ਤਾਜਾ ਖ਼ਬਰਾਂ


ਵੱਡੀ ਖ਼ਬਰ: ਪੁਲਿਸ ਥਾਣਾ ਸਰਹਾਲੀ 'ਤੇ ਰਾਕੇਟ ਲਾਂਚਰ ਨਾਲ ਹਮਲਾ
. . .  9 minutes ago
ਸਰਹਾਲੀ ਕਲਾਂ,10 ਦਸੰਬਰ (ਅਜੇ ਸਿੰਘ ਹੁੰਦਲ)-ਬੀਤੀ ਰਾਤ ਕਰੀਬ 11.15 ਵਜੇ ਪੁਲਿਸ ਥਾਣਾ ਸਰਹਾਲੀ 'ਤੇ ਆਤੰਕੀ ਹਮਲਾ ਹੋਇਆ। ਅਣਪਛਾਤੇ ਹਮਲਾਵਰਾਂ ਨੇ ਨੈਸ਼ਨਲ ਹਾਈਵੇ ਤੋਂ ਰਾਕੇਟ ਲਾਂਚਰ ਨਾਲ ਥਾਣੇ ਦੀ ਇਮਾਰਤ ਨੂੰ ਨਿਸ਼ਾਨਾ...
⭐ਮਾਣਕ-ਮੋਤੀ⭐
. . .  29 minutes ago
⭐ਮਾਣਕ-ਮੋਤੀ⭐
ਕ੍ਰੋਏਸ਼ੀਆ ਤੇ ਅਰਜਨਟੀਨਾ ਸੈਮੀਫਾਈਨਲ 'ਚ -ਪੈਨਲਟੀ ਸ਼ੂਟਆਊਟ 'ਚ ਬ੍ਰਾਜ਼ੀਲ ਤੇ ਨੀਦਰਲੈਂਡ ਨੂੰ ਮਿਲੀ ਹਾਰ
. . .  about 4 hours ago
ਦੋਹਾ, 9 ਦਸੰਬਰ (ਏਜੰਸੀ)-ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਦੂਸਰੇ ਕੁਆਰਟਰ ਫਾਈਨਲ 'ਚ ਅਰਜਨਟੀਨਾ ਨੇ ਨੀਦਰਲੈਂਡ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।
ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਅੰਮ੍ਰਿਤਸਰ

ਸਿਹਤ ਵਿਭਾਗ ਦੇ ਹੁਕਮਾਂ ਨੂੰ ਟਿੱਚ ਸਮਝਦਾ ਹੈ ਅੰਮਿ੍ਤਸਰ ਦਾ ਸਿਵਲ ਸਰਜਨ

ਅੰਮਿ੍ਤਸਰ, 11 ਅਗਸਤ (ਰੇਸ਼ਮ ਸਿੰਘ)-ਕੋਰੋਨਾ ਭਾਵੇਂ ਲਗਾਤਾਰ ਪੈਰ ਪਸਾਰ ਰਿਹਾ ਹੈ ਅਤੇ ਮੁੜ ਵੱਡੀ ਤਾਦਾਦ 'ਚ ਲੋਕਾਂ ਨੂੰ ਆਪਣੀ ਗਿ੍ਫਤ 'ਚ ਲੈ ਰਿਹਾ ਹੈ ਪਰ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਨੂੰ ਮੰਨਣ ਨੂੰ ਅੰਮਿ੍ਤਸਰ ਦਾ ਸਿਵਲ ਸਰਜ਼ਨ ਹੀ ਤਿਆਰ ਨਹੀਂ ...

ਪੂਰੀ ਖ਼ਬਰ »

ਅਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਹੋਣਗੇ ਏ.ਡੀ.ਸੀ.ਪੀ. ਵਿਰਕ

ਅੰਮਿ੍ਤਸਰ, 11 ਅਗਸਤ (ਰੇਸ਼ਮ ਸਿੰਘ)-ਅੰਮਿ੍ਤਸਰ ਸ਼ਹਿਰ 'ਚ ਲੁੱਟਾਂ ਖੋਹਾਂ ਖਿਲਾਫ ਕਰਨ ਵਾਲੇ ਅਨਸਰਾਂ ਤੇ ਗੈਂਗਸਟਰਾਂ ਨੂੰ ਨੱਥ ਪਾ ਕੇ ਜੁਰਮਾਂ ਦੇ ਖਾਤਮੇ ਲਈ ਸੁਹਿਰਦਤਾ ਨਾਲ ਕੰਮ ਕਰ ਰਹੇ ਏ.ਡੀ.ਸੀ.ਪੀ. ਸ: ਪ੍ਰਭਜੋਤ ਸਿੰਘ ਵਿਰਕ ਨੂੰ 'ਮੁੱਖ ਮੰਤਰੀ ਮੈਡਲ ਫਾਰ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ-ਭਾਈ ਰਾਮ ਸਿੰਘ, ਜਥੇ: ਰਣੀਕੇ

ਅੰਮਿ੍ਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਸ਼੍ਰੋਮਣੀ ਅਕਾਲੀ ਦਲ ਮੁੜ ਮਜ਼ਬੂਤ ਹੋਵੇਗਾ ਤੇ ...

ਪੂਰੀ ਖ਼ਬਰ »

ਪੈਟਰੋਲ ਪੰਪ ਮਾਲਕ ਦੀ ਗੋਲੀ ਮਾਰ ਕੇ ਅਣਪਛਾਤੇ ਹਮਲਾਵਰਾਂ ਵਲੋਂ ਕੀਤੀ ਹੱਤਿਆ

ਅੰਮਿ੍ਤਸਰ, 11 ਅਗਸਤ (ਰੇਸ਼ਮ ਸਿੰਘ)-ਸ਼ਹਿਰ ਦੀ ਪਾਸ਼ ਕਲੋਨੀ ਹੋਲੀ ਸਿਟੀ ਜਿਥੇ ਨਵਜੋਤ ਸਿੰਘ ਸਿੱਧੂ, ਕਪਿਲ ਸ਼ਰਮਾ ਸਮੇਤ ਕਈ ਉੱਘੀਆਂ ਹਸਤੀਆਂ ਦੀ ਰਿਹਾਇਸ਼ ਹੈ 'ਚ ਬੀਤੀ ਦੇਰ ਰਾਤ ਇਕ ਪੈਟਰੋਲ ਪੰਪ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ | ਤਿੰਨ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਤੰਗ ਗਲੀਆਂ 'ਚ ਚੱਲ ਰਹੇ ਸਰਕਾਰੀ ਸਕੂਲ ਖੁੱਲ੍ਹੀਆਂ ਥਾਵਾਂ 'ਤੇ ਹੋਣਗੇ ਤਬਦੀਲ

ਅੰਮਿ੍ਤਸਰ, 11 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀਆਂ ਤੰਗ ਗਲੀਆਂ 'ਚ ਚੱਲ ਰਹੇ ਸਰਕਾਰੀ ਸਕੂਲਾਂ ਨੂੰ ਖੁੱਲ੍ਹੀਆਂ ਥਾਵਾਂ 'ਤੇ ਤਬਦੀਲ ਕੀਤਾ ਜਾਵੇਗਾ | ਦੱਸ ਦੇਈਏ ਕਿ ਡੀ. ਸੀ. ਹਰਪ੍ਰੀਤ ਸਿੰਘ ਸੂਦਨ ਦੇ ਨਿਰਦੇਸ਼ਾਂ 'ਤੇ ਅਜਿਹੇ ਸਕੂਲਾਂ ਦੀ ਸੂਚੀ ਤਿਆਰ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਕੰਮਮਾਜ ਦਾ ਜਲਦ ਕੀਤਾ ਜਾਵੇਗਾ ਡਿਜੀਟਲਾਈਜੇਸ਼ਨ -ਸੰਧਵਾਂ

ਅੰਮਿ੍ਤਸਰ, 11 ਅਗਸਤ (ਜਸਵੰਤ ਸਿੰਘ ਜੱਸ)-'ਪੰਜਾਬ ਸਰਕਾਰ ਸੂਬੇ ਨੂੰ ਸਮੇਂ ਦਾ ਹਾਣੀ ਬਨਾਉਣ ਲਈ ਵਿਧਾਨ ਸਭਾ ਦੇ ਕੰਮ ਕਾਜ ਦਾ ਜਲਦ ਹੀ ਡਿਜੀਟਲਾਈਜੇਸ਼ਨ ਕਰਨ ਜਾ ਰਹੀ ਹੈ ਅਤੇ ਸਰਕਾਰ ਵਲੋਂ ਸੂਬੇ ਵਿਚ ਮਾਂ-ਬੋਲੀ ਪੰਜਾਬੀ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ |' ...

ਪੂਰੀ ਖ਼ਬਰ »

'ਤਿਰੰਗਾ' ਦਿਵਸ ਹਰ ਘਰ ਲਹਿਰਾਉਣ ਲਈ ਭਾਰੀ ਉਤਸ਼ਾਹ-ਅਰਵਿੰਦ ਸ਼ਰਮਾ

ਬਾਬਾ ਬਕਾਲਾ ਸਾਹਿਬ, 11 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਕੇਂਦਰ ਸਰਕਾਰ ਵਲੋਂ ਦੇਸ਼ ਦੀ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਹਰ ਘਰ ਤਿਰੰਗਾ ਲਹਿਰਾਉਣ ਲਈ ਮਾਨਏ ਜਾ ਰਹੇ ਦਿਵਸ ਦੇ ਮੱਦੇ ਨਜ਼ਰ ਅੱਜ ਤਹਿਸੀਲਦਾਰ ਸ੍ਰੀ ਸੁਖਦੇਵ ਕੁਮਾਰ ਬੰਗੜ ਨੇ ਤਿਰੰਗੇ ਨੂੰ ...

ਪੂਰੀ ਖ਼ਬਰ »

ਪਾਕਿ ਦੇ ਹਿੰਦੂ ਮੰਦਰ 'ਚੋਂ ਮੂਰਤੀਆਂ ਚੋਰੀ ਕਰਕੇ ਕਬਾੜ 'ਚ ਵੇਚਣ ਵਾਲਾ ਗਰੋਹ ਕਾਬੂ

ਅੰਮਿ੍ਤਸਰ, 11 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਰਾਚੀ ਸ਼ਹਿਰ 'ਚ ਮੰਦਰ 'ਚੋਂ ਮੂਰਤੀਆਂ ਅਤੇ ਹੋਰ ਪੂਜਾ ਸਮੱਗਰੀ ਚੋਰੀ ਕਰਕੇ ਕਬਾੜੀਏ ਨੂੰ ਵੇਚਣ ਵਾਲੇ ਚੋਰਾਂ ਦੇ ਇਕ ਗਰੋਹ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਕਰਾਚੀ ਦੇ ਲਿਆਰੀ ਪੁਲਿਸ ਥਾਣੇ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਰੇਲਗੱਡੀ ਦੀ ਫੇਟ ਲੱਗਣ ਨਾਲ ਵਿਅਕਤੀ ਦੀ ਮੌਤ

ਅੰਮਿ੍ਤਸਰ, 11 ਅਗਸਤ (ਗਗਨਦੀਪ ਸ਼ਰਮਾ)-ਜੋੜਾ ਫਾਟਕ ਨੇੜੇ ਰੇਲਗੱਡੀ ਦੀ ਫੇਟ ਲੱਗਣ ਨਾਲ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਜੀ. ਆਰ. ਪੀ. ਅੰਮਿ੍ਤਸਰ ਦੇ ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਸਵਾ 2 ਵਜੇ ਵਾਪਰੀ | ਉਕਤ ਵਿਅਕਤੀ ਰੇਲਵੇ ਲਾਈਨਾ ਦੇ ...

ਪੂਰੀ ਖ਼ਬਰ »

ਪੰਜਾਬ ਬੰਦ ਨੂੰ ਲੈ ਕੇ ਵਾਲਮੀਕਿ ਸਮਾਜ ਦੀ ਡੀ.ਸੀ. ਨਾਲ ਮੀਟਿੰਗ

ਅੰਮਿ੍ਤਸਰ, 11 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਵਾਲਮੀਕਿ ਸਮਾਜ ਨੇ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ | ਜਾਣਕਾਰੀ ਮੁਤਾਬਕ ਵਾਲਮੀਕਿ ਭਾਈਚਾਰੇ ਨਾਲ ਸੰਬੰਧਤ ਵੱਖ-ਵੱਖ ਸੰਗਠਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ | ਇਸ ਸੰਬੰਧ 'ਚ ਪਾਵਨ ਵਾਲਮੀਕਿ ਤੀਰਥ ਧਾਮ ਕਮੇਟੀ ਅਤੇ ਹੋਰ ਸੰਗਠਨਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ 3 ਘੰਟੇ ਮੀਟਿੰਗ ਵੀ ਚੱਲੀ, ਜਿਸ 'ਚ ਡਿਪਟੀ ਕਮਿਸ਼ਨਰ ਅੰਮਿ੍ਤਸਰ ਹਰਪ੍ਰੀਤ ਸਿੰਘ ਸੂਦਨ ਨੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਇਆ | ਪਾਵਨ ਵਾਲਮੀਕਿ ਤੀਰਥ ਧਾਮ ਐਕਸ਼ਨ ਕਮੇਟੀ ਦੇ ਆਗੂ ਸ਼ਸ਼ੀ ਗਿੱਲ ਨੇ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਕੁਝ ਮੰਗਾਂ ਸਵੀਕਾਰ ਕਰ ਲਈਆਂ ਗਈਆਂ ਹਨ ਅਤੇ ਬਾਕੀ ਮੰਗਾਂ ਲਈ 19 ਅਗਸਤ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਰੱਖ ਦਿੱਤੀ ਗਈ ਹੈ ਤੇ ਸਰਕਾਰ ਦੇ ਭਰੋਸੇ 'ਤੇ 19 ਅਗਸਤ ਤੱਕ ਪੰਜਾਬ ਬੰਦ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਹੈ | ਜਦਕਿ ਦੂਸਰੇ ਪਾਸੇ ਭਗਵਾਨ ਵਾਲਮੀਕਿ ਆਦਿ ਧਰਮ ਸਮਾਜ ਦੇ ਮੁਖੀ ਮੇਘਰਾਜ ਅਤੇ ਚੇਅਰਮੈਨ ਕਰਮਜੀਤ ਗਿੱਲ ਨੇ ਬੰਦ ਦੇ ਸੱਦੇ ਨੂੰ ਲੈ ਕੇ ਆਪਣਾ ਪੱਖ ਸਪਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਨਾਲ 12 ਦੇ ਕਰੀਬ ਹੋਰ ਸੰਗਠਨਾਂ ਵਲੋਂ ਜੋ ਬੰਦ ਦਾ ਸੱਦਾ ਦਿੱਤਾ ਗਿਆ ਸੀ, ਉਹ ਆਪਣੇ ਸੱਦੇ 'ਤੇ ਬਰਕਰਾਰ ਹਨ |
ਇਸ ਸੰਬੰਧੀ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਅੱਜ ਉਨ੍ਹਾਂ ਤੋਂ ਇਲਾਵਾ ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਅਤੇ ਐਸ. ਐਸ. ਪੀ. ਦਿਹਾਤੀ ਅੰਮਿ੍ਤਸਰ ਸਵੱਪਨ ਸ਼ਰਮਾ ਵਲੋਂ ਵਾਲਮੀਕਿ ਸਮਾਜ ਦੇ ਆਗੂਆਂ ਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਕੁਮਾਰ ਦਰਸ਼ਨ, ਓਮ ਪ੍ਰਕਾਸ਼ ਅਨਾਰੀਆ, ਸਸ਼ੀ ਨਾਗ, ਰਵਿੰਦਰ ਹੰਸ ਨਾਲ ਮੀਟਿੰਗ ਕੀਤੀ ਗਈ ਸੀ, ਜਿਸ 'ਚ ਮੁੱਖ ਮੰਤਰੀ ਵਲੋਂ ਸਮਾਜ ਦੇ ਆਗੂਆਂ ਨੂੰ ਗੱਲਬਾਤ ਲਈ 19 ਅਗਸਤ ਦਾ ਸਮਾਂ ਦੇਣ ਤੋਂ ਬਾਅਦ ਉਨ੍ਹਾਂ ਵਲੋਂ ਬੰਦ ਦਾ ਸੱਦਾ ਵਾਪਸ ਲੈ ਲਿਆ |

ਖ਼ਬਰ ਸ਼ੇਅਰ ਕਰੋ

 

ਹੋਲੀ ਸਿਟੀ ਕਾਲੋਨੀ 'ਚ ਕਤਲ ਹੋਣ ਬਾਅਦ ਅਸੁਰੱਖਿਅਤ ਮਹਿਸੂਸ ਕਰਦੇ ਕਾਲੋਨੀ ਵਾਸੀਆਂ ਨੇ ਕਾਲੋਨਾਈਜ਼ਰ ਤੇ ਪ੍ਰਸ਼ਾਸਨ ਵਿਰੁੱਧ ਕੀਤਾ ਰੋਸ ਮੁਜ਼ਾਹਰਾ

ਅੰਮਿ੍ਤਸਰ, 11 ਅਗਸਤ (ਹਰਮਿੰਦਰ ਸਿੰਘ)-ਬੀਤੀ ਰਾਤ ਨੂੰ ਸ਼ਹਿਰ ਦੀ ਪਾਸ਼ ਕਲੋਨੀ ਵਜੋਂ ਜਾਣੀ ਜਾਂਦੀ ਹੋਲੀ ਸਿਟੀ ਵਿਚ ਅਣਪਛਾਤੇ ਲੋਕਾਂ ਵਲੋਂ ਗੋਲੀਆਂ ਮਾਰ ਕੇ ਇਕ ਵਿਅਕਤੀ ਦੀ ਹੱਤਿਆ ਕੀਤੇ ਜਾਣ ਤੋਂ ਬਾਅਦ ਕਾਲੋਨੀ ਦੇ ਵਸਨੀਕਾਂ ਵਲੋਂ ਅਸੁਰੱਖਿਅਤ ਮਹਿਸੂਸ ਕਰਦੇ ...

ਪੂਰੀ ਖ਼ਬਰ »

27ਵੇਂ ਹਿੰਦ-ਪਾਕਿ ਦੋਸਤੀ ਮੇਲੇ ਦੀਆਂ ਤਿਆਰੀਆਂ ਮੁਕੰਮਲ

ਅੰਮਿ੍ਤਸਰ, 11 ਅਗਸਤ (ਹਰਮਿੰਦਰ ਸਿੰਘ)-ਫੋਕਲੋਰ ਰਿਸਰਚ ਅਕਾਦਮੀ ਅਤੇ ਇਸ ਦੀਆਂ ਹਮ ਖ਼ਿਆਲੀ ਜਥੇਬੰਦੀਆਂ ਹਿੰਦ-ਪਕਿ ਦੋਸਤੀ ਮੰਚ, ਪੰਜਾਬ ਜਾਗਿ੍ਤੀ ਮੰਚ, ਸਾਫ਼ਮਾ ਅਤੇ ਪਾਕਿਸਤਾਨ ਇੰਡੀਆ ਪੀਪਲਜ਼ ਫੋਰਮ ਪੀਸ ਐਂਡ ਡੈਮੋਕ੍ਰੇਸੀ ਵਲੋਂ ਹਰ ਸਾਲ ਦੀ ਤਰ੍ਹਾਂ 14 ਅਗਸਤ ਨੂੰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫਾਰ ਵੂਮੈਨ ਵਿਖੇ 75ਵੇਂ ਆਜ਼ਾਦੀ ਦਿਵਸ ਤੇ ਰੱਖੜੀ ਨੂੰ ਸਮਰਪਿਤ ਮੁਕਾਬਲੇ ਕਰਵਾਏ

ਅੰਮਿ੍ਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਵਿਚ ਕਾਰਜਸ਼ੀਲ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ 75ਵੇਂ ਆਜ਼ਾਦੀ ਦਿਵਸ ਦਾ ਆਯੋਜਨ ਕੀਤਾ ਗਿਆ | ਜਿਸ ਮੌਕੇ ਕਾਰਡ ਬਣਾਉਣ, ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਸੁਤੰਤਰਤਾ ਅੰਦੋਲਨ ਨਾਲ ਸੰਬੰਧਿਤ ਵਧੇਰੇਤਰ ਸਮਾਰਕ ਲੁਪਤ

ਅੰਮਿ੍ਤਸਰ, 11 ਅਗਸਤ (ਸੁਰਿੰਦਰ ਕੋਛੜ)-ਦੇਸ਼ ਦੀ ਆਜ਼ਾਦੀ ਲਈ ਚੱਲੇ ਵੱਖ-ਵੱਖ ਸਵਤੰਤਰਤਾ ਅੰਦੋਲਨਾਂ ਨਾਲ ਸੰਬੰਧਿਤ ਅੰਮਿ੍ਤਸਰ ਵਿਚਲੇ ਪ੍ਰਮੁੱਖ ਸਮਾਰਕਾਂ 'ਚੋਂ ਵਧੇਰੇਤਰ ਲੁਪਤ ਹੋ ਚੁਕੇ ਹਨ | ਦੱਸਣਯੋਗ ਹੈ ਕਿ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ...

ਪੂਰੀ ਖ਼ਬਰ »

ਪੁਲਿਸ ਚੌਕੀ ਗੁਰੂ ਕੀ ਵਡਾਲੀ ਵਲੋਂ 1 ਨਾਜਾਇਜ਼ ਪਿਸਤੌਲ, 4 ਰੌਂਦ ਤੇ ਬਿਨਾਂ ਨੰਬਰੀ ਵਰਨਾ ਕਾਰ ਸਮੇਤ ਇਕ ਕਾਬੂ

ਛੇਹਰਟਾ, 11 ਅਗਸਤ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਅਰੁਣਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭੈੜੇ ਅਨਸਰਾਂ, ਲੁੱਟਾਂ ਖੋਹਾਂ ਕਰਨ ਵਾਲੇ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਛੇਹਰਟਾ ਮੁਖੀ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਨਗਰ ਵਿਖੇ 14 ਅਗਸਤ ਨੂੰ ਹੋਵੇਗਾ 'ਜੀਵਨ ਜੁਗਤਿ ਸਮਾਗਮ'

ਅੰਮਿ੍ਤਸਰ, 11 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 28 ਅਗਸਤ ਨੂੰ ਆ ਰਹੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਅਰੰਭੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ...

ਪੂਰੀ ਖ਼ਬਰ »

ਪ੍ਰਧਾਨ ਡਾ. ਨਿੱਝਰ ਨੂੰ ਛੱਡ ਕੇ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਆਜ਼ਾਦੀ ਦਿਵਸ 'ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ

ਅੰਮਿ੍ਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਛੱਡ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ...

ਪੂਰੀ ਖ਼ਬਰ »

ਆਪ' ਸਰਕਾਰ ਵਲੋਂ ਪੰਜਾਬ ਦੇ ਹਿੱਤ 'ਚ ਲਏ ਜਾ ਰਹੇ ਨਿਰੰਤਰ ਫੈਸਲੇ-ਸੰਧਵਾਂ

ਅੰਮਿ੍ਤਸਰ, 11 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵਲੋਂ ਅੰਮਿ੍ਤਸਰ ਵਿਧਾਨ ਸਭਾ ਹਲਕਾ ਪੂਰਬੀ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਹਲਕਾ ਵਿਧਾਇਕ ਜੀਵਨਜੋਤ ਕੌਰ ਦੀ ਟੀਮ ਵਲੋਂ ਕੁੁਲਤਾਰ ਸਿੰਘ ਸੰਧਵਾ ਦਾ ਹਲਕਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਦਰਸ਼ਨੀ ਡਿਉੜੀ ਦਾ ਨੀਂਹ ਪੱਥਰ 14 ਨੂੰ ਰੱਖਿਆ ਜਾਵੇਗਾ-ਬਾਬਾ ਦਰਸ਼ਨ ਸਿੰਘ

ਚੱਬਾ, 11 ਅਗਸਤ (ਜੱਸਾ ਅਨਜਾਣ)-ਸ਼ਹੀਦ ਬਾਬਾ ਦੀਪ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ 14 ਅਗਸਤ ਦਿਨ ਐਤਵਾਰ ਨੂੰ ਦਰਸ਼ਨੀ ਡਿਊੜੀ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ...

ਪੂਰੀ ਖ਼ਬਰ »

ਪੰਥਕ ਜਥੇਬੰਦੀਆਂ ਵਲੋਂ 14 ਅਗਸਤ ਨੂੰ ਅਕਾਲ ਤਖ਼ਤ ਸਾਹਿਬ ਤੱਕ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਣ ਦਾ ਐਲਾਨ

ਅੰਮਿ੍ਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਵੱਖ-ਵੱਖ ਪੰਥਕ ਜਥੇਬੰਦੀਆਂ ਵਲੋਂ 14 ਅਗਸਤ ਨੂੰ ਗੂੁਰੂ ਨਗਰੀ ਦੇ ਗੋਲਡਨ ਗੇਟ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਣ ਦਾ ਐਲਾਨ ਕੀਤਾ ਹੈ | ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ 13 ਨੂੰ ਕਰਨਗੇ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ

ਅੰਮਿ੍ਤਸਰ, 11 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਇਕਾਈ ਦੀ ਮੀਟਿੰਗ ਸਥਾਨਕ ਕੰਪਨੀ ਬਾਗ ਵਿਖੇ ਜ਼ਿਲ੍ਹਾ ਪ੍ਰਧਾਨ ਗਗਨਪ੍ਰੀਤ ਸਿੰਘ ਸੰਧੂ ਅਤੇ ਸੂਬਾ ਕਮੇਟੀ ਮੈਂਬਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

15ਵੀਂ ਲੈਂਬੈਥ ਕਾਨਫਰੰਸ 2022 'ਚ ਬਿਸ਼ਪ ਸਮੰਤ ਡਾ. ਰਾਏ ਕ੍ਰਾਸ ਆਫ਼ ਸੇਂਟ ਆਗਸਟੀਨ ਐਵਾਰਡ ਨਾਲ ਸਨਮਾਨਿਤ

ਅੰਮਿ੍ਤਸਰ, 11 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਡਾਇਓਸਿਸ ਆਫ ਅੰਮਿ੍ਤਸਰ (ਡੀ. ਓ. ਏ.) ਅਤੇ ਚਰਚ ਆਫ ਨਾਰਥ ਇੰਡੀਆ (ਸੀ. ਐਨ. ਆਈ.) ਲਈ ਇਕ ਮਾਣ ਦੀ ਗੱਲ ਸੀ, ਜਦੋਂ ਇਸਦੇ ਬਿਸ਼ਪ ਦੇ ਮੋਸਟ ਰੇਵਰੇਂਡ ਡਾ. ਪੀ. ਕੇ. ਸਾਮੰਤਾਰਾਏ ਨੂੰ ਕੈਂਟ ਦੀ ਕੈਂਟਰਬਰੀ ਯੂਨੀਵਰਸਿਟੀ ਵਿਚ ...

ਪੂਰੀ ਖ਼ਬਰ »

ਡਿਗਰੀਆਂ ਰੋਕਣ ਵਾਲੀਆਂ ਵਿੱਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟਿ੍ਕ ਵਜ਼ੀਫ਼ਾ ਸਕੀਮ ਦੀ ਆੜ 'ਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਆਕਾਸ਼ਦੀਪ ਸਿੰਘ ਨੇ 30 ਸਕਿੰਟਾਂ ਵਿਚ 185 ਵਾਰ ਤਾੜੀ ਮਾਰ ਕੇ ਬਣਾਇਆ ਨਵਾਂ ਰਿਕਾਰਡ

ਅੰਮਿ੍ਤਸਰ, 11 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ 'ਚ ਪੋਸਟ ਗੈ੍ਰਜੁਏਸ਼ਨ ਦੀ ਪੜ੍ਹਾਈ ਕਰ ਰਹੇ ਅਕਾਸ਼ਦੀਪ ਸਿੰਘ ਨੇ ਨੈਸ਼ਨਲ ਰਿਕਾਰਡ ਦਰਜ ਕਰਕੇ ਡੀ. ਏ. ਵੀ. ਅਤੇ ਸ਼ਹਿਰ ਦਾ ਨਾਂਅ ਰÏਸ਼ਨ ਕੀਤਾ ਹੈ | ਆਕਾਸ਼ ਨੇ ਦੱਸਿਆ ਕਿ ਉਸ ਨੇ ਕਾਲਜ ਦੇ ਥੀਏਟਰ ਵਿਚ ...

ਪੂਰੀ ਖ਼ਬਰ »

ਆਜ਼ਾਦੀ ਤੋਂ ਪਹਿਲਾਂ ਜਲਿ੍ਹਆਂਵਾਲਾ ਬਾਗ਼ 'ਚ 26 ਜਨਵਰੀ ਨੂੰ ਮਨਾਇਆ ਜਾਂਦਾ ਰਿਹੈ ਸੁਤੰਤਰਤਾ ਦਿਵਸ

ਅੰਮਿ੍ਤਸਰ, 11 ਅਗਸਤ (ਸੁਰਿੰਦਰ ਕੋਛੜ)-ਭਾਰਤ ਨੂੰ ਅੰਗਰੇਜ਼ੀ ਸਰਕਾਰ ਤੋਂ ਆਜ਼ਾਦੀ ਮਿਲਣ ਤੋਂ ਪਹਿਲਾਂ ਸਥਾਨਕ ਜਲਿ੍ਹਆਂਵਾਲਾ ਬਾਗ਼ 'ਚ ਹਰ ਵਰ੍ਹੇ 26 ਜਨਵਰੀ ਨੂੰ ਆਜ਼ਾਦੀ ਦਿਵਸ ਮਨਾਇਆ ਜਾਂਦਾ ਰਿਹਾ ਹੈ | ਇਸ ਮੌਕੇ ਬਕਾਇਦਾ ਜਲਿ੍ਹਆਂਵਾਲਾ ਬਾਗ਼ ਸਮਾਰਕ ਦੇ ਅੰਦਰ ...

ਪੂਰੀ ਖ਼ਬਰ »

ਨਿਗਮ ਦੇ ਬਿਲਡਿੰਗ ਵਿਭਾਗ ਦੀ ਕਾਰਵਾਈ ਨਾਂਹ ਦੇ ਬਰਾਬਰ

ਅੰਮਿ੍ਤਸਰ, 11 ਅਗਸਤ (ਹਰਮਿੰਦਰ ਸਿੰਘ)-ਨਗਰ ਨਿਗਮ 'ਚ ਕੁਝ ਸਮਾਂ ਪਹਿਲਾਂ ਹੋਏ ਤਬਾਦਲਿਆਂ ਤੋਂ ਬਾਅਦ ਨਿਗਮ ਦੇ ਕੰਮਾਂ ਦੀ ਰਫ਼ਤਾਰ ਵਿਚ ਕਾਫ਼ੀ ਕਮੀ ਆ ਗਈ ਹੈ | ਨਿਗਮ ਦੇ ਅਹਿਮ ਮੰਨੇ ਜਾਂਦੇ ਬਿਲਡਿੰਗ ਵਿਭਾਗ ਦੀ ਹਾਲਤ ਇਸ ਵੇਲੇ ਸਭ ਤੋਂ ਮੰਦੀ ਹੋਈ ਪਈ ਹੈ | ਜਿਸ ਦੇ ਕੰਮ ...

ਪੂਰੀ ਖ਼ਬਰ »

ਪਿੰਡ ਕਾਲੇ ਵਿਖੇ ਸਾਲਾਨਾ ਮੇਲਾ ਤੇ ਸੂਬਾ ਪੱਧਰੀ ਕਬੱਡੀ ਕੱਪ ਕਰਵਾਇਆ

ਛੇਹਰਟਾ, 11 ਅਗਸਤ (ਵਡਾਲੀ)-ਪਿੰਡ ਕਾਲੇ ਘਣੂੰਪੁਰ ਵਿਖੇ ਪੀਰ ਬਾਬਾ ਅਸ਼ਕ ਅਲੀ ਸ਼ਾਹ ਦੀ ਯਾਦ ਵਿਚ ਸਾਲਾਨਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ ਤੇ ਸ਼ਾਮ ਨੂੰ ਪ੍ਰਧਾਨ ਬਲਵਿੰਦਰ ਸਿੰਘ ਕੋਹਲਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਵਾਰਡ ਕੌਂਸਲਰ ...

ਪੂਰੀ ਖ਼ਬਰ »

40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਛੇਹਰਟਾ, 11 ਅਗਸਤ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਛੇਹਰਟਾ ਮੁੱਖੀ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਕੀ ਕਾਲੇ ਘਣੂੰਪੁਰ ਦੇ ਇੰਚਾਰਜ ਸਬ ਇੰਸਪੈਕਟਰ ਜਤਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਨਾਜਾਇਜ਼ ਸ਼ਰਾਬ ਵੇਚਣ ਦਾ ਕਾਰੋਬਾਰ ...

ਪੂਰੀ ਖ਼ਬਰ »

ਹਵਾਰਾ ਕਮੇਟੀ ਦਾ ਘਰ-ਘਰ ਤਿਰੰਗਾ ਲਹਿਰਾਉਣ ਦੀ ਮੁੰਹਿਮ 'ਤੇ ਪ੍ਰਤਿਕਰਮ:¸ਕਿਹਾ, ਨਿਸ਼ਾਨ ਸਾਹਿਬ ਅਕਾਲ ਕਿ੍ਤ, ਬਾਕੀ ਝੰਡੇ ਮਨੁੱਖੀ ਕਿ੍ਤ

ਅੰਮਿ੍ਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਮੌਕੇ ਮੋਦੀ ਸਰਕਾਰ ਵਲੋਂ ਘਰ-ਘਰ ਤਿਰੰਗਾ ਲਹਿਰਾਉਣ ਦੀ ਆਰੰਭੀ ਮੁੰਹਿਮ 'ਤੇ ਪ੍ਰਤੀਕਰਮ ਦਿੰਦੇ ਹੋਏ ਕਿਹਾ ਹੈ ਕਿ ਸਰਕਾਰ ਨੂੰ ਇਹ ਸਭ ਕੁਝ ਕਰਨ ...

ਪੂਰੀ ਖ਼ਬਰ »

ਰੱਖੜੀ ਦਾ ਤਿਉਹਾਰ ਅਤੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ

ਅੰਮਿ੍ਤਸਰ, 11 ਅਗਸਤ (ਗਗਨਦੀਪ ਸ਼ਰਮਾ)-ਅਜੰਤਾ ਪਬਲਿਕ ਸਕੂਲ, ਬਸੰਤ ਐਵੀਨਿਊ ਵਿਖੇ ਰੱਖੜੀ ਦਾ ਤਿਉਹਾਰ ਅਤੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਪਿ੍ੰਸੀਪਲ ਪ੍ਰਸ਼ਾਂਤ ਮਹਿਰਾ ਅਤੇ ਪ੍ਰਸ਼ਾਸਨਿਕ ਅਧਿਕਾਰੀ ਰੰਜਨਾ ਮਹਿਰਾ ਨੇ ਸਾਰਿਆਂ ਨੂੰ ਇਸ ਤਿਉਹਾਰ ਦੀ ...

ਪੂਰੀ ਖ਼ਬਰ »

ਲਹਿੰਦੇ ਪੰਜਾਬ ਦੀ ਸਰਕਾਰ ਨੇ ਮੈਰਿਜ ਸਰਟੀਫਿਕੇਟ ਲਈ ਜਾਰੀ ਕੀਤੇ ਨਵੇਂ ਨਿਯਮ

ਅੰਮਿ੍ਤਸਰ, 11 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਹਿੰਦੇ ਪੰਜਾਬ ਸੂਬੇ 'ਚ ਨਵੇਂ ਚੁਣੇ ਗਏ ਮੁੱਖ ਮੰਤਰੀ ਚੌਧਰੀ ਪਰਵੇਜ਼ ਇਲਾਹੀ ਨੇ ਈਸਾਈਆਂ, ਹਿੰਦੂ, ਸਿੱਖਾਂ ਅਤੇ ਹੋਰਨਾਂ ਘੱਟ-ਗਿਣਤੀਆਂ ਦੇ ਇਲਾਵਾ ਮੁਸਲਿਮ ਵਿਆਹਾਂ ਲਈ ਇਕ ਨਵਾਂ ਨਿਯਮ ਲਾਗੂ ਕੀਤਾ ਹੈ | ਇਸ ...

ਪੂਰੀ ਖ਼ਬਰ »

ਪਿੰਡ ਕਾਲੇ ਘਣੂੰਪੁਰ ਦੇ ਸਾਂਝੇ ਰਕਬੇ ਨੂੰ ਲੈ ਕੇ ਪਿੰਡ ਵਾਸੀ ਅਤੇ ਕਾਬਜ਼ ਧਿਰ ਹੋਈਆਂ ਆਹਮੋ ਸਾਹਮਣੇ

ਛੇਹਰਟਾ, 11 ਅਗਸਤ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਦੀ ਵਾਰਡ ਨੰਬਰ 1 ਇਲਾਕਾ ਕਾਲੇ ਘਣੂੰਪੁਰ ਵਿਖੇ ਪਿੰਡ ਦਾ ਸਾਂਝਾ ਰਕਬਾ ਜੋ ਕਿ ਵੱਡਾ ਗੁਰਦੁਆਰਾ ਸਾਹਿਬ ਦੇ ਨਾਲ ਲੱਗਦੇ ਖਸਰਾ ਨੰਬਰ 424/1 ਵਾਕਿਆ ਰਕਬਾ ਕਾਲਾ ਘਣੂੰਪੁਰ ਅੰਦਰ ਆਉਂਦਾ ਹੈ | ਜਿਸ ਉਪਰ ਇਸ ਜ਼ਮੀਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX