ਤਾਜਾ ਖ਼ਬਰਾਂ


ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  6 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  8 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  10 minutes ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  23 minutes ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਂਡ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ - ਭਗਵੰਤ ਮਾਨ
. . .  34 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ 'ਚ ਕਿਹਾ ਕਿ ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ, ਪਰ ਸਾਡੇ ਵਿਧਾਇਕ ਮੰਡੀ 'ਚ ਨਹੀਂ ਜੋ ਖ਼ਰੀਦ...
ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਹੋ ਚੁੱਕਾ ਹੈ ਸ਼ੁਰੂ - ਸਿਸੋਦੀਆ
. . .  20 minutes ago
ਨਵੀਂ ਦਿੱਲੀ, 27 ਸਤੰਬਰ - ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ।ਪੰਜਾਬ ਦੇ ਲੋਕਾਂ ਨੇ ਜੋ ਸੁਪਨਾ ਦੇਖ ਕੇ ਭਗਵੰਤ ਮਾਨ ਦੀ ਸਰਕਾਰ ਚੁਣੀ ਸੀ, ਉਹ 6 ਮਹੀਨਿਆਂ 'ਚ ਹੀ ਸੱਚ ਹੁੰਦਾ...
ਸਦਨ ਦੀ ਕਾਰਵਾਈ ਨਾ ਚੱਲਣ ਦੇਣ ਲਈ ਮੁੱਖ ਮੰਤਰੀ ਵਲੋਂ ਵਿਰੋਧੀ ਧਿਰ ਨੂੰ ਫਿਟਕਾਰ
. . .  50 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਦੀ ਕਾਰਵਾਈ ਵਿਚ ਵਾਰ-ਵਾਰ ਵਿਗਨ ਪਾਉਣ ਲਈ ਵਿਰੋਧੀ ਧਿਰ ਨੂੰ ਫਿਟਕਾਰ ਲਗਾਈ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਗੀ ਮਤਾ ਪੇਸ਼
. . .  55 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਗੀ ਮਤਾ ਪੇਸ਼ ਕੀਤਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  59 minutes ago
ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ 'ਤੇ ਕਰਵਾਇਆ ਬਿਰਾਜਮਾਨ
. . .  about 1 hour ago
ਚੰਡੀਗੜ੍ਹ, 27 ਸਤੰਬਰ (ਅਜਾਇਬ ਸਿੰਘ ਔਜ਼ਲਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਅੱਜ ਚੰਡੀਗੜ੍ਹ ਵਿਖੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ ਤੇ ਬਿਰਾਜਮਾਨ ਕਰਵਾਇਆ ਗਿਆ। ਸ਼ੇਰਗਿੱਲ...
ਸਦਨ ਦੀ ਕਾਰਵਾਈ 15 ਮਿੰਟ ਲਈ ਫਿਰ ਮੁਲਤਵੀ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਰੌਲੇ ਰੱਪੇ ਤੋਂ ਬਾਅਦ ਸਦਨ ਦੀ ਕਾਰਵਾਈ ਫਿਰ ਤੋਂ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ...।
ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਸੀਟਾਂ 'ਤੇ ਬੈਠੇ ਕਾਂਗਰਸ ਵਿਧਾਇਕ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਕਾਂਗਰਸ ਵਿਧਾਇਕ ਸੀਟਾਂ 'ਤੇ ਬੈਠ ਗਏ। ਮਾਰਸ਼ਲ ਕਾਂਗਰਸ ਵਿਧਾਇਕਾਂ ਨੂੰ ਬਾਹਰ ਲਿਜਾਣ ਲਈ ਕੋਸ਼ਿਸ਼ ਕਰ ਰਹੇ ਹਨ ਜਦਕਿ 'ਆਪ' ਵਿਧਾਇਕ ਕਾਂਗਰਸ ਵਿਧਾਇਕਾਂ ਖ਼ਿਲਾਫ਼...
ਰੌਲੇ ਰੱਪੇ ਦੌਰਾਨ ਸਦਨ ਦੀ ਕਾਰਵਾਈ 10 ਮਿੰਟ ਲਈ ਫਿਰ ਤੋਂ ਕੀਤੀ ਗਈ ਮੁਲਤਵੀ
. . .  about 1 hour ago
ਸਪੀਕਰ ਨੇ ਰੌਲੇ ਰੱਪੇ ਮਗਰੋਂ ਕਾਂਗਰਸ ਦੇ ਵਿਧਾਇਕਾਂ ਨੂੰ ਕੀਤਾ ਨੇਮ, ਮਾਰਸ਼ਲਾਂ ਨੂੰ ਦਿੱਤੇ ਆਦੇਸ਼
. . .  about 1 hour ago
ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਹੇਠਾਂ ਆ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ
. . .  about 1 hour ago
ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਪੰਜਾਬ ਸਰਕਾਰ ਨੇ ਸੰਵਿਧਾਨਕ ਮੁਖੀ ਰਾਜਪਾਲ ਨੂੰ ਕੀਤਾ ਚੈਲੰਜ - ਪ੍ਰਤਾਪ ਸਿੰਘ ਬਾਜਵਾ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਨ੍ਹਾ ਕਰਨ ਦੇ ਬਾਵਜੂਦ ਸਦਨ 'ਚ ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਸੰਵਿਧਾਨਕ ਮੁਖੀ ਰਾਜਪਾਲ...
ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਫਿਰ ਤੋਂ ਪੇਚਾ ਪੈਣ ਦੇ ਆਸਾਰ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ ਨੂੰ ਲੈ ਕੇ ਰਾਜਪਾਲ ਵਲੋਂ ਪੰਜਾਬ ਸਰਕਾਰ ਦੁਆਰਾ ਸੱਦਿਆ ਇਜਲਾਸ ਪਿਛਲੇ ਦਿਨੀਂ ਰੱਦ ਕਰ ਦਿੱਤਾ ਗਿਆ ਸੀ। ਪਰ ਸਰਕਾਰ ਵਲੋਂ ਦੁਬਾਰਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 1 hour ago
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)- ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਗੁਰਬਾਣੀ ਦਾ ਪਵਿੱਤਰ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ...
ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ
. . .  about 1 hour ago
ਚੰਡੀਗੜ੍ਹ, 27 ਸਤੰਬਰ (ਮਨਜੋਤ) - ਸਦਨ 'ਚੋਂ ਵਾਕਆਊਟ ਤੋਂ ਬਾਅਦ ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ ਸ਼ੁਰੂ ਕਰ ਦਿੱਤੀ ਗਈ...
ਭਾਰੀ ਰੌਲੇ ਰੱਪੇ ਕਾਰਨ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  about 2 hours ago
ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦਿਹਾਂਤ
. . .  39 minutes ago
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ) - ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਡੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂਂ ਦਰਸ਼ਨ ਸਿੰਘ...
ਭਾਜਪਾ ਵਿਧਾਇਕਾਂ ਵਲੋਂ ਸਦਨ ਚੋਂ ਵਾਕਆਊਟ
. . .  about 2 hours ago
ਚੰਡੀਗੜ੍ਹ, 27 ਸਤੰਬਰ - ਵਿਧਾਨ ਸਭਾ ਇਜਲਾਸ ਦੌਰਾਨ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਨਾ ਸੱਦਣ ਦਾ ਵਿਰੋਧ ਕਰਨ ਦੌਰਾਨ ਭਾਜਪਾ ਵਿਧਾਇਕਾਂ ਵਲੋਂ ਸਦਨ 'ਚ ਰੌਲਾ ਰੱਪਾ ਪਾਇਆ ਗਿਆ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਸਦਨ ਵਿਚੋਂ...
ਚਾਰ ਦਿਨ ਚੱਲੇਗਾ ਵਿਧਾਨ ਸਭਾ ਇਜਲਾਸ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਵਿਧਾਨ ਸਭਾ ਦਾ ਇਜਲਾਸ ਚਾਰ ਦਿਨ ਚੱਲੇਗਾ। ਆਖ਼ਰੀ ਦਿਨ ਸੋਮਵਾਰ ਅਣਮਿੱਥੇ ਸਮੇਂ ਲਈ ਇਜਲਾਸ ਉਠਾਇਆ...
ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਲਾਇਸੰਸੀ ਅਸਲ੍ਹਾ ਤੇ ਕਾਰ ਘਰੋਂ ਧੱਕੇ ਨਾਲ ਲੈ ਜਾਣ ਦੇ ਲਗਾਏ ਦੋਸ਼

ਚੋਗਾਵਾਂ, 5 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਕੁਲਵਿੰਦਰ ਕੌਰ ਪਤਨੀ ਰਵਿੰਦਰ ਸਿੰਘ ਤੇ ਕਮਲਪ੍ਰੀਤ ਕੌਰ ਪਤਨੀ ਮਨਪ੍ਰੀਤ ਸਿੰਘ ਵਾਸੀ ਕਸਬਾ ਚੋਗਾਵਾਂ ਨੇ ਪੰਜਾਬ ਦੇ ਮੁੱਖ ਮੰਤਰੀ, ਡੀ. ਜੀ. ਪੀ. ਪੰਜਾਬ, ਜ਼ਿਲ੍ਹੇ ਦੇ ਐੱਸ. ਐੱਸ. ਪੀ. ਅਤੇ ਹੋਰਨਾ ਸਿਆਸੀ ਪਾਰਟੀਆਂ ਦੇ ...

ਪੂਰੀ ਖ਼ਬਰ »

ਅੰਬਰ ਸਕੂਲ ਤਨੇਲ ਦੇ ਪੰਜ ਵਿਦਿਆਰਥੀਆਂ ਵਲੋਂ ਮੈਰਿਟ ਪੁਜੀਸ਼ਨਾ ਕੀਤੀਆਂ ਹਾਸਿਲ

ਮੱਤੇਵਾਲ, 5 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਅੰਬਰ ਪਬਲਿਕ ਸੀਨੀ. ਸੈਕੰ. ਸਕੂਲ ਨਵਾਂ ਤਨੇਲ ਹਰ ਸਾਲ ਮੈਰਿਟ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ | ਅੱਠਵੀਂ ਦੇ ਨਤੀਜਿਆਂ ਵਿਚੋਂ ਨੌ ਮੈਰਿਟ ਪੁਜੀਸ਼ਨਾਂ ਪ੍ਰਾਪਤ ਕਰਕੇ ਮਾਣ ਹਾਸਿਲ ...

ਪੂਰੀ ਖ਼ਬਰ »

ਘਰਿੰਡਾ ਤੇ ਕਾਹਨਗੜ੍ਹ ਪੁਲਿਸ ਨੇ ਹੈਰੋਇਨ ਸਮੇਤ ਕੀਤੇ ਗਿ੍ਫ਼ਤਾਰ

ਅਟਾਰੀ, 5 ਜੁਲਾਈ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਵਲੋਂ ਨਸ਼ੇ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਥਾਣਾ ਘਰਿੰਡਾ ਟੀ ਪੁਆਇੰਟ ਅਟਾਰੀ ਬਾਈਪਾਸ ਮੌਜੂਦ ਸੀ | ਸਾਹਮਣੇ ਵਾਲੀ ਸਾਈਡ ਤੋਂ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ ਜੋ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਦੀਆਂ ਵਿਦਿਆਰਥਣਾਂ ਦੀ ਜਵਾਹਰ ਨਵੋਦਿਆ ਸਕੂਲ ਲਈ ਚੋਣ

ਅਜਨਾਲਾ, 5 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਗੁੱਝਾਪੀਰ ਦੀਆਂ 2 ਵਿਦਿਆਰਥਣਾਂ ਸਖ਼ਤ ਮਿਹਨਤ ਕਰਨ ਤੋਂ ਬਾਅਦ ਜੀ. ਐੱਨ. ਵੀ. ਦਾ ਪੇਪਰ ਪਾਸ ਕਰਕੇ ਨਵੋਦਿਆ ਸਕੂਲ ਲਈ ਚੁਣੀਆਂ ਗਈਆਂ ਹਨ | ਵਿਦਿਆਰਥਣਾਂ ਸ਼ਾਨਪ੍ਰੀਤ ਕੌਰ ਸਰਾਏ ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਮਜੀਠਾ, 5 ਜੁਲਾਈ (ਮਨਿੰਦਰ ਸਿੰਘ ਸੋਖੀ)-ਪੁਰਾਣਾ ਬੱਸ ਅੱਡਾ ਮਜੀਠਾ ਵਿਖੇ ਇਕ ਔਰਤ ਦੀ ਰੇਤ ਵਾਲੇ ਟਿੱਪਰ ਹੇਠਾਂ ਆਉਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ | ਥਾਣਾ ਮਜੀਠਾ ਦੇ ਪੁਲਿਸ ਸਬ ਇੰਸ: ਬਲਜੀਤ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ ਸੰਤੋਸ਼ ਪਤਨੀ ਸੁਭਾਸ਼ ਵਾਸੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ

ਅਜਨਾਲਾ, 5 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੇ ਘਰੋਂ 20 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਦੋ ਗੱਡੀਆਂ ਦੀ ਟੱਕਰ 'ਚ ਔਰਤ ਦੀ ਮੌਤ

ਚੌਂਕ ਮਹਿਤਾ, 5 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਸਥਾਨਕ ਕਸਬੇ ਵਿਚ ਬਲੈਰੋ ਪਿੱਕਅੱਪ ਗੱਡੀ ਤੇ ਆਈ ਟਵੰਟੀ ਕਾਰ ਦਰਮਿਆਨ ਹੋਏ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਬਲੈਰੋ ਐੱਚ. ਪੀ 65-4625 ਹਿਮਾਚਲ (ਮੰਡੀ) ਟਮਾਟਰ ਨਾਲ ਉਵਰਲੋਡ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, ਦੂਸਰਾ ਫਰਾਰ

ਮਜੀਠਾ, 5 ਜੁਲਾਈ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਦੀਆਂ ਹਦਾਇਤਾਂ ਅਤੇ ਐੱਸ. ਐੱਚ. ਓ. ਮਜੀਠਾ ਹਿਮਾਂਸ਼ੂ ਭਗਤ ਦੀ ਨਿਗਰਾਨੀ ਹੇਠ ਥਾਣਾ ਮਜੀਠਾ ਦੇ ਏ. ਐੱਸ. ਆਈ. ਜਗਦੀਪ ਸਿੰਘ ਸਾਥੀ ਕਰਮਚਾਰੀਆਂ ਨਾਲ ਭੇੜੇ ਪੁਰਸ਼ਾਂ ਦੀ ਤਲਾਸ਼ ਵਿਚ ...

ਪੂਰੀ ਖ਼ਬਰ »

ਅਜਨਾਲਾ 'ਚ ਸਰਕਾਰ ਮੁਹੱਲਾ ਕਲੀਨਿਕ ਖੋਲ੍ਹਣ ਲਈ ਤਿਆਰ, ਪਰ ਸਿਵਲ ਹਸਪਤਾਲ 'ਚ ਮਾਹਿਰ ਡਾਕਟਰ ਤੇ ਹੋਰ ਸਹੂਲਤਾਂ ਪੂਰੀਆਂ ਨਹੀਂ

ਐੱਸ. ਪ੍ਰਸ਼ੋਤਮ ਅਜਨਾਲਾ, 5 ਜੁਲਾਈ-ਕਰੀਬ 30 ਹਜ਼ਾਰ ਦੀ ਵੱਸੋਂ ਵਾਲੇ ਅਜਨਾਲਾ ਸ਼ਹਿਰ 'ਚ ਟ੍ਰੈਫਿਕ ਜਾਮ, ਜਨਤਕ ਪਖਾਨਿਆਂ ਖੁਣੋਂ ਵਾਂਝੇ ਬਾਜ਼ਾਰਾਂ, ਸੜਕਾਂ ਦੀ ਖਸਤਾ ਹਾਲਤ, ਖੇਡ ਸਟੇਡੀਅਮ, ਬੱਚਿਆਂ ਲਈ ਪਾਰਕਾਂ ਸਮੇਤ ਸਰਕਾਰੀ ਸਿਹਤ ਸੇਵਾਵਾਂ ਦੀ ਅੱਧ ਅਧੂਰੀ ...

ਪੂਰੀ ਖ਼ਬਰ »

ਪਾਵਨ ਵਾਲਮੀਕਿ ਤੀਰਥ ਵਿਖੇ ਸਤਿਗੁਰੂ ਗਿਆਨ ਨਾਥ ਤੇ ਲਵ ਕੁਸ਼ ਦਾ ਜਨਮ ਦਿਹਾੜਾ ਮਨਾਇਆ

ਰਾਮ ਤੀਰਥ, 5 ਜੁਲਾਈ (ਧਰਵਿੰਦਰ ਸਿੰਘ ਔਲਖ)-ਭਗਵਾਨ ਵਾਲਮੀਕਿ ਆਸ਼ਰਮ ਵਿਖੇ ਸਤਿਗੁਰੂ ਗਿਆਨ ਨਾਥ ਤੇ ਭਗਵਾਨ ਵਾਲਮੀਕਿ ਜੀ ਦੇ ਪਿਆਰੇ ਚੇਲੇ ਤੇ ਮਾਤਾ ਸੀਤਾ ਦੇ ਸਪੁੱਤਰ ਲਵ ਅਤੇ ਕੁਸ਼ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ | ਇਸ ਮੌਕੇ ਮੁੱਖ ਮੰਤਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਖੇਤੀਬਾੜੀ ਵਿਭਾਗ ਵੀ ਦਿੱਤਾ

ਅਜਨਾਲਾ, 5 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤੇ ਐੱਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦਾ ਖੇਤੀਬਾੜੀ ਅਤੇ ...

ਪੂਰੀ ਖ਼ਬਰ »

ਕੋਟਲਾ ਸੁਲਤਾਨ ਸਿੰਘ ਦੇ ਗੁਰਦੁਆਰਾ ਵਿਖੇ ਗੁਰਮਤਿ ਕੈਂਪ ਲਗਾਇਆ

ਮਜੀਠਾ, 5 ਜੁਲਾਈ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡਾਂ 'ਚ ਵਿਦਿਆਰਥੀਆਂ ਨੂੰ ਗੁਰਮਤਿ ਨਾਲ ਜੋੜਣ ਦੇ ਮਕਸਦ ਨਾਲ ਗੁਰਮਤਿ ਕੈਪ ਲਗਾਏ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਆਲ ਇੰਡੀਆ ਫੈੱਡਰੇਸ਼ਨ ਆਫ਼ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਇਕੱਤਰਤਾ

ਮਜੀਠਾ, 5 ਜੁਲਾਈ (ਜਗਤਾਰ ਸਿੰਘ ਸਹਿਮੀ)-ਆਲ ਇੰਡੀਆ ਫੈੱਡਰੇਸ਼ਨ ਆਫ਼ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਦੀ ਇਕੱਤਰਤਾ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗੁਰਮਿੰਦਰ ਕੌਰ ਹਰੀਆਂ ਦੀ ਅਗਵਾਈ ਵਿਚ ਮਜੀਠਾ ਵਿਖੇ ਹੋਈ, ਜਿਸ ਨੂੰ ਉਕਤ ਤੋਂ ਇਲਾਵਾ ਸੁਰਜੀਤ ਕੌਰ, ...

ਪੂਰੀ ਖ਼ਬਰ »

ਗੜਗੱਜ ਜਥਾ ਤਰਸਿੱਕਾ ਨੇ ਬੂਟੇ ਲਾ ਕੇ ਵਣ ਮਹਾਂਉਤਸਵ ਮਨਾਇਆ

ਤਰਸਿੱਕਾ, 5 ਜੁਲਾਈ (ਅਤਰ ਸਿੰਘ ਤਰਸਿੱਕਾ)-ਉੱਘੀ ਸਮਾਜ ਸੇਵੀ ਜਥੇਬੰਦੀ ਗੜਗੱਜ ਜਥਾ ਤਰਸਿੱਕਾ ਨੇ ਪਿੰਡ ਤਰਸਿੱਕਾ ਨੂੰ ਹਰਿਆ ਭਰਿਆ ਬਣਾਉਣ ਤੇ ਪ੍ਰਦੂਸ਼ਣ ਰਹਿਤ ਕਰਨ ਲਈ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਪਿੰਡ ਤੇ ਕਸਬਾ ਤਰਸਿੱਕਾ ਦੇ ਚਾਰ ਚੁਫੇਰੇ ਬੂਟੇ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਸੂਬਾ ਸਰਕਾਰ ਵਿਰੁੱਧ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 5 ਜੁਲਾਈ (ਐਸ. ਪ੍ਰਸ਼ੋਤਮ)-ਪੰਜਾਬ ਪੈਨਸ਼ਨਰਜ ਤੇ ਸੀਨੀ: ਸੀਟੀਜਨ ਵੈਲਫੇਅਰ ਐਸੋਸਿਏਸ਼ਨ ਦੇ ਤਹਿਸੀਲ ਪ੍ਰਧਾਨ ਪਿ੍ੰ. ਵਾਸਦੇਵ ਸ਼ਰਮਾ ਦੀ ਪ੍ਰਧਾਨਗੀ ਹੇਠ ਤਹਿਸੀਲ ਭਰ ਦੇ ਪੈਨਸ਼ਨਰਾਂ ਨੇ ਸੂਬਾ ਸਰਕਾਰ ਵਲੋਂ ਬਜਟ 'ਚ ਪੈਨਸ਼ਨਰਾਂ ਦੀਆਂ ਹੱਕੀ ਵਿੱਤੀ ...

ਪੂਰੀ ਖ਼ਬਰ »

ਸੰਘਰਸ਼ਾਂ ਦੀ ਲਾਮਬੰਦੀ ਲਈ ਜਮਹੂਰੀ ਕਿਸਾਨ ਸਭਾ ਨੇ ਵਜਾਇਆ ਤਿਆਰੀ ਦਾ ਬਿਗਲ

ਅਜਨਾਲਾ, 5 ਜੁਲਾਈ (ਐਸ. ਪ੍ਰਸ਼ੋਤਮ)-ਇੱਥੇ ਸੰਯੁਕਤ ਕਿਸਾਨ ਮੋਰਚਾ ਵਲੋਂ ਐਲਾਨੇ ਗਏ ਪੜਾਅ ਵਾਰ ਕੇਂਦਰੀ ਮੋਦੀ ਸਰਕਾਰ ਵਿਰੁੱਧ ਸੰਘਰਸ਼ਾਂ ਲਈ ਕਿਸਾਨ ਮਜਦੂਰਾਂ ਦੀ ਲਾਮਬੰਦੀ ਲਈ ਪਹਿਲ ਕਦਮੀ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ...

ਪੂਰੀ ਖ਼ਬਰ »

ਸ੍ਰੀ ਅਮਰਨਾਥ ਯਾਤਰਾ ਦੀ ਬੱਸ ਦਾ ਏ. ਟੀ. ਓ. ਵਲੋਂ ਚਲਾਨ, ਭੜਕੇ ਸ਼ਰਧਾਲੂਆਂ ਕੀਤਾ ਰੋਡ ਜਾਮ

ਜੈਂਤੀਪੁਰ, 5 ਜੁਲਾਈ (ਭੁਪਿੰਦਰ ਸਿੰਘ ਗਿੱਲ)-ਸ੍ਰੀ ਅਮਰਨਾਥ ਯਾਤਰਾ 'ਤੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਦਾ ਨਿਯਮਾਂ ਤੇ ਦੂਸਰੇ ਇਲਾਕੇ ਵਿਚ ਜਾ ਕੇ ਚਲਾਨ ਕਰਨ 'ਤੇ ਏ. ਟੀ. ਓ. ਦੇ ਖ਼ਿਲਾਫ਼ ਸ਼ਿਵ ਭਗਤਾਂ ਵਲੋਂ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਸੰਬੰਧੀ ਸ਼ਰਧਾਲੂਆਂ ਨੇ ਦੱਸਿਆ ਕਿ ਅੰਮਿ੍ਤਸਰ ਸਰਕਲ ਦੇ ਏ. ਟੀ. ਓ. ਵਲੋਂ ਬਟਾਲਾ ਬਾਈਪਾਸ ਜੋ ਕਿ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦਾ ਹੈ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰੋਕ ਲਿਆ ਤੇ ਜਬਰਦਸਤੀ ਵਾਪਸ ਜੈਂਤੀਪੁਰ ਲਿਆ ਕੇ ਬੱਸ ਦਾ 56 ਹਜ਼ਾਰ ਰੁਪਏ ਦਾ ਚਲਾਨ ਕਰ ਦਿੱਤਾ, ਜਿਸ 'ਤੇ ਗੁੱਸੇ ਵਿਚ ਆਏ ਸ਼ਿਵ ਭਗਤਾਂ ਨੇ ਨੈਸ਼ਨਲ ਹਾਈਵੇ ਜਾਮ ਕਰਕੇ ਟਰਾਂਸਪੋਰਟ ਵਿਭਾਗ ਅਤੇ ਪੰਜਾਬ ਸਰਕਾਰ ਦੀ ਭਗਵੰਤ ਮਾਨ ਸਰਕਾਰ ਦਾ ਪਿੱਟ ਸਿਆਪਾ ਕਰਨਾ ਸ਼ੁਰੂ ਕਰ ਦਿੱਤਾ, ਜਿਸ 'ਤੇ ਮੌਕੇ 'ਤੇ ਪੁੱਜੇ ਐੱਸ. ਐੱਚ. ਓ. ਜਸਵਿੰਦਰ ਸਿੰਘ ਕੱਥੂਨੰਗਲ ਅਤੇ ਚੌਂਕੀ ਜੈਂਤੀਪੁਰ ਦੇ ਇੰਚਾਰਜ਼ ਜਸਬੀਰ ਸਿੰਘ ਨੇ ਸ਼ਰਧਾਲੂਆਂ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ ਤੇ ਧਰਨਾ ਸਮਾਪਤ ਕਰਵਾ ਕੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਨਾਲ ਮੁਲਾਕਾਤ ਕਰਵਾ ਕੇ ਇਸ ਜੁਰਮਾਨੇ ਨੂੰ ਘੱਟ ਕਰਵਾ ਕੇ 5 ਹਜ਼ਾਰ ਰੁਪਏ ਕਰ ਦਿੱਤਾ | ਇਸ ਮੌਕੇ ਸ਼ਿਵ ਭਗਤ ਵਿੱਕੀ ਜੈਂਤੀਪੁਰ ਵਲੋਂ ਆਏ ਹੋਏ ਸ਼ਰਧਾਲੂਆਂ ਲਈ ਫਰੂਟ ਤੇ ਹੋਰ ਖਾਣ-ਪੀਣ ਦੇ ਸਾਮਾਨ ਦਾ ਪ੍ਰਬੰਧ ਕੀਤਾ | ਇਸ ਸੰਬੰਧੀ ਏ. ਟੀ. ਓ. ਅੰਮਿ੍ਤਸਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਬੱਸ ਦੇ ਕਾਗਜ਼ ਪੂਰੇ ਨਹੀਂ ਸਨ | ਜਦ ਉਨ੍ਹਾਂ ਪਾਸੋਂ ਦੂਸਰੇ ਜ਼ਿਲ੍ਹੇ ਵਿਚ ਜਾ ਕੇ ਬੱਸ ਦਾ ਚਲਾਨ ਕਰਨ ਬਾਰੇ ਪੁੱਛਿਆ ਤਾਂ ਉਨ੍ਹਾਂ ਸਹੀ ਜਵਾਬ ਨਹੀਂ ਦਿੱਤਾ | ਜਦ ਉਨ੍ਹਾਂ ਪਾਸੋਂ 56 ਹਜ਼ਾਰ ਰੁਪਏ ਦੇ ਜੁਰਮਾਨੇ ਦੀ ਜਗ੍ਹਾ 5 ਹਜ਼ਾਰ ਜੁਰਮਾਨਾ ਕਰਨ ਬਾਰੇ ਪੁੱਛਿਆ ਤਾਂ ਉਨ੍ਹਾਂ ਆਪਣੇ ਆਪ ਨੂੰ ਘਿਰਦਾ ਵੇਖ ਕੇ ਫ਼ੋਨ ਬੰਦ ਕਰ ਦਿੱਤਾ | ਇਸ ਸੰਬੰਧੀ ਸ਼ਿਵ ਭਗਤਾਂ ਨੇ ਕਿਹਾ ਕਿ ਕੁਝ ਭਿ੍ਸ਼ਟ ਅਫਸਰਾਂ ਵਲੋਂ ਬਿਨਾਂ ਵਜ੍ਹਾ ਸ਼ਰਧਾਲੂਆਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਤੇ ਅਜਿਹੇ ਅਫ਼ਸਰਾਂ ਖ਼ਿਲਾਫ਼ ਸਰਕਾਰ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ |

ਖ਼ਬਰ ਸ਼ੇਅਰ ਕਰੋ

 

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਸਾਲਾਨਾ ਜੋੜ ਮੇਲਾ ਮਨਾਇਆ

ਹਰਸਾ ਛੀਨਾ, 5 ਜੁਲਾਈ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਦੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਸੱਚਖੰਡ ਵਾਸੀ ...

ਪੂਰੀ ਖ਼ਬਰ »

ਪਵਿੱਤਰ ਸਕੂਲ ਜੇਠੂਵਾਲ ਦੇ ਬਾਰ੍ਹਵੀਂ ਤੇ ਦਸਵੀਂ ਦੇ ਨਤੀਜਿਆਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਜੇਠੂਵਾਲ, 5 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵੀਂ ਤੇ ਦਸਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਂ 'ਚ ਪਵਿੱਤਰ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਦੇ ਵਿਦਿਆਰਥੀਆਂ ਵਲੋਂ ਮੈਡੀਕਲ, ਨਾਨ ਮੈਡੀਕਲ ਤੇ ਆਰਟਸ ਵਿਚੋਂ ਵੱਖ-ਵੱਖ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਚੋਣ ਮੀਟਿੰਗ

ਬਾਬਾ ਬਕਾਲਾ ਸਾਹਿਬ, 5 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਨੰਬਰਦਾਰਾ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਪਿੰਡ ਲੱਖੂਵਾਲ ਵਿਖੇ ਨੰਬਰਦਾਰ ਲਖਵਿੰਦਰ ਸਿੰਘ ਲੱਖੂਵਾਲ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਨੰਬਰਦਾਰ ਪਾਲ ਸਿੰਘ ਵਲੋਂ ਪ੍ਰਧਾਨਗੀ ਤੋਂ ...

ਪੂਰੀ ਖ਼ਬਰ »

ਪਿੰਡ ਕੋਟ ਖਹਿਰਾ 'ਚ ਗਲੀ ਨਾ ਬਨਣ 'ਤੇ ਪਿੰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਤਰਸਿੱਕਾ, 5 ਜੁਲਾਈ (ਅਤਰ ਸਿੰਘ ਤਰਸਿੱਕਾ)-ਪਿੰਡ ਕੋਟ ਖਹਿਰਾ 'ਚ ਲੰਮੇ ਅਰਸੇ ਤੋਂ ਗਲੀ ਪੱਕੀ ਨਾ ਬਨਣ 'ਤੇ ਪਿੰਡ ਵਾਸੀਆਂ ਨੇ ਤਿਖੇ ਗੁੱਸੇ ਤੇ ਰੋਹ 'ਚ ਗ੍ਰਾਮ ਪੰਚਾਇਤ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਹਰਦਿਆਲ ਸਿੰਘ ਆਗੂ ਕਿਸਾਨ ਮਜ਼ਦੂਰ ਸੰਘਰਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX