ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  1 day ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  1 day ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  1 day ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  1 day ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  1 day ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  1 day ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਅਜੀਤ ਮੈਗਜ਼ੀਨ

ਨਹੀਂ ਭੁਲਾਇਆ ਜਾ ਸਕਦਾ ਬਟਵਾਰੇ ਦਾ ਦਰਦ

ਹਰ ਸਾਲ ਜਦੋਂ 15 ਅਗਸਤ ਦਾ ਦਿਨ ਆਉਂਦਾ ਹੈ ਤਾਂ ਸਾਰਾ ਦੇਸ਼ ਇਸ ਨੂੰ ਆਜ਼ਾਦੀ ਮਿਲਣ ਦੇ ਜਸ਼ਨ ਵਜੋਂ ਮਨਾਉਂਦਾ ਹੈ। ਮੌਜੂਦਾ ਪੀੜ੍ਹੀ ਨੂੰ ਇਹ ਪਤਾ ਵੀ ਨਹੀਂ ਹੈ ਕਿ ਆਜ਼ਾਦੀ ਲੈਣ ਸਮੇਂ ਭਾਰਤ ਕਿਵੇਂ ਵੰਡਿਆ ਗਿਆ ਸੀ ਤੇ ਇਸ ਵੰਡ ਕਾਰਨ 10 ਲੱਖ ਤੋਂ ਵੱਧ ਲੋਕ ਮਾਰੇ ਗਏ ਸਨ। ਏਨਾ ...

ਪੂਰੀ ਖ਼ਬਰ »

ਕੀ ਹਿੰਦੁਸਤਾਨ ਦੀ ਵੰਡ ਜ਼ਰੂੂਰੀ ਸੀ?

ਇਸ ਸਾਲ ਭਾਰਤ ਅਤੇ ਪਾਕਿਸਤਾਨ ਦੋਵੇਂ ਆਪਣੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਨ। ਪਰ ਉਸ ਸਮੇਂ ਜਿਨ੍ਹਾਂ ਕਰੋੜਾਂ ਲੋਕਾਂ ਨੇ ਆਜ਼ਾਦੀ ਦੇ ਨਾਲ-ਨਾਲ ਵੰਡ ਦੇ ਦੁਖਾਂਤ ਦਾ ਸੰਤਾਪ ਆਪਣੇ ਹੱਡਾਂ 'ਤੇ ਹੰਢਾਇਆ, ਉਹ ਇਸ ਨੂੰ ਕਦੇ ਭੁੱਲ ਨਹੀਂ ਸਕੇ। ਥੋੜ੍ਹੇ ਬਹੁਤ ਜੋ ...

ਪੂਰੀ ਖ਼ਬਰ »

ਘੋਰ ਅੰਧਕਾਰ ਵਿਚ ਵੀ ਟਿਮਟਿਮਾਉਂਦੇ ਰਹੇ ਕੁਝ ਜੁਗਨੂੰ

1947 ਵਿਚ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ਦੀ ਗੁਲਾਮੀ ਤੋਂ ਮਿਲੀ ਮੁਕਤੀ ਜਿੱਥੇ ਪਿਛਲੇ ਲੰਮੇ ਸਮੇਂ ਤੋਂ ਇਸ ਮਨੋਰਥ ਦੀ ਪ੍ਰਾਪਤੀ ਲਈ ਜੂਝ ਰਹੇ ਦੇਸ਼ ਭਗਤਾਂ ਅਤੇ ਆਮ ਦੇਸ਼-ਵਾਸੀਆਂ ਲਈ ਖੁਸ਼ੀ ਦਾ ਕਾਰਨ ਬਣੀ, ਉੱਥੇ ਇਸ ਪ੍ਰਾਪਤੀ ਲਈ ਹੋਏ ਸੰਘਰਸ਼ ਵਿਚ ਮੋਢੀ ਰਹੇ ਦੋ ...

ਪੂਰੀ ਖ਼ਬਰ »

ਪੰਜਾਬੀ ਕਵਿਤਾ ਵਿਚ ਵੰਡ ਦਾ ਦਰਦਨਾਮਾ


ਮੇਰੀ ਮਾਂ ਜਦ ਕਦੇ ਵੀ ਸੰਨ ਸੰਤਾਲੀ ਨੂੰ ਚੇਤੇ ਕਰਦੀ ਤਾਂ ਕੰਬ ਉੱਠਦੀ। ਮਰਦੇ ਦਮ ਤੱਕ ਮੈਂ ਉਸ ਦੇ ਮੂੰਹੋਂ ਆਜ਼ਾਦੀ ਸ਼ਬਦ ਨਹੀਂ ਸੀ ਸੁਣਿਆ। ਉਹ ਇਸ ਸਾਲ ਨੂੰ ਚੇਤੇ ਕਰਦਿਆਂ ਅਕਸਰ ਆਖਦੀ, ਜਦੋਂ ਭਾਜੜਾਂ ਪਈਆਂ ਸਨ। ਇਹ ਗੱਲ ਰੌਲਿਆਂ ਵੇਲੇ ਦੀ ਹੈ। ਹੱਲੇ ਗੁੱਲਿਆਂ ਵੇਲੇ ਬੰਦਾ ਬੰਦੇ ਨੂੰ ਖਾਣ ਤੱਕ ਜਾਂਦਾ ਸੀ। ਇਸੇ ਨੂੰ ਹੀ ਕਹਾਣੀਕਾਰ ਮਹਿੰਦਰ ਸਿੰਘ ਸਰਨਾ ਨੇ ਛਵ੍ਹੀਆਂ ਦੀ ਰੁੱਤ ਕਿਹਾ ਸੀ।
ਅਹਿਮਦ ਰਾਹੀ ਦੇ ਲਿਖੇ ਤੇ ਬਚਪਨ ਵੇਲੇ ਤੋਂ ਅਮਰਜੀਤ ਗੁਰਦਾਸਪੁਰੀ ਦੇ ਗਾਏ ਬੋਲ ਅੱਜ ਵੀ ਸੰਤਾਲੀ ਚੇਤੇ ਕੀਤਿਆਂ ਮੱਥੇ ਵਿਚ ਵਜਦੇ ਹਨ
ਚੁੰਨੀ ਮੇਰੀ ਲੀਰਾਂ ਕਤੀਰਾਂ ਭੈਣਾਂ ਦਿਓ ਵੀਰੋ!
ਵੇ ਚੁੰਨੀ ਮੇਰੀ ਲੀਰਾਂ ਕਤੀਰਾਂ
ਬੁਝੀਆਂ ਖਿੱਤੀਆਂ ਡੁੱਬ ਗਏ ਤਾਰੇ
ਰਾਤ ਹਨੇਰੀ ਖਿੱਲੀਆਂ ਮਾਰੇ
ਸਹਿਕ ਰਹੀਆਂ ਤਕਦੀਰਾਂ, ਭੈਣਾਂ ਦਿਓ ਵੀਰੋ!
ਵੇ ਚੁੰਨੀ ਮੇਰੀ ਲੀਰਾਂ ਕਤੀਰਾਂ
ਟੁੱਟੀਆਂ ਸਾਰੀਆਂ ਹੱਦਾਂ ਬੰਨੇ
ਇਥੇ ਸਾਰੇ ਹੋ ਗਏ ਅੰਨ੍ਹੇ
ਭੈਣਾਂ ਲੁੱਟੀਆਂ ਵੀਰਾਂ, ਭੈਣਾਂ ਦਿਓ ਵੀਰੋ!
ਵੇ ਚੁੰਨੀ ਮੇਰੀ ਲੀਰਾਂ ਕਤੀਰਾਂ
ਆਮ ਲੋਕਾਂ ਨੂੰ ਇਹ ਤਾਂ ਪਤਾ ਸੀ ਕਿ ਵੱਡੀਆਂ ਕੁਰਬਾਨੀਆਂ ਤੇ ਅੰਤਰਰਾਸ਼ਟਰੀ ਸੰਕਟ ਕਾਰਨ ਫਰੰਗੀ ਸਾਡਾ ਦੇਸ਼ ਛੱਡ ਜਾਵੇਗਾ, ਪਰ ਛੱਡਣ ਲੱਗਿਆਂ ਕਤਲੋਗਾਰਤ ਵਿਚ ਦਸ ਲੱਖ ਪੰਜਾਬੀਆਂ ਦੀ ਜਾਨ ਲੈ ਜਾਵੇਗਾ, ਇਹ ਖ਼੍ਵਾਬ ਖ਼ਿਆਲ ਵਿਚ ਵੀ ਨਹੀਂ ਸੀ। ਬੰਦੇ ਖਾਣੀ ਰੁੱਤ ਬੰਦੇ ਨੂੰ ਏਨਾ ਹੈਂਸਿਆਰਾ ਤੇ ਜ਼ਾਲਮ ਬਣਾ ਦੇਵੇਗੀ, ਕਦੇ ਨਹੀਂ ਸੀ ਸੋਚਿਆ। ਇਸੇ ਗੱਲ ਨੂੰ ਹੀ ਪ੍ਰੋ. ਮੋਹਨ ਸਿੰਘ ਨੇ ਆਪਣੀ ਵਿਸ਼ਵ ਪ੍ਰਸਿੱਧ ਨਜ਼ਮ :
ਆ ਬਾਬਾ ਤੇਰਾ ਵਤਨ ਮੁੜ ਵੀਰਾਨ ਹੋ ਗਿਆ।
ਰੱਬ ਦੇ ਘਰਾਂ ਦਾ ਰਾਖਾ ਮੁੜ ਸ਼ੈਤਾਨ ਹੋ ਗਿਆ ਵਿਚ ਪਰੋਇਆ।
ਆ ਬਾਬਾ ਤੇਰਾ ਵਤਨ ਹੈ ਵੀਰਾਨ ਹੋ ਗਿਆ,
ਰੱਬ ਦੇ ਘਰਾਂ ਦਾ ਰਾਖਾ ਮੁੜ ਸ਼ੈਤਾਨ ਹੋ ਗਿਆ।
'ਕਲਯੁੱਗ ਹੈ ਰੱਥ ਅਗਨ ਦਾ', ਤੂੰ ਆਪ ਆਖਿਆ,
ਮੁੜ ਕੂੜ ਓਸ ਰੱਥ ਦਾ, ਰਥਵਾਨ ਹੋ ਗਿਆ।
ਜੋ ਖ਼ਾਬ ਸੀ ਤੂੰ ਦੇਖਿਆ, ਵਣ ਥੱਲੇ ਸੁੱਤਿਆਂ,
ਸੋਹਣਾ ਉਹ ਤੇਰਾ ਖ਼ਾਬ ਪਰੇਸ਼ਾਨ ਹੋ ਗਿਆ।
ਹਿੰਦਵਾਣੀਆਂ, ਤੁਰਕਾਣੀਆਂ ਦੋਹਾਂ ਦੀ ਪਤ ਗਈ
ਬੁਰਕੇ ਸੰਧੂਰ ਦੋਹਾਂ ਦਾ ਅਪਮਾਨ ਹੋ ਗਿਆ।
ਇਕ ਪਾਸੇ ਪਾਕ, ਪਾਕੀ, ਪਾਕਿਸਤਾਨ ਹੋ ਗਿਆ,
ਇਕ ਪਾਸੇ ਹਿੰਦੂ, ਹਿੰਦੀ, ਹਿੰਦੁਸਤਾਨ ਹੋ ਗਿਆ।
ਅੰਮ੍ਰਿਤਾ ਪ੍ਰੀਤਮ ਦੀ ਜਗਤ ਪ੍ਰਸਿੱਧ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਵਿਚਲਾ ਦਰਦ ਅੱਜ ਵੀ ਅੱਖਾਂ ਸਿੱਲ੍ਹੀਆਂ ਕਰ ਦਿੰਦਾ ਹੈ। ਹੀਰ ਦੇ ਹਵਾਲੇ ਨਾਲ ਲੱਖਾਂ ਪ੍ਰੀਤ ਦੀਆਂ ਸ਼ਹਿਜ਼ਾਦੀਆਂ ਦਾ ਦਰਦ ਪੇਸ਼ ਕਰਦਿਆਂ ਉਹ ਕਬਰ ਨੂੰ ਆਵਾਜ਼ਾਂ ਮਾਰਦਿਆਂ ਕਹਿੰਦੀ ਹੈ ਕਿ ਉੁੱਠ ਦਰਦਮੰਦਾਂ ਦਿਆ ਦਰਦੀਆ, ਉੱਠ ਤੱਕ ਆਪਣਾ ਪੰਜਾਬ। ਅੱਜ ਬੇਲੇ ਲਾਸ਼ਾਂ ਵਿਛੀਆਂ ਤੇ ਲਹੂ ਦੀ ਭਰੀ ਚਨਾਬ।
ਇਹ ਰੁਦਨ ਇਕੱਲਾ ਧੀਆਂ ਦਾ ਨਹੀਂ ਸਗੋਂ ਸਮੁੱਚੀ ਧਰਤੀ ਦੇ ਕੀਰਨੇ ਹਨ। ਅੰਮ੍ਰਿਤਾ ਪ੍ਰੀਤਮ ਦੀ ਇਸ ਨਜ਼ਮ ਨੂੰ ਉਜਾੜਿਆਂ ਵੇਲੇ ਦਾ ਦਰਦੀਲਾ ਹਲਫ਼ਨਾਮਾ ਕਹਿ ਲਈਏ ਤਾਂ ਕੋਈ ਅਤਿ ਕਥਨੀ ਨਹੀਂ।
ਅੱਜ ਆਖਾਂ ਵਾਰਿਸ ਸ਼ਾਹ ਨੂੰ ਕਿਤੋਂ ਕਬਰਾਂ ਵਿਚੋਂ ਬੋਲ!
ਤੇ ਅੱਜ ਕਿਤਾਬੇ-ਇਸ਼ਕ ਦਾ ਕੋਈ ਅਗਲਾ ਵਰਕਾ ਫੋਲ!
ਇਕ ਰੋਈ ਸੀ ਧੀ ਪੰਜਾਬ ਦੀ ਤੂੰ ਲਿਖ ਲਿਖ ਮਾਰੇ ਵੈਣ
ਅੱਜ ਲੱਖਾਂ ਧੀਆਂ ਰੋਂਦੀਆਂ ਤੈਨੂੰ ਵਾਰਿਸ ਸ਼ਾਹ ਨੂੰ ਕਹਿਣ:
ਉਠ ਦਰਦਮੰਦਾਂ ਦਿਆ ਦਰਦੀਆ!
ਉਠ ਤੱਕ ਆਪਣਾ ਪੰਜਾਬ
ਅੱਜ ਬੇਲੇ ਲਾਸ਼ਾਂ ਵਿਛੀਆਂ ਤੇ
ਲਹੂ ਦੀ ਭਰੀ ਚਨਾਬ।
ਪੰਜਾਬੀ ਕਵੀ ਡਾ. ਹਰਿਭਜਨ ਸਿੰਘ ਨੇ ਵੀ ਦੇਸ਼ ਦੇ ਵੰਡਾਰੇ ਨੂੰ ਪੀੜ ਪਰੁੱਚੇ ਸ਼ਬਦਾਂ ਵਿਚ ਬਿਆਨਿਆ ਹੈ। ਉਸ ਦਾ ਆਪਣਾ ਸਰੋਦੀ ਅੰਦਾਜ਼ ਹੈ, ਅਸਲੋਂ ਨਿਵੇਕਲਾ। ਉਸ ਦੀ ਕਵਿਤਾ ਸੌਂ ਜਾ ਮੇਰੇ ਮਾਲਕਾ ਵੇ ਵਰਤਿਆ ਹਨੇਰ ਨੂੰ ਮੈਂ ਆਪਣੀ ਨਜ਼ਰ ਵਿਚ ਬਹੁਤ ਉਚੇਰੀ ਥਾਂ 'ਤੇ ਰੱਖਦਾ ਹਾਂ। ਇਸ ਵਿਚ ਅੰਮ੍ਰਿਤਾ ਪ੍ਰੀਤਮ ਵਾਂਗ ਕਤਲੇਆਮ ਦਾ ਸਾਫ਼ ਸਪੱਸ਼ਟ ਜ਼ਿਕਰ ਨਹੀਂ ਪਰ ਪ੍ਰਭਾਵ ਚਿਤਰ ਪੂਰਾ ਦ੍ਰਿਸ਼ ਉਸਾਰਦੇ ਹਨ।
ਸੌਂ ਜਾ ਮੇਰੇ ਮਾਲਕਾ ਵੇ ਵਰਤਿਆ ਹਨੇਰ
ਵੇ ਕਾਲਖਾਂ ਚ ਤਾਰਿਆਂ ਦੀ ਡੁੱਬ ਗਈ ਸਵੇਰ।
ਵੇ ਪੱਸਰੀ ਜਹਾਨ ਉੱਤੇ ਮੌਤ ਦੀ ਹਵਾੜ
ਵੇ ਖਿੰਡ ਗਈਆਂ ਮਹਿਫਲਾਂ ਤੇ ਛਾ ਗਈ ਉਜਾੜ।
ਹੈ ਖੂਹਾਂ ਵਿਚ ਆਦਮੀ ਦੀ ਜਾਗਦੀ ਸੜ੍ਹਾਂਦ
ਤੇ ਸੌਂ ਗਏ ਨੇ ਆਦਮੀ ਤੋਂ ਸੱਖਣੇ ਗਵਾਂਢ।
ਹੁਸ਼ਿਆਰਪੁਰ ਦੇ ਪਿੰਡ ਬੈਰਮਪੁਰ ਤੋਂ ਉੱਜੜ ਕੇ ਲਾਇਲਪੁਰ ਵਸੇ ਟੱਬਰ ਦੀ 1947 ਤੋਂ 26 ਸਾਲ ਮਗਰੋਂ ਜੰਮੀ ਧੀ ਸਫ਼ੀਆ ਹਯਾਤ ਦੱਸਦੀ ਹੈ ਕਿ ਉਸ ਦੇ ਮਾਪਿਆਂ ਨੇ ਹਮੇਸ਼ਾ ਅੰਬਾਂ ਦੀ ਰੁੱਤੇ ਟੋਕਰੇ ਭਰ-ਭਰ ਅੰਬ ਚੂਪਦਿਆਂ ਆਪਣਾ ਹੁਸ਼ਿਆਰਪੁਰ ਨਾ ਵਿੱਸਰਨ ਦਿੱਤਾ। ਉਨ੍ਹਾਂ ਦਾ ਸਰੀਰ ਭਾਵੇਂ ਲਾਇਲਪੁਰ 'ਚ ਵਸਦਾ ਸੀ ਪਰ ਰੂਹ ਸੱਜਣਾਂ ਦੇ ਡੇਰੇ ਭਾਵ ਹੁਸ਼ਿਆਰਪੁਰ 'ਚ ਹੀ ਰਹਿੰਦੀ ਸੀ। ਬਿਲਕੁਲ ਮੇਰੇ ਮਾਂ ਬਾਪ ਵਾਂਗ। ਮੇਰੇ ਮਾਪੇ ਵੀ ਮਰਦੇ ਦਮ ਤੱਕ ਨਿੱਦੋ ਕੇ (ਨਾਰੋਵਾਲ) ਪਾਕਿਸਤਾਨ ਤੋਂ ਮੁਕਤ ਨਾ ਹੋ ਸਕੇ। ਉਨ੍ਹਾਂ ਦੇ ਰੋਮ-ਰੋਮ ਵਿਚ ਉਹ ਜੂਹਾਂ ਤੇ ਪੈਲੀ ਬੰਨਾ ਜਿਊਂਦਾ ਜਾਗਦਾ ਰਿਹਾ।
ਦੇਸ਼ ਵੰਡ ਬਾਰੇ ਸ਼ਫੀਆ ਹਯਾਤ ਲਿਖਦਿਆਂ ਕਹਿੰਦੀ ਹੈ
ਤੁਸਾਂ ਵੰਡਿਆ ਪੰਜਾਬ ਮੇਰੀ ਮਾਂ ਵੰਡ ਹੋ ਗਈ।
ਬਾਬਲੇ ਦੀ ਵਿਹੜੇ ਵਿਚ ਕੰਧ ਉੱਚੀ ਹੋ ਗਈ।
ਹੋਏ ਅੰਮ੍ਰਿਤਸਰ ਨਨਕਾਣਾ ਦੂਰ ਦੂਰ।
ਲੋਕੀਂ ਹੋਏ ਮਜਬੂਰ, ਸਜ਼ਾ, ਬਿਨਾ ਹੀ ਕਸੂਰ।
ਝੰਗ ਤਖ਼ਤ ਹਜ਼ਾਰੇ ਵਾਲੀ ਥਾਂ ਵੰਡ ਹੋ ਗਈ।
ਤੁਸਾਂ ਵੰਡਿਆ ਪੰਜਾਬ ਮੇਰੀ ਮਾਂ ਵੰਡ ਹੋ ਗਈ।
ਪੰਜ ਦਰਿਆਵਾਂ ਵਾਲੇ ਪਾਣੀ ਵੰਡ ਹੋ ਗਏ।
ਆਪਣੇ, ਪਰਾਏ ਤੇ ਬੇਗਾਨੇ ਜਿਹੇ ਹੋ ਗਏ।
ਪਿੱਪਲਾਂ ਬਰੋਟਿਆਂ ਦੀ ਛਾਂ ਵੰਡ ਹੋ ਗਈ।
ਤੁਸਾਂ ਵੰਡਿਆ ਪੰਜਾਬ ਮੇਰੀ ਮਾਂ ਵੰਡ ਹੋ ਗਈ।
ਉਸਤਾਦ ਦਾਮਨ ਦਰਵੇਸ਼ ਸ਼ਾਇਰ ਸੀ। ਉਸ ਨੇ ਰੱਜ ਕੇ ਸਾਂਝੇ ਪੰਜਾਬ ਦਾ ਦਰਦ ਗਾਇਆ। ਉਸ ਦੀ ਹਰ ਸਤਰ 'ਚੋਂ ਪੀੜ ਨੁੱਚੜਦੀ ਹੈ, ਜਿਵੇਂ ਵੇਲਣੇ 'ਚ ਗੰਨੇ ਨਹੀਂ, ਬੰਦੇ ਪੀੜੇ ਜਾ ਰਹੇ ਹੋਣ। ਦੇਸ਼ ਉਜਾੜੇ ਤੋਂ ਕਈ ਸਾਲ ਬਾਅਦ ਉਸਤਾਦ ਦਾਮਨ ਜਦ ਚੜ੍ਹਦੇ ਪੰਜਾਬ ਆਇਆ ਤਾਂ ਉਸ ਆਜ਼ਾਦੀ ਦਿਹਾੜੇ ਨੂੰ ਚਿਤਵ ਕੇ ਕੁਝ ਏਦਾਂ ਬਿਆਨ ਕੀਤਾ।
ਇਸ ਮੁਲਕ ਦੀ ਵੰਡ ਕੋਲੋਂ ਯਾਰੋ,
ਖੋਏ ਤੁਸੀਂ ਵੀ ਹੋ, ਖੋਏ ਅਸੀਂ ਵੀ ਹਾਂ।
ਭਾਵੇਂ ਮੂੰਹੋਂ ਨਾ ਕਹੀਏ ਪਰ ਵਿਚੋਂ ਵਿਚੀ,
ਖੋਏ ਤੁਸੀਂ ਵੀ ਓ, ਖੋਏ ਅਸੀਂ ਵੀ ਆਂ।
ਇਨ੍ਹਾਂ ਆਜ਼ਾਦੀਆਂ ਹੱਥੋਂ ਬਰਬਾਦ ਹੋਣਾ,
ਹੋਏ ਤੁਸੀਂ ਵੀ ਓ, ਹੋਏ ਅਸੀਂ ਵੀ ਆਂ।
ਕੁਝ ਉਮੀਦ ਏ ਜ਼ਿੰਦਗੀ ਮਿਲ ਜਾਏਗੀ,
ਮੋਏ ਤੁਸੀਂ ਵੀ ਓ, ਮੋਏ ਅਸੀਂ ਵੀ ਆਂ।
ਜਿਊਂਦੀ ਜਾਨ ਈ ਮੌਤ ਦੇ ਮੂੰਹ ਅੰਦਰ,
ਢੋਏ ਤੁਸੀਂ ਵੀ ਓ, ਢੋਏ ਅਸੀਂ ਵੀ ਆਂ।
ਜਾਗਣ ਵਾਲਿਆਂ ਰੱਜ ਕੇ ਲੁੱਟਿਆ ਏ,
ਸੋਏ ਤੁਸੀਂ ਵੀ ਓ, ਸੋਏ ਅਸੀਂ ਵੀ ਆਂ।
ਲਾਲੀ ਅੱਖੀਆਂ ਦੀ ਪਈ ਦਸਦੀ ਏ,
ਰੋਏ ਤੁਸੀਂ ਵੀ ਓ, ਰੋਏ ਅਸੀਂ ਵੀ ਆਂ।
ਇਸੇ ਗੱਲ ਨੂੰ ਲੋਕ ਕਵੀ ਗੁਰਦਾਸ ਰਾਮ ਆਲਮ ਕੁਝ ਇਸ ਤਰ੍ਹਾਂ ਬਿਆਨ ਕਰਦਾ ਹੈ। ਕਿਰਤੀ ਲੋਕਾਂ ਦਾ ਨਜ਼ਰੀਆ ਪੇਸ਼ ਕਰਦਾ ਸ਼ਾਇਰ ਕਹਿੰਦਾ ਹੈ
ਕਿਓਂ ਬਈ ਨਿਹਾਲਿਆ ਆਜ਼ਾਦੀ ਨਹੀਂ ਵੇਖੀ,
ਨਾ ਬਈ ਭਰਾਵਾ ਨਾ ਖਾਧੀ ਨਾ ਦੇਖੀ।
ਮੈਂ ਜੱਗੂ ਤੋਂ ਸੁਣਿਆ ਅੰਬਾਲੇ ਖੜ੍ਹੀ ਸੀ,
ਬੜੀ ਭੀੜ ਉਸ ਦੇ ਦੁਆਲੇ ਖੜ੍ਹੀ ਸੀ।
ਆਈ ਨੂੰ ਤਾਂ ਭਾਵੇਂ ਤੀਆ ਸਾਲ ਬੀਤਾ,
ਅਸੀਂ ਤਾਂ ਅਜੇ ਤੱਕ ਦਰਸ਼ਨ ਨਹੀਂ ਕੀਤਾ।
ਦਿੱਲੀ 'ਚ ਆਉਂਦੀ ਹੈ ਸਰਦੀ ਦੀ ਰੁੱਤੇ,
ਤੇ ਹਾੜਾਂ 'ਚ ਰਹਿੰਦੀ ਪਹਾੜਾਂ ਦੇ ਉੱਤੇ।
ਗ਼ਰੀਬਾਂ ਨਾਲ ਲਗਦੀ ਲੜੀ ਹੋਈ ਆ ਖ਼ਬਰੇ,
ਅਮੀਰਾਂ ਦੇ ਹੱਥੀਂ ਚੜ੍ਹੀ ਹੋਈ ਆ ਖ਼ਬਰੇ।
ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਇਸ ਸਾਲ ਜ਼ਸ਼ਨ ਮਨਾਏ ਜਾਣਗੇ। ਘਰ-ਘਰ ਤਿਰੰਗਾ ਤਾਂ ਲਹਿਰਾਇਆ ਜਾ ਸਕਦਾ ਹੈ ਪਰ ਆਜ਼ਾਦੀ ਦੇ ਅਸਲ ਅਰਥਾਂ ਤੱਕ ਸਾਨੂੰ ਤਿਰੰਗੇ ਦੇ ਤਿੰਨ ਰੰਗ ਕਦੋਂ ਲੈ ਕੇ ਜਾਣਗੇ? ਸਾਨੂੰ ਕਿਉਂ ਲਗਦਾ ਹੈ ਕਿ ਅਸੀਂ ਦਿਨ ਦੀਵੀਂ ਠੱਗੇ ਗਏ। ਸ਼ਹੀਦ ਪੁੱਛਦੇ ਹਨ, ਜੇਕਰ ਲੋਕਾਂ ਨੂੰ ਆਜ਼ਾਦੀ ਦੀ ਥਾਂ ਅਵਾਜ਼ਾਰੀ ਹੀ ਮਿਲਣੀ ਸੀ ਤਾਂ ਅਸੀਂ ਜਾਨਾਂ ਕਿਉਂ ਵਾਰੀਆਂ? ਟੋਡੀ ਬੱਚਿਆਂ ਨੇ ਸਾਡੀ ਸ਼ਹਾਦਤ 'ਤੇ ਹੀ ਸੁਆਲ ਚੁੱਕਣੇ ਸੀ ਤਾਂ ਅਸੀਂ ਕਿਉਂ ਸੀਸ ਵਾਰ ਗਏ? ਇਹ ਬਰਛੇ ਵਰਗਾ ਸੁਆਲ ਸਿੱਧ ਮ ਸਿੱਧਾ ਵਕਤ ਦੇ ਸਨਮੁਖ ਖੜ੍ਹਾ ਹੈ। ਜੱਲ੍ਹਿਆਂਵਾਲਾ ਬਾਗ ਪੁੱਛਦਾ ਹੈ, ਮੇਰੇ ਘਰ ਖੂਨੀ ਵਿਸਾਖੀ ਵਰਤਾਉਣ ਵਾਲਾ ਜਨਰਲ ਡਾਇਰ ਸਤਿਕਾਰ ਯੋਗ ਕਿਉਂ ਬਣ ਗਿਆ? ਮੁਖਬਰੀਆਂ ਕਰਕੇ ਮੁਰੱਬੇ ਲੈਣ ਵਾਲੇ ਪੌਣੀ ਸਦੀ ਕਿਉਂ ਬਾਘੀਆਂ ਪਾਉਂਦੇ ਫਿਰੇ, ਜੁਆਬ ਦਿਉ। ਮੈਂ ਨਿਰ ਉੱਤਰ ਹਾਂ, ਵਕਤ ਦੇ ਸਾਹਮਣੇ। ਮੇਰੀ ਅਰਦਾਸ ਹੈ ਕਿ ਆਜ਼ਾਦੀ ਲਈ ਕੁਰਬਾਨ ਹੋਏ ਸੂਰਮਿਆਂ ਦੀ ਰੀਝ ਵਾਲੀ ਆਜ਼ਾਦੀ ਮੇਰੇ ਵਤਨ ਦੇ ਦਰ ਖੜਕਾਵੇ ਪਰ ਸੰਤਾਲੀ ਮੁੜ ਨਾ ਆਵੇ।
ਅੱਥਰੂ ਅੱਥਰੂ ਦਿਲ ਦਾ ਵਿਹੜਾ,
ਦੋਹਾਂ ਨੂੰ ਸਮਝਾਵੇ ਕਿਹੜਾ,
ਸਾਡੇ ਪੱਲੇ ਪਾਈ ਜਾਂਦੇ ਹਾਉਕੇ ਹੰਝੂ ਹਾਵੇ।
ਅੱਜ ਅਰਦਾਸ ਕਰੋ,
ਸੰਤਾਲੀ ਮੁੜ ਨਾ ਆਵੇ।
ਲੱਕ ਲੱਕ ਹੋਏ ਬਾਜਰੇ ਚਰ੍ਹੀਆਂ।
ਰਾਵੀ ਕੰਢੇ ਰੀਝਾਂ ਮਰੀਆਂ।
ਕਿਸਨੂੰ ਕੌਣ ਦਏ ਦਿਲਬਰੀਆਂ।
ਅੱਧੀ ਸਦੀ ਗੁਜ਼ਾਰ ਕੇ ਪੱਲੇ,
ਅੱਜ ਵੀ ਸਿਰਫ਼ ਪਛਤਾਵੇ।
ਅੱਜ ਅਰਦਾਸ ਕਰੋ, ਸੰਤਾਲੀ ਮੁੜ ਨਾ ਆਵੇ।
ਚੌਧਰ ਤੇ ਕਾਬਜ਼ ਹੈ ਗੁੰਡੀ।
ਨਰਮੇ ਨੂੰ ਅਮਰੀਕਨ ਸੁੰਡੀ?
ਅੱਜ ਤੱਕ ਸਮਝ ਨਾ ਆਈ ਘੁੰਡੀ।
ਧਰਮ ਪੰਖ ਲਾ ਉਡਰਿਆ ਏਥੋਂ,
ਕੋਈ ਨਾ ਲੱਭਣ ਜਾਵੇ।
ਅੱਜ ਅਰਦਾਸ ਕਰੋ,
ਸੰਤਾਲੀ ਮੁੜ ਨਾ ਆਵੇ।
ਉਨ੍ਹਾਂ ਦਸ ਲੱਖ ਵਿੱਛੜੀਆਂ ਰੂਹਾਂ ਨੂੰ ਚਿਤਵਦਿਆਂ ਇਹੀ ਕਾਮਨਾ ਹੈ ਕਿ ਦੱਖਣੀ ਏਸ਼ੀਆ ਦੇ ਮਹੱਤਵਪੂਰਨ ਮੁਲਕਾਂ ਭਾਰਤ ਤੇ ਪਾਕਿਸਤਾਨ ਦੇ ਬੂਹਿਉਂ ਸਦੀਵ ਕਾਲ ਲਈ ਸੇਹ ਦਾ ਤੱਕਲਾ ਪੁੱਟਿਆ ਜਾਵੇ, ਜਿਸ ਨਾਲ ਆਪਸੀ ਸਹਿਯੋਗ ਤੇ ਸਹਿਹੋਂਦ ਰਾਹੀਂ ਲੋਕਾਂ ਦਾ ਜੀਣਾ ਸੁਖਾਲਾ ਹੋ ਸਕੇ। ਇਸ ਆਜ਼ਾਦੀ ਜਿਹੜੇ ਅੱਥਰੂ ਦਿੱਤੇ ਨੇ, ਉਨ੍ਹਾਂ ਦੀ ਇਬਾਰਤ ਪੜ੍ਹਦਿਆਂ ਆਪਣੀ ਲਿਖੀ ਗ਼ਜ਼ਲ ਦੇ ਕੁਝ ਬੋਲਾਂ ਨਾਲ ਗੱਲ ਸਮੇਟਾਂਗਾ।
ਵੇ ਵੀਰਾ ਵੇ ਜੀਣ ਜੋਗਿਆ,
ਤੂੰ ਕਿਉਂ ਸੁੱਤਾ ਦਰਦ ਜਗਾਇਆ।
ਕਾਲ਼ੇ ਦੌਰ ਦੀ ਕਾਲ਼ੀ ਮੂਰਤ,
ਵੇਖਣ ਸਾਰ ਜ਼ਲਜ਼ਲਾ ਆਇਆ।
ਅੱਖੀਆਂ ਦੇ ਵਿਚ ਸਹਿਮ ਸੰਨਾਟਾ,
ਵੱਖੀਆਂ ਅੰਦਰ ਭੁੱਖ ਦਾ ਤਾਂਡਵ,
ਬੰਨ੍ਹ ਕਾਫ਼ਲੇ ਨਾਰੋਵਾਲੋਂ,
ਰੁਲ਼ਦਾ ਸਾਡਾ ਟੱਬਰ ਆਇਆ।
ਦਾਦੀ ਮਾਂ ਦੀ ਗੋਦੀ ਚੜ੍ਹ ਕੇ,
ਬੈਠੀ ਭੂਆ ਸਗਵੀਂ ਜਾਪੇ,
ਬਾਪ-ਕੰਧੇੜੇ ਏਸ ਤਰ੍ਹਾਂ ਹੀ
ਦੱਸਦੇ ਮੇਰਾ ਬਾਬਲ ਆਇਆ।
ਚੁੱਲ੍ਹੇ ਅੰਦਰ ਬਲਦੀ ਅੱਗ ਤੇ,
ਗੁੰਨ੍ਹਿਆ ਆਟਾ ਵਿਚ ਪਰਾਤੇ,
ਨਹੀਂ ਸੀ ਵਿਚ ਨਸੀਬਾਂ ਰੋਟੀ,
ਛੱਡ ਆਏ ਤੰਦੂਰ ਤਪਾਇਆ।
ਕਿਉਂ ਘਰ ਬਾਰ ਗੁਆਚਾ ਸਾਡਾ,
ਸਾਨੂੰ ਹੁਣ ਤੱਕ ਸਮਝ ਨਾ ਆਇਆ।
ਮੈਂ ਸੰਤਾਲੀ ਮਗਰੋਂ ਜੰਮਿਆਂ,
ਪਰ ਨਹੀਂ ਛੱਡਦਾ ਖਹਿੜਾ ਮੇਰਾ,
ਮੇਰੀ ਰੂਹ ਤੋਂ ਲਹਿੰਦਾ ਹੀ ਨਾ,
ਆਦਮਖ਼ੋਰਾ ਖ਼ੂਨੀ ਸਾਇਆ।


-ਚੇਅਰਮੈਨ,
ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ।

ਖ਼ਬਰ ਸ਼ੇਅਰ ਕਰੋ

 

ਅਮਰੀਕਾ ਦੇ ਸਫਲ ਪੰਜਾਬੀ ਕਾਰੋਬਾਰੀ

ਅਮਰੀਕਾ 'ਚ ਕਾਰੋਬਾਰੀ ਮੱਲਾਂ ਮਾਰਨ ਵਾਲੇ ਹਨ ਨਵਾਂਸ਼ਹਿਰੀਏ ਸ਼ੇਰਮਾਰ ਭਰਾ ਪਾਲਾ ਤੇ ਸੋਨੂੰ

ਗੱਲ ਕਰਨਾ ਤਾਂ ਔਖਾ ਨਹੀਂ ਹੁੰਦਾ, ਔਖਾ ਇਹ ਹੁੰਦਾ ਹੈ ਕਿ ਗੱਲ ਚੱਜ ਦੀ ਕੀਤੀ ਕਿਵੇਂ ਜਾਵੇ? ਕਿਉਂਕਿ ਸਿਆਣਪ ਲੀੜਿਆਂ 'ਚੋਂ ਨਹੀਂ, ਤੁਹਾਡੀ ਬੋਲਬਾਣੀ 'ਚੋਂ ਝਲਕਦੀ ਹੈ। ਸਿਆਣੇ ਮਾਂ ਬਾਪ ਆਪਣੇ ਬੱਚਿਆਂ ਨੂੰ ਪੈਸਾ ਕਮਾਉਣ ਤੋਂ ਵੀ ਪਹਿਲਾਂ ਦੁਨੀਆ 'ਚ ਜੱਸ ਕਮਾਉਣ ਦੇ ...

ਪੂਰੀ ਖ਼ਬਰ »

ਅੱਜ ਆਖਾਂ ਵਾਰਿਸ ਸ਼ਾਹ ਨੂੰ

* ਅੰਮ੍ਰਿਤਾ ਪ੍ਰੀਤਮ *

ਅੱਜ ਆਖਾਂ ਵਾਰਿਸ ਸ਼ਾਹ ਨੂੰ, ਕਿਤੋਂ ਕਬਰਾਂ ਵਿਚੋਂ ਬੋਲ! ਤੇ ਅੱਜ ਕਿਤਾਬੇ-ਇਸ਼ਕ ਦਾ, ਕੋਈ ਅਗਲਾ ਵਰਕਾ ਫੋਲ! ਇਕ ਰੋਈ ਸੀ ਧੀ ਪੰਜਾਬ ਦੀ, ਤੂੰ ਲਿਖ ਲਿਖ ਮਾਰੇ ਵੈਣ ਅੱਜ ਲੱਖਾਂ ਧੀਆਂ ਰੋਂਦੀਆਂ, ਤੈਨੂੰ ਵਾਰਿਸ ਸ਼ਾਹ ਨੂੰ ਕਹਿਣ। ਵੇ ਦਰਦਮੰਦਾਂ ਦਿਆ ਦਰਦੀਆ! ਉਠ ਤੱਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX