ਤਾਜਾ ਖ਼ਬਰਾਂ


ਰੂਸ ਵਲੋਂ ਪਾਕਿਸਤਾਨ ਨੂੰ ਕੱਚੇ ਤੇਲ 'ਤੇ ਛੋਟ ਦੇਣ ਤੋਂ ਇਨਕਾਰ
. . .  1 minute ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ ਸ਼੍ਰੇਣੀ' 'ਚ
. . .  13 minutes ago
ਨਵੀਂ ਦਿੱਲੀ, 2 ਦਸੰਬਰ-ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ ਸ਼੍ਰੇਣੀ' 'ਚ ਹੈ। ਰਾਸ਼ਟਰੀ ਰਾਜਧਾਨੀ ਵਿਚ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) ਅੱਜ ਸਵੇਰੇ 342 (ਬਹੁਤ ਖ਼ਰਾਬ ਸ਼੍ਰੇਣੀ) ਵਿਚ ਦਰਜ ਕੀਤਾ...
ਐਨ.ਆਈ.ਏ. ਵਲੋਂ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਗ੍ਰਿਫ਼ਤਾਰ
. . .  23 minutes ago
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ...
⭐ਮਾਣਕ - ਮੋਤੀ⭐
. . .  45 minutes ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  1 day ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  1 day ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  1 day ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  1 day ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  1 day ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  1 day ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  1 day ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  1 day ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  1 day ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  1 day ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  1 day ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  1 day ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  1 day ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  1 day ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  1 day ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  1 day ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  1 day ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  1 day ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  1 day ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  1 day ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਰੱਖੜੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰਾਂ 'ਚ ਦੇਖਣ ਨੂੰ ਮਿਲੀ ਰੌਣਕ

ਚੰਡੀਗੜ੍ਹ, 11 ਅਗਸਤ (ਨਵਿੰਦਰ ਸਿੰਘ ਬੜਿੰਗ)-ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰਾਂ 'ਚ ਖ਼ੂਬ ਰੌਣਕ ਦੇਖਣ ਨੂੰ ਮਿਲੀ, ਜਿਸ ਦੇ ਚੱਲਦਿਆਂ ਮਹਿਲਾਵਾਂ ਨੇ ਖ਼ਰੀਦਦਾਰੀ ਕਰਨ 'ਚ ਬਹੁਤ ਦਿਲਚਸਪੀ ਦਿਖਾਈ | ਇਸ ...

ਪੂਰੀ ਖ਼ਬਰ »

ਚੰਡੀਗੜ੍ਹ ਕਾਂਗਰਸ ਨੇ ਕੱਢੀ 'ਆਜ਼ਾਦੀ ਦੀ ਗੌਰਵ ਯਾਤਰਾ'

ਚੰਡੀਗੜ੍ਹ, 11 ਅਗਸਤ (ਵਿਕਰਮਜੀਤ ਸਿੰਘ ਮਾਨ)-ਚੰਡੀਗੜ੍ਹ ਕਾਂਗਰਸ ਨੇ ਆਪਣੀ 75 ਕਿਲੋਮੀਟਰ ਲੰਬੀ ਆਜ਼ਾਦੀ ਦੀ ਗੌਰਵ ਯਾਤਰਾ ਦਿੱਤੀ ਤੀਸਰੀ ਕੜੀ ਦੀ ਪਦ ਯਾਤਰਾ ਚੰਡੀਗੜ੍ਹ ਵਿਖੇ ਕੱਢੀ | ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਤੇ ਕੁਲ ਹਿੰਦ ਕਾਂਗਰਸ ਦੇ ਖਜ਼ਾਨਚੀ ਪਵਨ ...

ਪੂਰੀ ਖ਼ਬਰ »

ਅਮਰੀਕਾ ਦੀ ਓਕਲਾਹੋਮਾ ਸਟੇਟ ਯੂਨੀਵਰਸਿਟੀ ਦੇ ਵਫ਼ਦ ਵਲੋਂ ਪਸ਼ੂ ਪਾਲਣ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਪੰਜਾਬ 'ਚ ਖੇਤੀ ਦੇ ਸਹਾਇਕ ਧੰਦਿਆਂ ਵਿਚ ਅਥਾਹ ਸੰਭਾਵਨਾਵਾਂ ਦੇ ਸਨਮੁੱਖ ਅਮਰੀਕਾ ਦੀ ਓਕਲਾਹੋਮਾ ਸਟੇਟ ਯੂਨੀਵਰਸਿਟੀ ਦੇ ਵਫ਼ਦ ਨੇ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ...

ਪੂਰੀ ਖ਼ਬਰ »

'ਨਸ਼ਾ ਛੱਡ, ਤਰੱਕੀ ਫੜ' ਮੁਹਿੰਮ ਨੂੰ ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ-ਡਾ. ਜਗਮੋਹਨ ਸਿੰਘ ਰਾਜੂ

ਚੰਡੀਗੜ੍ਹ, 11 ਅਗਸਤ (ਮਨਜੋਤ ਸਿੰਘ ਜੋਤ)-ਭਾਜਪਾ ਦੇ ਸੀਨੀਅਰ ਆਗੂ ਤੇ ਕੇ. ਐਸ. ਰਾਜੂ ਲੀਗਲ ਟਰੱਸਟ ਦੇ ਚੇਅਰਮੈਨ ਡਾ. ਜਗਮੋਹਨ ਸਿੰਘ ਰਾਜੂ ਸਾਬਕਾ ਆਈ. ਏ. ਐਸ. ਅਧਿਕਾਰੀ ਨੇ ਚੰਡੀਗੜ੍ਹ ਪ੍ਰੈੱਸ ਕੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇ. ਐਸ. ਰਾਜੂ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 414 ਮਾਮਲੇ ਆਏ ਸਾਹਮਣੇ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਦੇ 414 ਮਾਮਲੇ ਸਾਹਮਣੇ ਆਏ ਜਦ ਕਿ 490 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਜਲੰਧਰ, ਪਠਾਨਕੋਟ ਤੇ ਲੁਧਿਆਣਾ 'ਚੋਂ ਤਿੰਨ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ | ਅੱਜ ਜਿਹੜੇ ਜ਼ਿਲਿ੍ਹਆਂ 'ਚੋਂ ...

ਪੂਰੀ ਖ਼ਬਰ »

-ਖੇਡਾਂ ਵਤਨ ਪੰਜਾਬ ਦੀਆਂ-

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਖੇਡ ਮੇਲੇ ਦਾ ਪੋਰਟਲ ਲਾਂਚ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਖੇਡ ਵਿਭਾਗ ਵਲੋਂ ਸੂਬੇ 'ਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖ਼ਤ, ਖੇਡਾਂ ਪੱਖੀ ਮਾਹੌਲ ਸਿਰਜਣ, ਸਿਹਤ ਪ੍ਰਤੀ ਜਾਗਰੂਕਤਾ, ਆਪਸੀ ਸਦਭਾਵਨਾ ਤੇ ਭਾਈਚਾਰਾ ਵਧਾਉਣ ਅਤੇ ਸਿਹਤਮੰਦ ਪੰਜਾਬ ਸਿਰਜਣ ਦੇ ਮੰਤਵ ਤਹਿਤ 'ਖੇਡਾਂ ਵਤਨ ਪੰਜਾਬ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਵੰਡ ਦੇ ਦਰਦ ਨੂੰ ਤਾਜ਼ਾ ਕਰ ਰਹੀ ਹੈ ਐਚ. ਪੀ. ਸੀ. ਐਲ ਵਲੋਂ ਲਗਾਈ ਪ੍ਰਦਰਸ਼ਨੀ

ਚੰਡੀਗੜ੍ਹ, 11 ਅਗਸਤ (ਅਜਾਇਬ ਸਿੰਘ ਔਜਲਾ)-ਵੰਡ ਦੇ ਪੀੜਤ ਲੱਖਾਂ ਲੋਕਾਂ ਦੇ ਦਰਦ ਨੂੰ ਯਾਦ ਕਰਨ ਦੇ ਲਈ ਆਉਣ ਵਾਲੀ 14 ਅਗਸਤ ਨੂੰ ਮਣਾਏ ਜਾਂਦੇ 'ਪਾਰਟੀਟਿਸ਼ਨ ਹੋਰਰਸ ਰਿਮੈਂਬਰੰਸ ਡੇਅ' ਯਾਨੀ ਵੰਡ ਦੀ ਦਹਿਸ਼ਤ ਦਾ ਦਿਨ ਦੇ ਤਹਿਤ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਵਲੋਂ ਧਨਾਸ ਦਾ ਦੌਰਾ

ਚੰਡੀਗੜ੍ਹ, 11 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਪਿੰਡ ਧਨਾਸ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਕਮਿਸ਼ਨਰ ਵਲੋਂ 'ਪੈਦਲ' ਦੌਰਾ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਕਰੀਬ 1.16 ਲੱਖ ਪਸ਼ੂਆਂ ਦਾ ਟੀਕਾਕਰਨ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੋਂ ਬਾਅਦ ਸੂਬੇ ਵਿਚ ਪਸ਼ੂਆਂ 'ਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਦੀ ਰੋਕਥਾਮ ਲਈ ਪਸ਼ੂ ਪਾਲਣ ਵਿਭਾਗ ਵਲੋਂ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ ਤੇ ਹੁਣ ਤੱਕ ਕਰੀਬ 1.16 ਲੱਖ ...

ਪੂਰੀ ਖ਼ਬਰ »

ਬੱਸ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ

ਚੰਡੀਗੜ੍ਹ, 11 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-45/46-49/50 ਚੌਕ 'ਤੇ ਪੀ. ਆਰ. ਟੀ. ਸੀ. ਬੱਸ ਦੀ ਟੱਕਰ ਲੱਗਣ ਕਾਰਨ ਇਕ 80 ਸਾਲਾਂ ਦੇ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਹਰਭਜਨ ਸਿੰਘ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸੰਬੰਧਤ ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਮੈਂ ਆਪਣੇ ਆਪ ਨੂੰ ਭਾਰਤੀ ਲੋਕਤੰਤਰ 'ਚ ਢਾਲ ਲਿਆ ਹੈ-ਮਾਨ

ਚੰਡੀਗੜ੍ਹ, 11 ਅਗਸਤ (ਐਨ.ਐਸ.ਪਰਵਾਨਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਤੇ ਲੋਕ ਸਭਾ ਦੇ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ਼ਬਦਾਂ ਵਿਚ 'ਅਜੀਤ' ਨੂੰ ਦੱਸਿਆ ਕਿ ਮੈਂ ਹੁਣ 'ਇੰਡੀਅਨ ਪਾਰਲੀਮੈਂਟਰੀ ਡੈਮੋਕਰੇਸੀ' ਵਿਚ ਆਪਣੇ ਆਪ ਨੂੰ ਪੂਰੀ ਤਰ੍ਹਾਂ ਢਾਲ ...

ਪੂਰੀ ਖ਼ਬਰ »

ਟੈਕਸ ਡਿਫ਼ਲਾਟਰਾਂ ਤੋਂ ਕੀਤੀ 39 ਕਰੋੜ ਦੀ ਰਿਕਵਰੀ-ਟਰਾਂਸਪੋਰਟ ਮੰਤਰੀ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਟੈਕਸ ਡਿਫ਼ਲਾਟਰਾਂ ਤੋਂ ਰਿਕਵਰੀ ਲਈ ਚਲਾਈ ਗਈ 'ਐਮਨੈਸਟੀ' ਸਕੀਮ ਤਹਿਤ ਕਰੀਬ 39 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਸੂਬਾ 22-23 ਅਗਸਤ ਨੂੰ ਕਰਵਾ ਰਿਹਾ ਕੌਮੀ ਪੱਧਰ ਦੀ ਵਰਕਸ਼ਾਪ-ਵੀ. ਕੇ. ਜੰਜੂਆ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਕੇਂਦਰੀ ਪੰਚਾਇਤੀ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ਪੰਜਾਬ ਸੂਬਾ ਪਹਿਲੀ ਵਰਕਸ਼ਾਪ 22 ਤੇ 23 ...

ਪੂਰੀ ਖ਼ਬਰ »

ਡਿਗਰੀਆਂ ਰੋਕਣ ਵਾਲੀਆਂ ਵਿੱਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟਿ੍ਕ ਵਜ਼ੀਫ਼ਾ ਸਕੀਮ ਦੀ ਆੜ 'ਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਏਲਾਂਤੇ ਮਾਲ 'ਚ ਆਜ਼ਾਦੀ ਦਿਹਾੜੇ ਨੂੰ ਲੈ ਕੇ ਕੀਤੀ ਵਿਸ਼ੇਸ਼ ਸਜਾਵਟ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਡੀ. ਐਸ. ਪੀ. (ਪੂਰਬ) ਚੰਡੀਗੜ੍ਹ ਪਲਕ ਗੋਇਲ ਨੇ ਏਲਾਂਤੇ ਮਾਲ ਵਿਖੇ ਆਜ਼ਾਦੀ ਦਿਹਾੜੇ ਦੇ ਸੰਬੰਧ 'ਚ ਕੀਤੀ ਜਾ ਰਹੀ ਸਜਾਵਟ ਦਾ ਉਦਘਾਟਨ ਕੀਤਾ | ਉਦਘਾਟਨੀ ਸਮਾਰੋਹ ਦੌਰਾਨ ਉਦਯੋਗਿਕ ਖੇਤਰ ਦੇ ਐਸ. ਐਚ. ਓ. ਰਾਮ ਰਤਨ ਵੀ ਉਨ੍ਹਾਂ ਦੇ ਨਾਲ ਸਨ | ਇਸ ਮੌਕੇ ਮਾਲ ਦੀ ਮੈਨੇਜਮੈਂਟ ਵਲੋਂ 'ਹਰ ਘਰ ਤਿਰੰਗਾ' ਯੋਜਨਾ ਦੇ ਤਹਿਤ ਮਾਲ 'ਚ ਆਏ ਲੋਕਾਂ ਨੂੰ ਤਿਰੰਗੇ ਝੰਡੇ ਵੀ ਵੰਡੇ ਗਏ |

ਖ਼ਬਰ ਸ਼ੇਅਰ ਕਰੋ

 

ਪ੍ਰਨੀਤ ਕੌਰ ਨੇ ਕੇਂਦਰੀ ਡੇਅਰੀ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਸਾਬਕਾ ਵਿਦੇਸ਼ ਮੰਤਰੀ ਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਸ੍ਰੀ ਪਰਸ਼ੋਤਮ ਰੁਪਾਣਾ ਨੂੰ ਪੱਤਰ ਲਿਖ ਕੇ ਪਸ਼ੂਆਂ ਦੇ ਲੰਪੀ ਚਮੜੀ ਦੀ ਬਿਮਾਰੀ ਤੋਂ ...

ਪੂਰੀ ਖ਼ਬਰ »

ਠੱਗੀ ਦਾ ਮਾਮਲਾ ਪੁਲਿਸ ਹਵਾਲੇ

ਚੰਡੀਗੜ੍ਹ, 11 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਵੱਧਦੀ ਡਿਜੀਟਲ ਦੁਨੀਆ ਦੇ ਨਾਲ-ਨਾਲ ਏ. ਟੀ. ਐਮ. ਠੱਗੀ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਦੀ ਸਟੇਟ ਕਰਾਇਮ ਬ੍ਰਾਂਚ ਵਲੋਂ ਸੂਬੇ ਦੇ ਸਾਰੇ 22 ਜ਼ਿਲਿ੍ਹਆਂ 'ਚ 22 ਏ. ਟੀ. ਐਮ. ਫਰਾਡ ਇੰਵੇਸਟੀਗੇਸ਼ਨ ਸੈਲ (ਏ. ਐਫ. ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਨੇ ਆਪਣੇ ਮੰਤਰੀ ਨੂੰ ਬਚਾਉਣ ਲਈ ਇਕ ਹੋਣਹਾਰ ਡਾਕਟਰ ਦੀ ਬਲੀ ਦਿੱਤੀ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 11 ਅਗਸਤ (ਮਨਜੋਤ ਸਿੰਘ ਜੋਤ)-ਭਗਵੰਤ ਮਾਨ ਸਰਕਾਰ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨਾਲ ਕੀਤੇ ਦੁਰਵਿਵਹਾਰ ਤੋਂ ਨਾਰਾਜ਼ ਉਪ ਕੁਲਪਤੀ ਡਾ. ਰਾਜ ਬਹਾਦਰ ਵਲੋਂ ਦਿੱਤੇ ਅਸਤੀਫੇ ਨੂੰ ਮੁੱਖ ਮੰਤਰੀ ਭਗਵੰਤ ਮਾਨ ...

ਪੂਰੀ ਖ਼ਬਰ »

ਹਾਈਕੋਰਟ ਨੇ ਨਾਬਾਲਗ ਪੀੜਤਾ ਦੇ 28 ਹਫ਼ਤਿਆਂ ਦੇ ਗਰਭਪਾਤ ਦੀ ਦਿੱਤੀ ਇਜਾਜ਼ਤ

ਚੰਡੀਗੜ੍ਹ, 11 ਅਗਸਤ (ਤਰੁਣ ਭਜਨੀ)-ਪੀ. ਜੀ. ਆਈ. ਨੇ 14 ਸਾਲਾ ਮਾਸੂਮ ਜਬਰ ਜਨਾਹ ਪੀੜਤਾ ਵਲੋਂ ਆਪਣੀ ਮਾਂ ਰਾਹੀਂ ਦਾਇਰ ਕੀਤੀ ਗਈ ਗਰਭਪਾਤ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ 'ਤੇ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਗਰਭ ਅਵਸਥਾ ਦੇ 28 ਹਫ਼ਤਿਆਂ 'ਤੇ ਗਰਭਪਾਤ ਕਰਾਉਣਾ ਬੇਹੱਦ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਚੋਰੀ ਦੇ ਤਿੰਨ ਮਾਮਲੇ ਦਰਜ

ਚੰਡੀਗੜ੍ਹ, 11 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਚੋਰੀ ਦੇ ਤਿੰਨ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਪਹਿਲੇ ਮਾਮਲੇ 'ਚ ਚੋਰ ਸੈਕਟਰ-8 ਵਿਚ ਪੈਂਦੇ ਇਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »

ਪ੍ਰਾਚੀਨ ਕਲਾ ਕੇਂਦਰ ਦੇ ਸਮਾਰੋਹ 'ਚ ਕੱਥਕ ਨਿ੍ਤਕਾ ਅੰਜਲੀ ਮੁੰਜਾਲ ਨੇ ਦਰਸ਼ਕ ਮੋਹੇ

ਚੰਡੀਗੜ੍ਹ, 11 ਅਗਸਤ (ਅਜਾਇਬ ਸਿੰਘ ਔਜਲਾ)-ਪ੍ਰਾਚੀਨ ਕਲਾ ਕੇਂਦਰ ਚੰਡੀਗੜ੍ਹ ਵਲੋਂ ਕੱਥਕ ਨਿ੍ਤ, ਸ਼ਾਸਤਰੀ ਗਾਇਨ ਤੇ ਹੋਰ ਕਲਾਵਾਂ ਨੂੰ ਪਿਛਲੇ 23 ਸਾਲਾਂ ਤੋਂ ਨਿਰੰਤਰ ਪੇਸ਼ ਕਰਦਾ ਆ ਰਿਹਾ ਹੈ | ਇਸੇ ਲੜੀ ਤਹਿਤ ਐਮ. ਐਲ. ਕੋਸ਼ਰ ਆਡੀਟੋਰੀਅਮ ਵਿਖੇ ਕਰਵਾਏ ਸਮਾਰੋਹ ...

ਪੂਰੀ ਖ਼ਬਰ »

ਕੇਜਰੀਵਾਲ ਨੇ ਇਕ ਨਵੇਂ ਸਿਆਸੀ ਯੁੱਗ ਦੀ ਕੀਤੀ ਸ਼ੁਰੂਆਤ-ਕੰਗ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ 'ਆਪ' ਨੇ ਦੇਸ਼ 'ਚ ਕੁਝ ਕਾਰਪੋਰੇਟ ਪਰਿਵਾਰਾਂ ਦਾ ਪੱਖ ਲੈਣ ਦੀ ਬਜਾਏ ਆਮ ਆਦਮੀ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਇਕ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕੀਤੀ ਹੈ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 84 ਨਵੇਂ ਮਾਮਲੇ

ਚੰਡੀਗੜ੍ਹ, 11 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 84 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਸੈਕਟਰ-8 ਦੇ ਵਸਨੀਕ 68 ਸਾਲਾ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਪੀ. ਜੀ. ਆਈ. 'ਚ ਮੌਤ ਹੋ ਗਈ | ਸ਼ਹਿਰ ਵਿਚ ਅੱਜ 138 ਮਰੀਜ਼ ਸਿਹਤਯਾਬ ਹੋਏ ਹਨ | ਚੰਡੀਗੜ੍ਹ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਉੱਦਮ ਸਿਖਲਾਈ ਕੋਰਸ ਦਾ ਦੂਜਾ ਬੈਚ 22 ਤੋਂ

ਐੱਸ. ਏ. ਐੱਸ. ਨਗਰ, 11 ਅਗਸਤ (ਰਾਣਾ)-ਟਰਾਂਸਪੋਰਟ, ਪਸ਼ੂ-ਪਾਲਣ, ਮੱਛੀ-ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਜੇ. ਈ. ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਪੁਲਿਸ ਚੌਕੀ 'ਚ ਹੰਗਾਮਾ

ਡੇਰਾਬੱਸੀ, 11 ਅਗਸਤ (ਗੁਰਮੀਤ ਸਿੰਘ, ਰਣਬੀਰ ਸਿੰਘ ਪੜ੍ਹੀ)-ਬੀਤੇ ਦਿਨੀਂ ਮੁਬਾਰਕਪੁਰ ਸੜਕ 'ਤੇ ਬਿਜਲੀ ਠੀਕ ਕਰਦੇ ਕਰੰਟ ਲੱਗਣ ਕਾਰਨ 26 ਸਾਲਾਂ ਲਾਈਨਮੈਨ ਮਨਦੀਪ ਸਿੰਘ ਵਾਸੀ ਸੁੰਡਰਾਂ ਦੀ ਮੌਤ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਰੋਹ ਘੱਟ ਨਹੀਂ ਰਿਹਾ | ਮਿ੍ਤਕ ਦੇ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

ਲਾਲੜੂ, 11 ਅਗਸਤ (ਰਾਜਬੀਰ ਸਿੰਘ)-ਅੰਬਾਲਾ-ਕਾਲਕਾ ਰੇਲਵੇ ਮਾਰਗ 'ਤੇ ਪੈਂਦੇ ਲੈਹਲੀ ਫਾਟਕ 'ਤੇ ਇਕ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ ਹੈ | ਰੇਲਵੇ ਪੁਲਿਸ ਨੇ ਸੀ. ਆਰ. ਪੀ. ਸੀ. 174 ਤਹਿਤ ਮਾਮਲਾ ਦਰਜ ਕਰਕੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ...

ਪੂਰੀ ਖ਼ਬਰ »

'ਆਪ' ਵਰਕਰਾਂ ਵਲੋਂ ਸੋਹਣ ਸਿੰਘ ਮਾਨ ਨੂੰ ਪਾਰਟੀ ਅੰਦਰ ਨੁਮਾਇੰਦਗੀ ਦੇਣ ਦੀ ਮੰਗ

ਮਾਜਰੀ, 11 ਅਗਸਤ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਖਰੜ ਦੇ ਸਮੁੱਚੇ 'ਆਪ' ਵਰਕਰਾਂ ਦੀ ਮੀਟਿੰਗ 'ਆਪ' ਦੇ ਸੀਨੀਅਰ ਆਗੂ ਸੋਹਣ ਸਿੰਘ ਮਾਨ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਿਥੇ ਸਰਕਾਰੀ ਦਫ਼ਤਰਾਂ 'ਚ ਆਮ ...

ਪੂਰੀ ਖ਼ਬਰ »

ਰਾਈਟਵੇਅ ਇੰਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸਿਜ਼ ਕੰਸਲਟੈਂਸੀ ਦਾ ਲਾਇਸੰਸ ਰੱਦ

ਐੱਸ. ਏ. ਐੱਸ. ਨਗਰ, 11 ਅਗਸਤ (ਕੇ. ਐੱਸ. ਰਾਣਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਅਮਨਿੰਦਰ ਕੌਰ ਬਰਾੜ ਵਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਰਾਈਟਵੇਅ ਇੰਮੀਗ੍ਰੇਸ਼ਨ ਐਂਡ ...

ਪੂਰੀ ਖ਼ਬਰ »

ਆਲ ਇੰਡੀਆ ਕਾਂਗਰਸ ਕਮੇਟੀ ਨੇ ਇਸ਼ਰਪ੍ਰੀਤ ਸਿੰਘ ਨੂੰ ਐਨ. ਐਸ. ਯੂ. ਆਈ. ਪੰਜਾਬ ਦਾ ਪ੍ਰਧਾਨ ਥਾਪਿਆ

ਐੱਸ. ਏ. ਐੱਸ. ਨਗਰ, 11 ਅਗਸਤ (ਕੇ. ਐੱਸ. ਰਾਣਾ)-ਆਲ ਇੰਡੀਆ ਕਾਂਗਰਸ ਕਮੇਟੀ ਨੇ ਇਸ਼ਰਪ੍ਰੀਤ ਸਿੰਘ ਨੂੰ ਐਨ. ਐਸ. ਯੂ. ਆਈ. ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ਼ਰਪ੍ਰੀਤ ਸਿੰਘ ਦੀਆਂ ਪਾਰਟੀ ਪ੍ਰਤੀ ਜੁਝਾਰੂ ਗਤੀਵਿਧੀਆਂ ਨੂੰ ਦੇਖਦੇ ਹੋਏ ਹੀ ਆਲ ਇੰਡੀਆ ਕਾਂਗਰਸ ...

ਪੂਰੀ ਖ਼ਬਰ »

ਨਾਮੀ ਵਪਾਰੀਆਂ ਤੋਂ ਫਿਰੌਤੀਆਂ ਮੰਗਣ ਵਾਲਾ ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 11 ਅਗਸਤ (ਕੇ. ਐੱਸ. ਰਾਣਾ)-ਮੁਹਾਲੀ ਪੁਲਿਸ ਦੀ ਸੀ. ਆਈ. ਏ. ਸਟਾਫ਼ ਦੀ ਟੀਮ ਵਲੋਂ ਇਕ ਗੈਂਗਸਟਰ ਨੂੰ ਭਾਰੀ ਮਾਤਰਾ 'ਚ ਅਸਲ੍ਹੇ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਭੈੜੇ ਅਨਸਰਾਂ ...

ਪੂਰੀ ਖ਼ਬਰ »

ਮੁਬਾਰਿਕਪੁਰ ਵਿਖੇ ਅੱਧੀ ਰਾਤ ਨੂੰ ਝੁੱਗੀਆਂ 'ਚ ਲੱਗੀ ਅੱਗ, 13 ਝੁੱਗੀਆਂ ਸੜੀਆਂ

ਡੇਰਾਬੱਸੀ, 11 ਅਗਸਤ (ਗੁਰਮੀਤ ਸਿੰਘ)-ਬੀਤੀ ਰਾਤ ਪਿੰਡ ਮੁਬਾਰਿਕਪੁਰ ਨੇੜੇ ਨਿਕਲਦੀ ਘੱਗਰ ਨਦੀ ਦੇ ਕੰਢੇ ਝੁੱਗੀਆਂ 'ਚ ਅਚਾਨਕ ਅੱਗ ਦੀ ਲਪੇਟ 'ਚ ਆਉਣ ਕਾਰਨ 13 ਝੁੱਗੀਆਂ ਸਾਮਾਨ ਸਮੇਤ ਸੜ ਕੇ ਸੁਆਹ ਹੋ ਗਈਆਂ | ਸੂਚਨਾ ਮਿਲਣ 'ਤੇ ਡੇਰਾਬੱਸੀ ਫਾਇਰ ਬਿਗ੍ਰੇਡ ਕਰਮੀਆਂ ਨੇ 3 ...

ਪੂਰੀ ਖ਼ਬਰ »

ਫ਼ਿਲਮ ਦੀ ਅਸਲ ਹੀਰੋ ਉਸ ਦੀ ਕਹਾਣੀ ਹੁੰਦੀ ਹੈ-ਗੈਵੀ ਚਾਹਲ

ਐੱਸ. ਏ. ਐੱਸ. ਨਗਰ, 11 ਅਗਸਤ (ਕੇ. ਐੱਸ. ਰਾਣਾ)-ਬਾਲੀਵੁੱਡ ਦੇ ਨਾਲ-ਨਾਲ ਪੰਜਾਬੀ ਫ਼ਿਲਮ ਇੰਡਸਟਰੀ 'ਚ ਜਲਦ ਹੀ ਕੁਝ ਵੱਖਰਾ ਲੈ ਕੇ ਆ ਰਹੇ ਹਾਂ ਤੇ ਹੁਣ ਟਾਈਗਰ-3 ਦੀ ਸ਼ੂਟਿੰਗ ਮੁਕੰਮਲ ਕਰਕੇ ਪੰਜਾਬ 'ਚ ਇਕ ਵਿਲੱਖਣ ਵਿਸ਼ੇ 'ਤੇ ਫ਼ਿਲਮ ਕਰ ਰਹੇ ਹਾਂ ਜੋ ਕਿ ਦਰਸ਼ਕਾਂ ਨੂੰ ...

ਪੂਰੀ ਖ਼ਬਰ »

ਡੀ. ਪੀ. ਆਈ. ਦਫ਼ਤਰ ਦੀਆਂ ਮਹਿਲਾ ਮੁਲਾਜ਼ਮਾਂ ਨੇ ਮਨਾਈਆਂ ਤੀਆਂ ਤੀਜ ਦੀਆਂ

ਐੱਸ. ਏ. ਐੱਸ. ਨਗਰ, 11 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦਫ਼ਤਰ ਡੀ. ਪੀ. ਆਈ. ਵਲੋਂ ਤੀਆਂ ਤੀਜ ਦੀਆਂ ਬੈਨਰ ਹੇਠ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ਡਾਇਰੈਕਟਰ ਸਿੱਖਿਆ ਵਿਭਾਗ (ਸ. ਸ.) ਪੰਜਾਬ ਦੀ ਪਤਨੀ ਨਸੀਬ ਮਾਹੀ, ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਕੱਢੀ ਰੈਲੀ

ਐੱਸ. ਏ. ਐੱਸ. ਨਗਰ, 11 ਅਗਸਤ (ਕੇ. ਐੱਸ. ਰਾਣਾ)-ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੁਹਾਲੀ ਵਲੋਂ ਆਜ਼ਾਦੀ ਦੇ 75ਵੇਂ ਮਹਾਂਉਤਸਵ ਤਹਿਤ ਯੂਥ ਕਲੱਬਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਪਿੰਡ ਸਿੰਘਪੁਰਾ, ਰਾਮਗੜ੍ਹ ਪੁੱਡਾ, ਧਨੌਨੀ, ਕਾਰਕੌਰ ਤੇ ਈਸਾਪੁਰ ਸਮੇਤ ...

ਪੂਰੀ ਖ਼ਬਰ »

ਦੋ ਨੌਜਵਾਨਾਂ ਦੀ ਮੌਤ ਨੇ ਰੱਖੜੀ ਦਾ ਤਿਉਹਾਰ ਕੀਤਾ ਫਿੱਕਾ

ਡੇਰਾਬੱਸੀ, 11 ਅਗਸਤ (ਗੁਰਮੀਤ ਸਿੰਘ)-ਪਿੰਡ ਸੁੰਡਰਾਂ ਵਿਖੇ ਰੱਖੜੀ ਦੇ ਤਿਉਹਾਰ ਤੋਂ ਇਕ ਦਿਨ ਪਹਿਲਾਂ 4 ਭੈਣਾਂ ਦੇ ਇਕਲੌਤੇ ਭਰਾ ਦੀ ਕਰੰਟ ਲੱਗਣ ਕਰ ਕੇ ਮੌਤ ਦੀ ਖਬਰ ਨਾਲ ਪਿੰਡ 'ਚ ਮਾਤਮ ਛਾ ਗਿਆ ਸੀ | ਅਜੇ ਉਸ ਦੀ ਲਾਸ਼ ਪਿੰਡ ਵੀ ਨਹੀਂ ਪਹੁੰਚੀ ਸੀ ਕਿ ਪਿੰਡ ਦੇ ਇਕ ਹੋਰ ...

ਪੂਰੀ ਖ਼ਬਰ »

ਕਬਾੜ ਨੂੰ ਅੱਗ ਲਗਾਉਣ 'ਤੇ ਸੈਨੇਟਾਈਜ਼ਰ ਦੀ ਬੋਤਲ ਕਾਰਨ ਹੋਏ ਧਮਾਕੇ ਨਾਲ ਔਰਤ ਜ਼ਖ਼ਮੀ

ਡੇਰਾਬੱਸੀ, 11 ਅਗਸਤ (ਗੁਰਮੀਤ ਸਿੰਘ)-ਤਹਿਸੀਲ ਸੜਕ 'ਤੇ ਸਥਿਤ ਸਾਧੂ ਨਗਰ ਦੀ ਗਲੀ ਨੰ. 7 ਵਿਖੇ ਅੱਜ ਘਰ ਦੀ ਸਫ਼ਾਈ ਕਰਨ ਉਪਰੰਤ ਕਬਾੜ ਨੂੰ ਅੱਗ ਲਗਾਉਣਾ ਇਕ ਔਰਤ ਨੂੰ ਮਹਿੰਗਾ ਪੈ ਗਿਆ ਕਿਉਂਕਿ ਜਿਵੇਂ ਹੀ ਔਰਤ ਨੇ ਕਬਾੜ ਨੂੰ ਅੱਗ ਲਗਾਈ ਤਾਂ ਸੈਨੇਟਾਈਜ਼ਰ ਦੀ ਬੋਤਲ ...

ਪੂਰੀ ਖ਼ਬਰ »

'ਆਪ' ਦੇ ਕੌਂਸਲਰਾਂ ਤੇ ਸਾਬਕਾ ਕੌਂਸਲਰਾਂ ਨੇ ਮੇਅਰ ਜੀਤੀ ਸਿੱਧੂ 'ਤੇ ਸੁਸਾਇਟੀ ਦਾ ਮੈਂਬਰ ਹੋਣ ਦਾ ਲਗਾਇਆ ਦੋਸ਼

ਐੱਸ. ਏ. ਐੱਸ. ਨਗਰ, 11 ਅਗਸਤ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਸਾਬਕਾ ਕੌਂਸਲਰ ਆਰ. ਪੀ. ਸ਼ਰਮਾ ਸਮੇਤ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਕੌਂਸਲਰ ਰਵਿੰਦਰ ਸਿੰਘ, ਕੌਂਸਲਰ ਕਰਮਜੀਤ ਕੌਰ, ਕੌਂਸਲਰ ਗੁਰਮੀਤ ਕੌਰ, ਕੌਂਸਲਰ ਸਰਬਜੀਤ ਸਿੰਘ ਸਮਾਣਾ ਤੇ ਕੌਂਸਲਰ ...

ਪੂਰੀ ਖ਼ਬਰ »

ਵੇਰਕਾ ਦਹੀਂ ਦੇ ਪੈਕਟ 'ਚ ਚੂਹਾ ਪਾਏ ਜਾਣ ਦੀ ਖ਼ਬਰ ਨੂੰ ਜਨਰਲ ਮੈਨੇਜਰ ਨੇ ਮੁੱਢੋਂ ਨਕਾਰਿਆ

ਐੱਸ. ਏ. ਐੱਸ. ਨਗਰ, 11 ਅਗਸਤ (ਕੇ. ਐੱਸ. ਰਾਣਾ)-ਪਿਛਲੇ ਦਿਨੀਂ ਪਿ੍ੰਟ ਮੀਡੀਆ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੇਰਕਾ ਦਹੀ ਦੇ ਪੈਕਟ 'ਚ ਚੂਹਾ ਪਾਏ ਜਾਣ ਦੀ ਖ਼ਬਰ ਬਿਲਕੁਲ ਝੂਠੀ ਹੈ | ਇਹ ਵਿਰੋਧੀਆਂ ਵਲੋਂ ਵੇਰਕਾ ਬ੍ਰਾਂਡ ਦਾ ਅਕਸ ਖ਼ਰਾਬ ਕਰਨ ਲਈ ਕੀਤੀ ਗਈ ਕੋਝੀ ਹਰਕਤ ...

ਪੂਰੀ ਖ਼ਬਰ »

ਮਹਿਲਾ ਪਤੰਜਲੀ ਯੋਗ ਸੰਮਤੀ ਨੇ ਪੰਡਵਾਲਾ ਵਿਖੇ ਬੂਟੇ ਲਗਾਏ

ਡੇਰਾਬੱਸੀ, 11 ਅਗਸਤ (ਰਣਬੀਰ ਸਿੰਘ ਪੜ੍ਹੀ)-ਮਹਿਲਾ ਪਤੰਜਲੀ ਯੋਗ ਸੰਮਤੀ ਡੇਰਾਬੱਸੀ ਵਲੋਂ ਸ੍ਰੀ ਬਾਲਕਿ੍ਸ਼ਨ ਦੇ ਜਨਮ ਦਿਨ ਨੂੰ 'ਜੜ੍ਹੀ ਬੂਟੀ ਦਿਵਸ' ਵਜੋਂ ਮਨਾਉਂਦੇ ਹੋਏ ਪਿੰਡ ਪੰਡਵਾਲਾ ਦੀਆਂ ਭੈਣਾਂ ਦੇ ਸਹਿਯੋਗ ਨਾਲ ਔਸ਼ਧੀ ਭਰਪੂਰ ਗੁਣਾਂ ਵਾਲੇ ਬੂਟੇ ਲਗਾਏ ...

ਪੂਰੀ ਖ਼ਬਰ »

ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਸੂਬੇ ਨੂੰ ਵੱਖ-ਵੱਖ ਜ਼ੋਨਾਂ 'ਚ ਵੰਡਦਿਆਂ ਨਵੀਆਂ ਨਿਯੁਕਤੀਆਂ

ਕੁਰਾਲੀ, 11 ਅਗਸਤ (ਹਰਪ੍ਰੀਤ ਸਿੰਘ)-ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਸੂਬੇ ਨੂੰ ਵੱਖ-ਵੱਖ ਜੋਨਾਂ 'ਚ ਵੰਡਦੇ ਹੋਏ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਸ਼ੁਰੂ ਕੀਤੀਆਂ ਗਈਆਂ ਹਨ | ਇਨ੍ਹਾਂ ਨਵੀਆਂ ਨਿਯੁਕਤੀਆਂ ਦੇ ਚੱਲਦੇ ਹੋਏ ਜਥੇਬੰਦੀ ਵਲੋਂ ਵਿਨੋਦ ਧੀਮਾਨ ...

ਪੂਰੀ ਖ਼ਬਰ »

ਡੇਰਾਬੱਸੀ ਦੇ ਪ੍ਰਾਪਰਟੀ ਡੀਲਰਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੌਂਪਿਆ ਮੰਗ-ਪੱਤਰ

ਡੇਰਾਬੱਸੀ, 11 ਅਗਸਤ (ਰਣਬੀਰ ਸਿੰਘ ਪੜ੍ਹੀ)-ਪੰਜਾਬ ਸਰਕਾਰ ਸ਼ਹਿਰੀ ਖੇਤਰਾਂ 'ਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਤੇ ਜਾਇਦਾਦ ਦੀ ਖ਼ਰੀਦ ਨੂੰ ਪਾਰਦਰਸ਼ੀ ਅਤੇ ਮੁਸ਼ਕਿਲ ਰਹਿਤ ਬਣਾਉਣ ਲਈ ਇਕ ਵਿਆਪਕ ਪ੍ਰਣਾਲੀ ਲੈ ਕੇ ਆ ਰਹੀ ਹੈ | ਇਸ ਸੰਬੰਧੀ ਸਰਕਾਰ ਦੀ ...

ਪੂਰੀ ਖ਼ਬਰ »

ਡੇਰਾਬੱਸੀ ਹਲਕੇ ਦੇ ਸ਼ਹਿਰਾਂ 'ਚ ਸ਼ਾਮਿਲ ਕੀਤੇ ਪਿੰਡ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ-ਰੰਧਾਵਾ

ਡੇਰਾਬੱਸੀ, 11 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਹਲਕੇ ਦੇ ਸ਼ਹਿਰਾਂ 'ਚ ਸ਼ਾਮਿਲ ਕੀਤੇ ਪਿੰਡ ਅੱਜ ਵੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਪਿਛਲੀ ਸਰਕਾਰਾਂ ਵਲੋਂ ਵਿਕਾਸ ਦੇ ਨਾਂਅ 'ਤੇ ਕਰੋੜਾਂ ਰੁ. ਖ਼ਰਚ ਕੀਤੇ ਜਾਣ ਦੇ ਬਾਵਜੂਦ ਨਾ ਤਾਂ ਪਿੰਡ ਸ਼ਹਿਰ ਦਾ ...

ਪੂਰੀ ਖ਼ਬਰ »

ਆਰ. ਡਬਲਿਊ. ਏ. ਸੈਕਟਰ-86 ਦੇ ਅਹੁਦੇਦਾਰਾਂ ਨੇ ਸਰਕਾਰ ਤੇ ਸਥਾਨਕ ਪ੍ਰਸ਼ਾਸਨ 'ਤੇ ਮਸਲੇ ਹੱਲ ਨਾ ਕਰਵਾਉਣ ਦੇ ਲਗਾਏ ਦੋਸ਼

ਐੱਸ. ਏ. ਐੱਸ. ਨਗਰ, 11 ਅਗਸਤ (ਕੇ. ਐੱਸ. ਰਾਣਾ)-21ਵੀਂ ਸਦੀ ਦੇ ਬਾਵਜੂਦ ਸੈਕਟਰ-86 ਮੁਹਾਲੀ ਦੇ ਵਸਨੀਕ ਮੁਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ ਤੇ ਆਲਮ ਇਹ ਹੈ ਕਿ ਕਈ ਪਰਿਵਾਰਾਂ ਨੂੰ ਪਿਛਲੇ 2 ਸਾਲਾਂ ਤੋਂ ਬਿਜਲੀ ਦਾ ਕੁਨੈਕਸ਼ਨ ਵੀ ਨਸੀਬ ਨਹੀਂ ਹੋ ਰਿਹਾ, ਪਰ ਸਰਕਾਰ ਤੇ ...

ਪੂਰੀ ਖ਼ਬਰ »

ਮੁਹਾਲੀ ਦੇ ਉੱਘੇ ਵਿਅਕਤੀਆਂ ਨੂੰ ਬ੍ਰਹਮਾਕੁਮਾਰੀਜ਼ ਨੇ ਬੰਨ੍ਹੀ ਰੱਖੜੀ

ਐੱਸ. ਏ. ਐੱਸ. ਨਗਰ, 11 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਭਾਈ ਭੈਣ ਦੇ ਪਵਿੱਤਰ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬ੍ਰਹਮਾਕੁਮਾਰੀਜ ਦੀ ਅੰਤਰ ਕੌਮੀ ਸੰਸਥਾ ਵਲੋਂ ਮੁਹਾਲੀ-ਰੋਪੜ ਖੇਤਰ 'ਚ ਸ਼ਰਧਾ ਨਾਲ ਮਨਾਇਆ ਗਿਆ | ਇਸ ਸੰਬੰਧ 'ਚ ਇਸ ਖੇਤਰ ਵਿਚ ਪਿਛਲੇ 12 ਦਿਨਾਂ ਤੋ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੇ 33 ਸਕੂਲਾਂ ਦੀ ਐਫੀਲੀਏਸ਼ਨ ਰੱਦ ਕਰਨ ਦੇ ਹੁਕਮਾਂ 'ਤੇ ਰੋਕ

ਐੱਸ. ਏ. ਐੱਸ. ਨਗਰ, 11 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਬੋਰਡ ਵਲੋਂ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ (ਸੇਵਾ-ਮੁਕਤ) ਬੀ. ਸੀ. ਗੁਪਤਾ ਦੀ ਪੜਤਾਲ ਰਿਪੋਰਟ 'ਚ ਫ਼ਰਜ਼ੀ ਦਾਖ਼ਲੇ ਕਰਨ ਦੇ ਦੋਸ਼ੀ 33 ਸਕੂਲਾਂ ਦੀ ਐਫੀਲੀਏਸ਼ਨ ਰੱਦ ਕਰਨ ਅਤੇ 66.25 ਲੱਖ ਰੁਪਏ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਨਵੇਂ ਮੋਦੀਖਾਨੇ ਤੇ ਅਕਾਊਾਟਸ ਦਫ਼ਤਰ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 11 ਅਗਸਤ (ਕੇ. ਐੱਸ. ਰਾਣਾ)-ਮੁਹਾਲੀ ਦੇ ਫੇਜ਼-8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਨਵੇਂ ਬਣਾਏ ਮੋਦੀਖਾਨੇ (ਸਟੋਰ) ਤੇ ਅਕਾਊਾਟਸ ਦਫ਼ਤਰ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪੰਚਾਇਤਾਂ ਮਨਰੇਗਾ ਕਾਰਡ ਧਾਰਕਾਂ ਨੂੰ 100 ਦਿਨ ਦਾ ਰੁਜ਼ਗਾਰ ਦੇਣ ਲਈ ਯਕੀਨੀ ਬਣਾਉਣ-ਮਹਿੰਦਰ ਸਿੰਘ

ਖਰੜ, 11 ਅਗਸਤ (ਗੁਰਮੁੱਖ ਸਿੰਘ ਮਾਨ)-ਪਿੰਡਾਂ 'ਚ ਮਨਰੇਗਾ ਦੀ ਲੇਬਰ ਘੱਟ ਲੱਗਣ ਕਾਰਨ ਜਿਹੜੇ ਕੰਮ 60-40 ਦੀ ਰੇਸ਼ੋ ਨਾਲ ਹੋਣ ਵਾਲੇ ਸੀ ਉਹ ਹਾਲੇ ਤੱਕ ਸ਼ੁਰੂ ਨਹੀਂ ਕੀਤੇ ਗਏ ਅਤੇ ਮਨਰੇਗਾ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਮਨਰੇਗਾ ਕਾਰਡ ਧਾਰਕ ਨੂੰ ...

ਪੂਰੀ ਖ਼ਬਰ »

ਮੁਹਾਲੀ ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ ਗਰੋਹ ਦੇ 5 ਮੈਂਬਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 11 ਅਗਸਤ (ਕੇ. ਐੱਸ. ਰਾਣਾ)-ਮੁਹਾਲੀ ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ ਗਰੋਹ ਦੇ 5 ਮੈਂਬਰਾਂ ਨੂੰ ਅਸਲ੍ਹੇ ਤੇ ਕਾਰ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਭੈੜੇ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ 14 ਡੇਲੀਵੇਜ਼ ਕਰਮਚਾਰੀਆਂ ਦੀਆਂ ਸੇਵਾਵਾਂ ਸਮਾਪਤ

ਐੱਸ. ਏ. ਐੱਸ. ਨਗਰ, 11 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚਲਾਏ ਜਾ ਰਹੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲਾਂ 'ਚ ਕੰਮ ਕਰਦੇ 14 ਡੇਲੀਵੇਜ ਕਰਮਚਾਰੀਆਂ ਦੀ ਰਿੱਟ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਡਿਸਮਿਸ ਕਰਨ ਦੇ ਚੱਲਦਿਆਂ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ 'ਆਜ਼ਾਦੀ ਕੇ ਪਰਵਾਨੇ' ਨਾਮੀ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 11 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ 'ਆਜ਼ਾਦੀ ਕੇ ਪਰਵਾਨੇ' ਨਾਮੀ ਪ੍ਰੋਗਰਾਮ ਕਰਵਾਇਆ ਗਿਆ ਜੋ ਦਰਸ਼ਕਾਂ ਵਲੋਂ ਰੀਝ ਨਾਲ ਮਾਣਿਆ ਗਿਆ | 'ਸਮਰਪਣ ਥੀਏਟਰ ਗਰੁੱਪ' ਦੇ ਡਾਇਰੈਕਟਰ ਰਾਜੂ ਵੈਦ ਦੀ ਅਗਵਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX