ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  1 day ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  1 day ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  1 day ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  1 day ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸ੍ਰੀ ਮੁਕਤਸਰ ਸਾਹਿਬ

ਟਰੱਕ ਨੂੰ ਅੱਗ ਲੱਗਣ ਨਾਲ ਕੈਬਿਨ ਤੇ ਫੀਡ ਦੀਆਂ ਬੋਰੀਆਂ ਨੁਕਸਾਨੀਆਂ

ਮਲੋਟ, 7 ਅਗਸਤ (ਪਾਟਿਲ)-ਮਲੋਟ ਤੋਂ ਬਠਿੰਡਾ ਰੋਡ ਨੇੜੇ ਸੀ-ਸ਼ੈੱਲ ਪੈਲੇਸ ਸਾਹਮਣੇ ਇਕ ਟਰੱਕ ਨੂੰ ਅਚਾਨਕ ਅੱਗ ਲੱਗਣ ਨਾਲ ਟਰੱਕ ਦੀ ਲੱਕੜ ਦੀ ਬਾਡੀ ਤੇ ਟਰੱਕ 'ਚ ਭਰੀਆਂ ਫੀਡ ਦੀਆਂ ਕੁਝ ਬੋਰੀਆਂ ਨੁਕਸਾਨੀਆਂ ਗਈਆਂ | ਫਾਇਰ ਅਫ਼ਸਰ ਗੁਰਸ਼ਰਨ ਸਿੰਘ ਬਿੱਟੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚਮੜੀ ਰੋਗ ਨਾਲ ਮਰ ਰਹੇ ਪਸ਼ੂ ਗੰਭੀਰ ਚਿੰਤਾ ਦਾ ਵਿਸ਼ਾ- ਡਾ. ਗਿੱਲ

ਮਲੋਟ, 7 ਅਗਸਤ (ਪਾਟਿਲ)-ਚੜ੍ਹਦੀਕਲਾ ਸਮਾਜ ਸੇਵੀ ਸੰਸਥਾ ਮਲੋਟ ਦੀ ਮੀਟਿੰਗ ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਪ੍ਰਧਾਨਗੀ 'ਚ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਕੀਤੀ ਗਈ, ਜਿਸ ਦੌਰਾਨ ਦਿਨੋਂ-ਦਿਨ ਪਸ਼ੂਆਂ 'ਚ ਫੈਲ ਰਹੀ ਲੰਪੀ ਚਮੜੀ ਦੇ ਰੋਗ 'ਤੇ ਗੰਭੀਰ ਚਰਚਾ ਕੀਤੀ ਗਈ | ਜ਼ਿਲ੍ਹਾ ਕੋਆਰਡੀਨੇਟਰ ਅਤੇ ਮਲੋਟ ਵਿਕਾਸ ਮੰਚ ਦੇ ਪ੍ਰਧਾਨ ਡਾ: ਗਿੱਲ ਨੇ ਕਿਹਾ ਕਿ ਪਸ਼ੂਆਂ 'ਚ ਫੈਲੀ ਲੰਪੀ ਚਮੜੀ ਦੀ ਬਿਮਾਰੀ ਜਿੱਥੇ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਉੱਥੇ ਇਸ ਬਿਮਾਰੀ ਨਾਲ ਜੋ ਪਸ਼ੂ ਮਰ ਰਹੇ ਹਨ ਉਹ ਵੀ ਇਕ ਬਹੁਤ ਵੱਡੀ ਚਿੰਤਾ ਹੈ, ਕਿਉਂਕਿ ਇਤਿਹਾਸਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਤਿੰਨੇ ਤਹਿਸੀਲਾਂ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ 'ਚ ਇਕ ਵੀ ਹੱਡਾ ਰੋੜੀ ਨਹੀਂ ਹੈ, ਜੋ ਮਰੇ ਪਸ਼ੂਆਂ ਨੂੰ ਸਾਂਭ ਸਕੇ, ਜਿਸ ਕਰਕੇ ਮਰੇ ਪਸ਼ੂਆਂ ਨੂੰ ਸਾਂਭਣਾ ਬਹੁਤ ਮੁਸ਼ਕਿਲ ਹੋ ਗਿਆ ਅਤੇ ਭਿਆਨਕ ਬਿਮਾਰੀ ਫੈਲਣ ਦਾ ਖ਼ਦਸ਼ਾ ਹੈ | ਡਾ: ਗਿੱਲ ਨੇ ਕਿਹਾ ਕਿ ਇਨ੍ਹਾਂ ਮਰੇ ਪਸ਼ੂਆਂ ਨੂੰ ਟੋਏ ਹੇਠਾਂ ਦੱਬਣ ਲਈ ਵੀ ਕੋਈ ਥਾਂ ਨਹੀਂ ਹੈ, ਜਿਸ ਕਰਕੇ ਇਹ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਲੋਕ ਬਾਰਿਸ਼ਾਂ ਦੇ ਪਾਣੀ ਦੀ ਨਿਕਾਸੀ ਤੋਂ ਤੰਗ ਹਨ, ਦੂਜੇ ਪਾਸੇ ਹੁਣ ਮਰੇ ਪਸ਼ੂਆਂ ਨੂੰ ਸਾਂਭਣ ਲਈ ਵੀ ਕੋਈ ਜਗ੍ਹਾ ਨਹੀਂ ਹੈ | ਡਾ: ਗਿੱਲ ਸਮੇਤ ਪ੍ਰਧਾਨ ਸਵਰਨ ਸਿੰਘ, ਮਹਿਮਾ ਸਿੰਘ, ਹਰਭਜਨ ਸਿੰਘ, ਪਰਮਜੀਤ ਸਿੰਘ, ਦੇਸ ਰਾਜ ਸਿੰਘ, ਸਰੂਪ ਸਿੰਘ, ਗੁਰਪ੍ਰੀਤ ਸਿੰਘ ਨੱਡਾ, ਮਹਿਮਾ ਸਿੰਘ ਕੱਟੀਆਂਵਾਲੀ, ਕੁਲਜੀਤ ਸਿੰਘ ਆਦਿ ਸਮਾਜ ਸੇਵੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਤੋਂ ਮੰਗ ਕੀਤੀ ਕਿ ਹਰੇਕ ਤਹਿਸੀਲ 'ਚ ਇਕ ਹੱਡਾ ਰੋੜੀ ਬਣਾਈ ਜਾਵੇ ਤਾਂ ਜੋ ਵੱਡੀ ਭਿਆਨਕ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾਵੇ |

ਖ਼ਬਰ ਸ਼ੇਅਰ ਕਰੋ

 

ਬਿਜਲੀ ਬਿੱਲ-2022 ਲਿਆਉਣ ਦੇ ਵਿਰੋਧ 'ਚ ਮੁਜ਼ਾਹਰਾ 9 ਨੂੰ - ਬੋਦੀਵਾਲਾ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈਡਰੇਸ਼ਨ (ਚਾਹਲ) ਦੇ ਪ੍ਰਧਾਨ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਇਸ ਮੌਨਸੂਨ ਸੈਸ਼ਨ ਵਿਚ ਬਿਜਲੀ ਬਿੱਲ 2022 ...

ਪੂਰੀ ਖ਼ਬਰ »

ਦੁਕਾਨ ਦੀ ਛੱਤ ਡਿੱਗੀ, ਦੁਕਾਨਦਾਰ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਜਲਾਲਾਬਾਦ ਰੋਡ ਨੇੜੇ ਰਘੂਨਾਥ ਮੰਦਰ ਕੋਲ ਇਕ ਦੁਕਾਨ ਦੀ ਛੱਤ ਡਿੱਗ ਪਈ, ਜਿਸ ਨਾਲ ਦੁਕਾਨਦਾਰ ਦੀ ਮੌਤ ਹੋ ਗਈ | ਇਸ ਦੌਰਾਨ ਦੁਕਾਨ ਤੇ ਮੌਜੂਦ ਇਕ ਮਜ਼ਦੂਰ ਤੇ ਗ੍ਰਾਹਕ ਵੀ ਜ਼ਖਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਐੱਸ. ਸੀ. ਭਾਈਚਾਰੇ ਵਲੋਂ 12 ਨੂੰ ਬੰਦ ਦਾ ਕੀਤਾ ਜਾਵੇਗਾ ਸਮਰਥਨ- ਮਹਿੰਦਰਾ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਪਾਵਨ ਵਾਲਮੀਕਿ ਆਸ਼ਰਮ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਬਾਬਾ ਨਛੱਤਰ ਨਾਥ ਸ਼ੇਰਗਿੱਲ ਵਲੋਂ ਪੰਜਾਬ ਸਰਕਾਰ ਦੇ ਏ. ਜੀ. ਅਨਮੋਲ ਰਤਨ ਸਿੱਧੂ ਨੂੰ ਸਜਾ ਦਿਵਾਉਣ ਲਈ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਡੀ.ਐੱਮ.ਐੱਫ. ਦੀ ਅਗਵਾਈ ਹੇਠ ਮੁਲਾਜ਼ਮਾਂ ਵਲੋਂ ਜਲੰਧਰ ਕਨਵੈਨਸ਼ਨ 'ਚ ਭਰਵੀਂ ਸ਼ਮੂਲੀਅਤ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੀ. ਐੱਮ. ਐੱਫ. ਪੰਜਾਬ ਦੀ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ ਜਲੰਧਰ ...

ਪੂਰੀ ਖ਼ਬਰ »

ਮੁੱਖ ਮੰਤਰੀ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਾਂਗੇ- ਸੰਘਰਸ਼ ਕਮੇਟੀ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਸੂਬਾ ਪ੍ਰਧਾਨ ਸੰਦੀਪ ਸਿੰਘ ਨੇ ਦੱਸਿਆ ਕਿ 15 ਅਗਸਤ ਨੂੰ ...

ਪੂਰੀ ਖ਼ਬਰ »

ਬ੍ਰਹਮ ਕੁਮਾਰੀ ਆਸ਼ਰਮ ਵਲੋਂ ਰੱਖੜੀ ਦਿਵਸ ਸੰਬੰਧੀ ਸਮਾਗਮ ਅੱਜ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਬ੍ਰਹਮ ਕੁਮਾਰੀ ਆਸ਼ਰਮ ਵਲੋਂ ਰੱਖੜੀ ਦਿਵਸ ਸਬੰਧੀ ਸਮਾਗਮ 8 ਅਗਸਤ ਨੂੰ ਪਵਨ ਸਵੀਟਸ ਦੇ ਮੇਨ ਹਾਲ ਰੇਲਵੇ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੰਤੋਸ਼ ਦੀਦੀ, ...

ਪੂਰੀ ਖ਼ਬਰ »

ਸਵ. ਮਨਜੀਤ ਕੌਰ ਬੱਲਮਗੜ੍ਹ ਨਮਿਤ ਅੰਤਿਮ ਅਰਦਾਸ 9 ਨੂੰ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਸਵਰਨ ਸਿੰਘ ਤੇ ਸ਼ਿਵਰਾਜ ਸਿੰਘ ਨਿੱਕਾ ਡੈਂਟਰ ਮਲੋਟ ਰੋਡ ਦੇ ਮਾਤਾ ਮਨਜੀਤ ਕੌਰ (80) ਪਤਨੀ ਜਗਰੂਪ ਸਿੰਘ ਬੱਲਮਗੜ੍ਹ ਵਾਸੀ ਐੱਸ.ਏ.ਐੱਸ. ਨਗਰ ਗਲੀ ਨੰਬਰ-6 ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ਵਿਛੋੜਾ ...

ਪੂਰੀ ਖ਼ਬਰ »

ਜੇਲ੍ਹ ਲਿਜਾਣ ਤੋਂ ਪਹਿਲਾਂ ਹੀ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਫ਼ਰਾਰ ਹੋਣ ਵਾਲਾ ਦੋਸ਼ੀ ਚੜਿ੍ਹਆ ਪੁਲਿਸ ਅੜਿੱਕੇ, ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਜੇਲ੍ਹ ਭੇਜਣ ਦੇ ਵਰੰਟ ਜਾਰੀ ਹੋਣ ਤੋਂ ਬਾਅਦ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਧੱਕਾ ਮਾਰ ਕੇ ਭੱਜ ਗਿਆ ਸੀ, ਜਿਸਨੂੰ ਕਿ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ 2 ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ 'ਚ 2 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪ੍ਰਮੋਦ ਕੁਮਾਰ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਿਲਾੲਾੀ ਮਸ਼ੀਨਾਂ ਤੇ ਪ੍ਰਾਇਮਰੀ ਸਕੂਲ ਨੂੰ ਪੱਖੇ ਦਾਨ

ਸਾਦਿਕ, 7 ਅਗਸਤ (ਗੁਰਭੇਜ ਸਿੰਘ ਚੌਹਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਪ ਸਿੰਘ ਵਾਲਾ ਦੀਆਂ ਬਾਰ੍ਹਵੀਂ ਪਾਸ ਛੇ ਵਿਦਿਆਰਥਣਾ ਨੂੰ ਗ੍ਰਾਮ ਪੰਚਾਇਤ ਪਿੰਡ ਦੀਪ ਸਿੰਘ ਵਾਲਾ ਤੇ ਪਤਵੰਤੇ ਆਗੂਆਂ ਦੀ ਹਾਜ਼ਰੀ 'ਚ ਕੱਪੜੇ ਸਿਉਣ ਵਾਲੀਆਂ ਮਸ਼ੀਨਾਂ ਅਤੇ ਹੋਰ ਟੂਲ ...

ਪੂਰੀ ਖ਼ਬਰ »

ਡੱਲੇਵਾਲ ਨੇ ਦਿੱਲੀ ਮੋਰਚੇ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ

ਜੈਤੋ, 7 ਅਗਸਤ (ਭੋਲਾ ਸ਼ਰਮਾ)-ਉਪ ਮੰਡਲ ਪ੍ਰਬੰਧਕੀ ਕੰਪਲੈਕਸ ਜੈਤੋ ਵਿਖੇ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਦੇ ਸੀਨੀਅਰ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵਲੋਂ ਬਲਾਕ ਜੈਤੋ ਦੇ 11 ਕਿਸਾਨੀ ਅੰਦੋਲਨ ...

ਪੂਰੀ ਖ਼ਬਰ »

ਵਿਧਾਇਕ ਅਮੋਲਕ ਸਿੰਘ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਜੈਤੋ, 7 ਅਗਸਤ (ਭੋਲਾ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਅਮੋਲਕ ਸਿੰਘ ਨੇ ਦਿੱਲੀ ਵਿਖੇ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ...

ਪੂਰੀ ਖ਼ਬਰ »

ਵਿਸ਼ਵਕਰਮਾ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 7 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਗੁਰਿੰਦਰ ਕੌਰ ਰੂਪਰਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੀਆਂ ਵਿਦਿਆਰਥਣਾਂ ਵਲੋਂ ਗਿੱਧਾ, ਭੰਗੜਾ, ਲੋਕ ਗੀਤ, ਚਿੱਤਰਕਲਾ ਅਤੇ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ ਦੀ 50ਵੀਂ ਵਰ੍ਹੇਗੰਢ ਮਨਾਈ

ਫ਼ਰੀਦਕੋਟ, 7 ਅਗਸਤ (ਹਰਮਿੰਦਰ ਸਿੰਘ ਮਿੰਦਾ)-ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਵਲੋਂ ਫ਼ਰੀਦਕੋਟ ਨੂੰ 50 ਸਾਲ ਪਹਿਲਾ ਜ਼ਿਲ੍ਹੇ ਦਾ ਦਰਜਾ ਦੇਣ 'ਤੇ ਬੂਟੇ ਲਾ ਕੇ ਜ਼ਿਲ੍ਹੇ ਦੀ 50ਵੀਂ ਵਰ੍ਹੇਗੰਢ ਮਨਾਈ ਗਈ | ਇਸ ਮੌਕੇ ਅਜ਼ਾਦੀ ਘੁਲਾਟੀਏ ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਦੀ ਮੀਟਿੰਗ

ਮੋਗਾ, 7 ਅਗਸਤ (ਅਸ਼ੋਕ ਬਾਂਸਲ)-ਪਿਛਲੇ ਲੰਮੇ ਸਮੇਂ ਤੋਂ ਮੋਗਾ ਵਿਖੇ ਦੁਸਹਿਰਾ ਮਨਾਉਂਦੀ ਆ ਰਹੀ ਦੁਸਹਿਰਾ ਕਮੇਟੀ ਮੋਗਾ ਦੀ ਮੀਟਿੰਗ ਰਾਮ ਗੰਜ ਮੰਡੀ ਮੋਗਾ ਵਿਖੇ ਮੋਹਨ ਲਾਲ ਸੇਠੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮੁੱਚੇ ਮੈਂਬਰਾਂ ਨੇ ਪਿਛਲੇ ਸਮੇਂ ਦੌਰਾਨ ਹੋਏ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਬਰਗਾੜੀ, 7 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਦਸਮੇਸ਼ ਨਗਰ ਬਰਗਾੜੀ ਵਿਖੇ ਪਰਮਿੰਦਰਜੀਤ ਕੌਰ ਢਿੱਲੋਂ, ਜਸਵਿੰਦਰ ਕੌਰ ਤੇ ਮੁਖ਼ਤਿਆਰ ਕੌਰ ਦੀ ਅਗਵਾਈ 'ਚ ਸਾਉਣ ਮਹੀਨੇ ਦੀ ਰਿਵਾਇਤ ਅਨੁਸਾਰ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਔਰਤਾਂ ਤੇ ਲੜਕੀਆਂ ਨੇ ਇੱਕਠੀਆਂ ...

ਪੂਰੀ ਖ਼ਬਰ »

ਮੁੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ

ਜੈਤੋ, 7 ਅਗਸਤ (ਗੁਰਚਰਨ ਸਿੰਘ ਗਾਬੜੀਆ)-ਮਾਸਟਰ ਜਵੰਦਾ ਸਿੰਘ ਸਪੋਰਟਸ ਕਲੱਬ (ਰਜਿ:) ਗੁਰੂਸਰ ਵਲੋਂ ਸੇਠੀ ਫਿਜ਼ੀਓਥੈਰੇਪੀ ਹਸਪਤਾਲ ਜੈਤੋ ਦੇ ਮਾਸਟਰ ਡਿਗਰੀ ਹੋਲਡਰ (ਆਰਥੋ) ਡਾ: ਸਿਕੰਦਰ ਸੇਠੀ ਦੇ ਸਹਿਯੋਗ ਨਾਲ ਪਿੰਡ ਦੇ ਡੇਰਾ ਸਾਹਿਬ (ਨੇੜੇ ਗੁਰਦੁਆਰਾ ਸਾਹਿਬ ਪਾ: ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਮੀਟਿੰਗ

ਦੋਦਾ, 7 ਅਗਸਤ (ਰਵੀਪਾਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਦੋਦਾ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਮੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਹੋਈ, ਜਿਸ ਵਿਚ ਡਾ. ਪੂਜਾ ਪ੍ਰਤੀਕ ਮੈਕਸ ਹਸਪਤਾਲ ਬਠਿੰਡਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਭਲਾਈ ਵਿੰਗ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਸਾਬਕਾ ਸੈਨਿਕ ਭਲਾਈ ਵਿੰਗ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਲੰਬੀ ਦੀ ਮੀਟਿੰਗ ਗੁਰਦੁਆਰਾ ਸਾਹਿਬ ਲੰਬੀ ਵਿਖੇ ਹੋਈ, ਜਿਸ ਵਿਚ ਸਾਬਕਾ ਸੈਨਿਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਤੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਕਮੇਟੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀਆਂ ਦੀਆਂ ਗਤੀਵਿਧੀਆਂ ਸਬੰਧੀ ਵਿਚਾਰਾਂ ਕੀਤੀਆਂ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਦਾ ਆੜ੍ਹਤੀਆਂ ਵਲੋਂ ਸਨਮਾਨ

ਮਲੋਟ, 7 ਅਗਸਤ (ਪਾਟਿਲ)-ਬਲਾਕ ਕਾਂਗਰਸ ਮਲੋਟ ਸ਼ਹਿਰੀ ਦੇ ਨਵੇਂ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਦਾ ਅਨਾਜ ਮੰਡੀ ਮਲੋਟ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਥੇ ਆੜ੍ਹਤੀਆਂ ਤੋਂ ਇਲਾਵਾ ਸਮਾਜ ਦੇ ਵੱਖ ਵੱਖ ਵਰਗਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਜੇਤੂ ਵਿਦਿਆਰਥੀ ਦਾ ਕੀਤਾ ਸਨਮਾਨ

ਕੋਟ ਈਸੇ ਖਾਂ, 7 ਅਗਸਤ (ਨਿਰਮਲ ਸਿੰਘ ਕਾਲੜਾ) - 75 ਸਾਲਾਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਪੋਸਟਰ ਮੇਕਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਲੰਢੇਕੇ ਵਿਖੇ ਕਰਵਾਏ ਗਏ ਜਿਨ੍ਹਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੋਸਾ ...

ਪੂਰੀ ਖ਼ਬਰ »

ਹੈਲਥ ਸਟਾਫ਼ ਆਲਮਵਾਲਾ ਦੀ ਮੀਟਿੰਗ ਹੋਈ

ਮਲੋਟ, 7 ਅਗਸਤ (ਪਾਟਿਲ)-ਸਮੂਹ ਸਟਾਫ਼ ਆਲਮਵਾਲਾ ਦੀ ਮੀਟਿੰਗ ਸੀ. ਐੱਚ. ਸੀ. ਆਲਮਵਾਲਾ ਵਿਖੇ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਰਾਕੇਸ਼ ਗਿਰਧਰ ਫਾਰਮੇਸੀ ਅਫ਼ਸਰ, ਪਰਮਪਾਲ ਸਿੰਘ ਬਰਾੜ ਪ੍ਰਧਾਨ ਫਾਰਮੇਸੀ ਯੂਨੀਅਨ, ...

ਪੂਰੀ ਖ਼ਬਰ »

ਆਜ਼ਾਦੀ ਮਹਾਂਉਤਸਵ ਦੇ ਸਮਾਗਮ 'ਚ ਸਰਕਾਰੀ ਸਕੂਲ ਸੂਰੇਵਾਲਾ ਨੇ ਮਾਰੀਆਂ ਮੱਲਾਂ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਆਜ਼ਾਦੀ ਦੇ 75ਵੇਂ ਮਹਾਂਉਤਸਵ ਦੇ ਸਬੰਧ ਵਿਚ ਜ਼ਿਲ੍ਹਾ ਰੈੱਡ ਕਰਾਸ ਭਵਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਮੁਕਤਸਰ ਸਾਹਿਬ, ਜ਼ਿਲ੍ਹਾ ਸਿੱਖਿਆ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕਾਬਲੇ ...

ਪੂਰੀ ਖ਼ਬਰ »

ਜਿਸਨੂੰ ਰੇਕੀ ਕਰਨ ਵਾਲਾ ਦੱਸਿਆ, ਉਹ ਨਿਕਲਿਆ ਸਫ਼ਾਈ ਸੇਵਕ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਬੀਤੇ ਦਿਨੀਂ ਰੇਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਪਰ ਰੇਕੀ ਦੀ ਕੋਈ ਅਜਿਹੀ ਗੱਲ ਨਹੀਂ ਨਿਕਲੀ, ਸਗੋਂ ਜਿਸਨੂੰ ਰੇਕੀ ਕਰਨ ਵਾਲਾ ਵਿਅਕਤੀ ਦੱਸਿਆ ਗਿਆ ਸੀ, ਉਹ ਤਾਂ ਇਕ ਸਫ਼ਾਈ ਸੇਵਕ ਨਿਕਲਿਆ ਜਿਸਦੀ ਕਿ ਰੇਹੜੀ ...

ਪੂਰੀ ਖ਼ਬਰ »

ਸਵ. ਜੋਗਿੰਦਰ ਸਿੰਘ ਭੁੱਲਰ (ਰਾਮਨਗਰ) ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਮਲੋਟ, 7 ਅਗਸਤ (ਪਾਟਿਲ)-ਐਡਵੋਕੇਟ ਜਸਦੀਪ ਸਿੰਘ ਭੁੱਲਰ ਸਾਬਕਾ ਏ.ਏ.ਜੀ. ਪੰਜਾਬ ਦੇ ਪਿਤਾ ਜੋਗਿੰਦਰ ਸਿੰਘ ਭੱੁਲਰ (ਰਾਮਨਗਰ) ਸੇਵਾ ਮੁਕਤ ਪਿ੍ੰਸੀਪਲ ਤੇ ਸੀਨੀਅਰ ਅਕਾਲੀ ਆਗੂ ਬੀਤੇ ਦਿਨੀਂ ਸਵਰਗਵਾਸ ਹੋ ਗਏ ਸਨ | ਸਵ: ਜੋਗਿੰਦਰ ਸਿੰਘ ਭੁੱਲਰ ਨਮਿੱਤ ਸਥਾਨਕ ਪੰਜਾਬ ...

ਪੂਰੀ ਖ਼ਬਰ »

ਮਾਲਵਾ ਸਕੂਲ ਦੀ ਬਾਸਕਟਬਾਲ ਟੀਮ ਨੇ ਹਾਸਲ ਕੀਤਾ ਪਹਿਲਾ ਸਥਾਨ

ਗਿੱਦੜਬਾਹਾ, 7 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਜ਼ੋਨਲ ਪੱਧਰ ਦੇ ਬਾਸਕਟਬਾਲ ਟੂਰਨਾਮੈਂਟ 'ਚ ਮਾਲਵਾ ਸਕੂਲ ਦੀ ਬਾਸਕਟਬਾਲ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਕਰਨਲ ਸੁਧਾਂਸ਼ੂ ਆਰੀਆ ਅਤੇ ਬਾਸਕਟਬਾਲ ਕੋਚ ...

ਪੂਰੀ ਖ਼ਬਰ »

ਛੱਪੜਾਂ ਦਾ ਪਾਣੀ ਓਵਰਫ਼ਲੋ ਹੋਣ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਭੁੱਟੀਵਾਲਾ ਦੇ ਦੋਵੇਂ ਛੱਪੜ ਬਾਰਿਸ਼ ਮਗਰੋਂ ਓਵਰਫ਼ਲੋ ਹੋ ਗਏ ਹਨ, ਜਿਸ ਕਰਕੇ ਇਹ ਪਾਣੀ ਘਰਾਂ ਅਤੇ ਖੇਤਾਂ ਵੱਲ ਨੂੰ ਜਾ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਗਿਆਨ ਸਿੰਘ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ ਤੇ ਸੀਵਰੇਜ ਦੀ ਮੰਦੀ ਹਾਲਤ ਤੋਂ ਲੋਕ ਪ੍ਰੇਸ਼ਾਨ

• ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 7 ਅਗਸਤ-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੀਆਂ ਸੜਕਾਂ ਤੇ ਸੀਵਰੇਜ਼ ਦੀ ਮੰਦੀ ਹਾਲਤ ਕਾਰਨ ਲੋਕ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜ਼ਰ ਰਹੇ ਹਨ | ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦਾ ਜੋ ਵਿਕਾਸ ਹੋਣਾ ਚਾਹੀਦਾ ਸੀ, ਉਹ ...

ਪੂਰੀ ਖ਼ਬਰ »

ਪੁਨਰਵਾਸ ਕੇਂਦਰ 'ਚ ਲੋੜਵੰਦ ਮਰੀਜ਼ਾਂ ਦਾ ਆਉਣਾ ਜਾਰੀ- ਡਾ. ਸੁਨੀਲ ਬਾਂਸਲ

ਮਲੋਟ, 7 ਅਗਸਤ (ਪਾਟਿਲ)-ਮਲੋਟ ਦੇ ਸਰਕਾਰੀ ਹਸਪਤਾਲ 'ਚ ਐੱਸ. ਐੱਮ. ਓ. ਡਾ. ਸੁਨੀਲ ਬਾਂਸਲ ਦੀ ਅਗਵਾਈ ਹੇਠ ਜਿੱਥੇ ਬਾਕੀ ਵਿਭਾਗਾਂ ਦੀ ਕਾਰਜਸ਼ੈਲੀ ਵਿਚ ਸਰਗਰਮੀ ਆਈ ਹੈ, ਉੱਥੇ ਨਸ਼ਾ ਛੁਡਾਓ ਕੇਂਦਰ ਤੇ ਮਲੋਟ ਅਧੀਨ ਪਿੰਡ ਥੇਹੜੀ ਵਿਚ ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ- ਰੋੜਾਂਵਾਲਾ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਰਨੈਲ ਸਿੰਘ ਰੋੜਾਂਵਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਬਾਰਿਸ਼ ਦਾ ਪਾਣੀ ਖੇਤਾਂ ਵਿਚ ਜਮਾਂ ਹੋਣ ਕਾਰਨ ਝੋਨੇ ਅਤੇ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਬੱਚਿਆਂ ਦਾ ਖੇਡਾਂ 'ਚ ਅਹਿਮ ਸਥਾਨ

ਜੈਤੋ, 7 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਜੈਤੋ ਦੇ ਬੱਚਿਆਂ ਨੇ ਮੁੁਕਤਸਰ ਵਿਭਾਗ ਦੇ ਰਾਜ ਪੱਧਰੀ ਖੇਡਾਂ 'ਚ ਅਹਿਮ ਸਥਾਨ ਬਣਾਇਆ | ਪਿ੍ੰਸੀਪਲ ਆਰਤੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਮੁੁਕਤਸਰ ਵਿਭਾਗ ਦੇ ...

ਪੂਰੀ ਖ਼ਬਰ »

ਗਊਆਂ 'ਚ ਫੈਲੀ ਬਿਮਾਰੀ ਦੇ ਇਲਾਜ ਸਬੰਧੀ ਸਰਕਾਰੀ ਵਾਅਦੇ ਖੋਖਲੇ ਸਾਬਤ ਹੋਏ- ਪਸ਼ੂ ਪਾਲਕ

ਬਾਜਾਖਾਨਾ, 7 ਅਗਸਤ (ਜੀਵਨ ਗਰਗ)-ਪੰਜਾਬ ਸਰਕਾਰ ਵਲੋਂ ਗਊਆਂ 'ਚ ਫੈਲੇ ਲੰਪੀ ਚਮੜੀ ਰੋਗ ਦੇ ਇਲਾਜ ਲਈ ਵੱਖ-ਵੱਖ ਜ਼ਿਲਿ੍ਹਆਂ 'ਚ ਟੀਮਾਂ ਬਣਾਏ ਜਾਣ ਦੇ ਵਾਅਦੇ ਖੋਖਲੇ ਸਾਬਤ ਹੋ ਰਹੇ ਹਨ, ਕਿਉਂਕਿ ਇਹ ਟੀਮਾਂ ਪਿੰਡਾਂ, ਸ਼ਹਿਰਾਂ ਦੇ ਘਰੇਲੂ ਪਸ਼ੂਆਂ, ਡੇਅਰੀ ਫਾਰਮਾਂ ਜਾਂ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਥਾਪਨਾ ਦਿਵਸ ਮੌਕੇ ਸਵ. ਗਿਆਨੀ ਜ਼ੈਲ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ

ਕੋਟਕਪੂਰਾ, 7 ਅਗਸਤ (ਮੇਘਰਾਜ)-ਸਵ. ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫੇਅਰ ਸੁਸਾਇਟੀ ਫ਼ਰੀਦਕੋਟ ਨੇ ਪਿੰਡ ਸੰਧਵਾਂ ਵਿਖੇ ਜ਼ਿਲਾ ਫ਼ਰੀਦਕੋਟ ਦਾ 50ਵਾਂ ਸਥਾਪਨਾ ਦਿਵਸ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਸਾਬਕਾ ਚੇਅਰਮੈਨ ਪੀ.ਆਰ.ਟੀ.ਸੀ. ਦੀ ਅਗਵਾਈ 'ਚ ਮਨਾਇਆ ਗਿਆ | ...

ਪੂਰੀ ਖ਼ਬਰ »

ਡਾ. ਨਛੱਤਰ ਸਿੰਘ ਸਿੱਧੂ ਨੂੰ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 7 ਅਗਸਤ (ਮੋਹਰ ਸਿੰਘ ਗਿੱਲ)-ਸੇਵਾ ਮੁਕਤ ਹੋਮਿਓਪੈਥੀ ਮੈਡੀਕਲ ਅਫ਼ਸਰ ਡਾ. ਨਛੱਤਰ ਸਿੰਘ ਸਿੱਧੂ ਨਮਿਤ ਪਾਠ ਦੇ ਭੋਗ ਤੋਂ ਬਾਅਦ ਭਾਈ ਬਲਜੀਤ ਸਿੰਘ ਦੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਹੋਇਆ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਐਡਵੋਕੇਟ ਪ੍ਰਦੀਪ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਫ਼ਰੀਦਕੋਟ, 7 ਅਗਸਤ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਵਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਬਲੱਡ ਬੈਂਕ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ਸਮੇਂ 25 ਖ਼ੂਨਦਾਨੀਆ ਨੇ ਖ਼ੂਨਦਾਨ ਕੀਤਾ | ਕਲੱਬ ਦੇ ਪ੍ਰਧਾਨ ਗੁਰਚਰਨ ਸਿੰਘ ਗਿੱਲ ...

ਪੂਰੀ ਖ਼ਬਰ »

ਬੱਚਿਆਂ ਦਾ ਰੰਗ ਭਰੋ ਮੁੁਕਾਬਲਾ ਕਰਵਾਇਆ

ਕੋਟਕਪੂਰਾ, 7 ਅਗਸਤ (ਮੋਹਰ ਸਿੰਘ)-ਮਹੀਨਾਵਾਰੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਧਾਰਮਿਕ ਸਮਾਰੋਹ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ ਕਰਵਾਇਆ ਗਿਆ | ਇਸ ਗੁਰਮਤਿ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ...

ਪੂਰੀ ਖ਼ਬਰ »

ਮਹਿੰਗਾਈ 'ਤੇ ਕਾਬੂ ਪਾਉਣ 'ਚ ਕੇਂਦਰ ਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਸਮਰਥ- ਬੇਅੰਤ ਸਿੰਘ ਬੁਰਜ

ਬਰਗਾੜੀ, 7 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਹਰ ਰੋਜ਼ ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਜੀਣਾ ਮੁਹਾਲ ਕਰ ਰੱਖਿਆ ਹੈ, ਜਿਸ ਕਰਕੇ ਲੋਕ ਦੋ ਵਕਤ ਦੀ ਰੋਟੀ ਤੋਂ ਵੀ ਮੁਥਾਜ ਹੋ ਰਹੇ ਹਨ, ਪਰ ਕੇਂਦਰ ਤੇ ਪੰਜਾਬ ਸਰਕਾਰ ਇਸ 'ਤੇ ਕਾਬੂ ਪਾਉਣ ਤੋਂ ਪੂਰੀ ਤਰ੍ਹਾਂ ਅਸਮਰੱਥ ...

ਪੂਰੀ ਖ਼ਬਰ »

ਸਵ. ਗੁਰਜੀਤ ਕੌਰ ਢਿੱਲੋਂ ਨੂੰ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 7 ਅਗਸਤ (ਮੋਹਰ ਸਿੰਘ)-ਸਵਰਗੀ ਗੁਰਜੀਤ ਕੌਰ ਢਿੱਲੋਂ ਪਤਨੀ ਨਗਿੰਦਰ ਸਿੰਘ ਢਿੱਲੋਂ ਸੇਵਾ ਮੁਕਤ ਇੰਸਪੈਕਟਰ ਸਹਿਕਾਰਤਾ ਵਿਭਾਗ ਨਮਿਤ ਪਾਠ ਦਾ ਭੋਗ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਪਾਤਸ਼ਾਹੀ ਦਸਵੀਂ ਗੋਦਾਵਰੀਸਰ ਪਿੰਡ ਢਿੱਲਵਾਂ ...

ਪੂਰੀ ਖ਼ਬਰ »

ਬਾਬਾ ਨਿਧਾਨ ਸਿੰਘ ਦੀ ਬਰਸੀ ਮਨਾਈ

ਫ਼ਰੀਦਕੋਟ, 7 ਅਗਸਤ (ਜਸਵੰਤ ਸਿੰਘ ਪੁਰਬਾ)-ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਫ਼ਰੀਦਕੋਟ ਵਿਖੇ ਬਾਬਾ ਨਿਧਾਨ ਸਿੰਘ ਦੀ ਬਰਸੀ ਭਾਈ ਗੁਰਚਰਨ ਸਿੰਘ ਦੀ ਰਹਿਣਮਾਈ ਹੇਠ ਸ਼ਰਧਾ ਭਾਵਨਾ ਨਾਲ ਮਨਾਈ ਗਈ ਤੇ ਫ਼ਰੀਦਕੋਟ ਜ਼ਿਲ੍ਹੇ ਦੇ 50ਵੇਂ ਸਥਾਪਨਾ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਰਾਸ਼ਟਰੀ ਪ੍ਰਸ਼ੋਨਤਰੀ ਮੁਕਾਬਲੇ 'ਚ ਭਾਗ ਲੈਣ ਦੀ ਅਪੀਲ

ਫ਼ਰੀਦਕੋਟ, 7 ਅਗਸਤ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਅਧੀਨ ਪੀ. ਐੱਚ. ਸੀ. ਜੰਡ ਸਾਹਿਬ ਵਿਖੇ ਨੋਡਲ ਅਫ਼ਸਰ ਆਈ.ਈ.ਸੀ. ਗਤੀਵਿਧੀਆਂ ਬੀ. ਈ. ਈ. ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਸੱਭਿਆਚਾਰ ਮੰਤਰਾਲਾ, ਭਾਰਤ ਸਰਕਾਰ ਵਲੋਂ 75ਵੇਂ ਅਜ਼ਾਦੀ ਕਾ ਅੰਮਿ੍ਤ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਮੁਆਵਜ਼ੇ ਦੇ ਚੈੱਕ

ਫ਼ਰੀਦਕੋਟ, 7 ਅਗਸਤ (ਜਸਵੰਤ ਸਿੰਘ ਪੁਰਬਾ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੀਨੀਅਰ ਆਗੂ ਸੂਬਾ ਪ੍ਰਧਾਨ ਏਕਤਾ ਸਿੱਧੂਪੁਰ ਜਗਜੀਤ ਸਿੰਘ ਡੱਲੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੰਯੁਕਤ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਮਲੋਟ, 7 ਅਗਸਤ (ਪਾਟਿਲ)-ਆਲ ਇੰਡੀਆ ਓਲਾਮਾ ਤੇ ਮਸ਼ਾਇਖ ਬੋਰਡ ਯੂਨਿਟ ਮਲੋਟ ਵਲੋਂ ਸ਼ਹੀਦ ਇਮਾਮ ਹੁਸੈਨ ਦੀ ਯਾਦ 'ਚ ਐਡਵਰਡਗੰਜ ਗੈਸਟ ਹਾਊਸ ਮਲੋਟ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 27 ਨੌਜਵਾਨਾਂ ਨੇ ਖ਼ੂਨਦਾਨ ਕੀਤਾ | ਇਸ ਮੌਕੇ ਗੋਇਲ ਬਲੱਡ ਬੈਂਕ ਬਠਿੰਡਾ ...

ਪੂਰੀ ਖ਼ਬਰ »

ਕੌਮੀ ਕਿਸਾਨ ਯੂਨੀਅਨ ਦੀ ਮੀਟਿੰਗ

ਮਲੋਟ, 7 ਅਗਸਤ (ਪਾਟਿਲ)-ਸਥਾਨਕ ਕਿ੍ਸ਼ਨਾ ਧਰਮਸ਼ਾਲਾ ਵਿਖੇ ਕੌਮੀ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ, ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਤੇ ਬਲਾਕ ਪ੍ਰਧਾਨ ਲਖਣਪਾਲ ਸ਼ਰਮਾ ਆਦਿ ਆਗੂਆਂ ਵਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਵੈੱਲਫੇਅਰ ਯੂਨੀਅਨ ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਐਕਸ ਸਰਵਿਸਮੈਨ ਵੈੱਲਫੇਅਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਭੰਗਚੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਬਕਾ ਫ਼ੌਜੀਆਂ ਤੇ ਜੰਗੀ ਵਿਧਵਾਵਾਂ ਦੀਆਂ ਮੰਗਾਂ ਤੇ ...

ਪੂਰੀ ਖ਼ਬਰ »

ਪਾਵਰਕਾਮ ਤੇ ਟਰਾਂਸਕੋ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਪਾਵਰਕਾਮ ਤੇ ਟਰਾਂਸਕੋ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਮੀਟਿੰਗ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ-2022 ਨੂੰ ਪਾਰਲੀਮੈਂਟ ਵਿਚ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸੰਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 8 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ...

ਪੂਰੀ ਖ਼ਬਰ »

ਗੰਦਗੀ ਵਾਲੇ ਸਥਾਨ 'ਤੇ ਬਣਾਇਆ ਪਾਰਕ ਦਿਨ-ਬ-ਦਿਨ ਬਣ ਰਿਹਾ ਸੁੰਦਰ

ਮਲੋਟ, 7 ਅਗਸਤ (ਪਾਟਿਲ)-ਕੁੱਝ ਸਮਾਂ ਪਹਿਲਾਂ ਪੰਜਾਬ ਪੈਲੇਸ ਦੇ ਸਾਹਮਣੇ ਗੰਦਗੀ ਨੂੰ ਖ਼ਤਮ ਕਰਕੇ ਬਣਾਇਆ ਪਾਰਕ ਹੋਰ ਸੁੰਦਰ ਦਿੱਖ ਦੇਣ ਲੱਗਾ ਹੈ | ਜ਼ਿਕਰਯੋਗ ਹੈ ਕਿ ਵਾਰਡ ਨੰਬਰ-14 ਦੇ ਕੌਂਸਲਰ ਹਰਮੇਲ ਸਿੰਘ ਸੰਧੂ ਦੀ ਕੋਸ਼ਿਸ਼ ਸਦਕਾ ਕੁੱਝ ਸਮਾਂ ਪਹਿਲਾਂ ਇੱਥੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਲੰਬੀ, 7 ਅਗਸਤ (ਮੇਵਾ ਸਿੰਘ)-ਦੇਸ਼ ਦਾ 75 ਸਾਲਾ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਂਦੇ ਹੋਏ ਬਲਾਕ, ਤਹਿਸੀਲ ਤੇ ਜ਼ਿਲ੍ਹਾ ਪੱਧਰ ਦੇ ਹੋਏ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਛਾਪਿਆਂਵਾਲੀ ਦੇ ਬੱਚਿਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ | ਸੁੰਦਰ ਲਿਖਾਈ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੰਡੀ ਲੱਖੇਵਾਲੀ, 7 ਅਗਸਤ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸਮਾਗਮ ਦੌਰਾਨ ਜਿੱਥੇ ਪੰਜਾਬੀ ਪਹਿਰਾਵੇ ਵਿਚ ਸਜੇ ਬੱਚਿਆਂ ਨੇ ਸ਼ਾਨਦਾਰ ਪੇਸ਼ਕਾਰੀਆਂ ਨਾਲ ਸਭ ਦਾ ਮਨ ਮੋਹ ਲਿਆ, ਉੱਥੇ ਹੀ ਸਕੂਲ ਨੂੰ ਦਿੱਤੀ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਮਲੋਟ, 7 ਅਗਸਤ (ਪਾਟਿਲ)-ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਮਲੋਟ ਪੰਕਜ ਕੁਮਾਰ, ਸੁਪਰਵਾਈਜ਼ਰ ਰੁਪਿੰਦਰ ਕੌਰ ਦੀ ਅਗਵਾਈ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਸਰਕਲ ਦਾਨੇਵਾਲਾ ਦੇ ਸਮੂਹ ਆਂਗਣਵਾੜੀ ਵਰਕਰਜ਼ ਤੇ ਹੈਲਪਰਜ਼ ਦੇ ਸਹਿਯੋਗ ਨਾਲ ਪਿੰਡ ...

ਪੂਰੀ ਖ਼ਬਰ »

ਰੋਜ਼ ਪੇਟਲ ਗਰੁੱਪ ਗਿੱਦੜਬਾਹਾ ਨੇ ਤੀਆਂ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 7 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਰੋਜ਼ ਪੇਟਲ ਗਰੁੱਪ ਗਿੱਦੜਬਾਹਾ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਮਤਾ ਜਿੰਦਲ ਤੇ ਮਮਤਾ ਗਰਗ ਨੇ ਦੱਸਿਆ ਕਿ ਤੀਆਂ ਦਾ ਤਿਉਹਾਰ ਮਨਾਉਣ ਦਾ ਮੁੱਖ ਮਕਸਦ ਜੋ ਪੰਜਾਬੀ ਵਿਰਸੇ ਨੂੰ ...

ਪੂਰੀ ਖ਼ਬਰ »

ਕੈਨੇਡਾ 'ਚ ਅਧਿਆਪਨ ਦੇ ਕਿੱਤੇ ਸੰਬੰਧੀ ਸਰਕਾਰੀ ਕੰਨਿਆ ਸਕੂਲ ਵਿਖੇ ਗੈਸਟ ਲੈਕਚਰ ਕਰਵਾਇਆ

ਮਲੋਟ, 7 ਅਗਸਤ (ਪਾਟਿਲ)-ਬਲਜੀਤ ਸਿੰਘ ਪਿ੍ੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਦੀ ਅਗਵਾਈ 'ਚ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲ ਵਿਖੇ ਐੱਨ. ਆਰ. ਆਈ. ਦੀਪ ਕਮਲ ਸਿੰਘ ਤਿੰਨਾ, ਸ੍ਰੀਮਤੀ ਮੀਨਾਕਸ਼ੀ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾਏ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਪੀ ਡਬਲਊ ਡੀ ਟੈਕਨੀਸ਼ੀਅਨ ਅਤੇ ਦਰਜ਼ਾ-4 ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਵਲੋਂ ਆਪਣੀ ਮਾਤਾ ਸਵ: ਗੁਰ ਪਿਆਰੀ ਤੇ ਪਿਤਾ ਸ: ਧੰਨਾ ਸਿੰਘ ਦੀ ਯਾਦ ਵਿਚ ਜਲ ਘਰ ਡੋਡਾਂਵਾਲੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੋਟੀਆਂ ਵਿਖੇ ਇਕ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਚੋਟੀਆਂ ਵਿਖੇ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਇਕ ਰੋਜ਼ਾ ਸੱਭਿਆਚਾਰਕ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਡਾ: ਬਲਵਿੰਦਰ ਸਿੰਘ ਨਿੱਕਾ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਮੀਟਿੰਗ ਵਿਚ ਬਲਾਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX