲਾਕੇ 'ਚ ਭਾਰੀ ਤਬਾਹੀ ਮਚਾਈ | ਇਸ ਸਮੇਂ ਜਿੱਥੇ ਲੋਕਾਂ ਦੇ ਪਸ਼ੂਆਂ ਵਾਸਤੇ ਪਾਏ ਹੋਏ ਸ਼ੈੱਡ ਹਨੇਰੀ ਨੇ ਪੁੱਟ ਕੇ ਦੂਰ-ਦੂਰ ਤੱਕ ਖਿਲਾਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਧਰਮਕੋਟ, 28 ਮਈ (ਪਰਮਜੀਤ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਬਲਾਕ ਧਰਮਕੋਟ ਦੀ ਮਹੀਨਾਵਾਰ ਮੀਟਿੰਗ ਬਾਬਾ ਪੂਰਨ ਸਿੰਘ ਗੁਰਦੁਆਰਾ ਧਰਮਕੋਟ ਵਿਖੇ ਹੋਈ | ਇਹ ਮੀਟਿੰਗ ਸਰਪ੍ਰਸਤ ਮੇਜਰ ਸਿੰਘ ਅਤੇ ਬਲਾਕ ਪ੍ਰਧਾਨ ਡਾ. ਹਰਮੀਤ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਪਿੰਡ ਢੁੱਡੀਕੇ ਵਿਖੇ ਦੋ ਰੋਜ਼ਾ ਵਰਲਡ ਰਿਕਾਰਡ ਪੇਂਟਿੰਗ ਗਤੀਵਿਧੀ ਸ਼ੁਰੂ

ਅਜੀਤਵਾਲ, 28 ਮਈ (ਹਰਦੇਵ ਸਿੰਘ ਮਾਨ)-ਇੰਡੀਅਨ ਕ੍ਰੀਏਟਿਵ ਯੂਨਿਟੀ ਸੰਸਥਾ ਵਲੋਂ ਢੁੱਡੀਕੇ ਵਿਖੇ ਦੋ ਰੋਜ਼ਾ ਵਰਲਡ ਰਿਕਾਰਡ ਪੇਂਟਿੰਗ ਸੰਬੰਧੀ ਅੱਜ ਬਾਬਾ ਪਾਖਰ ਸਿੰਘ ਸਕੂਲ ਢੁੱਡੀਕੇ ਵਿਖੇ ਸ਼ੁਰੂਆਤ ਕੀਤੀ ਗਈ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਵਿਚ ਦੇਸ਼ ਦੇ ...

ਪੂਰੀ ਖ਼ਬਰ »

ਪਿੰਡ ਲੋਪੋ ਦੀ ਸੈਰ ਕਰਨ ਗਈ ਔਰਤ ਦੀ ਲਾਸ਼ ਮਿਲੀ

ਨਿਹਾਲ ਸਿੰਘ ਵਾਲਾ, 28 ਮਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਪਿੰਡ ਲੋਪੋ ਦੀ 65 ਸਾਲਾ ਔਰਤ ਦੀ ਲਾਸ਼ ਪਿੰਡ ਲੁਹਾਰਾ ਤੋਂ ਮਿਲਣ 'ਤੇ ਹਲਕੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪੁਲਿਸ ਸੂਤਰਾਂ ਅਨੁਸਾਰ ਮਿ੍ਤਕ ਔਰਤ ਦੀ ਪਹਿਚਾਣ ਰਵਿੰਦਰ ਕੌਰ ...

ਪੂਰੀ ਖ਼ਬਰ »

ਪੁਲਿਸ ਵਲੋਂ 2 ਪਿੰਡਾਂ 'ਚ ਸਰਚ ਆਪ੍ਰੇਸ਼ਨ

ਨਿਹਾਲ ਸਿੰਘ ਵਾਲਾ, 28 ਮਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਟੀਮ ਵਲੋਂ ਏ. ਐੱਸ. ਪੀ. ਮੁਹੰਮਦ ਸਰਫ਼ਰਾਜ਼ ਆਲਮ, ਥਾਣਾ ਮੁਖੀ ਮੁਖ਼ਤਿਆਰ ਸਿੰਘ ਅਤੇ ਚੌਕੀ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ 'ਚ ਅੱਜ ਪਿੰਡ ...

ਪੂਰੀ ਖ਼ਬਰ »

ਅਣ-ਅਧਿਕਾਰਤ ਕੀੜੇਮਾਰ ਦਵਾਈਆਂ/ਖਾਦ ਵੇਚਣ ਵਾਲਾ ਬਖ਼ਸ਼ਿਆ ਨਹੀਂ ਜਾਵੇਗਾ-ਮੁੱਖ ਖੇਤੀਬਾੜੀ ਅਫ਼ਸਰ

ਫ਼ਤਿਹਗੜ੍ਹ ਪੰਜਤੂਰ, 28 ਮਈ (ਜਸਵਿੰਦਰ ਸਿੰਘ ਪੋਪਲੀ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਪਿ੍ਤਪਾਲ ਸਿੰਘ ਦੀ ਅਗਵਾਈ 'ਚ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਬਾਜ਼ ਸਿੰਘ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਅਹਿਮ ਮੀਟਿੰਗ

ਬਾਘਾ ਪੁਰਾਣਾ, 28 ਮਈ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਅਹਿਮ ਮੀਟਿੰਗ ਬਾਘਾ ਪੁਰਾਣਾ ਵਿਖੇ ਪੰਜਾਬ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਅਤੇ ਬਲਾਕ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਨੱਥੂਵਾਲਾ ਗਰਬੀ, 28 ਮਈ (ਸਾਧੂ ਰਾਮ ਲੰਗੇਆਣਾ)-ਵਿਵੇਕ ਸਿੰਗਾਪੁਰ ਜਲਾਲ ਵਾਲਿਆਂ ਦਾ ਹਸਪਤਾਲ ਲੰਗੇਆਣਾ ਪੁਰਾਣਾ ਵਿਖੇ ਸੇਵਾਵਾਂ ਨਿਭਾਅ ਰਹੇ ਇਕ ਮੁਲਾਜ਼ਮ ਮਨਜਿੰਦਰ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਕੋਠੇ ਸ਼ੇਰ ਜੰਗ ਜਗਰਾਉਂ ਨੇ ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ

ਮੋਗਾ, 28 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ, ਜਿਸ 'ਚ ਜਥੇਬੰਦੀ ਦੇ ਸੂਬਾਈ ਆਗੂਆਂ ਤੋਂ ਇਲਾਵਾ ਪੰਜਾਬ ...

ਪੂਰੀ ਖ਼ਬਰ »

ਭਾਕਿਯੂ (ਏਕਤਾ) ਉਗਰਾਹਾਂ ਵਲੋਂ ਅੱਜ ਕੀਤਾ ਜਾਣ ਵਾਲਾ ਇਕੱਠ ਹੁਣ ਪਹਿਲੀ ਨੂੰ -ਗੁਰਚਰਨ ਰਾਮਾਂ

ਨਿਹਾਲ ਸਿੰਘ ਵਾਲਾ, 28 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਗੁਰਚਰਨ ਰਾਮਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਬੂਟਾ ਸਿੰਘ ਭਾਗੀਕੇ ਬਲਾਕ ਸੈਕਟਰੀ ਨੂੰ ਜੋ ਰਾਮਾਂ ਪਿੰਡ ਦੇ ਇਕ ਵਿਅਕਤੀ ਜੋ ...

ਪੂਰੀ ਖ਼ਬਰ »

ਪੰਜਾਬ ਵਾਤਾਵਰਨ ਚੇਤਨਾ ਲਹਿਰ ਵਲੋਂ ਵਾਤਾਵਰਨਿਕ ਮੁੱਦਿਆਂ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਮੰਗ

ਮੋਗਾ, 28 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਵਾਤਾਵਰਨ ਚੇਤਨਾ ਲਹਿਰ ਪੰਜਾਬ ਦੇ ਇਕ 15 ਮੈਂਬਰੀ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਤੋਂ ਵਾਤਾਵਰਨ ਨਾਲ ਸੰਬੰਧਿਤ ਮੁੱਦਿਆਂ 'ਤੇ ਚਰਚਾ ਕਰਨ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਫ਼ਤਹਿ ਦੀ ਸੂਬਾ ਪੱਧਰੀ ਮੀਟਿੰਗ

ਕੋਟਕਪੂਰਾ, 28 ਮਈ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਫ਼ਤਹਿ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਮਾਸਟਰ ਹਰਜਿੰਦਰ ਸਿੰਘ ਹਰੀਨੌਂ ਦੀ ਪ੍ਰਧਾਨਗੀ 'ਚ ਕੋਟਕਪੂਰਾ ਦੇ ਕੋਠੇ ਗੱਜਣ ਸਿੰਘ ਵਾਲਾ ਵਿਖੇ ਹੋਈ, ਜਿਸ 'ਚ ਜਥੇਬੰਦੀ ਦੀਆਂ ਗਤੀਵਿਧੀਆਂ ਅਤੇ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਕੈਰੋਂ ਤੇ ਰਾਮੂਵਾਲੀਆ ਵਲੋਂ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਮੋਗਾ, 28 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ...

ਪੂਰੀ ਖ਼ਬਰ »

ਵੱਖ-ਵੱਖ ਅਧਿਕਾਰੀਆਂ ਤੇ ਵਿਅਕਤੀਆਂ ਵਲੋਂ ਜਥੇ. ਤੋਤਾ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਅਜੀਤਵਾਲ, 28 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਜਥੇ. ਤੋਤਾ ਸਿੰਘ ਦੇ ਇਸ ਦੁਨੀਆਂ ਤੋਂ ਰੁਖ਼ਸਤ ਹੋਣ 'ਤੇ ਪਿ੍ੰਸੀਪਲ ਜਗਤਾਰ ਸਿੰਘ ਦੌਧਰ, ਐੱਸ. ਡੀ. ਓ. ਨਵਰੂਪ ਸਿੰਘ ਚੂਹੜਚੱਕ, ਡਾ. ਕਰਮਜੀਤ ਕੌਰ ਮੱਦੋਕੇ, ਕੈਨੇਡਾ ਵਾਸੀ ਮੰਗਲ ਸਿੰਘ ਰੌਲੀ, ਆੜ੍ਹਤੀਆ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਵਲੋਂ ਜਥੇ. ਤੋਤਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਨਿਹਾਲ ਸਿੰਘ ਵਾਲਾ, 28 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਅਧਿਆਪਕ ਦਲ ਪੰਜਾਬ ਦੀ ਸ਼ੋਕ ਮੀਟਿੰਗ 'ਚ ਜਥੇ. ਤੋਤਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਜਥੇਦਾਰ ਦੇ ਦਿਹਾਂਤ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ | ਮੀਟਿੰਗ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੋਗਾ ਉਲੰਪੀਅਨ ਪ੍ਰਤੀਯੋਗਤਾ 'ਚ ਨਵਜੋਤ ਅਟਵਾਲ ਦੂਸਰੇ ਸਥਾਨ 'ਤੇ ਰਹੀ

ਨਿਹਾਲ ਸਿੰਘ ਵਾਲਾ, 28 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਯੋਗਾ ਓਲੰਪੀਅਨ 'ਚ ਸਰਕਾਰੀ ਹਾਈ ਸਕੂਲ ਕੁੱਸਾ ਦੀ ਵਿਦਿਆਰਥਣ ਨਵਜੋਤ ਕੌਰ ਅਟਵਾਲ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਗੁਰਬਾਣੀ ਦਾ ਪਾਠ ਜ਼ਬਾਨੀ ਸੁਣਾਉਣ 'ਤੇ ਟਰੱਸਟ ਵਲੋਂ ਵੀਰ ਸਿੰਘ ਸਕੂਲ ਦੇ ਵਿਦਿਆਰਥੀਆਂਦਾ ਸਨਮਾਨ

ਨੱਥੂਵਾਲਾ ਗਰਬੀ, 28 ਮਈ (ਸਾਧੂ ਰਾਮ ਲੰਗੇਆਣਾ)-ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦੇ ਵਿਦਿਆਰਥੀਆਂ ਵਲੋਂ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਵੀ ਭਾਗ ਲਿਆ ਜਾਂਦਾ ਹੈ | ਸੰਸਥਾ 'ਚ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ (ਲੜਕੀਆਂ) ਵਿਖੇ ਜਾਗਰੂਕਤਾ ਕੈਂਪ ਲਗਾਇਆ

ਕੋਟ ਈਸੇ ਖਾਂ, 28 ਮਈ (ਨਿਰਮਲ ਸਿੰਘ ਕਾਲੜਾ)-ਬੇਟੀ ਹੋਈ ਹੈ ਵੱਡੀ ਤਾਂ ਖ਼ੁਸ਼ੀਆਂ ਕਿਉਂ ਨਾ ਵਧਣ ਦੇ ਬੈਨਰ ਹੇਠ ਲੜਕੀਆਂ ਲਈ ਜਾਗਰੂਕਤਾ ਬਾਰੇ ਸਿਵਲ ਸਰਜਨ ਮੋਗਾ ਡਾ. ਹਰਿੰਦਰ ਕੌਰ ਕਲੇਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੋਟ ਈਸੇ ਖਾਂ ਸਰਕਾਰੀ ਸਕੂਲ ਲੜਕੀਆਂ ਵਿਖੇ ...

ਪੂਰੀ ਖ਼ਬਰ »

ਪਿੰਡਾਂ 'ਚ ਚਿੱਟਾ ਛੁਡਾਉਣ ਲਈ ਪੁਲਿਸ ਤੇ ਬੀ. ਕੇ. ਯੂ. ਪੰਜਾਬ ਰਲ ਕੇ ਬਣਾਉਣਗੇ ਨਸ਼ਾ ਛੁਡਾਊ ਕਮੇਟੀਆਂ-ਐੱਸ. ਐੱਚ. ਓ. /ਸੁੱਖ ਗਿੱਲ

ਧਰਮਕੋਟ, 28 ਮਈ (ਪਰਮਜੀਤ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁੱਖ ਗਿੱਲ ਤੋਤਾ ਸਿੰਘ ਵਾਲਾ, ਸੁਖਚੈਨ ਸਿੰਘ ਪੰਡੋਰੀ, ਬਲਵੀਰ ਸਿੰਘ ਸੰਗਲਾ, ਗੁਰਮੇਲ ਸਿੰਘ ਮੱਲੂਵਾਲਾ ਆਦਿ ਆਗੂਆਂ ਵਲੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਲਈ ਚਲਾਈ ਗਈ ...

ਪੂਰੀ ਖ਼ਬਰ »

ਬਾਬਾ ਸੁੱਚਾ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 28 ਮਈ (ਗੁਰਮੀਤ ਸਿੰਘ ਖ਼ਾਲਸਾ)-ਮਨਜੀਤ ਸਿੰਘ ਘਈ, ਜਸਵਿੰਦਰ ਬੌਬੀ ਘਈ, ਸੁਖਦੇਵ ਸਿੰਘ ਘਈ ਤੇ ਪ੍ਰੀਤ ਘਈ ਦੇ ਸਤਿਕਾਰਯੋਗ ਪਿਤਾ ਅਤੇ ਸੁਰਜੀਤ ਸਿੰਘ ਔਲਖ, ਪਰਮਜੀਤ ਸਿੰਘ ਔਲਖ ਦੇ ਜੀਜਾ ਬਾਬਾ ਸੁੱਚਾ ਸਿੰਘ ਵਾਸੀ ਕੋਟ ਈਸੇ ਖਾਂ ਜੋ ਬੀਤੇ ਕੱਲ੍ਹ ਪ੍ਰਮਾਤਮਾ ਦੇ ਭਾਣੇ ਅਨੁਸਾਰ ਆਪਣੇ ਸਵਾਸ ਪੂਰੇ ਕਰ ਗੁਰੂ ਚਰਨਾਂ 'ਚ ਜਾ ਬਿਰਾਜੇ, ਉਨ੍ਹਾਂ ਦੀ ਮਿ੍ਤਕ ਦੇਹ ਦੇ ਅਗਲੀ ਸਵੇਰ ਅੰਤਿਮ ਸੰਸਕਾਰ ਮੌਕੇ ਸਥਾਨਕ ਸ਼ਮਸ਼ਾਨਘਾਟ ਵਿਖੇ ਰਿਸ਼ਤੇਦਾਰਾਂ, ਸਾਕ ਸੰਬੰਧੀਆਂ ਤੇ ਇਲਾਕਾ ਨਿਵਾਸੀਆਂ ਵਲੋਂ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਇਸ ਮੌਕੇ ਭਾਈ ਕਿ੍ਸ਼ਨ ਸਿੰਘ ਖ਼ਾਲਸਾ, ਸੀਨੀਅਰ ਕੌਂਸਲਰ ਸੁਮਿਤ ਕੁਮਾਰ ਬਿੱਟੂ ਮਲਹੋਤਰਾ, ਪ੍ਰਕਾਸ਼ ਸਿੰਘ ਰਾਜਪੂਤ, ਮਾ. ਸ਼ਮਸ਼ੇਰ ਸਿੰਘ ਸੂਬਾ ਆਗੂ ਮਾਸਟਰ ਕੇਡਰ ਯੂਨੀਅਨ, ਕੌਂਸਲਰ ਸੁੱਚਾ ਸਿੰਘ ਪੁਰਬਾ, ਤਰਸੇਮ ਸਿੰਘ ਗਿੱਲ ਪ੍ਰਧਾਨ ਨਾਮਦੇਵ ਸਭਾ, ਲਖਵਿੰਦਰ ਸਿੰਘ ਰਾਜਪੂਤ ਯੂਥ ਸ਼ਹਿਰੀ ਪ੍ਰਧਾਨ ਆਪ, ਕੌਂਸਲਰ ਗੁਰਪ੍ਰੀਤ ਸੋਨੂੰ ਸਿੱਧੂ, ਕਰਨਪਾਲ ਸਿੰਘ ਭੁੱਲਰ, ਬਲਜੀਤ ਸਿੰਘ ਬਿੱਟੂ, ਸਵਰਨ ਸਿੰਘ ਬੱਬੂ, ਮਣੀ ਛਾਬੜਾ ਜ਼ਿਲ੍ਹਾ ਆਗੂ, ਗੁਰਪ੍ਰੀਤ ਸਿੰਘ ਗੋਗੀ, ਬਿਕਰਮ ਸ਼ਰਮਾ, ਕਪਿਲ ਮਹਿਤਾ, ਰਾਣਾ ਮਨੇਸ, ਕਸ਼ਮੀਰ ਸਿੰਘ ਅਲਬੋ ਕੋਠੀ, ਸੋਨੂੰ ਧਰਮਕੋਟ, ਨਿਰੰਜਨ ਸਿੰਘ, ਮਹਿੰਦਰ ਸਿੰਘ, ਜਰਨੈਲ ਸਿੰਘ ਫ਼ਿਰੋਜ਼ਪੁਰ, ਵਿਸਾਖਾ ਸਿੰਘ, ਸੰਪੂਰਨ ਸਿੰਘ, ਗੁਰਚਰਨ ਸਿੰਘ ਘਟੌੜਾ, ਬਲਜੀਤ ਸਿੰਘ ਸੋਹੀ, ਜਸਵੀਰ ਸਿੰਘ ਬਿੱਟੂ, ਡਾ. ਭਾਟੀਆ, ਸੁਰਜੀਤ ਸਿੰਘ ਰਾਮਗੜ੍ਹ, ਸੁਖਵਿੰਦਰ ਸਿੰਘ, ਰਾਜੂ ਵਰੋਲਾ, ਜਰਨੈਲ ਸਿੰਘ ਮੰਗਾ, ਸਾਧੂ ਸਿੰਘ ਕਿਸ਼ਨਪੁਰਾ, ਪਾਲੀ ਛਾਬੜਾ, ਭੋਲਾ ਸ਼ਰਮਾ, ਜਗਦੀਸ਼ ਸਿੰਘ, ਬਲਿਹਾਰ ਸਿੰਘ, ਹਰਭਜਨ ਪੁਰਬਾ, ਗੁਰਜੰਟ ਟੇਲਰ ਘਲੋਟੀ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਬਾਬਾ ਸੁੱਚਾ ਸਿੰਘ ਦੇ ਅੰਗੀਠੇ ਦੀ ਸੰਭਾਲ 29 ਮਈ ਐਤਵਾਰ ਸਵੇਰੇ 9 ਵਜੇ ਹੋਵੇਗੀ |

ਖ਼ਬਰ ਸ਼ੇਅਰ ਕਰੋ

 

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਨਗਰ ਕੀਰਤਨ 1 ਜੂਨ ਸੰਬੰਧੀ ਮੀਟਿੰਗ

ਮੋਗਾ, 28 ਮਈ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਲੋਕਲ ਗੁਰਪੁਰਬ ਕਮੇਟੀ ਮੋਗਾ ਵਲਾੋ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਅਤੇ ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ, ਇਸਤਰੀ ਸਤਿਸੰਗ ਸਭਾਵਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਜੀ. ਟੀ. ਬੀ. ਗੜ੍ਹ ਸਕੂਲ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਨੱਥੂਵਾਲਾ ਗਰਬੀ, 28 ਮਈ (ਸਾਧੂ ਰਾਮ ਲੰਗੇਆਣਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ “ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ” ਸਲੋਗਨ ਅਧੀਨ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਕੋਟ ਈਸੇ ਖਾਂ ਦੀ ਤਰੱਕੀ 'ਚ ਜਥੇ. ਤੋਤਾ ਸਿੰਘ ਦਾ ਵੱਡਾ ਯੋਗਦਾਨ-ਭਾਈ ਖ਼ਾਲਸਾ/ਵਿਪਨ ਸ਼ਰਮਾ

ਕੋਟ ਈਸੇ ਖਾਂ, 28 ਮਈ (ਗੁਰਮੀਤ ਸਿੰਘ ਖ਼ਾਲਸਾ)-ਰਾਜਨੀਤਕ ਸਫ਼ਾ ਤੋਂ ਇਲਾਵਾ ਧਾਰਮਿਕ, ਸਮਾਜਿਕ ਖੇਤਰ ਨਾਲ ਜੁੜੇ ਲੋਕਾਂ ਦੇ ਦਿਲਾਂ 'ਚ ਖ਼ਾਸਾ ਸਤਿਕਾਰ ਰੱਖਦੇ ਸਾਬਕਾ ਕੈਬਨਿਟ ਮੰਤਰੀ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇ. ਤੋਤਾ ਸਿੰਘ ਪ੍ਰਮਾਤਮਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਚਾਵਲਾ ਵਲੋਂ ਜਥੇ. ਤੋਤਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ

ਮੋਗਾ, 28 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਕੋਰ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ 'ਚ ਸ਼ੋ੍ਰਮਣੀ ਕਮੇਟੀ ਮੈਂਬਰ ਤੇ ਸੀਨੀਅਰ ...

ਪੂਰੀ ਖ਼ਬਰ »

ਵੱਖ-ਵੱਖ ਅਧਿਕਾਰੀਆਂ ਤੇ ਵਿਅਕਤੀਆਂ ਵਲੋਂ ਜਥੇ. ਤੋਤਾ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਅਜੀਤਵਾਲ, 28 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਜਥੇ. ਤੋਤਾ ਸਿੰਘ ਦੇ ਇਸ ਦੁਨੀਆਂ ਤੋਂ ਰੁਖ਼ਸਤ ਹੋਣ 'ਤੇ ਪਿ੍ੰਸੀਪਲ ਜਗਤਾਰ ਸਿੰਘ ਦੌਧਰ, ਐੱਸ. ਡੀ. ਓ. ਨਵਰੂਪ ਸਿੰਘ ਚੂਹੜਚੱਕ, ਡਾ. ਕਰਮਜੀਤ ਕੌਰ ਮੱਦੋਕੇ, ਕੈਨੇਡਾ ਵਾਸੀ ਮੰਗਲ ਸਿੰਘ ਰੌਲੀ, ਆੜ੍ਹਤੀਆ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਉੱਘੇ ਪੱਤਰਕਾਰ ਬਸੰਤ ਸਿੰਘ ਰਾਮੰੂਵਾਲਾ ਵਲੋਂ ਜਥੇ. ਤੋਤਾ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਮੋਗਾ, 28 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਰੌਸ਼ਨ ਦਿਮਾਗ਼ ਵਜੋਂ ਜਾਣੇ ਜਾਂਦੇ ਦਰਵੇਸ਼ ਸਿਆਸਤਦਾਨ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਜੋ ਬੀਤੇ ਦਿਨ ...

ਪੂਰੀ ਖ਼ਬਰ »

ਮਾਸਿਕ ਧਰਮ ਤੇ ਸਵੱਛਤਾ ਸੰਬੰਧੀ ਸਿਹਤ ਕੇਂਦਰਾਂ ਤੇ ਸਕੂਲਾਂ 'ਚ ਲਾਏ ਜਾਗਰੂਕਤਾ ਸੈਮੀਨਾਰ

ਮੰਡੀ ਬਰੀਵਾਲਾ, 28 ਮਈ (ਨਿਰਭੋਲ ਸਿੰਘ)-ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਡਾ. ਕੁਲਤਾਰ ਸਿੰਘ ਦੀ ਅਗਵਾਈ ਵਿਚ ਬਲਾਕ ਦੇ ਪਿੰਡ ਬਰੀਵਾਲਾ, ਸਰਾਏਨਾਗਾ, ਲੁਬਾਣਿਆਂਵਾਲੀ, ਭੰਗੇਵਾਲਾ, ਮਰਾੜ੍ਹ ...

ਪੂਰੀ ਖ਼ਬਰ »

ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਯੋਗਾ ਕੈਂਪ ਲਗਾਇਆ

ਮਲੋਟ, 28 ਮਈ (ਪਾਟਿਲ, ਬਰਾੜ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਚ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਯੋਗਾ ਅਚਾਰਿਆ ਪੂਜਾ ਚੁਰਾਇਆ ਵਲੋਂ ਸਕੂਲ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਯੋਗਾ ਕੈਂਪ ਲਗਾਇਆ ਗਿਆ, ਜਿਸ ਦਾ ਆਰੰਭ ਓਮ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਧੀਰ ਸਿੰਘ ਸਾਗੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ ਦੀ ਯੋਗ ਅਗਵਾਈ ਹੇਠ ਅੱਜ ਆਜ਼ਾਦੀ ਦੇ 75 ਸਾਲਾ ਦਿਵਸ ਸੰਬੰਧੀ ਬਲਾਕ ਪੱਧਰ ਦੇ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ...

ਪੂਰੀ ਖ਼ਬਰ »

ਸਿੱਧ ਸ਼ਿਵ ਸ਼ਨੀ ਮੰਦਰ ਦੂਖ ਨਿਵਾਰਨ ਸ਼ਨੀ ਧਾਮ ਵਿਖੇ ਹੋਈ ਭਜਨ ਸੰਧਿਆ

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿੱਧ ਸ਼ਿਵ ਸ਼ਨੀ ਮੰਦਰ ਦੂਖ ਨਿਵਾਰਨ ਸ਼ਨੀ ਧਾਮ 'ਚ ਭਜਨ ਸੰਧਿਆ ਹੋਈ | ਮੰਦਰ ਕਮੇਟੀ ਦੇ ਪ੍ਰਧਾਨ ਦਵਿੰਦਰ ਗਾਂਧੀ ਨੇ ਦੱਸਿਆ ਕਿ ਮੰਦਰ 'ਚ 26 ਮਈ ਤੋਂ ਲਗਾਤਾਰ 108 ਘੰਟੇ ਦੀ ਤੇਲ ਧਾਰਾ ਸ਼ੁਰੂ ਕੀਤੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਦੇ ਕੋਰੀਓਗ੍ਰਾਫ਼ੀ ਤੇ ਕੋਲਾਜ ਮੇਕਿੰਗ ਦੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਪ੍ਰਭਜੋਤ ਕੌਰ ਦੇ ਨਿਰਦੇਸ਼ਾਂ ਤਹਿਤ ਆਜ਼ਾਦੀ ਦੇ 75 ਸਾਲਾ ਸਮਾਗਮਾਂ ਨੂੰ ਸਮਰਪਿਤ ਬਲਾਕ ਮੁਕਤਸਰ-1 ਦੇ ਅਧੀਨ ਪੈਂਦੇ ਸਮੂਹ ...

ਪੂਰੀ ਖ਼ਬਰ »

ਦਰਸ਼ਨ ਸਿੰਘ ਟੀ. ਐੱਸ. ਯੂ. ਦੋਦਾ ਦੇ ਬਣੇ ਪ੍ਰਧਾਨ

ਦੋਦਾ, 28 ਮਈ (ਰਵੀਪਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੋਦਾ ਦੀ ਚੋਣ ਨੋਟੀਫ਼ਿਕੇਸ਼ਨ ਅਨੁਸਾਰ ਮੰਡਲ ਆਗੂਆਂ ਦੀ ਅਗਵਾਈ ਹੇਠ ਦੋਦਾ ਵਿਖੇ ਹੋਈ | ਇਸ ਮੌਕੇ ਚੋਣ ਇਜਲਾਸ ਕੀਤਾ ਗਿਆ, ਜਿਸ ਦੌਰਾਨ ਸਰਗਰਮੀ ਰਿਪੋਰਟ 'ਤੇ ਚਰਚਾ ਕੀਤੀ ਗਈ, ਰਿਪੋਰਟ ਪਾਸ ਉਪਰੰਤ ਕਮੇਟੀ ਭੰਗ ...

ਪੂਰੀ ਖ਼ਬਰ »

'ਆਪ' ਲਈ ਵੋਟਾਂ ਦਾ ਮੀਂਹ ਵਰ੍ਹਾਉਣ ਵਾਲਾ ਘੁਮਿਆਰਾ ਪਿੰਡ ਪੀਣ ਦੇ ਪਾਣੀ ਤੋਂ 'ਪਿਆਸਾ'

ਮੰਡੀ ਕਿੱਲਿਆਂਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ 'ਚ ਆਮ ਆਦਮੀ ਪਾਰਟੀ ਦੀ ਜਿੱਤ 'ਚ ਸਭ ਤੋਂ ਵੱਧ ਸਾਢੇ 900 ਵੋਟਾਂ ਦਾ ਮੀਂਹ ਵਰ੍ਹਾਉਣ ਵਾਲਾ ਪਿੰਡ ਘੁਮਿਆਰਾ 'ਆਪ' ਸਰਕਾਰ ਬਣਨ ਦੇ ਕਰੀਬ 75 ਦਿਨਾਂ ਵੀ ਬਾਅਦ ਪੀਣ ਦੇ ਪਾਣੀ ਤੱਕ ਤੋਂ ਪਿਆਸਾ ਹੈ | ਪਿੰਡ ਦੇ ਵਾਟਰ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦਾ ਜਾਣਾ ਰਾਜਸੀ ਪਿੜ 'ਚ ਵੱਡਾ ਘਾਟਾ-ਵਿਧਾਇਕ ਲਾਡੀ ਸ਼ੇਰੋ ਵਾਲੀਆ, ਖਹਿਰਾ

ਅਜੀਤਵਾਲ, 28 ਮਈ (ਸ਼ਮਸ਼ੇਰ ਸਿੰਘ ਗਾਲਿਬ)-ਧਾਰਮਿਕ ਅਤੇ ਰਾਜਸੀ ਪਿੜ 'ਚ ਵੱਡਾ ਕੱਦ ਰੱਖਣ ਵਾਲੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਤੋਤਾ ਸਿੰਘ ਦੇ ਜਾਣ ਨਾਲ ਵੱਡਾ ਘਾਟਾ ਪਿਆ ਹੈ, ਇਸ ਦੀ ਭਰਪਾਈ ਅਜੇ ਹੋਣ ਦੇ ਆਸਾਰ ਨਹੀਂ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਸ਼ਾਹ, ਔਲਖ ਪਰਿਵਾਰ ਵਲੋਂ ਦੁੱਖ ਪ੍ਰਗਟ

ਕਿਸ਼ਨਪੁਰਾ ਕਲਾਂ, 28 ਮਈ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਦਰਦੀ ਨਿਧੜਕ ਰਾਜ ਨੇਤਾ, ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ. ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਵਲੋਂ ਰਾਜਨੀਤਕ, ਧਾਰਮਿਕ, ਸਮਾਜਿਕ ਖੇਤਰ 'ਚ ਕੀਤੇ ਕਾਰਜਾਂ ਨੂੰ ਹਮੇਸ਼ਾ ਰੱਖਿਆ ਜਾਵੇਗਾ ਯਾਦ

ਧਰਮਕੋਟ, 28 ਮਈ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਕੋਰ ਕਮੇਟੀ ਮੈਂਬਰ ਅਤੇ ਸਾਬਕਾ ਖੇਤੀਬਾੜੀ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ. ਤੋਤਾ ਸਿੰਘ ਦੇ ਤੁਰ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਪਰਿਵਾਰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ ਇੰਟਕ ਦਾ ਵਫ਼ਦ ਜਰਨਲ ਮੈਨੇਜਰ ਪੰਜਾਬ ਨੂੰ ਮਿਲਿਆ

ਮੋਗਾ, 28 ਮਈ (ਜਸਪਾਲ ਸਿੰਘ ਬੱਬੀ)-ਮਿਡ-ਡੇ-ਮੀਲ ਕੁੱਕ ਯੂਨੀਅਨ ਸੰਬੰਧਿਤ ਇੰਟਕ ਦਾ ਵਫ਼ਦ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਅਗਵਾਈ ਹੇਠ ਚੰਡੀਗੜ੍ਹ ਪ੍ਰਭੂ ਚਰਨ ਸਿੰਘ ਜਰਨਲ ਮੈਨੇਜਰ ਪੰਜਾਬ ਨੂੰ ਮਿਲਿਆ | ਇਸ ਮੌਕੇ ਵਫ਼ਦ 'ਚ ਸ਼ਾਮਿਲ ਸੂਬਾ ਪ੍ਰਧਾਨ ਕਰਮਚੰਦ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਜ਼ ਸੰਸਥਾ ਸਟੂਡੈਂਟ ਵੀਜ਼ੇ 'ਚ ਮਾਹਿਰ

ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਸੰਸਥਾ ਗੋਲਡਨ ਐਜੂਕੇਸ਼ਨਜ਼ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ 'ਚ ਮਾਹਿਰ ਮੰਨਿਆ ਜਾਂਦਾ ਹੈ | ਹੁਣ ਤੱਕ ਗੋਲਡਨ ਐਜੂਕੇਸ਼ਨਜ਼ ਨੇ ਕਈ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ

ਮੋਗਾ, 28 ਮਈ (ਅਸ਼ੋਕ ਬਾਂਸਲ)-ਲਾਇਨਜ਼ ਕਲੱਬ ਮੋਗਾ ਸੈਂਟਰਲ ਵਲੋਂ ਅੰਬੇਡਕਰ ਭਵਨ ਮੋਗਾ ਵਿਖੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਨਿਗਮ ਭਲਾਈ ਵਿਭਾਗ ਅਤੇ ਬੈਂਕਫਿੰਕੋ ਦੇ ਸਹਿਯੋਗ ਨਾਲ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਹਰਭਾਲ ਸਿੰਘ ...

ਪੂਰੀ ਖ਼ਬਰ »

ਹਿੰਮਤਪੁਰਾ ਦੀਆਂ ਸਮੱਸਿਆਵਾਂ ਸੰਬੰਧੀ ਹਲਕਾ ਵਿਧਾਇਕ ਨੂੰ ਜਥੇਬੰਦੀਆਂ ਦਾ ਵਫ਼ਦ ਮਿਲਿਆ

ਨਿਹਾਲ ਸਿੰਘ ਵਾਲਾ, 28 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਪਿੰਡ ਹਿੰਮਤਪੁਰਾ ਦੀਆਂ ਸਮੱਸਿਆਵਾਂ ਸੰਬੰਧੀ ਭਰਵਾਂ ਵਫ਼ਦ ਹਲਕਾ ਵਿਧਾਇਕ ...

ਪੂਰੀ ਖ਼ਬਰ »

ਰਾਈਟਵੇ ਏਅਰਲਿੰਕਸ ਨੇ ਲਗਵਾਏ ਯੂ. ਕੇ. ਦੇ ਸਪਾਊਸ ਵੀਜ਼ੇ

ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਇਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਜੋ ਪੰਜਾਬ ਹੀ ਨਹੀਂ ਪੂਰੇ ਭਾਰਤ ਵਿਚ ਕੰਮ ਕਰ ਰਹੀ ਹੈ, ਜਿਸ ਨੇ ਹਜ਼ਾਰਾਂ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ | ਸੰਸਥਾ ਨੇ ਲਵਪ੍ਰੀਤ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7.0 ਬੈਂਡ

ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਸੰਸਥਾ ਦੇ ਐੱਮ. ਡੀ. ਨੇ ਕਿਹਾ ਵਿਦਿਆਰਥੀ ਵਧੀਆ ਬੈਂਡ ਹਾਸਲ ਕਰਨ ਵਾਸਤੇ ਬਹੁਤ ਹੀ ਮਿਹਨਤ ਕਰ ਰਹੇ ਹਨ | ਇਹ ਸਭ ਵਿਦਿਆਰਥੀ ਮਿਹਨਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਜਲਦੀ ਪੂਰਾ ਕਰ ਰਹੇ ਹਨ | ਸੰਸਥਾ ਵਿਚ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਸਦੀਵੀ ਵਿਛੋੜੇ 'ਤੇ ਟਰੱਸਟ ਗੁਰਦੁਆਰਾ ਬੀਬੀ ਕਾਹਨ ਕਰ ਦੀ ਸ਼ੋਕ ਮੀਟਿੰਗ

ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਟਰੱਸਟ ਗੁਰਦੁਆਰਾ ਬੀਬੀ ਕਾਹਨ ਕੌਰ ਸਿੱਖ ਐਜੂਕੇਸ਼ਨ ਟਰੱਸਟ ਮੋਗਾ ਅਤੇ ਪ੍ਰਬੰਧਕ ਕਮੇਟੀ ਖ਼ਾਲਸਾ ਗਰਲਜ਼ ਹਾਈ ਸਕੂਲ ਮੋਗਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦੀ ਸ਼ੋਕ ਮੀਟਿੰਗ ਹੋਈ, ਜਿਸ 'ਚ ਸਾਬਕਾ ਮੰਤਰੀ ਨਿਧੜਕ ਆਗੂ ਪੰਥਕ ...

ਪੂਰੀ ਖ਼ਬਰ »

ਮੁਲਾਜ਼ਮ ਵਿੰਗ ਵਲੋਂ ਜਥੇ. ਤੋਤਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ

ਅਜੀਤਵਾਲ, 28 ਮਈ (ਗਾਲਿਬ)-ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੇ ਜਾਣ ਨਾਲ ਅਕਾਲੀ ਦਲ ਨੂੰ ਵੱਡਾ ਘਾਟਾ ਪਿਆ | ਉਨ੍ਹਾਂ ਦੇ ਧਾਰਮਿਕ ਅਤੇ ਰਾਜਸੀ ਖੇਤਰ 'ਚ ਕੀਤੇ ਕਾਰਜ ਕਦੇ ਭੁਲਾਏ ਨਹੀ ਜਾ ਸਕਦੇ | ਇਹ ਪ੍ਰਗਟਾਵਾ ਸਾਬਕਾ ...

ਪੂਰੀ ਖ਼ਬਰ »

ਬਾਪੂ ਮਹਿੰਦਰ ਸਿੰਘ ਦੀ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਦੌਲਤਪੁਰਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਪਿਤਾ ਮਹਿੰਦਰ ਸਿੰਘ ਗਿੱਲ ਦੀ ਅਚਾਨਕ ਮੌਤ 'ਤੇ ਸਮੁੱਚੇ ਗਿੱਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX