ਤਾਜਾ ਖ਼ਬਰਾਂ


ਵੱਡੀ ਖ਼ਬਰ: ਪੁਲਿਸ ਥਾਣਾ ਸਰਹਾਲੀ 'ਤੇ ਰਾਕੇਟ ਲਾਂਚਰ ਨਾਲ ਹਮਲਾ
. . .  3 minutes ago
ਸਰਹਾਲੀ ਕਲਾਂ,10 ਦਸੰਬਰ (ਅਜੇ ਸਿੰਘ ਹੁੰਦਲ)-ਬੀਤੀ ਰਾਤ ਕਰੀਬ 11.15 ਵਜੇ ਪੁਲਿਸ ਥਾਣਾ ਸਰਹਾਲੀ 'ਤੇ ਆਤੰਕੀ ਹਮਲਾ ਹੋਇਆ। ਅਣਪਛਾਤੇ ਹਮਲਾਵਰਾਂ ਨੇ ਨੈਸ਼ਨਲ ਹਾਈਵੇ ਤੋਂ ਰਾਕੇਟ ਲਾਂਚਰ ਨਾਲ ਥਾਣੇ ਦੀ ਇਮਾਰਤ ਨੂੰ ਨਿਸ਼ਾਨਾ...
⭐ਮਾਣਕ-ਮੋਤੀ⭐
. . .  23 minutes ago
⭐ਮਾਣਕ-ਮੋਤੀ⭐
ਕ੍ਰੋਏਸ਼ੀਆ ਤੇ ਅਰਜਨਟੀਨਾ ਸੈਮੀਫਾਈਨਲ 'ਚ -ਪੈਨਲਟੀ ਸ਼ੂਟਆਊਟ 'ਚ ਬ੍ਰਾਜ਼ੀਲ ਤੇ ਨੀਦਰਲੈਂਡ ਨੂੰ ਮਿਲੀ ਹਾਰ
. . .  about 4 hours ago
ਦੋਹਾ, 9 ਦਸੰਬਰ (ਏਜੰਸੀ)-ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਦੂਸਰੇ ਕੁਆਰਟਰ ਫਾਈਨਲ 'ਚ ਅਰਜਨਟੀਨਾ ਨੇ ਨੀਦਰਲੈਂਡ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।
ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਅੰਮ੍ਰਿਤਸਰ

ਬਿਜਲੀ ਮੰਤਰੀ ਵਲੋਂ ਸਿਟੀ ਸਰਕਲ ਹਾਲ ਬਾਜ਼ਾਰ ਵਿਖੇ ਦਫਤਰ ਦੀ ਅਚਨਚੇਤ ਚੈਕਿੰਗ

ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਅਤੇ ਇਸ ਲਈ ਸਰਕਾਰ ਵਲੋਂ ਸਾਰੀਆਂ ਸੇਵਾਵਾਂ ਇਕ ਹੀ ਛੱਤ ਹੇਠ ...

ਪੂਰੀ ਖ਼ਬਰ »

ਕਾਂਸੀ ਤਗਮਾ ਜੇਤੂ ਲਵਪ੍ਰੀਤ ਸਿੰਘ ਦਾ ਹਲਕਾ ਅਟਾਰੀ ਦੇ ਵਿਧਾਇਕ ਰਮਦਾਸ ਵਲੋਂ ਭਰਵਾਂ ਸਵਾਗਤ

ਰਾਜਾਸਾਂਸੀ, 8 ਅਗਸਤ (ਹਰਦੀਪ ਸਿੰਘ ਖੀਵਾ)-ਇੰਗਲੈਂਡ ਦੇ ਬਰਮਿੰਘਮ ਵਿਚ ਹੋ ਰਹੀਆਂ ਰਾਸ਼ਟਰ ਮੰਡਲ ਖੇਡਾਂ ਵਿਚ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਬੱਲ ਸਚੰਦਰ ਦੇ ਵਸਨੀਕ ਕਿਰਪਾਲ ਸਿੰਘ ਦੇ ਪੁੱਤਰ ਲਵਪ੍ਰੀਤ ਸਿੰਘ ਨੇ ਵੇਟ ਲਿਫਟਿੰਗ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸ਼ਾਇਰ ਦੇਵ ਦਰਦ ਅਤੇ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ 'ਚ ਕਰਵਾਈ 'ਭਾਸ਼ਾ ਕਨਵੈਨਸ਼ਨ'

ਅੰਮਿ੍ਤਸਰ, 8 ਅਗਸਤ (ਹਰਮਿੰਦਰ ਸਿੰਘ)-ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਆਰੰਭੀ ਭਾਸ਼ਾ ਕਨਵੈਨਸ਼ਨਾਂ ਦੀ ਲੜੀ ਤਹਿਤ ਮਾਝਾ ਜ਼ੋਨ ਵਲੋਂ ਮਾਝੇ ਖੇਤਰ ਦੀਆਂ ਸਮੁੱਚੀਆਂ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਇਸਲਾਮਾਬਾਦ ਵਿਖੇ ਭਾਸ਼ਾ ਕਨਵੈਨਸ਼ਨ ਕਰਵਾਈ ਗਈ ਜੋ ਸ਼ਾਇਰ ...

ਪੂਰੀ ਖ਼ਬਰ »

ਪੁਲਿਸ ਥਾਣਾ ਛੇਹਰਟਾ ਵਲੋਂ 45 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਛੇਹਰਟਾ, 8 ਅਗਸਤ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਂਕੀ ਕਾਲੇ ਘਣੂੰਪੁਰ ਦੇ ਇੰਚਾਰਜ ਸਬ ਇੰਸਪੈਕਟਰ ਜਤਿੰਦਰ ਸਿੰਘ ਸਮੇਤ ਪੁਲਿਸ ਟੀਮ ਵਲੋਂ ਚੈਕਿੰਗ ਦੇ ਦੌਰਾਨ ਸ਼ੱਕੀ ਵਿਅਕਤੀ ਨੂੰ ਰੋਕਿਆ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਖ਼ਿਲਾਫ਼ ਕੀਤੀ ਕਾਰਵਾਈ

ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਸ਼ਹਿਰੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਮੁੱਖ ਦਫ਼ਤਰ ਨਿਊ ਅੰਮਿ੍ਤਸਰ ਵਿਖੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਪ੍ਰਭਬੀਰ ਸਿੰਘ ਬਰਾੜ ਅਤੇ ਜ਼ਿਲ੍ਹਾ ਸਕੱਤਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਵਿਧਾਇਕਾਂ, ਮੰਤਰੀਆਂ ਤੇ ਲੋਕ ਸਭਾ ਮੈਂਬਰਾਂ ਨੂੰ ਦਿੱਤੇ ਮੰਗ ਪੱਤਰ

ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਿਰਤੀ ਕਿਸਾਨ ਯੂਨੀਅਨ ਨੇ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਪੰਚਾਇਤ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ, ਐਮ. ਪੀ. ਗੁਰਜੀਤ ਸਿੰਘ ...

ਪੂਰੀ ਖ਼ਬਰ »

ਵਪਾਰੀਆਂ ਨੇ ਜੀ. ਐਸ. ਟੀ. ਰਿਫੰਡ ਨਾ ਮਿਲਣ 'ਤੇ ਜਤਾਈ ਸਰਕਾਰ ਪ੍ਰਤੀ ਨਾਰਾਜ਼ਗੀ

ਅੰਮਿ੍ਤਸਰ, 8 ਅਗਸਤ (ਸੁਰਿੰਦਰ ਕੋਛੜ)-ਵਪਾਰੀਆਂ ਨੇ ਜੀ. ਐਸ. ਟੀ. ਰਿਫੰਡ ਨਾ ਮਿਲਣ 'ਤੇ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ | ਉਨ੍ਹਾਂ ਕਿਹਾ ਕਿ ਜੀ. ਐਸ. ਟੀ. ਨੂੰ ਲਾਗੂ ਹੋਏ ਪੰਜ ਸਾਲ ਹੋ ਗਏ ਹਨ ਪਰ ਫਿਰ ਵੀ ਵਪਾਰੀਆਂ ਦੀਆਂ ਸਮੱਸਿਆਵਾਂ ਸਮੇਂ ਸਿਰ ਹੱਲ ਨਹੀਂ ...

ਪੂਰੀ ਖ਼ਬਰ »

ਨਗਰ ਨਿਗਮ ਅਤੇ ਟਰੈਫ਼ਿਕ ਪੁਲਿਸ ਦੀ ਨਾਜਾਇਜ਼ ਕਬਜ਼ਿਆਂ 'ਤੇ ਸਾਂਝੀ ਕਾਰਵਾਈ ਮੁੜ ਹੋਈ ਠੁੱਸ

ਅੰਮਿ੍ਤਸਰ, 8 ਅਗਸਤ (ਹਰਮਿੰਦਰ ਸਿੰਘ)-ਵੈਸੇ ਤਾਂ ਪੂਰੇ ਸ਼ਹਿਰ 'ਚ ਹੀ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੈ | ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ ਅਤੇ ਸੜਕਾਂ ਦਾ ਵੱਡਾ ਹਿੱਸਾ ਨਾਜਾਇਜ਼ ਕਬਜ਼ਿਆਂ ਦੇ ਹੇਠ ਹੈ | ਇਹ ਨਾਜਾਇਜ਼ ਕਬਜ਼ੇ ਜਿੱਥੇ ਆਵਾਜਾਈ ਵਿਚ ਵਿਘਨ ਪਾਉਂਦੇ ...

ਪੂਰੀ ਖ਼ਬਰ »

ਘਰ ਦੀ ਨੌਕਰਾਣੀ ਨੇ ਚਾਹ 'ਚ ਨਸ਼ੀਲੀ ਵਸਤੂ ਪਿਲਾ ਕੇ ਕੀਤੀ ਲੁੱਟਣ ਦੀ ਕੋਸ਼ਿਸ਼

ਅੰਮਿ੍ਤਸਰ, 8 ਅਗਸਤ (ਰੇਸ਼ਮ ਸਿੰਘ)-ਘਰੇਲੂ ਨੌਕਰਾਣੀ ਵਲੋਂ ਘਰ ਦੇ ਮਾਲਕ ਤੇ ਮਾਲਕਣ ਨੂੰ ਚਾਹ 'ਚ ਨਸ਼ੀਲੀ ਵਸਤੂ ਪਿਲਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋਈ ਤੇ ਘਰ ਦੀ ਮਾਲਕਣ ਦੀ ਹੁਸ਼ਿਆਰੀ ਕਾਰਨ ਉਹ ਪੁਲਿਸ ਦੀ ਗਿ੍ਫਤ 'ਚ ਆ ਗਈ | ਥਾਣਾ ਸਦਰ ਦੀ ਪੁਲਿਸ ਨੂੰ ਸ੍ਰੀਮਤੀ ਸੁਰਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੋ ਮਹੀਨੇ ਪਹਿਲਾਂ ਹੀ ਘਰ ਦੇ ਕੰਮ ਲਈ ਇਕ ਨੌਕਰਾਣੀ ਰੱਖੀ ਸੀ ਜਦੋਂ ਕਿ ਬੀਤੇ ਦਿਨ ਉਨ੍ਹਾਂ ਦੀ ਨੌਕਰਾਣੀ ਨੇ ਉਸ ਨੂੰ ਅਤੇ ਉਸ ਦੇ ਪਤੀ ਨੂੰ ਚਾਹ ਪੀਣ ਲਈ ਬਣਾ ਕੇ ਦਿੱਤੀ | ਉਸ ਦੇ ਪਤੀ ਨੇ ਚਾਹ ਪੀ ਲਈ ਪਰ ਜਦੋਂ ਉਸ ਨੇ ਚਾਹ ਪੀਤੀ ਤਾਂ ਉਸ ਨੂੰ ਕੋਈ ਅਜੀਬ ਜਿਹਾ ਸਵਾਦ ਆਇਆ ਤੇ ਉਸ ਨੂੰ ਸ਼ੱਕ ਹੋ ਗਿਆ ਜਦੋਂ ਕਿ ਉਸ ਦਾ ਪਤੀ ਚਾਹ ਪੀ ਕੇ ਬੇਹੋਸ਼ ਹੋ ਗਿਆ | ਉਸ ਨੇ ਤੁਰੰਤ ਗੁਆਂਡਣ ਔਰਤ ਨਵਤੇਜ ਕੌਰ ਨੂੰ ਬੁਲਾਇਆ ਤੇ ਦੋਹਾਂ ਨੇ ਸਖ਼ਤੀ ਨਾਲ ਨੌਕਰਾਣੀ ਤੋਂ ਪੁਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਉੁਸ ਨੇ ਨਸ਼ੀਲੀਆਂ ਗੋਲੀਆਂ ਐਲਪਰਸ ਚਾਹ 'ਚ ਪਾ ਦਿੱਤੀਆਂ ਸਨ ਤਾਂ ਕਿ ਉਹ ਦੋਵੇਂ ਬੇਹੋਸ਼ ਹੋ ਜਾਣ 'ਤੇ ਉਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਸਕੇ | ਉਸ ਨੇ ਆਪਣੇ ਪਤੀ ਨੂੰ ਹਸਪਤਾਲ ਭਰਤੀ ਕਰਵਾਇਆ ਤੇ ਨੌਕਰਾਣੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ | ਪੁਲਿਸ ਨੇ ਔਰਤ ਪਾਸੋਂ ਨਸ਼ੀਲੀਆਂ ਗੋਲੀਆਂ ਅਲਪਰਸ ਦਾ ਇਕ ਪੱਤਾ ਵੀ ਬਰਾਮਦ ਕੀਤਾ ਹੈ | ਗਿ੍ਫਤਾਰ ਕੀਤੀ ਔਰਤ ਦੀ ਸ਼ਨਾਖਤ ਸੰਦੀਪ ਕੌਰ ਵਾਸੀ ਦਬੁਰਜੀ ਵਜੋਂ ਹੋਈ ਹੈ ਜਿਸ ਖ਼ਿਲਾਫ਼ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਡੀ. ਏ. ਵੀ. ਕਾਲਜ ਦੇ ਲੈਕਚਰਾਰ ਡਾ. ਗੁਰਦਾਸ ਸਿੰਘ ਸੇਖੋਂ ਬਣੇ ਪੀ. ਸੀ. ਸੀ. ਟੀ. ਯੂ. ਦੇ ਸੂਬਾਈ ਜਨਰਲ ਸਕੱਤਰ

ਅੰਮਿ੍ਤਸਰ, 8 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਦੇ ਲੈਕਚਰਾਰ ਡਾ. ਗੁਰਦਾਸ ਸਿੰਘ ਸੇਖੋਂ ਨੂੰ ਪੀ. ਸੀ. ਸੀ. ਟੀ. ਯੂ. ਵਲੋਂ ਸੂਬਾਈ ਜਨਰਲ ਸਕੱਤਰ ਚੁਣਿਆ ਗਿਆ ਹੈ | ਇਸ ਮੌਕੇ ਡਾ. ਸੋਖੋਂ ਨੇ ਜਥੇਬੰਦੀ ਵਲੋਂ ਮਿਲੀ ਇਸ ਅਹਿਮ ਜ਼ਿੰਮੇਵਾਰੀ 'ਤੇ ਜਥੇਬੰਦੀ ਦੇ ...

ਪੂਰੀ ਖ਼ਬਰ »

ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਬਿਜਲੀ ਸੋਧ ਬਿੱਲ ਦੇ ਵਿਰੋਧ 'ਚ ਕਿਸਾਨਾਂ ਨੇ ਸਾੜਿਆ ਮੋਦੀ ਦਾ ਪੁਤਲਾ

ਸੁਲਤਾਨਵਿੰਡ, 8 ਅਗਸਤ (ਗੁਰਨਾਮ ਸਿੰਘ ਬੁੱਟਰ)-ਲੋਕ-ਵਿਰੋਧੀ ਬਿਜਲੀ ਸੋਧ ਬਿੱਲ 2022 ਨੂੰ ਪਾਰਲੀਮੈਂਟ ਵਿਚ ਪਾਸ ਹੋਣ ਤੇ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਸਕੱਤਰ ਗੁਰਬਚਨ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ ਤੇ ਵਿੱਦਿਅਕ ਅਦਾਰਿਆਂ ਤੋਂ ਬਾਅਦ ਜਨਤਕ ਥਾਵਾਂ 'ਤੇ ਪਹੁੰਚੀ ਬੰਦੀ ਸਿੰਘ ਰਿਹਾਈ ਮੁਹਿੰਮ

ਅੰਮਿ੍ਤਸਰ, 8 ਅਗਸਤ (ਜਸਵੰਤ ਸਿੰਘ ਜੱਸ)-ਦੇਸ਼ ਅੱਜ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਕੇਂਦਰ ਅਤੇ ਸੂਬਾ ਸਰਕਾਰਾਂ ਆਪੋ-ਆਪਣੇ ਢੰਗ ਨਾਲ ਸਮਾਗਮ ਆਯੋਜਨ ਕਰ ਰਹੀਆਂ ਹਨ, ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਦੇਸ਼ ਦੀ ਆਜ਼ਾਦੀ 'ਚ ਵੱਡਾ ਯੋਗਦਾਨ ਪਾਉਣ ਵਾਲੀ ਸਿੱਖ ...

ਪੂਰੀ ਖ਼ਬਰ »

ਯੂਨੀਵਰਸਲ ਆਈ.ਟੀ. ਆਈ. ਵਿਖੇ ਪਲੇਸਮੈਂਟ ਕੈਂਪ ਅੱਜ

ਅੰਮਿ੍ਤਸਰ, 8 ਅਗਸਤ (ਰੇਸ਼ਮ ਸਿੰਘ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਯੂਨੀਵਰਸਲ ਆਈ.ਟੀ.ਆਈ. ਦੇ ਸਹਿਯੋਗ ਨਾਲ 9 ਅਗਸਤ ਨੂੰ ਯੂਨੀਵਰਸਲ ਆਈ.ਟੀ.ਆਈ. ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿਚ ਹੋਂਡਾ ਕਾਰ ਕੰਪਨੀ ਵਲੋਂ ਵੱਖ-ਵੱਖ ਟਰੇਡ ਲਈ ...

ਪੂਰੀ ਖ਼ਬਰ »

ਸਵ: ਮਾਤਾ ਜਸਵਿੰਦਰ ਕੌਰ ਨਮਿਤ ਪਾਠ ਦਾ ਭੋਗ ਅੱਜ

ਅੰਮਿ੍ਤਸਰ, 8 ਅਗਸਤ (ਜੱਸ)-ਸਮਾਜ ਸੇਵੀ ਜਗਜੀਵਨ ਸਿੰਘ ਭਾਟੀਆ ਕਿਰਪਾਨਾ ਵਾਲੇ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਜਸਵਿੰਦਰ ਕੌਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼ਬਦ ਕੀਰਤਨ ਤੇ ਅੰਤਿਮ ਅਰਦਾਸ ਸਮਾਗਮ ਕੱਲ੍ਹ 9 ਅਗਸਤ ਨੂੰ ਬਾਅਦ ਦੁਪਹਿਰ 1 ਤੋਂ 2 ਵਜੇ ...

ਪੂਰੀ ਖ਼ਬਰ »

ਹਰ ਘਰ 'ਚ ਰਾਸ਼ਟਰੀ ਝੰਡਾ ਲਗਾਉਣਾ ਦੇਸ਼ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ- ਸੁਰੇਸ਼ ਮਹਾਜਨ

ਅੰਮਿ੍ਤਸਰ, 8 ਅਗਸਤ (ਹਰਮਿੰਦਰ ਸਿੰਘ)-ਆਜ਼ਾਦੀ ਦੇ 75ਵੇਂ ਵਰ੍ਹੇਗੰਢ ਨੂੰ ਲੈ ਕੇ ਮਨਾਏ ਜਾ ਰਹੇ ਅੰਮਿ੍ਤ ਮਹਾਂਉਤਸਵ ਦੇ ਸੰਬੰਧੀ ਭਾਜਪਾ ਵਲੋਂ ਆਜ਼ਾਦੀ ਦਿਹਾੜੇ ਮੌਕੇ ਹਰ ਘਰ ਕੌਮੀ ਝੰਡਾ ਲਹਿਰਾਉਣ ਦੀ ਮੁਹਿੰਮ ਨੂੰ ਲੈ ਕੇ ਅੰਮਿ੍ਤਸਰ ਸ਼ਹਿਰੀ ਦੀ ਪੰਜ ਵਿਧਾਨ ਸਭਾ ...

ਪੂਰੀ ਖ਼ਬਰ »

ਰਾਯਨ ਇੰਟਰਨੈਸ਼ਨਲ ਸਕੂਲ ਵਿਖੇ 'ਹਰ ਘਰ ਤਿਰੰਗਾ' ਮੁਹਿੰਮ ਦੀ ਸ਼ੁਰੂਆਤ

ਅੰਮਿ੍ਤਸਰ, 8 ਅਗਸਤ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ, ਅੰਮਿ੍ਤਸਰ ਵਿਖੇ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮਨਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਹਰ ਘਰ ਤਿਰੰਗਾ' ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਡਾ: ਏ. ਐਫ. ਪਿੰਟੋ ...

ਪੂਰੀ ਖ਼ਬਰ »

ਸਰੂਪ ਰਾਣੀ ਕਾਲਜ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 8 ਅਗਸਤ (ਗਗਨਦੀਪ ਸ਼ਰਮਾ)-ਸਰੂਪ ਰਾਣੀ ਕਾਲਜ, ਅੰਮਿ੍ਤਸਰ ਦੀਆਂ ਵਿਦਿਆਰਥਣਾਂ ਨੇ ਇੰਟਰਨੈਸ਼ਨਲ ਤੇ ਸਟੇਟ ਪੱਧਰ ਦੀ ਚੈਂਪੀਅਨਸ਼ਿਪਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਚਾਂਦੀ ਅਤੇ 3 ਕਾਂਸੀ ਦੇ ਤਗਮੇ ਜਿੱਤੇ ਹਨ ਹੈ | ਕਾਲਜ ਦੇ ਪਿ੍ੰਸੀਪਲ ਪ੍ਰੋ. ਡਾ: ...

ਪੂਰੀ ਖ਼ਬਰ »

ਡੀ. ਏ. ਵੀ. ਇੰਟਰਨੈਸ਼ਨਲ ਸਕੂਲ, ਅੰਮਿ੍ਤਸਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 8 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ, ਅੰਮਿ੍ਤਸਰ ਵਿਖੇ ਪਿ੍ੰਸੀਪਲ ਡਾ: ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮÏਕੇ ਡਾ: ਗਾਇਤਰੀ ਸ਼ੂਰ ਅਤੇ ਸ੍ਰੀਮਤੀ ਸਾਕਸ਼ੀ ਜੋਸ਼ੀ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਵਿਪਰੋ 'ਚ ਡੀ. ਏ. ਵੀ. ਕਾਲਜ ਦੇ 21 ਵਿਦਿਆਰਥੀ ਨੌਕਰੀ ਲਈ ਚੁਣੇ

ਅੰਮਿ੍ਤਸਰ, 8 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ 21 ਵਿਦਿਆਰਥੀਆਂ ਨੂੰ 2 ਲੱਖ 40 ਹਜ਼ਾਰ ਰੁਪਏ ਦੇ ਸਾਲਾਨਾ ਪੈਕੇਜ ਨਾਲ ਵਿਪਰੋ ਕੰਪਨੀ ਵਿਚ ਸਕਾਲਰ ਟਰੇਨੀ ਦੇ ਅਹੁਦੇ ਲਈ ਆਨਲਾਈਨ ਕੈਂਪਸ ਪਲੇਸਮੈਂਟ ਡਰਾਈਵ ਵਿਚ ਚੁਣਿਆ ਗਿਆ ਹੈ | ਇਹ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਵਿਖੇ 2022 ਦੀ ਸਟੂਡੈਂਟ ਕੌਂਸਲ ਦੀ ਚੋਣ ਸੰਬੰਧੀ ਸਮਾਗਮ

ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਨੌਜਵਾਨਾਂ ਨੂੰ ਜ਼ਿੰਮੇਵਾਰੀ ਦਾ ਅਹਿਸਾਸ ਟੀਮ ਭਾਵਨਾ ਅਤੇ ਲੀਡਰਸ਼ਿਪ ਗੁਣ ਦੇਣ ਲਈ ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਇਸਵੈਸਟਚਰ ਸਮਾਗਮ ਕਰਵਾਇਆ ਗਿਆ, ਜਿਸ 'ਚ ਨਵੇਂ ਸਟੂਡੈਂਟ ਕੌਂਸਲ ਨੂੰ ਜ਼ਿੰਮੇਵਾਰੀ ...

ਪੂਰੀ ਖ਼ਬਰ »

ਵਿਅਕਤੀ ਵਲੋਂ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਅੰਮਿ੍ਤਸਰ, 8 ਅਗਸਤ (ਗਗਨਦੀਪ ਸ਼ਰਮਾ)-ਅੰਮਿ੍ਤਸਰ 'ਚ ਇਕ ਵਿਅਕਤੀ ਵਲੋਂ ਅੰਮਿ੍ਤਸਰ-ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸੱਚਖੰਡ ਐਕਸਪ੍ਰੈਸ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਜੀ. ਆਰ. ਪੀ. ਅੰਮਿ੍ਤਸਰ ਨਾਲ ਸੰਬੰਧਤ ਏ. ਐੱਸ. ਆਈ. ਪਿ੍ਥੀਪਾਲ ਸਿੰਘ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਰਾਜ ਪੱਧਰੀ ਬੀ. ਐੱਡ ਕਾਮਨ ਐਂਟਰੈਂਸ ਟੈਸਟ ਦੇ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪੰਜਾਬ ਰਾਜ 'ਚ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਤ ਕਾਲਜਾਂ ਵਿਚ ਦਾਖਲੇ ਲਈ ਰਾਜ ਪੱਧਰੀ ਬੀ. ...

ਪੂਰੀ ਖ਼ਬਰ »

ਕਾਂਸੀ ਦਾ ਤਗਮਾ ਜਿੱਤਣ ਵਾਲੇ ਲਵਪ੍ਰੀਤ ਸਿੰਘ ਦਾ ਡੀ. ਏ. ਵੀ. ਸਕੂਲ ਪਹੁੰਚਣ 'ਤੇ ਨਿੱਘਾ ਸਵਾਗਤ

ਅੰਮਿ੍ਤਸਰ, 8 ਅਗਸਤ (ਗਗਨਦੀਪ ਸ਼ਰਮਾ)-ਬਰਮਿੰਘਮ 'ਚ ਹੋ ਰਹੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਪੁਰਸ਼ਾਂ ਦੇ 109 ਕਿਲੋਗ੍ਰਾਮ ਵੇਟ ਲਿਫ਼ਟਿੰਗ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਲਵਪ੍ਰੀਤ ਸਿੰਘ ਦਾ ਆਪਣੇ ਸਕੂਲ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ, ਹਾਥੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਭੱਲਾ ਕਾਲੋਨੀ ਵਿਖੇ ਕਮੇਟੀ ਮੈਂਬਰਾਂ ਦੀ ਮੀਟਿੰਗ

ਛੇਹਰਟਾ, 8 ਅਗਸਤ (ਪੱਤਰ ਪ੍ਰੇਰਕ)-ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੰਗਲ ਸਿੰਘ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ | ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਮੰਗਲ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਹਵਾਰਾ ਕਮੇਟੀ ਵਲੋਂ ਰਾਘਵ ਚੱਢਾ ਦਾ ਹੈਲਪ ਲਾਈਨ ਨੰਬਰ ਇਕ ਛਲਾਵਾ ਕਰਾਰ

ਅੰਮਿ੍ਤਸਰ, 8 ਅਗਸਤ (ਜਸਵੰਤ ਸਿਘ ਜੱਸ)-ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਲੋਂ ਪੰਜਾਬ ਦੇ ਤਿੰਨ ਕਰੋੜ ਲੋਕਾਂ ਕੋਲੋਂ ਸੂਬੇ ਦੀਆਂ ਸਮੱਸਿਆਵਾਂ ਸੰਬੰਧੀ ਸੁਝਾਅ ਲੈਣ ਲਈ ਜਾਰੀ ਕੀਤੇ ...

ਪੂਰੀ ਖ਼ਬਰ »

ਸਾਉਣ ਮਹੀਨੇ ਦੇ ਅਖ਼ੀਰਲੇ ਸੋਮਵਾਰ ਮੰਦਰਾਂ ਤੇ ਸ਼ਿਵਾਲਿਆਂ 'ਚ ਲੱਗੀਆਂ ਸ਼ਰਧਾਲੂਆਂ ਦੀਆਂ ਰੌਣਕਾਂ

ਅੰਮਿ੍ਤਸਰ, 8 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸਾਉਣ ਮਹੀਨੇ ਦਾ ਅਖ਼ੀਰਲਾ ਸੋਮਵਾਰ ਸ਼ਰਧਾਲੂਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਮੰਦਰਾਂ ਤੇ ਸ਼ਿਵਾਲਿਆਂ 'ਚ ਸ਼ਰਧਾਲੂਆਂ ਦੀ ਰੌਣਕਾਂ ਲੱਗੀਆਂ ਰਹੀਆਂ | ਸ਼ਰਧਾਲੂਆਂ ਨੇ ਭਗਵਾਨ ਸ਼ਿਵ ਦੀ ਪੂਜਾ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਲੋਂ ਵਿਭਾਗੀ ਪੱਤਰ ਦੀਆਂ ਕਾਪੀਆਂ ਸਾੜਨ ਦਾ ਐਲਾਨ

ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਸਟੇਟ ਬਾਡੀ ਦੀ ਹੰਗਾਮੀ ਜੂਮ ਮੀਟਿੰਗ 2018 ਤੋਂ ਬਾਅਦ ਤਰੱਕੀ ਉਪਰੰਤ ਵਿਭਾਗੀ ਪ੍ਰੀਖਿਆ ਦੇ ਮੁੱਦੇ 'ਤੇ ਸੰਜੀਵ ਕੁਮਾਰ ਫਤਿਹਗੜ੍ਹ ਸਾਹਿਬ ਅਤੇ ਅਮਨ ਸ਼ਰਮਾ ...

ਪੂਰੀ ਖ਼ਬਰ »

ਕ੍ਰਿਸਟਲ ਗਲਿਟਜ਼ ਈਵੈਂਟ ਮੈਨੇਜਮੈਂਟ ਕੰਪਨੀ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 8 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਕ੍ਰਿਸਟਲ ਗਲਿਟਜ਼ ਈਵੈਂਟ ਮੈਨੇਜਮੈਂਟ ਕੰਪਨੀ ਵਲੋਂ ਪੀ. ਸੀ. ਜਿਊਲਰ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਜੀਵਨਜੋਤ ਕÏਰ ਬਤੌਰ ਮੁੱਖ ਮਹਿਮਾਨ ਪਹੁੰਚੇ ਸਨ | ...

ਪੂਰੀ ਖ਼ਬਰ »

ਵਿਧਾਇਕ ਸੰਧੂ ਵਲੋਂ ਕਬੀਰ ਪਾਰਕ ਤੇ ਸੇਵਾ ਨਗਰ 'ਚ ਖੁੱਲ੍ਹ ਰਹੇ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਦੌਰਾ

ਛੇਹਰਟਾ, 8 ਅਗਸਤ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਅੰਮਿ੍ਤਸਰ ਪੱਛਮੀ ਤੋਂ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਵਲੋਂ ਸਿਵਲ ਸਰਜਨ ਡਾ: ਚਰਨਜੀਤ ਸਿੰਘ ਤੇ ਡਾ: ਜਸਪ੍ਰੀਤ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨਾਲ 15 ਅਗਸਤ ਨੂੰ ਸ਼ੁਰੂ ਹੌਣ ਜਾ ਰਹੇ ਹਲਕਾ ਪੱਛਮੀ ਦੇ ...

ਪੂਰੀ ਖ਼ਬਰ »

ਬਿਜਲੀ ਮੁਲਾਜਮ 10 ਨੂੰ ਪੰਜਾਬ ਭਰ 'ਚ ਕਰਨਗੇ ਮੰਡਲ ਪੱਧਰੀ ਰੋਸ ਮੁਜਾਹਰੇ- ਬੱਲਪੁਰੀਆਂ

ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਇੰਪਲਾਈਜ ਫੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ, ਹੁਣ ਪਾਵਰਕਾਮ, ਟਰਾਂਸਕੋ (ਚਾਹਲ) ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਨੇ ਕਿਹਾ ਕਿ ਬਿਜਲੀ ਮੁਲਾਜਮ 10 ਅਗਸਤ ਨੂੰ ਪੰਜਾਬ ਭਰ ਵਿਚ ਮੰਡਲ ਦਫਤਰਾਂ ਸਾਹਮਣੇ ਮੰਡਲ ਪੱਧਰ ...

ਪੂਰੀ ਖ਼ਬਰ »

ਵਿਭਾਗੀ ਪ੍ਰੀਖਿਆ ਥੋਪਣ ਦੇ ਫ਼ੈਸਲੇ ਦੀਆਂ ਮੁਲਾਜਮਾਂ ਨੇ ਕਾਪੀਆਂ ਫੂਕੀਆਂ

ਅੰਮਿ੍ਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ. ਟੀ. ਐੱਫ.) ਦੇ ਸੱਦੇ ਉੱਤੇ ਸਾਲ 2018 ਤੋਂ ਬਾਅਦ ਸਿੱਧੀ ਭਰਤੀ ਅਤੇ ਤਰੱਕੀ ਪ੍ਰਾਪਤ ਅਧਿਆਪਕਾਂ ਅਤੇ ਹੋਰ ਾਂ ਕਰਮਚਾਰੀਆਂ 'ਤੇ ਵਿਭਾਗੀ ਟੈਸਟ ਅਤੇ ਕੰਪਿਊਟਰ ਟੈਸਟ ਥੋਪਣ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX