ਤਾਜਾ ਖ਼ਬਰਾਂ


ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  55 minutes ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  about 2 hours ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  about 2 hours ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  about 3 hours ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  about 3 hours ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  about 3 hours ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  about 4 hours ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  about 4 hours ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  about 4 hours ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  about 4 hours ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  about 4 hours ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  about 5 hours ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 6 hours ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 6 hours ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 8 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 8 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 7 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 8 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 8 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 9 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 9 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 8 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਮੋਗਾ

ਦਿਨ ਦਿਹਾੜੇ ਪਿੰਡਾਂ 'ਚ ਗੈਸ ਸਪਲਾਈ ਕਰਨ ਵਾਲੀ ਗੱਡੀ ਪਿਸਤੌਲ ਦੀ ਨੌਕ 'ਤੇ ਲੁੱਟੀ

• ਡੀ. ਐਸ. ਪੀ. ਅਤੇ ਜ਼ਿਲ੍ਹਾ ਪੁਲਿਸ ਮੁਖੀ ਖ਼ੁਦ ਮੌਕੇ 'ਤੇ ਪਹੁੰਚੇ • ਐਚ. ਪੀ. ਗੈਸ ਏਜੰਸੀ ਦੇ ਵਰਕਰਾਂ ਵਿਚ ਸਹਿਮ ਦਾ ਮਾਹੌਲ, ਪਿੰਡਾਂ 'ਚ ਜਾਣ ਤੋਂ ਵੱਟਿਆ ਟਾਲਾ ਕੋਟ ਈਸੇ ਖਾਂ, 4 ਅਗਸਤ (ਨਿਰਮਲ ਸਿੰਘ ਕਾਲੜਾ)-ਸਥਾਨਕ ਸ਼ਹਿਰ ਦੀ ਐਸ.ਕੇ. ਗੈਸ ਏਜੰਸੀ ਜੋ ਕਿ ਸ਼ਹਿਰ ...

ਪੂਰੀ ਖ਼ਬਰ »

ਮੇਨ ਬਾਜ਼ਾਰ 'ਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ) - ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੁਭਾਸ਼ ਚੰਦਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਧਾਰਾ 144 ਅਧੀਨ ਲੋਕ ਹਿਤ ਨੂੰ ਧਿਆਨ ਵਿਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 30 ਸਤੰਬਰ, 2022 ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਜਨ ਔਸ਼ਧੀ ਸੈਂਟਰ 21 ਦਿਨ ਲਈ ਕੀਤਾ ਸੀਲ

ਮੋਗਾ, 4 ਅਗਸਤ (ਗੁਰਤੇਜ ਸਿੰਘ) - ਸਥਾਨਕ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਲੋਕਾਂ ਦੀ ਸਹੂਲਤ ਲਈ ਪ੍ਰਧਾਨ ਮੰਤਰੀ ਜਨ ਔਸ਼ਧੀ ਸੈਂਟਰ ਨੂੰ 21 ਦਿਨਾਂ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਸੀਲ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦੱਸ ਦੇਈਏ ਕਿ ਕੁਝ ਦਿਨ ...

ਪੂਰੀ ਖ਼ਬਰ »

ਡੇਢ ਕਿੱਲੋ ਅਫ਼ੀਮ ਸਮੇਤ ਦੋ ਨਸ਼ਾ ਤਸਕਰ ਕਾਬੂ

ਨਿਹਾਲ ਸਿੰਘ ਵਾਲਾ, 4 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮੋਗਾ ਅਜੇ ਰਾਜ ਸਿੰਘ ਦੀ ਹਦਾਇਤ ਅਨੁਸਾਰ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ. ...

ਪੂਰੀ ਖ਼ਬਰ »

ਜ਼ਿਲ੍ਹੇ ਦੇ 22 ਪਿੰਡ ਹੋਣਗੇ 'ਆਦਰਸ਼ ਪਿੰਡ' ਵਜੋਂ ਵਿਕਸਿਤ

ਇਕ ਹਫ਼ਤੇ ਵਿਚ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ - ਡਿਪਟੀ ਕਮਿਸ਼ਨਰ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ) -ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਅਧੀਨ ਜ਼ਿਲ੍ਹਾ ਮੋਗਾ ਦੇ 22 ਪਿੰਡਾਂ ਨੂੰ 'ਆਦਰਸ਼ ਪਿੰਡ' ਵਜੋਂ ਵਿਕਸਤ ਕੀਤਾ ਜਾਣਾ ਹੈ | ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਭਾਈਚਾਰੇ ਦੀ ਬਹੁਤਾਤ ਵਾਲੇ ਇਨ੍ਹਾਂ ...

ਪੂਰੀ ਖ਼ਬਰ »

13 ਤੋਂ 15 ਅਗਸਤ ਤੱਕ ਜ਼ਿਲ੍ਹਾ ਵਾਸੀ ਆਪਣੇ ਘਰਾਂ 'ਤੇ ਤਿਰੰਗਾ ਲਹਿਰਾਉਣ - ਡਿਪਟੀ ਕਮਿਸ਼ਨਰ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਦੇਸ਼ ਦੇ ਕੌਮੀ ਝੰਡੇ ਦੇ ਮਾਣ ਸਨਮਾਨ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਯੋਗ ਹੈ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਜਾਣਕਾਰੀ ਦੇਣ ਲਈ ਸੈਮੀਨਾਰ ਸ਼ੁਰੂ

ਅਜੀਤਵਾਲ, 4 ਅਗਸਤ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼ ਅਜੀਤਵਾਲ (ਮੋਗਾ) ਵਿਖੇ ਸੀ.ਟੀ.ਆਰ. ਲੁਧਿਆਣਾ ਦੇ ਸਹਿਯੋਗ ਨਾਲ ਕਾਲਜ ਵਿਖੇ ਪੀ.ਐਲ.ਸੀ. ਟਰੇਨਿੰਗ ਸ਼ੁਰੂ ਕੀਤੀ ਗਈ ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਇਨਰੋਲਮੈਂਟ ...

ਪੂਰੀ ਖ਼ਬਰ »

ਨਿਊ ਗਰੀਨ ਗਰੋਵ ਸਕੂਲ ਲੰਢੇਕੇ ਮੋਗਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਚ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਕਿੰਡਰ ਗਾਰਡਨ ਦੀਆਂ ਵਿਦਿਆਰਥਣਾਂ ਤੇ ਟੀਚਰਾਂ ਨੇ ਭਾਗ ਲਿਆ | ਇਸ ਮੌਕੇ ਸਭ ਵਿਦਿਆਰਥਣਾਂ ਅਤੇ ਟੀਚਰ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ 22ਵਾਂ ਸਹੁੰ ਚੁੱਕ ਤੇ ਪਰਿਵਾਰ ਮਿਲਣ ਸਮਾਰੋਹ 7 ਨੂੰ

ਮੋਗਾ, 4 ਅਗਸਤ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਕਾਰਜਾਂ ਵਿਚ ਜੁੱਟੀ ਹੋਈ ਰੋਟਰੀ ਕਲੱਬ ਮੋਗਾ ਸਿਟੀ ਵਲੋਂ 22ਵਾਂ ਸਹੁੰ ਚੁੱਕ ਤੇ ਪਰਿਵਾਰ ਮਿਲਣ ਸਮਾਰੋਹ ਮਿਤੀ 7 ਅਗਸਤ ਦਿਨ ਐਤਵਾਰ ਨੂੰ ਹੋਟਲ ਪਾਰਕ ਰੀਜੈਸੀ ਜ਼ੀਰਾ ਰੋਡ ਮੋਗਾ ਵਿਖੇ ਰਾਜੀਵ ਸਿੰਗਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ਤੀਆਂ ਅਤੇ ਧੀਆਂ ਦੇ ਤਿਉਹਾਰ ਦੇ ਮੌਕੇ ਤੇ ਬੱਚਿਆਂ ਨੂੰ ਅਮੀਰ ਪੰਜਾਬੀ ਵਿਰਸੇ ਨਾਲ ਜੋੜਦੇ ਹੋਏ ਸਕੂਲ ਵਿਚ ਰੰਗਾਰੰਗ ...

ਪੂਰੀ ਖ਼ਬਰ »

ਗੁਰਲਾਭ ਸਿੰਘ ਨੇ ਵੁਸੂ ਸਟੇਟ ਚੈਂਪੀਅਨਸ਼ਿਪ 'ਚ ਹਾਸਲ ਕੀਤਾ ਸੋਨ ਤਗਮਾ

• ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਹਿੱਸਾ ਲੈਣਾ ਚਾਹੀਦਾ ਹੈ - ਡਾ. ਸੀਮਾਂਤ ਗਰਗ ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ) - ਚੰਗੀ ਸਿਹਤ ਅਤੇ ਵਧੀਆ ਮੁਕਾਮ ਵਿਦਿਆਰਥੀਆਂ ਨੂੰ ਉਚਾਈਆਂ ਤਕ ਲੇ ਕੇ ਜਾਣ ਵਿਚ ਸਹਾਇਤਾ ਕਰਦੇ ਹਨ ਇਸ ਲਈ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਐਸ.ਐਫ.ਸੀ. ਪਬਲਿਕ ਸਕੂਲ 'ਚ ਲਗਾਇਆ ਮੁਫ਼ਤ ਮੈਡੀਕਲ ਕੈਂਪ

ਧਰਮਕੋਟ, 4 ਅਗਸਤ (ਪਰਮਜੀਤ ਸਿੰਘ)-ਐਸ.ਐਫ.ਸੀ. ਪਬਲਿਕ ਸਕੂਲ ਵਿਚ ਵਿਦਿਆਰਥੀਆਂ ਲਈ ਫ਼ਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਵਿਚ ਬੱਚਿਆਂ ਦਾ ਬਲੱਡ-ਪੈੱ੍ਰਸ਼ਰ ਅਤੇ ਹੋਰ ਸਰੀਰਕ ਚੈੱਕਅਪ ਕੀਤਾ ਗਿਆ | ਇਹ ਮੈਡੀਕਲ ਕੈਂਪ ਡਾ. ਸਤਵੰਤ ਕੌਰ ਵਲੋਂ ਲਗਾਇਆ ਗਿਆ ਜੋ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਭਲੂਰ ਵਿਖੇ ਵਣ ਮਹਾਂਉਤਸਵ ਮਨਾਇਆ

ਨੱਥੂਵਾਲਾ ਗਰਬੀ, 4 ਅਗਸਤ (ਸਾਧੂ ਰਾਮ ਲੰਗੇਆਣਾ) - ਮਨੁੱਖੀ ਜ਼ਿੰਦਗੀ ਵਾਸਤੇ ਦਰਖਤ ਦਾ ਵਿਸ਼ੇਸ਼ ਮਹੱਤਵ ਹੈ ਕਿਉਂਕਿ ਜ਼ਿੰਦਗੀ ਵਿਚ ਸਾਹ ਲੈਣ ਵਾਸਤੇ ਆਕਸੀਜਨ ਦਾ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਦਰਖਤ ਹੋਣਗੇ | ਵਾਤਾਵਰਨ ਵਿਚ ...

ਪੂਰੀ ਖ਼ਬਰ »

ਲੋਕਲ ਗੁਰਪੁਰਬ ਕਮੇਟੀ ਬੂਟੇ ਲਗਾ ਕੇ ਮਨਾਏਗੀ ਆਪਣਾ ਪੰਜਾਹ ਸਾਲਾ ਸਥਾਪਨਾ ਦਿਵਸ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ) - ਲੋਕਲ ਗੁਰਪੁਰਬ ਕਮੇਟੀ ਦੀ ਬੀਤੀ ਰਾਤ ਗੁਰਦਵਾਰਾ ਬੀਬੀ ਕਾਹਨ ਕੌਰ ਵਿਖੇ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸੰਸਥਾ ਦਾ ਪੰਜਾਹਵਾਂ ਸਥਾਪਨਾ ਦਿਵਸ ਸਮੁੱਚੇ ਸ਼ਹਿਰ ਵਿਚ ਫਲਾਂ ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ ਜ਼ਿਲ੍ਹਾ ਲੈਵਲ ਖੇਡਾਂ 'ਚ ਸਕੇਟਿੰਗ 'ਚ ਸਿਲਵਰ ਮੈਡਲ ਪ੍ਰਾਪਤ ਕੀਤੇ

ਕੋਟ ਈਸੇ ਖਾਂ, 4 ਅਗਸਤ (ਨਿਰਮਲ ਸਿੰਘ ਕਾਲੜਾ) - ਏ. ਐਸ. ਆਈ. ਐਸ. ਸੀ. ਜ਼ਿਲ੍ਹਾ ਲੈਵਲ ਦੀਆਂ ਖੇਡਾਂ 2022-23 ਦੀਆਂ ਜੋ ਬਰਨਾਲੇ ਜ਼ਿਲ੍ਹੇ ਦੇ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਸਟੇਡੀਅਮ ਵਿਖੇ ਹੋਈਆਂ, ਜਿਨ੍ਹਾਂ 'ਚ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਤੋਂ ਇਲਾਵਾ ...

ਪੂਰੀ ਖ਼ਬਰ »

ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੀਆਂ ਵਿਦਿਆਰਥਣਾਂ ਵਲੋਂ ਗਾਇਆ ਸ਼ਬਦ ਹੋਇਆ ਰਿਲੀਜ਼

ਬੱਧਨੀ ਕਲਾਂ, 4 ਅਗਸਤ (ਸੰਜੀਵ ਕੋਛੜ) - ਬੀਤੇ ਦਿਨੀਂ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੀਆਂ ਵਿਦਿਆਰਥਣਾਂ ਡਿੰਪਲਜੀਤ ਕੌਰ, ਪ੍ਰਭਸਿਮਰਨ ਕੌਰ ਅਤੇ ਗਗਨਦੀਪ ਕੌਰ ਦੁਆਰਾ ਗਾਇਆ ਗਿਆ ਸ਼ਬਦ 'ਵਾਹੁ ਵਾਹੁ ਬਾਣੀ ਨਿਰੰਕਾਰ ਹੈ' ਜੋ ਕਿ 'ਅਗਮ' ਰਿਕਾਰਡਜ਼ ਵਲੋਂ ...

ਪੂਰੀ ਖ਼ਬਰ »

ਹਿਊਮਨ ਰਾਈਟਸ ਅਵੇਅਰਨੈੱਸ ਐਸੋਸੀਏਸ਼ਨ ਵਲੋਂ 251 ਲੜਕੀਆਂ ਦੀਆਂ ਸ਼ਾਦੀਆਂ ਦਾ ਪੋਸਟਰ ਜਾਰੀ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਮੋਗਾ ਵਿਖੇ ਹੋਈ ਮੀਟਿੰਗ ਦੌਰਾਨ ਹਿਊਮਨ ਰਾਈਟਸ ਅਵੇਅਰਨੈੱਸ ਐਸੋ. ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਹੋ ਰਹੀਆਂ 251 ਲੜਕੀਆਂ ਦੀਆਂ ਸ਼ਾਦੀਆਂ ਦਾ ਪੋਸਟਰ ਰਿਲੀਜ਼ ਕਰਦੇ ਹੋਏ ਮਹਿੰਦਰ ਪਾਲ ਲੂੰਬਾ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਦੀ ਵਿਦਿਆਰਥਣ ਨੇ ਓਵਰ ਆਲ 7.5 ਬੈਂਡ ਹਾਸਲ ਕੀਤੇ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ) - ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲਟਸ ਵਿਚ ਉੱਚ ਬੈਂਡ ਹਾਸਲ ਕਰਕੇ ਸੰਸਥਾ ਤੇ ...

ਪੂਰੀ ਖ਼ਬਰ »

ਗਣਿਤ ਮੇਲਾ ਲਗਾਇਆ

ਕਿਸ਼ਨਪੁਰਾ ਕਲਾਂ, 4 ਅਗਸਤ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ) - ਸਰਕਾਰੀ ਮਿਡਲ ਸਕੂਲ ਕੋਕਰੀ ਬੁੱਟਰਾਂ ਵਿਖੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਬਹੁਤ ਸਾਰੀਆਂ ਕਿਰਿਆਵਾਂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਸਹੀ ਸੰਭਾਲ ਨਾ ਹੋਣ ਕਾਰਨ ਸਰੂਪ ਗੁਰਦੁਆਰਾ ਨਾਨਕਸਰ ਲਿਜਾਏ ਗਏ

ਨਿਹਾਲ ਸਿੰਘ ਵਾਲਾ, 4 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ) - ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਦੀਨਾ ਸਾਹਿਬ, ਖਾਈ, ਰੌਂਤਾ ਤੇ ਕਿਸ਼ਨਗੜ੍ਹ ਦੀ ਹੱਦ 'ਤੇ ਬਣੇ ਗੁਰਦੁਆਰਾ ਚਰਨ ਕੰਵਲ ਸਾਹਿਬ 'ਚ ਪ੍ਰਕਾਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਰੂਪ ਦੀ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਉਗਰਾਹਾਂ ਦਾ ਵਫ਼ਦ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਮਿਲਿਆ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਮੋਗਾ ਨੂੰ ਮਿਲਿਆ | ਤੇ ਉਨ੍ਹਾਂ ਨੂੰ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਠੇਕੇ ਅੱਗੇ ਖੜ੍ਹੇ ਸ਼ਰਾਬ ਦੇ ਭਰੇ ਕੈਂਟਰ 'ਚੋਂ 12 ਪੇਟੀਆਂ ਸ਼ਰਾਬ ਚੋਰੀ

ਬਾਘਾ ਪੁਰਾਣਾ, 4 ਅਗਸਤ (ਕਿ੍ਸ਼ਨ ਸਿੰਗਲਾ)-ਇਲਾਕੇ ਅੰਦਰ ਚੋਰੀਆਂ, ਲੁੱਟਾਂ-ਖੋਹਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਰਹਿਣ ਕਰ ਕੇ ਲੋਕ ਅੰਤਾਂ ਦੇ ਦੁਖੀ ਹੋ ਚੁੱਕੇ ਹਨ | ਬੀਤੀ ਰਾਤ ਵੀ ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰਲੇ ਸ਼ਰਾਬ ਦੇ ਠੇਕੇ ਅੱਗੇ ਖੜ੍ਹੇ ਅੰਗਰੇਜ਼ੀ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੇ ਤਪ-ਅਸਥਾਨ 'ਤੇ ਮਹੀਨਾਵਾਰ ਜੋੜ ਮੇਲਾ ਸ਼ਰਧਾ ਪੂਰਵਕ ਮਨਾਇਆ

ਕੋਟ ਈਸੇ ਖਾਂ, 4 ਅਗਸਤ (ਨਿਰਮਲ ਸਿੰਘ ਕਾਲੜਾ) - ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੌਲੇਵਾਲਾ ਮਾਇਰ ਵਿਖੇ ਮਹੀਨਾਵਾਰ ਧਾਰਮਿਕ ਜੋੜ ਮੇਲਾ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਪ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਧਰਨੇ ਸੰਬੰਧੀ ਕੀਤੀ ਮੀਟਿੰਗ

ਬਾਘਾ ਪੁਰਾਣਾ, 4 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਨਾਨਕ ਸਾਹਿਬ ਬਾਘਾ ਪੁਰਾਣਾ ਵਿਖੇ ਹੋਈ | ਇਸ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਮੈਕਰੋ ਗਲੋਬਲ ਸਫ਼ਲਤਾਪੂਰਵਕ ਲਗਵਾ ਰਹੀ ਕੈਨੇਡਾ ਓਪਨ ਵਰਕ ਪਰਮਿਟ - ਡੱਲਾ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ) - ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਓਪਨ ਵਰਕ ਪਰਮਿਟ ਰਾਹੀ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ, ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀ ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰਵਾਉਣ ਵਿਚ ਸਫਲ ਹੋਈ ਹੈ ਜਿਨ੍ਹਾਂ ਵਿਚੋਂ ਕਰਨਦੀਪ ਸਿੰਘ ਨਿਵਾਸੀ ਬਟਾਲਾ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਲਗਵਾ ਕੇ ਉਸ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ | ਇਸ ਮੌਕੇ ਤੇ ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਜਿਨ੍ਹਾਂ 'ਚ ਸਪਾਊਸ ਕੈਨੇਡਾ ਸਟੱਡੀ ਵੀਜ਼ਾ ਤੇ ਹਨ ਉਹ ਆਪਣਾ ਓਪਨ ਵਰਕ ਪਰਮਿਟ ਅਪਲਾਈ ਕਰ ਸਕਦੇ ਹਨ | ਸੰਸਥਾ ਦੁਆਰਾ ਆਈਲਟਸ ਦੀਆਂ ਕਲਾਸਾਂ ਆਧੁਨਿਕ ਤਰੀਕੇ ਅਤੇ ਮਾਹਿਰ ਅਧਿਆਪਕਾਂ ਵਲੋਂ ਦਿੱਤੀਆਂ ਜਾਂਦੀਆਂ ਹਨ | ਹਰੇਕ ਵਿਦਿਆਰਥੀ ਨੂੰ ਕਲਾਸ ਉਸ ਦੇ ਲੈਵਲ ਦੇ ਹਿਸਾਬ ਨਾਲ ਦਿੱਤੀ ਜਾਂਦੀ ਹੈ | ਕਮਜ਼ੋਰ ਵਿਦਿਆਰਥੀਆਂ ਨੂੰ ਸਪੈਸ਼ਲ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਉਹ ਵਧੀਆ ਸਕੋਰ ਹਾਸਲ ਕਰਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ | ਰਿਜੈਕਟ ਹੋਏ ਕੇਸ ਸਹੀ ਸਲਾਹ ਅਤੇ ਘੱਟ ਸਮੇਂ ਵਿਚ ਵੀਜ਼ਾ ਪ੍ਰਾਪਤ ਕਰਨ ਲਈ ਇਕ ਵਾਰ ਆਪਣੇ ਦਸਤਾਵੇਜ਼ ਲੈ ਕੇ ਮਿਲ ਸਕਦੇ ਹਨ |

ਖ਼ਬਰ ਸ਼ੇਅਰ ਕਰੋ

 

ਸੋਮਵਾਰ ਨੂੰ ਨਗਰ ਪੰਚਾਇਤ ਬੱਧਨੀ ਕਲਾਂ ਦੇ ਪ੍ਰਧਾਨ ਦਾ ਸਿਹਰਾ ਸਜ ਸਕਦੈ ਕਿਸੇ ਕੌਂਸਲਰ ਦੇ ਸਿਰ

• ਅਨੇਕਾਂ ਵਾਰ ਚੋਣ ਮੁਲਤਵੀ ਹੋਣ 'ਤੇ ਸ਼ਹਿਰ ਵਾਸੀ ਸਨ ਪੂਰੇ ਨਿਰਾਸ਼ • ਆਪਸੀ ਧੜੇਬੰਦੀ ਕਾਰਨ ਅਜੇ ਤੱਕ ਨਹੀਂ ਬਣ ਸਕਿਆ ਸੀ ਨਗਰ ਪੰਚਾਇਤ ਬੱਧਨੀ ਕਲਾਂ ਦਾ ਕੋਈ ਪ੍ਰਧਾਨ • ਪ੍ਰਧਾਨ ਦੀ ਚੋਣ ਸਿਰੇ ਲਵਾਉਣ ਸੰਬੰਧੀ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੋਂ ...

ਪੂਰੀ ਖ਼ਬਰ »

ਪਿ੍ੰ. ਡਾ. ਗੋਬਿੰਦ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਮੋਗਾ, 4 ਅਗਸਤ (ਜਸਪਾਲ ਸਿੰਘ ਬੱਬੀ) - ਮੋਗਾ ਨਿਵਾਸੀ ਡਾ. ਗੋਬਿੰਦ ਸਿੰਘ ਪਿ੍ੰਸੀਪਲ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਕਾ ਨੂੰ ਸਾਲ 2022-23 ਲਈ ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਨਾਮਜ਼ਦ ਕੀਤਾ ਗਿਆ ਹੈ | ਡਾ. ਗੋਬਿੰਦ ਸਿੰਘ ਮੌਜੂਦਾ ਪੰਜਾਬੀ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਦਿੱਤਾ ਮੰਗ ਪੱਤਰ

ਬਾਘਾ ਪੁਰਾਣਾ, 4 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਮੈਂਬਰਾਂ ਵਲੋਂ ਬਿਜਲੀ ਵਿਭਾਗ ਸਬੰਧੀ ਆਉਂਦੀਆਂ ਸਮੱਸਿਆਵਾਂ ਨੂੰ ਲੈ ਕੇ ਐਸ.ਡੀ.ਓ. ਪੰਜਾਬ ਰਾਜ ਪਾਵਰ ਕਾਮ ਲਿਮ: ਬਾਘਾ ਪੁਰਾਣਾ ...

ਪੂਰੀ ਖ਼ਬਰ »

ਪ੍ਰਾਪਰਟੀ ਕਾਰੋਬਾਰੀਆਂ ਦੀ ਹੋਈ ਅਹਿਮ ਮੀਟਿੰਗ

ਮੋਗਾ, 4 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ) - ਅੱਜ ਮੋਗਾ ਸ਼ਹਿਰ ਦੇ ਪ੍ਰਾਪਰਟੀ ਕਾਰੋਬਾਰੀਆਂ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਵਿਸ਼ੇਸ਼ ਤੌਰ ਤੇ ਅਜੇ ਸ਼ਰਮਾ ਤੇ ਸੁਖਵਿੰਦਰ ਸਿੰਘ ਆਜ਼ਾਦ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਵੀ ਸ਼ਾਮਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀਆਂ ਸਰਕਾਰਾਂ ਨਹੀਂ ਸੁਣ ਰਹੀ ਸਮੱਸਿਆਵਾਂ - ਗ਼ਾਲਿਬ

ਅਜੀਤਵਾਲ, 4 ਅਗਸਤ (ਸ਼ਮਸ਼ੇਰ ਸਿੰਘ ਗ਼ਾਲਿਬ)-ਪੰਜਾਬ ਨੰਬਰਦਾਰ ਯੂਨੀਅਨ ਦੀ ਕੋਈ ਸਰਕਾਰਾਂ ਨਹੀਂ ਸੁਣ ਰਹੀ ਸਮੱਸਿਆਵਾਂ, ਸਭ ਪਾਰਟੀਆਂ ਵੋਟਾਂ ਸਮੇਂ ਵਰਤ ਕੇ ਅਤੇ ਭਰੋਸਾ ਦੇ ਕੇ ਕੀਤੇ ਵਾਅਦਿਆਂ ਤੋਂ ਭੱਜ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਵਿਚ ਮਨਾਇਆ 'ਤੀਆਂ ਤੀਜ ਦੀਆਂ' ਤਿਉਹਾਰ

ਨਿਹਾਲ ਸਿੰਘ ਵਾਲਾ, 4 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ) - ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਬਣ ਚੁੱਕਾ ਤੀਆਂ ਤੀਜ ਦੀਆਂ ਤਿਉਹਾਰ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਭਾਰੀ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਵਿਧਾਇਕਾ ਡਾ. ਅਰੋੜਾ ਰੀਪ੍ਰੋਡਕਟਿਵ ਤਕਨਾਲੋਜੀ ਤੇ ਸੈਰੋਗੇਸੀ ਬੋਰਡ ਦੇ ਗੈਰ-ਸਰਕਾਰੀ ਮੈਂਬਰ ਨਾਮਜ਼ਦ ਕਰਨ 'ਤੇ ਧੰਨਵਾਦ - ਰੋਡੇ

ਮੋਗਾ, 4 ਅਗਸਤ (ਜਸਪਾਲ ਸਿੰਘ ਬੱਬੀ) - ਡਾ. ਅਮਨਦੀਪ ਕੌਰ ਅਰੋੜਾ ਐਮ. ਐਲ. ਏ. ਹਲਕਾ ਮੋਗਾ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀ ਸਹਾਇਤਾ ਰੀਪ੍ਰੋਡਕਟਿਵ ਤਕਨਾਲੋਜੀ ਤੇ ਸੈਰੋਗੇਸੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਨਾਮਜ਼ਦ ਕਰਨ ਤੇ ਪਾਰਟੀ ਦੇ ਕੌਮੀ ਕਨਵੀਨਰ ...

ਪੂਰੀ ਖ਼ਬਰ »

ਸ਼ਖ਼ਸੀਅਤ ਵਿਸ਼ੇ 'ਤੇ ਸੈਮੀਨਾਰ

ਨਿਹਾਲ ਸਿੰਘ ਵਾਲਾ, 4 ਅਗਸਤ (ਸੁਖਦੇਵ ਸਿੰਘ ਖਾਲਸਾ)-ਸੰਤ ਬਾਬਾ ਭਜਨ ਸਿੰਘ ਜੀ ਨਾਨਕਸਰ ਪਟਿਆਲਾ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ, ਵਾਈਸ ਚੇਅਰਪਰਸਨ ਬੀਬੀ ਜਗੀਰ ਕੌਰ ਅਤੇ ਮੈਨੇਜਰ ਜਗਤਾਰ ਸਿੰਘ ਬਲਬੇੜਾ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਝੰਡੇਆਣਾ ਪੱਛਮੀ ਦਾ ਰਾਸ਼ਟਰੀ ਵਜ਼ੀਫ਼ਾ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ) - ਹਰ ਸਾਲ ਦੀ ਤਰਾਂ ਇਸ ਸਾਲ ਵੀ ਸਰਕਾਰੀ ਹਾਈ ਸਕੂਲ ਝੰਡੇਆਣਾ ਪੱਛਮੀ ਦੇ 15 ਵਿਦਿਆਰਥੀਆਂ ਨੇ ਐਨ.ਐਮ.ਐਸ.ਐਸ. ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਗਿਣਤੀ ਦੇ ਪੱਖ ਤੋਂ ਜ਼ਿਲ੍ਹਾ ਮੋਗਾ ਵਿਚੋਂ ਪਹਿਲੇ ਸਥਾਨ ਤੇ ਹੈ | ਸਕੂਲ ਮੁਖੀ ...

ਪੂਰੀ ਖ਼ਬਰ »

ਹਰਿੰਦਰ ਸਿੰਘ ਬਰਾੜ ਨੇ ਸੰਭਾਲਿਆ ਬੀ.ਪੀ.ਈ.ਓ. ਦਾ ਅਹੁਦਾ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਬਲਾਕ ਇਕ ਅਧੀਨ ਪੈਂਦੇ ਪਿੰਡ ਚੰਦ ਨਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬਤੌਰ ਸੈਂਟਰ ਹੈੱਡ ਟੀਚਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਰਿੰਦਰ ਸਿੰਘ ਬਰਾੜ ਨੂੰ ਪਦ-ਉੱਨਤ ਕਰ ਕੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰ ...

ਪੂਰੀ ਖ਼ਬਰ »

ਸਿੱਖਿਆ ਹੀ ਮਨੁੱਖ ਨੂੰ ਇਕ ਵਧੀਆ ਇਨਸਾਨ ਬਣਾਉਂਦੀ ਹੈ - ਵਿਜੈ ਮਦਾਨ

ਮੋਗਾ, 4 ਅਗਸਤ (ਅਸ਼ੋਕ ਬਾਂਸਲ) - ਸਮਾਜ ਸੇਵਾ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੀ ਸੰਸਥਾ ਅਰੋੜਾ ਮਹਾਂਸਭਾ ਵਲੋਂ ਜ਼ਰੂਰਤਮੰਦ ਬੱਚਿਆਂ ਨੂੰ ਸਿੱਖਿਆ 'ਚ ਅੱਗੇ ਵਧਣ ਲਈ ਸਕੂਲ ਦੀ ਫ਼ੀਸ, ਕਿਤਾਬਾਂ ਦੇ ਨਾਲ-ਨਾਲ ਯੂਨੀਫ਼ਾਰਮ ਵੀ ਕਈ ਸਾਲਾਂ ਤੋਂ ਦਿੱਤੀ ਜਾ ਰਹੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਢੁੱਡੀਕੇ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ

ਅਜੀਤਵਾਲ, 4 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) - ਸਿਵਲ ਸਰਜਨ ਮੋਗਾ ਡਾ. ਐਸ. ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਢੁੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਦੀ ਅਗਵਾਈ ਹੇਠ ਬੀਤੇ ਦਿਨੀਂ ਸਿਵਲ ਹਸਪਤਾਲ ਢੁੱਡੀਕੇ ਅਤੇ ਸਮੂਹ ਹੈਲਥ ਵੈੱਲਨੈਸ ...

ਪੂਰੀ ਖ਼ਬਰ »

ਪਿੰਡ ਥੰਮਣ ਵਾਲਾ ਨੂੰ ਐਮ.ਪੀ. ਮੁਹੰਮਦ ਸਦੀਕ ਨੇ ਫ਼ੰਡ 'ਚੋਂ ਪਾਣੀ ਵਾਲੀ ਟੈਂਕੀ ਤੇ ਧਰਮਸ਼ਾਲਾ ਲਈ ਗਰਾਂਟ ਦਿੱਤੀ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)- ਵਿਧਾਨ ਸਭਾ ਹਲਕਾ ਮੋਗਾ ਅੰਦਰ ਪੈਂਦੇ ਪਿੰਡ ਥੰਮਣ ਵਾਲਾ ਵਿਖੇ ਹਲਕਾ ਇੰਚਾਰਜ ਮੈਡਮ ਮਾਲਵਿਕਾ ਸੂਦ ਦੀ ਰਹਿਨੁਮਾਈ ਨਾਲ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਵਲੋਂ ਆਪਣੇ ਫ਼ੰਡ ਵਿਚੋਂ ਪਿੰਡ ਨੂੰ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋ. ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋ. ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਡਾ. ਪਰਮਜੀਤ ਸਿੰਘ ਵੱਡਾ ਘਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਡਾ. ਬਸੰਤ ਸਿੰਘ, ਜ਼ਿਲ੍ਹਾ ਆਗੂ ਡਾ. ਹਰਜੀਤ ਸਿੰਘ ਸਲੀਣਾ, ਚੇਅਰਮੈਨ ...

ਪੂਰੀ ਖ਼ਬਰ »

ਗੁ. ਬੀਬੀ ਕਾਹਨ ਕੌਰ ਵਿਖੇ ਗੁਰਮਤਿ ਸਮਰ ਕੈਂਪ ਦੀ ਸਮਾਪਤੀ ਤੇ ਇਨਾਮ ਵੰਡ ਸਮਾਗਮ

ਮੋਗਾ, 4 ਅਗਸਤ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ ਅਨੁਸਾਰ ਸਾਕਾ ਗੁਰੂ ਕਾ ਬਾਗ ਤੇ ਸਾਕਾ ਪੰਜਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਲਕਾ ਮੋਗਾ ਵਿਖੇ ਗੁਰਪੁਰਬ ਕਮੇਟੀ ਮੋਗਾ ਤੇ ...

ਪੂਰੀ ਖ਼ਬਰ »

ਮਾਨ ਦੀ ਇਮਾਨਦਾਰੀ 'ਤੇ ਉਂਗਲ ਚੁੱਕਣ ਵਾਲੀ 'ਆਪ' ਸਰਕਾਰ ਆਪਣਾ ਦਾਮਨ ਸਾਫ਼ ਕਰੇ - ਬਲਰਾਜ ਸਿੰਘ ਖਾਲਸਾ

ਕੋਟ ਈਸੇ ਖਾਂ, 4 ਅਗਸਤ (ਗੁਰਮੀਤ ਸਿੰਘ ਖਾਲਸਾ) - ਨਸ਼ਾ, ਭਿ੍ਸ਼ਟਾਚਾਰ, ਬੇਰੁਜ਼ਗਾਰੀ, ਬੇਅਦਬੀਆਂ ਦਾ ਇਨਸਾਫ ਵਰਗੇ ਸੂਬੇ ਦੇ ਅਹਿਮ ਮੁੱਦਿਆਂ 'ਤੇ ਝੂਠੀ ਸਿਆਸਤ ਕਰਕੇ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਈ ਤੇ ਹੁਣ ਨਿੱਜੀ ਮੁਫਾਦਾਂ ਲਈ ਲੋਕਾਂ ਨਾਲ ਕੀਤੇ ਵੱਡੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX