ਤਾਜਾ ਖ਼ਬਰਾਂ


ਸਦਨ ਦੀ ਕਾਰਵਾਈ 15 ਮਿੰਟ ਲਈ ਫਿਰ ਮੁਲਤਵੀ
. . .  3 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਰੌਲੇ ਰੱਪੇ ਤੋਂ ਬਾਅਦ ਸਦਨ ਦੀ ਕਾਰਵਾਈ ਫਿਰ ਤੋਂ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ...।
ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਸੀਟਾਂ 'ਤੇ ਬੈਠੇ ਕਾਂਗਰਸ ਵਿਧਾਇਕ
. . .  8 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਕਾਂਗਰਸ ਵਿਧਾਇਕ ਸੀਟਾਂ 'ਤੇ ਬੈਠ ਗਏ। ਮਾਰਸ਼ਲ ਕਾਂਗਰਸ ਵਿਧਾਇਕਾਂ ਨੂੰ ਬਾਹਰ ਲਿਜਾਣ ਲਈ ਕੋਸ਼ਿਸ਼ ਕਰ ਰਹੇ ਹਨ ਜਦਕਿ 'ਆਪ' ਵਿਧਾਇਕ ਕਾਂਗਰਸ ਵਿਧਾਇਕਾਂ ਖ਼ਿਲਾਫ਼...
ਰੌਲੇ ਰੱਪੇ ਦੌਰਾਨ ਸਦਨ ਦੀ ਕਾਰਵਾਈ 10 ਮਿੰਟ ਲਈ ਫਿਰ ਤੋਂ ਕੀਤੀ ਗਈ ਮੁਲਤਵੀ
. . .  14 minutes ago
ਸਪੀਕਰ ਨੇ ਰੌਲੇ ਰੱਪੇ ਮਗਰੋਂ ਕਾਂਗਰਸ ਦੇ ਵਿਧਾਇਕਾਂ ਨੂੰ ਕੀਤਾ ਨੇਮ, ਮਾਰਸ਼ਲਾਂ ਨੂੰ ਦਿੱਤੇ ਆਦੇਸ਼
. . .  15 minutes ago
ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਹੇਠਾਂ ਆ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ
. . .  16 minutes ago
ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਪੰਜਾਬ ਸਰਕਾਰ ਨੇ ਸੰਵਿਧਾਨਕ ਮੁਖੀ ਰਾਜਪਾਲ ਨੂੰ ਕੀਤਾ ਚੈਲੰਜ - ਪ੍ਰਤਾਪ ਸਿੰਘ ਬਾਜਵਾ
. . .  22 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਨ੍ਹਾ ਕਰਨ ਦੇ ਬਾਵਜੂਦ ਸਦਨ 'ਚ ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਸੰਵਿਧਾਨਕ ਮੁਖੀ ਰਾਜਪਾਲ...
ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਫਿਰ ਤੋਂ ਪੇਚਾ ਪੈਣ ਦੇ ਆਸਾਰ
. . .  26 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ ਨੂੰ ਲੈ ਕੇ ਰਾਜਪਾਲ ਵਲੋਂ ਪੰਜਾਬ ਸਰਕਾਰ ਦੁਆਰਾ ਸੱਦਿਆ ਇਜਲਾਸ ਪਿਛਲੇ ਦਿਨੀਂ ਰੱਦ ਕਰ ਦਿੱਤਾ ਗਿਆ ਸੀ। ਪਰ ਸਰਕਾਰ ਵਲੋਂ ਦੁਬਾਰਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  29 minutes ago
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  11 minutes ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)- ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਗੁਰਬਾਣੀ ਦਾ ਪਵਿੱਤਰ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ...
ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ
. . .  38 minutes ago
ਚੰਡੀਗੜ੍ਹ, 27 ਸਤੰਬਰ (ਮਨਜੋਤ) - ਸਦਨ 'ਚੋਂ ਵਾਕਆਊਟ ਤੋਂ ਬਾਅਦ ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ ਸ਼ੁਰੂ ਕਰ ਦਿੱਤੀ ਗਈ...
ਭਾਰੀ ਰੌਲੇ ਰੱਪੇ ਕਾਰਨ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  47 minutes ago
ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦਿਹਾਂਤ
. . .  7 minutes ago
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ) - ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਡੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂਂ ਦਰਸ਼ਨ ਸਿੰਘ...
ਭਾਜਪਾ ਵਿਧਾਇਕਾਂ ਵਲੋਂ ਸਦਨ ਚੋਂ ਵਾਕਆਊਟ
. . .  52 minutes ago
ਚੰਡੀਗੜ੍ਹ, 27 ਸਤੰਬਰ - ਵਿਧਾਨ ਸਭਾ ਇਜਲਾਸ ਦੌਰਾਨ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਨਾ ਸੱਦਣ ਦਾ ਵਿਰੋਧ ਕਰਨ ਦੌਰਾਨ ਭਾਜਪਾ ਵਿਧਾਇਕਾਂ ਵਲੋਂ ਸਦਨ 'ਚ ਰੌਲਾ ਰੱਪਾ ਪਾਇਆ ਗਿਆ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਸਦਨ ਵਿਚੋਂ...
ਚਾਰ ਦਿਨ ਚੱਲੇਗਾ ਵਿਧਾਨ ਸਭਾ ਇਜਲਾਸ
. . .  55 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਵਿਧਾਨ ਸਭਾ ਦਾ ਇਜਲਾਸ ਚਾਰ ਦਿਨ ਚੱਲੇਗਾ। ਆਖ਼ਰੀ ਦਿਨ ਸੋਮਵਾਰ ਅਣਮਿੱਥੇ ਸਮੇਂ ਲਈ ਇਜਲਾਸ ਉਠਾਇਆ...
ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  58 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋ ਗਈ...
ਕੈਨੇਡਾ ਸਰਕਾਰ ਨੇ 1 ਅਕਤੂਬਰ ਤੋਂ ਕੋਵਿਡ-19 ਸੰਬੰਧੀ ਕੈਨੇਡਾ ਦਾਖ਼ਲ ਹੋਣ ਵਾਲਿਆਂ ਲਈ ਹਟਾਈਆਂ ਪਾਬੰਦੀਆਂ
. . .  about 1 hour ago
ਕੈਲਗਰੀ, 27 ਸਤੰਬਰ (ਜਸਜੀਤ ਸਿੰਘ ਧਾਮੀ)-ਕੈਨੇਡਾ ਸਰਕਾਰ ਨੇ ਕੋਵਿਡ-19 ਸੰਬੰਧੀ ਜਾਰੀ ਕੀਤੀਆਂ ਸਾਰੀਆਂ ਪਾਬੰਦੀਆ ਖ਼ਤਮ ਕਰਦੇ ਹੋਏ 1 ਅਕਤੂਬਰ 2022 ਤੋ ਕੈਨੇਡਾ ਵਿਚ ਦਾਖ਼ਲ ਹੋਣ ਵਾਲੇ ਕਿਸੇ ਵੀ ਵਿਅਕਤੀ ਲਈ ਟੈਸਟਿੰਗ ਅਤੇ ਇਕਾਂਤਵਾਸ ਦੀਆਂ ਸਾਰੀਆਂ ਪਾਬੰਦੀਆਂ...
ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ...
ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ/ਗੱਗੋਮਾਹਲ 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਚੌਂਕੀ ਚੰਡੀਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਬੀਤੀ ਰਾਤ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ. ਜਵਾਨਾਂ...
ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਜਲਾਸ ਦੀ ਸ਼ੁਰੂਆਤ ਵਿਚ ਨਿਰਮਲ ਸਿੰਘ ਕਾਹਲੋਂ, ਡਾ. ਧਰਮਵੀਰ ਅਗਨੀਹੋਤਰੀ...
ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਚੱਲਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਰੋਡ ਜਾਮ ਕਰ ਲਾਇਆ ਧਰਨਾ
. . .  about 1 hour ago
ਤਲਵੰਡੀ ਸਾਬੋ, 27 ਸਤੰਬਰ (ਰਣਜੀਤ ਸਿੰਘ ਰਾਜੂ) - ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਬਾਹਰ ਮੀਂਹ ਦੇ ਖੜੇ ਪਾਣੀ ਨੂੰ ਕੱਢਣ ਲਈ ਵਾਰ ਵਾਰ ਅਪੀਲਾਂ ਦੇ ਬਾਵਜ਼ੂਦ ਸਰਕਾਰ ਜਾਂ ਪ੍ਰਸ਼ਾਸ਼ਨ ਵਲੋਂ ਕੋਈ ਯਤਨ ਨਾ ਕਰਨ ਦੇ ਦੋਸ਼ ਲਾਉਂਦਿਆਂ ਅੱਜ ਤਖ਼ਤ ਸਾਹਿਬ ਦੇ ਸਮੂਹ ਮੁਲਾਜ਼ਮ, ਪ੍ਰਚਾਰਕ...
ਪੱਟੀ ਹਲਕੇ ਦੇ ਪਿੰਡ ਗਦਾਈਕੇ ਵਿਖੇ 2 ਨੌਜਵਾਨਾਂ ਦਾ ਕਤਲ
. . .  about 2 hours ago
ਪੱਟੀ, 27 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਪੱਟੀ ਵਿਧਾਨ ਸਭਾ ਹਲਕਾ ਦੇ ਪਿੰਡ ਗਦਾਈਕੇ ਵਿਚ ਬੀਤੀ ਰਾਤ 2 ਨੌਜਵਾਨਾਂ ਦਾ ਕਤਲ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮਿ੍ਤਕ ਗੁਰਦਰਸ਼ਨ ਸਿੰਘ ਉਰਫ ਸੋਨਾ ਵਾਸੀ ਵਾਸੀ...
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ
. . .  about 2 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਕੁੱਝ ਸਮੇਂ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ।
ਮੀਂਹ ਨਾਲ ਗਰੀਬ ਦੇ ਮਕਾਨ ਦੀ ਡਿਗੀ ਛੱਤ
. . .  about 2 hours ago
ਸੰਧਵਾਂ, 27 ਸਤੰਬਰ (ਪ੍ਰੇਮੀ ਸੰਧਵਾਂ) - ਦੇਖਣ ਤੋਂ ਅਸਮਰਥ ਬੀਬੀ ਸੀਸੋ ਵਿਧਵਾ ਸਰਵਣ ਰਾਮ ਵਾਸੀ ਸੰਧਵਾਂ ਨੇ ਭਰੇ ਮਨ ਨਾਲ ਦੱਸਿਆ ਕਿ ਲਗਾਤਾਰ ਭਰਵੇਂ ਤੇ ਰਚਵੇਂ ਮੀਂਹ ਪੈਣ ਕਾਰਨ ਉਸ ਦੇ ਮਕਾਨ ਦੀ ਛੱਤ ਡਿੱਗ ਪਈ ਤੇ ਉਸ ਵੇਲੇ ਕੋਈ ਅੰਦਰ ਨਾ ਹੋਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ...
ਪ੍ਰਧਾਨ ਮੰਤਰੀ ਮੋਦੀ ਵਲੋਂ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ
. . .  about 3 hours ago
ਟੋਕੀਓ, 27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਵਿਚ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ...
ਯਮੁਨਾ ਨਦੀ 'ਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਪਹੁੰਚਾ ਉੱਪਰ
. . .  about 3 hours ago
ਨਵੀਂ ਦਿੱਲੀ, 27 ਸਤੰਬਰ - ਰਾਸ਼ਟਰੀ ਰਾਜਧਾਨੀ ਵਿਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ,ਕਿਉਂਕਿ ਅੱਜ ਸਵੇਰੇ 8 ਵਜੇ ਨਦੀ 'ਚ ਪਾਣੀਂ ਦਾ ਪੱਧਰ 206.16 ਮੀਟਰ ਤੱਕ ਪਹੁੰਚ ਗਿਆ ਹੈ।ਯਮੁਨਾ ਨਦੀ ਦਾ ਖਤਰੇ ਦਾ ਨਿਸ਼ਾਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਪਿੰਡ ਵਾਲਿਆਂ ਦੇ ਵਿਰੋਧ ਅਗੇ ਝੁਕੀ ਨਗਰ ਕੌਂਸਲ ਮਜੀਠਾ

ਮਜੀਠਾ, 4 ਜੁਲਾਈ (ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਮਜੀਠਾ ਵਲੋਂ ਪਿਛਲੇ ਲੰਮੇ ਸਮੇਂ ਤੋਂ ਚੱਲੀ ਆ ਰਹੀ ਕੂੜੇ ਦੀ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ | ਨਗਰ ਕੌਂਸਲ ਦੀ ਆਪਣੀ ਜ਼ਮੀਨ ਜਿਹੜੀ ਕਿ ਮਜੀਠਾ ਦੇ ਕੁਝ ਵਿਅਕਤੀਆਂ ਦੇ ਕਬਜੇ ਹੇਠਾਂ ਹੈ ਨਹੀਂ ਛੁਡਵਾਈ ਗਈ ਅਤੇ ਠੇਕੇ 'ਤੇ ਹੋਰ ਜ਼ਮੀਨ ਲਈ ਗਈ ਜਿਸ 'ਤੇ ਲਾਗਲੇ ਘਰਾਂ ਵਾਲਿਆਂ ਨੇ ਕੂੜਾ ਸੁੱਟਣ ਤੋਂ ਮਨਾਂ ਕਰ ਦਿੱਤਾ ਤਾਂ ਇਹ ਕੂੜਾ ਸ਼ਹਿਰ ਦੇ ਬਜ਼ਾਰਾਂ ਗਲੀਆਂ ਵਿਚ ਢੇਰ ਲੱਗਣੇ ਸ਼ੁਰੂ ਹੋ ਗਏ | ਸ਼ਹਿਰ ਵਾਸੀਆਂ ਦੇ ਪੁਰਜ਼ੋਰ ਵਿਰੋਧ ਕਰਨ 'ਤੇ ਨਗਰ ਕੌਂਸਲ ਵਲੋਂ ਇਹ ਕੂੜਾ ਰਾਤ ਬਰਾਤੇ ਕਦੀ ਕਿਸੇ ਨਹਿਰ ਵਿਚ ਅਤੇ ਕਦੀ ਕਿਸੇ ਚੁਰਸਤੇ ਵਿਚ ਸੁੱਟ ਕੇ ਸੁਰਖਰੂ ਹੋਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਪਰ ਇੰਨ੍ਹਾਂ ਇਲਾਕਿਆਂ ਦੇ ਵਸਨੀਕਾਂ ਦੇ ਵਿਰੋਧ ਕਰਨ 'ਤੇ ਇਥੇ ਵੀ ਕੂੜਾ ਸੁੱਟਣਾ ਬੰਦ ਹੋ ਗਿਆ | ਤਾਜਾ ਘਟਨਾ ਨਗਰ ਕੌਂਸਲ ਵਲੋਂ ਮਜੀਠਾ ਅੰਮਿ੍ਤਸਰ ਮੁੱਖ ਮਾਰਗ ਨਵਾਂ ਬੱਸ ਅੱਡਾ ਦੇ ਨਜ਼ਦੀਪ ਲੱਗੇ ਵੱਡੇ ਕੂੜੇ ਦੇ ਢੇਰ ਨੂੰ ਜੇਸੀਬੀ ਮਸ਼ੀਨ ਦੀ ਮਦਦ ਨਾਲ ਬੀਤੀ ਦੇਰ ਰਾਤ ਟਰਾਲੀਆਂ ਰਾਹੀਂ ਚੁੱਕ ਕੇ ਪਿੰਡ ਭੋਮਾ ਦੀ ਨਹਿਰ ਦੇ ਕੰਢੇ ਸੁੱਟਵਾ ਦਿੱਤਾ ਗਿਆ ਅਗਲੀ ਸਵੇਰ ਪਿੰਡ ਵਾਲਿਆਂ ਨੂੰ ਪਤਾ ਲੱਗਣ 'ਤੇ ਪਿੰਡ ਵਾਲਿਆਂ ਨੇ ਇਸ ਦਾ ਡੱਟਵਾਂ ਵਿਰੋਧ ਕੀਤਾ ਅਤੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਕੇ ਇਹ ਚਿਤਾਵਨੀ ਦਿੱਤੀ ਗਈ ਕਿ ਅਗਰ ਇਹ ਕੂੜਾ ਨਗਰ ਕੌਂਸਲ ਵਲੋਂ ਜਲਦੀ ਨਾ ਚੁੱਕਿਆ ਗਿਆ ਤਾਂ ਨਗਰ ਕੌਂਸਲ ਦਫਤਰ ਸਾਹਮਣੇ ਪਿੰਡ ਵਾਲੇ ਜ਼ੋਰਦਾਰ ਧਰਨਾ ਦੇਣਗੇ | ਇਸ ਸਬੰਧੀ ਨਗਰ ਕੌਂਸਲ ਦੇ ਸੀਨੀਅਰ ਸਹਾਇਕ ਰਾਜੇਸ਼ ਕੁਮਾਰ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਕੂੜੇ ਤੋਂ ਖਾਦ ਬਣਾਉਣ ਵਾਲੀ ਮਸ਼ੀਨ ਆਬਾਦੀ ਈਦਗਾਹ ਵਿਖੇ ਬਣੇ ਡੰਪ 'ਤੇ ਲਗਾ ਦਿੱਤੀ ਗਈ ਹੈ ਜਲਦੀ ਹੀ ਬਿਜਲੀ ਦਾ ਕੁਨੈਕਸ਼ਨ ਚਾਲੂ ਹੋਣ 'ਤੇ ਇਸ ਕੂੜੇ ਤੋਂ ਖਾਦ ਬਨਣੀ ਸ਼ੁਰੂ ਹੋ ਜਾਵੇਗੀ ਅਤੇ ਸ਼ਹਿਰ ਦਾ ਕੂੜਾ ਸਮਾਪਤ ਹੋ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਗ੍ਰਾਮ ਪੰਚਾਇਤ ਨਬੀਪੁਰ ਨੇ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ

ਨਵਾਂ ਪਿੰਡ, 4 ਜੁਲਾਈ (ਜਸਪਾਲ ਸਿੰਘ)-ਪੰਜਾਬ ਸਰਕਾਰ ਦੀ 'ਗ੍ਰਾਮ ਸਭਾ ਇਜਲਾਸ' ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਅਟਾਰੀ ਤੇ ਬਲਾਕ ਵੇਰਕਾ ਅਧੀਨ ਗ੍ਰਾਮ ਪੰਚਾਇਤ ਨਬੀਪੁਰ ਵਲੋਂ ਹਾੜੀ ਦਾ ਗ੍ਰਾਮ ਸਭਾ ਦਾ ਆਮ ਇਜਲਾਸ ਸਥਾਨਕ ਪੰਚਾਇਤ ਘਰ ਵਿਖੇ ਬੁਲਾਇਆ ਗਿਆ, ਜਿਸ ਦੀ ...

ਪੂਰੀ ਖ਼ਬਰ »

ਭਗੌੜਾ ਨਸ਼ਾ ਤਸਕਰ ਕਾਬੂ

ਰਈਆ, 4 ਜੁਲਾਈ (ਸ਼ਰਨਬੀਰ ਸਿੰਘ ਕੰਗ)-ਪਿਛਲੇ ਕਾਫੀ ਸਮੇਂ ਤੋਂ ਕਥਿਤ ਨਸ਼ੇ ਦਾ ਕਾਰੋਬਾਰ ਕਰਨ ਵਾਲਾ ਭਗੌੜਾ ਅੱਜ ਰਈਆ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ | ਇਸ ਸੰਬੰਧੀ ਪੁਲਿਸ ਚੌਂਕੀ ਰਈਆ ਦੇ ਇੰਚਾਰਜ ਰਘਬੀਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਸਿੱਖ ਜੀਵਨ ਜਾਚ ਸੰਸਥਾ ਵਲੋਂ ਇਨਾਮ ਵੰਡ ਸਮਾਗਮ

ਬਾਬਾ ਬਕਾਲਾ ਸਾਹਿਬ, 4 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਖੈੜਾ ਠਾਣੇਵਾਲ ਵਿਖੇ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ ਪੰਜਾਬ ਵਲੋਂ ਬੱਚਿਆਂ ਦੇ ਧਾਰਮਿਕ ਕੈਂਪ ਦੇ ਆਖਰੀ ਦਿਨ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ

ਅਜਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਮਪਲ ਹਲਕਾ ਅੰਮਿ੍ਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅਜਨਾਲਾ ਸ਼ਹਿਰ 'ਚ ਸਥਿਤ ਉਨ੍ਹਾਂ ਦੇ ਜੱਦੀ ਘਰ ਵਿਖੇ ਸ਼ਹਿਰ ਵਾਸੀਆਂ ਤੇ ਮੋਹਤਬਰਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਗੁਰਦੁਆਰਾ ਸਿੰਘ ਸਭਾ ਅਜਨਾਲਾ ਵਿਖੇ ਹੋਏ ਨਤਮਸਤਕ

ਅਜਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਆਪਣੀ ਜਿੱਤ ਉਪਰੰਤ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ...

ਪੂਰੀ ਖ਼ਬਰ »

ਈ.ਟੀ.ਟੀ. ਸਿਲੈਕਟਡ ਟੀਚਰਜ਼ ਯੂਨੀਅਨ ਦੇ ਵਫਦ ਨੇ ਮੰਤਰੀ ਧਾਲੀਵਾਲ ਨਾਲ ਮੰਗਾਂ ਸੰਬੰਧੀ ਕੀਤੀ ਮੀਟਿੰਗ

ਅਜਨਾਲਾ, 4 ਜੁਲਾਈ (ਐਸ. ਪ੍ਰਸ਼ੋਤਮ)-ਇਥੇ 2364 ਈਟੀਟੀ ਸਿਲਲੈਕਟਡ ਅਧਿਆਪਕਾਂ ਦੀ ਜਥੇਬੰਦੀ ਦੇ ਸਥਾਨਕ ਆਗੂ ਗੁਰਵਿੰਦਰ ਸਿੰਘ ਤੇ ਬੀ.ਐਡ. ਅਧਿਆਪਕ ਯੂਨੀਅਨ ਦੇ ਜ਼ਿਲਾ੍ਹ ਆਗੂ ਅਮਰਜੀਤ ਸਿੰਘ ਕਲੇਰ ਦੀ ਸਾਂਝੀ ਅਗਵਾਈ 'ਚ ਵਫਦ ਨੇ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ...

ਪੂਰੀ ਖ਼ਬਰ »

ਮੰਤਰੀ ਧਾਲੀਵਾਲ ਪਿੱਛੋਂ ਅਜਨਾਲਾ ਵਾਸੀ ਡਾ: ਨਿੱਜਰ ਨੂੰ ਕੈਬਨਿਟ ਮੰਤਰੀ ਬਣਾ ਕੇ ਹਲਕਾ ਸ਼ਹਿਰੀ ਨੂੰ ਕੈਬਨਿਟ 'ਚ ਦੋਹਰਾ ਮਾਨ ਸਨਮਾਨ ਦੇਣ 'ਤੇ ਵਲੰਟੀਅਰ ਬਾਗੋ ਬਾਗ

ਅਜਨਾਲਾ, 4 ਜੁਲਾਈ (ਐਸ. ਪ੍ਰਸ਼ੋਤਮ)-ਇਥੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸ਼ਹਿਰੀ ਵਲੰਟੀਅਰਾਂ, ਵਾਰਡ ਇੰਚਾਰਜਾਂ ਤੇ ਸੂਬਾ ਭਗਵੰਤ ਮਾਨ ਸਰਕਾਰ ਦੇ ਸਮਰਥਕਾਂ ਦੀ ਹੋਈ ਮੀਟਿੰਗ ਦੌਰਾਨ ਹਲਕਾ ਅਜਨਾਲਾ ਤੋਂ ਆਪ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ...

ਪੂਰੀ ਖ਼ਬਰ »

ਪਿੰਡ ਮੌੜੇ ਕਲਾਂ ਦੇ ਇਤਿਹਾਸਕ ਗੁਰਦੁਆਰਾ ਬਾਬਾ ਸਾਹਿਬ ਸਿੰਘ ਜੀ ਵਿਖੇ ਸਾਲਾਨਾ ਧਾਰਮਿਕ ਮੇਲਾ ਤੇ ਕਬੱਡੀ ਮੈਚ ਕਰਵਾਏ

ਚੋਗਾਵਾਂ, 4 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ ਚਰਨ ਸੇਵਕ ਬਾਬਾ ਸਾਹਿਬ ਸਿੰਘ ਜੀ ਦੇ ਤਪ ਅਸਥਾਨ ਗੁਰਦੁਆਰਾ ਸਾਹਿਬ ਸਿੰਘ ਮੌੜੇ ਕਲਾਂ ਵਿਖੇ ਸਾਲਾਨਾ ਧਾਰਮਿਕ ਜੋੜ ਮੇਲਾ ਤੇ ਕਬੱਡੀ ਟੂਰਨਾਮੈਂਟ ਸਮੂੰਹ ਨਗਰ ਦੇ ਸਹਿਯੋਗ ਨਾਲ ਬੜੀ ...

ਪੂਰੀ ਖ਼ਬਰ »

ਬਾਬਾ ਇਲਾਹੀ ਸ਼ਾਹ ਦਾ ਮੇਲਾ ਅਮਰੀਕ ਬੱਲ ਤੇ ਮਨਜੀਤ ਸੋਨੀਆ ਨੇ ਲੁੱਟਿਆ

ਚੌੌਂਕ ਮਹਿਤਾ, 4 ਜੁਲਾਈ (ਧਰਮਿੰਦਰ ਸਿੰਘ ਭੰਮਰਾ)-ਧੰਨ ਧੰਨ ਬਾਬਾ ਇਲਾਹੀ ਸ਼ਾਹ ਉਦੋਨੰਗਲ ਦੀ ਯਾਦ 'ਚ ਐੱਨ. ਆਰ. ਆਈ. ਵੀਰਾਂ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਦੋ ਰੋਜ਼ਾ ਸਾਲਾਨਾ ਮੇਲੇ ਦੇ ਅੱਜ ਪਹਿਲੇ ਦਿਨ ਪਵਿੱਤਰ ਦਰਗਾਹ 'ਤੇ ਚਾਦਰ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਤਹਿਤ ਪਰਚਾ ਦਰਜ

ਅਟਾਰੀ, 4 ਜੁਲਾਈ (ਗੁਰਦੀਪ ਸਿੰਘ ਅਟਾਰੀ)-ਪਵਨ ਕੁਮਾਰ ਵਾਸੀ ਪਿੰਡ ਘਰਿੰਡਾ ਨੇ ਪੁਲਿਸ ਥਾਣਾ ਘਰਿੰਡਾ ਵਿਖੇ ਰਿਪੋਰਟ ਦਰਜ ਕਰਵਾਈ ਹੈ ਕਿ ਦਲਜੀਤ ਕੌਰ ਅਤੇ ਨਵਤੇਜ ਸਿੰਘ ਪੁੱਤਰ ਮਖਤੂਲ ਸਿੰਘ ਵਾਸੀ ਘਰਿੰਡੀ ਨੇ ਉਸ ਨਾਲ ਧੋਖਾਧੜੀ ਕੀਤੀ ਹੈ | ਜ਼ਮੀਨ ਦਾ ਬਿਆਨਾ ਉਸ ਨਾਲ ...

ਪੂਰੀ ਖ਼ਬਰ »

ਅਜਨਾਲਾ ਪੁਲਿਸ ਵਲੋਂ ਹੈਰੋਇਨ ਪੀਣ ਵਾਲੇ 4 ਨੌਜਵਾਨਾਂ ਨੂੰ ਦਬੋਚਿਆ, ਮਾਮਲਾ ਦਰਜ

ਅਜਨਾਲਾ/ਚਮਿਆਰੀ, 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਜਗਪ੍ਰੀਤ ਸਿੰਘ ਜੌਹਲ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ.ਐੱਚ.ਓ. ਅਜਨਾਲਾ ਇੰਸਪੈਕਟਰ ਹਰਜੀਤ ਸਿੰਘ ਖਹਿਰਾ ਦੀ ਅਗਵਾਈ 'ਚ ਪੁਲਿਸ ...

ਪੂਰੀ ਖ਼ਬਰ »

ਖੇਤਾਂ 'ਚ ਕੰਮ ਕਰਦੇ ਮਜ਼ਦੂਰ ਦੀ ਸੱਪ ਦੇ ਡਸਣ ਨਾਲ ਹੋਈ ਮੌਤ

ਗੱਗੋਮਾਹਲ, 4 ਜੁਲਾਈ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਨੰਗਲ ਸੋਹਲ ਵਿਖੇ ਇਕ ਮਜਦੂਰ ਦੀ ਸੱਪ ਦੇ ਕੱਟਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਪਿੰਡ ਦੇ ਸਰਪੰਚ ਰਣਜੀਤ ਸਿੰਘ, ਸਾਬਕਾ ਸਰਪੰਚ ਗਰੀਬ ਦਾਸ, ਨੰਬਰਦਾਰ ਤਰਸੇਮ ਸਿੰਘ, ਆਪ ਆਗੂ ਸੁਰਜੀਤ ਸਿੰਘ, ...

ਪੂਰੀ ਖ਼ਬਰ »

ਸਿੰਧ 'ਚ ਦੋ ਔਰਤਾਂ ਵਲੋਂ ਖ਼ੁਦਕੁਸ਼ੀ, ਇਕ ਨੌਜਵਾਨ ਦੀ ਹੱਤਿਆ

ਅੰਮਿ੍ਤਸਰ, 4 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਗਰੀਬੀ ਅਤੇ ਭੁੱਖਮਰੀ ਤੋਂ ਪ੍ਰੇਸ਼ਾਨ ਦੋ ਹਿੰਦੂ ਔਰਤਾਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਮੀਰਪੁਰ ਖ਼ਾਸ ਦੇ ਪਿੰਡ ਕੋਟ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਲੋਪੋਕੇ, 4 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਦੇ ਦੇਸਾ ਮਸੀਹ ਵਲੋਂ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਆਰੰਭੀ ਮੁਹਿੰਮ ਤਹਿਤ ਲੋਪੋਕੇ ਸਰਕਾਰੀ ਹਸਪਤਾਲ ਤੋਂ ਅੱਗੇ ਠੱਠੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ 21 ਅਗਸਤ ਨੂੰ ਸਮਾਗਮ ਕਰਵਾਉਣ ਦਾ ਫ਼ੈਸਲਾ

ਰਾਮ ਤੀਰਥ, 4 ਜੁਲਾਈ (ਪੱਤਰ ਪ੍ਰੇਰਕ)-ਪੰਜਾਬੀ ਸਾਹਿਤ ਸਭਾ ਚੋਗਾਵਾਂ ਦੀ ਮਾਸਿਕ ਇੱਕਤਰਤਾ ਬਾਬਾ ਜਾਗੋ ਸ਼ਹੀਦ ਆਦਰਸ਼ ਕੋਹਾਲੀ ਵਿਖੇ ਹੋਈ | ਮੀਟਿੰਗ ਵਿਚ ਸਭਾ ਵਲੋਂ 21 ਅਗਸਤ ਨੂੰ ਪ੍ਰਮੁੱਖ ਪੰਜਾਬੀ ਸ਼ਾਇਰ ਬਾਵਾ ਬਲਵੰਤ ਦੇ ਜਨਮ ਦਿਨ ਦੇ ਸੰਬੰਧ ਵਿਚ ਉਨ੍ਹਾਂ ਦੇ ...

ਪੂਰੀ ਖ਼ਬਰ »

ਸੂਬੇਦਾਰ ਇੰਦਰਜੀਤ ਸਿੰਘ ਸ਼ੇਰੋਬਾਘਾ ਬਣੇ ਬਲਾਕ ਪ੍ਰਧਾਨ

ਸਠਿਆਲਾ, 4 ਜੁਲਾਈ (ਸਫਰੀ)-ਪਿੰਡ ਸ਼ੇਰੋਬਾਘਾ ਵਿਖੇ ਐਕਸ ਸਰਵਿਸ ਮੈਨ ਲੀਗ ਦੇ ਮੈਂਬਰ ਦੀ ਮੀਟਿੰਗ ਪ੍ਰਧਾਨ ਕੈਪਟਨ ਜੋਬਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕੈਪਟਨ ਜੋਬਨ ਸਿੰਘ ਵਲੋਂ ਐਕਸ ਸਰਵਿਸ ਮੈਨ ਲੀਗ ਦੇ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ ਵਲੋਂ ਲਾਲ ਵਾਲਾ ਵਿਖੇ ਗੁਰਮਤਿ ਸਿਖਲਾਈ ਕੈਂਪ

ਅਜਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਪਿੰਡ ਪੱਧਰ 'ਤੇ ਲਗਾਏ ਜਾ ਰਹੇ ਗੁਰਮਤਿ ਜੀਵਨ ...

ਪੂਰੀ ਖ਼ਬਰ »

ਮਹਿਤਾ ਵਿਖੇ ਬਾਬਾ ਦੂਲੋ ਕਰੀਮ ਸ਼ਾਹ ਦਾ ਮੇਲਾ 6 ਨੂੰ

ਚੌਕ ਮਹਿਤਾ, 4 ਜੁਲਾਈ (ਧਰਮਿੰਦਰ ਸਿੰਘ ਭੰਮਰਾ)-ਪਿੰਡ ਮਹਿਤਾ ਵਿਖੇ ਪੀਰ ਬਾਬਾ ਦੂਲੋ ਕਰੀਮ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਐਨ. ਆਰ. ਆਈ. ਵੀਰਾਂ, ਮੇਲਾ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 6 ਜੁਲਾਈ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ | ਮੇਲਾ ...

ਪੂਰੀ ਖ਼ਬਰ »

ਸੇਕਰਡ ਲਾਈਟ ਸੀਨੀ: ਸੈਕੰ: ਸਕੂਲ ਫ਼ਤਹਿਪੁਰ ਰਾਜਪੂਤਾਂ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਨਵਾਂ ਪਿੰਡ, 4 ਜੁਲਾਈ (ਜਸਪਾਲ ਸਿੰਘ)-ਜ਼ਿਲ੍ਹਾ ਭਰ ਦੀਆਂ ਮੋਹਰਲੀ ਕਤਾਰ ਦੀਆਂ ਵਿਦਿਆਕ ਸੰਸਥਾਵਾਂ ਅੰਦਰ ਆਪਣਾ ਨਿਵੇਕਲਾ ਸਥਾਨ ਸਥਾਪਿਤ ਕਰ ਚੁੱਕੀ ਸਿਰਮੌਰ ਵਿਦਿਅਕ ਸੰਸਥਾ 'ਸੈਕਰਡ ਲਾਈਟ ਸੀਨੀ: ਸੈਕੰ:ਸਕੂਲ ਫ਼ਤਿਹਪੁਰ ਰਾਜਪੂਤਾਂ' ਦਾ 12ਵੀਂ ਜਮਾਤਾਂ ਦਾ ਨਤੀਜਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਤੀਰਥ ਵਿਖੇ ਕੌਮੀ ਮੇਲੇ ਵਜੋਂ ਅੱਜ ਮਨਾਇਆ ਜਾਵੇਗਾ ਸਤਿਗੁਰੂ ਗਿਆਨ ਨਾਥ ਅਤੇ ਲਵ ਕੁਸ਼ ਦਾ ਜਨਮ ਉਤਸਵ

ਰਾਮ ਤੀਰਥ, 4 ਜੁਲਾਈ (ਧਰਵਿੰਦਰ ਸਿੰਘ ਔਲਖ)-ਪਾਵਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਟਰੱਸਟ (ਰਜਿ.) ਵਿਖੇ ਗੱਦੀ ਨਸ਼ੀਨ ਮਹੰਤ ਮਲਕੀਤ ਨਾਥ ਮੁਖੀ ਸੰਤ ਸਮਾਜ ਅਤੇ ਧੂਣਾ ਸਾਹਿਬ ਟਰੱਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਭਗਵੰਤ ਮਾਨ ਸਰਕਾਰ ਵਚਨਬੱਧ -ਮੰਤਰੀ ਧਾਲੀਵਾਲ

ਅਜਨਾਲਾ, 4 ਜੁਲਾਈ (ਐੱਸ. ਪ੍ਰਸ਼ੋਤਮ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਸਿੱਟ ਵਲੋਂ ਬੁਰਜ ਜਵਾਹਰ ਸਿੰਘ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਸੰਬੰਧੀ ਜਾਰੀ ਰਿਪੋਰਟ 'ਤੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਨਜ਼ਦੀਕ ਸਥਿਤ ਸਰਹੱਦੀ ਖੇਤਰ ਦੀ ਨਾਮਵਰ ਸਿੱਖਿਆ ਸੰਸਥਾ ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਤੇ ਸਾਰੇ ਵਿਦਿਆਰਥੀ ...

ਪੂਰੀ ਖ਼ਬਰ »

ਨਗਰ ਕੌਂਸਲ ਮਜੀਠਾ ਨੇੇ ਰਾਜੀਵ ਗਾਂਧੀ ਮਗਨਰੇਗਾ ਸੇਵਾ ਕੇਂਦਰ 'ਤੇ ਕੀਤਾ ਕਬਜ਼ਾ-ਮਗਨਰੇਗਾ ਕਰਮਚਾਰੀ ਯੂਨੀਅਨ

ਮਜੀਠਾ, 4 ਜੁਲਾਈ (ਮਨਿੰਦਰ ਸਿੰਘ ਸੋਖੀ)-ਬਲਾਕ ਮਜੀਠਾ ਅਧੀਨ ਆਉਂਦੇ ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਮਜੀਠਾ ਵਿਖੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਵਿਚ ਉਨ੍ਹਾਂ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮਜੀਠਾ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਵਿਸ਼ਵਕਰਮਾ ਚੋਗਾਵਾਂ 'ਚ ਧਾਰਮਿਕ ਸਮਾਗਮ

ਚੋਗਾਵਾਂ, 4 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦੀ ਅਗਵਾਈ 'ਚ ਕਸਬਾ ਚੋਗਾਵਾਂ ਲੋਪੋਕੇ ਰੋਡ ਉਪਰ ਸਮੂੰਹ ਸੰਗਤ ਦੇ ਸਹਿਯੋਗ ਨਾਲ ਕਾਰ ਸੇਵਾ ਰਾਹੀਂ ਉਸਾਰੇ ਜਾ ਰਹੇ ਗੁਰਦੁਆਰਾ ਬਾਬਾ ਵਿਸ਼ਕਰਮਾ ਜੀ ਛਾਉਣੀ ਨਿਹੰਗ ...

ਪੂਰੀ ਖ਼ਬਰ »

ਵਿਧਵਾ ਔਰਤ ਵਲੋਂ ਸਹੁਰੇ ਪਰਿਵਾਰ ਉੱਪਰ ਧੱਕੇਸ਼ਾਹੀ ਦੇ ਲਾਏ ਦੋਸ਼

ਬਾਬਾ ਬਕਾਲਾ ਸਾਹਿਬ, 4 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਕੁਲਦੀਪ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਗੱਗੜਭਾਣਾ ਤਹਿਸੀਲ ਬਾਬਾ ਬਕਾਲਾ ਸਾਹਿਬ ਨੇ ਆਪਣੇ ਸਹੁਰੇ ਪਰਿਵਾਰ ਉਪਰ ਕਥਿਤ ਤੌਰ 'ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ ਹਨ | ਅੱਜ ਇੱਥੇ 'ਧੀਆਂ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਦਾ ਨਤੀਜਾ ਸੌ ਫੀਸਦੀ ਰਿਹਾ

ਸਠਿਆਲਾ, 4 ਜੁਲਾਈ (ਸਫਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚੋਂ ਸ਼ਹੀਦ ਇੰਸ: ਰਘਬੀਰ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਬਾਰੇ ਪਿ੍ੰ: ...

ਪੂਰੀ ਖ਼ਬਰ »

ਪੜ੍ਹਾਈ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਜਗਦੇਵ ਕਲਾਂ, 4 ਜੁਲਾਈ (ਸ਼ਰਨਜੀਤ ਸਿੰਘ ਗਿੱਲ)- ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ (ਗੁਰੂ ਕਾ ਬਾਗ) ਵਿਖੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX