ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  43 minutes ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  22 minutes ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  56 minutes ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  59 minutes ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  about 1 hour ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  about 1 hour ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  about 1 hour ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  about 2 hours ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  about 2 hours ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਰਾਜ ਸਭਾ ਤੇ ਲੋਕ ਸਭਾ ਭਲਕੇ 11 ਵਜੇ ਤੱਕ ਮੁਲਤਵੀ
. . .  about 3 hours ago
ਨਵੀ ਦਿੱਲੀ, 6 ਫਰਵਰੀ- ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ...
ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ
. . .  about 3 hours ago
ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ...
ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  about 3 hours ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 minute ago
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਬੈਂਗਲੁਰੂ ਤਕਨਾਲੋਜੀ, ਪ੍ਰਤਿਭਾ ਅਤੇ ਨਵੀਨਤਾ ਦੀ ਊਰਜਾ ਨਾਲ ਭਰਪੂਰ ਸ਼ਹਿਰ- ਨਰਿੰਦਰ ਮੋਦੀ
. . .  about 4 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ਵਿਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ, ਰਾਜਪਾਲ ਥਾਵਰਚੰਦ ਗਹਿਲੋਤ ਅਤੇ ਮੁੱਖ ਮੰਤਰੀ ਬਸਵਰਾਜ ਬੋਮਈ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 300
. . .  about 4 hours ago
ਅੰਕਾਰਾ, 6 ਫਰਵਰੀ- ਰਾਇਟਰਜ਼ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਤੁਰਕੀ ਅਤੇ ਉੱਤਰ ਪੱਛਮੀ ਸੀਰੀਆ ਵਿਚ 7.8 ਤੀਬਰਤਾ ਦੇ ਆਏ ਭੂਚਾਲ ਵਿਚ ਲਗਭਗ 300 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖ਼ਮੀ ਹੋ ਗਏ। ਭੂਚਾਲ ਦੇ ਝਟਕੇ ਸਾਈਪ੍ਰਸ ਅਤੇ ਲੇਬਨਾਨ ਵਿਚ ਵੀ....
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
. . .  about 4 hours ago
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
ਸਾਬਕਾ ਸਰਪੰਚ ਦਾ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰ ਕੇ ਕਤਲ
. . .  about 4 hours ago
ਊਧਨਵਾਲ, 6 ਫਰਵਰੀ (ਪਰਗਟ ਸਿੰਘ)- ਨਜ਼ਦੀਕੀ ਪਿੰਡ ਦਈਆ ਦੇ ਸਾਬਕਾ ਸਰਪੰਚ ਸਵਰਨ ਸਿੰਘ (65) ਪੁੱਤਰ ਹਰਭਜਨ ਸਿੰਘ ਦਾ ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਵਰਨ ਸਿੰਘ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇੜਲੇ ਪਿੰਡ ਭੰਬੋਈ ਦੇ ਅੱਠ ਦਸ ਵਿਅਕਤੀਆਂ ਨੇ ਸਾਡੇ ਘਰ ਆ...
ਕੌਮੀ ਇਨਸਾਫ਼ ਮੋਰਚੇ ਵਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ
. . .  about 4 hours ago
ਚੰਡੀਗੜ੍ਹ, 6 ਫਰਵਰੀ (ਦਵਿੰਦਰ)- ਬੰਦੀ ਸਿੰਘਾਂ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਮਾਰਚ ਦੌਰਾਨ ਕੌਮੀ ਇਨਸਾਫ਼ ਮੋਰਚੇ ਤੋਂ 31 ਸਿੰਘਾਂ ਦਾ ਜਥਾ ਮੁੱਖ ਮੰਤਰੀ ਰਿਹਾਇਸ਼ ਵੱਲ ਰਵਾਨਾ ਹੋਇਆ। ਇਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਰਸਤੇ ’ਚ ਭਾਰੀ ਰੋਕਾਂ...
ਦਿੱਲੀ ਐਮ.ਸੀ.ਡੀ ਚੋਣਾਂ: ਸਦਨ ਦੀ ਕਾਰਵਾਈ ਫ਼ਿਰ ਅਣਮਿੱਥੇ ਸਮੇਂ ਲਈ ਮੁਲਤਵੀ
. . .  about 4 hours ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਨਗਰ ਨਿਗਮ ਵਿਚ ਮੇਅਰ ਦੀ ਚੋਣ ਦੌਰਾਨ ਐਮ.ਸੀ.ਡੀ. ਹੈੱਡਕੁਆਰਟਰ ਸਿਵਿਕ ਸੈਂਟਰ ਵਿਚ ਹੰਗਾਮਾ ਹੋ ਗਿਆ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਹੁਸ਼ਿਆਰਪੁਰ / ਮੁਕੇਰੀਆਂ

ਪਿੰਡ-ਪਿੰਡ ਪਹੁੰਚਿਆ ਧਫੜੀ ਰੋਗ, ਪਸ਼ੂ ਪਾਲਕਾਂ 'ਚ ਸਹਿਮ ਦਾ ਮਾਹੌਲ

ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)-ਪਸ਼ੂਆਂ ਖ਼ਾਸਕਰ ਗਾਵਾਂ ਤੇ ਬਲਦਾਂ ਨੂੰ ਲੱਗਿਆ ਧੱਫੜੀ ਰੋਗ (ਲੰਪੀ ਪੌਕਸ) ਖੇਤਰ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਇਹ ਰੋਗ ਪਿੰਡ-ਪਿੰਡ ਪਹੁੰਚ ਚੁੱਕਿਆ ਹੈ | ਗਾਵਾਂ ਵਿਚ ਧੱਫੜ ਪੈਣ ਤੋਂ ਸ਼ੁਰੂ ਕੇ ਜ਼ਖ਼ਮਾਂ ਦਾ ਰੂਪ ਧਾਰਨ ਕਰਨ ...

ਪੂਰੀ ਖ਼ਬਰ »

ਸੰਤ ਬਾਬਾ ਗੁਰਦਿਆਲ ਸਿੰਘ ਦਾ ਸੰਗਤਾਂ ਵਲੋਂ ਸਵਾਗਤ

ਟਾਂਡਾ ਉੜਮੁੜ, 6 ਅਗਸਤ (ਦੀਪਕ ਬਹਿਲ)- ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਦੇਸ਼ ਅੰਦਰ ਗੁਰਬਾਣੀ ਦਾ ਪ੍ਰਵਾਹ ਕਰਨ ਉਪਰੰਤ ਪ੍ਰਸਿੱਧ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਗੁਰਦਿਆਲ ਸਿੰਘ ਜੀ ਦਾ ਕੈਨੇਡਾ ਦੀ ਫੇਰੀ ਮਗਰੋਂ ਟਾਂਡਾ ਪਹੁੰਚਣ 'ਤੇ ਸੇਵਾਦਾਰਾਂ ਵਲੋਂ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਲੋਂ ਨਵੇਂ ਵਿੱਦਿਅਕ ਵਰ੍ਹੇ ਦੇ ਆਰੰਭ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਮੁਕੇਰੀਆਂ, 6 ਅਗਸਤ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਕਾਲਜ ਵਿਖੇ ਸ੍ਰੀ ...

ਪੂਰੀ ਖ਼ਬਰ »

ਸ਼ਹਿਰ ਨੂੰ ਲੋਕਾਂ ਦੇ ਸਹਿਯੋਗ ਨਾਲ ਸਭ ਤੋਂ ਸਾਫ਼ ਤੇ ਸੁੰਦਰ ਬਣਾਇਆ ਜਾਵੇਗਾ-ਜਿੰਪਾ

ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਲੋਕਾਂ ਦੇ ਸਹਿਯੋਗ ਨਾਲ ਸਭ ਤੋਂ ਸਾਫ਼ ਤੇ ਸੁੰਦਰ ...

ਪੂਰੀ ਖ਼ਬਰ »

ਗਿਆਨੀ ਕਰਤਾਰ ਸਿੰਘ ਸਰਕਾਰੀ ਕਾਲਜ ਵਿਖੇ ਹਰ ਘਰ ਤਿਰੰਗਾ ਤਹਿਤ ਪ੍ਰੋਗਰਾਮ ਕਰਵਾਇਆ

ਟਾਂਡਾ ਉੜਮੁੜ, 6 ਅਗਸਤ (ਕੁਲਬੀਰ ਸਿੰਘ ਗੁਰਾਇਆ)- ਅੱਜ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਟਾਂਡਾ ਵਿਖੇ ਆਜ਼ਾਦੀ ਦੇ 75ਵੇਂ ਆਜ਼ਾਦੀ ਮਹਾਂਉਤਸਵ ਸਬੰਧੀ 'ਹਰ ਘਰ ਤਿਰੰਗਾ' ਦੇ ਸੰਦੇਸ਼ ਦੇ ਪ੍ਰਚਾਰ ਲਈ ਇਕ ਪ੍ਰੋਗਰਾਮ ਪਿ੍ੰਸੀਪਲ ਬਲਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਟਾਂਡਾ ਵਿਖੇ ਮਹੰਤ ਲਾਲ ਸਿੰਘ ਯਾਦਗਾਰੀ ਰੋਜ਼ ਗਾਰਡਨ ਦਾ ਨਿਰਮਾਣ ਸ਼ੁਰੂ

ਟਾਂਡਾ ਉੜਮੁੜ, 6 ਅਗਸਤ (ਕੁਲਬੀਰ ਸਿੰਘ ਗੁਰਾਇਆ)- ਅੱਜ ਆਰਮੀ ਗਰਾਊਾਡ ਟਾਂਡਾ ਵਿਖੇ ਮਹੰਤ ਲਾਲ ਸਿੰਘ ਯਾਦਗਾਰੀ ਰੋਜ਼ ਗਾਰਡਨ ਬਣਾਉਣ ਦੀ ਸ਼ੁਰੂਆਤ ਕੀਤੀ ਗਈ | ਬਾਬਾ ਤੇਜਾ ਸਿੰਘ ਖੁੱਡਾ ਵਲੋਂ ਆਰਮੀ ਡਿਵੈਲਪਮੈਂਟ ਕਮੇਟੀ ਦੀ ਦੇਖ-ਰੇਖ ਹੇਠ ਬਣਾਏ ਜਾ ਰਹੇ ਇਸ ਰੋਜ਼ ...

ਪੂਰੀ ਖ਼ਬਰ »

ਮੁੱਖ ਮੰਤਰੀ ਚੋਣਾਂ 'ਚ ਕੀਤਾ ਹਰ ਵਾਅਦਾ ਪੂਰਾ ਕਰਨਗੇ-ਚੌਧਰੀ ਰਾਜਵਿੰਦਰ

ਗੜ੍ਹਦੀਵਾਲਾ, 6 ਅਗਸਤ (ਚੱਗਰ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਮੁਹੱਲਾ ਚੌਧਰੀਆਂ ਗੜ੍ਹਦੀਵਾਲਾ ਵਿਖੇ ਖੋਲ੍ਹੇ ਗਏ 'ਆਪ' ਦੇ ਯੂਥ ਵਿੰਗ ਦੇ ਦਫ਼ਤਰ ਵਿਖੇ ਯੂਥ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਦਿਆ ਕਿਹਾ ਕਿ ਆਮ ...

ਪੂਰੀ ਖ਼ਬਰ »

ਵਿਦੇਸ਼ ਤੋਂ ਰਿਸ਼ਤੇਦਾਰ ਦੱਸ ਕੇ 2 ਮਾਮਲਿਆਂ 'ਚ 9.50 ਲੱਖ ਠੱਗੇ

ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)-ਵਿਦੇਸ਼ ਤੋਂ ਰਿਸ਼ਤੇਦਾਰ ਦੱਸ ਕੇ 9.50 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਪੁਲਿਸ ਨੇ ਵੱਖ-ਵੱਖ ਥਾਣਿਆਂ 'ਚ 2 ਮਾਮਲੇ ਦਰਜ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਵਾਸੀ ਕੂੰਟਾਂ ਨੇ ਥਾਣਾ ਹਰਿਆਣਾ ਪੁਲਿਸ ...

ਪੂਰੀ ਖ਼ਬਰ »

ਪਿੰਡ ਨਾਰਨੌਲ 'ਚ ਹੋਈ ਚੋਰੀ ਦਾ ਮਾਮਲਾ ਦਰਜ

ਹਾਜੀਪੁਰ, 6 ਅਗਸਤ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਨੇ ਪਿੰਡ ਨਾਰਨੋਲ ਵਿਚ ਹੋਈ ਚੋਰੀ ਦੇ ਸਬੰਧ ਵਿਚ ਨਾਮਲੂਮ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਹਾਜੀਪੁਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਲੋੜਵੰਦ ਪਰਿਵਾਰਾਂ ਦੀ ਕੀਤੀ ਸਹਾਇਤਾ

ਅੱਡਾ ਸਰਾਂ, 6 ਅਗਸਤ (ਹਰਜਿੰਦਰ ਸਿੰਘ ਮਸੀਤੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮੇਟੀ ਨੇ ਲੋੜਵੰਦ ਪਰਿਵਾਰਾਂ ਦੀ ਆਰਥਿਕ ਮੱਦਦ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਔਰਤ ਦਾ ਪਰਸ ਝਪਟਣ ਵਾਲਾ ਅਤੇ ਹਸਪਤਾਲ 'ਚੋਂ ਸਾਮਾਨ ਚੋਰੀ ਕਰਨ ਵਾਲਾ ਕਾਬੂ

ਮਾਹਿਲਪੁਰ, 6 ਅਗਸਤ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇੱਕ ਔਰਤ ਦਾ ਪਰਸ ਝਪਟ ਵਾਲੇ ਤੇ ਹਸਪਤਾਲ ਦੇ ਐਕਸਰੇ ਰੂਮ 'ਚੋਂ ਸਾਮਾਨ ਚੋਰੀ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ਰੇਸ਼ਮ ਕੌਰ ...

ਪੂਰੀ ਖ਼ਬਰ »

ਬਿਨਾਂ ਤਲਾਕ ਦਿੱਤੇ ਦੂਜਾ ਵਿਆਹ ਕਰਵਾਉਣ ਦੇ ਦੋਸ਼ 'ਚ ਕੇਸ ਦਰਜ

ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)-ਬਿਨਾਂ ਤਲਾਕ ਦਿੱਤੇ ਦੂਸਰਾ ਵਿਆਹ ਕਰਵਾਉਣ ਅਤੇ ਪਹਿਲੀ ਪਤਨੀ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ...

ਪੂਰੀ ਖ਼ਬਰ »

ਸਟੇਟ ਬੈਂਕ ਆਫ ਇੰਡੀਆ ਦੀ ਐੱਨ. ਆਰ. ਆਈ. ਬਰਾਂਚ ਨੇ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂ ਉਤਸਵ ਮਨਾਇਆ

ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)- ਸਟੇਟ ਬੈਂਕ ਆਫ ਇੰਡੀਆ ਹੁਸ਼ਿਆਰਪੁਰ ਦੀ ਐੱਨ.ਆਰ.ਆਈ. ਬਰਾਂਚ ਵਲੋਂ ਅਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਐੱਨ.ਆਰ.ਆਈ. ਗ੍ਰਾਹਕਾਂ ਨਾਲ ਮਨਾਇਆ ਗਿਆ | ਇਸ ਮੌਕੇ ਸੀ.ਜੇ.ਪੀ. ਗੁਪਤਾ ਖੇਤਰੀ ਪ੍ਰਬੰਧਕ ਦੀ ਅਗਵਾਈ 'ਚ ...

ਪੂਰੀ ਖ਼ਬਰ »

ਅਦਾਲਤ 'ਚ ਗੈਰ ਹਾਜ਼ਰ ਰਹਿਣ 'ਤੇ ਮਾਮਲਾ ਦਰਜ

ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਅਦਾਲਤ ਵਿਚ ਗੈਰ ਹਾਜ਼ਰ ਰਹਿਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਨਯੋਗ ਅਦਾਲਤ ਦੇ ਹੁਕਮਾ 'ਤੇ ਮਾਮਲਾ ਦਰਜ ਕੀਤਾ ਹੈ | ਬਾ-ਅਦਾਲਤ ਮਨਦੀਪ ਸਿੰਘ ਕੈਂਥ ਜੁਡੀਸ਼ੀਅਲ ਮੈਜਿਸਟ੍ਰੇਟ ਗੜ੍ਹਸ਼ੰਕਰ ਵਲੋਂ ਹੁਕਮ ਜਾਰੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਗੁਰੂ ਘਰ ਦੀਆਂ ਸਰਾਵਾਂ 'ਤੇ ਜੀ. ਐੱਸ. ਟੀ. ਦਾ ਫ਼ੈਸਲਾ ਵਾਪਸ ਲਵੇ-ਨੌਜਵਾਨ ਸਿੰਘ ਸਭਾ

ਹਾਜੀਪੁਰ, 6 ਅਗਸਤ (ਜੋਗਿੰਦਰ ਸਿੰਘ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ ਨੂੰ ਜੀ.ਐੱਸ.ਟੀ. ਦੇ ਘੇਰੇ ਵਿਚ ਲਿਆਉਣਾ ਸਰਕਾਰ ਦਾ ਘਟੀਆ ਫ਼ੈਸਲਾ ਹੈ | ਸਰਾਵਾਂ ਕੋਈ ਵਪਾਰਕ ਅਦਾਰਾ ਨਹੀਂ ਹਨ | ਕੇਂਦਰ ਸਰਕਾਰ ਨੂੰ ...

ਪੂਰੀ ਖ਼ਬਰ »

ਇਨੋਵੇਟਿਵ ਜੂਨੀਅਰ ਸਕੂਲ ਦੇ ਬੱਚਿਆਂ ਨੇ ਮਨਾਇਆ ਤੀਆਂ ਦਾ ਤਿਉਹਾਰ

ਟਾਂਡਾ ਉੜਮੁੜ, 6 ਅਗਸਤ (ਕੁਲਬੀਰ ਸਿੰਘ ਗੁਰਾਇਆ)- ਪੁਰਾਣੇ ਸਭਿਆਚਾਰ ਨੂੰ ਜਾਗਰੂਕ ਕਰਨ ਲਈ ਸਥਾਨਕ ਇਨੋਵੇਟਿਵ ਜੂਨੀਅਰ ਸਕੂਲ ਉੜਮੁੜ ਵਿਖੇ ਛੋਟੇ-ਛੋਟੇ ਬੱਚਿਆਂ ਵਲੋਂ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ | ਪੰਜਾਬੀ ਸਭਿਆਚਾਰ ਨਾਲ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਇਕ ਦਿਨ 'ਚ ਕੈਨੇਡਾ ਸਟੱਡੀ ਵੀਜ਼ੇ ਦੀਆਂ 15 ਪੀ.ਪੀ.ਆਰ. ਹਾਸਲ-ਅਰੋੜਾ

ਗੜ੍ਹਸ਼ੰਕਰ 6 ਅਗਸਤ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕੈਨੇਡਾ ਦੇ ਸਟੱਡੀ ਵੀਜ਼ੇ 'ਚ ਬੰਦ ਹੋਣ ਦੀਆਂ ਅਫਵਾਹਾਂ ਦਾ ਖੰਡਨ ਕਰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 23 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 23 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 41557 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 486 ਸੈਂਪਲਾਂ ਦੀ ਪ੍ਰਾਪਤ ...

ਪੂਰੀ ਖ਼ਬਰ »

ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਅੱਜ ਤੋਂ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਸਕਿਉਰਿਟੀ ਸਕਿੱਲ ਕਾਊਾਸਿਲੰਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਐਕਟ 2005 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ...

ਪੂਰੀ ਖ਼ਬਰ »

ਮੋਟਰਸਾਈਕਲ ਮਾਰਚ ਕੱਲ੍ਹ

ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)- ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਪਾਣੀਆਂ ਦੇ ਅਧਿਕਾਰ ਲਈ ਚਲਾਏ ਜਾ ਰਹੇ ਸੰਘਰਸ਼ ਦੀ ਲੜੀ ਵਜੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਰ ਯੂਨੀਅਨ ਦੀ ਤਹਿਸੀਲ ਗੜ੍ਹਸ਼ੰਕਰ ਕਮੇਟੀ ਵਲੋਂ 8 ਅਗਸਤ ਨੂੰ ਪਿੰਡ ਬਕਾਪੁਰ ਗੁਰੂ ਤੋਂ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ 'ਚ ਲਹਿਰਾਇਆ ਜਾਵੇਗਾ ਤਿਰੰਗਾ-ਸੰਦੀਪ ਹੰਸ

ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ 75ਵੇਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਤੱਕ ਹਰ ਸਰਕਾਰੀ ਦਫ਼ਤਰ ਵਿਚ ਪੂਰੇ ਸਨਮਾਨ ਨਾਲ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ | ਉਨ੍ਹਾਂ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਜਾਗਰੂਕਤਾ ਕੈਂਪ ਲਗਾਇਆ

ਐਮਾਂ ਮਾਂਗਟ, 6 ਅਗਸਤ (ਗੁਰਾਇਆ)- ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਅਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਐੱਸ. ਐਮ. ਓ. ਬੁੱਢਾਬੜ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਰਾਮ ਸਹਾਇ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਜਾਗਰੂਕਤਾ ...

ਪੂਰੀ ਖ਼ਬਰ »

ਕੰਢੀ ਨਹਿਰ 'ਤੇ ਲਗਾਇਆ ਮੋਰਚਾ 74ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ, 6 ਅਗਸਤ (ਚੱਗਰ)- ਪਿੰਡ ਮਸਤੀਵਾਲ ਵਿਖੇ ਕੰਢੀ ਨਹਿਰ ਦਾ ਬੈੱਡ ਪੱਕਾ ਕਰਨ ਦੇ ਵਿਰੋਧ 'ਚ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ, ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਮੇਘੋਵਾਲ ਗੰਜਿਆਂ ਵਿਖੇ ਸਕੂਲ ਦੇ ਕਮਰਿਆਂ ਦਾ ਵਿਧਾਇਕ ਡਾ. ਰਵਜੋਤ ਵਲੋਂ ਉਦਘਾਟਨ

ਨਸਰਾਲਾ, 6 ਅਗਸਤ (ਸਤਵੰਤ ਸਿੰਘ ਥਿਆੜਾ)-ਪਿੰਡ ਮੇਘੋਵਾਲ ਗੰਜਿਆਂ ਦੇ ਸਰਕਾਰੀ ਹਾਈ ਸਕੂਲ ਵਿਖੇ ਐਨ. ਆਰ. ਆਈ. ਵੀਰਾਂ ਤੇ ਸੱਤ ਸਾਹਿਬ ਡੇਰੇ ਦੇ ਸਹਿਯੋਗ ਨਾਲ ਬਣਨ ਵਾਲੇ ਦੋ ਕਮਰਿਆਂ ਦਾ ਉਦਘਾਟਨ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਡਾ: ਰਵਜੋਤ ਸਿੰਘ ਵਲੋਂ ਆਪਣੇ ਕਰ ਕਮਲਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕਿੱਟ ਮੁਕਾਬਲੇ ਵਿਚ ਸਮਾਰਟ ਸਕੂਲ ਦਸੂਹਾ ਨੂੰ ਤੀਸਰਾ ਸਥਾਨ ਹਾਸਲ

ਦਸੂਹਾ, 6 ਅਗਸਤ (ਕੌਸ਼ਲ)- ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਵਿਚ ਜ਼ਿਲ੍ਹਾ ਪੱਧਰ ਦਾ ਸਕਿੱਟ ਮੁਕਾਬਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ ਗੁਰਸ਼ਰਨ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ ਦੇ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)- ਨੇੜਲੇ ਪਿੰਡ ਰੋੜ ਮਜਾਰਾ ਵਿਖੇ ਪਿੰਡ ਨਿਵਾਸੀ ਔਰਤਾਂ ਤੇ ਲੜਕੀਆਂ ਵਲੋਂ ਸਾਂਝੇ ਤੌਰ 'ਤੇ ਸਾਬਕਾ ਸਰਪੰਚ ਗੁਰਪਾਲ ਸਿੰਘ ਦੇ ਗ੍ਰਹਿ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਲੜਕੀਆਂ ਨੇ ਪੰਜਾਬੀ ਸਭਿਆਚਾਰ ਦਾ ਰੰਗ ਪੇਸ਼ ...

ਪੂਰੀ ਖ਼ਬਰ »

ਮੋਰਚਾ ਗੁਰੂ ਕਾ ਬਾਗ਼ ਦੇ ਸ਼ਹੀਦਾਂ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਦਸੂਹਾ, 6 ਅਗਸਤ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਮੋਰਚਾ ਗੁਰੂ ਕਾ ਬਾਗ਼ ਦੇ ਸ਼ਹੀਦਾਂ ਦੀ ਸੌ ਸਾਲਾ ਆਜ਼ਾਦ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਪੰਜ ਰੋਜ਼ਾ ਕੀਰਤਨ -ਢਾਡੀ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ 'ਚ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ

ਹਾਜੀਪੁਰ, 6 ਅਗਸਤ (ਜੋਗਿੰਦਰ ਸਿੰਘ)- ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਗ੍ਰੇਡ 1 ਤੋਂ ਗ੍ਰੇਡ 9 ਤੱਕ ਹਾਊਸ ਵਾਈਜ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਗ੍ਰੇਡ 1 ਨੂੰ ਕਾਰਟੂਨ ਕਰੈਕਟਰ, ...

ਪੂਰੀ ਖ਼ਬਰ »

ਡਾ. ਮਹਿੰਦਰ ਸਿੰਘ ਰੰਧਾਵਾ ਦੀ ਯਾਦ ਨੂੰ ਸਮਰਪਿਤ ਵਣ ਮਹਾਂਉਤਸਵ ਮਨਾਇਆ

ਦਸੂਹਾ, 6 ਅਗਸਤ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਡਾ. ਮਹਿੰਦਰ ਸਿੰਘ ਰੰਧਾਵਾ ਦੀ ਯਾਦ ਨੂੰ ਸਮਰਪਿਤ 73ਵਾਂ ਵਣ-ਮਹਾਂਉਤਸਵ ਪਿ੍ੰਸੀਪਲ ਡਾ. ਵਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਫਲਤਾ ਪੂਰਵਕ ਮਨਾਇਆ ਗਿਆ | ਵਣ-ਮਹਾਂਉਤਸਵ ਦਾ ਆਰੰਭ ਦਸੂਹਾ ਹਲਕੇ ਦੇ ਡਵੀਜ਼ਨਲ ਫੌਰੈਸਟ ਆਫ਼ੀਸਰ ਅੰਜਨ ਸਿੰਘ ਦੁਆਰਾ ਕਾਲਜ ਵਿਚ ਛਾਂਦਾਰ ਬੂਟੇ ਲਗਾ ਕੇ ਕੀਤਾ ਗਿਆ | ਵਾਤਾਵਰਣ ਸੰਭਾਲ ਵਿਸ਼ੇ ਨਾਲ ਸੰਬੰਧਿਤ ਇੰਟਰਾ ਸਕੂਲ ਪੋਸਟਰ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਤੀਜੇ ਦਿਨ ਕਾਲਜ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਮੌਸਮੀ ਸਬਜ਼ੀਆਂ ਲਗਾਈਆਂ ਗਈਆਂ | ਵਣ-ਮਹਾਂਉਤਸਵ ਦੇ ਚੌਥੇ ਦਿਨ ਇੰਟਰਾ ਸਕੂਲ ਪੋਸਟਰ ਅਤੇ ਪ੍ਰਸ਼ਨੋਤਰੀ ਮੁਕਾਬਲਿਆਂ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਉੱਤੇ ਰਹਿਣ ਵਾਲੇ ਵਿਦਿਆਰਥੀਆਂ ਵਿਚ ਕਾਲਜ ਕੈਂਪਸ ਵਿਚ ਇੰਟਰ ਸਕੂਲ ਪੋਸਟਰ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਪੰਜਵੇਂ ਦਿਨ ਕਾਲਜ ਦੁਆਰਾ ਗੋਦ ਲਏ ਗਏ ਪਿੰਡ ਹਮਜ਼ਾ ਦੀ ਸੜਕ ਦੇ ਦੋਵੇਂ ਪਾਸੇ, ਗੁਰਦੁਆਰਾ ਸਾਹਿਬ ਅਤੇ ਸਰਕਾਰੀ ਸਕੂਲ ਵਿਚ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ | ਸਕੂਲ ਵਿਚ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਪੈਨਸਲਾਂ ਵੀ ਤਕਸੀਮ ਕੀਤੀਆਂ ਗਈਆਂ | ਪਿੰਡ ਹਮਜ਼ਾ ਦੇ ਵਸਨੀਕ ਕਾਲਜ ਕਮੇਟੀ ਦੇ ਮੈਨੇਜਰ ਗੁਰਪ੍ਰੀਤ ਸਿੰਘ ਚੀਮਾ ਵਲੋਂ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਲਈ ਦੁਪਹਿਰ ਦੇ ਖਾਣੇ ਦਾ ਵਧੀਆ ਪ੍ਰਬੰਧ ਕੀਤਾ ਗਿਆ | ਪਿੰਡ ਦੇ ਸਰਪੰਚ ਮਹਿੰਦਰ ਰਾਮ ਅਤੇ ਸਮੂਹ ਪੰਚਾਇਤ ਵੱਲੋਂ ਕਾਲਜ ਦੁਆਰਾ ਕੀਤੇ ਯੋਗਦਾਨ ਲਈ ਧੰਨਵਾਦ ਕੀਤਾ ਗਿਆ | ਛੇਵੇਂ ਦਿਨ ਕਾਲਜ ਕੈਂਪਸ ਵਿਚ ਸਵੱਛਤਾ ਨੂੰ ਧਿਆਨ ਵਿਚ ਰੱਖਦੇ ਹੋਏ ਸੈਕਟਰੀ ਨੈਪਕਿਨ ਵੈੰਡਿੰਗ ਅਤੇ ਇਨਸੀਨੇਟਰ ਮਸ਼ੀਨਾਂ ਲਗਾਈਆਂ ਗਈਆਂ | ਵਣ-ਮਹਾਂਉਤਸਵ ਦੇ ਆਖ਼ਰੀ ਦਿਨ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਉਪ ਪ੍ਰਧਾਨ ਸ. ਨਿਰਮਲ ਸਿੰਘ ਜੌੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਦੇ ਨਾਲ ਗੁਰਨਾਮ ਸਿੰਘ ਜਨਰਲ ਸਕੱਤਰ 'ਪੋ੍ਰਫੈਸਰ ਮੋਹਨ ਸਿੰਘ ਇੰਟਰਨੈਸ਼ਨਲ ਮੇਲਾ' ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਡਿਪਟੀ ਮੈਨੇਜਰ ਦੀਪਗਗਨ ਸਿੰਘ ਗਿੱਲ, ਸਕੱਤਰ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸਕੱਤਰ ਪ੍ਰਸ਼ੋਤਮ ਸਿੰਘ ਦੇਵੀਦਾਸ, ਜੀ.ਟੀ.ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਡੀਨ ਡਾ. ਰੁਪਿੰਦਰ ਕੌਰ ਰੰਧਾਵਾ, ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਪਿ੍ੰਸੀਪਲ ਨਰਿੰਦਰ ਕੌਰ ਘੁੰਮਣ, ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਪ੍ਰੋਗਰਾਮ ਦਾ ਆਗਾਜ਼ ਕਾਲਜ ਸ਼ਬਦ ਨਾਲ ਕੀਤਾ ਗਿਆ | ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਡਾ. ਰੰਜੂ ਬਾਲਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ 30 ਜੁਲਾਈ ਤੋਂ 5 ਅਗਸਤ ਤੱਕ ਚੱਲੇ ਵਣ-ਮਹਾਂਉਤਸਵ ਦੀ ਰਿਪੋਰਟ ਪੜ੍ਹੀ | ਡਾ. ਨਿਰਮਲ ਜੌੜਾ ਨੇ ਡਾ. ਮਹਿੰਦਰ ਸਿੰਘ ਰੰਧਾਵਾ ਦੇ ਜੀਵਨ ਅਤੇ ਵਾਤਾਵਰਣ ਸੰਭਾਲ ਲਈ ਕੀਤੇ ਕੰਮਾਂ ਬਾਰੇ ਜਿੱਥੇ ਵਿਸਥਾਰਪੂਰਵਕ ਚਾਨਣਾ ਪਾਇਆ ਉੱਥੇ ਆਪਣੇ ਜੀਵਨ ਬਾਰੇ ਵੀ ਸਭ ਨਾਲ ਜਾਣਕਾਰੀ ਸਾਂਝੀ ਕੀਤੀ | ਕਾਲਜ ਕੈਂਪਸ ਵਿਚ ਹੋਏ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਡੀ.ਏ.ਵੀ. ਸੀ. ਸੈਕੰ. ਸਕੂਲ ਦਸੂਹਾ ਦੇ ਮੈਥਿਊ ਨੇ ਪਹਿਲਾ, ਸੈਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਦੀ ਜਸਲੀਨ ਕੌਰ ਨੇ ਦੂਜਾ ਅਤੇ ਗੁਰੂ ਤੇਗ਼ ਬਹਾਦਰ ਖ਼ਾਲਸਾ ਸੀ. ਸੈ. ਸਕੂਲ ਦਸੂਹਾ ਦੀ ਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਕੁਇਜ਼ ਮੁਕਾਬਲਿਆਂ ਵਿਚ ਡੀ.ਏ.ਵੀ. ਸੀਨੀ. ਸੈਕੰ. ਸਕੂਲ ਦਸੂਹਾ ਨੇ ਪਹਿਲਾ, ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਅਤੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਨੇ ਤੀਜਾ ਸਥਾਨ ਹਾਸਿਲ ਕੀਤਾ | ਜੇਤੂ ਰਹੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਨਿਰਮਲ ਸਿੰਘ ਜੌੜਾ, ਕਾਲਜ ਪਿ੍ੰਸੀਪਲ ਡਾ. ਵਰਿੰਦਰ ਕੌਰ ਅਤੇ ਸਮੂਹ ਕਮੇਟੀ ਮੈਂਬਰ ਸਾਹਿਬਾਨਾਂ ਵਲੋਂ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਪੋ੍ਰਗਰਾਮ ਦੇ ਅੰਤ ਵਿਚ ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਡਾ. ਨਿਰਮਲ ਜੌੜਾ ਦੇ ਦੱਸੇ ਹੋਏ ਤਜਰਬਿਆਂ ਤੋਂ ਸੇਧ ਲੈਣ ਦੀ ਤਾਕੀਦ ਕੀਤੀ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਸੰਦੀਪ ਕੌਰ ਬੋਸਕੀ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX