ਤਾਜਾ ਖ਼ਬਰਾਂ


ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  9 minutes ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  40 minutes ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  46 minutes ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  55 minutes ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਕਿਸਾਨਾਂ ਵਲੋਂ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ
. . .  about 1 hour ago
ਫਗਵਾੜਾ, 12 ਅਗਸਤ - ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ...
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 1 hour ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਸਰਵਜਨਕ ਗਤੀਵਿਧੀਆਂ ਨੂੰ ਵਿਰਾਮ ਦਿੱਤਾ ਗਿਆ ਹੈ ਤੇ ਡਾਕਟਰਾਂ ਦੀਆਂ ਹਿਦਾਇਤਾਂ 'ਤੇ ਉਹ ਕੁੱਝ ਦਿਨ ਇਕਾਂਤਵਾਸ...
ਚੋਰਾਂ ਵਲੋਂ ਸਟੇਟ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  about 1 hour ago
ਬਰਨਾਲਾ/ ਹੰਡਿਆਇਆ,12 ਅਗਸਤ (ਗੁਰਜੀਤ ਸਿੰਘ ਖੁੱਡੀ) - ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਬੀਤੀ ਰਾਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਵਿਚ ਚੋਰਾਂ ਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਚੋਰਾਂ ਨੇ ਬੈਂਕ ਵਿਚ ਫਰੋਲਾ-ਫਰਾਲੀ ਤਾਂ ਕੀਤੀ ਪਰ ਉਨ੍ਹਾਂ ਦੇ ਹੱਥ ਨਕਦੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 12 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 18,053 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,23,535 ਹੋ ਗਈ...
ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਵਿਧਾਇਕਾ ਭਰਾਜ ਨੇ ਨੌਜਵਾਨਾਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੀ ਗੱਲ ਦੁਹਰਾਈ
. . .  about 2 hours ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ) - ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸੰਗਰੂਰ ਦੀ ਪਹਿਲੀ ਮਹਿਲਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਕੇ ਉਨ੍ਹਾਂ ਦਾ ਵਧੀਆ ਭਵਿੱਖ ਬਣਾਉਣ ਲਈ ਦ੍ਰਿੜ ਸੰਕਲਪ...
ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ
. . .  about 2 hours ago
ਲਖਨਊ, 12 ਅਗਸਤ - ਉੱਤਰ ਪ੍ਰਦੇਸ਼ ਦੇ ਬਾਂਦਾ ਵਿਖੇ ਬੀਤੀ ਸ਼ਾਮ ਯਮੁਨਾ ਨਦੀ 'ਚ ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ ਹੈ। ਇਹ ਲੋਕ ਕਿਸ਼ਤੀ 'ਚ ਸਵਾਰ ਹੋ ਕੇ ਫ਼ਤਿਹਪੁਰ ਤੋਂ ਮਾਰਕਾ ਪਿੰਡ ਜਾ...
ਅੱਤਵਾਦੀਆਂ ਵਲੋਂ ਪ੍ਰਵਾਸੀ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਸ੍ਰੀਨਗਰ, 12 ਅਗਸਤ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਅੱਤਵਾਦੀਆਂ ਨੇ ਗੋਲੀ ਮਾਰ ਕੇ ਪ੍ਰਵਾਸੀ ਮਜ਼ਦੂਰ ਦੀ ਹੱਤਿਆ ਕਰ...
ਪੁਲਿਸ ਥਾਣੇ ਦੇ ਸਾਹਮਣੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
. . .  about 2 hours ago
ਭੋਗਪੁਰ, 12 ਅਗਸਤ - ਜਲੰਧਰ-ਪਠਾਨਕੋਟ ਮੁੱਖ ਜੀ.ਟੀ. ਰੋਡ 'ਤੇ ਥਾਣਾ ਭੋਗਪੁਰ ਦੇ ਸਾਹਮਣੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਅਣਪਛਾਤੇ ਮੋਨੇ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਲੋਕਾਂ...
ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਪਤੀ-ਪਤਨੀ ਦੀ ਮੌਤ, ਦੋ ਬੱਚੇ ਗੰਭੀਰ ਜ਼ਖਮੀ
. . .  about 1 hour ago
ਹਰਚੋਵਾਲ, 12 ਅਗਸਤ (ਰਣਜੋਧ ਸਿੰਘ ਭਾਮ) - ਅੱਜ ਸਵੇਰੇ 5 ਕੁ ਵਜੇ ਹਰਚੋਵਾਲ ਦੇ ਨਜ਼ਦੀਕ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਕਾਰ ਸਵਾਰ ਪਤੀ-ਪਤਨੀ ਦੀ ਮੌਤ ਅਤੇ ਦੋ ਬੱਚਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਸਵ. ਬਲਕਾਰ ਸਿੰਘ ਆਪਣੀ...
ਗੁਜਰਾਤ : ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਟੱਕਰ 'ਚ 6 ਮੌਤਾਂ
. . .  about 1 hour ago
ਅਹਿਮਦਾਬਾਦ, 12 ਅਗਸਤ - ਗੁਜਰਾਤ ਦੇ ਅਨੰਦ ਵਿਖੇ ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ।ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਅਮਰੀਕਾ : ਐਫ.ਬੀ.ਆਈ. ਦਫ਼ਤਰ 'ਤੇ ਸੇਧਮਾਰੀ ਦੀ ਕੋਸ਼ਸ਼ ਕਰਨ ਵਾਲਾ ਢੇਰ
. . .  about 3 hours ago
ਵਾਸ਼ਿੰਗਟਨ, 12 ਅਗਸਤ - ਅਮਰੀਕਾ ਦੇ ਓਹੀਓ ਵਿਚ ਐਫ.ਬੀ.ਆਈ. ਦਫ਼ਤਰ 'ਚ ਸੇਧਮਾਰੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਪੁਲਿਸ ਨੇ ਢੇਰ ਕਰ ਦਿੱਤਾ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਸੰਗਰੂਰ

ਯੂਥ ਕਾਂਗਰਸ ਵਲੋਂ 'ਯੰਗ ਇੰਡੀਆ ਕੇ ਬੋਲ' ਸੀਜ਼ਨ-2 ਦੀ ਸੰਗਰੂਰ 'ਚ ਕੀਤੀ ਸ਼ੁਰੂਆਤ

ਸੰਗਰੂਰ, 28 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੰਗਰੂਰ ਵਿਚ ਅੱਜ ਯੂਥ ਕਾਂਗਰਸ ਦੇ ਪੋ੍ਰਗਰਾਮ 'ਯੰਗ ਇੰਡੀਆ ਕੇ ਬੋਲ' ਸੀਜਨ-2 ਦੇ ਪੋ੍ਰਗਰਾਮ ਦਾ ਆਰੰਭ ਕੀਤਾ ਗਿਆ | ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਦੀਪ ਟਿਵਾਨਾ ਵਲੋਂ ਪੋ੍ਰਗਰਾਮ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕੋਵਿਡ ਵਲੰਟੀਅਰਾਂ ਨੇ ਸੰਗਰੂਰ ਦੇ ਬਾਜ਼ਾਰਾਂ 'ਚ ਕੀਤਾ ਰੋਸ ਮੁਜ਼ਾਹਰਾ

ਸੰਗਰੂਰ, 28 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਕੋਵਿਡ 19 ਮੈਡੀਕਲ ਅਤੇ ਪੈਰਾਮੈਡੀਕਲ ਵਲੰਟੀਅਰ ਯੂਨੀਅਨ ਪੰਜਾਬ ਵਲੋਂ ਰਾਜਵਿੰਦਰ ਸਿੰਘ ਪਟਿਆਲਾ ਦੀ ਪ੍ਰਧਾਨਗੀ ਹੇਠ ਸੰਗਰੂਰ ਦੇ ਬਾਜ਼ਾਰਾਂ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ | ਪਹਿਲਾਂ ਕੋਵਿਡ ਵਲੰਟੀਅਰ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਨੂੰ ਵਿਕਾਸ ਦੀ 'ਆਲਮੀ ਪੁੱਠ ਚਾੜ੍ਹਨ' ਲਈ ਪ੍ਰੋ. ਗੱਜਣਮਾਜਰਾ ਨੇ ਬਣਾਈ 'ਮਹਾਂ ਰਣਨੀਤੀ'

ਕੁੱਪ ਕਲਾਂ, 28 ਮਈ (ਮਨਜਿੰਦਰ ਸਿੰਘ ਸਰੌਦ)-ਪਿਛਲੇ ਲੰਬੇ ਸਮੇਂ ਤੋਂ ਖ਼ੁਦ 'ਵੈਂਟੀਲੇਟਰ' 'ਤੇ ਚੱਲ ਰਹੀਆਂ ਸਿਹਤ ਸਹੂਲਤਾਂ, ਸਿੱਖਿਆ, ਨਹਿਰੀ ਪਾਣੀ ਅਤੇ ਵਿਕਾਸ ਪੱਖੋਂ ਖੜੋਤ ਮਾਰੇ ਜ਼ਿਲ੍ਹਾ ਮਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਅੰਦਰ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਝੱਖੜ ਕਾਰਨ ਜਨਜੀਵਨ ਪ੍ਰਭਾਵਿਤ

ਸੰਗਰੂਰ, 28 ਮਈ (ਚੌਧਰੀ ਨੰਦ ਲਾਲ ਗਾਂਧੀ)-ਅੱਜ ਸ਼ਾਮ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਵੱਖ-ਵੱਖ ਖੇਤਰਾਂ 'ਚ ਮੀਂਹ ਦੇ ਨਾਲ ਤੇਜ਼ ਹਨੇਰੀ ਚੱਲਣ ਕਾਰਨ ਜਨ ਜੀਵਨ ਇਕ ਦਮ ਠੱਪ ਹੋ ਗਿਆ | ਥਾਂਓ ਥਾਂਈ ਸੜਕਾਂ ਉੱਤੇ ਡਿੱਗੇ ਰੁੱਖਾਂ ਕਾਰਨ ਆਵਾਜਾਈ ਵਿਚ ...

ਪੂਰੀ ਖ਼ਬਰ »

ਮਲਟੀਪਰਪਜ਼ ਸਿਹਤ ਵਰਕਰਾਂ ਸੌਂਪਿਆ ਹਲਕਾ ਵਿਧਾਇਕ ਨੂੰ ਮੰਗ-ਪੱਤਰ

ਅਮਰਗੜ੍ਹ, 28 ਮਈ (ਸੁਖਜਿੰਦਰ ਸਿੰਘ ਝੱਲ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਸੂਬਾ ਪ੍ਰੈੱਸ ਸਕੱਤਰ ਅਤੇ ਬਲਾਕ ਪ੍ਰਧਾਨ ਜਗਤਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੂੰ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

101 ਮੈਂਬਰੀ ਵਫ਼ਦ ਵਲੋਂ ਭਰਾਜ ਨੂੰ ਦਿੱਤਾ ਯਾਦ ਪੱਤਰ

ਸੰਗਰੂਰ, 28 ਮਈ (ਧੀਰਜ ਪਸ਼ੋਰੀਆ)-ਅੱਜ ਇੱਥੇ ਪੰਜਾਬ ਯੂ.ਟੀ. ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਹਰਮਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਦੇ ਨਾਂ 101 ਮੈਂਬਰੀ ਵਫ਼ਦ ਵਲੋਂ ਮੰਗਾਂ ਦਾ ਯਾਦ ਪੱਤਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਦਿੱਤਾ ਅਤੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਮਹਿਲਾ ਸਿਹਤ ਕਰਮਚਾਰੀ ਨਾਲ ਲੁੱਟ ਦੀ ਨੀਅਤ ਨਾਲ ਕੀਤਾ ਹਮਲਾ

ਸੰਦੌੜ, 28 ਮਈ (ਗੁਰਪ੍ਰੀਤ ਸਿੰਘ ਚੀਮਾ)-ਕਸਬਾ ਸੰਦੌੜ ਵਿਖੇ ਸਿਹਤ ਵਿਭਾਗ ਵਿਚ ਕੰਮ ਕਰਦੀ ਇਕ ਔਰਤ ਨੂੰ ਲੁੱਟਣ ਦੀ ਨੀਅਤ ਨਾਲ ਇਕ ਵਿਅਕਤੀ ਵਲੋਂ ਕੋਸ਼ਿਸ਼ ਕੀਤੀ ਗਈ ਪਰ ਜਿਵੇਂ ਹੀ ਉਸ ਮਹਿਲਾ ਕਰਮਚਾਰੀ ਨੇ ਰੌਲਾ ਪਾਇਆ ਤਾਂ ਉਹ ਮੋਟਰਸਾਈਕਲ ਸਵਾਰ ਵਿਅਕਤੀ ਭੱਜਣ ਵਿਚ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਦਾ ਲਾਇਸੰਸ ਹੋਵੇਗਾ ਰੱਦ-ਥਾਣਾ ਮੁਖੀ

ਲਹਿਰਾਗਾਗਾ, 28 ਮਈ (ਅਸ਼ੋਕ ਗਰਗ)-ਲੋਕ ਸਭਾ ਹਲਾ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਮੱਦੇਨਜ਼ਰ ਰੱਖਦਿਆਂ ਪੁਲਿਸ ਨੇ ਸ਼ਹਿਰ ਅੰਦਰ ਚੌਕਸੀ ਵਧਾ ਦਿੱਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਇੰਸਪੈਕਟਰ ਦਵਿੰਦਰਪਾਲ ਸਿੰਘ ਨੇ ਕਿਹਾ ਕਿ ਅਸਲਾ ਧਾਰਕ ...

ਪੂਰੀ ਖ਼ਬਰ »

ਬਹੁਚਰਚਿਤ ਰਿਸ਼ਵਤ ਮਾਮਲੇ 'ਚ ਪਟਵਾਰੀ ਦੀਦਾਰ ਸਿੰਘ ਨੂੰ ਮਿਲੀ ਜ਼ਮਾਨਤ

ਸੰਗਰੂਰ, 28 ਮਈ (ਧੀਰਜ ਪਸ਼ੌਰੀਆ)- ਬਹੁਚਰਚਿਤ ਰਿਸ਼ਵਤ ਮਾਮਲੇ ਵਿਚ ਵਧੀਕ ਸ਼ੈਸ਼ਨ ਜੱਜ ਸਾਰੂ ਮਹਿਤਾ ਕੌਸ਼ਿਕ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਹਰਮਿੰਦਰ ਸਿੰਘ ਹਰੀਗੜ੍ਹ ਵਲੋਂ ਕੀਤੀ ਪੈਰਵੀ ਤੋਂ ਬਾਅਦ ਪਟਵਾਰੀ ਦੀਦਾਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ | ਥਾਣਾ ...

ਪੂਰੀ ਖ਼ਬਰ »

ਲੋਕ ਸਭਾ ਉੱਪ ਚੋਣ ਸੰਗਰੂਰ ਲਈ ਭਾਜਪਾ ਦੇ ਆਗੂ 9 ਹਲਕਿਆਂ 'ਚ ਅੱਜ ਕਰਨਗੇ ਮੀਟਿੰਗਾਂ

ਸੰਗਰੂਰ, 28 ਮਈ (ਸੁਖਵਿੰਦਰ ਸਿੰਘ ਫੁੱਲ)-ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਹਲਕਾ ਸੰਗਰੂਰ ਦੀ ਹੋਣ ਵਾਲੀ ਉੱਪ ਚੋਣ ਲਈ 29 ਮਈ ਨੂੰ ਤਿੰਨਾਂ ਜ਼ਿਲਿ੍ਹਆਂ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਪਾਰਟੀ ਵਰਕਰਾਂ ਦੀਆਂ ਮੀਟਿੰਗਾਂ ਬੁਲਾ ਲਈਆਂ ਹਨ | ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਮਹੰਤ ਹਰਪਾਲ ਦਾਸ ਦੀ ਕਿਤਾਬ 'ਹਰਫ਼ਾਂ ਦਾ ਨੂਰ' ਲੋਕ ਅਰਪਣ

ਮਾਲੇਰਕੋਟਲਾ, 28 ਮਈ (ਮੁਹੰਮਦ ਹਨੀਫ਼ ਥਿੰਦ)-ਸੁਆਮੀ ਸੰਕਰਾਨੰਦ ਦੀ ਸਾਲਾਨਾ ਬਰਸੀ ਸਮਾਗਮ ਮੌਕੇ ਮਹੰਤ ਹਰਪਾਲ ਦਾਸ ਦੀ ਯੋਗ ਅਗਵਾਈ ਹੇਠ ਡੇਰਾ ਇਮਾਮਗੜ ਵਿਖੇ ਸਾਲਾਨਾ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਉੱਘੇ ਸਾਹਿੱਤਕਾਰ ਅਤੇ ਅਦਾਰਾ ਅਜੀਤ ਉਪ ਦਫ਼ਤਰ ਸੰਗਰੂਰ ...

ਪੂਰੀ ਖ਼ਬਰ »

ਚਲੀਆਂ ਚਰਚਾਵਾਂ ਦੇ ਚਲਦਿਆਂ ਢੀਂਡਸਾ ਸਮਰਥਕ ਹੋਏ ਸਰਗਰਮ

ਸੰਗਰੂਰ, 28 ਮਈ (ਧੀਰਜ ਪਸ਼ੌਰੀਆ)-ਭਾਜਪਾ ਵਲੋਂ ਸ. ਪਰਮਿੰਦਰ ਸਿੰਘ ਢੀਂਡਸਾ ਨੰੂ ਲੋਕ ਸਭਾ ਸੰਗਰੂਰ ਦੀ ਜਿਮਨੀ ਚੋਣ ਲੜਾਉਣ ਦੀਆਂ ਚਲੀਆਂ ਚਰਚਾਵਾਂ ਦੌਰਾਨ ਸੰਗਰੂਰ ਵਿਖੇ ਢੀਂਡਸਾ ਪਰਿਵਾਰ ਸਮਰਥਕ ਫਿਰ ਤੋਂ ਸਰਗਰਮ ਹੋਣ ਲੱਗੇ ਹਨ | ਸੰਯੁਕਤ ਅਕਾਲੀ ਦਲ ਦੇ ਲੀਗਲ ਸੈੱਲ ...

ਪੂਰੀ ਖ਼ਬਰ »

ਨਵੇਂ ਥਾਣਾ ਮੁਖੀ ਵਜੋਂ ਨਵਦੀਪ ਸਿੰਘ ਨੇ ਅਹੁਦਾ ਸੰਭਾਲਿਆ

ਅਮਰਗੜ੍ਹ, 28 ਮਈ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਵਿਖੇ ਨਵੇਂ ਸਟੇਸ਼ਨ ਹਾਊਸ ਅਫਸਰ ਵਜੋਂ ਨਵਦੀਪ ਸਿੰਘ ਨੇ ਅਹੁਦਾ ਸੰਭਾਲਿਆ ਹੈ, ਉਹ ਥਾਣਾ ਸਿਟੀ ਮਾਲੇਰਕੋਟਲਾ 2 ਤੋਂ ਬਦਲ ਕੇ ਅਮਰਗੜ੍ਹ ਵਿਖੇ ਤਾਇਨਾਤ ਹੋਏ ਹਨ ਜਦਕਿ ਥਾਣਾ ਅਮਰਗੜ੍ਹ ਵਿਖੇ ਤਾਇਨਾਤ ਸਟੇਸ਼ਨ ...

ਪੂਰੀ ਖ਼ਬਰ »

ਪਿੰਡ ਗੰਢੂਆਂ ਦੇ ਵਿਅਕਤੀਆਂ ਨੇ ਪੰਚਾਇਤੀ ਜ਼ਮੀਨ ਤੋਂ ਆਪਣੇ ਆਪ ਛੱਡਿਆ ਕਬਜ਼ਾ

ਜਖੇਪਲ, 28 ਮਈ (ਮੇਜਰ ਸਿੰਘ ਸਿੱਧੂ)-ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਪਿੰਡ ਗੰਢੂਆਂ ਵਿਖੇ ਕਿਸਾਨ ਬੂਟਾ ਸਿੰਘ ਤੇ ਅਵਤਾਰ ਸਿੰਘ ਪੁਤਰਾਨ ਭਾਨ ਸਿੰਘ ਨੇ ਲਗਪਗ ਸਾਢੇ ਪੰਜ ਏਕੜ, ਅਮਰੀਕ ਸਿੰਘ ਪੁੱਤਰ ...

ਪੂਰੀ ਖ਼ਬਰ »

ਪਿੰਡ ਨਿਆਮਤਪੁਰ ਵਿਖੇ ਹੋਈ ਨਵੀਂ ਤਕਨੀਕ ਨਾਲ ਝੋਨੇ ਦੀ ਸਿੱਧੀ ਬਿਜਾਈ

ਅਮਰਗੜ੍ਹ, 28 ਮਈ (ਸੁਖਜਿੰਦਰ ਸਿੰਘ ਝੱਲ)-ਪਿੰਡ ਨਿਆਮਤਪੁਰ ਦੇ ਵਸਨੀਕ ਅਗਾਂਹਵਧੂ ਕਿਸਾਨ ਗੁਰਦੀਪ ਸਿੰਘ ਧਾਲੀਵਾਲ ਵਲੋਂ ਨਵੇਂ ਢੰਗ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਦਿਆਂ ਵੱਡੇ-ਵੱਡੇ ਖੇਤੀ ਮਾਹਿਰਾਂ ਨੂੰ ਵੀ ਸੋਚਣ ਲਈ ਮਜਬੂਰ ਕਰ ਦਿੱਤਾ ਗਿਆ, ਇਸ ਮੌਕੇ ਪਹੁੰਚੇ ...

ਪੂਰੀ ਖ਼ਬਰ »

ਆਪਣੀ ਜ਼ਿੰਦਗੀ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਸੁਪਨੇ ਦੇਖਣੇ ਚਾਹੀਦੇ ਹਨ-ਡਾ. ਬਾਜਵਾ

ਮਸਤੂਆਣਾ ਸਾਹਿਬ, 28 ਮਈ (ਦਮਦਮੀ)-ਅਕਾਲ ਕਾਲਜ ਆਫ਼ ਐਜੂਕੇਸ਼ਨ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਡਾ. ਸੁਖਦੀਪ ਕੌਰ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਸਦਕਾ ਲੈਕਚਰ ਕਰਵਾਇਆ ਗਿਆ | 'ਯੂਥ ਲਈ ਮੌਕੇ' ਵਿਸੇ ਤੇ ਕਰਵਾਏ ਗਏ ਲੈਕਚਰ ਦੇ ਮੁੱਖ ...

ਪੂਰੀ ਖ਼ਬਰ »

ਭਲਕੇ ਬਿਜਲੀ ਬੰਦ ਰਹੇਗੀ

ਮਾਲੇਰਕੋਟਲਾ, 28 ਮਈ (ਮੁਹੰਮਦ ਹਨੀਫ਼ ਥਿੰਦ/ਪਾਰਸ ਜੈਨ)- 220 ਕੇ.ਵੀ. ਗਰਿੱਡ ਸਬ ਸਟੇਸ਼ਨ ਮਾਲੇਰਕੋਟਲਾ (ਦੁਲਮਾਂ ਤੋਂ ਚਲਦੇ 66 ਕੇ.ਵੀ.ਗਰਿੱਡ ਸਬ ਸਟੇਸ਼ਨ ਮਾਲੇਰਕੋਟਲਾ-ਅਮਰਗੜ੍ਹ ਗੁਆਰਾ-ਮੰਨਵੀਂ ਲਾਈਨਾਂ ਦੀ ਮੈਂਨਟੀਨੈਂਸ ਕਰਨ ਲਈ 30 ਮਈ ਦਿਨ ਸੋਮਵਾਰ ਨੂੰ ਸਵੇਰੇ 9 ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਨਸ਼ਾ ਵਿਰੋਧੀ ਜਾਗਰਤੀ ਮਾਰਚ ਕੱਲ੍ਹ

ਸੰਗਰੂਰ, 28 ਮਈ (ਚੌਧਰੀ ਨੰਦ ਲਾਲ ਗਾਂਧੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜੌਨ ਵਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਦੇ ਸਬੰਧ ਵਿਚ 'ਨਸ਼ਾ ਵਿਰੋਧੀ ਜਾਗਰਤੀ ਮਾਰਚ' ਦਾ ਆਯੋਜਨ ਕੀਤਾ ਜਾ ਰਿਹਾ ਹੈ | ਸਥਾਨਿਕ ਜ਼ੋਨਲ ਦਫ਼ਤਰ ਵਿਖੇ ਗੁਰਜੰਟ ਸਿੰਘ ਰਾਹੀ, ਜੌਨ ...

ਪੂਰੀ ਖ਼ਬਰ »

ਚਿੱਟਾ ਵੇਚਣ ਵਾਲਾ ਵਿਅਕਤੀ ਪੁਲਿਸ ਨੇ ਕੀਤਾ ਕਾਬੂ

ਲਹਿਰਾਗਾਗਾ, 28 ਮਈ (ਅਸ਼ੋਕ ਗਰਗ)-ਸਥਾਨਕ ਪੁਲਿਸ ਨੇ ਮੁਖ਼ਬਰੀ ਦੇ ਆਧਾਰ ਉੱਪਰ ਦੇਰ ਸ਼ਾਮ ਇਕ ਵਿਅਕਤੀ ਨੂੰ ਨਸ਼ੀਲਾ ਪਦਾਰਥ ਚਿੱਟੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਦਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਹਾਇਕ ...

ਪੂਰੀ ਖ਼ਬਰ »

ਗੀਤ ਸੰਗੀਤ ਮੁਕਾਬਲੇ ਕਰਵਾਏ

ਸੰਦੌੜ, 28 ਮਈ (ਜਸਵੀਰ ਸਿੰਘ ਜੱਸੀ)-ਗੋਲਡਨ ਏਰਾ ਮਿਲੇਨੀਯਮ ਸਕੂਲ ਸੁਲਤਾਨਪੁਰ ਬਧਰਾਵਾਂ ਵਿਖੇ ਮੈਡਮ ਅਭਿਲਾਸ਼ਾ ਸੰਧੂ ਦੀ ਨਿਗਰਾਨੀ ਹੇਠ ਡਾਂਸ ਕੋਚ ਸਮੀਰ ਲੋਹਾਰ ਅਤੇ ਮੈਡਮ ਅੰਜੂ ਦੀ ਅਗਵਾਈ ਹੇਠ ਸਕੂਲ ਵਿਚ ਬੱਚਿਆਂ ਨੇ ਗੀਤ ਸੰਗੀਤ ਮੁਕਾਬਲੇ ਕਰਵਾਏ ਗਏ | ਜਿਸ ...

ਪੂਰੀ ਖ਼ਬਰ »

ਮੁੱਖ ਮੰਤਰੀ ਮਾਨ ਦੇ ਜ਼ਿਲ੍ਹੇ ਦੀ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣ ਦਾ ਨਹੀਂ ਰੁਕ ਰਿਹਾ ਸਿਲਸਿਲਾ

ਸੰਗਰੂਰ, 28 ਮਈ (ਦਮਨਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੀਆਂ ਜੇਲ੍ਹਾਂ ਅੰਦਰ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦੇ ਕੀਤੇ ਜਾ ਰਹੇ ਦਾਅਵੇ ਧਰਾਤਲ ਉੱਤੇ ਖੋਖਲੇ ਦਿਖਾਈ ਦੇ ਰਹੇ ਹਨ ਕਿਉਂਕਿ ਅੱਜ ਵੀ ਪੰਜਾਬ ਦੀਆਂ ਜੇਲ੍ਹਾਂ ਵਿਚਲੇ ਕੈਦੀਆਂ ...

ਪੂਰੀ ਖ਼ਬਰ »

ਜਪੁਜੀ ਸਾਹਿਬ ਅਤੇ ਰਹਿਰਾਸ ਸਾਹਿਬ ਕੰਠ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨਿਤ

ਭਵਾਨੀਗੜ੍ਹ, 28 ਮਈ (ਰਣਧੀਰ ਸਿੰਘ ਫੱਗੂਵਾਲਾ)-ਬਾਬਾ ਸਾਹਿਬ ਦਾਸ ਸਕੂਲ ਵਿਖੇ ਸਤਿਨਾਮ ਕਲਿਆਣ ਟਰੱਸਟ ਦੀ ਅਗਵਾਈ ਵਿਚ ਚਲਾਈ ਜਾ ਰਹੀ ਗੁਰਮਤ ਵਿੱਦਿਆ ਅਧੀਨ ਜਪੁਜੀ ਸਾਹਿਬ ਅਤੇ ਰਹਿਰਾਸ ਸਾਹਿਬ ਕੰਠ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਬੰਧੀ ...

ਪੂਰੀ ਖ਼ਬਰ »

ਸ਼ਤਰੰਜ ਅਤੇ ਸੰਗੀਤ ਦੇ ਮੁਕਾਬਲੇ 'ਚ ਅੱਵਲ ਰਹੇ ਬੱਚੇ ਸਨਮਾਨਿਤ

ਭਵਾਨੀਗੜ੍ਹ, 28 ਮਈ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਹੈਰੀਟੇਜ ਪਬਲਿਕ ਸਕੂਲ ਦੇ ਬੱਚਿਆਂ ਵਲੋਂ ਸ਼ੇਰਗੜ੍ਹ ਚੀਮਾਂ ਦੇ ਸਹੋਦਿਆ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਸਤਰੰਜ ਅਤੇ ਸੰਗੀਤ ਦੇ ਮੁਕਾਬਲੇ ਵਿਚ ਅਵੱਲ ਰਹਿ ਕੇ ਸਕੂਲ ਦਾ ਨਾਮ ਉੱਚਾ ਕੀਤਾ | ਜਾਣਕਾਰੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਹੋਈ ਚੋਣ

ਸੰਦੌੜ, 28 ਮਈ (ਗੁਰਪ੍ਰੀਤ ਸਿੰਘ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਹਿਮਦਗੜ੍ਹ ਦੇ ਪ੍ਰਧਾਨ ਸ਼ੇਰ ਸਿੰਘ ਮਹੋਲੀ ਦੀ ਅਗਵਾਈ ਹੇਠ ਪਿੰਡ ਮਹੋਲੀ ਖ਼ੁਰਦ ਵਿਖੇ ਕਿਸਾਨਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ | ਕਿਸਾਨ ਆਗੂ ਹੁਸ਼ਿਆਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਲਾਪ੍ਰਵਾਹੀ ਕਾਰਨ ਬਨਾਰਸੀ ਪਿੰਡ ਦੇ ਹਸਪਤਾਲ ਦੀ ਬਿਲਡਿੰਗ ਪਈ ਹੈ ਅਧੂਰੀ

ਖਨੌਰੀ, 28 ਮਈ (ਰਮੇਸ਼ ਕੁਮਾਰ)-ਪੰਜਾਬ ਦੇ ਵਿਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਪਿੰਡਾਂ ਦੇ ਵਿਚ ਸਰਪੰਚ ਦੁਆਰਾ ਵਿਕਾਸ ਦੇ ਕੰਮਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਪਿੰਡ ਬਨਾਰਸੀ ਦੇ ਵਿਚ ਸਰਕਾਰੀ ਹਸਪਤਾਲ ਦੀ ਬਿਲਡਿੰਗ ਅਧੂਰੀ ਪਈ ਹੈ ਉਸ ਦੇ ਵਿਚ ਪੀਣ ਦੇ ਪਾਣੀ ...

ਪੂਰੀ ਖ਼ਬਰ »

ਉਮੀਦਵਾਰਾਂ ਦੇ ਖ਼ਰਚਿਆਂ 'ਤੇ ਤਿੱਖੀ ਨਜ਼ਰ ਰੱਖਣ ਲਈ ਸਹਾਇਕ ਖ਼ਰਚਾ ਅਧਿਕਾਰੀਆਂ ਅਤੇ ਅਕਾਊਾਟਿੰਗ ਟੀਮਾਂ ਨੂੰ ਦਿੱਤੀ ਸਿਖਲਾਈ

ਸੰਗਰੂਰ, 28 ਮਈ (ਚੌਧਰੀ ਨੰਦ ਲਾਲ ਗਾਂਧੀ)-ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਸਹਾਇਕ ਖਰਚਾ ਅਧਿਕਾਰੀਆਂ, ਅਕਾਊਾਟਿੰਗ ਟੀਮਾਂ ਅਤੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਇੰਗਲੈਂਡ ਦੇ ਸਾਬਕਾ ਮੇਅਰ ਕਮਲਜੀਤ ਸਿੰਘ ਢੀਂਡਸਾ ਵਲੋਂ ਮਾਡਰਨ ਕਾਲਜ ਬੀਰ ਕਲਾਂ ਦਾ ਦੌਰਾ

ਚੀਮਾ ਮੰਡੀ, 28 ਮਈ (ਜਸਵਿੰਦਰ ਸਿੰਘ ਸ਼ੇਰੋਂ)-ਇੰਗਲੈਂਡ ਦੀ ਈਲਿੰਗ ਕੌਂਸਲ ਦੇ ਸਾਬਕਾ ਮੇਅਰ 'ਤੇ ਲਗਾਤਾਰ ਸੱਤਵੀਂ ਵਾਰ ਦੇ ਮੌਜੂਦਾ ਕੌਂਸਲਰ ਕਮਲਜੀਤ ਸਿੰਘ ਢੀਂਡਸਾ ਵਲੋਂ ਮਾਡਰਨ ਕਾਲਜ ਬੀਰ ਕਲਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਕਾਲਜ ਦੇ ਚੇਅਰਮੈਨ ਰਵਿੰਦਰ ਬਾਂਸਲ ...

ਪੂਰੀ ਖ਼ਬਰ »

ਮਾਹੌਲ ਨੂੰ ਸੁਖਾਵਾਂ ਰੱਖਣ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ

ਮੂਣਕ, 28 ਮਈ (ਭਾਰਦਵਾਜ/ਸਿੰਗਲਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਹੋਣ ਜਾ ਰਹੀ ਜ਼ਿਮਨੀ ਚੋਣ ਦੌਰਾਨ ਅਮਨ ਸ਼ਾਂਤੀ ਬਣਾਏ ਰੱਖਣ ਲਈ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਮੂਣਕ ਬਲਜਿੰਦਰ ਸਿੰਘ ਪੰਨੂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਸੰਗਰੂਰ ਦੀ ਚੋਣ ਨੇ ਵਿਰੋਧੀਆਂ ਨੂੰ ਲਿਆਂਦੀਆਂ ਤਰੇਲੀਆਂ-ਡਾ. ਮਿੰਕੂ ਜਵੰਧਾ

ਸੰਗਰੂਰ, 28 ਮਈ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਨੇ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੰੂ ਤਰੇਲੀਆਂ ਲਿਆ ਦਿੱਤੀਆਂ ਹਨ | ਇਨ੍ਹਾਂ ਨੰੂ ਇਸ ਉਪ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ., ਪਨਬੱਸ ਕਾਮਿਆਂ ਨੇ ਵਿਧਾਇਕ ਭਰਾਜ ਨੂੰ ਦਿੱਤਾ ਮੰਗ-ਪੱਤਰ

ਸੰਗਰੂਰ, 28 ਮਈ (ਅਮਨਦੀਪ ਸਿੰਘ ਬਿੱਟਾ)-ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕਾ ਨੰੂ ਦਿੱਤੇ ਜਾਣ ਵਾਲੇ ਮੰਗ ਪੱਤਰਾਂ ਦੀ ਕੜ੍ਹੀ ਅਧੀਨ ਸੰਗਰੂਰ ਵਿਚ ਵਿਧਾਇਕ ਬੀਬੀ ਨਰਿੰਦਰ ਕੌਰ ਭਰਾਜ ...

ਪੂਰੀ ਖ਼ਬਰ »

ਭਵਾਨੀਗੜ੍ਹ ਖੇਤਰ 'ਚ ਇਕ ਦਰਜਨ ਤੋਂ ਜ਼ਿਆਦਾ ਨੌਜਵਾਨ ਹੋ ਚੁੱਕੇ ਹਨ ਨਸ਼ੇ ਨਾਲ ਮੌਤ ਦਾ ਸ਼ਿਕਾਰ

ਭਵਾਨੀਗੜ੍ਹ, 28 ਮਈ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਇਲਾਕੇ ਵਿਚ ਨਸ਼ੇ ਦੇ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਨੇ ਇਲਾਕੇ ਦੇ ਲੋਕਾਂ ਦੀ ਚਿੰਤਾ ਵਧਾ ਰੱਖੀ ਹੈ, ਪਰ ਪ੍ਰਸ਼ਾਸਨ ਜਾਂ ਸਰਕਾਰ ਇਸ ਪ੍ਰਤੀ ਠੋਸ ਕਾਰਵਾਈ ਨਾ ਕਰਨ ਕਰਕੇ ਲੋਕਾਂ ਵਿਚ ਰੋਸ ਪਾਇਆ ਜਾ ...

ਪੂਰੀ ਖ਼ਬਰ »

ਮਾਤਾ ਮਨਜੀਤ ਕੌਰ ਭੁਰਥਲਾ ਨੂੰ ਸ਼ਰਧਾ ਦੇ ਫੁੱਲ ਭੇਟ

ਕੁੱਪ ਕਲਾਂ, 28 ਮਈ (ਮਨਜਿੰਦਰ ਸਿੰਘ ਸਰੌਦ)-ਬੀਤੇ ਦਿਨੀਂ ਸਬ ਇੰਸਪੈਕਟਰ ਚਰਨਜੀਤ ਸਿੰਘ ਅਤੇ ਟਿਊਬਵੈੱਲ ਆਪ੍ਰੇਟਰ ਸਤਨਾਮ ਸਿੰਘ ਦੇ ਹੱਸਦੇ-ਵੱਸਦੇ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਮਾਤਾ ਮਨਜੀਤ ਕੌਰ ਭੁਰਥਲਾ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਰਾਮਸਰ ...

ਪੂਰੀ ਖ਼ਬਰ »

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਦਾਮਨ ਬਾਜਵਾ ਨੇ ਕੇਂਦਰੀ ਮੰਤਰੀ ਸ਼ੇਖਾਵਤ ਨਾਲ ਕੀਤੀ ਗੱਲਬਾਤ

ਸੁਨਾਮ ਊਧਮ ਸਿੰਘ ਵਾਲਾ, 28 ਮਈ (ਧਾਲੀਵਾਲ, ਭੁੱਲਰ, ਸੱਗੂ)-ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਜਾਉਣ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਭਲੇ ਲਈ ਪੂਰਨ ਤੌਰ 'ਤੇ ਗੰਭੀਰ ਹਨ | ...

ਪੂਰੀ ਖ਼ਬਰ »

ਆਨਲਾਈਨ ਪ੍ਰਕਿਰਿਆ ਦੌਰਾਨ ਵਿਨੋਦ ਗੁਪਤਾ ਭਾਜਪਾ ਵਰਕਰਾਂ ਦੀ ਬਣੇ ਪਹਿਲੀ ਪਸੰਦ

ਸੰਗਰੂਰ, 28 ਮਈ (ਅਮਨਦੀਪ ਸਿੰਘ ਬਿੱਟਾ)-ਭਾਰਤੀ ਜਨਤਾ ਪਾਰਟੀ ਮੰਡਲ ਸੁਨਾਮ ਦੇ ਪ੍ਰਧਾਨ ਅਸ਼ੋਕ ਗੋਇਲ ਵਲੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਦਾਅਵਾ ਕੀਤਾ ਗਿਆ ਹੈ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਸਮਰਥਕਾਂ ਅਤੇ ਵਰਕਰਾਂ ਵਲੋਂ ਫੇਸਬੁੱਕ ਆਨਲਾਇਨ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਕਰਵਾਉਣ ਦੀ ਹਿਦਾਇਤ

ਖਨੌਰੀ, 28 ਮਈ (ਰਮੇਸ਼ ਕੁਮਾਰ)-ਲੋਕ ਸਭਾ ਹਲਕਾ ਸੰਗਰੂਰ ਲਈ 23 ਜੂਨ ਨੂੰ ਜ਼ਿਮਨੀ ਚੋਣ ਹੋ ਰਹੀ ਹੈ, ਜਿਸ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਮਨਦੀਪ ਸਿੰਘ ਸਿੱਧੂ ਦੇ ਨਿਰਦੇਸ਼ਾਂ ਅਨੁਸਾਰ ਥਾਣਾ ਖਨੌਰੀ ਦੇ ਐਸ.ਐਚ.ਓ. ਸਬ ਇੰਸਪੈਕਟਰ ਬਲਕਾਰ ਸਿੰਘ ਨੇ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਨੇ ਭਰਾਜ ਨੂੰ ਦਿੱਤਾ ਮੰਗ-ਪੱਤਰ

ਭਵਾਨੀਗੜ੍ਹ/ਚੰਨੋਂ ਨਦਾਮਪੁਰ, 28 ਮਈ (ਰਣਧੀਰ ਸਿੰਘ ਫੱਗੂਵਾਲਾ, ਹਰਜੀਤ ਸਿੰਘ ਨਿਰਮਾਣ) - ਮਨਰੇਗਾ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਨੂੰ ਪੂਰੀਆਂ ਕਰਾਉਣ ਲਈ ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨਾਲ ਮੀਟਿੰਗ ਕਰਕੇ ਆਪਣੀਆਂ ਮੁਸ਼ਕਲਾਂ ਦੱਸੀਆਂ ਅਤੇ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕ ਕਰਨਗੇੇ 2 ਜੂਨ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਸੰਗਰੂਰ, 28 ਮਈ (ਧੀਰਜ ਪਸ਼ੋਰੀਆ)-ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਵਲੋਂ 2 ਜੂਨ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦੀਆਂ ਤਿਆਰੀਆਂ ਵਜੋਂ ਇਥੇ ਕੀਤੀ ਮੀਟਿੰਗ ਤੋਂ ਬਾਅਦ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸੀਚੇਵਾਲ ਅਤੇ ਸਾਹਨੀ ਨੂੰ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ ਦਾ ਭਰਾਜ ਸਮੇਤ ਕਈਆਂ ਨੇ ਕੀਤਾ ਸਵਾਗਤ

ਸੰਗਰੂਰ, 28 ਮਈ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਮੈਂਬਰ ਲਈ ਸਨਮਾਨਤ ਸ਼ਖ਼ਸੀਅਤਾਂ ਇਕ ਵਾਤਾਵਰਣ ਪ੍ਰੇਮੀ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਦੂਜੇ ਪੰਜਾਬੀ ਕਲਚਰ ਨਾਲ ਸੰਬੰਧਤ ਪਦਮ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਨਾਮਜ਼ਦ ਕੀਤੇ ਜਾਣ ਦੇ ਫ਼ੈਸਲੇ ਦਾ ਸੰਗਰੂਰ ਤੋਂ ਵਿਧਾਇਕ ਬੀਬੀ ਨਰਿੰਦਰ ਕੌਰ ਭਰਾਜ ਸਮੇਤ ਕਈਆਂ ਨੇ ਸਵਾਗਤ ਕੀਤਾ ਹੈ | ਭਰਾਜ ਨੇ ਕਿਹਾ ਕਿ ਆਪਣੇ ਆਪਣੇ ਖੇਤਰ ਵਿਚ ਵਿਲੱਖਣ ਪਛਾਣ ਰੱਖਦੀਆਂ ਇਹ ਸ਼ਖ਼ਸੀਅਤਾਂ ਰਾਜ ਸਭਾ ਵਿਚ ਪੰਜਾਬ ਦੀ ਤਰਜਮਾਨੀ ਕਰਦੀਆਂ ਹੋਈਆਂ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਅਤੇ ਪੰਜਾਬੀ ਕਲਚਰ ਨੂੰ ਵੱਡਮੁੱਲਾ ਯੋਗਦਾਨ ਪਾਉਣਗੀਆਂ | ਬੁੱਧੀਜੀਵੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਈਲਵਾਲ, ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਤਪਿੰਦਰ ਸਿੰਘ ਸੋਹੀ, ਟਰੇਂਡਵਿੰਗ ਦੇ ਸੂਬਾ ਜੁਆਇੰਟ ਸਕੱਤਰ ਐਸ.ਐਸ. ਚੱਠਾ, ਐਸ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਲਜ਼ਾਰ ਬੋਬੀ, ਅਮਰਦੀਪ ਧਾਂਦਰਾ, ਸੁਖਦੇਵ ਕੋਹਰੀਆਂ, ਗੁਰਸੰਤ ਮੰਗਵਾਲ, ਗੁਰਪਿਆਰ ਅਕੋਈ ਸਾਹਿਬ, ਬਲਬੀਰ ਚੰਗਾਲ, ਗਗਨ ਜਵੰਧਾ, ਬੰਟੀ ਥੇਲਸਾਂ, ਹਰਦੀਪ ਬਾਹੀਆ ਅਤੇ ਹੋਰਨਾਂ ਨੇ ਪਾਰਟੀ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ |

ਖ਼ਬਰ ਸ਼ੇਅਰ ਕਰੋ

 

ਵਿਧਾਇਕ ਗੋਇਲ ਨੇ ਪਿੰਡ ਰਾਮਗੜ੍ਹ ਸੰਧੂਆਂ ਵਿਚ ਕਰਵਾਈ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ

ਲਹਿਰਾਗਾਗਾ, 28 ਮਈ (ਅਸ਼ੋਕ ਗਰਗ, ਪ੍ਰਵੀਨ ਖੋਖਰ)-ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਬਲਾਕ ਲਹਿਰਾਗਾਗਾ ਅਧੀਨ ਪੈਂਦੇ 43 ਪਿੰਡਾਂ ਅੰਦਰ 22 ਹਜ਼ਾਰ ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜਿਸ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਪ੍ਰਤੀਨਿਧੀ ਨੇ ਅਦਾਕਾਰ ਬਿਨੂੰ ਢਿੱਲੋਂ ਨਾਲ ਕੀਤਾ ਦੁੱਖ ਸਾਂਝਾ

ਧੂਰੀ, 28 ਮਈ (ਸੰਜੇ ਲਹਿਰੀ)-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨਜ਼ਦੀਕੀ ਦੋਸਤ ਸ. ਦਲਵੀਰ ਸਿੰਘ ਢਿੱਲੋਂ ਨੇ ਅੱਜ ਧੂਰੀ ਵਿਖੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਪ੍ਰਤੀਨਿਧੀ ਵਜੋਂ ਆਪਣੀ ਹਾਜ਼ਰੀ ਲਗਵਾਉਂਦਿਆਂ ਅਦਾਕਾਰ ਬਿਨੂੰ ਢਿੱਲੋਂ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਸਨਮਾਨ ਸਮਾਰੋਹ ਕਰਵਾਇਆ

ਸੰਗਰੂਰ, 28 ਮਈ (ਚੌਧਰੀ ਨੰਦ ਲਾਲ ਗਾਂਧੀ)-ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਵਿਸਾਲ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ...

ਪੂਰੀ ਖ਼ਬਰ »

ਗੁਰਿੰਦਰਪਾਲ ਸਿੰਘ ਗਰੇਵਾਲ ਓ.ਐੱਸ.ਏ. ਦੇ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 28 ਮਈ (ਧਾਲੀਵਾਲ, ਭੁੱਲਰ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਓਲਡ ਸਟੂਡੈਂਟਸ ਐਸੋਸੀਏਸ਼ਨ ਦਾ ਅੱਜ ਇਕ ਚੋਣ ਇਜਲਾਸ ਹੋਇਆ | ਜਿਸ ਵਿਚ ਵੱਡੀ ਗਿਣਤੀ 'ਚ ਇਕੱਤਰ ਹੋਏ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨੇ ਗੁਰਿੰਦਰਪਾਲ ਸਿੰਘ ਗਰੇਵਾਲ ...

ਪੂਰੀ ਖ਼ਬਰ »

ਤੇਲੰਗਾਨਾ ਸਰਕਾਰ ਵਲੋਂ ਭੇਜਿਆ ਚੈੱਕ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਕੀਤਾ ਭੇਟ

ਭਵਾਨੀਗੜ੍ਹ, 28 ਮਈ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਤੇਲੰਗਾਨਾ ਸਰਕਾਰ ਵੱਲੋਂ ਦਿੱਤੀ ਜਾ ਰਹੀ 3 ਲੱਖ ਰੁਪੈ ਦੀ ਸਹਾਇਤਾ ਰਾਸ਼ੀ ਦਾ ਚੈੱਕ ਪਿੰਡ ...

ਪੂਰੀ ਖ਼ਬਰ »

ਅਕੇਡੀਆ ਵਲਰਡ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 28 ਮਈ (ਧਾਲੀਵਾਲ, ਭੁੱਲਰ)-ਅਕੇਡੀਆ ਵਰਲਡ ਸਕੂਲ ਵਲੋਂ ਪਿੰ੍ਰਸੀਪਲ ਰਣਜੀਤ ਕੌਰ ਦੀ ਅਗਵਾਈ ਵਿਚ ਆਪਣਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਮਿਹਨਤ ਨਾਲ ਅੱਗੇ ਵੱਧਣ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX