ਤਾਜਾ ਖ਼ਬਰਾਂ


ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  3 minutes ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  22 minutes ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਨੂੰ ਖ਼ੁਸ਼ੀ ਹੈ ਕਿ ਤੁਸੀਂ ਸਾਰਿਆਂ ਨੇ ਆਪਣੇ ਕਾਰਜਕ੍ਰਮ 'ਚੋਂ ਸਮਾਂ ਕੱਢ ਕੇ ਪਰਿਵਾਰ ਦੇ ਮੈਂਬਰਾਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 1 hour ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 1 hour ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  37 minutes ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 1 hour ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 2 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 2 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 2 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 1 hour ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 4 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਬਠਿੰਡਾ

ਮੋਟਰਸਾਈਕਲ ਚੋਰ ਗਿ੍ਫ਼ਤਾਰ, ਬਗੈਰ ਨੰਬਰੀ ਅੱਧੀ ਦਰਜਨ ਮੋਟਰਸਾਈਕਲ ਬਰਾਮਦ

ਬਠਿੰਡਾ, 28 ਮਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੀ ਸਪੈਸ਼ਲ ਸਟਾਫ਼ ਪੁਲਿਸ ਵਲੋਂ ਇਕ ਅਜਿਹੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜੋ ਮੋਟਰ-ਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦਾ ਸੀ | ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਮੁਕੱਦਮਾ ਦਰਜ ਕਰਨ ਬਾਅਦ ਉਸ ਤੋਂ ਅੱਧੀ ਦਰਜਨ ਚੋਰੀ ਦੇ ਮੋਟਰ-ਸਾਈਕਲ ਬਰਾਮਦ ਕੀਤੇ ਗਏ ਹਨ | ਬਠਿੰਡਾ ਸਪੈਸ਼ਲ ਸਟਾਫ਼ ਪੁਲਿਸ ਦੇ ਇੰਚਾਰਜ ਸਬ-ਇੰਸਪੈਕਟਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਬੀਤੀ 10 ਮਈ ਨੂੰ ਭੁੱਚੋ ਦੇ ਰਹਿਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮੋਟਰ-ਸਾਈਕਲ ਚੋਰੀ ਕਰਨ ਦਾ ਮੁਕੱਦਮਾ ਦਰਜ ਕਰਨ ਬਾਅਦ ਉਸ ਤੋਂ ਚੋਰੀ ਦੇ ਦੋ ਮੋਟਰ-ਸਾਈਕਲ ਤੇ ਇਕ ਸਕੂਟਰੀ ਬਰਾਮਦ ਕੀਤੀ ਗਈ ਸੀ, ਜਿਸ ਤੋਂ ਹੋਰ ਪੁੱਛ-ਗਿੱਛ ਕੀਤੀ ਜਾ ਰਹੀ ਸੀ ਕਿ ਉਸ ਦੀ ਬਿਨਾਹ 'ਤੇ ਸਥਾਨਕ ਐਸ.ਏ.ਐਸ. ਨਗਰ (ਹਾਲ ਆਬਾਦ ਭੁੱਚੋ ਕਲਾਂ ਤੇ ਜੈਤੋ) ਦੇ ਰਹਿਣ ਵਾਲੇ ਜਸਪਾਲ ਉਰਫ਼ ਕਾਕਾ ਨਾਮੀ ਵਿਅਕਤੀ ਜੋ ਬਠਿੰਡਾ ਸ਼ਹਿਰ ਤੇ ਆਸ-ਪਾਸ ਦੇ ਖੇਤਰਾਂ 'ਚੋਂ ਮੋਟਰਸਾਈਕਲ ਵਗੈਰਾ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ, ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਉਕਤ ਸੂਚਨਾ ਤਹਿਤ ਕਥਿਤ ਦੋਸ਼ੀ ਜਸਪਾਲ ਨੂੰ ਬੀਤੇ ਕੱਲ੍ਹ ਬਠਿੰਡਾ ਦੀ ਠੰਢੀ ਸੜਕ ਨੇੜਿਉਂ ਗਿ੍ਫ਼ਤਾਰ ਕਰਨ ਬਾਅਦ ਉਸ ਦੀ ਸ਼ਨਾਖ਼ਤ 'ਤੇ 6 ਵਗੈਰ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਮੋਟਰਸਾਈਕਲਾਂ ਵਿਚ ਜ਼ਿਆਦਾਤਰ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਸ਼ਾਮਲ ਹਨ | ਪੁਲਿਸ ਅਨੁਸਾਰ ਕਥਿਤ ਦੋਸ਼ੀ ਸਾਲ 2017 ਵਿਚ ਥਾਣਾ ਕੈਨਾਲ ਕਾਲੋਨੀ ਵਿਖੇ ਦਰਜ ਇਕ ਹੋਰ ਮੁਕੱਦਮੇ 'ਚ ਵੀ ਭਗੌੜਾ ਚੱਲਿਆ ਆ ਰਿਹਾ ਸੀ, ਜਿਸ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਉਸ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਸਰਕਾਰੀ ਸੁਰੱਖਿਆ ਛੱਡਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੰਭਾਲੀ ਜਥੇਦਾਰ ਅਕਾਲ ਤਖ਼ਤ ਦੀ ਸੁਰੱਖਿਆ ਜ਼ਿੰਮੇਵਾਰੀ

ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪੁਲਿਸ ਸੁਰੱਖਿਆ ਵਿਚ ਕਟੌਤੀ ਉਪਰੰਤ ਸਿੰਘ ਸਾਹਿਬ ਵਲੋਂ ...

ਪੂਰੀ ਖ਼ਬਰ »

ਗਰਮੀ ਨਾਲ ਇਕ ਹੋਰ ਮੌਤ

ਬਠਿੰਡਾ, 28 ਮਈ (ਅਵਤਾਰ ਸਿੰਘ)-ਸਥਾਨਕ ਸ਼ਹਿਰ ਵਿਚ ਮਹਿਨਾ ਚੌਕ ਦੇ ਪ੍ਰਚੀਨ ਸ਼ਿਵ ਮੰਦਰ ਦੇ ਬਾਹਰ ਇਕ ਸਾਧੂ ਗੰਭੀਰ ਹਾਲਤ 'ਚ ਬਿਮਾਰ ਹੋਣ ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗਿੱਲ ਨੇ ਬਿਮਾਰ ਸਾਧੂ ਨੂੰ ਗਰਮੀ ਤੋਂ ...

ਪੂਰੀ ਖ਼ਬਰ »

ਮਾਹਵਾਰੀ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਕੀਤਾ ਜਾਗਰੂਕ

ਚਾਉਕੇ, 28 ਮਈ (ਮਨਜੀਤ ਸਿੰਘ ਘੜੈਲੀ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਬਾਲਿਆਂਵਾਲੀ ਦੀ ਯੋਗ ਅਗਵਾਈ ਹੇਠ ਬਲਾਕ ਅਧੀਨ ਵੱਖ-ਵੱਖ ਪਿੰਡਾਂ/ਸਕੂਲਾਂ ਵਿਖੇ ਰਾਸ਼ਟਰੀ ਕਿਸ਼ੋਰ ਸਵਾਸਥ ਪ੍ਰੋਗਰਾਮ ...

ਪੂਰੀ ਖ਼ਬਰ »

ਥਾਣਾ ਸੰਗਤ ਦੀ ਪੁਲਿਸ ਵਲੋਂ ਭੱੁਕੀ ਸਮੇਤ ਦੋ ਵਿਅਕਤੀ ਕਾਬੂ

ਸੰਗਤ ਮੰਡੀ, 28 ਮਈ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਵਲੋਂ ਬਠਿੰਡਾ ਡੱਬਵਾਲੀ ਮੁੱਖ ਮਾਰਗ ਤੇ ਪੈਂਦੇ ਪਿੰਡ ਪਥਰਾਲਾ ਵਿਖੇ ਦੋ ਵਿਅਕਤੀਆਂ ਨੂੰ 6 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਹਰਬੰਸ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਬਠਿੰਡਾ, 28 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਭਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਹੋਈ | ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ...

ਪੂਰੀ ਖ਼ਬਰ »

ਮੰਡੀ ਵਾਸੀਆਂ ਨੂੰ ਟੋਲ ਪਰਚੀ ਤੋਂ ਮੁਕਤ ਕਰਨ ਦੀ ਮੰਗ ਨੂੰ ਲੈ ਕੇ ਟੋਲ ਪ੍ਰਬੰਧਕਾਂ ਨੂੰ ਦਿੱਤਾ ਮੰਗ-ਪੱਤਰ

ਭੁੱਚੋ ਮੰਡੀ, 28 ਮਈ (ਬਿੱਕਰ ਸਿੰਘ ਸਿੱਧੂ)-ਲਗਭਗ ਪਿਛਲੇ ਇਕ ਮਹੀਨੇ ਤੋਂ ਮੰਡੀ ਵਾਸੀ ਐਕਸ਼ਨ ਕਮੇਟੀ ਅਤੇ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਲਹਿਰਾ ਬੇਗਾ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਤੋਂ ਮੰਡੀ ਵਾਸੀਆਂ ਨੂੰ ਟੋਲ ਪਰਚੀ ਤੋਂ ਮੁਕਤ ਕਰਨ ਦੀ ਮੰਗ ਕਰ ਰਹੇ ਹਨ ਪ੍ਰੰਤੂ ...

ਪੂਰੀ ਖ਼ਬਰ »

ਸੜਕੀ ਹਾਦਸੇ 'ਚ ਨੌਜਵਾਨ ਦੀ ਮੌਤ

ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ)-ਬੀਤੀ ਦੇਰ ਰਾਤ ਸਥਾਨਕ ਸ਼ਹਿਰ ਦੀ ਟਰੈਕਟਰ ਮੰਡੀ ਵਾਲੀ ਜਗ੍ਹਾ ਨੇੜੇ ਵਾਪਰੇ ਇੱਕ ਸੜਕੀ ਹਾਦਸੇ ਵਿੱਚ ਨੇੜਲੇ ਪਿੰਡ ਭਾਗੀਵਾਂਦਰ ਦੇ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਪੂਹਲੀ 'ਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

ਨਥਾਣਾ, 28 ਮਈ (ਗੁਰਦਰਸ਼ਨ ਲੁੱਧੜ)-ਬਲਾਕ ਨਥਾਣਾ ਦੇ ਪਿੰਡ ਪੂਹਲੀ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਰਸਮੀ ਤੌਰ 'ਤੇ ਸ਼ੁਰੂਆਤ ਕਰਵਾਈ ਗਈ | ਹਲਕਾ ਵਿਧਾਇਕ ਨੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਮਹਿਮਾਨ ਨਿਵਾਜ਼ੀ 'ਤੇ ਰੋਕ ਲਗਾਉਣਾ ਮੰਦਭਾਗਾ-ਐਡ. ਖਾਰਾ

ਬਠਿੰਡਾ, 28 ਮਈ (ਸੱਤਪਾਲ ਸਿੰਘ ਸਿਵੀਆਂ)-ਕੇਂਦਰ ਸਰਕਾਰ ਵਲੋਂ ਪਾਕਿਸਤਾਨ ਦੀ ਧਾਰਮਿਕ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਉੱਥੋਂ ਦੇ ਲੋਕਾਂ ਵਲੋਂ ਕੀਤੀ ਜਾਣ ਵਾਲੀ ਮਹਿਮਾਨ-ਨਿਵਾਜ਼ੀ 'ਤੇ ਰੋਕ ਲਗਾਉਣਾ ਮੰਦਭਾਗਾ | ਇਹ ਦੋਵਾਂ ਮੁਲਕਾਂ ਦੇ ਆਵਾਮ ਦੀ ਆਪਸੀ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਵਲੋਂ ਪੁਲਿਸ ਦੀ ਗੱਡੀ ਨੂੰ ਟੱਕਰ ਮਾਰ ਕੇ ਭੱਜਣ ਦੀ ਅਸਫਲ ਕੋਸ਼ਿਸ਼, ਇਕ ਕਾਬੂ ਇਕ ਫ਼ਰਾਰ

ਰਾਮਪੁਰਾ ਫੂਲ, 28 ਮਈ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਦੀ ਜਨਤਾ ਕਾਲੋਨੀ ਵਿਚ ਕਥਿਤ ਨਸਾ ਤਸਕਰਾਂ ਨੂੰ ਫੜਨ ਆਈ ਪੁਲਿਸ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਨਸਾ ਤਸਕਰਾਂ ਨੇ ਭਾਰੀ ਪੁਲਿਸ ਬਲ ਤੈਨਾਤ ਹੋਣ ਦੇ ਬਾਵਜੂਦ ਪੁਲਿਸ ਦੀ ਗੱਡੀ ਵਿਚ ਗੱਡੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਅਧਿਆਪਕ ਵਰਗ ਨੂੰ ਤਰੱਕੀਆਂ ਦੇਣ 'ਤੇ ਕੀਤਾ ਧੰਨਵਾਦ

ਭਾਗੀਵਾਂਦਰ, 28 ਮਈ (ਮਹਿੰਦਰ ਸਿੰਘ ਰੂਪ)-ਪੰਜਾਬ ਸਕੂਲ ਸਿੱਖਿਆ ਐਲੀ. ਵਿਭਾਗ 'ਚ ਟੀਚਰ ਵਰਗ ਨੂੰ ਤਰੱਕੀਆਂ ਦਿੱਤੇ ਜਾਣ ਦੀ ਲੜੀ ਤਹਿਤ ਸਰਕਾਰੀ ਐਲੀ. ਸਕੂਲ ਭਾਗੀਵਾਂਦਰ ਦੇ ਟੀਚਰ ਗੁਰਨੈਬ ਸਿੰਘ ਨੂੰ ਤਰੱਕੀ ਦੇ ਕੇ ਹੈੱਡ ਟੀਚਰ ਬਣਾਉਣ ਉਪਰੰਤ ਸਰਕਾਰੀ ਐਲੀ. ਸਕੂਲ ...

ਪੂਰੀ ਖ਼ਬਰ »

ਪੁਲਿਸ ਨੇ ਸਰਕਾਰੀ ਦਫ਼ਤਰਾਂ 'ਚੋਂ ਏ.ਸੀ. ਵਗੈਰਾ ਚੋਰੀ ਕਰਨ ਵਾਲੇ ਦਬੋਚੇ

ਬਠਿੰਡਾ, 28 ਮਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਪੁਲਿਸ ਵਲੋਂ ਦੋ ਅਜਿਹੇ ਵਿਅਕਤੀ ਕਾਬੂ ਕੀਤੇ ਗਏ ਹਨ, ਜੋ ਸਰਕਾਰੀ ਦਫ਼ਤਰਾਂ 'ਚੋਂ ਏਅਰ ਕੰਡੀਸ਼ਨਰ (ਏ. ਸੀ.) ਵਗੈਰਾ ਚੋਰੀ ਕਰਦੇ ਸਨ | ਕਥਿਤ ਦੋਸ਼ੀਆਂ ਖਿਲਾਫ਼ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਦਰਜ ਕਰਨ ਬਾਅਦ ...

ਪੂਰੀ ਖ਼ਬਰ »

ਔਰਤਾਂ ਵਲੋਂ ਸੁਪਰੀਮ ਕੋਰਟ ਵਲੋਂ ਦੇਹ ਵਪਾਰ ਦੇ ਧੰਦੇ ਨੂੰ ਲੈ ਕੇ ਲਏ ਗਏ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ

ਬਠਿੰਡਾ, 28 ਮਈ (ਵੀਰਪਾਲ ਸਿੰਘ)-ਸੁਪਰੀਮ ਕੋਰਟ ਵਲੋਂ ਦੇਹ ਵਪਾਰ ਦੇ ਧੰਦੇ ਨਾਲ ਜੁੜੇ ਹੋਏ ਲੋਕਾਂ ਦੇ ਆਪਸੀ ਸਬੰਧਾਂ ਦੇ ਫ਼ੈਸਲੇ ਨੂੰ ਲੈ ਦਿੱਤੀ ਗਈ ਖੁੱਲ੍ਹ ਨੂੰ ਵੇਖਦਿਆਂ ਹੋਇਆ ਅਜੀਤ ਵਲੋਂ ਸਮਾਜ ਵਿਚ ਆਪਣਾ ਚੰਗਾ ਮੁਕਾਮ ਰੱਖਣ ਵਾਲੀਆਂ ਪ੍ਰਭਾਵਸ਼ਾਲੀ ਔਰਤ ...

ਪੂਰੀ ਖ਼ਬਰ »

ਔਰਤਾਂ ਵਲੋਂ ਸੁਪਰੀਮ ਕੋਰਟ ਵਲੋਂ ਦੇਹ ਵਪਾਰ ਦੇ ਧੰਦੇ ਨੂੰ ਲੈ ਕੇ ਲਏ ਗਏ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ

ਬਠਿੰਡਾ, 28 ਮਈ (ਵੀਰਪਾਲ ਸਿੰਘ)-ਸੁਪਰੀਮ ਕੋਰਟ ਵਲੋਂ ਦੇਹ ਵਪਾਰ ਦੇ ਧੰਦੇ ਨਾਲ ਜੁੜੇ ਹੋਏ ਲੋਕਾਂ ਦੇ ਆਪਸੀ ਸਬੰਧਾਂ ਦੇ ਫ਼ੈਸਲੇ ਨੂੰ ਲੈ ਦਿੱਤੀ ਗਈ ਖੁੱਲ੍ਹ ਨੂੰ ਵੇਖਦਿਆਂ ਹੋਇਆ ਅਜੀਤ ਵਲੋਂ ਸਮਾਜ ਵਿਚ ਆਪਣਾ ਚੰਗਾ ਮੁਕਾਮ ਰੱਖਣ ਵਾਲੀਆਂ ਪ੍ਰਭਾਵਸ਼ਾਲੀ ਔਰਤ ...

ਪੂਰੀ ਖ਼ਬਰ »

ਵਿਧਾਇਕ ਬਲਕਾਰ ਸਿੱਧੂ ਵਲੋਂ ਧੰਨਵਾਦੀ ਦੌਰਾ

ਭਾਈਰੂਪਾ, 28 ਮਈ (ਵਰਿੰਦਰ ਲੱਕੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 'ਆਪ' ਸਰਕਾਰ ਨੇ ਭਿ੍ਸ਼ਟਾਚਾਰ ਵਿਰੁੱਧ ਮੁਹਿੰਮ ਚਲਾਕੇ ਇਤਿਹਾਸਕ ਪਹਿਲ ਕਦਮੀ ਕੀਤੀ ਹੈ ਤੇ ਹੁਣ ਲੋਕਾਂ ਦੇ ਕੰਮ ਰਿਸ਼ਵਤ ਤੇ ਸਿਫ਼ਾਰਸ਼ ਤੋਂ ਬਿਨ੍ਹਾਂ ਹੋਣ ਲੱਗੇ ਹਨ ਜੋ ਕਿ ਬਦਲਾਅ ਦੀ ...

ਪੂਰੀ ਖ਼ਬਰ »

ਰੇਲਵੇ ਵਿਭਾਗ ਵਲੋਂ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਲੈਣ ਆਈ ਟੀਮ ਕਿਸਾਨਾਂ ਨੇ ਬੇਰੰਗ ਮੋੜੀ

ਭੁੱਚੋ ਮੰਡੀ, 28 ਮਈ (ਬਿੱਕਰ ਸਿੰਘ ਸਿੱਧੂ)- ਮੰਡੀ ਤੋਂ ਲਹਿਰਾ ਖਾਨਾ ਰੋਡ ਤੇ ਰੇਲਵੇ ਵਿਭਾਗ ਵਲੋਂ ਪਲੇਠੀ ਬਣਾਉਣ ਲਈ ਲਹਿਰਾ ਖਾਨਾਂ ਦੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਗਈ ਸੀ ਪ੍ਰੰਤੂ ਰੇਲਵੇ ਵਿਭਾਗ ਵਲੋਂ ਦਿੱਤੀ ਜਾਣ ਵਾਲੀ ਜ਼ਮੀਨ ਦੀ ਕੀਮਤ ਤੋਂ ਕਿਸਾਨਾਂ ...

ਪੂਰੀ ਖ਼ਬਰ »

ਰੇਲਵੇ ਵਿਭਾਗ ਵਲੋਂ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਲੈਣ ਆਈ ਟੀਮ ਕਿਸਾਨਾਂ ਨੇ ਬੇਰੰਗ ਮੋੜੀ

ਭੁੱਚੋ ਮੰਡੀ, 28 ਮਈ (ਬਿੱਕਰ ਸਿੰਘ ਸਿੱਧੂ)- ਮੰਡੀ ਤੋਂ ਲਹਿਰਾ ਖਾਨਾ ਰੋਡ ਤੇ ਰੇਲਵੇ ਵਿਭਾਗ ਵਲੋਂ ਪਲੇਠੀ ਬਣਾਉਣ ਲਈ ਲਹਿਰਾ ਖਾਨਾਂ ਦੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਗਈ ਸੀ ਪ੍ਰੰਤੂ ਰੇਲਵੇ ਵਿਭਾਗ ਵਲੋਂ ਦਿੱਤੀ ਜਾਣ ਵਾਲੀ ਜ਼ਮੀਨ ਦੀ ਕੀਮਤ ਤੋਂ ਕਿਸਾਨਾਂ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਕੀਰਤਨ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 28 ਮਈ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਰਲਜ਼ ਹੋਸਟਲ ਦੀਆਂ ਵਿਦਿਆਰਥਣਾਂ ਦੇ ਕੀਰਤਨ ਮੁਕਾਬਲੇ ਕਰਵਾਏ ਗਏ | 'ਵਰਸਿਟੀ ਅਧਿਕਾਰੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਭਾਸ਼ਨ, ਲੇਖ ਰਚਨਾ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ

ਭੁੱਚੋ ਮੰਡੀ, 28 ਮਈ (ਬਿੱਕਰ ਸਿੰਘ ਸਿੱਧੂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਹੁੁਕਮਾਂ ਅਨੁੁਸਾਰ ਨਸ਼ਾ ਮੁੁਕਤ ਭਾਰਤ ਅਭਿਆਨ ਅਧੀਨ ਵਿਦਿਆਰਥੀਆਂ ਦੇ ਕਲੱਸਟਰ ਪੱਧਰੀ ਭਾਸ਼ਣ, ਲੇਖ ਰਚਨਾ ਅਤੇ ਪੋਸਟਰ ਮੇਕਿੰਗ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਸੰਬੰਧੀ ਲਾਮਬੰਦੀ ਮੀਟਿੰਗ

ਨਥਾਣਾ, 28 ਮਈ (ਗੁਰਦਰਸ਼ਨ ਲੁੱਧੜ)-ਪਿੰਡ ਹਰਰੰਗਪੁਰਾ ਵਿਖੇ ਕਿਰਤੀ ਕਿਸਾਨ ਯੂਨੀਅਨ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਲਾਮਬੰਦੀ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਦੌਰਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ...

ਪੂਰੀ ਖ਼ਬਰ »

ਦਸਵੀਂ ਪਾਤਸ਼ਾਹੀ ਦੇ ਆਗਮਨ ਦੀ ਖੁਸ਼ੀ 'ਚ 9 ਦਿਨਾ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਜਾਏ ਜਾਣਗੇ- ਭਾਈ ਜਸਵੀਰ ਸਿੰਘ

ਬਠਿੰਡਾ, 28 ਮਈ (ਅਵਤਾਰ ਸਿੰਘ)- ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਪਾਤਸ਼ਾਹ 10ਵੀਂ ਜਿਨ੍ਹਾਂ ਨੇ ਸ੍ਰੀ ਮੁਕਤਸਰ ਸਾਹਿਬ ਦੀ ਜੰਗ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਜਾ ਕੇ ਵਿਸ਼ਰਾਮ ਕੀਤਾ ਸੀ ਅਤੇ ਮਾਈ ਦੇਸਾਂ ਦੇ ਯਾਦ ਕਰਨ 'ਤੇ 18 ਜੇਠ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਗਗਨਦੀਪ ਸਿੰਘ ਪ੍ਰਧਾਨ ਤੇ ਭੁਪਿੰਦਰ ਕੌਰ ਜਨਰਲ ਸਕੱਤਰ ਬਣੇ

ਬਠਿੰਡਾ, 28 ਮਈ (ਅਵਤਾਰ ਸਿੰਘ)-ਸਥਾਨਕ ਸਰਕਾਰੀ ਹਸਪਤਾਲ ਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਚੋਣ ਨਿਗਰਾਨ ਕਰਤਾ ਕੁਲਬੀਰ ਸਿੰਘ ਮੋਗਾ, ਗੁਲਜ਼ਾਰ ਖਾਂ ਅਤੇ ਸੁਖਵਿੰਦਰ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਵਿਚ ਹੋਈ | ਚੋਣ ਦੌਰਾਨ ...

ਪੂਰੀ ਖ਼ਬਰ »

ਸਿਹਤ, ਬੱਸ ਸਹੂਲਤ, ਫ਼ਿਰਨੀ ਦੀ ਟੁੱਟੀ ਮੁੱਖ ਸੜਕ, ਪੀਣ ਦੇ ਪਾਣੀ, ਛੱਪੜਾਂ ਦੀ ਨਿਕਾਸੀ ਦੀ ਕਿੱਲਤ ਹੰਢਾਅ ਰਹੇ ਨੇ ਲਹਿਰਾ ਬੇਗਾ ਵਾਸੀ

ਸੁਖਪਾਲ ਸਿੰਘ ਸੁੱਖੀ ਲਹਿਰਾ ਮੁਹੱਬਤ-ਭਾਵੇਂ ਸਰਕਾਰਾਂ ਦੇ ਉਪਰਾਲੇ ਤਾਂ ਪਿੰਡਾਂ ਨੂੰ ਸ਼ਹਿਰੀ ਸਹੂਲਤਾਂ ਪ੍ਰਦਾਨ ਕਰਨ ਦੇ ਹਨ, ਪਰ ਜ਼ਿਆਦਾਤਾਰ ਕਾਗਜ਼ਾਂ ਦੀ ਧੂੜ ਹੇਠਾਂ ਦੱਬਕੇ ਰਹਿ ਜਾਂਦੇ ਨੇ | ਪਰ 5000 ਦੇ ਕਰੀਬ ਆਬਾਦੀ ਵਾਲੇ ਪਿੰਡ ਲਹਿਰਾ ਬੇਗਾ ਦੇ ਲੋਕ ...

ਪੂਰੀ ਖ਼ਬਰ »

'ਨਸ਼ਾ-ਮੁਕਤ ਭਾਰਤ ਅਭਿਆਨ' ਤਹਿਤ ਵਿਦਿਆਰਥੀਆਂ ਦੇ ਕਲੱਸਟਰ ਪੱਧਰੀ ਮੁਕਾਬਲੇ ਕਰਵਾਏ

ਬਠਿੰਡਾ, 28 ਮਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਬਠਿੰਡਾ ਮੇਵਾ ਸਿੰਘ ਸਿੱਧੂ ਤੇ ਉਪ-ਜ਼ਿਲ੍ਹਾ ਸਿੱਖਿਆ ਅਧਿਕਾਰੀ ਇਕਬਾਲ ਸਿੰਘ ਬੁੱਟਰ ਤੇ ਭੁਪਿੰਦਰ ਕੌਰ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰ 646 ਪੀ.ਟੀ.ਆਈ. ਅਧਿਆਪਕਾਂ ਵਲੋਂ ਮਾਨ ਸਰਕਾਰ ਖ਼ਿਲਾਫ਼ ਗੁਪਤ ਐਕਸ਼ਨ ਦੇ ਚਿਤਾਵਨੀ

ਭਾਈਰੂਪਾ, 28 ਮਈ (ਵਰਿੰਦਰ ਲੱਕੀ)-646 ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਕਮੇਟੀ ਦੇ ਆਗੂ ਨਿਰਮਲ ਸਿੰਘ ਭਾਈਰੂਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 646 ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਸਬੰਧੀ ਮੈਰਿਟ ਲਿਸਟ ਜਾਰੀ ਕਰਾਉਣ ਲਈ ਪੀ.ਟੀ.ਆਈ ਅਧਿਆਪਕਾਂ ਦੀ ਆਗਾਮੀ ਇਕ ਜੂਨ ...

ਪੂਰੀ ਖ਼ਬਰ »

ਬਲੌਰ ਸਿੰਘ ਸਿੱਧੂ ਦਾ 'ਸਾਡੇ ਦਿਲ ਤੋਂ ਪੁੱਛ ਸੱਜਣਾ' ਨਾਵਲ ਰਿਲੀਜ਼

ਭਗਤਾ ਭਾਈਕਾ, 28 ਮਈ (ਸੁਖਪਾਲ ਸਿੰਘ ਸੋਨੀ)-ਸਾਹਿਤਕ ਮੰਚ ਭਗਤਾ ਭਾਈਕਾ ਦੇ ਪ੍ਰਧਾਨ ਬਲੌਰ ਸਿੰਘ ਸਿੱਧੂ ਦਾ ਨਾਵਲ 'ਸਾਡੇ ਦਿਲ ਤੋਂ ਪੁੱਛ ਸੱਜਣਾ' ਪ੍ਰਸਿੱਧ ਲੇਖਕ ਗੁਰਮੀਤ ਕੜਿਆਲਵੀ ਵਲੋਂ ਰਿਲੀਜ਼ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਨਾਮਵਰ ਸਾਹਿਤਕ ਪ੍ਰੇਮੀਆਂ ਵਲੋਂ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ ਤਹਿਤ ਦੋ ਨਾਮਵਰ ਵਿਅਕਤੀਆਂ ਸਮੇਤ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 28 ਮਈ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਭਿਸੀਆਣਾ ਵਿਖੇ ਇਕ ਦੁਕਾਨਦਾਰ ਦੀ ਹੋਈ ਕੁੱਟਮਾਰ ਦੇ ਮਾਮਲੇ ਤਹਿਤ ਪੁਲਿਸ ਨੇ ਦੋ ਨਾਮਵਰ ਵਿਅਕਤੀਆਂ ਸਮੇਤ ਇਕ ਨਾਮਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮੰਗਤ ਰਾਮ ਪੁੱਤਰ ਦੇਵੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਾਏ ਕੇ ਕਲਾਂ ਦੀ ਵਿਦਿਆਰਥਣ ਹਰਪਿੰਦਰ ਕੌਰ ਕਲੱਸਟਰ ਪੱਧਰੀ ਲੇਖ ਰਚਨਾ ਮੁਕਾਬਲੇ 'ਚ ਜੇਤੂ

ਸੰਗਤ ਮੰਡੀ, 28 ਮਈ (ਅੰਮਿ੍ਤਪਾਲ ਸ਼ਰਮਾ)-ਵਿਭਾਗੀ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹੁਕਮਾਂ ਤਹਿਤ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸ.ਸ.ਸ.ਸ. ਝੂੰਬਾ ਵਿਖੇ ਕਲੱਸਟਰ ਪੱਧਰੀ ਲੇਖ ਰਚਨਾ, ਭਾਸ਼ਣ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਸਥਾਨਕ ਬੱਸ ਸਟੈਂਡ ਅੰਦਰ ਪੱਖੇ ਠੀਕ ਕਰਨ ਦੀ ਮੰਗ

ਬਠਿੰਡਾ, 28 ਮਈ (ਵੀਰਪਾਲ ਸਿੰਘ)- ਸਥਾਨਕ ਬੱਸ ਸਟੈਂਡ ਦੀ ਬਿਲਡਿੰਗ ਅੰਦਰ ਸਵਾਰੀ ਬੈਠਣ ਵਾਲੀ ਥਾਂ ਉਡੀਕ ਸਥਾਨ 'ਤੇ ਲੱਗੇ ਹੋਏ ਛੱਤ ਵਾਲੇ ਪੱਖੇ ਖ਼ਰਾਬ ਹੋਣ ਕਾਰਨ ਵੱਡੀ ਗਿਣਤੀ ਵਿਚ ਸਵਾਰੀਆਂ ਗਰਮੀ ਨਾਲ ਤਰਾਸ ਤਰਾਸ ਕਰਦੀਆਂ ਦੇਖੀਆਂ ਗਈਆਂ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਸਰਕਾਰੀ ਬੱਸ ਬੰਦ ਹੋਣ 'ਤੇ ਬੁਰਜ ਮਹਿਮਾ ਦੇ ਲੋਕ ਪ੍ਰੇਸ਼ਾਨ

ਮਹਿਮਾ ਸਰਜਾ, 28 ਮਈ (ਰਾਮਜੀਤ ਸ਼ਰਮਾ)-ਸਰਕਾਰੀ ਬੱਸ ਬੰਦ ਹੋਣ ਕਰਕੇ ਪਿੰਡ ਬੁਰਜ ਮਹਿਮਾ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਸ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਇਕਾਈ ਪ੍ਰਧਾਨ ਚਰਨਜੀਤ ਸਿੰਘ, ਸੁਰਿੰਦਰਜੀਤ ਸਿੰਘ, ਗੁਰਚਰਨ ਸਿੰਘ ਮੌੜ, ਤਰਸੇਮ ਸਿੰਘ ਸਰਪੰਚ, ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੀ ਪਹਿਲੀ ਕੌਮਾਂਤਰੀ ਕਾਨਫ਼ਰੰਸ ਦਾ ਪੋਸਟਰ ਜਾਰੀ

ਤਲਵੰਡੀ ਸਾਬੋ, 28 ਮਈ (ਰਵਜੋਤ ਸਿੰਘ ਰਾਹੀ)-ਖੇਤੀ ਨੂੰ ਉਤਸ਼ਾਹਿਤ ਕਰਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਜਸਟ ਐਗਰੀਕਲਚਰ ਪਤਿ੍ੱਕਾ ਚੰਡੀਗੜ੍ਹ, ਐਗਰੋ ਇੰਨਵਾਇਰਮੈਂਟ ਐਜੂਕੇਸ਼ਨ ਤੇ ਫਾਰਮਰ ਵੈਲਫੇਅਰ ਸੁਸਾਇਟੀ ਦੇ ...

ਪੂਰੀ ਖ਼ਬਰ »

ਮਿਡ ਡੇਅ ਮੀਲ ਕੁੱਕ ਯੂਨੀਅਨ ਇੰਟਕ ਦਾ ਵਫ਼ਦ ਜਨਰਲ ਮੈਨੇਜਰ ਨੂੰ ਮਿਲਿਆ

ਬਠਿੰਡਾ, 28 ਮਈ (ਸੱਤਪਾਲ ਸਿੰਘ ਸਿਵੀਆਂ)-ਮਿਡ ਡੇਅ ਮੀਲ ਕੁੱਕ ਯੂਨੀਅਨ (ਇੰਟਕ) ਦਾ ਵਫ਼ਦ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਅਗਵਾਈ ਹੇਠ ਮਿਡ ਡੇਅ ਮੀਲ ਯੋਜਨਾ ਦੇ ਜਨਰਲ ਮੈਨੇਜਰ ਪੰਜਾਬ ਨੂੰ ਮਿਲਿਆ | ਇਸ ਮੌਕੇ ਉਨ੍ਹਾਂ ਨਾਲ ਸੂਬਾ ਖ਼ਜ਼ਾਨਚੀ ਪਰਮਜੀਤ ਕੌਰ ...

ਪੂਰੀ ਖ਼ਬਰ »

ਐਸ.ਡੀ.ਐਮ. ਫੂਲ ਦੀ ਅਗਵਾਈ 'ਚ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ

ਭਾਈਰੂਪਾ, 28 ਮਈ (ਵਰਿੰਦਰ ਲੱਕੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਦਫ਼ਤਰ ਨਗਰ ਪੰਚਾਇਤ ਭਾਈਰੂਪਾ ਵਿਖੇ ਐਸ.ਡੀ.ਐਮ ਫੂਲ ਓਮ ਪ੍ਰਕਾਸ਼ ਦੀ ਅਗਵਾਈ ਹੇਠ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੇ ਨਿਪਟਾਰੇ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ 'ਚ ਸਬੰਧਿਤ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਆਯੋਜਿਤ ਤਿੰਨ ਰੋਜ਼ਾ ਰਿਹਾਇਸ਼ੀ ਕੈਂਪ ਸ਼ਾਨੋ-ਸ਼ੌਕਤ ਨਾਲ ਸੰਪੰਨ

ਰਾਮਪੁਰਾ ਫੂਲ, 28 ਮਈ (ਪੱਤਰ ਪ੍ਰੇਰਕ)-ਨਹਿਰੂ ਯੁਵਾ ਕੇਂਦਰ ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਨਿਵੇਸ਼ਕ ਸਿੱਖਿਆ ਅਤੇ ਸੁਰੱਖਿਆ ਫੰਡ, ਕਾਰਪੋਰੇਟ ਮਾਮਲੇ ਮੰਤਰਾਲੇ, ਭਾਰਤ ਸਰਕਾਰ ਅਤੇ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ ਰਾਮਪੁਰਾ ...

ਪੂਰੀ ਖ਼ਬਰ »

ਸੇਖੂ ਪਿੰਡ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੀਟਿੰਗ

ਰਾਮਾਂ ਮੰਡੀ, 28 ਮਈ (ਤਰਸੇਮ ਸਿੰਗਲਾ)-ਪਿੰਡ ਸੇਖੂ ਵਿਖੇ ਮੁਸ਼ਕਿਲਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ/ਉਗਰਾਹਾਂ ਦੇ ਸੰਗਤ ਬਲਾਕ ਦੇ ਪ੍ਰਧਾਨ ਕੁਲਵੰਤ ਰਾਏ ਸ਼ਰਮਾ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਇਕ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਕਰਵਾਏ ਭਾਸ਼ਣ ਮੁਕਾਬਲੇ 'ਚ ਚੱਕ ਰੁਲਦੂ ਸਿੰਘ ਵਾਲਾ ਸਕੂਲ ਪਹਿਲੇ ਸਥਾਨ 'ਤੇ

ਸੰਗਤ ਮੰਡੀ, 28 ਮਈ (ਅੰਮਿ੍ਤਪਾਲ ਸ਼ਰਮਾ)-'ਨਸ਼ਾ ਮੁਕਤ ਭਾਰਤ ਅਭਿਆਨ' ਪ੍ਰੋਗਰਾਮ ਤਹਿਤ ਕਰਵਾਏ ਭਾਸ਼ਣ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੱਕ ਰੁਲਦੂ ਸਿੰਘ ਵਾਲਾ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਸਕੂਲ ਦੀ ਸਟੇਟ ਐਵਾਰਡੀ ਅਧਿਆਪਕਾ ...

ਪੂਰੀ ਖ਼ਬਰ »

ਹਲਕਾ ਜੋਗਾ 'ਚ ਪਹਿਲੀ ਤੋਂ ਲੱਗਣਗੇ ਗੁਰਮਤਿ ਸਮਰ ਕੈਂਪ-ਮੈਂਬਰ ਸ਼੍ਰੋਮਣੀ ਕਮੇਟੀ

ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ ਦੇ ਮਹੀਨੇ ਵਿਚ ਬੱਚਿਆਂ ਦੇ ਗੁਰਮਤਿ ਸਮਰ ਕੈਂਪ ਲਗਾਏ ਜਾ ਰਹੇ ਹਨ ਇਸੇ ਲੜੀ ਵਿਚ ਸ਼੍ਰੋਮਣੀ ਕਮੇਟੀ ਦੇ ਹਲਕਾ ਜੋਗਾ ਤੋਂ ਮੈਂਬਰ ਜਥੇਦਾਰ ਗੁਰਪ੍ਰੀਤ ਸਿੰਘ ਝੱਬਰ ਵਲੋਂ ...

ਪੂਰੀ ਖ਼ਬਰ »

ਪੀ.ਜੀ.ਆਰ.ਐਸ. ਪੋਰਟਲ 'ਚ ਬਕਾਇਆ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ-ਡੀ.ਸੀ.

ਬਠਿੰਡਾ, 28 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਨੂੰ ਆਮ ਲੋਕਾਂ ਵਲੋਂ ਪੀਜੀਆਰਐਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਸ਼ਿਕਾਇਤਾਂ ਸੰਬੰਧੀ ...

ਪੂਰੀ ਖ਼ਬਰ »

ਬਲਾਕ ਗੋਨਿਆਣਾ ਦੇ ਅੱਧੀ ਦਰਜਨ ਪਿੰਡਾਂ 'ਚ ਕੇਂਦਰ ਦੀ ਸਰਵੇ ਆਫ਼ ਇੰਡੀਆ ਦੀਆਂ ਟੀਮਾਂ ਨੇ ਡਰੋਨ ਨਾਲ ਲਾਲ ਲਕੀਰ ਦਾ ਕੀਤਾ ਸਰਵੇਖਣ

ਮਹਿਮਾ ਸਰਜਾ, 28 ਮਈ (ਬਲਦੇਵ ਸੰਧੂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਅੱਜ ਬਲਾਕ ਗੋਨਿਆਣਾ ਦੇ ਅੱਧੀ ਦਰਜਨ ਪਿੰਡਾਂ ਵਿਚ ਕੇਂਦਰ ਸਰਕਾਰ ਦੀ ਸਰਵੇ ਆਫ਼ ਇੰਡੀਆ ਦੀਆਂ ਟੀਮ ਸਰਵੇਖਣ ਕਰਨ ਪੁੱਜੀਆਂ | ਜਿੱਥੇ ਉਨ੍ਹਾਂ ਵਲੋਂ ਮਹਿਮਾ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਖਿਆਲੀ ਵਾਲਾ ਵਿਖੇ ਮੀਟਿੰਗ

ਗੋਨਿਆਣਾ, 28 ਮਈ (ਲਛਮਣ ਦਾਸ ਗਰਗ)-ਭਗਵੰਤ ਮਾਨ ਦੀ ਸਰਕਾਰ ਦੀ ਬੇਰੁੱਖੀ ਦਾ ਸ਼ਿਕਾਰ ਹੋਏ ਬੇਜ਼ਮੀਨੇ ਪੇਂਡੂ 'ਤੇ ਖੇਤ ਮਜ਼ਦੂਰਾਂ ਦੀਆਂ ਦਲਿਤ, ਮਜ਼ਦੂਰਾਂ ਨੇ ਸਿਰਜੋੜ ਕੇ ਜ਼ਮੀਨ, ਦਿਹਾੜੀ/ ਝੋਨੇ ਦੀ ਲਵਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਪਿੰਡ ਖਿਆਲੀ ਵਾਲਾ ਵਿਖੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX