ਤਾਜਾ ਖ਼ਬਰਾਂ


ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  20 minutes ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  44 minutes ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  about 1 hour ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  about 1 hour ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  about 1 hour ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  1 minute ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  about 2 hours ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  about 2 hours ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  about 3 hours ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 3 hours ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 5 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 5 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 6 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 6 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 6 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 7 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 7 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 7 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 7 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 8 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 8 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਜਲੰਧਰ

ਮਹਿੰਗੀਆਂ ਪੈ ਰਹੀਆਂ ਨੇ ਨਗਰ ਨਿਗਮ ਨੂੰ ਸੀਮੈਂਟ, ਬਜਰੀ ਦੀਆਂ ਸੜਕਾਂ

ਸ਼ਿਵ ਸ਼ਰਮਾ ਜਲੰਧਰ, 28 ਮਈ- ਇਕ ਪਾਸੇ ਤਾਂ ਨਗਰ ਨਿਗਮ ਵਿਚ ਕਈ ਵਾਰ ਫ਼ੰਡਾਂ ਦੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਦੂਜੇ ਪਾਸੇ ਤਾਂ ਕੁਝ ਸਾਲਾਂ ਤੋਂ ਚੰਗੀਆਂ ਬਣੀਆਂ ਸੜਕਾਂ ਨੂੰ ਤੋੜ-ਤੋੜ ਕੇ ਨਿਗਮ ਦਾ ਕਰੋੜਾਂ ਰੁਪਏ ਬਰਬਾਦ ਕਰ ਦਿੱਤਾ ਗਿਆ ਹੈ ਤੇ ਜਿਨ੍ਹਾਂ ...

ਪੂਰੀ ਖ਼ਬਰ »

ਮੇਅਰ ਦੇ ਭਰੋਸੇ ਤੋਂ ਬਾਅਦ ਵੀ ਬਸਤੀ ਨੌਂ 'ਚ ਸੜਕ ਨਹੀਂ ਹੋਈ ਠੀਕ

ਜਲੰਧਰ- ਕਾਂਗਰਸ ਸਰਕਾਰ ਵਿਚ ਵੀ ਮੇਅਰ ਜਗਦੀਸ਼ ਰਾਜਾ ਲੋਕਾਂ ਦੇ ਮਸਲੇ ਹੱਲ ਨਹੀਂ ਕਰਵਾ ਸਕੇ ਹਨ ਤੇ ਹੁਣ 'ਆਪ' ਸਰਕਾਰ ਆਉਣ ਤੋਂ ਬਾਅਦ ਤਾਂ ਉਨ੍ਹਾਂ ਦੀ ਸੁਣਨੀ ਨਿਗਮ ਪ੍ਰਸ਼ਾਸਨ ਨੇ ਤਾਂ ਬਿਲਕੁਲ ਬੰਦ ਕਰ ਦਿੱਤੀ ਲੱਗਦੀ ਹੈ। ਖੇਡ ਕਾਰੋਬਾਰੀਆਂ ਨੇ ਇਸ ਤਰ੍ਹਾਂ ਦੇ ਇਕ ...

ਪੂਰੀ ਖ਼ਬਰ »

ਬਿਜਲੀ ਟੀਮਾਂ ਵਲੋਂ ਕਈ ਜਗ੍ਹਾ ਛਾਪੇ-12 ਲੱਖ ਕੀਤੇ ਜੁਰਮਾਨੇ

ਜਲੰਧਰ, 28 ਮਈ (ਸ਼ਿਵ ਸ਼ਰਮਾ)-ਪਾਵਰਕਾਮ ਦੀਆਂ ਟੀਮਾਂ ਨੇ ਛੁੱਟੀ ਵਾਲੇ ਦਿਨ ਬਿਜਲੀ ਚੋਰੀ ਅਤੇ ਬਿਜਲੀ ਦੀ ਗ਼ਲਤ ਵਰਤੋਂ ਦੇ ਮਾਮਲਿਆਂ ਦੀ ਜਾਂਚ ਲਈ ਕਈ ਜਗ੍ਹਾ ਛਾਪੇਮਾਰੀ ਕਰਕੇ ਮਾਮਲੇ ਫੜ ਕੇ ਖਪਤਕਾਰਾਂ ਨੂੰ 12 ਲੱਖ ਦੇ ਕਰੀਬ ਜੁਰਮਾਨੇ ਕੀਤੇ ਹਨ | ਕੁਨੈਕਸ਼ਨਾਂ ਦੀ ...

ਪੂਰੀ ਖ਼ਬਰ »

ਮੰਦਰ 'ਚੋਂ ਸੋਨੇ, ਚਾਂਦੀ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ

ਜਲੰਧਰ, 28 ਮਈ (ਐੱਮ. ਐੱਸ. ਲੋਹੀਆ)-ਸਥਾਨਕ ਪੰਜਪੀਰ ਬਾਜ਼ਾਰ ਨੇੜੇ ਪੈਂਦੇ ਜੈ ਸ਼ਿਵ ਮੰਦਰ 'ਚੋਂ ਬੀਤੀ ਰਾਤ ਕਿਸੇ ਨੇ ਸੋਨੇ, ਚਾਂਦੀ ਦੇ ਗਹਿਣੇ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਇਕ ਸ਼ੱਕੀ ਵਿਅਕਤੀ ਇਲਾਕੇ ਦੇ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਖਾ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ

ਜਲੰਧਰ ਛਾਉਣੀ, 28 ਮਈ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਸੰਸਾਰਪੁਰ ਵਿਖੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਕੁਝ ਲੋਕਾਂ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਗੈਂਗਸਟਰ ਪੰਚਮ 5 ਦਿਨ ਦੇ ਪੁਲਿਸ ਰਿਮਾਂਡ 'ਤੇ

ਜਲੰਧਰ, 28 ਮਈ (ਐੱਮ. ਐੱਸ. ਲੋਹੀਆ)-ਅਕਾਲੀ ਆਗੂ ਸੁਭਾਸ਼ ਚੰਦਰ ਸੌਂਧੀ ਦੇ ਲੜਕੇ ਹਿਮਾਂਸ਼ੂ ਸੌਂਧੀ (27) 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਗਿ੍ਫ਼ਤਾਰ ਕੀਤੇ ਗੈਂਗਸਟਰ ਪੰਚਮਨੂਰ ਸਿੰਘ ਉਰਫ਼ ਪੰਚਮ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ...

ਪੂਰੀ ਖ਼ਬਰ »

ਇਰਾਦਾ ਕਤਲ ਦੇ 3 ਦੋਸ਼ੀ ਗਿ੍ਫ਼ਤਾਰ, 1 ਫ਼ਰਾਰ

ਕਰਤਾਰਪੁਰ, 28 ਮਈ (ਭਜਨ ਸਿੰਘ)-ਕਰਤਾਰਪੁਰ ਪੁਲਿਸ ਵਲੋਂ ਇਰਾਦਾ ਕਤਲ ਦੇ 3 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਕੰਵਲਪ੍ਰੀਤ ਸਿੰਘ ਚਾਹਲ ਪੁਲਿਸ ਕਪਤਾਨ, (ਤਫਤੀਸ਼) ਅਤੇ ਸੁਖਪਾਲ ਸਿੰਘ ਡੀ. ਐੱਸ. ਪੀ. ਕਰਤਾਰਪੁਰ ਦੀ ਅਗਵਾਈ ਹੇਠ ਇੰਸਪੈਕਟਰ ਰਮਨਦੀਪ ਸਿੰਘ ਦੀ ...

ਪੂਰੀ ਖ਼ਬਰ »

ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ 24 ਘੰਟੇ 'ਚ ਦੂਸਰੀ ਵਾਰ ਰੇਲ ਡੱਬਾ ਪਟੜੀ ਤੋਂ ਉਤਰਿਆ

ਜਲੰਧਰ, 28 ਮਈ (ਰਣਜੀਤ ਸਿੰਘ ਸੋਢੀ)-ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ 24 ਘੰਟੇ 'ਚ ਦੂਸਰੀ ਵਾਰ ਰੇਲ ਡੱਬਾ ਪਟੜੀ 'ਤੋਂ ਉਤਰ ਗਿਆ ਪਰ ਕੋਈ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ | ਦੱਸ ਦਈਏ ਕਿ ਬੀਤੇ ਦਿਨ ਵੀ ਬਾਅਦ ਦੁਪਹਿਰ ਰੇਲ ਯਾਰਡ ਗੋਦਾਮ ਵਾਲੇ ਹਿੱਸੇ ਰੇਲ ਇੰਜਨ ਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਨੌਜਵਾਨ ਉੱਦਮੀਆਂ ਨਾਲ ਮੁਲਾਕਾਤ

ਜਲੰਧਰ, 28 ਮਈ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਘਨ ਸ਼ਿਆਮ ਥੋਰੀ ਨੇ ਜਲੰਧਰ ਯੂਥ ਆਰਗੇਨਾਈਜ਼ੇਸ਼ਨ ਜੋ ਕਿ ਨੌਜਵਾਨ ਉੱਦਮੀਆਂ ਦੀ ਸੰਸਥਾ ਹੈ, ਨਾਲ ਮੁਲਾਕਾਤ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਮਾਜ ਦੀ ਬਿਹਤਰੀ ਲਈ ਨਵੀਆਂ ਪਹਿਲਕਦਮੀਆਂ ਲਈ ਅੱਗੇ ਆਉਣ ਦਾ ਸੱਦਾ ...

ਪੂਰੀ ਖ਼ਬਰ »

ਗੈਂਗਸਟਰ ਪੰਚਮ 5 ਦਿਨ ਦੇ ਪੁਲਿਸ ਰਿਮਾਂਡ 'ਤੇ

ਜਲੰਧਰ, 28 ਮਈ (ਐੱਮ. ਐੱਸ. ਲੋਹੀਆ)-ਅਕਾਲੀ ਆਗੂ ਸੁਭਾਸ਼ ਚੰਦਰ ਸੌਂਧੀ ਦੇ ਲੜਕੇ ਹਿਮਾਂਸ਼ੂ ਸੌਂਧੀ (27) 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਗਿ੍ਫ਼ਤਾਰ ਕੀਤੇ ਗੈਂਗਸਟਰ ਪੰਚਮਨੂਰ ਸਿੰਘ ਉਰਫ਼ ਪੰਚਮ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਦੀ ਤਹਿਸੀਲ ਪੱਧਰੀ ਜਥੇਬੰਦਕ ਕਾਨਫ਼ਰੰਸ

ਫਿਲੌਰ 28 ਮਈ (ਵਿਪਨ ਗੈਰੀ, ਸਤਿੰਦਰ ਸ਼ਰਮਾ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਤਹਿਸੀਲ ਪੱਧਰੀ ਜਥੇਬੰਦਕ ਕਾਨਫਰੰਸ 'ਚ ਸਰਬਜੀਤ ਸੰਗੋਵਾਲ ਪ੍ਰਧਾਨ, ਡਾ. ਸਰਬਜੀਤ ਮੁਠੱਡਾ ਸਕੱਤਰ ਅਤੇ ਜਰਨੈਲ ਫਿਲੌਰ ਖ਼ਜ਼ਾਨਚੀ ਚੁਣੇ ਗਏ | ਪਿੰਡ ਪਾਲ ਕਦੀਮ 'ਚ ...

ਪੂਰੀ ਖ਼ਬਰ »

ਡਬਲਿਊ.ਐਚ.ਓ. ਵਲੋਂ ਡਾ. ਮਨਮੋਹਨ ਕ੍ਰਿਸ਼ਨ ਕਪਿਲਾ ਦਾ ਸਨਮਾਨ

ਜਲੰਧਰ, 28 ਮਈ (ਐੱਮ. ਐੱਸ. ਲੋਹੀਆ)-ਡਬਲਿਊ.ਐਚ.ਓ. ਵਲੋਂ ਚਲਾਏ ਜਾ ਰਹੇ ਵੈਕਸੀਨੇਸ਼ਨ ਪ੍ਰੀਵੈਂਟੇਬਲ ਡਜ਼ੀਜ ਸਰਵਿਲੈਂਸ ਪ੍ਰੋਗਰਾਮ 'ਚ ਸਭ ਤੋਂ ਵੱਧ ਕਾਰਗੁਜ਼ਾਰੀ ਕਰਨ ਵਾਲੇ ਸੀ.ਐਚ.ਸੀ. ਆਦਮਪੁਰ ਦੇ ਡਾ. ਮਨਮੋਹਨ ਕ੍ਰਿਸ਼ਨ ਕਪਿਲਾ ਦਾ ਵਿਸ਼ਵ ਸਿਹਤ ਆਰਗੇਨਾਈਜ਼ੇਸ਼ਨ ...

ਪੂਰੀ ਖ਼ਬਰ »

ਡਾਕਟਰ ਭੀਮ ਰਾਓ ਅੰਬੇਡਕਰ ਰਿਕਸ਼ਾ ਯੂਨੀਅਨ ਵਲੋਂ ਅਹੁਦੇਦਾਰਾਂ ਦੀ ਚੋਣ

ਮਹਿਤਪੁਰ, 28 ਮਈ (ਹਰਜਿੰਦਰ ਸਿੰਘ ਚੰਦੀ)-ਡਾਕਟਰ ਭੀਮ ਰਾਓ ਅੰਬੇਡਕਰ ਰਿਕਸ਼ਾ ਯੂਨੀਅਨ ਅਤੇ ਆਟੋ ਰਿਕਸ਼ਾ ਯੂਨੀਅਨ ਦੇ ਮੈਂਬਰਾਂ ਵਲੋਂ ਅਹੁਦੇਦਾਰਾਂ ਦੀ ਚੋਣ ਸੰਬੰਧੀ ਮੀਟਿੰਗ ਮਹਿਤਪੁਰ 'ਚ ਕੀਤੀ ਗਈ | ਮੀਟਿੰਗ 'ਚ ਸੁਖਰਾਮ ਚੌਹਾਨ ਨੂੰ ਪ੍ਰਧਾਨ, ਮੋਹਨ ਲਾਲ ਚੌਹਾਨ ...

ਪੂਰੀ ਖ਼ਬਰ »

ਟਰੈਕਟਰ ਦੇ ਟਾਇਰ ਅਲੱਗ ਹੋਣ ਕਾਰਨ ਇੱਟਾਂ ਨਾਲ ਲੱਦੀ ਟਰਾਲੀ ਪਲਟੀ

ਮਲਸੀਆਂ, 28 ਮਈ (ਸੁਖਦੀਪ ਸਿੰਘ)- ਮਲਸੀਆਂ-ਸ਼ਾਹਕੋਟ ਕੌਮੀ ਮਾਰਗ 'ਤੇ ਅੱਜ ਤੜਕੇ ਚੱਲਦੇ ਟਰੈਕਟਰ ਦੇ ਟਾਇਰ ਅਲੱਗ ਹੋਣ ਕਾਰਨ ਇੱਟਾਂ ਨਾਲ ਲੱਦੀ ਟਰਾਲੀ ਪਲਟ ਗਈ | ਜਾਣਕਾਰੀ ਅਨੁਸਾਰ ਸੋਨਾਲੀਕਾ ਟਰੈਕਟਰ ਇੱਟਾਂ ਨਾਲ ਲੱਦੀ ਟਰਾਲੀ ਲੈ ਕੇ ਜਲਾਲਾਬਾਦ ਤੋਂ ਸੁਲਤਾਨਪੁਰ ਲੋਧੀ ਵੱਲ ਜਾ ਰਿਹਾ ਸੀ, ਜਿਸ ਨੂੰ ਜਗਮੋਹਣ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਜਲਾਲਾਬਾਦ (ਮੋਗਾ) ਚਲਾ ਰਿਹਾ ਸੀ ਤੇ ਉਸ ਨਾਲ ਇੱਕ ਸਾਥੀ ਵੀ ਸਵਾਰ ਸੀ | ਜਦੋਂ ਸਵੇਰੇ ਕਰੀਬ 5 ਵਜੇ ਇਹ ਸ਼ਾਹਕੋਟ ਤੋਂ ਮਲਸੀਆਂ ਵੱਲ ਜਾ ਰਹੇ ਸਨ ਕਿ ਪੁਲਿਸ ਚੌਂਕੀ ਦੇ ਨਜ਼ਦੀਕ ਟਰੈਕਟਰ ਦੇ ਮਗਰਲੇ ਟਾਇਰ ਅਚਾਨਕ ਅਲੱਗ ਹੋ ਗਏ ਤੇ ਟਰੈਕਟਰ ਬੇਕਾਬੂ ਹੋ ਗਿਆ ਤੇ ਉਸ ਦੇ ਮਗਰ ਇੱਟਾਂ ਨਾਲ ਲੱਦੀ ਟਰਾਲੀ ਸੜਕ ਦੇ ਵਿਚਾਲੇ ਪਲਟ ਗਈ ਤੇ ਇੱਟਾਂ ਸੜਕ 'ਤੇ ਖਿਲਰ ਗਈਆਂ | ਹਾਦਸੇ ਦੌਰਾਨ ਚਾਲਕ ਅਤੇ ਉਸ ਦੇ ਸਾਥੀ ਦਾ ਬਾਲ-ਬਾਲ ਬਚਾਅ ਹੋ ਗਿਆ, ਜਿੰਨ੍ਹਾਂ ਦੇ ਮਾਮੂਲੀ ਸੱਟਾਂ ਵੱਜੀਆਂ |

ਖ਼ਬਰ ਸ਼ੇਅਰ ਕਰੋ

 

ਨਕੋਦਰ 'ਚ ਮੀਂਹ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ

ਨਕੋਦਰ, 28 ਮਈ (ਤਿਲਕ ਰਾਜ ਸ਼ਰਮਾ)-ਨਕੋਦਰ ਤੇ ਆਸ-ਪਾਸ ਇਲਾਕੇ 'ਚ ਮੀਂਹ ਪੈਣ ਨਾਲ ਅੱਜ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਸ਼ਹਿਰ ਦੇ ਅੰਦਰੂਨੀ ਹਿੱਸੇ 'ਚ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਰਕੇ ਮੀਂਹ ਦਾ ਪਾਣੀ ਬਾਜ਼ਾਰਾਂ, ਗਲੀਆਂ ...

ਪੂਰੀ ਖ਼ਬਰ »

ਤੇਜ਼ ਝੱਖੜ ਕਾਰਨ ਪ੍ਰਾਇਮਰੀ ਸਕੂਲ ਸ਼ਾਹਕੋਟ 'ਚ ਲੱਗੇ ਨਿੰਮ ਦੇ ਦਰੱਖਤ ਡਿੱਗੇ

ਸ਼ਾਹਕੋਟ, 28 ਮਈ (ਸਚਦੇਵਾ, ਬਾਂਸਲ, ਸੁਖਦੀਪ)-ਤੇਜ਼ ਹਨੇਰੀ-ਝੱਖੜ ਤੋਂ ਬਾਅਦ ਆਏ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ, ਪਰ ਤੇਜ਼ ਝੱਖੜ ਕਾਰਨ ਸ਼ਾਹਕੋਟ ਦੇ ਸਰਕਾਰੀ ਸਕੂਲ 'ਚ ਲੱਗੇ ਦਰੱਖਤ ਡਿੱਗਣ ਕਾਰਨ ਬਿਜਲੀ ਦੇ 2 ...

ਪੂਰੀ ਖ਼ਬਰ »

ਏ.ਡੀ.ਸੀ.ਪੀ. ਮੀਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਰੁਝਾਨ ਵਧਾਉਣ ਲਈ ਪ੍ਰੇਰਿਆ

ਜਲੰਧਰ, 28 ਮਈ (ਐੱਮ.ਐੱਸ. ਲੋਹੀਆ)-ਜ਼ਿਲ੍ਹਾ ਕਮਿਊਨਿਟੀ ਪੁਲਿਸ ਅਤੇ ਐਨ.ਜੀ.ਓ. ਐਨੀਮਲ ਪ੍ਰੋਟੈਕਸ਼ਨ ਫਾਉਂਡੇਸ਼ਨ ਵਲੋਂ ਸਾਂਝਾ ਉਪਰਾਲਾ ਕਰਦੇ ਹੋਏ ਸਰਕਾਰੀ ਹਾਈ ਸਕੂਲ ਰੈਣਕ ਬਾਜ਼ਾਰ, ਵਿਖੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਏ.ਡੀ.ਸੀ.ਪੀ. ਸਿਟੀ-1 ਕਮ ...

ਪੂਰੀ ਖ਼ਬਰ »

ਨਾਜਾਇਜ਼ ਇਮਾਰਤਾਂ ਦੀਆਂ ਉਸਾਰੀਆਂ ਦਾ ਕੰਮ ਜਾਰੀ

ਜਲੰਧਰ, 28 ਮਈ (ਸ਼ਿਵ)-ਕਾਂਗਰਸੀ ਕੌਂਸਲਰ ਮਨਦੀਪ ਜੱਸਲ ਦੀ ਇਮਾਰਤ ਦੀ ਨਾਜਾਇਜ਼ ਉਸਾਰੀ ਨੂੰ ਲੈ ਕੇ ਰੇੜਕਾ ਚੱਲਦਾ ਰਿਹਾ ਹੈ ਜਿਸ ਵਿਚ ਤਾਂ ਬਿਲਡਿੰਗ ਵਿਭਾਗ ਦੀ ਭੂਮਿਕਾ 'ਤੇ ਹੀ ਸਵਾਲੀਆ ਨਿਸ਼ਾਨ ਲੱਗ ਰਹੇ ਹਨ ਕਿ ਵਿਭਾਗ ਦੇ ਅਫ਼ਸਰ ਆਪਣੀ ਬਣਦੀ ਜ਼ਿੰਮੇਵਾਰੀ ਪੂਰੀ ...

ਪੂਰੀ ਖ਼ਬਰ »

ਨੌਜਵਾਨ ਨੂੰ ਓਵਰਡੋਜ਼ ਨਸ਼ਾ ਕਰਵਾਉਣ ਵਾਲੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ

ਆਦਮਪੁਰ, 28 ਮਈ (ਹਰਪ੍ਰੀਤ ਸਿੰਘ)-ਮੁਹੱਲਾ ਦਸਮੇਸ਼ ਨਗਰ ਆਦਮਪੁਰ ਵਾਸੀ ਪਵਨ ਕੁਮਾਰ 40 ਪੁੱਤਰ ਕ੍ਰਿਸ਼ਨ ਚੰਦ ਦੀ ਬੀਤੀ 22 ਮਈ ਨੂੰ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ | ਇਸ ਸੰਬੰਧੀ ਮਿ੍ਤਕ ਪਵਨ ਕੁਮਾਰ ਦੀ ਮਾਤਾ ਰਚਨਾ ਵਲੋਂ ਸ਼ੋਸਲ ਮੀਡੀਆਂ ਉੱਤੇ ਇਕ ਪੋਸਟ ਪਾਈ ਗਈ ...

ਪੂਰੀ ਖ਼ਬਰ »

ਹਨੇਰੀ ਚੱਲਣ ਨਾਲ ਮੌਸਮ 'ਚ ਆਏ ਬਦਲਾਅ ਨਾਲ ਮਿਲੀ ਰਾਹਤ

ਜਲੰਧਰ, 28 ਮਈ (ਸ਼ਿਵ)-ਦੁਪਹਿਰ ਬਾਅਦ ਹਨੇਰੀ ਚੱਲਣ ਨਾਲ ਮੌਸਮ 'ਚ ਬਦਲਾਅ ਆਉਣ ਨਾਲ ਲੋਕਾਂ ਨੂੰ ਰਾਹਤ ਮਿਲੀ | ਦੁਪਹਿਰ ਬਾਅਦ ਬੱਦਲ ਹੋਣ ਨਾਲ ਜਿੱਥੇ ਮੀਂਹ ਪੈਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਸੀ ਪਰ ਕੁਝ ਸਮੇਂ ਲਈ ਤੇਜ਼ ਹਨੇਰੀ ਚੱਲੀ ਜਿਸ ਕਰਕੇ ਨੁਕਸਾਨ ਤੋਂ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੁੱਕਿਆ

ਫਿਲੌਰ/ਲਸਾੜਾ, 28 ਮਈ (ਸਤਿੰਦਰ ਸ਼ਰਮਾ, ਲਖਵੀਰ ਸਿੰਘ ਖੁਰਦ)-ਪਿਛਲੇ ਕਈ ਦਿਨਾਂ ਤੋਂ ਪਿੰਡ ਲਸਾੜਾ 'ਚ ਕਥਿਤ ਨਸ਼ੇੜੀਆਂ ਨੇ ਉਪਰੋਥਲੀ ਕਈ ਚੋਰੀਆਂ ਕਰਕੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ | ਪਹਿਲਾਂ ਇਕ ਘਰ 'ਚੋਂ ਟੂਟੀਆਂ ਚੋਰੀ ਹੋਈਆਂ, ਫਿਰ ਟਰਾਂਸਫਾਰਮਰ ...

ਪੂਰੀ ਖ਼ਬਰ »

ਤੇਜ਼ ਹਨੇਰੀ ਨਾਲ ਟੁੱਟਿਆ ਸਫੈਦੇ ਦਾ ਟਾਹਣਾ ਗੱਡੀ 'ਤੇ ਡਿੱਗਾ

ਲੋਹੀਆਂ ਖਾਸ, 28 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਲੋਹੀਆਂ-ਮਲਸੀਆਂ ਰੋਡ 'ਤੇ ਜੇ.ਪੀ.ਐੱਸ. ਸਕੂਲ ਸਾਹਮਣੇ ਤੇਜ ਹਨੇਰੀ ਦੌਰਾਨ ਚਲਦੀ ਕਾਰ 'ਤੇ ਡਿੱਗੇ ਸਫੈਦੇ ਦੇ ਇੱਕ ਟਾਹਣੇ ਨਾਲ ਵਾਪਰੀ ਇੱਕ ਘਟਨਾ 'ਚ ਗੱਡੀ ਦਾ ਬੋਨਟ ਅਤੇ ਗੱਡੀ ਦਾ ਇੰਜਣ ਥੱਲੇ ਤੱਕ ਚਕਨਾਚੂਰ ਹੋ ਗਿਆ ...

ਪੂਰੀ ਖ਼ਬਰ »

ਸੋਮਵਾਰ ਨੂੰ ਕੱਪੜਿਆਂ ਤੇ ਸੁਨਿਆਰਿਆਂ ਦੀ ਦੁਕਾਨਾਂ ਰਹਿਣਗੀਆਂ ਬੰਦ-ਪ੍ਰਧਾਨ ਭਾਟੀਆ

ਜਲੰਧਰ ਛਾਉਣੀ, 28 ਮਈ (ਪਵਨ ਖਰਬੰਦਾ)-ਮਹੀਨੇ ਦੇ ਅੰਤਲੇ ਸੋਮਵਾਰ ਰਾਮਾ ਮੰਡੀ ਮਾਰਕੀਟ 'ਚ ਸਥਿਤ ਕੱਪੜਿਆਂ, ਰੈਡੀਮੈਡ ਅਤੇ ਸੁਨਿਆਰਿਆਂ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ ਤੇ ਜੇਕਰ ਕੋਈ ਵੀ ਐਸੋਸੀਏਸ਼ਨ ਵਲੋਂ ਬਣਾਏ ਹੁਕਮਾਂ ਦੀ ਉਲੰਘਣਾ ਕਰੇਗਾ ਤਾਂ ਉਸ ...

ਪੂਰੀ ਖ਼ਬਰ »

ਸਪੋਰਟਸ ਐਂਡ ਸਰਜੀਕਲ ਕੰਪਲੈਕਸ 'ਚ ਸ਼ੁਰੂ ਹੋਏਗਾ ਫਾਇਰ ਬਿ੍ਗੇਡ ਸਬਸਟੇਸ਼ਨ

ਜਲੰਧਰ, 28 ਮਈ (ਸ਼ਿਵ)-ਸਪੋਰਟਸ ਐਂਡ ਸਰਜੀਕਲ ਕੰਪਲੈਕਸ ਐਸੋਸੀਏਸ਼ਨ ਦੀ ਸਾਲਾਨਾ ਜਨਰਲ ਮੀਟਿੰਗ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਭਰੋਸਾ ਦਿੱਤਾ ਕਿ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਇਸ ਹਫ਼ਤੇ ਕੰਪਲੈਕਸ ਵਿਚ ਫਾਇਰ ...

ਪੂਰੀ ਖ਼ਬਰ »

ਥਾਮਸ ਕੱਪ ਜੇਤੂ ਟੀਮ ਦੇ ਕੋਚ ਵਿਜੈਦੀਪ ਨੂੰ ਡਿਪਟੀ ਕਮਿਸਨਰ ਨੇ ਕੀਤਾ ਸਨਮਾਨਿਤ

ਜਲੰਧਰ, 28 ਮਈ (ਰਣਜੀਤ ਸਿੰਘ ਸੋਢੀ)-ਸਾਬਕਾ ਇੰਟਰਨੈਸ਼ਨਲ ਖਿਡਾਰੀ ਤੇ 73 ਸਾਲਾਂ 'ਚ ਪਹਿਲੀ ਵਾਰ ਥਾਮਸ ਕੱਪ ਜਿੱਤਣ ਵਾਲੀ ਭਾਰੀ ਬੈਡਮਿੰਟਨ ਟੀਮ ਦੇ ਕੋਟ ਵਿਜੈਦੀਪ ਸਿੰਘ ਦੇ ਜਲੰਧਰ ਪਹੁੰਚਣ 'ਤੇ ਡੀ. ਬੀ. ਏ. ਦੇ ਪ੍ਰਧਾਨ ਤੇ ਡਿਪਟੀ ਕਮਿਸ਼ਨਰ ਜਲੰਧਰ ਘਣ ਸ਼ਿਆਮ ਥੋਰੀ ਨੇ ...

ਪੂਰੀ ਖ਼ਬਰ »

ਲੁਟੇਰੇ ਐੱਸ.ਬੀ.ਆਈ. ਬੈਂਕ ਦਾ ਏ.ਟੀ.ਐਮ. ਲੁੱਟਣ 'ਚ ਅਸਫਲ

ਕਿਸ਼ਨਗੜ੍ਹ, 28 ਮਈ (ਹੁਸਨ ਲਾਲ)- ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਬਿਆਸ ਪਿੰਡ ਦੇ ਨਜ਼ਦੀਕ ਬੀਤੀ ਰਾਤ ਤੜਕੇ ਐੱਸ.ਬੀ.ਆਈ. ਬੈਂਕ ਦੇ ਏ.ਟੀ.ਐਮ. ਨੂੰ ਲੁਟੇਰਿਆਂ ਵਲੋਂ ਲੁੱਟਣ ਦੀ ਨਾਕਾਮ ਕੋਸ਼ਿਸ਼ ਕੀਤੇ ਜਾਣ ਦਾ ਸਮਾਚਾਰ ਹੈ | ਇਹ ਸਾਰੀ ਘਟਨਾ ਨਜ਼ਦੀਕ ...

ਪੂਰੀ ਖ਼ਬਰ »

-ਮਾਮਲਾ ਹਥਿਆਰਾਂ ਦੇ ਜ਼ੋਰ 'ਤੇ 80 ਹਜ਼ਾਰ ਰੁਪਏ ਦੀ ਲੁੱਟ ਦਾ- ਗਿ੍ਫ਼ਤਾਰ ਮੁਲਜ਼ਮ ਪ੍ਰਤਾਪ ਕੁਮਾਰ ਨੂੰ ਭੇਜਿਆ ਨਿਆਇਕ ਹਿਰਾਸਤ 'ਚ

ਜਲੰਧਰ, 28 ਮਈ (ਐੱਮ. ਐੱਸ. ਲੋਹੀਆ)-ਪੁਲਿਸ ਨੂੰ ਲੁੱਟ ਦੀ ਸੂਚਨਾ ਮਿਲਣ 'ਤੇ ਕੀਤੀ ਜਾਂਚ ਤੋਂ ਬਾਅਦ ਸ਼ਿਕਾਇਤ ਝੂਠੀ ਪਾਏ ਜਾਣ 'ਤੇ ਭਾਰਗੋ ਕੈਂਪ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਮੱੁਦਈ ਪ੍ਰਤਾਪ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਮੁੱਹਲਾ ਖੁਰਲਾ ਕਿੰਗਰਾ ਕਾਲੋਨੀ, ...

ਪੂਰੀ ਖ਼ਬਰ »

ਸ਼ਰਾਬ ਕਾਰੋਬਾਰ ਨੂੰ ਲੱਗਾ ਮੰਦਾ, ਸਸਤੀ ਕੀਤੀ ਸ਼ਰਾਬ

ਜਲੰਧਰ, 28 ਮਈ (ਸ਼ਿਵ)- ਸ਼ਰਾਬ ਕਾਰੋਬਾਰ ਦਾ ਪੁਰਾਣਾ ਕੰਮ 30 ਜੂਨ ਨੂੰ ਖ਼ਤਮ ਹੋਣਾ ਹੈ ਤੇ ਪਹਿਲੀ ਜੁਲਾਈ ਨੂੰ ਸ਼ਰਾਬ ਦਾ ਕੰਮ ਨਵੇਂ ਕਾਰੋਬਾਰੀਆਂ ਦੇ ਹੱਥਾਂ ਵਿਚ ਚਲਾ ਜਾਵੇਗਾ ਕਿਉਂਕਿ ਸਾਲ 2021-22 ਦੇ ਸ਼ਰਾਬ ਕਾਰੋਬਾਰ ਦਾ ਸਮਾਂ 31 ਮਾਰਚ 2021 ਨੂੰ ਖ਼ਤਮ ਹੋਣਾ ਸੀ ਪਰ ...

ਪੂਰੀ ਖ਼ਬਰ »

ਮੋਬਾਈਲ ਵਿੰਗ ਦੀਆਂ ਗੱਡੀਆਂ 'ਚ ਜੀ. ਪੀ. ਐਸ. ਸਿਸਟਮ ਲਗਾਉਣ ਦੇ ਮਾਮਲਿਆਂ ਨਾਲ ਹਿੱਲਿਆ ਜੀ. ਐੱਸ. ਟੀ. ਵਿਭਾਗ

ਜਲੰਧਰ, 28 ਮਈ (ਸ਼ਿਵ ਸ਼ਰਮਾ)-ਜੁਲਾਈ 2017 'ਚ ਵੈਟ ਟੈਕਸ ਖ਼ਤਮ ਹੋਣ ਤੋਂ ਬਾਅਦ ਦੇਸ਼ 'ਚ ਜਦੋਂ ਨਵਾਂ ਟੈਕਸ ਕਾਨੂੰਨ ਜੀ. ਐੱਸ. ਟੀ. ਲਾਗੂ ਹੋਇਆ ਸੀ ਤਾਂ ਉਸ ਵੇਲੇ ਤਾਂ ਇਹ ਦਾਅਵਾ ਕੀਤਾ ਗਿਆ ਸੀ ਕਿ ਇਸ ਨਾਲ ਵੱਡੇ ਪੱਧਰ 'ਤੇ ਟੈਕਸ ਦੀ ਚੋਰੀ ਵੀ ਰੁਕ ਜਾਵੇਗੀ, ਪਰ ਜੀ. ਐੱਸ. ਟੀ. ...

ਪੂਰੀ ਖ਼ਬਰ »

ਜਲੰਧਰ ਵਿਕਾਸ ਅਥਾਰਟੀ ਨੇ ਪਿੰਡ ਢੱਡਾ ਵਿਖੇ ਨਾਜਾਇਜ਼ ਕਾਲੋਨੀ ਢਾਹੀ

ਜਲੰਧਰ ਛਾਉਣੀ, 28 ਮਈ (ਪਵਨ ਖਰਬੰਦਾ)-ਨਾਜਾਇਜ਼ ਕਾਲੋਨੀਆਂ ਖਿਲਾਫ਼ ਸ਼ਿਕੰਜਾ ਕੱਸਦਿਆਂ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਨੇ ਡਿਪਟੀ ਕਮਿਸ਼ਨਰ-ਕਮ-ਮੁੱਖ ਪ੍ਰਸ਼ਾਸਕ ਘਨ ਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡ ਢੱਡਾ ਵਿਖੇ ਇਕ ਅਣ-ਅਧਿਕਾਰਤ ਕਾਲੋਨੀ ਨੂੰ ...

ਪੂਰੀ ਖ਼ਬਰ »

ਚਿੱਟਾ ਹਾਥੀ ਸਾਬਤ ਹੋਈਆਂ ਤਹਿਸੀਲ ਫਿਲੌਰ ਲਈ ਮਿਲੀਆਂ ਫਾਇਰ ਬਿ੍ਗੇਡ ਗੱਡੀਆਂ

ਵਿਪਨ ਗੈਰੀ ਫਿਲੌਰ, 28 ਮਈ-ਤਹਿਸੀਲ ਫਿਲੌਰ ਦੇ 146 ਪਿੰਡ ਅਤੇ 2 ਲੱਖ ਦੇ ਕਰੀਬ ਲੋਕਾਂ ਦੀ ਪਿਛਲੇ ਅਰਸੇ ਤੋਂ ਮੰਗ ਸੀ ਕਿ ਫਿਲੌਰ ਹਲਕੇ ਨੂੰ ਫਾਇਰ ਬਿ੍ਗੇਡ ਦੀ ਸੁਵਿਧਾ ਮਿਲੇ | ਜ਼ਿਕਰਯੋਗ ਹੈ ਕਿ ਬੀਤੀ 2 ਮਈ ਨੂੰ ਫਿਲੌਰ ਅਤੇ ਗੁਰਾਇਆ ਲਈ 2 ਫਾਇਰ ਬਿ੍ਗੇਡ ਗੱਡੀਆਂ ...

ਪੂਰੀ ਖ਼ਬਰ »

ਪੈਨਸ਼ਨਰਾਂ ਦੇ ਮਹਿੰਗਾਈ ਭੱਤੇ 'ਚ ਵਾਧਾ ਕਰੇ ਸਰਕਾਰ-ਮਾੜੀਮੇਘਾ, ਮੰਡ

ਜਲੰਧਰ, 28 ਮਈ (ਜਸਪਾਲ ਸਿੰਘ)-ਏਟਕ ਨਾਲ ਸੰਬੰਧਿਤ ਪੰਜਾਬ ਰੋਡਵੇਜ਼, ਬੈਂਕ ਅਤੇ ਸੀ.ਪੀ.ਆਈ. ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਅਵਤਾਰ ਸਿੰਘ ਤਾਰੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਨੂੰ ਉਚੇਚੇ ਤੌਰ 'ਤੇ ਸੰਬੋਧਨ ਕਰਦਿਆਂ ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਲਾਂਬੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਲਾਂਬੜਾ, 28 ਮਈ (ਪਰਮੀਤ ਗੁਪਤਾ)- ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ 36ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਬੀਤੇ ਸਾਲ ਵਿੱਚ ਵਿੱਦਿਅਕ ਖ਼ੇਤਰ 'ਚ ਮੱਲਾਂ ਮਾਰਨ ਅਤੇ ਸਕੂਲ ਅਤੇ ਇਲਾਕੇ ਦਾ ...

ਪੂਰੀ ਖ਼ਬਰ »

ਰਿਸ਼ਵਤ ਲੈਣ ਦੀ ਸ਼ਿਕਾਇਤ 'ਤੇ ਪੰਜਾਬ ਹੋਮ ਗਾਰਡਜ਼ ਦੇ ਜ਼ਿਲ੍ਹਾ ਕਮਾਂਡਰ ਅਤੇ ਪਲਟੂਨ ਕਮਾਂਡਰ ਖ਼ਿਲਾਫ਼ ਮੁਕੱਦਮਾ ਦਰਜ

ਜਲੰਧਰ, 28 ਮਈ (ਐੱਮ.ਐੱਸ. ਲੋਹੀਆ)-ਵਿਜੀਲੈਂਸ ਬਿਊਰੋ, ਯੂਨਿਟ, ਜਲੰਧਰ ਵਲੋਂ ਪੰਜਾਬ ਹੋਮ ਗਾਰਡਜ਼ ਦੀ ਜ਼ਿਲ੍ਹਾ ਕਮਾਂਡਰ ਅਤੇ ਪਲਟੂਨ ਕਮਾਂਡਰ, ਟ੍ਰੈਫਿਕ ਪੁਲਿਸ ਸਟੇਸ਼ਨ, ਜਲੰਧਰ ਵਿਰੁੱਧ ਰਿਸ਼ਵਤ ਲੈਣ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਮੁਕੱਦਮਾ ਦਰਜ ਕਰ ਲਿਆ ...

ਪੂਰੀ ਖ਼ਬਰ »

ਸਰਕਾਰੀ ਕਾਲਜ ਬੂਟਾ ਮੰਡੀ ਵਿਖੇ ਪਹਿਲਾ ਸਾਲਾਨਾ ਇਨਾਮ ਵੰਡ ਸਮਾਰੋਹ

ਜਲੰਧਰ, 28 ਮਈ (ਰਣਜੀਤ ਸਿੰਘ ਸੋਢੀ)-ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ, ਬੂਟਾ ਮੰਡੀ, ਜਲੰਧਰ ਵਿਖੇ ਪਹਿਲਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਗਮ ਵਿਚ ਇਨਾਮ ਜੇਤੂ ਵਿਦਿਆਰਥੀਆਂ ਨੂੰ ਵਧਾਈ ਅਤੇ ਮੁਬਾਰਕਬਾਦ ਦਿੰਦੇ ਹੋਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX