ਤਾਜਾ ਖ਼ਬਰਾਂ


ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  39 minutes ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  about 1 hour ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  about 1 hour ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  about 2 hours ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  about 2 hours ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  about 2 hours ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  about 2 hours ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  about 3 hours ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  about 3 hours ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  about 4 hours ago
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  about 4 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  about 5 hours ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  about 5 hours ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  about 6 hours ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  about 6 hours ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  about 7 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  about 6 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  about 7 hours ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  about 7 hours ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  about 7 hours ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  about 8 hours ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਰਾਜਸਥਾਨ:ਗੈਂਗਸਟਰ ਰਾਜੂ ਠੇਠ ਦੀ ਗੋਲੀਆਂ ਮਾਰ ਕੇ ਹੱਤਿਆ
. . .  1 minute ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਖੇ ਗੈਂਗਸਟਰ ਰਾਜੂ ਠੇਠ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੀਕਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਠੇਠ ਲੰਬੇ ਸਮੇਂ ਤੋਂ ਅਪਰਾਧ...
ਚੀਫ ਖ਼ਾਲਸਾ ਦੀਵਾਨ ਵਲੋਂ ਅੰਮ੍ਰਿਤਸਰ ਵਿਖੇ 67ਵੀਂ ਤਿੰਨ ਦਿਨਾਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੀ ਨਗਰ ਕੀਰਤਨ ਨਾਲ ਅਰੰਭਤਾ
. . .  about 8 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ 67ਵੀਂ ਤਿੰਨ ਦਿਨਾ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਅੱਜ ਅਰੰਭਤਾ ਜੀ.ਟੀ. ਰੋਡ ਸਕੂਲ ਤੋਂ ਵਿਸ਼ਾਲ ਨਗਰ ਕੀਰਤਨ ਨਾਲ ਹੋਈ। ਇਸ...।
ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 9 hours ago
ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਬੀਤੇ ਦਿਨ ਡੇਰਾਬੱਸੀ ਵਿਖੇ ਕਿਰਾਏ 'ਤੇ ਟੈਕਸੀ ਮੰਗਵਾ 4 ਲੁਟੇਰਿਆਂ ਵਲੋਂ ਪਿਸਤੌਲ ਵਿਖਾ ਕੇ ਗੱਡੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀ ਚਾਲਕ ਦਸ਼ਰਥ ਪੁੱਤਰ ਰਾਜ ਕੁਮਾਰ ਵਾਸੀ ਪੰਚਕੂਲਾ ਦੀ ਸ਼ਿਕਾਇਤ ਤੇ ਡੇਰਾਬੱਸੀ ਪੁਲਿਸ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਖੰਨਾ / ਸਮਰਾਲਾ

ਕਾਂਗਰਸ ਲੈਂਡ ਮਾਰਗੇਜ ਚੋਣ ਲੜਨ ਤੋਂ ਭੱਜੀ, ਪਰ ਅਕਾਲੀ ਦਲ ਡਟ ਕੇ ਮੁਕਾਬਲਾ ਕਰੇਗਾ-ਜਥੇ. ਸਹਾਰਨ ਮਾਜਰਾ, ਇੰਜੀ. ਬੋਪਾਰਾਏ

ਮਲੌਦ, 11 ਅਗਸਤ (ਦਿਲਬਾਗ ਸਿੰਘ ਚਾਪੜਾ)- ਪੀ. ਏ. ਡੀ. ਬੀ. ਬੈਂਕ ਮਲੌਦ ਦੀ ਚੋਣ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਅੱਜ ਨਾਮਜ਼ਦਗੀ ਦਾਖਲ ਕਰਵਾਉਣ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੇਵ ਸਿੰਘ ਬੋਪਾਰਾਏ, ਜਥੇਦਾਰ ਰਘਵੀਰ ਸਿੰਘ ਸਹਾਰਨ ...

ਪੂਰੀ ਖ਼ਬਰ »

ਵਿਧਾਇਕ ਸੌਂਦ ਦੀ ਅਗਵਾਈ ਵਿਚ ਉੱਚ ਅਧਿਕਾਰੀਆਂ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਈਸੜੂ, 11 ਅਗਸਤ (ਬਲਵਿੰਦਰ ਸਿੰਘ)-15 ਅਗਸਤ ਨੂੰ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਸਮਾਗਮ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਕਰਨੈਲ ਸਿੰਘ ਦੇ ਬੁੱਤ ਤੇ ਫੁੱਲ ਮਾਲਾਵਾਂ ਭੇਟ ਕਰਨ ਲਈ 15 ਅਗਸਤ ਨੂੰ ...

ਪੂਰੀ ਖ਼ਬਰ »

ਈਸੜੂ ਦੀ ਕਾਨਫ਼ਰੰਸ ਇਕੱਠ ਪੱਖੋਂ ਇਤਿਹਾਸਕ ਹੋਵੇਗੀ-ਕਾਂਗਰਸੀ ਆਗੂ

ਬੀਜਾ, 11 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-15 ਅਗਸਤ ਨੂੰ ਪਿੰਡ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਅਤੇ ਸ਼ਹੀਦ ਭੁਪਿੰਦਰ ਸਿੰਘ ਦੀ ਯਾਦ ਵਿਚ ਕਾਂਗਰਸ ਵਲੋਂ ਕਰਵਾਈ ਜਾ ਰਹੀ ਸ਼ਹੀਦੀ ਕਾਨਫਰੰਸ ਨੂੰ ਸਫਲ ਬਣਾਉਣ ਲਈ ਅੱਜ ਬੀਜਾ ਜੋਨ ਦੇ 18 ਪਿੰਡਾਂ ਦੇ ਸਰਪੰਚਾਂ ਤੇ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 11 ਅਗਸਤ (ਮਨਜੀਤ ਸਿੰਘ ਧੀਮਾਨ)- ਵਿਆਹੁਤਾ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਦਹੇਜ ਘੱਟ ਲਿਆਉਣ ਦੇ ਦੋਸ਼ ਵਿਚ ਥਾਣਾ ਸਿਟੀ 2 ਖੰਨਾ ਵਿਖੇ ਪੁਲਿਸ ਨੇ ਪਤੀ ਖਿਲਾਫ ਧਾਰਾ 498 ਏ. ਅਧੀਨ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ. ਐੱਸ. ਆਈ. ਸੁਰਜੰਗ ਸਿੰਘ ਨੇ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਸੰਬੰਧੀ ਹੋਈ ਇਕੱਤਰਤਾ

ਰਾੜਾ ਸਾਹਿਬ, 11 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ 47ਵੀਂ ਬਰਸੀ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ 24, 25 ...

ਪੂਰੀ ਖ਼ਬਰ »

ਕਾਂਗਰਸ ਨੇ ਕੀਤੀ ਡਰਾਮੇਬਾਜ਼ੀ, ਅਕਾਲੀ ਦਲ ਨੂੰ ਨਹੀਂ ਲੱਭੇ ਪੂਰੇ ਉਮੀਦਵਾਰ-'ਆਪ' ਆਗੂ

ਮਲੌਦ, 11 ਅਗਸਤ (ਦਿਲਬਾਗ ਸਿੰਘ ਚਾਪੜਾ)-ਪੀ. ਏ. ਡੀ. ਬੀ. ਬੈਂਕ ਮਲੌਦ ਦੀ ਚੋਣ ਵਿਚ ਕਾਂਗਰਸ ਪਾਰਟੀ ਵਲੋਂ ਧੱਕੇਸ਼ਾਹੀ ਦੇ ਦੋਸ਼ਾਂ ਦਾ ਖੰਡਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਹਲਕਾ ਕੋਆਰਡੀਨੇਟਰ ਪਰਗਟ ਸਿੰਘ ਸਿਆੜ੍ਹ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਮਲੌਦ, 11 ਅਗਸਤ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਹਲਕਾ ਪਾਇਲ ਦੇ ਸਾਬਕਾ ਪ੍ਰਧਾਨ ਕੁਲਦੀਪ ਸਿੰਘ ਰਿੰਕਾ ਦੁਧਾਲ, ਯੂਥ ਵਿੰਗ ਦੇ ਸਾਬਕਾ ਕੌਮੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੌਲਤਪੁਰ ਨੇ ਖ਼ੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਮਚਾਰੀ ਤੋਂ ਨਕਦੀ ਖੋਹ ਕੇ ਫ਼ਰਾਰ

ਕੁਹਾੜਾ, 11 ਅਗਸਤ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਪੈਟਰੋਲ ਪੰਪ ਦੇ ਕਰਮਚਾਰੀ ਤੋਂ ਨਕਦੀ ਖੋਹ ਕੇ ਫ਼ਰਾਰ ਹੋਣ ਤਹਿਤ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਪਰਮਜੀਤ ਸਿੰਘ ਅਨੁਸਾਰ ਸ਼ਿਕਾਇਤਕਰਤਾ ਨੇ ਪੁਲਿਸ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰੱਕ ਲਿਆ ਕੇ ਦੁਕਾਨ 'ਚ ਮਾਰਿਆ. ਚਾਲਕ ਫ਼ਰਾਰ

ਕੁਹਾੜਾ, 11 ਅਗਸਤ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਤੇਜ਼ ਰਫ਼ਤਾਰ ਨਾਲ ਟਰੱਕ ਲਿਆ ਕੇ ਦੁਕਾਨ 'ਚ ਮਾਰਨ ਤਹਿਤ ਐੱਚ. ਆਰ. 38 ਐਕਸ 7602 ਟਰੱਕ ਦੇ ਨਾਮਾਲੂਮ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ¢ ਸਹਾਇਕ ਥਾਣੇਦਾਰ ਮੇਜਰ ਸਿੰਘ ਅਨੁਸਾਰ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਭਾਜਪਾ ਕਿਸਾਨ ਮੋਰਚਾ ਪੰਜਾਬ ਦੀ ਅਹਿਮ ਬੈਠਕ

ਦੋਰਾਹਾ, 11 ਅਗਸਤ (ਮਨਜੀਤ ਸਿੰਘ ਗਿੱਲ)-ਦੋਰਾਹਾ ਵਿਖੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਅਹੁਦੇਦਾਰਾਂ ਦੀ ਇਕ ਅਹਿਮ ਬੈਠਕ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲਿ੍ਹਆਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਆਉਣ ਵਾਲੇ ਦਿਨਾਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਕਾਗ਼ਜ਼ ਨਾ ਫੜਨਾ ਲੋਕਤੰਤਰ ਦਾ ਘਾਣ-ਲੱਖਾ

ਮਲੌਦ, 11 ਅਗਸਤ (ਦਿਲਬਾਗ ਸਿੰਘ ਚਾਪੜਾ)-ਪੀ. ਏ. ਡੀ. ਬੀ. ਬੈਂਕ ਮਲੌਦ ਦੇ ਡਾਇਰੈਕਟਰਾਂ ਦੀ ਚੋਣ ਵਿਚ ਕਾਗ਼ਜ਼ ਭਰਨ ਲਈ ਸਮਾਂ ਖ਼ਤਮ ਹੋਣ ਦੇ ਬਿਲਕੁਲ ਪਹਿਲਾ ਪਹੁੰਚੇ ਕਾਂਗਰਸੀ ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਨਹੀਂ ਕੀਤੇ ਜਾਣ 'ਤੇ ਰੋਸ ਜ਼ਾਹਿਰ ਕਰਦਿਆਂ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਮਲੌਦ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਮਲੌਦ, 11 ਅਗਸਤ (ਦਿਲਬਾਗ ਸਿੰਘ ਚਾਪੜਾ)-ਮਲੌਦ ਸ਼ਹਿਰ ਵਿਖੇ ਵਾਰਡ ਨੰ. 2 ਵਿਖੇ ਤੀਆਂ ਦਾ ਤਿਉਹਾਰ ਵਾਰਡ ਵਾਸੀਆਂ ਵਲੋਂ ਮਿਲ ਕੇ ਮਨਾਇਆ ਗਿਆ, ਜਿਸ ਵਿਚ ਆਪ ਆਗੂ ਜਰਨੈਲ ਸਿੰਘ ਜੈਲੂ, ਕੌਂਸਲਰ ਅਵਤਾਰ ਸਿੰਘ ਭੋਲਾ, ਮਿਸਤਰੀ ਪਰਮਜੀਤ ਸਿੰਘ, ਕੁਲਵਿੰਦਰ ਸਿੰਘ, ਜਗਤਾਰ ਸਿੰਘ ...

ਪੂਰੀ ਖ਼ਬਰ »

ਜੋੜ ਮੇਲੇ 'ਤੇ ਵਿਸ਼ੇਸ਼

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ

ਬੀਜਾ- ਖੰਨਾ-ਦੋਰਾਹਾ ਜੀ. ਟੀ. ਰੋਡ ਦੇ ਵਿਚਕਾਰ ਸਥਿਤ ਪਾਤਸ਼ਾਹੀ ਛੇਵੀਂ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਇਤਿਹਾਸ ਬਾਰੇ ਬਜ਼ੁਰਗਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਕਿ੍ਪਾਲ ਸਿੰਘ ਅਤੇ ਉਨ੍ਹਾਂ ਦਾ ਸੀਰੀ ਗੁਰਦੇਵ ਸਿੰਘ ਆਪਣੇ ਖੇਤਾਂ ...

ਪੂਰੀ ਖ਼ਬਰ »

ਸੀ. ਐੱਚ. ਸੀ. ਪਾਇਲ ਵਿਖੇ ਰਾਸ਼ਟਰੀ ਕੀੜਾ ਮੁਕਤੀ ਦਿਵਸ ਮਨਾਇਆ

ਪਾਇਲ, 11 ਅਗਸਤ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਿਵਲ ਸਰਜਨ ਲੁਧਿਆਣਾ ਡਾ. ਹਤਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਹਰਪ੍ਰੀਤ ਸਿੰਘ ਸੇਖੋਂ ਐੱਸ.ਐਮ.ਓ ਪਾਇਲ ਦੀ ਅਗਵਾਈ ਹੇਠ ਸੀ.ਐੱਚ.ਸੀ. ਪਾਇਲ ਵਿਖੇ ਰਾਸ਼ਟਰੀ ਕੀੜਾ ਮੁਕਤੀ ਦਿਵਸ ਮਨਾਇਆ ਗਿਆ¢ ਆਰ.ਬੀ.ਐੱਸ.ਕੇ ਦੀ ...

ਪੂਰੀ ਖ਼ਬਰ »

ਸਾਹਨੇਵਾਲ 'ਚ ਮਨਾਇਆ ਰੱਖੜੀ ਦਾ ਤਿਉਹਾਰ

ਸਾਹਨੇਵਾਲ, 11 ਅਗਸਤ (ਹਨੀ ਚਾਠਲੀ)-ਭੈਣ ਭਰਾ ਦੇ ਆਪਸੀ ਪਿਆਰ ਦਾ ਰੱਖੜੀ ਦਾ ਤਿਉਹਾਰ ਸਾਹਨੇਵਾਲ ਕਸਬੇ 'ਚ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ ¢ ਪਿਛਲੇ ਕਈ ਦਿਨਾਂ ਤੋਂ ਭੈਣਾਂ ਆਪਣੇ ਭਰਾਵਾਂ ਲਈ ਸੁੰਦਰ ਸੁੰਦਰ ਡਿਜ਼ਾਈਨਾਂ ਦੀਆਂ ਰੱਖੜੀਆਂ ਖ਼ਰੀਦ ਰਹੀਆਂ ਸਨ, ...

ਪੂਰੀ ਖ਼ਬਰ »

ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਡੇਹਲੋਂ, 11 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਛੋਟੇ ਬੱਚਿਆਂ ਨੂੰ ਆਰੰਭ ਵਿਚ ਹੀ ਭਾਰਤੀ ਜੀਵਨ ਦੀ ਵਿਦਵਤਾ ਬਾਰੇ ਸੁਚੇਤ ਕਰਨ ਅਤੇ ਭਾਰਤੀ ਸਭਿਅਤਾ ਦੇ ਵੱਖ-ਵੱਖ ਰੰਗਾਂ ਨੂੰ ਕਾਲਪਨਿਕ ਤੌਰ 'ਤੇ ਸਮਝਣ ਲਈ ਵੱਖ-ਵੱਖ ਮੁਕਾਬਲੇ ...

ਪੂਰੀ ਖ਼ਬਰ »

ਬਿਜਲੀ ਬਿੱਲ 2022 ਲਾਗੂ ਹੋਣ ਨਾਲ ਬਿਜਲੀ ਗ਼ਰੀਬਾਂ ਦੀ ਪਹੁੰਚ ਤੋਂ ਹੋ ਜਾਵੇਗੀ ਬਾਹਰ-ਖੰਨਾ/ਸ਼ਰਮਾ

ਗੁਰਦਾਸਪੁਰ, 11 ਅਗਸਤ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਪੰਜਾਬ ਰਮੇਸ਼ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਨਤਾ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ, ਕਿਉਂਕਿ ਤੇਲ, ਡੀਜ਼ਲ, ਗੈਸ, ਦਾਲਾਂ, ਖੰਡ, ਸਰ੍ਹੋਂ ਦਾ ਤੇਲ ਤੇ ਹੋਰ ਚੀਜ਼ਾਂ ਮਹਿੰਗੀਆਂ ਹੋਣ ਨਾਲ ਗ਼ਰੀਬ, ਮਜ਼ਦੂਰ, ਕਿਸਾਨ ਦੋ ਸਮੇਂ ਦੀ ਰੋਟੀ ਤੋਂ ਆਤਰ ਹੋਇਆ ਪਿਆ ਹੈ | ਪਰ ਇਸ ਬਿੱਲ ਦੇ ਪਾਸ ਹੋਣ ਨਾਲ ਸੂਬਾ ਸਰਕਾਰਾਂ ਕੋਲੋਂ ਸਾਰੇ ਅਧਿਕਾਰ ਖੁੱਸ ਜਾਣਗੇ ਅਤੇ ਨਿੱਜੀ ਕੰਪਨੀਆਂ ਲਾਗਤ ਮੁੱਲ ਤੋਂ ਇਲਾਵਾ 16 ਫ਼ੀਸਦੀ ਬਿਜਲੀ ਬਿੱਲ ਵਿਚ ਵਾਧਾ ਕਰ ਸਕਣਗੀਆਂ | ਇਸ ਮੌਕੇ ਉਨ੍ਹਾਂ ਨਾਲ ਪ੍ਰੀਤਮ ਸਿੰਘ ਪਿੰਡੀ, ਸਾਬਕਾ ਇੰਜੀ: ਰਾਮ ਲੁਭਾਇਆ, ਗੁਰਕਮਲ ਸਿੰਘ, ਇੰਜੀ: ਹਰਜੀਤ ਸਿੰਘ, ਸਾਬਕਾ ਇੰਜੀ: ਮਨਜੀਤ ਕੁਮਾਰ, ਮੇਜਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਡੀ. ਸੀ. ਮਲਿਕ ਤੇ ਵਿਧਾਇਕ ਸੌਂਦ ਨੇ ਮੁਹੱਲਾ ਕਲੀਨਿਕ ਦਾ ਲਿਆ ਜਾਇਜ਼ਾ

ਖੰਨਾ, 11 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਲੁਧਿਆਣਾ ਦੇ ਡੀ. ਸੀ. ਸੁਰਭੀ ਮਲਿਕ ਅਤੇ ਆਪ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਸਥਾਨਕ ਜੀ.ਕੇ. ਇੰਨਕਲੇਵ, ਲਲਹੇੜੀ ਰੋਡ, ਖੰਨਾ ਵਿਖੇ ਉਸਾਰੀ ਅਧੀਨ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਅਤੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਕੱਲ੍ਹ ਦਿੱਤਾ ਜਾਵੇਗਾ ਹਲਕਾ ਵਿਧਾਇਕ ਨੂੰ ਮੰਗ ਪੱਤਰ

ਪਾਇਲ, 11 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਰੋਡ ਸੰਘਰਸ਼ ਯੂਨੀਅਨਾਂ ਵਲੋਂ ਭਾਰਤ ਮਾਲਾ ਯੋਜਨਾ ਤਹਿਤ ਜਬਰੀ ਜ਼ਮੀਨਾਂ ਐਕਵਾਇਰ ਕਰਨ ਦੇ ਵਿਰੋਧ ਵਿਚ ਲਗਾਤਾਰ ਕੋਟ ਆਗਾਂ ਵਿਖੇ 48ਵੇਂ ਦਿਨ ਵਿਚ ਧਰਨਾ ਜਾਰੀ ਹੈ | ਇਸ ...

ਪੂਰੀ ਖ਼ਬਰ »

ਮਹਾਨ ਕੋਸ਼ ਦੇ ਸੰਸਕਰਨਾਂ ਵਿਚ ਗ਼ਲਤੀਆਂ ਸੰਬੰਧੀ ਵਿਧਾਇਕ ਗਿਆਸਪੁਰਾ ਵਲੋਂ ਭੇਜੇ ਪੱਤਰ 'ਤੇ ਹੋਈ ਕਾਰਵਾਈ

ਪਾਇਲ, 11 ਅਗਸਤ (ਰਾਜਿੰਦਰ ਸਿੰਘ)-ਕੁੱਝ ਸਾਲ ਪਹਿਲਾਂ, ਪੰਜਾਬੀ ਯੂਨੀਵਰਸਿਟੀ ਨੇ ਮਹਾਨ ਕੋਸ਼ ਦੇ ਪੰਜਾਬੀ ਅਤੇ ਅੰਗਰੇਜ਼ੀ ਸੰਸਕਰਨ ਪ੍ਰਕਾਸ਼ਿਤ ਕੀਤੇ ਸਨ ਅਤੇ ਹਿੰਦੀ ਸੰਸਕਰਨ ਦੀ ਪਹਿਲੀ ਜਿਲਦ ਬਾਰੇ ਵਿਦਵਾਨਾਂ ਤੋਂ ਪਤਾ ਲੱਗਾ ਹੈ ਕਿ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਪੀ. ਏ. ਡੀ. ਬੀ. ਬੈਂਕ ਮਲੌਦ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੇ 4 ਡਾਇਰੈਕਟਰ ਬਿਨਾਂ ਮੁਕਾਬਲਾ ਜੇਤੂ

ਮਲੌਦ, 11 ਅਗਸਤ (ਦਿਲਬਾਗ ਸਿੰਘ ਚਾਪੜਾ)- ਦੀ ਮਲੌਦ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਮਲੌਦ ਦੇ ਡਾਇਰੈਕਟਰਾਂ ਦੀ 17 ਅਗਸਤ ਨੂੰ ਹੋਣ ਵਾਲੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਦੇ ਅੱਜ ਆਖ਼ਰੀ ਦਿਨ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪਰਚੇ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਵਿਰੋਧੀ ਧਿਰਾਂ ਦੇ ਚਿਹਰੇ ਮੁਰਝਾਏ-ਢਿੱਲੋਂ

ਸਮਰਾਲਾ, 11 ਅਗਸਤ (ਕੁਲਵਿੰਦਰ ਸਿੰਘ)-ਸ਼੍ਰੋ. ਅ. ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ 'ਚ ਸਮੁੱਚੇ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਅਕਾਲੀ ਦਲ ਦੇ ਯੂਥ ਵਿੰਗ ਦੇ ਸਰਪ੍ਰਸਤ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਹਾਈਕੋਰਟ ...

ਪੂਰੀ ਖ਼ਬਰ »

ਪਿੰਡ ਸ਼ਾਹਪੁਰ ਤੀਆਂ ਦਾ ਤਿਉਹਾਰ ਮਨਾਇਆ

ਪਾਇਲ, 11 ਅਗਸਤ (ਰਾਜਿੰਦਰ ਸਿੰਘ)-ਨੇੜਲੇ ਪਿੰਡ ਸ਼ਾਹਪੁਰ ਵਿਖੇ ਤੀਆਂ ਦਾ ਤਿਉਹਾਰ ਗ੍ਰਾਮ ਪੰਚਾਇਤ ਸ਼ਾਹਪੁਰ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ ਇਸ ਪ੍ਰੋਗਰਾਮ ਵਿਚ ਪਿਛਲੇ ਸਮੇਂ ਪੇਂਡੂ ਸਭਿਆਚਾਰ ਦਾ ਹਿੱਸਾ ਰਹੇ ਚਰਖੇ, ਮਧਾਣੀਆਂ, ਹੱਥ ...

ਪੂਰੀ ਖ਼ਬਰ »

ਆਕਸਫੋਰਡ ਸੀਨੀਅਰ ਸਕੂਲ ਪਾਇਲ ਦੀ ਮੈਨੇਜਮੈਂਟ ਵਲੋਂ ਬੂਟੇ ਲਗਾਏ

ਪਾਇਲ, 11 ਅਗਸਤ (ਰਾਜਿੰਦਰ ਸਿੰਘ)-ਆਕਸਫੋਰਡ ਸੀਨੀਅਰ ਸਕੂਲ ਪਾਇਲ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਚੇਅਰਮੈਨ ਨਿਰਮਲ ਸਿੰਘ ਧਾਲੀਵਾਲ, ਕਾਰਜਕਾਰੀ ਪ੍ਰਧਾਨ ਕਿਰਨਪ੍ਰੀਤ ਸਿੰਘ ਧਾਲੀਵਾਲ, ਡਾਇਰੈਕਟਰ ਵਿਨਾਇਕ ਅਤੇ ਪਿ੍ੰਸੀਪਲ ਡਾ. ਮੀਰਾ ਭਾਟੀਆ ਦੁਆਰਾ ...

ਪੂਰੀ ਖ਼ਬਰ »

ਪਿੰਡ ਲਹਿਰਾ ਵਿਖੇ ਵੱਖ-ਵੱਖ ਪ੍ਰੋਗਰਾਮਾਂ ਨਾਲ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਡੇਹਲੋਂ, 11 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਅਲੋਪ ਹੁੰਦੇ ਜਾ ਰਹੇ ਪੰਜਾਬੀ ਵਿਰਸੇ ਨੂੰ ਸੰਭਾਲਣ ਅਤੇ ਪ੍ਰਫੁਲਿਤ ਕਰਨ ਲਈ ਪਿੰਡ ਲਹਿਰਾ ਵਿਖੇ ਸਾਉਣ ਮਹੀਨੇ ਦੀਆਂ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਪਿੰਡ ਦੀਆਂ ਔਰਤਾਂ ਵਲੋਂ ਪੰਜਾਬੀ ਸਭਿਆਚਾਰ ਨੂੰ ...

ਪੂਰੀ ਖ਼ਬਰ »

ਬੁਟਾਹਰੀ ਸਕੂਲ ਵਿਖੇ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਖਿਡਾਰੀਆਂ ਨੂੰ ਬੂਟ ਤੇ ਜੁਰਾਬਾਂ ਵੰਡੇ

ਡੇਹਲੋਂ, 11 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੁਟਾਹਰੀ ਵਿਖੇ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਐਨ. ਆਰ. ਆਈ. ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਸਦਕਾ ਫੁੱਟਬਾਲ ਖਿਡਾਰੀਆਂ ਨੂੰ ਬੂਟ, ਜੁਰਾਬਾਂ ਵੰਡਣ ਸੰਬੰਧੀ ...

ਪੂਰੀ ਖ਼ਬਰ »

ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਰੱਖੜੀ ਬਣਾਉਣ ਮੁਕਾਬਲਾ ਕਰਵਾਇਆ

ਡੇਹਲੋਂ, 11 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਰੱਖੜੀ ਮਨਾਉਣ ਮੁਕਾਬਲਾ ਕਰਵਾਇਆ ਗਿਆ, ਜਿਸ ਦੌਰਾਨ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਰੰਗ-ਬਰੰਗੀਆਂ ਰੱਖੜੀਆਂ ...

ਪੂਰੀ ਖ਼ਬਰ »

ਭੈਣ ਸੀਮਾ ਨੇ ਸ਼ਹੀਦ ਸੁਰਿੰਦਰ ਸਿੰਘ ਗੋਲਡੀ ਦੇ ਗੁੱਟ 'ਤੇ ਰੱਖੜੀ ਸਜਾਈ

ਮਲੌਦ, 11 ਅਗਸਤ (ਸਹਾਰਨ ਮਾਜਰਾ)-ਮੁਸਲਿਮ ਪਰਿਵਾਰ ਦੀ ਧੀ ਨੇ ਆਪਣੇ ਸਹੁਰੇ ਪਿੰਡ ਲਸਾੜਾ ਤੋਂ ਆ ਕੇ ਹਰੇਕ ਸਾਲ ਦੀ ਤਰ੍ਹਾਂ ਆਪਣੇ ਮੂੰਹ ਬੋਲੇ ਭਰਾ ਸ਼ਹੀਦ ਸੁਰਿੰਦਰ ਸਿੰਘ ਗੋਲਡੀ ਦੇ ਖੇਡ ਸਟੇਡੀਅਮ ਰੋੜੀਆਂ ਵਿਖੇ ਸੁਸ਼ੋਭਿਤ ਬੁੱਤ ਕੋਲ ਜਾ ਕੇ ਸ਼ਹੀਦ ਦੇ ਗੁੱਟ 'ਤੇ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਬਲਵੰਤ ਸਿੰਘ ਬੜੈਚ ਦੇ ਗੁੱਟ 'ਤੇ ਰੱਖੜੀ ਸਜਾਈ

ਮਲੌਦ, 11 ਅਗਸਤ (ਸਹਾਰਨ ਮਾਜਰਾ)-ਭੈਣ ਅਤੇ ਭਰਾ ਦੇ ਮੋਹ ਦੀਆਂ ਤੰਦਾਂ ਨੂੰ ਮਜ਼ਬੂਤੀ ਵੱਲ ਵਧਾ ਰਹੇ ਰੱਖੜੀ ਦੇ ਤਿਉਹਾਰ ਮੌਕੇ ਇੰਜ. ਕੁਲਵਿੰਦਰ ਕੌਰ, ਰਾਜਵਿੰਦਰ ਕੌਰ ਰੱਜੀ, ਅਮਨ ਸਹਿਜੜਾ ਵਲੋਂ ਭਰਾ ਕਾਰਗਿਲ ਸ਼ਹੀਦ ਬਲਵੰਤ ਸਿੰਘ ਬੜੈਚ ਦੇ ਗੁੱਟ 'ਤੇ ਸੋਹਣੀ ਰੱਖੜੀ ...

ਪੂਰੀ ਖ਼ਬਰ »

ਬੀ. ਕੇ. ਯੂ. ਲੱਖੋਵਾਲ ਵਲੋਂ ਬਾਲਿਓਾ ਤੇ ਹਰਿਓ ਕਲਾਂ ਕੀਤੇ ਇਕਾਈ ਪ੍ਰਧਾਨ ਨਿਯੁਕਤ

ਸਮਰਾਲਾ, 11 ਅਗਸਤ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਅਤੇ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਮੰਜਾਲੀ ਕਲਾਂ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਹਲਕਾ ਸਾਹਨੇਵਾਲ ਦੇ ਕਈ ਪਿੰਡਾਂ 'ਚ ਪਸ਼ੂ ਲੰਪੀ ਸਕਿਨ ਦੀ ਲਪੇਟ 'ਚ

ਕੁਹਾੜਾ, 11 ਅਗਸਤ (ਸੰਦੀਪ ਸਿੰਘ ਕੁਹਾੜਾ)-ਪਸ਼ੂਆਂ ਵਿੱਚ ਫੈਲ ਰਹੀ ਲੰਪੀ ਸਕਿਨ ਬਿਮਾਰੀ ਕਾਰਨ ਪਸ਼ੂ ਪਾਲਕ ਬਹੁਤ ਮੁਸੀਬਤ ਦੇ ਦੌਰ ਵਿੱਚੋਂ ਲੰਘ ਰਹੇ ਹਨ | ਖ਼ਾਸਕਰ ਗਾਵਾਂ ­'ਚ ਫੈਲੀ ਲੰਪੀ ਸਕਿਨ ਬਿਮਾਰੀ ਜਿੱਥੇ ਪੰਜਾਬ ਵਿੱਚ ਲਗਾਤਾਰ ਪੈਰ ਪਸਾਰ ਰਹੀ ਹੈ, ਉੱਥੇ ...

ਪੂਰੀ ਖ਼ਬਰ »

ਡਿਗਰੀਆਂ ਰੋਕਣ ਵਾਲੀਆਂ ਵਿੱਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟਿ੍ਕ ਵਜ਼ੀਫ਼ਾ ਸਕੀਮ ਦੀ ਆੜ 'ਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਰੱਖੜੀ ਦੇ ਤਿਉਹਾਰ 'ਤੇ 102 ਬੂਟੇ ਲਗਾਏ

ਮੁੱਲਾਂਪੁਰ-ਦਾਖਾ, 11 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ, ਸੇਵਾ ਮੁਕਤ ਇੰਸਪੈਕਟਰ (ਪੁਲਿਸ) ਪ੍ਰੇਮ ਸਿੰਘ ਭੰਗੂ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਪਿਛਲੇ ਵਰਿ੍ਹਆਂ ਵਾਂਗ ਹਰਿਆਵਲ ਲਹਿਰ ਨੂੰ ਬਣਾਈ ਰੱਖਣ ਲਈ ...

ਪੂਰੀ ਖ਼ਬਰ »

15 ਦੀ ਈਸੜੂ ਰੈਲੀ ਵਿਚ ਬੀ. ਕੇ. ਯੂ. ਰਾਜੇਵਾਲ ਵੀ ਦੇਵੇਗੀ ਸ਼ਰਧਾਂਜਲੀ

ਸਮਰਾਲਾ, 11 ਅਗਸਤ (ਗੋਪਾਲ ਸੋਫਤ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਸਮਰਾਲਾ ਦੀ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੁਖ਼ਤਿਆਰ ਸਿੰਘ ਸਰਵਰਪੁਰ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਦੌਰਾਨ ਕਿਸਾਨੀ ਨਾਲ ਸਬੰਧਿਤ ਵੱਖ ਵੱਖ ਤਰ੍ਹਾਂ ਦੇ ਮੁੱਦੇ ...

ਪੂਰੀ ਖ਼ਬਰ »

ਵਾਰਡ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ-ਵਿਧਾਇਕ ਹਰਦੀਪ ਸਿੰਘ ਮੁੰਡੀਆਂ

ਸਾਹਨੇਵਾਲ, 11 ਅਗਸਤ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੀ ਵਾਰਡ ਨੰਬਰ 28 ਪਿੱਪਲ ਚੌਂਕ ਢੰਡਾਰੀ ਖ਼ੁਰਦ ਵਿਖੇ ਡਿਸਪੋਜ਼ਲ ਪਲਾਂਟ ਦਾ ਉਦਘਾਟਨ ਹਰਦੀਪ ਸਿੰਘ ਮੰੁਡੀਆਂ ਐੱਮ. ਐੱਲ. ਏ. ਹਲਕਾ ਸਾਹਨੇਵਾਲ ਨੇ ਆਪਣੇ ਕਰ ਕਮਲਾਂ ਨਾਲ ਕੀਤਾ ...

ਪੂਰੀ ਖ਼ਬਰ »

ਗੁੱਗਾ ਮੈੜੀ ਲਹਿਲ ਵਿਖੇ ਸਾਲਾਨਾ ਮੇਲਾ 20 ਨੂੰ

ਮਲੌਦ, 11 ਅਗਸਤ (ਸਹਾਰਨ ਮਾਜਰਾ)-ਪਿੰਡ ਲਹਿਲ ਵਿਖੇ ਨਗਰ ਦੇ ਮਾਨਤਾ ਵਾਲੇ ਮੰਨੇ ਜਾਂਦੇ ਗੁੱਗਾ ਮੈੜੀ ਦੇ ਅਸਥਾਨਾਂ 'ਤੇ ਸਾਲਾਨਾ ਜੋੜ ਮੇਲਾ 20 ਅਗਸਤ ਨੂੰ ਮੁੱਖ ਸੇਵਾਦਾਰ ਬਾਬਾ ਜਗਤ ਗਿਰ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਬੜੀ ਸ਼ਰਧਾ ...

ਪੂਰੀ ਖ਼ਬਰ »

ਜੀ. ਟੀ. ਬੀ. ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਖੰਨਾ, 11 ਅਗਸਤ (ਮਨਜੀਤ ਸਿੰਘ ਧੀਮਾਨ)-ਪੰਜਾਬੀ ਵਿਰਸੇ ਦਾ ਪ੍ਰਮੁੱਖ ਤੀਆਂ ਦਾ ਤਿਉਹਾਰ ਜੀ.ਟੀ.ਬੀ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਰਹੌਣ (ਖੰਨਾ) ਵਿਖੇ ਸਕੂਲ ਪ੍ਰਬੰਧਕ ਜਸਵੀਰ ਸਿੰਘ, ਪਿ੍ੰਸੀਪਲ ਰਮਨਦੀਪ ਸਿੰਘ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥਣਾਂ ਨਾਲ ਤੀਆਂ ...

ਪੂਰੀ ਖ਼ਬਰ »

ਪੁਲਿਸ ਵਧੀਕੀਆਂ ਤੇ ਪੰਜਾਬ ਦੇ ਮਾੜੇ ਹਾਲਾਤ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕੱਲ੍ਹ-ਰੁਪਾਲੋਂ

ਖੰਨਾ, 11 ਅਗਸਤ (ਹਰਜਿੰਦਰ ਸਿੰਘ ਲਾਲ)-ਪੂਰੇ ਪੰਜਾਬ ਦੇ ਲੋਕ ਇਸ ਵਕਤ ਦਹਿਸ਼ਤ ਅਤੇ ਡਰ ਦੇ ਮਾਹੌਲ ਵਿਚ ਦਿਨ ਬਸਰ ਕਰ ਰਹੇ ਹਨ | ਸ਼ਰ੍ਹੇਆਮ ਹੋ ਰਹੀ ਕਤਲੋਗਾਰਤ ਦੇ ਕਾਰਨ ਆਮ ਲੋਕਾਂ ਵਿਚ ਡਰ ਹੈ | ਪਰ ਦੂਜੇ ਪਾਸੇ ਗੈਂਗਸਟਰਾਂ ਦੇ ਹੌਸਲੇ ਬੁਲੰਦ ਹਨ ਤੇ ਇਹ ਸਾਰਾ ਤਮਾਸ਼ਾ ...

ਪੂਰੀ ਖ਼ਬਰ »

ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਦੋਰਾਹਾ, 11 ਅਗਸਤ (ਮਨਜੀਤ ਸਿੰਘ ਗਿੱਲ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੱਕੜ ਮੰਡੀ ਦੋਰਾਹਾ ਵਿਖੇ ਕ੍ਰਾਂਤੀ ਸਦਨ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ¢ ਸਵੇਰ ਦੀ ਸਭਾ ਵਿਚ ਬੱਚਿਆਂ ਨੇ ਭਾਸ਼ਣ ਅਤੇ ਕਵਿਤਾਵਾਂ ਰਾਹੀਂ ਰੱਖੜੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX