ਤਾਜਾ ਖ਼ਬਰਾਂ


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  42 minutes ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  52 minutes ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  about 1 hour ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  about 1 hour ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  about 1 hour ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 2 hours ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  about 2 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 2 hours ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 2 hours ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 2 hours ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 2 hours ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 2 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 2 hours ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 3 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 3 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 3 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 3 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 minute ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 4 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 5 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 5 hours ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 5 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਬਰਨਾਲਾ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 6 hours ago
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮੀਤ ਹੇਅਰ ਨੇ ਕਿਹਾ...
ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
. . .  about 6 hours ago
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ, ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖ਼ਰੀਦ ਨੂੰ ਲੈ ਕੇ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਪਹਿਲਾ ਸਫ਼ਾ

ਰਾਜੌਰੀ ਵਿਖੇ ਫ਼ੌਜੀ ਕੈਂਪ 'ਤੇ ਫਿਦਾਈਨ ਹਮਲਾ-ਸੂਬੇਦਾਰ ਸਮੇਤ 4 ਜਵਾਨ ਸ਼ਹੀਦ

• ਮੇਜਰ ਗੰਭੀਰ • 4 ਘੰਟੇ ਚੱਲੇ ਮੁਕਾਬਲੇ 'ਚ 2 ਹਮਲਾਵਰ ਹਲਾਕ ਮਨਜੀਤ ਸਿੰਘ ਸ੍ਰੀਨਗਰ, (ਰਾਜੌਰੀ) 11 ਅਗਸਤ-ਆਜ਼ਾਦੀ ਦਿਵਸ ਤੋਂ 4 ਦਿਨ ਪਹਿਲਾਂ ਸੰਭਾਵਿਤਾ ਜੈਸ਼ ਏ ਮੁਹੰਮਦ ਦੇ ਫਿਦਾਇਨ ਅੱਤਵਾਦੀਆਂ ਵਲੋਂ ਰਾਜੌਰੀ ਵਿਖੇ ਫੌਜ ਦੇ ਇਕ ਕੈਂਪ 'ਤੇ ਉੜੀ ਫਿਦਾਇਨ ਹਮਲੇ ...

ਪੂਰੀ ਖ਼ਬਰ »

ਪੰਜਾਬ 'ਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਜਲਦ ਬਣੇਗੀ ਨਵੀਂ ਨੀਤੀ-ਮੀਤ ਹੇਅਰ

ਰੁਜ਼ਗਾਰ ਪ੍ਰਾਪਤੀ ਵੱਲ ਸੇਧਿਤ ਹੋਵੇਗੀ ਰਾਜ ਦੀ ਉਚੇਰੀ ਸਿੱਖਿਆ ਨੀਤੀ ਜਸਪਾਲ ਸਿੰਘ ਜਲੰਧਰ, 11 ਅਗਸਤ-ਖੇਡਾਂ, ਯੁਵਕ ਸੇਵਾਵਾਂ ਤੇ ਉਚੇਰੀ ਸਿੱਖਿਆ ਬਾਰੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਦੇ ਖੇਤਰ 'ਚ ਕਦੇ ਪੰਜਾਬ ਦੇ ਖਿਡਾਰੀਆਂ ਦੀ ...

ਪੂਰੀ ਖ਼ਬਰ »

ਰੇਤ 9 ਤੇ ਬਜਰੀ 20 ਰੁਪਏ ਕਿਊਬਿਕ ਫੁੱਟ ਮਿਲੇਗੀ

ਪੰਜਾਬ ਕੈਬਨਿਟ ਵਲੋਂ ਮਾਈਨਿੰਗ ਨੀਤੀ 'ਚ ਸੋਧ ਮਨਜ਼ੂਰ ਹਰਕਵਲਜੀਤ ਸਿੰਘ ਚੰਡੀਗੜ੍ਹ, 11 ਅਗਸਤ- ਪੰਜਾਬ ਮੰਤਰੀ ਮੰਡਲ ਦੀ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਨੇ ਮਾਈਨਿੰਗ 'ਚ ਸੋਧਾਂ, ਨਵੀਂ ਕਰੈਸ਼ਰ ਨੀਤੀ, ਗੈੱਸਟ ਲੈਕਚਰਾਰਾਂ ਲਈ ...

ਪੂਰੀ ਖ਼ਬਰ »

ਧਨਖੜ ਨੇ ਉਪ-ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 11 ਅਗਸਤ (ਉਪਮਾ ਡਾਗਾ ਪਾਰਥ)-ਨਵੇਂ ਚੁਣੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀਰਵਾਰ ਨੂੰ ਭਾਰਤ ਦੇ 14ਵੇਂ ਉਪ-ਰਾਸ਼ਟਰਪਤੀ ਵਜੋਂ ਸਹੁੰ ਚੁੱਕੀ | ਰਾਸ਼ਟਰਪਤੀ ਭਵਨ 'ਚ ਹੋਏ ਇਕ ਪ੍ਰੋਗਰਾਮ 'ਚ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਅਹੁਦੇ ਅਤੇ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰੀ ਲਈ ਰਾਜਪਾਲ ਨੂੰ ਭੇਜਿਆ

ਚੰਡੀਗੜ੍ਹ, 11 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਜਾਬ ਸਰਕਾਰ ਵਲੋਂ ਆਖ਼ਰਕਾਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ | ਸੂਤਰਾਂ ਅਨੁਸਾਰ ਮੁੱਖ ਮੰਤਰੀ ਦਫ਼ਤਰ ਵਲੋਂ ਅਸਤੀਫ਼ਾ ਮਨਜ਼ੂਰ ...

ਪੂਰੀ ਖ਼ਬਰ »

ਸੁਖਬੀਰ ਵਲੋਂ ਅਕਾਲੀ ਦਲ ਦੇ ਭੰਗ ਢਾਂਚੇ ਵਿਚਲੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ

ਅਕਾਲੀ ਦਲ ਦੇ ਪ੍ਰਧਾਨ ਦਾ ਅਸਤੀਫ਼ਾ ਲੈਣ ਦੀ ਝੂੰਦਾਂ ਕਮੇਟੀ 'ਚ ਕੋਈ ਸਿਫ਼ਾਰਸ਼ ਨਹੀਂ-ਵਲਟੋਹਾ ਪਾਰਟੀ ਪਲੇਟਫ਼ਾਰਮ ਤੋਂ ਬਾਹਰ ਗੱਲ ਕਰਨ ਵਾਲੇ ਆਗੂਆਂ 'ਤੇ ਹੋਵੇਗੀ ਜ਼ਾਬਤਾ ਕਾਰਵਾਈ ਪ੍ਰੋ: ਅਵਤਾਰ ਸਿੰਘ ਚੰਡੀਗੜ੍ਹ, 11 ਅਗਸਤ- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਚੋਣਾਂ 'ਚ ਮੁਫ਼ਤ ਯੋਜਨਾਵਾਂ ਦਾ ਐਲਾਨ ਗੰਭੀਰ ਮੁੱਦਾ-ਸੁਪਰੀਮ ਕੋਰਟ

ਕਿਹਾ, ਸਰਕਾਰੀ ਖਜ਼ਾਨੇ 'ਤੇ ਆਰਥਿਕ ਦਬਾਅ ਤੇ ਭਲਾਈ ਸਕੀਮਾਂ ਦਰਮਿਆਨ ਸੰਤੁਲਨ ਬਣਾਉਣਾ ਜ਼ਰੂਰੀ
ਨਵੀਂ ਦਿੱਲੀ, 11 ਅਗਸਤ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਸਿਆਸੀ ਪਾਰਟੀਆਂ ਵਲੋਂ ਚੋਣਾਂ 'ਚ ਮੁਫ਼ਤ ਸੁਵਿਧਾਵਾਂ ਦਾ ਵਾਅਵਾ ਕਰਨ ਨੂੰ 'ਗੰਭੀਰ ਮੁੱਦਾ' ਕਰਾਰ ਦਿੰਦਿਆਂ ਕਿਹਾ ਕਿ ਮੁਫ਼ਤ 'ਚ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਅਤੇ ਸਮਾਜ 'ਚ ਚਲਾਈਆਂ ਜਾਣ ਵਾਲੀਆਂ ਭਲਾਈ ਸਕੀਮਾਂ ਦੋ ਵੱਖ-ਵੱਖ ਚੀਜ਼ਾਂ ਹਨ ਅਤੇ ਸਰਕਾਰੀ ਖਜ਼ਾਨੇ 'ਤੇ ਆਰਥਿਕ ਦਬਾਅ ਅਤੇ ਭਲਾਈ ਸਕੀਮਾਂ ਦਰਮਿਆਨ ਸੰਤੁਲਨ ਬਣਾਇਆ ਜਾਣਾ ਜ਼ਰੂਰੀ ਹੈ | ਅਦਾਲਤ ਨੇ ਕਿਹਾ ਕਿ ਜਨਤਾ ਦਾ ਪੈਸਾ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਖ਼ਰਚ ਹੋਣਾ ਚਾਹੀਦਾ ਹੈ | ਸੁਪਰੀਮ ਕੋਰਟ ਨੇ ਚੋਣਾਂ 'ਚ ਮੁਫ਼ਤ ਯੋਜਨਾਵਾਂ ਦਾ ਐਲਾਨ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੀ ਮਾਨਤਾ ਰੱਦ ਕਰਨ ਦੀ ਸੰਭਾਵਨਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਜਿਹਾ ਕਰਨਾ ਅਲੋਕਤੰਤਰਿਕ ਹੋਵੇਗਾ | ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਇਹ ਵੇਖਣ ਵਾਲੀ ਗੱਲ ਹੋਵੇਗੀ ਕਿ ਅਦਾਲਤ ਇਸ ਮਾਮਲੇ 'ਚ ਕਿਸ ਹੱਦ ਤੱਕ ਦਖ਼ਲਅੰਦਾਜ਼ੀ ਕਰ ਸਕਦੀ ਹੈ | ਇਸ ਮਾਮਲੇ 'ਚ ਅਗਲੀ ਸੁਣਵਾਈ 17 ਅਗਸਤ ਨੂੰ ਹੋਵੇਗੀ | ਚੀਫ਼ ਜਸਟਿਸ ਐਨ. ਵੀ. ਰਮੰਨਾ ਅਤੇ ਜਸਟਿਸ ਕ੍ਰਿਸ਼ਨ ਮੁਰਾਰੀ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਟੈਕਸ ਭਰਨ ਵਾਲਿਆਂ ਦੇ ਪੈਸੇ ਨੂੰ ਖ਼ਰਚ ਕਰਨ ਤੋਂ ਪਹਿਲਾਂ ਡੂੰਘੀ ਵਿਚਾਰ ਚਰਚਾ ਕੀਤੀ ਜਾਣੀ ਚਾਹੀਦੀ ਹੈ | ਚੋਣ ਕਮਿਸ਼ਨ ਨੇ ਮੁਫ਼ਤ ਯੋਜਨਾਵਾਂ ਦੇ ਵਿਆਪਕ ਰੂਪ 'ਤੇ ਚਰਚਾ ਕਰਦਿਆਂ ਕਿਹਾ ਕਿ ਮੁਫ਼ਤ ਯੋਜਨਾਵਾਂ ਨੂੰ ਲੈ ਕੇ ਕੋਈ ਸਪੱਸ਼ਟ ਪਰਿਭਾਸ਼ਾ ਨਹੀਂ ਹੈ | ਕਮਿਸ਼ਨ ਨੇ ਇਸ ਸੰਬੰਧ 'ਚ ਇਕ ਕਮੇਟੀ ਬਣਾਉਣ ਦੀ ਸਲਾਹ ਦਿੱਤੀ | ਨਾਲ ਹੀ ਕਿਹਾ ਕਿ ਕਮਿਸ਼ਨ ਨੂੰ ਉਸ ਕਮੇਟੀ ਤੋਂ ਦੂਰ ਰੱਖਿਆ ਜਾਵੇ, ਕਿਉਂਕਿ ਉਹ ਇਕ ਸੰਵਿਧਾਨਿਕ ਸੰਸਥਾ ਹੈ |
ਚੋਣ ਕਮਿਸ਼ਨ ਨੂੰ ਝਾੜ
ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਵਲੋਂ ਹਲਫ਼ਨਾਮਾ ਦਾਖ਼ਲ ਕਰਨ 'ਚ ਹੋਈ ਦੇਰੀ 'ਤੇ ਝਾੜ ਪਾਉਂਦਿਆਂ ਕਿਹਾ ਕਿ ਕਮਿਸ਼ਨ ਦਾ ਹਲਫ਼ਨਾਮਾ ਅਦਾਲਤ ਨੂੰ ਨਹੀਂ ਮਿਲਦਾ, ਪਰ ਅਖ਼ਬਾਰ ਾਂ 'ਚ ਪਹੁੰਚ ਜਾਂਦਾ ਹੈ | ਚੀਫ਼ ਜਸਟਿਸ ਰਮੰਨਾ ਨੇ ਕਿਹਾ ਕਿ ਅਦਾਲਤ ਨੇ ਕਮਿਸ਼ਨ ਦਾ ਹਲਫ਼ਨਾਮਾ ਅਖ਼ਬਾਰ 'ਚ ਪੜ੍ਹ ਲਿਆ ਹੈ | ਅਦਾਲਤ ਨੇ ਸਵਾਲੀਆ ਅੰਦਾਜ਼ 'ਚ ਪੁੱਛਿਆ ਕਿ ਅਦਾਲਤ ਤੋਂ ਪਹਿਲਾਂ ਹਲਫ਼ਨਾਮਾ ਮੀਡੀਆ ਨੂੰ ਕਿਵੇਂ ਮਿਲ ਸਕਦਾ ਹੈ? ਓਧਰ ਆਮ ਆਦਮੀ ਪਾਰਟੀ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਮੇਟੀ ਦੇ ਗਠਨ ਦੇ ਵਿਚਾਰ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਇਹ ਪ੍ਰਬੰਧ ਕਿਤੇ ਵੀ ਨਹੀਂ ਲੈ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਹਿਮਾਚਲ ਤੇ ਜੰਮੂ-ਕਸ਼ਮੀਰ 'ਚ ਬੱਦਲ ਫਟਣ ਕਾਰਨ 4 ਮੌਤਾਂ

ਭਾਰੀ ਮੀਂਹ ਕਾਰਨ ਦੁਕਾਨਾਂ ਤੇ ਵਾਹਨ ਰੁੜੇ੍ਹ, ਕੌਮੀ ਰਾਜਮਾਰਗ ਬੰਦ ਸ਼ਿਮਲਾ/ਜੰਮੂ, 11 ਅਗਸਤ (ਏਜੰਸੀ)-ਭਾਰੀ ਮੀਂਹ ਦੇ ਕਹਿਰ 'ਚ ਘਿਰੇ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ 'ਚ ਵੀਰਵਾਰ ਨੂੰ ਬੱਦਲ ਫਟਣ ਕਾਰਨ ਦੋਵਾਂ ਥਾਵਾਂ 'ਤੇ 2-2 ਲੋਕਾਂ ਦੀ ਮੌਤ ਹੋ ਗਈ | ਜੰਮੂ ...

ਪੂਰੀ ਖ਼ਬਰ »

43 ਦਿਨਾਂ ਬਾਅਦ ਸਾਲਾਨਾ ਅਮਰਨਾਥ ਯਾਤਰਾ ਸਮਾਪਤ

ਸ੍ਰੀਨਗਰ, 11 ਅਗਸਤ (ਮਨਜੀਤ ਸਿੰਘ)-ਸਾਲਾਨਾ ਅਮਰਨਾਥ ਯਾਤਰਾ ਛੜੀ ਮੁਬਾਰਕ ਦੇ ਸ਼ਰਵਨ-ਪੂਰਨਮਾ ਮੌਕੇ ਪਵਿੱਤਰ ਗੁਫਾ 'ਚ ਪਹੁੰਚਣ 'ਤੇ ਪੂਜਾ ਹੋਣ ਬਾਅਦ ਸਮਾਪਤ ਹੋ ਗਈ ਹੈ | ਅਮਰਨਾਥ ਯਾਤਰਾ ਦੇ ਆਖਰੀ ਦਿਨ ਪੰਚਤਰਨੀ ਤੋਂ ਮਹੰਤ ਦਪਿੰਦਰ ਗਿਰੀ ਦੀ ਅਗਵਾਈ 'ਚ ਵੱਡੀ ਗਿਣਤੀ ...

ਪੂਰੀ ਖ਼ਬਰ »

ਤਿ੍ਣਮੂਲ ਕਾਂਗਰਸ ਆਗੂ ਅਨੂਬ੍ਰਤ ਮੰਡਲ ਪਸ਼ੂ ਤਸਕਰੀ ਮਾਮਲੇ 'ਚ ਗਿ੍ਫ਼ਤਾਰ

ਕੋਲਕਾਤਾ, 11 ਅਗਸਤ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ 'ਚ ਪਸ਼ੂ ਤਸ਼ਕਰੀ ਮਾਮਲੇ ਦੀ ਜਾਂਚ ਦੌਰਾਨ ਸਹਿਯੋਗ ਨਾ ਕਰਨ ਦੇ ਦੋਸ਼ 'ਚ ਵੀਰਵਾਰ ਨੂੰ ਸੀ.ਬੀ.ਆਈ. ਨੇ ਕੇਂਦਰੀ ਸੁਰੱਖਿਆ ਬਲ ਦੀ ਮਦਦ ਨਾਲ ਬੀਰਭੂਮ ਜ਼ਿਲ੍ਹੇ ਦੇ ਬੋਲਪੁਰ ਤੋਂ ਤਿ੍ਣਮੂਲ ਕਾਂਗਰਸ ਦੇ ...

ਪੂਰੀ ਖ਼ਬਰ »

ਮਸੂਦ ਅਜ਼ਹਰ ਦੇ ਭਰਾ ਨੂੰ ਕਾਲੀ ਸੂਚੀ 'ਚ ਪਾਉਣ ਦੇ ਪ੍ਰਸਤਾਵ 'ਤੇ ਚੀਨ ਨੇ ਪਾਇਆ ਅੜਿੱਕਾ

ਸੰਯੁਕਤ ਰਾਸ਼ਟਰ, 11 ਅਗਸਤ (ਏਜੰਸੀ)- ਚੀਨ ਨੇ ਸੰਯੁਕਤ ਰਾਸ਼ਟਰ 'ਚ ਜੈਸ਼-ਏ-ਮੁਹੰਮਦ ਦੇ ਸਰਗਨੇ ਮਸੂਦ ਅਜ਼ਹਰ ਦੇ ਭਰਾ ਤੇ ਪਾਕਿਸਤਾਨ ਆਧਾਰਿਤ ਇਸ ਅੱਤਵਾਦੀ ਸੰਗਠਨ ਦੇ ਦੂਜੇ ਨੰਬਰ ਦੇ ਅਹੁਦੇਦਾਰ ਅਬਦੁੱਲ ਰਾਊਫ ਅਜ਼ਹਰ ਨੂੰ ਵਿਸ਼ਵ-ਵਿਆਪੀ ਅੱਤਵਾਦੀ ਐਲਾਨਣ ...

ਪੂਰੀ ਖ਼ਬਰ »

ਮੈਂ ਦਿੱਲੀ 'ਚ ਭਾਜਪਾ ਨੇਤਾ ਸਿਰਸਾ ਨੂੰ ਨਹੀਂ ਮਿਲਿਆ-ਮਨਪ੍ਰੀਤ ਸਿੰਘ ਇਯਾਲੀ

• ਕਿਹਾ, ਕੋਈ ਸਾਬਤ ਕਰ ਦੇਵੇ ਤਾਂ ਸਿਆਸਤ ਛੱਡ ਦੇਵਾਂਗਾ • ਪਤਨੀ ਨੂੰ ਦਿੱਲੀ ਏਅਰਪੋਰਟ ਤੋਂ ਲੈ ਕੇ ਆਇਆ ਹਾਂ ਚੰਡੀਗੜ੍ਹ, 11 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ 'ਚ ਵਿਧਾਨਕਾਰ ਪਾਰਟੀ ਦੇ ਨੇਤਾ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ...

ਪੂਰੀ ਖ਼ਬਰ »

ਡਾ. ਰਾਜ ਬਹਾਦਰ ਦੀ ਬਲੀ ਦੇ ਕੇ ਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਚਾਇਆ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)- ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਕੀਤੇ ਦੁਰਵਿਵਹਾਰ ਤੋਂ ਨਾਰਾਜ਼ ਉਪ ਕੁਲਪਤੀ ਡਾ: ਰਾਜ ਬਹਾਦਰ ਵਲੋਂ ਦਿੱਤੇ ਅਸਤੀਫ਼ੇ ਨੂੰ ਮੁੱਖ ਮੰਤਰੀ ਵਲੋਂ ਪ੍ਰਵਾਨ ਕਰ ਲੈਣ ਦੀ ਕਾਰਵਾਈ 'ਤੇ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX