ਤਾਜਾ ਖ਼ਬਰਾਂ


ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  4 minutes ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  19 minutes ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  46 minutes ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  41 minutes ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  58 minutes ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 1 hour ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 1 hour ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 1 hour ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 1 hour ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 2 hours ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 3 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 3 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 3 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 2 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 3 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 3 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 4 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 4 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 4 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 minute ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . .  about 5 hours ago
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ ਕਰ ਦਿੱਤੀ...
ਡੀ.ਸੀ. ਦਫ਼ਤਰ ਬਠਿੰਡਾ ਅੱਗੇ ਗਰਜੇ ਖੇਤ ਮਜ਼ਦੂਰ
. . .  about 5 hours ago
ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ...
ਹਿਮਾਚਲ ਪ੍ਰਦੇਸ਼ : ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ
. . .  about 5 hours ago
ਸ਼ਿਮਲਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਭਾਵਨਗਰ ਨੇੜੇ ਅਚਾਨਕ ਢਿਗਾਂ ਡਿੱਗਣ ਕਾਰਨ ਕੌਮੀ ਮਾਰ 45 ਬੰਦ ਹੋ ਗਿਆ ਹੈ। ਮਲਬੇ ਨੂੰ ਹਟਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ...।
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਸੰਪਾਦਕੀ

ਮੁੱਖ ਮੰਤਰੀ ਦੀ ਚਿੰਤਾ

ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਿਆਂ ਹਾਲੇ ਥੋੜ੍ਹਾ ਸਮਾਂ ਹੀ ਹੋਇਆ ਹੈ ਪਰ ਇਸ ਸਮੇਂ ਦੌਰਾਨ ਉਨ੍ਹਾਂ ਨੇ ਜਿੰਨੀ ਚਿੰਤਾ ਧਰਤੀ ਹੇਠਲੇ ਪਾਣੀ, ਗੰਧਲੇ ਹੋ ਰਹੇ ਵਾਤਾਵਰਨ ਅਤੇ ਸੂਬੇ ਵਿਚ ਦਰੱਖਤਾਂ ਦੀ ਲਗਾਤਾਰ ਘਟਦੀ ਜਾ ਰਹੀ ਗਿਣਤੀ ਪ੍ਰਤੀ ਜਤਾਈ ਹੈ, ਉਸ 'ਤੇ ਅਸੀਂ ...

ਪੂਰੀ ਖ਼ਬਰ »

ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੀਆਂ ਪੁਸਤਕਾਂ ਕਿੱਥੇ ਗਈਆਂ ?

ਜੂਨ 1984 'ਚ ਦਰਬਾਰ ਸਾਹਿਬ ਉਪਰ ਹੋਏ ਭਿਆਨਕ ਹਮਲੇ ਨੂੰ 38 ਸਾਲ ਬੀਤ ਚੁੱਕੇ ਹਨ। ਸਮਾਂ ਲੰਘਣ ਨਾਲ ਇਸ ਜ਼ਖ਼ਮ ਦੀ ਪੀੜ ਦਿਨੋ-ਦਿਨ ਡੂੰਘੀ ਹੋਈ ਜਾਂਦੀ ਹੈ। ਇਸ ਹਮਲੇ ਦੌਰਾਨ ਫ਼ੌਜ ਵਲੋਂ ਇਥੋਂ ਚੁੱਕੀ ਗਈ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੀ ਹਾਲਾਂ ਵੀ ਕੋਈ ਉੱਘ-ਸੁੱਘ ਨਹੀਂ ਮਿਲ ਰਹੀ। ਇਤਿਹਾਸਕ ਲਾਇਬ੍ਰੇਰੀ ਦਾ ਮਾਮਲਾ ਪੂਰੀ ਤਰ੍ਹਾਂ ਕੌਡੀਆਂ-ਘੱਟੇ ਰੁਲ ਚੁੱਕਿਆ ਹੈ। ਇਸ ਦੇ ਲਈ ਆਪਣੇ ਵੀ ਜ਼ਿੰਮੇਵਾਰ ਹਨ ਤੇ ਬੇਗਾਨੇ ਵੀ। ਇਹੋ ਕਿਹਾ ਜਾ ਸਕਦਾ ਹੈ ਕਿ ਲਾਇਬ੍ਰੇਰੀ ਦੀ ਵਾਪਸੀ ਲਈ ਕੋਈ ਬੱਝਵੇਂ ਤੇ ਠੋਸ ਯਤਨ ਨਹੀਂ ਹੋਏ। ਇਸ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਸਿੱਖਾਂ ਦੀਆਂ ਹੋਰ ਜਥੇਬੰਦੀਆਂ ਵੀ ਬਰਾਬਰ ਦੀਆਂ ਜ਼ਿੰਮੇਵਾਰ ਹਨ।
ਜਾਬਰ ਹਮਲਾਵਰਾਂ ਵਲੋਂ ਕਿਸੇ ਦੇਸ਼, ਕੌਮ ਜਾਂ ਭਾਈਚਾਰੇ ਦੇ ਗਿਆਨ ਦੇ ਸੋਮਿਆਂ ਨੂੰ ਤਬਾਹ ਕਰਨ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਤਿਹਾਸ ਅਜਿਹੇ ਭਿਆਨਕ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਬੁੱਧ ਧਰਮ ਦੇ ਵਿਦਵਾਨਾਂ ਵਲੋਂ ਨਾਲੰਦਾ (ਬਿਹਾਰ) ਵਿਚ ਸਥਾਪਤ ਕੀਤੀ ਗਈ ਲਾਇਬ੍ਰੇਰੀ ਬ੍ਰਾਹਮਣਾਂ ਵਲੋਂ ਸਾੜ ਦਿੱਤੀ ਗਈ ਸੀ, ਜੋ ਕਈ ਮਹੀਨੇ ਧੁਖਦੀ ਰਹੀ ਸੀ। ਮਿਸਰ ਵਿਚ ਅਲੈਗਜ਼ੈਂਡਰੀਆਂ ਦੀ ਮਸ਼ਹੂਰ ਲਾਇਬ੍ਰੇਰੀ ਨੂੰ ਜੁਲੀਅਸ ਸੀਜ਼ਰ ਦੇ ਫ਼ੌਜੀਆਂ ਨੇ ਅੱਗ ਲਗਾ ਦਿੱਤੀ ਸੀ। ਫ਼ੌਜੀ ਕਈ ਮਹੀਨੇ ਕਿਤਾਬਾਂ ਬਾਲ-ਬਾਲ ਕੇ ਅੱਗ ਸੇਕਦੇ ਰਹੇ ਸਨ। 20ਵੀਂ ਸਦੀ ਵਿਚ 1915 ਦੀ ਪਹਿਲੀ ਸੰਸਾਰ ਜੰਗ ਦੌਰਾਨ ਜਰਮਨੀ ਦੇ ਹਮਲੇ ਵਿਚ ਵੀ ਬੈਲਜੀਅਮ ਦੀ ਲਾਇਬ੍ਰੇਰੀ ਸੜ ਕੇ ਸੁਆਹ ਹੋ ਗਈ ਸੀ। ਪਰ ਜਿਹੜੇ ਸਿੱਖਾਂ ਦਾ ਗਿਆਨ ਦਾ ਸੋਮਾ ਲਾਇਬ੍ਰੇਰੀ ਤਬਾਹ ਕਰ ਦਿੱਤੀ ਹੋਵੇ, ਉਹ ਖੁਦ ਇਸ ਦੋਸ਼ ਤੋਂ ਪੂਰੀ ਤਰ੍ਹਾਂ ਬਰੀ ਹਨ। ਖ਼ਾਲਸਾ ਰਾਜ ਦੀਆਂ ਕਈ ਮਿਸਾਲਾਂ ਮਿਲਦੀਆਂ ਹਨ, ਜਦ ਮਹਾਰਾਜਾ ਰਣਜੀਤ ਸਿੰਘ ਨੇ ਖ਼ੁਦ ਅਨਪੜ੍ਹ ਹੋਣ ਦੇ ਬਾਵਜੂਦ ਲਾਇਬ੍ਰੇਰੀਆਂ ਨੂੰ ਬਚਾਉਣ ਲਈ ਖ਼ਾਸ ਹਦਾਇਤਾਂ ਦਿੱਤੀਆਂ ਸਨ। ਇਸ ਗੱਲ ਦੀ ਪੁਸ਼ਟੀ ਬਾਬਾ ਪ੍ਰੇਮ ਸਿੰਘ ਹੋਤੀ ਮਰਦਾਨ ਤੇ ਭਾਈ ਸਾਹਿਬ ਭਾਈ ਵੀਰ ਸਿੰਘ ਕਰਦੇ ਹਨ। ਭਾਈ ਸਾਹਿਬ ਅਨੁਸਾਰ : 'ਪਿਸ਼ਾਵਰ ਦੇ ਧਾਵੇ ਵੇਲੇ ਜਦੋਂ ਫ਼ੌਜ ਚੜ੍ਹੀ ਤਾਂ ਸਰਦਾਰ ਹਰੀ ਸਿੰਘ ਜੀ ਨੂੰ ਮਹਾਰਾਜਾ ਸਾਹਿਬ ਦਾ ਫ਼ਰਮਾਨ ਪਹੁੰਚਾ ਕਿ ਚਮਕਨੀ ਵਿਚ ਇਕ ਪੁਰਾਣਾ ਪੁਸਤਕਾਲਯ ਸੁਣੀਂਦਾ ਹੈ, ਜੰਗ ਵੇਲੇ ਕਿਸੇ ਗੱਲ ਦਾ ਧੁਰ ਸਿਰ ਨਹੀਂ ਰਹਿੰਦਾ, ਪਰ ਤੁਸਾਂ ਖਿਆਲ ਰੱਖਣਾ ਕਿ ਇਹ ਪੁਸਤਕਾਲਯ ਬਰਬਾਦ ਹੋਣ ਤੋਂ ਬਚਾ ਲਿਆ ਜਾਵੇ।'
ਲਾਇਬ੍ਰੇਰੀਆਂ ਨੂੰ ਸਾੜਨਾ, ਕਿਸੇ ਕੌਮ ਨੂੰ ਬੌਧਿਕ ਤੌਰ 'ਤੇ ਹੀਣਾ ਕਰਨਾ ਹੁੰਦਾ ਹੈ। ਚੈਕੋਸਲੋਵਾਕੀਆ ਦਾ ਨਾਵਲਕਾਰ ਮਿਲਾਨ ਕੁੰਦਰਾ ਇਸ ਕੁਕਰਮ ਦੀ ਵਿਆਖਿਆ ਇਸ ਤਰ੍ਹਾਂ ਕਰਦਾ ਹੈ : 'ਇਕ ਕੌਮ ਨੂੰ ਨਸ਼ਟ ਕਰਨ ਵਿਚ ਪਹਿਲਾ ਕਦਮ ਉਸ ਦੀ ਯਾਦਦਾਸ਼ਤ ਨੂੰ ਮੇਟ ਦੇਣਾ ਹੁੰਦਾ ਹੈ। ਉਸ ਦੀਆਂ ਕਿਤਾਬਾਂ, ਉਸ ਦੇ ਸੱਭਿਆਚਾਰ ਅਤੇ ਉਸ ਦੇ ਇਤਿਹਾਸ ਨੂੰ ਤਬਾਹ ਕਰ ਦੇਵੋ। ਫਿਰ ਕਿਸੇ ਕੋਲੋਂ ਨਵੀਆਂ ਕਿਤਾਬਾਂ ਲਿਖਵਾ ਲਵੋ, ਨਵਾਂ ਸੱਭਿਆਚਾਰ ਘੜ ਲਵੋ, ਇਕ ਨਵਾਂ ਇਤਿਹਾਸ ਰਚ ਲਵੋ। ਕੁਝ ਚਿਰ ਬਾਅਦ ਉਹ ਕੌਮ ਆਪੇ ਇਹ ਗੱਲ ਭੁੱਲ ਜਾਏਗੀ ਕਿ ਉਹ ਕੀ ਹੈ ਤੇ ਕੀ ਸੀ।'
ਇਹ ਅਰਥ ਵਿਆਖਿਆ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਗਏ ਹਮਲੇ 'ਤੇ ਇੰਨ-ਬਿੰਨ ਪੂਰੀ ਢੁਕਦੀ ਹੈ। ਜਦ ਭਾਰਤੀ ਹਾਕਮਾਂ ਨੇ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕੀਤਾ ਤਾਂ ਉਨ੍ਹਾਂ ਨੂੰ ਸਿੱਖ ਕੌਮ ਅੰਦਰ ਪੈਦਾ ਹੋਣ ਵਾਲੇ ਰੋਹੀਲੇ ਪ੍ਰਤੀਕਰਮ ਦਾ ਅੰਦਾਜ਼ਾ ਸੀ ਵੀ ਤੇ ਨਹੀਂ ਵੀ। ਰੋਹ ਭਰੇ ਫੌਰੀ ਪ੍ਰਤੀਕਰਮ ਨੂੰ ਥਾਏਂ ਨੱਪਣ ਲਈ ਤਾਂ ਉਨ੍ਹਾਂ ਨੇ ਪਹਿਲਾਂ ਹੀ ਪੂਰੇ ਪੰਜਾਬ ਨੂੰ ਸ਼ਿਕੰਜੇ ਵਿਚ ਜਕੜ ਰੱਖਿਆ ਸੀ। ਪਰ ਇਸ ਰੋਹੀਲੇ ਪ੍ਰਤੀਕਰਮ ਦੀ ਉਮਰ ਐਨੀ ਲੰਬੀ ਹੋ ਜਾਵੇਗੀ, ਇਸ ਦਾ ਉਨ੍ਹਾਂ ਨੂੰ ਅੰਦਾਜ਼ਾ ਨਹੀਂ ਸੀ। ਹਮਲੇ ਤੋਂ ਫੌਰੀ ਬਾਅਦ ਉਨ੍ਹਾਂ ਨੇ ਜਿੱਥੇ ਹਮਲੇ ਦੇ ਸਾਰੇ ਨਿਸ਼ਾਨ ਮਿਟਾਉਣ ਦੀ ਕਾਹਲੀ ਦਿਖਾਈ, ਉਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਲੀਡਰਸ਼ਿਪ ਵੀ ਇਹੋ ਜਿਹੀ ਚਾਹੀਦੀ ਸੀ ਜੋ, ਕੌਮ ਅੰਦਰ ਪਨਪੇ ਇਸ ਰੋਹ ਨੂੰ ਹੌਲੀ-ਹੌਲੀ ਸ਼ਾਂਤ ਕਰ ਦੇਵੇ ਤੇ ਸਿੱਖ ਮਨਾਂ 'ਚੋਂ ਇਸ ਦੀ ਯਾਦ ਨੂੰ ਧੁੰਦਲਾ ਕਰ ਦੇਵੇ। ਸਿੱਖ ਰੈਫ਼ਰੈਂਸ ਲਾਇਬ੍ਰੇਰੀ ਵੀ ਇਨ੍ਹਾਂ ਕੁਟਿਲ ਚਾਲਾਂ ਦੀ ਹੀ ਭੇਟ ਚੜ੍ਹ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸਕੱਤਰ ਮਨਜੀਤ ਸਿੰਘ ਕਲਕੱਤਾ, ਸੁਰਜੀਤ ਸਿੰਘ ਤੇ ਹਰਬੇਅੰਤ ਸਿੰਘ ਵਲੋਂ 1991 ਤੋਂ ਲੈ ਕੈ 2003 ਤੱਕ ਪ੍ਰਧਾਨ ਮੰਤਰੀ ਸ੍ਰੀ ਵੀ.ਪੀ. ਸਿੰਘ, ਸ੍ਰੀ ਇੰਦਰ ਕੁਮਾਰ ਗੁਜਰਾਲ, ਗ੍ਰਹਿ ਮੰਤਰੀ ਸ੍ਰੀ ਐਲ. ਕੇ. ਅਡਵਾਨੀ, ਮੈਂਬਰ ਪਾਰਲੀਮੈਂਟ ਸ: ਸੁਰਿੰਦਰ ਸਿੰਘ ਆਹਲੂਵਾਲੀਆ ਤੇ ਸ: ਜਗਮੀਤ ਸਿੰਘ ਬਰਾੜ ਆਦਿ ਨੂੰ ਪੱਤਰ ਤਾਂ ਲਿਖੇ ਗਏ ਹਨ ਕਿ ਰੈਫ਼ਰੈਂਸ ਲਾਇਬ੍ਰੇਰੀ ਵਾਪਸ ਕਰਵਾਈ ਜਾਵੇ ਪਰ ਚੰਗੇ ਵਕੀਲ ਕਰ ਕੇ ਕਿਸੇ ਅਦਾਲਤ ਦਾ ਸਹਾਰਾ ਨਹੀਂ ਲਿਆ ਗਿਆ। ਹੋਰ ਤਾਂ ਹੋਰ, ਸ਼੍ਰੋਮਣੀ ਕਮੇਟੀ ਨੇ ਤਾਂ ਸ੍ਰੀ ਦਰਬਾਰ ਸਾਹਿਬ 'ਤੇ ਹਮਲੇ ਬਾਰੇ ਆਪਣਾ ਵਾਈਟ ਪੇਪਰ ਵੀ 1996 ਵਿਚ ਜਾਰੀ ਕੀਤਾ ਸੀ, ਜੋ ਹੁਣ ਕਿਤੇ ਵੀ ਨਹੀਂ ਮਿਲਦਾ।
ਲਾਇਬ੍ਰੇਰੀ ਦੇ ਮਾਮਲੇ ਨੂੰ ਕਿਸੇ ਨੇ ਕਿੰਨੀ ਕੁ ਗੰਭੀਰਤਾ ਨਾਲ ਲਿਆ, ਇਸ ਦੀ ਮਿਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉਸ ਵਕਤ ਦੇ ਜਥੇਦਾਰ ਗਿ: ਕਿਰਪਾਲ ਸਿੰਘ ਦੀ ਪੁਸਤਕ 'ਅੱਖੀਂ ਡਿੱਠਾ-ਸਾਕਾ ਨੀਲਾ ਤਾਰਾ' ਵਿਚੋਂ ਵੀ ਮਿਲਦੀ ਹੈ। ਉਨ੍ਹਾਂ ਅਨੁਸਾਰ 'ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਲਾਭ ਸਿੰਘ ਨੂੰ ਕਿਸੇ ਸੀ. ਆਈ. ਡੀ. ਵਾਲੇ ਨੇ ਦੱਸਿਆ ਸੀ ਕਿ ਲਾਇਬ੍ਰੇਰੀ ਦੇ ਹੱਥ ਲਿਖਤ ਗੁਟਕੇ ਤੇ ਪੋਥੀਆਂ ਦਿੱਲੀ ਵਿਚ ਰੁਲ ਰਹੇ ਹਨ। ਉਸ ਨੇ ਇਕ-ਦੋ ਗੁਟਕੇ ਲਿਆ ਕੇ ਵੀ ਦਿੱਤੇ ਸਨ। ਪਰ ਕੋਈ ਜ਼ਿੰਮੇਵਾਰ ਵਿਅਕਤੀ ਇੱਧਰ ਪੜਤਾਲ ਕਰਨ ਵੱਲ ਨਹੀਂ ਤੁਰਿਆ।' ਇਹ ਸੁਆਲ ਤਾਂ ਜਥੇਦਾਰ ਸਾਹਿਬ 'ਤੇ ਹੀ ਬਣਦਾ ਹੈ ਕਿ ਤੁਸੀਂ ਜਥੇਦਾਰ ਹੋਣ ਦੀ ਹੈਸੀਅਤ ਵਿਚ ਜ਼ਿੰਮੇਵਾਰ ਬੰਦਿਆਂ ਦੀ ਡਿਊਟੀ ਕਿਉਂ ਨਹੀਂ ਲਗਾਈ? ਸਾਕੇ ਤੋਂ ਪੂਰੇ 16 ਸਾਲ ਬਾਅਦ ਮਾਰਚ 2000 ਵਿਚ ਉਦੋਂ ਦੇ ਗ੍ਰਹਿ ਮੰਤਰੀ ਜਾਰਜ ਫਰਨਾਂਡਿਜ਼ ਨੇ ਸ਼੍ਰੋਮਣੀ ਕਮੇਟੀ ਵਲੋਂ ਲਿਖੇ ਪੱਤਰ ਦੇ ਜਵਾਬ ਵਿਚ ਲਿਖਿਆ ਸੀ ਕਿ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੇ ਦਸਤਾਵੇਜ਼ ਸੀ.ਬੀ.ਆਈ. ਕੋਲ ਹਨ। ਉਸ ਵਕਤ ਪੰਜਾਬ ਵਿਚ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸੀ, ਪਰ ਸਰਕਾਰ ਨੇ ਇਸ ਸੰਬੰਧੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਨਾਲ ਕੀ ਚਿੱਠੀ ਪੱਤਰ ਕੀਤਾ, ਇਸ ਸੰਬੰਧੀ ਕੋਈ ਜਾਣਕਾਰੀ ਨਹੀਂ ਹੈ। ਇਸੇ ਦੌਰਾਨ 11 ਅਤੇ 12 ਜੂਨ, 2000 ਦੇ ਰੋਜ਼ਾਨਾ 'ਅਜੀਤ' ਵਿਚ ਪੱਤਰਕਾਰ ਮੇਜਰ ਸਿੰਘ ਅਤੇ ਜਗਤਾਰ ਸਿੰਘ ਲਾਂਬਾ ਵਲੋਂ ਪੰਜਾਬ ਦੇ ਡੀ.ਐਸ.ਪੀ. ਰਹੇ ਸਬਦਲ ਸਿੰਘ ਅਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਰਣਜੀਤ ਸਿੰਘ ਨੰਦਾ ਨਾਲ ਮੁਲਾਕਾਤਾਂ ਕਰਕੇ ਵਿਸਥਾਰਤ ਰਿਪੋਰਟਾਂ ਛਾਪੀਆਂ ਸਨ, ਜਿਨ੍ਹਾਂ ਵਿਚ ਦੋਵਾਂ ਅਫ਼ਸਰਾਂ ਨੇ ਰੈਫ਼ਰੈਂਸ ਲਾਇਬ੍ਰੇਰੀ ਦੀਆਂ ਹੱਥ ਲਿਖਤ ਪੋਥੀਆਂ, ਗੁਟਕੇ , ਹੁਕਮਨਾਮੇ ਤੇ ਹੋਰ ਦਸਤਾਵੇਜ਼ ਸੀ.ਬੀ.ਆਈ. ਦੇ ਕਬਜ਼ੇ ਵਿਚ ਹੋਣ ਦੀ ਪੁਸ਼ਟੀ ਕੀਤੀ ਸੀ। ਸਬਦਲ ਸਿੰਘ ਨੇ ਦੱਸਿਆ ਸੀ ਕਿ ਉਹ 5 ਜੂਨ, 1984 ਨੂੰ ਸ੍ਰੀ ਅੰਮ੍ਰਿਤਸਰ ਵਿਚ ਸੀ.ਬੀ.ਆਈ. ਨਾਲ ਡਿਊਟੀ 'ਤੇ ਸੀ। ਦੋ ਹਫ਼ਤਿਆਂ ਬਾਅਦ ਉਹ ਸੀ.ਬੀ.ਆਈ. ਦੇ ਡਾਇਰੈਕਟਰ ਬਾਵਾ ਹਰਕਿਸ਼ਨ ਸਿੰਘ ਨਾਲ ਜਦ ਰਾਜਾਸਾਂਸੀ ਹਵਾਈ ਅੱਡੇ ਅੰਦਰ ਦਾਖ਼ਲ ਹੋਇਆ ਤਾਂ ਉਸ ਵਕਤ ਭਾਰਤੀ ਫੌਜ ਦੇ ਜਹਾਜ਼ ਵਿਚੋਂ ਬਹੁਤ ਸਾਰੇ ਬੈਗ ਥੱਲੇ ਸੁੱਟੇ ਹੋਏ ਸਨ, ਜਿਨ੍ਹਾਂ ਵਿਚੋਂ ਹੱਥ ਲਿਖਤ ਪੋਥੀਆਂ ਤੇ ਗੁਟਕੇ ਧਰਤੀ 'ਤੇ ਖਿੰਡੇ ਪਏ ਸਨ। ਉਨ੍ਹਾਂ ਕਿਹਾ ਕਿ ਇਕ ਅੰਮ੍ਰਿਤਧਾਰੀ ਸਿੱਖ ਹੋਣ ਦੇ ਨਾਤੇ ਉਸ ਦੇ ਮਨ ਨੂੰ ਬਹੁਤ ਧੱਕਾ ਲੱਗਿਆ। ਉਨ੍ਹਾਂ ਅਨੁਸਾਰ ਪਹਿਲਾਂ ਇਹ ਸਾਰਾ ਸਮਾਨ ਫ਼ੌਜ ਦਿੱਲੀ ਲੈ ਗਈ ਸੀ ਤੇ ਫਿਰ ਸ੍ਰੀ ਅੰਮ੍ਰਿਤਸਰ ਲਿਆਂਦਾ ਗਿਆ। ਬਾਅਦ ਵਿਚ ਇਥੋਂ ਦੇ ਯੂਥ ਹੋਸਟਲ ਵਿਚ ਦੋ ਮਹੀਨੇ ਇਸ ਸਾਮਾਨ ਦੀ ਜਾਂਚ-ਪੜਤਾਲ ਚਲਦੀ ਰਹੀ ਸੀ। ਸਬਦਲ ਸਿੰਘ ਦਾ ਕਹਿਣਾ ਸੀ ਕਿ 6 ਜੂਨ ਤੋਂ ਬਾਅਦ ਹੀ ਫ਼ੌਜ ਤਾਂ ਕਹਿੰਦੀ ਆ ਰਹੀ ਸੀ ਕਿ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਤਾਂ ਅੱਗ ਨਾਲ ਸੜ ਗਈ ਹੈ, 9 ਜੂਨ ਨੂੰ ਸੜੀ ਹੋਈ ਲਾਇਬ੍ਰੇਰੀ ਦਾ ਚਾਰਜ ਵੀ ਦੇਵਿੰਦਰ ਸਿੰਘ ਦੁੱਗਲ ਨੂੰ ਦੇਣ ਦਾ ਯਤਨ ਕੀਤਾ ਗਿਆ ਸੀ ਪਰ ਫਿਰ ਦੋ ਹਫ਼ਤਿਆਂ ਬਾਅਦ ਹੀ ਹੱਥ ਲਿਖਤ ਪੁਸਤਕਾਂ, ਗੁਟਕੇ ਤੇ ਹੋਰ ਦਸਤਾਵੇਜ਼ ਕਿਥੋਂ ਆ ਗਏ? ਰਣਜੀਤ ਸਿੰਘ ਨੰਦਾ ਨੇ ਵੀ ਸਬਦਲ ਸਿੰਘ ਦੀਆਂ ਗੱਲਾਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ ਦੀ ਜਾਂਚ ਟੀਮ ਵਿਚ ਪੰਜਾਬ ਪੁਲਿਸ ਦੇ ਡੀ.ਆਈ.ਜੀ. ਬਜਿੰਦਰ ਕੁਮਾਰ ਵੀ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ 190 ਬੈਗ ਪੋਥੀਆਂ, ਗੁਟਕਿਆਂ, ਹੁਕਮਨਾਮਿਆਂ ਤੇ ਹੋਰ ਦਸਤਾਵੇਜ਼ਾਂ ਨਾਲ ਭਰੇ ਹੋਏ ਸਨ। ਪਰ ਜਾਂਚ ਤੋਂ ਬਾਅਦ ਸੀ.ਬੀ.ਆਈ. ਇਸ ਸਾਮਾਨ ਨੂੰ ਕਿਥੇ ਲੈ ਗਈ, ਇਹ ਹਾਲਾਂ ਤੱਕ ਬੁਝਾਰਤ ਬਣੀ ਹੋਈ ਹੈ।
'ਅਜੀਤ' ਵਿਚ ਇਹ ਰਿਪੋਰਟਾਂ ਛਪਣ ਤੋਂ ਬਾਅਦ ਜੁਲਾਈ 2003 ਵਿਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਰੋਮਾਣਾ ਦੇ ਭਾਈ ਸਤਨਾਮ ਸਿੰਘ ਵਲੋਂ ਐਡਵੋਕੇਟ ਰੰਜਨ ਲਖਨਪਾਲ ਰਾਹੀਂ ਹਾਈ ਕੋਰਟ ਵਿਚ ਰਿੱਟ ਪਟੀਸ਼ਨ ਪਾਈ ਗਈ। ਪਟੀਸ਼ਨ ਵਿਚ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਦਾ ਸਕੱਤਰ, ਰੱਖਿਆ ਮੰਤਰਾਲੇ ਦਾ ਸਕੱਤਰ, ਸੀ.ਬੀ.ਆਈ. ਦਾ ਡਾਇਰੈਕਟਰ, ਪੰਜਾਬ ਸਰਕਾਰ ਦਾ ਮੁੱਖ ਸਕੱਤਰ ਤੇ ਸ਼੍ਰੋਮਣੀ ਕਮੇਟੀ ਨੂੰ ਪਾਰਟੀ ਬਣਾਇਆ ਗਿਆ। ਪਰ ਬਾਅਦ ਵਿਚ ਅਰਜ਼ੀ ਦੇ ਕੇ ਸ਼੍ਰੋਮਣੀ ਕਮੇਟੀ ਸਤਨਾਮ ਸਿੰਘ ਨਾਲ ਹੀ ਦੂਜੇ ਨੰਬਰ ਦੀ ਧਿਰ ਬਣ ਗਈ। ਨਾਲ ਹੀ ਸ਼੍ਰੋਮਣੀ ਕਮੇਟੀ ਨੇ ਹਾਈਕੋਰਟ ਵਿਚ ਰੈਫ਼ਰੈਂਸ ਲਾਇਬ੍ਰੇਰੀ ਦੇ ਸਾਮਾਨ ਦੀ ਇਕ ਸੂਚੀ ਪੇਸ਼ ਕਰ ਦਿੱਤੀ ਜਿਸ ਵਿਚ ਵੀਹ ਲੱਖ ਰੁਪਏ ਦੀਆਂ ਵੀਹ ਹਜ਼ਾਰ ਕਿਤਾਬਾਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤ ਸਰੂਪਾਂ ਸਮੇਤ ਪੋਥੀਆਂ ਤੇ ਗੁਟਕੇ ਪੱਚੀ ਸੌ। ਦੁਰਲੱਭ ਪੁਸਤਕਾਂ ਦੇ ਹੱਥ ਲਿਖਤ ਖਰੜੇ ਪੰਜ ਸੌ, ਦੁਰਲੱਭ ਕਿਤਾਬਾਂ, ਦਸਤਾਵੇਜ਼ਾਂ ਤੇ ਲੇਖਾਂ ਦੇ ਟਾਈਪਡ ਖਰੜੇ ਦੋ ਸੌ, ਨਵੀਆਂ-ਪੁਰਾਣੀਆਂ ਅਖ਼ਬਾਰਾਂ ਦੀਆਂ ਜਿਲਦਾਂ ਬਾਰਾਂ ਸੌ, ਦੁਰਲੱਭ ਚਿੱਤਰਾਂ ਦੀਆਂ ਅਠਾਰਾਂ ਐਲਬਮਾਂ ਸ਼ਾਮਿਲ ਸਨ।
ਸੀ.ਬੀ.ਆਈ. ਨੇ ਦਸੰਬਰ 2003 ਵਿਚ ਵਕੀਲ ਰਾਜਨ ਗੁਪਤਾ ਰਾਹੀਂ ਜਵਾਬ ਦਾਅਵਾ ਦਾਇਰ ਕਰ ਕੇ ਮੰਨਿਆ ਸੀ ਕਿ ਸੀ.ਬੀ.ਆਈ. ਨੇ ਫ਼ੌਜ ਕੋਲੋਂ 26-6-1984, 4-7-1984, 6-7-1984 ਨੂੰ ਚਾਰ ਹਜ਼ਾਰ ਦਸਤਾਵੇਜ਼ ਪ੍ਰਾਪਤ ਕੀਤੇ ਸਨ। ਇਹ ਦਸਤਾਵੇਜ਼ ਅੰਮ੍ਰਿਤਸਰ ਦੇ ਯੂਥ ਹੋਸਟਲ ਵਿਚ ਲਿਜਾ ਕੇ ਜਾਂਚ-ਪੜਤਾਲ ਕੀਤੀ ਗਈ ਸੀ। ਇਸੇ ਦੌਰਾਨ ਗ੍ਰਹਿ ਵਿਭਾਗ ਦੇ ਅੰਡਰ ਸੈਕਟਰੀ ਵੀਰੇਂਦਰ ਕੁਮਾਰ ਵਲੋਂ ਵਕੀਲ ਪ੍ਰਵੀਨ ਚੰਦਰ ਨੇ ਜਵਾਬ ਦਾਅਵਾ ਦਾਇਰ ਕੀਤਾ, ਜਿਸ ਵਿਚ ਕਿਹਾ ਗਿਆ ਕਿ ਮਿਤੀ 5-7-1984 ਨੂੰ ਰਸੀਦ ਨੰ: R3੨/੮੪ }}}/S93/329/SP5/© ; 45*89 ਰਾਹੀਂ ਸੀ.ਬੀ.ਆਈ. ਨੂੰ ਚਾਰ ਵੱਡੇ ਬੈਗ ਤੇ 72 ਛੋਟੇ ਬੈਗ ਸੌਂਪੇ ਗਏ ਸਨ। ਮਿਤੀ 6 ਜੁਲਾਈ 1984 ਨੂੰ 36 ਬੈਗ , ਮਿਤੀ 7-7-1984 ਨੂੰ 16 ਵੱਡੇ ਬੈਗ ਤੇ 47 ਛੋਟੇ ਬੈਗ ਸੌਂਪੇ ਗਏ ਸਨ। ਇਸੇ ਤਰ੍ਹਾਂ 6 ਮਾਰਚ, 1985 ਨੂੰ 12 ਬੈਗ ਸੌਂਪੇ ਗਏ ਸਨ। (ਬਾਕੀ ਕੱਲ੍ਹ)

-ਮੋ: 98157-51332

ਖ਼ਬਰ ਸ਼ੇਅਰ ਕਰੋ

 

ਜਥੇਦਾਰ ਤੋਤਾ ਸਿੰਘ ਦੀਦਾਰ ਸਿੰਘ ਵਾਲਾ

ਭੋਗ 'ਤੇ ਵਿਸ਼ੇਸ਼ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ 21 ਮਈ ਸਵੇਰੇ ਸਾਢੇ ਚਾਰ ਵਜੇ ਫੋਰਟਸ ਇੰਸਟੀਚਿਊਟ ਮੁਹਾਲੀ ਵਿਚ ਅਕਾਲ ਚਲਾਣਾ ਹੋ ਗਿਆ। ਉਸ ਦੇ ਦੋ ਪੁੱਤਰ ਪੰਜਾਬ ਵਿਚ, ਇਕ ਪੁੱਤਰ ਕੈਨੇਡਾ ਤੇ ਧੀ ਇੰਗਲੈਂਡ ਵਿਚ ਹਨ। ਉਸ ਨੇ ਜੀਵਨ ਦਾ ਪਹਿਲਾ ਸਾਹ 2 ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਮੈਮੋਰੀਅਲ ਸਕੂਲ ਤੇ ਲਾਇਬ੍ਰੇਰੀ

ਮੈਨੂੰ ਆਪਣੀ ਅੰਮ੍ਰਿਤਸਰ ਦੀ ਸੱਜਰੀ ਫੇਰੀ ਸਮੇਂ ਉਥੋਂ ਦੇ ਖ਼ਾਲਸਾ ਯਤੀਮਖਾਨਾ ਵਿਚ ਸ਼ਹੀਦ ਊਧਮ ਸਿੰਘ ਯਾਦਗਾਰੀ ਸਕੂਲ ਤੇ ਲਾਇਬ੍ਰੇਰੀ ਵੇਖਣ ਦਾ ਮੌਕਾ ਮਿਲਿਆ। ਇਸ ਸਕੂਲ ਵਿਚ ਅਕਾਦਮਿਕ ਤੇ ਵਿਵਹਾਰਕ ਸਿੱਖਿਆ ਤੋਂ ਬਿਨਾਂ ਕੰਪਿਊਟਰ ਸਿੱਖਿਆ ਦੇਣ ਦਾ ਵੀ ਯੋਗ ...

ਪੂਰੀ ਖ਼ਬਰ »

ਜਾਤੀ ਮਰਦਮਸ਼ੁਮਾਰੀ ਨੂੰ ਸ਼ਤਰੰਜੀ ਚਾਲ ਵਜੋਂ ਵਰਤ ਰਹੇ ਹਨ ਨਿਤਿਸ਼

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਸੂਬੇ 'ਚ ਜਾਤੀ ਆਧਾਰਿਤ ਜਨਗਣਨਾ ਦੇ ਮੁੱਦੇ 'ਤੇ ਰਾਜ ਮੰਤਰੀ ਮੰਡਲ ਦੀ ਮਨਜ਼ੂਰੀ ਹਾਸਲ ਕਰਨ ਲਈ ਪਟਨਾ 'ਚ ਇਕ ਸਰਬ ਪਾਰਟੀ ਬੈਠਕ ਬੁਲਾਈ ਹੈ। ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਵਿਜੈ ਕੁਮਾਰ ਚੌਧਰੀ ਨੇ ਕਿਹਾ ਹੈ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX