ਬਰਨਾਲਾ, 28 ਮਈ (ਗੁਰਪ੍ਰੀਤ ਸਿੰਘ ਲਾਡੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਅਧੀਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਇਕੱਤਰ ਹੋਣ ਉਪਰੰਤ ਸ਼ਹਿਰ ਵਿਚ ਝੰਡਾ ਮਾਰਚ ਕਰ ਕੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ...
ਟੱਲੇਵਾਲ, 28 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਵਿਖੇ ਪਿਛਲੇ ਇਕ ਹਫ਼ਤੇ ਤੋਂ ਪਿੰਡ ਨਾਲ ਸਬੰਧਤ ਕਿਸਾਨਾਂ ਦੇ ਖੇਤਾਂ ਵਿਚੋਂ 12 ਟਰਾਂਸਫ਼ਾਰਮਰ ਚੋਰੀ ਹੋਣ ਉਪਰੰਤ ਬੀਤੀ ਰਾਤ ਵੀ ਮਾਛੀਕੇ ਵਾਲੇ ਰਸਤੇ ਤੋਂ ਕਿਸਾਨ ਸੁਖਵਿੰਦਰ ਸਿੰਘ ਪੁੱਤਰ ...
ਸ਼ਹਿਣਾ, 28 ਮਈ (ਸੁਰੇਸ਼ ਗੋਗੀ)-ਵਿਧਾਨ ਸਭਾ ਹਲਕਾ ਭਦੌੜ ਅੰਦਰ ਸ਼ਹਿਣਾ ਵਿਖੇ ਚੱਲ ਰਿਹਾ ਬਲਾਕ ਪੱਧਰੀ ਪਸ਼ੂ ਹਸਪਤਾਲ ਵਿਚ ਡਾਕਟਰ ਨਾ ਹੋਣ ਕਾਰਨ ਪਿੰਡ ਵਾਸੀਆਂ ਵਿਚ ਰੋਸ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ...
ਬਰਨਾਲਾ, 28 ਮਈ (ਨਰਿੰਦਰ ਅਰੋੜਾ)-ਸਥਾਨਕ ਚੰਡੀਗੜ੍ਹ-ਬਠਿੰਡਾ ਹਾਈਵੇ ਨੇੜੇ ਜੀ-ਮਾਲ ਓਵਰਬਿ੍ਜ 'ਤੇ ਚਲਦੀ ਕਾਰ ਨੂੰ ਅੱਗ ਲੱਗ ਗਈ, ਚਾਲਕ ਵਾਲ-ਵਾਲ ਬਚ ਗਿਆ ਤੇ ਕਾਰ ਸੜ ਕੇ ਸੁਆਹ ਹੋ ਗਈ | ਜਾਣਕਾਰੀ ਦਿੰਦਿਆਂ ਕਾਰ ਚਾਲਕ ਗੁਰਸੇਵਕ ਸਿੰਘ ਪੱੁਤਰ ਬਾਬੂ ਸਿੰਘ ਵਾਸੀ ਰੰਗੀਆ ...
ਤਪਾ ਮੰਡੀ, 28 ਮਈ (ਪ੍ਰਵੀਨ ਗਰਗ)-ਪੰਜਾਬ ਰਾਜ ਅੰਦਰ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੇ ਮਕਸਦ ਸਦਕਾ ਅਸਲਾ ਧਾਰਕ ਆਪਣਾ ਅਸਲਾ ਸਬੰਧਤ ਥਾਣਿਆਂ 'ਚ ਤੁਰੰਤ ਜਮ੍ਹਾ ਕਰਵਾਉਣ | ਅਸਲਾ ਜਮ੍ਹਾ ਨਾ ਕਰਵਾਉਣ ਦੀ ...
ਟੱਲੇਵਾਲ, 28 ਮਈ (ਸੋਨੀ ਚੀਮਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਨੁਮਾਇੰਦੇ ਸਿਰਫ਼ ਪੰਜਾਬ ਦੇ ਲੋਕਾਂ ਦੀ ਭਲਾਈ ਦੇ ਹਾਮੀ ਹਨ ਅਤੇ ਸੂਬੇ ਦੇ ਲੋਕਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਭਿ੍ਸ਼ਟਾਚਾਰ ...
ਬਰਨਾਲਾ, 28 ਮਈ (ਨਰਿੰਦਰ ਅਰੋੜਾ)-ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਮੰਗ-ਪੱਤਰ ਦਿੱਤੇ ਗਏ | ਇਸੇ ਕੜੀ ਤਹਿਤ ਬਰਨਾਲਾ ਵਿਚ ਵੀ ਕੰਟਰੈਕਟ ਯੂਨੀਅਨ ਵਰਕਰਾਂ ਵਲੋਂ ਵੀ ਕੈਬਨਿਟ ...
ਮਹਿਲ ਕਲਾਂ, 28 ਮਈ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸਰਗਰਮ ਸਹਿਯੋਗ ਨਾਲ ਵਿਸ਼ਵ ਲੋਕਾਈ ਨੂੰ ਦਰਪੇਸ਼ ਸਮਾਜਕ ਸਮੱਸਿਆਵਾਂ ਨੂੰ ਸੰਬੋਧਿਤ ਸੈਮੀਨਾਰ ਮਹਿਲ ਕਲਾਂ ਵਿਖੇ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਵੱਖ-ਵੱਖ ਬੁਲਾਰਿਆਂ ਨੇ ...
ਬਰਨਾਲਾ, 28 ਮਈ (ਅਸ਼ੋਕ ਭਾਰਤੀ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਬਰਨਾਲਾ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਸਰਕਲ ਪ੍ਰਧਾਨ ਚਮਕੌਰ ਸਿੰਘ ਨੇ ਕਿਹਾ ਕਿ ਪਾਵਰਕਾਮ ਸੀ.ਐਚ.ਬੀ. ਅਤੇ ਸੀ.ਐਚ. ਡਬਲਿਊ ਠੇਕਾ ਕਾਮੇ ਬਿਜਲੀ ਸਪਲਾਈ ਨੂੰ ਬਹਾਲ ਰੱਖਣ ਲਈ ਮੌਤ ਦੇ ਮੂੰਹ 'ਚ ਪੈ ਕੇ ਨਿਗੂਣੀਆਂ ਤਨਖ਼ਾਹਾਂ 'ਤੇ ਕਈ-ਕਈ ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ | ਰੁਜ਼ਗਾਰ ਦੇਣ ਦੇ ਨਾਂਅ ਹੇਠ ਪੰਜਾਬ ਸਰਕਾਰ ਨੇ ਬਿਜਲੀ ਬੋਰਡ ਵਿਚ 1700 ਤੋਂ ਵੱਧ ਪੋਸਟਾਂ ਦਾ ਖ਼ਾਤਮਾ ਕਰ ਦਿੱਤਾ ਅਤੇ ਹੁਣ 1690 ਸਹਾਇਕ ਲਾਈਨਮੈਨਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ | ਜੋ ਠੇਕਾ ਕਾਮੇ ਪਿਛਲੇ ਲੰਮੇ ਸਮੇਂ ਤੋਂ ਲਾਈਨਮੈਨਾਂ ਦੀਆਂ ਸੇਵਾਵਾਂ ਠੇਕੇ ਦੇ ਆਧਾਰ 'ਤੇ ਸੀ.ਐੱਚ.ਬੀ. ਅਤੇ ਡਬਲਿਊ ਦੀ ਪਾਲਿਸੀ ਦੇ ਆਧਾਰ 'ਤੇ ਵੱਖ-ਵੱਖ ਕੰਪਨੀਆਂ ਰਾਹੀਂ ਭਰਤੀ ਕਰ ਕੇ ਬਿਜਲੀ ਸਪਲਾਈ ਨੂੰ ਬਹਾਲ ਰੱਖ ਰਹੇ ਹਨ | ਉਨ੍ਹਾਂ ਕਾਮਿਆਂ ਨੂੰ ਸਰਕਾਰ ਨੇ ਰੈਗੂਲਰ ਕਰਨ ਤੋਂ ਪਾਸਾ ਵੱਟ ਲਿਆ ਹੈ | ਇਹ ਕਾਮੇ ਬਿਜਲੀ ਸਪਲਾਈ ਨੂੰ ਬਹਾਲ ਰੱਖਣ ਲਈ ਕਈ ਕਾਮੇ ਮੌਤ ਦੇ ਮੂੰਹ ਪੈ ਗਏ ਤੇ ਕਈ ਕਾਮੇ ਅਪੰਗ ਹੋ ਗਏ | ਜਿਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਨੌਕਰੀ ਦਾ ਪ੍ਰਬੰਧ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਨੇ ਨਹੀਂ ਕੀਤਾ | ਲੰਮੇ ਸਮਿਆਂ ਤੋਂ ਕਈ ਕਾਮਿਆਂ ਨੂੰ ਸੰਘਰਸ਼ ਦੇ ਦੌਰਾਨ ਫ਼ਾਰਗ ਕਰ ਕੇ ਘਰਾਂ ਨੂੰ ਤੋਰ ਦਿੱਤਾ ਗਿਆ ਸੀ ਅਤੇ ਜੋ ਸਰਕਾਰ ਵਲੋਂ ਘੱਟੋ ਘੱਟ ਰੇਟ ਮੁਤਾਬਕ ਤਨਖ਼ਾਹ ਮਿਲਣੀ ਚਾਹੀਦੀ ਹੈ | ਉਹ ਵੀ ਨਹੀਂ ਦਿੱਤੀ ਜਾ ਰਹੀ | ਕੰਪਨੀਆਂ ਅਤੇ ਮੈਨੇਜਮੈਂਟ ਅਧਿਕਾਰੀਆਂ ਵਲੋਂ ਏਰੀਅਲ ਬੋਨਸ ਈ.ਪੀ.ਐਫ. ਈ.ਐਸ.ਆਈ. ਮਿਲਣਯੋਗ ਤੇਲ ਪੱਤਿਆਂ ਵਿਚ ਵੱਡੇ ਘਪਲੇ ਕਰ ਕੇ ਅਰਬਾਂ ਰੁਪਏ ਤੋਂ ਵੱਧ ਕਾਮਿਆਂ ਦਾ ਬਕਾਇਆ ਨਹੀਂ ਦਿੱਤਾ ਗਿਆ | ਜਿਸ ਕਾਰਨ ਠੇਕਾ ਕਾਮਿਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਠੇਕਾ ਕਾਮਿਆਂ ਨੇ ਮੰਗ ਕੀਤੀ ਕਿ ਪਹਿਲ ਦੇ ਆਧਾਰ 'ਤੇ ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਤੋਂ ਪਹਿਲਾਂ ਸਮੂਹ ਸੀ.ਐਚ.ਬੀ ਤੇ ਡਬਲਿਊ ਠੇਕਾ ਕਾਮਿਆਂ ਨੂੰ ਵਿਭਾਗ 'ਚ ਲੈ ਕੇ ਰੈਗੂਲਰ ਕੀਤਾ ਜਾਵੇ, ਛਾਂਟੀ ਕੀਤੇ ਕਾਮੇ ਨੂੰ ਬਹਾਲ ਕੀਤਾ ਜਾਵੇ, ਹਾਦਸਾਗ੍ਰਸਤ ਕਾਮਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦਾ ਪ੍ਰਬੰਧ ਕੀਤਾ ਜਾਵੇ, ਲੰਮੇ ਅਰਸੇ ਤੋਂ ਪਏ ਪੁਰਾਣਾ ਬਕਾਇਆ ਏਰੀਅਲ ਬੋਨਸ ਦੀ ਅਦਾਇਗੀ ਜਾਰੀ ਕੀਤੀ ਜਾਵੇ | ਆਗੂਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 31 ਮਈ 2022 ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨਗੇ | ਇਸ ਮੌਕੇ ਚਰਨਜੀਤ ਸਿੰਘ ਖਿਆਲੀ ਸਲਾਹਕਾਰ, ਜਸਬੀਰ ਸਿੰਘ ਭੱਠਲ ਕੈਸ਼ੀਅਰ, ਸੰਤੋਖ ਸਿੰਘ ਆਦਿ ਹਾਜ਼ਰ ਸਨ |
ਬਰਨਾਲਾ, 28 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਹਰੀਸ਼ ਨਈਅਰ ਨੇ ਦੱਸਿਆ ਕਿ ਲੋਕ ਸਭਾ ਹਲਕੇ ਸੰਗਰੂਰ ਲਈ ਜ਼ਿਮਨੀ ਚੋਣ ਦੇ ਮੱਦੇਨਜ਼ਰ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ 80 ਸਾਲ ਤੋਂ ਵੱਧ ਉਮਰ ਅਤੇ ਪੀਡਬਲਿਊਡੀ ਵੋਟਰ ਪੋਸਟਲ ...
ਬਰਨਾਲਾ, 28 ਮਈ (ਅਸ਼ੋਕ ਭਾਰਤੀ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਬਰਨਾਲਾ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਸਰਕਲ ਪ੍ਰਧਾਨ ਚਮਕੌਰ ਸਿੰਘ ਨੇ ਕਿਹਾ ਕਿ ਪਾਵਰਕਾਮ ਸੀ.ਐਚ.ਬੀ. ਅਤੇ ਸੀ.ਐਚ. ਡਬਲਿਊ ਠੇਕਾ ਕਾਮੇ ਬਿਜਲੀ ਸਪਲਾਈ ਨੂੰ ਬਹਾਲ ਰੱਖਣ ...
ਬਰਨਾਲਾ, 28 ਮਈ (ਅਸ਼ੋਕ ਭਾਰਤੀ)-ਸੀਨੀਅਰ ਸਿਟੀਜਨ ਬਰਨਾਲਾ ਵਲੋਂ ਹੈਲਪ ਏਜ ਇੰਡੀਆ ਦੇ ਸਹਿਯੋਗ ਨਾਲ ਪ੍ਰਾਰਥਨਾ ਹਾਲ ਰਾਮ ਬਾਗ ਬਰਨਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਪ੍ਰੋਜੈਕਟ ਦੇ ਕੁਆਰਡੀਨੇਟਰ ਜੀ.ਸੀ. ਸਿੰਗਲਾ ਤੇ ਜੀ.ਸੀ. ਗੋਇਲ ਦੀ ਅਗਵਾਈ ਵਿਚ ਲਗਾਏ ...
ਬਰਨਾਲਾ, 28 ਮਈ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ 'ਚੋਂ ਇਕ ਹਵਾਲਾਤੀ ਦੀ ਪੈਂਟ 'ਚੋਂ ਮੋਬਾਈਲ ਬਰਾਮਦ ਹੋਣ 'ਤੇ ਥਾਣਾ ਸਿਟੀ-1 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਦੇ ਸਹਾਇਕ ...
ਮਾਲੇਰਕੋਟਲਾ, 28 ਮਈ (ਮੁਹੰਮਦ ਹਨੀਫ਼ ਥਿੰਦ)-ਸੁਆਮੀ ਸੰਕਰਾਨੰਦ ਦੀ ਸਾਲਾਨਾ ਬਰਸੀ ਸਮਾਗਮ ਮੌਕੇ ਮਹੰਤ ਹਰਪਾਲ ਦਾਸ ਦੀ ਯੋਗ ਅਗਵਾਈ ਹੇਠ ਡੇਰਾ ਇਮਾਮਗੜ ਵਿਖੇ ਸਾਲਾਨਾ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਉੱਘੇ ਸਾਹਿੱਤਕਾਰ ਅਤੇ ਅਦਾਰਾ ਅਜੀਤ ਉਪ ਦਫ਼ਤਰ ਸੰਗਰੂਰ ...
ਤਪਾ ਮੰਡੀ, 28 ਮਈ (ਵਿਜੇ ਸ਼ਰਮਾ)-ਨਹਿਰੂ ਯੁਵਾ ਕੇਂਦਰ ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਨਿਵੇਸ਼ਕ ਸਿੱਖਿਆ ਅਤੇ ਸੁਰੱਖਿਆ ਫ਼ੰਡ, ਕਾਰਪੋਰੇਟ ਮਾਮਲੇ ਮੰਤਰਾਲੇ, ਭਾਰਤ ਸਰਕਾਰ ਅਤੇ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ ਰਾਮਪੁਰਾ ਫੂਲ ...
ਬਰਨਾਲਾ, 28 ਮਈ (ਅਸ਼ੋਕ ਭਾਰਤੀ)-ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਚਰਨ ਸਿੰਘ ਜ਼ਿਲ੍ਹਾ ਪ੍ਰਧਾਨ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨੰਬਰਦਾਰਾਂ ਦੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਪਿਛਲੀਆਂ ਸਰਕਾਰਾਂ ਵਲੋਂ ...
ਬਰਨਾਲਾ, 28 ਮਈ (ਅਸ਼ੋਕ ਭਾਰਤੀ)-ਭਾਸ਼ਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵਲੋਂ ਐੱਸ.ਡੀ ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਵਿਖੇ ਕਹਾਣੀ ਦਰਬਾਰ ਕਰਵਾਇਆ ਗਿਆ | ਐੱਸ.ਡੀ ਕਾਲਜ ਦੇ ਪਿ੍ੰਸੀਪਲ ਡਾ: ਰਮਾ ਸ਼ਰਮਾ ਅਤੇ ਐੱਸ.ਡੀ ਕਾਲਜ ਆਫ਼ ...
ਬਰਨਾਲਾ, 28 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਨਵੇਂ ਵਿੱਦਿਅਕ ਸੈਸ਼ਨ ਮੌਕੇ ਗਿਆਰ੍ਹਵੀਂ ਕਲਾਸ ਦੇ ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਸਟਰੀਮ ਸ਼ੁਰੂ ਕੀਤੇ ਗਏ | ਇਸ ਮੌਕੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ | ਇਸ ਉਪਰੰਤ ...
ਮਹਿਲ ਕਲਾਂ, 28 ਮਈ (ਤਰਸੇਮ ਸਿੰਘ ਗਹਿਲ)-ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਸ੍ਰੀਮਤੀ ਪ੍ਰਦੀਪ ਕੌਰ ਦੀ ਅਗਵਾਈ ਹੇਠ ਇੰਟਰ ਹਾਊਸ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿਚ ਨੌਵੀਂ ਤੋਂ ...
ਰੂੜੇਕੇ ਕਲਾਂ, 28 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸਹਿਕਾਰੀ ਸਭਾ ਰੂੜੇਕੇ ਕਲਾਂ ਵਿਖੇ ਸਭਾ ਦੇ ਸਕੱਤਰ ਬਲਕਾਰ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਮਾਰਕਫੈੱਡ ਅਤੇ ਕਰਿਭਕੋ ਵਲੋਂ ਕਿਸਾਨ ਭਲਾਈ ਕੈਂਪ ਲਾਇਆ ਗਿਆ | ਕੈਂਪ ਦੌਰਾਨ ਮਾਰਕਫੈੱਡ ਦੇ ਅਧਿਕਾਰੀਆਂ ਵਲੋਂ ...
ਟੱਲੇਵਾਲ, 28 ਮਈ (ਸੋਨੀ ਚੀਮਾ)-ਸਿਵਲ ਸਰਜਨ ਬਰਨਾਲਾ ਡਾ: ਜਸਵੀਰ ਸਿੰਘ ਔਲਖ ਅਤੇ ਐਸ.ਐਮ.ਓ ਮਹਿਲ ਕਲਾਂ ਡਾ: ਜੈਦੀਪ ਸਿੰਘ ਚਹਿਲ ਦੀ ਅਗਵਾਈ ਵਿਚ ਪਿੰਡ ਗਹਿਲ ਦੇ ਪ੍ਰਾਇਮਰੀ ਸਿਹਤ ਕੇਂਦਰ ਵਿਖੇ ਚਿੱਟੇ ਮੋਤੀਏ ਦੀ ਜਾਂਚ ਸਬੰਧੀ ਮੁਫ਼ਤ ਕੈਂਪ ਲਗਾਇਆ ਗਿਆ | ਜਿਸ ਵਿਚ ਸਿਵਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX