ਤਾਜਾ ਖ਼ਬਰਾਂ


ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  11 minutes ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  12 minutes ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  6 minutes ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  44 minutes ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 1 hour ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 1 hour ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 3 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 3 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 4 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 3 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 3 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 3 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  about 5 hours ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 6 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  about 7 hours ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  about 7 hours ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 8 hours ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 7 hours ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 8 hours ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੋ ਕਹੋ, ਉਸ ਨੂੰ ਪੂਰਾ ਕਰੋ, ਜੇ ਪੂਰਾ ਕਰਨ ਦਾ ਵਿਚਾਰ ਨਹੀਂ ਤਾਂ ਵਾਅਦਾ ਹੀ ਨਾ ਕਰੋ। -ਬਾਲੰਬਲ

ਪਹਿਲਾ ਸਫ਼ਾ

ਪਾਕਿ ਨਾਲ ਕੋਈ ਗੱਲਬਾਤ ਨਹੀਂ ਕਰੇਗੀ ਸਰਕਾਰ-ਅਮਿਤ ਸ਼ਾਹ

• ਜੰਮੂ-ਕਸ਼ਮੀਰ 'ਚੋਂ ਅੱਤਵਾਦ ਦਾ ਕਰਾਂਗੇ ਸਫ਼ਾਇਆ • ਪਾਰਦਰਸ਼ਤਾ ਨਾਲ ਕਰਾਈਆਂ ਜਾਣਗੀਆਂ ਚੋਣਾਂ
ਬਾਰਾਮੁਲਾ (ਜੰਮੂ-ਕਸ਼ਮੀਰ), 5 ਅਕਤੂਬਰ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਕਿਸਤਾਨ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੋਦੀ ਸਰਕਾਰ ਜੰਮੂ-ਕਸ਼ਮੀਰ 'ਚੋਂ ਅੱਤਵਾਦ ਦਾ ਸਫ਼ਾਇਆ ਕਰੇਗੀ ਅਤੇ ਇਸ ਨੂੰ ਦੇਸ਼ ਦਾ ਸਭ ਤੋਂ ਸ਼ਾਂਤ ਸਥਾਨ ਬਣਾਵੇਗੀ | ਬਾਰਾਮੁਲਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਪੁੱਛਿਆ, ਕੀ ਅੱਤਵਾਦ ਨੇ ਕਦੇ ਕਿਸੇ ਨੂੰ ਫਾਇਦਾ ਪਹੁੰਚਾਇਆ ਹੈ, ਕਿਉਂਕਿ 1990 ਤੋਂ ਬਾਅਦ ਹੁਣ ਤੱਕ ਇਸ ਲਾਹਨਤ ਨੇ ਜੰਮੂ-ਕਸ਼ਮੀਰ 'ਚ 42,000 ਲੋਕਾਂ ਦੀ ਜਾਨ ਲੈ ਲਈ ਹੈ | ਉਨ੍ਹਾਂ ਜੰਮੂ-ਕਸ਼ਮੀਰ ਦੇ ਕਥਿਤ ਪਛੜੇ ਵਿਕਾਸ ਲਈ ਅਬਦੁੱਲਿਆਂ (ਨੈਸ਼ਨਲ ਕਾਨਫਰੰਸ), ਮੁਫ਼ਤੀਆਂ (ਪੀ.ਡੀ.ਪੀ.) ਅਤੇ ਨਹਿਰੂ-ਗਾਂਧੀ (ਕਾਂਗਰਸ) ਦੇ ਪਰਿਵਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਕਿਉਂਕਿ ਉਨ੍ਹਾਂ ਨੇ 1947 'ਚ ਦੇਸ਼ ਦੀ ਆਜ਼ਾਦੀ ਤੋਂ ਬਾਅਦ ਜ਼ਿਆਦਾਤਾਰ ਸਮਾਂ ਪੁਰਾਣੇ ਰਾਜ 'ਚ ਸ਼ਾਸਨ ਕੀਤਾ ਸੀ | ਅਮਿਤ ਸ਼ਾਹ ਨੇ ਕਿਹਾ ਕਿ ਕੁਝ ਲੋਕ ਕਹਿੰਦੇ ਹਨ ਕਿ ਸਾਨੂੰ ਪਾਕਿਸਤਾਨ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਪਰ ਅਸੀਂ ਪਾਕਿਸਤਾਨ ਨਾਲ ਗੱਲ ਕਿਉਂ ਕਰੀਏ? ਅਸੀਂ ਗੱਲਬਾਤ ਨਹੀਂ ਕਰਾਂਗੇ | ਅਸੀਂ ਬਾਰਾਮੂਲਾ ਦੇ ਲੋਕਾਂ ਨਾਲ ਗੱਲ ਕਰਾਂਗੇ, ਕਸ਼ਮੀਰ ਦੇ ਲੋਕਾਂ ਨਾਲ ਗੱਲ ਕਰਾਂਗੇ | ਉਨ੍ਹਾਂ ਪਾਕਿਸਤਾਨ ਨਾਲ ਗੱਲਬਾਤ ਦੀ ਵਕਾਲਤ ਕਰਨ ਵਾਲਿਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੁਝ ਲੋਕ ਮੈਨੂੰ ਪਾਕਿਸਤਾਨ ਨਾਲ ਗੱਲ ਕਰਨ ਦੀ ਸਲਾਹ ਦਿੰਦੇ ਹਨ | ਪਰ ਮੈਂ ਪਾਕਿਸਤਾਨ ਨਾਲ ਗੱਲ ਨਹੀਂ ਕਰਨਾ ਚਾਹੁੰਦਾ | ਮੈਂ ਬਾਰਾਮੁਲਾ ਦੇ ਗੁੱਜਰਾਂ ਤੇ ਬੱਕਰਵਾਲਾਂ ਅਤੇ ਕਸ਼ਮੀਰ ਦੇ ਨੌਜਵਾਨਾਂ ਨਾਲ ਗੱਲ ਕਰਨੀ ਚਾਹੁੰਦਾ ਹਾਂ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅੱਤਵਾਦ ਨੂੰ ਬਰਦਾਸ਼ਤ ਨਹੀਂ ਕਰਦੀ ਅਤੇ ਉਹ ਇਸ ਨੂੰ ਖਤਮ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਅਸੀਂ ਜੰਮੂ-ਕਸ਼ਮੀਰ ਨੂੰ ਦੇਸ਼ ਦੀ ਸਭ ਤੋਂ ਸ਼ਾਂਤੀਪੂਰਨ ਜਗ੍ਹਾ ਬਣਾਉਣੀ ਚਾਹੁੰਦੇ ਹਾਂ | ਅਮਿਤ ਸ਼ਾਹ ਨੇ ਕਿਹਾ ਕਿ ਕੁਝ ਲੋਕ ਅਕਸਰ ਪਾਕਿਸਤਾਨ ਬਾਰੇ ਗੱਲਬਾਤ ਕਰਦੇ ਹਨ ਪਰ ਉਹ ਜਾਣਨਾ ਚਾਹੁੰਦੇ ਹਨ ਕਿ ਮਕਬੂਜ਼ਾ ਕਸ਼ਮੀਰ (ਪੀ.ਓ.ਕੇ.) ਦੇ ਕਿੰਨੇ ਪਿੰਡਾਂ 'ਚ ਬਿਜਲੀ ਦੇ ਕੁਨੈਕਸ਼ਨ ਹਨ | ਅਸੀਂ ਬੀਤੇ ਤਿੰਨ ਸਾਲਾਂ 'ਚ ਯਕੀਨੀ ਬਣਾਇਆ ਹੈ ਕਿ ਕਸ਼ਮੀਰ ਦੇ ਸਾਰੇ ਪਿੰਡਾਂ 'ਚ ਬਿਜਲੀ ਕੁਨੈਕਸ਼ਨ ਹੋਵੇ | ਲਗਾਤਾਰ ਦੂਜੇ ਦਿਨ ਤਿੰਨ ਸਿਆਸੀ ਪਰਿਵਾਰਾਂ 'ਤੇ ਹਮਲਾ ਬੋਲਦਿਆਂ ਅਮਿਤ ਸ਼ਾਹ ਨੇ ਇਸ ਵਾਰ ਉਨ੍ਹਾਂ ਦਾ ਨਾਂਅ ਲੈਂਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਸਨ 'ਚ ਕੁਸ਼ਾਸਨ, ਭਿ੍ਸ਼ਟਚਾਰ ਅਤੇ ਵਿਕਾਸ ਦੀ ਘਾਟ ਸਿਖ਼ਰਾਂ 'ਤੇ ਸੀ | ਅਮਿਤ ਸ਼ਾਹ ਨੇ ਕਿਹਾ ਕਿ ਮੁਫ਼ਤੀ ਅਤੇ ਕੰਪਨੀ, ਅਬਦੁੱਲਾ ਤੇ ਉਸ ਦੇ ਬੇਟਿਆਂ ਅਤੇ ਕਾਂਗਰਸ ਨੇ ਜੰਮੂ-ਕਸ਼ਮੀਰ ਦੇ ਲੋਕਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ | ਅਮਿਤ ਸ਼ਾਹ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਇਕ ਵਾਰ ਚੋਣ ਕਮਿਸ਼ਨ ਵਲੋਂ ਸੋਧੀਆਂ ਵੋਟਰ ਸੂਚੀਆਂ ਪ੍ਰਕਾਸ਼ਿਤ ਕਰਨ ਦੀ ਕਵਾਇਦ ਪੂਰੀ ਹੋਣ ਤੋਂ ਬਾਅਦ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਅਸੀਂ ਸਿਆਸੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਮੈਂ ਤੁਹਾਨੂੰ ਵਿਸ਼ਵਾਸ ਦਿਵਾਉਣਾ ਚਾਹੁੰਦਾ ਹਾਂ ਕਿ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਚੋਣਾਂ ਪੂਰੀ ਪਾਰਦਰਸ਼ਤਾ ਨਾਲ ਕਰਵਾਈਆਂ ਜਾਣਗੀਆਂ ਅਤੇ ਤੁਹਾਡੇ ਆਪਣੇ ਚੁਣੇ ਹੋਏ ਨੁਮਾਇੰਦੇ ਇਥੇ ਸ਼ਾਸਨ ਕਰਨਗੇ | ਅਮਿਤ ਸ਼ਾਹ ਨੇ ਕਿਹਾ ਕਿ ਪਹਿਲਾਂ ਸਿਰਫ਼ ਤਿੰਨ ਪਰਿਵਾਰ ਅਬਦੁੱਲਾ, ਮੁਫ਼ਤੀ ਤੇ ਗਾਂਧੀ ਸੱਤਾ 'ਚ ਹੁੰਦੇ ਸਨ, ਪਰ ਹੱਦਬੰਦੀ ਤੋਂ ਬਾਅਦ ਤੁਹਾਡੇ ਆਪਣੇ ਨੁਮਾਇੰਦੇ ਚੋਣਾਂ ਜਿੱਤਣਗੇ | ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਤੁਹਾਡੇ ਇਲਾਕੇ 'ਚ ਕੋਈ ਅੱਤਵਾਦ ਦਾ ਸਮਰਥਨ ਕਰਦਾ ਹੈ ਤਾਂ ਕਿਰਪਾ ਕਰਕੇ ਉਸ ਨੂੰ ਸਮਝਾਓ ਕਿ ਅੱਤਵਾਦ ਨਾਲ ਕਸ਼ਮੀਰ ਨੂੰ ਕੋਈ ਫਾਇਦਾ ਨਹੀਂ ਪਹੁੰਚੇਗਾ ਬਲਕਿ ਕਸ਼ਮੀਰ ਨੂੰ ਜਮੂਹਰੀਅਤ ਤੋਂ, ਇਥੇ ਲੱਗਣ ਵਾਲੇ ਉਦਯੋਗਾਂ ਅਤੇ ਹੋਰ ਵਿਕਾਸ ਕਾਰਜਾਂ ਤੋਂ ਲਾਭ ਹੋਵੇਗਾ | ਨੌਜਵਾਨਾਂ ਨੂੰ ਬੰਦੂਕ ਛੱਡਣ ਦੀ ਅਪੀਲ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੂੰ ਅੱਤਵਾਦ ਦੇ ਨਹੀਂ ਸਗੋਂ ਵਿਕਾਸ ਦੇ ਰਾਹ 'ਤੇ ਤੁਰਨ ਦੀ ਲੋੜ ਹੈ |
ਸੁਰੱਖਿਆ ਸਥਿਤੀ ਦਾ ਲਿਆ ਜਾਇਜ਼ਾ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ | ਸ਼ਾਹ ਨੇ ਸੁਰੱਖਿਆ ਸਥਿਤੀ ਦੀ ਸਮੀਿਖ਼ਆ ਲਈ ਉੱਚ-ਪੱਧਰੀ ਬੈਠਕ ਦੀ ਅਗਵਾਈ ਕੀਤੀ |

ਮੋਦੀ ਨੇ ਹਿਮਾਚਲ 'ਚ ਵਜਾਇਆ ਚੋਣ ਬਿਗਲ

ਬਿਲਾਸਪੁਰ 'ਚ ਏਮਜ਼ ਦਾ ਉਦਘਾਟਨ
ਬਿਲਾਸਪੁਰ (ਹਿਮਾਚਲ ਪ੍ਰਦੇਸ਼), 5 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ 'ਚ ਚੋਣ ਬਿਗਲ ਵਜਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਰਫ਼ ਨੀਂਹ ਪੱਥਰ ਰੱਖਦੀਆਂ ਸਨ ਅਤੇ ਚੋਣਾਂ ਖਤਮ ਹੋਣ ਤੋਂ ਬਾਅਦ ਅਸਲ ਪ੍ਰੋਜੈਕਟਾਂ ਨੂੰ ਭੁੱਲ ਜਾਂਦੀਆਂ ਸਨ | ਉਨ੍ਹਾਂ ਬਿਲਾਸਪੁਰ ਵਿਖੇ ਏਮਜ਼ ਦਾ ਉਦਘਾਟਨ ਕਰਨ ਤੋਂ ਬਾਅਦ ਇਕ ਰੈਲੀ ਨੂੰ ਸੰਬੋਧਨ ਕੀਤਾ | ਰੈਲੀ ਦੌਰਾਨ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ 'ਰਣਸਿੰਙਾ' ਭੇਟ ਕੀਤਾ ਅਤੇ ਮੋਦੀ ਨੇ ਇਸ ਨੂੰ ਵਜਾਉਣ ਤੋਂ ਬਾਅਦ ਕਿਹਾ ਕਿ ਇਹ ਹਰ ਭਵਿੱਖ ਦੀ ਜਿੱਤ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸਿਰਫ਼ ਨੀਂਹ ਪੱਥਰ ਹੀ ਨਹੀਂ ਰੱਖਦੀ ਸਗੋਂ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਵੀ ਕਰਦੀ ਹੈ | ਮੋਦੀ ਨੇ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਮੈਂ ਹਿਮਾਚਲ ਪ੍ਰਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਰਿਹਾ ਹਾਂ | ਉਨ੍ਹਾਂ ਕਿਹਾ ਕਿ ਸੂਬੇ 'ਚ ਵਿਕਾਸ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਇਥੋਂ ਦੇ ਲੋਕਾਂ ਨੇ ਭਾਜਪਾ ਨੂੰ ਕੇਂਦਰ ਤੇ ਰਾਜ ਦੋਵਾਂ ਥਾਵਾਂ 'ਤੇ ਸੱਤਾ ਸੌਂਪੀ ਹੈ | ਮੋਦੀ ਨੇ ਆਪਣੇ ਭਾਸ਼ਨ ਦੀ ਸ਼ੁਰੂਆਤ 'ਜੈ ਮਾਤਾ ਨੈਣਾ ਦੇਵੀ' ਦੇ ਜੈਕਾਰੇ ਨਾਲ ਕੀਤੀ, ਜਿਸਦਾ ਮੰਦਰ ਬਿਲਾਸਪੁਰ ਜ਼ਿਲ੍ਹੇ 'ਚ ਸਥਿਤ ਹੈ | ਮੋਦੀ ਨੇ ਇਸ ਮੌਕੇ ਲੋਕਾਂ ਨੂੰ ਦੁਸਹਿਰੇ ਦੀ ਮੁਬਾਰਕਬਾਦ ਵੀ ਦਿੱਤੀ | ਮੋਦੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਨੇ ਰਾਸ਼ਟਰ ਸੁਰੱਖਿਆ 'ਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਹੁਣ ਬਿਲਾਸਪੁਰ 'ਚ ਨਵੇਂ ਏਮਜ਼ ਨਾਲ ਇਹ ਜੀਵਨ ਸੁਰੱਖਿਆ 'ਚ ਵੀ ਅਹਿਮ ਭੂਮਿਕਾ ਨਿਭਾਏਗਾ | ਮੋਦੀ ਨੇ ਹਿਮਾਚਲ ਨੂੰ ਡਰੋਨ ਨੀਤੀ ਬਣਾਉਣ ਵਾਲਾ ਪਹਿਲਾ ਸੂਬਾ ਬਣਨ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਦਵਾਈਆਂ ਤੇ ਹੋਰ ਸਾਮਾਨ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕੀਤੀ ਜਾਵੇਗੀ | ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਗਰੀਬ ਤੇ ਮੱਧਮ ਵਰਗ ਲਈ ਰਹਿਣ ਦੀ ਸੌਖ ਯਕੀਨੀ ਬਣਾ ਰਹੀ ਹੈ | ਇਸ ਮੌਕੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਨੂੰ ਪ੍ਰਧਾਨ ਮੰਤਰੀ ਪਾਸੋਂ 10 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟ ਮਿਲੇ ਹਨ | ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਬਿਲਾਸਪੁਰ ਵਿਖੇ ਏਮਜ਼ ਹਸਪਤਾਲ ਅਤੇ ਇਕ ਹਾਈਡ੍ਰੋ ਇੰਜੀਨੀਅਰਿੰਗ ਕਾਲਜ ਦਾ ਉਦਘਾਟਨ ਕੀਤਾ, ਜਿਨ੍ਹਾਂ ਦੇ ਨੀਂਹ ਪੱਥਰ ਉਨ੍ਹਾਂ ਵਲੋਂ ਹੀ 2017 'ਚ ਰੱਖੇ ਗਏ ਸਨ | 247 ਏਕੜ 'ਚ ਫੈਲੇ ਏਮਜ਼ 'ਤੇ 1470 ਕਰੋੜ ਰੁਪਏ ਦੀ ਲਾਗਤ ਆਈ ਹੈ | ਏਮਜ਼ ਤੇ ਕਾਲਜ ਦੇ ਉਦਘਾਟਨ ਤੋਂ ਇਲਾਵਾ ਮੋਦੀ ਨੇ ਅੱਜ ਦੇ ਸਮਾਗਮ 'ਚ 3650 ਕਰੋੜ ਰੁਪਏ ਦੇ ਹੋਰਨਾਂ ਪ੍ਰਾਜੈਕਟਾਂ ਦੇ ਵੀ ਨੀਂਹ ਪੱਥਰ ਰੱਖੇ | ਇਸ ਤੋਂ ਬਾਅਦ ਮੋਦੀ ਨੇ ਕੁੱਲੂ ਕੌਮਾਂਤਰੀ ਦੁਸਹਿਰਾ ਉਤਸਵ 'ਚ ਵੀ ਸ਼ਿਰਕਤ ਕੀਤੀ ਅਤੇ ਰੱਥ ਯਾਤਰਾ ਵੇਖੀ |

ਦੇਸ਼ ਭਰ 'ਚ ਉਤਸ਼ਾਹ ਨਾਲ ਮਨਾਇਆ ਦੁਸਹਿਰਾ

ਨਵੀਂ ਦਿੱਲੀ, 5 ਅਕਤੂਬਰ (ਏਜੰਸੀ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਦੇਸ਼ ਭਰ 'ਚ ਧੂਮਧਾਮ ਨਾਲ ਮਨਾਇਆ ਗਿਆ | ਦੋ ਸਾਲਾਂ ਤੱਕ ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਦੁਸਹਿਰੇ ਦਾ ਰੰਗ ਫਿੱਕਾ ਰਿਹਾ ਸੀ ਪਰ ਇਸ ਵਾਰ ਲੋਕਾਂ 'ਚ ਇਸ ਤਿਉਹਾਰ ਨੂੰ ਲੈ ਕੇ ਖਾਸ ਉਤਸ਼ਾਹ ਦਿਖਾਈ ਦਿੱਤਾ | ਪੰਜਾਬ ਦੇ ਲੁਧਿਆਣਾ, ਜਲੰਧਰ, ਅੰਮਿ੍ਤਸਰ, ਪਟਿਆਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਤੇ ਬਰਨਾਲਾ 'ਚ ਇਸ ਵਾਰ ਪਿਛਲੇ ਸਾਲਾਂ ਨਾਲੋਂ ਸਭ ਤੋਂ ਉੱਚੇ ਰਾਵਣ ਦੇ ਪੁਤਲੇ ਫੂਕੇ ਗਏ | ਦੂਜੇ ਪਾਸੇ, ਪਹਿਲੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਹਿਮਾਚਲ ਦੇ ਕੁੱਲੂ 'ਚ ਅੰਤਰਰਾਸ਼ਟਰੀ ਦੁਸਹਿਰਾ ਰੱਥ ਯਾਤਰਾ 'ਚ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਦਾ ਰਵਾਇਤੀ ਸੰਗੀਤਕ ਧੁਨਾਂ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੀ ਮੌਜੂਦ ਰਹੇ | ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਉੱਤਰਾਖੰਡ ਦੇ ਚਮੋਲੀ 'ਚ ਔਲੀ ਮਿਲਟਰੀ ਸਟੇਸ਼ਨ ਵਿਖੇ ਫ਼ੌਜ ਦੇ ਜਵਾਨਾਂ ਨਾਲ ਦੁਸਹਿਰੇ ਦਾ ਤਿਉਹਾਰ ਮਨਾਇਆ | ਇਸ ਮੌਕੇ ਉਨ੍ਹਾਂ ਵਲੋਂ ਸ਼ਸਤਰ ਪੂਜਾ ਵੀ ਕੀਤੀ ਗਈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁਹਾਲੀ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ |

ਸ਼ੋਪੀਆਂ 'ਚ ਦੋ ਮੁਕਾਬਲਿਆਂ 'ਚ 4 ਅੱਤਵਾਦੀ ਹਲਾਕ

3 ਜੈਸ਼ ਤੇ 1 ਲਸ਼ਕਰ ਨਾਲ ਸੀ ਸੰਬੰਧਿਤ
ਸ੍ਰੀਨਗਰ, 5 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਹੋਏ ਦੋ ਵੱਖ-ਵੱਖ ਮੁਕਾਬਲਿਆਂ 'ਚ ਜੈਸ਼ ਤੇ ਲਸ਼ਕਰ ਦੇ 4 ਅੱਤਵਾਦੀ ਮਾਰੇ ਗਏ ਹਨ, ਜੋ 2 ਅਕਤੂਬਰ ਨੂੰ ਇਕ ਐਸ.ਪੀ.ਓ. ਦੀ ਹੋਈ ਹੱਤਿਆ ਲਈ ਜ਼ਿੰਮੇਵਾਰ ਸਨ | ਪਹਿਲਾ ਮੁਕਾਬਲਾ ਮੰਗਲਵਾਰ ਦੇਰ ਰਾਤ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਦਰਾਚ ਖੇਤਰ ਤੇ ਦੂਜਾ ਬੁੱਧਵਾਰ ਸਵੇਰੇ ਸ਼ੋਪੀਆਂ ਦੇ ਹੀ ਮੂਲੂ ਇਲਾਕੇ 'ਚ ਤਲਾਸ਼ੀ ਕਾਰਵਾਈ ਦੌਰਾਨ ਸ਼ੁਰੂ ਹੋਇਆ | ਜੰਮੂ-ਕਸ਼ਮੀਰ ਪੁਲਿਸ ਦੇ ਕਸ਼ਮੀਰ ਰੇਂਜ ਦੇ ਏ.ਡੀ.ਜੀ.ਪੀ. ਵਿਜੇ ਕੁਮਾਰ ਨੇ ਟਵੀਟ ਕਰਕੇ ਦੱਸਿਆ ਕਿ ਸ਼ੋਪੀਆਂ ਜ਼ਿਲ੍ਹੇ ਦੇ ਦਰਾਚ ਖੇਤਰ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਤੇ ਮੂਲੂ 'ਚ ਲਸ਼ਕਰ-ਏ-ਤਾਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਮੂਲੂ ਮੁਕਾਬਲੇ 'ਚ ਮਾਰੇ ਗਏ ਲਸ਼ਕਰ ਅੱਤਵਾਦੀ ਦੀ ਪਛਾਣ ਆਰਿਫ਼ ਰਾਸ਼ਿਦ ਵਾਨੀ ਵਜੋਂ, ਜਦਕਿ ਦਰਾਚ 'ਚ ਮਾਰੇ ਗਏ 3 ਜੈਸ਼ ਅੱਤਵਾਦੀਆਂ ਦੀ ਪਛਾਣ ਜ਼ੁਬੈਰ ਮਕਬੂਲ ਵਾਨੀ ਵਾਸੀ ਡੂਮਪੋਰਾ ਕੀਗਾਮ, ਜਮਸ਼ੀਦ ਅਹਿਮਦ ਮਗਰੇ ਵਾਸੀ ਰਾਜਪੋਰਾ ਤੇ ਹਨਾਨ ਬਿਨ ਯਾਕੂਬ ਉਰਫ਼ ਸਾਕਿਬ ਵਾਸੀ ਕਰੀਮਾਬਾਦ, ਪੁਲਵਾਮਾ ਵਜੋਂ ਹੋਈ | ਇਹ ਅੱਤਵਾਦੀ ਪੁਲਵਾਮਾ ਦੇ ਪਿੰਗਲਾਨਾ 'ਚ 2 ਅਕਤੂਬਰ ਨੂੰ ਐਸ.ਪੀ.ਓ. ਜਾਵੇਦ ਦਾਰ ਅਤੇ 24 ਸਤੰਬਰ ਨੂੰ ਪੱਛਮੀ ਬੰਗਾਲ ਦੇ ਇਕ ਪ੍ਰਵਾਸੀ ਦੀ ਹੱਤਿਆ 'ਚ ਸ਼ਾਮਿਲ ਸਨ | ਦੋਵੇਂ ਮੁਕਾਬਲਿਆਂ ਵਾਲੀਆਂ ਥਾਵਾਂ ਤੋਂ ਭਾਰੀ ਮਾਤਰਾ 'ਚ ਹਥਿਆਰ ਮਿਲੇ |

ਕਾਬੁਲ ਦੀ ਮਸਜਿਦ 'ਚ ਧਮਾਕਾ, 5 ਹਲਾਕ

ਅੰਮਿ੍ਤਸਰ, 5 ਅਕਤੂਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਗ੍ਰਹਿ ਮੰਤਰਾਲੇ ਦੇ ਦਫ਼ਤਰ ਦੇ ਅਹਾਤੇ 'ਚ ਸਥਿਤ ਇਕ ਮਸਜਿਦ 'ਚ ਹੋਏ ਧਮਾਕੇ ਦੌਰਾਨ 5 ਲੋਕਾਂ ਦੀ ਮੌਤ ਹੋ ਗਈ ਤੇ 26 ਹੋਰ ਜ਼ਖ਼ਮੀ ਹੋ ਗਏ | ਇਸਲਾਮਿਕ ਅਮੀਰਾਤ ਆਫ਼ ਅਫ਼ਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਨਫ਼ੀ ਟਕੋਰ ਨੇ ਦੱਸਿਆ ਕਿ ਧਮਾਕੇ ਦੇ ਸਮੇਂ ਗ੍ਰਹਿ ਮੰਤਰਾਲੇ 'ਚ ਪਹੁੰਚੇ ਲੋਕ ਤੇ ਕੁਝ ਕਰਮਚਾਰੀ ਮਸਜਿਦ 'ਚ ਨਮਾਜ਼ ਅਦਾ ਕਰ ਰਹੇ ਸਨ | ਬੁਲਾਰੇ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਚੁਫੇਰੇ ਮਜ਼ਬੂਤ ਦੀਵਾਰ ਤੇ ਕਿਲ੍ਹੇਨੁਮਾ ਅਹਾਤੇ ਅੰਦਰ ਮੌਜੂਦ ਮਸਜਿਦ 'ਚ ਹੋਏ ਬੰਬ ਧਮਾਕੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਧਮਾਕੇ ਦੀ ਜਾਂਚ ਜਾਰੀ ਹੈ ਅਤੇ ਸੁਰੱਖਿਆ ਅਮਲੇ ਵਲੋਂ ਸੀ. ਸੀ. ਟੀ. ਵੀ. ਫੁਟੇਜ ਦੀ ਮਦਦ ਨਾਲ ਹਮਲਾਵਰ ਦੀ ਭਾਲ ਕੀਤੀ ਜਾ ਰਹੀ ਹੈ | ਅਜੇ ਤੱਕ ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ ਜਾਂ ਕਿਸੇ ਹੋਰ ਅੱਤਵਾਦੀ ਸਮੂਹ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ |

ਸਰਕਾਰ ਦੇ ਵਿਸ਼ਵਾਸ ਮਤੇ 'ਤੇ 91 ਵੋਟਾਂ ਦੀ ਹੀ ਹੋਵੇਗੀ ਗਿਣਤੀ

• ਦੋ ਵੋਟਾਂ ਘਟਾਈਆਂ ਜਾਣਗੀਆਂ • ਸਪੀਕਰ ਦੇ ਫ਼ੈਸਲੇ ਕਾਰਨ ਅਯੋਗ ਕਰਾਰ ਹੋ ਸਕਦੇ ਹਨ ਦੋ ਮੈਂਬਰ • ਸਮੁੱਚੇ ਇਜਲਾਸ ਦੌਰਾਨ ਵਿਵਾਦਿਤ ਰਹੀ ਸਰਕਾਰ ਤੇ ਸਪੀਕਰ ਦੀ ਭੂਮਿਕਾ
ਹਰਕਵਲਜੀਤ ਸਿੰਘ
ਚੰ
ਡੀਗੜ੍ਹ, 5 ਅਕਤੂਬਰ-ਪੰਜਾਬ ਵਿਧਾਨ ਸਭਾ ਦੇ 4 ਦਿਨਾ ਇਜਲਾਸ ਦੇ ਆਖ਼ਰੀ ਦਿਨ ਸਰਕਾਰ ਦੇ ਹੱਕ 'ਚ ਭਰੋਸੇ ਦੇ ਵੋਟ ਸੰਬੰਧੀ ਸਪੀਕਰ ਵਲੋਂ ਸਰਕਾਰ ਦੇ ਪੱਖ 'ਚ 93 ਵੋਟਾਂ ਪੈਣ ਦੇ ਕੀਤੇ ਗਏ ਐਲਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੋ ਵੋਟਾਂ ਵਧਣ ਲਈ ਵਧਾਈਆਂ ਦਿੱਤੇ ਜਾਣ ਤੋਂ ਬਾਅਦ ਵਿਧਾਨ ਸਭਾ ਸਕੱਤਰੇਤ ਹੁਣ ਆਪਣੇ ਫ਼ੈਸਲੇ ਤੋਂ ਪੈਰ ਪਿੱਛੇ ਖਿੱਚ ਰਿਹਾ ਹੈ | ਸੂਚਨਾ ਅਨੁਸਾਰ ਸਪੀਕਰ ਵਿਧਾਨ ਸਭਾ ਨੂੰ ਹੁਣ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਵਲੋਂ ਅਕਾਲੀ ਮੈਂਬਰ ਮਨਪ੍ਰੀਤ ਸਿੰਘ ਇਯਾਲੀ ਤੇ ਬਸਪਾ ਮੈਂਬਰ ਡਾ: ਨਛੱਤਰ ਪਾਲ ਦੀ ਵੋਟ ਸਰਕਾਰ ਦੇ ਪੱਖ 'ਚ ਦਿੱਤੇ ਜਾਣ ਦੇ ਫ਼ੈਸਲੇ ਕਾਰਨ ਦਲ ਬਦਲੂ ਰੋਕੂ ਕਾਨੂੰਨ ਅਨੁਸਾਰ ਦੋਵਾਂ ਮੈਂਬਰਾਂ ਨੂੰ ਅਯੋਗ ਕਰਾਰ ਦਿੱਤਾ ਜਾ ਸਕਦਾ ਹੈ | ਇਨ੍ਹਾਂ ਦੋਵਾਂ ਮੈਂਬਰਾਂ ਵਲੋਂ ਸਪੀਕਰ ਨੂੰ ਪੱਤਰ ਲਿਖ ਕੇ ਸਪੱਸ਼ਟ ਕੀਤਾ ਗਿਆ ਹੈ ਕਿ ਮਤੇ 'ਤੇ ਬੋਲਦਿਆਂ ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਉਹ ਇਸ ਵਿਸ਼ਵਾਸ ਮਤੇ ਦੇ ਵਿਰੁੱਧ ਹਨ, ਪਰ ਉਨ੍ਹਾਂ ਦਾ ਵੋਟ ਮਤੇ ਦੇ ਹੱਕ 'ਚ ਐਲਾਨਿਆ ਜਾਣਾ ਵਿਧਾਨ ਸਭਾ ਦੇ ਰਿਕਾਰਡ ਦੇ ਸਰਾਸਰ ਉਲਟ ਹੈ ਤੇ ਇਸ ਵਿਚ ਤੁਰੰਤ ਸੋਧ ਕੀਤੀ ਜਾਵੇ | ਵਰਨਣਯੋਗ ਹੈ ਕਿ ਸਰਕਾਰ ਵਲੋਂ ਬੁਲਾਇਆ ਗਿਆ ਚਾਰ ਦਿਨਾ ਇਹ ਇਜਲਾਸ ਵਿਵਾਦਾਂ 'ਚ ਹੀ ਘਿਰਿਆ ਰਿਹਾ ਅਤੇ ਸਰਕਾਰ ਕੋਲ ਹਾਲਾਂਕਿ ਇਜਲਾਸ ਦੇ ਚਾਰ ਦਿਨਾਂ ਲਈ ਕੋਈ ਕੰਮਕਾਜ ਸੀ ਅਤੇ ਲਿਆਂਦਾ ਗਿਆ 'ਵਿਸ਼ਵਾਸ ਮਤਾ' ਸਾਰਿਆਂ ਦੀ ਸਮਝ ਤੋਂ ਬਾਹਰ ਸੀ ਕਿ ਜਿਸ ਪਾਰਟੀ ਦਾ ਸਦਨ ਵਿਚ ਏਨਾ ਵੱਡਾ ਬਹੁਮਤ ਹੈ ਉਸ ਨੂੰ ਭਰੋਸੇ ਦੇ ਵੋਟ ਦੀ ਕੀ ਲੋੜ ਹੈ | ਪਰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਤੋਂ ਬਾਅਦ ਪੰਜਾਬ 'ਚ ਅਜਿਹਾ ਮਤਾ ਪਾਸ ਕਰਨ ਦੇ ਆਦੇਸ਼ ਨੂੰ ਸਿਰੇ ਚੜ੍ਹਾਉਣ ਲਈ ਸਰਕਾਰ ਵਲੋਂ ਸਰਕਾਰੀ ਖ਼ਜ਼ਾਨੇ ਦਾ 4 ਕਰੋੜ ਰੁਪਇਆ ਜ਼ਰੂਰ ਖ਼ਰਚ ਕਰ ਦਿੱਤਾ ਗਿਆ | ਦਿਲਚਸਪ ਗੱਲ ਇਹ ਸੀ ਕਿ ਇਜਲਾਸ ਲਈ ਵਾਧੂ ਸਮਾਂ ਹੋਣ ਦੇ ਬਾਵਜੂਦ ਮੈਂਬਰਾਂ ਨੂੰ ਕਈ ਮੁੱਦੇ ਉਠਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਤੇ ਕੁਝ ਜ਼ਰੂਰੀ ਮੁੱਦਿਆਂ ਤੋਂ ਜਵਾਬ ਦੇਣ ਤੋਂ ਭੱਜਦਿਆਂ ਮੁੱਖ ਮੰਤਰੀ ਵੀ ਬਹੁਤਾ ਸਮਾਂ ਸਦਨ ਤੋਂ ਗੈਰ ਹਾਜ਼ਰ ਰਹੇ | ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਜਿਨ੍ਹਾਂ ਦੀ ਇਸ ਇਜਲਾਸ ਦੌਰਾਨ ਭੂਮਿਕਾ ਕਾਫ਼ੀ ਚੰਗੀ ਰਹੀ, ਮੁੱਖ ਮੰਤਰੀ ਤੋਂ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਦੀ ਲੀਕ ਆਡੀਓ ਸੰਬੰਧੀ ਅਤੇ ਪੁਲਿਸ ਹਿਰਾਸਤ 'ਚੋਂ ਦੌੜੇ ਇਕ ਨਾਮੀ ਗੈਂਗਸਟਰ ਅਤੇ ਸਮੱਗਲਰ ਸੰਬੰਧੀ ਜਵਾਬ ਮੰਗਦੇ ਰਹੇ, ਪਰ ਮੁੱਖ ਮੰਤਰੀ ਨੇ ਇਸ ਸੰਬੰਧੀ ਵਿਸਥਾਰਤ ਜਵਾਬ ਨਹੀਂ ਦਿੱਤਾ | ਸਪੀਕਰ ਨੇ ਵੀ ਵਿਸ਼ੇਸ਼ ਤੌਰ 'ਤੇ ਕਾਂਗਰਸੀ ਮੈਂਬਰ ਸੁਖਪਾਲ ਸਿੰਘ ਖਹਿਰਾ ਤੇ ਕਈ ਹੋਰ ਵਿਧਾਇਕਾਂ ਨੂੰ ਬੋਲਣ ਜਾਂ ਜ਼ਰੂਰੀ ਮੁੱਦੇ ਉਠਾਉਣ ਲਈ ਸਮਾਂ ਨਹੀਂ ਦਿੱਤਾ | ਇਥੋਂ ਤੱਕ ਕਿ ਹੁਕਮਰਾਨ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਜੋ ਕਿ ਬਰਗਾੜੀ-ਬਹਿਬਲ ਕਲਾਂ ਮੁੱਦੇ 'ਤੇ ਗੱਲ ਕਰਨਾ ਚਾਹੁੰਦੇ ਸਨ, ਨੂੰ ਵੀ ਸਪੀਕਰ ਬੋਲਣ ਲਈ ਸਮਾਂ ਦੇਣ ਦੀ ਥਾਂ ਬਿਠਾਉਣ 'ਚ ਹੀ ਲੱਗੇ ਰਹੇ ਤੇ ਉਨ੍ਹਾਂ ਨੂੰ ਰੋਕਣ ਲਈ ਇਕ ਮੰਤਰੀ ਨੂੰ ਬੋਲਣ ਲਈ ਖੜ੍ਹਾ ਕਰ ਦਿੱਤਾ | ਹਾਲਾਂਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਖ਼ੁਦ ਉਸੇ ਖੇਤਰ ਤੋਂ ਵਿਧਾਇਕ ਹਨ, ਜਿਸ ਨਾਲ ਸੰਬੰਧਿਤ 'ਆਪ' ਵਿਧਾਇਕ ਮਤਾ ਉਠਾ ਰਿਹਾ ਸੀ | ਦਿੱਲੀ ਸਰਕਾਰ, ਜਿਸ ਦਾ ਉਥੋਂ ਦੇ ਉਪ ਰਾਜਪਾਲ ਨਾਲ ਟਕਰਾਅ ਚੱਲ ਰਿਹਾ ਹੈ, ਉੱਥੇ ਸਰਕਾਰ ਵਲੋਂ ਵਿਧਾਨ ਸਭਾ ਦੇ ਇਜਲਾਸ ਤੋਂ ਬਾਅਦ ਵਿਧਾਨ ਸਭਾ ਦੀ ਬੈਠਕ ਨੂੰ ਅਣਮਿੱਥੇ ਸਮੇਂ ਲਈ ਬਿਠਾਉਣ ਦਾ ਫ਼ੈਸਲਾ ਹੀ ਨਹੀਂ ਲਿਆ ਜਾਂਦਾ ਤਾਂ ਜੋ ਅਗਲੇ ਇਜਲਾਸ ਲਈ ਉਨ੍ਹਾਂ ਨੂੰ ਦੁਬਾਰਾ ਉਪ-ਰਾਜਪਾਲ ਤੋਂ ਇਜਲਾਸ ਬੁਲਾਉਣ ਸੰਬੰਧੀ ਇਜਾਜ਼ਤ ਨਾ ਲੈਣੀ ਪਵੇ ਪਰ ਇਸ ਵਾਰ ਪੰਜਾਬ ਵੀ ਰਾਜਪਾਲ ਨਾਲ ਸਰਕਾਰ ਦੇ ਇਜਲਾਸ ਸਦਨ ਦੇ ਮੁੱਦੇ 'ਤੇ ਪੈਦਾ ਹੋਏ ਟਕਰਾਅ ਤੋਂ ਬਾਅਦ ਸੰਭਵ ਹੈ ਕਿ ਭਗਵੰਤ ਮਾਨ ਸਰਕਾਰ ਵੀ ਵਿਧਾਨ ਸਭਾ ਦੀ ਬੈਠਕ ਨੂੰ ਅਣਮਿੱਥੇ ਸਮੇਂ ਲਈ ਉਠਾਉਣ ਸੰਬੰਧੀ ਫ਼ੈਸਲਾ ਨਾ ਲਵੇ | ਹਾਲਾਂਕਿ ਇਸ ਕਾਰਨ ਸਰਕਾਰ 'ਤੇ ਆਰਡੀਨੈਂਸ ਜਾਰੀ ਕਰਨ 'ਤੇ ਰੋਕ ਜ਼ਰੂਰ ਲੱਗ ਜਾਂਦੀ ਹੈ | ਇਜਲਾਸ ਦੌਰਾਨ ਵਿਧਾਨ ਸਭਾ ਦੇ ਰਿਕਾਰਡ ਵਿਚ ਅਦਲਾ-ਬਦਲੀ ਕਰਨ ਦੇ ਦੋਸ਼ ਲੱਗੇ, ਪਰ ਸਪੀਕਰ ਵਲੋਂ ਇਸ ਸੰਬੰਧੀ ਕੋਈ ਸਪੱਸ਼ਟੀਕਰਨ ਜਾਰੀ ਨਹੀਂ ਕੀਤਾ ਗਿਆ | ਮੁੱਖ ਮੰਤਰੀ ਦੀ ਸਦਨ ਦੀਆਂ ਬੈਠਕਾਂ ਤੋਂ ਗ਼ੈਰ ਹਾਜ਼ਰੀ ਵੀ ਸਭ ਨੂੰ ਰੜਕਦੀ ਰਹੀ ਤੇ ਉਹ ਕੇਵਲ ਸਦਨ ਵਿਚ ਬੋਲਣ ਤੋਂ ਕੁਝ ਸਮਾਂ ਪਹਿਲਾਂ ਹੀ ਪਧਾਰਦੇ ਰਹੇ |

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਇਕ ਵਾਰ ਫਿਰ ਹੋਇਆ ਉਲਟਫੇਰ

ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਪ੍ਰਧਾਨ ਨੂੰ ਲੈ ਕੇ ਇਕ ਵਾਰ ਫਿਰ ਉਲਟਫੇਰ ਹੋ ਗਿਆ ਹੈ | ਇਥੇ ਮਾਡਲ ਟਾਊਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਐਡਹਾਕ ਕਮੇਟੀ ਦੀ ਕਾਰਜਕਾਰਨੀ ਦੇ 10 ਮੈਂਬਰਾਂ 'ਚੋਂ 7 ਮੈਂਬਰਾਂ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੂਥ ਇਕਾਈ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ ਚੁਣ ਲਿਆ | ਦੱਸਣਯੋਗ ਹੈ ਕਿ ਬੀਤੀ 20 ਸਤੰਬਰ ਨੂੰ ਸੁਪਰੀਮ ਕੋਰਟ ਨੇ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ 'ਤੇ ਆਪਣਾ ਫ਼ੈਸਲਾ ਦਿੰਦੇ ਹੋਏ ਇਸ ਕਮੇਟੀ ਨੂੰ ਆਪਣੀ ਮਾਨਤਾ ਦੇ ਦਿੱਤੀ ਸੀ, ਜਿਸ ਤੋਂ ਬਾਅਦ ਹੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਕਮੇਟੀ ਦੇ ਜ਼ਿਆਦਾਤਰ ਮੈਂਬਰਾਂ ਨੇ ਬੀਤੀ 24 ਸਤੰਬਰ ਨੂੰ ਕੈਥਲ ਦੇ ਗੁਰਦਆਰਾ ਸਾਹਿਬ ਵਿਖੇ ਮੀਟਿੰਗ ਕਰਕੇ ਕਮੇਟੀ ਦੇ ਮੋਢੀ ਸਾਬਕਾ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੂੰ ਆਪਣਾ ਪ੍ਰਧਾਨ ਐਲਾਨ ਦਿੱਤਾ ਸੀ, ਜਿਸ ਤੋਂ ਬਾਅਦ ਦਾਦੂਵਾਲ ਨੇ ਇਸ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ, ਪਰ ਕੁਝ ਦਿਨ ਲੰਘਣ ਤੋਂ ਬਾਅਦ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਲੈ ਕੇ ਇਕ ਵਾਰ ਫਿਰ ਉਲਟਫੇਰ ਹੋ ਗਿਆ | ਅਮਰਿੰਦਰ ਸਿੰਘ ਅਰੋੜਾ ਨੂੰ ਪ੍ਰਧਾਨ ਚੁਣਨ ਵਾਲਿਆਂ 'ਚ ਮੈਂਬਰ ਕਰਨੈਲ ਸਿੰਘ ਨਿੰਮਨਾਬਾਦ, ਐਡਵੋਕੇਟ ਚੰਨਦੀਪ ਸਿੰਘ ਖੁਰਾਣਾ, ਸਤਪਾਲ ਸਿੰਘ ਰਾਮਗੜ੍ਹੀਆ ਪਿਹੋਵਾ, ਹਰਭਜਨ ਸਿੰਘ ਰਾਠੌਰ, ਨਿਰਵੈਲ ਸਿੰਘ ਸਫੀਦੋ, ਜਸਬੀਰ ਸਿੰਘ ਭੱਟੀ ਅਤੇ ਗੁਰਚਰਨ ਸਿੰਘ ਸ਼ਾਮਿਲ ਹਨ | ਇਸ ਮੌਕੇ ਚੰਨਦੀਪ ਸਿੰਘ ਖੁਰਾਣਾ, ਜੋ ਕਮੇਟੀ ਦੇ ਕਾਨੂੰਨ ਸਲਾਹਕਾਰ ਦੱਸੇ ਜਾ ਰਹੇ ਹਨ ਨੇ 'ਅਜੀਤ' ਨੂੰ ਦੱਸਿਆ ਕਿ ਕਮੇਟੀ ਦੀ ਕਾਰਜਕਾਰਨੀ 'ਚ ਪ੍ਰਧਾਨ ਸਮੇਤ 11 ਮੈਂਬਰ ਹਨ, ਜਿਨ੍ਹਾਂ 'ਚੋਂ ਦੋ ਤਿਹਾਈ ਮੈਂਬਰਾਂ ਨੂੰ ਸੰਵਿਧਾਨਕ ਤੌਰ 'ਤੇ ਨਵੇਂ ਪ੍ਰਧਾਨ ਨੂੰ ਚੁਣਨ ਦਾ ਅਧਿਕਾਰ ਹੈ ਅਤੇ ਅੱਜ ਦੋ ਤਿਹਾਈ ਕਾਰਜਕਾਰਨੀ ਮੈਂਬਰਾਂ ਨੇ ਅਮਰਿੰਦਰ ਸਿੰਘ ਅਰੋੜਾ ਨੂੰ ਪ੍ਰਧਾਨ ਚੁਣ ਲਿਆ ਹੈ | ਉਨ੍ਹਾਂ ਦੱਸਿਆ ਕਿ ਕੈਥਲ ਵਿਖੇ ਹੋਈ ਮੀਟਿੰਗ ਦੌਰਾਨ ਵੀ ਮੌਜੂਦ ਮੈਂਬਰਾਂ ਨੇ ਅਮਰਿੰਦਰ ਸਿੰਘ ਅਰੋੜਾ ਨੂੰ ਹੀ ਪ੍ਰਧਾਨ ਚੁਣਿਆ ਸੀ ਪਰ ਉਸ ਸਮੇਂ ਅਮਰਿੰਦਰ ਸਿੰਘ ਅਰੋੜਾ ਨੇ ਆਪਣਾ ਸਿਰਪਾਓ ਕਮੇਟੀ ਦੇ ਮੋਢੀ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਪਾ ਕੇ ਪ੍ਰਧਾਨ ਬਣਾ ਦਿੱਤਾ ਸੀ, ਜਿਨ੍ਹਾਂ ਨੂੰ ਮੈਂਬਰਾਂ ਨੇ ਸਵਿਕਾਰ ਨਹੀਂ ਕੀਤਾ ਅਤੇ ਉਨ੍ਹਾਂ ਦੇ ਨਾਂਅ 'ਤੇ ਮੈਂਬਰ ਇਕਜੁੱਟ ਨਹੀਂ ਸਨ ਹੋ ਰਹੇ, ਜਿਸ ਤੋਂ ਬਾਅਦ ਸਾਰੇ ਹੀ ਮੈਂਬਰਾਂ ਨੂੰ ਇਕਜੁੱਟ ਕਰਨ ਲਈ ਹੀ ਅਮਰਿੰਦਰ ਸਿੰਘ ਅਰੋੜਾ ਨੂੰ ਪ੍ਰਧਾਨ ਬਣਾਇਆ ਗਿਆ ਹੈ | ਇਸ ਮੌਕੇ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਝੀਂਡਾ ਨਾਲ ਲੰਮੇ ਸਮੇਂ ਤੱਕ ਕੰਮ ਕੀਤਾ ਹੈ, ਜਿਸ ਕਾਰਨ ਉਨ੍ਹਾਂ ਨੇ ਉਨ੍ਹਾਂ ਦਾ ਮਾਣ ਕਰਦੇ ਹੋਏ ਹੀ ਉਨ੍ਹਾਂ ਨੂੰ ਸਿਰਪਾਓ ਦੇ ਕੇ ਪ੍ਰਧਾਨ ਦਾ ਐਲਾਨ ਕੀਤਾ ਸੀ ਪਰ ਮੈਂਬਰ ਉਨ੍ਹਾਂ ਦੇ ਪ੍ਰਧਾਨ ਬਣਨ 'ਤੇ ਇਕਜੁੱਟ ਨਹੀਂ ਹੋ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਅੱਜ ਫਿਰ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਜਲਦ ਹੀ ਹਰਿਆਣਾ ਦੇ ਇਤਿਹਾਸਕ ਅਤੇ ਹੋਰਨਾਂ ਗੁਰੂ ਘਰਾਂ 'ਚ ਸਮੁੱਚੀ ਕਮੇਟੀ ਨਾਲ ਪਹੁੰਚਣਗੇ | ਉਨ੍ਹਾਂ ਕਿਹਾ ਕਿ ਕੈਥਲ ਮੀਟਿੰਗ ਦੌਰਾਨ ਵੀ ਉਨ੍ਹਾਂ ਨੂੰ 33 ਮੈਂਬਰਾਂ ਦਾ ਸਮਰਥਨ ਪ੍ਰਾਪਤ ਸੀ ਅਤੇ ਅੱਜ ਵੀ ਉਹ ਉਨ੍ਹ੍ਹਾਂ ਸਾਰੇ ਹੀ ਮੈਂਬਰਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ 'ਤੇ ਆਪਣਾ ਭਰੋਸਾ ਪ੍ਰਗਟ ਕੀਤਾ ਹੈ |

ਅਰੁਣਾਚਲ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਤਵਾਂਗ, 5 ਅਕਤੂਬਰ (ਪੀ. ਟੀ. ਆਈ.)-ਅਰੁਣਾਚਲ ਪ੍ਰਦੇਸ਼ ਦੇ ਜ਼ਿਲ੍ਹਾ ਤਵਾਂਗ 'ਚ ਬੁੱਧਵਾਰ ਸਵੇਰੇ ਚੀਨ ਨਾਲ ਲੱਗਦੀ ਸਰਹੱਦ ਨੇੜੇ ਭਾਰਤੀ ਫ਼ੌਜ ਦਾ ਇਕ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ 'ਚ ਸਵਾਰ ਦੋ ਪਾਇਲਟਾਂ 'ਚੋਂ ਇਕ ਦੀ ਮੌਤ ਹੋ ਗਈ | ਰੱਖਿਆ ਬੁਲਾਰੇ ...

ਪੂਰੀ ਖ਼ਬਰ »

ਮੁੰਬਈ ਦਾ ਰਿਲਾਇੰਸ ਹਸਪਤਾਲ ਉਡਾਉਣ ਦੀ ਮਿਲੀ ਧਮਕੀ

ਅਣਪਛਾਤੇ ਨੇ ਅੰਬਾਨੀ ਪਰਿਵਾਰ ਦੇ ਮੈਂਬਰਾਂ ਨੂੰ ਵੀ ਦਿੱਤੀਆਂ ਧਮਕੀਆਂ

ਮੁੰਬਈ, 5 ਅਕਤੂਬਰ (ਏਜੰਸੀ)- ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਕ ਅਣਪਛਾਤੇ ਵਿਅਕਤੀ ਨੇ ਬੁੱਧਵਾਰ ਨੂੰ ਫੋਨ ਕਰਕੇ ਦੱਖਣੀ ਮੁੰਬਈ ਸਥਿਤ ਸਰ ਐਚ.ਐਨ. ਰਿਲਾਇੰਸ ਫਾਊਾਡੇਸ਼ਨ ਹਸਪਤਾਲ ਨੂੰ ਉਡਾਉਣ ਦੀ ਧਮਕੀ ਦਿੱਤੀ ਅਤੇ ਉਸ ਨੇ ਅੰਬਾਨੀ ਪਰਿਵਾਰ ਦੇ ਕੁਝ ਮੈਂਬਰਾਂ ਦੇ ...

ਪੂਰੀ ਖ਼ਬਰ »

ਪੰਜਾ ਸਾਹਿਬ ਸ਼ਹੀਦੀ ਸਾਕਾ ਸ਼ਤਾਬਦੀ ਸ਼ੋ੍ਰਮਣੀ ਕਮੇਟੀ, ਪਾਕਿਸਤਾਨ ਸਿੱਖ ਗੁਰਦੁੁਆਰਾ ਕਮੇਟੀ ਤੇ ਔਕਾਫ ਬੋਰਡ ਵਲੋਂ ਸਾਂਝੇ ਤੌਰ 'ਤੇ ਮਨਾਈ ਜਾਵੇਗੀ

ਪਾਕਿ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰ ਕੇ ਦੇਸ਼ ਪਰਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਸਵੰਤ ਸਿੰਘ ਜੱਸ ਸੁਰਿੰਦਰ ਕੋਛੜ ਅੰਮਿ੍ਤਸਰ, 5 ਅਕਤੂਬਰ -ਸ੍ਰੀ ਪੰਜਾ ਸਾਹਿਬ ਵਿਖੇ ਮਨਾਈ ਜਾਣ ਵਾਲੀ ਸ਼ਹੀਦੀ ਸਾਕਾ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮਾਂ ਲਈ ਪਾਕਿਸਤਾਨ ...

ਪੂਰੀ ਖ਼ਬਰ »

ਗ੍ਰਹਿ ਮੰਤਰਾਲੇ ਨੇ ਪਾਬੰਦੀਸ਼ੁਦਾ ਧੜਿਆਂ ਦੇ 10 ਮੈਂਬਰਾਂ ਨੂੰ ਅੱਤਵਾਦੀ ਐਲਾਨਿਆ

ਨਵੀਂ ਦਿੱਲੀ, 5 ਅਕਤੂਬਰ (ਉਪਮਾ ਡਾਗਾ ਪਾਰਥ)-ਗ੍ਰਹਿ ਮੰਤਰਾਲੇ ਨੇ ਲਸ਼ਕਰ-ਏ-ਤਾਇਬਾ ਅਤੇ ਹਿਜ਼ਬੁਲ ਮੁਜ਼ਾਹੁਦੀਨ ਸਮੇਤ ਹੋਰ ਪਾਬੰਦੀਸ਼ੁਦਾ ਧੜਿਆਂ ਦੇ ਕੁੱਲ 10 ਮੈਂਬਰਾਂ ਨੂੰ ਗੈਰਕਾਨੂੰਨੀ ਕਾਰਵਾਈਆਂ ਦੀ ਰੋਕਥਾਮ ਬਾਰੇ ਕਾਨੂੰਨ ਯੂ. ਏ. ਪੀ. ਏ. ਤਹਿਤ ਅੱਤਵਾਦੀ ...

ਪੂਰੀ ਖ਼ਬਰ »

ਟੀ.ਆਰ.ਐਸ. ਦਾ ਨਾਂਅ ਬਦਲ ਕੇ 'ਭਾਰਤ ਰਾਸ਼ਟਰ ਸਮਿਤੀ' ਰੱਖਿਆ

ਹੈਦਰਾਬਾਦ, 5 ਅਕਤੂਬਰ (ਪੀ. ਟੀ. ਆਈ.)-ਤੇਲੰਗਾਨਾ ਤੋਂ ਬਾਹਰ ਆਪਣੇ ਚੋਣ ਮੈਦਾਨ ਨੂੰ ਆਕਾਰ ਦੇਣ ਲਈ ਸੱਤਾਧਾਰੀ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ.) ਨੇ ਆਪਣਾ ਨਾਂਅ ਬਦਲ ਕੇ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ.) ਕਰ ਦਿੱਤਾ ਹੈ | ਆਂਧਰਾ ਪ੍ਰਦੇਸ਼ ਤੋਂ ਵੱਖਰਾ ...

ਪੂਰੀ ਖ਼ਬਰ »

ਉੱਤਰਾਖੰਡ 'ਚ ਬਰਫ਼ ਦੇ ਤੋਦੇ ਦੀ ਲਪੇਟ 'ਚ ਆਏ 14 ਪਰਬਤਾਰੋਹੀਆਂ ਨੂੰ ਬਚਾਇਆ

ਦੇਹਰਾਦੂਨ/ ਉੱਤਰਕਾਸ਼ੀ, 5 ਅਕਤੂਬਰ (ਪੀ. ਟੀ. ਆਈ.)-ਉੱਤਰਾਖੰਡ ਦੇ ਜ਼ਿਲ੍ਹਾ ਉੱਤਰਾਕਾਸ਼ੀ 'ਚ ਦਰੋਪਦੀ ਕਾ ਡੰਡਾ-2 ਚੋਟੀ 'ਤੇ ਬਰਫ ਦੇ ਤੋਦੇ ਦੀ ਲਪੇਟ 'ਚ ਆਉਣ ਤੋਂ ਬਾਅਦ ਲਾਪਤਾ ਹੋ ਗਈ ਪਰਬਤਾਰੋਹੀ ਟੀਮ ਦੇ 14 ਮੈਂਬਰਾਂ ਨੂੰ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰਾਂ ਦੀ ...

ਪੂਰੀ ਖ਼ਬਰ »

ਹਸਨ ਅਬਦਾਲ 'ਚ ਉਸਾਰਿਆ ਜਾਵੇਗਾ ਸਮਾਰਕ-ਗਿਲਾਨੀ

ਅੰਮਿ੍ਤਸਰ, 5 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਸ਼ਹਿਰ ਹਸਨ ਅਬਦਾਲ ਵਿਖੇ ਸ੍ਰੀ ਪੰਜਾ ਸਾਹਿਬ ਸ਼ਹੀਦੀ ਸਾਕੇ ਨੂੰ ਸਮਰਪਿਤ ਇਕ ਵਿਸ਼ਾਲ ਸਮਾਰਕ ਉਸਾਰਿਆ ਜਾਵੇਗਾ | ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਹਿਤ ਇਵੈਕੂਈ ਟਰੱਸਟ ...

ਪੂਰੀ ਖ਼ਬਰ »

ਯੂ.ਪੀ. 'ਚ ਐਲ. ਈ. ਡੀ. ਫਟਣ ਨਾਲ ਲੜਕੇ ਦੀ ਮੌਤ, 2 ਜ਼ਖ਼ਮੀ

ਗਾਜ਼ੀਆਬਾਦ, 5 ਅਕਤੂਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ 'ਚ ਓਮੇਂਦਰ ਨਾਂਅ ਦੇ ਲੜਕੇ ਦੀ ਐਲ.ਈ.ਡੀ. ਫਟਣ ਨਾਲ ਮੌਤ ਹੋ ਗਈ ਤੇ ਉਸ ਦੇ ਦੋਸਤ ਤੇ ਉਸ ਦੀ ਮਾਂ ਜ਼ਖ਼ਮੀ ਹੋ ਗਏ | ਧਮਾਕਾ ਏਨਾ ਜ਼ਬਰਦਸਤ ਸੀ ਕਿ ਇਕ ਕੰਧ ਪੂਰੀ ਤਰ੍ਹਾਂ ਟੁੱਟ ਗਈ ਤੇ ਦੂਜੀਆਂ ਕੰਧਾਂ 'ਚ ...

ਪੂਰੀ ਖ਼ਬਰ »

ਗਾਂਬੀਆ 'ਚ 66 ਬੱਚਿਆਂ ਦੀ ਮੌਤ ਹੋਣ 'ਤੇ ਭਾਰਤ 'ਚ ਬਣੀ ਖੰਘ ਦੀ ਦਵਾਈ ਦੀ ਜਾਂਚ ਕਰ ਰਿਹੈ ਵਿਸ਼ਵ ਸਿਹਤ ਸੰਗਠਨ

ਨਿਊਯਾਰਕ, 5 ਅਕਤੂਬਰ (ਏਜੰਸੀ)-ਵਿਸ਼ਵ ਸਿਹਤ ਸੰਗਠਨ ਨੇ ਭਾਰਤ ਦੀ ਮੇਡਨ ਫਰਮਾਸਿਊਟੀਕਲਜ ਵਲੋਂ ਖੰਘ ਤੇ ਠੰਢ (ਕਫ ਐਂਡ ਕੋਲਡ) ਲਈ ਬਣਾਈਆਂ 4 ਪੀਣ ਵਾਲੀਆਂ ਦਵਾਈਆਂ ਲਈ ਚਿਤਾਵਨੀ ਜਾਰੀ ਕੀਤੀ ਹੈ ਕਿਉਂਕਿ ਪੱਛਮੀ ਅਫਰੀਕੀ ਦੇਸ਼ ਗੈਂਬੀਆ 'ਚ 66 ਬੱਚਿਆਂ ਦੀ ਮੌਤ ਦਾ ਸੰਬੰਧ ...

ਪੂਰੀ ਖ਼ਬਰ »

ਸ੍ਰੀਨਗਰ ਦੇ ਗੁਰਦੁਆਰੇ 'ਚ ਮੱਥਾ ਟੇਕਿਆ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀਨਗਰ ਦੇ ਰੈਣਾਵਾੜੀ ਸਥਿਤ ਗੁਰਦੁਆਰਾ ਛਠੀ ਪਾਤਸ਼ਾਹੀ ਵਿਖੇ ਮੱਥਾ ਟੇਕਿਆ | ਉਨ੍ਹਾਂ ਨਾਲ ਉੱਪ-ਰਾਜਪਾਲ ਮਨੋਜ ਸਿਨਹਾ ਅਤੇ ਕੁਝ ਭਾਜਪਾ ਆਗੂਆਂ ਨੇ ਵੀ ਹਾਜ਼ਰੀ ਭਰੀ | ਇਸ ਮੌਕੇ ਅਮਿਤ ਸ਼ਾਹ ਨੇ ਗੁਰਦੁਆਰੇ 'ਚ ਹਾਜ਼ਰ ...

ਪੂਰੀ ਖ਼ਬਰ »

ਕੁੱਲੂ ਦੁਸਹਿਰਾ ਉਤਸਵ 'ਚ ਸ਼ਿਰਕਤ ਕਰਨ ਵਾਲੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਬਣੇ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਲੂ ਕੌਮਾਂਤਰੀ ਦੁਸਹਿਰਾ ਉਤਸਵ 'ਚ ਸ਼ਿਰਕਤ ਕਰਨ ਵਾਲੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਬਣ ਗਏ ਹਨ | 7 ਦਿਨ ਚਲਣ ਵਾਲੇ ਕੁੱਲੂ ਕੌਮਾਂਤਰੀ ਦੁਸਹਿਰਾ ਉਤਸਵ ਦੀ ਸ਼ੁਰੂਆਤ ਭਗਵਾਨ ਰਘੂਨਾਥ ਦੀ ਰੱਥ ਯਾਤਰਾ ਨਾਲ ਹੋਈ | ...

ਪੂਰੀ ਖ਼ਬਰ »

ਭਾਰਤ ਸਰਕਾਰ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ 'ਤੇ ਖ਼ਤਮ ਕਰੇ ਪਾਸਪੋਰਟ ਦੀ ਸ਼ਰਤ-ਅਮੀਰ ਸਿੰਘ

ਅੰਮਿ੍ਤਸਰ, 5 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪਹੁੰਚੇ ਭਾਰਤੀ ਵਫ਼ਦ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਾਰਤ ...

ਪੂਰੀ ਖ਼ਬਰ »

ਵਫ਼ਦ ਦਾ ਪਾਕਿ 'ਚ ਭਰਵਾਂ ਸਵਾਗਤ

ਅਟਾਰੀ, (ਗੁਰਦੀਪ ਸਿੰਘ ਅਟਾਰੀ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜ ਮੈਂਬਰੀ ਵਫ਼ਦ ਨਾਲ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਏ | ਇੰਮੀਗ੍ਰੇਸ਼ਨ ਅਤੇ ਕਸਟਮ ਦੀ ਲੋੜੀਂਦੀ ਕਾਗਜ਼ੀ ਕਾਰਵਾਈ ਕਰਨ ...

ਪੂਰੀ ਖ਼ਬਰ »

ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ

ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚੱਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX