ਤਾਜਾ ਖ਼ਬਰਾਂ


ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  42 minutes ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  50 minutes ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  about 1 hour ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  about 2 hours ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  about 2 hours ago
ਚੰਡੀਗੜ੍ਹ, 10 ਅਗਸਤ-5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  about 2 hours ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  about 3 hours ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  about 3 hours ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  about 3 hours ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  about 3 hours ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  about 4 hours ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  about 4 hours ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  about 5 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  about 5 hours ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  about 5 hours ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 6 hours ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 6 hours ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 6 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 7 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 7 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 7 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 7 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 8 hours ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਖੰਨਾ / ਸਮਰਾਲਾ

ਮਲੌਦ ਬਾਜ਼ਾਰ ਦੇ ਨਾਜਾਇਜ਼ ਕਬਜ਼ੇ ਕਾਰਨ ਟ੍ਰੈਫਿਕ ਜਾਮ, ਰਾਹਗੀਰ ਪ੍ਰੇਸ਼ਾਨ

ਮਲੌਦ, 28 ਮਈ (ਦਿਲਬਾਗ ਸਿੰਘ ਚਾਪੜਾ)-ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ 'ਚ ਨਜਾਇਜ਼ ਕਬਜ਼ੇ ਛਡਵਾਉਣ ਦੀ ਮੁਹਿੰਮ ਚੱਲ ਰਹੀ ਹੈ, ਪਰ ਮਲੌਦ ਸ਼ਹਿਰ ਵਿਚ ਹੋਏ ਨਜਾਇਜ਼ ਕਬਜ਼ੇ ਪਤਾ ਨਹੀ ਕਿਉਂ ਨਹੀ ਹਟਾਏ ਜਾਂਦੇ | ਇਸ ਸੰਬੰਧੀ ਨਗਰ ਪੰਚਾਇਤ ਮਲੌਦ ਦੇ ਸਾਬਕਾ ਪ੍ਰਧਾਨ ਬਾਬੂ ...

ਪੂਰੀ ਖ਼ਬਰ »

ਸ੍ਰੀ ਝਾੜ ਸਾਹਿਬ ਰੋਡ ਪ੍ਰਧਾਨ ਮੰਤਰੀ ਯੋਜਨਾ ਅਧੀਨ ਕੇਂਦਰ ਤੋਂ ਬਣਾਵਾਂਗੇ-ਜੀਤਾ ਗਹਿਲੇਵਾਲ

ਸਮਰਾਲਾ, 28 ਮਈ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਇਲਾਕੇ ਦੇ ਅਨੇਕਾਂ ਪਿੰਡਾਂ ਨੂੰ ਇਤਿਹਾਸਿਕ ਨਗਰਾਂ ਨਾਲ ਜੋੜਨ ਵਾਲੀ ਸ੍ਰੀ ਝਾੜ ਸਾਹਿਬ ਰੋਡ, ਜੋ ਕਿ ਅਤਿ ਖਸਤਾ ਹਾਲਤ ਵਿਚ ਹੈ, ਨੂੰ ਬਣਾਉਣ ਲਈ ਪਿਛਲੀ ਤੇ ਮੌਜੂਦਾ ਸਰਕਾਰ ਵਲੋਂ ਕੀਤੀ ਜਾ ਰਹੀ ਬੇਪ੍ਰਵਾਹੀ ਤੋਂ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ ਇਕ ਦੀ ਮੌਤ

ਖੰਨਾ, 28 ਮਈ (ਮਨਜੀਤ ਸਿੰਘ ਧੀਮਾਨ)-ਦੋ ਮੋਟਰਸਾਈਕਲਾਂ ਦਰਮਿਆਨ ਹੋਈ ਆਪਸੀ ਟੱਕਰ 'ਚ ਇਕ ਦੀ ਮੌਤ ਹੋ ਗਈ ਜਦ ਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਜ਼ਖ਼ਮੀ ਸੰਦੀਪ ਕੁਮਾਰ ਵਾਸੀ ਕੌੜੀ ਨੇ ਕਿਹਾ ਕਿ ਉਹ ਬੀਤੀ ਸ਼ਾਮ ਅਮਲੋਹ ਤੋਂ ਕੰਮ ਖ਼ਤਮ ...

ਪੂਰੀ ਖ਼ਬਰ »

ਕੌਂਸਲ ਪ੍ਰਧਾਨ ਲੱਧੜ ਤੇ ਈ. ਓ. ਉੱਭੀ ਦੀ ਅਗਵਾਈ 'ਚ ਖੇਡ ਤੇ ਅੰਗਹੀਣ ਕੋਟੇ ਦੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ

ਖੰਨਾ, 28 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਤੇ ਈ. ਓ. ਚਰਨਜੀਤ ਸਿੰਘ ਉੱਭੀ ਦੀ ਅਗਵਾਈ 'ਚ ਖੇਡ ਤੇ ਅੰਗਹੀਣ ਕੋਟੇ ਦੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ | ਨਗਰ ਕੌਂਸਲ ਪ੍ਰਧਾਨ ਲੱਧੜ ਨੇ ਕਿਹਾ ਕਿ ...

ਪੂਰੀ ਖ਼ਬਰ »

ਦਰੱਖਤ ਉੱਪਰ ਡੋਰ 'ਚ ਫਸੇ ਬਾਜ਼ ਨੂੰ ਫਾਇਰ ਬਿ੍ਗੇਡ ਮੁਲਾਜ਼ਮਾਂ ਨੇ ਮੁਕਤ ਕਰਵਾਇਆ

ਖੰਨਾ, 28 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਕਚਹਿਰੀ ਕੋਲ ਈ. ਐੱਸ. ਆਈ. ਡਿਸਪੈਂਸਰੀ ਲਾਗੇ ਇਕ ਦਰੱਖਤ 'ਤੇ ਪਲਾਸਟਿਕ ਡੋਰ 'ਚ ਫਸੇ ਹੋਏ ਇਕ ਬਾਜ਼ ਨੂੰ ਫਾਇਰ ਬਿ੍ਗੇਡ ਦੇ ਮੁਲਾਜ਼ਮਾਂ ਦੀ ਇਕ ਟੀਮ ਨੇ ਆਜ਼ਾਦ ਕਰਵਾ ਕੇ ਉਸ ਦੀ ਜਾਨ ਬਚਾਈ | ਫਾਇਰ ਬਿ੍ਗੇਡ ਖੰਨਾ ਦੇ ਫਾਇਰ ...

ਪੂਰੀ ਖ਼ਬਰ »

ਗੁਆਚਿਆ ਲੜਕਾ ਲੱਭ ਕੇ ਕੀਤਾ ਮਾਪਿਆਂ ਹਵਾਲੇ

ਕੁਹਾੜਾ, 28 ਮਈ (ਸੰਦੀਪ ਸਿੰਘ ਕੁਹਾੜਾ)-ਪੁਲਿਸ ਕਮਿਸ਼ਨਰ ਲੁਧਿਆਣਾ ਵਲੋਂ ਗੁਆਚੇ ਬੱਚਿਆਂ ਨੂੰ ਭਾਲਕੇ ਮਾਪਿਆ ਹਵਾਲੇ ਕਰਨ ਦੀ ਮੁਹਿੰਮ ਤਹਿਤ ਥਾਣਾ ਜਮਾਲਪੁਰ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਲੋਂ ਗੁਆਚੇ ਲੜਕੇ ਨੂੰ ਲੱਭ ਕੇ ਉਸਦੇ ਮਾਪਿਆਂ ਹਵਾਲੇ ਕੀਤਾ ...

ਪੂਰੀ ਖ਼ਬਰ »

ਤੰਬਾਕੂ ਪਦਾਰਥ ਵੇਚਣ ਵਾਲੀਆਂ ਦੁਕਾਨਾਂ 'ਤੇ ਚੈਕਿੰਗ ਦੌਰਾਨ ਚਲਾਨ ਕੱਟੇ

ਕੁਹਾੜਾ, 28 ਮਈ (ਸੰਦੀਪ ਸਿੰਘ ਕੁਹਾੜਾ)-ਐੈੱਸ. ਐੱਮ. ਓ. ਕੂੰਮਕਲਾਂ ਦੀ ਅਗਵਾਈ 'ਚ ਸੀ. ਐੱਚ. ਸੈਂਟਰ ਕੂੰਮ ਕਲਾਂ ਵਿਖੇ ਟੀਮ ਦਾ ਗਠਨ ਕੀਤਾ ਗਿਆ, ਜਿਸ 'ਚ ਡਾ. ਹਰਚਰਨ ਸਿੰਘ ਨੋਡਲ ਅਫ਼ਸਰ, ਹੈਲਥ ਇੰਸਪੈਕਟਰ ਗੁਰਦੇਵ ਸਿੰਘ, ਨੂਰਦੀਨ ਤੇ ਹਰਵਿੰਦਰ ਸਿੰਘ ਸ਼ਾਮਿਲ ਹੋਏ | ਟੀਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਰੇ ਗਏ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਜੱਦੀ ਪਿੰਡ 'ਚ ਅੰਤਿਮ ਸੰਸਕਾਰ

ਈਸੜੂ, 28 ਮਈ (ਬਲਵਿੰਦਰ ਸਿੰਘ)-ਪਿੰਡ ਨਸਰਾਲੀ ਵਾਸੀ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਨਵਪ੍ਰੀਤ ਕੌਰ ਪਤਨੀ ਗੁਰਿੰਦਰ ਸਿੰਘ ਤੇ ਉਨ੍ਹਾਂ ਦੇ 10 ਸਾਲ ਉਮਰ ਦੇ ਜੁੜਵੇਂ ਬੱਚੇ ਹਰਸਿਮਰਨਜੀਤ ਸਿੰਘ ਤੇ ਹਰਸੀਰਤ ਕੌਰ, ਜਿਨ੍ਹਾਂ ਦੀ ਕੱਲ੍ਹ ਖੰਨਾ ਨੇੜੇ ਹੋਏ ਸੜਕ ਹਾਦਸੇ 'ਚ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਨਾਮਜ਼ਦ ਭਗੌੜਾ ਕਾਬੂ

ਖੰਨਾ, 28 ਮਈ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਨਾਮਜ਼ਦ ਭਗੌੜਾ ਕਰਾਰ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਖੰਨਾ ਦੇ ਐੱਸ. ਐੱਚ. ਓ. ਭਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਕਥਿਤ ਦੋਸ਼ੀ ...

ਪੂਰੀ ਖ਼ਬਰ »

ਰਸਤਾ ਭਟਕ ਕੇ ਰੇਲਵੇ ਸਟੇਸ਼ਨ ਪੁੱਜੇ ਨਾਬਾਲਗ ਬੱਚੇ ਨੂੰ ਜੀ. ਆਰ. ਪੀ. ਨੇ ਮਾਪਿਆਂ ਨੂੰ ਸੌਂਪਿਆ

ਖੰਨਾ, 28 ਮਈ (ਮਨਜੀਤ ਸਿੰਘ ਧੀਮਾਨ)-ਘਰ ਤੋਂ ਰਸਤਾ ਭਟਕ ਕੇ ਖੰਨਾ ਦੇ ਰੇਲਵੇ ਸਟੇਸ਼ਨ ਪੁੱਜੇ ਕਰੀਬ 8 ਸਾਲਾ ਬੱਚੇ ਨੂੰ ਜੀ. ਆਰ. ਪੀ. ਮੁਲਾਜ਼ਮਾਂ ਨੇ ਸਹੀ ਸਲਾਮਤ ਉਸ ਦੇ ਮਾਪਿਆਂ ਹਵਾਲ ਨੂੰ ਸੌਂਪ ਦਿੱਤਾ | ਬੱਚੇ ਦੀ ਪਹਿਚਾਣ ਯੁਵਰਾਜ ਕੁਮਾਰ ਪੁੱਤਰ ਕੁੰਜ ਬਿਹਾਰੀ ਵਾਸੀ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਸਮੇਤ 2 ਕਾਬੂ

ਖੰਨਾ, 28 ਮਈ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਵਲੋਂ ਚੋਰੀਸ਼ੁਦਾ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐੱਸ. ਆਈ. ਸੁਖਦੇਵ ਸਿੰਘ ਨੇ ਕਿਹਾ ਕਿ ਮੁਖ਼ਬਰ ਨੇ ...

ਪੂਰੀ ਖ਼ਬਰ »

ਪਿੰਡ ਬੇਗੋਵਾਲ ਤੋਂ ਕੀਤਾ ਜਾਵੇਗਾ ਨਸ਼ਾ ਤੇ ਦਲਿਤ ਵਿਰੋਧੀ ਮੁਹਿੰਮ ਦਾ ਆਗਾਜ਼-ਕਾਲੀ ਪਾਇਲ

ਦੋਰਾਹਾ, 28 ਮਈ (ਮਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਪਾਇਲ ਅੰਦਰ ਅਕਾਲੀ-ਕਾਂਗਰਸ ਦੁਆਰਾ ਫੈਲਾਏ ਨਸ਼ੇ ਨੂੰ ਖ਼ਤਮ ਕਰਨ ਤੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ 'ਚ ਡੱਕਣ ਦਾ ਵਾਅਦਾ ਅਸੀਂ ਵਿਧਾਨ ਸਭਾ ਚੋਣਾਂ 2022 ਵਿਚ ਪ੍ਰਚਾਰ ਦੌਰਾਨ ਕੀਤਾ ਸੀ ਪਰ ਲੋਕਾਂ ਨੇ ਆਮ ਆਦਮੀ ...

ਪੂਰੀ ਖ਼ਬਰ »

ਗੌਰਮਿੰਟ ਕੰਟਰੈਕਟਰ ਯੂਨੀਅਨ ਦੇ ਸੰਜੀਵ ਪਾਂਧੀ ਪ੍ਰਧਾਨ ਤੇ ਸੁਭਾਸ਼ ਸੋਫ਼ਤ ਚੇਅਰਮੈਨ ਚੁਣੇ ਗਏ

ਸਮਰਾਲਾ, 28 ਮਈ (ਗੋਪਾਲ ਸੋਫਤ)-ਸਮਰਾਲਾ ਹਲਕੇ ਦੇ ਗੌਰਮਿੰਟ ਕੰਟਰੈਕਟਰਜ਼ ਦੀ ਅੱਜ ਹੋਈ ਚੋਣ 'ਚ ਸੰਜੀਵ ਪਾਂਧੀ ਨੂੰ ਪ੍ਰਧਾਨ ਤੇ ਸੁਭਾਸ਼ ਸੋਫਤ ਨੂੰ ਯੂਨੀਅਨ ਦਾ ਨਵਾਂ ਚੇਅਰਮੈਨ ਚੁਣ ਲਿਆ ਗਿਆ ਹੈ | ਸਥਾਨਕ ਨਗਰ ਕੌਂਸਲ ਦਫ਼ਤਰ ਵਿਚ ਹੋਈ ਚੋਣ ਦੌਰਾਨ ਹੋਰਨਾਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਡੇਹਲੋਂ ਦੀ ਚੋਣ ਸਰਬਸੰਮਤੀ ਨਾਲ ਨੇਪਰੇ ਚੜੀ

ਡੇਹਲੋਂ, 28 ਮਈ (ਅੰਮਿ੍ਤਪਾਲ ਸਿੰਘ ਕੈਲੇ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਡੇਹਲੋਂ ਦੀ ਚੋਣ ਸਰਬਸੰਮਤੀ ਨਾਲ ਨੇਪਰੇ ਚੜੀ ਜਦ ਕਿ ਇਸ ਸਮੇਂ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ ਵਿਸ਼ੇਸ਼ ਕਰਕੇ ਹਾਜ਼ਰ ਸਨ | ਸਰਬਸੰਮਤੀ ਨਾਲ ਚੋਣ ਦੌਰਾਨ ਬੀਬੀ ਭਿੰਦਰ ਕੌਰ ਗੋਸਲ ...

ਪੂਰੀ ਖ਼ਬਰ »

ਗੁਰੂਕੁਲ ਪਬਲਿਕ ਸਕੂਲ ਇਕੋਲਾਹੀ ਦੇ ਨਤੀਜੇ ਰਹੇ ਸ਼ਾਨਦਾਰ

ਖੰਨਾ, 28 ਮਈ (ਹਰਜਿੰਦਰ ਸਿੰਘ ਲਾਲ)-ਗੁਰੂਕੁਲ ਪਬਲਿਕ ਸਕੂਲ ਇਕੋਲਾਹੀ ਦਾ 5ਵੀਂ ਸ਼੍ਰੇਣੀ ਦੀ ਬੋਰਡ ਪ੍ਰੀਖਿਆ, 8ਵੀਂ ਤੇ 10ਵੀਂ ਸ਼੍ਰੇਣੀ ਦਾ ਟਰਮ-1 ਦਾ ਨਤੀਜਾ 100 ਫ਼ੀਸਦੀ ਰਿਹਾ | 5ਵੀਂ ਸ਼੍ਰੇਣੀ ਦੇ ਵਿਦਿਆਰਥੀ ਸ਼ਮਸ਼ਾਦ ਪੁੱਤਰੀ ਸ਼ਿੰਦਰਪਾਲ ਨੇ 93 ਫੀਸਦੀ ਅੰਕ ਲੈ ਕੇ ...

ਪੂਰੀ ਖ਼ਬਰ »

ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਇਕ ਹਫ਼ਤੇ ਲਈ ਮੁਲਤਵੀ

ਡੇਹਲੋਂ, 28 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵਲੋਂ ਕਰਵਾਏ ਜਾ ਰਹੇ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਮੌਸਮ ਦੀ ਖ਼ਰਾਬੀ ਕਾਰਨ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ | ਟਰੱਸਟ ਦੇ ਚੇਅਰਮੈਨ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਰਾਮਗੜ੍ਹ 'ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਕੁਹਾੜਾ, 28 ਮਈ (ਸੰਦੀਪ ਸਿੰਘ ਕੁਹਾੜਾ)-ਮਾਈ ਭਾਗੋ ਕਾਲਜ ਰਾਮਗੜ੍ਹ ਵਿਖੇ ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੇ ਮਿਸ਼ਨ 'ਏਕ ਭਾਰਤ ਸ੍ਰੇਸ਼ਠ ਭਾਰਤ' ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਹ ਗਤੀਵਿਧੀ ਕਾਮਰਸ ਵਿਭਾਗ ਦੇ ਮੁਖੀ ਅਮਨਦੀਪ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜਸਪਾਲੋਂ ਦੇ ਆਰ. ਐੱਸ. ਖ਼ਾਲਸਾ ਹਾਈ ਸਕੂਲ ਵਿਖੇ ਸਮਾਗਮ

ਬੀਜਾ, 28 ਮਈ (ਅਵਤਾਰ ਸਿੰਘ ਜੰਟੀ ਮਾਨ)-ਆਰ. ਐੱਸ. ਖ਼ਾਲਸਾ ਹਾਈ ਸਕੂਲ ਜਸਪਾਲੋਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਸਹਿਜ ਪਾਠ ਦੇ ਭੋਗ ਪੈਣ ਉਪਰੰਤ ਰਾਗੀ ਜਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ...

ਪੂਰੀ ਖ਼ਬਰ »

ਮਾਹਵਾਰੀ ਹਾਈਜੀਨ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਏ

ਖੰਨਾ, 28 ਮਈ (ਹਰਜਿੰਦਰ ਸਿੰਘ ਲਾਲ)-ਸੀ. ਐੱਚ. ਸੀ. ਮਾਨੂੰਪੁਰ ਦੇ ਐੱਸ. ਐਮ. ਓ. ਡਾ. ਰਵੀ ਦੱਤ ਦੀ ਅਗਵਾਈ 'ਚ ਮਾਹਵਾਰੀ ਹਾਈਜੀਨ ਦਿਵਸ ਸੰਬੰਧੀ ਸਕੂਲਾਂ 'ਚ ਜਾਗਰੂਕਤਾ ਕੈਂਪ ਲਗਾਏ ਗਏ | ਇਸ ਸੰਬੰਧੀ ਡਾ. ਰਵੀ ਦੱਤ ਨੇ ਦੱਸਿਆ ਕਿ ਬਹੁਤ ਸਾਰੀਆਂ ਔਰਤਾਂ ਮਾਹਵਾਰੀ ਹਾਈਜੀਨ ...

ਪੂਰੀ ਖ਼ਬਰ »

ਮੱਛੀ ਪਾਲਣ ਵਿਭਾਗ ਵਲੋਂ ਪੰਜ ਰੋਜ਼ਾ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ

ਸਮਰਾਲਾ, 28 ਮਈ (ਕੁਲਵਿੰਦਰ ਸਿੰਘ)-ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੀ ਰਹਿਨੁਮਾਈ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੱਛੀ ਪਾਲਣ ਵਿਭਾਗ ਲੁਧਿਆਣਾ ਵਲੋਂ ਸਮਰਾਲਾ ਵਿਖੇ ਪੰਜ ਰੋਜ਼ਾ ਵਿਸ਼ੇਸ਼ ਮੱਛੀ ਪਾਲਣ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਪ੍ਰਧਾਨ ਜੋਸ਼ੀ ਨੇ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ ਕਰਵਾਈ

ਰਾਏਕੋਟ, 28 ਮਈ (ਸੁਸ਼ੀਲ)-ਨਗਰ ਕੌਂਸਲ ਰਾਏਕੋਟ ਵਲੋਂ ਪ੍ਰਧਾਨ ਸੁਦਰਸ਼ਨ ਜੋਸ਼ੀ ਦੀ ਅਗਵਾਈ 'ਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਪਿਛਲੇ ਕਾਫੀ ਸਮੇਂ ਤੋਂ ਅਧੂਰੀ ਪਈ ਜੌਹਲਾਂ ਰੋਡ ਤੋਂ ਕੁਤਬਾ ਗੇਟ ਇਲਾਕੇ ਨੂੰ ਜੋੜਦੀ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪਾਣੀ ਬਚਾਓ ਪੰਜਾਬ ਬਚਾਓ ਮੁਹਿੰਮ ਤਹਿਤ ਕਿਸਾਨਾਂ ਨੂੰ ਦਿੱਤੀ ਅਹਿਮ ਜਾਣਕਾਰੀ

ਮਾਛੀਵਾੜਾ ਸਾਹਿਬ, 28 ਮਈ (ਮਨੋਜ ਕੁਮਾਰ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ ਤੇ ਖੇਤੀਬਾੜੀ ਅਫ਼ਸਰ ਮਾਛੀਵਾੜਾ ਡਾ. ਦਾਰਾ ਸਿੰਘ ਦੀ ਅਗਵਾਈ ਹੇਠ ਪਿੰਡ ਹੇਡੋਂ ਬੇਟ ਵਿਖੇ 7.5 ਏਕੜ ਖੇਤਰ ਵਿਚ ਝੋਨੇ ਦੀ ਸਿੱਧੀ ...

ਪੂਰੀ ਖ਼ਬਰ »

ਵਿਸ਼ਵ ਮਹਾਂਵਾਰੀ ਦਿਵਸ ਮੌਕੇ ਜਾਗਰੂਕਤਾ ਕੈਂਪ

ਮਾਛੀਵਾੜਾ ਸਾਹਿਬ, 28 ਮਈ (ਮਨੋਜ ਕੁਮਾਰ)-ਸਿਵਲ ਸਰਜਨ ਡਾ. ਐੱਸ. ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਕੌਰ ਦੀ ਅਗਵਾਈ ਹੇਠ ਸਥਾਨਕ ਸਿਹਤ ਬਲਾਕ ਦੇ ਵੱਖ-ਵੱਖ ਸਿਹਤ ਕੇਂਦਰਾਂ ਪਿੰਡਾਂ ਤੇ ਸਕੂਲਾਂ 'ਚ ਵਿਸ਼ਵ ਮਹਾਵਾਰੀ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਏ ਗਏ | ਸੀ. ਐੱਚ. ਸੀ. ਮਾਛੀਵਾੜਾ ਸਾਹਿਬ 'ਚ ਡਾ. ਰਿਚਾ ਨੇ ਨਰਸਿੰਗ ਕਾਲਜ ਤੇ ਸਕੂਲੀ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਮਹਾਵਾਰੀ ਦੇ ਦਿਨਾਂ ਦੌਰਾਨ ਸਿਹਤ ਦਾ ਖ਼ਾਸ ਖ਼ਿਆਲ ਰੱਖਣ ਦੀ ਲੋੜ ਹੁੰਦੀ ਹੈ ਤੇ ਮਹਾਵਾਰੀ ਦੌਰਾਨ ਸਰੀਰ ਦੀ ਸਾਫ਼-ਸਫ਼ਾਈ ਰੱਖਣੀ ਚਾਹੀਦੀ ਹੈ | ਇਸ ਮੌਕੇ ਪਰਦੀਪ ਸਿੰਘ ਬਲਾਕ ਐਜੂਕੇਟਰ ਡਾ. ਰਸ਼ਪਾਲ ਸਿੰਘ ਸਤਵੰਤ ਸਿੰਘ ਮਲਟੀਪਰਪਜ ਹੈਲਥ ਵਰਕਰ ਮੇਲ ਅਧਿਆਪਕਾਂ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੇਂਟ ਮਦਰ ਟੈਰੇਸਾ ਪਬਲਿਕ ਸਕੂਲ 'ਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਪ੍ਰੋਗਰਾਮ

ਖੰਨਾ, 28 ਮਈ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਨੂੰ ਕਰਵਾਉਣ ਦਾ ਮੁੱਖ ਉਦੇਸ਼ ਕੁਦਰਤ ਦੀ ਰੱਖਿਆ ਕਰਨਾ ਤੇ ਦਿਨ-ਬ-ਦਿਨ ਵੱਧ ਰਹੇ ਵਾਤਾਵਰਨ ...

ਪੂਰੀ ਖ਼ਬਰ »

ਪੈਨਸ਼ਨਰਾਂ ਤੇ ਮੁਲਾਜ਼ਮਾਂ ਦਾ ਵਫ਼ਦ ਵਿਧਾਇਕਾ ਨਰਿੰਦਰ ਕੌਰ ਭਰਾਜ ਰਾਹੀਂ ਵਿੱਤ ਮੰਤਰੀ ਤੋਂ ਮੀਟਿੰਗ ਲਈ ਸਮਾਂ ਮੰਗਿਆ

ਸਮਰਾਲਾ, 28 ਮਈ (ਗੋਪਾਲ ਸੋਫਤ)-ਪੰਜਾਬ ਯੂ. ਟੀ., ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦਾ ਇਕ ਵਫ਼ਦ ਕਨਵੀਨਰ ਅਵਿਨਾਸ਼ ਸ਼ਰਮਾ, ਕਨਵੀਨਰ ਤੇ ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ (ਸੰਘਰਸ਼ੀ) ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਤੇ ਰਣਜੀਤ ਸਿੰਘ ਰਾਣਵਾਂ ਕਨਵੀਨਰ ਦੀ ...

ਪੂਰੀ ਖ਼ਬਰ »

ਮਾਹਵਾਰੀ ਸਫ਼ਾਈ ਦਿਵਸ ਮਨਾਇਆ

ਪਾਇਲ, 28 ਮਈ (ਨਿਜ਼ਾਮਪੁਰ/ਰਜਿੰਦਰ ਸਿੰਘ)-ਐੱਸ. ਐਮ. ਓ. ਪਾਇਲ ਡਾ. ਹਰਪ੍ਰੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਸਿਹਤ ਬਲਾਕ ਪਾਇਲ ਮਾਹਵਾਰੀ ਸਫ਼ਾਈ ਦਿਵਸ ਮਨਾਇਆ | ਇਸ ਮੌਕੇ ਡਾ. ਸੇਖੋਂ ਨੇ ਕਿਹਾ ਕਿ ਇਸ ਦਿਨ ਦਾ ਮਕਸਦ ਔਰਤਾਂ ਨੂੰ ਮਾਹਵਾਰੀ ਦੌਰਾਨ ਸਫ਼ਾਈ ਦੇ ਮਹੱਤਵ ਨੂੰ ...

ਪੂਰੀ ਖ਼ਬਰ »

41ਵੀਂ ਰਾਸ਼ਟਰੀ ਮਾਸਟਰ ਅਥਲੈਟਿਕ 'ਚ ਮਾਸਟਰ ਦਲਜੀਤ ਸਿੰਘ ਨੇ ਜਿੱਤਿਆ ਸੋਨ ਤਗਮਾ

ਸਮਰਾਲਾ, 28 ਮਈ (ਕੁਲਵਿੰਦਰ ਸਿੰਘ)-41ਵੀਂ ਰਾਸ਼ਟਰੀ ਮਾਸਟਰ ਅਥਲੈਟਿਕ ਮੀਟ ਪਿਛਲੇ ਦਿਨੀਂ ਕੇਡਲੋਰ ਤਾਮਿਲਨਾਡੂ ਦੇ ਅੰਨਾ ਸਟੇਡੀਅਮ ਵਿਖੇ ਸਮਾਪਤ ਹੋਈ, ਇਸ ਵਿਚ ਭਾਗ ਲੈਂਦਿਆਂ ਸਮਰਾਲਾ ਸ਼ਹਿਰ ਦੇ ਮਾਸਟਰ ਅਥਲੀਟ ਦਲਜੀਤ ਸਿੰਘ ਇੰਚਾਰਜ ਪਿ੍ੰਸੀਪਲ ਸ. ਸ. ਸ. ਸ. ਮਾਣਕੀ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਕਲੱਬ ਭੌਰਲਾ ਵਲੋਂ ਸਕੂਲ ਨੂੰ ਸਾਊਾਡ ਸਿਸਟਮ ਭੇਟ

ਬੀਜਾ, 28 ਮਈ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਯੁਵਕ ਸੇਵਾਵਾਂ ਕਲੱਬ ਪਿੰਡ ਭੌਰਲਾ ਵਲੋਂ ਜਿਥੇ ਸਮੇਂ-ਸਮੇਂ 'ਤੇ ਪਿੰਡ ਦੇ ਸਮਾਜ ਭਲਾਈ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ ਉਥੇ ਹੀ ਸਕੂਲ 'ਚ ਬੱਚਿਆਂ ਦੀ ਸਹੂਲਤ ਲਈ ਲਗਾਤਾਰ ਉਪਰਾਲੇ ਕੀਤੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਵਿਖੇ ਮਾਵਾਂ ਦੀ ਵਰਕਸ਼ਾਪ

ਦੋਰਾਹਾ, 28 ਮਈ (ਜਸਵੀਰ ਝੱਜ)-ਰਾਜਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪ੍ਰੀ-ਪ੍ਰਾਇਮਰੀ ਜਮਾਤ ਦੇ ਬੱਚਿਆਂ ਦੀਆਂ ਮਾਵਾਂ ਦੀ ਵਰਕਸ਼ਾਪ ਸਕੂਲ ਮੁਖੀ ਦੇਵੀ ਦਿਆਲ ਪਹੇੜੀ ਦੀ ਦੇਖ-ਰੇਖ ਹੇਠ ਕਰਵਾਈ | ਸਕੂਲ ਮੁਖੀ ਨੇ ਆਏ ਮਾਪਿਆਂ ਨੂੰ ਜੀ ਆਇਆ ਕਹਿੰਦਿਆਂ ਪਿੰਡ ...

ਪੂਰੀ ਖ਼ਬਰ »

ਦੇਸ਼ ਭਗਤ ਸੀ. ਸੈਕੰ. ਸਕੂਲ ਸੋਹੀਆਂ ਦੇ ਲੜਕਿਆਂ ਦਾ ਇਕ ਰੋਜ਼ਾ ਟੂਰ ਲਗਾਇਆ

ਮਲੌਦ, 28 ਮਈ (ਸਹਾਰਨ ਮਾਜਰਾ)-ਦੇਸ਼ ਭਗਤ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਲੋਂ 6ਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਦੇ ਸਿਰਫ਼ ਲੜਕਿਆਂ ਦਾ ਸਕੂਲ ਮੈਨੇਜਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਇਕ ਰੋਜ਼ਾ ਫ਼ਨ ਵਰਲਡ ਪਟਿਆਲਾ ਦਾ ਟੂਰ ਲਗਾਇਆ ਗਿਆ | ਇਸ ਮੌਕੇ ਲੜਕਿਆਂ ਨੇ ...

ਪੂਰੀ ਖ਼ਬਰ »

ਰਾੜਾ ਸਾਹਿਬ ਸਕੂਲ 'ਚ 'ਗੁੱਡ ਟੱਚ ਤੇ ਬੈਡ ਟੱਚ' ਗਤੀਵਿਧੀ ਦਾ ਆਯੋਜਨ

ਰਾੜਾ ਸਾਹਿਬ, 28 ਮਈ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਲੋਂ 'ਗੁੱਡ ਟੱਚ ਤੇ ਬੈਡ ਟੱਚ' ਵਿਸ਼ੇ 'ਤੇ ਇਕ ਗਤੀਵਿਧੀ ਦਾ ਆਯੋਜਨ ਕੀਤਾ ਗਿਆ | ਜਿਸ ਦਾ ਸੰਚਾਲਨ ਮੁੱਖ ਅਧਿਆਪਕਾ ਜਗਮੋਹਨ ਸਚਦੇਵ ਤੇ ਕੋਆਰਡੀਨੇਟਰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ, ਝੰਡਾ ਲਹਿਰਾਇਆ

ਖੰਨਾ, 28 ਮਈ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਕਮੇਟੀ ਸਿਟੀ-2 ਖੰਨਾ ਦੇ ਕੁਲਵਿੰਦਰ ਸਿੰਘ ਤੇ ਗੁਰਚਰਨ ਸਿੰਘ ਨੇ ਦੱਸਿਆ ਕਿ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਸਿਟੀ-2 ਖੰਨਾ ਦੇ ਬਿਜਲੀ ਕਾਮਿਆਂ ਨੇ 66 ਕੇ. ਵੀ. ਗਰਿੱਡ ਬਦੀਨਪੁਰ ...

ਪੂਰੀ ਖ਼ਬਰ »

ਏ. ਐੱਸ. ਕਾਲਜ ਫ਼ਾਰ ਵੁਮੈਨ ਖੰਨਾ ਦੀ ਸ਼ੋਸ਼ਿਓਲਾਜੀ ਤੀਜੇ ਸਮੈਸਟਰ ਦੀਆਂ 6 ਵਿਦਿਆਰਥਣਾਂ ਮੈਰਿਟ 'ਚ

ਖੰਨਾ, 28 ਮਈ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ ਫ਼ਾਰ ਵੁਮੈਨ ਖੰਨਾ ਦੀ ਸ਼ੋਸ਼ਿਓਲਾਜੀ ਤੀਜੇ ਸਮੈਸਟਰ ਦੀਆਂ 6 ਵਿਦਿਆਰਥਣਾਂ ਪੰਜਾਬ ਯੂਨੀਵਰਸਿਟੀ ਦੀ ਟਾਪ 10 ਮੈਰਿਟ 'ਚ ਆਈਆਂ ਅਤੇ ਕਾਲਜ ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | 27 ਮਈ ਨੂੰ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਬਲਾਕ ਮਲੌਦ ਤੇ ਦੋਰਾਹਾ ਦੇ ਪਿੰਡਾਂ 'ਚ ਹੁਣ ਧਰਨੇ 6 ਤੋਂ

ਮਲੌਦ, 28 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਮਲੌਦ ਪ੍ਰਧਾਨ ਲਖਵਿੰਦਰ ਸਿੰਘ ਲਾਡੀ ਉਕਸੀ ਤੇ ਬਲਾਕ ਦੋਰਾਹਾ ਦੇ ਪ੍ਰਧਾਨ ਪਰਮਵੀਰ ਸਿੰਘ ਘਲੋਟੀ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX