ਤਾਜਾ ਖ਼ਬਰਾਂ


ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  about 1 hour ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  about 2 hours ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  about 2 hours ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  about 4 hours ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  about 4 hours ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  about 5 hours ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  about 5 hours ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  about 5 hours ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  about 6 hours ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  about 6 hours ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  about 6 hours ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  about 7 hours ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  about 7 hours ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  about 8 hours ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  about 8 hours ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  about 9 hours ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  about 9 hours ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  about 9 hours ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  1 minute ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  about 8 hours ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  about 10 hours ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  about 10 hours ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  about 10 hours ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  about 10 hours ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  about 10 hours ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਰੂਪਨਗਰ

ਬੀ.ਬੀ.ਐੱਮ.ਬੀ. ਸੇਵਾ ਮੁਕਤ ਕਰਮਚਾਰੀਆਂ ਵਲੋਂ ਰੋਸ ਰੈਲੀ

ਸ੍ਰੀ ਅਨੰਦਪੁਰ ਸਾਹਿਬ, 8 ਅਗਸਤ (ਕਰਨੈਲ ਸਿੰਘ)-ਬੀ. ਬੀ. ਐੱਮ. ਬੀ. ਦੇ ਸੇਵਾ ਮੁਕਤ ਕਰਮਚਾਰੀਆਂ ਨੇ ਆਰ. ਈ. ਗੰਗੂਵਾਲ ਪਾਵਰ ਹਾਊਸ ਦੇ ਦਫ਼ਤਰ ਵਿਖੇ ਵਿਭਾਗੀ ਅਧਿਕਾਰੀਆਂ ਦੇ ਮਤਰੇਈ ਮਾਂ ਵਾਲੇ ਵਤੀਰੇ ਖ਼ਿਲਾਫ਼ ਭਰਵੀਂ ਗੇਟ ਰੈਲੀ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਮੋਰਿੰਡਾ, 8 ਅਗਸਤ (ਕੰਗ)-ਪਾਵਰਕਾਮ ਤੇ ਟ੍ਰਾਂਸਕੋ ਆਊਟਸੋਰਸਿੰਗ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ ਤਹਿਤ ਆਊਟਸੋਰਸਿੰਗ ਠੇਕਾ ਮੁਲਾਜ਼ਮਾਂ ਨੇ ਟੀ.ਐੱਸ.ਯੂ. ਭੰਗਲ ਨਾਲ ਸਾਂਝੇ ਤੌਰ 'ਤੇ ਮੋਰਿੰਡਾ ਸ਼ਹਿਰ ਵਿੱਚ ਬਿਜਲੀ ਸੋਧ ਬਿੱਲ-2022 ਦੇ ਵਿਰੋਧ ...

ਪੂਰੀ ਖ਼ਬਰ »

ਰੂਪਨਗਰ ਦੇ ਇਕ ਸਕੂਲ ਦੇ ਅਧਿਆਪਕ ਵਲੋਂ ਵਿਦਿਆਰਥਣਾਂ ਨੂੰ ਅਸ਼ਲੀਲ ਮੈਸੇਜ ਭੇਜਣ ਦਾ ਮਾਮਲਾ ਗਰਮਾਇਆ

ਰੂਪਨਗਰ, 8 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਮਾਨਤਾ ਪ੍ਰਾਪਤ ਸਕੂਲ 'ਚ ਇਕ ਅਧਿਆਪਕ ਵਲੋਂ ਵਿਦਿਆਰਥਣਾਂ ਨਾਲ ਛੇੜਛਾੜ ਤੇ ਅਸ਼ਲੀਲ ਮੈਸੇਜ ਭੇਜਣ ਦਾ ਮਾਮਲਾ ਅੱਜ ਉਸ ਵੇਲੇ ਤੂਲ ਫੜ ਗਿਆ ਜਦੋਂ ਵਿਦਿਆਰਥੀਆਂ ਤੇ ਮਾਪਿਆਂ ਨੇ ਇਕੱਠੇ ਹੋ ਕੇ ਸਕੂਲ ਦੀ ਪਿ੍ੰਸੀਪਲ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਅੱਜ ਕੱਢੇਗੀ ਤਿਰੰਗਾ ਯਾਤਰਾ

ਨੰਗਲ, 8 ਅਗਸਤ (ਪ੍ਰੀਤਮ ਸਿੰਘ ਬਰਾਰੀ)-ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਅੱਜ ਬਲਾਕ ਕਾਂਗਰਸ ਕਮੇਟੀ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਦੁਪਹਿਰ ਦੋ ਵਜੇ ਤਿਰੰਗਾ ਯਾਤਰਾ ਕੱਢੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਬਲਾਕ ਕਾਂਗਰਸ ਕਮੇਟੀ ਨੰਗਲ ਦੇ ਜਨਰਲ ਸਕੱਤਰ ਉਮਾਕਾਂਤ ਸ਼ਰਮਾ ਨੇ ਦੱਸਿਆ ਕਿ ਨੰਗਲ ਭਨੂਪਲੀ ਤੱਕ ਇਹ ਤਿਰੰਗਾ ਯਾਤਰਾ ਕੱਢੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਮਕਸਦ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ | ਉਨ੍ਹਾਂ ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਸ ਤਿਰੰਗਾ ਯਾਤਰਾ ਵਿਚ ਸ਼ਮੂਲੀਅਤ ਕਰਨ |

ਖ਼ਬਰ ਸ਼ੇਅਰ ਕਰੋ

 

ਅੰਗਹੀਣ ਵਿਅਕਤੀਆਂ ਨੂੰ ਲੋੜੀਂਦਾ ਸਾਮਾਨ ਦੇਣ ਲਈ ਕੈਂਪ ਅੱਜ

ਸ੍ਰੀ ਅਨੰਦਪੁਰ ਸਾਹਿਬ, 8 ਅਗਸਤ (ਕਰਨੈਲ ਸਿੰਘ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵਲੋਂ ਐਗਜੀਲਰੀ ਪ੍ਰੋਡਕਸ਼ਨ ਸੈਂਟਰ (ਅਲੀਮਕੋ) ਦੇ ਸਹਿਯੋਗ ਨਾਲ ਅੰਗਹੀਣ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਤੇ ਲੋੜੀਂਦਾ ਸਮਾਨ ...

ਪੂਰੀ ਖ਼ਬਰ »

ਰੇਲਗੱਡੀ ਦੀ ਲਪੇਟ 'ਚ ਆਈ ਔਰਤ ਦੀ ਮੌਤ

ਢੇਰ, 8 ਅਗਸਤ (ਕਾਲੀਆ)-ਭਨੂਪਲੀ ਲਾਗੇ ਰੇਲਗੱਡੀ ਦੀ ਲਪੇਟ ਵਿਚ ਆ ਜਾਣ ਕਾਰਨ ਇੱਕ ਅਣਪਛਾਤੀ ਔਰਤ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਏ.ਐੱਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਕਿੱਲੋਮੀਟਰ ਨੰਬਰ-94 ਕੋਲ ਇਕ ਨਾ ਮਾਲੂਮ ਔਰਤ ਸਿਰ ਦੇ ਵਾਲ ਕਾਲੇ, ਉਮਰ 34 ...

ਪੂਰੀ ਖ਼ਬਰ »

ਪਾਵਰਕਾਮ ਤੇ ਟ੍ਰਾਂਸਕੋ ਯੂਨੀਅਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 8 ਅਗਸਤ (ਜੇ.ਐਸ. ਨਿੱਕੂਵਾਲ)-ਪਾਵਰਕਾਮ ਤੇ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਡਿਵੀਜ਼ਨ ਦੀ ਮੀਟਿੰਗ ਡਿਵੀਜ਼ਨ ਦਫ਼ਤਰ ਅਨੰਦਪੁਰ ਸਾਹਿਬ ਵਿਖੇ ਹਰੀ ਚੰਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਰਕਲ ਆਗੂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੇ ਕੇਸ 'ਚ ਭਗੌੜਾ ਗਿ੍ਫ਼ਤਾਰ

ਭਰਤਗੜ੍ਹ, 8 ਅਗਸਤ (ਜਸਬੀਰ ਸਿੰਘ ਬਾਵਾ)-ਸਥਾਨਕ ਪੁਲਿਸ ਨੇ ਪੰਜੇਹਰਾ-ਭਰਤਗੜ੍ਹ ਮਾਰਗ 'ਤੇ ਦਾਣਾ ਮੰਡੀ ਕੋਲ ਵਿਸ਼ੇਸ਼ ਗਸ਼ਤ ਦੌਰਾਨ ਸ਼ਰਾਬ ਦੇ ਕੇਸ 'ਚ ਲੋੜੀਂਦੇ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਸਬ ਇੰਸ. ਰਜਿੰਦਰ ਕੁਮਾਰ, ਜਾਂਚ ਅਧਿਕਾਰੀ ਸਤਵੰਤ ਸਿੰਘ, ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੇ ਪੰਜਾਬ ਸਰਕਾਰ ਵਿਰੁੱਧ ਪ੍ਰਾਪਰਟੀ ਡੀਲਰਾਂ ਵਲੋਂ ਨਾਅਰੇਬਾਜ਼ੀ

ਰੂਪਨਗਰ, 8 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਰੋਪੜ ਪਹੁੰਚਣ 'ਤੇ ਸਿਵਲ ਸਕੱਤਰੇਤ ਨੇੜੇ ਪੰਜਾਬ ਕਾਲੋਨਾਈਜਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਘਨੌਲੀ, 8 ਅਗਸਤ (ਜਸਵੀਰ ਸਿੰਘ ਸੈਣੀ)-ਪੀ. ਐੱਸ. ਈ. ਬੀ. ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ ਤੇ ਬਿਜਲੀ ਕਾਮਿਆਂ ਨੇ ਕੇਂਦਰ ਸਰਕਾਰ ਵਲੋਂ ਲੋਕਸਭਾ ਵਿਚ ਪੇਸ਼ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ-2022 ਦਾ ਬਿੱਲ ਦੀਆਂ ਕਾਪੀਆਂ ਸਾੜ ਕੇ ਰੋਸ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਨੇ ਕੰਮ ਦੀ ਪ੍ਰਾਪਤੀ ਸੰਬੰਧੀ ਸੀਟੂ ਯੂਨੀਅਨ ਦੇ ਆਗੂਆਂ ਨੂੰ ਨਾਲ ਲੈ ਕੇ ਬੀ.ਡੀ.ਪੀ.ਓ. ਨੂੰ ਦਿੱਤੇ ਬਿਨੈਪੱਤਰ

ਨੂਰਪੁਰ ਬੇਦੀ, 8 ਅਗਸਤ (ਵਿੰਦਰ ਪਾਲ ਝਾਂਡੀਆ)-ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਨਾਲ ਸਬੰਧਿਤ ਸੀਟੂ ਵਲੋਂ ਬਲਾਕ ਨੂਰਪੁਰ ਬੇਦੀ ਦੇ ਪਿੰਡ ਕੱਟਾ ਦੇ ਮਨਰੇਗਾ ਮਜ਼ਦੂਰਾਂ ਵਲੋਂ ਸੀਟੂ ਆਗੂ ਕਾਮਰੇਡ ਰਾਮ ਸਿੰਘ ਸੈਣੀਮਾਜਰਾ ਦੀ ਅਗਵਾਈ 'ਚ ਬੀ.ਡੀ.ਪੀ.ਓ. ਨੂਰਪੁਰ ਬੇਦੀ ...

ਪੂਰੀ ਖ਼ਬਰ »

ਥਰਮਲ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ

ਘਨੌਲੀ, 8 ਅਗਸਤ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਕਾਮਿਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਅੱਜ ਲੋਕ ਸਭਾ ਵਿਚ ਪੇਸ਼ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ-2022 ਦਾ ਜ਼ੋਰਦਾਰ ਵਿਰੋਧ ਕੀਤਾ ਗਿਆ | ...

ਪੂਰੀ ਖ਼ਬਰ »

ਚੰਡੀਗੜ੍ਹ ਨਗਰ ਨਿਗਮ ਵਲੋਂ ਤਿਰੰਗਾ ਸੇਲ ਕਾਊਾਟਰਜ਼ ਖੋਲ੍ਹਣ ਦਾ ਵਿਰੋਧ

ਨੰਗਲ, 8 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਆਮ ਆਦਮੀ ਪਾਰਟੀ ਡਾਕਟਰ ਸੈੱਲ (ਜ਼ਿਲ੍ਹਾ ਰੂਪਨਗਰ) ਦੇ ਪ੍ਰਧਾਨ ਡਾ. ਸੰਜੀਵ ਗੌਤਮ, ਡਾ. ਨਿਰਮਲ ਗੌਤਮ, ਐਡਵੋਕੇਟ ਨੀਰਜ, ਮੈਡਮ ਮਧੂ, ਮੈਡਮ ਕਮਲੇਸ਼ ਨੱਡਾ, ਰਾਮ ਕੁਮਾਰ ਸ਼ਰਮਾ, ਦੀਪਕ ਸੋਨੀ, ਰਿਸ਼ਵ ਨੱਡਾ, ਦੱਤ ਕੁਮਾਰ, ਸੰਜੈ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਲਗਾਏ ਜਾ ਰਹੇ ਬੂਟਿਆਂ ਦਾ ਏ.ਡੀ.ਸੀ. ਨੇ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 8 ਅਗਸਤ (ਜਗਮੋਹਣ ਸਿੰਘ ਨਾਰੰਗ)-ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਵਲੋਂ ਸ਼ਹਿਰ ਨੂੰ ਹਰਾ ਭਰਾ ਬਣਾਉਣ ਲਈ ਲਗਾਏ ਜਾ ਰਹੇ ਬੂਟਿਆਂ ਦਾ ਵਧੀਕ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜਾਇਜ਼ਾ ਲਿਆ ਤੇ ਉਨ੍ਹਾਂ ਇਤਿਹਾਸਕ ਧਰਤੀ ਨੂੰ ਹਰਾ ਭਰਾ ...

ਪੂਰੀ ਖ਼ਬਰ »

ਭਾਖੜਾ ਡੈਮ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ

ਨੰਗਲ, 8 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਕੇਸ਼ ਸ਼ਰਮਾ ਪਿੰਕੀ, ਚੌਗਿਰਦਾ ਪ੍ਰੇਮੀ ਪ੍ਰਭਾਵ ਭੱਟੀ, ਐਡਵੋਕੇਟ ਖੜ੍ਹਕ ਸਿੰਘ, ਨਿਤਿਨ ਸ਼ਰਮਾ, ਨਵਾਬ ਫੈਸਲ ਖ਼ਾਨ ਬਰੇਲਵੀ, ਜਰਨੈਲ ਸਿੰਘ ਸੰਧੂ, ਠਾਕੁਰ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਦੀ ਮੀਟਿੰਗ ਹੋਈ

ਰੂਪਨਗਰ, 8 ਅਗਸਤ (ਸਤਨਾਮ ਸਿੰਘ ਸੱਤੀ)-ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ 13 ਨਵੰਬਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਾਬਾ ਗਾਜੀ ਦਾਸ ਜੀ ਪਿੰਡ ਰੋਡਮਾਜਰਾ ਚੱਕਲਾਂ ਜ਼ਿਲ੍ਹਾ ਰੂਪਨਗਰ ਵਿਖੇ ਕਰਵਾਏ ਜਾਣਗੇ | ...

ਪੂਰੀ ਖ਼ਬਰ »

ਸੰਗਤਾਂ ਨੂੰ ਬੂਟਿਆਂ ਦਾ ਪ੍ਰਸ਼ਾਦ ਵੰਡਿਆ

ਨੂਰਪੁਰ ਬੇਦੀ, 8 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਕੌਂਸਲ ਬਲਾਕ ਨੂਰਪੁਰ ਬੇਦੀ ਵਲੋਂ ਨੂਰਪੁਰ ਬੇਦੀ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਜਨਤਕ ਸਥਾਨਾਂ 'ਤੇ ਪੌਦੇ ਲਗਾਏ ਗਏ | ਸਭ ਤੋਂ ਪਹਿਲਾਂ ਪਿੰਡ ਆਜ਼ਮਪੁਰ ਦੇ ਗੁਰਦੁਆਰਾ ਸਿੰਘ ਸਭਾ ...

ਪੂਰੀ ਖ਼ਬਰ »

ਤੀਆਂ ਦਾ ਮੇਲਾ ਕਰਵਾਇਆ

ਬੇਲਾ, 8 ਜੁਲਾਈ (ਮਨਜੀਤ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਮਹਿਤੋਤ ਵਿਖੇ ਸਮੂਹ ਸਟਾਫ਼, ਵਿਦਿਆਰਥੀਆਂ ਤੇ ਸਕੂਲ ਮੈਨਜਮੈਂਟ ਕਮੇਟੀ ਵਲੋਂ ਤੀਆਂ ਦਾ ਮੇਲਾ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਗੁਰਿੰਦਰਪਾਲ ਸਿੰਘ ਖੇੜੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਘਨੌਲੀ, 8 ਅਗਸਤ (ਜਸਵੀਰ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਥਲੀ ਖ਼ੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਮੂਹ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਗਿੱਧਾ ਪੇਸ਼ ਕੀਤਾ ਗਿਆ ਤੇ ਪੀਂਘਾਂ ਝੂਟੀਆਂ ਗਈਆਂ | ਇਸ ਦੌਰਾਨ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 8 ਅਗਸਤ (ਜਗਮੋਹਣ ਸਿੰਘ ਨਾਰੰਗ)-ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਯੂਨੀਅਨ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦੇ ਹੁਨਰ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 8 ਅਗਸਤ (ਜੇ.ਐਸ. ਨਿੱਕੂਵਾਲ)-ਸਥਾਨਕ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ 'ਚ ਵਿਦਿਆਰਥੀਆਂ ਦੇ ਹੁਨਰ ਟੋਹ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਪ੍ਰਾਇਮਰੀ ਵਿੰਗ ਤੋਂ ਲੈ ਕੇ ...

ਪੂਰੀ ਖ਼ਬਰ »

ਮਹਿਲਾਵਾਂ ਨੇ ਮਨਾਇਆ 'ਤੀਆਂ ਤੀਜ ਦੀਆਂ' ਪ੍ਰੋਗਰਾਮ

ਭਰਤਗੜ੍ਹ, 8 ਅਗਸਤ (ਜਸਬੀਰ ਸਿੰਘ ਬਾਵਾ)-ਭਰਤਗੜ੍ਹ 'ਚ ਸਹਿਯੋਗ ਮਹਿਲਾ ਮੰਡਲ ਵਲੋਂ ਕਰਵਾਏ ਵਿਸ਼ੇਸ਼ ਪ੍ਰੋਗਰਾਮ 'ਤੀਆਂ ਤੀਜ ਦੀਆਂ' ਦੌਰਾਨ ਕੁੜੀਆਂ, ਮਹਿਲਾਵਾਂ ਨੇ ਰਲ-ਮਿਲ ਕੇ ਪੰਜਾਬੀ ਸਭਿਆਚਾਰ, ਮਾਂ-ਬੋਲੀ ਤੇ ਪੰਜਾਬੀ ਵਿਰਸੇ ਨੂੰ ਸਮਰਪਿਤ ਗੀਤਾਂ ਦੀ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ-2022 ਨੂੰ ਪਾਰਲੀਮੈਂਟ 'ਚ ਪੇਸ਼ ਕਰਨ ਦੇ ਵਿਰੋਧ ਵਿਚ ਕੀਤੀ ਰੋਸ ਰੈਲੀ

ਸੁਖਸਾਲ, 8 ਅਗਸਤ (ਧਰਮ ਪਾਲ)-ਪਾਵਰ ਕਾਰਪੋਰੇਸ਼ਨ ਲਿਮਟਿਡ ਸਬ-ਡਵੀਜ਼ਨ ਭਲਾਣ ਵਿਖੇ ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਬਿਜਲੀ ਸੋਧ ਬਿੱਲ-2022 ਜੋ ਕਿ ਅੱਜ ਪਾਰਲੀਮੈਂਟ ਵਿਚ ਪੇਸ਼ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਸਰਕਾਰੀ ਗਊਸ਼ਾਲਾ ਸੁੱਖੇਮਾਜਰਾ ਦੀਆਂ ਗਾਵਾਂ ਨੂੰ ਲੰਪੀ ਸਕਿਨ ਰੋਗ ਨੇ ਲਪੇਟ 'ਚ ਲਿਆ

ਨੂਰਪੁਰ ਬੇਦੀ, 8 ਅਗਸਤ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਸੁੱਖੇਮਾਜਰਾ ਵਿਖੇ ਚੱਲ ਰਹੇ ਸਰਕਾਰੀ ਕੈਟਲ ਪਾਊਾਡ ਵਿਖੇ ਜਾਂਚ ਦੌਰਾਨ ਕਰੀਬ ਅੱਧਾ ਦਰਜਨ ਤੋਂ ਵੱਧ ਗਾਵਾਂ ਦੇ ਲੰਪੀ ਸਕਿਨ ਰੋਗ ਦੀ ਲਪੇਟ 'ਚ ਆਉਣ ਸਬੰਧੀ ਪਤਾ ਲੱਗਿਆ ਹੈ, ਜਿਸ ਲਈ ...

ਪੂਰੀ ਖ਼ਬਰ »

ਬਿਜਲੀ ਬਿੱਲ-2022 ਦੀਆਂ ਕਾਪੀਆਂ ਸਾੜ ਕੇ ਟੀ.ਐੱਸ.ਯੂ. ਨੇ ਕੀਤਾ ਪ੍ਰਦਰਸ਼ਨ

ਨੰਗਲ, 8 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਮੁਲਾਜ਼ਮ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ (ਭੰਗਲ ਗਰੁੱਪ) ਵਲੋਂ ਸਬ ਡਵੀਜ਼ਨ ਨੰਗਲ ਵਿਖੇ ਬਿਜਲੀ ਬਿੱਲ-2022 ਦੀਆਂ ਕਾਪੀਆਂ ਸਾੜ ਕੇ ਸੂਬਾਈ ਫ਼ੈਸਲੇ ਨੂੰ ਲਾਗੂ ਕਰਦਿਆਂ ਵਿਰੋਧ ...

ਪੂਰੀ ਖ਼ਬਰ »

ਬਾਬਾ ਨਿਧਾਨ ਸਿੰਘ ਜੀ ਦੀ ਬਰਸੀ ਮਨਾ ਕੇ ਸੰਗਤਾਂ ਵਾਪਸ ਆਈਆਂ

ਸੰਤੋਖਗੜ੍ਹ, 8 ਅਗਸਤ (ਮਲਕੀਅਤ ਸਿੰਘ)-ਊਨਾ ਸਾਹਿਬ (ਹਿ. ਪ੍ਰ.) ਦੀਆਂ ਸੰਗਤਾਂ ਬਾਬਾ ਪ੍ਰੇਮ ਸਿੰਘ ਭੱਲੜੀ (ਸੇਵਾਦਾਰ ਕਿਲ੍ਹਾ ਅਨੰਦਗੜ੍ਹ (ਸ੍ਰੀ ਅਨੰਦਪੁਰ ਸਾਹਿਬ) ਦੀ ਅਗਵਾਈ ਵਿਚ ਬੀਤੇ ਹਫ਼ਤੇ ਲੰਗਰਾਂ ਵਾਲੇ ਬਾਬਾ ਨਿਧਾਨ ਸਿੰਘ ਜੀ ਦੀ ਬਰਸੀ ਮਨਾਉਣ ਲਈ ਸੱਚਖੰਡ ...

ਪੂਰੀ ਖ਼ਬਰ »

ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ ਵਲੋਂ ਰੋਸ ਰੈਲੀ

ਘਨੌਲੀ, 8 ਅਗਸਤ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ ਵਲੋਂ ਜਸਕਰਨਜੀਤ ਸਿੰਘ ਦੀ ਅਗਵਾਈ ਹੇਠ ਗੇਟ ਰੈਲੀ ਹੋਈ | ਯੂਨੀਅਨ ਵਲੋਂ ਮੰਗਾਂ ਦੀ ਪੂਰਤੀ ਦੇ ਲਈ ਰੋਸ ਵਜੋਂ ਸਰਕਾਰ ਦੇ ...

ਪੂਰੀ ਖ਼ਬਰ »

ਸੇਂਟ ਕਾਰਮਲ ਸਕੂਲ 'ਚ ਵਿਦਿਆਰਥੀ ਕੌਂਸਲ ਦਾ ਸਹੰੁ ਚੁੱਕ ਸਮਾਗਮ ਕਰਵਾਇਆ

ਰੂਪਨਗਰ, 8 ਅਗਸਤ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ ਵਿਚ ਵਿਦਿਆਰਥੀ ਕੌਂਸਲ ਦਾ ਸਹੰੁ ਚੁੱਕ ਸਮਾਰੋਹ ਕਰਵਾਇਆ ਗਿਆ | ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਸ੍ਰੀਮਤੀ ਪੂਜਾ ਜੈਨ ਨੇ 'ਪ੍ਰਣ ਸੇ ਪਰਿਵਰਤਨ' ਪ੍ਰੋਗਰਾਮ ਦਾ ਆਗਾਜ਼ ਕੀਤਾ, ਜਿਸ ਵਿਚ ਉਨ੍ਹਾਂ ਨੇ ਚੁਣੇ ਗਏ ...

ਪੂਰੀ ਖ਼ਬਰ »

ਮੋਰਿੰਡਾ ਪ੍ਰਾਪਰਟੀ ਤੇ ਬਿਲਡਰਜ਼ ਐਸੋਸੀਏਸ਼ਨ ਵਲੋਂ ਹੜਤਾਲ

ਮੋਰਿੰਡਾ, 8 ਅਗਸਤ (ਕੰਗ)-ਮੋਰਿੰਡਾ ਪ੍ਰਾਪਰਟੀ ਤੇ ਬਿਲਡਰਜ਼ ਐਸੋਸੀਏਸ਼ਨ ਵਲੋਂ ਪ੍ਰਾਪਰਟੀ ਡੀਲਰ, ਕਲੋਨਾਈਜ਼ਰ, ਵਸੀਕਾ ਨਵੀਸ ਤੇ ਅਸ਼ਟਾਮ ਫਰੋਸ਼ਾਂ ਦੇ ਸਹਿਯੋਗ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਦਫ਼ਤਰ ਦੇ ਸਾਹਮਣੇ ਹੜਤਾਲ ਕੀਤੀ ਤੇ ਪੰਜਾਬ ਮਾਲ ਮੰਤਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX