ਤਾਜਾ ਖ਼ਬਰਾਂ


ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  1 day ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  1 day ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  1 day ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  1 day ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  1 day ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  1 day ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਸ੍ਰੀ ਮੁਕਤਸਰ ਸਾਹਿਬ

ਲੰਬੀ ਹਲਕੇ 'ਚ ਝਲਕਣ ਲੱਗਿਆ ਰਵਾਇਤੀ ਸੱਤਾ ਦਾ 'ਜਲੌਅ'

ਮੰਡੀ ਕਿੱਲਿਆਂਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ 'ਚ ਰਵਾਇਤੀ ਸੱਤਾ ਦਾ ਜਲੌਅ ਵੇਖਣ ਨੂੰ ਮਿਲਣ ਲੱਗਿਆ ਹੈ | ਪਿੰਡ ਸ਼ੇਰਾਂਵਾਲਾ 'ਚ ਮਗਨਰੇਗਾ ਹਾਜ਼ਰੀ ਲਗਾਉਣ ਲਈ 'ਆਪ' ਆਗੂ ਵਲੋਂ ਕਥਿਤ ਪਿਸਤੌਲ ਕੱਢ ਕੇ ਪੰਚਾਇਤ ਤੇ ਮਗਨਰੇਗਾ ਮਜ਼ਦੂਰਾਂ ਨੂੰ ਡਰਾਉਣ-ਧਮਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ | 25 ਮਈ ਦੀ ਘਟਨਾ 'ਚ ਕਾਨੂੰਨੀ ਕਾਰਵਾਈ ਨਾ ਹੋਣ 'ਤੇ ਅੱਜ ਕਾਫ਼ੀ ਗਿਣਤੀ ਮਰਦ-ਔਰਤ ਮਗਨਰੇਗਾ ਮਜ਼ਦੂਰਾਂ, ਪੰਚਾਇਤੀ ਨੁਮਾਇੰਦੇ ਅਤੇ ਪਿੰਡ ਵਾਸੀਆਂ ਨੇ ਬੀ. ਡੀ. ਪੀ. ਓ. ਦਫ਼ਤਰ ਲੰਬੀ ਦਾ ਘਿਰਾਓ ਕਰ ਲਿਆ | ਘਿਰਾਓ ਦੌਰਾਨ ਬੀ. ਡੀ. ਪੀ. ਓ. ਸਮੇਤ ਦਫ਼ਤਰੀ ਅਮਲਾ ਅੰਦਰ ਘਿਰ ਕੇ ਰਹਿ ਗਿਆ | ਦੂਜੇ 'ਆਪ' ਆਗੂ ਨੇ ਸਮੁੱਚੇ ਦੋਸ਼ਾਂ ਨੂੰ ਖ਼ਾਰਿਜ ਕਰਦੇ ਹੋਏ ਦੂਜੀ ਧਿਰ 'ਤੇ ਉਨ੍ਹਾਂ 'ਤੇ ਹਮਲਾ ਕਰਨ ਅਤੇ ਮੇਟ ਨੂੰ ਫ਼ੋਨ 'ਤੇ ਧਮਕਾਉਣ ਦੇ ਦੋਸ਼ ਲਗਾਏ ਹਨ | ਜ਼ਿਕਰਯੋਗ ਹੈ ਕਿ ਸੱਤਾ 'ਬਦਲਾਅ' ਦੇ ਬਾਅਦ ਕਾਫ਼ੀ ਪਿੰਡਾਂ ਵਿਚੋਂ ਸੱਤਾ ਪੱਖ ਦਾ 'ਰਵਾਇਤੀ' ਅੰਦਾਜ਼ ਉੱਬਲ-ਉੱਬਲ ਪੈਣ ਦੀਆਂ ਰਿਪੋਰਟਾਂ ਹਨ | ਸ਼ੇਰਾਂਵਾਲਾ 'ਚ ਸਰਪੰਚਣੀ ਦੀ ਮੌਤ ਉਪਰੰਤ ਇਕ ਮਹਿਲਾ ਪੰਚ ਕੋਲ ਸਰਪੰਚ ਦੇ ਕਾਰਜਕਾਰੀ ਅਧਿਕਾਰ ਹਨ | ਮਗਨਰੇਗਾ ਦੇ ਦੋ ਮੇਟ ਤਾਇਨਾਤ ਹਨ | ਧਰਨੇ ਮੌਕੇ ਸਵਰਨ ਸਿੰਘ, ਸੁਰਜੀਤ ਕੁਮਾਰ, ਗਮਦੂਰ ਸਿੰਘ, ਅਮਰਦੀਪ ਸਿੰਘ, ਗੁਰਮੀਤ ਸਿੰਘ ਅਤੇ ਮੇਟ ਸੱਤਪਾਲ ਸਿੰਘ ਨੇ ਕਿਹਾ ਕਿ ਬੀਤੀ 25 ਮਈ ਨੂੰ ਮਗਨਰੇਗਾ ਤਹਿਤ ਖੇਮਾਖੇੜਾ ਰੋਡ 'ਤੇ ਖਾਲ਼ਿਆਂ ਦੀ ਸਫ਼ਾਈ ਦਾ ਕਾਰਜ ਸ਼ੁਰੂ ਹੋਇਆ ਸੀ, ਜਿਸ ਤਹਿਤ ਕਰੀਬ ਢਾਈ ਸੌ ਮਜ਼ਦੂਰਾਂ ਨੂੰ ਦਿਹਾੜੀ ਮਿਲੀ ਸੀ | ਸੱਤਪਾਲ ਨੇ ਦੱਸਿਆ ਕਿ ਕਾਰਜ ਸ਼ੁਰੂ ਹੋਣ ਸਮੇਂ ਚਾਰ-ਪੰਜ ਪੰਚਾਇਤ ਮੈਂਬਰ ਅਤੇ ਮਿ੍ਤਕ ਸਰਪੰਚਣੀ ਦਾ ਲੜਕਾ ਅੰਮਿ੍ਤਪਾਲ ਖੜ੍ਹੇ ਸਨ | ਉੱਥੇ ਪਿੰਡ ਦਾ ਪ੍ਰਮੁੱਖ 'ਆਪ' ਆਗੂ ਲਖਵਿੰਦਰ ਸਿੰਘ ਅਤੇ ਉਸ ਦੇ ਚਾਰ-ਪੰਜ ਸਾਥੀ ਆ ਗਏ | ਸੱਤਪਾਲ ਮੁਤਾਬਕ 'ਆਪ' ਆਗੂ ਨੇ ਕਥਿਤ ਤੌਰ 'ਤੇ ਪਿਸਤੌਲ ਕੱਢ ਲਿਆ ਅਤੇ ਆਖਣ ਲੱਗਿਆ ਕਿ 'ਸਾਡੀ ਸਰਕਾਰ ਹੈ ਅਤੇ ਸਾਡਾ ਬੰਦਾ ਹੀ ਹਾਜ਼ਰੀ ਲਗਾਇਆ ਕਰੇਗਾ |' ਇਸ ਦੌਰਾਨ 'ਆਪ' ਆਗੂ ਵਗ਼ੈਰਾ ਦਾ ਅੰਮਿ੍ਤਪਾਲ ਨਾਲ ਝਗੜਾ ਹੋ ਗਿਆ ਤੇ ਦੋਵੇਂ ਧਿਰਾਂ 'ਚ ਹੱਥੋਪਾਈ ਵੀ ਹੋਈ | ਮਾਹੌਲ ਵਿਗੜਦਾ ਮੌਕੇ ਤੋਂ ਕਾਫ਼ੀ ਮਗਨਰੇਗਾ ਮਜ਼ਦੂਰ ਦੌੜ ਗਏ | ਪੰਚਾਇਤੀ ਧਿਰ ਨੇ ਲੰਬੀ ਥਾਣੇ 'ਚ ਦਰਖਾਸਤ ਦੇ ਦਿੱਤੀ | ਪਰਸੋਂ ਤੋਂ ਕੋਈ ਕਾਰਵਾਈ ਨਾ ਹੋਣ 'ਤੇ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ 'ਤੇ ਦਰਜਨਾਂ ਮਰਦ-ਔਰਤਾਂ ਨੇ ਬੀ. ਡੀ. ਪੀ. ਓ. ਦਫ਼ਤਰ ਘੇਰ ਲਿਆ | ਮਜ਼ਦੂਰਾਂ ਨੇ ਕਿਹਾ ਕਿ ਮਗਨਰੇਗਾ ਗ਼ਰੀਬ ਮਜ਼ਦੂਰਾਂ ਦੀ ਕਾਨੂੰਨੀ ਅਧਿਕਾਰ ਹੈ | ਇਸ ਨਾਲ ਰਾਜਨੀਤੀ ਦਬਦਬੇ ਦਾ ਕੋਈ ਮਤਲਬ ਨਹੀਂ ਹੈ ਅਤੇ ਨਾ ਇਸ ਨੂੰ ਸਹਿਣ ਕੀਤਾ ਜਾਵੇਗਾ | ਬਾਅਦ 'ਚ ਬੀ. ਡੀ. ਪੀ. ਓ. ਰਾਕੇਸ਼ ਬਿਸ਼ਨੋਈ ਨੇ ਲੋਕਾਂ ਨੂੰ ਕਾਰਵਾਈ ਦਾ ਵਿਸ਼ਵਾਸ ਦਿੱਤਾ ਤਾਂ ਲੋਕਾਂ ਨੇ ਘਿਰਾਓ ਬੰਦ ਕੀਤਾ | ਬੀ. ਡੀ. ਪੀ. ਓ. ਦਾ ਕਹਿਣਾ ਸੀ ਕਿ ਸ਼ੇਰਾਂਵਾਲਾ 'ਚ ਕਿਸੇ ਵਿਅਕਤੀ ਵਲੋਂ ਮਗਨਰੇਗਾ ਹਾਜ਼ਰੀ 'ਚ ਰੁਕਾਵਟ ਦੀ ਗੱਲ ਸਾਹਮਣੇ ਆਈ ਹੈ | ਪੁਲਿਸ ਨੂੰ ਕਾਨੂੰਨ ਮੁਤਾਬਿਕ ਕਾਰਵਾਈ ਲਈ ਲਿਖਿਆ ਗਿਆ ਹੈ | ਦੂਜੇ ਪਾਸੇ 'ਆਪ' ਆਗੂ ਲਖਵਿੰਦਰ ਸਿੰਘ ਨੇ ਪਿਸਤੌਲ ਕੱਢਣ ਅਤੇ ਮਗਨਰੇਗਾ ਹਾਜ਼ਰੀ ਰੁਕਵਾਉਣ ਦੇ ਦੋਸ਼ਾਂ ਨੂੰ ਖ਼ਾਰਜ ਕਰਦੇ ਕਿਹਾ ਕਿ ਉਹ ਹਲਕਾ ਵਿਧਾਇਕ ਦਾ ਸਭ ਤੋਂ ਖ਼ਾਸ ਆਦਮੀ ਹੈ | ਵਿਧਾਇਕ ਵੀ ਉਸ ਨੰੂ 'ਹਲਕਾ ਵਿਧਾਇਕ' ਆਖ ਕੇ ਬੁਲਾਉਂਦਾ ਹੈ, ਸਗੋਂ ਮਿ੍ਤਕ ਸਰਪੰਚਣੀ ਦੇ ਲੜਕੇ ਅੰਮਿ੍ਤਪਾਲ ਨੇ ਮੇਟ ਸੁਖਜਿੰਦਰ ਨੂੰ ਫ਼ੋਨ 'ਤੇ ਧਮਕੀਆਂ ਦਿੱਤੀਆਂ ਅਤੇ ਉਸ (ਲਖਵਿੰਦਰ) 'ਤੇ ਹਮਲਾ ਕਰ ਦਿੱਤਾ ਤੇ ਉਸ ਨੇ ਉੱਚੀ ਥਾਂ ਖੜ੍ਹ ਕੇ ਜਾਨ ਬਚਾਈ | ਥਾਣਾ ਮੁਖੀ ਨੇ ਕਿਹਾ ਕਿ ਲਖਵਿੰਦਰ ਸਿੰਘ ਅਤੇ 3-4 ਹੋਰਨਾਂ 'ਤੇ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਪਤੀ ਦੇ ਨਾਜਾਇਜ਼ ਸੰਬੰਧਾਂ ਨੇ ਲਈ ਪਤਨੀ ਦੀ ਜਾਨ

ਬਾਜਾਖਾਨਾ, 28 ਮਈ (ਜੀਵਨ ਗਰਗ)-ਪਿੰਡ ਵਾੜਾ ਭਾਈਕਾ ਦੇ ਨਿਵਾਸੀ ਰਾਮ ਸਿੰਘ ਦੇ ਬਿਆਨਾਂ ਅਨੁਸਾਰ ਉਸ ਦੀ ਪੁੱਤਰੀ ਕੁਲਦੀਪ ਕੌਰ ਜਿਸ ਦਾ ਵਿਆਹ ਅੱਜ ਤੋਂ 2ਕੁ ਸਾਲ ਪਹਿਲਾਂ ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਲੱਕੜਵਾਲਾ (ਸ੍ਰੀ ਮੁਕਤਸਰ ਸਾਹਿਬ) ਨਾਲ ਹੋਇਆ ...

ਪੂਰੀ ਖ਼ਬਰ »

ਡੱਬਵਾਲੀ ਖੇਤਰ 'ਚ ਨਸ਼ਿਆਂ ਦੇ ਦੈਂਤ ਕਾਰਨ ਰੋਜ਼ਾਨਾ ਇਕ ਨੌਜਵਾਨ ਦੀ ਹੋ ਰਹੀ ਹੈ ਮੌਤ

ਡੱਬਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ ਖੇਤਰ 'ਚ ਕਾਬਜ਼ ਨਸ਼ਿਆਂ ਦੇ ਦੈਂਤ ਕਾਰਨ ਨਸ਼ੇ ਦੀ ਓਵਰਡੋਜ ਕਾਰਨ ਲਗਭਗ ਰੋਜ਼ਾਨਾ ਇਕ ਨੌਜਵਾਨ ਦੀ ਜ਼ਿੰਦਗੀ ਖ਼ਤਮ ਹੋ ਰਹੀ ਹੈ | ਸ਼ਹਿਰ ਦੇ ਕੁਝ ਨੌਜਵਾਨ ਸਮਾਜ ਸੇਵੀ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ...

ਪੂਰੀ ਖ਼ਬਰ »

ਦੁਪਹਿਰ ਸਮੇਂ ਪਏ ਮੀਂਹ ਨੇ ਤਪਦੇ ਹਿਰਦੇ ਠਾਰੇ

ਸਾਦਿਕ, 28 ਮਈ (ਆਰ.ਐੱਸ.ਧੁੰਨਾ)-ਜਦੋਂ ਤੋਂ ਗਰਮੀਂ ਦਾ ਮੌਸਮ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਗਰਮੀਂ ਨੇ ਲੋਕਾਂ ਦੇ ਵੱਟ ਕੱਢੇ ਕੇ ਰੱਖੇ ਹੋਏ ਹਨ ਤੇ ਹਰ ਕੋਈ ਇਸ ਨਾ ਸਹਿਣਯੋਗ ਗਰਮੀਂ ਕਾਰਨ ਹਾਲੋ ਬੇਹਾਲ ਹੋ ਰਿਹਾ ਹੈ | ਅੱਤ ਦੀ ਪੈ ਰਹੀ ਗਰਮੀਂ ਅਤੇ ਬਿਜਲੀ ਦੇ ਲੱਗਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਝੋਨੇ ਦੀ ਸਿੱਧੀ ਬਿਜਾਈ ਤੇ ਬਾਸਪਤੀ ਹੇਠ 1 ਲੱਖ 14 ਹੈੱਕਟੇਅਰ ਲਿਆਂਦਾ ਜਾ ਰਿਹੈ ਰਕਬਾ

ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਭਾਵੇਂ ਕੇ ਪਿਛਲੀਆਂ ਸਰਕਾਰਾਂ ਵੀ ਚਿੰਤਤ ਸਨ ਪਰ ਜ਼ਮੀਨੀ ਪੱਧਰ 'ਤੇ ਉਨ੍ਹਾਂ ਵਲੋਂ ਪਾਣੀ ਬਚਾਉਣ ਦੀ ਕੋਈ ਕੋਸ਼ਿਸ ਸਾਹਮਣੇ ਨਹੀਂ ਆਈ, ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੁੱਖ ...

ਪੂਰੀ ਖ਼ਬਰ »

ਫ਼ਰੀਦਕੋਟ ਕੇਂਦਰੀ ਜੇਲ੍ਹ 'ਚੋਂ 7 ਮੋਬਾਈਲ ਬਰਾਮਦ

ਫ਼ਰੀਦਕੋਟ, 28 ਮਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਅਚਾਨਕ ਬੈਰਕਾਂ ਦੀ ਕੀਤੀ ਗਈ ਤਲਾਸ਼ੀ ਦੌਰਾਨ 7 ਮੋਬਾਈਲ ਸਮੇਤ ਸਿੰਮਾਂ ਬਰਾਮਦ ਕੀਤੇ ਗਏ ਹਨ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ 3 ਹਵਾਲਾਤੀਆਂ ਅਤੇ ...

ਪੂਰੀ ਖ਼ਬਰ »

ਟਾਈਪਿਸਟ ਤੇ ਵਸੀਕਾ ਨਵੀਸ ਸਰਕਾਰੀ ਨਿਰਧਾਰਿਤ ਕੀਮਤਾਂ ਦੀ ਸੂਚੀ ਆਪਣੀ ਦੁਕਾਨ ਜਾਂ ਅੱਡੇ ਮੂਹਰੇ ਜ਼ਰੂਰ ਲਗਵਾਉਣ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਫ਼ਤਰ ਦੇ ਬਾਹਰ ਬੈਠੇ ਟਾਈਪਿਸਟਾਂ ਅਤੇ ਵਸੀਕਾ ਨਵੀਸਾਂ ਵਲੋਂ ਸਰਕਾਰੀ ਨਿਰਧਾਰਿਤ ਕੀਮਤਾਂ ਤੋਂ ਵੱਧ ਲਿਖਾਈ ਫ਼ੀਸ ਵਸੂਲਣ ਦਾ ਗੰਭੀਰ ਨੋਟਿਸ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਫ਼ਰੀਦਕੋਟ, 28 ਮਈ (ਸਰਬਜੀਤ ਸਿੰਘ)-ਸੀ. ਆਈ. ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਰਾਇਲ ਸਿਟੀ ਨਗਰ ਤੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸਿਟੀ ਫ਼ਰੀਦਕੋਟ ਪੁਲਿਸ ਵਲੋਂ ਕਥਿਤ ਦੋਸ਼ੀ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਕਿਤਾਬਾਂ ਵਾਪਸ ਕਰ ਕੇ 'ਪੁਸਤਕ ਦਾਨ ਮਹਾਂ ਦਾਨ' ਮੁਹਿੰਮ 'ਚ ਪਾਇਆ ਯੋਗਦਾਨ

ਮਲੋਟ, 28 ਮਈ (ਪਾਟਿਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਹਿਸੀਲ ਰੋਡ ਮਲੋਟ ਦੇ ਹਿੰਦੀ ਦੇ ਲੈਕਚਰਾਰ ਅਤੇ ਮੀਡੀਆ ਕੋਆਰਡੀਨੇਟਰ ਡਾ. ਹਰਿਭਜਨ ਪਿ੍ਯਦਰਸ਼ੀ ਦੀ ਪ੍ਰੇਰਨਾ ਨਾਲ ਅੱਜ ਸਕੂਲ ਦੀਆਂ ਵਿਦਿਆਰਥਣਾਂ ਨੇ ਆਪਣੀਆਂ 12ਵੀਂ ਦੀਆਂ ਕਿਤਾਬਾਂ ਡਾ. ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਸਬੰਧੀ ਇਕ ਮੰਗ ਪੱਤਰ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਦਾ ਸੰਗੀਤਮਈ ਸਤਿਸੰਗ ਹੋਇਆ

ਗਿੱਦੜਬਾਹਾ, 28 ਮਈ (ਪਰਮਜੀਤ ਸਿੰਘ ਥੇੜ੍ਹੀ)-ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦੇ ਆਸ਼ੀਰਵਾਦ ਨਾਲ ਆਰਟ ਆਫ਼ ਲਿਵਿੰਗ ਗਿੱਦੜਬਾਹਾ ਚੈਪਟਰ ਵਲੋਂ ਸਥਾਨਕ ਵਧਵਾਰ ਕਾਲੋਨੀ ਸਥਿਤ ਜੈਨ ਸਥਾਨਕ ਵਿਖੇ 'ਹੈਪੀਨੈੱਸ' ਕੈਂਪ ਲਗਾਇਆ ਗਿਆ | ਇਸ 'ਹੈਪੀਨੈੱਸ' ਕੈਂਪ ਦੌਰਾਨ ਸੰਗਰੀਆ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਮੰਡੀ ਬਰੀਵਾਲਾ, 28 ਮਈ (ਨਿਰਭੋਲ ਸਿੰਘ)-ਪਿੰਡ ਹਰੀਕੇ ਕਲਾਂ 'ਚ ਸੰਤ ਰਿਸ਼ੀ ਰਾਮ ਜਲਾਲ ਵਾਲਿਆਂ ਵਲੋਂ ਪਿੰਡ ਹਰੀਕੇ ਕਲਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਐਡਵੋਕੇਟ ਪਿ੍ਤਪਾਲ ਸ਼ਰਮਾ ਹਲਕਾ ਇੰਚਾਰਜ ਗਿੱਦੜਬਾਹਾ ...

ਪੂਰੀ ਖ਼ਬਰ »

ਜੈਵਿਕ ਵਿਭਿੰਨਤਾ ਹਫ਼ਤਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੋਰੜ ਵਿਖੇ ਪਿ੍ੰਸੀਪਲ ਗੌਤਮ ਖੁਰਾਣਾ ਦੀ ਅਗਵਾਈ ਹੇਠ ਜੈਵਿਕ ਵਿਭਿੰਨਤਾ ਹਫ਼ਤਾ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੁਆਰਾ ਚਾਰਟ ਬਣਾਏ ਗਏ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ...

ਪੂਰੀ ਖ਼ਬਰ »

ਟੋਲ ਪਲਾਜ਼ਾ ਨੂੰ ਟੋਲ ਮੁਕਤ ਕਰਨ 'ਤੇ ਹਨੀ ਫ਼ੱਤਣਵਾਲਾ ਨੇ ਕਿਸਾਨਾਂ ਦਾ ਕੀਤਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਅਗਵਾਈ ਹੇਠ ਕਿਸਾਨਾਂ ਵਲੋਂ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮਾਰਗ 'ਤੇ ਪਿੰਡ ਵੜਿੰਗ ਕੋਲ ਲੱਗਿਆ ਟੋਲ ਪਲਾਜ਼ਾ ਟੋਲ ਮੁਕਤ ਕਰ ਦਿੱਤਾ ਗਿਆ ਹੈ | ਇਸ ਸੰਬੰਧ 'ਚ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ ਗਰੁੱਪ) ਨੇ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ ਗਰੁੱਪ) ਵਲੋਂ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੜ੍ਹਮੱਲੂ, ਚੇਅਰਮੈਨ ਅਵਤਾਰ ਸਿੰਘ ਜੰਡੋਕੇ, ਸ੍ਰੀ ਮੁਕਤਸਰ ਸਾਹਿਬ ਤਹਿਸੀਲ ਦੇ ਪ੍ਰਧਾਨ ਗੁਰਜੰਟ ਸਿੰਘ ਮਹੰਤ ਅਤੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ 'ਫਨ ਵਿਦ ਕੈਮਿਸਟਰੀ' ਸਮਾਗਮ ਕਰਵਾਇਆ

ਮਲੋਟ, 28 ਮਈ (ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਦੇ ਕੈਮਿਸਟਰੀ ਵਿਭਾਗ ਵਲੋਂ ਕਾਰਜਕਾਰੀ ਪਿ੍ੰਸੀਪਲ ਡਾ. ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਇੰਚਾਰਜ ਡਾ. ਮੁਕਤਾ ਮੁਟਨੇਜਾ ਦੇ ਸਹਿਯੋਗ ਨਾਲ 'ਫਨ ਵਿਦ ਕੈਮਿਸਟਰੀ' ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ 100 ਤੋਂ ਵੱਧ ਸਾਇੰਸ ਦੇ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੂਮਨ ਐੱਚ. ਨਿੰਬਾਲੇ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਦੀ ਸੋਸ਼ਲ ਅਵੇਅਰਨੈੱਸ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਵਿਖੇ ਜਾਗਰੂਕਤਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 'ਮਦਰ ਵਰਕਸ਼ਾਪ' ਕਰਵਾਈ

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਚੇਤ ਸਿੰਘ ਵਾਲਾ ਵਿਖੇ ਮੁੱਖ ਅਧਿਆਪਕ ਰਾਮ ਸਿੰਘ ਰੁਪਾਣਾ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਹੜੇ 'ਚ 'ਮਦਰ ਵਰਕਸ਼ਾਪ' ਕਰਵਾਈ ਗਈ, ਜਿਸ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜ੍ਹ ਰਹੇ ...

ਪੂਰੀ ਖ਼ਬਰ »

ਪਿੰਡ ਲੱਖੇਵਾਲੀ ਵਿਖੇ ਸੁਵਿਧਾ ਕੈਂਪ ਲਗਾਇਆ

ਮੰਡੀ ਲੱਖੇਵਾਲੀ, 28 ਮਈ (ਮਿਲਖ ਰਾਜ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਮ ਲੋਕਾਂ ਨੂੰ ਸੌਖੀਆਂ ਸਹੂਲਤਾਂ ਦੇਣ ਲਈ ਵਿੱਢੇ ਗਏ ਪ੍ਰੋਗਰਾਮ 'ਪੰਜਾਬ ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਲੱਖੇਵਾਲੀ ਵਿਖੇ ਵਿਸ਼ਾਲ ਸੁਵਿਧਾ ਕੈਂਪ ਲਗਾਇਆ ਗਿਆ | ਹਲਕਾ ਵਿਧਾਇਕਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਿੰਗ ਦੇ ਦਰਜਾ ਚਾਰ ਕਰਮਚਾਰੀਆਂ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 28 ਮਈ (ਹਰਮਹਿੰਦਰ ਪਾਲ)-ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਸਿਹਤ ਵਿਭਾਗ ਸਿਵਲ ਹਸਪਤਾਲ ਦੇ ਦਰਜਾ ਚਾਰ ਕਰਮਚਾਰੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਭਗਵਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸਿਹਤ ...

ਪੂਰੀ ਖ਼ਬਰ »

ਬੀ. ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 28 ਮਈ (ਹਰਮਹਿੰਦਰ ਪਾਲ)-ਬੀ. ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ 2 ਜੂਨ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਦੀਆਂ ਤਿਆਰੀਆਂ ਵਜੋਂ ਅੱਜ ਗੁਰੂ ਗੋਬਿੰਦ ਪਾਰਕ ਵਿਖੇ ਬੀ. ਐੱਡ. ਟੈੱਟ ਪਾਸ ਬੇਰੁਜ਼ਗਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX