ਤਾਜਾ ਖ਼ਬਰਾਂ


ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ
. . .  10 minutes ago
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਗਿਆ ਹੈ ਅਤੇ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ ਨੇ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ
. . .  16 minutes ago
ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਇੱਥੇ ਵੱਖ-ਵੱਖ ਸਕੂਲਾਂ 'ਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ
. . .  about 1 hour ago
ਨਵੀਂ ਦਿੱਲੀ, 29 ਸਤੰਬਰ- ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ...
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 1 hour ago
ਅਹਿਮਦਾਬਾਦ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ।
ਵਿਜੀਲੈਂਸ ਦੀ ਕਾਰਵਾਈ ਦੇ ਰੋਸ 'ਚ ਕੌਂਸਲ ਮੁਲਾਜ਼ਮਾਂ ਨੇ ਕੀਤੀ ਹੜਤਾਲ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਰੁਪਿੰਦਰ ਸਿੰਘ ਸੱਗੂ)-ਵਿਜੀਲੈਂਸ ਵਲੋਂ ਸੁਨਾਮ ਨਗਰ ਕੌਂਸਲ 'ਚ ਤਾਇਨਾਤ ਕਲਰਕ ਕਿਰਨਦੀਪ ਸਹੋਤਾ ਖ਼ਿਲਾਫ਼ ਰਿਸ਼ਵਤ ਮੰਗਣ ਦੇ ਕਥਿਤ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ 'ਚ ਅੱਜ ਨਗਰ ਕੌਂਸਲ...
ਪੀ.ਐੱਫ.ਆਈ. ਦਾ ਟਵਿੱਟਰ ਅਕਾਊਂਟ ਬੈਨ, ਸਰਕਾਰ ਦੀ ਸ਼ਿਕਾਇਤ 'ਤੇ ਟਵਿੱਟਰ ਇੰਡੀਆ ਨੇ ਕੀਤੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 29 ਸਤੰਬਰ-ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ.ਐੱਫ.ਆਈ.) ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵਲੋਂ...
ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4,272 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 29 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 4,272 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4,474 ਲੋਕ ਡਿਸਚਾਰਜ ਹੋਏ ਹਨ।
ਪਾਕਿਸਤਾਨੀ ਡਰੋਨਾਂ ਵਲੋਂ ਫਿਰ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫਾਇਰਿੰਗ
. . .  about 3 hours ago
ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਕੇ.ਐੱਸ. ਵਾਲਾ ਦੇ ਅਧੀਨ ਆਉਂਦੇ ਏਰੀਏ ਅੰਦਰ 28 ਅਤੇ 29 ਸਤੰਬਰ ਦੀ ਦਰਮਿਆਨੀ ਰਾਤ ਨੂੰ 3:10 ਵਜੇ...
ਓਡੀਸ਼ਾ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ, 28 ਮਜ਼ਦੂਰ ਬਿਮਾਰ
. . .  about 4 hours ago
ਓਡੀਸ਼ਾ, 29 ਸਤੰਬਰ-ਓਡੀਸ਼ਾ ਦੇ ਬਾਲਾਸੋਰ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਨਾਲ 28 ਮਜ਼ਦੂਰ ਗੰਭੀਰ ਰੂਪ ਨਾਲ ਬਿਮਾਰ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਨਾਲ ਬਿਮਾਰ ਹੋਣ ਵਾਲੇ ਮਜ਼ਦੂਰਾਂ 'ਚ ਜ਼ਿਆਦਾਤਰ ਔਰਤਾਂ ਹਨ।
ਚੀਨ ਦੇ ਨਾਲ ਸੰਬੰਧਾਂ 'ਤੇ ਬੋਲੇ ਵਿਦੇਸ਼ ਮੰਤਰੀ ਡਾ.ਐੱਸ ਜੈਸ਼ੰਕਰ, ਦਿੱਤਾ ਇਹ ਬਿਆਨ
. . .  about 4 hours ago
ਨਵੀਂ ਦਿੱਲੀ, 29 ਸਤੰਬਰ-ਚੀਨ ਦੇ ਨਾਲ ਸੰਬੰਧਾਂ 'ਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਦਾ ਕਹਿਣਾ ਹੈ ਕਿ ਸਾਡੀ ਚੀਨ ਦੇ ਨਾਲ ਵਧੀਆ ਸੰਬੰਧ ਰੱਖਣ ਦੀ ਕੋਸ਼ਿਸ਼ ਜਾਰੀ ਹੈ ਪਰ ਇਹ ਸੰਵੇਦਨਸ਼ੀਲਤਾ ਆਪਸੀ ਸਨਮਾਨ...
ਪ੍ਰਧਾਨ ਮੰਤਰੀ ਮੋਦੀ ਅੱਜ ਤੋਂ 2 ਦਿਨ ਦੇ ਗੁਜਰਾਤ ਦੌਰੇ 'ਤੇ
. . .  about 4 hours ago
ਨਵੀਂ ਦਿੱਲੀ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਆਪਣੀ 2 ਦਿਨ ਦੀ ਗੁਜਰਾਤ ਯਾਤਰਾ ਦੌਰਾਨ 29 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਸੰਬੰਧਿਤ ਪ੍ਰਾਜੈਕਟਾਂ...
ਜੰਮੂ-ਕਸ਼ਮੀਰ: ਉਧਮਪੁਰ 'ਚ ਪਾਰਕਿੰਗ 'ਚ ਖੜ੍ਹੀ ਬੱਸ 'ਚ ਧਮਾਕਾ, 2 ਲੋਕ ਜ਼ਖ਼ਮੀ
. . .  about 3 hours ago
ਸ੍ਰੀਨਗਰ, 29 ਸਤੰਬਰ- ਜੰਮੂ ਕਸ਼ਮੀਰ ਦੇ ਉਧਮਪੁਰ ਵਿਖੇ ਪਾਰਕਿੰਗ 'ਚ ਬੀਤੀ ਰਾਤ ਖੜ੍ਹੀ ਇਕ ਬੱਸ ਵਿਚ ਬੰਬ ਧਮਾਕਾ ਹੋ ਗਿਆ। ਇਸ ਹਾਦਸੇ 'ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 22ਵਾਂ ਦਿਨ
. . .  about 4 hours ago
ਕੇਰਲ, 29 ਸਤੰਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੇ 22ਵੇਂ ਦਿਨ ਦੀ ਸ਼ੁਰੂਆਤ ਮਲਪੁਰਮ ਦੇ ਚੁੰਗਥਰਾ ਪਿੰਡ ਤੋਂ ਕੀਤੀ।
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਭਗਵੰਤ ਮਾਨ ਵੱਲੋਂ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਹੈ, ਜਿਸ ਦੀ ਸਮਰੱਥਾ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਹੈ ਤੇ ਇਹ ਪਲਾਂਟ ਇਲਾਕੇ ਦੇ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਿਤ...
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਦਰਜਾ ਚਾਰ, ਦਿਹਾੜੀਦਾਰ ਤੇ ਠੇਕਾ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਐੱਮ. ਡੀ. ਪਨਸਪ ਨਾਲ ਮੀਟਿੰਗ

ਚੰਡੀਗੜ੍ਹ, 4 ਅਗਸਤ (ਔਜਲਾ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਚੰਡੀਗੜ੍ਹ ਦੇ ਅਹੁਦੇਦਾਰ ਦਰਸ਼ਨ ਸਿੰਘ ਲੁਬਾਣਾ ਪ੍ਰਧਾਨ, ਰਣਜੀਤ ਸਿੰਘ ਰਾਣਵਾਂ ਸਕੱਤਰ ਜਨਰਲ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸਕੱਤਰ ਕਰਤਾਰ ਸਿੰਘ ਪਾਲ, ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 554 ਮਾਮਲੇ ਆਏ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਸੂਬੇ ਵਿਚ ਅੱਜ ਕੋਰੋਨਾ ਦੇ 554 ਨਵੇਂ ਮਾਮਲੇ ਸਾਹਮਣੇ ਆਏ ਤੇ 548 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਹੁਸ਼ਿਆਰਪੁਰ, ਪਠਾਨਕੋਟ, ਰੋਪੜ ਤੋਂ 1-1 ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ | ਜਿਹੜੇ ਜ਼ਿਲਿ੍ਹਆਂ ਵਿੱਚੋਂ ਮਾਮਲੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 139 ਨਵੇਂ ਮਾਮਲੇ ਮਿਲੇ

ਚੰਡੀਗੜ੍ਹ, 4 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 139 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 156 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 901 ਤੱਕ ਪਹੁੰਚ ਗਈ ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ6, 7, 8, 9, 15, 16, 18, ...

ਪੂਰੀ ਖ਼ਬਰ »

ਸਿੱਪੀ ਸਿੱਧੂ ਹੱਤਿਆ ਮਾਮਲੇ 'ਚ ਸੀ. ਬੀ. ਆਈ. ਨੇ ਕਲਿਆਣੀ ਨੂੰ ਜ਼ਮਾਨਤ ਦੇਣ ਦਾ ਕੀਤਾ ਵਿਰੋਧ

ਚੰਡੀਗੜ੍ਹ, 4 ਅਗਸਤ (ਤਰੁਣ ਭਜਨੀ)-ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਹੱਤਿਆ ਮਾਮਲੇ ਵਿਚ ਗਿ੍ਫ਼ਤਾਰ ਹਾਈਕੋਰਟ ਜੱਜ ਦੀ ਬੇਟੀ ਕਲਿਆਣੀ ਸਿੰਘ ਦੀ ਨਿਯਮਤ ਜ਼ਮਾਨਤ ਦੀ ਪਟੀਸ਼ਨ 'ਤੇ ਸੁਣਵਾਈ ਹੋਈ | ਇਸ ਦੌਰਾਨ ਸੀ.ਬੀ.ਆਈ. ਨੇ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ ਦਾ ਮਾਮਲਾ ਦਰਜ

ਚੰਡੀਗੜ੍ਹ, 4 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਸੈਕਟਰ-29 ਦੇ ਰਹਿਣ ਵਾਲੇ ਇਕ ਵਿਅਕਤੀ ਖ਼ਿਲਾਫ਼ ਆਤਮ ਹੱਤਿਆ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਸੰਧਵਾਂ ਨਾਲ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਵਲੋਂ ਮੁਲਾਕਾਤ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨੇ ਮੁਲਾਕਾਤ ਕੀਤੀ | ਗੈਰਰਸਮੀ ਇਸ ਮੁਲਾਕਾਤ ਵਿਚ ਸਤੀਸ਼ ਮਹਾਨਾ ਨੇ ਉੱਤਰ ਪ੍ਰਦੇਸ਼ ਦੇ ਵਿਕਾਸ ਵਿਚ ...

ਪੂਰੀ ਖ਼ਬਰ »

ਸੰਜੀਵ ਕੌਸ਼ਲ ਦੀਆਂ ਨਵੀਆਂ ਹਦਾਇਤਾਂ

ਚੰਡੀਗੜ੍ਹ, 4 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀ. ਅੱੈਮ. ਗਤੀ ਸ਼ਕਤੀ ਦੇ ਤਹਿਤ ਪਰਿਯੋਜਨਾਵਾਂ ਦੀ ਰੂਪ-ਰੇਖਾ ਬਣਾਉਂਦੇ ਸਮੇਂ ਉਨ੍ਹਾਂ ਦੀ ਵਿਵਹਾਰਕਤਾ ਦੀ ਜਾਂਚ ਕਰਨ ਤਾਂ ਜੋ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਵਲੋਂ ਗ਼ੈਰਕਾਨੂੰਨੀ ਹਥਿਆਰ ਬਣਾ ਕੇ ਵੇਚਣ ਵਾਲਾ ਇਕ ਦੋਸ਼ੀ ਗਿ੍ਫ਼ਤਾਰ

ਚੰਡੀਗੜ੍ਹ, 4 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਨੇ ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਤੋਂ ਅਵੈਧ ਹਥਿਆਰ ਬਣਾ ਕੇ ਵੇਚਣ ਵਾਲੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰ ਉਸ ਦੇ ਕਬਜ਼ੇ ਤੋਂ 48 ਦੇਸੀ ਕੱਟੇ, 17 ਕਾਰਤੂਸ ਅਤੇ ਅਵੈਧ ਹਥਿਆਰ ਬਨਾਉਣ ਦਾ ਸਮਾਨ ਬਰਾਮਦ ਕੀਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਵਪਾਰ ਪੱਖੀ ਨੀਤੀਆਂ ਨੂੰ ਵਿਸ਼ਵ ਪੱਧਰ 'ਤੇ ਪ੍ਰਚਾਰਨ ਲਈ ਸੋਸ਼ਲ ਮੀਡੀਆ ਦੀ ਵਿਆਪਕ ਵਰਤੋਂ ਕੀਤੀ ਜਾਵੇ- ਅਨਮੋਲ ਗਗਨ ਮਾਨ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਵਿਭਾਗ ਦੀ ਮਾਰਕੀਟਿੰਗ ਤੇ ਸੋਸ਼ਲ ਮੀਡੀਆ ਰਣਨੀਤੀ ਦੀ ਸਮੀਖਿਆ ਕਰਨ ਲਈ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ (ਇਨਵੈਸਟ ਪੰਜਾਬ) ਦੇ ਦਫ਼ਤਰ ਉਦਯੋਗ ਭਵਨ, ...

ਪੂਰੀ ਖ਼ਬਰ »

ਵਸੀਕਾ ਨਵੀਸਾਂ ਵਲੋਂ ਬੂਥਾਂ ਦੇ ਬਾਹਰ ਨਿਰਧਾਰਤ ਫ਼ੀਸਾਂ ਦੇ ਬੋਰਡ ਲਾਉਣ ਦੇ ਕੰਮ 'ਚ ਆਈ ਤੇਜ਼ੀ- ਜਿੰਪਾ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਵਸੀਕਾ ਨਵੀਸਾਂ ਨੂੰ ਵੱਖ-ਵੱਖ ਦਸਤਾਵੇਜ਼ਾਂ ਲਈ ਨਿਰਧਾਰਿਤ ਫ਼ੀਸਾਂ ਦੇ ਬੋਰਡ ਲਗਾਉਣ ਦੇ ਦਿੱਤੇ ਨਿਰਦੇਸ਼ਾਂ ਪਿੱਛੋਂ ਇਸ ਕੰਮ ਵਿਚ ਤੇਜ਼ੀ ਆ ਗਈ ਹੈ | ਇਸ ਮੌਕੇ ਜਿੰਪਾ ਨੇ ਕਿਹਾ ਕਿ ਭਗਵੰਤ ...

ਪੂਰੀ ਖ਼ਬਰ »

ਸੰਜੀਵ ਕੌਸ਼ਲ ਦੀਆਂ ਨਵੀਆਂ ਹਦਾਇਤਾਂ

ਚੰਡੀਗੜ੍ਹ, 4 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀ. ਅੱੈਮ. ਗਤੀ ਸ਼ਕਤੀ ਦੇ ਤਹਿਤ ਪਰਿਯੋਜਨਾਵਾਂ ਦੀ ਰੂਪ-ਰੇਖਾ ਬਣਾਉਂਦੇ ਸਮੇਂ ਉਨ੍ਹਾਂ ਦੀ ਵਿਵਹਾਰਕਤਾ ਦੀ ਜਾਂਚ ਕਰਨ ਤਾਂ ਜੋ ...

ਪੂਰੀ ਖ਼ਬਰ »

ਆਂਗਨਵਾੜੀ ਵਰਕਰਾਂ ਨੇ ਮਨਾਇਆ ਤੀਆਂ ਦਾ ਤਿਉਹਾਰ

ਮਾਜਰੀ, 4 ਅਗਸਤ (ਧੀਮਾਨ)-ਪਿੰਡ ਸਿਆਲਬਾ ਦੇ ਆਂਗਨਵਾੜੀ ਸੈਂਟਰ ਵਿਖੇ ਸੁਪਰਵਾਈਜ਼ਰ ਇੰਦਰਜੀਤ ਕੌਰ ਦੀ ਦੇਖ-ਰੇਖ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਂਗਨਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਬਲਜੀਤ ਕੌਰ ਨੇ ਦੱਸਿਆ ਕਿ ਤੀਆਂ ...

ਪੂਰੀ ਖ਼ਬਰ »

ਸਿੱਖਿਆ ਬੋਰਡ ਨੇ ਈ.ਐਸ.ਆਈ. ਵਿਭਾਗ ਨੂੰ ਜ਼ੁਰਮਾਨੇ ਵਜੋਂ 1,31,14,852 ਰੁਪਏ ਦਿੱਤੇ

ਐੱਸ. ਏ. ਐੱਸ. ਨਗਰ, 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਈ. ਐਸ. ਆਈ ਵਿਭਾਗ ਨੂੰ ਜ਼ੁਰਮਾਨੇ ਵਜੋਂ ਲਗਾਈ 1,31,14,852 ਰੁ. ਦੀ ਵੱਡੀ ਰਾਸ਼ੀ ਅਦਾ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਹ ਜ਼ੁਰਮਾਨਾ ਬੋਰਡ ...

ਪੂਰੀ ਖ਼ਬਰ »

Ñਲੱਕੀ ਪਟਿਆਲ ਦੀ ਪਤਨੀ ਰੇਨੂੰ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ ਨਗਰ, 4 ਅਗਸਤ (ਜਸਬੀਰ ਸਿੰਘ ਜੱਸੀ)-ਯੂਥ ਅਕਾਲੀ ਆਗੂ ਵਿੱਕੀ ਮਿੱਢੂਖੇੜਾ ਦੇ ਕਤਲ ਮਾਮਲੇ ਵਿਚ ਨਾਮਜ਼ਦ ਗੌਰਵ ਉਰਫ਼ ਲੱਕੀ ਪਟਿਆਲ ਦੀ ਪਤਨੀ ਰੇਨੂੰ ਖ਼ਿਲਾਫ਼ ਜੁਡੀਸ਼ੀਅਲ ਮੈਜਿਸਟ੍ਰੇਟ ਰਵਤੇਸ਼ ਇੰਦਰਜੀਤ ਸਿੰਘ ਦੇ ਹੁਕਮਾਂ 'ਤੇ ਕੇਸ ਨੰ. 402/2018 ਵਿਚ ...

ਪੂਰੀ ਖ਼ਬਰ »

ਅਫ਼ੀਮ ਸਮੇਤ ਦੋ ਗਿ੍ਫ਼ਤਾਰ

ਡੇਰਾਬੱਸੀ, 4 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਬੱਸ ਸਟੈਂਡ 'ਤੇ ਕੀਤੀ ਨਾਕਾਬੰਦੀ ਦੌਰਾਨ ਦੋ ਮੁਲਜ਼ਮਾਂ ਤੋਂ ਦੋ ਕਿੱਲੋ ਅਫ਼ੀਮ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਓਮ ਪ੍ਰਕਾਸ਼ ਪੁੱਤਰ ਲਾਲਤਾ ਪ੍ਰਸ਼ਾਦ ਵਾਸੀ ਪਿੰਡ ...

ਪੂਰੀ ਖ਼ਬਰ »

ਡੇਰਾਬੱਸੀ ਦਿਹਾਤ ਦੀ ਬੇਸ਼ਕੀਮਤੀ 988 ਏਕੜ ਸ਼ਾਮਲਾਤ ਜ਼ਮੀਨ ਛੁਡਾਉਣ ਲਈ ਕਾਰਵਾਈ ਦੀ ਉਡੀਕ 'ਚ ਲੋਕ

ਡੇਰਾਬੱਸੀ, 4 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਹਲਕੇ ਦੀ ਬੇਸ਼ਕੀਮਤੀ 988 ਏਕੜ ਸ਼ਾਮਲਾਤ ਜ਼ਮੀਨ 'ਤੇ ਹੋਏ ਨਾਜ਼ਾਇਜ਼ ਕਬਜ਼ਿਆਂ ਨੂੰ ਦੂਰ ਕਰਵਾਉਣ ਦੀ ਕਾਰਵਾਈ ਦਾ ਪਿੰਡਾਂ ਦੇ ਲੋਕ ਬੇਸਬਰੀ ਨਲ ਇੰਤਜ਼ਾਰ ਕਰ ਰਹੇ ਹਨ | ਇਸ ਜ਼ਮੀਨ ਦੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਹੋਣ ਨਾਲ ਜਿੱਥੇ ਸਰਕਾਰੀ ਖ਼ਜ਼ਾਨੇ ਵਿਚ ਪੈਸਾ ਆਵੇਗਾ, ਉਥੇ ਹੀ ਸ਼ਾਮਲਾਤ ਜ਼ਮੀਨ 'ਤੇ ਨਵਾਂ ਪ੍ਰਾਜੈਕਟ ਲਗਾਉਣ ਨਾਲ ਇਲਾਕੇ ਦੇ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ, ਪਰ ਪੰਜਾਬ ਭਰ ਵਿਚ ਜਾਰੀ ਸ਼ਾਮਲਾਤ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਡੇਰਾਬੱਸੀ ਹਲਕੇ ਵਿਚ ਦਮ ਤੋੜਦੀ ਨਜ਼ਰ ਆ ਰਹੀ ਹੈ | ਰਸੂਖਦਾਰਾਂ ਵਲੋਂ ਦੱਬੀ ਹੋਈ ਸ਼ਾਮਲਾਤ ਜ਼ਮੀਨ ਨੂੰ ਹਲਕੇ ਦੇ ਲੋਕ ਜਲਦ ਖ਼ਾਲੀ ਕਰਵਾਉਣ ਦੀ ਮੰਗ ਕਰ ਰਹੇ ਹਨ | ਪੰਚਾਇਤ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਮੁਤਾਬਕ ਡੇਰਾਬੱਸੀ ਬਲਾਕ ਦੇ 90 ਪਿੰਡਾਂ ਵਿਚ ਵਾਹੀਯੋਗ ਤੇ ਬਿਨਾਂ ਵਾਹੀਯੋਗ ਕੁੱਲ 7680 ਏਕੜ ਸ਼ਾਮਲਾਤ ਜ਼ਮੀਨ ਹੈ, ਜਿਸ ਵਿਚੋਂ 988 ਏਕੜ ਦੇ ਕਰੀਬ ਸ਼ਾਮਲਾਤ ਜ਼ਮੀਨ 'ਤੇ ਰਸੂਖਦਾਰਾਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਜਿਨ੍ਹਾਂ ਨੂੰ ਦੂਰ ਕਰਵਾਉਣ ਵਿਚ ਨਾ ਤਾਂ ਸੂਬਾ ਸਰਕਾਰ ਅਤੇ ਨਾ ਹੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਿਲਚਸਪੀ ਦਿਖਾ ਰਹੇ ਹਨ | ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਡੇਰਾਬੱਸੀ ਬਲਾਕ ਦੀਆਂ ਸ਼ਾਮਲਾਤਾਂ ਦੀ ਅੰਨ੍ਹੀ ਲੁੱਟ ਹੋਈ ਹੈ | ਅੰਕੜਿਆਂ ਮੁਤਾਬਕ ਸਾਲ 2019 ਤੋਂ ਲੈ ਕੇ 2022 ਦੇ ਸ਼ੁਰੂਆਤ ਤੱਕ 132 ਏਕੜ ਸ਼ਾਮਲਾਤ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਹੋਏ ਹਨ |
5 ਕਰੋੜ ਸਾਲਾਨਾ ਮਾਲੀਏ ਦਾ ਸਰਕਾਰ ਨੂੰ ਹੋ ਰਿਹੈ ਨੁਕਸਾਨ-
ਹਲਕੇ ਵਿਚ 1200 ਏਕੜ ਦੇ ਕਰੀਬ ਗੋਲਡਨ ਫੋਰੈਸਟ ਦੀ ਸਰਪਲੱਸ ਕੀਤੀ ਜ਼ਮੀਨ 'ਤੇ ਵੱਖ-ਵੱਖ ਵਿਅਕਤੀਆਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ | ਪਿਛਲੇ ਕਈ ਸਾਲਾਂ ਤੋਂ ਸਰਕਾਰ ਨੂੰ ਕਰੋੜਾਂ ਰੁ. ਦਾ ਚੂਨਾ ਲਗਾ ਕੇ ਮੁਫ਼ਤ ਵਿਚ ਇਸ ਜ਼ਮੀਨ 'ਤੇ ਖੇਤੀਬਾੜੀ ਕੀਤੀ ਜਾ ਰਹੀ ਹੈ | ਇਸ ਸਾਲ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਡੇਰਾਬੱਸੀ ਵਲੋਂ ਠੇਕੇ 'ਤੇ ਦਿੱਤੀ ਵਾਹੀਯੋਗ ਜ਼ਮੀਨ ਦੀ ਪ੍ਰਤੀ ਏਕੜ ਔਸਤਨ ਆਮਦਨ 24,210 ਰੁ. ਬਣਦੀ ਹੈ ਅਤੇ ਇਸ ਤਰ੍ਹਾਂ ਗੋਲਡਨ ਫੋਰੈਸਟ ਦੀ ਸਰਪਲੱਸ ਜ਼ਮੀਨ 'ਤੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਸਰਕਾਰ ਨੂੰ ਹਰ ਸਾਲ ਕਰੀਬ 3 ਕਰੋੜ ਦਾ ਚੂਨਾ ਲੱਗ ਰਿਹਾ ਹੈ | ਇਸ ਦੇ ਨਾਲ ਹੀ 1000 ਏਕੜ ਪਿੰਡਾਂ ਦੀਆਂ ਸਰਕਾਰੀ ਜ਼ਮੀਨ 'ਤੇ ਹੋਏ ਕਬਜ਼ਿਆਂ ਦੀ ਜੇਕਰ ਗੱਲ ਕਰੀਏ ਤਾਂ ਸਵਾ ਦੋ ਕਰੋੜ ਰੁਪਏ ਦੇ ਕਰੀਬ ਹਰ ਸਾਲ ਸਰਕਾਰ ਨੂੰ ਘਾਟਾ ਪੈ ਰਿਹਾ ਹੈ | ਜੇਕਰ ਦੋਨਾਂ ਦਾ ਜੋੜ ਕਰੀਏ ਤਾਂ 5 ਕਰੋੜ ਤੋਂ ਵੀ ਵੱਧ ਦੀ ਰਾਸ਼ੀ ਜੋ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿਚ ਜਮ੍ਹਾਂ ਹੋਣੀ ਸੀ, ਨਾਜਾਇਜ਼ ਕਾਬਜ਼ਕਾਰਾਂ ਵਲੋਂ ਡਕਾਰ ਲਈ ਜਾਂਦੀ ਹੈ |
ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਕਾਰਵਾਈ ਜਾਰੀ, ਥੋੜ੍ਹਾ ਸਮਾਂ ਜ਼ਰੂਰ ਲੱਗੇਗਾ- ਡੀ. ਸੀ
ਇਸ ਮਾਮਲੇ ਸੰਬੰਧੀ ਸੰਪਰਕ ਕਰਨ 'ਤੇ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਨੇ ਆਖਿਆ ਕਿ ਉਨ੍ਹਾਂ ਡੀ. ਡੀ. ਪੀ. ਓ. ਤੋਂ ਰਿਪੋਰਟ ਮੰਗੀ ਹੈ | ਇਨ੍ਹਾਂ ਵਿਚੋਂ ਕੁਝ ਜ਼ਮੀਨਾਂ 'ਤੇ ਮੁਕੱਦਮੇ ਚੱਲ ਰਹੇ ਹਨ | ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਦੂਰ ਕਰਵਾਉਣ ਦੀ ਕਾਰਵਾਈ ਜਾਰੀ ਹੈ ਤੇ ਉਕਤ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ 'ਚ ਥੋੜ੍ਹਾ ਸਮਾਂ ਲੱਗੇਗਾ | ੳੱੁਧਰ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨੰਬਰ 'ਤੇ ਵਾਰ-ਵਾਰ ਸੰਪਰਕ ਕਰਨ 'ਤੇ ਉਨ੍ਹਾਂ ਦੇ ਪੀ. ਏ. ਵਲੋਂ ਆਖਿਆ ਜਾਂਦਾ ਰਿਹਾ ਕਿ ਉਹ ਬਾਅਦ ਵਿਚ ਗੱਲ ਕਰਨਗੇ |

ਖ਼ਬਰ ਸ਼ੇਅਰ ਕਰੋ

 

ਠੇਕੇਦਾਰ ਦੇ ਕਰਿੰਦੇ ਨੇ ਕੌਂਸਲਰ ਦੇ ਪਤੀ, ਪੁੱਤਰ 'ਤੇ ਕੁੱਟਮਾਰ ਕਰਨ ਦੇ ਲਗਾਏ ਦੋਸ਼

ਡੇਰਾਬੱਸੀ, 4 ਅਗਸਤ (ਗੁਰਮੀਤ ਸਿੰਘ)-ਨਗਰ ਕੌਂਸਲ ਡੇਰਾਬੱਸੀ ਦੇ ਇਕ ਠੇਕੇਦਾਰ ਦੇ ਕਰਿੰਦੇ ਨੇ ਕੌਂਸਲਰ ਦੇ ਪਤੀ ਅਤੇ ਪੁੱਤਰ 'ਤੇ ਆਪਣੇ ਸਾਥੀਆਂ ਸਮੇਤ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਜਖ਼ਮੀ ਨੌਜਵਾਨ ਇਸ ਸਮੇਂ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ ...

ਪੂਰੀ ਖ਼ਬਰ »

ਵਿਧਾਇਕ ਕੁਲਵੰਤ ਸਿੰਘ ਵਲੋਂ ਵੇਰਕਾ ਮਿਲਕ ਪਲਾਂਟ ਦਾ ਅਚਨਚੇਤ ਦੌਰਾ

ਐੱਸ. ਏ. ਐੱਸ. ਨਗਰ, 4 ਅਗਸਤ (ਕੇ. ਐੱਸ. ਰਾਣਾ)-ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵਲੋਂ ਸਥਾਨਕ ਫੇਜ਼-6 ਸਥਿਤ ਵੇਰਕਾ ਮਿਲਕ ਪਲਾਂਟ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਜਿੱਥੇ ਪਲਾਂਟ ਦੇ ਵੱਖ-ਵੱਖ ਹਿੱਸਿਆਂ ਵਿਚ ਜਾ ਕੇ ਉਥੋਂ ਦੇ ਕੰਮਕਾਜ ਦਾ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਦੀ ਝਗੜੇ 'ਚ ਹੋਈ ਮੌਤ

ਡੇਰਾਬੱਸੀ, 4 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਅਧੀਨ ਪੈਂਦੇ ਮੀਰਪੁਰ ਦੀ ਢੇਹਾ ਕਾਲੋਨੀ ਵਿਖੇ ਹੋਈ ਲੜਾਈ 'ਚ 40 ਸਾਲਾ ਮੰਗਲ ਪੁੱਤਰ ਸ਼ੇਰੂ ਦੀ ਮੌਤ ਹੋ ਗਈ | ਸ਼ੇਰੂ ਜ਼ੀਰਕਪੁਰ ਨਗਰ ਕੌਂਸਲ 'ਚ ਸਫ਼ਾਈ ਕਰਮਚਾਰੀ ਵਜੋਂ ਤਾਇਨਾਤ ਸੀ | ਪੁਲਿਸ ਨੇ ...

ਪੂਰੀ ਖ਼ਬਰ »

ਟੈਂਡਰ ਦਿਵਾਉਣ ਦਾ ਝਾਂਸਾ ਦੇ ਕੇ 1.67 ਕਰੋੜ ਦੀ ਮਾਰੀ ਠੱਗੀ

ਐੱਸ. ਏ. ਐੱਸ ਨਗਰ, 4 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਵਲੋਂ ਜਾਅਲੀ ਦਸਤਾਵੇਜ਼ ਤਿਆਰ ਕਰਕੇ ਟੈਂਡਰ ਦਿਵਾਉਣ ਦਾ ਝਾਂਸਾ ਦੇ ਕੇ 1 ਕਰੋੜ 67 ਲੱਖ 97 ਹਜ਼ਾਰ ਰੁ. ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਧਾਰਾ-406, 420, 465, 467, 468, 471 ਦੇ ਤਹਿਤ ਮਾਮਲਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਵਿਖੇ 12 ਨੂੰ ਮਨਾਇਆ ਜਾਵੇਗਾ ਪੂਰਨਮਾਸ਼ੀ ਦਾ ਦਿਹਾੜਾ

ਐੱਸ. ਏ. ਐੱਸ. ਨਗਰ, 4 ਅਗਸਤ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਦਰਬਾਰ ਸਾਹਿਬ ਦੀ ਇਮਾਰਤ ਦੀ ਡਿਜ਼ਾਈਨਿੰਗ ਦੀ ਕਾਰ ਸੇਵਾ ਦਾ ਕੰਮ ਜਾਰੀ ਹੈ ਤੇ ਨਾਲ ਹੀ ਹੋਰ ਵੀ ਸੇਵਾਵਾਂ ਚੱਲ ਰਹੀਆਂ ਹਨ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪ੍ਰਬੰਧਕੀ ਕਮੇਟੀ ਵਲੋਂ ਸੀਨੀਅਰ ਸਿਟੀਜ਼ਨ ਹੋਮ ਸੈਕਟਰ-15 ਦੇ ਕੰਮ-ਕਾਜ ਦਾ ਜਾਇਜ਼ਾ

ਚੰਡੀਗੜ੍ਹ, 4 ਅਗਸਤ (ਮਨਜੋਤ ਸਿੰਘ ਜੋਤ)-ਸੀਨੀਅਰ ਸਿਟੀਜ਼ਨ ਹੋਮ ਸੈਕਟਰ-15 ਅਤੇ ਬਜ਼ੁਰਗਾਂ ਲਈ ਡੇਅ ਕੇਅਰ ਸੈਂਟਰ ਵਿਖੇ ਮੈਨੇਜਮੈਂਟ ਕਮੇਟੀ ਦੀ ਬੈਠਕ ਡਾਇਰੈਕਟਰ ਸਮਾਜ ਭਲਾਈ ਸ਼ਾਲਿਨੀ ਚੇਤਲ ਦੀ ਪ੍ਰਧਾਨਗੀ ਹੇਠ ਹੋਈ | ਪ੍ਰਬੰਧਕ ਕਮੇਟੀ ਨੇ ਸਾਰੀਆਂ ਸਹੂਲਤਾਂ ਦਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ ਦੂਜੀ ਵੈਰੀਫਿਕੇਸ਼ਨ ਸ਼ੁਰੂ- ਖੇਤੀਬਾੜੀ ਅਫ਼ਸਰ

ਐੱਸ. ਏ. ਐੱਸ. ਨਗਰ, 4 ਅਗਸਤ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ 'ਤੇ 1500 ਰੁ. ਪ੍ਰਤੀ ਏਕੜ ਦੇਣ ਦੀ ਸਕੀਮ ਤਹਿਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਗੁਰਧਾਮਾਂ ਦੀਆਂ ਸਰਾਵਾਂ 'ਤੇ ਲਗਾਏ ਟੈਕਸ ਦੀ ਕਾਂਗਰਸ ਦੇ ਸਕੱਤਰ ਨਵਾਬ ਸਿੰਘ ਵਲੋਂ ਨਿਖੇਧੀ

ਐੱਸ. ਏ. ਐੱਸ. ਨਗਰ, 4 ਅਗਸਤ (ਜਸਬੀਰ ਸਿੰਘ ਜੱਸੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਨਵਾਬ ਸਿੰਘ ਮਨੇਸ ਨੇ ਗੁਰਦੁਆਰਿਆਂ, ਮੰਦਰਾਂ ਤੇ ਮਸਜਿਦਾਂ ਦੀਆਂ ਸਰਾਵਾਂ 'ਤੇ ਲਗਾਏ ਗਏ ਜੀ. ਐੱਸ. ਟੀ. ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼-ਵਿਦੇਸ਼ ਤੋਂ ...

ਪੂਰੀ ਖ਼ਬਰ »

ਗਮਾਡਾ ਨੇ ਨਾਜਾਇਜ਼ ਕਬਜ਼ੇ ਹਟਾਏ

ਐੱਸ. ਏ. ਐੱਸ. ਨਗਰ, 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਗਮਾਡਾ ਦੀ ਨਾਜਾਇਜ਼ ਕਬਜ਼ਾ ਹਟਾਉ ਟੀਮ ਵਲੋਂ ਐੱਸ. ਡੀ. ਓ. (ਬਿਲਡਿੰਗ) ਅਵਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਸੈਕਟਰ-78 ਦੇ ਮਲਟੀਪਰਪਜ਼ ਖੇਡ ਸਟੇਡੀਅਮ ਦੇ ਸਾਹਮਣੇ ਅਤੇ ਸੈਕਟਰ-79 ਦੇ ਨਾਲ ਲੱਗਦੇ ਖੇਤਰ ਵਿਚੋਂ ਜੇ. ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਜ਼ੀਰਕਪੁਰ, 4 ਅਗਸਤ (ਅਵਤਾਰ ਸਿੰਘ)-ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦੇ ਗੇਟ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਰ ਕੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਲਈ ਉਨ੍ਹਾਂ ਵਲੋਂ ਪਹਿਲਾਂ ਹੀ ਨੋਟਿਸ ...

ਪੂਰੀ ਖ਼ਬਰ »

ਪਰਮਾਤਮਾ ਨੇ ਸਾਨੂੰ ਜ਼ਿੰਦਗੀ ਕੱਟਣ ਲਈ ਨਹੀਂ ਬਲਕਿ ਜਿਊਣ ਲਈ ਦਿੱਤੀ ਹੈ- ਪਿੰਕੀ ਮੋਗੇਵਾਲੀ

ਐੱਸ. ਏ. ਐੱਸ. ਨਗਰ, 4 ਅਗਸਤ (ਕੇ. ਐੱਸ. ਰਾਣਾ)-ਹਰ ਵਿਅਕਤੀ ਨੂੰ ਆਪਣੀ ਸਰੀਰਕ ਤੰਦਰੁਸਤੀ ਲਈ ਕਸਰਤ ਕਰਨੀ ਚਾਹੀਦੀ ਹੈ ਅਤੇ ਜ਼ਿੰਦਗੀ ਸਾਨੂੰ ਪ੍ਰਮਾਤਮਾ ਨੇ ਕੱਟਣ ਲਈ ਨਹੀਂ ਬਲਕਿ ਜਿਊਣ ਲਈ ਦਿੱਤੀ ਹੈ, ਲਿਹਾਜ਼ਾ ਸਾਨੂੰ ਜ਼ਿੰਦਗੀ ਜਿਊਣ ਦੀ ਜਾਂਚ ਸਿੱਖਣੀ ਚਾਹੀਦੀ ਹੈ | ...

ਪੂਰੀ ਖ਼ਬਰ »

ਪੀ. ਐੱਚ. ਸੀ. ਬੂਥਗੜ੍ਹ ਦੇ ਵਿਹੜੇ 'ਚ ਬੂਟੇ ਲਗਾਏ

ਮਾਜਰੀ, 4 ਅਗਸਤ (ਧੀਮਾਨ)-ਪਿੰਡ ਬੂਥਗੜ੍ਹ ਦੇ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਵੱਖ-ਵੱਖ ਕਿਸਮ ਦੇ ਛਾਂਦਾਰ ਤੇ ਫ਼ਲਦਾਰ ਬੂਟੇ ਲਗਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਮੁਹਾਲੀ 'ਚ ਰੋਸ ਰੈਲੀ ਅੱਜ

ਖਰੜ, 4 ਅਗਸਤ (ਮਾਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਸਮਾਜ ਮੋਰਚਾ ਤੇ ਆਲ ਇੰਡੀਆ ਕਿਸਾਨ ਫੈਡਰੇਸ਼ਨ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਮਾਨਸਾ ਸਮੇਤ ਹੋਰ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਦੇ ਪਾਣੀ ਬਚਾਉਣ, ਵਾਤਾਵਰਨ ਤੇ ਰੁੱਖ ਬਚਾਉਣ ...

ਪੂਰੀ ਖ਼ਬਰ »

ਐੱਸ. ਬੀ. ਪੀ. ਗਰੁੱਪ ਨੇ ਤੀਆਂ ਦਾ ਤਿਉਹਾਰ ਮਨਾਇਆ

ਖਰੜ, 4 ਅਗਸਤ (ਜੰਡਪੁਰੀ)-ਐੱਸ. ਬੀ. ਪੀ. ਗਰੁੱਪ ਵਲੋਂ ਆਪਣੇ ਕਰਮਚਾਰੀਆਂ ਨਾਲ ਮਿਲ ਕੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਐੱਸ. ਬੀ. ਪੀ. ਗਰੁੱਪ ਦੇ ਸੀ. ਐੱਮ. ਡੀ. ਅਮਨ ਸਿੰਗਲਾ ਨੇ ਸਾਰੀਆਂ ਔਰਤਾਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਆਪਣੇ ਸਭਿਆਚਾਰ ਨਾਲ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਲਾਲੜੂ, 4 ਅਗਸਤ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਨਗਲਾ ਮੋੜ 'ਤੇ ਇਕ ਵਿਅਕਤੀ ਨੂੰ 120 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਜਿਸ ਖ਼ਿਲਾਫ਼ ਪੁਲਿਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਹੰਡੇਸਰਾ ਪੁਲਿਸ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਨੇ 131 ਲਾਇਬ੍ਰੇਰੀਅਨਾਂ ਨੂੰ ਵੰਡੇ ਨਿਯੁਕਤੀ ਪੱਤਰ

ਐੱਸ. ਏ. ਐੱਸ. ਨਗਰ, 4 ਅਗਸਤ (ਕੇ. ਐੱਸ. ਰਾਣਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਲਾਇਬ੍ਰੇਰੀਅਨ ...

ਪੂਰੀ ਖ਼ਬਰ »

ਸਿੱਖ ਗੁਰੂਆਂ ਦੇ ਕਾਰਟੂਨ ਬਣਾਉਣ ਦੇ ਵਿਰੋਧ 'ਚ ਐੱਸ. ਡੀ. ਐੱਮ. ਡੇਰਾਬੱਸੀ ਨੂੰ ਦਿੱਤੀ ਸ਼ਿਕਾਇਤ

ਡੇਰਾਬੱਸੀ, 4 ਅਗਸਤ (ਗੁਰਮੀਤ ਸਿੰਘ)-ਸਿੱਖ ਜਥੇਬੰਦੀਆਂ ਵਲੋਂ ਐੱਸ. ਡੀ. ਐੱਮ. ਹਿਮਾਂਸ਼ੂ ਗੁਪਤਾ ਨੂੰ ਇਕ ਲਿਖਤੀ ਸ਼ਿਕਾਇਤ ਦੇ ਕੇ ਯੂ-ਟਿਊਬ ਚੈੱਨਲ ਵੱਡਾ ਬਿਜ਼ਨੇਸ ਦੇ ਡਾ. ਵਿਵੇਕ ਬਿੰਦਰਾ ਖ਼ਿਲਾਫ਼ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਗਾਉਂਦੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਲੈਫਟੀਨੈਂਟ ਜਸਪ੍ਰੀਤ ਕੌਰ ਨੂੰ ਦਿੱਤੀ ਮੁਬਾਰਕਬਾਦ

ਖਰੜ, 4 ਅਗਸਤ (ਜੰਡਪੁਰੀ)-ਪਿੰਡ ਖਾਨਪੁਰ ਦੀ ਧੀ ਜਸਪ੍ਰੀਤ ਕੌਰ ਨੇ ਭਾਰਤੀ ਸੈਨਾ 'ਚ ਲੈਫਟੀਨੈਂਟ ਭਰਤੀ ਹੋ ਕੇ ਪਿੰਡ ਦੇ ਨਾਲ-ਨਾਲ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਅੱਜ ਉਨ੍ਹਾਂ ਨੂੰ ਮਿਲਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਸ਼ੇਸ ਤੌਰ 'ਤੇ ਉਨ੍ਹਾਂ ...

ਪੂਰੀ ਖ਼ਬਰ »

ਸ੍ਰੀ ਰਾਮ ਤਲਾਈ ਸਰੋਵਰ 'ਚ ਨਹਾਉਂਦੇ ਸਮੇਂ ਅੱਠ ਸਾਲਾ ਬੱਚਾ ਡੁੱਬਿਆ, ਆਟੋ ਚਾਲਕ ਨੇ ਬਚਾਈ ਜਾਨ

ਡੇਰਾਬੱਸੀ, 4 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬੱਸ ਸਟੈਂਡ 'ਤੇ ਸਥਿਤ ਸ੍ਰੀ ਰਾਮ ਤਲਾਈ ਸਰੋਵਰ 'ਚ ਨਹਾਉਂਦੇ ਸਮੇਂ ਇਕ ਅੱਠ ਸਾਲਾ ਬੱਚਾ ਡੁੱਬ ਗਿਆ, ਜਿਸ ਨੂੰ ਫ਼ਰਿਸ਼ਤਾ ਬਣ ਕੇ ਆਏ ਆਟੋ ਚਾਲਕ ਕੇਵਲ ਸਿੰਘ ਸ਼ੇਖਪੁਰਾ ਨੇ ਤੁਰੰਤ ਸਰੋਵਰ 'ਚੋਂ ਬਾਹਰ ਕੱਢ ਕੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ 'ਪੰਖੜੀਆਂ' ਤੇ 'ਪ੍ਰਾਇਮਰੀ ਸਿੱਖਿਆ' ਬਾਲ ਰਸਾਲਿਆਂ ਦੇ ਅਗਸਤ ਮਹੀਨੇ ਦੇ ਅੰਕ ਲੋਕ ਅਰਪਣ

ਐੱਸ. ਏ. ਐੱਸ. ਨਗਰ, 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ਼ਿਰਕਤ ਕੀਤੀ | ਇਸ ਮੌਕੇ ਸਿੱਖਿਆ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਰ ਮਹੀਨੇ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਅੱਗੇ ਕਿਸਾਨਾਂ ਦਾ ਧਰਨਾ 81ਵੇਂ ਦਿਨ 'ਚ ਦਾਖ਼ਲ

ਐੱਸ. ਏ. ਐੱਸ. ਨਗਰ, 4 ਅਗਸਤ (ਕੇ. ਐੱਸ. ਰਾਣਾ)-ਰੋਡ ਸੰਯੁਕਤ ਕਿਸਾਨ ਕਮੇਟੀ ਮੁਹਾਲੀ ਵਲੋਂ ਡੀ. ਸੀ. ਦਫ਼ਤਰ ਅੱਗੇ ਜਾਰੀ ਧਰਨਾ ਅੱਜ 81ਵੇਂ ਦਿਨ 'ਚ ਦਾਖ਼ਲ ਹੋ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵੜਿੰਗ ਨੇ ਸਰਹੱਦ 'ਤੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਦਿੱਤੀ ਚਿਤਾਵਨੀ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਰਦਾਸਪੁਰ-ਪਠਾਨਕੋਟ ਖੇਤਰ ਵਿਚ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ 'ਤੇ ਗੈਰ-ਕਾਨੂੰਨੀ ਮਾਈਨਿੰਗ ਕਾਰਨ ਪੈਦਾ ਹੋਣ ਵਾਲੇ ਸੁਰੱਖਿਆ ਸੰਬੰਧੀ ਖ਼ਤਰਿਆਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਤੇ ਸੂਬੇ ਦੇ ਹੱਕਾਂ ਲਈ ਸਮਝੌਤਾ ਨਹੀਂ ਕੀਤਾ ਜਾਵੇਗਾ- ਮੀਤ ਹੇਅਰ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਖਿਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਰਾਜ ਸਭਾ ਵਿਚ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਅਫ਼ਸਰਾਂ ਵਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਵਿਰੁੱਧ ਮੁਹਾਲੀ ਪਹੁੰਚੇ ਪੰਜਾਬ ਦੇ ਖੇਤੀ ਵਿਸਥਾਰ ਅਫ਼ਸਰ

ਐੱਸ. ਏ. ਐੱਸ. ਨਗਰ, 4 ਅਗਸਤ (ਕੇ. ਐੱਸ. ਰਾਣਾ)-ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਪਹੁੰਚ ਕੇ ਖੇਤੀਬਾੜੀ ਵਿਸਥਾਰ ਅਫ਼ਸਰ ਐਸੋਸੀਏਸ਼ਨ ਵਲੋਂ ਆਪਣੇ ਹੀ ਵਿਭਾਗ ਦੇ ਖੇਤੀਬਾੜੀ ਵਿਕਾਸ ਅਫ਼ਸਰਾਂ ਵਲੋਂ ਕੀਤੇ ਜਾ ਰਹੇ ...

ਪੂਰੀ ਖ਼ਬਰ »

ਡਾ. ਬਲਜੀਤ ਕੌਰ ਵਲੋਂ 17 ਨੂੰ ਪਿੰਡ ਪੱਧਰ 'ਤੇ ਕੈਂਪ ਲਗਾਉਣ ਦੇ ਹੁਕਮ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ | ਇਸੇ ਉਦੇਸ਼ ਤਹਿਤ ਡਾ. ਬਲਜੀਤ ਕੌਰ, ਕੈਬਨਿਟ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਮੁੱਖ ਦਫ਼ਤਰ ਦੇ ਵੈਟਰਨਰੀ ਅਫ਼ਸਰ ਜ਼ਿਲਿ੍ਹਆਂ 'ਚ ਤਾਇਨਾਤ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਪਸ਼ੂਆਂ ਨੂੰ ਹੋ ਰਹੀ ਲੰਪੀ ਸਕਿੱਨ ਬਿਮਾਰੀ ਦੀ ਤੁਰੰਤ ਰੋਕਥਾਮ ਲਈ ਮੁੱਖ ਦਫ਼ਤਰ ਵਿਖੇ ਤਾਇਨਾਤ ਅਧਿਕਾਰੀਆਂ ਨੂੰ ਤੁਰੰਤ ...

ਪੂਰੀ ਖ਼ਬਰ »

ਸੂਬੇ ਦੀਆਂ ਜੇਲ੍ਹਾਂ 'ਚ ਬਣਾਏ ਜਾ ਰਹੇ ਹਨ ਤਿਰੰਗੇ ਝੰਡੇ- ਰਣਜੀਤ ਸਿੰਘ

ਚੰਡੀਗੜ੍ਹ, 4 ਅਗਸਤ (ਐਨ.ਐਸ. ਪਰਵਾਨਾ) -ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ 13 ਤੋਂ 15 ਅਗਸਤ ਦੇ ਵਿਚ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਸਿਰਸਾ, ਹਿਸਾਰ ਤੇ ਰੋਹਤਕ ਜਿਲ੍ਹੇ ਦੇ ਕੈਦੀਆਂ ਨੂੰ 20 ਗੁਣਾ 30 ਸਾਇਜ ਦੇ 25-25 ਹਜ਼ਾਰ ਤਿਰੰਗੇ ਬਣਾਉਣ ਦਾ ...

ਪੂਰੀ ਖ਼ਬਰ »

ਐੱਨ. ਓ. ਸੀ. ਦੀ ਸ਼ਰਤ ਹਟਾਉਣ ਤੇ ਕੁਲੈਕਟਰ ਰੇਟ ਘਟਾਉਣ ਲਈ ਪ੍ਰਾਪਰਟੀ ਡੀਲਰਾਂ ਨੇ ਕੱਢਿਆ ਰੋਸ ਮਾਰਚ

ਜ਼ੀਰਕਪੁਰ, 4 ਅਗਸਤ (ਅਵਤਾਰ ਸਿੰਘ)-ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਗੁਲਸ਼ਨ ਅਰੋੜਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪ੍ਰਾਪਰਟੀ ਕਾਰੋਬਾਰੀਆਂ ਨੇ ਕੋਹਿਨੂਰ ਢਾਬੇ ਤੋਂ ਲੈ ਕੇ ਨਗਰ ਕੌਂਸਲ ਦਫ਼ਤਰ ਤੱਕ ਨੰਗੇ ਪੈਰ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਤੋਂ ...

ਪੂਰੀ ਖ਼ਬਰ »

ਮੈਕਸ ਹਪਸਤਾਲ ਨੇ ਸਰਜੀਕਲ ਰੋਬੋਟ ਕੀਤਾ ਲਾਂਚ

ਚੰਡੀਗੜ੍ਹ, 4 ਅਗਸਤ (ਅ. ਬ.)-ਮੈਕਸ ਹਸਪਤਾਲ ਮੋਹਾਲੀ ਨੇ ਭਾਰਤ 'ਚ ਸਭ ਤੋਂ ਉੱਨਤ ਤਕਨੀਕਾਂ 'ਚੋਂ ਇਕ, ਦਾ ਵਿੰਚੀ ਸਰਜੀਕਲ ਰੋਬੋਟ ਨੂੰ ਆਪਣੇ ਹਸਪਤਾਲ 'ਚ ਲਾਚ ਕੀਤਾ | ਦਾ ਵਿੰਚੀ ਸਰਜੀਕਲ ਰੋਬੋਟ ਡਾਕਟਰਾਂ ਨੂੰ ਜ਼ਿਆਦਾ ਸਟੀਕ, ਫਲੈਕਸੀਬਿਲਟੀ ਤੇ ਮਿਨੀਮਲ ਬਲੱਡ ਲਾਸ ਦੇ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਲਈ ਮੌਕ ਪਾਰਲੀਮੈਂਟ ਕਰਵਾਈ

ਚੰਡੀਗੜ੍ਹ, 4 ਅਗਸਤ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਸੀ.ਸੀ.ਪੀ.ਸੀ.ਆਰ.) ਨੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਤੇ ਸਵੈ-ਮਾਣ ਨੂੰ ਵਧਾਉਣ ਲਈ 20 ਸਰਕਾਰੀ ਸਕੂਲਾਂ ਦੀ ਮੌਕ ਪਾਰਲੀਮੈਂਟ ਕਰਵਾਈ | ਇਸ ਮੌਕ ਪਾਰਲੀਮੈਂਟ ...

ਪੂਰੀ ਖ਼ਬਰ »

ਪੀ. ਜੀ. ਆਈ.'ਚ ਬੀਤੇ ਦਿਨ ਨਹੀਂ ਹੋ ਸਕਿਆ ਪੰਜਾਬ ਦੇ ਮਰੀਜ਼ਾਂ ਦਾ ਇਲਾਜ

ਚੰਡੀਗੜ੍ਹ, 4 ਅਗਸਤ (ਮਨਜੋਤ ਸਿੰਘ ਜੋਤ)-ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਯੋਜਨਾ ਤਹਿਤ ਲਗਪਗ 16 ਕਰੋੜ ਰੁਪਏ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਕਰਨ ਕਾਰਨ ਪੀ.ਜੀ.ਆਈ. ਵਿਚ ਅੱਜ ਵੀ ਪੰਜਾਬ ਦੇ ਲਾਭਪਾਤਰੀ ਮਰੀਜ਼ਾਂ ਦਾ ਇਲਾਜ ਨਹੀਂ ਹੋ ਸਕਿਆ | ਅੱਜ ਚੌਥੇ ਦਿਨ ਵੀ ਪੰਜਾਬ ...

ਪੂਰੀ ਖ਼ਬਰ »

ਮੁੱਖ ਮੰਤਰੀ ਸਿਹਤ ਤੇ ਸਿੱਖਿਆ ਵਿਭਾਗਾਂ 'ਚ ਖ਼ਾਲੀ ਪਈਆਂ ਅਸਾਮੀਆਂ ਭਰਨ- ਡਾ. ਚੀਮਾ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਿਹਤ ਤੇ ਸਿੱਖਿਆ ਵਿਭਾਗ ਵਿਚ ਤਰਜੀਹ ਦੇ ਆਧਾਰ 'ਤੇ ਸਾਰੀਆਂ ਖ਼ਾਲੀ ਅਸਾਮੀਆਂ ਭਰਨ ਵਾਸਤੇ ਵੱਡੀ ਭਰਤੀ ਮੁਹਿੰਮ ਦਾ ਐਲਾਨ ਕਰਨ ਤੇ ਨਾਲ ਹੀ ਹੋਰ ਵਿਭਾਗਾਂ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖ਼ੁਦਕੁਸ਼ੀ

ਜ਼ੀਰਕਪੁਰ, 4 ਅਗਸਤ (ਹੈਪੀ ਪੰਡਵਾਲਾ)-ਢਕੌਲੀ ਖੇਤਰ ਵਿਖੇ ਇਕ 17 ਸਾਲਾ ਨੌਜਵਾਨ ਨੇ ਨੇੜੇ ਪੈਂਦੀ ਸੁਸਾਇਟੀ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਹਿਚਾਣ ਅਨੀਤ ਕੁਮਾਰ (17) ਵਾਸੀ ਵਿਕਟੋਰੀਆ ਹਾਈਟਸ-2 ਵਜੋਂ ਹੋਈ ਹੈ | ਮਿ੍ਤਕ ਅੱਠਵੀਂ ਜਮਾਤ 'ਚ ਪੜ੍ਹਦਾ ਸੀ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX