ਪਟਿਆਲਾ, 7 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੀ ਕੇਂਦਰੀ ਜੇਲ੍ਹ 'ਚੋਂ ਅੱਜ ਸਵੇਰੇ ਵਿਸ਼ੇਸ਼ ਤਲਾਸ਼ੀ ਦੌਰਾਨ 19 ਕੀ-ਪੈਡ ਵਾਲੇ ਮੋਬਾਈਲ ਬਰਾਮਦ ਹੋਣ ਬਾਰੇ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਪੁਸ਼ਟੀ ਕੀਤੀ ਹੈ | ਜੇਲ੍ਹ ਸੁਪਰਡੈਂਟ ਟਿਵਾਣਾ ...
ਸਮਾਣਾ, 7 ਅਗਸਤ (ਹਰਵਿੰਦਰ ਸਿੰਘ ਟੋਨੀ)-ਸਥਾਨਕ ਪਬਲਿਕ ਕਾਲਜ ਦੀ ਸਾਬਕਾ ਵਿਦਿਆਰਥਣ ਪਿ੍ਅੰਕਾ ਗੋਸਵਾਮੀ ਨੇ ਬਰਮਿੰਗਮ ਵਿਖੇ ਹੋ ਰਹੀਆਂ ਕਾਮਨਵੈਲਥ ਖੇਡਾਂ ਵਿਚ 10 ਕਿੱਲੋਮੀਟਰ ਵਾਕ 'ਚੋਂ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਹੈ | ਗੋਸਵਾਮੀ ਦੀ ਇਸ ਪ੍ਰਾਪਤੀ 'ਤੇ ਕਾਲਜ ...
ਨਾਭਾ, 7 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਗਮਾ ਜਿੱਤ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਜਿਸ ਦੇ ਅੱਜ ਨਾਭਾ ਪਹੁੰਚਣ 'ਤੇ ਪਿੰਡ ਅਤੇ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਹਰਜਿੰਦਰ ਕੌਰ ਜਿਵੇਂ ਹੀ ਆਪਣੇ ...
ਪਟਿਆਲਾ, 7 ਅਗਸਤ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਟਿਆਲਾ ਦਿਹਾਤੀ ਹਲਕੇ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਪਕੜ ਸੂਬੇ ਅੰਦਰ ਲਗਾਤਾਰ ਵਧ ਰਹੀ ਹੈ ਤੇ ਆ ਰਹੀਆਂ ਲੋਕ ਸਭਾ ਚੋਣਾ 'ਚ ...
ਨਾਭਾ, 7 ਅਗਸਤ (ਕਰਮਜੀਤ ਸਿੰਘ)-ਨੇੜਲੇ ਸਰਕਾਰੀ ਸੀ.ਸੈ.ਸਮਾਰਟ ਸਕੂਲ ਮੰਡੌਰ ਵਿਖੇ, ਸਟੇਟ ਅਵਾਰਡੀ ਪਿ੍ੰਸੀਪਲ ਜਸਪਾਲ ਸਿੰਘ ਦੀ ਅਗਵਾਈ ਹੇਠ ਪੜ੍ਹਾਈ ਵਿਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਪ੍ਰੀਤ ਐਗਰੋ ...
ਰਾਜਪੁਰਾ, 7 ਅਗਸਤ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਟਿਪਰ ਚੋਰੀ ਕਰਨ ਦੇ ਦੋਸ਼ 'ਚ ਨਾਮਾਲੂਮ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਅੱਛਰ ਸਿੰਘ ਵਾਸੀ ਭੇਡਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ...
ਰਾਜਪੁਰਾ, 7 ਅਗਸਤ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਲੜਕੀ ਨੂੰ ਬਹਿਲਾ ਫੁਸਲਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਲੜਕੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਇਕ ਵਿਅਕਤੀ ਉਸ ਨੂੰ ਵਰਗ਼ਲਾ ...
ਸਮਾਣਾ, 7 ਅਗਸਤ (ਪ੍ਰੀਤਮ ਸਿੰਘ ਨਾਗੀ)-ਪਹਿਲਾਂ ਤੋਂ ਦਰਜ ਇਕ ਮੁਕੱਦਮੇ ਵਿਚ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਗਈਆਂ ਥਾਣਾ ਸਦਰ ਸਮਾਣਾ ਦੀ ਪੁਲਿਸ ਪਾਰਟੀਆਂ 'ਤੇ ਉਕਤ ਨੇ ਹਮਲਾ ਕਰ ਦਿੱਤਾ ਅਤੇ ਵਰਦੀਆਂ ਪਾੜ ਦਿੱਤੀਆਂ | ਪੁਲਿਸ ਨੇ ਕਾਰਵਾਈ ਕਰਦੇ ਹੋਏ ਆਗਿਆਪਾਲ ਸਿੰਘ, ...
ਪਟਿਆਲਾ, 7 ਅਗਸਤ (ਅ. ਸ. ਆਹਲੂਵਾਲੀਆ)-ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸ਼ੀਸ਼ਿਆਂ 'ਤੇ ਕਾਲੀ ਫ਼ਿਲਮ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕਿਸੇ ਵੀ ਦੁਕਾਨਦਾਰ ਵਲੋਂ ਜੇਕਰ ਕਾਲੀ ਫ਼ਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ 'ਤੇ ਕਾਲੀ ਫ਼ਿਲਮ ਲਗਾਈ ਜਾਂਦੀ ਹੈ, ਉਸ ਸੰਬੰਧੀ ਵੀ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ |
ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਧਰਨੇ-ਰੈਲੀਆਂ 'ਤੇ ਪਾਬੰਦੀ ਲਗਾਈ
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਹੁਕਮਾਂ 'ਚ ਕਿਹਾ ਗਿਆ ਹੈ ਕਿ ਰਾਜ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕ ਹਿਤ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਵਿਖਾਵਾ ਕਰਨ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ, ਸਰਕਾਰੀ ਅਤੇ ਗੈਰ ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ | ਇਸ ਲਈ ਅਮਨ ਕਾਨੂੰਨ ਬਣਾਏ ਰੱਖਣ ਅਤੇ ਲੋਕਾਂ ਦੇ ਜਾਨ-ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ | ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ ਅਤੇ ਸਰਕਾਰੀ ਪ੍ਰੋਗਰਾਮਾਂ, ਵਿਆਹ ਸ਼ਾਦੀਆਂ ਅਤੇ ਮਾਤਮੀ ਸਮਾਰੋਹਾਂ ਦੇ ਇਕੱਠ 'ਤੇ ਲਾਗੂ ਨਹੀਂ ਹੋਣਗੇ |
ਵੱਖ-ਵੱਖ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ 'ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫ਼ੌਜਦਾਰੀ, ਜ਼ਾਬਤਾ, ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਹੁਕਮਾਂ ਅਨੁਸਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਆਗੂਆਂ ਤੇ ਅਹੁਦੇਦਾਰਾਂ ਵਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ ਮੌਕੇ 'ਤੇ ਅਤੇ ਕਿਸੇ ਵੀ ਐਨ.ਜੀ.ਓਜ਼, ਪ੍ਰਾਈਵੇਟ, ਸਮਾਜਿਕ, ਧਾਰਮਿਕ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਸਮਾਗਮ ਆਦਿ ਮੌਕੇ ਕਿਸੇ ਵੀ ਇਮਾਰਤ, ਜਨਤਕ ਸਥਾਨਾਂ, ਖੁੱਲੇ ਸਥਾਨਾਂ, ਪੰਡਾਲਾਂ ਵਿਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਕਿਸੇ ਵਲੋਂ ਵੀ ਵਿਆਹ ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਵੱਖ-ਵੱਖ ਮੌਕਿਆਂ ਆਦਿ 'ਤੇ ਮੈਰਿਜ ਪੈਲਸਾਂ, ਕਲੱਬਾਂ, ਹੋਟਲਾਂ ਅਤੇ ਖੁੱਲੇ ਸਥਾਨ ਆਦਿ ਵਿੱਚ ਡੀ.ਜੇ. ਆਰਕੈਸਟਰਾ, ਸੰਗੀਤਕ ਯੰਤਰ ਆਦਿ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੁਆਇਸ) ਐਕਟ, 1956 ਵਿੱਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ | ਲਾਊਾਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ/ਆਵਾਜ਼ੀ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਰਾਤ 10:00 ਵਜੇ ਤੋਂ ਸਵੇਰੇ 6:00 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਇਮਾਰਤ ਅਤੇ ਸਥਾਨ ਵਿਚ ਚਲਾਉਣ/ਵਜਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ | ਜਾਰੀ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵਲੋਂ ਆਵਾਜ਼ੀ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਸੰਬੰਧੀ ਅਤੇ ਲੋਕ ਹਿੱਤ ਵਿੱਚ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿਚ ਕਿਸੇ ਵਲੋਂ ਵੀ ਅਜਿਹੇ ਪਟਾਕੇ ਜਿਨ੍ਹਾਂ ਦੇ ਚਲਾਏ ਜਾਣ 'ਤੇ, ਚੱਲਣ ਵਾਲੇ ਸਥਾਨ ਤੋਂ ਚਾਰ ਮੀਟਰ ਦੇ ਦਾਇਰੇ ਅੰਦਰ 125 ਡੀ.ਬੀ. (ਏ ਆਈ) ਜਾਂ 145 ਡੀ.ਬੀ (ਸੀ) ਪੀ.ਕੇ. ਤੋਂ ਵੱਧ ਆਵਾਜ਼/ਧਮਕ ਪੈਦਾ ਹੁੰਦੀ ਹੋਵੇ ਅਤੇ ਜਿਆਦਾ ਧੂੰਆਂ ਛੱਡਣ ਤੇ ਵਾਤਾਵਰਣ ਵਿਚ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੇ ਬਣਾਉਣ, ਵੇਚਣ ਅਤੇ ਸਟੋਰ ਕਰਨ 'ਤੇ ਮੁਕੰਮਲ ਪਾਬੰਦੀ ਹੋਵੇਗੀ |
ਸਵੇਰੇ-ਸ਼ਾਮ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ | ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਮ ਵੇਖਣ ਵਿਚ ਆਇਆ ਹੈ ਲਾਵਾਰਸ ਗਊਆਂ ਕਾਰਨ ਰਾਤ ਸਮੇਂ ਸੜਕ 'ਤੇ ਕਈ ਵਾਰ ਐਕਸੀਡੈਂਟ ਹੋ ਜਾਂਦੇ ਹਨ | ਇਸ ਕਾਰਨ ਆਮ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਵੀ ਹੁੰਦਾ ਹੈ | ਐਕਸੀਡੈਂਟ ਕਾਰਨ ਗਊ ਵੰਸ਼ ਸਬੰਧੀ ਕਈ ਵਾਰ ਲੋਕਾਂ ਵਲੋਂ ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਇਹਨਾਂ ਨੂੰ ਕਿਸੇ ਸ਼ਰਾਰਤੀ ਅਨਸਰਾਂ ਨੇ ਮਾਰ ਕੇ ਸੁੱਟ ਦਿੱਤਾ ਹੈ ਜਿਸ ਨਾਲ ਸਮਾਜ ਦੇ ਵੱਡੇ ਵਰਗ ਵਿੱਚ ਬੇਚੈਨੀ ਫੈਲਦੀ ਹੈ | ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਜਿਨ੍ਹਾਂ ਲੋਕਾਂ ਕੋਲ ਗਊ ਵੰਸ਼ ਰੱਖਿਆ ਹੋਇਆ ਹੈ, ਉਹ ਉਹਨਾਂ ਨੂੰ ਰਜਿਸਟਰਡ ਜ਼ਰੂਰ ਕਰਵਾਉਣ ਤਾਂ ਜੋ ਆਉਣ ਵਾਲੇ ਸਮੇਂ ਵਿਚ ਗਊ ਵੰਸ਼ ਨੂੰ ਲੈ ਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਸਬੰਧੀ ਉਪਰਾਲੇ ਕੀਤੇ ਜਾ ਸਕਣ | ਉਕਤ ਦੋਵੇਂ ਹੁਕਮ 4 ਅਕਤੂਬਰ 2022 ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਸ਼ੁਤਰਾਣਾ, 7 ਅਗਸਤ (ਬਲਦੇਵ ਸਿੰਘ ਮਹਿਰੋਕ) ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 10 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਸ਼ਾਲ ਧਰਨਾ ਲਾਇਆ ਜਾਵੇਗਾ | ਇੱਥੇ ਪਾਰਟੀ ਵਰਕਰਾਂ ਨਾਲ ਬੈਠਕ ਕਰਨ ਤੋਂ ਬਾਅਦ ਉਪਰੋਕਤ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ...
ਰਾਜਪੁਰਾ, 7 ਅਗਸਤ (ਰਣਜੀਤ ਸਿੰਘ)-ਇੱਥੋਂ ਦੀ ਸਰਕਾਰੀ ਆਈ.ਟੀ. ਲੜਕੀਆਂ (ਨੀਲਪੁਰ) ਨੂੰ ਸਲਾਨਾ ਪੇਪਰ ਦੇਣ ਲਈ ਦੂਰ ਦੁਰਾਡੇ ਧੱਕੇ ਖਾਣ ਲਈ ਮਜਬੂਰ ਹੋਣਾ ਪੈਣਾ ਹੈ ਜਿਸ ਕਾਰਨ ਲੜਕੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਜਿਸ ਥਾਂ 'ਤੇ ਸੈਂਟਰ ਬਣਿਆ ਹੈ ਉੱਥੇ ਕੋਈ ਬੱਸ ...
ਘਨੌਰ, 7 ਅਗਸਤ (ਸੁਸ਼ੀਲ ਕੁਮਾਰ ਸ਼ਰਮਾ)-ਵਿਦੇਸ਼ 'ਚ ਪੱਕੇ ਹੋਣ ਲਈ ਜਾਂ ਵਿਦੇਸ਼ ਜਾਣ ਲਈ ਲੋਕ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਉਂਦੇ ਹਨ | ਅਜਿਹਾ ਹੀ ਮਾਮਲਾ ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ 'ਚ ਪੈਂਦੇ ਪਿੰਡ ਸਰਾਲਾ ਖ਼ੁਰਦ ਨਾਲ ਸੰਬੰਧਿਤ ਪਰਿਵਾਰ ਨਾਲ ਵਾਪਰਿਆ ਜੋ ...
ਘਨੌਰ, 7 ਅਗਸਤ (ਸੁਸ਼ੀਲ ਕੁਮਾਰ ਸ਼ਰਮਾ)-ਵਿਦੇਸ਼ 'ਚ ਪੱਕੇ ਹੋਣ ਲਈ ਜਾਂ ਵਿਦੇਸ਼ ਜਾਣ ਲਈ ਲੋਕ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਉਂਦੇ ਹਨ | ਅਜਿਹਾ ਹੀ ਮਾਮਲਾ ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ 'ਚ ਪੈਂਦੇ ਪਿੰਡ ਸਰਾਲਾ ਖ਼ੁਰਦ ਨਾਲ ਸੰਬੰਧਿਤ ਪਰਿਵਾਰ ਨਾਲ ਵਾਪਰਿਆ ਜੋ ...
ਨਾਭਾ, 7 ਅਗਸਤ (ਕਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ 300 ਯੂਨਿਟ ਬਿਜਲੀ ਦੇਣ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਦੇਸ਼ ਭਗਤ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਵਿਚ ਸਰਕਾਰ ਖਿਲਾਫ਼ ਰੋਸ ਵਧ ਰਿਹਾ ਹੈ | ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਅਹਿਮ ਮੀਟਿੰਗ ...
ਅਰਨੋਂ, 7 ਅਗਸਤ (ਦਰਸ਼ਨ ਸਿੰਘ ਪਰਮਾਰ)-ਖਨੌਰੀ ਕੈਥਲ ਸੜਕ ਜੋ ਕਿ ਪੰਜਾਬ ਤੇ ਹਰਿਆਣਾ ਸੂਬਿਆਂ ਨੂੰ ਇਕ ਦੂਜੇ ਨਾਲ ਜੋੜਦੀ ਹੈ ਅਤੇ ਇਸ ਇਲਾਕੇ ਦੇ ਲੋਕਾਂ ਦੇ ਨਾਲ ਦੂਜੇ ਲੋਕਾਂ ਲਈ ਆਵਾਜਾਈ ਲਈ ਇਕ ਅਹਿਮ ਸੜਕ ਹੈ ਪਰ ਇਸ ਸੜਕ ਤੇ ਦੋਨੋਂ ਤਰਫ਼ ਬਣੀਆਂ ਸਫ਼ੇਦ ਪੱਟੀਆਂ ...
ਨਾਭਾ, 7 ਅਗਸਤ (ਕਰਮਜੀਤ ਸਿੰਘ)-ਰਿਆਸਤੀ ਸ਼ਹਿਰ ਨਾਭਾ ਵਿਖੇ ਕੈਂਟ ਰੋਡ ਬਹੁਤ ਹੀ ਬੁਰੀ ਤਰ੍ਹਾਂ ਟੁੱਟੀ ਹੋਈ ਹੈ | ਭਗਵੰਤ ਮਾਨ ਸਰਕਾਰ ਨੂੰ ਪੋਣੇ ਪੰਜ ਮਹੀਨੇ ਹੋ ਚੁੱਕੇ ਹਨ ਲੇਕਿਨ ਸੜਕ ਦਾ ਬਣਦਾ ਕੰਮ ਰੁਕਿਆ ਹੋਇਆ ਹੈ | ਇਹ ਵਿਚਾਰ ਅੱਜ ਇੱਥੇ ਪਟਿਆਲਾ ਗੇਟ ਵਿਖੇ ...
ਪਟਿਆਲਾ, 7 ਅਗਸਤ (ਧਰਮਿੰਦਰ ਸਿੰਘ ਸਿੱਧੂ)-ਡੀ. ਏ. ਵੀ. ਸੰਸਥਾਵਾਂ ਵਿਦਿਆਰਥੀਆਂ ਨੂੰ ਆਪਣੇ ਸੰਪੂਰਨ ਵਿਕਾਸ ਲਈ ਅਧਿਆਤਮਕ ਜਾਗਿ੍ਤੀ ਦੇ ਨਾਲ-ਨਾਲ ਅਕਾਦਮਿਕ ਉੱਤਮਤਾ ਨਾਲ ਜੋੜ ਕੇ ਰੱਖਣ ਲਈ ਜਾਣੀਆਂ ਜਾਂਦੀਆਂ ਹਨ | ਇਸ ਉਦੇਸ਼ ਨੂੰ ਮੁੱਖ ਰੱਖਦੇ ਹੋਏ ਇਕ ਮਹੀਨਾ ਚੱਲਣ ...
ਘਨੌਰ, 7 ਅਗਸਤ (ਸੁਸ਼ੀਲ ਕੁਮਾਰ ਸ਼ਰਮਾ)-ਬਾਬਾ ਬੰਦਾ ਸਿੰਘ ਬਹਾਦੁਰ ਬੈਰਾਗੀ ਫਾਊੁਾਡੇਸ਼ਨ ਪੰਜਾਬ ਵਲੋਂ ਸਤਪਾਲ ਸਿੰਘ ਬੈਰਾਗੀ ਦੀ ਅਗਵਾਈ ਵਿਚ ਗੁਰਦਵਾਰਾ ਕੁਸ਼ਟ ਨਿਵਾਰਨ ਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਸ਼ੇਖੂਪੁਰ ਘਨੌਰ ਵਿਖੇ ਖ਼ੂਨ ਦਾਨ ਕੈਂਪ ਲਗਾਇਆ ...
ਪਾਤੜਾਂ, 7 ਅਗਸਤ (ਗੁਰਇਕਬਾਲ ਸਿੰਘ ਖ਼ਾਲਸਾ)-ਬਾਦਸ਼ਾਹਪੁਰ ਦੇ ਨੇੜਲੇ ਪਿੰਡ ਹਰਚੰਦਪੁਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪਿੰਡ ਦੇ ਹੀ ਦਾਨੀ ਸੱਜਣਾਂ ਨੇ ਸੋਲਰ ਪਾਵਰ ਸਿਸਟਮ ਲਗਵਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਜਸਕਰਨ ਸਿੰਘ ਨੇ ...
ਰਾੜਾ ਸਾਹਿਬ, 7 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਪਰਮ ਸੰਤ ਬਾਬਾ ਈਸ਼ਰ ਸਿੰਘ ਦੀ 47ਵੀਂ ਸਾਲਾਨਾ ਬਰਸੀਂ 24, 25 ਅਤੇ 26 ਅਗਸਤ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪਰਦਾਇ ਦੇ ਮੌਜੂਦਾ ਮੁਖੀ ...
ਖਮਾਣੋਂ, 7 ਅਗਸਤ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਮੁੱਦਈ ਦੀ ਸ਼ਿਕਾਇਤ 'ਤੇ ਕਿ ਉਸ ਨੂੰ ਬਲੈਕ ਲਿਸਟ ਰਜਿਸਟ੍ਰੇਸ਼ਨ ਨੰਬਰ ਕਾਰ ਵੇਚਣ ਦੇ ਦੋਸ਼ ਹੇਠ ਮੁਕੱਦਮੇ 'ਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਗਗਨਦੀਪ ਸਿੰਘ ਵਾਸੀ ਪਿੰਡ ...
ਰਾਜਪੁਰਾ, 7 ਅਗਸਤ (ਰਣਜੀਤ ਸਿੰਘ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸਰਹਿੰਦ ਹਾਈਵੇ 'ਤੇ ਰਿਜ਼ੋਰਟਸ ਨੇੜੇ ਸ਼ੱਕੀ ...
ਪਟਿਆਲਾ, 7 ਅਗਸਤ (ਅ.ਸ. ਆਹਲੂਵਾਲੀਆ)-ਸਥਾਨਕ ਭੁਪਿੰਦਰਾ ਰੋਡ ਪਾਰਕ ਵੈੱਲਫੇਅਰ ਸੁਸਾਇਟੀ ਵਲੋਂ ਤੀਆਂ ਦਾ ਤਿਉਹਾਰ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ | ਇਸ ਦੌਰਾਨ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤਿਆਂ ਨੇ ਸ਼ਿਰਕਤ ਕੀਤੀ ...
ਪਟਿਆਲਾ, 7 ਅਗਸਤ (ਅ. ਸ. ਆਹਲੂਵਾਲੀਆ)-ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਪ੍ਰਾਣ ਸੱਭਰਵਾਲ-ਸੁਨੀਤਾ ਸੱਭਰਵਾਲ ਵਲੋਂ ਜੱਗਤ ਪ੍ਰਸਿੱਧ ਦਾਨਵੀਰ ਡਾ. ਐਸ.ਪੀ. ਸਿੰਘ ਓਬਰਾਏ ਮੁੱਖੀ ਸਰਬੱਤ ਦਾ ਭਲਾ ਚੈਰੀਟੇਬਲ ਟ੍ਰੱਸਟ ਦੇ ਸਹਿਯੋਗ ਨਾਲ ਆਪਣਾ 240ਵਾਂ ਪਹਿਲਾ ਐਤਵਾਰੀ ...
ਦੇਵੀਗੜ੍ਹ, 7 ਅਗਸਤ (ਰਾਜਿੰਦਰ ਸਿੰਘ ਮੌਜੀ)-ਵਿਧਾਨ ਸਭਾ ਹਲਕਾ ਸਨੌਰ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਟਕਸਾਲੀ ਆਗੂ ਅਤੇ ਸਰਕਲ ਪ੍ਰਧਾਨ ਜਥੇਦਾਰ ਤਰਸੇਮ ਸਿੰਘ ਕੋਟਲਾ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਵੱਖ-ਵੱਖ ਸਿਹਤ ਕੇਂਦਰਾਂ 'ਚੋਂ ਕੋਰੋਨਾ ਜਾਂਚ ਲਈ ਪ੍ਰਾਪਤ ਹੋਏ ਨਮੂਨਿਆਂ ਦੌਰਾਨ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ 'ਚ 8, ਸੀ.ਐਚ.ਸੀ ...
ਬਸੀ ਪਠਾਣਾਂ, 7 ਅਗਸਤ (ਰਵਿੰਦਰ ਮੌਦਗਿਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਨੌਜਵਾਨ ਸ਼ਾਖਾ ਦੇ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਜਰਨੈਲ ਸਿੰਘ ਭਟੇੜੀ ਨੇ ਕਿਸਾਨ ਲਈ ਝੋਨੇ ਤੇ ਗਊਆਂ ਨੂੰ ਲੱਗਿਆ ਰੋਗ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ | ਉਨ੍ਹਾਂ ਸਰਕਾਰ ਤੋਂ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਆਲ ਇੰਡੀਆ ਬੈਂਕ ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਨਰੇਸ਼ ਵੈਦ ਇੰਡੀਅਨ ਬੈਂਕ ਪ੍ਰੋਵੀਡੈਂਟ ਫ਼ੰਡ ਦੇ ਟਰੱਸਟੀ ਬਣੇ ਹਨ | ਇਸ ਪ੍ਰਾਪਤੀ ਦੇ ਲਈ ਪੰਜਾਬ ਦੇ ਚੀਫ਼ ਇਲੈੱਕਸ਼ਨ ਕਮਿਸ਼ਨਰ ਡਾ. ਐਸ. ਕਰੁਣਾ ਰਾਜੂ ਵਲੋਂ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਰਜਿੰਦਰ ਸਿੰਘ)-ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਪਿ੍ੰਸੀਪਲ ਚਰਨਜੀਤ ਕੌਰ ਦੀ ਅਗਵਾਈ 'ਚ ਮਨਾਇਆ ਗਿਆ ਜਿਸ ਵਿਚ ਵਿਦਿਆਰਥਣਾਂ ਨੇ ਗਿੱਧਾ, ਮਿਸ ਤੀਜ ਜੂਨੀਅਰ, ਮਿਸ ਤੀਜ ਮਿਸ ਪੰਜਾਬਣ ...
ਮੰਡੀ ਗੋਬਿੰਦਗੜ੍ਹ, 7 ਅਗਸਤ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ 2 ਰੋਜ਼ਾ ਬਾਸਕਟਬਾਲ ਚੈਂਪੀਅਨਸ਼ਿਪ 'ਚ ਸਥਾਨਕ ਸੰਤ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਬਿਹਤਰ ਪ੍ਰਦਰਸ਼ਨ ਕਰਦੇ ਹੋਏ ...
ਪਟਿਆਲਾ, 7 ਅਗਸਤ (ਅ.ਸ. ਆਹਲੂਵਾਲੀਆ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਚੱਲ ਰਹੀ 'ਪੰਥ ਪ੍ਰਕਾਸ਼ ਪ੍ਰਾਚੀਨ ਗ੍ਰੰਥ' ਕਥਾ ਦੀ ਅੱਜ ਸੰਪੂਰਨਤਾ ਕਰਦਿਆਂ ਹੈੱਡ ਗ੍ਰੰਥੀ ਅਤੇ ...
ਭਾਦਸੋਂ, 7 ਅਗਸਤ (ਪ੍ਰਦੀਪ ਦੰਦਰਾਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੌਹੜਾ ਦਾ ਹੋਣਹਾਰ ਵਿਦਿਆਰਥੀ ਰਾਜਵੀਰ ਸਿੰਘ 2023 ਵਿਚ ਜਰਮਨੀ ਵਿਖੇ ਹੋਣ ਜਾ ਰਹੀ ਸਪੈਸ਼ਲ ਉਲੰਪਿਕ ਖੇਡਾਂ ਦੇ ਨੈਸ਼ਨਲ ਕੈਂਪ ਲਈ ਸੋਨੀਪਤ ਰਵਾਨਾ ਹੋਇਆ | ਇਸ ਮੌਕੇ ਰਾਜਵੀਰ ਸਿੰਘ ਦੇ ਜੂਡੋ ...
ਭਾਦਸੋਂ, 7 ਅਗਸਤ (ਪ੍ਰਦੀਪ ਦੰਦਰਾਲਾ)- ਡਾ. ਦਵਿੰਦਰਜੀਤ ਕੌਰ ਐੱਸ.ਐਮ.ਓ. ਦੀ ਅਗਵਾਈ ਹੇਠ ਭਾਦਸੋਂ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਗਿਆ | ਡਾ.ਦਵਿੰਦਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 7 ਅਗਸਤ ਤੱਕ ਵਿਸ਼ਵ ਸਤਨਪਾਨ ਜਾਗਰੂਕਤਾ ਹਫ਼ਤਾ ...
ਨਾਭਾ, 7 ਅਗਸਤ (ਕਰਮਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬਿਨਾਹੇੜੀ ਵਿਖੇ ਵਿਦਿਆਰਥੀ ਅਨੁਸ਼ਾਸਨ ਕਮੇਟੀ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੌਰਾਨ ਸਕੂਲ ਵਲੋਂ ਬਣਾਏ ਗਏ ਚਾਰ ਹਾਊਸ ਕੈਪਟਨ ਵਾਇਸ ਕੈਪਟਨ ਅਤੇ ਪਰਫੈਕਟ ਸਟੂਡੈਂਟ ਚੁਣਿਆ ਗਿਆ ਅਤੇ ਇਸ ਦੇ ਨਾਲ ...
ਨਾਭਾ, 7 ਅਗਸਤ (ਕਰਮਜੀਤ ਸਿੰਘ)-ਨਾਭਾ ਫਾਊਾਡੇਸ਼ਨ, ਨਾਭਾ ਸਮਾਜ ਭਲਾਈ ਸੰਸਥਾ ਵਲੋਂ ਮਲਕੀਤ ਐਗਰੋ ਇੰਡਸਟਰੀ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਗੁਰਦੁਆਰਾ ਸੁਸਾਇਟੀ, ਬੌੜਾਂ ਗੇਟ ਨਾਭਾ ਵਿਖੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਮੁਫਤ ਕੰਪਿਊਟਰ ਸੈਂਟਰ ਦਾ ਉਦਘਾਟਨ ...
ਭੁੱਨਰਹੇੜੀ, 7 ਅਗਸਤ (ਧਨਵੰਤ ਸਿੰਘ)-ਗੋਡ ਗਿਫ਼ਟ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਜੇਟਾ ਭੁੱਨਰਹੇੜੀ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿੱਦਿਅਕ ਸੰਸਥਾ ਦੇ ਮੁਖੀ ਮੱਖਣ ਸਿੰਘ ਮੱਲ੍ਹੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਲੜਕੀਆਂ ਨੇ ...
ਨਾਭਾ, 7 ਅਗਸਤ (ਕਰਮਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਕਮ ਡਾਇਰੈਕਟਰ, ਸਕੂਲ ਸਿੱਖਿਆ (ਈ.ਈ.) ਮੈਡਮ ਹਰਿੰਦਰ ਕੌਰ ਦੀ ਸਰਪ੍ਰਸਤੀ ਵਿਚ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਾਲੇ ਇੰਗਲਿਸ਼/ਸਮਾਜਿਕ ਸਿੱਖਿਆ ਵਿਸ਼ਿਆਂ ਦੇ ਅਧਿਆਪਕਾਂ ਨੂੰ ਅਪਡੇਟ ਕਰਨ ਅਤੇ ...
ਪਟਿਆਲਾ, 7 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਹਰ ਸਾਲ ਦੀ ਤਰ੍ਹਾਂ ਸਥਾਨਕ ਵੰਦਲ ਫ਼ੈਸ਼ਨ ਅਤੇ ਮੈਸਕੋਟ ਬੁਟੀਕ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ ਅਤੇ ਇਕੱਠੀਆਂ ਹੋਈਆਂ ਮੁਟਿਆਰਾਂ ਨੇ ਨਾਭਾ ਗੇਟ ਪਟਿਆਲਾ ਵਿਖੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ | ਜਿਸ ਵਿਚ ...
ਬਨੂੜ, 7 ਅਗਸਤ (ਭੁਪਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਟਾ ਸਿੰਘ ਵਾਲਾ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਬਾਰ੍ਹਵੀਂ ਵੋਕੇਸ਼ਨਲ ਸਟਰੀਮ ਵਿਚ ਜ਼ਿਲੇ੍ਹ ਵਿਚੋਂ ਪਹਿਲੀ ਸਥਾਨ ਪ੍ਰਾਪਤ ਕਰਨ ਵਾਲੀ ਵੋਕੇਸ਼ਨਲ ਕੰਪਿਊਟਰ ਸਾਇੰਸ ...
ਪਟਿਆਲਾ, 7 ਅਗਸਤ (ਔਲਖ)-ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ ਨੇ ਅੱਜ ਕੀਤੇ ਇੱਥੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਿਵੇਕਲੀ ਪਹਿਲ ਕਰਦਿਆਂ ਲੋੜਵੰਦ ਪਰਿਵਾਰਾਂ ਦੇ 8 ਬੱਚਿਆਂ ਨੂੰ ਗੋਦ ਲੈ ਕੇ ਉਨ੍ਹਾਂ ਨੂੰ ਸਾਰੀ ਉਚ ਸਿੱਖਿਆ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ | ...
ਪਟਿਆਲਾ, 7 ਅਗਸਤ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਸਾਹਿਤ ਸਭਾ ਸੰਗਰੂਰ (ਰਜਿ.) ਵਲੋਂ ਭਾਸ਼ਾ ਵਿਭਾਗ ਪੰਜਾਬ ਵਿਖੇ ਸਮਾਗਮ ਕਰਵਾ ਕੇ ਪੰਜਾਬੀ ਦੇ ਸ਼ਾਇਰ 'ਅੰਮਿ੍ਤ ਅਜ਼ੀਜ਼' ਆਸਟ੍ਰੇਲੀਆ ਦੀ ਪੁਸਤਕ 'ਤੇਰੇ ਨਾਲ' ਲੋਕ ਅਰਪਣ ਕੀਤੀ ਗਈ | ਸਮਾਗਮ ਦੀ ਪ੍ਰਧਾਨਗੀ ਡਾ. ਸਵਰਾਜ ...
ਬਨੂੜ, 7 ਅਗਸਤ (ਭੁਪਿੰਦਰ ਸਿੰਘ)-ਟ੍ਰਾਈਸਿਟੀ ਖੇਤਰ ਦੇ ਵਿਦਿਆਰਥੀਆਂ ਲਈ ਚਿਤਕਾਰਾ ਯੂਨੀਵਰਸਿਟੀ ਦੇ ਪੰਜਾਬ ਕੈਂਪਸ ਵਿਚ ਓਪਨ-ਸੋਰਸ ਚੰਡੀਗੜ੍ਹ ਕਮਿਊਨਿਟੀ ਦਾ ਉਦਘਾਟਨ ਕੀਤਾ ਗਿਆ | ਚਿਤਕਾਰਾ ਯੂਨੀਵਰਸਿਟੀ ਦੁਆਰਾ ਸੰਚਾਲਿਤ ਓਪਨ-ਸੋਰਸ ਚੰਡੀਗੜ੍ਹ ਕਮਿਊਨਿਟੀ, ...
ਪਟਿਆਲਾ, 7 ਅਗਸਤ (ਔਲਖ)-ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ ਨੇ ਅੱਜ ਕੀਤੇ ਇੱਥੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਿਵੇਕਲੀ ਪਹਿਲ ਕਰਦਿਆਂ ਲੋੜਵੰਦ ਪਰਿਵਾਰਾਂ ਦੇ 8 ਬੱਚਿਆਂ ਨੂੰ ਗੋਦ ਲੈ ਕੇ ਉਨ੍ਹਾਂ ਨੂੰ ਸਾਰੀ ਉਚ ਸਿੱਖਿਆ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ | ...
ਪਟਿਆਲਾ, 7 ਅਗਸਤ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਸਾਹਿਤ ਸਭਾ ਸੰਗਰੂਰ (ਰਜਿ.) ਵਲੋਂ ਭਾਸ਼ਾ ਵਿਭਾਗ ਪੰਜਾਬ ਵਿਖੇ ਸਮਾਗਮ ਕਰਵਾ ਕੇ ਪੰਜਾਬੀ ਦੇ ਸ਼ਾਇਰ 'ਅੰਮਿ੍ਤ ਅਜ਼ੀਜ਼' ਆਸਟ੍ਰੇਲੀਆ ਦੀ ਪੁਸਤਕ 'ਤੇਰੇ ਨਾਲ' ਲੋਕ ਅਰਪਣ ਕੀਤੀ ਗਈ | ਸਮਾਗਮ ਦੀ ਪ੍ਰਧਾਨਗੀ ਡਾ. ਸਵਰਾਜ ...
ਪਟਿਆਲਾ, 7 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਖੋਜ ਅਤੇ ਸਾਹਿੱਤ ਦੇ ਖੇਤਰ ਦੀ ਚੋਰੀ ਸੰਬੰਧੀ ਸਮਗਰੀ ਦੀ ਨਿਸ਼ਾਨਦੇਹੀ ਕਰਨ ਵਾਲ਼ੇ ਡਿਜੀਟਲ ਟੂਲ ਨੂੰ ਪ੍ਰੋਡਕਟ ਪੱਧਰ 'ਤੇ ਵਿਕਸਤ ਕਰਨ ਲਈ ਇਕ ਅਹਿਮ ਇਕਰਾਰਨਾਮੇ 'ਤੇ ਹਸਤਾਖ਼ਰ ਕੀਤੇ ਗਏ ...
ਡਕਾਲਾ, 7 ਅਗਸਤ (ਬਲਬੇੜ੍ਹਾ)-ਮੋਰਚਾ ਗੁਰੂ ਕਾ ਬਾਗ਼ ਦੀ 100 ਸਾਲਾ ਸ਼ਤਾਬਦੀ ਸਮਾਗਮ ਪਿੰਡ ਘੁੱਕੇਵਾਲੀ ਅੰਮਿ੍ਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 8 ਅਗਸਤ ਨੂੰ ਵੱਡੇ ਪੱਧਰ 'ਤੇ ਮਨਾਈ ਜਾ ਰਹੀ ਹੈ | ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ...
ਬਨੂੜ, 7 ਅਗਸਤ (ਭੁਪਿੰਦਰ ਸਿੰਘ)-ਸਥਾਨਕ ਵਾਰਡ ਨੰਬਰ 4 ਵਿਖੇ ਸਥਿਤ ਸ੍ਰੀ ਰਾਧਾ ਕਿ੍ਸ਼ਨ ਗਊਸ਼ਾਲਾ ਦੀਆਂ 200 ਦੇ ਕਰੀਬ ਵਿਚੋਂ ਪਿਛਲੇ ਪੰਦਰਾਂ ਦਿਨਾਂ ਦੌਰਾਨ 30 ਤੋਂ ਵੱਧ ਗਾਵਾਂ ਦੀ ਲੰਪੀ ਸਕਿਨ ਨਾਮੀ ਬਿਮਾਰੀ ਨਾਲ ਮੌਤ ਹੋ ਗਈ ਹੈ | ਇੱਥੇ ਮੌਜੂਦ 160 ਦੇ ਕਰੀਬ ਗਾਵਾਂ ...
ਭਾਦਸੋਂ, 7 ਅਗਸਤ (ਵੜੈਚ)-ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਵਸ ਮੌਕੇ ਬਾਬਾ ਸਤਨਾਮ ਦਾਸ ਧਨੌਰਾ ਤੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਦੀ ਅਗਵਾਈ ਹੇਠ ਭੋਰਾ ਸਾਹਿਬ ਵਿਖੇ ਕੇਕ ਕੱਟਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸੰਤਾਂ ਨੇ ...
ਪਟਿਆਲਾ, 7 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਗ਼ੈਰਕਾਨੰੂਨੀ ਇਮਾਰਤਾਂ ਬਣਾਉਣ ਲੱਗਿਆਂ ਨਗਰ ਨਿਗਮ ਕਾਨੂੰਨਾਂ ਦੀਆਂ ਧੱਜੀਆਂ ਹੀ ਨਹੀਂ ਉਡਾਈਆਂ ਜਾਂਦੀਆਂ ਸਗੋਂ ਸਰਕਾਰੀ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ ਜਾਂਦਾ ਹੈ ਕਿ ਇਸ ਵਰਤਾਰੇ 'ਤੇ ਅਲੱਗ ਤੋਂ ਕਾਰਵਾਈ ...
ਪਟਿਆਲਾ, 7 ਅਗਸਤ (ਅ.ਸ. ਆਹਲੂਵਾਲੀਆ)-ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ (ਰਜਿ.) ਪੀਆਰਐਸਏ ਦੀ ਸਾਲਾਨਾ ਮੀਟਿੰਗ ਇੱਥੇ ਹੋਈ ਜਿਸ ਵਿਚ 17 ਜ਼ਿਲਿ੍ਹਆਂ ਦੇ ਮੈਂਬਰਾਂ ਨੇ ਭਾਗ ਲਿਆ¢ ਆਨਰੇਰੀ ਜਨਰਲ ਸਕੱਤਰ ਐਡਵੋਕੇਟ ਸਿਮਰਨਜੀਤ ਸਿੰਘ ਸੱਗੂ ਨੇ ਵੱਖ-ਵੱਖ ਟੂਰਨਾਮੈਂਟਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX