ਤਾਜਾ ਖ਼ਬਰਾਂ


ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  26 minutes ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  1 minute ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 1 hour ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 1 hour ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  12 minutes ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  1 day ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  1 day ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  1 day ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  1 day ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  1 day ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  1 day ago
ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਹਰਮਨ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ
. . .  1 day ago
ਬਟਾਲਾ, 3 ਦਸੰਬਰ (ਕਾਹਲੋਂ)-ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਦਿੱਲੀ ਵਿਖੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਮਾਜ ਸੇਵੀ ਹਰਮਨ ਗੁਰਾਇਆ ਵਲੋਂ ਪਿਛਲੇ...
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  1 day ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  1 day ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  1 day ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  1 day ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਰਾਸ਼ਟਰੀ-ਅੰਤਰਰਾਸ਼ਟਰੀ

ਐਫ.ਬੀ.ਆਈ. ਵਲੋਂ ਡੋਨਾਲਡ ਟਰੰਪ ਦੇ ਘਰ ਛਾਪਾ

ਵਾਸਿੰਗਟਨ, 9 ਅਗਸਤ (ਪੀ. ਟੀ. ਆਈ.)-ਅਮਰੀਕਾ ਦੀ ਸੰਘੀ ਜਾਂਚ ਏਜੰਸੀ (ਐਫ. ਬੀ. ਆਈ.) ਨੇ ਡੋਨਾਲਡ ਟਰੰਪ ਦੇ ਫਲੋਰੀਡਾ ਸਥਿਤ 'ਮਾਰ-ਏ-ਲਾਗੋ' ਰਿਜੋਰਟ ਅਤੇ ਰਿਹਾਇਸ਼ 'ਤੇ ਛਾਪਾ ਮਾਰਿਆ ਹੈ | ਐਫ.ਬੀ.ਆਈ. ਵਲੋਂ ਘਰ 'ਚ ਤਿਜੋਰੀ ਨੂੰ ਤੋੜਿਆ ਗਿਆ ਹੈ ਤਾਂ ਜੋ ਵਾਈਟ ਹਾਊਸ ਤੋਂ ਲਾਪਤਾ ...

ਪੂਰੀ ਖ਼ਬਰ »

ਵਿਰਾਸਤ ਨੂੰ ਸਹੇਜਣ ਦੇ ਨਾਂਅ 'ਤੇ ਪਾਇਆ ਉਜਾੜਾ

ਅੰਮਿ੍ਤਸਰ, 9 ਅਗਸਤ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਲੋਂ ਅੰਮਿ੍ਤਸਰ 'ਚ ਲਗਾਏ ਰਾਮ ਬਾਗ਼ ਦੇ ਅੱਧ ਵਿਚਕਾਰ ਉਸਾਰੇ ਆਲੀਸ਼ਾਨ ਸਮਰ ਪੈਲੇਸ (ਗਰਮੀਆਂ ਦੇ ਮਹਿਲ) ਦੀ ਨਵ-ਉਸਾਰੀ ਅਤੇ ਸੁੰਦਰੀਕਰਨ ਦੀ ਕਾਰਵਾਈ ਕਥਿਤ ਤੌਰ 'ਤੇ ਭਾਵੇਂਕਿ ਸੰਬੰਧਤ ...

ਪੂਰੀ ਖ਼ਬਰ »

ਗ੍ਰੇਵਜ਼ੈਂਡ ਕਬੱਡੀ ਟੂਰਨਾਮੈਂਟ ਦੇ ਪ੍ਰਬੰਧ ਸ਼ਲਾਘਾਯੋਗ–ਰਮਨ ਭੈਣੀ ਸਿੱਧਵਾਂ

ਲੰਡਨ, 9 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਨਾਨਕ ਦਰਬਾਰ ਗੁਰਦੁਆਰਾ ਦੇ ਸਹਿਯੋਗ ਨਾਲ ਜੀ.ਐਨ.ਜੀ. ਕਬੱਡੀ ਕਲੱਬ ਵਲੋਂ ਗ੍ਰੇਵਜ਼ੈਂਡ ਵਿਖੇ ਸੰਦੀਪ ਨੰਗਲ ਅੰਬੀਆਂ ਅਤੇ ਦਾਰਾ ਮੁਠੱਡਾ ਦੀ ਯਾਦ 'ਚ ਕਰਵਾਏ ਕਬੱਡੀ ਟੂਰਨਾਮੈਂਟ ਦੌਰਾਨ ਸਲੋਹ ਕਬੱਡੀ ਕੱਲਬ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ, ਜਦੋਂਕਿ ਰੈਡਿੰਗ ਡੌਰਨੀ ਦੀ ਟੀਮ ਉੱਪ ਜੇਤੂ ਰਹੀ | ਸਾਊਥਾਲ ਦੇ ਉਘੇ ਕਾਰੋਬਾਰੀ ਅਤੇ ਸਿੰਘ ਸਭਾ ਸਪੋਰਟਸ ਕਲੱਬ ਦੇ ਪ੍ਰਧਾਨ ਰਾਜਿੰਦਰਬੀਰ ਸਿੰਘ ਰਮਨ ਭੈਣੀ ਸਿੱਧਵਾਂ ਨੇ ਪ੍ਰਬੰਧਕ ਕਮੇਟੀ ਦੇ ਸੁਚੱਜੇ ਪ੍ਰਬੰਧ ਦੀ ਸ਼ਲਾਘਾ ਕਰਦਿਆਂ ਸਤਨਾਮ ਸਿੰਘ ਸੱਤਾ ਮੁਠੱਡਾ, ਰਸ਼ਪਾਲ ਸਿੰਘ ਸਹੋਤਾ, ਕੁਲਵਿੰਦਰ ਸਿੰਘ ਸਹੋਤਾ, ਦਵਿੰਦਰ ਸਿੰਘ ਭਿੰਦਾ ਮੁਠੱਡਾ ਅਤੇ ਗੁਰਦੁਆਰਾ ਕਮੇਟੀ ਪ੍ਰਧਾਨ ਮਨਪ੍ਰੀਤ ਸਿੰਘ ਧਾਲੀਵਾਲ ਸਮੇਤ ਸਮੂਹ ਇਲਾਕਾ ਵਾਸੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕਬੱਡੀ ਖਿਡਾਰੀਆਂ ਵਲੋਂ ਕੀਤੇ ਜਾ ਰਹੇ ਵਧੀਆ ਪ੍ਰਦਰਸ਼ਨ ਤੋਂ ਦਰਸ਼ਕ ਪੂਰੇ ਖੁਸ਼ ਹਨ | ਇਸ ਮੌਕੇ ਰਮਨ ਭੈਣੀ ਸਿੱਧਵਾਂ ਨੂੰ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਅਤੇ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਚਿੰਨ ਭੇਂਟ ਕੀਤਾ ਗਿਆ, ਜਦੋਂਕਿ ਸਾਬਕਾ ਕਬੱਡੀ ਖਿਡਾਰੀ ਮੰਗਾ ਮਿੱਠਾਪੁਰ ਦਾ ਸੋਨ ਤਗਮੇ ਨਾਲ ਸਨਮਾਨ ਕੀਤਾ ਗਿਆ, ਜਿਨ੍ਹਾਂ ਉਕਤ ਤਗਮਾ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨੂੰ ਸੌਂਪ ਦਿੱਤਾ | ਇਸ ਮੌਕੇ ਅਮਨ ਲੋਪੋ ਤੇ ਤਾਰਾ ਲੰਡੇ ਕੇ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਸਮੇਤ ਜੋੜਾ ਗਿ੍ਫ਼ਤਾਰ

ਕੈਲਗਰੀ, 9 ਅਗਸਤ (ਜਸਜੀਤ ਸਿੰਘ ਧਾਮੀ)-ਕੈਲਗਰੀ ਪੁਲਿਸ ਨੇ ਇਕ ਆਦਮੀ ਅਤੇ ਔਰਤ (ਜੋੜਾ) ਨੂੰ ਵੱਖ-ਵੱਖ ਦੋਸ਼ਾਂ ਅਧੀਨ ਨਸ਼ੀਲੇ ਪਦਾਰਥਾਂ ਅਤੇ ਹਥਿਆਰ ਸਮੇਤ ਗਿ੍ਫ਼ਤਾਰ ਕੀਤਾ ਹੈ | ਕੈਲਗਰੀ ਪੁਲਿਸ ਦੇ ਸਟਾਫ ਸਾਰਜੈਂਟ ਕੋਲਿਨ ਚਿਸ਼ੋਲਮ ਨੇ ਦੱਸਿਆ ਪਿਛਲੇ 2 ਮਹੀਨਿਆ ਦੀ ...

ਪੂਰੀ ਖ਼ਬਰ »

ਫ਼ਿਲਮ ਦੇ ਵਿਰੋਧ ਨਾਲ ਕਿਸੇ ਦਾ ਫਾਇਦਾ ਨਹੀਂ ਦੇਸ਼ ਦਾ ਨੁਕਸਾਨ ਹੋਵੇਗਾ-ਅਕਸ਼ੈ ਕੁਮਾਰ

ਕੋਲਕਾਤਾ, 9 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਇਥੇ ਆਪਣੀ ਫਿਲਮ 'ਰਕਸ਼ਾ ਬੰਧਨ' ਦੇ ਪ੍ਰਚਾਰ ਲਈ ਆਏ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਕਸ਼ੈ ਕੁਮਾਰ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਫਿਲਮ ਦੇ ਵਿਰੋਧ ਨਾਲ ਕਿਸੇ ਦਾ ਕੋਈ ਫਾਇਦਾ ਨਹੀਂ ਸਗੋਂ ਦੇਸ਼ ਦਾ ਨੁਕਸਾਨ ...

ਪੂਰੀ ਖ਼ਬਰ »

ਅਨੇਕਾਂ ਹਿੱਟ ਗੀਤਾਂ ਦੇ ਰਚੇਤਾ ਗਿੱਲ ਰੌਂਤਾ ਨਾਲ ਰੂਬਰੂ

ਸਾਂਨ ਫਰਾਂਸਿਸਕੋ, 9 ਅਗਸਤ (ਐੱਸ. ਅਸ਼ੋਕ ਭੌਰਾ)-ਕੰਵਰ ਗਰੇਵਾਲ, ਰਾਜਵੀਰ ਜਵੰਦਾ, ਗੁਰਨਾਮ ਭੁੱਲਰ, ਜਾਰਡਨ ਸੰਧੂ ਅਤੇ ਹੋਰ ਵੀ ਅਨੇਕਾਂ ਨੌਜਵਾਨ ਗਾਇਕਾਂ ਨੂੰ ਆਪਣੇ ਲਿਖੇ ਗੀਤਾਂ ਨਾਲ ਮਕਬੂਲ ਬਣਾਉਣ ਵਾਲੇ ਗੀਤਕਾਰ ਗਿੱਲ ਰੌਂਤਾ ਨਾਲ ਬੇਕਰਸਫੀਲਡ ਦੇ ਰਾਇਲ ਤਾਜ਼ ...

ਪੂਰੀ ਖ਼ਬਰ »

ਬਲਵਿੰਦਰ ਰੂਬੀ ਦੀ ਪਲੇਠੀ ਕਿਤਾਬ 'ਦਾ ਪਰੋਵੋਕੇਟਰੋ' ਦੀ ਘੁੰਢ ਚੁਕਾਈ

ਸਿਡਨੀ, 9 ਅਗਸਤ (ਹਰਕੀਰਤ ਸਿੰਘ ਸੰਧਰ)-ਸਿਡਨੀ 'ਚ ਪੰਜਾਬੀ ਵਿਰਸਾ ਅਤੇ ਭਾਸ਼ਾ ਨੂੰ ਸਾਂਭ ਕੇ ਰੱਖਣ ਵਾਲੇ 'ਹਾਂਜੀ ਸਿਡਨੀ ਰੇਡੀਓ' ਦੇ ਵਿਹੜੇ ਬਲਵਿੰਦਰ ਰੂਬੀ ਦੀ ਪਲੇਠੀ ਕਿਤਾਬ ਰਿਲੀਜ਼ ਕੀਤੀ ਗਈ | ਇਹ ਕਿਤਾਬ ਅੰਗਰੇਜ਼ੀ ਭਾਸ਼ਾ 'ਚ ਹੈ ਅਤੇ ਜ਼ਿੰਦਗੀ ਨੂੰ ਹਰ ...

ਪੂਰੀ ਖ਼ਬਰ »

ਸੁਰਿੰਦਰਪਾਲ ਸਿੰਘ ਰਾਠੌਰ ਵਿਲੀਅਮਜ਼ ਲੇਕ ਤੋਂ ਲੜਨਗੇ ਮੇਅਰ ਦੀ ਚੋਣ

ਐਬਟਸਫੋਰਡ, 9 ਅਗਸਤ (ਗੁਰਦੀਪ ਸਿੰਘ ਗਰੇਵਾਲ)-ਵੈਨਕੂਵਰ ਤੋਂ 550 ਕਿਲੋਮੀਟਰ ਦੂਰ ਪੈਂਦੇ ਸ਼ਹਿਰ ਵਿਲੀਅਮਜ਼ ਲੇਕ ਦੇ ਪਹਿਲੇ ਪੰਜਾਬੀ ਡਿਪਟੀ ਮੇਅਰ ਬਣਨ ਦਾ ਮਾਣ ਹਾਸਲ ਕਰਨ ਵਾਲੇ ਸੁਰਿੰਦਰਪਾਲ ਸਿੰਘ ਰਾਠੌਰ ਨੇ 15 ਅਕਤੂਬਰ ਨੂੰ ਹੋ ਰਹੀਆਂ ਨਗਰ ਪਾਲਿਕਾ ਦੀਆਂ ਚੋਣਾਂ ...

ਪੂਰੀ ਖ਼ਬਰ »

ਸੋਹਣੀ ਮਹੀਵਾਲ ਦੀ ਮਜ਼ਾਰ ਨੂੰ ਲੈ ਕੇ ਪਾਕਿ ਲੇਖਕ ਭੰਬਲਭੂਸੇ 'ਚ

ਅੰਮਿ੍ਤਸਰ, 9 ਅਗਸਤ (ਸੁਰਿੰਦਰ ਕੋਛੜ)-ਪ੍ਰੇਮ ਕਿੱਸੇ ਸੋਹਣੀ ਮਹੀਵਾਲ ਦੇ ਨਾਇਕਾਂ ਦੀਆਂ ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਸੰਘਰ ਦੇ ਸ਼ਹਿਦਾਦਪੁਰ ਤਾਲੁਕਾ 'ਚ ਮੌਜੂਦ ਕਬਰਾਂ ਨੂੰ ਲੈ ਕੇ ਪਾਕਿ ਲੇਖਕ ਭੰਬਲਭੂਸੇ 'ਚ ਹਨ | ਸੋਹਣੀ ਮਹੀਵਾਲ ਦੀ ਉਕਤ ਸਾਂਝੀ ਕਬਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX